Gurdaspur – Riyasat News

ਬਟਾਲਾ ਪੁਲਿਸ ਦੇ ਟ੍ਰੈਫਿਕ ਐਜੂਕੇਸ਼ਨ ਸੈੱਲ ਦੇ ਸਟਾਫ਼ ਨੇ ਵਿਦਿਆਰਥੀਆਂ ਨੂੰ ਆਵਾਜਾਈ ਨਿਯਮਾਂ ਬਾਰੇ ਦਿੱਤੀ ਜਾਣਕਾਰੀ
ਬਟਾਲਾ, 12 ਮਈ  (    ) ਡਾ. ਮਹਿਤਾਬ ਸਿੰਘ, ਐਸ.ਐਸ.ਪੀ ਬਟਾਲਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਬਟਾਲਾ ਪੁਲਿਸ ਦੇ ਟ੍ਰੈਫਿਕ ਐਜੂਕੇਸ਼ਨ ਸੈੱਲ ਵੱਲੋਂ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ, ਕਲੇਰ ਕਲਾਂ ਵਿਖੇ ਰੋਡ ਸੇਫਟੀ ਸੈਮੀਨਾਰ ਲਗਾਇਆ ਗਿਆ।

ਇਸ ਦੌਰਾਨ ਵਿਦਿਆਰਥੀਆਂ ਨੂੰ ਟ੍ਰੈਫਿਕ ਚਿੰਨ੍ਹਾਂ, ਹੈਲਮੇਟ ਅਤੇ ਸੀਟ ਬੈਲਟ ਦੀ ਮਹੱਤਤਾ ਅਤੇ ਸੜਕੀ ਹਾਦਸਿਆਂ ਤੋਂ ਬਚਣ ਲਈ ਜ਼ਿੰਮੇਵਾਰੀ ਭਰੇ ਵਿਵਹਾਰ ਬਾਰੇ ਜਾਗਰੂਕ ਕੀਤਾ ਗਿਆ।

ਜਾਗਰੂਕਤਾ ਸੈਮੀਨਾਰ ਵਿਚ ਵਿਦਿਆਰਥੀਆਂ ਨੂੰ ਨਾਬਾਲਗ ਬੱਚਿਆਂ ਨੂੰ ਗੱਡੀ ਚਲਾਉਣ ਵਿਰੁੱਧ ਨਵੇਂ ਕਾਨੂੰਨ ਅਤੇ ਸੜਕ ਸੁਰੱਖਿਆ ਨਿਯਮਾਂ ਬਾਰੇ ਜਾਣਕਾਰੀ ਦਿੱਤੀ।

ਪੁਲਿਸ ਦੇ ਟਰੈਫਿਕ ਐਜੂਕੇਸ਼ਨ ਸੈੱਲ ਦੇ ਅਧਿਕਾਰੀਆਂ ਵਲੋਂ ਦੱਸਿਆ ਗਿਆ ਕਿ ਉਨ੍ਹਾਂ ਵਲੋਂ ਵੱਖ ਵੱਖ ਸਕੂਲਾਂ ਵਿੱਚ ਜਾ ਕੇ ਵਿਦਿਆਰਥੀਆਂ ਨੂੰ ਰੋਡ ਲਾਈਨ ਤੇ ਰੋਡ ਸਾਈਨ ਬਾਰੇ ਜਾਗਰੂਕ ਕੀਤਾ ਜਾਂਦਾ ਹੈ ਅਤੇ ਹੈਲਮਟ, ਸ਼ੀਟ ਬੈਲਟ ਲਗਾਉਣ ਬਾਰੇ ਵੀ ਜਾਣਕਾਰੀ ਦਿੱਤੀ ਜਾਂਦੀ ਹੈ।

ਜਾਗਰੂਕਤਾ ਸੈਮੀਨਾਰ ਵਿਚ ਵਿਦਿਆਰਥੀਆਂ ਨੂੰ ਘੱਟ ਉਮਰ ਵਿੱਚ ਡਰਾਈਵਿੰਗ ਕਰਨ ਉਪਰੰਤ ਹੋਣ ਵਾਲੀ ਕਨੂੰਨੀ ਕਾਰਵਾਈ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਡਰਾਈਵਿੰਗ ਲਾਇਸੈਂਸ ਦੀ ਅਹਿਮੀਅਤ ਬਾਰੇ ਅਤੇ ਫ਼ਰਿਸ਼ਤੇ ਸਕੀਮ ਬਾਰੇ ਜਾਗਰੂਕ ਕੀਤਾ ਗਿਆ ।

ਇਸ ਮੌਕੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਦੁਰਪ੍ਰਭਾਵਾਂ ਬਾਰੇ ਵੀ ਜਾਗਰੂਕ ਕੀਤਾ ਗਿਆ। ਵਾਤਾਵਰਣ ਨੂੰ ਸਾਫ਼-ਸੁਥਰਾ ਰੱਖਣ ਲਈ ਵੱਧ ਤੋਂ ਵੱਧ ਪੌਦੇ ਲਗਾਉਣ ਅਤੇ ਪੋਦਿਆਂ ਦੀ ਸਾਂਭ-ਸੰਭਾਲ ਬਾਰੇ ਪ੍ਰੇਰਿਤ ਕੀਤਾ ਗਿਆ।

ਡਿਪਟੀ ਕਮਿਸ਼ਨਰ ਅਤੇ ਐਸ.ਐਸ.ਪੀ ਗੁਰਦਾਸਪੁਰ ਵਲੋਂ ਫਸਲ ਦੀ ਰਹਿੰਦ ਖੂੰਹਦ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਪਿੰਡਾਂ ਦਾ ਦੌਰਾ
ਗੁਰਦਾਸਪੁਰ, 10 ਮਈ – ਅੱਜ ਡਿਪਟੀ ਕਮਿਸ਼ਨਰ ਆਦਿਤਿਆ ਉੱਪਲ ਵਲੋਂ ਫਸਲ ਦੀ ਰਹਿੰਦ ਖੂੰਹਦ ਸਾੜਨ ਦੇ ਰੁਝਾਨ ਨੂੰ ਠੱਲ੍ਹ ਪਾਉਣ ਲਈ ਪਿੰਡਾਂ ਦਾ ਦੌਰਾ ਕੀਤਾ ਗਿਆ ਅਤੇ ਆਪਣੀ ਮੌਜੂਦਗੀ ਵਿੱਚ ਖੇਤਾਂ ਵਿੱਚ ਲੱਗੀ ਅੱਗ ਨੂੰ ਫਾਇਰ ਬਿਰਗੇਡ, ਸਿਵਲ ਤੇ ਪੁਲਿਸ ਵਿਭਾਗ ਦੀਆਂ ਟੀਮਾਂ ਦੇ ਸਹਿਯੋਗ ਨਾਲ ਬੁਝਵਾਇਆ ਗਿਆ। ਇਸ ਮੌਕੇ ਐਸ.ਐਸ.ਪੀ ਗੁਰਦਾਸਪੁਰ, ਆਦਿਤਿਆ ਅਤੇ ਐਸ.ਡੀ.ਐਮ ਸ੍ਰੀਮਤੀ ਅਨੁਪ੍ਰੀਤ ਕੌਰ ਅਤੇ ਮੁੱਖ ਖੇਤੀਬਾੜੀ ਅਫਸਰ ਡਾ. ਰਣਧੀਰ ਠਾਕਰ ਵੀ ਮੌਜੂਦ ਸਨ।

ਡਿਪਟੀ ਕਮਿਸ਼ਨਰ, ਆਦਿਤਿਆ ਉੱਪਲ, ਅੱਜ ਜਦ ਬਲਾਕ ਕਾਹਨੂੰਵਾਨ ਦੇ ਵੱਖ ਵੱਖ ਪਿੰਡਾਂ

ਕੋਟ ਧੰਦਲ, ਗੋਤ, ਭਿੱਟੇਵਿੰਡ, ਜਾਗੋਵਾਲ ਬਾਂਗਰ, ਕੀੜੀ ਅਤੇ ਨੈਨੇਕੋਟ ਦਾ ਦੌਰਾ ਕਰ ਰਹੇ ਸਨ ਤਾਂ ਉਨ੍ਹਾਂ ਰਸਤੇ ਵਿਚ ਖੇਤਾਂ ਵਿੱਚ ਲੱਗੀ ਅੱਗ ਨੂੰ ਦੇਖਿਆ। ਉਨ੍ਹਾਂ ਵਲੋਂ ਤੁਰੰਤ ਕਾਰ ਰੋਕ ਕੇ, ਖੁਦ ਖੇਤ ਵਿੱਚ ਗਏ ਤੇ ਫਾਇਰ ਬਿਰਗੇਡ ਤੇ ਸਿਵਲ ਤੇ ਪੁਲਿਸ ਦੀਆਂ ਟੀਮਾਂ ਦੇ ਸਹਿਯੋਗ ਨਾਲ ਲੱਗੀ ਅੱਗ ਨੂੰ ਬੁਝਵਾਇਆ।

ਇਸ ਮੌਕੇ ਗੱਲ ਕਰਦਿਆਂ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਸਮੁੱਚਾ ਪ੍ਰਸ਼ਾਸਨ, ਜਿਸ ਵਿੱਚ ਸਿਵਲ ਤੇ ਪੁਲਿਸ ਵਿਭਾਗ ਸ਼ਾਮਲ ਹੈ, ਵਲੋਂ ਪਿੰਡ-ਪਿੰਡ ਜਾ ਕੇ ਕਿਸਾਨਾਂ ਨੂੰ ਮਿਲ ਰਹੇ ਹਨ ਅਤੇ ਕਣਕ ਦੀ ਫਸਲ ਦੀ ਰਹਿੰਦ ਖੂੰਹਦ ਨਾ ਸਾੜਨ ਦੀ ਅਪੀਲ ਕਰ ਰਹੇ ਹਨ।

ਉਨ੍ਹਾਂ ਦੱਸਿਆ ਕਿ ਪਰਾਲੀ ਸਾੜਨ ਦੀਆਂ ਵਾਪਰ ਰਹੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਦੇ ਉਹ ਆਪ ਖੁਦ ਜਿਲ੍ਹੇ ਦੇ ਵੱਖ ਵੱਖ ਪਿੰਡਾਂ ਦਾ ਦੌਰਾ ਕਰ ਰਹੇ ਹਨ ਤਾਂ ਜੋ ਕਿਸਾਨਾਂ ਨੂੰ ਮਿਲ ਕੇ ਨਾੜ ਨਾ ਸਾੜਨ ਲਈ ਪ੍ਰੇਰਿਤ ਕੀਤਾ ਜਾਵੇ। ਉਨ੍ਹਾਂ ਦੱਸਿਆ ਅੱਜ ਐਤਵਾਰ ਵਾਲੇ ਦਿਨ ਵੀ ਸਮੂਹ ਐੱਸ.ਡੀ.ਐੱਮਜ਼, ਡੀ.ਐੱਸ.ਪੀਜ਼, ਕਲੱਸਟਰ ਅਫਸਰ, ਨੋਡਲ ਅਫਸਰ, ਖੇਤੀਬਾੜੀ ਵਿਭਾਗ ਦੇ ਅਧਿਕਾਰੀ ਫੀਲਡ ਵਿੱਚ ਮੌਜੂਦ ਰਹੇ ਹਨ, ਤਾਂ ਜੋ ਪਰਾਲੀ/ਨਾੜ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਠੱਲ੍ਹ ਪਾਈ ਜਾ ਸਕੇ।

ਇਸ ਮੌਕੇ ਡਿਪਟੀ ਕਮਿਸ਼ਨਰ ਵਲੋਂ ਪਿੰਡਾਂ ਦੇ ਕਿਸਾਨਾਂ ਨੂੰ ਮਿਲਕੇ ਨਾੜ ਨਾ ਸਾੜਨ ਦੀ ਅਪੀਲ ਕੀਤੀ। ਇਸ ਮੌਕੇ ਕਿਸਾਨਾਂ ਵਲੋਂ ਪਰਾਲੀ ਨਾ ਸਾੜਨ ਲਈ ਜਿਲ੍ਹਾ ਪਰਸ਼ਾਸਨ ਨਾਲ ਸਹਿਯੋਗ ਕਰਨ ਦਾ ਯਕੀਨ ਵੀ ਦਿਵਾਇਆ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿਲ੍ਹੇ ਦੇ ਬਹੁਤਾਤ ਪਿੰਡਾਂ ਵਿੱਚ ਅਗਾਂਹਵਧੂ ਕਿਸਾਨ ਹਨ, ਜਿਨ੍ਹਾਂ ਵਲੋਂ ਪਿਛਲੇ ਕਈ ਸਾਲਾਂ ਤੋਂ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਹੀਂ ਲਗਾਈ ਗਈ ਅਤੇ ਉਨ੍ਹਾਂ ਵਲੋਂ ਪਰਾਲੀ ਨਾ ਸਾੜਨ ਦੇ ਫਾਇਦਿਆਂ ਬਾਰੇ ਦੂਜੇ ਕਿਸਾਨਾਂ ਨੂੰ ਜਾਗਰੂਕ ਵੀ ਕੀਤਾ ਜਾ ਰਿਹਾ ਹੈ। ਉਨ੍ਹਾਂ ਦੱਸਿਆ ਕਿ ਜਿਲ੍ਹਾ ਪ੍ਰਸ਼ਾਸਨ ਵੀ ਅਜਿਹੇ ਕਿਸਾਨਾਂ ਨੂੰ ‘ਵਾਤਾਵਰਣ ਦੇ ਰਖਵਾਲੇ’ ਪ੍ਰਸੰਸਾ ਪੱਤਰ ਦੇ ਕੇ ਸਨਮਾਨਿਤ ਕਰ ਰਿਹਾ ਹੈ ਅਤੇ ਅਗਾਂਹਵਧੂ ਕਿਸਾਨ ਜੋ ਵਾਤਾਵਰਣ ਨੂੰ ਸਾਫ਼ ਰੱਖਣ ਤੇ ਸਮਾਜ ਭਲਾਈ ਲਈ ਯੋਗਦਾਨ ਪਾ ਰਹੇ ਹਨ, ਜਿਲ੍ਹਾ ਪ੍ਰਸ਼ਾਸਨ ਵੀ ਇਨ੍ਹਾਂ ਦੇ ਨਾਲ ਖੜਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਜਿਲ੍ਹਾ ਪ੍ਰਸ਼ਾਸਨ ਕਿਸਾਨਾਂ ਨਾਲ ਪੂਰਨ ਸਹਿਯੋਗ ਕਰ ਰਿਹਾ ਹੈ ਅਤੇ ਜੇਕਰ ਫਿਰ ਵੀ ਕਿਸਾਨ ਪਰਾਲੀ ਨੂੰ ਅੱਗ ਲਗਾਉਂਦੇ ਹਨ ਤਾਂ ਮਜਬੂਰਨ ਮਾਣਯੋਗ ਸੁਪਰੀਮ ਕੋਰਟ ਅਤੇ ਮਾਣਯੋਗ ਨੈਸ਼ਨਲ ਗਰੀਨ ਟਿ੍ਬਿਊਨਲ ਦੀਆਂ ਹਦਾਇਤਾਂ ਤਹਿਤ ਕਾਰਵਾਈ ਕੀਤੀ ਜਾਂਦੀ ਹੈ।

ਉਨ੍ਹਾਂ ਕਿਸਾਨਾਂ ਨੂੰ ਵਾਤਾਵਰਣ ਨੂੰ ਸਾਫ਼ ਸੁਥਰਾ ਰੱਖਣ, ਧਰਤੀ ਦੀ ਉਪਜਾਊ ਸ਼ਕਤੀ ਬਰਕਰਾਰ ਰੱਖਣ ਅਤੇ ਮਾਨਵਤਾ ਦੀ ਭਲਾਈ ਲਈ, ਪਰਾਲੀ/ਨਾੜ ਨਾ ਸਾੜਨ ਲਈ ਅਪੀਲ ਕੀਤੀ।

ਇਸ ਮੌਕੇ ਐੱਸ ਐੱਸ ਪੀ ਗੁਰਦਾਸਪੁਰ ਆਦਿਤਿਆ ਨੇ ਕਿਹਾ ਕਿ ਜ਼ਿਲ੍ਹੇ ਵਿੱਚ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਵੱਲੋਂ ਲਗਾਤਾਰ ਨਿਗਰਾਨੀ ਕੀਤੀ ਜਾ ਰਹੀ ਹੈ ਅਤੇ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ ਲੋੜੀਂਦੇ ਕਦਮ ਚੁੱਕੇ ਜਾ ਰਹੇ ਹਨ।

ਉਨ੍ਹਾਂ ਕਿਸਾਨਾਂ ਨੂੰ ਖੇਤੀਬਾੜੀ ਵਿਭਾਗ ਦੇ ਮਾਹਿਰਾਂ ਅਨੁਸਾਰ ਹੀ ਖੇਤੀ ਕਰ ਦੀ ਅਪੀਲ ਕਰਦਿਆਂ ਕਿਹਾ ਕਿ ਨਾੜ ਸਾੜਨ ਨਾਲ ਧਰਤੀ ਦੀ ਉਪਜਾਊ ਸ਼ਕਤੀ ਖਤਮ ਹੁੰਦ ਹੈ। ਵਾਤਾਵਰਣ ਦੂਸ਼ਿਤ ਹੁੰਦਾ ਹੈ। ਧੂੰਏਁ ਕਾਰਨ ਸੜਕੀ ਹਾਦਸੇ ਵਾਪਰਦੇ ਹਨ। ਪੰਛੀਆਂ ਦੀਆਂ ਜਾਨਾ ਜਾਂਦੀਆਂ ਹਨ। ਸੜਕਾਂ ਕਿਨਾਰੇ ਲੱਗੇ ਬੂਟੇ ਸੜ ਜਾਂਦੇ ਹਨ। ਇਸ ਲਈ ਮਾਨਵਤਾ ਦੀ ਭਲਾਈ ਨੂੰ ਮੁੱਖ ਰੱਖਦਿਆਂ ਫਸਲ ਦੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਈ ਜਾਵੇ।

ਉਨ੍ਹਾਂ ਗੁਰਦਾਸਪੁਰ ਪੁਲਿਸ ਵੱਲੋਂ ਸਮੂਹ ਨਾਗਰਿਕਾਂ ਨੂੰ ਅਪੀਲ  ਕਿ ਵਾਤਾਵਰਣ ਦੀ ਸੁਰੱਖਿਆ ਅਤੇ ਸਾਫ਼-ਸੁਥਰੇ ਮਾਹੌਲ ਲਈ ਪ੍ਰਸ਼ਾਸਨ ਦਾ ਸਹਿਯੋਗ ਕਰਨ।

ਵਿਧਾਇਕ ਸ਼ੈਰੀ ਕਲਸੀ ਨੇ ਗਾਂਧੀ ਨਗਰ ਕੈਂਪ ਬਟਾਲਾ ਵਿਖੇ ਅਤਿ ਆਧੁਨਿਕ ਹਾਈ ਮਾਸਟ ਲਾਈਟਾਂ ਦਾ ਕੀਤਾ ਉਦਘਾਟਨ
ਬਟਾਲਾ, 3 ਮਈ (    ) ਬਟਾਲਾ ਹਲਕੇ ਦੇ ਸਰਬਪੱਖੀ ਵਿਕਾਸ ਲਈ ਲਗਾਤਾਰ ਯਤਨਸ਼ੀਲ ਹਾਂ ਅਤੇ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ। ਇਨ੍ਹਾਂ ਸ਼ਬਦਾਂ ਦਾ  ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸ਼ਿੰਘ, ਸ਼ੈਰੀ ਕਲਸੀ ਨੇ ਗਾਂਧੀ ਨਗਰ ਕੈਂਪ ਵਿਖੇ ਅਤਿ ਆਧੁਨਿਕ ਹਾਈ ਮਾਸਟ ਲਾਈਟਾਂ ਦਾ ਉਦਘਾਟਨ ਕਰਨ ਉਪਰੰਤ ਕੀਤਾ। ਉਨ੍ਹਾਂ ਕਿਹਾ ਕਿ ਹੁਣ ਇਸ ਇਲਾਕੇ ਦੀਆਂ ਗਲੀਆਂ ਰੌਸ਼ਨ ਹੋਣਗੀਆਂ, ਜਿਸ ਨਾਲ ਇਥੋਂ ਦੇ ਵਸਨੀਕਾਂ ਨੂੰ ਰਾਤ ਵੇਲੇ ਆਉਣ-ਜਾਣ ਵਿੱਚ ਸਹੂਲਤ ਮਿਲੇਗੀ ਅਤੇ ਸੁਰੱਖਿਆ ਵੀ ਵਧੇਗੀ। ਉਨ੍ਹਾਂ ਦੁਹਰਾਇਆ ਕਿ ਹਲਕੇ ਦਾ ਵਿਕਾਸ ਹੀ ਮੇਰੀ ਮੁੱਖ ਤਰਜੀਹ ਹੈ,ਜਿਸ ਲਈ ਉਹ ਦਿਨ ਰਾਤ ਲੋਕਾਂ ਦੀ ਸੇਵਾ ਵਿੱਚ ਹਾਜ਼ਰ ਹਨ। ਇਸ ਮੌਕੇ ਚੇਅਰਮੈਨ ਯਸ਼ਪਾਲ ਚੌਹਾਨ, ਚੇਅਰਮੈਨ ਮਾਨਿਕ ਮਹਿਤਾ ਅਤੇ ਗਾਂਧੀ ਕੈਂਪ ਦੇ ਵਸਨੀਕ ਮੌਜੂਦ ਸਨ।

ਇਸ ਮੌਕੇ ਗਾਂਧੀ ਨਗਰ ਕੈਂਪ ਵਿੱਚ ਵਸਨੀਕਾਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਹੋਰ ਖੂਬਸੂਰਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਪਾਰਦਰਸ਼ੀ ਢੰਗ ਨਾਲ ਵਿਕਾਸ ਕੰਮ ਤੇਜਗਤੀ ਨਾਲ ਚੱਲ ਰਹੇ ਹਨ।

ਉਨ੍ਹਾਂ ਦੱਸਿਆ ਕਿ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕੰਮ ਬਿਨਾਂ ਪੱਖਪਾਤ ਦੇ ਕਰਵਾਏ ਜਾ ਰਹੇ ਹਨ। ਸ਼ਹਿਰ ਅੰਦਰ ਚੌਂਕਾਂ ਨੂੰ ਚੌੜਾ ਕਰਕੇ ਖੂਬਸੂਰਤ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਹੀਦ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਦੀ ਯਾਦ ਵਿੱਚ ਉਸਾਰੇ ਨਵੇਂ ਚੌਂਕ ਦਾ ਉਦਘਾਟਨ ਕਰਕੇ ਲੋਕ ਸਮਰਪਿਤ ਕੀਤਾ ਗਿਆ ਹੈੈ। ਇਸ ਚੌਂਕ ਵਿੱਚ ਸ਼ਾਨਦਾਰ ਲਾਈਟਾਂ ਵੀ ਲਗਾਈਆਂ ਗਈਆਂ ਹਨ। ਇਸ ਤੋਂ ਪਹਿਲਾਂ ਵੀ ਸ਼ਹੀਦ ਭਗਤ ਸਿੰਘ ਚੌਂਕ ਅਗਰਸੈਨ ਚੌਂਕ ਆਦਿ ਦੀ ਉਸਾਰੀ ਕੀਤੀ ਜਾ ਚੁੱਕੀ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਬਟਾਲੇ ਦਾ ਸਰਬਪੱਖੀ ਵਿਕਾਸ ਕਰਵਾਉਣਾ ਤੇ ਦਹਾਕਿਆਂ ਤੋਂ ਮੁਸ਼ਕਿਲਾਂ ਨਾਲ ਜੂਝ ਰਹੇ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰਨਾ ਹੈ, ਜਿਸ ਲਈ ਉਹੀ ਦਿਨ- ਰਾਤ ਲੋਕਾਂ ਦੀ ਸੇਵਾ ਵਿੱਚ ਲੱਗੇ ਹੋਏ ਹਨ।

ਇਸ ਮੌਕੇ ਗਾਂਧੀ ਨਗਰ ਕੈਂਪ ਦੇ ਵਸਨੀਕਾਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਲਾਈਟਾਂ ਲੱਗਣ ਨਾਲ ਉਨ੍ਹਾਂ ਨੂੰ ਬਹੁਤ ਰਾਹਤ ਮਿਲੀ ਹੈ ਅਤੇ ਸਵੇਰੇ ਤੜਕਸਾਰ ਅਤੇ ਰਾਤ ਸਮੇਂ ਲਾਈਟਾਂ ਲੱਗਣ ਨਾਲ ਬਹੁਤ ਲਾਭ ਮਿਲੇਗਾ। ਉਨ੍ਹਾਂ ਅੱਗੇ ਕਿਹਾ ਕਿ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਲਈ ਵਿਧਾਇਕ ਸ਼ੈਰੀ ਕਲਸੀ ਵਲੋਂ ਸ਼ਾਨਦਾਰ ਉਪਰਾਲੇ ਕੀਤੇ ਗਏ ਹਨ ਅਤੇ ਉਨ੍ਹਾਂ ਲੋਕਾਂ ਨੂੰ ਲਗਾਤਾਰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ, ਜੋ ਕਿ ਪਹਿਲਾਂ ਵੇਖਣ ਨੂੰ ਨਹੀਂ ਮਿਲਦਾ ਸੀ।

ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਨੰਬਰ 5 ਉੱਤਮ ਨਗਰ ਵਿਖੇ ਗਲੀਆਂ ਬਣਾਉਣ ਦਾ ਉਦਘਾਟਨ ਕੀਤਾ
ਬਟਾਲਾ, 2 ਮਈ ( ) ਬਟਾਲਾ ਸ਼ਹਿਰ ਅੰਦਰ ਵਿਕਾਸ ਪੱਖੋਂ ਕੋਈ ਕਸਰ ਬਾਕੀ ਨਹੀਂ ਰਹਿਣ ਦਿੱਤੀ ਜਾਵੇਗੀ ਅਤੇ ਸ਼ਹਿਰ ਵਾਸੀਆਂ ਦੀਆਂ ਲੰਮੇ ਸਮੇਂ ਤੋਂ ਲਮਕਦੀਆਂ ਮੰਗਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ। ਇਹ ਪ੍ਰਗਟਾਵਾ ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਵਾਰਡ ਨੰਬਰ 5 ਉੱਤਮ ਨਗਰ ਵਿਖੇ ਗਲੀਆਂ ਦਾ ਉਦਘਾਟਨ ਕਰਨ ਉਪਰੰਤ ਕੀਤਾ।

ਵਿਧਾਇਕ ਸ਼ੈਰੀ ਕਲਸੀ ਨੇ ਵਾਰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਸ਼ਹਿਰ ਵਾਸੀਆਂ ਦੀਆਂ ਮੁੱਢਲੀਆਂ ਲੋੜਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਦਹਾਕਿਆਂ ਤੋਂ ਗਲੀਆਂ ਨਾ ਬਣਨ ਕਾਰਨ ਲੋਕਾਂ ਨੂੰ ਬਹੁਤ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ। ਪਰ ਹੁਣ ਉਹ ਖੁਦ ਲੋਕਾਂ ਤੱਕ ਪਹੁੰਚ ਕਰਕੇ ਉਨਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰ ਰਹੇ ਹਨ।

ਵਿਧਾਇਕ ਸ਼ੈਰੀ ਕਲਸੀ ਨੇ ਕਿਹਾ ਕਿ ਬਟਾਲਾ ਸ਼ਹਿਰ ਦੀਆਂ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਗਿਆ ਹੈ ਅਤੇ ਲੋਕਾਂ ਦੀ ਬਾਂਹ ਫੜ੍ਹਦਿਆਂ ਉਨਾਂ ਦੀਆਂ ਚਿਰੋਕਣੀਆਂ ਮੰਗਾਂ ਪੂਰੀਆਂ ਕੀਤੀਆਂ ਜਾ ਰਹੀਆਂ ਹਨ ਅਤੇ ਵੱਖ ਵੱਖ ਵਿਕਾਸ ਕਾਰਜ ਪ੍ਰਗਤੀ ਅਧੀਨ ਹਨ।

ਇਸ ਮੌਕੇ ਵਾਰਡ ਵਾਸੀਆਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਿਛਲੇ ਲੰਬੇ ਸਮੇਂ ਤੋਂ ਗਲੀ ਨਾ ਬਣਨ ਕਰਕੇ ਲੋਕ ਮੁਸ਼ਕਿਲ ਦਾ ਸਾਹਮਣਾ ਕਰ ਰਹੇ ਸਨ ਪਰ ਹੁਣ ਉਨਾਂ ਦੀ ਸਾਰ ਲਈ ਗਈ ਹੈ, ਜਿਸ ਨਾਲ ਇਥੋਂ ਦੇ ਵਾਸੀਆਂ ਨੂੰ ਵੱਡੀ ਰਾਹਤ ਮਿਲੀ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਸੁੰਦਰ ਨਗਰ ਵਿਖੇ ਐਲ.ਈ.ਡੀ ਸਟ੍ਰੀਟ ਲਾਈਟ ਲਾਉਣ ਦਾ ਉਦਘਾਟਨ ਕੀਤਾ
ਬਟਾਲਾ, 1 ਮਈ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸ਼ਿੰਘ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਦੀਆਂ ਵੱਖ ਵੱਖ ਵਾਰਡਾਂ ਵਿੱਚ ਕਰਵਾਏ ਜਾ ਰਹੇ ਵਿਕਾਸ ਕਾਰਜਾਂ ਤਹਿਤ ਵਾਰਡ ਨੰਬਰ 49 ਸੁੰਦਰ ਨਗਰ ਵਿਖੇ ਐਲ.ਈ.ਡੀ ਸਟ੍ਰੀਟ ਲਾਈਟ ਲਾਉਣ ਦਾ ਉਦਘਾਟਨ ਕੀਤਾ ਗਿਆ।ਇਸ ਮੌਕੇ ਗੁਰਜੀਤ ਸਿੰਘ ਅਤੇ ਵਾਰਡ ਵਾਸੀ ਮੌਜੂਦ ਸਨ।

ਵਾਰਡ ਵਾਸੀਆਂ ਨਾਲ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਹੋਰ ਖੂਬਸੂਰਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਪਾਰਦਰਸ਼ੀ ਢੰਗ ਨਾਲ ਵਿਕਾਸ ਕੰਮ ਤੇਜਗਤੀ ਨਾਲ ਚੱਲ ਰਹੇ ਹਨ।

ਉਨ੍ਹਾਂ ਦੱਸਿਆ ਕਿ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕੰਮ ਬਿਨਾਂ ਪੱਖਪਾਤ ਦੇ ਕਰਵਾਏ ਜਾ ਰਹੇ ਹਨ। ਸ਼ਹਿਰ ਅੰਦਰ ਚੌਂਕਾਂ ਨੂੰ ਚੋੜਾ ਕਰਕੇ ਖੂਬਸੂਰਤ ਬਣਾਇਆ ਗਿਆ ਹੈ। ਸ਼ਹੀਦ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਦੀ ਯਾਦ ਵਿੱਚ ਉਸਾਰੇ ਨਵੇਂ ਚੌਂਕ ਦਾ ਉਦਘਾਟਨ ਕਰਕੇ ਲੋਕ ਸਮਰਪਿਤ ਕੀਤਾ ਗਿਆ ਹੈੈ। ਇਸ ਚੌਂਕ ਵਿੱਚ ਸ਼ਾਨਦਾਰ ਲਾਈਟਾਂ ਵੀ ਲਗਾਈਆਂ ਗਈਆਂ ਹਨ। ਇਸ ਤੋਂ ਪਹਿਲਾਂ ਵੀ ਸ਼ਹੀਦ ਭਗਤ ਸਿੰਘ ਚੌਂਕ ਅਤੇ ਮਹਾਰਾਜਾ ਅਗਰਸੈਨ ਚੌਂਕ ਆਦਿ ਦੀ ਉਸਾਰੀ ਕੀਤੀ ਜਾ ਚੁੱਕੀ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਬਟਾਲੇ ਦਾ ਸਰਬਪੱਖੀ ਵਿਕਾਸ ਕਰਵਾਉਣਾ ਤੇ ਦਹਾਕਿਆਂ ਤੋਂ ਮੁਸ਼ਕਿਲਾਂ ਨਾਲ ਜੂਝ ਰਹੇ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰਨਾ ਹੈ, ਜਿਸ ਲਈ ਉਹ ਦਿਨ ਰਾਤ ਲੋਕਾਂ ਦੀ ਸੇਵਾ ਵਿੱਚ ਲੱਗੇ ਹੋਏ ਹਨ।

ਉਨ੍ਹਾਂ ਅੱਗੇ ਦੱਸਿਆ ਕਿ ਪਿਛਲੇ ਦਿਨਾਂ ਵਿੱਚ ਮੁੱਖ ਮੰਤਰੀ ਪੰਜਾਬ ਵਲੋਂ ਲੋਕਾਂ ਨੂੰ ਇੱਕ ਛੱਤ ਹੇਠਾਂ ਸਹੂਲਤਾਂ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਪੁਲਿਸ ਲਾਈਨ ਬਟਾਲਾ ਵਿਖੇ ਨਵਾਂ ਤਹਿਸੀਲ ਕੰਪਲੈਕਸ ਬਟਾਲਾ ਦਾ ਉਦਘਾਟਨ ਕੀਤਾ ਗਿਆ ਸੀ ਅਤੇ ਇਥੇ ਹੀ ਬੀਤੇ ਕੱਲ ਹੀ ‘ਜ਼ਿਲਾ ਪੁਲਿਸ ਦਫਤਰ ਬਟਾਲਾ’ ਦੀ 5 ਮੰਜਿਲੀ ਨਵੀਂ ਇਮਾਰਤ ਬਣਾਉਣ ਦੀ ਸ਼ੁਰੂਆਤ ਕੀਤੀ ਗਈ ਹੈ। ਸਕੂਲ ਆਫ ਐੱਮੀਨੈੱਸ ਦੀ ਉਸਾਰੀ ਕਰਵਾਈ ਗਈ ਹੈ। ਲੋਕਾਂ ਨੂੰ ਘਰਾਂ ਦੇ ਨੇੜੇ ਸਿਹਤ ਸਹੂਲਤਾਂ ਪੁਜਦਾ ਕਰਨ ਲਈ ਆਮ ਆਦਮੀ ਕਲੀਨਿਕ ਖੋਲੇ ਗਏੇ ਹਨ। ਸ਼ਿਵ ਕੁਮਾਰ ਬਟਾਲਵੀ ਕਲਾ ਤੇ ਸੱਭਿਆਚਾਰਕ ਕੇਂਦਰ ਬਟਾਲਾ ਵਿਖੇ ਸ਼ਿਵ ਬਟਾਲਵੀ ਦਾ ਆਦਮ ਕੱਦ ਬੁੱਤ ਲਗਾਇਆ ਗਿਆ ਹੈ। ਸ਼ਹਿਰ ਅੰਦਰ ਆਵਾਜਾਈ ਨੂੰ ਸੁਖਾਲਾ ਬਣਾਉਣ ਲਈ ਯਤਨ ਕੀਤੇ ਗਏ ਹਨ ਅਤੇ ਹਰ ਵਰਗ ਦੀ ਭਲਾਈ ਲਈ ਵਿਕਾਸ ਕੰਮ ਕੀਤੇ ਜਾ ਰਹੇ ਹਨ।

ਇਸ ਮੌਕੇ ਸੁੰਦਰ ਨਗਰ ਵਸਨੀਕਾਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ  ਸਟਰੀਟ ਲਾਈਟਾਂ ਲੱਗਣ ਨਾਲ ਸਵੇਰੇ ਤੜਕਸਾਰ ਅਤੇ ਰਾਤ ਸਮੇਂ ਬਹੁਤ ਰਾਹਤ ਮਿਲੇਗੀ। ਉਨ੍ਹਾਂ ਅੱਗੇ ਕਿਹਾ ਕਿ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਲਈ ਵਿਧਾਇਕ ਸ਼ੈਰੀ ਕਲਸੀ ਵਲੋਂ ਜਿਕਰਯੋਗ ਉਪਰਾਲੇ ਕੀਤੇ ਗਏ ਹਨ ਅਤੇ ਉਨ੍ਹਾਂ ਲੋਕਾਂ ਨੂੰ ਲਗਾਤਾਰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ, ਜੋ ਕਿ ਪਹਿਲਾਂ ਵੇਖਣ ਨੂੰ ਨਹੀਂ ਮਿਲਦਾ ਸੀ।

ਸ੍ਰੀ ਆਦਿੱਤਿਆ ਉੱਪਲ, ਡਿਪਟੀ ਕਮਿਸ਼ਨਰ ਦੀ ਪ੍ਰਧਾਨਗੀ ਹੇਠ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੀਆਂ ਮੁਸ਼ਕਿਲਾਂ ਸਬੰਧੀ ਰੀਵਿਊ ਮੀਟਿੰਗ
ਗੁਰਦਾਸਪੁਰ, 28 ਅਪ੍ਰੈਲ – ਸ੍ਰੀ ਆਦਿਤਿਆ ਉੱਪਲ, ਡਿਪਟੀ ਕਮਿਸ਼ਨਰ ਗੁਰਦਾਸਪੁਰ ਵੱਲੋਂ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਮੁਸ਼ਕਿਲਾਂ ਦੇ ਨਿਪਟਾਰੇ ਸਬੰਧੀ ਅਧਿਕਾਰੀਆਂ ਨਾਲ ਰੀਵਿਊ ਮੀਟਿੰਗ ਕੀਤੀ ਗਈ, ਜਿਸ ਵਿੱਚ ਵੱਖ ਵੱਖ ਵਿਭਾਗਾਂ ਵਲੋਂ ਟਰੇਡਰਜ਼ ਕਮਿਸ਼ਨ ਦੀਆਂ ਮੁਸ਼ਕਿਲਾਂ ਸਬੰਧੀ ਕੀਤੇ ਗਏ ਕੰਮਾਂ ਦੀ ਵਿਸਥਾਰ ਵਿੱਚ ਜਾਣਕਾਰੀ ਲਈ ਗਈ। ਇਸ ਮੌਕੇ ਗੁਰਸਿਮਰਨ ਸਿੰਘ ਢਿੱਲੋਂ ਵਧੀਕ ਡਿਪਟੀ ਕਮਿਸ਼ਨਰ (ਜ), ਸਿਮਰਜੀਤ ਸਿੰਘ, ਚੇਅਰਮੈਨ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਗੁਰਦਾਸਪੁਰ, ਕੁਲਦੀਪ ਚੰਦ ਸਹਾਇਕ ਕਮਿਸ਼ਨਰ (ਜ), ਜੁਗਰਾਜ ਸਿੰਘ ਐੈੱਸ.ਪੀ (ਐੱਚ) ਗੁਰਦਾਸਪੁਰ, ਸਿਵਲ ਤੇ ਪੁਲਿਸ ਅਧਿਕਾਰੀ ਅਤੇ ਵੱਖ ਵੱਖ ਹਲਕਿਆਂ ਦੇ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਵੀ ਮੌਜੂਦ ਸਨ।

ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਾਨਫਰੰਸ ਹਾਲ ਵਿੱਚ ਕੀਤੀ ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਮੁਸ਼ਕਿਲਾਂ ਸਬੰਧੀ ਕੀਤੇ ਰੀਵਿਊ ਮੌਕੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਵਲੋਂ ਦੱਸਿਆ ਗਿਆ ਉਨ੍ਹਾਂ ਵਲੋਂ ਕਮਿਸ਼ਨ ਨਾਲ ਸੰਬੰਧਿਤ ਮੁਸ਼ਕਿਲਾਂ ਦਾ ਪਹਿਲ ਦੇ ਆਧਾਰ ‘ਤੇ ਹੱਲ ਕੀਤਾ ਜਾ ਰਿਹਾ ਹੈ।

ਮੀਟਿੰਗ ਦੌਰਾਨ ਅਧਿਕਾਰੀਆਂ ਦੱਸਿਆ ਕਿ ਗੁਰਦਾਸਪੁਰ ਵਿਖੇ ਕੂੜੇ ਦੇ ਢੇਰਾਂ ਨੂੰ ਚੁੱਕਿਆ ਗਿਆ ਹੈ ਅਤੇ ਲਗਾਤਾਰ ਸਫਾਈ ਕੀਤੀ ਜਾ ਰਹੀ ਹੈ। ਬਾਜਾਰਾਂ ਵਿੱਚ ਬਿਜਲੀ ਦੀਆਂ ਤਾਰਾਂ ਰੀਪਲੇਸ ਕਰਨ ਲਈ ਐਸਟੀਮੇਟ ਪਾਸ ਹੋ ਗਿਆ ਹੈ। ਇਸੇ ਤਰ੍ਹਾਂ ਦੋਰਾਂਗਲਾ ਵਿਖੇ ਸਫਾਈ ਵਿਵਸਥਾ ਸੁਚਾਰੂ ਢੰਗ ਨਾਲ ਕੀਤੀ ਜਾ ਰਹੀ ਹੈ ਅਤੇ ਬਿਜਲੀ ਦੀਆਂ ਤਾਰਾਂ ਠੀਕ ਕੀਤੀਆਂ ਜਾ ਰਹੀਆਂ ਹਨ।

ਮੀਟਿੰਗ ਦੌਰਾਨ ਅਧਿਕਾਰੀਆਂ ਅੱਗੇ ਦੱਸਿਆ ਕਿ ਇਸੇ ਤਰ੍ਹਾਂ ਵੱਖ ਵੱਖ ਹਲਕਿਆਂ ਵਿੱਚ ਟਰੇਡਰਜ਼ ਕਮਿਸ਼ਨ ਨਾਲ ਸਮੱਸਿਆਵਾਂ ਦਾ ਨਿਪਟਾਰਾ ਕੀਤਾ ਗਿਆ ਹੈ ਅਤੇ ਰਹਿੰਦੀਆਂ ਮੁਸ਼ਕਿਲਾਂ ਦਾ ਵੀ ਜਲਦ ਨਿਪਟਾਰਾ ਕਰ ਦਿੱਤਾ ਜਾਵੇਗਾ। ਇਸ ਮੌਕੇ ਵੱਖ ਵੱਖ ਹਲਕਿਆਂ ਤੋਂ ਪਹੁੰਚੇ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨਾਂ ਵਲੋਂ ਵੱਖ ਵੱਖ ਵਿਭਾਗਾਂ ਵਲੋਂ ਕੀਤੇ ਜਾ ਰਹੇ ਕਾਰਜਾਂ ‘ਤੇ ਤਸੱਲੀ ਦਾ ਪ੍ਰਗਟਾਵਾ ਕੀਤਾ ਗਿਆ।

ਮੀਟਿੰਗ ਦੌਰਾਨ ਡਿਪਟੀ ਕਮਿਸ਼ਨਰ ਵਲੋਂ ਹਲਕਾ ਵਾਈਜ਼ ਵੱਖ-ਵੱਖ ਸਮੱਸਿਆਵਾਂ ਸਬੰਧੀ ਸਾਰੇ ਵਿਭਾਗਾਂ ਨੂੰ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਵਪਾਰੀਆਂ ਨੂੰ ਹੋਰ ਸੁਚੱਜੇ ਢੰਗ ਨਾਲ ਸੇਵਾਵਾਂ ਮੁਹੱਈਆ ਕਰਵਾਉਣ ਨੂੰ ਯਕੀਨੀ ਬਣਾਉਣ ਲਈ ਕਿਹਾ ਗਿਆ।

ਇਸ ਮੌਕੇ ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਗੁਰਦਾਸਪੁਰ ਦੇ ਚੇਅਰਮੈਨ ਸਿਮਰਜੀਤ ਸਿੰਘ ਨੇ ਦੱਸਿਆ ਕਿ ਡਿਪਟੀ ਕਮਿਸ਼ਨਰ ਦੀ ਅਗਵਾਈ ਹੇਠ ਵੱਖ ਵੱਖ ਵਿਭਾਗਾਂ ਵਲੋਂ ਕਮਿਸ਼ਨਰ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ।

ਉਨ੍ਹਾਂ ਦੱਸਿਆ ਕਿ ਵਪਾਰੀਆਂ ਦੀਆਂ ਸ਼ਿਕਾਇਤਾਂ ਦਾ ਨਿਪਟਾਰਾ ਕਰਨ ਲਈ ਸਰਕਾਰ ਦੇ ਪੋਰਟਲ ’ਤੇ ਸ਼ਿਕਾਇਤਾਂ ਦਰਜ ਕੀਤੀਆਂ ਜਾਂਦੀਆਂ ਹਨ ਅਤੇ ਉਨ੍ਹਾਂ ਦੇ ਹੱਲ ਦੀ ਨਿਗਰਾਨੀ ਵੀ ਕੀਤੀ ਜਾ ਰਹੀ ਹੈ, ਜਿਸ ਸਬੰਧੀ ਇਹ ਮੀਟਿੰਗ ਲਗਾਤਾਰ ਹਰ ਹਫਤੇ ਕੀਤੀ ਜਾ ਰਹੀ ਹੈ, ਤਾਂ ਜੋ ਵਪਾਰੀਆਂ/ਦੁਕਾਨਦਾਰਾਂ ਦੀਆਂ ਮੁਸ਼ਕਿਲਾਂ ਸਮਾਂਬੱਧ ਢੰਗ ਨਾਲ ਹੱਲ ਕੀਤੀਆਂ ਜਾ ਸਕਣ।

ਇਸ ਮੌਕੇ ਵਿਪਨ ਸੋਨੀ ਚੇਅਰਮੈਨ ਹਲਕਾ ਡੇਰਾ ਬਾਬਾ ਨਾਨਕ, ਚਰਨਜੀਤ ਸਿੰਘ ਪੁਰੇਵਾਲ ਚੇਅਰਮੈਨ ਹਲਕਾ ਬਟਾਲਾ, ਚੇਅਰਮੈਨ ਰਾਜੀਵ ਸ਼ਰਮਾ ਹਲਕਾ ਦੀਨਾਨਗਰ, ਚੇਅਰਮੈਨ ਰਜਿੰਦਰ ਨੰਦਾ ਹਲਕਾ ਗੁਰਦਾਸਪੁਰ, ਵਿਸ਼ਾਲ ਸਿੰਘ, ਰੁਪਿੰਦਰ ਸਿੰਘਾਸਣ ਰੋਮੀ ਚੇਅਰਮੈਨ ਸ਼੍ਰੀ ਹਰਗੋਬਿੰਦਪੁਰ ਸਾਹਿਬ, ਚੇਅਰਮੈਨ ਅਸ਼ਵਨੀ ਦੁੱਗਲ ਹਲਕਾ ਕਾਦੀਆਂ, ਚੇਅਰਮੈਨ ਗੁਰਪ੍ਰੀਤ ਸਿੰਘ ਹਲਕਾ ਫਤਹਿਗੜ੍ਹ ਚੂੜੀਆਂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਲੋਕਾਂ ਦੇ ਪਿਆਰ ਅਤੇ ਵਿਸ਼ਵਾਸ ਨਾਲ ਬਟਾਲਾ ਹਲਕੇ ਨੂੰ ਵਿਕਾਸ ਪੱਖੋਂ ਮੋਹਰੀ ਬਣਾਇਆ ਜਾ ਰਿਹਾ ਹੈ-ਵਿਧਾਇਕ ਸ਼ੈਰੀ ਕਲਸੀ
ਬਟਾਲਾ, 26 ਅਪ੍ਰੈਲ (  ) ਲੋਕਾਂ ਦੇ ਪਿਆਰ ਅਤੇ ਵਿਸ਼ਵਾਸ ਨਾਲ ਬਟਾਲਾ ਹਲਕੇ ਨੂੰ ਵਿਕਾਸ ਪੱਖੋਂ ਸੂਬੇ ਦਾ ਮੋਹਰੀ ਹਲਕਾ ਬਣਾਇਆ ਜਾ ਰਿਹਾ ਹੈ ਅਤੇ ਪਿੰਡਾਂ ਤੇ ਸ਼ਹਿਰ ਬਟਾਲਾ ਵਿੱਚ ਵਿਕਾਸ ਕਾਰਜ ਨਿਰੰਤਰ ਜਾਰੀ ਹਨ। ਇਹ ਪ੍ਰਗਟਾਵਾ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਨੇ ਪਿੰਡ ਧੰਨੇ ਤੋਂ ਸੁਖਰਾਜ ਸਿੰਘ ਦੇ ਡੇਰੇ ਤੱਕ ਸੜਕ ਬਣਾਉਣ ਦਾ ਨੀਂਹ ਪੱਥਰ ਰੱਖਣ ਉਪਰੰਤ ਕੀਤਾ।

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਬਟਾਲਾ ਹਲਕੇ ਅੰਦਰ ਚਹੁਪੱਖੀ ਵਿਕਾਸ ਕੰਮ ਪਾਰਦਰਸ਼ੀ ਢੰਗ ਨਾਲ ਕਰਵਾਏ ਜਾ ਰਹੇ ਹਨ। ਪਿੰਡਾਂ ਅੰਦਰ ਵਿਕਾਸ ਕੰਮ ਤੇਜ਼ੀ ਨਾਲ ਚੱਲ ਰਹੇ ਹਨ। ਨੌਜਵਾਨਾਂ ਨੂੰ ਖੇਡਾਂ ਵੱਲ ਉਤਸ਼ਾਹਤ ਕਰਨ ਦੇ ਮੰਤਵ ਨਾਲ ਖੇਡ ਸਟੇਡੀਅਮ ਉਸਾਰੇ ਜਾ ਰਹੇ ਹਨ ਤਾਂ ਜੋ ਨੌਜਵਾਨ ਸਮਾਜਿਕ ਬੁਰਾਈਆਂ ਤੋਂ ਦੂਰ ਰਹਿ ਸਕਣ।

ਉਨ੍ਹਾਂ ਅੱਗੇ ਕਿਹਾ ਕਿ ਪਿੰਡਾਂ ਵਿੱਚ ਗੰਦੇ ਪਾਣੀ ਦੀ ਨਿਕਾਸੀ ਦੇ ਕੰਮ ਕਰਵਾਏ ਗਏ ਹਨ ਅਤੇ ਅਤਿ ਆਧੁਨਿਕ ਕਿਸਮ ਦੇ ਥਾਪਰ ਮਾਡਲ ਛੱਪੜਾਂ ਦੀ ਉਸਾਰੀ ਕਰਵਾਈ ਜਾ ਰਹੀ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਪਿੰਡਾਂ ਅੰਦਰ ਸਟਰੀਟ ਲਾਈਟਾਂ, ਪਾਰਕਾਂ, ਡੇਰਿਆਂ ਦੇ ਰਸਤੇ ਪੱਕੇ ਕਰਨ ਸਮੇਤ ਪਿੰਡ ਦੇ ਮੋਹਤਬਰ ਅਤੇ ਪਿੰਡ ਵਾਸੀਆਂ ਦੀ ਸਲਾਹ ਨਾਲ, ਪਿੰਡਾਂ ਅੰਦਰ ਵਿਕਾਸ ਕੰਮ ਕਰਵਾਏ ਜਾ ਰਹੇ ਹਨ ਅਤੇ ਪਿੰਡਾਂ ਦੀ ਵਿਕਾਸ ਪੱਖੋਂ ਨੁਹਾਰ ਬਦਲਣ ਵਿੱਚ ਕੋਈ ਕਸਰ ਬਾਕੀ ਨਹੀਂ ਛੱਡੀ ਜਾਵੇਗੀ।

ਵਿਧਾਇਕ ਸ਼ੈਰੀ ਕਲਸੀ ਵਲੋਂ ਵਾਰਡ ਨੰਬਰ 30 ਵਿੱਚ ਮਲਾਵੇ ਦੀ ਕੋਠੀ ਵਿਖੇ ਗਲੀਆਂ ਬਣਾਉਣ ਦੀ ਕਰਵਾਈ ਸ਼ੁਰੂਆਤ
ਬਟਾਲਾ, 26 ਅਪ੍ਰੈਲ ( ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਅੰਦਰ ਕਰਵਾਏ ਜਾ ਰਹੇ ਵਿਕਾਸ ਕੰਮਾਂ ਤਹਿਤ ਉਨ੍ਹਾਂ ਵਲੋਂ ਵਾਰਡ ਨੰਬਰ 30 ਵਿੱਚ ਮਲਾਵੇ ਦੀ ਕੋਠੀ ਵਿਖੇ ਗਲੀਆਂ ਬਣਾਉਣ ਦੀ  ਸ਼ੁਰੂਆਤ ਕਰਵਾਉਣ ਉਪਰੰਤ ਕਿਹਾ ਕਿ ਬਟਾਲਾ ਸ਼ਹਿਰ ਨੂੰ ਖੂਬਸੂਰਤ ਅਤੇ ਵਿਕਾਸ ਪੱਖੋਂ ਸੂਬੇ ਦਾ ਨਮੂਨੇ ਦਾ ਸ਼ਹਿਰ ਬਣਾਇਆ ਜਾ ਰਿਹਾ ਹੈ।

ਇਸ ਮੌਕੇ ਵਾਰਡ ਵਾਸੀਆਂ ਨਾਲ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਅੱਜ ਵਾਰਡ ਵਾਸੀਆਂ ਦੀ ਮੰਗ ਪੂਰੀ ਕਰਦਿਆਂ ਵਿਕਾਸ ਕਾਰਜ ਦੀ ਸ਼ੁਰੂਆਤ ਕਰਵਾਈ ਗਈ ਹੈ, ਜਿਸ ਨਾਲ ਵਾਰਡ ਵਾਸੀਆਂ ਨੂੰ ਆਵਾਜਾਈ ਦੀ ਸੁਖਾਲੀ ਹੋਵੇਗੀ।

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਦੱਸਿਆ ਕਿ ਉਹ ਬਟਾਲਾ ਵਾਸੀਆਂ ਦੀ ਸਹੂਲਤ ਲਈ ਦਿਨ ਰਾਤ ਉਨ੍ਹਾਂ ਦੀ ਸੇਵਾ ਵਿੱਚ ਹਾਜ਼ਰ ਹਨ ਅਤੇ ਪਿਛਲੇ ਚਾਰ ਸਾਲਾਂ ਅੰਦਰ ਬਟਾਲੇ ਅੰਦਰ ਵੱਖ ਵੱਖ ਵਿਕਾਸ ਕਾਰਜ ਕਰਵਾਏ ਗਏ ਹਨ।

ਉਨ੍ਹਾਂ ਦੱਸਿਆ ਕਿ ਬਟਾਲਾ ਵਾਸੀਆਂ ਨੂੰ ਇੱਕ ਛੱਤ ਹੇਠਾਂ ਵੱਖ-ਵੱਖ ਸਹੂਲਤਾਂ ਦੇਣ ਦੇ ਮਕਸਦ ਨਾਲ ਨਵੇਂ ਤਹਿਸੀਲ ਕੰਪਲੈਕਸ ਦਾ ਉਦਘਾਟਨ ਕਰਨ ਉਪਰੰਤ ਲੋਕਾਂ ਨੂੰ ਸਮਰਪਿਤ ਕਰ ਦਿੱਤਾ ਗਿਆ ਹੈ ਅਤੇ ਰੋਜਾਨਾ ਲੋਕ ਵੱਖ ਵੱਖ ਸੇਵਾਵਾਂ ਦਾ ਲਾਭ ਲੈ ਰਹੇ ਹਨ।

ਇਸੇ ਤਰ੍ਹਾਂ ਸ਼ਹਿਰ ਦੀਆਂ ਪ੍ਰਮੁੱਖ ਸੜਕਾਂ ‘ਤੇ ਲਾਈਟਾਂ ਲਗਾਈਆਂ ਗਈਆਂ ਹਨ। ਸ਼ਹਿਰ ਵਿੱਚ ਸੀ.ਸੀ.ਟੀ.ਵੀ ਕੈਮਰੇ ਲਗਾਏ ਜਾ ਰਹੇ ਹਨ। ਸ਼ਹਿਰ ਵਿਚਲੀ ਲਾਇਬ੍ਰੇਰੀ ਦੀ ਨਵੀਂ ਇਮਾਰਤ ਲੋਕਾਂ ਨੂੰ ਸਮਰਪਿਤ ਕੀਤਾ ਜਾ ਚੁੱਕੀ ਹੈ।ਸੁੱਖਾ ਸਿੰਘ-ਮਹਿਤਾਬ ਸਿੰਘ ਚੌਂਕ ਵਿੱਖੇ ਸ਼ਾਨਦਾਰ ਕਲਾਕ ਟਾਵਰ ਲਗਾ ਕੇ ਲੋਕਾਂ ਨੂੰ ਸਮਰਪਿਤ ਕੀਤਾ ਗਿਆ ਹੈ। ਲੋਕਾਂ ਨੂੰ ਸਾਫ਼ ਸੁਥਰਾ ਪੀਣ ਵਾਲਾ ਪਾਣੀ ਮੁਹੱਈਆ ਕਰਵਾਉਣ ਲਈ ਕਰੀਬ 24 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕੰਮ ਸ਼ੁਰੂ ਕੀਤਾ ਗਿਆ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਸ੍ਰੀ ਅੰਮ੍ਰਿਤਸਰ- ਗੁਰਦਾਸਪੁਰ ਰੋਡ ‘ਤੇ ਹਾਈ ਮਾਸਟ ਲਾਈਟਾਂ ਬਟਾਲਾ ਵਾਸੀਆਂ ਨੂੰ ਕੀਤੀਆਂ ਸਮਰਪਿਤ
ਬਟਾਲਾ, 21 ਅਪ੍ਰੈਲ (    ) ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਬਟਾਲਾ ਦੇ ਨੌਜਵਾਨ ਵਿਧਾਇਕ ਅਮਨਸ਼ੇਰ ਸ਼ਿੰਘ, ਸੈਰੀ ਕਲਸੀ ਵਲੋਂ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਅਤੇ ਆਵਾਜਾਈ ਦੀ ਸਹੂਲ ਨੂੰ ਮੁੱਖ ਰੱਖਦਿਆਂ ਲਈ ਖਾਸ ਉਪਰਾਲੇ ਕੀਤੇ ਗਏ ਹਨ, ਜਿਸ ਦੇ ਚੱਲਦਿਆਂ ਉਨ੍ਹਾਂ ਵਲੋਂ ਸ੍ਰੀ ਅੰਮ੍ਰਿਤਸਰ- ਗੁਰਦਾਸਪੁਰ ਰੋਡ ‘ਤੇ ਹਾਈ ਮਾਸਟ ਲਾਈਟਾਂ ਬਟਾਲਾ ਵਾਸੀਆਂ ਨੂੰ ਸਮਰਪਿਤ ਕੀਤੀਆਂ ਗਈਆਂ।

ਇਸ ਮੌਕੇ ਗੱਲਬਾਤ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਬਟਾਲਾ ਸ਼ਹਿਰ ਵਾਸੀਆਂ, ਫੈਕਟਰੀਆਂ ਵਿੱਚ ਕੰਮ ਕਰਦੀ ਲੇਬਰ, ਰਾਹੀਗਰ ਅਤੇ ਇੰਡਸਟਰੀਲਿਸਟਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਗਾਂਧੀ ਚੌਂਕ ਬਟਾਲਾ ਤੋਂ ਮਹਾਰਾਜਾ ਅਗਰਸੈਨ ਚੌਂਕ ਤੱਕ ਵਿਰਾਸਤੀ ਦਿੱਖ ਵਾਲੀਆਂ ਹਾਈ ਮਾਸਟ ਲਾਈਟਾਂ ਲੋਕ ਸਮਰਪਿਤ ਕੀਤੀਆਂ ਗਈਆਂ ਹਨ, ਜਿਸ ਨਾਲ ਰਾਤ ਸਮੇਂ ਅਤੇ ਸਵੇਰੇ ਸੁਵੱਖਤੇ ਰਾਹਗੀਰਾਂ ਨੂੰ ਆਵਾਜਾਈ ਦੌਰਾਨ ਵੱਡੀ ਰਾਹਤ ਮਿਲੇਗੀ।

ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਤਿਹਾਸਕ ਤੇ ਧਾਰਮਿਕ ਸ਼ਹਿਰ ਬਟਾਲਾ ਨੂੰ ਹੋਰ ਖੂਬਸੂਰਤ ਬਣਾਉਣ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਪਾਰਦਰਸ਼ੀ ਢੰਗ ਨਾਲ ਵਿਕਾਸ ਕੰਮ ਤੇਜਗਤੀ ਨਾਲ ਚੱਲ ਰਹੇ ਹਨ।

ਉਨ੍ਹਾਂ ਦੱਸਿਆ ਕਿ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਵਿੱਚ ਵਿਕਾਸ ਕੰਮ ਬਿਨਾਂ ਪੱਖਪਾਤ ਦੇ ਕਰਵਾਏ ਜਾ ਰਹੇ ਹਨ। ਸ਼ਹਿਰ ਅੰਦਰ ਚੌਂਕਾਂ ਨੂੰ ਚੌੜਾ ਕਰਕੇ ਖੂਬਸੂਰਤ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਸ਼ਹੀਦ ਭਾਈ ਸੁੱਖਾ ਸਿੰਘ ਭਾਈ ਮਹਿਤਾਬ ਦੀ ਯਾਦ ਵਿੱਚ ਉਸਾਰੇ ਨਵੇਂ ਚੌਂਕ ਦਾ ਉਦਘਾਟਨ ਕਰਕੇ ਲੋਕ ਸਮਰਪਿਤ ਕੀਤਾ ਗਿਆ ਹੈੈ। ਇਸ ਚੌਂਕ ਵਿੱਚ ਸ਼ਾਨਦਾਰ ਲਾਈਟਾਂ ਵੀ ਲਗਾਈਆਂ ਗਈਆਂ ਹਨ। ਇਸ ਤੋਂ ਪਹਿਲਾਂ ਵੀ ਸ਼ਹੀਦ ਭਗਤ ਸਿੰਘ ਚੌਂਕ ਅਗਰਸੈਨ ਚੌਂਕ ਆਦਿ ਦੀ ਉਸਾਰੀ ਕੀਤੀ ਜਾ ਚੁੱਕੀ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਅੱਗੇ ਕਿਹਾ ਕਿ ਉਨ੍ਹਾਂ ਦਾ ਮੁੱਖ ਉਦੇਸ਼ ਬਟਾਲੇ ਦਾ ਸਰਬਪੱਖੀ ਵਿਕਾਸ ਕਰਵਾਉਣਾ ਤੇ ਦਹਾਕਿਆਂ ਤੋਂ ਮੁਸ਼ਕਿਲਾਂ ਨਾਲ ਜੂਝ ਰਹੇ ਸ਼ਹਿਰ ਵਾਸੀਆਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕਰਨਾ ਹੈ, ਜਿਸ ਲਈ ਉਹੀ ਦਿਨ- ਰਾਤ ਲੋਕਾਂ ਦੀ ਸੇਵਾ ਵਿੱਚ ਲੱਗੇ ਹੋਏ ਹਨ।

ਇਸ ਮੌਕੇ ਰਾਹਗੀਰਾਂ ਅਤੇ ਇੰਡਸਟਰੀਲਿਸਟਾਂ ਨੇ ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦਿਆਂ ਕਿਹਾ ਕਿ ਲਾਈਟਾਂ ਲੱਗਣ ਨਾਲ ਉਨ੍ਹਾਂ ਨੂੰ ਬਹੁਤ ਰਾਹਤ ਮਿਲੀ ਹੈ ਅਤੇ ਸਵੇਰੇ ਤੜਕਸਾਰ ਅਤੇ ਰਾਤ ਸਮੇਂ ਸਟਰੀਟ ਲਾਈਟਾਂ ਲੱਗਣ ਨਾਲ ਬਹੁਤ ਲਾਭ ਮਿਲੇਗਾ। ਉਨ੍ਹਾਂ ਅੱਗੇ ਕਿਹਾ ਕਿ ਬਟਾਲਾ ਸ਼ਹਿਰ ਨੂੰ ਖੂਬਸੂਰਤ ਬਣਾਉਣ ਲਈ ਵਿਧਾਇਕ ਸ਼ੈਰੀ ਕਲਸੀ ਵਲੋਂ ਜਿਕਰਯੋਗ ਉਪਰਾਲੇ ਕੀਤੇ ਗਏ ਹਨ ਅਤੇ ਉਨ੍ਹਾਂ ਲੋਕਾਂ ਨੂੰ ਲਗਾਤਾਰ ਮਿਲ ਕੇ ਉਨ੍ਹਾਂ ਦੀਆਂ ਮੁਸ਼ਕਿਲਾਂ ਦਾ ਨਿਪਟਾਰਾ ਕੀਤਾ ਜਾ ਰਿਹਾ ਹੈ, ਜੋ ਕਿ ਪਹਿਲਾਂ ਵੇਖਣ ਨੂੰ ਨਹੀਂ ਮਿਲਦਾ ਸੀ।

ਇਤਿਹਾਸਕ ਨਗਰ ਬਟਾਲਾ ਦੇ ਵਿਕਾਸ ਨੂੰ ਵੱਡਾ ਹੁਲਾਰਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 177 ਕਰੋੜ ਰੁਪਏ ਦੇ ਪ੍ਰਾਜੈਕਟਾਂ ਦਾ ਐਲਾਨ
*ਬਟਾਲਾ, 16 ਅਪ੍ਰੈਲ*

ਪੰਜਾਬ ਦੇ ਇਤਿਹਾਸਕ ਸ਼ਹਿਰਾਂ ਵਿੱਚ ਸ਼ਾਮਲ ਬਟਾਲਾ ਦੀ ਕਾਇਆਕਲਪ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ 177 ਕਰੋੜ ਰੁਪਏ ਵਿਕਾਸ ਪ੍ਰਾਜੈਕਟਾਂ ਦਾ ਐਲਾਨ ਕੀਤਾ। ਇਤਿਹਾਸਕ ਨਗਰ ਦੇ ਬੁਨਿਆਦੀ ਢਾਂਚੇ ਦਾ ਵੱਡਾ ਪੱਧਰ ’ਤੇ ਵਿਸਥਾਰ ਕਰਨ ਲਈ ਵੱਖ-ਵੱਖ ਪ੍ਰਾਜੈਕਟ ਦਾ ਐਲਾਨ ਕਰਕੇ ਮੁੱਖ ਮੰਤਰੀ ਨੇ ਸੱਤਾ ਦਾ ਸੁਖ ਭੋਗ ਚੁੱਕੀਆਂ ਪਿਛਲੀਆਂ ਸਰਕਾਰਾਂ ਨੂੰ ਸਖ਼ਤ ਸਿਆਸੀ ਸੰਦੇਸ਼ ਦਿੱਤਾ ਹੈ। ਇੱਥੋਂ ਦੀ ਨਗਰ ਨਿਗਮ ਵੱਲੋਂ 95.72 ਕਰੋੜ ਰੁਪਏ ਦਾ ਵਿਕਾਸ ਕਾਰਜ ਕੀਤੇ ਜਾਣਗੇ, ਮੰਡੀ ਬੋਰਡ ਵੱਲੋਂ 16.05 ਕਰੋੜ ਰੁਪਏ ਦੇ ਵਿਕਾਸ ਕੰਮ ਕੀਤੇ ਜਾਣਗੇ ਅਤੇ ਲੋਕ ਨਿਰਮਾਣ ਵਿਭਾਗ ਵੱਲੋਂ ਸੜਕਾਂ ਦੇ ਨਿਰਮਾਣ ‘ਤੇ 65.09 ਕਰੋੜ ਰੁਪਏ ਖਰਚੇ ਜਾਣਗੇ। ਇਸ ਤੋਂ ਇਲਾਵਾ ਸੜਕਾਂ ਦੇ ਨਵੀਨੀਕਰਨ ’ਤੇ ਮੰਡੀ ਬੋਰਡ 42.56 ਕਰੋੜ ਰੁਪਏ ਜਦਕਿ ਲੋਕ ਨਿਰਮਾਣ ਵਿਭਾਗ 34.97 ਕਰੋੜ ਰੁਪਏ ਖਰਚੇਗਾ। ਬਟਾਲਾ ਹਲਕੇ ਵਿੱਚ ਚਾਰ ਨਵੇਂ ਪੁਲ ਬਣਨਗੇ ਅਤੇ ਨਵੀਂ ਪੁਲਿਸ ਲਾਈਨ ਲਈ 14.81 ਕਰੋੜ ਜਾਰੀ ਕੀਤੇ ਗਏ ਹਨ।

ਇਸ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਸਾਲ 2022 ਵਿੱਚ ਅਕਾਲੀ-ਕਾਂਗਰਸ ਦੀ ਤਿੰਨ ਪੀੜ੍ਹੀਆਂ ਤੋਂ ਚੱਲ ਰਹੀ ਲੁੱਟ ਦਾ ਅੰਤ ਕਰ ਦਿੱਤਾ ਅਤੇ ਸਾਲ 2027 ਵਿੱਚ ਵੀ ਇਨ੍ਹਾਂ ਨੂੰ ਵਾਪਸੀ ਨਹੀਂ ਕਰਨ ਦੇਣਗੇ, ਜਦੋਂ ਕਿ ਪਿਛਲੀਆਂ ਸਰਕਾਰਾਂ ‘ਤੇ ਆਪਣੇ-ਆਪ ਨੂੰ ਬਚਾਉਣ ਲਈ ਜਾਣਬੁੱਝ ਕੇ ਬੇਅਦਬੀ ਵਿਰੋਧੀ ਕਾਨੂੰਨਾਂ ਨੂੰ ਕਮਜ਼ੋਰ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਨੇ ਰਵਾਇਤੀ ਪਾਰਟੀਆਂ ‘ਤੇ ਨਿਸ਼ਾਨਾ ਸਾਧਦੇ ਹੋਏ ਕਿਹਾ ਕਿ ਇਹ ਪਾਰਟੀਆਂ ਆਮ ਲੋਕਾਂ ਤੋਂ ਦੂਰ ਹੋ ਗਈਆਂ ਸਨ ਜਿਸ ਕਰਕੇ ਲੋਕਾਂ ਨੇ ਇਨ੍ਹਾਂ ਨੂੰ ਰੱਦ ਕਰ ਦਿੱਤਾ ਜਦਕਿ ਉਨ੍ਹਾਂ ਦੀ ਸਰਕਾਰ ਸ਼ਾਸਨ ਪ੍ਰਦਾਨ ਕਰਨ ਅਤੇ ਜਵਾਬਦੇਹੀ ਦੇ ਸੁਮੇਲ ਨਾਲ ਅੱਗੇ ਵਧ ਰਹੀ ਹੈ।

ਕਈ ਪ੍ਰਮੁੱਖ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਕਾਲੀਆਂ ਨੇ ਜਾਣਬੁੱਝ ਕੇ ਬੇਅਦਬੀ ਵਿਰੁੱਧ ਕਮਜ਼ੋਰ ਕਾਨੂੰਨ ਬਣਾਇਆ ਸੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਘਿਨਾਉਣੇ ਅਪਰਾਧ ਦੇ ਦੋਸ਼ੀਆਂ ਨੂੰ ਉਨ੍ਹਾਂ ਦੇ ਪਾਪਾਂ ਦੀ ਸਜ਼ਾ ਨਾ ਮਿਲੇ।” ਉਨ੍ਹਾਂ ਅੱਗੇ ਕਿਹਾ, “ਇਹ ਆਗੂ ਇਹ ਵੀ ਡਰਦੇ ਸਨ ਕਿ ਉਨ੍ਹਾਂ ਨੂੰ ਵੀ ਉਨ੍ਹਾਂ ਦੇ ਅਪਰਾਧ ਦੀ ਸਜ਼ਾ ਮਿਲੇਗੀ ਜਿਸ ਕਾਰਨ ਇਨ੍ਹਾਂ ਨੇ ਕਾਨੂੰਨ ਹੀ ਕਮਜ਼ੋਰ ਬਣਾ ਦਿੱਤਾ।”

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਜਾਗਤ ਜੋਤਿ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026 ਪਾਸ ਕੀਤਾ ਹੈ, ਜਿਸ ਵਿੱਚ ਬੇਅਦਬੀ ਲਈ ਸਖ਼ਤ ਸਜ਼ਾ ਦੀ ਵਿਵਸਥਾ ਕੀਤੀ ਗਈ ਹੈ। ਉਨ੍ਹਾਂ ਕਿਹਾ, “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦਾ ਘਿਨਾਉਣਾ ਗੁਨਾਹ ਸੂਬੇ ਵਿੱਚ ਸਖ਼ਤ ਘਾਲਣਾ ਘਾਲ ਕੇ ਕਾਇਮ ਕੀਤੀ ਅਮਨ-ਸ਼ਾਂਤੀ, ਭਾਈਚਾਰਾ ਸਾਂਝ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੀ ਡੂੰਘੀ ਸਾਜ਼ਿਸ਼ ਸੀ।

ਮੁੱਖ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਕਾਨੂੰਨ ਅਪਰਾਧੀਆਂ ਵਿਰੁੱਧ ਸਖ਼ਤ ਕਾਰਵਾਈ ਨੂੰ ਯਕੀਨੀ ਬਣਾਏਗਾ। ਉਨ੍ਹਾਂ ਕਿਹਾ, “ਹੁਣ ਇਸ ਨਾ-ਮੁਆਫ਼ੀਯੋਗ ਅਪਰਾਧ ਵਿੱਚ ਦੋਸ਼ੀ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਕਿਸੇ ਵੀ ਕੀਮਤ ‘ਤੇ ਬਖਸ਼ਿਆ ਨਹੀਂ ਜਾਵੇਗਾ ਅਤੇ ਬਾਕੀਆਂ ਲਈ ਮਿਸਾਲੀ ਕਾਰਵਾਈ ਕੀਤੀ ਜਾਵੇਗੀ।” ਉਨ੍ਹਾਂ ਜ਼ੋਰ ਦੇ ਕੇ ਕਿਹਾ, “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਹਰ ਸਿੱਖ ਦੇ ਪਿਤਾ ਹਨ ਅਤੇ ਸੂਬਾ ਸਰਕਾਰ ਇਸ ਪਵਿੱਤਰ ਗ੍ਰੰਥ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਲਈ ਵਚਨਬੱਧ ਹੈ।” ਉਨ੍ਹਾਂ ਅੱਗੇ ਕਿਹਾ, “ਜੇਕਰ ਪਾਵਨ ਸ੍ਰੀ ਗੁਰੂ ਗ੍ਰੰਥ ਸਾਹਿਬ ਹੀ ਸੂਬੇ ਵਿੱਚ ਸੁਰੱਖਿਅਤ ਨਹੀਂ ਹੈ ਤਾਂ ਇਹ ਹੋਰ ਕਿੱਥੇ ਹੋ ਸਕਦਾ ਹੈ।” ਇਸ ਕਾਨੂੰਨ ਨੂੰ ਬੇਅਦਬੀ ਰੋਕਣ ਲਈ ਇਤਿਹਾਸਕ ਮੀਲ ਪੱਥਰ ਕਰਾਰ ਦਿੱਤਾ।

ਅਕਾਲੀ ਦਲ ਦੀ ਅਖੌਤੀ ‘ਪੰਜਾਬ ਬਚਾਓ ਯਾਤਰਾ’ ‘ਤੇ ਚੁਟਕੀ ਲੈਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਕਾਲੀ ਦਲ ਦੀ ਇਸ ਯਾਤਰਾ ਦਾ ਅਸਲ ਨਾਮ ‘ਪਰਿਵਾਰ ਬਚਾਓ ਯਾਤਰਾ’ ਹੈ ਕਿਉਂਕਿ ਇਹ ਸਾਰਾ ਯਤਨ ਉਨ੍ਹਾਂ ਦੇ ਪਰਿਵਾਰਕ ਹਿੱਤਾਂ ਦੀ ਰਾਖੀ ਲਈ ਹੈ।” ਉਨ੍ਹਾਂ ਨੇ ਅਕਾਲੀ ਲੀਡਰਸ਼ਿਪ ਨੂੰ ਚੁਣੌਤੀ ਦਿੰਦੇ ਹੋਏ ਪੁੱਛਿਆ, “15 ਸਾਲ ਸੂਬੇ ਨੂੰ ਲੁੱਟਣ ਤੋਂ ਬਾਅਦ ਉਹ ਕਿਸ ਤੋਂ ਸੂਬੇ ਨੂੰ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ।” ਉਨ੍ਹਾਂ ਕਿਹਾ ਕਿ ਅਕਾਲੀਆਂ ਨੇ ਸੂਬੇ ਨੂੰ ਬੇਰਹਿਮੀ ਨਾਲ ਲੁੱਟਿਆ ਹੈ, ਪੰਜਾਬੀਆਂ ਦੇ ਮਨਾਂ ਨੂੰ ਡੂੰਘੀ ਠੇਸ ਪਹੁੰਚਾਈ ਹੈ ਅਤੇ ਵੱਖ-ਵੱਖ ਮਾਫੀਏ ਨੂੰ ਸਰਪ੍ਰਸਤੀ ਦਿੱਤੀ।

ਮੁੱਖ ਮੰਤਰੀ ਨੇ ਅੱਗੇ ਕਿਹਾ, “ਹਰ ਕੋਈ ਜਾਣਦਾ ਹੈ ਕਿ ਇਹ ਪਰਿਵਾਰ ਅੰਗਰੇਜ਼ਾਂ ਦਾ ਪਿੱਠੂ ਸੀ ਅਤੇ ਦੇਸ਼ ਲਈ ਲੜਨ ਵਾਲੇ ਦੇਸ਼ ਭਗਤਾਂ ਵਿਰੁੱਧ ਸਾਜ਼ਿਸ਼ਾਂ ਘੜਨ ਬਦਲੇ ਉਨ੍ਹਾਂ ਨੇ ਇਸ ਪਰਿਵਾਰ ਨੂੰ ਸਰ ਦੀ ਉਪਾਧੀ ਦਿੱਤੀ ਸੀ।” ਉਨ੍ਹਾਂ ਅੱਗੇ ਕਿਹਾ, “ਇਸ ਪਰਿਵਾਰ ਨੇ 13 ਅਪ੍ਰੈਲ, 1919 ਨੂੰ ਜਲ੍ਹਿਆਂਵਾਲਾ ਬਾਗ ਕਤਲੇਆਮ ਦੇ ਦੋਸ਼ੀ ਜਨਰਲ ਡਾਇਰ ਨੂੰ ਇਸ ਘਿਨਾਉਣੀ ਘਟਨਾ ਤੋਂ ਬਾਅਦ ਰਾਤ ਦੇ ਖਾਣੇ ਦੀ ਮੇਜ਼ਬਾਨੀ ਕਰਕੇ ਸਨਮਾਨਿਤ ਕੀਤਾ ਸੀ,” ਉਨ੍ਹਾਂ ਕਿਹਾ ਕਿ ਅਜਿਹੇ ਕੰਮਾਂ ਨੇ ਉਨ੍ਹਾਂ ਦੀ ਦੇਸ਼ ਵਿਰੋਧੀ ਅਤੇ ਪੰਜਾਬ ਵਿਰੋਧੀ ਮਾਨਸਿਕਤਾ ਨੂੰ ਬੇਪਰਦ ਕੀਤਾ ਹੈ।

ਉਨ੍ਹਾਂ ਕਿਹਾ, “ਸਿਰਫ ਇਹ ਹੀ ਨਹੀਂ, ਇਸ ਪਰਿਵਾਰ ਨੇ ਜਨਰਲ ਡਾਇਰ ਨੂੰ ਸ੍ਰੀ ਹਰਿਮੰਦਰ ਸਾਹਿਬ ਵਿਖੇ ਸਿਰੋਪਾ ਅਤੇ ਮੁਆਫ਼ੀ ਦੇਣਾ ਵੀ ਯਕੀਨੀ ਬਣਾਇਆ।” ਇਸ ਗੱਲ ‘ਤੇ ਜ਼ੋਰ ਦਿੰਦਿਆਂ ਕਿ ਇਤਿਹਾਸ ਨੂੰ ਮਿਟਾਇਆ ਨਹੀਂ ਜਾ ਸਕਦਾ, ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਬਾਦਲ ਦੇ ਪੁਰਖਿਆਂ ਦੇ ਸ਼ੱਕੀ ਕਿਰਦਾਰ ਇਤਿਹਾਸ ਦੇ ਪੰਨਿਆਂ ‘ਚ ਦਰਜ ਹਨ।” ਉਨ੍ਹਾਂ ਕਿਹਾ, “ਇਸ ਪਰਿਵਾਰ ਦੇ ਹੱਥ ਦੇਸ਼ ਭਗਤਾਂ ਦੇ ਖੂਨ ਨਾਲ ਰੰਗੇ ਹੋਏ ਹਨ ਅਤੇ ਰਾਸ਼ਟਰਵਾਦੀਆਂ ਦੀ ਪਿੱਠ ਵਿੱਚ ਛੁਰਾ ਮਾਰਨ ਵਿੱਚ ਇਨ੍ਹਾਂ ਗੱਦਾਰਾਂ ਦੀ ਭੂਮਿਕਾ ਨੂੰ ਕਦੇ ਵੀ ਭੁਲਾਇਆ ਨਹੀਂ ਜਾ ਸਕਦਾ।”

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਆਗੂਆਂ ਨੇ ਸੂਬੇ ਦੇ ਨੌਜਵਾਨਾਂ ਨੂੰ ਬਰਬਾਦ ਕਰਨ ਲਈ ਗੋਲੀਆਂ ਅਤੇ ਫਿਰ ਨਸ਼ੀਲੇ ਪਦਾਰਥ (ਚਿੱਟੇ) ਦੀ ਵਰਤੋਂ ਕੀਤੀ। ਉਨ੍ਹਾਂ ਕਿਹਾ ਕਿ ਇਹਨਾਂ ਆਗੂਆਂ ਨੂੰ ਕਦੇ ਵੀ ਮਾਫ਼ ਨਹੀਂ ਕੀਤਾ ਜਾ ਸਕਦਾ। ਉਨ੍ਹਾਂ ਅੱਗੇ ਕਿਹਾ, “ਅਕਾਲੀਆਂ ‘ਤੇ ਪੀੜ੍ਹੀਆਂ ਦੀ ਨਸਲਕੁਸ਼ੀ ਦਾ ਮੁਕੱਦਮਾ ਚਲਾਇਆ ਜਾਣਾ ਚਾਹੀਦਾ ਹੈ ਕਿਉਂਕਿ ਉਨ੍ਹਾਂ ਨੇ ਨਸ਼ਿਆਂ ਦੇ ਵਪਾਰ ਨੂੰ ਸਰਪ੍ਰਸਤੀ ਦਿੱਤੀ ਅਤੇ ਇਸ ਵਪਾਰ ਨੇ ਉਨ੍ਹਾਂ ਦੇ ਲੰਬੇ ਕੁਸ਼ਾਸਨ ਦੌਰਾਨ ਸੂਬੇ ਭਰ ਵਿੱਚ ਪੈਰ ਪਸਾਰੇ।” ਉਨ੍ਹਾਂ ਅੱਗੇ ਕਿਹਾ, “ਇਨ੍ਹਾਂ ਆਗੂਆਂ ਦੇ ਹੱਥ ਉਨ੍ਹਾਂ ਲੱਖਾਂ ਨੌਜਵਾਨਾਂ ਦੇ ਖੂਨ ਨਾਲ ਰੰਗੇ ਹੋਏ ਹਨ ਜੋ ਸੂਬੇ ਵਿੱਚ ਇਹਨਾਂ ਆਗੂਆਂ ਦੇ ਸਰਕਾਰੀ ਵਾਹਨਾਂ ਵਿੱਚ ਸਪਲਾਈ ਕੀਤੇ ਜਾਣ ਵਾਲੇ ਨਸ਼ੇ ਦਾ ਸ਼ਿਕਾਰ ਹੋ ਗਏ ਸਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਨ੍ਹਾਂ ਆਗੂਆਂ ਦੇ ਪਾਪ ਮੁਆਫੀ ਯੋਗ ਨਹੀਂ ਹਨ ਅਤੇ ਉਨ੍ਹਾਂ ਨੂੰ ਉਨ੍ਹਾਂ ਦੇ ਮਾੜੇ ਕੰਮਾਂ ਲਈ ਲੋਕ ਕਦੇ ਵੀ ਮੁਆਫ਼ ਨਹੀਂ ਕਰ ਸਕਦੇ ਜੋ ਲੋਕਾਂ ਦੇ ਮਨਾਂ ਵਿੱਚ ਅਜੇ ਵੀ ਤਾਜ਼ਾ ਹਨ।” ਉਨ੍ਹਾਂ ਨੇ ਇਨ੍ਹਾਂ ਨੂੰ ਮੌਕਾਪ੍ਰਸਤ ਆਗੂ ਦੱਸਿਆ ਜੋ ਆਪਣੀ ਸਹੂਲਤ ਅਤੇ ਨਿੱਜੀ ਰਾਜਨੀਤਿਕ ਹਿੱਤਾਂ ਅਨੁਸਾਰ ਗਿਰਗਿਟ ਵਾਂਗ ਆਪਣੇ ਰੰਗ ਬਦਲਦੇ ਹਨ। ਉਨ੍ਹਾਂ ਕਿਹਾ ਕਿ ਅਤਿ ਦੀ ਗਰਮੀ ਵਿੱਚ ਵੀ ਲੋਕਾਂ ਦਾ ਭਾਰੀ ਇਕੱਠ ਸੂਬਾ ਸਰਕਾਰ ਪ੍ਰਤੀ ਲੋਕਾਂ ਦੇ ਸਮਰਥਨ ਨੂੰ ਦਰਸਾਉਂਦਾ ਹੈ।

ਮੁੱਖ ਮੰਤਰੀ ਨੇ ਕਿਹਾ, “ਸੂਬਾ ਸਰਕਾਰ ਨੇ ਲੋਕਾਂ ਲਈ ਪੂਰੀ ਤਨਦੇਹੀ ਨਾਲ ਕੰਮ ਕੀਤਾ ਹੈ ਪਰ ਇਨ੍ਹਾਂ ਆਗੂਆਂ ਨੇ ਬਿਜਲੀ ਖਰੀਦ ਸਮਝੌਤਿਆਂ ਤੋਂ ਅਤੇ ਨਿੱਜੀ ਫਰਮਾਂ ਤੋਂ ਸੂਬੇ ਨੂੰ ਸਪਲਾਈ ਕੀਤੇ ਗਏ ਕੋਲੇ ਤੋਂ ਵੀ ਪੈਸਾ ਕਮਾਇਆ।” ਉਨ੍ਹਾਂ ਅੱਗੇ ਕਿਹਾ ਕਿ ਪਛਵਾੜਾ ਕੋਲਾ ਖਾਣ ਤੋਂ ਕੋਲੇ ਦੀ ਸਪਲਾਈ ਲੰਬੇ ਸਮੇਂ ਬਾਅਦ ਮੁੜ ਸ਼ੁਰੂ ਹੋਈ ਹੈ ਅਤੇ 2024-25 ਵਿੱਚ ਇਸ ਖਾਣ ਨੇ 70 ਲੱਖ ਮੀਟ੍ਰਿਕ ਟਨ ਕੋਲੇ ਦੀ ਸਪਲਾਈ ਦਾ ਟੀਚਾ ਹਾਸਲ ਕੀਤਾ ਹੈ। ਉਨ੍ਹਾਂ ਕਿਹਾ, “ਅਕਤੂਬਰ 2022 ਵਿੱਚ ਪਛਵਾੜਾ ਤੋਂ ਸਪਲਾਈ ਮੁੜ ਸ਼ੁਰੂ ਹੋਣ ਤੋਂ ਬਾਅਦ ‘ਆਪ’ ਸਰਕਾਰ ਨੇ 1,462 ਕਰੋੜ ਰੁਪਏ ਦੀ ਬਚਤ ਕੀਤੀ ਹੈ।”

ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀ ਆਗੂ ਸੁਖਬੀਰ ਬਾਦਲ ਅਜਿਹੇ ਵਾਅਦੇ ਕਰ ਰਹੇ ਹਨ ਜੋ ਕਦੇ ਪੂਰੇ ਨਹੀਂ ਕੀਤੇ ਜਾ ਸਕਦੇ ਅਤੇ ਸੂਬੇ ਵਿੱਚ ਡਾਇਨਾਸੌਰਾਂ ਦੀ ਵਾਪਸੀ ਵਰਗੇ ਬੇਬੁਨਿਆਦ ਅਤੇ ਤਰਕਹੀਣ ਬਿਆਨ ਦੇ ਰਹੇ ਹਨ। ਉਨ੍ਹਾਂ ਕਿਹਾ ਕਿ ਅਜਿਹੇ ਬਿਆਨ ਸੱਤਾ ਮੁੜ ਹਾਸਲ ਕਰਨ ਪ੍ਰਤੀ ਉਹਨਾਂ ਦੀ ਬੇਚੈਨੀ ਨੂੰ ਦਰਸਾਉਂਦੇ ਹਨ ਪਰ ਉਨ੍ਹਾਂ ਨੂੰ ਕਦੇ ਵੀ ਸੂਬੇ ਦੀ ਸੱਤਾ ਹਾਸਲ ਨਹੀਂ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਹ ਆਗੂ ਸਵੇਰੇ ਹੀ ਉਨ੍ਹਾਂ ਵਿਰੁੱਧ ਜ਼ਹਿਰ ਉਗਲਣਾ ਸ਼ੁਰੂ ਕਰ ਦਿੰਦੇ ਹਨ ਕਿਉਂਕਿ ਉਨ੍ਹਾਂ ਦਾ ਅਸਲ ਚਿਹਰਾ ਲੋਕਾਂ ਸਾਹਮਣੇ ਆ ਗਿਆ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਨ੍ਹਾਂ ਪਾਰਟੀਆਂ ਨੇ ਵਾਰੋ-ਵਾਰੀ ਆਪਣੇ ਕਾਰਜਕਾਲ ਦੌਰਾਨ ਸੂਬੇ ਦੀ ਦੌਲਤ ਨੂੰ ਲੁੱਟਿਆ ਹੈ ਅਤੇ ਦੂਜੀ ਪਾਰਟੀ ਨੂੰ ਬਚਾਉਣ ਲਈ ਹੱਥਕੰਡੇ ਆਪਣਾਏ।” ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਨੇ ਝਾੜੂ ਨੂੰ ਵੋਟ ਦਿੱਤੀ ਜਿਸ ਨਾਲ ਸਕੂਲਾਂ, ਹਸਪਤਾਲਾਂ ਅਤੇ ਹੋਰ ਖੇਤਰਾਂ ਵਿੱਚ ਅਹਿਮ ਬਦਲਾਅ ਆਇਆ। ਉਨ੍ਹਾਂ ਕਿਹਾ ਕਿ ਪਿਛਲੇ ਆਗੂਆਂ ਨੇ ਆਪਣੇ ਸਰਕਾਰੀ ਅਹੁਦਿਆਂ ਦੀ ਦੁਰਵਰਤੋਂ ਕਰਕੇ ਭਾਰੀ ਦੌਲਤ ਇਕੱਠੀ ਕੀਤੇ ਅਤੇ ਵੱਡੇ-ਵੱਡੇ ਮਹਿਲ ਉਸਾਰੇ।

ਉਨ੍ਹਾਂ ਅੱਗੇ ਕਿਹਾ, “ਇਨ੍ਹਾਂ ਆਲੀਸ਼ਾਨ ਮਹਿਲਾਂ ਦੀਆਂ ਕੰਧਾਂ ਉੱਚੀਆਂ ਅਤੇ ਦਰਵਾਜ਼ੇ ਲੋਕਾਂ ਲਈ ਹਮੇਸ਼ਾਂ ਬੰਦ ਰਹਿੰਦੇ ਸਨ।” ਉਨ੍ਹਾਂ ਕਿਹਾ ਕਿ ਇਹ ਆਗੂ ਆਮ ਲੋਕਾਂ ਦੀ ਪਹੁੰਚ ਤੋਂ ਬਾਹਰ ਰਹਿੰਦੇ ਸਨ ਅਤੇ ਆਖਰਕਾਰ ਜਨਤਾ ਨੇ ਇਹਨਾਂ ਨੂੰ ਸੱਤਾ ਤੋਂ ਬਾਹਰ ਦਾ ਰਾਸਤਾ ਦਿਖਾ ਦਿੱਤਾ। ਉਨ੍ਹਾਂ ਕਿਹਾ ਕਿ ਲੋਕ ਹੁਣ ਜਾਗਰੂਕ ਹੋ ਗਏ ਹਨ ਅਤੇ ਉਨ੍ਹਾਂ ਦੇ ਝਾਂਸੇ ਵਿੱਚ ਆਉਣ ਵਾਲੇ ਨਹੀਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਇਨ੍ਹਾਂ ਹੰਕਾਰੀ ਸਿਆਸਤਦਾਨਾਂ ਨੇ ਕਦੇ ਵੀ ਸੂਬੇ ਦੇ ਲੋਕਾਂ ਦੀ ਪਰਵਾਹ ਨਹੀਂ ਕੀਤੀ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਸਿੱਖਿਆ, ਸਿਹਤ, ਬਿਜਲੀ ਅਤੇ ਖੇਤੀਬਾੜੀ ਬਾਰੇ ਚਰਚਾ ਕਰਦੀ ਹੈ ਪਰ ਦੂਜੀਆਂ ਪਾਰਟੀਆਂ ਸਿਰਫ਼ ਸੱਤਾ ਹੜੱਪਣ ਦੇ ਹੱਥਕੰਡੇ ਅਪਣਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਹ ਆਗੂ ਹੁਣ ਹੈਰਾਨ–ਪ੍ਰੇਸ਼ਾਨ ਹਨ ਕਿਉਂਕਿ ਲੋਕਾਂ ਵੱਲੋਂ ਉਨ੍ਹਾਂ ਨੂੰ ਕੋਈ ਹੁੰਗਾਰਾ ਨਹੀਂ ਮਿਲ ਰਿਹਾ ਅਤੇ ਸਿਰਫ਼ ਆਪਣੇ ਪਰਿਵਾਰਾਂ ਬਾਰੇ ਚਿੰਤਤ ਹਨ।

ਸੂਬਾ ਸਰਕਾਰ ਦੀਆਂ ਪ੍ਰਮੁੱਖ ਪਹਿਲਕਦਮੀਆਂ ਦਾ ਜ਼ਿਕਰ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪਹਿਲੀ ਵਾਰ ਕਿਸਾਨਾਂ ਨੂੰ ਦਿਨ ਵੇਲੇ ਬਿਜਲੀ ਮਿਲ ਰਹੀ ਹੈ।” ਉਨ੍ਹਾਂ ਕਿਹਾ ਕਿ “ਸਾਰੇ ਘਰੇਲੂ ਖਪਤਕਾਰਾਂ ਨੂੰ ਪ੍ਰਤੀ ਮਹੀਨਾ 300 ਯੂਨਿਟ ਮੁਫ਼ਤ ਬਿਜਲੀ ਪ੍ਰਦਾਨ ਕੀਤੀ ਜਾ ਰਹੀ ਹੈ ਅਤੇ ਸੂਬੇ ਦੇ ਲਗਭਗ 90 ਫੀਸਦ ਘਰੇਲੂ ਖਪਤਕਾਰਾਂ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ ਹੈ।” ਉਨ੍ਹਾਂ ਅੱਗੇ ਕਿਹਾ, “65,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ।”

ਮੁੱਖ ਮੰਤਰੀ ਨੇ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਰਜਿਸਟ੍ਰੇਸ਼ਨ ਕਰਵਾਉਣ ਦੀ ਅਪੀਲ ਕੀਤੀ। ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ ਪ੍ਰਤੀ ਪਰਿਵਾਰ “10 ਲੱਖ ਰੁਪਏ ਦਾ ਨਕਦ ਰਹਿਤ ਇਲਾਜ” ਪ੍ਰਦਾਨ ਕੀਤਾ ਜਾ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਯੋਜਨਾ ਤਹਿਤ 30 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਪਹਿਲਾਂ ਹੀ ਸਿਹਤ ਕਾਰਡ ਮਿਲ ਚੁੱਕੇ ਹਨ ਅਤੇ 1.65 ਲੱਖ ਲੋਕ ਮੁਫ਼ਤ ਇਲਾਜ ਪ੍ਰਾਪਤ ਕਰ ਚੁੱਕੇ ਹਨ।

ਮਾਵਾਂ ਧੀਆਂ ਸਤਿਕਾਰ ਯੋਜਨਾ ਬਾਰੇ ਗੱਲ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਸਕੀਮ ਤਹਿਤ 18 ਸਾਲ ਤੋਂ ਵੱਧ ਉਮਰ ਦੀਆਂ ਅਨੁਸੂਚਿਤ ਜਾਤੀ ਵਰਗ ਦੀਆਂ ਔਰਤਾਂ ਲਈ 1500 ਰੁਪਏ ਅਤੇ ਬਾਕੀ ਵਰਗਾਂ ਦੀਆਂ ਔਰਤਾਂ ਲਈ 1000 ਰੁਪਏ ਪ੍ਰਤੀ ਮਹੀਨਾ ਦੀ ਵਿੱਤੀ ਸਹਾਇਤਾ ਯਕੀਨੀ ਬਣਾਈ ਗਈ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਰਕਾਰ ਵੱਲੋਂ ਕਰਦਾਤਾਵਾਂ ਦੇ ਪੈਸੇ ਦੀ ਵਰਤੋਂ ਸੁਚੱਜੇ ਢੰਗ ਨਾਲ ਜਨਤਕ ਭਲਾਈ ਲਈ ਕੀਤੀ ਜਾ ਰਹੀ ਹੈ ਜਦਕਿ ਪਿਛਲੀਆਂ ਸਰਕਾਰਾਂ ਨੇ ਇਸ ਤੋਂ ਉਲਟ ਕੰਮ ਕੀਤਾ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਨੇ ਲੋਕਾਂ ਦੀ ਦੌਲਤ ਨੂੰ ਬੁਰੀ ਤਰ੍ਹਾਂ ਲੁੱਟਿਆ ਅਤੇ ਪੰਜਾਬ ਦੀ ਤਰੱਕੀ ਨੂੰ ਲੀਹੋਂ ਉਤਾਰ ਦਿੱਤਾ।

ਉਨ੍ਹਾਂ ਕਿਹਾ ਕਿ ਲੋਕਾਂ ਨੇ ਸਮਝਦਾਰੀ ਨਾਲ ਲੋਕ-ਪੱਖੀ ਸਰਕਾਰ ਨੂੰ ਸੱਤਾ ਵਿੱਚ ਲਿਆਉਣ ਲਈ ਵੋਟ ਦਿੱਤੀ। ਉਨ੍ਹਾਂ ਕਿਹਾ ਕਿ ਉਹ ਅਕਾਲੀਆਂ ਨੂੰ ਉਨ੍ਹਾਂ ਦੇ ਕੰਮਾਂ ਲਈ ਕਦੇ ਮੁਆਫ਼ ਨਹੀਂ ਕਰਨਗੇ। ਉਨ੍ਹਾਂ ਕਿਹਾ, “ਲੋਕਾਂ ਨੇ ਵਾਰ-ਵਾਰ ਅਕਾਲੀਆਂ ਨੂੰ ਚੁਣਿਆ ਸੀ ਪਰ ਉਹ ਗੱਦਾਰ ਸਾਬਤ ਹੋਏ ਅਤੇ ਉਨ੍ਹਾਂ ਨੇ ਹਮੇਸ਼ਾ ਸੂਬੇ ਅਤੇ ਇਸ ਦੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ।”

ਮੁੱਖ ਮੰਤਰੀ ਨੇ ਕਿਹਾ ਕਿ ਅਕਾਲੀਆਂ ਨੇ ਆਪਣੇ ਨਿੱਜੀ ਸਿਆਸੀ ਹਿੱਤਾਂ ਲਈ ਧਰਮ ਦੀ ਦੁਰਵਰਤੋਂ ਕੀਤੀ ਹੈ। ਉਨ੍ਹਾਂ ਅੱਗੇ ਕਿਹਾ ਕਿ ਲੋਕਾਂ ਨੇ ਰਵਾਇਤੀ ਪਾਰਟੀਆਂ ਦੇ ਲੋਕ-ਵਿਰੋਧੀ ਅਤੇ ਪੰਜਾਬ-ਵਿਰੋਧੀ ਰੁਖ਼ ਕਾਰਨ ਉਨ੍ਹਾਂ ਤੋਂ ਮੂੰਹ ਮੋੜ ਲਿਆ ਹੈ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਪੰਜਾਬ ਅਤੇ ਪੰਜਾਬੀਆਂ ਨਾਲੋਂ ਆਪਣੇ ਪਰਿਵਾਰਾਂ ਦੀ ਜ਼ਿਆਦਾ ਚਿੰਤਾ ਕਰਦੇ ਸਨ ਜਿਸ ਕਾਰਨ ਜਨਤਾ ਨੇ ਉਨ੍ਹਾਂ ਨੂੰ ਸੱਤਾ ਤੋਂ ਬਾਹਰ ਦਾ ਰਸਤਾ ਦਿਖਾ ਦਿੱਤਾ।

ਆਪਣੇ ਸੰਬੋਧਨ ਵਿੱਚ ਸੀਨੀਅਰ ‘ਆਪ’ ਆਗੂ ਮਨੀਸ਼ ਸਿਸੋਦੀਆ ਨੇ ਕਿਹਾ, “ਇਹ ਬੇਹੱਦ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਭਗਵੰਤ ਸਿੰਘ ਮਾਨ ਸੂਬੇ ਦੇ ਸਭ ਤੋਂ ਚਹੇਤੇ ਮੁੱਖ ਮੰਤਰੀ ਸਾਬਤ ਹੋਏ ਹਨ।” ਉਨ੍ਹਾਂ ਅੱਗੇ ਕਿਹਾ, “ਭਗਵੰਤ ਸਿੰਘ ਮਾਨ ਦੇਸ਼ ਦੇ ਇਕਲੌਤੇ ਮੁੱਖ ਮੰਤਰੀ ਹਨ ਜੋ ਲੋਕਾਂ ਦੀ ਭਲਾਈ ਲਈ ਕੰਮ ਕਰ ਰਹੇ ਹਨ ਜਦੋਂ ਕਿ ਬਾਕੀ ਸਾਰੇ ਸੂਬਿਆਂ ਵਿੱਚ ਅਜਿਹੇ ਮੁੱਖ ਮੰਤਰੀ ਹਨ ਜੋ ਲਾਲਚ ਜਾਂ ਆਪਣੀ ਪਾਰਟੀ ਦੇ ਹਿੱਤਾਂ ਦੀ ਪੂਰਤੀ ਲਈ ਕੰਮ ਕਰ ਰਹੇ ਹਨ।”

ਮਨੀਸ਼ ਸਿਸੋਦੀਆ ਨੇ ਕਿਹਾ, “ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਵਿੱਚ ਲੋਕਤੰਤਰ ਲਈ ਸਭ ਤੋਂ ਵੱਡਾ ਖ਼ਤਰਾ ਹਨ। ਉਨ੍ਹਾਂ ਨੇ ਲੋਕਾਂ ਨੂੰ ਆਪਣੀਆਂ ਵੋਟਾਂ ਦੀ ਸੁਚੱਜੀ ਵਰਤੋਂ ਕਰਨ ਦੀ ਅਪੀਲ ਕੀਤੀ।

ਇਸ ਮੌਕੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ, ਸੀਨੀਅਰ ‘ਆਪ’ ਆਗੂ ਅਤੇ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਵਿਧਾਇਕ ਅਮਨਸ਼ੇਰ ਸਿੰਘ ਸ਼ੈਰੀ ਕਲਸੀ ਅਤੇ ਹੋਰ ਪਤਵੰਤੇ ਵੀ ਮੌਜੂਦ ਸਨ।