Fazilka – Riyasat News

ਫਾਜ਼ਿਲਕਾ ਦੇ ਵਿਧਾਇਕ ਸਵਨਾ ਨੇ ਵਾਰਡ ਨੰਬਰ 13 ਦੀ ਰਾਇਲ ਸਿਟੀ ਕਲੋਨੀ ਵਿਚ ਲੋਕਾਂ ਦੀਆਂ ਸੁਣੀਆਂ ਮੁਸ਼ਕਲਾਂ ਅਤੇ ਮੌਕੇ ਤੇ ਕੀਤਾ ਹੱਲ
ਫਾਜ਼ਿਲਕਾ, 10 ਮਈ- ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਲੋਕ ਭਲਾਈ ਕਾਰਜਾਂ ਅਤੇ ਲੋਕਾਂ ਦੀਆਂ ਸਮੱਸਿਆਵਾਂ ਦੇ ਨਿਪਟਾਰੇ ਲਈ ਲਗਾਤਾਰ ਹੰਭਲੇ ਮਾਰੇ ਜਾ ਰਹੇ ਹਨ। ਸਰਕਾਰ ਦੀਆਂ ਸਕੀਮਾਂ ਤੇ ਯੌਜਨਾਵਾਂ ਦਾ ਲਾਹਾ ਪੁੱਜਦਾ ਕਰਨ ਲਈ ਸਰਕਾਰ ਘਰਾਂ ਤੱਕ ਪਹੁੰਚ ਕੇ ਲੋਕਾਂ ਨੂੰ ਲਾਭ ਦੇ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਫਾਜਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਫਾਜ਼ਿਲਕਾ ਸ਼ਹਿਰ ਵਿੱਚ ਵਾਰਡ ਨੰ 13 ਦੀ ਰਾਇਲ ਸਿਟੀ ਕਲੋਨੀ ਵਿੱਚ ਪਹੁੰਚ ਲੋਕਾਂ ਦੀਆਂ ਮੁਸ਼ਕਿਲਾਂ ਸੁਣੀਆਂ ।
ਫਾਜ਼ਿਲਕਾ ਦੇ ਵਿਧਾਇਕ ਸ੍ਰੀ ਸਵਨਾ ਨੇ ਕਿਹਾ ਕਿ ਸੱਤਾ ਵਿਚ ਆਉਣ ਸਮੇਂ ਲੋਕਾਂ ਨਾਲ ਵਾਅਦਾ ਕੀਤਾ ਗਿਆ ਸੀ ਕਿ ਲੋਕਾਂ ਦੀਆਂ ਸਮੱਸਿਆਵਾਂ ਦੇ ਹਲ ਉਨ੍ਹਾਂ ਦੇ ਘਰਾਂ ਤੱਕ ਪਹੁੰਚ ਕਰਕੇ ਕੀਤੇ ਜਾਣਗੇ। ਉਨ੍ਹਾਂ ਆਖਿਆ ਕਿ ਪੰਜਾਬ ਸਰਕਾਰ ਲਗਾਤਾਰ ਲੋਕ ਭਲਾਈ ਕਾਰਜ ਲਈ ਵਚਨਬਧ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੁੰ ਖਜਲ-ਖੁਆਰੀ ਰਹਿਤ ਸਰਕਾਰੀ ਯੋਜਨਾਵਾ ਦਾ ਲਾਭ ਦਿੱਤਾ ਜਾ ਰਿਹਾ ਹੈ।
ਉਨ੍ਹਾਂ ਕਿਹਾ ਕਿ ਵਾਰਡਾਂ ਵਿਚ ਜਾ ਕੇ ਲੋਕਾਂ ਨਾਲ ਜਨ ਸੁਣਵਾਈ ਕੀਤੀ, ਜਨ ਸੁਣਵਾਈ ਕਰਨ ਦਾ ਮਕਸਦ ਲੋਕਾਂ ਨਾਲ ਜਿਥੇ ਆਪਸੀ ਸਾਂਝ ਨੂੰ ਮਜਬੂਤ ਕਰਨਾ ਉਥੇ ਲੋਕਾਂ ਨਾਲ ਨੇੜਤਾ ਨੂੰ ਵਧਾ ਕੇ ਲੋਕਾਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਆਧਾਰ *ਤੇ ਹਲ ਕੀਤਾ ਜਾ ਸਕੇ। ਉਨ੍ਹਾਂ ਕਿਹਾ ਕਿ ਉਹ ਅਧਿਕਾਰੀਆਂ ਨੂੰ ਨਾਲ ਲੈ ਕੇ ਵਾਰਡਾਂ ਵਿਚ ਪਹੁੰਚ ਰਹੇ ਹਨ ਤਾਂ ਜੋ ਸਬੰਧਿਤ ਅਧਿਕਾਰੀਆਂ ਦੀ ਹਾਜਰੀ ਵਿਚ ਲੋਕਾਂ ਦੀਆਂ ਸਮੱਸਿਆਵਾਂ ਪੇਸ਼ ਹੋਣ। ਉਨ੍ਹਾਂ ਕਿਹਾ ਕਿ ਮੌਕੇ *ਤੇ ਹੀ ਅਧਿਕਾਰੀਆਂ ਨੂੰ ਸਮੱਸਿਆਵਾਂ ਦਾ ਹੱਲ ਕਰਨ ਦੀ ਹਦਾਇਤ ਕੀਤੀ ਜਾ ਰਹੀ ਹੈ।

ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ 135 ਵਾਂ ਜਨਮ ਦਿਨ ਸ੍ਰੀ ਗੁਰੂ ਰਵਿਦਾਸ ਮੰਦਿਰ ਪੀਰ ਗੁਰਾਇਆ ਫਾਜਿਲਕਾ ਵਿਖੇ ਮਨਾਇਆ ਗਿਆ
ਫਾਜ਼ਿਲਕਾ 14 ਅਪ੍ਰੈਲ

ਭਾਰਤ ਦੇ ਸੰਵਿਧਾਨ ਨਿਰਮਾਤਾ ਭਾਰਤ ਰਤਨ ਬਾਬਾ ਸਾਹਿਬ ਡਾ. ਭੀਮ ਰਾਓ ਅੰਬੇਡਕਰ ਜੀ ਦਾ 135 ਵਾਂ ਜਨਮ ਦਿਨ ਸ੍ਰੀ ਗੁਰੂ ਰਵਿਦਾਸ ਮੰਦਿਰ ਪੀਰ ਗੁਰਾਇਆ ਫਾਜਿਲਕਾ ਵਿਖੇ ਪ੍ਰਧਾਨ ਸ੍ਰੀ. ਨੋਰੰਗ ਲਾਲ ਅਤੇ  ਭੀਮ ਸੈਨ ਸੋਲੀਆਂ ਦੀ ਪ੍ਰਧਾਨਗੀ ਹੇਠ ਮਨਾਇਆ ਗਿਆ। ਇਸ ਮੋਕੇ ਤੇ ਬਾਬਾ ਸਾਹਿਬ ਜੀ ਦੀ ਮੂਰਤੀ ਪਸੁਪ ਮਾਲਾ ਅਰਪਿਤ ਕੀਤੀ ਗਈ ਤੇ ਫੁੱਲਾਂ ਦੀ ਬਰਸਾਤ ਕੀਤੀ ਗਈ ਤੇ ਆਈਆਂ ਸੰਗਤਾਂ ਵਿਚ ਲਡੂਆਂ ਦਾ ਪ੍ਰਸਾਦ ਵਰਤਾਇਆ ਗਿਆ | ਇਸ ਮੌਕੇ ਦੋ ਮਿੰਟ ਦਾ ਮੌਨ ਧਾਰਿਆ ਗਿਆ ਅਤੇ ਸੰਗਤਾਂ ਨੂੰ ਸੰਬੋਧਨ ਕਰਦੇ ਹੋਏ ਡਾ. ਗੁਰਚਰਨ ਸਿੰਘ, ਸ. ਚਰਨ ਸਿੰਘ ਏ ਐੰਸ ਆਈ ਅਤੇ ਓਮ ਪ੍ਰਕਾਰ ਨੇ ਬਾਬਾ ਸਾਹਿਬ ਦੀਾਂ ਸਮਾਜ ਪ੍ਰਤੀ ਨਾਰੀ ਸ਼ਕਤੀ ਪ੍ਰਤੀ ਅਤੇ ਭਾਰਤ ਦੇ ਹਰ ਨਾਗਿਰਿਕ ਨੂੰ ਬਰਾਬਰ ਦਾ ਅਧਿਕਾਰਾਂ ਬਾਰੇ ਜਾਣੂੰ ਕਰਵਾਇਆ ਗਿਆ।

ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ ਤੇ ਵਿਧਾਇਕ ਸਵਨਾ ਨੇ ਕੀਤਾ ਖੁਸ਼ੀ ਦਾ ਪ੍ਰਗਟਾਵਾ
ਫਾਜ਼ਿਲਕਾ 28 ਮਾਰਚ…

ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ ਤੇ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਇਨ੍ਹਾਂ ਚਾਰ ਸਾਲਾਂ ਦੌਰਾਨ ਸਿਹਤ, ਸਿੱਖਿਆ, ਰੁਜ਼ਗਾਰ, ਉਦਯੋਗਿਕ ਵਿਕਾਸ, ਬੁਨਿਆਦੀ ਢਾਂਚੇ ਵਿੱਚ ਪੰਜਾਬ ਸਰਕਾਰ ਵੱਲੋਂ ਵੱਡੇ ਬਦਲਾਅ ਲਿਆਂਦੇ ਗਏ ਹਨ।

ਹਲਕੇ ਦੇ ਪਿੰਡ ਰਾਮਪੁਰਾ ਤੇ ਖੂਈਖੇੜਾ ਵਿਖੇ ਭਾਰੀ ਇਕੱਠ ਨੂੰ ਸੰਬੋਧਨ ਕਰਦਿਆਂ ਵਿਧਾਇਕ ਸਵਨਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸੱਤਾ ਵਿੱਚ ਆਉਣ ਤੋਂ ਪਹਿਲਾਂ ਲੋਕਾਂ ਨਾਲ ਜੋ ਵਾਅਦੇ ਕੀਤੇ ਸਨ ਆਪਣੇ ਹਰ ਇੱਕ ਵਾਅਦੇ ਨੂੰ ਪੂਰਾ ਕਰਕੇ ਵਿਖਾਇਆ ਹੈ ਅਤੇ ਲੋਕਾਂ ਦੇ ਹਿੱਤ ਲਈ ਹੀ ਕੰਮ ਕੀਤੇ ਹਨ। ਉਨ੍ਹਾਂ ਕਿਹਾ ਕਿ ਸਿਹਤ ਦੇ ਖੇਤਰ ਵਿਚ ਕ੍ਰਾਂਤੀਕਾਰੀ ਬਦਲਾ ਲਿਆਂਦੇ ਹੋਏ ਸਿਹਤ ਬੀਮਾ ਯੋਜਨਾ ਸ਼ੁਰੂ ਕੀਤੀ ਗਈ । ਜਿਸ ਤਹਿਤ ਹਰ ਵਰਗ ਦੇ ਹਰੇਕ ਨਾਗਰਿਕ ਲਈ 10 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦੀ ਸਹੂਲਤ ਦਿੱਤੀ ਗਈ ਹੈ।

ਉਨ੍ਹਾਂ ਕਿਹਾ ਕਿ ਮਹਿਲਾਵਾਂ ਦੀ ਆਰਥਿਕ ਮਜਬੂਤੀ ਲਈ ਜਰਨਲ ਵਰਗ ਦੀਆਂ ਔਰਤਾਂ ਨੂੰ 1000 ਰੁਪਏ ਅਤੇ ਐਸ.ਸੀ ਵਰਗ ਦੀਆਂ ਔਰਤਾਂ ਲਈ 1500 ਦੀ ਸਹੂਲਤ ਪ੍ਰਦਾਨ ਕੀਤੀ ਗਈ ਹੈ।

ਸਿੱਖਿਆ ਦੇ ਖੇਤਰ ਵਿੱਚ ਕਰੋੜਾਂ ਰੁਪਏ ਖਰਚ ਕੇ ਵੱਡੇ ਸੁਧਾਰ ਕਰਦਿਆਂ ਸਕੂਲਾਂ ਦੀ ਨੁਹਾਰ ਬਦਲੀ ਗਈ ਹੈ ਅਤੇ ਪ੍ਰਾਈਵੇਟ ਸਕੂਲਾਂ ਦੀ ਤਰ੍ਹਾਂ ਸਰਕਾਰੀ ਸਕੂਲਾਂ ਵਿੱਚ ਵੀ ਸਾਰੀਆਂ ਸੁਵਿਧਾਵਾਂ ਉਪਲਬਧ ਕਰਵਾਈਆਂ ਗਈਆਂ ਹਨ। ਇਸ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਰੁਜ਼ਗਾਰ ਦੇ ਮੌਕੇ ਪੈਦਾ ਕੀਤੇ ਗਏ ਅਤੇ ਬਿਨਾਂ ਕਿਸੇ ਸਿਫਾਰਿਸ਼ ਦੇ ਨੌਕਰੀਆਂ ਦਿੱਤੀਆਂ ਗਈਆਂ ਹਨ।ਕਾਨੂੰਨ ਵਿਵਸਥਾ ਨੂੰ ਮਜਬੂਤ ਕਰਨ ਲਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਚਲਾਈ ਗਈ ਅਤੇ ਅਜਿਹਾ ਕਾਰੋਬਾਰ ਕਰਨ ਵਾਲਿਆਂ ਖਿਲਾਫ ਵੱਡੇ ਪੱਧਰ ਤੇ ਕਾਰਵਾਈਆਂ ਕੀਤੀਆਂ ਗਈਆਂ।ਉਨ੍ਹਾਂ ਦੱਸਿਆ ਕਿ ਕਰੋੜਾਂ ਰੁਪਏ ਖਰਚ ਕੇ ਸੜਕਾਂ ਦਾ ਨਵੀਨੀਕਰਨ,ਪੁੱਲਾਂ ਦੀ ਉਸਾਰੀ ਅਤੇ ਹੋਰ ਵੱਡੇ ਪ੍ਰੋਜੈਕਟਾਂ ਤੇ ਕੰਮ ਕਰਕੇ ਬੁਨਿਆਦੀ ਢਾਂਚੇ ਨੂੰ ਮਜਬੂਤ ਕੀਤਾ ਗਿਆ।

ਉਨ੍ਹਾਂ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਲੋਕਾਂ ਨੂੰ ਵੱਡੀ ਰਾਹਤ ਦੇਣ ਲਈ 90% ਘਰਾਂ ਨੂੰ 600 ਯੂਨਿਟ ਤੱਕ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ । ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਸਾਬਤ ਕਰ ਦਿੱਤਾ ਹੈ ਕਿ ਜੇ ਨੀਅਤ ਸਾਫ ਹੋਵੇ ਤਾਂ ਘੱਟ ਸਮੇਂ ਵਿੱਚ ਵੀ ਵੱਡੇ ਬਦਲਾਅ ਲਿਆਂਦੇ ਜਾ ਸਕਦੇ ਹਨ। ਆਉਣ ਵਾਲੇ ਸਮੇਂ ਵਿੱਚ ਵੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਨੂੰ ਤਰੱਕੀ ਅਤੇ ਖੁਸ਼ਹਾਲੀ ਦੀ ਨਵੀਂ ਉਚਾਈਆਂ ਤੱਕ ਲਿਜਾਇਆ ਜਾਵੇਗਾ।

ਇਸ ਮੌਕੇ ਪਿੰਡ ਦੇ ਸਰਪੰਚ, ਮੈਂਬਰਾਂ ਤੋਂ ਇਲਾਵਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡ ਵਾਸੀ ਹਾਜ਼ਰ ਸਨ।

ਜ਼ਿਲ੍ਹਾ ਪੱਧਰੀ ਐਜੂਕੇਸ਼ਨਲ ਰੌਕਸਟਾਰ ਅਚੀਵਰਜ਼ ਅਵਾਰਡ ਸਿੱਖਣ ਸਿਖਾਉਣ ਸਮੱਗਰੀ ਮੁਕਾਬਲੇ ਕਰਵਾਏ ਗਏ
ਫਾਜ਼ਿਲਕਾ 25 ਮਾਰਚ

ਜ਼ਿਲ੍ਹਾ ਸਿੱਖਿਆ ਦਫ਼ਤਰ ਐਲੀਮੈਂਟਰੀ ਸਿੱਖਿਆ, ਜ਼ਿਲ੍ਹਾ ਸਿੱਖਿਆ ਅਤੇ ਸਿਖਲਾਈ ਸੰਸਥਾ (ਡਾਇਟ) ਫ਼ਾਜ਼ਿਲਕਾ ਅਤੇ ਭਾਰਤੀ ਏਅਰਟੈੱਲ ਫਾਊਂਡੇਸ਼ਨ ਦੁਆਰਾ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਲਈ ਐਜੂਕੇਸ਼ਨਲ ਰੋਕਸਟਾਰ ਅਚੀਵਰਜ਼ ਅਵਾਰਡ ਲਈ ਸਿੱਖਣ ਸਿਖਾਉਣ ਸਮੱਗਰੀ (ਟੀ.ਐੱਲ.ਐੱਮ.) ਮੁਕਾਬਲੇ ਪੰਜਾਬੀ, ਵਾਤਾਵਰਨ ਸਿੱਖਿਆ ਅਤੇ ਗਣਿਤ ਵਿਸ਼ਿਆਂ ਅਧਾਰਿਤ ਡਾਇਟ ਫਾਜ਼ਿਲਕਾ ਵਿਖੇ ਕਰਵਾਏ ਗਏ। ਜ਼ਿਲ੍ਹਾ ਫਾਜ਼ਿਲਕਾ ਦੇ 8 ਬਲਾਕਾਂ ਤੋਂ ਵੱਖ-ਵੱਖ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਦੁਆਰਾ ਆਪਣੀਆਂ ਐਂਟਰੀਆਂ ਜਮਾਂ ਕੀਤੀਆਂ ਗਈਆਂ।

ਜਮਾਂ ਕੀਤੀਆਂ ਗਈਆਂ ਐਂਟਰੀਆਂ ਵਿਚੋਂ ਹਰੇਕ ਬਲਾਕ ਵਿੱਚੋਂ ਤਿੰਨਾਂ ਵਿਸ਼ਿਆਂ ਪੰਜਾਬੀ, ਵਾਤਾਵਰਨ ਸਿੱਖਿਆ ਅਤੇ ਗਣਿਤ ਲਈ 2-2 ਉੱਤਮ ਟੀ. ਐੱਲ. ਐਮ.ਦੀ ਚੋਣ ਬਲਾਕ ਪੱਧਰ ਤੇ ਬੀ. ਪੀ. ਈ. ਓ.  ਦੁਆਰਾ ਕੀਤੀ ਗਈ । ਵੱਖ – ਵੱਖ ਬਲਾਕਾਂ ਤੋਂ ਚੁਣੇ ਗਏ ਕੁੱਲ 36 ਟੀ. ਐੱਲ.ਐਮ. ਦੀ ਪੇਸ਼ਕਾਰੀ ਅਧਿਆਪਕਾਂ ਦੁਆਰਾ ਕੀਤੀ ਗਈ। ਜ਼ਿਲ੍ਹਾ ਪੱਧਰ ਤੇ ਪੰਜਾਬੀ ਵਿਸ਼ੇ ਵਿੱਚੋਂ ਪਹਿਲਾ ਸਥਾਨ ਸ੍ਰੀ ਸਰਵਜੀਤ ਸਿੰਘ ਸ. ਪ੍ਰ. ਸ. ਹੋਜ ਗੰਧੜ, ਦੂਜਾ ਸਥਾਨ ਸ਼੍ਰੀ ਮਤੀ ਅੰਮ੍ਰਿਤਪਾਲ ਕੌਰ  ਸ. ਪ੍ਰ. ਸ. ਬਾਘੇ ਵਾਲਾ, ਤੀਜਾ ਸਥਾਨ ਸ਼੍ਰੀ ਮਤੀ ਪਲਕਦੀਪ ਕੌਰ ਸ. ਪ੍ਰ. ਸ. ਬੇਰੀ ਵਾਲਾ, ਵਾਤਾਵਰਨ ਸਿੱਖਿਆ ਪਹਿਲਾ ਸਥਾਨ ਸ਼੍ਰੀ ਮਤੀ ਸੁਰਜੀਤ ਕੰਬੋਜ ਸ. ਪ੍ਰ. ਸ. ਤੇਲੂਪੁਰਾ, ਦੂਜਾ ਸਥਾਨ ਸ਼੍ਰੀਮਤੀ ਕਲਪਨਾ ਨਾਗਪਾਲ ਸ. ਪ੍ਰ. ਸ. ਨੰਬਰ -3, ਤੀਜਾ ਸਥਾਨ ਸ਼੍ਰੀ ਮਤੀ ਪੂਨਮ ਸ. ਪ੍ਰ. ਸ. ਝੁੱਗੇ ਜਵਾਹਰ ਸਿੰਘ ਵਾਲਾ, ਗਣਿਤ ਵਿਸ਼ੇ ਵਿੱਚ ਪਹਿਲਾ ਸਥਾਨ ਸ਼੍ਰੀ ਮਤੀ  ਗੁਰਜਿੰਦਰ ਕੌਰ ਸ. ਪ੍ਰ. ਸ. ਬਸਤੀ ਟਿਵਾਣਾ, ਦੂਜਾ ਸਥਾਨ ਗਗਨਪ੍ਰੀਤ ਕੌਰ ਸ. ਪ੍ਰ. ਸ. ਘਾਂਗਾ ਕਲਾਂ ਅਤੇ ਤੀਜਾ ਸਥਾਨ ਸ਼੍ਰੀ ਮਤੀ ਮੋਨਿਕਾ ਰਾਣੀ  ਜੰਡਵਾਲਾ ਭੀਮੇਸ਼ਾਹ ਦੁਆਰਾ ਪ੍ਰਾਪਤ ਕੀਤਾ ਗਿਆ।

ਇਹ ਮੁਕਾਬਲਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕਡੰਰੀ ਸਿੱਖਿਆ ਸ਼੍ਰੀ ਅਜੈ ਕੁਮਾਰ ਸ਼ਰਮਾ,  ਜ਼ਿਲ੍ਹਾ ਸਿੱਖਿਆ ਅਫ਼ਸਰ ਐਲੀਮੈਂਟਰੀ ਸਿੱਖਿਆ ਸ਼੍ਰੀ ਸਤੀਸ਼ ਕੁਮਾਰ, ਡਾਇਟ ਪ੍ਰਿੰਸੀਪਲ ਡਾ. ਰਚਨਾ ਦੀ ਯੋਗ ਅਗਵਾਈ ਵਿੱਚ ਕਰਵਾਇਆ ਗਿਆ ਅਤੇ ਨਾਲ ਹੀ ਮੁੱਖ ਮਹਿਮਾਨ ਵਜੋਂ ਸ਼ਾਮਿਲ ਰਹੇ।  ਬਤੌਰ ਜੱਜ ਸ਼੍ਰੀ  ਵਿਜੇਪਾਲ , ਸ਼੍ਰੀ ਪਰਵਿੰਦਰ ਸਿੰਘ, ਸ਼੍ਰੀ ਇਸ਼ਾਨ ਠਕਰਾਲ, ਸ੍ਰੀ ਮਨੀਸ਼ ਗੁਪਤਾ , ਸ਼੍ਰੀਮਤੀ ਮਨਵਿੰਦਰ ਕੌਰ, ਸ਼੍ਰੀਮਤੀ ਅਮਨਦੀਪ ਕੌਰ ਦੁਆਰਾ ਡਿਊਟੀ ਨਿਭਾਈ ਗਈ।  ਇਸ ਸਮਾਗਮ ਦੇ ਪ੍ਰਬੰਧ ਵਿੱਚ ਸ੍ਰੀ ਸੁਨੀਲ ਕੁਮਾਰ ਸ.ਪ੍ਰ.ਸ. ਬਹਾਦਰ ਖੇੜਾ , ਸ਼੍ਰੀ ਸੁਨੀਲ ਕੁਮਾਰ ਸ.ਪ੍ਰ.ਸ. ਦੋਨਾ ਨਾਨਕਾ ਦੁਆਰਾ ਜ਼ਿੰਮੇਵਾਰੀ ਨਿਭਾਈ ਗਈ। ਅਧਿਆਪਕਾਂ ਵੱਲੋਂ ਬਣਾਏ ਗਏ ਟੀ. ਐੱਲ. ਐਮ. ਦੀ ਪ੍ਰਸ਼ੰਸ਼ਾ ਕਰਦੇ ਹੋਏ ਜੇਤੂ ਅਧਿਆਪਕਾਂ ਨੂੰ ਵਧਾਈ ਦਿੱਤੀ ਅਤੇ ਅਧਿਆਪਕਾਂ ਨੂੰ ਸੰਬੋਧਿਤ ਕਰਦੇ ਹੋਏ ਵਿਦਿਆਰਥੀਆਂ ਦੇ ਸਿੱਖਣ ਸਿਖਾਉਣ ਦੀ ਪ੍ਰਕਿਰਿਆ ਵਿੱਚ ਟੀ. ਐੱਲ.ਐਮ. ਦੀ ਅਹਿਮ ਭੂਮਿਕਾ ਬਾਰੇ ਚਾਨਣਾ ਪਾਇਆ। ਨਾਲ ਹੀ ਅਧਿਆਪਕਾਂ ਨੇ ਸਿੱਖਣ ਸਿਖਾਉਣ ਲਈ ਭਾਰਤੀ ਏਅਰਟੈੱਲ ਫਾਊਂਡੇਸ਼ਨ ਵੱਲੋਂ ਚਲਾਏ ਜਾ ਰਹੇ ‘ਦ ਟੀਚਰ ਐਪ’ ਬਾਰੇ ਵੀ ਭਾਰਤੀ ਏਅਰਟੈੱਲ ਫਾਊਂਡੇਸ਼ਨ ਟੀਮ ਵੱਲੋਂ ਚਾਨਣਾ ਪਾਇਆ ਗਿਆ।

ਇਸ ਪੂਰੇ ਪ੍ਰੋਗਰਾਮ ਦੀ ਰੂਪ ਰੇਖਾ ਅਤੇ ਸੰਚਾਲਨ ਵਿੱਚ ਭਾਰਤੀ ਏਅਰਟੈੱਲ ਫਾਊਂਡੇਸ਼ਨ ਦੇ ਪ੍ਰੋਜੈਕਟ ਕੋਆਰਡੀਨੇਟਰ ਸ਼੍ਰੀ ਗੌਰਵ ਮਗੂ ਅਤੇ ਫਾਜ਼ਿਲਕਾ ਟੀਮ ਦੁਆਰਾ ਅਹਿਮ ਭੂਮਿਕਾ ਨਿਭਾਈ ਗਈ।

ਵਪਾਰੀ ਤੇ ਦੁਕਾਨਦਾਰ ਨਾਲ ਮਿਲਣੀ ਪ੍ਰੋਗਰਾਮ ਪੰਜਾਬ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ-ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ
ਫਾਜ਼ਿਲਕਾ 21 ਮਾਰਚ

ਪੰਜਾਬ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਪੰਜਾਬ ਸਟੇਟ ਟਰੇਡ ਕਮਿਸ਼ਨ ਦੀ ਸਥਾਪਨਾ ਕੀਤੀ ਗਈ ਹੈ ਜਿਸ ਤਹਿਤ ਵਿਧਾਨ ਸਭਾ ਹਲਕਾ ਫਾਜ਼ਿਲਕਾ ਟਰੇਡ ਕਮਿਸ਼ਨ ਦੁਆਰਾ ਵਪਾਰੀਆਂ ਤੇ ਦੁਕਾਨਦਾਰਾਂ ਦੀਆਂ ਸਮੱਸਿਆਵਾ ਦਾ ਹੱਲ ਕਰਨ ਲਈ ਮਿਲਣੀ ਪ੍ਰੋਗਰਾਮ ਆਯੋਜਿਤ ਕੀਤਾ ਗਿਆ। ਇਸ ਦਾ ਉਦੇਸ਼ ਵਪਾਰੀ ਵਰਗ ਦੀਆਂ ਸਮੱਸਿਆਵਾਂ ਨੂੰ ਪਹਿਲ ਦੇ ਆਧਾਰ *ਤੇ ਹੱਲ ਕਰਨਾ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਹਲਕਾ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਸਥਾਨਕ ਮਹਿਰੀਆ ਬਜਾਰ ਵਿਖੇ ਵਪਾਰੀ ਤੇ ਦੁਕਾਨਦਾਰ ਨਾਲ ਮਿਲਣੀ ਪ੍ਰੋਗਰਾਮ ਮੌਕੇ ਕੀਤਾ। ਇਸ ਮੌਕੇ  ਉਨ੍ਹਾਂ ਵੱਖ-ਵੱਖ ਵਪਾਰੀਆਂ ਅਤੇ ਸਬੰਧਤ ਸੰਗਠਨਾਂ ਨਾਲ ਮਿਲ ਕੇ ਉਨ੍ਹਾਂ ਦੀਆਂ ਸਮੱਸਿਆਵਾ ਸੁਣੀਆਂ ਗਈਆਂ ਤੇ ਸਮੱਸਿਆਵਾਂ ਦੇ ਹੱਲ ਲਈ ਜਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ।

ਇਸ ਮੌਕੇ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰਪਾਲ ਸਿੰਘ ਸਵਨਾ ਨੇ ਵਪਾਰੀਆਂ ਅਤੇ ਦੁਕਾਨਦਾਰਾਂ ਦੇ ਵੱਡੇ ਇੱਕਠ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਵਪਾਰੀਆਂ ਅਤੇ ਦੁਕਾਨਦਾਰਾਂ ਦੇ ਮੁੱਦਿਆਂ ਨੂੰ ਤਰਜੀਹੀ ਤੌਰ ਤੇ ਸੁਲਝਾਉਣ ਲਈ ਵਚਨਬੱਧ ਹੈ।  ਉਨ੍ਹਾਂ ਕਿਹਾ ਕਿ ਸਰਕਾਰ ਦਾ ਸ਼ਲਾਘਾਯੋਗ ਉਪਰਾਲਾ ਹੈ, ਜਿਸ ਵਿੱਚ ਸਰਕਾਰ ਤੇ ਅਧਿਕਾਰੀ ਖੁਦ ਲੋਕਾਂ ਦੇ ਵਿਚਕਾਰ ਜਾ ਕੇ ਉਨ੍ਹਾਂ ਦੀਆਂ ਸਮੱਸਿਆਵਾਂ ਸੁਣ ਕੇ ਮੌਕੇ ਉੱਤੇ ਹੀ ਹੱਲ ਕਰ ਰਹੀ ਹੈ।

ਇਸ ਮੌਕੇ ਐਸ.ਡੀ.ਐਮ. ਫਾਜ਼ਿਲਕਾ ਸ. ਜੁਗਰਾਜ ਸਿੰਘ ਨੇ ਕਿਹਾ ਕਿ ਵਪਾਰੀਆਂ ਦੀਆਂ ਸਮੱਸਿਆਵਾਂ ਸਮੇਂ-ਸਮੇਂ ਤੇ ਪਹਿਲ ਦੇ ਆਧਾਰ ਤੇ ਹੱਲ ਕੀਤੀਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਵਪਾਰੀ ਵਰਗ ਦੀਆਂ ਪ੍ਰਾਪਤ ਦਰਖਾਸਤਾਂ ਨੂੰ 30 ਦਿਨਾਂ ਦੇ ਅੰਦਰ ਅੰਦਰ ਹੱਲ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਦਾ ਵਧੀਆ ਪਲੇਟਫਾਰਮ ਹੈ ਜਿਸ ਨਾਲ ਵਪਾਰੀ ਵਰਗ ਦਾ ਵਿਭਾਗਾਂ ਨਾਲ ਤਾਲਮੇਲ ਹੋਰ ਮਜਬੂਤ ਹੋਵੇਗਾ ਜਿਸ ਨਾਲ ਦੁਕਾਨਦਾਰਾਂ ਬੇਝਿਜਕ ਆਪਣੀਆਂ ਮੁਸ਼ਕਿਲਾਂ ਜ਼ਿਲ੍ਹਾ ਤੇ ਪੁਲਿਸ ਪ੍ਰਸਾਸ਼ਨ ਅੱਗੇ ਰੱਖ ਸਕਣ।

ਇਸ ਮੌਕੇ ਮੈਂਬਰ ਪੰਜਾਬ ਵਪਾਰ ਕਮਿਸ਼ਨ ਅਤੇ ਸਟੇਟ ਸਕੱਤਰ ਅਤੁਲ ਨਾਗਪਾਲ ਨੇ ਵਪਾਰੀਆਂ ਅਤੇ ਦੁਕਾਨਦਾਰਾਂ ਦੀਆਂ ਵੱਖ-ਵੱਖ ਸਮੱਸਿਆਵਾਂ ਜਿਵੇਂ ਬਾਜ਼ਾਰਾਂ ‘ਚ ਆਉਣ ਵਾਲੀ ਟ੍ਰੈਫਿਕ ਦੀ ਸਮੱਸਿਆ, ਪਾਰਕਿੰਗ ਦੀ ਸਮੱਸਿਆ,  ਦੁਕਾਨਾਂ ਦੀ ਰਜਿਸਟਰੀ, ਜੀ.ਐਸ.ਟੀ ਸਬੰਧੀ ਸਮੱਸਿਆਵਾਂ ਅਤੇ ਹੋਰ ਵੱਖ ਵੱਖ ਸਮੱਸਿਆਵਾਂ ਬਾਰੇ ਦੱਸਿਆ। ਉਨ੍ਹਾਂ ਪੰਜਾਬ ਸਰਕਾਰ ਦਾ ਇਸ ਗਲ ਦਾ ਧੰਨਵਾਦ ਵੀ ਕੀਤਾ ਕਿ ਇਹ ਪਹਿਲੀ ਸਰਕਾਰ ਹੈ ਜੋ ਵਪਾਰੀ ਵਰਗ ਨਾਲ ਜ਼ਿਲ੍ਹਾ ਪੱਧਰੀ ਮੀਟਿੰਗਾਂ ਇੱਕ ਛੱਤ ਹੇਠਾਂ ਹੀ ਸੁਚੱਜੇ ਢੰਗ ਨਾਲ ਕਰ ਰਹੀ ਹੈ।

ਇਸ ਉਪਰੰਤ ਚੇਅਰਮੈਨ ਵਿਧਾਨ ਸਭਾ ਹਲਕਾ ਫਾਜ਼ਿਲਕਾ ਟਰੇਡਜ ਕਮਿਸ਼ਨ ਸ੍ਰੀ ਲਵਿਸ਼ ਚਾਵਲਾ ਨੇ ਪੰਜਾਬ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਪਹਿਲੀ ਸਰਕਾਰ ਹੈ ਜਿਹੜੀ ਵਪਾਰੀ ਵਰਗ ਦੇ ਨਾਲ ਖੜੀ ਹੈ। ਇਸ ਦੌਰਾਨ ਸਟੇਜ਼ ਸੰਚਾਲਨ ਦੀ ਭੂਮਿਕਾ ਰਾਜ ਕਰ ਅਫਸਰ ਜਲਾਲਾਬਾਦ ਸ੍ਰੀ ਕੁਲਵਿੰਦਰ ਸਿੰਘ ਵੱਲੋਂ ਬਖੂਬੀ ਨਿਭਾਈ ਗਈ!

ਇਸ  ਕਾਰਜ ਸਾਧਕ ਅਫਸਰ ਵਿਕਰਮ ਧੂੜੀਆ ਨਗਰ ਕੌਂਸਲ ਫਾਜ਼ਿਲਕਾ, ਰਾਜ ਕਰ ਅਫਸਰ ਵਿਕਾਸ ਕੁਮਾਰ ਸਵਾਮੀ, ਰਾਜਨ ਕੰਬੋਜ, ਇੰਡਸਟਰੀ, ਜੀ.ਐਸ.ਟੀ., ਫੂਡ ਅਤੇ ਸਿਵਲ ਸਪਲਾਈ, ਪੀ.ਐਸ.ਪੀ.ਸੀ.ਐਲ., ਲੇਬਰ ਵਿਭਾਗ ਸਮੇਤ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਤੇ ਕਰਮਚਾਰੀਆਂ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਪਾਰੀ ਵਰਗ ਵੀ ਹਾਜ਼ਰ ਸੀ!

ਵਿਧਾਇਕ ਜਲਾਲਾਬਾਦ ਨੇ 2 ਕਰੋੜ ਤੋਂ ਵਧੇਰੇ ਦੀ ਲਾਗਤ ਨਾਲ ਬਣਨ ਵਾਲੀ ਘੁਬਾਇਆ ਫਿਰਨੀ ਸੜਕ ਦੀ ਮੁਰੰਮਤ ਦੇ ਰੱਖੇ ਨੀਂਹ ਪੱਥਰ
ਜਲਾਲਾਬਾਦ, 18 ਮਾਰਚ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕਾਂ ਦੀਆਂ ਪੁਰਾਣੀਆਂ ਮੰਗਾਂ ਦਾ ਹੱਲ ਕਰਨ ਵਿਚ ਮਿਸਾਲ ਕਾਇਮ ਕਰ ਰਹੀ ਹੈ। ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਲਾਲਾਬਾਦ ਦੇ ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ 2 ਕਰੋੜ ਤੋਂ ਵਧੇਰੇ ਦੀ ਲਾਗਤ ਨਾਲ ਬਣਨ ਵਾਲੀ ਘੁਬਾਇਆ ਫਿਰਨੀ ਸੜਕ ਦੀ ਮੁਰੱਮਤ ਦੇ ਨੀਂਹ ਪੱਥਰ ਰੱਖੇ। ਉਨ੍ਹਾਂ ਕਿਹਾ ਕਿ ਜਲਦ ਹੀ ਇਹ ਸੜਕਾਂ ਤਿਆਰ ਹੋ ਜਾਣਗੀਆਂ ਤੇ ਲੋਕਾਂ ਦੀ ਇਸ ਫਿਰਨੀ ਤੋਂ ਆਉਣ ਜਾਣ ਦੀ ਪ੍ਰੇਸ਼ਾਨੀ ਖਤਮ ਹੋ ਜਾਵੇਗੀ।

ਵਿਧਾਇਕ ਸ੍ਰੀ ਜਗਦੀਪ ਕੰਬੋਜ ਗੋਲਡੀ ਨੇ ਕਿਹਾ ਕਿ ਇਹ ਕਾਫੀ ਲੰਬੇ ਸਮੇਂ ਦੀ ਮੰਗ ਸੀ ਤੇ ਇਥੋਂ ਦੇ ਵਸਨੀਕ ਕਾਫੀ ਪ੍ਰੇਸ਼ਾਨ ਸਨ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਆਮ ਲੋਕਾਂ ਦੀ ਸਰਕਾਰ ਹੈ ਤੇ ਸਰਕਾਰ ਨੇ ਹਮੇਸ਼ਾ ਲੋਕ ਹਿਤ ਕਾਰਜ ਉਲੀਕੇ ਹਨ ਤੇ ਲੋਕਾਂ ਦੀ ਸਮੱਸਿਆਵਾ ਨੂੰ ਹੱਲ ਕਰਨ ਨੂੰ ਤਰਜੀਹ ਦੇ ਰਹੀ ਹੈ। ਉਨ੍ਹਾਂ ਕਿਹਾ ਕਿ ਘੁਬਾਇਆ ਤੋਂ ਮੌਜੇ ਵਾਲਾ, ਘੁਬਾਇਆ ਤੋਂ ਚੱਕ ਖੀਵਾ, ਘੁਬਾਇਆ ਤੋਂ ਚੱਕ ਟਾਹਲੀ ਵਾਲਾ ਅਤੇ ਟਾਹਲੀ ਵਾਲਾ ਤੋਂ ਕੇਰਾਂ ਵਾਲੀ ਵਾਲੀ ਤੱਕ ਸੜਕ ਦੀ ਮੁਰੱਮਤ ਦਾ ਕੰਮ ਮੁਕੰਮਲ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਪਹਿਲੀ ਅਜਿਹੀ ਸਰਕਾਰ ਹੈ ਜਿਸਨੇ ਚਾਰ ਸਾਲਾਂ ਦੇ ਕਾਰਜਕਾਲ ਵਿਚ ਹੀ ਆਪਣੇ ਵਾਅਦੇ ਪੂਰੇ ਕੀਤੇ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨਾਲ ਕੀਤੀਆਂ ਗਾਰੰਟੀਆਂ ਨੂੰ ਸਮੇਂ ਤੋਂ ਪਹਿਲਾਂ ਕਰਨ ਵਿਚ ਪੰਜਾਬ ਸਰਕਾਰ ਕਾਮਯਾਬ ਰਹੀ ਹੈ ਜਿਸ ਤਹਿਤ ਲੋਕਾਂ ਵੱਲੋਂ ਸ਼ਲਾਘਾ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੁਰਾਣੀਆਂ ਅਨੇਕਾ ਲੰਬੇ ਸਮੇਂ ਦੀਆਂ ਮੰਗਾਂ ਨੂੰ ਹਲ ਹੁੰਦਾ ਵੇਖ ਪਿੰਡਾਂ ਦੇ ਵਸਨੀਕ ਸਰਕਾਰ ਦੀਆਂ ਤਾਰੀਫਾਂ ਕਰ ਰਹੇ ਹਨ। ਉਨ੍ਹਾਂ ਨੂੰ ਵੀ ਖੁਸ਼ੀ ਮਹਿਸੂਸ ਹੋ ਰਹੀ ਹੈ ਕਿ ਉਹ ਲੋਕਾਂ ਦੀਆਂ ਉਮੀਦਾਂ ਦੇ ਖਰੇ ਉਤਰੇ ਹਨ।

ਵਿਧਾਇਕ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਵਿਧਾਨ ਸਭਾ ਵਿਚ ਚੁੱਕੀ ਮੰਗ ਨੇ ਫਾਜ਼ਿਲਕਾ ਨੂੰ ਦਵਾਇਆ ਨਵਾਂ 220 ਕੇਵੀ ਬਿਜਲੀ ਘਰ, 145 ਕਰੋੜ ਰੁਪਏ ਹੋਏ ਮਨਜ਼ੂਰ
ਫਾਜ਼ਿਲਕਾ 16 ਮਾਰਚ

ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਵੱਲੋਂ ਫਾਜ਼ਿਲਕਾ ਦੇ ਲੋਕ ਹਿੱਤਾਂ ਲਈ ਵਿਧਾਨ ਸਭਾ ਵਿਚ ਚੁੱਕੀ ਮੰਗ ਨੇ ਫਿਰ ਤੋਂ ਲੋਕਾਂ ਲਈ ਸੌਗਾਤ ਲੈ ਆਉਂਦੀ ਹੈ। ਸ਼ਹਿਰੀ ਖੇਤਰ ਦੇ ਲੋਕਾਂ ਦੇ ਨਾਲ-ਨਾਲ ਸਰਹੱਦੀ ਖੇਤਰ ਵਿਖ਼ੇ ਰਹਿਣ ਵਾਲੇ ਕਿਸਾਨ ਵੀਰਾਂ ਨੂੰ ਬਿਜਲੀ ਦੀ ਸਮੱਸਿਆ ਤੋਂ ਨਿਜਾਤ ਦਿਵਾਉਣ ਲਈ ਫਾਜ਼ਿਲਕਾ ਨੂੰ ਨਵੇ 220 ਕੇਵੀ ਬਿਜਲੀ ਘਰ ਦੀ ਸੌਗਾਤ ਮਿਲੀ । ਇਸ ਦਾ ਸਿਹਰਾ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੂੰ ਜਾਂਦਾ ਹੈ ਜੋ ਫਾਜ਼ਿਲਕਾ ਦੇ ਵਸਨੀਕਾਂ ਦੀ ਆਵਾਜ ਬਣ ਕੇ ਵਿਧਾਨ ਸਭਾ ਵਿਚ ਗੂੰਜਦੇ ਹਨ ਤੇ ਆਏ ਦਿਨ ਲੋਕਾਂ ਲਈ ਸੌਗਾਤਾਂ ਲੈ ਕੇ ਆ ਰਹੇ ਹਨ।

ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਨਾਲ ਨਾਲ ਬਿਜਲੀ ਮੰਤਰੀ ਸ੍ਰੀ ਸੰਜੀਵ ਅਰੋੜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨ੍ਹਾਂ ਨੇ ਫਾਜ਼ਿਲਕਾ ਹਲਕੇ ਨੂੰ ਨਵਾਂ ਬਿਜਲੀ ਘਰ ਦਿੱਤਾ ਜਿਸ ਦੇ ਲਈ 145 ਕਰੋੜ ਰੁਪਏ ਮਨਜ਼ੂਰ ਹੋਏ ਹਨ। ਉਨ੍ਹਾਂ ਕਿਹਾ ਕਿ  ਆਮ ਲੋਕਾਂ ਨੂੰ ਇਸ ਬਿਜਲੀ ਘਰ ਨਾਲ ਬਿਜਲੀ ਦੀ ਸਮੱਸਿਆ ਤੋਂ ਨਿਜਾਤ ਮਿਲੇਗੀ। ਉਨ੍ਹਾਂ ਕਿਹਾ ਕਿ ਗਰਮੀ ਦੇ ਦਿਨਾਂ ਵਿਚ ਜੋ ਬਿਜਲੀ ਦੀ ਸਪਲਾਈ ਪੂਰੀ ਨਹੀਂ ਹੁੰਦੀ ਸੀ ਤੇ ਲਾਈਨ ਓਵਰਲੋਡ ਹੋਣ ਕਰਕੇ ਸੜ ਜਾਂਦੀਆਂ ਸਨ, ਨਵੇ ਬਿਜਲੀ ਘਰ ਨਾਲ ਮੁਕੰਮਲ ਬਿਜਲੀ ਮਿਲੇਗੀ ਤੇ ਬਿਜਲੀ ਦੇ ਕੱਟਾ ਤੋਂ ਵੀ ਕਾਫੀ ਰਾਹਤ ਮਿਲੇਗੀ। ਉਨ੍ਹਾਂ ਕਿਹਾ ਕਿ ਇਸ 220 ਕੇਵੀ ਬਿਜਲੀ ਘਰ ਦੇ ਚੱਲਣ ਨਾਲ ਹਲਕੇ ਦੇ ਲੋਕਾਂ ਦੀ ਬਿਜਲੀ ਦੀ ਮੰਗ ਪੂਰੀ ਹੋਵੇਗੀ।

ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਨੇ  ਵਿਧਾਨ ਸਭਾ ਵਿਚ  ਫਾਜ਼ਿਲਕਾ ਇਲਾਕੇ ਅੰਦਰ ਬਿਜਲੀ ਸਮੱਸਿਆ ਦਾ ਮੁੱਦਾ ਚੁੱਕਿਆ| ਉਨਾ ਕਿਹਾ ਕਿ ਸ਼ਹਿਰ ਦੇ ਵਸਨੀਕਾਂ ਨਾਲ- ਨਾਲ ਸਾਡੇ ਖੇਤਰ ਦੇ ਕਿਸਾਨ ਵੀ ਇਸ ਸਮੱਸਿਆ ਤੋਂ ਜੂਝ ਰਹੇ ਸਨ ਜੋ ਕਿ ਤਾਰੋ ਪਾਰ ਖੇਤੀ ਕਰਦੇ ਹਨ ਤੇ ਉਹਨਾਂ ਨੂੰ ਲੋੜੀਦੀ ਮਾਤਰਾ ਵਿੱਚ ਬਿਜਲੀ ਨਹੀਂ ਮਿਲਦੀ ਤੇ ਕਿਸਾਨਾਂ ਨੂੰ ਖੇਤੀ ਕਰਨ ਵਿਚ ਮੁਸ਼ਕਲ ਆਉਂਦੀ ਹੈ| ਉਨ੍ਹਾਂ ਕਿਹਾ ਕਿ ਸਾਡੇ ਕਿਸਾਨ ਵੀਰ ਖੇਤੀ ਤੇ ਹੀ ਨਿਰਭਰ ਹਨ, ਇਸ ਕਰਕੇ ਉਨ੍ਹਾਂ ਨੂੰ ਖੇਤੀ ਪੱਖੋਂ ਸਹੂਲਤਾਂ ਦੇਣੀਆਂ ਬਣਦੀਆਂ ਹਨ |

ਬਿਜਲੀ ਮੰਤਰੀ ਸ਼੍ਰੀ ਸੰਜੀਵ ਅਰੋੜਾ ਨੇ ਕਿਹਾ ਕਿ  ਜਿੰਨੇ ਮੁੱਦੇ ਫਾਜ਼ਿਲਕਾ ਦੇ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਇਹਨਾਂ 4 ਸਾਲਾਂ ਵਿਚ ਚੱਕੇ ਨੇ, ਇਸ ਤੋਂ ਪਹਿਲਾਂ ਕਿਸੇ ਵੀ ਵਿਧਾਇਕ ਨੇ ਵਿਧਾਨ ਸਭਾ ਵਿਚ ਫਾਜ਼ਿਲਕਾ ਲਈ ਕੋਈ ਗੱਲ ਨਹੀਂ ਕੀਤੀ ਸੀ। ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਜਿੰਨੇ ਵੀ ਮੁੱਦੇ ਵਿਧਾਨ ਸਭਾ ਵਿਚ ਚੱਕੇ ਹਨ, ਉਨ੍ਹਾਂ ਵਿੱਚੋਂ ਲੱਗਭਗ ਸਾਰੇ ਹੀ ਹੱਲ ਵੀ ਕਰਵਾਏ ਹਨ।

ਉਨ੍ਹਾਂ ਕਿਹਾ ਕਿ ਕਿਸਾਨਾਂ ਦੇ ਹਿੱਤਾਂ ਨੂੰ ਦੇਖਦਿਆਂ ਨਵੇਂ 220 ਕੇਵੀ ਬਿਜਲੀ ਘਰ ਦੀ ਸਹੂਲਤ ਫਾਜ਼ਿਲਕਾ ਨੂੰ ਦਿੱਤੀ ਹੈ, ਉਨ੍ਹਾਂ ਕਿਹਾ ਕਿ ਇਸਦੀ ਟੈਂਡਰ ਪ੍ਰਕ੍ਰਿਆ ਜਾਰੀ ਹੈ ਤੇ ਜਲਦੀ ਕੰਮ  ਸ਼ੁਰੂ ਹੋ ਜਾਵੇਗਾ| ਉਨ੍ਹਾਂ ਕਿਹਾ ਕਿ ਉਹਨਾਂ ਨਾਲ ਕੀਤੇ ਗਏ 8 ਘੰਟੇ ਬਿਜਲੀ ਮੁਹਈਆ ਕਰਵਾਉਣ ਦੀ ਵਚਨਬੱਧਤਾ ਨੂੰ ਜਰੂਰ ਨਿਭਾਇਆ ਜਾਵੇਗਾ ਤੇ ਦਿਨ ਸਮੇਂ ਵੀ ਬਿਜਲੀ ਆਇਆ ਕਰੇਗੀ |

ਵਿਧਾਇਕ ਫਾਜ਼ਿਲਕਾ ਨੇ ਪਿੰਡ ਉਝਾਂ ਵਾਲੀ ਅਤੇ ਨਵਾਂ ਉਝਾਂ ਵਾਲੀ ਵਿਖੇ ਕਰੀਬ 37.43 ਲੱਖ ਨਾਲ ਸੀ.ਸੀ. ਫਲੋਰਿੰਗ ਸੜਕ ਦਾ ਨੀਂਹ ਪੱਥਰ ਰੱਖ ਕੇ ਕੰਮ ਦੀ ਕਰਵਾਈ ਸ਼ੁਰੂਆਤ
ਫਾਜ਼ਿਲਕਾ 14 ਮਾਰਚ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਪੰਜਾਬ ਸਰਕਾਰ ਪਿੰਡਾਂ ਦੇ ਸਰਵਪੱਖੀ ਵਿਕਾਸ ਲਈ ਕੋਈ ਕਸਰ ਨਹੀਂ ਛੱਡ ਰਹੀ। ਪਿੰਡਾਂ ਵਿਖੇ ਬਾਹਰੀ ਅਤੇ ਅੰਦਰੂਨੀ ਸੜਕਾਂ ਤੇ ਫਿਰਨੀਆਂ ਦਾ ਜਿਥੇ ਨਵੀਨੀਕਰਨ ਕੀਤਾ ਜਾ ਰਿਹਾ ਹੈ ਉਥੇ ਲੋੜ ਅਨੁਸਾਰ ਨਵੀਆਂ ਸੜਕਾਂ ਦੀ ਉਸਾਰੀ ਵੀ ਕੀਤੀ ਜਾ ਰਹੀ ਹੈ। ਪਿੰਡਾਂ ਅੰਦਰ ਮਾਡਰਨ ਖੇਡ ਮੈਦਾਨ ਵੀ ਬਣਾਏ ਜਾ ਰਹੇ ਹਨ ਤਾਂ ਜੋ ਪਿੰਡਾਂ ਦਾ ਮੁਕੰਮਲ ਤੌਰ *ਤੇ ਵਿਕਾਸ ਹੋ ਸਕੇ।

ਇਸੇ ਲਗਾਤਾਰਤਾ ਵਿਚ ਵਿਧਾਇਕ ਫਾਜ਼ਿਲਕਾ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਪਿੰਡ ਉਝਾਂ ਵਾਲੀ ਅਤੇ ਨਵਾਂ ਉਝਾਂ ਵਾਲੀ ਵਿਖੇ ਕਰੀਬ 37 ਲੱਖ 43 ਹਜ਼ਾਰ ਨਾਲ ਸੀ.ਸੀ. ਫਲੋਰਿੰਗ ਸੜਕ ਦਾ ਨੀਂਹ ਪੱਥਰ ਰੱਖ ਕੇ ਸ਼ੁਰੂਆਤ ਕਰਵਾਈ । ਉਨ੍ਹਾਂ ਕਿਹਾ ਕਿ ਸੜਕਾਂ ਦੀ ਉਸਾਰੀ ਹੋਣ ਨਾਲ ਪਿੰਡ ਵਾਸੀਆਂ ਨੁੰ ਇਕ ਪਿੰਡ ਤੋਂ ਦੂਸਰੇ ਪਿੰਡ ਵਿਚ ਆਉਣਾ ਜਾਣਾ ਸੋਖਾ ਹੋ ਜਾਵੇਗਾ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਪਿੰਡ ਵਾਸੀਆਂ ਦੀਆਂ ਪਿਛਲੇ ਲੰਬੇ ਸਮੇਂ ਤੋਂ ਪਈਆਂ ਮੰਗਾਂ ਨੂੰ ਪੂਰਾ ਕੀਤਾ ਜਾ ਰਿਹਾ ਹੈ ਤਾਂ ਜੋ ਪਿੰਡ ਵਾਸੀਆਂ ਨੂੰ ਵਿਕਾਸ ਪੱਖੋਂ ਕੋਈ ਦਿੱਕਤ ਨਾ ਆਵੇ।

ਉਨ੍ਹਾਂ ਕਿਹਾ ਕਿ ਪਿੰਡ ਦੀ ਅੰਦਰੂਨੀ ਤੇ ਬਾਹਰਲੀ ਦਿਖ ਦੋਨਾ ਵਿਚ ਸੁਧਾਰ ਕੀਤਾ ਜਾ ਰਿਹਾ ਹੈ ਤਾਂ ਜੋ ਪਿੰਡਾਂ ਦੀ ਨੁਹਾਰ ਬਦਲੇ ਤਾਂ ਜੋ ਪਿੰਡ ਵੀ ਸ਼ਹਿਰਾਂ ਵਾਂਗ ਚਮਕਣ, ਇਹ ਹੀ ਪੰਜਾਬ ਸਰਕਾਰ ਦਾ ਮੁੱਖ ਉਦੇਸ਼ ਹੈ। ਉਨ੍ਹਾਂ ਕਿਹਾ ਕਿ ਪਿੰਡਾਂ ਵਿਚ ਆਉਣ ਜਾਣ ਨੂੰ ਲੈ ਕੇ ਲੋਕਾਂ ਨੁੰ ਕੋਈ ਪ੍ਰੇਸ਼ਾਨੀ ਨਾ ਆਵੇ ਅਤੇ ਸੁਰਖਿਅਤ ਤਰੀਕੇ ਨਾਲ ਲੋਕ ਦਿਨ ਰਾਤ ਸਮੇਂ ਆ ਜਾ ਸਕਣ, ਇਸ ਲਈ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਲੋਕ ਹਿਤ ਫੈਸਲੇ ਲੈ ਰਹੀ ਹੈ ਤੇ ਲੋਕਾਂ ਨੂੰ ਨਾਲ ਲੈ ਕੇ ਵਿਕਾਸ ਪ੍ਰੋਜੇਕਟ ਉਲੀਕੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਸੂਬੇ ਦਾ ਵਿਕਾਸ ਕਰਨ ਲਈ ਲਗਾਤਾਰ ਫੰਡ ਮੁਹੱਈਆ ਕਰਵਾ ਰਹੇ ਹਨ ਤਾਂ ਜੋ ਲੋਕਾਂ ਦਾ ਪੈਸਾ ਲੋਕਾਂ *ਤੇ ਹੀ ਲਗੇ। ਉਨ੍ਹਾਂ ਕਿਹਾ ਕਿ ਪਿੰਡਾਂ ਵਿਖੇ ਵੱਧ ਤੋਂ ਵੱਧ ਵਿਕਾਸ ਪ੍ਰੋਜੈਕਟ ਉਲੀਕ ਕੇ ਪਿੰਡਾਂ ਨੂੰ ਬੁਨਿਆਦੀ ਸਹੂਲਤਾਂ ਤੋਂ ਵਾਂਝਾ ਨਹੀਂ ਰਹਿਣ ਦਿੱਤਾ ਜਾਵੇਗਾ।

ਵਿਧਾਇਕ ਫਾਜ਼ਿਲਕਾ ਨੇ 9.12 ਕਰੋੜ ਰੁਪਏ ਨਾਲ ਚੌੜੀਆਂ ਹੋਣ ਵਾਲੀਆਂ ਸੜਕਾਂ ਦੇ ਨੀਂਹ ਪੱਥਰ ਰੱਖ ਕੇ ਕੰਮ ਦੀ ਕਰਵਾਈ ਸ਼ੁਰੂਆਤ
ਫਾਜ਼ਿਲਕਾ 7 ਮਾਰਚ

ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਪਿੰਡ ਜੰਡਵਾਲਾ ਖਰਤਾ ਅਤੇ ਸਾਬੂਆਣਾ ਵਿਖੇ ਪਹੁੰਚ ਕੇ ਚੋੜੀਆਂ ਨਵੀਆਂ ਸੜਕਾਂ ਬਣਾਉਣ ਦੇ ਕੰਮਾਂ ਦੀ  ਸ਼ੁਰੂਆਤ ਕਰਵਾਈ | ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਕਰਨ ਵਿਚ ਕੋਈ ਕਸਰ ਨਹੀਂ ਛੱਡੀ ਜਾ ਰਹੀ |

ਵਿਧਾਇਕ ਸ਼੍ਰੀ ਸਵਨਾ ਨੇ ਵੇਰਵਾ ਦਿੰਦਿਆਂ ਦੱਸਿਆ ਕਿ ਓਡੀਆਂ-ਕੇਰੀਆ ਰੋਡ ਤੋਂ ਸਾਬੂਆਣਾ ਅਤੇ ਬੰਨਵਾਲਾ ਹਨਵੰਤਾ ਤੋਂ ਜੰਡਵਾਲਾ ਖਰਤਾ ਤੋਂ ਸਾਬੂਆਣਾ ਤੋਂ ਬਾਂਡੀ ਵਾਲਾ ਤੱਕ ਸੜਕਾਂ ਨੂੰ ਚੌੜਾ ਕਰਨ ਲਈ 9.12 ਕਰੋੜ ਦੀ ਲਾਗਤ ਨਾਲ ਬਣਾਈਆਂ ਜਾਣ ਵਾਲੀਆਂ ਚੋੜੀਆਂ ਨਵੀਂਆਂ ਸੜਕਾਂ ਦੇ ਨੀਂਹ ਪੱਥਰ ਰੱਖ ਕੇ ਕੰਮਾਂ ਦੀ ਸ਼ੁਰੂਆਤ ਕਰਵਾਈ ਗਈ ਹੈ | ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਪਿੰਡਾਂ ਦੇ ਸਰਵਪਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹੈ ਤਾਂ ਜੋ ਪਿੰਡਾਂ ਨੂੰ ਮਾਡਲ ਪਿੰਡ ਬਣਾਇਆ ਜਾ ਸਕੇ ਅਤੇ ਲੋੜੀਂਦੀਆਂ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ |

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਲੋਕ ਭਲਾਈ ਹਿੱਤ ਵਿਕਾਸ ਪ੍ਰੋਜੈਕਟ ਉਲੀਕ ਰਹੀ ਹੈ | ਉਨ੍ਹਾਂ ਕਿਹਾ ਕਿ ਵਿਕਾਸ ਪ੍ਰੋਜੈਕਟਾ ਦੀ ਸਥਾਪਨਾ ਨਾਲ ਪਿੰਡ ਵਾਸੀਆਂ ਦਾ ਆਉਣਾ ਜਾਣਾ ਸੁਖਾਲਾ ਹੋਵੇਗਾ ਤੇ ਕੋਈ ਪ੍ਰੇਸ਼ਾਨੀ ਨਹੀਂ ਹੋਵੇਗੀ |

ਇਸ ਮੌਕੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਨੇ ਆਮ ਲੋਕਾਂ ਨੂੰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਲਾਂ ਸੁਣੀਆਂ ਅਤੇ ਮੌਕੇ ਤੇ ਅਧਿਕਾਰੀਆਂ ਨੂੰ ਮੁਸ਼ਕਿਲਾਂ ਦੇ ਹੱਲ ਲਈ ਲੋੜੀਂਦੇ ਆਦੇਸ਼ ਦਿੱਤੇ |

ਸਵਰਗੀ ਸੇਠ ਸੰਦੀਪ ਗਿਲਹੋਤਰਾ ਦੀ ਅੰਤਿਮ ਅਰਦਾਸ ਵਿੱਚ ਉਮੜਿਆ ਸ਼ਰਧਾ ਅਤੇ ਸਤਿਕਾਰ ਦਾ ਜਨ-ਸੈਲਾਬ
ਫਾਜ਼ਿਲਕਾ 22 ਫਰਵਰੀ

ਕੁਝ ਲੋਕ ਜੀਵਨ ਜਿਊਂਦੇ ਨਹੀਂ, ਸਗੋਂ ਇਕ ਯੁੱਗ ਰਚ ਜਾਂਦੇ ਹਨ। ਜਦੋਂ ਅਜਿਹੀਆਂ ਸ਼ਖਸੀਅਤਾਂ ਇਸ ਸੰਸਾਰ ਤੋਂ ਵਿਦਾ ਹੁੰਦੀਆਂ ਹਨ ਤਾਂ ਸੋਗ ਸਿਰਫ਼ ਪਰਿਵਾਰ ਤੱਕ ਸੀਮਤ ਨਹੀਂ ਰਹਿੰਦਾ—ਪੂਰਾ ਸ਼ਹਿਰ, ਪੂਰਾ ਸਮਾਜ ਉਸ ਨੂੰ ਆਪਣਾ ਨਿੱਜੀ ਘਾਟਾ ਮੰਨਦਾ ਹੈ। ਮਸ਼ਹੂਰ ਸਮਾਜ ਸੇਵੀ ਅਤੇ ਦਿੱਗਜ ਸ਼ਖਸੀਅਤ ਸਵਰਗੀ ਸੇਠ ਸੰਦੀਪ ਗਿਲਹੋਤਰਾ ਦੀ ਅੰਤਿਮ ਅਰਦਾਸ ਵਿੱਚ ਅੱਜ ਭਾਵਨਾਵਾਂ ਦਾ ਅਜਿਹਾ ਸੈਲਾਬ ਉਮੜਿਆ, ਜਿਸ ਨੇ ਇਹ ਸਾਬਤ ਕਰ ਦਿੱਤਾ ਕਿ ਸੇਠ ਸੰਦੀਪ ਗਿਲਹੋਤਰਾ ਸਿਰਫ਼ ਇਕ ਨਾਂ ਨਹੀਂ, ਸਗੋਂ ਵਿਸ਼ਵਾਸ, ਸੇਵਾ ਅਤੇ ਇਨਸਾਨੀਅਤ ਦੀ ਪਛਾਣ ਸਨ।

ਪੰਜਾਬ, ਹਰਿਆਣਾ ਅਤੇ ਗੁਆਂਢੀ ਰਾਜਾਂ ਤੋਂ ਹਜ਼ਾਰਾਂ ਲੋਕ ਹੋਏ ਸ਼ਾਮਲ

ਸਵ. ਸੇਠ ਸੰਦੀਪ ਗਿਲਹੋਤਰਾ ਦੀ ਅੰਤਿਮ ਅਰਦਾਸ ਵਿੱਚ ਸ਼ਰਧਾ ਅਤੇ ਸਤਿਕਾਰ ਦਾ ਅਜਿਹਾ ਸੰਗਮ ਦੇਖਣ ਨੂੰ ਮਿਲਿਆ, ਜਿਸ ਨੇ ਇਹ ਸਾਬਤ ਕਰ ਦਿੱਤਾ ਕਿ ਉਹ ਸਿਰਫ਼ ਇੱਕ ਵਿਅਕਤੀ ਨਹੀਂ, ਸਗੋਂ ਇੱਕ ਸੰਸਥਾ ਸਨ। ਐਮ.ਆਰ. ਕਾਲੋਨੀ ਦੇ ਨੇੜੇ ਐਮ.ਆਰ. ਗੋਲਡ ਵੁੱਡ ਵਿਖੇ ਆਯੋਜਿਤ ਇਸ ਸ਼ੋਕ ਸਭਾ ਵਿੱਚ ਪੰਜਾਬ, ਹਰਿਆਣਾ ਅਤੇ ਗੁਆਂਢੀ ਰਾਜਾਂ ਤੋਂ ਹਜ਼ਾਰਾਂ ਦੀ ਗਿਣਤੀ ਵਿੱਚ ਲੋਕ ਪਹੁੰਚੇ। ਜ਼ਿਕਰਯੋਗ ਹੈ ਕਿ ਸਵ. ਸੰਦੀਪ ਗਿਲਹੋਤਰਾ, ਪ੍ਰਮੁੱਖ ਸਮਾਜ ਸੇਵੀ ਕਰਨ ਗਿਲਹੋਤਰਾ ਦੇ ਪਿਤਾ ਅਤੇ ਪੰਜਾਬ ਦੇ ਕੈਬਨਿਟ ਮੰਤਰੀ ਅਮਨ ਅਰੋੜਾ ਦੇ ਸਹੁਰਾ ਸਾਹਿਬ ਸਨ।

ਪੰਜਾਬ ਅਤੇ ਹਰਿਆਣਾ ਦੇ ਰਾਜਪਾਲਾਂ ਨੇ ਅਰਪਿਤ ਕੀਤੇ ਸ਼ਰਧਾ ਦੇ ਫੁੱਲ

ਸਵ. ਸੰਦੀਪ ਗਿਲਹੋਤਰਾ ਦੇ ਸਮਾਜਿਕ ਕੱਦ ਦਾ ਅੰਦਾਜ਼ਾ ਇਸੇ ਗੱਲ ਤੋਂ ਲਗਾਇਆ ਜਾ ਸਕਦਾ ਹੈ ਕਿ ਉਨ੍ਹਾਂ ਨੂੰ ਸ਼ਰਧਾਂਜਲੀ ਦੇਣ ਲਈ ਰਾਜਨੀਤੀ ਦੇ ਦਿੱਗਜ ਇਕ ਮੰਚ ‘ਤੇ ਨਜ਼ਰ ਆਏ। ਮਾਨਯੋਗ ਰਾਜਪਾਲ ਪੰਜਾਬ ਅਤੇ ਹਰਿਆਣਾ ਦੇ ਰਾਜਪਾਲਾਂ ਨੇ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋ ਕੇ ਸੋਗ ਪ੍ਰਗਟ ਕੀਤਾ। ਇਸ ਦੁਖਦਾਈ ਘੜੀ ਵਿੱਚ ਆਮ ਆਦਮੀ ਪਾਰਟੀ, ਕਾਂਗਰਸ, ਭਾਜਪਾ ਅਤੇ ਸ਼ਿਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂਆਂ ਨੇ ਪਾਰਟੀਬਾਜ਼ੀ ਤੋਂ ਉੱਪਰ ਉੱਠ ਕੇ ਹਾਜ਼ਰੀ ਭਰੀ। ਸ਼ਰਧਾਂਜਲੀ ਭੇਟ ਕਰਨ ਵਾਲਿਆਂ ਵਿੱਚ ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ, ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਘੋਸ਼, ਹਰਿਆਣਾ ਦੀ ਫਰਸਟ ਲੇਡੀ ਸ੍ਰੀਮਤੀ ਮਿਤਰਾ ਘੋਸ਼, ਦਿੱਲੀ ਦੇ ਸਾਬਕਾ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ, ਕੈਬਨਿਟ ਮੰਤਰੀ ਗੁਰਮੀਤ ਸਿੰਘ ਮੀਤ ਹੇਅਰ, ਬਰਿੰਦਰ ਗੋਇਲ, ਕੁਲਦੀਪ ਸਿੰਘ ਧਾਲੀਵਾਲ, ਵਿਧਾਇਕ ਕਾਕਾ ਬਰਾੜ, ਹਰਭਜਨ ਸਿੰਘ ਈ.ਟੀ.ਓ., ਨਰਿੰਦਰ ਪਾਲ ਸਿੰਘ ਸਵਨਾ, ਜਗਦੀਪ ਗੋਲਡੀ ਕੰਬੋਜ, ਅਮਨਦੀਪ ਗੋਲਡੀ ਮੁਸਾਫਿਰ ਅਤੇ ਹੋਰ ਕਈ ਸਾਬਕਾ ਵਿਧਾਇਕ ਤੇ ਪ੍ਰਸ਼ਾਸਨਿਕ ਅਧਿਕਾਰੀ ਸ਼ਾਮਲ ਸਨ।

ਸਵ. ਸੰਦੀਪ ਗਿਲਹੋਤਰਾ ਦਾ ਜੀਵਨ ਸਮਾਜ ਸੇਵਾ ਦੀ ਅਮੋਲਕ ਵਿਰਾਸਤ: ਰਾਜਪਾਲ ਗੁਲਾਬ ਚੰਦ ਕਟਾਰੀਆ

ਪੰਜਾਬ ਦੇ ਰਾਜਪਾਲ ਗੁਲਾਬ ਚੰਦ ਕਟਾਰੀਆ ਨੇ ਕਿਹਾ ਕਿ ਸਵ. ਸੰਦੀਪ ਗਿਲਹੋਤਰਾ ਦਾ ਜੀਵਨ ਸਮਾਜ ਸੇਵਾ ਦੀ ਅਮੋਲਕ ਵਿਰਾਸਤ ਹੈ। ਉਨ੍ਹਾਂ ਕਿਹਾ ਕਿ ਅਜਿਹੀ ਸ਼ਖਸੀਅਤ ਵਾਲੇ ਲੋਕ ਬਹੁਤ ਘੱਟ ਹੁੰਦੇ ਹਨ, ਜੋ ਆਪਣੇ ਕੰਮਾਂ ਨਾਲ ਸਮਾਜ ਦੇ ਹਰ ਵਰਗ ਦਾ ਵਿਸ਼ਵਾਸ ਜਿੱਤ ਲੈਂਦੇ ਹਨ। ਉਨ੍ਹਾਂ ਦਾ ਜਾਣਾ ਇਕ ਨਾ ਪੂਰਾ ਹੋਣ ਵਾਲਾ ਘਾਟਾ ਹੈ।

ਸਵ. ਸੰਦੀਪ ਗਿਲਹੋਤਰਾ ਦਾ ਜੀਵਨ ਪ੍ਰੇਰਨਾ ਦਾ ਸਰੋਤ ਰਹੇਗਾ: ਰਾਜਪਾਲ ਪ੍ਰੋ. ਅਸੀਮ ਘੋਸ਼

ਹਰਿਆਣਾ ਦੇ ਰਾਜਪਾਲ ਪ੍ਰੋ. ਅਸੀਮ ਘੋਸ਼ ਨੇ ਕਿਹਾ ਕਿ ਸਵ. ਗਿਲਹੋਤਰਾ ਨੇ ਹੱਦਾਂ ਤੋਂ ਪਰ੍ਹੇ ਜਾ ਕੇ ਮਾਨਵਤਾ ਦੀ ਸੇਵਾ ਕੀਤੀ। ਉਨ੍ਹਾਂ ਦਾ ਜੀਵਨ ਪ੍ਰੇਰਨਾ ਦਾ ਸਰੋਤ ਰਹੇਗਾ ਅਤੇ ਉਨ੍ਹਾਂ ਦੇ ਸਮਾਜਿਕ ਕਾਰਜ ਆਉਣ ਵਾਲੀਆਂ ਪੀੜ੍ਹੀਆਂ ਲਈ ਮਾਰਗ ਦਰਸ਼ਕ ਬਣਨਗੇ।

ਸੰਦੀਪ ਗਿਲਹੋਤਰਾ ਵਰਗਾ ਨਾ ਕੋਈ ਸੀ, ਨਾ ਹੋਵੇਗਾ

ਸਮਾਗਮ ਦੌਰਾਨ ਹਰ ਸ਼ਖਸ ਦੀ ਜ਼ੁਬਾਨ ‘ਤੇ ਉਨ੍ਹਾਂ ਦੀ ਸਾਦਗੀ ਅਤੇ ਦੂਜਿਆਂ ਦੀ ਮਦਦ ਕਰਨ ਦੇ ਜਨੂੰਨ ਦੀ ਚਰਚਾ ਸੀ। ਸ਼ਹਿਰ ਵਾਸੀਆਂ ਨੇ ਨਮ ਅੱਖਾਂ ਨਾਲ ਯਾਦ ਕਰਦਿਆਂ ਕਿਹਾ ਕਿ ਸੰਦੀਪ ਜੀ ਦਾ ਜਾਣਾ ਫਾਜ਼ਿਲਕਾ ਅਤੇ ਪੂਰੇ ਖੇਤਰ ਲਈ ਇਕ ਵੱਡਾ ਘਾਟਾ ਹੈ। ਉਨ੍ਹਾਂ ਨੇ ਨਾ ਸਿਰਫ਼ ਵਪਾਰਕ ਜਗਤ ਵਿੱਚ ਆਪਣੀ ਪਛਾਣ ਬਣਾਈ, ਸਗੋਂ ਇਕ ਸੱਚੇ ਮਾਰਗ ਦਰਸ਼ਕ ਵਜੋਂ ਸਮਾਜ ਦੀ ਸੇਵਾ ਕੀਤੀ।

ਆਪਣੇ ਪਿਤਾ ਦੇ ਅਧੂਰੇ ਸੁਪਨਿਆਂ ਨੂੰ ਪੂਰਾ ਕਰਾਂਗਾ: ਕਰਨ ਗਿਲਹੋਤਰਾ

ਇਸ ਮੌਕੇ ਸ਼ਰਧਾਂਜਲੀ ਸਮਾਗਮ ਵਿੱਚ ਉਮੜੇ ਭਾਰੀ ਜਨ-ਸੈਲਾਬ ਨੂੰ ਦੇਖ ਕੇ ਭਾਵੁਕ ਹੋਏ ਸਪੁੱਤਰ ਕਰਨ ਗਿਲਹੋਤਰਾ ਨੇ ਕਿਹਾ ਕਿ ਉਨ੍ਹਾਂ ਦੇ ਪੂਜਨੀਕ ਪਿਤਾ ਸੇਠ ਸੰਦੀਪ ਗਿਲਹੋਤਰਾ ਨੇ ਲੋਕਾਂ ਵਿੱਚ ਰਹਿ ਕੇ ਜੋ ਪਿਆਰ ਅਤੇ ਸਤਿਕਾਰ ਕਮਾਇਆ, ਉਹ ਉਸ ਅੱਗੇ ਨਤਮਸਤਕ ਹਨ। ਉਨ੍ਹਾਂ ਕਿਹਾ ਕਿ ਉਹ ਆਪਣੇ ਪਿਤਾ ਵੱਲੋਂ ਦਿਖਾਏ ਸੇਵਾ ਅਤੇ ਸੱਚ ਦੇ ਮਾਰਗ ‘ਤੇ ਚੱਲਦੇ ਰਹਿਣਗੇ ਅਤੇ ਉਨ੍ਹਾਂ ਦੇ ਅਧੂਰੇ ਸੁਪਨਿਆਂ ਨੂੰ ਪੂਰਾ ਕਰਨ ਲਈ ਨਿਰੰਤਰ ਸਮਾਜ ਸੇਵਾ ਕਰਦੇ ਰਹਿਣਗੇ।

ਮੇਰੇ ਪਿਤਾ ਤੋਂ ਬਾਅਦ ਸੰਦੀਪ ਗਿਲਹੋਤਰਾ ਜੀ ਨੇ ਹੀ ਮੇਰਾ ਹੱਥ ਫੜਿਆ: ਅਮਨ ਅਰੋੜਾ

ਕੈਬਨਿਟ ਮੰਤਰੀ ਅਤੇ ਗਿਲਹੋਤਰਾ ਪਰਿਵਾਰ ਦੇ ਦਾਮਾਦ ਅਮਨ ਅਰੋੜਾ ਨੇ ਕਿਹਾ ਕਿ ਉਨ੍ਹਾਂ ਨੂੰ ਇਸ ਪਰਿਵਾਰ ਦਾ ਮੈਂਬਰ ਬਣਿਆਂ 28 ਸਾਲ ਹੋ ਗਏ ਹਨ। ਉਨ੍ਹਾਂ ਦੇ ਪਿਤਾ ਦੇ ਸਵਰਗਵਾਸ ਹੋਣ ਤੋਂ ਬਾਅਦ ਸੰਦੀਪ ਗਿਲਹੋਤਰਾ ਨੇ ਕਦੇ ਵੀ ਉਨ੍ਹਾਂ ਨੂੰ ਪਿਤਾ ਦੀ ਕਮੀ ਮਹਿਸੂਸ ਨਹੀਂ ਹੋਣ ਦਿੱਤੀ। ਅੱਜ ਉਨ੍ਹਾਂ ਨੂੰ ਅਜਿਹਾ ਮਹਿਸੂਸ ਹੋ ਰਿਹਾ ਹੈ ਜਿਵੇਂ ਉਨ੍ਹਾਂ ਦੇ ਪਿਤਾ ਜੀ ਹੀ ਇਸ ਦੁਨੀਆ ਤੋਂ ਰੁਖ਼ਸਤ ਹੋ ਗਏ ਹੋਣ।