Amritsar – Riyasat News

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਸੂਬਾ ਵਾਸੀਆਂ ਲਈ ਸੰਜੀਵਨੀ ਸਾਬਤ ਹੋਈ
ਅੰਮ੍ਰਿਤਸਰ, 11 ਮਈ (           ) – ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਯੋਜਨਾ ਸੂਬਾ ਵਾਸੀਆਂ ਲਈ ਸੰਜੀਵਨੀ ਸਾਬਤ ਹੋ ਰਹੀ ਹੈ। ਮੁੱਖ ਮੰਤਰੀ ਸਿਹਤ ਯੋਨਾ ਤਹਿਤ ਨਕਦ-ਰਹਿਤ ਇਲਾਜ ਨਾਲ ਪੰਜਾਬ ਵਿੱਚ 5000 ਤੋਂ ਵੱਧ ਦਿਲ ਦੇ ਮਰੀਜ਼ਾਂ ਦੀ ਜਾਨ ਬਚਾਈ ਗਈ ਹੈ।

ਮੁੱਖ ਮੰਤਰੀ ਸਿਹਤ ਯੋਜਨਾ ਦੇ ਹਾਂ-ਪੱਖੀ ਨਤੀਜਿਆਂ ਬਾਰੇ ਜਾਣਕਾਰੀ ਦਿੰਦਿਆਂ ਪਨਸਪ ਦੇ ਚੇਅਰਮੈਨ ਅਤੇ ਨੌਜਵਾਨ ਆਗੂ ਪ੍ਰਭਬੀਰ ਸਿੰਘ ਬਰਾੜ ਨੇ ਦੱਸਿਆ ਕਿ ਪਿਛਲੇ ਕੁਝ ਮਹੀਨਿਆਂ ਦੌਰਾਨ ਸਿਹਤ ਯੋਜਨਾ ਤਹਿਤ ਕੁੱਲ 5,054 ਦਿਲ ਸੰਬੰਧੀ ਸਰਜਰੀਆਂ ਕੀਤੀਆਂ ਗਈਆਂ ਹਨ। ਇਨ੍ਹਾਂ ਵਿੱਚ 5,000 ਪਰਕਿਊਟੇਨਿਅਸ ਟ੍ਰਾਂਸਲਿਊਮਿਨਲ ਕੋਰੋਨਰੀ ਐਂਜੀਓਪਲਾਸਟੀ (ਪੀ ਟੀ ਸੀ ਏ ) ਪ੍ਰਕਿਰਿਆਵਾਂ ਸ਼ਾਮਲ ਹਨ, ਜਿਨ੍ਹਾਂ ਵਿੱਚ ਡਾਇਗਨੋਸਟਿਕ ਐਂਜੀਓਗ੍ਰਾਮ ਵੀ ਸ਼ਾਮਲ ਹਨ, ਜਦਕਿ 54 ਮਾਮਲਿਆਂ ਵਿੱਚ ਪੈਰੀਫ਼ਰਲ ਐਂਜੀਓਪਲਾਸਟੀ ਕੀਤੀ ਗਈ ਹੈ।

ਚੇਅਰਮੈਨ ਪ੍ਰਭਬੀਰ ਸਿੰਘ ਬਰਾੜ ਨੇ ਕਿਹਾ ਕਿ ਦਿਲ ਦਾ ਦੌਰਾ ਪੈਣ ਦੀ ਸਥਿਤੀ ਵਿੱਚ ਸਕਿੰਟ-ਸਕਿੰਟ ਕੀਮਤੀ ਹੁੰਦਾ ਹੈ ਅਤੇ ਕੁਝ ਮਿੰਟਾਂ ਦੀ ਦੇਰੀ ਜੀਵਨ ਅਤੇ ਮੌਤ ਵਿਚਕਾਰ ਫ਼ਰਕ ਪਾ ਸਕਦੀ ਹੈ। ਪੰਜਾਬ ਵਿੱਚ ਹੁਣ ਸਮੇਂ ਨਾਲ ਚੱਲ ਰਹੀ ਇਹ ਜੰਗ ਲਗਾਤਾਰ ਜਿੱਤੀ ਜਾ ਰਹੀ ਹੈ, ਕਿਉਂਕਿ ਭਗਵੰਤ ਮਾਨ ਸਰਕਾਰ ਦੀ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਤੇਜ਼ ਅਤੇ ਨਕਦ -ਰਹਿਤ ਐਂਜੀਓਪਲਾਸਟੀ ਸੇਵਾਵਾਂ ਮਰੀਜ਼ਾਂ ਨੂੰ ਲੋਡ਼ ਪੈਣ ਤੇ ਸਮੇਂ ਸਿਰ ਇਹ ਐਮਰਜੈਂਸੀ  ਇਲਾਜ ਮੁਹੱਈਆ ਕਰਵਾ ਰਹੀਆਂ ਹਨ।

ਚੇਅਰਮੈਨ ਬਰਾੜ ਨੇ ਕਿਹਾ ਕਿ ਹਾਰਟ ਅਟੈਕ ਸਿਰਫ਼ ਡਾਕਟਰੀ ਐਮਰਜੈਂਸੀ ਦੀ ਸਥਿਤੀ ਹੀ ਨਹੀਂ ਹੁੰਦੀ ਸਗੋਂ ਇਹ ਪਰਿਵਾਰਾਂ ਤੇ ਆਰਥਿਕ ਬੋਝ ਵੀ ਪਾਉਂਦਾ ਹੈ। ਪਹਿਲੋਂ ਇਲਾਜ ਲਈ ਪੈਸਿਆਂ ਦਾ ਪ੍ਰਬੰਧ ਕਰਨ, ਲੋੜੀਂਦੀ ਕਾਗਜ਼ੀ ਕਾਰਵਾਈ ਪੂਰੀ ਕਰਨ ਅਤੇ ਹਸਪਤਾਲ ਤੋਂ ਮਨਜ਼ੂਰੀ ਲੈਣ ਵਿੱਚ ਪਰਿਵਾਰਾਂ ਦਾ ਕੀਮਤੀ ਸਮਾਂ ਬਰਬਾਦ ਹੋ ਜਾਂਦਾ ਸੀ। ਹੁਣ ਇਹ ਸਥਿਤੀ ਤੇਜ਼ੀ ਨਾਲ ਬਦਲ ਰਹੀ ਹੈ। ਉਨ੍ਹਾਂ ਕਿਹਾ ਕਿ ਸਿਹਤ ਕਾਰਡ ਸਿਸਟਮ ਦੇ ਤਹਿਤ ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਪਹੁੰਚਣ ਵਾਲੇ ਮਰੀਜ਼ਾਂ ਦੀ ਜਾਂਚ ਅਤੇ ਐਮਰਜੈਂਸੀ ਐਂਜੀਓਪਲਾਸਟੀ ਦੀ ਪ੍ਰਕਿਰਿਆ, ਇਲਾਜ ਤੋਂ ਪਹਿਲਾਂ ਭੁਗਤਾਨ ਵਿੱਚ ਹੋਣ ਵਾਲੀ ਦੇਰੀ ਤੋਂ ਬਿਨਾਂ, ਤੇਜ਼ੀ ਨਾਲ ਪੂਰੀ ਕੀਤੀ ਜਾ ਰਹੀ ਹੈ। ਇਹ ਬਦਲਾਅ ਖ਼ਾਸ ਤੌਰ ‘ਤੇ ‘ਗੋਲਡਨ ਆਵਰ’  ਅਰਥਾਤ ਹਾਰਟ ਅਟੈਕ ਤੋਂ ਬਾਅਦ ਦੇ ਪਹਿਲੇ 60 ਮਿੰਟਾਂ  ਦੌਰਾਨ ਕੀਮਤੀ ਜਾਨਾਂ ਬਚਾਉਣ ਵਿੱਚ ਨਿਰਣਾਇਕ ਸਿੱਧ ਹੋ ਰਿਹਾ ਹੈ।

ਚੇਅਰਮੈਨ ਪ੍ਰਭਬੀਰ ਸਿੰਘ ਬਰਾੜ ਨੇ ਕਿਹਾ ਕਿ ਇਨ੍ਹਾਂ ਇਲਾਜਾਂ ਦੀ ਕੁੱਲ ਲਾਗਤ ਲਗਭਗ 49.6 ਕਰੋੜ ਰੁਪਏ ਰਹੀ, ਜਿਸ ਵਿੱਚ ਪੀਟੀਸੀਏ ਪ੍ਰਕਿਰਿਆਵਾਂ, ਗਿਣਤੀ ਅਤੇ ਕੁੱਲ ਖ਼ਰਚ ਦੋਹਾਂ ਮਾਮਲਿਆਂ ਵਿੱਚ ਹੀ ਸਭ ਤੋਂ ਵੱਧ ਹਨ। ਉਨ੍ਹਾਂ ਕਿਹਾ ਕਿ ਇਸ ਯੋਜਨਾ ਦਾ ਪ੍ਰਭਾਵ ਹੁਣ ਸਪੱਸ਼ਟ ਤੌਰ ‘ਤੇ ਦਿਖਾਈ ਦੇ ਰਿਹਾ ਹੈ। ਹੁਣ ਵੱਧ ਮਰੀਜ਼ ਉਹਨਾਂ ਸਥਿਤੀਆਂ ਵਿੱਚੋਂ ਵੀ ਬਚ ਰਹੇ ਹਨ, ਜੋ ਪਹਿਲਾਂ ਲਗਭਗ ਜਾਨਲੇਵਾ ਮੰਨੀਆਂ ਜਾਂਦੀਆਂ ਸਨ। ਅਜਿਹੇ ਨਾਜ਼ੁਕ ਸਮੇਂ ਵਿੱਚ ਸਿਹਤ ਕਾਰਡ ਸਿਸਟਮ ਕਾਰਨ ਇਲਾਜ ਦੀ ਤੇਜ਼ੀ ਹੀ ਰਾਜ ਦੀ ਜੀਵਨ-ਰੱਖਿਅਕ ਬਣ ਰਹੀ ਹੈ।

ਵਿਧਾਇਕ ਡਾ. ਅਜੇ ਗੁਪਤਾ ਨੇ ਚਾਰ ਵਾਰਡਾਂ ਵਿੱਚ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ
ਅੰਮ੍ਰਿਤਸਰ, 10 ਮਈ, 2026: ਕੇਂਦਰੀ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਡਾ. ਅਜੇ ਗੁਪਤਾ ਨੇ ਹਲਕੇ ਦੇ ਚਾਰ ਵਾਰਡਾਂ ਵਿੱਚ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਵਿਧਾਇਕ ਡਾ. ਗੁਪਤਾ ਨੇ ਵਾਰਡ ਨੰਬਰ 53, ਮੰਦਰ ਰਵਿਦਾਸ ਇੰਦਰਾ ਕਲੋਨੀ, ਵਾਰਡ ਨੰਬਰ 55, ਗਲੀ ਗੋਕੁਲ ਚੰਦ, ਗਲੀ ਖਾਈ ਵਾਲੀ, ਵਾਰਡ ਨੰਬਰ 56, ਗਲੀ ਗੋਸਾਈਆ, ਗਲੀ ਭਈਆ, ਗਲੀ ਸ਼ੇਖਾ ਵਾਲੀ, ਅਤੇ ਵਾਰਡ ਨੰਬਰ 57, ਗਲੀ ਮਾਵਾ ਵਾਲੀ, ਗੰਡੀ ਗਲੀ ਵਿੱਚ ਵਿਕਾਸ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ। ਵਿਧਾਇਕ ਡਾ. ਗੁਪਤਾ ਨੇ ਕਿਹਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਵਿੱਚ 100% ਵਿਕਾਸ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਵਿਧਾਨ ਸਭਾ ਹਲਕੇ ਦਾ ਕੋਈ ਵੀ ਖੇਤਰ ਵਿਕਾਸ ਤੋਂ ਰਹਿਤ ਨਹੀਂ ਛੱਡਿਆ ਜਾਵੇਗਾ। ਉਨ੍ਹਾਂ ਕਿਹਾ ਕਿ ਇਨ੍ਹਾਂ ਸਾਰੀਆਂ ਗਲੀਆਂ ਵਿੱਚ ਸੀਵਰੇਜ ਸਿਸਟਮ ਨੂੰ ਪਹਿਲਾਂ ਸੁਧਾਰਿਆ ਗਿਆ ਸੀ, ਅਤੇ ਹੁਣ ਗਲੀਆਂ ਨੂੰ ਕੰਕਰੀਟ ਦੇ ਫਰਸ਼ ਨਾਲ ਪੱਕਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਗਲੀਆਂ-ਨਾਲੀਆਂ ਦੇ ਨਿਰਮਾਣ ਕਾਰਜ ਸ਼ੁਰੂ ਹੋਣ ਨਾਲ ਇਲਾਕੇ ਦੇ ਲੋਕਾਂ ਵਿੱਚ ਭਾਰੀ ਉਤਸ਼ਾਹ ਪੈਦਾ ਹੋਇਆ ਹੈ।

ਵਿਧਾਇਕ ਡਾ. ਗੁਪਤਾ ਨੇ ਕਿਹਾ ਕਿ ਹਲਕੇ ਦੇ ਸਾਰੇ 14 ਵਾਰਡਾਂ ਵਿੱਚ ਵਿਕਾਸ ਕਾਰਜ ਪਹਿਲਾਂ ਹੀ ਮਨਜ਼ੂਰ ਹੋ ਚੁੱਕੇ ਹਨ। ਹੁਣ ਸਾਰੇ ਵਾਰਡਾਂ ਵਿੱਚ ਰੋਜ਼ਾਨਾ ਵਿਕਾਸ ਕਾਰਜ ਚੱਲ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਆਮ ਆਦਮੀ ਪਾਰਟੀ (ਆਪ) ਸਰਕਾਰ ਲੋਕਾਂ ਦੀ ਸਰਕਾਰ ਹੈ ਅਤੇ ਪੰਜਾਬ ਸਰਕਾਰ ਵੱਲੋਂ ਦਿੱਤੀਆਂ ਜਾਂਦੀਆਂ ਸਹੂਲਤਾਂ ਲੋਕਾਂ ਨੂੰ ਉਪਲਬਧ ਕਰਵਾਈਆਂ ਜਾ ਰਹੀਆਂ ਹਨ।

ਵਿਧਾਇਕ ਡਾ. ਅਜੇ ਗੁਪਤਾ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ, ਧਾਰਮਿਕ ਸਥਾਨਾਂ ਦੀ ਯਾਤਰਾ ਲਈ ਸ਼ਰਧਾਲੂਆਂ ਨੂੰ ਲੈ ਕੇ ਜਾਣ ਵਾਲੀਆਂ ਬੱਸਾਂ ਨਿਯਮਿਤ ਤੌਰ ‘ਤੇ ਕੇਂਦਰੀ ਵਿਧਾਨ ਸਭਾ ਹਲਕੇ ਤੋਂ ਰਵਾਨਾ ਹੋ ਰਹੀਆਂ ਹਨ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਸਰਕਾਰ ਦੀ “ਮਾਂ-ਧੀ ਸਵਾਗਤ ਯੋਜਨਾ” ਸ਼ੁਰੂ ਹੋਣ ਵਾਲੀ ਹੈ, ਜਿਸ ਨਾਲ ਔਰਤਾਂ ਵਿੱਚ ਖੁਸ਼ੀ ਆਈ ਹੈ। ਉਨ੍ਹਾਂ ਕਿਹਾ ਕਿ ਉਹ ਰੋਜ਼ਾਨਾ ਲੋਕਾਂ ਨੂੰ ਉਨ੍ਹਾਂ ਦੀਆਂ ਸਮੱਸਿਆਵਾਂ ਸੁਣਨ ਅਤੇ ਉਨ੍ਹਾਂ ਦਾ ਹੱਲ ਕਰਨ ਲਈ ਜਾਂਦੇ ਹਨ। ਉਨ੍ਹਾਂ ਦਾ ਉਦੇਸ਼ ਨਾ ਸਿਰਫ਼ ਵਿਕਾਸ ਕਾਰਜ ਕਰਨਾ ਹੈ, ਸਗੋਂ ਹਰ ਘਰ ਨੂੰ ਸਾਫ਼-ਸੁਥਰਾ, ਸੁਰੱਖਿਅਤ ਅਤੇ ਆਰਾਮਦਾਇਕ ਵਾਤਾਵਰਣ ਪ੍ਰਦਾਨ ਕਰਨਾ ਵੀ ਹੈ। ਉਨ੍ਹਾਂ ਵਿਸ਼ਵਾਸ ਪ੍ਰਗਟ ਕੀਤਾ ਕਿ ਕੇਂਦਰੀ ਵਿਧਾਨ ਸਭਾ ਹਲਕੇ ਦੇ ਲੋਕਾਂ ਨੂੰ ਦਰਪੇਸ਼ ਹਰ ਸਮੱਸਿਆ ਦਾ ਹੱਲ ਉਨ੍ਹਾਂ ਦੀ ਜ਼ਿੰਮੇਵਾਰੀ ਨੂੰ ਪਛਾਣਦੇ ਹੋਏ ਜਲਦੀ ਤੋਂ ਜਲਦੀ ਕੀਤਾ ਜਾ ਰਿਹਾ ਹੈ। ਇਸ ਮੌਕੇ ਕੌਂਸਲਰ ਵਿੱਕੀ ਦੱਤਾ, ਬਲਾਕ ਇੰਚਾਰਜ ਰਿਸ਼ੀ ਕਪੂਰ, ਬਲਾਕ ਇੰਚਾਰਜ ਸਾਜਨ ਪ੍ਰਜਾਪਤੀ, ਸੁਦੇਸ਼ ਕੁਮਾਰ, ਰਿਤੂ ਮਹਾਜਨ, ਚਿਰਾਗ ਕੁਮਾਰ, ਰਾਹੁਲ ਸੇਠੀ, ਚਰਨਜੀਤ ਚੰਨੀ ਸਮੇਤ ਵੱਡੀ ਗਿਣਤੀ ਵਿੱਚ ਆਮ ਆਦਮੀ ਪਾਰਟੀ ਦੇ ਵਲੰਟੀਅਰ ਅਤੇ ਇਲਾਕੇ ਦੇ ਪਤਵੰਤੇ ਹਾਜ਼ਰ ਸਨ।

ਵਿਦਿਆਰਥੀਆਂ ਦੇ ਵਿਹਾਰ ਨੂੰ ਸਹੀ ਦਿਸ਼ਾ ਦੇਣ ਵਿੱਚ ਅਧਿਆਪਕਾਂ ਦੀ ਭੂਮਿਕਾ ਸਭ ਤੋਂ ਅਹਿਮ : ਡਾ. ਬਲਬੀਰ ਸਿੰਘ
ਅੰਮ੍ਰਿਤਸਰ, 8 ਮਈ 2026 — ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਨੇ ਅੱਜ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਮਹਾਂ ਸਿੰਘ ਗੇਟ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਲਈ ਕਰਵਾਈ ਜਾ ਰਹੀ ਸਮਰੱਥਾ ਨਿਰਮਾਣ ਟ੍ਰੇਨਿੰਗ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ ਅਤੇ ਅਧਿਆਪਕਾਂ ਨਾਲ ਵਿਸਥਾਰਪੂਰਵਕ ਗੱਲਬਾਤ ਕੀਤੀ।

ਇਸ ਮੌਕੇ ਸੰਬੋਧਨ ਕਰਦਿਆਂ ਡਾ. ਬਲਬੀਰ ਸਿੰਘ ਨੇ ਕਿਹਾ ਕਿ ਵਿਦਿਆਰਥੀਆਂ ਦੇ ਵਿਹਾਰ ਨੂੰ ਸਹੀ ਦਿਸ਼ਾ ਦੇਣ, ਉਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਮਾਨਸਿਕ ਤੌਰ ‘ਤੇ ਮਜ਼ਬੂਤ ਬਣਾਉਣ ਵਿੱਚ ਅਧਿਆਪਕਾਂ ਦੀ ਭੂਮਿਕਾ ਸਭ ਤੋਂ ਅਹਿਮ ਹੈ। ਉਨ੍ਹਾਂ ਕਿਹਾ ਕਿ ਅਧਿਆਪਕ ਸਾਡੇ “ਨੇਸ਼ਨ ਬਿਲਡਰ” ਹਨ ਅਤੇ ਪੰਜਾਬ ਸਰਕਾਰ ਨੂੰ ਪੂਰਾ ਭਰੋਸਾ ਹੈ ਕਿ ਉਹ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਜਨ ਅੰਦੋਲਨ ਬਣਾਉਣ ਵਿੱਚ ਵੱਡਾ ਯੋਗਦਾਨ ਪਾਉਣਗੇ।

ਉਨ੍ਹਾਂ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਡਾਕਟਰ ਬੀ. ਆਰ. ਅੰਬੇਦਕਰ ਇੰਸਟੀਚਿਊਟ ਆਫ ਮੈਡੀਕਲ ਸਾਇੰਸ, ਮੋਹਾਲੀ, ਟਾਟਾ ਇੰਸਟੀਚਿਊਟ ਆਫ ਸੋਸ਼ਲ ਸਾਇੰਸ ਅਤੇ ਡਿਟਸੂ ਦੇ ਮਾਨਸਿਕ ਸਿਹਤ ਮਾਹਿਰਾਂ ਦੇ ਸਹਿਯੋਗ ਨਾਲ ਇਹ ਫਲੈਗਸ਼ਿਪ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ, ਜਿਸ ਤਹਿਤ ਪੰਜਾਬ ਦੇ 9 ਜ਼ਿਲ੍ਹਿਆਂ ਦੇ 1400 ਪ੍ਰਿੰਸੀਪਲਾਂ ਨੂੰ ਟ੍ਰੇਨਿੰਗ ਦਿੱਤੀ ਜਾ ਰਹੀ ਹੈ।

ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਦੀ ਸ਼ੁਰੂਆਤ ਬੀਤੇ ਦਿਨ ਅੰਮ੍ਰਿਤਸਰ ਤੋਂ ਹੋਈ, ਜਿੱਥੇ ਜ਼ਿਲ੍ਹੇ ਦੇ 3238 ਅਧਿਆਪਕਾਂ ਨੂੰ 16 ਦਿਨਾਂ ਵਿੱਚ ਟ੍ਰੇਨਿੰਗ ਦਿੱਤੀ ਜਾਵੇਗੀ। ਇਹ ਟ੍ਰੇਨਿੰਗ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਮਹਾਂ ਸਿੰਘ ਗੇਟ (ਸ਼ਿਵਾਲਾ), ਸਾਰਾਗੜੀ ਮੈਮੋਰੀਅਲ ਸਕੂਲ ਆਫ ਐਮੀਨੈਂਸ ਟਾਊਨ ਹਾਲ ਐਟ ਮਾਲ ਮੰਡੀ ਅਤੇ ਸੀਨੀਅਰ ਸੈਕੰਡਰੀ ਰੈਜ਼ੀਡੈਂਸ਼ੀਅਲ ਸਕੂਲ ਫਾਰ ਮੈਰੀਟੋਰੀਅਸ ਸਟੂਡੈਂਟਸ, ਅੰਮ੍ਰਿਤਸਰ ਵਿਖੇ ਕਰਵਾਈ ਜਾਵੇਗੀ।

ਸਿਹਤ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਕੂਲ ਅਧਿਆਪਕਾਂ ਨੂੰ ਵਿਦਿਆਰਥੀਆਂ ਵਿੱਚ ਨਸ਼ਿਆਂ ਪ੍ਰਤੀ ਜਾਗਰੂਕਤਾ ਫੈਲਾਉਣ, ਮਾਨਸਿਕ ਸਿਹਤ ਨਾਲ ਸੰਬੰਧਿਤ ਸਮੱਸਿਆਵਾਂ ਦੀ ਪਛਾਣ ਕਰਨ ਅਤੇ ਨੌਜਵਾਨ ਪੀੜ੍ਹੀ ਨੂੰ ਸਕਾਰਾਤਮਕ ਜੀਵਨ ਸ਼ੈਲੀ ਵੱਲ ਪ੍ਰੇਰਿਤ ਕਰਨ ਲਈ ਅੱਗੇਵਾਰ ਭੂਮਿਕਾ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਅਤੇ ਸੰਵੇਦਨਸ਼ੀਲ ਅਧਿਆਪਕ ਹੀ ਨਸ਼ਾ ਮੁਕਤ ਅਤੇ ਮਾਨਸਿਕ ਤੌਰ ‘ਤੇ ਮਜ਼ਬੂਤ ਪੰਜਾਬ ਦੀ ਨੀਂਹ ਰੱਖ ਸਕਦੇ ਹਨ।

ਉਨ੍ਹਾਂ ਦੱਸਿਆ ਕਿ ਟ੍ਰੇਨਿੰਗ ਦੇ ਰਹੇ ਟ੍ਰੇਨਰਾਂ ਨੂੰ ਗੁਰੂ ਨਾਨਕ ਦੇਵ ਯੂਨੀਵਰਸਿਟੀ ਵਿਖੇ ਟਾਟਾ ਇੰਸਟੀਚਿਊਟ ਆਫ ਸੋਸ਼ਲ ਸਾਇੰਸ ਅਤੇ ਡਿਟਸੂ ਦੇ ਮਾਹਿਰਾਂ ਵੱਲੋਂ ਦੋ ਦਿਨਾਂ ਦੀ ਵਿਸ਼ੇਸ਼ ਟ੍ਰੇਨਿੰਗ ਦਿੱਤੀ ਗਈ, ਜਿਸ ਤੋਂ ਬਾਅਦ ਹੁਣ ਇਹ ਟ੍ਰੇਨਰ ਸਕੂਲਾਂ ਵਿੱਚ ਅਧਿਆਪਕਾਂ ਨੂੰ ਟ੍ਰੇਨਿੰਗ ਪ੍ਰਦਾਨ ਕਰ ਰਹੇ ਹਨ।

ਇਸ ਮੌਕੇ ਮਾਣਯੋਗ ਕੈਬਿਨਟ ਮੰਤਰੀ ਦਾ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀ ਰਜੇਸ਼ ਕੁਮਾਰ, ਉਪ ਜ਼ਿਲ੍ਹਾ ਸਿੱਖਿਆ ਅਫਸਰ ਸ੍ਰੀ ਰਜੇਸ਼ ਖੰਨਾ ਅਤੇ ਪ੍ਰਿੰਸੀਪਲ ਮੈਡਮ ਜੇ. ਕੇ. ਸ਼ਿੰਗਾਰੀ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ।

ਜ਼ਿਲ੍ਹਾ ਸਿੱਖਿਆ ਅਫਸਰ ਨੇ ਇਸ ਮੌਕੇ ਦੱਸਿਆ ਕਿ ਸਿੱਖਿਆ ਵਿਭਾਗ ਵੱਲੋਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਕੂਲਾਂ ਵਿੱਚ ਵਿਹਾਰਕ ਵਿਕਾਸ ਅਤੇ ਨਸ਼ਿਆਂ ਪ੍ਰਤੀ ਜਾਗਰੂਕਤਾ ਲਈ ਲਗਾਤਾਰ ਵਿਸ਼ੇਸ਼ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਕੂਲਾਂ ਵਿੱਚ ਅਜਿਹਾ ਪਾਠਕ੍ਰਮ ਅਤੇ ਗਤੀਵਿਧੀਆਂ ਵਿਕਸਿਤ ਕੀਤੀਆਂ ਜਾ ਰਹੀਆਂ ਹਨ, ਜੋ ਵਿਦਿਆਰਥੀਆਂ ਨੂੰ ਮਾਨਸਿਕ ਤੌਰ ‘ਤੇ ਮਜ਼ਬੂਤ, ਜ਼ਿੰਮੇਵਾਰ ਅਤੇ ਨਸ਼ਿਆਂ ਤੋਂ ਦੂਰ ਰਹਿਣ ਲਈ ਪ੍ਰੇਰਿਤ ਕਰਨ।

ਇਸ ਮੌਕੇ ਜ਼ਿਲ੍ਹਾ ਨੋਡਲ ਇੰਚਾਰਜ ਸਰਦਾਰ ਸੁਖਵਿੰਦਰ ਸਿੰਘ, ਮੁਖਤਾਰ ਸਿੰਘ, ਸ੍ਰੀਮਤੀ ਰਮਿੰਦਰ ਬਜਾਜ, ਡਿਟਸੂ ਚੰਡੀਗੜ੍ਹ ਤੋਂ ਤਰਨ ਅਤੇ ਨਿਸ਼ਚੇ ਸਮੇਤ ਸਕੂਲ ਦੇ ਅਧਿਆਪਕ ਹਾਜ਼ਰ ਸਨ।

ਕੇਂਦਰ ਸਰਕਾਰ ਮੰਡੀਆਂ ਵਿੱਚ ਜਗ੍ਹਾ ਦੀ ਘਾਟ ਨੂੰ ਪੂਰਾ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦੇ ਰਹੀ: ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 6 ਮਈ: ਅਨਾਜ ਦੇ ਭੰਡਾਰਨ ਸਬੰਧੀ ਜਗ੍ਹਾ ਦੀ ਘਾਟ ਦੇ ਮੁੱਦੇ ਦੇ ਸਬੰਧ ਵਿੱਚ ਕੇਂਦਰ ਸਰਕਾਰ ‘ਤੇ ਵਰ੍ਹਦਿਆਂ ਪੰਜਾਬ ਦੇ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚੱਕ ਨੇ ਕਿਹਾ ਕਿ ਕੇਂਦਰ ਸਰਕਾਰ ਵੱਲੋਂ ਪੰਜਾਬ ਦੀਆਂ ਮੰਡੀਆਂ ਵਿੱਚ ਜਗ੍ਹਾ ਦੀ ਕਮੀ ਦੇ ਮੁੱਖ ਮੁੱਦੇ ਨੂੰ ਹੱਲ ਕਰਨ ਲਈ ਲੋੜੀਂਦਾ ਸਹਿਯੋਗ ਨਹੀਂ ਦਿੱਤਾ ਜਾ ਰਿਹਾ। ਉਨ੍ਹਾਂ ਕਿਹਾ ਕਿ ਹਾਲਾਂਕਿ ਇਹ ਮੁੱਦਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕਾਫ਼ੀ ਸਮੇਂ ਤੋਂ ਕੇਂਦਰ ਸਰਕਾਰ ਅੱਗੇ ਲਗਾਤਾਰ ਉਠਾਇਆ ਜਾ ਰਿਹਾ ਹੈ।

ਕੇਂਦਰ ਸਰਕਾਰ ਅਤੇ ਭਾਰਤੀ ਖੁਰਾਕ ਨਿਗਮ (ਐਫ.ਸੀ.ਆਈ.) ਨੂੰ ਅਪ੍ਰੈਲ ਅਤੇ ਮਈ, 2026 ਦੇ ਮਹੀਨਿਆਂ ਦੌਰਾਨ ਅਨਾਜ ਦੀ ਚੁਕਾਈ ਲਈ 860 ਵਿਸ਼ੇਸ਼ ਰੇਲ ਗੱਡੀਆਂ ਅਲਾਟ ਕਰਨ ਸਬੰਧੀ ਬੇਨਤੀ ਕੀਤੀ ਗਈ ਸੀ, ਪਰ ਐਫ.ਸੀ.ਆਈ. ਦੁਆਰਾ ਲੋੜੀਂਦੀ ਗਿਣਤੀ ਵਿੱਚ ਇਹ ਰੇਲਾਂ ਪ੍ਰਦਾਨ ਨਹੀਂ ਕੀਤੀਆਂ ਗਈਆਂ, ਜਿਸ ਕਾਰਨ ਇੱਕ ਹਫ਼ਤੇ ਵਿੱਚ 80 ਲੱਖ ਮੀਟ੍ਰਿਕ ਟਨ ਕਣਕ ਦੀ ਵੱਡੀ ਆਮਦ ਕਾਰਨ ਮੰਡੀਆਂ ਵਿੱਚ ਫ਼ਸਲ ਦੇ ਅੰਬਾਰ ਲੱਗਣ ਵਰਗੀ ਸਥਿਤੀ ਪੈਦਾ ਹੋ ਗਈ ਹੈ। ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਅਪ੍ਰੈਲ ਦੌਰਾਨ ਸਿਰਫ਼ 3.5 ਲੱਖ ਮੀਟ੍ਰਿਕ ਟਨ ਕਣਕ ਹੀ ਰੇਲ/ਸੜਕ/ਕੰਟੇਨਰਾਂ ਰਾਹੀਂ ਮੰਡੀਆਂ ‘ਚੋਂ ਸਿੱਧੀ ਚੁੱਕੀ ਗਈ ਹੈ। ਉਨ੍ਹਾਂ ਅੱਗੇ ਕਿਹਾ ਕਿ ਮਈ, 2026 ਦੀ ਸ਼ੁਰੂਆਤ ਤੋਂ ਲੈ ਕੇ ਹੁਣ ਤੱਕ ਅਨਾਜ ਦੀ ਸਿੱਧੀ ਡਲਿਵਰੀ ਲਈ ਰੋਜ਼ਾਨਾ ਸਿਰਫ਼ ਤਿੰਨ ਤੋਂ ਪੰਜ ਵਿਸ਼ੇਸ਼ ਰੇਲ ਗੱਡੀਆਂ ਹੀ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।

ਉਪਰੋਕਤ ਹਾਲਾਤਾਂ ਦੇ ਬਾਵਜੂਦ  ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਵਿਭਾਗ ਨੇ ਮੁਸ਼ਕਲ ਰਹਿਤ ਖਰੀਦ ਸੀਜ਼ਨ ਨੂੰ ਯਕੀਨੀ ਬਣਾਇਆ ਹੈ ਅਤੇ 122 ਲੱਖ ਮੀਟਰਕ ਟਨ (ਐਲ.ਐਮ.ਟੀ.) ਕਣਕ ਦੀ ਖਰੀਦ ਦਾ ਟੀਚਾ ਮੁਕੰਮਲ ਹੋਣ ਨੇੜੇ ਹੈ।

ਉਨ੍ਹਾਂ ਦੱਸਿਆ ਕਿ ਹੁਣ ਤੱਕ ਮੰਡੀਆਂ ਵਿੱਚ 121.65 ਲੱਖ ਮੀਟਰਕ ਟਨ ਕਣਕ ਪਹੁੰਚੀ ਹੈ, ਜਿਸ ਵਿੱਚੋਂ 120.89 ਲੱਖ ਮੀਟਰਕ ਟਨ ਕਣਕ ਖਰੀਦੀ ਜਾ ਚੁੱਕੀ ਹੈ।

ਖਰੀਦੀ ਗਈ ਕਣਕ ਵਿੱਚੋਂ ਕੱਲ੍ਹ ਦੇਰ ਸ਼ਾਮ ਤੱਕ ਵੱਖ-ਵੱਖ ਸਰਕਾਰੀ ਏਜੰਸੀਆਂ ਨੇ 119.56 ਲੱਖ ਮੀਟਰਕ ਟਨ ਜਦੋਂ ਕਿ ਵਪਾਰੀਆਂ ਨੇ 133203.15 ਮੀਟਰਕ ਟਨ ਖਰੀਦੀ ਹੈ।

ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਕੈਬਨਿਟ ਮੰਤਰੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਕਿਸਾਨ ਭਾਈਚਾਰੇ ਦੁਆਰਾ ਸਖ਼ਤ ਮਿਹਨਤ ਨਾਲ ਪੈਦਾ ਕੀਤੇ ਅਨਾਜ ਦਾ ਇੱਕ-ਇੱਕ ਦਾਣਾ ਖਰੀਦਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਕੈਬਨਿਟ ਮੰਤਰੀ ਨੇ ਅੱਗੇ ਕਿਹਾ ਕਿ ਉਹ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਲਈ ਰਾਜ ਭਰ ਦੀਆਂ ਮੰਡੀਆਂ ਦਾ ਨਿੱਜੀ ਤੌਰ ‘ਤੇ ਦੌਰਾ ਕਰ ਰਹੇ ਹਨ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਮੁਸ਼ਕਲ ਰਹਿਤ ਖਰੀਦ ਸੀਜ਼ਨ ਨੂੰ ਨੇਪਰੇ ਚਾੜ੍ਹਨ ਵਿੱਚ ਕੋਈ ਦਿੱਕਤ-ਪਰੇਸ਼ਾਨੀ ਨਾ ਆਵੇ।

ਭੁਗਤਾਨ ਦੇ ਮਾਮਲੇ ਵਿੱਚ 29000 ਕਰੋੜ ਰੁਪਏ ਤੋਂ ਵੱਧ ਦੇ ਘੱਟੋ-ਘੱਟ ਸਮਰਥਨ ਮੁੱਲ ਦੀ ਰਕਮ ਨੂੰ ਪਹਿਲਾਂ ਹੀ ਕਿਸਾਨਾਂ ਦੇ ਖਾਤਿਆਂ ਵਿੱਚ ਟਰਾਂਸਫ਼ਰ ਕਰ ਦਿੱਤਾ ਗਿਆ ਹੈ।

ਜ਼ਿਕਰਯੋਗ ਹੈ ਕਿ ਖਰੀਦ ਸੀਜ਼ਨ ਨੂੰ ਸਫ਼ਲਤਾਪੂਰਵਕ ਨੇਪਰੇ ਚਾੜ੍ਹਨ ਲਈ 1896 ਖਰੀਦ ਕੇਂਦਰ ਅਤੇ ਲਗਭਗ 986 ਆਰਜ਼ੀ ਯਾਰਡ ਸਥਾਪਤ ਕਰਨ ਵਰਗੇ ਪੁਖਤਾ ਪ੍ਰਬੰਧ ਕੀਤੇ ਗਏ ਹਨ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਦੇ ਪ੍ਰਮੁੱਖ ਸਕੱਤਰ ਰਾਹੁਲ ਤਿਵਾੜੀ, ਡਾਇਰੈਕਟਰ ਵਰਿੰਦਰ ਕੁਮਾਰ ਸ਼ਰਮਾ, ਵਧੀਕ ਡਾਇਰੈਕਟਰ ਡਾ. ਅੰਜੁਮਨ ਭਾਸਕਰ ਅਤੇ ਅਜੈਵੀਰ ਸਿੰਘ ਸਰਾਓ ਅਤੇ ਜਨਰਲ ਮੈਨੇਜਰ ਵਿੱਤ ਸਰਵੇਸ਼ ਕੁਮਾਰ ਸ਼ਾਮਿਲ ਸਨ।

ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਮਾਡਿਊਲ ਨਾਲ ਸਬੰਧਤ ਚਾਰ ਮੁਲਜ਼ਮ ਸੱਤ ਪਿਸਤੌਲਾਂ ਸਣੇ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 3 ਮਈ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਤਹਿਤ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸੱਤ ਆਧੁਨਿਕ ਪਿਸਤੌਲਾਂ ਸਮੇਤ ਚਾਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਕੇ ਸਰਹੱਦ ਪਾਰੋਂ ਹਥਿਆਰਾਂ ਦੀ ਤਸਕਰੀ ਦੇ ਇੱਕ ਹੋਰ ਮਾਡਿਊਲ ਦਾ ਪਰਦਾਫ਼ਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਸਮਰਬੀਰ ਸਿੰਘ ਉਰਫ਼ ਸਿਮਰ (21) ਵਾਸੀ ਮਹਿੰਦਰਾ ਕਲੋਨੀ, ਅੰਮ੍ਰਿਤਸਰ; ਸਤਨਾਮ ਸਿੰਘ ਉਰਫ਼ ਸੱਤਾ (23) ਵਾਸੀ ਪਿੰਡ ਫਤਿਹਪੁਰ, ਤਰਨ ਤਾਰਨ, ਜੋ ਮੌਜੂਦਾ ਸਮੇਂ ਅੰਮ੍ਰਿਤਸਰ ਦੇ ਕ੍ਰਿਸ਼ਨਾ ਨਗਰ ਵਿੱਚ ਰਹਿ ਰਿਹਾ ਸੀ; ਤਨੁਪ੍ਰੀਤ ਸਿੰਘ (26) ਵਾਸੀ ਪ੍ਰਤਾਪ ਨਗਰ, ਅੰਮ੍ਰਿਤਸਰ; ਅਤੇ ਕਰਨਜੋਤ ਸਿੰਘ ਉਰਫ਼ ਸਾਜਨ (26) ਵਾਸੀ ਕ੍ਰਿਸ਼ਨਾ ਨਗਰ ਅੰਮ੍ਰਿਤਸਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਹਥਿਆਰਾਂ ਵਿੱਚ ਆਸਟਰੀਆ ਦੇ ਬਣੇ ਦੋ 9ਐਮਐਮ ਗਲਾਕ, ਚੀਨ ਦੇ ਬਣੇ ਚਾਰ .30 ਬੋਰ ਅਤੇ ਇੱਕ .30 ਬੋਰ ਪਿਸਤੌਲ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਕਿਹਾ ਕਿ ਮੁੱਢਲੀ ਜਾਣਕਾਰੀ ਮੁਤਾਬਕ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਸਥਿਤ ਤਸਕਰਾਂ ਦੇ ਸੰਪਰਕ ਵਿੱਚ ਸਨ। ਉਨ੍ਹਾਂ ਦੱਸਿਆ ਕਿ ਗ਼ੈਰ-ਕਾਨੂੰਨੀ ਹਥਿਆਰਾਂ ਦੀਆਂ ਖੇਪਾਂ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੀਆਂ ਗਈਆਂ ਸਨ, ਜੋ ਸਥਾਨਕ ਕਾਰਕੁਨਾਂ ਰਾਹੀਂ ਅੱਗੇ ਅਪਰਾਧਿਕ ਤੱਤਾਂ ਵਿੱਚ ਵੰਡੀਆਂ ਗਈਆਂ ਸਨ।

ਡੀਜੀਪੀ ਨੇ ਕਿਹਾ ਕਿ ਮੁਲਜ਼ਮਾਂ ਦੇ ਹੋਰ ਸਾਥੀਆਂ ਦਾ ਪਤਾ ਲਗਾਉਣ ਲਈ ਨੈੱਟਵਰਕ ਦੇ ਅਗਲੇ-ਪਿਛਲੇ ਸਬੰਧਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਕਾਰਵਾਈ ਦੇ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਕਿਹਾ ਕਿ ਗੁਪਤ ਜਾਣਕਾਰੀ ਦੇ ਆਧਾਰ ‘ਤੇ ਇੱਕ ਯੋਜਨਾਬੱਧ ਕਾਰਵਾਈ ਵਿੱਚ ਮੁਲਜ਼ਮ ਸਮਰਬੀਰ ਉਰਫ਼ ਸਿਮਰ ਨੂੰ ਦੋ ਗਲਾਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ।

ਮੁਲਜ਼ਮ ਤੋਂ ਪੁੱਛਗਿੱਛ ਉਪਰੰਤ ਅੱਗੇ ਦੀ ਕਾਰਵਾਈ ਵਿੱਚ ਉਸਦੇ ਤਿੰਨ ਹੋਰ ਸਾਥੀਆਂ – ਸਤਨਾਮ ਉਰਫ ਸੱਤਾ, ਤਨੁਪ੍ਰੀਤ ਸਿੰਘ ਅਤੇ ਕਰਨਜੋਤ ਉਰਫ ਸਾਜਨ  ਨੂੰ ਗ੍ਰਿਫ਼ਤਾਰ ਕਰ ਲਿਆ ਗਿਆ, ਜਿਨ੍ਹਾਂ ਵੱਲੋਂ ਕੀਤੇ ਖੁਲਾਸਿਆਂ ਦੇ ਆਧਾਰ ‘ਤੇ ਪੰਜ ਹੋਰ ਪਿਸਤੌਲ ਬਰਾਮਦ ਹੋਏ।

ਪੁਲਿਸ ਕਮਿਸ਼ਨਰ ਨੇ ਕਿਹਾ ਕਿ ਦੋਸ਼ੀ ਸਤਨਾਮ ਉਰਫ ਸੱਤਾ ਪਹਿਲਾਂ ਹੀ ਵਪਾਰਕ ਮਾਤਰਾ ਵਿੱਚ ਹੈਰੋਇਨ ਦੀ ਬਰਾਮਦਗੀ ਨਾਲ ਸਬੰਧਤ ਇੱਕ ਪਿਛਲੇ ਮਾਮਲੇ ਵਿੱਚ ਵੀ ਸ਼ਾਮਲ ਰਿਹਾ ਹੈ, ਜਿਸ ਵਿੱਚ ਉਸਦੇ ਕਬਜ਼ੇ ਵਿੱਚੋਂ 8 ਕਿਲੋ ਹੈਰੋਇਨ ਬਰਾਮਦ ਕੀਤੀ ਗਈ ਸੀ। ਉਨ੍ਹਾਂ ਅੱਗੇ ਕਿਹਾ ਕਿ ਸਤਨਾਮ ਸੱਤਾ ਅਤੇ ਕਰਨਜੋਤ ਉਰਫ਼ ਸਾਜਨ ਇੱਕੋ ਗੁਆਂਢ ਵਿੱਚ ਰਹਿੰਦੇ ਹਨ, ਜੋ ਪਾਕਿਸਤਾਨ-ਅਧਾਰਤ ਹੈਂਡਲਰ ਦੇ ਨਿਰਦੇਸ਼ਾਂ ‘ਤੇ ਇਕੱਠੇ ਕੰਮ ਕਰ ਰਹੇ ਸਨ।

ਉਨ੍ਹਾਂ ਕਿਹਾ ਕਿ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਸਾਰੇ ਮੁਲਜ਼ਮ ਚੰਗੇ ਪੜ੍ਹੇ-ਲਿਖੇ ਹਨ ਅਤੇ ਪਹਿਲਾਂ ਇੱਕ ਨਿੱਜੀ ਫਰਮ ਵਿੱਚ ਸੇਲਜ਼ਮੈਨ ਵਜੋਂ ਕੰਮ ਕਰਦੇ ਰਹੇ ਹਨ। ਉਨ੍ਹਾਂ ਕਿਹਾ ਕਿ ਸਾਰੇ ਮੁਲਜ਼ਮ ਆਸ-ਪਾਸ ਦੇ ਇਲਾਕਿਆਂ ਵਿੱਚ ਰਹਿੰਦੇ ਹਨ ਅਤੇ ਇੱਕ ਦੂਜੇ ਨੂੰ ਚੰਗੀ ਤਰ੍ਹਾਂ ਜਾਣਦੇ ਹਨ।

ਇਸ ਸਬੰਧੀ ਅੰਮ੍ਰਿਤਸਰ ਦੇ ਪੁਲਿਸ ਥਾਣਾ ਛਾਉਣੀ ਵਿਖੇ ਅਸਲਾ ਐਕਟ ਦੀ ਧਾਰਾ 25 (1-ਏ, 6, 7, 8) ਤਹਿਤ ਐਫਆਈਆਰ ਨੰਬਰ 70 ਮਿਤੀ 30-04-2026 ਦਰਜ ਹੈ।

ਰਾਜਪਾਲ ਪੰਜਾਬ ਗੁਲਾਬ ਚੰਦ ਕਟਾਰੀਆ ਨੇ 6 ਨੌਜਵਾਨਾਂ ਨੂੰ ਲੈਪਟਾਪ ਦਿੱਤੇ
ਅੰਮ੍ਰਿਤਸਰ, 25 ਅਪ੍ਰੈਲ (     ) – ਪੰਜਾਬ ਦੇ ਰਾਜਪਾਲ ਸ੍ਰੀ ਗੁਲਾਬ ਚੰਦ ਕਟਾਰੀਆ ਨੇ ਅੱਜ ਭਾਰਤੀ ਰੈੱਡ ਕਰਾਸ ਸੁਸਾਇਟੀ ਵੱਲੋਂ 6 ਨੌਜਵਾਨਾਂ ਨੂੰ ਲੈਪਟਾਪ ਤਕਸੀਮ ਕੀਤੇ। ਗੁਰੂ ਨਾਨਕ ਦੇਵ ਯੂਨੀਵਰਸਿਟੀ ਅੰਮ੍ਰਿਤਸਰ ਦੇ ਗੈਸਟ ਹਾਊਸ ਵਿਖੇ ਇਨ੍ਹਾਂ ਹੋਣਹਾਰ ਨੌਜਵਾਨਾਂ ਨੂੰ ਲੈਪਟਾਪ ਤਕਸੀਮ ਕਰਦਿਆਂ ਰਾਜਪਾਲ ਪੰਜਾਬ ਨੇ ਕਿਹਾ ਕਿ ਸੂਚਨਾ ਤੇ ਤਕਨੌਲੋਜੀ ਦੇ ਅਜੋਕੇ ਸਮੇਂ ਵਿੱਚ ਕੰਪਿਊਟਰ ਸਿੱਖਿਆ ਹਰ ਨੌਜਵਾਨ ਲਈ ਬਹੁਤ ਹੀ ਜਰੂਰੀ ਬਣ ਚੁੱਕੀ ਹੈ ਅਤੇ ਇਸ ਤੋਂ ਬਿਨਾਂ ਰੁਜ਼ਗਾਰ ਦੇ ਮੌਕੇ ਹਾਸਲ ਕਰਨਾ ਮੁਸ਼ਕਲ ਹੈ। ਉਨ੍ਹਾਂ ਕਿਹਾ ਕਿ ਅਜੋਕਾ ਸਮਾਂ ਏ.ਆਈ. ਦਾ ਸਮਾਂ ਹੈ ਅਤੇ ਨੌਜਵਾਨਾਂ ਨੂੰ ਸਮੇਂ ਦੇ ਹਾਣੀ ਬਣਨ ਲਈ ਨਵੀਆਂ ਤਕਨੀਕਾਂ ਨੂੰ ਸਿੱਖਣਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਨੌਜਵਾਨਾਂ ਨੂੰ ਕਿਹਾ ਕਿ ਉਹ ਪੂਰੀ ਮਿਹਨਤ ਤੇ ਲਗਨ ਨਾਲ ਆਪਣੀ ਪੜ੍ਹਾਈ ਵੱਲ ਧਿਆਨ ਦੇਣ ਅਤੇ ਜ਼ਿੰਦਗੀ ਵਿੱਚ ਅੱਗੇ ਵੱਧਦੇ ਹੋਏ ਆਪਣੇ ਸੂਬੇ ਅਤੇ ਦੇਸ਼ ਦੀ ਸੇਵਾ ਕਰਨ।

ਇਸ ਮੌਕੇ ਨੌਜਵਾਨਾਂ ਨੇ ਲੈਪਟਾਪ ਦੇਣ ਲਈ ਮਾਣਯੋਗ ਰਾਜਪਾਲ ਪੰਜਾਬ ਅਤੇ ਭਾਰਤੀ ਰੈੱਡ ਕਰਾਸ ਸੁਸਾਇਟੀ ਦਾ ਧੰਨਵਾਦ ਕੀਤਾ। ਇਸ ਮੌਕੇ ਡਪਟੀ ਕਮਿਸ਼ਨਰ ਅੰਮ੍ਰਿਤਸਰ ਸ੍ਰੀ ਦਲਵਿੰਦਰਜੀਤ ਸਿੰਘ ਤੋਂ ਇਲਾਵਾ ਹੇਮਰ ਬੰਟੀ ਜੈਨ ਅਤੇ ਅਰੁਣ ਜੈਨ ਸਮੇਤ ਹੋਰ ਹਾਜ਼ਰੀਨ ਵੀ ਮੌਜੂਦ ਸਨ।

ਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਅਧਾਰਤ ਹਥਿਆਰ ਤਸਕਰੀ ਮਾਡਿਊਲ ਦਾ ਅੰਮ੍ਰਿਤਸਰ ਵਿੱਚ ਪਰਦਾਫ਼ਾਸ਼; ਛੇ ਪਿਸਤੌਲਾਂ ਸਮੇਤ ਤਿੰਨ ਕਾਬੂ
ਚੰਡੀਗੜ੍ਹ/ਅੰਮ੍ਰਿਤਸਰ, 20 ਅਪ੍ਰੈਲ: ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਦੇ ਮੱਦੇਨਜ਼ਰ ਚੱਲ ਰਹੀ ਮੁਹਿੰਮ ਦੌਰਾਨ ਵੱਡੀ ਸਫਲਤਾ ਦਰਜ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰ ਅਤੇ ਮੱਧ ਪ੍ਰਦੇਸ਼ ਅਧਾਰਤ ਗ਼ੈਰ-ਕਾਨੂੰਨੀ ਹਥਿਆਰ ਸਪਲਾਈ ਮਾਡਿਊਲ ਦੇ ਤਿੰਨ ਮੁਲਜ਼ਮਾਂ ਨੂੰ ਛੇ ਪਿਸਤੌਲਾਂ ਸਮਤੇ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਨੂੰ ਬੇਅਸਰ ਕਰ ਦਿੱਤਾ ਹੈ। ਇਹ ਜਾਣਕਾਰੀ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਅੱਜ ਇੱਥੇ ਸਾਂਝੀ ਕੀਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਦੀਪਕ ਸਿੰਘ ਉਰਫ਼ ਦੀਪੂ (22) ਵਾਸੀ ਕਸ਼ਮੀਰ ਐਵੇਨਿਊ,ਅੰਮ੍ਰਿਤਸਰ; ਅਰੁਣ ਕੁਮਾਰ ਉਰਫ਼ ਸਾਬੂ (26) ਵਾਸੀ ਨਾਰਾਇਣਗੜ੍ਹ, ਅੰਮ੍ਰਿਤਸਰ ਅਤੇ ਸੁਖਜਿੰਦਰ ਸਿੰਘ ਉਰਫ਼ ਸੁੱਖਾ (29) ਵਾਸੀ ਰੇਹਾਨਾ ਜੱਟਾਂ, ਕਪੂਰਥਲਾ ਵਜੋਂ ਹੋਈ ਹੈ। ਬਰਾਮਦ ਕੀਤੀਆਂ ਪਿਸਤੌਲਾਂ ਵਿੱਚ ਇੱਕ .30 ਬੋਰ ਪੀਐਕਸ5 ਪਿਸਤੌਲ, ਤਿੰਨ .32 ਬੋਰ ਅਤੇ ਦੋ .30 ਬੋਰ ਪਿਸਤੌਲਾਂ  ਸਮੇਤ ਸੱਤ ਜ਼ਿੰਦਾ ਕਾਰਤੂਸ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਮੱਧ ਪ੍ਰਦੇਸ਼ ਤੋਂ ਗੈਰ-ਕਾਨੂੰਨੀ ਹਥਿਆਰ ਖ਼ਰੀਦਦੇ ਸਨ। ਉਨ੍ਹਾਂ ਇਹ ਵੀ ਦੱਸਿਆ ਕਿ ਉਕਤ ਦੋਸ਼ੀ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ ,ਜੋ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੇ ਗੈਰ-ਕਾਨੂੰਨੀ ਹਥਿਆਰਾਂ ਨੂੰ ਆਪਣੇ ਸਥਾਨਕ ਹੈਂਡਲਰਾਂ ਰਾਹੀਂ ਖੇਤਰ ਵਿੱਚ ਸਪਲਾਈ ਕਰ  ਰਹੇ ਸਨ।  ਉਨ੍ਹਾਂ ਕਿਹਾ ਕਿ ਇਹ ਨੈੱਟਵਰਕ ਮਾਝਾ ਅਤੇ ਦੋਆਬਾ ਖੇਤਰਾਂ ਵਿੱਚ ਸਰਗਰਮੀ ਨਾਲ ਕੰਮ ਕਰ ਰਿਹਾ ਸੀ।

ਡੀਜੀਪੀ ਨੇ ਕਿਹਾ ਕਿ ਇਸ ਮਾਮਲੇ ਵਿੱਚ ਅਗਲੇ-ਪਿਛਲੇ  ਸਬੰਧ ਸਥਾਪਤ ਕਰਨ ਲਈ ਹੋਰ ਜਾਂਚ ਕੀਤੀ ਜਾ ਰਹੀ ਹੈ ਤਾਂ ਜੋ ਪੂਰੇ ਨੈੱਟਵਰਕ ਦਾ ਮੁਕੰਮਲ ਰੂਪ ਵਿੱਖ ਖ਼ਾਤਮਾ ਕੀਤਾ ਜਾ  ਸਕੇ।

ਆਪੇ੍ਰਸ਼ਨ ਸੰਬੰਧੀ ਵੇਰਵੇ ਸਾਂਝੇ ਕਰਦਿਆਂ ਪੁਲਿਸ ਕਮਿਸ਼ਨਰ (ਸੀ.ਪੀ.) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਪੁਖ਼ਤਾ ਇਤਲਾਹ ਦੇ ਆਧਾਰ ’ਤੇ ਯੋਜਨਾਬੱਧ ਆਪ੍ਰੇਸ਼ਨ ਤਹਿਤ ਪੁਲਿਸ ਟੀਮਾਂ ਨੇ ਕਾਰਵਾਈ ਕਰਦਿਆਂ ਪਹਿਲਾਂ ਦੀਪਕ ਉਰਫ਼ ਦੀਪੂ ਨੂੰ ਇੱਕ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ ਅਤੇ ਬਾਅਦ ਵਿੱਚ ਉਸਦੀ ਨਿਸ਼ਾਨਦੇਹੀ ’ਤੇ ਦੋ ਹੋਰ ਪਿਸਤੌਲ ਬਰਾਮਦ ਕੀਤੇ ਗਏ। ਉਨ੍ਹਾਂ ਅੱਗੇ ਦੱਸਿਆ ਕਿ ਦੀਪਕ ਦੇ ਖੁਲਾਸੇ ’ਤੇ, ਉਸਦੇ ਦੋ ਹੋਰ ਸਾਥੀਆਂ ਅਰੁਣ ਉਰਫ਼ ਸਾਬੂ ਅਤੇ ਸੁਖਜਿੰਦਰ ਉਰਫ਼ ਸੁੱਖਾ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਤਿੰਨ ਪਿਸਤੌਲ ਬਰਾਮਦ ਕੀਤੇ ਗਏ।

ਸੀ.ਪੀ. ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਇਹ ਵੀ ਪਤਾ ਲੱਗਾ ਹੈ ਕਿ ਮੁਲਜ਼ਮਾਂ ਨੇ ਇਹ ਗੈਰ-ਕਾਨੂੰਨੀ ਹਥਿਆਰ  ਵੱਡੀ ਅਪਰਾਧਿਕ ਵਾਰਦਾਤ ਨੂੰ ਅੰਜਾਮ ਦੇਣ ਲਈ ਖ਼ਰੀਦੇ ਸਨ, ਜਿਸਨੂੰ ਪੁਲਿਸ ਦੀ ਮੁਸਤੈਦ ਕਾਰਵਾਈ ਨੇ ਸਫਲਤਾਪੂਰਵਕ ਟਾਲ਼ ਦਿੱਤਾ ਹੈ। ਉਨ੍ਹਾਂ ਅੱਗੇ ਕਿਹਾ ਕਿ ਮੁਲਜ਼ਮ ਦੀਪਕ ਉਰਫ਼ ਦੀਪੂ ਅਤੇ ਅਰੁਣ ਉਰਫ਼ ਸਾਬੂ ਦੀ, ਪਹਿਲਾਂ ਵੀ ਇਰਾਦਾ ਕਤਲ , ਚੋਰੀ ਅਤੇ ਹੋਰ ਗੰਭੀਰ ਅਪਰਾਧਾਂ ਨਾਲ ਸਬੰਧਤ ਮਾਮਲਿਆਂ ਵਿੱਚ ਸ਼ਮੂਲੀਅਤ ਹੈ।

ਇਸ ਸਬੰਧ ਵਿੱਚ ਐਫਆਈਆਰ ਨੰਬਰ 61 ਮਿਤੀ 04-04-2026 ਨੂੰ ਅੰਮ੍ਰਿਤਸਰ ਦੇ ਸਿਵਲ ਲਾਈਨਜ਼ ਪੁਲਿਸ ਸਟੇਸ਼ਨ ਵਿਖੇ ਅਸਲਾ ਐਕਟ ਦੀ ਧਾਰਾ 25 ਤਹਿਤ ਕੇਸ ਦਰਜ ਕੀਤਾ ਗਿਆ ਹੈ।

ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼; ਚਾਰ ਹੈਂਡ ਗ੍ਰਨੇਡਾਂ ਅਤੇ ਦੋ ਪਿਸਤੌਲਾਂ ਸਮੇਤ ਇੱਕ ਵਿਅਕਤੀ ਅੰਮ੍ਰਿਤਸਰ ਤੋਂ ਗ੍ਰਿਫ਼ਤਾਰ
ਚੰਡੀਗੜ੍ਹ/ਅੰਮ੍ਰਿਤਸਰ, 16 ਅਪ੍ਰੈਲ:– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਜਾਰੀ ਮੁਹਿੰਮ ਦੌਰਾਨ ਵੱਡੀ ਸਫ਼ਲਤਾ ਤਹਿਤ ਪੰਜਾਬ ਪੁਲਿਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਇੱਕ ਦੋਸ਼ੀ ਨੂੰ ਗ੍ਰਿਫ਼ਤਾਰ ਕਰਕੇ ਆਈ.ਐਸ.ਆਈ ਦੀ ਹਮਾਇਤ ਵਾਲੇ ਸਰਹੱਦ ਪਾਰ ਦੇ ਅੱਤਵਾਦੀ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ ਅਤੇ ਦੋਸ਼ੀ ਦੇ ਕਬਜ਼ੇ ਵਿੱਚੋਂ ਚਾਰ ਪੀ-86 ਹੈਂਡ ਗ੍ਰਨੇਡ ਅਤੇ ਗੋਲੀ ਸਿੱਕੇ ਸਮੇਤ ਦੋ ਵਿਦੇਸ਼ੀ ਪਿਸਤੌਲ ਬਰਾਮਦ ਹੋਏ ਹਨ। ਇਹ ਜਾਣਕਾਰੀ ਅੱਜ ਇਥੇ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਦੋਸ਼ੀ ਦੀ ਪਛਾਣ ਸਾਗਰ ਸਿੰਘ ਵਜੋਂ ਹੋਈ ਹੈ, ਜੋ ਅੰਮ੍ਰਿਤਸਰ ਦੇ ਗੱਲੂਵਾਲ ਦਾ ਰਹਿਣ ਵਾਲਾ ਹੈ। ਇਹ ਕਾਰਵਾਈ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (ਐਸਐਸਓਸੀ) ਅੰਮ੍ਰਿਤਸਰ ਅਤੇ ਐਸਐਸਓਸੀ ਮੋਹਾਲੀ ਵੱਲੋਂ ਸਾਂਝੇ ਤੌਰ ‘ਤੇ ਕੀਤੀ ਗਈ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਮੁਤਾਬਕ ਉਕਤ ਦੋਸ਼ੀ ਵਿਦੇਸ਼ੀ ਹੈਂਡਲਰਾਂ ਦੇ ਨਿਰਦੇਸ਼ਾਂ ‘ਤੇ ਕੰਮ ਕਰ ਰਿਹਾ ਸੀ ਅਤੇ ਚੰਡੀਗੜ੍ਹ ਵਿੱਚ ਗ੍ਰਨੇਡ ਹਮਲੇ ‘ਚ ਸ਼ਾਮਲ ਅੱਤਵਾਦੀ ਮਾਡਿਊਲ ਨਾਲ ਉਸ ਦੇ ਸਬੰਧ ਹਨ। ਉਨ੍ਹਾਂ ਕਿਹਾ ਕਿ ਮਾਡਿਊਲ ਦੇ ਹੋਰ ਮੈਂਬਰਾਂ ਦੀ ਪਛਾਣ, ਟਰੈਕਿੰਗ ਅਤੇ ਗ੍ਰਿਫ਼ਤਾਰੀ ਲਈ ਅਗਲੇਰੀ ਜਾਂਚ ਜਾਰੀ ਹੈ।

ਏਆਈਜੀ ਸੁਖਮਿੰਦਰ ਸਿੰਘ ਮਾਨ ਨੇ ਕਿਹਾ ਕਿ ਪੁਲਿਸ ਨੂੰ ਖੁਫ਼ੀਆ ਜਾਣਕਾਰੀ ਮਿਲੀ ਸੀ ਕਿ ਹੈਂਡ ਗ੍ਰਨੇਡ ਅਤੇ ਹਥਿਆਰਾਂ ਦੀ ਇੱਕ ਖੇਪ ਪਾਕਿਸਤਾਨ ਤੋਂ ਭੇਜੀ ਗਈ ਹੈ, ਜਿਸਨੂੰ ਮਾਡਿਊਲ ਦੇ ਭਾਰਤ ਵਿਚਲੇ ਸਥਾਨਕ ਕਾਰਕੁਨਾਂ, ਜੋ ਅੱਤਵਾਦੀ ਹਮਲੇ ਦੀ ਯੋਜਨਾ ਬਣਾ ਰਹੇ ਹਨ, ਨੇ ਸਫ਼ਲਤਾਪੂਰਵਕ ਹਾਸਲ ਕਰ ਲਿਆ ਹੈ। ਉਨ੍ਹਾਂ ਕਿਹਾ ਕਿ ਤੇਜ਼ੀ ਨਾਲ ਕਾਰਵਾਈ ਕਰਦਿਆਂ ਆਪ੍ਰੇਸ਼ਨ ਚਲਾਇਆ ਗਿਆ, ਜਿਸ ਦੇ ਚਲਦਿਆਂ ਮੁਲਜ਼ਮ ਸਾਗਰ ਸਿੰਘ ਨੂੰ ਅੰਮ੍ਰਿਤਸਰ ਦੇ ਖਾਸਾ-ਰਾਮ ਤੀਰਥ ਰੋਡ ਤੋਂ ਗ੍ਰਿਫ਼ਤਾਰ ਕਰ ਲਿਆ ਗਿਆ।

ਏਆਈਜੀ ਨੇ ਦੱਸਿਆ ਕਿ ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਗ੍ਰਿਫ਼ਤਾਰ ਮੁਲਜ਼ਮ ਸ਼ੁਰੂ ਵਿੱਚ ਜਨਵਰੀ 2026 ਵਿੱਚ ਸੋਸ਼ਲ ਮੀਡੀਆ ਪਲੇਟਫਾਰਮ ਰਾਹੀਂ ਉਕਤ ਵਿਦੇਸ਼ੀ ਹੈਂਡਲਰਾਂ ਦੇ ਸੰਪਰਕ ਵਿੱਚ ਆਇਆ ਸੀ ਅਤੇ ਉਦੋਂ ਤੋਂ ਉਸਨੇ ਉਨ੍ਹਾਂ ਦੇ ਨਿਰਦੇਸ਼ਾਂ ‘ਤੇ ਕੰਮ ਕਰਨਾ ਸ਼ੁਰੂ ਕਰ ਦਿੱਤਾ ਸੀ। ਉਨ੍ਹਾਂ ਦੱਸਿਆ ਕਿ ਉਕਤ ਮੁਲਜ਼ਮ ਨੇ ਆਪਣੇ ਹੈਂਡਲਰ ਦੇ ਨਿਰਦੇਸ਼ਾਂ ‘ਤੇ ਹਥਿਆਰਾਂ ਅਤੇ ਗੋਲਾ ਬਾਰੂਦ ਦੀ ਖੇਪ ਪ੍ਰਾਪਤ ਕਰਕੇ ਉਸਨੂੰ ਨਿਰਧਾਰਤ ਥਾਂ ‘ਤੇ ਪਹੁੰਚਾਇਆ, ਜਿਸ ਲਈ ਉਸਨੂੰ ਪ੍ਰਤੀ ਖੇਪ ਬਦਲੇ ਪੈਸੇ ਦਿੱਤੇ ਗਏ। ਉਨ੍ਹਾਂ ਕਿਹਾ ਕਿ ਉਸਦੇ ਹੈਂਡਲਰ ਨੇ ਪੈਸੇ ਦੇ ਲਾਲਾਚ ਬਦਲੇ ਉਸਨੂੰ ਇਹ ਕੰਮ ਕਰਨ ਲਈ ਰਾਜ਼ੀ ਕੀਤਾ।

ਉਨ੍ਹਾਂ ਕਿਹਾ ਕਿ ਫਰਵਰੀ 2026 ਵਿੱਚ ਮੁਲਜ਼ਮ ਸਾਗਰ ਨੂੰ ਅੰਮ੍ਰਿਤਸਰ ਦਿਹਾਤੀ ਪੁਲਿਸ ਨੇ ਹਥਿਆਰਾਂ ਦੀ ਖੇਪ ਨਾਲ ਗ੍ਰਿਫ਼ਤਾਰ ਕੀਤਾ ਸੀ ਅਤੇ ਮਾਰਚ 2026 ਵਿੱਚ ਜ਼ਮਾਨਤ ਮਿਲਣ ਤੋਂ ਬਾਅਦ ਉਸਨੇ ਏਨਕ੍ਰਿਪਟਡ ਪਲੇਟਫਾਰਮਾਂ ਰਾਹੀਂ ਆਪਣੇ ਹੈਂਡਲਰ ਨਾਲ ਮੁੜ ਸੰਪਰਕ ਕਾਇਮ ਕੀਤਾ ਅਤੇ ਉਸ ਦੇ ਨਿਰਦੇਸ਼ਾਂ ‘ਤੇ ਮੁੜ ਅਪਰਾਧਿਕ ਗਤੀਵਿਧੀਆਂ ਵਿੱਚ ਸ਼ਾਮਲ ਹੋ ਗਿਆ। ਉਨ੍ਹਾਂ ਅੱਗੇ ਕਿਹਾ ਕਿ ਇਸ ਸਬੰਧੀ ਹੋਰ ਜਾਂਚ ਜਾਰੀ ਹੈ।

ਇਸ ਸਬੰਧ ਵਿੱਚ ਪੁਲਿਸ ਥਾਣਾ ਐਸਐਸਓਸੀ ਅੰਮ੍ਰਿਤਸਰ ਵਿਖੇ ਵਿਸਫੋਟਕ ਪਦਾਰਥ ਐਕਟ ਦੀ ਧਾਰਾ 4, ਅਸਲਾ ਐਕਟ ਦੀ ਧਾਰਾ 25 (1) (ਡੀ) ਅਤੇ ਭਾਰਤੀ ਨਿਆਂ ਸੰਹਿਤਾ (ਬੀਐਨਐਸ) ਦੀ ਧਾਰਾ 61 (2) ਤਹਿਤ ਐਫਆਈਆਰ ਨੰਬਰ 22 ਮਿਤੀ 15.04.2026 ਦਰਜ ਕੀਤੀ ਗਈ ਹੈ।

ਅਜਨਾਲਾ ਸ਼ਹਿਰ ‘ਚ 1.21 ਕਰੋੜ ਰੁਪਏ ਦੀ ਲਾਗਤ ਨਾਲ ਸੀਵਰੇਜ ਸਾਫ ਸਫਾਈ ਦਾ ਵਿਕਾਸ ਕਾਰਜ 15 ਅਗਸਤ ਤੱਕ ਹੋਵੇਗਾ ਮੁਕੰਮਲ-ਧਾਲੀਵਾਲ
ਅੰਮ੍ਰਿਤਸਰ/ਅਜਨਾਲਾ, 14 ਅਪ੍ਰੈਲ()- ਅੱਜ ਵਿਸਾਖੀ ਦਿਹਾੜੇ ਦੀਆਂ ਅਜਨਾਲਾ ਸ਼ਹਿਰੀਆਂ ਨਾਲ ਖੁਸ਼ੀਆਂ ਸਾਂਝੀਆਂ ਕਰਨ ਮੌਕੇ ਆਮ ਆਦਮੀ ਪਾਰਟੀ ਦੇ ਸੂਬਾ ਮੁੱਖ ਬੁਲਾਰੇ , ਵਿਧਾਇਕ ਤੇ ਸਾਬਕਾ ਮੰਤਰੀ ਪੰਜਾਬ ਸ. ਕੁਲਦੀਪ ਸਿੰਘ ਧਾਲੀਵਾਲ ਵਲੋਂ ਅਜਨਾਲਾ ਸ਼ਹਿਰ ‘ਚ ਹੀ ਪਿਛਲੇ ਲੰਮੇ ਸਮੇਂ ਤੋਂ ਸੀਵਰੇਜ ਸਫਾਈ ਦੀ ਪੈਦਾ ਹੋਈ ਸਮੱਸਿਆ ਨੂੰ ਹੱਲ ਕਰਨ ਲਈ 1.21 ਕਰੋੜ ਰੁਪਏ ਦੇ ਖਰਚੇ ਨਾਲ ਮੁਕੰਮਲ ਕੀਤੀ ਜਾਣ ਵਾਲੀ ਸੀਵਰੇਜ ਸਫਾਈ ਮੁਹਿੰਮ ਦਾ ਹਰੀ ਝੰਡੀ ਵਿਖਾ ਕੇ ਪੂਰੇ ਜੋਸ਼ੋ ਖਰੋਸ਼ ਨਾਲ ਆਗਾਜ਼ ਕੀਤਾ। ਸ. ਧਾਲੀਵਾਲ ਨੇ ਇਸ ਸਫਾਈ ਮੁਹਿੰਮ ਵਿਕਾਸ ਕਾਰਜ ਦੇ ਉਦਘਾਟਨ ਮੌਕੇ ਅਜਨਾਲਾ ਸ਼ਹਿਰੀਆਂ ਨੂੰ ਵਿਸ਼ਵਾਸ਼ ਦਿਵਾਇਆ ਕਿ ਅੱਜ ਤੋਂ ਸੀਵਰੇਜ ਸਾਫ ਸਫਾਈ ਦੀ ਮੁਹਿੰਮ ਪੰਜਾਬ ਵਾਟਰ ਸਪਲਾਈ ਤੇ ਸੀਵਰੇਜ ਬੋਰਡ ਕੋਲੋਂ ਸ਼ੁਰੂ ਕਰਵਾਈ ਗਈ ਹੈ, ਜੋ ਨਿਰਧਾਰਿਤ ਸਮੇਂ ‘ਚ 15 ਅਗਸਤ ਤੱਕ ਮੁਕੰਮਲ ਕਰਨ ਲਈ ਸੀਵਰੇਜ ਬੋਰਡ ਅਧਿਕਾਰੀਆਂ ਤੇ ਠੇਕੇਦਾਰ ਨੂੰ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਆਧੁਨਿਕ ਮਸ਼ੀਨਾਂ ਦੀ ਵਰਤੋਂ ਨਾਲ ਸੀਵਰੇਜ ਸਾਫ ਸਫਾਈ ਦੀ ਮੁਹਿੰਮ ਨੇਪੜੇ ਚਾੜੇ ਜਾਣ ਪਿੱਛੋਂ ਭਵਿੱਖ ਵਿੱਚ ਸ਼ਹਿਰੀਆਂ ਨੂੰ ਅਜਿਹੀ ਗੰਭੀਰ ਸੀਵਰੇਜ ਸਮੱਸਿਆ ਨਾਲ ਜੂਝਣਾ ਨਹੀਂ ਪਵੇਗਾ। ਸ. ਧਾਲੀਵਾਲ ਨੇ ਪ੍ਰਗਟਾਵਾ ਕੀਤਾ ਕਿ ਅਜਨਾਲਾ ਸ਼ਹਿਰ ‘ਚ ਪਾਏ ਗਏ 52 ਕਿਲੋਮੀਟਰ ਲੰਮੇ ਘੇਰੇ ‘ਚ ਸੀਵਰੇਜ ਦੀ ਪਿਛਲੇ 20 ਸਾਲਾਂ ਤੋਂ ਸਾਬਕਾ ਸਰਕਾਰਾਂ ਦੇ ਕਾਰਜਕਾਲ ‘ਚ ਇਕ ਵਾਰ ਵੀ ਸਫਾਈ ਨਹੀਂ ਕਰਵਾਈ ਗਈ। ਜਿਸ ਦੇ ਨਤੀਜੇ ਵਜੋਂ ਸ਼ਹਿਰ ਦੀਆਂ ਗਲੀਆਂ ‘ਚ ਸੀਵਰੇਜ ਦਾ ਗੰਦਾ ਪਾਣੀ ਖੁੱਲੇ ਆਮ ਫੈਲਣ ਦੇ ਮੱਦੇਨਜ਼ਰ ਗੰਦਗੀ ਦੀਆਂ ਕਈ ਤਰਾਂ ਦੀਆਂ ਬਿਮਾਰੀਆਂ ਤੋਂ ਸ਼ਹਿਰੀ ਪੀੜਤ ਹੋ ਰਹੇ ਸਨ। ਸ਼ਹਿਰੀਆਂ ਨੂੰ ਦਰਪੇਸ਼ ਇਸ ਪ੍ਰਮੁੱਖ ਸਮੱਸਿਆ ਨੂੰ ਹੱਲ ਕਰਵਾਉਣ ਲਈ ਉਨ੍ਹਾਂ ਵਲੋਂ ਕਾਫੀ ਜੱਦੋ ਜਹਿਦ ਕਰਨੀ ਪਈ ਕਿਉਂਕਿ ਸਾਬਕਾ ਸਰਕਾਰਾਂ ਵਲੋਂ ਸੀਵਰੇਜ ਸਫਾਈ ਦੀ ਤਾਣੀ ‘ਚ ਕਈ ਤਰਾਂ ਦੀਆਂ ਉਲਝਣਾ ਪੈਦਾ ਕੀਤੀਆਂ ਹੋਈਆਂ ਸਨ। ਅਤੇ ਬਰਸਾਤਾਂ ਦੇ ਦਿਨਾਂ ‘ਚ ਅਕਸਰ ਹੀ ਸੀਵਰੇਜ ਦੀਆਂ ਲਾਈਨਾਂ ਜਾਮ ਹੋ ਜਾਣ ਕਾਰਣ ਵੱਡੀ ਪੱਧਰ ਤੇ ਸ਼ਹਿਰੀ ਲੋਕ ਇਸ ਭਖਦੀ ਸਮੱਸਿਆ ਦਾ ਹੱਲ ਕਰਵਾਉਣ ਲਈ ਉਨ੍ਹਾਂ(ਸ. ਧਾਲੀਵਾਲ) ਤੱਕ ਸਿੱਧੀ ਜਾਂ ਫਿਰ ਨਗਰ ਪੰਚਾਇਤ ਪ੍ਰਸ਼ਾਸ਼ਨ ਕੋਲ ਪਹੁੰਚ ਬਣਾਉਂਦੇ ਸਨ। ਮੌਕੇ ਤੇ ਮੌਜੂਦ ਸੀਵਰੇਜ ਬੋਰਡ ਦੇ ਇੰਜੀਨੀਅਰ ਗੁਰਭੇਜ ਸਿੰਘ ਨੇ ਵਿਧਾਇਕ ਸ. ਧਾਲੀਵਾਲ ਨੂੰ ਜਨਤਕ ਤੌਰ ਤੇ ਭਰੋਸਾ ਦਿੱਤਾ ਕਿ ਸੀਵਰੇਜ ਸਫਾਈ ਮੁਹਿੰਮ ‘ਚ ਪੂਰੀ ਤਰਾਂ ਪਾਰਦਰਸ਼ਤਾ ਰੱਖਦਿਆਂ ਠੇਕੇਦਾਰ ਨੂੰ ਵੀ ਕੋਈ ਕੋਤਾਹੀ ਨਹੀਂ ਵਰਤਣ ਦਿੱਤੀ ਜਾਵੇਗੀ। ਇਸ ਮੌਕੇ ਤੇ ਖੁਸ਼ਪਾਲ ਸਿੰਘ ਧਾਲੀਵਾਲ, ਐਡਵੋਕੇਟ ਅਮਨਦੀਪ ਕੌਰ ਧਾਲੀਵਾਲ, ਨਗਰ ਪੰਚਾਇਤ ਅਜਨਾਲਾ ਦੇ ਪ੍ਰਧਾਨ ਭੱਟੀ ਜਸਪਾਲ ਸਿੰਘ ਢਿਲੋਂ, ਸ਼ਹਿਰੀ ਪ੍ਰਧਾਨ ਅਮਿਤ ਔਲ, ਬਲਾਕ ਪ੍ਰਧਾਨ ਦਵਿੰਦਰ ਸਿੰਘ ਸੋਨੂੰ , ਬਲਜਿੰਦਰ ਮਾਹਲ, ਸ਼ਿਵ ਚਾਹਲ, ਕੌਂਸਲਰ ਅਵਿਨਾਸ਼,ਓਡਵੋਕੇਟ ਸੰਦੀਪ ਕੌਸ਼ਲ ਗੱਟੂ, ਸੁੱਖ ਨਿੱਜਰ, ਪ੍ਰਧਾਨ , ਕੌਂਸਲਰ , ਸਰਗਰਮ ਸ਼ਹਿਰੀ ਵਲੰਟੀਅਰ, ਤੋਂ ਇਲਾਵਾ ਸੀਵਰੇਜ ਬੋਰਡ ਦੇ ਐਸਡੀਓ ਪ੍ਰਦੀਪ ਜੈਨ, ਤੇ ਨਗਰ ਪੰਚਾਇਤ ਅਜਨਾਲਾ ਦੇ ਕਾਰਜ ਸਾਧਕ ਅਫਸਰ ਦਿਨੇਸ਼ ਸੂਰੀ ਆਦਿ ਅਮਲਾ ਮੌਜੂਦ ਸੀ। ਇਸ ਤੋਂ ਪਹਿਲ ਮੁੱਖ ਬੁਲਾਰੇ ਤੇ ਵਿਧਾਇਕ ਸ. ਧਾਲੀਵਾਲ ਨੇ ਸਥਾਨਕ ਸ਼ਹਿਰ ‘ਚ ਗੁਰਦੁਆਰਾ ਸ਼ਹੀਦ ਬਾਬਾ ਦੀਪ ਸਿੰਘ ਵਿਖੇ ਨਤਮਸਤਕ ਹੋ ਕੇ ਸੰਗਤਾਂ ਨੂੰ ਜਿੱਥੇ ਖਾਲਸਾ ਸਾਜਨਾ ਦਿਵਸ ਦੀ ਲੱਖ ਲੱਖ ਵਧਾਈ ਪੇਸ਼ ਕੀਤੀ, ਉਥੇ ਸੰਗਤਾਂ ‘ਚ ਮੌਜੂਦ  ਧਾਰਮਿਕ ਸਿੱਖ ਸੰਸਥਾਵਾਂ ਦੇ ਨੁਮਾਇੰਦੀਆਂ ਤੇ ਗੁਰਦੁਆਰਾਂ ਕਮੇਟੀ ਦੇ ਆਹੁਦੇਦਾਰਾਂ ਨੂੰ ਬੀਤੇ ਕੱਲ ਪੰਜਾਬ ਵਿਧਾਨ ਸਭਾ ਦੇ ਬੁਲਏ ਗਏ ਵਿਸ਼ੇਸ਼ ਇਜਲਾਸ ‘ਚ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੇ ਉੱਦਮ ਨਾਲ ਜਾਗਤ ਜੋਤਿ ਸ੍ਰੀ ਗੁਰੁ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਾਨੂੰਨ ‘ਚ ਸੋਧ ਕਰਕੇ ਬੇਅਦਬੀ ਦੇ ਦੋਸ਼ੀਆਂ ਲਈ ਭਾਰੀ ਜੁਰਮਾਨਿਆਂ ਤੇ ਜ਼ੇਲਾਂ ‘ਚ ਤਾ ਉਮਰ ਕੈਦ (ਲਗਭਗ ਫਾਂਸੀ ਵਰਗੀ ਸਜ਼ਾ) ਦੀ ਵਿਵਸਥਾ ਕਰਕੇ ਬੇਅਦਬੀਆਂ ਲਈ ਜਿੰਮੇਵਾਰ ਦੋਸ਼ੀਆਂ ਨਾਲ ਹੀ ਸਾਜਿਸ਼ ਘਾੜਿਆਂ ਤੇ ਕਸਟੋਡੀਅਨ ਨੂੰ ਵੀ ਬਰਾਬਰ ਦੋਸ਼ਾਂ ਦੇ ਕਟਹਿਰੇ ‘ਚ ਲਿਆਉਣ ਦੀ ਵਿਵਸਥਾ ਕੀਤੀ ਗਈ। ਜਿਸ ਦੇ ਮੱਦੇਨਜ਼ਰ ਬੇਅਦਬੀਆਂ ਦੀਆਂ ਮੰਦਭਾਗੀਆਂ ਘਟਨਾਵਾਂ ਨੂੰ ਠੱਲ ਪਵੇਗੀ।

ਅੰਮ੍ਰਿਤਸਰ ਵਿੱਚ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਨਾਲ ਜੁੜੇ ਤਿੰਨ ਵਿਅਕਤੀ ਕਾਬੂ; 6 ਪਿਸਤੌਲ ਬਰਾਮਦ
ਚੰਡੀਗੜ੍ਹ/ਅੰਮ੍ਰਿਤਸਰ, 14 ਅਪ੍ਰੈਲ:– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਿੱਢੀ ਮੁਹਿੰਮ ਦੌਰਾਨ ਵੱਡੀ ਸਫਲਤਾ ਹਾਸਲ ਕਰਦਿਆਂ ਅੰਮ੍ਰਿਤਸਰ ਕਮਿਸ਼ਨਰੇਟ ਪੁਲਿਸ ਨੇ ਸਰਹੱਦ ਪਾਰੋਂ ਚੱਲ ਰਹੇ ਗੈਰ-ਕਾਨੂੰਨੀ ਹਥਿਆਰ ਤਸਕਰੀ ਮਾਡਿਊਲ ਦੇ ਤਿੰਨ ਮੁਲਜ਼ਮਾਂ ਨੂੰ ਛੇ ਆਧੁਨਿਕ ਪਿਸਤੌਲਾਂ ਸਮੇਤ ਗ੍ਰਿਫ਼ਤਾਰ ਕਰਕੇ ਇਸ ਮਾਡਿਊਲ ਦਾ ਪਰਦਾਫਾਸ਼ ਕੀਤਾ ਹੈ। ਇਹ ਜਾਣਕਾਰੀ ਅੱਜ ਇੱਥੇ ਡਾਇਰੈਕਟਰ ਜਨਰਲ ਆਫ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਦਿੱਤੀ।

ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਮੰਗਲ ਸਿੰਘ ਉਰਫ ਮੰਗਾ (30) ਵਾਸੀ ਪਿੰਡ ਕਾਜੀਕੋਟ ਤਰਨਤਾਰਨ; ਪ੍ਰਣਵ ਸ਼ਰਮਾ ਉਰਫ ਲੱਡੂ (24) ਵਾਸੀ ਆਰਚਿਡ ਵੈਲੀ, ਛੇਹਰਟਾ ਅੰਮ੍ਰਿਤਸਰ ਅਤੇ ਗੌਰਵ ਰਾਣਾ (25) ਵਾਸੀ ਗੁਰੂ ਨਾਨਕ ਐਵੀਨਿਊ, ਅੰਮ੍ਰਿਤਸਰ ਵਜੋਂ ਹੋਈ ਹੈ। ਬਰਾਮਦ ਕੀਤੇ ਗਏ ਪਿਸਤੌਲਾਂ ਵਿੱਚ ਦੋ ਚੀਨ ਦੇ ਬਣੇ .30 ਬੋਰ ਪਿਸਤੌਲ, ਇੱਕ ਜ਼ਿਗਾਨਾ .30 ਬੋਰ ਅਤੇ ਤਿੰਨ .30 ਬੋਰ ਦੇ ਪਿਸਤੌਲ ਸ਼ਾਮਲ ਹਨ।

ਡੀਜੀਪੀ ਗੌਰਵ ਯਾਦਵ ਨੇ ਦੱਸਿਆ ਕਿ ਮੁੱਢਲੀ ਜਾਂਚ ਮੁਤਾਬਕ ਦੋਸ਼ੀ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਪਾਕਿਸਤਾਨ ਅਧਾਰਤ ਤਸਕਰਾਂ ਦੇ ਸੰਪਰਕ ਵਿੱਚ ਸਨ। ਉਨ੍ਹਾਂ ਦੱਸਿਆ ਕਿ ਗੈਰ-ਕਾਨੂੰਨੀ ਹਥਿਆਰ ਸਰਹੱਦ ਪਾਰੋਂ ਡਰੋਨ ਰਾਹੀਂ ਭੇਜੇ ਜਾ ਰਹੇ ਸਨ ਅਤੇ ਇਹ ਦੋਸ਼ੀ ਖੇਪਾਂ ਪ੍ਰਾਪਤ ਕਰਕੇ ਅਪਰਾਧਿਕ ਤੱਤਾਂ ਨੂੰ ਸਪਲਾਈ ਕਰਦੇ ਸਨ।

ਡੀਜੀਪੀ ਨੇ ਕਿਹਾ ਕਿ ਇਸ ਪੂਰੇ ਨੈੱਟਵਰਕ ਦਾ ਪਰਦਾਫਾਸ਼ ਕਰਨ ਲਈ ਅਗਲੇ-ਪਿਛਲੇ ਸਬੰਧ ਸਥਾਪਤ ਕਰਨ ਵਾਸਤੇ ਹੋਰ ਜਾਂਚ ਜਾਰੀ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਕਮਿਸ਼ਨਰ ਆਫ ਪੁਲਿਸ (ਸੀਪੀ) ਅੰਮ੍ਰਿਤਸਰ ਗੁਰਪ੍ਰੀਤ ਸਿੰਘ ਭੁੱਲਰ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ‘ਤੇ ਕਾਰਵਾਈ ਕਰਦਿਆਂ ਪੁਲਿਸ ਟੀਮਾਂ ਨੇ ਸ਼ੱਕੀ ਮੰਗਲ ਸਿੰਘ ਉਰਫ ਮੰਗਾ ਨੂੰ ਇੱਕ .30 ਬੋਰ ਪਿਸਤੌਲ ਸਮੇਤ ਗ੍ਰਿਫ਼ਤਾਰ ਕੀਤਾ। ਉਸਦੇ ਖੁਲਾਸੇ ‘ਤੇ, ਸਹਿ-ਮੁਲਜ਼ਮ ਪ੍ਰਣਵ ਸ਼ਰਮਾ ਉਰਫ ਲੱਡੂ ਅਤੇ ਗੌਰਵ ਰਾਣਾ ਨੂੰ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਨ੍ਹਾਂ ਦੇ ਕਬਜ਼ੇ ਵਿੱਚੋਂ ਪੰਜ ਹੋਰ ਪਿਸਤੌਲ ਬਰਾਮਦ ਕੀਤੇ ਗਏ।

ਸੀਪੀ ਨੇ ਦੱਸਿਆ ਕਿ ਦੋਸ਼ੀ ਪ੍ਰਣਵ ਉਰਫ ਲੱਡੂ ਅਤੇ ਗੌਰਵ ਰਾਣਾ ਅਪਰਾਧਿਕ ਪਿਛੋਕੜ ਵਾਲੇ ਮੁਲਜ਼ਮ ਹਨ ਅਤੇ ਉਨ੍ਹਾਂ ਵਿਰੁੱਧ ਅਸਲਾ ਐਕਟ ਤਹਿਤ ਕੇਸ ਦਰਜ ਹਨ। ਉਨ੍ਹਾਂ ਅੱਗੇ ਦੱਸਿਆ ਕਿ ਦੋਵੇਂ ਦੋਸ਼ੀ ਬੰਦੂਕ ਦੀ ਨੋਕ ‘ਤੇ ਲੁੱਟ-ਖੋਹ ਕਰਨ ਸਬੰਧੀ ਥਾਣਾ ਰਣਜੀਤ ਐਵੇਨਿਊ ਵਿਖੇ ਦਰਜ ਮਾਮਲੇ ਵਿੱਚ ਵੀ ਲੋੜੀਂਦੇ ਹਨ।

ਇਸ ਸਬੰਧੀ ਐਫਆਈਆਰ ਨੰਬਰ 54 ਮਿਤੀ 04-04-2026 ਨੂੰ ਅੰਮ੍ਰਿਤਸਰ ਦੇ ਥਾਣਾ ਛਾਉਣੀ ਵਿਖੇ ਅਸਲਾ ਐਕਟ ਦੀ ਧਾਰਾ 25 (6,7,8) ਤਹਿਤ ਦਰਜ ਕੀਤੀ ਗਈ ਹੈ।