politics – Riyasat News

ਸਮਾਜਿਕ ਬਰਾਬਰੀ ਅਤੇ ਸਿੱਖਿਆ ਦੇ ਸੰਦੇਸ਼ ਨੂੰ ਬਾਬਾ ਸਾਹਿਬ ਨੇ ਘਰ ਘਰ ਤੱਕ ਪਹੁੰਚਾਇਆ – ਹਰਜੋਤ ਬੈਂਸ
ਨੰਗਲ 18 ਅਪ੍ਰੈਲ: ਭਾਰਤ ਰਤਨ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਡਕਰ ਜੀ ਦੀ ਜਯੰਤੀ ਦੇ ਪਵਿੱਤਰ ਮੌਕੇ ‘ਤੇ “ਜੈ ਭੀਮ ਜੈ ਭਾਰਤ” ਦੇ ਨਾਅਰੇ ਨਾਲ ਸਿੱਖਿਆ ਸੰਕਲਪ ਸਮਾਗਮ ਦਾ ਆਯੋਜਨ ਸਕੂਲ ਆਫ ਐਮੀਨੈਂਸ, ਨੰਗਲ ਵਿਖੇ ਕਰਵਾਇਆ ਜਾ ਰਿਹਾ ਹੈ। ਇਹ ਸਮਾਗਮ 19 ਅਪ੍ਰੈਲ ਦਿਨ ਐਤਵਾਰ ਸਵੇਰੇ 11 ਵਜੇ ਸ਼ੁਰੂ ਹੋਵੇਗਾ, ਜਿਸ ਵਿੱਚ ਵੱਡੀ ਗਿਣਤੀ ਵਿੱਚ ਵਿਦਿਆਰਥੀ, ਅਧਿਆਪਕ, ਸਮਾਜ ਸੇਵੀ ਅਤੇ ਇਲਾਕੇ ਦੇ ਪ੍ਰਮੁੱਖ ਸਖਸ਼ੀਅਤਾਂ ਭਾਗ ਲੈਣਗੀਆਂ। ਇਸ ਸਮਾਗਮ ਦਾ ਮੁੱਖ ਉਦੇਸ਼ ਬਾਬਾ ਸਾਹਿਬ ਜੀ ਦੀ ਮਹਾਨ ਅਤੇ ਵਿਲੱਖਣ ਸੋਚ ਨੂੰ ਯਾਦ ਕਰਦਿਆਂ ਨੌਜਵਾਨ ਪੀੜ੍ਹੀ ਨੂੰ ਸਿੱਖਿਆ ਅਤੇ ਸਮਾਜਿਕ ਜਾਗਰੂਕਤਾ ਵੱਲ ਪ੍ਰੇਰਿਤ ਕਰਨਾ ਹੈ। ਇਸ ਸਮਾਗਮ ਦੇ ਮੁੱਖ ਮਹਿਮਾਨ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਹੋਣਗੇ।

ਇਹ ਜਾਣਕਾਰੀ ਸਿੱਖਿਆ ਮੰਤਰੀ ਸ.ਹਰਜੋਤ ਸਿੰਘ ਬੈਂਸ ਨੇ ਸਕੂਲ ਆਫ ਐਮੀਨੈਂਸ ਨੰਗਲ ਪਹੁੰਚ ਕੇ ਸਿੱਖਿਆ ਸੰਕਲਪ ਪ੍ਰੋਗਰਾਮ ਦੀਆਂ ਕੀਤੀਆ ਜਾ ਰਹੀਆਂ ਅਗਾਓ ਤਿਆਰੀਆਂ ਦਾ ਜਾਇਜ਼ਾ ਲੈਣ ਮੌਕੇ ਦਿੱਤੀ। ਉਨ੍ਹਾਂ ਨੇ ਕਿਹਾ ਕਿ ਦੇਸ਼ ਦੀ ਅਜਾਦੀ ਤੋ ਬਾਅਦ ਸਮਾਜ ਵਿਚ ਸਮਾਨਤਾ ਨੂੰ ਕਾਇਮ ਰੱਖਣਾ ਬਹੁਤ ਵੱਡੀ ਚੁਣੋਤੀ ਸੀ, ਭਾਰਤੀ ਸੰਵਿਧਾਨ ਦੇ ਨਿਰਮਾਤਾ ਬਾਬਾ ਸਾਹਿਬ ਡਾ.ਭੀਮ ਰਾਓ ਅੰਬੇਡਕਰ ਜੀ ਨੂੰ ਇਹ ਜਿੰਮੇਵਾਰੀ ਸੋਂਪੀ ਗਈ, ਜਿਨ੍ਹਾ ਨੇ ਦੇਸ਼ ਨੂੰ ਇੱਕ ਮਾਲਾ ਵਿਚ ਪਿਰੋ ਕੇ ਇਹ ਮਹਾਨ ਕਾਰਜ ਮੁਕੰਮਲ ਕਰਵਾਏ। ਉਨ੍ਹਾਂ ਨੇ ਦੱਸਿਆ ਕਿ ਇਸ ਮੌਕੇ ਉੱਤੇ ਵੱਖ-ਵੱਖ ਖੇਤਰਾਂ ਦੇ ਪ੍ਰਸਿੱਧ ਵਕਤਾ ਸੰਬੋਧਨ ਕਰਨਗੇ, ਜੋ ਡਾ.ਭੀਮ ਰਾਓ ਅੰਬੇਡਕਰ ਜੀ ਦੇ ਜੀਵਨ ਸੰਘਰਸ਼, ਉਨ੍ਹਾਂ ਦੀ ਅਡਿੱਗ ਇੱਛਾ-ਸ਼ਕਤੀ ਅਤੇ ਸੰਵਿਧਾਨ ਨਿਰਮਾਣ ਵਿੱਚ ਉਨ੍ਹਾਂ ਦੇ ਅਹਿਮ ਯੋਗਦਾਨ ਬਾਰੇ ਚਾਨਣ ਪਾਉਣਗੇ। ਬੁਲਾਰਿਆਂ ਵੱਲੋਂ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਜਾਵੇਗਾ ਕਿ ਕਿਵੇਂ ਬਾਬਾ ਸਾਹਿਬ ਨੇ ਸਿੱਖਿਆ ਨੂੰ ਸਮਾਜਿਕ ਬਦਲਾਅ ਦਾ ਸਭ ਤੋਂ ਵੱਡਾ ਹਥਿਆਰ ਮੰਨਿਆ ਅਤੇ ਪਿੱਛੜੇ ਵਰਗਾਂ ਨੂੰ ਆਪਣੇ ਹੱਕਾਂ ਲਈ ਖੜ੍ਹਾ ਹੋਣ ਦੀ ਪ੍ਰੇਰਣਾ ਦਿੱਤੀ। ਉਨ੍ਹਾਂ ਨੇ ਕਿਹਾ ਕਿ ਵਿਦਿਆਰਥੀਆਂ ਨੂੰ ਉਨ੍ਹਾਂ ਦੇ ਦਿੱਖਾਏ ਰਸਤੇ ‘ਤੇ ਚੱਲਦਿਆਂ ਆਪਣੇ ਜੀਵਨ ਵਿੱਚ ਸਿੱਖਿਆ ਨੂੰ ਪ੍ਰਾਥਮਿਕਤਾ ਦੇਣ ਲਈ ਉਤਸ਼ਾਹਿਤ ਕੀਤਾ ਜਾਵੇਗਾ।

ਸਮਾਗਮ ਦੌਰਾਨ ਸੱਭਿਆਚਾਰਕ ਪ੍ਰੋਗਰਾਮਾਂ ਦੀ ਵੀ ਵਿਸ਼ੇਸ਼ ਵਿਵਸਥਾ ਕੀਤੀ ਗਈ ਹੈ, ਜਿਨ੍ਹਾਂ ਵਿੱਚ ਵਿਦਿਆਰਥੀ ਕਵਿਤਾਵਾਂ, ਗੀਤਾਂ ਅਤੇ ਨਾਟਕਾਂ ਰਾਹੀਂ ਬਾਬਾ ਸਾਹਿਬ ਜੀ ਦੇ ਵਿਚਾਰਾਂ ਨੂੰ ਪੇਸ਼ ਕਰਨਗੇ। ਇਸ ਤੋਂ ਇਲਾਵਾ, ਵਿਚਾਰ-ਵਟਾਂਦਰੇ ਅਤੇ ਚਰਚਾ ਸੈਸ਼ਨ ਵੀ ਹੋਣਗੇ, ਜਿੱਥੇ ਨੌਜਵਾਨ ਆਪਣੇ ਵਿਚਾਰ ਸਾਂਝੇ ਕਰਨਗੇ ਅਤੇ ਸਮਾਜਿਕ ਬਰਾਬਰੀ, ਅਧਿਕਾਰਾਂ ਅਤੇ ਜ਼ਿੰਮੇਵਾਰੀਆਂ ਬਾਰੇ ਗਹਿਰਾਈ ਨਾਲ ਚਰਚਾ ਕਰਨਗੇ। ਕੈਬਨਿਟ ਮੰਤਰੀ ਨੇ ਕਿਹਾ ਕਿ ਅਜਿਹੇ ਸਮਾਗਮ ਨੌਜਵਾਨਾਂ ਵਿੱਚ ਚੇਤਨਾ ਪੈਦਾ ਕਰਨ ਅਤੇ ਉਨ੍ਹਾਂ ਨੂੰ ਸਕਾਰਾਤਮਕ ਦਿਸ਼ਾ ਵੱਲ ਲੈ ਜਾਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੇ ਹਨ।

ਉਨ੍ਹਾਂ ਨੇ ਦੱਸਿਆ ਕਿ ਇਹ ਕੇਵਲ ਇੱਕ ਸਮਾਰੋਹ ਨਹੀਂ, ਸਗੋਂ ਇੱਕ ਸਮੂਹਕ ਸੰਕਲਪ ਹੈ ਕਿ ਅਸੀਂ ਬਾਬਾ ਸਾਹਿਬ ਜੀ ਦੇ ਆਦਰਸ਼ਾਂ ਨੂੰ ਆਪਣੇ ਜੀਵਨ ਵਿੱਚ ਅਪਣਾਈਏ ਅਤੇ ਇੱਕ ਨਵਾ, ਸਮਾਨਤਾ-ਅਧਾਰਿਤ ਸਮਾਜ ਦੀ ਰਚਨਾ ਵਿੱਚ ਆਪਣਾ ਯੋਗਦਾਨ ਪਾਈਏ। ਉਨ੍ਹਾਂ ਨੇ ਕਿਹਾ ਕਿ ਅੱਜ ਦੇ ਸਮੇਂ ਵਿੱਚ ਵੀ ਬਾਬਾ ਸਾਹਿਬ ਦੀ ਸੋਚ ਬਹੁਤ ਹੀ ਪ੍ਰਸੰਗਿਕ ਹੈ ਅਤੇ ਸਮਾਜ ਨੂੰ ਅੱਗੇ ਵਧਾਉਣ ਲਈ ਇਹ ਵਿਚਾਰਧਾਰਾ ਸਾਨੂੰ ਸਹੀ ਦਿਸ਼ਾ ਦਿੰਦੀ ਹੈ।

ਇਸ ਦੇ ਨਾਲ ਹੀ, ਸਥਾਨਕ ਨਿਵਾਸੀਆਂ, ਮਾਪਿਆਂ ਅਤੇ ਵਿਦਿਆਰਥੀਆਂ ਨੂੰ ਇਸ ਸਮਾਗਮ ਵਿੱਚ ਵੱਡੀ ਗਿਣਤੀ ਵਿੱਚ ਸ਼ਮੂਲੀਅਤ ਕਰਨ ਦੀ ਅਪੀਲ ਕੀਤੀ ਗਈ ਹੈ। ਇਸ ਤਰ੍ਹਾਂ ਦੇ ਪ੍ਰੋਗਰਾਮ ਨਾ ਸਿਰਫ਼ ਇਤਿਹਾਸਕ ਮਹਾਨ ਸ਼ਖਸੀਅਤਾਂ ਨੂੰ ਯਾਦ ਕਰਨ ਦਾ ਮੌਕਾ ਦਿੰਦੇ ਹਨ, ਸਗੋਂ ਨਵੀਂ ਪੀੜ੍ਹੀ ਨੂੰ ਆਪਣੇ ਅਧਿਕਾਰਾਂ ਅਤੇ ਫ਼ਰਜ਼ਾਂ ਪ੍ਰਤੀ ਜਾਗਰੂਕ ਬਣਾਉਂਦੇ ਹਨ। ਇਸ ਮੌਕੇ ਸਿੱਖਿਆ, ਸਮਾਨਤਾ ਅਤੇ ਸਮਾਜਿਕ ਨਿਆਂ ਲਈ ਸਾਂਝਾ ਸੰਕਲਪ ਲਿਆ ਜਾਵੇਗਾ, ਜੋ ਕਿ ਬਾਬਾ ਸਾਹਿਬ ਜੀ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

ਇਸ ਮੌਕੇ ਡਾ.ਸੰਜੀਵ ਗੌਤਮ ਜਿਲ੍ਹਾ ਪ੍ਰਧਾਨ ਆਮ ਆਦੀ ਪਾਰਟੀ, ਕਮਿੱਕਰ ਸਿੰਘ ਚੇਅਰਮੈਨ, ਦਲੀਪ ਹੰਸ, ਰਾਕੇਸ਼ ਕੁਮਾਰ ਕਾਲਾ ਹਲਕਾ ਇੰਚਾਰਜ, ਸੁਮਿਤ ਸਿੰਦਲ, ਸਤੀਸ ਚੋਪੜਾ, ਦਇਆ ਸਿੰਘ ਸਿੱਖਿਆ ਕੋਆਰਡੀਨੇਟਰ, ਪ੍ਰਿੰ.ਕਿਰਨ ਸ਼ਰਮਾ ਤੇ ਪਤਵੰਤੇ ਹਾਜ਼ਰ ਸਨ।

ਸਪੀਕਰ ਸੰਧਵਾਂ ਤੇ ਗੁਰਦਿੱਤ ਸਿੰਘ ਸੇਖੋੰ ਨੇ ਪੰਜਾਬ ਸਟੇਟ ਚੈਂਪੀਅਨਸ਼ਿਪ-2026 ਦੇ ਜੇਤੂਆਂ ਨੂੰ ਇਨਾਮ ਵੰਡੇ
ਕੋਟਕਪੂਰਾ 18 ਅਪ੍ਰੈਲ-  ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾ ਨੇ ਬਾਬਾ ਫਰੀਦ ਰੈਸਲਿੰਗ ਕਲੱਬ ਕੋਟਕਪੂਰਾ ਵੱਲੋਂ ਡਾ. ਹਰੀ ਸਿੰਘ ਸੇਵਕ ਸਕੂਲ ਆਫ ਐਮੀਨੈਂਸ ਕੋਟਕਪੂਰਾ ਵਿਖੇ ਕਰਵਾਏ ਜਾ ਰਹੇ ਜਿਲ੍ਹਾ ਕੁਸ਼ਤੀ ਐਸੋਸੀਏਸ਼ਨ ਪੰਜਾਬ ਸਟੇਟ ਚੈਂਪੀਅਨਸ਼ਿਪ-2026 ਦੇ ਇਨਾਮ ਵੰਡ ਸਮਾਰੋਹ ਵਿਚ ਬਤੌਰ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਇਸ ਮੌਕੇ ਸਪੀਕਰ ਸੰਧਵਾਂ ਨੇ ਖਿਡਾਰੀਆਂ ਨਾਲ ਜਾਣ-ਪਛਾਣ ਕੀਤੀ ਅਤੇ ਉਨ੍ਹਾਂ ਨੂੰ ਖੇਡਾਂ ਵਿੱਚ ਉੱਚ ਦਰਜੇ ਦਾ ਪ੍ਰਦਰਸ਼ਨ ਕਰਨ ਲਈ ਪ੍ਰੇਰਿਤ ਕੀਤਾ। ਇਸ ਮੌਕੇ ਉਨ੍ਹਾਂ ਕਿਹਾ ਕਿ ਰੈਸਲਿੰਗ ਪੰਜਾਬ ਦੀ ਸ਼ਾਨ ਹੈ ਅਤੇ ਹਮੇਸ਼ਾ ਰਹੇਗੀ। ਇਸ ਮੌਕੇ ਸਪੀਕਰ ਸ. ਸੰਧਵਾ ਨੇ ਕਲੱਬ ਵੱਲੋ ਕਰਵਾਏ ਗਏ ਇਸ ਚੈਂਪੀਅਨਸ਼ਿਪ-2026 ਦੀ ਸ਼ਲਾਘਾ ਕੀਤੀ ਅਤੇ ਕਲੱਬ ਦੇ ਮੈਂਬਰ ਸਹਿਬਾਨ ਨੂੰ ਇਹ ਚੈਂਪੀਅਨਸ਼ਿਪ ਕਰਾਉਣ ਲਈ ਵਧਾਈ ਦਿੱਤੀ।

ਇਸ ਮੌਕੇ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋ ਨੇ ਕਿਹਾ ਕਿ ਕਰਵਾਈਆਂ ਗਈਆਂ ਅਜਿਹੀਆਂ ਖੇਡਾਂ ਨੇ ਖਿਡਾਰੀਆਂ ਨੂੰ ਖੇਡਾਂ ਪ੍ਰਤੀ ਪਿਆਰ ਰੱਖਣ ਅਤੇ ਨਸ਼ਿਆਂ ਤੋਂ ਦੂਰ ਰਹਿਣ ਦਾ ਸੁਨੇਹਾ ਦਿੱਤਾ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿਚ ਜੋ ਨਾਮੁਰਾਦ ਬਿਮਾਰੀ ਸਾਡੇ ਨੌਜਵਾਨਾ ਨੂੰ ਘੁਣ ਵਾਂਗ ਖਾ ਰਹੀ ਹੈ, ਉਸ ਤੋਂ ਬਚਣ ਲਈ ਨੌਜਵਾਨਾਂ ਅਤੇ ਬੱਚਿਆਂ ਨੂੰ ਖੇਡਾਂ ਵੱਲ ਪ੍ਰੇਰਿਤ ਹੋਣਾ ਚਾਹੀਦਾ ਹੈ, ਤਾਂ ਹੀ ਸਾਡਾ ਪੰਜਾਬ ਨਸ਼ਿਆਂ ਤੋ  ਬਚ ਸਕਦਾ ਹੈ। ਇਸ ਮੌਕੇ ਉਨ੍ਹਾਂ ਜੇਤੂ ਖਿਡਾਰੀਆਂ ਦੀ ਹੌਸਲਾ ਅਫਜਾਈ ਕਰਨ ਕੀਤੀ ਅਤੇ ਅੰਤ ਵਿਚ ਖਿਡਾਰੀਆਂ ਨੂੰ ਇਨਾਮ ਵੀ ਵੰਡੇ ਗਏ।

ਇਸ ਮੌਕੇ ਅਮਨ ਪੀਏ ਟੂ ਸਪੀਕਰ,  ਗੈਰੀ ਪੀਏ ਟੂ ਸਪੀਕਰ,  ਐਮ ਸੀ ਸਿਮਰ, ਪ੍ਰਧਾਨ ਰਮਨ ਬਕਸ਼ੀ, ਪ੍ਰਧਾਨ ਨਵਦੀਪ ਸਿੰਘ ਢਿੱਲੋ, ਯੁਗਰਾਜ ਸਿੰਘ ਜੱਗਾ, ਨਰਿੰਦਰ ਸਿੰਘ ਧਾਲੀਵਾਲ, ਪਰਮਵੀਰ ਸਿੰਘ ਗਿੱਲ, ਮਨਪ੍ਰੀਤ ਸਿੰਘ ਸੰਧੂ, ਰਜਿੰਦਰ ਸਿੰਘ ਸਰਾਂ ਅਤੇ ਇਲਾਕਾ ਨਿਵਾਸੀ ਹਾਜਰ ਸਨ।

ਪੰਜਾਬ ਸਰਕਾਰ ਨੇ ਸਿੱਖਿਆ ਦੇ ਖੇਤਰ ’ਚ ਗੱਡੇ ਨਵੇਂ ਮੀਲ ਪੱਥਰ : ਢਿੱਲੋਂ/ ਘੁੱਲੀ/ਪਾਠਕ
ਧੂਰੀ , 18 ਅਪ੍ਰੈਲ : ਐਜੂਕੇਸ਼ਨ ਵਿੰਗ ਦੇ ਹਲਕਾ ਕੋਆਰਡੀਨੇਟਰ ਦਰਸ਼ਨ ਸਿੰਘ ਪਾਠਕ ਦੀ ਯੋਗ ਅਗਵਾਈ ਹੇਠ ਪਿੰਡ ਭਸੌੜ ਅਤੇ ਪਿੰਡ ਢਢੋਗਲ ਦੇ ਸਰਕਾਰੀ ਸਕੂਲਾਂ ਵਿਖੇ ਨਵੇਂ ਬਣਾਏ ਕਲਾਸ ਰੂਮ, ਚਾਰਦੀਵਾਰੀ ਆਦਿ ਦਾ ਉਦਘਾਟਨ ਸੀਐਮ ਕੈਂਪ ਆਫਿਸ ਦੇ ਇੰਚਾਰਜ ਚੇਅਰਮੈਨ ਦਲਵੀਰ ਸਿੰਘ ਢਿੱਲੋਂ ਅਤੇ ਚੇਅਰਮੈਨ ਰਾਜਵੰਤ ਸਿੰਘ ਘੁੱਲੀ ਨੇ ਕੀਤਾ। ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਰਾਜ ਅੰਦਰ ਸਿੱਖਿਆ ਦੇ ਖੇਤਰ ਵਿਚ ਨਵੇਂ ਮੀਲ ਪੱਥਰ ਸਥਾਪਿਤ ਕੀਤੇ ਹਨ ਜਿਨ੍ਹਾਂ ਸਦਕਾ ਪੰਜਾਬ ਦੇ ਸਰਕਾਰੀ ਸਕੂਲ ਪੜ੍ਹਾਈ ਵਿਚ ਦੇਸ਼ ਭਰ ਵਿਚ ਮੋਹਰੀ ਰਹੇ ਹਨ।

ਕੋਆਰਡੀਨੇਟਰ ਦਰਸ਼ਨ ਸਿੰਘ ਪਾਠਕ ਨੇ ਕਿਹਾ ਕਿ ਸਕੂਲ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਨਾਲ ਵਿਦਿਆਰਥੀਆਂ ਨੂੰ ਪੜ੍ਹਾਈ ਲਈ ਹੋਰ ਵਧੀਆ ਮੌਕੇ ਮਿਲਣਗੇ ਅਤੇ ਇਹ ਸਹੂਲਤਾਂ ਭਵਿੱਖ ਵਿਚ ਵਿਦਿਆਰਥੀਆਂ ਦੇ ਬਹੁਤ ਕੰਮ ਆਉਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵਲੋਂ ਸਕੂਲਾਂ ਦੇ ਵਿਦਿਆਰਥੀਆਂ ਦੀ ਸਹੂਲਤ ਲਈ ਲਾਇਬ੍ਰੇਰੀ , ਸਾਇੰਸ ਲੈਬ, ਕੰਪਿਊਟਰ, ਟੱਚ ਸਕਰੀਨ ਪੈਨਲ ਆਦਿ ਮੁਹੱਈਆ ਕਰਵਾਏ ਗਏ ਹਨ ਤਾਂ ਜੋ ਵਿਦਿਆਰਥੀਆਂ ਨੂੰ ਸੁਖਾਲੇ ਢੰਗ ਨਾਲ ਪੜ੍ਹਾਈ ਕਰਨ ਦੇ ਮੌਕੇ ਪ੍ਰਦਾਨ ਕੀਤੇ ਜਾਣ।  ਉਹਨਾਂ ਦੱਸਿਆ ਕਿ ਹਲਕਾ ਧੂਰੀ ਦੇ ਸਕੂਲਾਂ ਨੂੰ 310 ਨਵੇਂ ਕੰਪਿਊਟਰ ਅਤੇ 71 ਡਿਜ਼ਟਲ ਸਕਰੀਨਾਂ ਵੀ ਵਿਦਿਆਰਥੀਆਂ ਨੂੰ ਸਮਰਪਿਤ ਕੀਤੀਆਂ ਗਈਆਂ।

ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਚੇਅਰਮੈਨ ਰਾਜਵੰਤ ਸਿੰਘ ਘੁੱਲੀ ਅਤੇ ਕੋਆਰਡੀਨੇਟਰ ਦਰਸ਼ਨ ਸਿੰਘ ਪਾਠਕ ਨੇ ਦੱਸਿਆ ਧੂਰੀ ਵਿਧਾਨ ਸਭਾ ਹਲਕੇ ਵਿਚ ਸਕੂਲਾਂ ਦੇ ਬੁਨਿਆਦੀ ਢਾਂਚੇ ਦੀ ਮਜ਼ਬੂਤੀ ਦੇ ਨਾਲ-ਨਾਲ ਸਿੱਖਿਆ ਸਬੰਧੀ ਹਰ ਸਹੂਲਤ ਯਕੀਨੀ ਬਣਾਈ ਜਾ ਰਹੀ ਹੈ ਤਾਂ ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਆਧੁਨਿਕ ਢੰਗ ਨਾਲ ਸਿੱਖਿਆ ਹਾਸਲ ਕਰ ਸਕਣ। ਉਨ੍ਹਾਂ ਕਿਹਾ ਕਿ ਸਕੂਲਾਂ ਵਿਚ ਸਮਾਰਟ ਕਲਾਸ ਰੂਮ ਅਤੇ ਕੰਪਿਊਟਰ ਲੈਬਾਂ ਦੀ ਸਥਾਪਤੀ ਦੇ ਨਾਲ-ਨਾਲ ਅਧਿਆਪਕਾਂ ਨੂੰ ਵਿਸ਼ਵ ਪੱਧਰੀ ਟਰੇਨਿੰਗ ਲਈ ਵੱਖ-ਵੱਖ ਮੁਲਕਾਂ ਵਿਚ ਭੇਜਿਆ ਜਾ ਰਿਹਾ ਹੈ ਜਿਸ ਨਾਲ ਉਹ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਗਲੋਬਲ ਪੱਧਰ ਦੇ ਸਿੱਖਿਆ ਸਿਸਟਮ ਅਤੇ ਤਕਨੀਕਾਂ ਬਾਰੇ ਜਾਣੂ ਕਰਵਾ ਸਕਣ। ਉਨ੍ਹਾਂ ਕਿਹਾ ਕਿ ਧੂਰੀ ਹਲਕੇ ਦੇ ਸਕੂਲਾਂ ਨੂੰ ਲੋੜੀਂਦੀ ਹਰ ਸੰਭਵ ਸਹਾਇਤਾ ਮੁਹੱਈਆ ਕਰਵਾਈ ਜਾਵੇਗੀ ਜੋ ਵਿਦਿਆਰਥੀਆਂ ਲਈ ਬੇਹੱਦ ਲਾਹੇਬੰਦ ਹੋਵੇਗੀ। ਇਸ ਮੌਕੇ ਸਮਾਜ ਸੇਵੀ ਪਰਮਜੀਤ ਸਿੰਘ ਭਿੰਦੀ, ਸਕੂਲ ਪ੍ਰਿੰਸੀਪਲ ਅਰਜਿੰਦਰ ਪਾਲ ਸਿੰਘ, ਬਲਾਕ ਨੋਡਲ ਅਫਸਰ ਵਿਪਨ ਕੁਮਾਰ ਗਰਗ,  ਭਰਪੂਰ ਸਿੰਘ, ਮੈਡਮ ਭਾਰਤੀ ਸ਼ਰਮਾ, ਆਤਮਾ ਸਿੰਘ, ਡਾ ਅਵਤਾਰ ਖਾਨ, ਖੁਸ਼ਵਿੰਦਰ ਸਿੰਘ, ਲੈਕਚਰਾਰ ਦਲਜੀਤ ਸਿੰਘ, ਸਰਪੰਚ ਭਸੌੜ, ਐੱਸਐੱਮਸੀ ਕਮੇਟੀ, ਸਕੂਲ ਸਟਾਫ਼, ਮਾਪੇ ਅਤੇ ਵਿਦਿਆਰਥੀ ਵੀ ਮੌਜੂਦ ਸਨ

ਕੈਬਨਿਟ ਮੰਤਰੀ ਨੇ ਨਵੀਂ ਦਾਣਾ ਮੰਡੀ ’ਚ ਕਣਕ ਦੀ ਖ਼ਰੀਦ ਕਰਵਾਈ ਸ਼ੁਰੂ, ਕਿਸਾਨਾਂ ਨਾਲ ਕੀਤੀ ਗੱਲਬਾਤ
ਜਲੰਧਰ, 18 ਅਪ੍ਰੈਲ

ਪੰਜਾਬ ਦੇ ਬਾਗਬਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਵਲੋਂ ਅੱਜ ਸ਼ਨੀਵਾਰ ਨੂੰ ਜਲੰਧਰ ਦੀ ਨਵੀਂ ਦਾਣਾ ਮੰਡੀ ਵਿਖੇ ਕਣਕ ਦੀ ਖ਼ਰੀਦ ਸ਼ੁਰੂ ਕਰਵਾਈ ਗਈ, ਜਿਥੇ ਉਨ੍ਹਾਂ ਨੇ ਮੰਡੀਆਂ ਵਿੱਚ ਆਉਣ ਵਾਲੇ ਕਿਸਾਨਾਂ ਦੀ ਸਹੂਲਤ ਲਈ ਅਧਿਕਾਰੀਆਂ ਨੂੰ ਸਮੁੱਚੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚੜ੍ਹਾਉਣ ਦੀਆਂ ਹਦਾਇਤਾਂ ਕੀਤੀਆਂ ਗਈਆਂ ।

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਨਿਤਿਨ ਕੋਹਲੀ, ਦਿਨੇਸ਼ ਢੱਲ, ਰਾਜਿੰਦਰ ਕੌਰ ਥਿਆੜਾ ਦੇ ਨਾਲ ਕੈਬਨਿਟ ਮੰਤਰੀ ਨੇ ਕਿਹਾ ਕਿ ਜ਼ਿਲ੍ਹੇ ਦੀਆਂ 79 ਮੰਡੀਆਂ ਵਿੱਚ ਇਸ ਸਾਲ 5.27 ਲੱਖ ਮੀਟਰਿਕ ਟਨ ਕਣਕ ਆਉਣ ਦੀ ਸੰਭਾਵਨਾ ਹੈ ਅਤੇ ਕਿਸਾਨਾਂ ਦੀ ਫ਼ਸਲ ਦਾ ਇਕ-ਇਕ ਦਾਣਾ ਖ਼ਰੀਦ ਕਰਨ ਲਈ ਪਹਿਲਾਂ ਹੀ ਪੁਖ਼ਤਾ ਪ੍ਰਬੰਧ ਕੀਤੇ ਗਏ ਹਨ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਵਲੋਂ ਮੰਡੀਆਂ ਵਿੱਚ ਫ਼ਸਲ ਵੇਚਣ ਲਈ ਆਉਣ ਵਾਲੇ ਕਿਸਾਨਾਂ ਦੀ ਸਹੂਲਤ ’ਤੇ ਧਿਆਨ ਕੇਂਦਰਿਤ ਕਰਦਿਆਂ ਜਲੰਧਰ ਵਿਖੇ ਨਿਰਵਿਘਨ ਤੇ ਸੁਚਾਰੂ ਖਰੀਦ ਪ੍ਰਕਿਰਿਆ ਨੂੰ ਯਕੀਨੀ ਬਣਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਬੀਤੇ ਦਿਨ ਤੱਕ ਜਲੰਧਰ ਵਿਖੇ 28444 ਮੀਟਰਿਕ ਟਨ ਕਣਕ ਦੀ ਆਮਦ ਹੋਈ ਹੈ, ਜਿਸ ਵਿਚੋਂ 24721 ਮੀਟਰਿਕ ਟਨ ਕਣਕ ਦੀ ਖ਼ਰੀਦ ਵੱਖ-ਵੱਖ ਏਜੰਸੀਆਂ ਵਲੋਂ ਕੀਤੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਕਿਸਾਨਾਂ ਨੂੰ 28 ਕਰੋੜ ਰੁਪਏ ਦੀ ਅਦਾਇਗੀ ਵੀ ਕੀਤੀ ਜਾ ਚੁੱਕੀ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਪੰਜਾਬ ਸਰਕਾਰ ਵਲੋਂ 24 ਘੰਟਿਆਂ ਦੇ ਅੰਦਰ-ਅੰਦਰ ਕਿਸਾਨਾਂ ਦੀ ਅਦਾਇਗੀ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਮੰਡੀਆਂ ਵਿੱਚ ਪੀਣ ਯੋਗ ਪਾਣੀ ਦੀ ਉਪਲਬੱਧਤਾ, ਸਾਫ਼ ਸਫ਼ਾਈ, ਛਾਂ, ਤਰਪਾਲਾਂ, ਬਾਰਦਾਨਾ ਤੋਂ ਇਲਾਵਾ ਹੋਰ ਸਹੂਲਤਾਂ ਦਾ ਪ੍ਰਬੰਧ ਅਧਿਕਾਰੀਆਂ ਵਲੋਂ ਪਹਿਲਾਂ ਹੀ ਕੀਤਾ ਗਿਆ ਹੈ। ਕਣਕ ਦੀ ਚੁਕਾਈ ਅਤੇ ਕਿਸਾਨਾਂ ਨੂੰ ਅਦਾਇਗੀ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਰਕਾਰ ਦੀਆਂ ਹਦਾਇਤਾਂ ਅਨੁਸਾਰ ਸਮੇਂ ਸਿਰ ਕਣਕ ਦੀ ਅਦਾਇਗੀ ਵਿੱਚ ਕੋਈ ਕਸਰ ਬਾਕੀ ਨਾ ਛੱਡੀ ਜਾਵੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਬਾਰਦਾਨੇ ਦੀ ਕੋਈ ਕਮੀ ਨਹੀਂ ਹੈ। ੳਨ੍ਹਾਂ ਕਿਹਾ ਕਿ ਕਣਕ ਦੀ ਖ਼ਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾਵੇਗਾ ਅਤੇ ਇਸ ਵਿੱਚ ਕਿਸੇ ਵੀ ਤਰ੍ਹਾਂ ਦੀ ਅਣਗਹਿਲੀ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ।

ਇਸ ਮੌਕੇ ਕੈਬਨਿਟ ਮੰਤਰੀ ਨੇ ਮੌਜੂਦ ਕਿਸਾਨਾਂ ਨਾਲ ਗੱਲਬਾਤ ਵੀ ਕੀਤੀ ਅਤੇ ਮੰਡੀਆਂ ਵਿੱਚ ਕੀਤੇ ਗਏ ਪ੍ਰਬੰਧਾਂ ਸਬੰਧੀ ਵੱਡਮੁੱਲੇ ਸੁਝਾਅ ਵੀ ਲਏ।

ਇਸ ਮੌਕੇ ਕਿਸਾਨ ਬਲਕਾਰ ਸਿੰਘ ਅਤੇ ਚਰਨਜੀਤ ਸਿੰਘ ਨੇ ਪੰਜਾਬ ਸਰਕਾਰ ਵਲੋਂ ਮੰਡੀਆਂ ਵਿੱਚ ਕਣਕ ਦੀ ਖ਼ਰੀਦ ਅਤੇ ਅਦਾਇਗੀ ਲਈ ਕੀਤੇ ਗਏ ਸੁਚੱਜੇ ਪ੍ਰਬੰਧਾਂ ਦੀ ਸ਼ਲਾਘਾ ਕੀਤੀ। ਉਨ੍ਹਾਂ ਦੱਸਿਆ ਕਿ ਉਹ ਮੰਡੀ ਵਿੱਚ ਵੇਚਣ ਲਈ ਕਣਕ ਲਿਆਏ ਸਨ ਤੇ ਮੰਡੀ ਵਿੱਚ ਪਹੁੰਚਣ ਤੋਂ ਤੁਰੰਤ ਬਾਅਦ ਕਣਕ ਦੀ ਖ਼ਰੀਦ ਹੋਈ ਤੇ 24 ਘੰਟਿਆਂ ਦੇ ਵਿੱਚ ਬੈਂਕ ਖਾਤਿਆਂ ਵਿੱਚ ਅਦਾਇਗੀ ਵੀ ਮਿਲ ਗਈ ਹੈ।   —————-

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿੱਚ ਪੰਜਾਬ ਦੇ ਬੁਨਿਆਦੀ ਢਾਂਚੇ ਦਾ ਕਾਇਆ-ਕਲਪ ਲਗਾਤਾਰ ਜਾਰੀ: ਹਰਭਜਨ ਸਿੰਘ ਈਟੀਓ
ਚੰਡੀਗੜ੍ਹ, 18 ਅਪ੍ਰੈਲ

ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਸੂਬੇ ਦੇ ਬੁਨਿਆਦੀ ਢਾਂਚੇ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਪੰਜਾਬ ਦੇ ਲੋਕ ਨਿਰਮਾਣ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਸੜਕੀ ਵਿਕਾਸ ਕਾਰਜਾਂ ਦੀ ਪ੍ਰਗਤੀ ਸਾਂਝੀ ਕਰਦਿਆਂ ਦੱਸਿਆ ਕਿ ਰਾਜ ਵਿੱਚ ਸੜਕੀ ਨੈੱਟਵਰਕ ਨੂੰ ਮਜ਼ਬੂਤ ਕਰਨ ਲਈ 45,000 ਕਿਲੋਮੀਟਰ ਲੰਬੀਆਂ ਸੜਕਾਂ ਦੀ ਉਸਾਰੀ ਅਤੇ ਮੁਰੰਮਤ ਦਾ ਕੰਮ ਜੰਗੀ ਪੱਧਰ ‘ਤੇ ਜਾਰੀ ਹੈ। ਸਰਕਾਰ ਦਾ ਮੁੱਖ ਟੀਚਾ ਪੰਜਾਬ ਦੇ ਹਰ ਪਿੰਡ ਨੂੰ ਬਿਹਤਰੀਨ ਸੜਕੀ ਨੈੱਟਵਰਕ ਨਾਲ ਜੋੜਨਾ ਹੈ ਤਾਂ ਜੋ ਪੇਂਡੂ ਆਰਥਿਕਤਾ ਨੂੰ ਹੁਲਾਰਾ ਮਿਲ ਸਕੇ।

ਕੈਬਨਿਟ ਮੰਤਰੀ ਨੇ ਸੜਕਾਂ ਦੀ ਗੁਣਵੱਤਾ ਅਤੇ ਟਿਕਾਊਪਨ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਸਰਕਾਰ ਨੇ ਸਖ਼ਤ ਨਿਯਮ ਲਾਗੂ ਕੀਤੇ ਹਨ। ਉਨ੍ਹਾਂ ਸਪੱਸ਼ਟ ਕੀਤਾ ਕਿ ਸੜਕ ਬਣਨ ਤੋਂ ਬਾਅਦ ਅਗਲੇ 5 ਸਾਲਾਂ ਤੱਕ ਜੇਕਰ ਸੜਕ ਨੂੰ ਕਿਸੇ ਵੀ ਤਰ੍ਹਾਂ ਦਾ ਨੁਕਸਾਨ ਹੁੰਦਾ ਹੈ, ਤਾਂ ਉਸ ਦੀ ਮੁਰੰਮਤ ਦੀ ਪੂਰੀ ਜ਼ਿੰਮੇਵਾਰੀ ਸਬੰਧਤ ਕੰਟਰੈਕਟਰ (ਠੇਕੇਦਾਰ) ਦੀ ਹੋਵੇਗੀ।

ਉਨ੍ਹਾਂ ਦੱਸਿਆ ਕਿ ਨਿਰਮਾਣ ਕਾਰਜਾਂ ਵਿੱਚ ਪਾਰਦਰਸ਼ਤਾ ਅਤੇ ਉੱਚ ਗੁਣਵੱਤਾ ਯਕੀਨੀ ਬਣਾਉਣ ਲਈ ‘ਮੁੱਖ ਮੰਤਰੀ ਫਲਾਇੰਗ ਸਕੁਐਡ’ ਦਾ ਗਠਨ ਕੀਤਾ ਗਿਆ ਹੈ, ਜੋ ਸਿੱਧੇ ਤੌਰ ‘ਤੇ ਨਿਗਰਾਨੀ ਕਰ ਰਿਹਾ ਹੈ। ਇਸ ਦੇ ਨਾਲ ਹੀ ਇੱਕ ਵਿਸ਼ੇਸ਼ ‘ਕੁਆਲਿਟੀ ਕੰਟਰੋਲ ਸੈੱਲ’ ਵੀ ਸਰਗਰਮ ਹੈ ਅਤੇ ਵਿਭਾਗ ਦੇ ਅਧਿਕਾਰੀ ਸਮੇਂ-ਸਮੇਂ ‘ਤੇ ਅਚਨਚੇਤ ਨਿਰੀਖਣ ਕਰ ਰਹੇ ਹਨ।

ਈਟੀਓ ਨੇ ਦੱਸਿਆ ਕਿ ਮੁੱਖ ਮੰਤਰੀ ਭਗਵੰਤ ਮਾਨ ਖੁਦ ਵਿਕਾਸ ਕਾਰਜਾਂ ਦੀ ਮਾਨੀਟਰਿੰਗ ਕਰ ਰਹੇ ਹਨ। ਕਈ ਥਾਵਾਂ ‘ਤੇ ਉਨ੍ਹਾਂ ਨੇ ਖੁਦ ਨਿਰਮਾਣ ਕਾਰਜਾਂ ਦਾ ਜ਼ਮੀਨੀ ਨਿਰੀਖਣ ਕੀਤਾ ਹੈ। ਸਰਕਾਰ ਦਾ ਸਪੱਸ਼ਟ ਸੰਦੇਸ਼ ਹੈ ਕਿ ਸੜਕ ਨਿਰਮਾਣ ਵਿੱਚ ਕਿਸੇ ਵੀ ਤਰ੍ਹਾਂ ਦੀ ਘਟੀਆ ਜਾਂ ਨੀਵੇਂ ਦਰਜੇ ਦੀ ਸਮੱਗਰੀ ਦੀ ਵਰਤੋਂ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਭ੍ਰਿਸ਼ਟਾਚਾਰ ਅਤੇ ਲਾਪਰਵਾਹੀ ਪ੍ਰਤੀ ‘ਜ਼ੀਰੋ ਟਾਲਰੈਂਸ’ ਦੀ ਨੀਤੀ ਅਪਣਾਈ ਜਾ ਰਹੀ ਹੈ।

ਤਕਨੀਕੀ ਨਵੀਨਤਾ ਦਾ ਜ਼ਿਕਰ ਕਰਦਿਆਂ ਕੈਬਨਿਟ ਮੰਤਰੀ ਨੇ ਦੱਸਿਆ ਕਿ ਪੰਜਾਬ ਵਿੱਚ ਪਹਿਲੀ ਵਾਰ ‘ਫੁੱਲ ਡੈਪਥ ਰੈਕਲੀਮੇਸ਼ਨ’ (ਐਫਡੀਆਰ) ਵਰਗੀ ਆਧੁਨਿਕ ਤਕਨੀਕ ਦੀ ਵਰਤੋਂ ਕੀਤੀ ਜਾ ਰਹੀ ਹੈ। ਇਸ ਤਕਨੀਕ ਤਹਿਤ ਮੌਜੂਦਾ ਸਮੇਂ ਵਿੱਚ 540 ਕਿਲੋਮੀਟਰ ਲੰਬੀਆਂ ਲਿੰਕ ਸੜਕਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ।

ਐਫਡੀਆਰ ਤਕਨੀਕ ਦੀ ਖਾਸੀਅਤ ਇਹ ਹੈ ਕਿ ਇਸ ਵਿੱਚ ਸੜਕ ਦਾ ਪੱਧਰ ਘਰਾਂ ਦੇ ਪੱਧਰ ਅਨੁਸਾਰ ਰੱਖਿਆ ਜਾਂਦਾ ਹੈ, ਜਿਸ ਨਾਲ ਜਲ-ਥਲ (ਪਾਣੀ ਭਰਨ) ਦੀ ਸਮੱਸਿਆ ਨਹੀਂ ਹੁੰਦੀ। ਜਲਦੀ ਹੀ ਇਸ ਤਕਨੀਕ ਦਾ ਘੇਰਾ ਵਧਾ ਕੇ ਸੂਬੇ ਦੀਆਂ ਹੋਰ ਸੜਕਾਂ ਨੂੰ ਵੀ ਇਸ ਦੇ ਅਧੀਨ ਕਵਰ ਕੀਤਾ ਜਾਵੇਗਾ।

ਮੰਤਰੀ ਨੇ ਇਹ ਵੀ ਸਾਂਝਾ ਕੀਤਾ ਕਿ ਪਿਛਲੇ ਦਿਨੀਂ ਹੋਈ ਬੇਮੌਸਮੀ ਬਾਰਸ਼ ਕਾਰਨ ਨਿਰਮਾਣ ਕਾਰਜਾਂ ਵਿੱਚ ਕੁਝ ਦੇਰੀ ਜ਼ਰੂਰ ਹੋਈ ਹੈ, ਪਰ ਵਿਭਾਗ ਹੁਣ ਦੁੱਗਣੀ ਰਫ਼ਤਾਰ ਨਾਲ ਕੰਮ ਕਰ ਰਿਹਾ ਹੈ। ਉਨ੍ਹਾਂ ਵਿਸ਼ਵਾਸ ਦਿਵਾਇਆ ਕਿ ਜੂਨ ਤੱਕ 45,000 ਕਿਲੋਮੀਟਰ ਸੜਕਾਂ ਦਾ ਮਿੱਥਿਆ ਟੀਚਾ ਪੂਰਾ ਕਰ ਲਿਆ ਜਾਵੇਗਾ, ਜਿਸ ਨਾਲ ਪੰਜਾਬ ਦੇ ਵਸਨੀਕਾਂ ਨੂੰ ਸੁਖਾਲੇ ਅਤੇ ਸੁਰੱਖਿਅਤ ਸਫ਼ਰ ਦੀ ਸਹੂਲਤ ਮਿਲੇਗੀ।

ਰੂਪਨਗਰ ਵਿਖੇ 12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਸ਼ਾਨਦਾਰ ਸ਼ੁਰੂਆਤ
ਰੂਪਨਗਰ 18 ਅਪ੍ਰੈਲ, 2026 : ਗੱਤਕਾ ਐਸੋਸੀਏਸ਼ਨ ਆਫ ਪੰਜਾਬ ਦੀ ਅਗਵਾਈ ਹੇਠ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਵੱਲੋਂ ਆਯੋਜਿਤ 12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਦਾ ਅੱਜ ਸ਼ਾਨਦਾਰ ਆਗਾਜ਼ ਹੋਇਆ। ਗੁਰੂ ਨਾਨਕ ਮਾਡਲ ਸਕੂਲ ਲੌਧੀਪੁਰ ਵਿਖੇ ਚੱਲ ਰਹੀ ਇਸ ਦੋ ਰੋਜ਼ਾ ਚੈਂਪੀਅਨਸ਼ਿਪ ਵਿੱਚ ਪੰਜਾਬ ਦੇ 15 ਜ਼ਿਲ੍ਹਿਆਂ ਦੀਆਂ ਟੀਮਾਂ ਭਾਗ ਲੈ ਰਹੀਆਂ ਹਨ ਜਿਸ ਨਾਲ ਖਾਲਸਾਈ ਖੇਡ ਦਾ ਮਾਹੌਲ ਪੂਰੀ ਚਰਮ ਸੀਮਾ ‘ਤੇ ਹੈ।

ਅੱਜ ਟੂਰਨਾਮੈਂਟ ਦਾ ਉਦਘਾਟਨ ਤੇ ਮੁਕਾਬਲਿਆਂ ਦੀ ਸ਼ੁਰੂਆਤ ਸੰਤ ਬਾਬਾ ਅਵਤਾਰ ਸਿੰਘ ਜੀ ਟਿੱਬੀ ਸਾਹਿਬ ਵਾਲਿਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਪਰਮਜੀਤ ਸਿੰਘ ਲੱਖੋਵਾਲ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਸਰਦਾਰ ਹਰਜੀਤ ਸਿੰਘ ਗਰੇਵਾਲ ਐਡਵੋਕੇਟ ਅਤੇ ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਦੀ ਪ੍ਰਧਾਨ ਬੀਬੀ ਮਨਜੀਤ ਕੌਰ ਦੀ ਹਾਜ਼ਰੀ ਵਿੱਚ ਕੀਤੀ। ਇਸ ਮੌਕੇ ਬੋਲਦਿਆਂ ਉਨ੍ਹਾਂ ਨੇ ਗੱਤਕਾ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਗੱਤਕਾ ਐਸੋਸੀਏਸ਼ਨ ਪੰਜਾਬ ਵੱਲੋਂ ਗੱਤਕੇ ਦੀ ਪ੍ਰਫੁੱਲਤਾ ਲਈ ਕੀਤੇ ਜਾ ਰਹੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ। ਨਾਲ ਹੀ ਉਨ੍ਹਾਂ ਗੱਤਕੇ ਦੇ ਵਿਆਪਕ ਪ੍ਰਚਾਰ-ਪਸਾਰ ਲਈ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਲੱਖੋਵਾਲ ਨੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਰੂਪਨਗਰ ਗੱਤਕੇ ਦੇ ਖੇਤਰ ਵਿੱਚ ਬਹੁਤ ਅੱਗੇ ਹੈ ਅਤੇ ਪਿਛਲੇ ਸਾਲ ਵੀ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਦੌਰਾਨ ਇਥੋਂ ਦੇ ਖਿਡਾਰੀਆਂ ਨੇ ਪੰਜਾਬ ਟੀਮ ਦੀ ਅਗਵਾਈ ਕਰਦਿਆਂ ਕਈ ਮੈਡਲ ਜਿੱਤੇ ਸਨ। ਉਨ੍ਹਾਂ ਨੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਗਰੇਵਾਲ ਵੱਲੋਂ ਗੱਤਕੇ ਦੀ ਤਰੱਕੀ ਲਈ ਜਾਰੀ ਯਤਨਾਂ ਦੀ ਵੀ ਪ੍ਰਸ਼ੰਸਾ ਕੀਤੀ।

ਇਸ ਮੌਕੇ ਕੌਮੀ ਪ੍ਰਧਾਨ ਐਡਵੋਕੇਟ ਹਰਜੀਤ ਸਿੰਘ ਗਰੇਵਾਲ ਨੇ ਖਿਡਾਰੀਆਂ ਨੂੰ ਮਿਹਨਤ ਅਤੇ ਅਨੁਸ਼ਾਸਨ ਨਾਲ ਅੱਗੇ ਵੱਧਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਦੱਸਿਆ ਕਿ ਗੱਤਕੇ ਦੀ ਖੇਡ ਲਗਾਤਾਰ ਨਵੇਂ ਮੀਲ ਪੱਥਰ ਸਥਾਪਿਤ ਕਰ ਰਹੀ ਹੈ ਅਤੇ ਭਵਿੱਖ ਵਿੱਚ ਇਸ ਦੇ ਅੰਤਰਰਾਸ਼ਟਰੀ ਪੱਧਰ ਦੇ ਮੁਕਾਬਲੇ ਵੀ ਕਰਵਾਏ ਜਾਣਗੇ।

ਇਸ ਮੌਕੇ ਕਈ ਰਾਜਨੀਤਿਕ ਅਤੇ ਧਾਰਮਿਕ ਸ਼ਖਸੀਅਤਾਂ ਨੇ ਵੀ ਹਾਜ਼ਰੀ ਲਗਵਾਈ ਜਿਨ੍ਹਾਂ ਵਿੱਚ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਅਤੇ ਸਾਬਕਾ ਵਿਧਾਇਕ ਸਰਦਾਰ ਅਮਰਜੀਤ ਸਿੰਘ ਸੰਧੋਆ ਵੀ ਸ਼ਾਮਲ ਸਨ। ਇਲਾਕੇ ਦੀਆਂ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਵੀ ਇਸ ਟੂਰਨਾਮੈਂਟ ਨੂੰ ਭਰਪੂਰ ਸਮਰਥਨ ਮਿਲਿਆ।

ਜ਼ਿਲ੍ਹਾ ਪ੍ਰਧਾਨ ਬੀਬੀ ਮਨਜੀਤ ਕੌਰ ਨੇ ਦੱਸਿਆ ਕਿ ਐਤਵਾਰ 19 ਅਪ੍ਰੈਲ ਇਸ ਟੂਰਨਾਮੈਂਟ ਦੇ ਫਾਈਨਲ ਮੁਕਾਬਲੇ ਹੋਣਗੇ ਅਤੇ ਜੇਤੂ ਖਿਡਾਰੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰੂ ਨਾਨਕ ਮਾਡਲ ਸਕੂਲ ਦੇ ਚੇਅਰਮੈਨ ਸਰਦਾਰ ਗੁਰਬਚਨ ਸਿੰਘ, ਗੁਰਪ੍ਰੀਤ ਸਿੰਘ ਭਾਉਵਾਲ, ਗੁਰਵਿੰਦਰ ਸਿੰਘ ਘਨੌਲੀ, ਜਸਪ੍ਰੀਤ ਸਿੰਘ, ਪਰਵਿੰਦਰ ਸਿੰਘ ਰੂਪਨਗਰ, ਸਰਦਾਰ ਹਰਦੀਪ ਸਿੰਘ ਅਤੇ ਹੋਰ ਪਤਵੰਤੇ ਸੱਜਣ ਵੀ ਮੌਜੂਦ ਸਨ।

ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਲਿਆ ਰਹੀ ਰੰਗ, 80% ਸਫਲਤਾ ਦਰ ਨਾਲ ਜਨਤਾ ਅਤੇ ਪੁਲਿਸ ਦੇ ਤਾਲਮੇਲ ਨੇ ਤੋੜੀ ਤਸਕਰਾਂ ਦੀ ਕਮਰ: ਬਲਤੇਜ ਪੰਨੂ
ਚੰਡੀਗੜ੍ਹ, 18 ਅਪ੍ਰੈਲ ਆਮ ਆਦਮੀ ਪਾਰਟੀ (ਆਪ) ਪੰਜਾਬ ਦੇ ਸਟੇਟ ਮੀਡੀਆ ਇੰਚਾਰਜ ਬਲਤੇਜ ਪੰਨੂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਉਤਸ਼ਾਹਜਨਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕਾਂ ਦੇ ਸਰਗਰਮ ਸਹਿਯੋਗ ਨਾਲ ਜਿਸ ਤਰ੍ਹਾਂ ਦੀ ਸਫਲਤਾ ਮਿਲ ਰਹੀ ਹੈ, ਉਸ ਤੋਂ ਇਹ ਸਾਬਤ ਹੋ ਗਿਆ ਹੈ ਕਿ ਪੰਜਾਬ ਬਹੁਤ ਜਲਦ ਪੂਰੀ ਤਰ੍ਹਾਂ ਨਸ਼ਾ ਮੁਕਤ ਹੋਣ ਵੱਲ ਵਧ ਰਿਹਾ ਹੈ। ਸਰਕਾਰ ਅਤੇ ਜਨਤਾ ਵਿਚਕਾਰ ਇਸੇ ਤਾਲਮੇਲ ਨੇ ਨਸ਼ਾ ਤਸਕਰਾਂ ਦੀ ਕਮਰ ਤੋੜ ਦਿੱਤੀ ਹੈ।

ਨਸ਼ਿਆਂ ਵਿਰੁੱਧ ਜਾਰੀ ਇਸ ਜੰਗ ਦੇ ਹੁਣ ਤੱਕ ਦੇ ਅੰਕੜੇ ਸਾਂਝੇ ਕਰਦਿਆਂ ਬਲਤੇਜ ਪੰਨੂ ਨੇ ਦੱਸਿਆ ਕਿ ਪੰਜਾਬ ਪੁਲਿਸ ਨੇ ਹੁਣ ਤੱਕ ਮੁਸਤੈਦੀ ਦਿਖਾਉਂਦੇ ਹੋਏ ਕੁੱਲ 41,850 ਐਫਆਈਆਰ ਦਰਜ ਕੀਤੀਆਂ ਹਨ। ਇਨ੍ਹਾਂ ਮਾਮਲਿਆਂ ਵਿੱਚ ਕਾਰਵਾਈ ਕਰਦਿਆਂ ਕਰੀਬ 60,000 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕਰਕੇ ਜੇਲ੍ਹ ਦੀਆਂ ਸੀਖਾਂ ਪਿੱਛੇ ਭੇਜਿਆ ਗਿਆ ਹੈ। ਪੁਲਿਸ ਵੱਲੋਂ ਕੀਤੀ ਗਈ ਬਰਾਮਦਗੀ ਦੇ ਅੰਕੜੇ ਦੱਸਦੇ ਹਨ ਕਿ ਮੁਹਿੰਮ ਕਿੰਨੀ ਡੂੰਘਾਈ ਨਾਲ ਕੰਮ ਕਰ ਰਹੀ ਹੈ। ਹੁਣ ਤੱਕ ਪੁਲਿਸ ਨੇ 2569 ਕਿੱਲੋ ਹੈਰੋਇਨ, 0.37 ਕਿੱਲੋ ਸਮੈਕ, 748 ਕਿੱਲੋ ਅਫੀਮ, 35,058 ਕਿੱਲੋ ਭੁੱਕੀ, 898 ਕਿੱਲੋ ਗਾਂਜਾ ਅਤੇ 4599 ਕਿੱਲੋ ਕੋਕੀਨ ਬਰਾਮਦ ਕਰਕੇ ਨਸ਼ਿਆਂ ਦੇ ਵੱਡੇ ਨੈੱਟਵਰਕ ਨੂੰ ਤਬਾਹ ਕੀਤਾ ਹੈ।

ਬਲਤੇਜ ਪੰਨੂ ਨੇ ਵਿਸ਼ੇਸ਼ ਤੌਰ ‘ਤੇ ਜ਼ਮੀਨੀ ਪੱਧਰ ‘ਤੇ ਜਨਤਾ ਦੀ ਸ਼ਮੂਲੀਅਤ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਪਿੰਡਾਂ ਵਿੱਚ ਬਣਾਈਆਂ ਗਈਆਂ ਵਿਲੇਜ ਡਿਫੈਂਸ ਕਮੇਟੀਆਂ (ਵੀਡੀਸੀ) ਨੂੰ ਲੋਕਾਂ ਦਾ ਭਰਪੂਰ ਸਹਿਯੋਗ ਮਿਲ ਰਿਹਾ ਹੈ। ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਲਈ ਬਣਾਈ ਗਈ ਵਿਸ਼ੇਸ਼ ਮੋਬਾਈਲ ਐਪ ‘ਤੇ ਸਭ ਤੋਂ ਵੱਧ ਸੂਚਨਾਵਾਂ ਪੁਲਿਸ ਤੱਕ ਪਹੁੰਚ ਰਹੀਆਂ ਹਨ, ਜਿਸ ਦੀ ਸਫਲਤਾ ਦਰ (ਸਕਸੈੱਸ ਰੇਟ) 80 ਫੀਸਦੀ ਤੋਂ ਵੀ ਜ਼ਿਆਦਾ ਹੈ।

ਪੰਨੂ ਨੇ ਸਪੱਸ਼ਟ ਕੀਤਾ ਕਿ ਅੱਜ ਜੋ ਵੱਡੀ ਗਿਣਤੀ ਵਿੱਚ ਐਫਆਈਆਰ ਦਰਜ ਹੋ ਰਹੀਆਂ ਹਨ ਅਤੇ ਬਰਾਮਦਗੀ ਹੋ ਰਹੀ ਹੈ, ਉਹ ਮੁੱਖ ਤੌਰ ‘ਤੇ ਲੋਕਾਂ ਦੁਆਰਾ ਦਿੱਤੀ ਗਈ ਸਹੀ ਜਾਣਕਾਰੀ ਅਤੇ ਉਨ੍ਹਾਂ ਦੀ ਮਦਦ ਸਦਕਾ ਹੀ ਸੰਭਵ ਹੋ ਰਿਹਾ ਹੈ। ‘ਰੰਗਲਾ ਪੰਜਾਬ’ ਦੀ ਦਿਸ਼ਾ ਵਿੱਚ ਇਹ ਇੱਕ ਨਿਰਣਾਇਕ ਜਿੱਤ ਹੈ।

ਗਲੋਬਲ ਸਿੱਖ ਕੌਂਸਲ ਵੱਲੋਂ ਧਾਰਮਿਕ ਆਜ਼ਾਦੀ, ਤਕਨੀਕੀ ਵਿਗਾੜ ਤੇ ਗੁਰਮੁਖੀ ਦੇ ਮੁੱਦੇ ਸੰਸਦ ਚ ਉਠਾਉਣ ਲਈ ਚਾਰਾਜੋਈ
ਚੰਡੀਗੜ੍ਹ, 18 ਅਪ੍ਰੈਲ 2026 : 28 ਮੁਲਕਾਂ ਵਿੱਚ ਸਿੱਖ ਸੰਸਥਾਵਾਂ ਦੀ ਪ੍ਰਤਿਨਿਧ ਸੰਸਥਾ, ਗਲੋਬਲ ਸਿੱਖ ਕੌਂਸਲ, ਦੇ ਇੱਕ ਉੱਚ-ਪੱਧਰੀ ਵਫ਼ਦ ਨੇ ਨਵੀਂ ਦਿੱਲੀ ਵਿੱਚ ਰਾਜ ਸਭਾ ਮੈਂਬਰ ਵਿਕਰਮਜੀਤ ਸਿੰਘ ਸਾਹਨੀ ਨਾਲ ਮੁਲਾਕਾਤ ਕਰਕੇ ਸਿੱਖਾਂ ਦੀ ਧਾਰਮਿਕ ਆਜ਼ਾਦੀ, ਮਸਨੂਈ ਬੁੱਧੀ (ਆਰਟੀਫੀਸ਼ੀਅਲ ਇੰਟੈਲੀਜੈਂਸ) ਰਾਹੀਂ ਪਵਿੱਤਰ ਗੁਰਬਾਣੀ, ਗੁਰੂ ਸਾਹਿਬਾਨ ਤੇ ਸਿੱਖ ਸੰਸਥਾਵਾਂ ਦਾ ਨਿਰਾਦਰ ਕਰਨ ਅਤੇ ਭਾਸ਼ਾਈ ਵਿਰਾਸਤ ਦੀ ਸੰਭਾਲ ਨਾਲ ਜੁੜੇ ਅਹਿਮ ਮਸਲਿਆਂ ’ਤੇ ਤੁਰੰਤ ਵਿਧਾਨਕ ਅਤੇ ਪ੍ਰਸ਼ਾਸਕੀ ਕਦਮ ਚੁੱਕਣ ਦੀ ਮੰਗ ਕੀਤੀ। ਅਮਰੀਕਾ ਤੋਂ ਕੌਂਸਲ ਦੇ ਉਪ-ਪ੍ਰਧਾਨ ਸਰਦਾਰ ਪਰਮਜੀਤ ਸਿੰਘ ਬੇਦੀ ਦੀ ਅਗਵਾਈ ਹੇਠ ਵਫ਼ਦ ਨੇ ਅਤਿ-ਆਧੁਨਿਕ ਤਕਨੀਕਾਂ ਦੇ ਗਲਤ ਇਸਤੇਮਾਲ ਅਤੇ ਸਿੱਖ ਕੌਮ ਸਾਹਮਣੇ ਖੜ੍ਹੀਆਂ ਚੁਣੌਤੀਆਂ ਦੇ ਹੱਲ ਲਈ ਮੁੱਦੇ ਸੰਸਦੀ ਪੱਧਰ ’ਤੇ ਉਠਾਉਣ ਦੀ ਲੋੜ ਉੱਤੇ ਜ਼ੋਰ ਦਿੱਤਾ।

ਇਸ ਮੀਟਿੰਗ ਵਿੱਚ ਹੋਰਨਾਂ ਤੋਂ ਇਲਾਨਾ ਕੌਂਸਲ ਦੇ ਖਜਾਨਚੀ ਸਰਦਾਰ ਹਰਸਰਨ ਸਿੰਘ ਪੁਡੂਚੇਰੀ, ਅਫਗਾਨਿਸਤਾਨ ਤੋਂ ਮੈਂਬਰ ਸਰਦਾਰ ਗੁਲਜੀਤ ਸਿੰਘ ਅਤੇ ‘ਸਿੱਖ ਕੁਲੈਕਿਟਿਵ’ ਦੇ ਕਨਵੀਨਰ ਸਰਦਾਰ ਜਗਮੋਹਨ ਸਿੰਘ ਵੀ ਸ਼ਾਮਲ ਸਨ। ਕੌਂਸਲ ਦੀ ਪ੍ਰਧਾਨ ਡਾ. ਕੰਵਲਜੀਤ ਕੌਰ ਯੂਕੇ ਦਾ ਸੰਦੇਸ਼ ਦਿੰਦਿਆਂ ਸਰਦਾਰ ਬੇਦੀ ਨੇ ਸੰਸਦ ਵਿੱਚ ਸਿੱਖ ਮਸਲਿਆਂ ਨੂੰ ਮਜ਼ਬੂਤੀ ਨਾਲ ਉਠਾਉਣ ਲਈ ਸਰਦਾਰ ਸਾਹਨੀ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ। ਵਫ਼ਦ ਨੇ ਖਾਸ ਤੌਰ ’ਤੇ ਪੰਜਾਬ ਸਮੇਤ ਵੱਖ-ਵੱਖ ਖੇਤਰਾਂ ਵਿੱਚ ਨੌਜਵਾਨਾਂ ਲਈ ਸਿੱਖਿਆ ਅਤੇ ਹੁਨਰ ਵਿਕਾਸ ਦੇ ਉਪਰਾਲਿਆਂ ਨੂੰ ਸਰਾਹਿਆ।

ਮੀਟਿੰਗ ਦੌਰਾਨ ਕਈ ਅਹਿਮ ਮਸਲਿਆਂ ’ਤੇ ਚਰਚਾ ਹੋਈ ਜਿਨ੍ਹਾਂ ਵਿੱਚ ਸਭ ਤੋਂ ਵੱਡਾ ਮਸਲਾ ਦੇਸ਼ ਭਰ ਵਿੱਚ ਵੱਖ-ਵੱਖ ਇਮਤਿਹਾਨਾਂ ਦੌਰਾਨ ਸਿੱਖ ਵਿਦਿਆਰਥੀਆਂ ਦੇ ਕਕਾਰਾਂ ਨੂੰ ਲੈ ਕੇ ਦਰਪੇਸ਼ ਸਮੱਸਿਆ ਹੈ ਅਤੇ ਅੰਮ੍ਰਿਤਧਾਰੀ ਪ੍ਰੀਖਿਆਰਥੀਆਂ ਨੂੰ ਅਕਸਰ ਕੜਾ, ਕਿਰਪਾਨ ਅਤੇ ਦਸਤਾਰ ਵਰਗੇ ਧਾਰਮਿਕ ਚਿੰਨ ਲਾਹੁਣ ਲਈ ਮਜਬੂਰ ਕੀਤਾ ਜਾਂਦਾ ਹੈ ਜਿਸ ਨਾਲ ਉਨ੍ਹਾਂ ਦੀ ਅਣਖ-ਇਜ਼ਤ ਅਤੇ ਸੰਵਿਧਾਨਕ ਧਾਰਮਿਕ ਅਧਿਕਾਰਾਂ ਨੂੰ ਠੇਸ ਪਹੁੰਚਦੀ ਹੈ। ਕੌਂਸਲ ਨੇ ਇਸ ਮਸਲੇ ਨੂੰ ਗੰਭੀਰ ਮੰਨਦਿਆਂ ਇਸਦਾ ਤੁਰੰਤ ਹੱਲ ਲੱਭਣ ਦੀ ਲੋੜ ਉੱਤੇ ਜ਼ੋਰ ਦਿੱਤਾ।

ਇਸ ਤੋਂ ਇਲਾਵਾ, ਕੌਂਸਲ ਨੇ “ਤਕਨੀਕੀ ਬੇਅਦਬੀ” ਸਬੰਧੀ ਵੀ ਗੰਭੀਰ ਚਿੰਤਾ ਜ਼ਾਹਿਰ ਕੀਤੀ ਜਿਸ ਅਧੀਨ ਮਸਨੂਈ ਬੁੱਧੀ ਅਤੇ ਨਵੀਨਤਮ ਡਿਜ਼ਿਟਲ ਤਕਨੀਕਾਂ ਰਾਹੀਂ ਗੁਰਬਾਣੀ, ਸਿੱਖ ਸੰਸਥਾਵਾਂ ਅਤੇ ਸਿੱਖ ਸਿਧਾਂਤਾਂ ਨੂੰ ਸੋਸ਼ਲ ਮੀਡੀਆ ’ਤੇ ਤੋੜ-ਮਰੋੜ ਕੇ ਪੇਸ਼ ਕੀਤਾ ਜਾ ਰਿਹਾ ਹੈ। ਵਫ਼ਦ ਨੇ ਕੇਂਦਰ ਸਰਕਾਰ ਨੂੰ ਅਪੀਲ ਕੀਤੀ ਕਿ ਅਜਿਹੀ ਭ੍ਰਮਿਤ ਕਰਨ ਵਾਲੀ ਅਤੇ ਧਾਰਮਿਕ ਭਾਵਨਾਵਾਂ ਦਾ ਖਿਲਵਾੜ ਕਰਦੀ ਡਿਜ਼ਿਟਲ ਸਮੱਗਰੀ ’ਤੇ ਰੋਕ ਲਗਾਉਣ ਲਈ ਸਖ਼ਤ ਨਿਯਮ ਬਣਾਏ ਜਾਣ ਤਾਂ ਜੋ ਸਿੱਖ ਮਰਯਾਦਾ ਦੀ ਪਵਿੱਤਰਤਾ ਕਾਇਮ ਰਹੇ।

ਇਸ ਤੋਂ ਇਲਾਵਾ ਸਿੱਖ ਇਤਿਹਾਸ, ਪਹਿਚਾਣ ਅਤੇ ਧਾਰਮਿਕ ਕਦਰਾਂ-ਕੀਮਤਾਂ ਨਾਲ ਜੁੜੇ ਮਾਮਲਿਆਂ ਵਿੱਚ ਸੰਤੁਲਿਤ ਅਤੇ ਤੱਥਾਂ ’ਤੇ ਆਧਾਰਿਤ ਮੁਲਾਂਕਣ ਯਕੀਨੀ ਬਣਾਉਣ ਲਈ ਵਫ਼ਦ ਨੇ ਕੇਂਦਰੀ ਫਿਲਮ ਪ੍ਰਮਾਣ ਬੋਰਡ ਵਿੱਚ ਇੱਕ ਯੋਗ ਸਿੱਖ ਵਿਦਵਾਨ ਦੀ ਨਿਯੁਕਤੀ ਦੀ ਮੰਗ ਵੀ ਕੀਤੀ। ਇਸਦੇ ਨਾਲ ਹੀ ਦਿੱਲੀ ਦੀ ਪੰਜਾਬੀ ਅਕਾਦਮੀ ਦੀ ਮਾੜੀ ਪ੍ਰਸ਼ਾਸਕੀ ਸਥਿਤੀ ’ਤੇ ਚਿੰਤਾ ਜਿਤਾਉਂਦਿਆਂ ਇਸਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਨ ਦੀ ਲੋੜ ਉੱਤੇ ਜ਼ੋਰ ਦਿੱਤਾ ਤਾਂ ਜੋ ਪੰਜਾਬੀ ਭਾਸ਼ਾ, ਸਾਹਿਤ ਅਤੇ ਸੱਭਿਆਚਾਰ ਨੂੰ ਰਾਜਧਾਨੀ ਵਿੱਚ ਵਸਦੇ ਸਿੱਖਾਂ ਅੰਦਰ ਮਜ਼ਬੂਤ ਕੀਤਾ ਜਾ ਸਕੇ।

ਕੌਂਸਲ ਨੇ ‘ਕੇਂਦਰੀ ਗੁਰਮੁਖੀ ਯੂਨੀਵਰਸਿਟੀ’ ਸਥਾਪਤ ਕਰਨ ਦੀ ਮੰਗ ਕਰਦਿਆਂ ਇਸ ਅਦਾਰੇ ਨੂੰ ਕੇਂਦਰੀ ਸੰਸਕ੍ਰਿਤ ਯੂਨੀਵਰਸਿਟੀ ਦੀ ਤਰਜ ਉਤੇ ਰਾਸ਼ਟਰੀ ਦਰਜਾ ਅਤੇ ਪੂਰਾ ਸੰਸਥਾਗਤ ਸਹਿਯੋਗ ਦਿੱਤਾ ਜਾਵੇ। ਵਫਦ ਨੇ ਕਿਹਾ ਕਿ ਪੰਜਾਬੀ ਭਾਸ਼ਾ ਅਤੇ ਗੁਰਮੁਖੀ ਲਿਪੀ ਸਿਰਫ਼ ਸੱਭਿਆਚਾਰਕ ਹੀ ਨਹੀਂ ਸਗੋਂ ਧਾਰਮਿਕ ਤੇ ਆਧਿਆਤਮਿਕ ਪੱਖੋਂ ਵੀ ਅਤਿ ਮਹੱਤਵਪੂਰਨ ਹੈ। ਇਸ ਲਈ ਪੰਜਾਬੀ ਭਾਸ਼ਾ ਦੀ ਪ੍ਰਫੁੱਲਤਾ, ਸੰਭਾਲ ਅਤੇ ਪ੍ਰਚਾਰ ਲਈ ਇੱਕ ਵਿਸ਼ੇਸ਼ ਕੌਮੀ ਸੰਸਥਾ ਸਥਾਪਤ ਕਰਨੀ ਬਹੁਤ ਜ਼ਰੂਰੀ ਹੈ।

ਇਨ੍ਹਾਂ ਸਾਰੇ ਮਸਲਿਆਂ ’ਤੇ ਸਰਦਾਰ ਸਾਹਨੀ ਨੇ ਵਫ਼ਦ ਨੂੰ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ। ਉਨ੍ਹਾਂ ਕਿਹਾ ਕਿ ਉਹ ਇਹ ਮਸਲੇ ਸੰਸਦ ਵਿੱਚ ਉਠਾਉਣਗੇ ਅਤੇ ਸੰਬੰਧਤ ਕੇਂਦਰੀ ਮੰਤਰੀਆਂ ਨਾਲ ਵੀ ਲਿਖਤੀ ਪੱਤਰਾਂ ਰਾਹੀਂ ਸਾਂਝਾ ਕਰਨਗੇ। ਉਨ੍ਹਾਂ ਕੌਮ ਦੀ ਭਲਾਈ, ਧਾਰਮਿਕ ਅਤੇ ਸੱਭਿਆਚਾਰਕ ਅਧਿਕਾਰਾਂ ਦੀ ਰੱਖਿਆ ਲਈ ਹਰ ਉਪਰਾਲੇ ਦਾ ਸਹਿਯੋਗ ਕਰਨ ਦੀ ਆਪਣੀ ਵਚਨਬੱਧਤਾ ਵੀ ਦੁਹਰਾਈ। ਮੀਟਿੰਗ ਦੌਰਾਨ ਸਰਦਾਰ ਸਾਹਨੀ ਨੂੰ ਇਸੇ ਸਾਲ ਅਕਤੂਬਰ ਮਹੀਨੇ ਚੰਡੀਗੜ੍ਹ ਵਿੱਚ ਹੋਣ ਵਾਲੀ ਕੌਂਸਲ ਦੀ ਸਾਲਾਨਾ ਮੀਟਿੰਗ ਵਿੱਚ ਸ਼ਾਮਲ ਹੋਣ ਲਈ ਸੱਦਾ ਦਿੱਤਾ ਗਿਆ ਜੋ ਉਨ੍ਹਾਂ ਨੇ ਸਵੀਕਾਰ ਕਰ ਲਿਆ।

ਗੈਂਗਸਟਰਾਂ ’ਤੇ ਵਾਰ ਦਾ 88ਵਾਂ ਦਿਨ: ਪੰਜਾਬ ਪੁਲਿਸ ਵੱਲੋਂ 639 ਥਾਵਾਂ ’ਤੇ ਛਾਪੇਮਾਰੀ; 239 ਗ੍ਰਿਫ਼ਤਾਰ
ਚੰਡੀਗੜ੍ਹ, 18 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਹੇਠ ਸ਼ੁਰੂ ਕੀਤੀ ਗਈ ਫੈਸਲਾਕੁੰਨ ਮੁਹਿੰਮ ’ਗੈਂਗਸਟਰਾਂ ਤੇ ਵਾਰ’ ਦੇ 88ਵੇਂ ਦਿਨ ਪੰਜਾਬ ਪੁਲਿਸ ਨੇ ਅੱਜ ਸੂਬੇ ਭਰ ਵਿੱਚ ਗੈਂਗਸਟਰਾਂ ਦੇ ਸਾਥੀਆਂ ਦੇ ਪਛਾਣੇ ਗਏ ਅਤੇ ਮੈਪ ਕੀਤੇ 639 ਟਿਕਾਣਿਆਂ ’ਤੇ  ਛਾਪੇਮਾਰੀ ਕੀਤੀ।

ਜ਼ਿਕਰਯੋਗ ਹੈ ਕਿ ‘ਗੈਂਗਸਟਰਾਂ ਤੇ ਵਾਰ’ – ਪੰਜਾਬ ਨੂੰ ਗੈਂਗਸਟਰ ਮੁਕਤ ਸੂਬਾ ਬਣਾਉਣ ਲਈ ਫੈਸਲਾਕੁੰਨ ਜੰਗ ਹੈ, ਜਿਸ ਦੀ ਸ਼ੁਰੂਆਤ 20 ਜਨਵਰੀ, 2026 ਨੂੰ ਪੁਲਿਸ ਡਾਇਰੈਕਟਰ ਜਨਰਲ (ਡੀਜੀਪੀ) ਪੰਜਾਬ ਗੌਰਵ ਯਾਦਵ ਵੱਲੋਂ ਕੀਤੀ ਗਈ ਸੀ। ਐਂਟੀ-ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਪੰਜਾਬ ਦੇ ਤਾਲਮੇਲ ਨਾਲ ਸਾਰੇ ਜ਼ਿਲਿ੍ਹਆਂ ਦੀਆਂ ਪੁਲਿਸ ਟੀਮਾਂ ਸੂਬੇ ਭਰ ਵਿੱਚ ਵਿਸ਼ੇਸ਼ ਕਾਰਵਾਈਆਂ ਕਰ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ 88ਵੇਂ ਦਿਨ, ਪੁਲਿਸ ਟੀਮਾਂ ਨੇ ਚਾਰ ਹਥਿਆਰਾਂ ਸਮੇਤ 239 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਹੁਣ ਤੱਕ ਕੁੱਲ ਗ੍ਰਿਫ਼ਤਾਰੀਆਂ ਦੀ ਗਿਣਤੀ 22,144 ਹੋ ਗਈ ਹੈ।

ਇਸ ਤੋਂ ਇਲਾਵਾ 116 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 116 ਵਿਅਕਤੀਆਂ ਨੂੰ ਤਫ਼ਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ ਛੇ ਭਗੌੜੇ ਅਪਰਾਧੀਆਂ  ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਲੋਕ, ਐਂਟੀ ਗੈਂਗਸਟਰ ਹੈਲਪਲਾਈਨ ਨੰਬਰ 93946-93946 ਰਾਹੀਂ ਗੁਪਤ ਰੂਪ ਵਿੱਚ ਲੋੜੀਂਦੇ ਅਪਰਾਧੀਆਂ ਅਤੇ ਗੈਂਗਸਟਰਾਂ ਨਾਲ ਸਬੰਧਤ ਜਾਣਕਾਰੀ ਦੇ ਸਕਦੇ ਹਨ ਅਤੇ ਅਪਰਾਧ ਅਤੇ ਅਪਰਾਧਿਕ ਗਤੀਵਿਧੀਆਂ ਬਾਰੇ ਸੂਹ ਵੀ ਦਿੱਤੀ ਜਾ ਸਕਦੀ ਹੈ।

ਇਸ ਦੌਰਾਨ ਪੁਲਿਸ ਟੀਮਾਂ ਨੇ ਨਸ਼ਿਆਂ ਵਿਰੁੱਧ ਆਪਣੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁਧ‘ ਦੇ 413ਵੇਂ ਦਿਨ ਅੱਜ 89 ਨਸ਼ਾ ਤਸਕਰਾਂ ਨੂੰ ਗ੍ਰਿਫਤਾਰ ਕੀਤਾ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ 74.5 ਕਿਲੋਗ੍ਰਾਮ ਹੈਰੋਇਨ, 3299 ਨਸ਼ੀਲੀਆਂ ਗੋਲੀਆਂ/ਕੈਪਸੂਲ ਅਤੇ 13,080 ਰੁਪਏ ਦੀ ਡਰੱਗ ਮਨੀ ਬਰਾਮਦ ਕੀਤੀ ਹੈ। ਇਸ ਦੇ ਨਾਲ ਸਿਰਫ 413 ਦਿਨਾਂ ਵਿੱਚ ਗ੍ਰਿਫ਼ਤਾਰ ਕੀਤੇ ਗਏ ਕੁੱਲ ਨਸ਼ਾ ਤਸਕਰਾਂ ਦੀ ਗਿਣਤੀ 59,476 ਹੋ ਗਈ ਹੈ। ਨਸ਼ਾ ਛੁਡਾਊ ਮੁਹਿੰਮ ਦੇ ਹਿੱਸੇ ਵਜੋਂ ਪੰਜਾਬ ਪੁਲਿਸ ਨੇ ਅੱਜ 28 ਵਿਅਕਤੀਆਂ ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬੇ ਦਾ ਇਲਾਜ ਕਰਵਾਉਣ ਲਈ ਰਾਜ਼ੀ ਕੀਤਾ ਹੈ।

ਪੰਜਾਬ ਦੇ ਉਦਯੋਗਿਕ ਵਿਕਾਸ ਨੂੰ ਹੁਲਾਰਾ ਦੇਣ ਅਤੇ ਆਲਮੀ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਤੋਂ ਨੀਦਰਲੈਂਡ ਦੇ ਦੌਰੇ ‘ਤੇ
*ਚੰਡੀਗੜ੍ਹ, 18 ਅਪ੍ਰੈਲ*:

ਸੂਬੇ ਦੇ ਉਦਯੋਗਿਕ ਅਤੇ ਆਰਥਿਕ ਵਿਕਾਸ ਨੂੰ ਗਤੀ ਦੇਣ ਲਈ ਪੰਜਾਬ ਸਰਕਾਰ ਵੱਲੋਂ ਕੀਤੇ ਜਾ ਰਹੇ ਨਿਰੰਤਰ ਯਤਨਾਂ ਦੇ ਹਿੱਸੇ ਵਜੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਫੂਡ ਪ੍ਰੋਸੈਸਿੰਗ, ਲੌਜਿਸਟਿਕਸ, ਅਲੌਏਜ਼ ਤੇ ਸਟੀਲਜ਼, ਫਾਰਮਾਸਿਊਟੀਕਲ ਅਤੇ ਸੂਚਨਾ ਤਕਨਾਲੋਜੀ ਸਮੇਤ ਪ੍ਰਮੁੱਖ ਖੇਤਰਾਂ ਵਿੱਚ ਦੁਵੱਲੇ ਸਬੰਧਾਂ ਨੂੰ ਮਜ਼ਬੂਤ ਕਰਨ ਅਤੇ ਨਿਵੇਸ਼ ਨੂੰ ਆਕਰਸ਼ਿਤ ਕਰਨ ਲਈ ਅੱਜ ਨੀਦਰਲੈਂਡ ਦੌਰੇ ‘ਤੇ ਚਲੇ ਗਏ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸਾਡਾ ਦ੍ਰਿਸ਼ਟੀਕੋਣ ਪੂਰੀ ਤਰ੍ਹਾਂ ਸਾਫ ਅਤੇ ਸਪੱਸ਼ਟ ਹੈ, ਜੋ ਨੀਤੀ ਸਥਿਰਤਾ, ਤੇਜ਼ੀ ਨਾਲ ਫੈਸਲੇ ਲੈਣ ਅਤੇ ਨਿਵੇਸ਼ਕਾਂ ਦੇ ਸਮੇਂ ਅਤੇ ਭਰੋਸੇ ਦਾ ਸਤਿਕਾਰ ਕਰਨ ਵਾਲੀ ਸ਼ਾਸਨ ਪ੍ਰਣਾਲੀ ਪੇਸ਼ ਕਰਕੇ ਪੰਜਾਬ ਨੂੰ ਵਿਸ਼ਵ ਪੱਧਰ ‘ਤੇ ਉਦਯੋਗ ਲਈ ਤਰਜੀਹੀ ਥਾਂ ਬਣਾਉਣ ‘ਤੇ ਕੇਂਦਰਤ ਹੈ।

ਇਹ ਦੌਰਾ ਇਸ ਲਈ ਮਹੱਤਵਪੂਰਨ ਹੈ ਕਿਉਂਕਿ ਨੀਦਰਲੈਂਡ, ਭਾਰਤ ਲਈ ਸਭ ਤੋਂ ਵੱਡੇ ਵਿਦੇਸ਼ੀ ਨਿਵੇਸ਼ਕਾਂ ਵਿੱਚੋਂ ਇੱਕ ਹੈ ਅਤੇ ਕਈ ਡੱਚ ਕੰਪਨੀਆਂ ਪਹਿਲਾਂ ਹੀ ਪੰਜਾਬ ਵਿੱਚ ਆਪਣਾ ਕਾਰੋਬਾਰ ਚਲਾ ਰਹੀਆਂ ਹਨ। ਜ਼ਿਕਰਯੋਗ ਹੈ ਕਿ ਮੁੱਖ ਮੰਤਰੀ ਨੇ ਇਸ ਤੋਂ ਪਹਿਲਾਂ ਅਕਤੂਬਰ-2023 ਵਿੱਚ ਵਿਵਿਧਾ ਇੰਡਸਟਰੀਅਲ ਪਾਰਕ, ਰਾਜਪੁਰਾ ਵਿਖੇ ਡੀ ਹਿਊਸ ਫੈਕਟਰੀ ਦਾ ਨੀਂਹ ਪੱਥਰ ਰੱਖਿਆ ਸੀ। ਇਸੇ ਤਰ੍ਹਾਂ ਆਲੂ ਦੀ ਫਸਲ ਲਈ ਇੰਡੋ-ਡੱਚ ਸੈਂਟਰ ਆਫ ਐਕਸੀਲੈਂਸ ਪਹਿਲਾਂ ਹੀ ਸੂਬੇ ਵਿੱਚ ਸਫਲਤਾਪੂਰਵਕ ਕੰਮ ਕਰ ਰਿਹਾ ਹੈ, ਜੋ ਪੰਜਾਬ ਅਤੇ ਨੀਦਰਲੈਂਡ ਦਰਮਿਆਨ ਵਧ ਰਹੇ ਸਹਿਯੋਗ ਨੂੰ ਦਰਸਾਉਂਦਾ ਹੈ।

ਇਸ ਦੌਰੇ ਦੌਰਾਨ ਮੁੱਖ ਮੰਤਰੀ ਸੂਬੇ ਦੇ ਉਦਯੋਗਿਕ ਵਿਕਾਸ ਨੂੰ ਹੋਰ ਹੁਲਾਰਾ ਦੇਣ ਲਈ ਤਰਜੀਹੀ ਖੇਤਰਾਂ ਵਿੱਚ ਰਣਨੀਤਕ ਸਾਂਝ ਦੀ ਪ੍ਰਮੁੱਖਤਾ ਨੂੰ ਉਭਾਰਨਗੇ। ਉਹ ਪੰਜਾਬ ਦੀ ਰਣਨੀਤਕ ਸਥਿਤੀ, ਐਨ.ਸੀ.ਆਰ. ਅਤੇ ਪ੍ਰਮੁੱਖ ਬੰਦਰਗਾਹਾਂ ਨਾਲ ਨਿਰਵਿਘਨ ਸੰਪਰਕ, ਮਜ਼ਬੂਤ ਉਦਯੋਗਿਕ ਕਲੱਸਟਰ, ਗੁਣਵੱਤਾ ਵਾਲੀ ਨਿਰਵਿਘਨ ਬਿਜਲੀ ਸਪਲਾਈ, ਹੁਨਰਮੰਦ ਕਾਰਜਬਲ ਅਤੇ ਪ੍ਰਗਤੀਸ਼ੀਲ ਨੀਤੀ ਢਾਂਚੇ ਨੂੰ ਉਜਾਗਰ ਕਰਕੇ ਪੰਜਾਬ ਨੂੰ ਉੱਤਰੀ ਭਾਰਤ ਦੇ ਤਰਜੀਹੀ ਨਿਵੇਸ਼ ਸਥਾਨ ਵਜੋਂ ਵੀ ਪ੍ਰਦਰਸ਼ਿਤ ਕਰਨਗੇ।

ਮੁੱਖ ਮੰਤਰੀ ਦੀ ਅਗਵਾਈ ਵਾਲਾ ਵਫ਼ਦ ਪੰਜਾਬ ਸਰਕਾਰ ਵੱਲੋਂ ਲਾਗੂ ਕੀਤੇ ਗਏ ਮੁੱਖ ਪ੍ਰਸ਼ਾਸਨਿਕ ਅਤੇ ਰੈਗੂਲੇਟਰੀ ਸੁਧਾਰਾਂ ਨੂੰ ਪੇਸ਼ ਕਰੇਗਾ, ਜਿਸ ਵਿੱਚ 173 ਸਰਕਾਰ ਤੋਂ ਕਾਰੋਬਾਰ ਸੇਵਾਵਾਂ, ਆਟੋ-ਡੀਮਡ ਪ੍ਰਵਾਨਗੀਆਂ, ਪੈਨ-ਅਧਾਰਤ ਕਾਰੋਬਾਰੀ ਪਛਾਣ ਅਤੇ ਪੰਜਾਬ ਰਾਈਟ ਟੂ ਬਿਜ਼ਨਸ ਐਕਟ ਵਿੱਚ ਸੋਧਾਂ ਸਮੇਤ ਫਾਸਟਟ੍ਰੈਕ ਪੰਜਾਬ ਸਿੰਗਲ-ਵਿੰਡੋ ਪ੍ਰਣਾਲੀ ਸ਼ਾਮਲ ਹੈ।

ਇਸ ਵਫ਼ਦ ਦਾ ਉਦੇਸ਼ ਲੜੀਵਾਰ ਰੋਡ ਸ਼ੋਅ, ਵਨ-ਟੂ-ਵਨ ਬਿਜ਼ਨਸ ਮੀਟਿੰਗਾਂ ਅਤੇ ਵੱਡੀਆਂ ਗਲੋਬਲ ਕਾਰਪੋਰੇਸ਼ਨਾਂ ਅਤੇ ਸੰਸਥਾਵਾਂ ਨਾਲ ਗੱਲਬਾਤ ਰਾਹੀਂ ਪੰਜਾਬ ਨੂੰ ਯੂਰਪੀਅਨ ਦੇਸ਼ਾਂ ਲਈ ਨਿਵੇਸ਼ ਵਾਸਤੇ ਆਕਰਸ਼ਕ ਥਾਂ ਵਜੋਂ ਪੇਸ਼ ਕਰਨਾ ਅਤੇ ਪੰਜਾਬ ਵਿੱਚ ਨਵਾਂ ਨਿਵੇਸ਼ ਲਿਆਉਣਾ ਹੈ।