Hoshiarpur – Riyasat News

ਵਿਧਾਇਕ ਜਿੰਪਾ ਨੇ ਵਾਰਡ ਨੰਬਰ 11 ‘ਚ 39 ਲੱਖ ਰੁਪਏ ਦੀ ਲਾਗਤ ਨਾਲ ਸੜਕ ਨਿਰਮਾਣ ਕਾਰਜ ਸ਼ੁਰੂ ਕਰਵਾਇਆ
ਹੁਸ਼ਿਆਰਪੁਰ, 13 ਮਈ:  ਪੰਜਾਬ ਸਰਕਾਰ ਵੱਲੋਂ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਲਗਾਤਾਰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 11 ਵਿੱਚ ਲਗਭਗ 39 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸਵਾ ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਇਲਾਕੇ ਦੇ ਲੋਕਾਂ ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ ਅਤੇ ਸਥਾਨਕ ਨਿਵਾਸੀਆਂ ਨੇ ਲੰਬੇ ਸਮੇਂ ਤੋਂ ਲੰਬਿਤ ਇਸ ਮੰਗ ਨੂੰ ਪੂਰਾ ਕਰਨ ਲਈ ਵਿਧਾਇਕ ਦਾ ਧੰਨਵਾਦ ਕੀਤਾ।

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਅਤੇ ਬੁਨਿਆਦੀ ਸਹੂਲਤਾਂ ਦੇ ਵਿਸਥਾਰ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਾਰਡ ਨੰਬਰ 11 ਦੀ ਇਹ ਸੜਕ ਬਣਨ ਨਾਲ ਲੋਕਾਂ ਨੂੰ ਆਵਾਜਾਈ ਵਿੱਚ ਕਾਫ਼ੀ ਸਹੂਲਤ ਮਿਲੇਗੀ ਅਤੇ ਇਲਾਕੇ ਦੀ ਤਸਵੀਰ ਵੀ ਬਦਲੇਗੀ।

ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਿਰਮਾਣ ਕਾਰਜ ਨਿਰਧਾਰਤ ਸਮੇਂ ਅੰਦਰ ਅਤੇ ਗੁਣਵੱਤਾ ਨਾਲ ਪੂਰਾ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਵਿਧਾਇਕ ਨੇ ਕਿਹਾ ਕਿ ਇਲਾਕੇ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਵੱਖ-ਵੱਖ ਵਿਕਾਸ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ।

ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਡਿਪਟੀ ਮੇਅਰ ਰਣਜੀਤ ਚੌਧਰੀ, ਕਿਰਨ ਸਮੇਤ ਹੋਰ ਪਤਵੰਤੇ ਮੌਜੂਦ ਸਨ।

ਵਿਧਾਇਕ ਜਿੰਪਾ ਨੇ ਸੜਕਾਂ ਦੇ ਪੈਚ ਵਰਕ ਅਤੇ ਨਿਰਮਾਣ ਕਾਰਜਾਂ ਵਿੱਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ।
ਹੁਸ਼ਿਆਰਪੁਰ, 13 ਮਈ: ਸ਼ਹਿਰ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਸੜਕਾਂ ਦੀ ਖ਼ਰਾਬ ਹਾਲਤ ਨੂੰ ਗੰਭੀਰਤਾ ਨਾਲ ਲੈਂਦਿਆਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਬੁੱਧਵਾਰ ਨੂੰ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਦੀ ਮੌਜੂਦਗੀ ਵਿੱਚ ਜਲੰਧਰ-ਹੁਸ਼ਿਆਰਪੁਰ ਨੈਸ਼ਨਲ ਹਾਈਵੇ ਅਤੇ ਊਨਾ ਰੋਡ ਨੈਸ਼ਨਲ ਹਾਈਵੇ ਨਾਲ ਸਬੰਧਤ ਵੱਖ-ਵੱਖ ਸੜਕਾਂ ਦੀ ਮੁਰੰਮਤ ਅਤੇ ਨਿਰਮਾਣ ਕਾਰਜਾਂ ਦੀ ਸਮੀਖਿਆ ਲਈ ਉੱਚ ਪੱਧਰੀ ਮੀਟਿੰਗ ਕੀਤੀ। ਮੀਟਿੰਗ ਵਿੱਚ ਲੋਕ ਨਿਰਮਾਣ ਵਿਭਾਗ (ਨੈਸ਼ਨਲ ਹਾਈਵੇ ਡਿਵੀਜ਼ਨ), ਨੈਸ਼ਨਲ ਹਾਈਵੇ ਅਥਾਰਟੀ ਅਤੇ ਨਗਰ ਨਿਗਮ ਦੇ ਅਧਿਕਾਰੀਆਂ ਨੇ ਭਾਗ ਲਿਆ।

ਮੀਟਿੰਗ ਦੌਰਾਨ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅਧਿਕਾਰੀਆਂ ਨੂੰ ਸਪੱਸ਼ਟ ਹਦਾਇਤਾਂ ਦਿੰਦਿਆਂ ਕਿਹਾ ਕਿ ਲੋਕਾਂ ਦੀ ਸਹੂਲਤ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਵੇ ਅਤੇ ਸੜਕ ਮੁਰੰਮਤ ਕੰਮਾਂ ਵਿੱਚ ਕਿਸੇ ਵੀ ਤਰ੍ਹਾਂ ਦੀ ਲਾਪਰਵਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਕਿਹਾ ਕਿ ਬਰਸਾਤ ਦੇ ਮੌਸਮ ਤੋਂ ਪਹਿਲਾਂ ਸਾਰੇ ਮੁੱਖ ਮਾਰਗ ਪੂਰੀ ਤਰ੍ਹਾਂ ਆਵਾਜਾਈ ਯੋਗ ਬਣਾਏ ਜਾਣ ਤਾਂ ਜੋ ਆਮ ਲੋਕਾਂ, ਵਪਾਰੀਆਂ ਅਤੇ ਯਾਤਰੀਆਂ ਨੂੰ ਆਵਾਜਾਈ ਵਿੱਚ ਕਿਸੇ ਤਰ੍ਹਾਂ ਦੀ ਮੁਸ਼ਕਲ ਦਾ ਸਾਹਮਣਾ ਨਾ ਕਰਨਾ ਪਵੇ।

ਲੋਕ ਨਿਰਮਾਣ ਵਿਭਾਗ ਨੈਸ਼ਨਲ ਹਾਈਵੇ ਡਿਵੀਜ਼ਨ ਦੇ ਅਧਿਕਾਰੀਆਂ ਨੇ ਵਿਧਾਇਕ ਨੂੰ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੰਜਰਬਾਗ ਤੋਂ ਚੌਹਾਲ ਤੱਕ ਪੈਚ ਵਰਕ ਦਾ ਕੰਮ ਮੁਕੰਮਲ ਕਰ ਲਿਆ ਗਿਆ ਹੈ, ਜਦਕਿ ਅੰਬੇ ਵੈਲੀ ਰੋਡ ’ਤੇ ਮੁਰੰਮਤ ਦਾ ਕੰਮ ਤੇਜ਼ੀ ਨਾਲ ਜਾਰੀ ਹੈ। ਇਸ ਤੋਂ ਇਲਾਵਾ ਕੇ.ਐਫ.ਸੀ ਚੌਕ ਤੋਂ ਪ੍ਰਭਾਤ ਚੌਕ ਤੱਕ ਸੜਕ ਦੇ ਪੈਚ ਵਰਕ ਦਾ ਕੰਮ ਵੀਰਵਾਰ ਤੱਕ ਮੁਕੰਮਲ ਕਰ ਲਿਆ ਜਾਵੇਗਾ। ਅਧਿਕਾਰੀਆਂ ਨੇ ਭਰੋਸਾ ਦਿੱਤਾ ਕਿ ਨਿਰਧਾਰਿਤ ਸਮੇਂ ਅੰਦਰ ਸਾਰੇ ਕੰਮ ਗੁਣਵੱਤਾ ਮਾਪਦੰਡਾਂ ਅਨੁਸਾਰ ਪੂਰੇ ਕੀਤੇ ਜਾਣਗੇ।

ਮੀਟਿੰਗ ਵਿੱਚ ਊਨਾ ਰੋਡ ਨੈਸ਼ਨਲ ਹਾਈਵੇ ਨਾਲ ਸਬੰਧਤ ਕੰਮਾਂ ਦੀ ਵੀ ਵਿਸਥਾਰ ਨਾਲ ਸਮੀਖਿਆ ਕੀਤੀ ਗਈ। ਅਧਿਕਾਰੀਆਂ ਨੇ ਦੱਸਿਆ ਕਿ ਬਜਵਾੜਾ ਭੱਠਾ ਚੌਕ ਤੋਂ ਹਿਮਾਚਲ ਸਰਹੱਦ ਤੱਕ ਪੈਚ ਵਰਕ ਦਾ ਕੰਮ ਪੂਰਾ ਕਰਵਾ ਦਿੱਤਾ ਗਿਆ ਹੈ। ਇਸ ’ਤੇ ਵਿਧਾਇਕ ਜਿੰਪਾ ਨੇ ਹਦਾਇਤਾਂ ਦਿੰਦਿਆਂ ਕਿਹਾ ਕਿ ਹਿਮਾਚਲ ਸਰਹੱਦ ਦੇ ਨੇੜੇ ਸੜਕ ਕਿਨਾਰੇ ਬਰਮ ਅਤੇ ਡੰਗਿਆਂ ਨੂੰ ਮਜ਼ਬੂਤ ਕਰਨ ਦਾ ਕੰਮ ਵੀ ਤਰਜੀਹ ਦੇ ਆਧਾਰ ’ਤੇ ਕੀਤਾ ਜਾਵੇ ਤਾਂ ਜੋ ਬਰਸਾਤ ਦੇ ਦਿਨਾਂ ਵਿੱਚ ਸੜਕ ਨੂੰ ਕਿਸੇ ਤਰ੍ਹਾਂ ਦਾ ਨੁਕਸਾਨ ਨਾ ਪਹੁੰਚੇ ਅਤੇ ਰਾਹਗੀਰਾਂ ਦੀ ਸੁਰੱਖਿਆ ਯਕੀਨੀ ਬਣਾਈ ਜਾ ਸਕੇ।

ਊਨਾ ਰੋਡ ਦੇ ਸਥਾਈ ਨਿਰਮਾਣ ਸਬੰਧੀ ਪ੍ਰੋਜੈਕਟ ’ਤੇ ਚਰਚਾ ਕਰਦਿਆਂ ਨੈਸ਼ਨਲ ਹਾਈਵੇ ਅਥਾਰਟੀ ਦੇ ਅਧਿਕਾਰੀਆਂ ਨੇ ਦੱਸਿਆ ਕਿ ਵਣ ਵਿਭਾਗ ਤੋਂ ਲੋੜੀਂਦੀ ਮਨਜ਼ੂਰੀ ਦੀ ਪ੍ਰਕਿਰਿਆ ਜਾਰੀ ਹੈ ਅਤੇ ਮਨਜ਼ੂਰੀ ਮਿਲਦੇ ਹੀ ਸੜਕ ਨਿਰਮਾਣ ਦਾ ਕੰਮ ਨਿਯਮਾਂ ਅਨੁਸਾਰ ਸ਼ੁਰੂ ਕਰ ਦਿੱਤਾ ਜਾਵੇਗਾ। ਵਿਧਾਇਕ ਜਿੰਪਾ ਨੇ ਕਿਹਾ ਕਿ ਇਹ ਮਾਰਗ ਖੇਤਰ ਦੀ ਜੀਵਨ ਰੇਖਾ ਹੈ ਅਤੇ ਇਸ ਦੇ ਨਿਰਮਾਣ ਵਿੱਚ ਕਿਸੇ ਵੀ ਤਰ੍ਹਾਂ ਦੀ ਦੇਰੀ ਲੋਕਾਂ ਦੀਆਂ ਮੁਸ਼ਕਲਾਂ ਵਧਾਉਂਦੀ ਹੈ, ਇਸ ਲਈ ਸਬੰਧਤ ਵਿਭਾਗ ਸਾਰੀਆਂ ਪ੍ਰਕਿਰਿਆਵਾਂ ਨੂੰ ਤਰਜੀਹ ਦੇ ਆਧਾਰ ’ਤੇ ਪੂਰਾ ਕਰਨ।

ਇਸ ਦੌਰਾਨ ਵਿਧਾਇਕ ਜਿੰਪਾ ਨੇ ਨਗਰ ਨਿਗਮ ਅਧਿਕਾਰੀਆਂ ਨੂੰ ਪ੍ਰਭਾਤ ਚੌਕ ਵਿੱਚ ਸੜਕ ਹੇਠਾਂ ਹੋ ਰਹੀ ਪਾਣੀ ਦੀ ਲੀਕੇਜ ਦੀ ਸਮੱਸਿਆ ਨੂੰ ਤੁਰੰਤ ਠੀਕ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਜਦ ਤੱਕ ਲੀਕੇਜ ਦੀ ਸਮੱਸਿਆ ਦਾ ਪੱਕਾ ਹੱਲ ਨਹੀਂ ਕੀਤਾ ਜਾਂਦਾ, ਤਦ ਤੱਕ ਸੜਕ ਨਿਰਮਾਣ ਕੰਮ ਪ੍ਰਭਾਵਿਤ ਹੁੰਦਾ ਰਹੇਗਾ।

ਮੀਟਿੰਗ ਵਿੱਚ ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਵਿਧਾਇਕ ਨੂੰ ਭਰੋਸਾ ਦਿੰਦਿਆਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਲਿਆਂਦੀਆਂ ਗਈਆਂ ਸਾਰੀਆਂ ਸਮੱਸਿਆਵਾਂ ਦਾ ਹੱਲ ਤਰਜੀਹ ਦੇ ਆਧਾਰ ’ਤੇ ਕੀਤਾ ਜਾਵੇਗਾ। ਉਨ੍ਹਾਂ ਅਧਿਕਾਰੀਆਂ ਨੂੰ ਸਖ਼ਤ ਹਦਾਇਤਾਂ ਦਿੰਦਿਆਂ ਕਿਹਾ ਕਿ ਸਾਰੇ ਵਿਭਾਗ ਆਪਸੀ ਤਾਲਮੇਲ ਨਾਲ ਕੰਮ ਕਰਨ ਅਤੇ ਸੜਕ ਮੁਰੰਮਤ ਅਤੇ ਨਿਰਮਾਣ ਕਾਰਜਾਂ ਵਿੱਚ ਗੁਣਵੱਤਾ ਅਤੇ ਸਮੇਂ ਦੀ ਪਾਬੰਦੀ ਯਕੀਨੀ ਬਣਾਈ ਜਾਵੇ, ਤਾਂ ਜੋ ਲੋਕਾਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਈਆਂ ਜਾ ਸਕਣ। ਇਸ ਮੌਕੇ ਐਸ.ਡੀ.ਐਮ ਹੁਸ਼ਿਆਰਪੁਰ ਪਰਮਪ੍ਰੀਤ ਸਿੰਘ, ਐਕਸੀਅਨ ਲੋਕ ਨਿਰਮਾਣ ਵਿਭਾਗ ਗੁਰਮੀਤ ਸਿੰਘ, ਐਕਸੀਅਨ ਨਗਰ ਨਿਗਮ ਕੁਲਦੀਪ ਸਿੰਘ, ਹਰਪ੍ਰੀਤ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।

ਵਿਧਾਇਕ ਜਿੰਪਾ ਨੇ ਵਾਰਡ ਨੰਬਰ 8 ’ਚ 58 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸੜਕ ਦੇ ਨਿਰਮਾਣ ਕਾਰਜ ਦੀ ਕਰਵਾਈ ਸ਼ੁਰੂਆਤ
ਹੁਸ਼ਿਆਰਪੁਰ, 11 ਮਈ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਵਾਰਡ ਨੰਬਰ 8 ਵਿਚ ਕਰੀਬ 58 ਲੱਖ ਰੁਪਏ ਦੀ ਲਾਗਤ ਨਾਲ ਸਵਾ ਦੋ ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਉਨ੍ਹਾਂ ਕਿਹਾ ਕਿ ਨਗਰ ਨਿਗਮ ਵਲੋਂ ਸ਼ਹਿਰ ਦੇ ਸਾਰੇ ਵਾਰਡਾਂ ਵਿਚ ਬਿਨਾ ਕਿਸੇ ਭੇਦਭਾਵ ਦੇ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਨੂੰ ਬੇਹਤਰ ਬੁਨਿਆਦੀ ਸੁਵਿਧਾਵਾਂ ਉਪਲਬੱਧ ਕਰਵਾਉਣਾ ਉਨ੍ਹਾਂ ਦੀ ਤਰਜ਼ੀਹ ਹੈ।
ਵਿਧਾਇਕ ਜਿੰਪਾ ਨੇ ਕਿਹਾ ਕਿ ਵਾਰਡ ਨੰਬਰ 8 ਦੇ ਵਿਕਾਸ ਲਈ ਲਗਾਤਾਰ ਕੰਮ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਨਗਰ ਨਿਗਮ ਦੇ ਮੌਜੂਦਾ ਕਾਰਜਕਾਲ ਦੌਰਾਨ ਇਸ ਵਾਰਡ ਵਿਚ ਹੁਣ ਤੱਕ ਲਗਭਗ ਢਾਈ ਕਰੋੜ ਰੁਪਏ ਦੀ ਰਾਸ਼ੀ ਵੱਖ-ਵੱਖ ਵਿਕਾਸ ਕੰਮਾਂ ’ਤੇ ਖਰਚ ਕੀਤੀ ਜਾ ਚੁੱਕੀ ਹੈ। ਇਸ ਵਿਚ ਸੜਕ ਨਿਰਮਾਣ, ਗਲੀਆਂ ਦੀ ਮੁਰੰਮਤ, ਸੀਵਰੇਜ ਵਿਵਸਥਾ ਅਤੇ ਹੋਰ ਲੋਕ ਹਿੱਤ ਦੇ ਕੰਮ ਸ਼ਾਮਲ ਹਨ। ਉਨ੍ਹਾਂ ਕਿਹਾ ਕਿ ਆਉਣ ਵਾਲੇ ਸਮੇਂ ਵਿਚ ਵੀ ਵਾਰਡ ਦੇ ਵਿਕਾਸ ਨੂੰ ਗਤੀ ਦਿੱਤੀ ਜਾਵੇਗੀ ਤਾਂ ਜੋ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸ਼ਹਿਰਾਂ ਦੇ ਸਰਵਪੱਖੀ ਵਿਕਾਸ ਲਈ ਵਚਨਬੱਧ ਹੈ ਅਤੇ ਲੋਕਾਂ ਦੀਆਂ ਸੁਵਿਧਾਵਾਂ ਨੂੰ ਧਿਆਨ ਵਿਚ ਰੱਖਦੇ ਹੋਏ ਵਿਕਾਸ ਪ੍ਰੋਜੈਕਟਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ। ਸਥਾਨਕ ਨਿਵਾਸੀਆਂ ਨੇ ਵੀ ਸੜਕ ਨਿਰਮਾਣ ਕੰਮ ਸ਼ੁਰੂ ਹੋਣ ’ਤੇ ਵਿਧਾਇਕ ਜਿੰਪਾ ਦਾ ਧੰਨਵਾਦ ਕੀਤਾ ਅਤੇ ਕਿਹਾ ਕਿ ਇਸ ਨਾਲ ਹਲਕੇ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਕੌਸਲਰ ਮੁਖੀ ਰਾਮ ਸਮੇਤ ਹੋਰ ਪਤਵੰਤੇ ਵਿਅਕਤੀ ਮੌਜੂਦ ਸਨ।

ਰਾਸ਼ਟਰੀ ਲੋਕ ਅਦਾਲਤ ’ਚ 27,405 ਮਾਮਲਿਆਂ ਦਾ ਮੌਕੇ ’ਤੇ ਨਿਪਟਾਰਾ, 7.83 ਕਰੋੜ ਰੁਪਏ ਦੇ ਅਵਾਰਡ ਪਾਸ
ਹੁਸ਼ਿਆਰਪੁਰ, 9 ਮਈ :           ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਵਲੋਂ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਦੇ ਦਿਸ਼ਾ-ਨਿਰਦੇਸ਼ਾ ਅਨੁਸਾਰ ਸ਼ਨੀਵਾਰ ਨੂੰ ਜ਼ਿਲ੍ਹੇ ਵਿਚ ਸਾਲ ਦੀ ਦੂਜੀ ਰਾਸ਼ਟਰੀ ਲੋਕ ਅਦਾਲਤ ਲਗਾਈ ਗਈ। ਇਸ ਲੋਕ ਅਦਾਲਤ ਵਿਚ ਐਨ.ਆਈ. ਐਕਟ ਦੀ ਧਾਰਾ 138 ਤਹਿਤ ਮਾਮਲੇ (ਲੰਬਿਤ ਅਤੇ ਪ੍ਰੀ-ਲਿਟੀਗੇਸ਼ਨ ਬੈਂਕ ਰਿਕਵਰੀ ਕੇਸ ਅਤੇ ਲੇਬਰ ਵਿਵਾਦ ਮਾਮਲੇ), ਮੋਟਰ ਐਕਸੀਡੈਂਟ ਕਲੇਮ ਕੇਸ, ਬਿਜਲੀ ਅਤੇ ਪਾਣੀ ਦੇ ਬਿਲਾਂ ਨਾਲ ਸਬੰਧਤ ਮਾਮਲੇ (ਗੈਰ-ਕੰਪਾਉਡੇਬਲ ਮਾਮਲਿਆਂ ਨੂੰ ਛੱਡ ਕੇ), ਵਿਆਹ ਵਿਵਾਦ, ਟ੍ਰੈਫਿਕ ਚਾਲਾਨ, ਮਾਲ ਮਾਮਲੇ ਅਤੇ ਹੋਰ ਸਿਵਲ ਅਤੇ ਘੱਟ ਗੰਭੀਰ ਅਪਰਾਧਿਕ ਮਾਮਲੇ ਅਤੇ ਘਰੇਲੂ ਵਿਵਾਦਾਂ ਨਾਲ ਸਬੰਧਤ ਕੇਸ ਰੱਖੇ ਗਏ।

ਇਹ ਲੋਕ ਅਦਾਲਤ ਜਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰਜਿੰਦਰ ਅਗਰਵਾਲ ਦੀ ਯੋਗ ਅਗਵਾਈ ਹੇਠ ਲਗਾਈ ਗਈ। ਇਸ ਲੋਕ ਅਦਾਲਤ ਵਿਚ ਹੁਸ਼ਿਆਰਪੁਰ ਵਿਚ ਕੁੱਲ 20 ਬੈਂਚ ਗਠਿਤ ਕੀਤੇ ਗਏ ਜਿਸ ਵਿਚ ਹੁਸ਼ਿਆਰਪੁਰ ਨਿਆਂਇਕ ਅਦਾਲਤਾਂ ਦੇ 9 ਬੈਂਚ, ਉਪ ਮੰਡਲ ਦਸੂਹਾ ਵਿਚ 2 ਬੈਂਚ, ਮੁਕੇਰੀਆਂ ਵਿਚ 2 ਬੈਂਚ, ਗੜ੍ਹਸ਼ੰਕਰ ਵਿਚ 2 ਬੈਂਚ ਅਤੇ ਮਾਲ ਅਦਾਲਤਾਂ ਦੇ 5 ਬੈਂਚ ਸ਼ਾਮਲ ਸਨ। ਜ਼ਿਲ੍ਹਾ ਹੁਸ਼ਿਆਰਪੁਰ ਦੀ ਲੋਕ ਅਦਾਲਤ ਵਿਚ 30912 ਮਾਮਲਿਆਂ ਦੀ ਸੁਣਵਾਈ ਹੋਈ ਅਤੇ 27,405 ਕੇਸਾਂ ਦਾ ਮੌਕੇ ’ਤੇ ਹੀ ਨਿਪਟਾਰਾ ਕੀਤਾ ਗਿਆ ਅਤੇ ਧਿਰਾਂ ਤੋਂ ਕੁੱਲ 78356946 ਰੁਪਏ ਦੇ ਅਵਾਰਡ ਪਾਸ ਕੀਤੇ ਗਏ।

ਰਾਸ਼ਟਰੀ ਲੋਕ ਅਦਾਲਤ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਹੁਸ਼ਿਆਰਪੁਰ ਦੇ ਕਰਮਚਾਰੀਆਂ ਅਤੇ ਪੈਰਾ ਲੀਗਲ ਵਲੰਟੀਅਰਾਂ ਵਲੋਂ ਟ੍ਰੈਫਿਕ ਚਾਲਾਨ ਭਰਨ ਆਏ ਲੋਕਾਂ ਦੀ ਸੁਵਿਧਾ ਲਈ ਵਿਸ਼ੇਸ਼ ਹੈਲਪ ਡੈਸਕ ਲਗਾਏ ਗਏ ਤਾਂ ਜੋ ਅਦਾਲਤਾਂ ਵਿਚ ਲੰਬਿਤ ਟ੍ਰੈਫਿਕ ਚਾਲਾਨਾਂ ਦਾ ਆਸਾਨੀ ਨਾਲ ਭੁਗਤਾਨ ਕੀਤਾ ਜਾ ਸਕੇ।

ਇਸ ਦੌਰਾਨ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਨਾਲ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੀਰਜ ਗੋਇਲ ਨੇ ਲੋਕ ਅਦਾਲਤ ਬੈਂਚਾਂ ਦਾ ਦੌਰਾ ਵੀ ਕੀਤਾ। ਲੋਕ ਅਦਾਲਤ ਨੂੰ ਸਫ਼ਲਤਾਪੂਰਵਕ ਮੁਕੰਮਲ ਕਰਵਾਉਣ ਵਿਚ ਬਾਰ ਐਸੋਸੀਏਸ਼ਨ ਹੁਸ਼ਿਆਰਪੁਰ ਨੇ ਪੂਰਾ ਸਹਿਯੋਗ ਦਿੱਤਾ।

ਜਾਣਕਾਰੀ ਦਿੰਦੇ ਹੋਏ ਸੀ.ਜੇ.ਐਮ.-ਕਮ-ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੀਰਜ ਗੋਇਲ ਨੇ ਦੱਸਿਆ ਕਿ ਲੋਕ ਅਦਾਲਤ ਵਿਚ ਇਕ ਸਿਵਲ ਅਪੀਲ ’ਪ੍ਰਵੀਨ ਕੁਮਾਰ ਬਨਾਮ ਮਨਿੰਦਰ ਸਿੰਘ’ ਦਾ ਵੀ ਨਿਪਟਾਰਾ ਕੀਤਾ ਗਿਆ। ਇਹ ਮਾਮਲਾ ਸਾਲ 2016 ਵਿਚ ਸ਼ੁਰੂ ਹੋਇਆ ਸੀ, ਜਿਸ ਵਿਚ ਮਨਿੰਦਰ ਸਿੰਘ ਨੇ ਵਿਵਾਦਤ ਜਾਇਦਾਦ ’ਤੇ ਕਬ਼ਜੇ ਦਾ ਦਾਅਵਾ ਕਰਦੇ ਹੋਏ ਸਥਾਈ ਹੁਕਮਨਾਮੇ ਲਈ ਮੁਕਦਮਾ ਦਾਇਰ ਕੀਤਾ ਗਿਆ ਸੀ। ਬਾਅਦ ਵਿਚ 04-10-2022 ਦੇ ਫੈਸਲੇ ਖਿਲਾਫ਼ ਅਪੀਲ ਦਾਇਰ ਕੀਤੀ ਗਈ। ਅੰਤ 04-04-2026 ਨੂੰ ਹੋਈ ਪ੍ਰੀ-ਲੋਕ ਅਦਾਲਤ ਵਿਚ ਦੋਵਾਂ ਧਿਰਾਂ ਦਰਮਿਆਨ ਸਮਝੌਤਾ ਹੋ ਗਿਆ, ਜਿਸ ਦੇ ਅਨੁਸਾਰ ਅਪੀਲਕਰਤਾ ਪ੍ਰਵੀਨ ਕੁਮਾਰ ਨੂੰ ਪਿੰਡ ਬਨਕਰਨਪੁਰ, ਤਹਿਸੀਲ ਮੁਕੇਰੀਆਂ ਸਥਿਤ ਜਾਇਦਾਦ ਦਾ ਮਾਲਕ ਘੋਸ਼ਿਤ ਕੀਤਾ ਗਿਆ ਅਤੇ ਪ੍ਰਤੀਵਾਦੀ ਮਨਿੰਦਰ ਸਿੰਘ ਅਤੇ ਉਸ ਦੀ ਮਾਤਾ ਦਾ ਉਸ ਜਾਇਦਾਦ ’ਤੇ ਕੋਈ ਅਧਿਕਾਰ ਨਹੀਂ ਮੰਨਿਆ ਗਿਆ। ਨਾਲ ਹੀ ਅਪੀਲਕਰਤਾ ਨੂੰ ਮਾਲ ਰਿਕਾਰਡ ਵਿਚ ਸੋਧ ਕਰਵਾਉਣ ਦਾ ਅਧਿਕਾਰ ਵੀ ਦਿੱਤਾ ਗਿਆ। ਇਸ ਮਾਮਲੇ ਦਾ ਅੰਤਿਮ ਨਿਪਟਾਰਾ ਅੱਜ ਰਾਸ਼ਟਰੀ ਲੋਕ ਅਦਾਲਤ ਦੇ ਬੈਂਚ ਨੰਬਰ-2 ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਹੁਸ਼ਿਆਰਪੁਰ ਪ੍ਰਭਜੋਤ ਸਿੰਘ ਕਲੇਕਾ ਨੇ ਕੀਤਾ।

ਇਸ ਤੋਂ ਇਲਾਵਾ ’ਅਸ਼ੋਕ ਕੁਮਾਰ ਬਨਾਮ ਮਨਮੋਹਨ ਸਿੰਘ’ ਕੇਸ ਵਿਚ ਇਕ ਹੋਰ ਕਿਰਾਇਆ ਅਪੀਲ ਮਾਮਲੇ ਦਾ ਵੀ ਨਿਪਟਾਰਾ ਕੀਤਾ ਗਿਆ। ਇਹ ਮਾਮਲਾ ਸਾਲ 2018 ਵਿਚ ਸ਼ੁਰੂ ਹੋਇਆ ਸੀ, ਜਦ ਮਕਾਨ ਮਾਲਿਕ ਮਨਮੋਹਨ ਸਿੰਘ ਨੇ ਕਿਰਾਏਦਾਰ ਅਸ਼ੋਕ ਕੁਮਾਰ ਖਿਲਾਫ਼ ਨਿੱਜੀ ਜ਼ਰੂਰਤ ਅਤੇ ਕਿਰਾਇਆ ਨਾ ਦੇਣ ਦੇ ਆਧਾਰ ’ਤੇ ਬੇਦਖਲੀ ਪਟੀਸ਼ਨ ਦਾਇਰ ਕੀਤੀ ਸੀ। ਰੈਂਟ ਕੰਟਰੋਲਰ ਦੁਆਰਾ 31-05-2024 ਨੂੰ ਪਾਸ ਕੀਤੇ ਹੁਕਮ ਖਿਲਾਫ਼ ਇਹ ਅਪੀਲ ਦਾਇਰ ਕੀਤੀ ਗਈ ਸੀ। ਅੰਤ ਜ਼ਿਲ੍ਹਾ ਤੇ ਸੈਸ਼ਨ ਜੱਜ ਰਜਿੰਦਰ ਅਗਰਵਾਲ ਦੇ ਯਤਨਾਂ ਨਾਲ ਪ੍ਰੀ-ਲੋਕ ਅਦਾਲਤ ਵਿਚ ਦੋਵਾਂ ਧਿਰਾਂ ਦਰਮਿਆਨ ਸਮਝੌਤਾ ਹੋ ਗਿਆ ਅਤੇ ਅੱਜ ਲੋਕ ਅਦਾਲਤ ਦੇ ਬੈਂਚ ਨੰਬਰ-2 ਵਲੋਂ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ ਪ੍ਰਭਜੋਤ ਸਿੰਘ ਨੇ ਉਕਤ ਸਮਝੌਤੇ ਦੇ ਆਧਾਰ ’ਤੇ ਮਾਮਲੇ ਦਾ ਅੰ

ਵਿਧਾਇਕ ਜਿੰਪਾ ਨੇ ਸ਼ਿਵ ਜੀ ਚੌਕ ਤੋਂ ਮੋਨਾ ਮੈਮੋਰੀਅਲ ਚਰਚ ਤੱਕ ਨਵੀਂ ਸੜਕ ਦਾ ਕੀਤਾ ਉਦਘਾਟਨ
ਹੁਸ਼ਿਆਰਪੁਰ, 29 ਅਪ੍ਰੈਲ: ਹੁਸ਼ਿਆਰਪੁਰ ਦੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸ਼ਹਿਰ ਵਾਸੀਆਂ ਨੂੰ ਬਿਹਤਰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਵੱਲ ਇੱਕ ਹੋਰ ਕਦਮ ਚੁੱਕਦੇ ਹੋਏ ਸ਼ਿਵ ਜੀ ਚੌਕ ਤੋਂ ਮੋਨਾ ਮੈਮੋਰੀਅਲ ਚਰਚ ਤੱਕ ਨਵੀਂ ਤਿਆਰ ਕੀਤੀ ਸੜਕ ਦਾ ਉਦਘਾਟਨ ਕੀਤਾ। ਲਗਭਗ 12 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਹੋਈ ਇਸ ਸੜਕ ਪ੍ਰੋਜੈਕਟ ਦੇ ਮੁਕੰਮਲ ਹੋਣ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ ਅਤੇ ਖੇਤਰ ਦੀ ਟ੍ਰੈਫਿਕ ਵਿਵਸਥਾ ਪਹਿਲਾਂ ਨਾਲੋਂ ਹੋਰ ਸੁਚੱਜੀ ਹੋਵੇਗੀ।

ਇਸ ਮੌਕੇ ‘ਤੇ ਵਿਧਾਇਕ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਪਹਿਲ ਦੇ ਰਹੀ ਹੈ ਅਤੇ ਲੋਕਾਂ ਦੀਆਂ ਜ਼ਰੂਰਤਾਂ ਮੁਤਾਬਕ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਸ਼ਿਵ ਜੀ ਚੌਕ ਤੋਂ ਚਰਚ ਵਾਲੀ ਸੜਕ ਤੱਕ ਨਿਰਮਾਣ ਕਾਫੀ ਸਮੇਂ ਤੋਂ ਸਥਾਨਕ ਨਿਵਾਸੀਆਂ ਦੀ ਮੰਗ ਸੀ, ਜਿਸ ਨੂੰ ਹੁਣ ਪੂਰਾ ਕਰ ਦਿੱਤਾ ਗਿਆ ਹੈ। ਇਸ ਸੜਕ ਦੇ ਬਣਨ ਨਾਲ ਨਾ ਸਿਰਫ਼ ਸਥਾਨਕ ਲੋਕਾਂ ਨੂੰ ਰਾਹਤ ਮਿਲੇਗੀ, ਸਗੋਂ ਇਲਾਕੇ ਦੀਆਂ ਵਪਾਰਕ ਅਤੇ ਸਮਾਜਿਕ ਗਤੀਵਿਧੀਆਂ ਨੂੰ ਵੀ ਗਤੀ ਮਿਲੇਗੀ।

ਉਨ੍ਹਾਂ ਨੇ ਕਿਹਾ ਕਿ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਸੜਕਾਂ, ਸੀਵਰੇਜ, ਪੀਣ ਵਾਲਾ ਪਾਣੀ ਅਤੇ ਹੋਰ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਬਿਹਤਰ ਸਹੂਲਤਾਂ ਮਿਲ ਸਕਣ। ਵਿਧਾਇਕ ਜਿੰਪਾ ਨੇ ਭਰੋਸਾ ਦਿਵਾਇਆ ਕਿ ਹੁਸ਼ਿਆਰਪੁਰ ਦੇ ਸਮੁੱਚੇ ਵਿਕਾਸ ਲਈ ਆਉਣ ਵਾਲੇ ਸਮੇਂ ਵਿੱਚ ਵੀ ਇਸ ਤਰ੍ਹਾਂ ਦੇ ਜਨਹਿਤ ਕਾਰਜ ਲਗਾਤਾਰ ਜਾਰੀ ਰਹਿਣਗੇ।

ਇਸ ਮੌਕੇ ‘ਤੇ ਮੇਅਰ ਸੁਰਿੰਦਰ ਕੁਮਾਰ ਸ਼ਿੰਦਾ, ਸੂਮੇਸ਼ ਸੋਨੀ, ਵਰਿੰਦਰ ਵੈਦ ਅਤੇ ਕੌਂਸਲਰ ਮਨਜੀਤ ਸਿੰਘ ਵੀ ਮੌਜੂਦ ਰਹੇ। ਸਭ ਪਤਵੰਤੇ ਵਿਅਕਤੀਆਂ ਨੇ ਇਸ ਵਿਕਾਸ ਕਾਰਜ ਲਈ ਵਿਧਾਇਕ ਜਿੰਪਾ ਦੇ ਯਤਨਾਂ ਦੀ ਸ਼ਲਾਘਾ ਕੀਤੀ।

ਡ੍ਰੇਨ ਸੁਧਾਰ ਕੰਮ ਲਈ 12 ਲੱਖ ਰੁਪਏ ਦੀ ਮਨਜ਼ੂਰੀ: ਵਿਧਾਇਕ ਜਿੰਪਾ
ਹੁਸ਼ਿਆਰਪੁਰ, 27 ਅਪ੍ਰੈਲ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸ਼ਹਿਰ ਦੇ ਵਾਰਡ ਨੰਬਰ 45, ਟਾਂਡਾ ਰੋਡ ਸਥਿਤ ਸੂਚ ਹਸਪਤਾਲ ਦੇ ਨੇੜੇ ਲੰਬੇ ਸਮੇਂ ਤੋਂ ਚੱਲ ਰਹੀ ਪਾਣੀ ਦੀ ਨਿਕਾਸ ਦੀ ਸਮੱਸਿਆ ਦੇ ਹੱਲ ਲਈ ਮਹੱਤਵਪੂਰਨ ਕਦਮ ਚੁੱਕਿਆ ਹੈ। ਉਨ੍ਹਾਂ ਦੱਸਿਆ ਕਿ ਇਸ ਖੇਤਰ ਵਿੱਚ ਡ੍ਰੇਨ ਨੂੰ ਠੀਕ ਕਰਨ ਲਈ ਕਰੀਬ 12 ਲੱਖ ਰੁਪਏ ਦੀ ਲਾਗਤ ਨਾਲ 220 ਮੀਟਰ ਲੰਬੀ ਪਾਈਪਲਾਈਨ ਪਾਈ ਜਾਵੇਗੀ।

ਵਿਧਾਇਕ ਜਿੰਪਾ ਨੇ ਕਿਹਾ ਕਿ ਇਸ ਪ੍ਰੋਜੈਕਟ ਦੇ ਪੂਰਾ ਹੋਣ ਤੋਂ ਬਾਅਦ ਇਲਾਕੇ ਵਿੱਚ ਪਾਣੀ ਨਿਕਾਸ ਪ੍ਰਣਾਲੀ ਵਿੱਚ ਵੱਡਾ ਸੁਧਾਰ ਆਵੇਗਾ ਅਤੇ ਲੋਕਾਂ ਨੂੰ ਪਾਣੀ ਖੜ੍ਹੇ ਹੋਣ ਦੀ ਸਮੱਸਿਆ ਤੋਂ ਰਾਹਤ ਮਿਲੇਗੀ। ਉਨ੍ਹਾਂ ਦੱਸਿਆ ਕਿ ਮੀਂਹ ਦੇ ਮੌਸਮ ਦੌਰਾਨ ਇੱਥੇ ਪਾਣੀ ਇਕੱਠਾ ਹੋ ਜਾਣ ਕਰਕੇ ਲੋਕਾਂ ਨੂੰ ਕਾਫ਼ੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪੈਂਦਾ ਸੀ, ਜਿਸ ਨੂੰ ਧਿਆਨ ਵਿੱਚ ਰੱਖਦੇ ਹੋਏ ਇਸ ਕੰਮ ਨੂੰ ਤਰਜੀਹ ਦਿੱਤੀ ਗਈ ਹੈ।

ਵਿਧਾਇਕ ਨੇ ਕਿਹਾ ਕਿ ਇਹ ਕੰਮ ਸਿਰਫ਼ ਅਸਥਾਈ ਹੱਲ ਨਹੀਂ, ਸਗੋਂ ਪੱਕੀ ਪ੍ਰਣਾਲੀ ਨੂੰ ਯਕੀਨੀ ਬਣਾਉਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਦਿੱਤੀ ਕਿ ਕੰਮ ਨੂੰ ਸਮੇਂ ਸਿਰ ਅਤੇ ਵਧੀਆ ਗੁਣਵੱਤਾ ਨਾਲ ਪੂਰਾ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਜਲਦੀ ਤੋਂ ਜਲਦੀ ਇਸਦਾ ਲਾਭ ਮਿਲ ਸਕੇ।

ਵਿਧਾਇਕ ਜਿੰਪਾ ਨੇ ਦੁਹਰਾਇਆ ਕਿ ਸ਼ਹਿਰ ਦੇ ਹਰ ਵਾਰਡ ਵਿੱਚ ਬੁਨਿਆਦੀ ਸਹੂਲਤਾਂ ਨੂੰ ਮਜ਼ਬੂਤ ਕਰਨਾ ਉਨ੍ਹਾਂ ਦੀ ਪ੍ਰਾਥਮਿਕਤਾ ਹੈ ਅਤੇ ਇਸ ਲਈ ਉਹ ਲਗਾਤਾਰ ਯਤਨਸ਼ੀਲ ਹਨ।

ਇਸ ਮੌਕੇ ਮੇਅਰ ਸੁਰਿੰਦਰ ਕੁਮਾਰ ਸ਼ਿੰਦਾ, ਭੂਪਿੰਦਰ ਸਿੰਘ, ਸੰਜੇ ਸ਼ਰਮਾ, ਮੁਕੇਸ਼ ਕੁਮਾਰ ਮੱਲ ਅਤੇ ਤੀਰਥ ਰਾਮ ਵੀ ਹਾਜ਼ਰ ਸਨ। ਸਥਾਨਕ ਨਿਵਾਸੀਆਂ ਨੇ ਇਸ ਪਹਿਲ ਲਈ ਵਿਧਾਇਕ ਜਿੰਪਾ ਦਾ ਧੰਨਵਾਦ ਕੀਤਾ ਅਤੇ ਉਮੀਦ ਜਤਾਈ ਕਿ ਆਉਣ ਵਾਲੇ ਸਮੇਂ ਵਿੱਚ ਵੀ ਇਸੇ ਤਰ੍ਹਾਂ ਵਿਕਾਸ ਕੰਮ ਜਾਰੀ ਰਹਿਣਗੇ।

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ 11 ਕਰੋੜ ਰੁਪਏ ਦੀ ਲਾਗਤ ਵਾਲੇ ਸਿੰਚਾਈ ਪ੍ਰੋਜੈਕਟ ਦਾ ਕੀਤਾ ਉਦਘਾਟਨ
ਹੁਸ਼ਿਆਰਪੁਰ, 24 ਅਪ੍ਰੈਲ: ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸ਼ੁੱਕਰਵਾਰ ਨੂੰ ਸੀਵਰੇਜ ਟ੍ਰੀਟਮੈਂਟ ਪਲਾਂਟ ਪਿਪਲਾਂਵਾਲਾ, ਹੁਸ਼ਿਆਰਪੁਰ ਵਿੱਚ 30 ਐਮ.ਐਲ.ਡੀ. ਸੋਧੇ ਪਾਣੀ ਨੂੰ ਜ਼ਮੀਨਦੋਜ਼ ਨਾਲਿਆਂ ਰਾਹੀਂ ਖੇਤਾਂ ਦੀ ਸਿੰਚਾਈ ਲਈ ਵਰਤਣ ਵਾਲੇ ਮਹੱਤਵਪੂਰਨ ਪ੍ਰੋਜੈਕਟ ਦਾ ਉਦਘਾਟਨ ਕੀਤਾ। ਭੂਮੀ ਸੁਰੱਖਿਆ ਵਿਭਾਗ ਵੱਲੋਂ ਕਰੀਬ 11 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਇਸ ਪ੍ਰੋਜੈਕਟ ਨਾਲ ਕਿਸਾਨਾਂ ਨੂੰ ਸਿੰਚਾਈ ਲਈ ਪ੍ਰਚੂਰ ਪਾਣੀ ਉਪਲਬਧ ਹੋਵੇਗਾ ਅਤੇ ਕੁਦਰਤੀ ਜਲ ਸਰੋਤਾਂ ‘ਤੇ ਨਿਰਭਰਤਾ ਘਟੇਗੀ। ਇਸ ਨਾਲ ਨਾ ਸਿਰਫ਼ ਪਾਣੀ ਦੀ ਬਚਤ ਹੋਵੇਗੀ ਸਗੋਂ ਕਿਸਾਨ ਉੱਚ ਕਿਸਮ ਦੀ ਖੇਤੀ ਕਰਨ ਦੇ ਯੋਗ ਵੀ ਬਣਣਗੇ।

ਇਸ ਮੌਕੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਪਿਪਲਾਂਵਾਲਾ ਸਥਿਤ ਸੀਵਰੇਜ ਟ੍ਰੀਟਮੈਂਟ ਪਲਾਂਟ ਤੋਂ ਸੋਧ ਹੋ ਕੇ ਨਿਕਲਣ ਵਾਲਾ ਪਾਣੀ ਹੁਣ ਇਲਾਕੇ ਦੇ ਸੱਤ ਪਿੰਡਾਂ ਦੇ ਕਿਸਾਨਾਂ ਨੂੰ ਸਿੰਚਾਈ ਲਈ ਉਪਲਬਧ ਕਰਵਾਇਆ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸ ਮਹਤਵਪੂਰਣ ਯੋਜਨਾ ਅਧੀਨ ਲਗਭਗ 40 ਕਿਲੋਮੀਟਰ ਲੰਬੀ ਪਾਈਪਲਾਈਨ ਵਿਛਾਈ ਗਈ ਹੈ, ਜਿਸ ਰਾਹੀਂ ਸੋਧਿਆ ਪਾਣੀ ਖੇਤਾਂ ਤੱਕ ਪਹੁੰਚਾਇਆ ਜਾਵੇਗਾ।

ਉਨ੍ਹਾਂ ਕਿਹਾ ਕਿ ਇਹ ਪ੍ਰੋਜੈਕਟ ਵਾਤਾਵਰਣ ਸੰਰੱਖਣ ਵੱਲ ਇੱਕ ਮਹੱਤਵਪੂਰਨ ਕਦਮ ਹੈ। ਇਸ ਨਾਲ ਜਿੱਥੇ ਇੱਕ ਪਾਸੇ ਸ਼ਹਿਰ ਦੇ ਗੰਦੇ ਪਾਣੀ ਦੇ ਨਿਪਟਾਰੇ ਦੀ ਸਮੱਸਿਆ ਦਾ ਹੱਲ ਹੋਵੇਗਾ, ਉੱਥੇ ਹੀ ਦੂਜੇ ਪਾਸੇ ਉਸੇ ਪਾਣੀ ਨੂੰ ਸੋਧ ਕਰਕੇ ਖੇਤੀ ਲਈ ਵਰਤਿਆ ਜਾਵੇਗਾ। ਇਸ ਨਾਲ ਧਰਤੀ ਹੇਠਲੇ ਪਾਣੀ ਦੇ ਪੱਧਰ ‘ਤੇ ਪੈਣ ਵਾਲਾ ਦਬਾਅ ਘਟੇਗਾ ਅਤੇ ਕਿਸਾਨਾਂ ਨੂੰ ਸਿੰਚਾਈ ਲਈ ਇੱਕ ਵਿਕਲਪਕ ਜਲ ਸਰੋਤ ਮਿਲੇਗਾ। ਵਿਧਾਇਕ ਜਿੰਪਾ ਨੇ ਕਿਹਾ ਕਿ ਪੰਜਾਬ ਸਰਕਾਰ ਕਿਸਾਨਾਂ ਦੀ ਭਲਾਈ ਅਤੇ ਪਾਣੀ ਦੀ ਸੰਭਾਲ ਲਈ ਲਗਾਤਾਰ ਯਤਨਸ਼ੀਲ ਹੈ ਅਤੇ ਅਜਿਹੇ ਪ੍ਰੋਜੈਕਟ ਭਵਿੱਖ ਵਿੱਚ ਵੀ ਜਾਰੀ ਰਹਿਣਗੇ।

ਉਨ੍ਹਾਂ ਵਿਭਾਗੀ ਅਧਿਕਾਰੀਆਂ ਦੀ ਸ਼ਲਾਘਾ ਕਰਦੇ ਹੋਏ ਕਿਹਾ ਕਿ ਇਹ ਯੋਜਨਾ ਕਿਸਾਨਾਂ ਦੀ ਆਰਥਿਕ ਮਜ਼ਬੂਤੀ ਅਤੇ ਜਲ ਸਰੋਤਾਂ ਦੇ ਬਿਹਤਰ ਪ੍ਰਬੰਧਨ ਵੱਲ ਇੱਕ ਮੀਲ ਪੱਥਰ ਸਾਬਤ ਹੋਵੇਗੀ। ਇਸ ਪ੍ਰੋਜੈਕਟ ਨਾਲ ਖੇਤੀ ਦੀ ਲਾਗਤ ਘਟੇਗੀ ਅਤੇ ਜਲ ਸੰਕਟ ਨਾਲ ਜੂਝ ਰਹੇ ਖੇਤਰਾਂ ਨੂੰ ਰਾਹਤ ਮਿਲੇਗੀ। ਇਸ ਮੌਕੇ ਸੁਰਿੰਦਰ ਕੁਮਾਰ, ਜਸਵੰਤ ਰਾਇ, ਸਤੀਸ਼ ਸੈਨੀ, ਰਾਕੇਸ਼ ਸ਼ਰਮਾ, ਤਰਨਜੀਤ ਸਿੰਘ, ਮਨਜੋਤ ਕੌਰ, ਸੰਜੇ ਸ਼ਰਮਾ ਸਮੇਤ ਹੋਰ ਪਤਵੰਤੇ ਵਿਅਕਤੀ ਹਾਜ਼ਰ ਸਨ।

ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਵਿਕਾਸ ਕਾਰਜਾਂ ਤੇ ਭਲਾਈ ਸਕੀਮਾਂ ਦੀ ਕੀਤੀ ਸਮੀਖਿਆ
ਹੁਸ਼ਿਆਰਪੁਰ, 22 ਅਪ੍ਰੈਲ:-   ਲੋਕ ਸਭਾ ਮੈਂਬਰ ਡਾ.ਰਾਜ ਕੁਮਾਰ ਚੱਬੇਵਾਲ ਨੇ ਜ਼ਿਲ੍ਹਾ ਵਿਕਾਸ ਤਾਲਮੇਲ ਅਤੇ ਨਿਗਰਾਨੀ ਕਮੇਟੀ (ਦਿਸ਼ਾ) ਦੀ ਮੀਟਿੰਗ ਦੌਰਾਨ ਜ਼ਿਲ੍ਹੇ ਵਿੱਚ ਚੱਲ ਰਹੇ ਵੱਖ-ਵੱਖ ਵਿਕਾਸ ਪ੍ਰੋਜੈਕਟਾਂ ਅਤੇ ਭਲਾਈ ਸਕੀਮਾਂ ਦੀ ਪ੍ਰਗਤੀ ਦਾ ਜਾਇਜ਼ਾ ਲਿਆ ਅਤੇ ਅਧਿਕਾਰੀਆਂ ਨੂੰ ਵਿਕਾਸ ਕਾਰਜਾਂ ਦੀ ਰਫਤਾਰ ਤੇਜ਼ ਕਰਨ ਦੇ ਨਾਲ-ਨਾਲ ਨਿਰਧਾਰਤ ਸਮੇਂ ਵਿਚ ਮੁਕੰਮਲ ਕਰਨ ਦੇ ਨਿਰਦੇਸ਼ ਦਿੱਤੇ।

ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ, ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ, ਵਿਧਾਇਕ ਬ੍ਰਮ ਸ਼ੰਕਰ ਜਿੰਪਾ, ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ, ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਅਤੇ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀਆਂ ਦੀ ਮੌਜੂਦਗੀ ਵਿਚ ਲੋਕ ਸਭਾ ਮੈਂਬਰ ਡਾ. ਰਾਜ ਕੁਮਾਰ ਚੱਬੇਵਾਲ ਨੇ ਦਿਸ਼ਾ ਦੀ ਮੀਟਿੰਗ ਦੌਰਾਨ ਵੱਖ-ਵੱਖ ਵਿਕਾਸ ਕਾਰਜਾਂ ਅਤੇ ਲੋਕਪੱਖੀ ਯੋਜਨਾਵਾਂ ਸਮੇਤ 40 ਦੇ ਕਰੀਬ ਵੱਖ-ਵੱਖ ਪ੍ਰੋਗਰਾਮਾਂ ਦੀ ਸਥਿਤੀ ਅਤੇ ਮੁਕੰਮਲ ਕਰਨ ਸਬੰਧੀ ਅਧਿਕਾਰੀਆਂ ਨੂੰ ਲੋੜੀਂਦੇ ਨਿਰਦੇਸ਼ ਦਿੱਤੇ। ਲੋਕ ਸਭਾ ਮੈਂਬਰ ਨੇ ਕੇਂਦਰ ਅਤੇ ਰਾਜ ਸਰਕਾਰ ਦੀਆਂ ਸਕੀਮਾਂ ਬਾਰੇ ਅਧਿਕਾਰੀਆਂ ਨਾਲ ਵਿਚਾਰ-ਵਟਾਂਦਰਾ ਕਰਦਿਆਂ ਕਿਹਾ ਕਿ ਇਨ੍ਹਾਂ ਨੂੰ ਲਾਗੂ ਕਰਨ ਵਿਚ ਕਿਸੇ ਕਿਸਮ ਦੀ ਦੇਰੀ ਨਾ ਕੀਤੀ ਜਾਵੇ। ਉਨ੍ਹਾਂ ਕਿਹਾ ਕਿ ਜਨਤਕ ਹਿੱਤਾਂ ਨੂੰ ਮੱਦੇਨਜ਼ਰ ਰੱਖਦਿਆਂ ਭਲਾਈ ਸਕੀਮਾਂ ਦਾ ਲਾਭ ਹਰ ਯੋਗ ਲਾਭਪਾਤਰੀ ਤੱਕ ਪੁੱਜਦਾ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਇਨ੍ਹਾਂ ਸਕੀਮਾਂ ਦਾ ਬਣਦਾ ਲਾਭ ਮਿਲ ਸਕੇ।

ਸੰਸਦ ਮੈਂਬਰ ਡਾ. ਚੱਬੇਵਾਲ ਨੇ ਆਗਾਮੀ ਬਰਸਾਤੀ ਮੌਸਮ ਦੇ ਮੱਦੇਨਜ਼ਰ ਸੰਭਾਵੀ ਹੜ੍ਹਾਂ ਦੀ ਸਥਿਤੀ ਨਾਲ ਨਜਿੱਠਣ ਲਈ ਸਮੇਂ ਸਿਰ ਲੋੜੀਂਦੇ ਪ੍ਰਬੰਧ ਯਕੀਨੀ ਬਣਾਉਣ ਦੀ ਹਦਾਇਤ ਕਰਦਿਆਂ ਕਿਹਾ ਕਿ ਕੰਢੀ ਖੇਤਰ ਨੂੰ ਅਕਸਰ ਹੜ੍ਹਾਂ ਦੀ ਮਾਰ ਝੱਲਣੀ ਪੈਂਦੀ ਹੈ ਅਤੇ ਇਸ ਵਾਰ ਪਹਿਲਾਂ ਤੋਂ ਹੀ ਢੁੱਕਵੇਂ ਇੰਤਜ਼ਾਮ ਅਮਲ ਵਿਚ ਲਿਆਂਦੇ ਜਾਣ ਤਾਂ ਜੋ ਕਿਸੇ ਵੀ ਹੰਗਾਮੀ ਹਾਲਤ ਨਾਲ ਨਜਿੱਠਿਆ ਜਾ ਸਕੇ। ਉਨ੍ਹਾਂ ਨੇ ਪ੍ਰਧਾਨ ਮੰਤਰੀ ਆਵਾਸ ਯੋਜਨਾ ਅਧੀਨ ਸਮੀਖਿਆ ਕਰਦਿਆਂ ਅਧਿਕਾਰੀਆਂ ਨੂੰ ਤਾਕੀਦ ਕੀਤੀ ਕਿ ਯੋਗ ਲਾਭਪਾਤਰੀਆਂ ਨੂੰ ਪੱਕੇ ਮਕਾਨ ਬਣਾਉਣ ਲਈ ਲੋੜੀਂਦੀ ਵਿੱਤੀ ਮਦਦ ਦੇਣ ਦੇ ਕੇਸਾਂ ਨੂੰ ਤਰਜ਼ੀਹ ਦੇ ਆਧਾਰ ’ਤੇ ਵਿਚਾਰਦਿਆਂ ਤਿੰਨ ਕਿਸ਼ਤਾਂ ਵਿਚ ਰਕਮ ਜਾਰੀ ਕਰਨੀ ਯਕੀਨੀ ਬਣਾਈ ਜਾਵੇ।

ਐਮ.ਪੀ.ਲੈਡ ਸਕੀਮ ਤਹਿਤ ਅਲਾਟ ਹੋਏ 140 ਕੰਮਾਂ ਦੀ ਪ੍ਰਗਤੀ ਦਾ ਜਾਇਜ਼ਾ ਲੈਂਦਿਆਂ ਡਾ. ਚੱਬੇਵਾਲ ਨੇ ਮੁਕੰਮਲ ਹੋ ਚੁੱਕੇ ਕਾਰਜਾਂ ’ਤੇ ਤਸੱਲੀ ਪ੍ਰਗਟਾਉਂਦਿਆਂ ਚੱਲ ਰਹੇ ਕਾਰਜਾਂ ਦੀ ਰਫਤਾਰ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੱਤੇ। ਵਿਧਾਇਕ ਬ੍ਰਮ ਸ਼ੰਕਰ ਜਿੰਪਾ ਵਲੋਂ ਊਨਾ ਰੋਡ ਦੀ ਹਾਲਤ ਵਿਚ ਸੁਧਾਰ ਲਿਆਉਣ ਬਾਰੇ ਵਿਚਾਰ ਰੱਖਣ ’ਤੇ ਡਾ. ਚੱਬੇਵਾਲ ਨੇ ਐਨ.ਐਚ.ਏ.ਆਈ. , ਜੰਗਲਾਤ ਵਿਭਾਗ ਅਤੇ ਸਬੰਧਤ ਮਹਿਕਮਿਆਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਲੋਕ ਹਿੱਤ ਵਿਚ ਇਸ ਰੋਡ ਨੂੰ ਵਧੀਆ ਸੜਕ ਵਜੋਂ ਵਿਕਸਿਤ ਕਰਨ ਦੇ ਨਿਰਦੇਸ਼ ਦਿੱਤੇ। ਉਨ੍ਹਾਂ ਕਿਹਾ ਕਿ ਸਬੰਧਤ ਵਿਭਾਗ ਆਪਸੀ ਤਾਲਮੇਲ ਰਾਹੀਂ ਇਸ ਲੋਕ ਪੱਖੀ ਪ੍ਰੋਜੈਕਟ ਨੂੰ ਧੁਰੇ ਚਾੜ੍ਹਨ ਲਈ ਵਧੀਆ ਤਰੀਕੇ ਨਾਲ ਕੰਮ ਕਰਨ।

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਵਲੋਂ ਹੁਸ਼ਿਆਰਪੁਰ ਵਿਖੇ ਬਣਨ ਵਾਲੇ ਮੈਡੀਕਲ ਕਾਲਜ ਦੇ ਪ੍ਰੋਜੈਕਟ ਦੀ ਸਥਿਤੀ ਬਾਰੇ ਪੁੱਛੇ ਜਾਣ ’ਤੇ ਸਬੰਧਤ ਅਧਿਕਾਰੀਆਂ ਨੇ ਦੱਸਿਆ ਕਿ ਮੈਡੀਕਲ ਕਾਲਜ ਅਤੇ ਹਸਪਤਾਲ ਦਾ ਨਿਰਮਾਣ ਕਾਰਜ ਜਲਦ ਹੀ ਸ਼ੁਰੂ ਹੋਣ ਜਾ ਰਿਹਾ ਹੈ ਜੋ ਆਉਂਦੇ ਦੋ ਸਾਲਾਂ ਵਿਚ ਮੁਕੰਮਲ ਹੋਵੇਗਾ। ਲੋਕ ਸਭਾ ਮੈਂਬਰ ਡਾ. ਚੱਬੇਵਾਲ ਨੇ ਪ੍ਰਧਾਨ ਮੰਤਰੀ ਗਰਾਮ ਸੜਕ ਯੋਜਨਾ ਤਹਿਤ ਟਾਂਡਾ ਤੋਂ ਢੋਲਬਾਹਾ ਰੋਡ, ਸਹੋੜਾ ਕੰਢੀ ਤੋਂ ਗੜ੍ਹਦੀਵਾਲਾ-ਰਘਵਾਲ ਰੋਡ ਤੋਂ ਪੰਡੋਰੀ ਅਟਵਾਲ, ਤਲਵਾੜਾ-ਮੁਬਾਰਕਪੁਰ ਰੋਡ ਤੋਂ ਹਾਜੀਪੁਰ ਢੋਲਬਾਹਾ ਰੋਡ ਵਾਇਰ ਬਰਿੰਗਲੀ, ਬੈੜਿੰਗ, ਬਹਿ ਖੁਸ਼ਹਾਲਾ ਤੋਂ ਇਲਾਵਾ ਐਨ.ਐਚ.-44 ਤੋਂ ਮੁਕੇਰੀਆਂ ਵਾਇਆ ਹਿਆਤਪੁਰ-ਸਿਬੋਚੱਕ, ਹਰਦੋਖੁੰਦਪੁਰ-ਫਿਰੋਜਪੁਰ ਤੋਂ ਘਸੀਟਪੁਰ ਸੜਕਾਂ ਦੇ ਕੰਮ ਦੀ ਪ੍ਰਗਤੀ ਦਾ ਜਾਇਜ਼ਾ ਵੀ ਲਿਆ। ਡਾ. ਚੱਬੇਵਾਲ ਨੇ ਪ੍ਰਧਾਨ ਮੰਤਰੀ ਕ੍ਰਿਸ਼ੀ ਸਿੰਚਾਈ ਯੋਜਨਾ, ਪ੍ਰਧਾਨ ਮੰਤਰੀ ਮਤੱਸਯ ਸੰਪਦਾ ਯੋਜਨਾ, ਕ੍ਰਿਸ਼ੀ ਵਿਕਾਸ ਯੋਜਨਾ, ਬੇਟੀ ਬਚਾਓ-ਬੇਟੀ ਪੜ੍ਹਾਓ ਯੋਜਨਾ, ਬੱਚਿਆਂ ਦੇ ਵਿਕਾਸ, ਪੋਸ਼ਣ ਅਭਿਆਨ ਤੋਂ ਇਲਾਵਾ ਰਾਸ਼ਟਰੀ ਬਾਗਬਾਨੀ ਮਿਸ਼ਨ, ਰੋਜ਼ਗਾਰ ਸਿਰਜਣ ਯੋਜਨਾ, ਕੰਢੀ ਕੈਨਾਲ ਪ੍ਰੋਜੈਕਟਾਂ, ਸਵੱਛ ਭਾਰਤ ਮਿਸ਼ਨ, ਮਗਨਰੇਗਾ ਅਤੇ ਨੈਸ਼ਨਲ ਹਾਈ ਵੇਅਜ਼ ਦੇ ਪ੍ਰੋਜੈਕਟਾਂ ਦੀ ਵੀ ਸਮੀਖਿਆ ਕੀਤੀ।

ਡਾ. ਚੱਬੇਵਾਲ ਨੇ ਪੰਜਾਬ ਸਰਕਾਰ ਵਲੋਂ ਮੁੱਖ ਮੰਤਰੀ ਸਿਹਤ ਯੋਜਨਾ ਅਤੇ ਮਾਵਾਂ-ਧੀਆਂ ਸਤਿਕਾਰ ਯੋਜਨਾ ਬਾਰੇ ਗੱਲਬਾਤ ਕਰਦਿਆਂ ਸਬੰਧਤ ਅਧਿਕਾਰੀਆਂ ਨੂੰ ਤਾਕੀਦ ਕੀਤੀ ਕਿ ਇਨ੍ਹਾਂ ਲੋਕ ਪੱਖੀ ਸਕੀਮਾਂ ਦੀ ਹਰ ਲਾਭਪਾਤਰੀ ਨੂੰ ਸਹੂਲਤ ਮਿਲਣੀ ਯਕੀਨੀ ਬਣਾਈ ਜਾਵੇ। ਉਨ੍ਹਾਂ ਦੱਸਿਆ ਕਿ ਜ਼ਿਲ੍ਹੇ ਵਿਚ ਜਲਦ ਹੀ ਮਾਵਾਂ-ਧੀਆਂ ਸਤਿਕਾਰ ਯੋਜਨਾ ਤਹਿਤ ਰਜਿਸਟਰੇਸ਼ਨ ਸ਼ੁਰੂ ਹੋਵੇਗੀ ਤਾਂ ਜੋ ਮਾਵਾਂ-ਧੀਆਂ ਨੂੰ ਪੰਜਾਬ ਸਰਕਾਰ ਦੀ ਇਸ ਸਕੀਮ ਦਾ ਲਾਭ ਮਿਲ ਸਕੇ। ਉਨ੍ਹਾਂ ਨੇ ਸਵਾਨਿਧੀ ਯੋਜਨਾ ਤਹਿਤ ਬੇਘਰੇ ਲੋਕਾਂ ਨੂੰ ਘਰ ਬਣਾਉਣ ਲਈ ਸਮੇਂ-ਸਮੇਂ ’ਤੇ ਢੁੱਕਵੇਂ ਫੰਡ ਜਾਰੀ ਕਰਨ ਅਤੇ ਸੰਸਦ ਆਦਰਸ਼ ਗਰਾਮ ਯੋਜਨਾ ਤਹਿਤ ਪਿੰਡਾਂ ਵਿਚ ਚੱਲ ਰਹੇ ਵਿਕਾਸ ਕਾਰਜਾਂ ਦੀ ਸਮੀਖਿਆ ਕੀਤੀ।

ਕੈਬਨਿਟ ਮੰਤਰੀ ਡਾ. ਰਵਜੋਤ ਸਿੰਘ ਨੇ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਵਿਚ ਚੱਲ ਰਹੇ ਕਾਰਜਾਂ ਦੀ ਲਗਾਤਾਰ ਨਜ਼ਰਸਾਨੀ ਕਰਦਿਆਂ ਕੁਆਲਟੀ, ਪਾਰਦਰਸ਼ਤਾ ਅਤੇ ਤੈਅ ਸਮੇਂ ਦਾ ਪੂਰਾ ਧਿਆਨ ਰੱਖਿਆ ਜਾਵੇ। ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ ਰੌੜੀ ਨੇ ਅਧਿਕਾਰੀਆਂ ਤੋਂ ਗੜ੍ਹਸ਼ੰਕਰ ਵਿਧਾਨ ਸਭਾ ਹਲਕੇ ਨਾਲ ਸਬੰਧਤ ਕੰਮਾਂ ਦੀ ਮੌਜੂਦਾ ਸਥਿਤੀ ਬਾਰੇ ਜਾਣਕਾਰੀ ਲੈਂਦਿਆਂ ਕਿਹਾ ਕਿ ਲੋਕ ਹਿੱਤ ਵਾਲੇ ਪ੍ਰੋਜੈਕਟਾਂ ਨੂੰ ਪਹਿਲ ਦੇ ਆਧਾਰ ’ਤੇ ਮੁਕੰਮਲ ਕੀਤਾ ਜਾਵੇ ਤਾਂ ਜੋ ਵੱਧ ਤੋਂ ਵੱਧ ਲੋਕਾਂ ਨੂੰ ਸਹੂਲਤਾਂ ਮਿਲ ਸਕਣ। ਵਿਧਾਇਕ ਜਸਵੀਰ ਸਿੰਘ ਰਾਜਾ ਗਿੱਲ ਨੇ ਟਾਂਡਾ ਹਲਕੇ ਦੇ ਵਿਕਾਸ ਕਾਰਜਾਂ ਦੀ ਜਾਣਕਾਰੀ ਲੈਂਦਿਆਂ ਕਿਹਾ ਕਿ ਇਨ੍ਹਾਂ ਕੰਮਾਂ ਨੂੰ ਨਿਰਧਾਰਤ ਸਮੇਂ ਵਿਚ ਪੂਰਾ ਕਰਨ ਨੂੰ ਤਰਜ਼ੀਹ ਦਿੱਤੀ ਜਾਵੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਨਗਰ ਸੁਧਾਰ ਟਰੱਸਟ ਦੇ ਚੇਅਰਮੈਨ ਗੁਰਬਿੰਦਰ ਸਿੰਘ ਪਾਬਲਾ, ਜ਼ਿਲ੍ਹਾ ਯੋਜਨਾ ਕਮੇਟੀ ਦੀ ਚੇਅਰਪਰਸਨ ਕਰਮਜੀਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਨਿਕਾਸ ਕੁਮਾਰ, ਵਧੀਕ ਡਿਪਟੀ ਕਮਿਸ਼ਨਰ (ਜ) ਨਿਧੀ ਕੁਮੁਦ ਬੰਬਾਹ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਸੀਨੀਅਰ ਅਧਿਕਾਰੀ ਮੌਜੂਦ ਸਨ।

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸਰਕਾਰੀ ਐਲੀਮੈਂਟਰੀ ਸਕੂਲ ਬਜਵਾੜਾ ‘ਚ ਨਵੇਂ ਕਲਾਸਰੂਮਾਂ ਦਾ ਕੀਤਾ ਉਦਘਾਟਨ
ਹੁਸ਼ਿਆਰਪੁਰ, 21 ਅਪ੍ਰੈਲ:  ਪੰਜਾਬ ਸਰਕਾਰ ਦੀ ਸਿੱਖਿਆ ਕ੍ਰਾਂਤੀ ਮੁਹਿੰਮ ਤਹਿਤ ਅੱਜ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਸਰਕਾਰੀ ਐਲੀਮੈਂਟਰੀ ਸਕੂਲ ਬਜਵਾੜਾ ਵਿੱਚ 7.50 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਨਵੇਂ ਕਲਾਸਰੂਮਾਂ ਦਾ ਉਦਘਾਟਨ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਹਾਲਤ ਸੁਧਾਰਨ ਅਤੇ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਸਹੂਲਤਾਂ ਪ੍ਰਦਾਨ ਕਰਨ ਲਈ ਲਗਾਤਾਰ ਕੰਮ ਕਰ ਰਹੀ ਹੈ।

ਵਿਧਾਇਕ ਜਿੰਪਾ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਬਣਾਉਣਾ ਪੰਜਾਬ ਸਰਕਾਰ ਦੀਆਂ  ਤਰਜੀਹਾਂ ਵਿੱਚ ਸ਼ਾਮਲ ਹੈ। ਇਸੇ ਮਕਸਦ ਨਾਲ ਸਕੂਲਾਂ ਵਿੱਚ ਨਵੇਂ ਕਮਰੇ, ਆਧੁਨਿਕ ਸਹੂਲਤਾਂ, ਸਾਫ-ਸੁਥਰਾ ਵਾਤਾਵਰਣ ਅਤੇ ਗੁਣਵੱਤਾਪੂਰਨ ਸਿੱਖਿਆ ਯਕੀਨੀ ਬਣਾਈ ਜਾ ਰਹੀ ਹੈ, ਤਾਂ ਜੋ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਦੇ ਵਿਦਿਆਰਥੀਆਂ ਨੂੰ ਬਿਹਤਰ ਸਿੱਖਿਆ ਮਿਲ ਸਕੇ। ਉਨ੍ਹਾਂ ਕਿਹਾ ਕਿ ਸਿੱਖਿਆ ਦੇ ਖੇਤਰ ਵਿੱਚ ਕੀਤੇ ਜਾ ਰਹੇ ਇਹ ਸੁਧਾਰ ਆਉਣ ਵਾਲੇ ਸਮੇਂ ਵਿੱਚ ਰਾਜ ਦੇ ਬੱਚਿਆਂ ਦੇ ਚਮਕਦਾਰ ਭਵਿੱਖ ਦੀ ਨੀਂਹ ਸਾਬਤ ਹੋਣਗੇ।

ਉਨ੍ਹਾਂ ਕਿਹਾ ਕਿ ਪਹਿਲਾਂ ਸਰਕਾਰੀ ਸਕੂਲਾਂ ਵਿੱਚ ਸਹੂਲਤਾਂ ਦੀ ਘਾਟ ਕਾਰਨ ਮਾਪੇ ਆਪਣੇ ਬੱਚਿਆਂ ਨੂੰ ਨਿੱਜੀ ਸਕੂਲਾਂ ਵਿੱਚ ਭੇਜਣ ਲਈ ਮਜਬੂਰ ਹੁੰਦੇ ਸਨ, ਪਰ ਹੁਣ ਪੰਜਾਬ ਸਰਕਾਰ ਸਰਕਾਰੀ ਸਕੂਲਾਂ ਨੂੰ ਆਧੁਨਿਕ ਅਤੇ ਸਹੂਲਤਯੁਕਤ ਬਣਾ ਰਹੀ ਹੈ, ਜਿਸ ਨਾਲ ਲੋਕਾਂ ਦਾ ਭਰੋਸਾ ਸਰਕਾਰੀ ਸਿੱਖਿਆ ਪ੍ਰਣਾਲੀ ’ਤੇ ਲਗਾਤਾਰ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਵਿੱਚ ਨਿਵੇਸ਼ ਕਰਨਾ ਭਵਿੱਖ ਵਿੱਚ ਨਿਵੇਸ਼ ਕਰਨ ਦੇ ਬਰਾਬਰ ਹੈ ਅਤੇ ਰਾਜ ਸਰਕਾਰ ਇਸ ਦਿਸ਼ਾ ਵਿੱਚ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ।

ਇਸ ਮੌਕੇ ਸਕੂਲ ਸਟਾਫ ਅਤੇ ਸਥਾਨਕ ਨਿਵਾਸੀਆਂ ਨੇ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਦਾ ਧੰਨਵਾਦ ਕਰਦੇ ਹੋਏ ਕਿਹਾ ਕਿ ਨਵੇਂ ਕਲਾਸਰੂਮ ਬਣਨ ਨਾਲ ਵਿਦਿਆਰਥੀਆਂ ਨੂੰ ਬਿਹਤਰ ਵਾਤਾਵਰਣ ਵਿੱਚ ਪੜ੍ਹਾਈ ਕਰਨ ਦਾ ਮੌਕਾ ਮਿਲੇਗਾ। ਉਨ੍ਹਾਂ ਪੰਜਾਬ ਸਰਕਾਰ ਵੱਲੋਂ ਸਿੱਖਿਆ ਖੇਤਰ ਵਿੱਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਦੀ ਵੀ ਸਰਾਹਨਾ ਕੀਤੀ।

ਪ੍ਰੋਗਰਾਮ ਦੌਰਾਨ ਉਪ ਜ਼ਿਲ੍ਹਾ ਸਿੱਖਿਆ ਅਧਿਕਾਰੀ ਅਮਨਦੀਪ ਸ਼ਰਮਾ, ਸਰਪੰਚ ਰਾਜੇਸ਼ ਕੁਮਾਰ ਬੱਬੂ ਤੋਂ ਇਲਾਵਾ ਵਿਭਾਗ ਦੇ ਅਧਿਕਾਰੀ, ਐਸਐਮਸੀ ਮੈਂਬਰ, ਅਧਿਆਪਕ ਵਰਗ, ਵਿਦਿਆਰਥੀ ਅਤੇ ਵੱਡੀ ਗਿਣਤੀ ਵਿੱਚ ਸਥਾਨਕ ਨਿਵਾਸੀ ਮੌਜੂਦ ਸਨ।

ਪੰਜਾਬ ਸਰਕਾਰ ਵਲੋਂ ਸਿੱਖਿਆ ਕ੍ਰਾਂਤੀ ਤਹਿਤ ਚੁੱਕੇ ਕਦਮਾਂ ਦਾ ਵਿਦਿਆਰਥੀਆਂ ਨੂੰ ਹੋਇਆ ਬੇਹੱਦ ਲਾਭ : ਬ੍ਰਮ ਸ਼ੰਕਰ ਜਿੰਪਾ
ਹੁਸ਼ਿਆਰਪੁਰ, 17 ਅਪ੍ਰੈਲ :  ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਅੱਜ ਇਥੇ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਵਿਖੇ ਵੱਖ-ਵੱਖ ਖੇਤਰਾਂ ਵਿਚ ਮੱਲਾਂ ਮਾਰਨ ਵਾਲੇ ਵਿਦਿਆਰਥਣਾਂ ਦਾ ਸਨਮਾਨ ਕਰਦਿਆਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਹਰੇਕ ਸਰਕਾਰੀ ਸਕੂਲ ਨੂੰ ਅਤਿ-ਆਧੁਨਿਕ ਸਹੂਲਤਾਂ ਨਾਲ ਲੈਸ ਕੀਤਾ ਜਾ ਰਿਹਾ ਹੈ ਤਾਂ ਜੋ ਵਿਦਿਆਰਥੀਆਂ ਨੂੰ ਮੌਜੂਦਾ ਮੁਕਾਬਲੇਬਾਜ਼ੀ ਦੇ ਦੌਰ ਲਈ ਸਮਰੱਥ ਬਣਾਇਆ ਜਾ ਸਕੇ।

ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਵਿਖੇ 8.40 ਲੱਖ ਰੁਪਏ ਦੀ ਲਾਗਤ ਨਾਲ ਵਰਚੂਅਲ ਰਿਅਲਟੀ ਲੈਬੋਰਟਰੀ,  2.20 ਲੱਖ ਰੁਪਏ ਦੀ ਲਾਗਤ ਨਾਲ ਐਨ.ਐਸ.ਕਿਊ.ਐਫ. ਲੈਬ ਅਤੇ 6.48 ਲੱਖ ਰੁਪਏ ਦੀ ਲਾਗਤ ਨਾਲ ਸਕੂਲ ਦੇ ਇਮਾਰਤੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਦੇ ਕੰਮਾਂ ਦੀ ਮੁਕੰਮਲਤਾ ਬਾਰੇ ਗੱਲ ਕਰਦਿਆਂ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਨਵੀਆਂ ਲੈਬਾਰਟਰੀ ਵਿਦਿਆਰਥਣਾਂ ਨੂੰ ਮਾਡਰਨ ਸਿੱਖਿਆ ਸਹੂਲਤਾਂ ਮੁਹੱਈਆ ਕਰਵਾਉਣਗੀਆਂ ਜਿਸ ਨਾਲ ਉਨ੍ਹਾਂ ਨੂੰ ਕਿਤਾਬੀ ਗਿਆਨ ਦੇ ਨਾਲ-ਨਾਲ ਪ੍ਰੈਕਟੀਕਲ ਜਾਣਕਾਰੀ ਵੀ ਹਾਸਲ ਹੋਵੇਗੀ। ਉਨ੍ਹਾਂ ਕਿਹਾ ਕਿ ਰੇਲਵੇ ਮੰਡੀ ਸਕੂਲ ਦਾ ਗੌਰਵਮਈ ਇਤਿਹਾਸ ਰਿਹਾ ਹੈ ਜਿਸ ਨੇ ਵੱਖ-ਵੱਖ ਖੇਤਰਾਂ ਵਿਚ ਸ਼ਾਨਦਾਰ ਕਾਰਗੁਜ਼ਾਰੀ ਵਾਲੀਆਂ ਕਾਮਯਾਬ ਵਿਦਿਆਰਥਣਾਂ ਸਮਾਜ ਦੀ ਝੋਲੀ ਪਾਈਆਂ ਹਨ ਜਿਸ ਦਾ ਹੁਸ਼ਿਆਰਪੁਰ ਵਾਸੀਆਂ ਨੂੰ ਹਮੇਸ਼ਾ ਮਾਣ ਰਹੇਗਾ। ਉਨ੍ਹਾਂ ਕਿਹਾ ਕਿ ਸਕੂਲ ਨੂੰ ਹਰ ਲੋੜੀਂਦੀ ਮਦਦ ਮੁਹੱਈਆ ਕਰਵਾਉਣ ਲਈ ਪੰਜਾਬ ਸਰਕਾਰ ਹਮੇਸ਼ਾ ਤੱਤਪਰ ਹੈ ਜੋ ਵਿਦਿਆਰਥਣਾਂ ਦੇ ਸੁਨਹਿਰੀ ਭਵਿੱਖ ਲਈ ਕਾਰਗਰ ਹੋਵੇਗੀ।

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਿਚ ਪੰਜਾਬ ਸਰਕਾਰ ਵਲੋਂ ਸਿੱਖਿਆ ਅਤੇ ਸਿਹਤ ਖੇਤਰ ਨੂੰ ਵਿਸ਼ੇਸ਼ ਤਵੱਜੋਂ ਦਿੰਦਿਆਂ ਇਨ੍ਹਾਂ ਖੇਤਰਾਂ ਵਿਚ ਲਾਮਿਸਾਲ ਕੰਮ ਕੀਤੇ ਗਏ ਜੋ ਸਪੱਸ਼ਟ ਤੌਰ ’ਤੇ ਲੋਕਾਂ ਨੂੰ ਵੱਡਾ ਲਾਭ ਦੇ ਰਹੇ ਹਨ। ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵਲੋਂ ਪ੍ਰਿੰਸੀਪਲਾਂ ਨੂੰ ਵਿਦੇਸ਼ਾਂ ਵਿਚ ਟਰੇਨਿੰਗ ਤੋਂ ਇਲਾਵਾ ਵਿਦਿਆਰਥੀਆਂ ਨੂੰ ਵਪਾਰਕ ਹੁਨਰ ਸਿਖਲਾਈ ਦਿੱਤੀ ਜਾ ਰਹੀ ਹੈ ਤਾਂ ਜੋ ਉਹ ਆਪਣੇ ਪੈਰੀਂ ਸਮਰੱਥ ਹੋ ਸਕਣ। ਉਨ੍ਹਾਂ ਕਿਹਾ ਕਿ ਸਰਕਾਰੀ ਸਕੂਲਾਂ ਵਿਚ ਪੜ੍ਹਾਈ ਦੇ ਪੱਧਰ ਵਿਚ ਆਏ ਵੱਡੇ ਸੁਧਾਰਾਂ ਸਦਕਾ 2026 ਵਿਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ 305 ਵਿਦਿਆਰਥੀਆਂ ਨੇ ਜੇ.ਈ.ਈ. ਮੇਨਜ਼ ਅਤੇ 845 ਵਿਦਿਆਰਥੀਆਂ ਨੇ ਨੀਟ ਦੀ ਪ੍ਰੀਖਿਆ ਪਾਸ ਕੀਤੀ ਹੈ ਜੋ ਆਪਣੇ-ਆਪ ਵਿਚ ਵੱਡੀ ਪ੍ਰਾਪਤੀ ਹੈ। ਉਨ੍ਹਾਂ ਨੇ ਸਕੂਲ ਦੇ ਪੜ੍ਹਾਈ ਵਿਚ ਅੱਵਲ ਰਹਿਣ ਵਾਲੇ ਅਤੇ ਖੇਡਾਂ ਵਿਚ ਨਾਮਣਾ ਖੱਟਣ ਵਾਲੇ ਵਿਦਿਆਰਥੀਆਂ ਦੀਆਂ ਸਨਮਾਨ ਵੀ ਕੀਤਾ। ਇਸ ਮੌਕੇ ਪ੍ਰਿੰਸੀਪਲ ਰਾਜਨ ਅਰੋੜਾ ਅਤੇ ਸਮੂਹ ਸਟਾਫ਼ ਵਲੋਂ ਵਿਦਿਆਰਥਣਾਂ ਨੂੰ ਸਕੂਲ ਬੈਗ, ਪੈੱਨ ਅਤੇ ਰਜਿਸਟਰ ਵੀ ਮੁਹੱਈਆ ਕਰਵਾਏ ਗਏ। ਸਕੂਲ ਦੇ ਵਾਈਸ ਪ੍ਰਿੰਸੀਪਲ ਪੁਨੀਤ, ਸਮੂਹ ਸਟਾਫ਼ ਅਤੇ ਵਿਦਿਆਰਥਣਾਂ  ਵਲੋਂ ਆਈਆਂ ਸ਼ਖ਼ਸੀਅਤਾਂ ਨੂੰ ਜੀ ਆਇਆਂ ਆਖਿਆ ਗਿਆ।

ਕੈਪਸ਼ਨ : ਵਿਧਾਇਕ ਬ੍ਰਮ ਸ਼ੰਕਰ ਜਿੰਪਾ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਰੇਲਵੇ ਮੰਡੀ ਵਿਖੇ ਵਿਦਿਆਰਥਣਾਂ ਦਾ ਸਨਮਾਨ ਕਰਦੇ ਹੋਏ।