barnala – Riyasat News

ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਵੱਲੋਂ ਗੈਰ-ਕਾਨੂੰਨੀ ਅਤੇ ਅਣਫਿੱਟ ਵਾਹਨਾਂ ਦੀ ਆਵਾਜਾਈ ’ਤੇ ਪਾਬੰਦੀ ਦੇ ਹੁਕਮ ਜਾਰੀ
ਬਰਨਾਲਾ, 12 ਮਈ-   ਜ਼ਿਲ੍ਹਾ ਮੈਜਿਸਟਰੇਟ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ.ਏ.ਐਸ. ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 ਦੀ ਧਾਰਾ 163 ਅਧੀਨ ਜ਼ਿਲ੍ਹਾ ਬਰਨਾਲਾ ਅੰਦਰ ਅਜਿਹੇ ਵਾਹਨਾਂ ਦੀ ਆਵਾਜਾਈ ’ਤੇ ਰੋਕ ਲਗਾਉਣ ਸਬੰਧੀ ਹੁਕਮ ਜਾਰੀ ਕੀਤੇ ਗਏ ਹਨ, ਜੋ ਮੋਟਰ ਵਹੀਕਲ ਐਕਟ 1988 ਅਨੁਸਾਰ ਸੜਕਾਂ ’ਤੇ ਚੱਲਣ ਯੋਗ ਨਹੀਂ ਹਨ।
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਧਿਆਨ ਵਿੱਚ ਆਇਆ ਹੈ ਕਿ ਕਈ ਅਜਿਹੇ ਵਾਹਨ ਆਮ ਸੜਕਾਂ ’ਤੇ ਚਲਾਏ ਜਾ ਰਹੇ ਹਨ ਜੋ ਸਰਕਾਰੀ ਨਿਯਮਾਂ ਅਤੇ ਪ੍ਰਦੂਸ਼ਣ ਮਾਪਦੰਡਾਂ ਦੀ ਉਲੰਘਣਾ ਕਰਦੇ ਹਨ। ਇਨ੍ਹਾਂ ਵਾਹਨਾਂ ਕਾਰਨ ਨਾ ਸਿਰਫ ਪ੍ਰਦੂਸ਼ਣ ਵਿੱਚ ਵਾਧਾ ਹੋ ਰਿਹਾ ਹੈ, ਸਗੋਂ ਕਈ ਵਾਰ ਗੰਭੀਰ ਸੜਕ ਦੁਰਘਟਨਾਵਾਂ ਵੀ ਵਾਪਰਦੀਆਂ ਹਨ, ਜਿਸ ਨਾਲ ਆਮ ਲੋਕਾਂ ਦੀ ਸਿਹਤ, ਜਾਨ-ਮਾਲ ਅਤੇ ਸੁਰੱਖਿਆ ਨੂੰ ਖਤਰਾ ਪੈਦਾ ਹੁੰਦਾ ਹੈ।
ਜ਼ਿਲ੍ਹਾ ਮੈਜਿਸਟਰੇਟ ਨੇ ਕਿਹਾ ਕਿ ਅਜਿਹੇ ਗੈਰ-ਕਾਨੂੰਨੀ ਅਤੇ ਅਣਫਿੱਟ ਵਾਹਨਾਂ ਕਾਰਨ ਅਮਨ-ਕਾਨੂੰਨ ਦੀ ਸਥਿਤੀ ਵੀ ਪ੍ਰਭਾਵਿਤ ਹੁੰਦੀ ਹੈ ਅਤੇ ਕਈ ਵਾਰ ਲੜਾਈ-ਝਗੜਿਆਂ ਵਰਗੀਆਂ ਘਟਨਾਵਾਂ ਵੀ ਵਾਪਰਦੀਆਂ ਹਨ। ਇਸ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਬਰਨਾਲਾ ਦੀ ਹਦੂਦ ਅੰਦਰ ਕਿਸੇ ਵੀ ਅਜਿਹੇ ਵਾਹਨ ਨੂੰ ਸੜਕਾਂ, ਪ੍ਰਾਈਵੇਟ ਮਾਰਕੀਟਾਂ ਜਾਂ ਹੋਰ ਜਨਤਕ ਥਾਵਾਂ ’ਤੇ ਚਲਾਉਣ ’ਤੇ ਪਾਬੰਦੀ ਲਗਾਈ ਗਈ ਹੈ, ਜੋ ਮੋਟਰ ਵਹੀਕਲ ਐਕਟ 1988 ਤਹਿਤ ਬਣੇ ਨਿਯਮਾਂ ਅਨੁਸਾਰ ਚੱਲਣ ਯੋਗ ਨਹੀਂ ਹਨ।
ਇਹ ਹੁਕਮ 11 ਜੁਲਾਈ 2026 ਤੱਕ ਜ਼ਿਲ੍ਹਾ ਬਰਨਾਲਾ ਅੰਦਰ ਲਾਗੂ ਰਹਿਣਗੇ।

ਡੇਂਗੂ, ਮਲੇਰੀਆ ਤੋਂ ਬਚਾਅ ਲਈ ਜਾਗਰੂਕਤਾ ਅਤੇ ਇਲਾਜ ਜ਼ਰੂਰੀਃ ਸਿਵਲ ਸਰਜਨ
ਬਰਨਾਲਾ, 8 ਮਈ-      ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਦੇ ਹੁਕਮਾਂ ਅਨੁਸਾਰ ਅਤੇ ਡਾਇਰੈਕਟਰ ਸਿਹਤ ਵਿਭਾਗ ਪੰਜਾਬ ਦੇ ਪੱਤਰ ਅਨੁਸਾਰ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਨਰਸਿੰਗ ਸਟੂਡੈਂਟਸ ਦੇ ਸਹਿਯੋਗ ਨਾਲ ਪਿਛਲੇ ਸਾਲ ਡੇਂਗੂ ਪ੍ਰਭਾਵਿਤ ਖੇਤਰ ਅਤੇ ਘਰ-ਘਰ ਜਾ ਕੇ ਡੇਂਗੂ, ਦੇ ਲੱਛਣ ਜਾਂਚ ਅਤੇ ਇਲਾਜ ਬਾਰੇ ਜਾਣਕਾਰੀ ਦਿੱਤੀ ਗਈ ਅਤੇ ਖੜ੍ਹੇ ਪਾਣੀ ਵਾਲੀਆਂ ਥਾਂਵਾਂ ‘ਤੇ ਲਾਰਵੇ ਦੀ ਚੈਕਿੰਗ ਕੀਤੀ ਗਈ ਤਾਂ ਜੋ ਮੱਛਰਾਂ ਰਾਹੀਂ ਹੋਣ ਵਾਲੀਆਂ ਬਿਮਾਰੀਆਂ ਨੂੰ ਅੱਗੇ ਫੈਲਣ ਤੋਂ ਰੋਕਿਆ ਜਾ ਸਕੇ, ਇਨ੍ਹਾਂ ਸਬਦਾਂ ਦਾ ਪ੍ਰਗਟਾਵਾਂ ਸਿਵਲ ਸਰਜਨ ਬਰਨਾਲਾ ਡਾ. ਹਰੀਪਾਲ ਸਿੰਘ ਸਿੱਧੂ ਵੱਲੋਂ ਕੀਤਾ ਗਿਆ।

ਡਾ. ਸਾਕਸੀ ਸੋਨੀ ਅਤੇ ਡਾ.ਮੁਨੀਸ਼ ਕੁਮਾਰ ਜ਼ਿਲ੍ਹਾ ਐਪੀਡੋਮੋਲੋਜਿਸਟ ਨੇ ਦੱਸਿਆ ਕਿ ਤੇਜ਼ ਬੁਖਾਰ,ਅੱਖਾਂ ਦੇ ਪਿਛਲੇ ਹਿੱਸੇ ‘ਚ ਦਰਦ,ਜੋੜ ਤੇ ਮਾਸ ਪੇਸੀਆਂ ‘ਚ ਦਰਦ ਸਰੀਰ ‘ਤੇ ਲਾਲ ਰੰਗ ਦੇ ਧੱਫੜ ਅਤੇ ਨੱਕ ਜਾਂ ਮਸੂੜਿਆਂ ਚੋਂ ਖੂਨ ਆਉਣ ਆਦਿ ਲੱਛਣ ਦਿਖਾਈ ਦੇਣ ਤਾਂ ਤੁਰੰਤ ਡਾਕਟਰੀ ਸਲਾਹ ਅਨੁਸਾਰ ਇਲਾਜ ਕਰਵਾਉਣਾ ਚਾਹੀਦਾ ਹੈ। ਡੇਂਗੂ ਦਾ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿੱਚ ਮੁਫ਼ਤ ਕੀਤਾ ਜਾਂਦਾ ਹੈ।

ਗੁਰਮੇਲ ਸਿੰਘ ਢਿੱਲੋਂ,ਗੁਰਪ੍ਰੀਤ ਸਿੰਘ ਸਹਿਣਾ ਅਤੇ ਸੁਰਿੰਦਰ ਸਿੰਘ ਹੈਲਥ ਸੁਪਰਵਾਇਜ਼ਰ ਨੇ ਦੱਸਿਆ ਕਿ ਡੇਂਗੂ ਦੀ ਰੋਕਥਾਮ ਲਈ ਹਰ ਸ਼ੁੱਕਰਵਾਰ  ਡੇਂਗੂ ‘ਤੇ ਵਾਰ ਮੁਹਿੰਮ ਤਹਿਤ ਖੜ੍ਹੇ ਪਾਣੀ ਦੇ ਸੋਮੇ ਜਿਵੇਂ ਪੰਛੀਆਂ ਲਈ ਪਾਣੀ ਦੇ ਬਰਤਨ,ਖੇਲਾਂ, ਕੂਲਰ ਫਰਿੱਜ ਦੀ ਬੈਕ ਟਰੇਅ ਆਦਿ ਨੂੰ ਖਾਲੀ ਕਰਨਾ ਚਾਹੀਦਾ ਹੈ। ਸਿਹਤ ਵਿਭਾਗ ਦੇ ਕਰਮਚਾਰੀਆਂ ਵੱਲੋਂ ਲਾਰਵੇ ਦੀ ਜਾਂਚ ਦੌਰਾਨ ਜਿਸ ਜਗ੍ਹਾ ‘ਤੇ ਪਾਣੀ ਦੇ ਸੋਮੇ ‘ਚ ਲਾਰਵਾ ਮਿਲਦਾ ਹੈ ਤਾਂ ਤੁਰੰਤ ਲਾਰਵੀ ਸਾਈਡ ਨਾਲ ਨਸ਼ਟ ਕਰ ਦਿੱਤਾ ਜਾਂਦਾ ਹੈ।

ਸੰਸਦ ਮੈਂਬਰ ਮੀਤ ਹੇਅਰ ਵਲੋਂ 70 ਕਰੋੜ ਦੀ ਲਾਗਤ ਵਾਲੇ ਸੀਵਰੇਜ ਪ੍ਰੋਜੈਕਟ ਦੀ ਸ਼ੁਰੂਆਤ
ਹੰਡਿਆਇਆ (ਬਰਨਾਲਾ), 6 ਮਈ-      ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਵਲੋਂ ਅੱਜ ਹੰਡਿਆਇਆ ਕੈਂਚੀਆਂ ਵਿਖੇ ਬਰਨਾਲਾ ਸ਼ਹਿਰ ਦੇ 69 ਕਰੋੜ ਤੋਂ ਵੱਧ ਲਾਗਤ ਵਾਲੇ ਸੀਵਰੇਜ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ।

ਇਸ ਮੌਕੇ ਸੰਬੋਧਨ ਕਰਦੇ ਹੋਏ ਐਮ ਪੀ ਸ੍ਰੀ ਮੀਤ ਹੇਅਰ ਨੇ ਕਿਹਾ ਕਿ ਬਰਨਾਲਾ ਸ਼ਹਿਰ ਵਿਚ ਸੀਵਰੇਜ ਅਤੇ ਜਲ ਸਪਲਾਈ ਨੂੰ ਬਿਹਤਰ ਬਣਾਉਣ ਲਈ 83 ਕਰੋੜ ਰੁਪਏ ਖਰਚੇ ਜਾਣੇ ਹਨ। ਓਹਨਾਂ ਦੱਸਿਆ ਕਿ 6963.55 ਲੱਖ ਰੁਪਏ ਸਿਰਫ ਸੀਵਰੇਜ ਦੇ ਨਿਕਾਸੀ ਸਿਸਟਮ ਲਈ ਖਰਚੇ ਜਾਣੇ ਹਨ ਤੇ ਇਸ ਕੰਮ ਲਈ ਟੈਂਡਰ ਲੱਗਣ ਤੋਂ ਬਾਅਦ ਹੁਣ ਸ਼ੁਰੂਆਤ ਹੋ ਗਈ ਹੈ। ਓਹਨਾਂ ਦੱਸਿਆ ਕਿ ਇਸ ਪ੍ਰੋਜੈਕਟ ਤਹਿਤ ਬਰਨਾਲਾ ਸ਼ਹਿਰ ਦੇ ਵੱਖ ਵੱਖ ਇਲਾਕਿਆਂ ਵਿਚ 65 ਕਿਲੋਮੀਟਰ ਲੰਬੀ ਪਾਇਪਲਾਈਨ ਪਾਈ ਜਾਣੀ ਹੈ ਜਿਸ ਮਗਰੋਂ ਸੀਵਰੇਜ ਦੀ ਕੋਈ ਸਮੱਸਿਆ ਨਹੀਂ ਰਹੇਗੀ।

ਓਹਨਾਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਜਿਨ੍ਹਾਂ ਵਲੋਂ ਕਰੋੜਾਂ ਰੁਪਏ ਦੇ ਫੰਡ ਬਰਨਾਲਾ ਜ਼ਿਲ੍ਹੇ ਦੇ ਵਿਕਾਸ ਕਾਰਜਾਂ ਲਈ ਜਾਰੀ ਕੀਤੇ ਜਾ ਰਹੇ ਹਨ। ਓਹਨਾਂ ਕਿਹਾ ਕਿ ਜਿੱਥੇ ਕਰੋੜਾਂ ਦੀ ਲਾਗਤ ਨਾਲ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ, ਓਥੇ ਸੜਕਾਂ ਚੌੜੀਆਂ (10 ਤੋਂ 18 ਫੁੱਟ) ਵੀ ਕੀਤੀਆਂ ਜਾ ਰਹੀਆਂ ਹਨ। ਇਸ ਤੋਂ ਇਲਾਵਾ 300 ਕਰੋੜ ਰੁਪਏ ਸਿਰਫ ਜਲ ਸਰੋਤ ਮਹਿਕਮੇ ਰਾਹੀਂ ਲਿਆਂਦੇ ਗਏ ਹਨ ਜਿਸ ਨਾਲ ਖੇਤਾਂ ਵਿਚ ਪਾਈਪਲਾਈਨਾਂ ਪਾਈਆਂ ਗਈਆਂ ਹਨ, ਇਸ ਤੋਂ ਇਲਾਵਾ ਮੋਘੇ ਨਵੇਂ ਕੱਢਣ ਦੇ ਨਾਲ ਨਾਲ ਖਾਲ ਬਹਾਲ ਕੀਤੇ ਗਏ ਹਨ।

ਓਹਨਾਂ ਦਾਅਵਾ ਕੀਤਾ ਕਿ ਇਨ੍ਹਾਂ ਉਪਰਾਲਿਆਂ ਨਾਲ ਇਲਾਕੇ ਵਿਚ ਪਾਣੀ ਦਾ ਪੱਧਰ ਹੋਰ ਨੀਵਾਂ ਜਾਣ ਤੋਂ ਰੁਕਿਆ ਹੈ, ਕਿਉੰਕਿ ਨਹਿਰੀ ਪਾਣੀ ਦੀ ਲਾਗਤ ਵਧੀ ਹੈ। ਓਹਨਾਂ ਕਿਹਾ ਕਿ ਬਰਨਾਲਾ ਹਲਕੇ ਵਿਚ ਆਉਂਦੇ ਦਿਨੀ ਹੋਰ ਵੀ ਪ੍ਰੋਜੈਕਟਾਂ ਦੀ ਸ਼ੁਰੂਆਤ ਕੀਤੀ ਜਾਵੇਗੀ।

ਇਸ ਮੌਕੇ ਚੇਅਰਮੈਨ ਨਗਰ ਸੁਧਾਰ ਟਰੱਸਟ ਸ੍ਰੀ ਰਾਮ ਤੀਰਥ ਮੰਨਾ, ਐਕਸੀਅਨ ਸੀਵਰੇਜ ਬੋਰਡ ਐੱਸ ਐੱਸ ਢਿੱਲੋਂ, ਗੁਰਜੀਤ ਸਿੰਘ ਰਾਮਨਵਾਸੀਆ, ਨਛੱਤਰ ਸਿੰਘ (ਸਟੈਂਡਰਡ ਕੰਬਾਈਨ), ਮੱਖਣ ਸਿੰਘ (ਬਲਕਾਰ ਕੰਬਾਈਨ), ਗੁਰਮੇਲ ਸਿੰਘ ਤੇ ਇਲਾਕੇ ਦੇ ਹੋਰ ਪਤਵੰਤੇ ਮੌਜੂਦ ਸਨ।

ਮਰਦਮਸ਼ੁਮਾਰੀ 2027: ਚੇਅਰਮੈਨ ਪਰਮਿੰਦਰ ਭੰਗੂ ਨੇ ਕੀਤੀ ਸਵੈ ਗਣਨਾ
ਬਰਨਾਲਾ, 6 ਮਈ

ਮਰਦਮਸ਼ੁਮਾਰੀ 2027 ਦੇ ਪਹਿਲੇ ਪੜਾਅ ਤਹਿਤ ਅੱਜ ਜ਼ਿਲ੍ਹਾ ਯੋਜਨਾ ਬੋਰਡ ਬਰਨਾਲਾ ਦੇ ਚੇਅਰਮੈਨ ਸ. ਪਰਮਿੰਦਰ ਸਿੰਘ ਭੰਗੂ ਨੇ ਪੋਰਟਲ ‘ਤੇ ਆਪਣੇ ਵੇਰਵੇ ਭਰ ਕੇ ਸਵੈ ਗਣਨਾ ਕੀਤੀ।

ਇਸ ਮੌਕੇ ਉਹਨਾਂ ਜ਼ਿਲ੍ਹਾ ਵਾਸੀਆਂ ਨੂੰ ਵੀ ਸਰਕਾਰ ਦੇ ਅਧਿਕਾਰਤ ਜਨਗਣਨਾ ਪੋਰਟਲ se.census.gov.in  ‘ਤੇ ਜਾ ਕੇ ਸਵੈ ਗਣਨਾ ਕਰਨ ਦਾ ਸੱਦਾ ਦਿੱਤਾ। ਓਹਨਾਂ ਕਿਹਾ ਕਿ ਸਵੈ ਗਣਨਾ 30 ਅਪ੍ਰੈਲ ਤੋਂ ਸ਼ੁਰੂ ਹੋ ਚੁੱਕੀ ਹੈ ਅਤੇ 14 ਮਈ 2026 ਤੱਕ ਖੁਦ ਜਾਣਕਾਰੀ ਭਰਨ ਦੀ ਸਹੂਲਤ ਮਿਲੇਗੀ। ਇਸ ਤੋਂ ਇਲਾਵਾ 15 ਮਈ ਤੋਂ 13 ਜੂਨ 2026 ਤੱਕ ਘਰਾਂ ਦੀ ਸੂਚੀਕਰਨ (HLO)  ਦਾ ਪਹਿਲਾ ਪੜਾਅ ਸ਼ੁਰੂ ਹੋਵੇਗਾ ਜਿਸ ਵਿਚ ਗਿਣਤੀਕਾਰ ਘਰ ਘਰ ਜਾ ਕੇ ਗਿਣਤੀ ਕਰਨਗੇ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਨੇ ਵੀ ਸਵੈ ਗਣਨਾ ਕੀਤੀ ਅਤੇ ਜ਼ਿਲ੍ਹਾ ਵਾਸੀਆਂ ਨੂੰ ਆਪਣੇ ਵੇਰਵੇ ਆਪ ਭਰਨ ਦੀ ਅਪੀਲ ਕੀਤੀ।

ਓਹਨਾਂ ਦੱਸਿਆ ਕਿ ਸਵੈ ਗਣਨਾ ਲਈ ਸਰਕਾਰ ਦੇ ਅਧਿਕਾਰਤ ਜਨਗਣਨਾ ਪੋਰਟਲ se.census.gov.in  ‘ਤੇ ਜਾਣਾ ਹੈ। ਭਾਸ਼ਾ ਦੀ ਚੋਣ ਕਰੋ ਅਤੇ ਆਪਣੇ ਮੋਬਾਈਲ ਨੰਬਰ ਅਤੇ ਬੁਨਿਆਦੀ ਜਾਣਕਾਰੀ ਦੀ ਵਰਤੋਂ ਕਰਕੇ ਪੋਰਟਲ ‘ਤੇ ਲੌਗਇਨ ਕਰੋ। ਪੋਰਟਲ ‘ਤੇ ਦਿੱਤੇ ਗਏ ਸਵਾਲਾਂ ਦੇ ਜਵਾਬ ਆਪਣੀ ਸਹੂਲਤ ਅਨੁਸਾਰ ਭਰੋ। ਜਿਵੇਂ ਹੀ ਸਫਲਤਾਪੂਰਵਕ ਫਾਰਮ ਸਬਮਿਟ ਹੋਵੇਗਾ, ਨਾਗਰਿਕ ਨੂੰ ਇੱਕ ‘ਸੈਲਫ-ਐਨੂਮਰੇਸ਼ਨ ਆਈ ਡੀ’ (SE ID) ਜਨਰੇਟ ਕਰਕੇ ਦੇਵੇਗਾ। ਜਦੋਂ ਜਨਗਣਨਾ ਮੁਲਾਜ਼ਮ ਘਰ ਆਵੇਗਾ ਤਾਂ ਨਾਗਰਿਕ ਨੂੰ ਸਿਰਫ ਇਹ ਆਈ ਡੀ ਦਿਖਾਉਣੀ ਹੋਵੇਗੀ। ਇਸ ਨਾਲ ਜਾਣਕਾਰੀ ਦੀ ਤਸਦੀਕ ਹੋ ਜਾਵੇਗੀ ਅਤੇ ਦੁਬਾਰਾ ਫਾਰਮ ਭਰਨ ਦੀ ਲੋੜ ਨਹੀਂ ਪਵੇਗੀ।

245 ਕਰੋੜ ਦੀ ਲਾਗਤ ਨਾਲ ਜ਼ਿਲ੍ਹਾ ਬਰਨਾਲਾ ਦੀਆਂ ਸੜਕਾਂ ਦਾ ਕੀਤਾ ਜਾ ਰਿਹੈ ਨਵੀਨੀਕਰਨ: ਮੀਤ ਹੇਅਰ
ਬਰਨਾਲਾ, 5 ਮਈ-       ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਨੇ ਅੱਜ ਇੱਥੇ ਨਗਰ ਨਿਗਮ ਬਰਨਾਲਾ ਅਧੀਨ ਕਰੀਬ ਪੌਣੇ 2 ਕਰੋੜ ਦੀ ਲਾਗਤ ਵਾਲੇ ਸੜਕਾਂ ਦੇ ਨਵੀਨੀਕਰਨ ਦੇ ਕੰਮਾਂ ਦੇ ਨੀਂਹ ਪੱਥਰ ਰੱਖੇ।

ਇਸ ਮੌਕੇ ਸੰਬੋਧਨ ਕਰਦੇ ਹੋਏ ਉਹਨਾਂ ਦੱਸਿਆ ਕਿ ਸੰਘੇੜਾ ਤੋਂ ਸੰਧੂ ਪੱਤੀ ਚੌਕ ਬਰਨਾਲਾ ਨੂੰ ਜੋੜਦੀ ਸੜਕ ਦਾ ਕੰਮ ਕਰੀਬ 30 ਲੱਖ ਦੀ ਲਾਗਤ ਨਾਲ ਸ਼ੁਰੂ ਹੋ ਚੁੱਕਿਆ ਹੈ। ਸੰਧੂ ਪੱਤੀ ਚੌਕ ਤੋਂ ਸ਼ਹੀਦ ਸੇਵਾ ਸਿੰਘ ਠਕਰੀਵਾਲਾ ਚੌਕ ਵਾਲੀ ਸੜਕ ਦਾ ਤਕਰੀਬਨ 74 ਲੱਖ, ਸੇਖਾ ਫਾਟਕ ਤੋਂ ਸੇਖਾ ਕੈਂਚੀਆਂ ਵਾਲੀ ਸੜਕ ਦਾ ਕੰਮ ਕਰੀਬ 66 ਲੱਖ ਦੀ ਲਾਗਤ ਨਾਲ ਮੁਕੰਮਲ ਕੀਤਾ ਜਾਵੇਗਾ। ਓਹਨਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿਚ ਬਰਨਾਲਾ ਸ਼ਹਿਰ ਦੇ ਹੋਰ ਕਈ ਵਿਕਾਸ ਕੰਮ ਸ਼ੁਰੂ ਕਰਵਾਏ ਜਾਣਗੇ।

ਓਹਨਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕਰੋੜਾਂ ਰੁਪਏ ਦੀ ਲਾਗਤ ਨਾਲ ਪਿੰਡਾਂ ਅਤੇ ਸ਼ਹਿਰਾਂ ਦੀਆਂ ਸੜਕਾਂ ਦਾ ਨਵੀਨੀਕਰਨ ਕੀਤਾ ਜਾ ਰਿਹਾ ਹੈ ਅਤੇ ਨਾਲ ਹੀ ਵੱਡੀ ਗਿਣਤੀ ਸੜਕਾਂ ਚੌੜੀਆਂ ਵੀ ਕੀਤੀਆਂ ਜਾ ਰਹੀਆਂ ਹਨ। ਓਹਨਾਂ ਕਿਹਾ ਕਿ ਜ਼ਿਲ੍ਹਾ ਬਰਨਾਲਾ ਵਿੱਚ ਸੜਕਾਂ ਲਈ ਮਾਨ ਸਰਕਾਰ ਵਲੋਂ 245 ਕਰੋੜ ਰੁਪਏ ਜਾਰੀ  ਕੀਤੇ ਗਏ ਹਨ ਅਤੇ ਇੱਕਲੇ ਬਰਨਾਲਾ ਹਲਕੇ ਲਈ 100 ਕਰੋੜ ਦੀ ਲਾਗਤ ਨਾਲ ਕੰਮ ਕੀਤੇ ਜਾ ਰਹੇ ਹਨ।

ਓਹਨਾਂ ਕਿਹਾ ਸਰਕਾਰ ਵਲੋਂ ਸੜਕਾਂ ਦੇ ਮਿਆਰੀ ਕੰਮ ਉੱਤੇ ਜ਼ੋਰ ਦਿੱਤਾ ਹੈ ਅਤੇ ਸੜਕਾਂ ਦੀ ਗੁਣਵੱਤਾ ਵਿਚ ਊਣਤਾਈ ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਇਸ ਮੌਕੇ ਡਿਪਟੀ ਕਮਿਸ਼ਨਰ ਬਰਨਾਲਾ ਅਤੇ ਕਮਿਸ਼ਨਰ ਨਗਰ ਨਿਗਮ ਹਰਪ੍ਰੀਤ ਸਿੰਘ ਆਈ ਏ ਐੱਸ, ਜ਼ਿਲ੍ਹਾ ਯੋਜਨਾ ਬੋਰਡ ਦੇ ਚੇਅਰਮੈਨ ਪਰਮਿੰਦਰ ਸਿੰਘ ਭੰਗੂ, ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਰੁਪਿੰਦਰ ਸਿੰਘ ਸੀਤਲ, ਹਲਕਾ ਇੰਚਾਰਜ ਹਰਿੰਦਰ ਸਿੰਘ ਧਾਲੀਵਾਲ ਤੇ ਹੋਰ ਪਤਵੰਤੇ ਮੌਜੂਦ ਸਨ।

ਈ ਸੇਵਾ: ਜ਼ਿਲ੍ਹਾ ਬਰਨਾਲਾ ਦਾ ਸੂਬੇ ਵਿਚੋਂ ਪਹਿਲਾ ਸਥਾਨ ਬਰਕਰਾਰ
ਬਰਨਾਲਾ, 3 ਮਈ-     ਸੇਵਾ ਕੇਂਦਰਾਂ ਦੀਆਂ ਅਤੇ ਈ-ਸੇਵਾ ਪੋਰਟਲ ਉੱਤੇ ਸਭ ਤੋਂ ਘੱਟ ਬਕਾਇਆ ਅਰਜ਼ੀਆਂ ਨਾਲ (0.3 ਫ਼ੀਸਦੀ) ਜ਼ਿਲ੍ਹਾ ਬਰਨਾਲਾ ਸੂਬੇ ਵਿਚੋਂ ਲਗਾਤਾਰ ਪਹਿਲੇ ਸਥਾਨ ‘ਤੇ ਚੱਲ ਰਿਹਾ ਹੈ।

ਡਿਪਟੀ ਕਮਿਸ਼ਨਰ ਬਰਨਾਲਾ ਹਰਪ੍ਰੀਤ ਸਿੰਘ ਆਈ.ਏ.ਐਸ. ਨੇ ਦੱਸਿਆ ਕਿ ਜ਼ਿਲ੍ਹਾ ਪ੍ਰਸ਼ਾਸਨ ਬਰਨਾਲਾ ਲੋਕਾਂ ਨੂੰ ਪਾਰਦਰਸ਼ੀ ਅਤੇ ਸਮਾਂਬੱਧ ਸੇਵਾਵਾਂ ਦੇਣ ਲਈ ਵਚਨਬੱਧ ਹੈ ਤਾਂ ਜੋ ਕਿ ਲੋਕਾਂ ਦੀ ਖੱਜਲ ਖੁਆਰੀ ਨਾ ਹੋਵੇ। ਓਹਨਾਂ ਦੱਸਿਆ ਕਿ 3 ਮਈ 2025 ਤੋਂ 2 ਮਈ 2026 ਤੱਕ ਜ਼ਿਲ੍ਹੇ ਵਿੱਚ ਈ-ਸੇਵਾ ਅਤੇ ਕੁਨੈਕਟ ਪੋਰਟਲ ਰਾਹੀਂ ਕੁੱਲ 1,24,716 ਅਰਜ਼ੀਆਂ ਪ੍ਰਾਪਤ ਹੋਈਆਂ। ਇਨ੍ਹਾਂ ਵਿੱਚੋਂ 1,08,453 ਅਰਜ਼ੀਆਂ ਦਾ ਨਿਰਧਾਰਤ ਸਮੇਂ ਅੰਦਰ ਨਿਬੇੜਾ ਕੀਤਾ ਗਿਆ ਹੈ, ਜਦਕਿ 13,061 ਅਰਜ਼ੀਆਂ ਪ੍ਰਕਿਰਿਆ ਅਧੀਨ ਹਨ ਅਤੇ 3202 ਅਰਜ਼ੀਆਂ ਵੱਖ-ਵੱਖ ਕਾਰਨਾਂ ਕਰਕੇ ਵਾਪਸ ਭੇਜੀਆਂ ਗਈਆਂ ਹਨ।

ਓਹਨਾਂ ਦੱਸਿਆ ਕਿ ਸਭ ਤੋਂ ਜ਼ਿਆਦਾ ਜਾਤੀ ਸਰਟੀਫਿਕੇਟ, ਰਿਹਾਇਸ਼ੀ ਸਰਟੀਫਿਕੇਟ, ਈ ਡਬਲਿਊ ਐੱਸ ਸਰਟੀਫਿਕੇਟ (ਆਰਥਿਕ ਤੌਰ ‘ਤੇ ਕਮਜ਼ੋਰ ਵਰਗ), ਆਮਦਨ ਸਰਟੀਫਿਕੇਟ ਤੇ ਬੁਢਾਪਾ ਪੈਨਸ਼ਨ ਲਈ ਅਪਲਾਈ ਕੀਤਾ ਜਾਂਦਾ ਹੈ ਅਤੇ ਯੋਗ ਲਾਭਪਾਤਰੀਆਂ ਨੂੰ ਸਕੀਮਾਂ ਦਾ ਲਾਭ ਅਤੇ ਸਰਟੀਫਿਕੇਟ ਮਿੱਥੇ ਸਮੇਂ ਦੇ ਅੰਦਰ ਅੰਦਰ ਮੁਹਈਆ ਕਰਨਾ ਯਕੀਨੀ ਬਣਾਇਆ ਜਾਂਦਾ ਹੈ।

ਇਸ ਮੌਕੇ ਮੁੰਨੀ ਦੇਵੀ ਵਾਸੀ ਪ੍ਰੇਮ ਨਗਰ, ਧਨੌਲਾ ਰੋਡ ਬਰਨਾਲਾ ਨੇ ਦੱਸਿਆ ਕਿ ਉਸਨੇ ਬੁਢਾਪਾ ਪੈਨਸ਼ਨ ਲਈ 18 ਅਪ੍ਰੈਲ ਨੂੰ ਸੇਵਾ ਕੇਂਦਰ ਬਰਨਾਲਾ ਵਿੱਚ ਅਪਲਾਈ ਕੀਤਾ ਸੀ ਅਤੇ 26 ਅਪ੍ਰੈਲ ਨੂੰ ਇਸਦਾ ਪੈਨਸ਼ਨ ਕੇਸ ਮਨਜ਼ੂਰ ਹੋ ਕੇ ਉਸਦੀ ਪੈਨਸ਼ਨ ਲੱਗ ਗਈ।

ਇਸੇ ਤਰ੍ਹਾਂ ਕੁਲਦੀਪ ਸਿੰਘ ਪੁੱਤਰ ਨਾਜਰ ਸਿੰਘ ਵਾਸੀ ਠੀਕਰੀਵਾਲਾ ਨੇ ਦੱਸਿਆ ਕਿ ਉਸਨੇ ਆਪਣੀ ਮਾਤਾ ਦੇ ਮੌਤ ਸਰਟੀਫਿਕੇਟ ਲਈ 15 ਅਪ੍ਰੈਲ ਨੂੰ ਅਪਲਾਈ ਕੀਤਾ ਸੀ, ਜਿਸ ਦੀ ਸਮਾਂ ਸੀਮਾ 29 ਅਪ੍ਰੈਲ ਸੀ ਜਦਕਿ ਓਸਨੂੰ 28 ਅਪ੍ਰੈਲ ਨੂੰ ਸਰਟੀਫਿਕੇਟ ਮਿਲ ਗਿਆ।

ਇਸੇ ਤਰ੍ਹਾਂ ਜਿਉਣ ਸਿੰਘ ਪੁੱਤਰ ਲਾਭ ਸਿੰਘ ਵਾਸੀ ਚੁਹਾਨਕੇ ਖੁਰਦ ਨੇ ਆਪਣੇ ਬੱਚੇ ਦੇ ਜਨਮ ਸਰਟੀਫਿਕੇਟ ਲਈ 15 ਅਪਰੈਲ ਨੂੰ ਅਪਲਾਈ ਕੀਤਾ ਸੀ ਤੇ 24 ਅਪ੍ਰੈਲ ਨੂੰ ਸਰਟੀਫਿਕੇਟ ਜਾਰੀ ਹੋ ਗਿਆ ਜਦਕਿ ਸਮਾਂ ਸੀਮਾ 27 ਅਪ੍ਰੈਲ ਸੀ।

ਨਾੜ ਸੜਨ ਦਾ ਮਾਮਲਾ: ਡੀਐਸਪੀ, ਐਸਐਚਓ ਤੇ 3 ਕਲੱਸਟਰ ਅਫ਼ਸਰਾਂ ਨੂੰ ਨੋਟਿਸ ਜਾਰੀ
ਬਰਨਾਲਾ, 29 ਅਪ੍ਰੈਲ-    ਜ਼ਿਲ੍ਹੇ ਦੇ ਕੁਝ ਇਲਾਕਿਆਂ ਵਿੱਚ ਕਣਕ ਦਾ ਨਾੜ ਸੜਨ ਦੇ ਮਾਮਲੇ ਵਿਚ ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈਏਐਸ ਵੱਲੋਂ ਡੀਐਸਪੀ, ਐਸਐਚਓ ਅਤੇ 3 ਕਲੱਸਟਰ ਅਫ਼ਸਰਾਂ ਨੂੰ ਨੋਟਿਸ ਜਾਰੀ ਕੀਤੇ ਗਏ ਹਨ।

ਡਿਪਟੀ ਕਮਿਸ਼ਨਰ ਵਲੋਂ ਅੱਜ ਐਸਐਸਪੀ ਬਰਨਾਲਾ ਮੁਹੰਮਦ ਸਰਫ਼ਰਾਜ਼ ਆਲਮ ਨਾਲ ਪਿੰਡ ਢਿੱਲਵਾਂ ਪਟਿਆਲਾ ਅਤੇ ਮੌੜ ਨਾਭਾ ਵਿਚ ਨਾੜ ਸੜਨ ਦੇ ਮਾਮਲੇ ਵਿਚ ਖੇਤਾਂ ਦਾ ਦੌਰਾ ਕਰਨ ਤੋਂ ਬਾਅਦ ਸਬੰਧਤ ਅਫ਼ਸਰਾਂ ਨੂੰ ਡਿਊਟੀ ਵਿਚ ਲਾਪਰਵਾਹੀ ਵਰਤਣ ਦੇ ਮਾਮਲੇ ਵਿਚ ਨੋਟਿਸ ਜਾਰੀ ਕੀਤੇ ਗਏ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪਰਾਲੀ ਸਾੜਨ ਨੂੰ ਰੋਕਣ ਲਈ 40 ਕਲੱਸਟਰ, ਸਹਾਇਕ ਕਲੱਸਟਰ ਅਤੇ 254 ਨੋਡਲ ਅਧਿਕਾਰੀ ਤਾਇਨਾਤ ਕੀਤੇ ਗਏ ਹਨ। ਉਨ੍ਹਾਂ ਕਿਹਾ ਕਿ ਪਰਾਲੀ ਸਾੜਨ ਦੇ ਮਾਮਲਿਆਂ ਵਿੱਚ ਸਬੰਧਤ ਕਿਸਾਨਾਂ ਖ਼ਿਲਾਫ਼ ਵੀ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਿਸੇ ਵੀ ਪੱਧਰ ‘ਤੇ ਡਿਊਟੀ ਵਿਚ ਲਾਪਰਵਾਹੀ ਜਾਂ ਕੋਤਾਹੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਉਨ੍ਹਾਂ ਪਰਾਲੀ ਪ੍ਰੋਟੈਕਸ਼ਨ ਫੋਰਸ ਵਿੱਚ ਤਾਇਨਾਤ ਅਮਲੇ ਨੂੰ ਨਿਰਦੇਸ਼ ਦਿੱਤੇ ਕਿ ਆਉਣ ਵਾਲੇ ਦਿਨਾਂ ਵਿੱਚ ਨਾੜ ਸਾੜਨ ਦਾ ਕੋਈ ਵੀ ਮਾਮਲਾ ਸਾਹਮਣੇ ਨਾ ਆਵੇ।

ਉਨ੍ਹਾਂ ਕਿਸਾਨਾਂ ਨੂੰ ਵੀ ਅਪੀਲ ਕੀਤੀ ਕਿ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਪਰਾਲੀ ਪ੍ਰਬੰਧਨ ਕੀਤਾ ਜਾਵੇ।

ਕਣਕ ਦਾ ਨਾੜ ਸਾੜਨ ਦੇ ਮਾਮਲੇ ਵਿਚ ਕੇਸ ਤੇ ਜੁਰਮਾਨਾ
ਬਰਨਾਲਾ, 28 ਅਪ੍ਰੈਲ-       ਜ਼ਿਲ੍ਹਾ ਬਰਨਾਲਾ ਵਿੱਚ ਕਣਕ ਦੇ ਨਾੜ ਨੂੰ ਅੱਗ ਲਾਉਣ ਤੋਂ ਰੋਕਣ ਲਈ ਜਿੱਥੇ ਕਿਸਾਨਾਂ ਨੂੰ ਲਗਾਤਾਰ ਜਾਗਰੂਕ ਜਾ ਰਿਹਾ ਹੈ, ਓਥੇ ਅਜਿਹਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਵੀ ਕੀਤੀ ਜਾ ਰਹੀ ਹੈ। ਪਿੰਡ ਪੰਧੇਰ ਵਿਚ ਨਾੜ ਸਾੜਨ ਦਾ ਮਾਮਲਾ ਸਾਹਮਣੇ ਆਉਣ ‘ਤੇ ਕਿਸਾਨ ਵਿਰੁੱਧ ਐਫ਼ਆਈਆਰ ਦਰਜ ਕਰਕੇ ਜੁਰਮਾਨਾ ਕੀਤਾ ਗਿਆ ਹੈ।

ਡਿਪਟੀ ਕਮਿਸ਼ਨਰ ਬਰਨਾਲਾ ਸ੍ਰੀ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਕਣਕ ਦੀ ਰਹਿੰਦ-ਖਹੂੰਦ (ਨਾੜ) ਨੂੰ ਅੱਗ ਲਗਾਉਣ/ਸਾੜਨ ’ਤੇ  ਪੂਰਨ ਪਾਬੰਦੀ ਦੇ ਹੁਕਮ ਜਾਰੀ ਕੀਤੇ ਹੋਏ ਹਨ। ਇਸਦੇ ਬਾਵਜੂਦ ਅੱਗ ਲਾਉਣ ਵਾਲੇ ਕਿਸਾਨਾਂ ਵਿਰੁੱਧ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾ ਰਹੀ ਹੈ।

ਪਿੰਡ ਪੰਧੇਰ ਦੇ ਕਿਸਾਨ ਅਵਤਾਰ ਸਿੰਘ ਵਲੋਂ 1 ਏਕੜ ਰਕਬੇ ਵਿੱਚ ਅੱਗ ਲਾਉਣ ਦਾ ਮਾਮਲਾ ਸਾਹਮਣੇ ਆਇਆ ਜਿਸ ‘ਤੇ ਹਵਾ ਗੁਣਵੱਤਾ ਪ੍ਰਬੰਧਨ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਬਰਨਾਲਾ ਪੁਲਿਸ ਵਲੋਂ ਐਫ਼ਆਈਆਰ ਦਰਜ ਕੀਤੀ ਗਈ ਹੈ ਅਤੇ ਹਵਾ ਦੀ ਗੁਣਵੱਤਾ ਪ੍ਰਬੰਧਨ ਨਿਯਮ 2023 ਅਧੀਨ 5 ਹਜ਼ਾਰ ਰੁਪਏ ਜੁਰਮਾਨਾ (ਵਾਤਾਵਰਨ ਮੁਆਵਜ਼ਾ) ਕੀਤਾ ਗਿਆ ਹੈ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਕਣਕ ਦਾ ਨਾੜ ਸਾੜਨ ਦੀਆਂ ਘਟਨਾਵਾਂ ਨੂੰ ਰੋਕਣ ਲਈ 40 ਕਲੱਸਟਰ, ਸਹਾਇਕ ਕਲੱਸਟਰ ਅਤੇ 254 ਨੋਡਲ ਅਫ਼ਸਰ ਨਿਯੁਕਤ ਕੀਤੇ ਹੋਏ ਹਨ ਜੋ ਫੀਲਡ ਵਿੱਚ ਰਹਿ ਕੇ ਅਜਿਹੇ ਮਾਮਲਿਆਂ ਉੱਤੇ ਲਗਾਤਾਰ ਨਜ਼ਰ ਰੱਖ ਰਹੇ ਹਨ। ਓਹਨਾਂ ਕਿਹਾ ਕਿ ਜਿਹੜੇ ਪਿੰਡਾਂ ਵਿਚ ਪਿਛਲੇ ਸਮੇਂ ਪਰਾਲੀ ਨੂੰ ਅੱਗ ਲਾਉਣ ਦੇ ਜਿਆਦਾ ਮਾਮਲੇ ਆਏ ਸਨ, ਓਹਨਾਂ ਦੀ ਵਿਸ਼ੇਸ਼ ਨਜ਼ਰਸਾਨੀ ਕੀਤੀ ਜਾ ਰਹੀ ਹੈ।

ਓਹਨਾਂ ਕਿਹਾ ਕਿ ਕਣਕ ਦੇ ਨਾੜ ਨੂੰ ਸਾੜਨ ਨਾਲ ਜਿੱਥੇ ਹਵਾ ਪ੍ਰਦੂਸ਼ਣ ਫੈਲਦਾ ਹੈ, ਓਥੇ ਮਨੁੱਖੀ ਸਿਹਤ ਦਾ ਨੁਕਸਾਨ ਹੁੰਦਾ ਹੈ ਅਤੇ ਜ਼ਮੀਨ ਦੀ ਉਪਜਾਊ ਸ਼ਕਤੀ ਘਟਦੀ ਹੈ। ਇਸ ਲਈ ਜ਼ਿਲ੍ਹੇ ਵਿੱਚ ਪਰਾਲੀ ਸਾੜਨ ਦੇ ਮਾਮਲਿਆਂ ਉੱਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ।

ਓਹਨਾਂ ਜ਼ਿਲ੍ਹੇ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਫ਼ਸਲੀ ਰਹਿੰਦ ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਪਰਾਲੀ ਦਾ ਵਾਤਾਵਰਨ ਪੱਖੀ ਨਿਬੇੜੇ ਕਰਨ। ਅਜਿਹਾ ਨਾ ਕਰਨ ਵਾਲਿਆਂ ਵਿਰੁੱਧ ਬਣਦੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਵਧੀਕ ਡਿਪਟੀ ਕਮਿਸ਼ਨਰ ਨੇ ਟਰੇਡਰਜ਼ ਕਮਿਸ਼ਨ ਨਾਲ ਸਬੰਧਤ ਸ਼ਿਕਾਇਤਾਂ ਦਾ ਹਰ ਸੰਭਵ ਹੱਲ ਕਰਨ ਦੇ ਦਿੱਤੇ ਨਿਰਦੇਸ਼
ਬਰਨਾਲਾ, 27 ਅਪ੍ਰੈਲ     ਪੰਜਾਬ ਸਰਕਾਰ ਵੱਲੋਂ ਗਠਿਤ ਪੰਜਾਬ ਟਰੇਡਰਜ਼ ਕਮਿਸ਼ਨ ਦੀਆਂ ਸ਼ਿਕਾਇਤਾਂ ਦੇ ਹਰ ਸੰਭਵ ਹੱਲ ਲਈ ਡਿਪਟੀ ਕਮਿਸ਼ਨਰ ਸ੍ਰੀ ਹਰਪ੍ਰੀਤ ਸਿੰਘ ਦੇ ਨਿਰਦੇਸ਼ਾਂ ਅਨੁਸਾਰ ਵਧੀਕ ਡਿਪਟੀ ਕਮਿਸ਼ਨਰ (ਜ) ਸ੍ਰੀ ਵਿਵੇਕ ਕੁਮਾਰ ਮੋਦੀ ਦੀ ਪ੍ਰਧਾਨਗੀ ਹੇਠ ਵੱਖ-ਵੱਖ ਵਿਭਾਗੀ ਅਧਿਕਾਰੀਆਂ ਅਤੇ ਪੰਜਾਬ ਟਰੇਡਰਜ਼ ਕਮਿਸ਼ਨ ਦੇ ਨੁਮਾਇੰਦਿਆਂ ਨਾਲ ਅਹਿਮ ਮੀਟਿੰਗ ਹੋਈ।

ਇਸ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਨੇ ਵੱਖ-ਵੱਖ ਵਿਭਾਗਾਂ ਨਾਲ ਸਬੰਧਤ ਵਿਭਾਗਾਂ ਦੀਆਂ ਸ਼ਿਕਾਇਤਾਂ ਵਿੱਚੋਂ ਕੁਝ ਸ਼ਿਕਾਇਤਾਂ ਦਾ ਮੌਕੇ ‘ਤੇ ਹੀ ਨਿਪਟਾਰਾ ਕੀਤਾ ਅਤੇ ਰਹਿੰਦੀਆਂ ਸ਼ਿਕਾਇਤਾਂ ਦੀ ਸਮੀਖਿਆ ਕੀਤੀ। ਉਨ੍ਹਾਂ ਕਿਹਾ ਕਿ ਆਨਲਾਈਨ ਪ੍ਰਾਪਤ ਸ਼ਿਕਾਇਤਾਂ ਦਾ ਨਿਸ਼ਚਿਤ ਸਮੇਂ ਅੰਦਰ ਨਿਪਟਾਰਾ ਯਕੀਨੀ ਬਣਾਇਆ ਜਾਵੇ।

ਵਧੀਕ ਡਿਪਟੀ ਕਮਿਸ਼ਨਰ ਨੇ ਸਬੰਧਤ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸ਼ਹਿਰ ਦੇ ਵਪਾਰੀਆਂ ਨੂੰ ਵਪਾਰ ਸਬੰਧੀ ਜਾਂ ਕਿਸੇ ਵੀ ਪ੍ਰਕਾਰ ਦੀਆਂ ਆ ਰਹੀਆਂ ਸਮੱਸਿਆਵਾਂ ਨੂੰ ਪਹਿਲ ਦੇ ਅਧਾਰ ‘ਤੇ ਹੱਲ ਕੀਤਾ ਜਾਵੇ।

ਇਸ ਮੌਕੇ ਜੀ ਐਮ ਡੀਆਈਸੀ ਨੀਰਜ ਸੇਤੀਆ, ਜ਼ਿਲ੍ਹਾ ਮੰਡੀ ਅਫ਼ਸਰ ਬੀਰ ਇੰਦਰ ਸਿੰਘ, ਜੀ ਐੱਸ ਟੀ ਤੋਂ ਏ ਐੱਸ ਟੀ ਓ ਅਮਨਦੀਪ ਗਾਂਧੀ, ਜ਼ਿਲ੍ਹਾ ਟਰੇਡਰਜ਼ ਕਮਿਸ਼ਨ ਦੇ ਚੇਅਰਮੈਨ ਸ੍ਰੀ ਰਾਜੀਵ ਲੂਬੀ, ਭਦੌੜ ਤੋਂ ਸ੍ਰੀ ਮੁਨੀਸ਼ ਗਰਗ ਤੇ ਹੋਰ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ ਹਾਜ਼ਰ ਸਨ।

ਵਿਧਾਇਕ ਪੰਡੋਰੀ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਚੀਮਾ ਦੇ 14.96 ਲੱਖ ਦੇ ਵਿਕਾਸ ਕੰਮਾਂ ਦਾ ਉਦਘਾਟਨ
ਬਰਨਾਲਾ, 25 ਅਪ੍ਰੈਲ ਪੰਜਾਬ ਸਰਕਾਰ ਦੀ ‘ਸਿੱਖਿਆ ਕ੍ਰਾਂਤੀ 2.0’ ਮੁਹਿੰਮ ਤਹਿਤ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਚੀਮਾ ਵਿਖੇ ਇੱਕ ਵਿਸ਼ੇਸ਼ ਉਦਘਾਟਨ ਸਮਾਰੋਹ ਕਰਵਾਇਆ ਗਿਆ। ਇਸ ਸਮਾਗਮ ਵਿੱਚ ਹਲਕਾ ਮਹਿਲ ਕਲਾਂ ਦੇ ਐੱਮ.ਐੱਲ.ਏ. ਅਤੇ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਸ. ਕੁਲਵੰਤ ਸਿੰਘ ਪੰਡੋਰੀ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ।

ਸਮਾਰੋਹ ਦੌਰਾਨ ਵਿਧਾਇਕ ਸ. ਪੰਡੋਰੀ ਵੱਲੋਂ ਸਕੂਲ ਵਿੱਚ ਲਗਭਗ 14.96 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਗਏ 2 ਨਵੇਂ ਕਮਰਿਆਂ ਦਾ ਅਤੇ ਪੀ ਐੱਮ ਸ਼੍ਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਵਿਖੇ 7.48 ਲੱਖ ਦੀ ਲਾਗਤ ਨਾਲ ਬਣੀ ਨੈਸ਼ਨਲ ਸਕਿਲਜ਼ ਕੁਆਲੀਫੀਕੇਸ਼ਨ ਫਰੇਮਵਰਕ ਲੈਬ ਦਾ ਰਸਮੀ ਤੌਰ ‘ਤੇ ਉਦਘਾਟਨ ਕੀਤਾ ਗਿਆ।

ਇਸ ਮੌਕੇ ਸਕੂਲ ਦੇ ਵਿਕਾਸ ਕਾਰਜਾਂ ਦਾ ਵੇਰਵਾ ਸਾਂਝਾ ਕਰਦਿਆਂ ਦੱਸਿਆ ਗਿਆ ਕਿ ਸਾਲ 2022 ਤੋਂ ਮਾਰਚ 2026 ਤੱਕ ਸਕੂਲ ਦੇ ਵਿਕਾਸ ਲਈ ਕੁੱਲ 40.96 ਲੱਖ ਰੁਪਏ ਦੀਆਂ ਗ੍ਰਾਂਟਾਂ ਪ੍ਰਾਪਤ ਹੋ ਚੁੱਕੀਆਂ ਹਨ। ਸਾਲ 2024-25 ਦੌਰਾਨ ਸਕੂਲ ਦੀ ਮੇਜਰ ਰਿਪੇਅਰ ਲਈ 11.50 ਲੱਖ ਰੁਪਏ ਦੀ ਰਾਸ਼ੀ ਖਰਚ ਕੀਤੀ ਗਈ।ਸਾਲ 2023-24 ਵਿੱਚ ਸਕੂਲ ਦੀ ਚਾਰਦੀਵਾਰੀ ਲਈ 14.50 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਸੀ।

ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਰਜਿੰਦਰ ਪਾਲ ਸਿੰਘ ਨੇ ਕਿਹਾ ਕਿ ਸਕੂਲਾਂ ਵਿਚ ਮਿਆਰੀ ਸਿੱਖਿਆ ਉੱਤੇ ਧਿਆਨ ਦਿੱਤਾ ਜਾ ਰਿਹਾ ਹੈ।

ਇਸ ਮੌਕੇ ਪੀ.ਏ.ਬਿੰਦਰ ਸਿੰਘ ਖਾਲਸਾ ਅਤੇ ਹਰਮਨਜੀਤ ਸਿੰਘ, ਗੁਰਜੀਤ ਸਿੰਘ ਧਾਲੀਵਾਲ, ਸਿੱਖਿਆ ਕੋਆਰਡੀਨੇਟਰ ਚਰਨਜੀਤ ਸਿੰਘ, ਬਲਾਕ ਸੰਮਤੀ ਮੈਂਬਰ ਸੰਦੀਪ ਸਿੰਘ,  ਪ੍ਰਦੀਪ ਸਿੰਘ, ਬੀ ਐੱਨ ਓ ਜਸਵਿੰਦਰ ਸਿੰਘ ਅਤੇ ਇਲਾਕੇ ਦੇ ਕਈ ਪਤਵੰਤੇ ਮੌਜੂਦ ਸਨ।