Chandigarh – Riyasat News

ਪਿੰਡ ਮਾਣਕਪੁਰਾ ਵਿਖੇ ਝੋਨੇ ਦੀ ਸਿੱਧੀ ਬਿਜਾਈ ਦੀ ਕਰਵਾਈ ਸ਼ੁਰੂਆਤ
ਤਰਨ ਤਾਰਨ, 14 ਮਈ-       ਡਿਪਟੀ ਕਮਿਸ਼ਨਰ, ਤਰਨ ਤਾਰਨ ਸ੍ਰੀ ਰਾਹੁਲ ਅਤੇ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਰਨ ਡਾ. ਤੇਜਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਤਕਨੀਕੀ ਜਾਣਕਾਰੀ ਦੇਣ ਹਿੱਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਪੱਟੀ ਅਤੇ ਪੀ. ਏ. ਯੂ ਦੇ ਫਾਰਮ ਸਲਾਹਕਾਰ ਕੇਂਦਰ, ਤਰਨ ਤਾਰਨ ਦੇ ਮਾਹਿਰਾਂ ਵੱਲੋਂ  ਪਿੰਡ ਮਾਣਕਪੁਰਾ ਵਿਖੇ ਉੱਦਮੀ ਕਿਸਾਨ ਅੰਗਰੇਜ਼ ਸਿੰਘ ਦੇ ਖੇਤਾਂ ਵਿੱਚ 11 ਏਕੜ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ ਕਰਾਈ। ਇਸ ਮੌਕੇ ਮਾਹਿਰਾਂ ਨੇ ਕਿਹਾ ਕਿ ਪਾਣੀ ਦੇ ਘਟ ਰਹੇ ਪੱਧਰ ਅਤੇ ਮਜਦੂਰੀ ਦੀ ਕਮੀ ਨੂੰ ਹੱਲ ਕਰਨ ਲਈ ਝੋਨੇ ਦੀ ਸਿੱਧੀ ਬਿਜਾਈ ਕਾਰਗਰ ਤਰੀਕਾ ਹੈ। ਤਕਨੀਕੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਖੇਤ ਦੀ ਲੈਵਲਿੰਗ ਬਹੁਤ ਜਰੂਰੀ ਹੈ। ਉੱਤਮ ਪ੍ਰਮਾਣਿਤ 8 ਤੋਂ 10 ਕਿਲੋ ਬੀਜ ਪ੍ਰਤੀ ਏਕੜ ਨੂੰ ਸਪਰਿੰਟ ਦਵਾਈ ਨਾਲ ਸੋਧਣਾ ਲਾਹੇਵੰਦ ਹੈ। ਨਦੀਨਾਂ ਦੀ ਰੋਕਥਾਮ ਲਈ ਬਿਜਾਈ ਤੋਂ ਤੁਰੰਤ ਬਾਅਦ ਵੱਤਰ ਖੇਤ ਵਿੱਚ ਇਕ ਲਿਟਰ ਪੈਂਡੀਮੈਥਾਲਿਨ ਜਾਂ ਪੇਪੇ ਦਵਾਈ ਦੇ ਘੋਲ ਨੂੰ 200 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰਨ ਨਾਲ ਸ਼ੁਰੂਆਤੀ ਦੌਰ ਦੇ ਨਦੀਨਾਂ ਦੀ ਰੋਕਥਾਮ ਕੀਤੀ ਜਾ ਸਕਦੀ ਹੈ। ਜੇਕਰ ਸੁੱਕੇ ਖੇਤ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਹੋਵੇ ਤਾਂ ਬਿਜਾਈ ਤੋਂ ਤੁਰੰਤ ਬਾਅਦ ਸਿੰਚਾਈ ਕੀਤੀ ਜਾਵੇ ਅਤੇ ਵੱਤਰ ਆਉਂਦਿਆਂ ਹੀ ਨਦੀਨ ਨਾਸ਼ਕ ਦਾ ਛਿੜਕਾਅ ਕਰਨਾ ਲਾਹੇਵੰਦ ਰਹਿੰਦਾ ਹੈ।ਇਸ ਮੌਕੇ ਦੱਸਿਆ ਗਿਆ ਕਿ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ‘ਤੇ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਂਦੀ ਹੈ। ਸਿੱਧੀ ਬਿਜਾਈ ਦੇ ਇੱਛੁਕ ਕਿਸਾਨ 15 ਜੂਨ ਤੱਕ ਸਿੱਧੀ ਬਿਜਾਈ ਲਈ ਪੋਰਟਲ ‘ਤੇ ਰਜਿਸਟਰ ਹੋਣ। ਝੋਨੇ ਦੀ ਸਿੱਧੀ ਬਿਜਾਈ ਕਰਨ ਦੇ ਇੱਛੁਕ ਕਿਸਾਨਾਂ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ, ਪੱਟੀ ਵੱਲੋਂ 19 ਮਈ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਦਫਤਰ ਵਿਖੇ ਕਿਸਾਨ ਗੋਸ਼ਟੀ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਮੌਕੇ ਗੁਰਦੇਵ ਸਿੰਘ ਤਕਨੀਕੀ ਸਹਾਇਕ ਪ੍ਰਬੰਧਕ , ਦਰਬਾਰਾ ਸਿੰਘ, ਯਾਦਵਿੰਦਰ ਸਿੰਘ , ਮਨਪ੍ਰੀਤ ਸਿੰਘ , ਗੁਰਸਾਹਿਬ ਸਿੰਘ ਨੇ ਸਹਿਯੋਗ ਅਤੇ ਤਕਨੀਕੀ ਜਾਣਕਾਰੀ ਸਾਂਝੀ ਕੀਤੀ।

ਪੰਜਾਬ ਪੁਲਿਸ ਨੇ 10 ਰੋਜ਼ਾ ਵਿਸ਼ੇਸ਼ ਮੁਹਿੰਮ ਦੌਰਾਨ ਸੂਬੇ ਭਰ ਵਿੱਚ 74,000 ਤੋਂ ਵੱਧ ਦੋ-ਪਹੀਆ ਵਾਹਨਾਂ ਦੀ ਕੀਤੀ ਚੈਕਿੰਗ
ਚੰਡੀਗੜ੍ਹ, 14 ਮਈ: ਸਮਾਜ ਵਿਰੋਧੀ ਅਨਸਰਾਂ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਵੱਡੀ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਨੇ 10 ਰੋਜ਼ਾ ਦੋਪਹੀਆ ਵਾਹਨ ਵਿਸ਼ੇਸ਼ ਜਾਂਚ ਮੁਹਿੰਮ ਚਲਾਈ, ਜਿਸ ਦੇ ਨਤੀਜੇ ਵਜੋਂ ਸੂਬੇ ਭਰ ਵਿੱਚ 74,000 ਤੋਂ ਵੱਧ ਵਾਹਨਾਂ ਦੀ ਚੈਕਿੰਗ ਕੀਤੀ ਗਈ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਚਲਾਈ ਗਈ ਇਸ ਮੁਹਿੰਮ ਵਿੱਚ ਬਿਨਾਂ ਨੰਬਰ ਪਲੇਟਾਂ ਜਾਂ ਛੇੜਛਾੜ ਵਾਲੀਆਂ ਨੰਬਰ ਪਲੇਟਾਂ ਵਾਲੇ ਮੋਟਰਸਾਈਕਲਾਂ ਅਤੇ ਸਕੂਟਰਾਂ ਦੀ ਚੈਕਿੰਗ ਕੀਤੀ ਗਈ। ਇਸ ਮੁਹਿੰਮ ਦਾ ਉਦੇਸ਼ ਅਪਰਾਧਿਕ ਗਤੀਵਿਧੀਆਂ ਵਿੱਚ ਅਣਪਛਾਤੇ ਵਾਹਨਾਂ ਦੀ ਵਰਤੋਂ ਨੂੰ ਰੋਕਣਾ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਪ੍ਰਵੀਨ ਸਿਨਹਾ ਨੇ ਦੱਸਿਆ ਕਿ ਜ਼ਿਆਦਾਤਰ ਅਪਰਾਧਾਂ ਵਿੱਚ ਪਛਾਣ ਤੋਂ ਬਚਣ ਲਈ ਅਜਿਹੇ ਮੋਟਰਸਾਈਕਲਾਂ ਦੀ ਵਰਤੋਂ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ, “ਅਸੀਂ ਅਜਿਹੇ ਵਾਹਨਾਂ ਜਿਹਨਾਂ ਦੀ ਪਛਾਣ ਛੁਪਾਈ ਗਈ ਹੈ ਜਾਂ ਜਿਹਨਾਂ ਨਾਲ ਛੇੜਛਾੜ ਕੀਤੀ ਗਈ ਹੈ, ‘ਤੇ ਰੋਕ ਲਗਾ ਕੇ ਅਪਰਾਧੀਆਂ ਵੱਲੋਂ ਵਰਤੇ ਜਾਣ ਵਾਲੇ ਹੱਥਕੰਡਿਆਂ ਨੂੰ ਠੱਲ੍ਹ ਪਾਈ ਗਈ ਹੈ।”

10 ਦਿਨਾਂ ਤੱਕ ਚੱਲ ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਸਪੈਸ਼ਲ ਡੀਜੀਪੀ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਕੁੱਲ 74,776 ਦੋਪਹੀਆ ਵਾਹਨਾਂ ਦੀ ਚੈਕਿੰਗ ਕੀਤੀ, ਜਿਨ੍ਹਾਂ ਵਿੱਚੋਂ ਗੁੰਮ ਜਾਂ ਛੇੜਛਾੜ ਕੀਤੀਆਂ ਨੰਬਰ ਪਲੇਟਾਂ, ਬਿਨਾਂ ਵੈਧ ਦਸਤਾਵੇਜ਼ਾਂ ਜਾਂ ਸ਼ੱਕੀ ਵਰਤੋਂ ਵਰਗੀਆਂ ਵੱਖ-ਵੱਖ ਉਲੰਘਣਾਵਾਂ ਤਹਿਤ 20,982 ਵਾਹਨਾਂ ਦੇ ਚਲਾਨ ਕੱਟੇ ਗਏ ਅਤੇ 461 ਵਾਹਨਾਂ ਨੂੰ ਜ਼ਬਤ ਕੀਤਾ ਗਿਆ।

ਸਪੈਸ਼ਲ ਡੀਜੀਪੀ ਪ੍ਰਵੀਨ ਸਿਨਹਾ, ਜੋ ਇਸ ਸੂਬਾ ਪੱਧਰੀ ਮੁਹਿੰਮ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਸਨ, ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਨਾਕੇ ਲਗਾਉਣ ਦੇ ਨਿਰਦੇਸ਼ ਦਿੱਤੇ ਸਨ। ਪੁਲਿਸ ਕਰਮਚਾਰੀਆਂ ਨੂੰ ਕਾਨੂੰਨ ਦੀ ਪਾਲਣਾ ਕਰਨ ਵਾਲੇ ਨਾਗਰਿਕਾਂ ਨੂੰ ਪਰੇਸ਼ਾਨ ਕੀਤੇ ਬਿਨਾਂ, ਪੇਸ਼ੇਵਰ ਢੰਗ ਨਾਲ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ।

ਸਪੈਸ਼ਲ ਡੀਜੀਪੀ ਨੇ ਜਨਤਾ ਨੂੰ ਮੋਟਰ ਵਾਹਨ ਐਕਟ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਆਪਣੇ ਵਾਹਨ ‘ਤੇ ਹਾਈ-ਸਕਿਊਰਿਟੀ ਰਜਿਸਟ੍ਰੇਸ਼ਨ ਪਲੇਟਾਂ (ਐਚਐਸਆਰਪੀ) ਲਗਾਉਣਾ ਯਕੀਨੀ ਬਣਾਉਣ ਲਈ ਕਿਹਾ।

ਇਸ ਦੌਰਾਨ, ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਨੂੰ 114ਵੇਂ ਦਿਨ ਵੀ ਜਾਰੀ ਰੱਖਦਿਆਂ ਪੁਲਿਸ ਟੀਮਾਂ ਨੇ ਛੇ ਹਥਿਆਰਾਂ ਸਮੇਤ 292 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 29,111 ਹੋ ਗਈ। ਇਸ ਤੋਂ ਇਲਾਵਾ, 116 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 41 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 14 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ: ਸੀਈਓ ਅਨਿੰਦਿਤਾ ਮਿਤਰਾ
ਚੰਡੀਗੜ੍ਹ, 14 ਮਈ: ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਨੂੰ ਪੂਰੀ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਉਕਤ ਪ੍ਰਗਟਾਵਾ ਅੱਜ ਇੱਥੇ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਵਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਅੱਜ ਇਕ ਨੋਟੀਫਿਕੇਸ਼ਨ ਜਾਰੀ ਕਰਕੇ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਅਧੀਨ ਪੰਜਾਬ ਰਾਜ ਵਿੱਚ 25 ਜੂਨ,2026 ਤੋਂ 24 ਜੁਲਾਈ, 2026 ਤੱਕ ਬੀਐਲਓਜ਼ ਘਰੋਂ-ਘਰੀਂ ਜਾ ਕੇ ਵੋਟਰਜ਼ ਦੇ ਫਾਰਮ ਭਰਵਾਉਣਗੇ। ਇਸ ਕਾਰਜ ਲਈ 24453 ਬੀਐਲਓਜ਼, 2476 ਸੁਪਰਵਾਈਜ਼ਰ, 117 ਈਆਰਓਜ਼ ਅਤੇ 234 ਏਈਆਰਓਜ਼ ਸਮੇਤ ਪੂਰਾ ਚੋਣ ਅਮਲਾ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਹਰੇਕ ਬੀਐਲਓ ਨੂੰ ਔਸਤ 300 ਘਰ ਅਤੇ 1200 ਵੋਟਰ ਹੀ ਐਸ.ਆਈ.ਆਰ. ਲਈ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਪੰਜਾਬ ਰਾਜ ਵਿੱਚ ਐਸ.ਆਈ.ਆਰ. ਕਰਵਾਉਣ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਐਸ.ਆਈ.ਆਰ. ਸਬੰਧੀ ਬੀਐਲਓਜ਼ ਨੂੰ ਟ੍ਰੇਨਿੰਗ ਦੇਣ ਅਤੇ ਹੋਰ ਤਿਆਰੀਆਂ ਸਬੰਧੀ ਕੰਮ 15 ਜੂਨ, 2026 ਤੋਂ 24 ਜੂਨ, 2026 ਤੱਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਹਰੇਕ ਯੋਗ ਨਾਗਰਿਕ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਅਯੋਗ ਵਿਅਕਤੀਆਂ ਨੂੰ ਸੂਚੀ ਵਿੱਚੋਂ ਬਾਹਰ ਕਰਨਾ ਹੈ। ਮੁੱਖ ਚੋਣ ਅਫ਼ਸਰ ਨੇ ਕਿਹਾ ਕਿ ਦੋਹਰੀ ਵੋਟ ਰੱਖਣਾ ਭਾਰਤੀ ਸੰਵਿਧਾਨ ਅਨੁਸਾਰ ਅਪਰਾਧ ਹੈ ਜਿਸ ਲਈ ਇੱਕ ਸਾਲ ਤੱਕ ਦੀ ਕੈਦ ਦੀ ਸਜ਼ਾ ਹੈ।

ਸ੍ਰੀਮਤੀ ਮਿਤਰਾ ਨੇ ਦੱਸਿਆ ਕਿ ਸੂਬੇ ਦੇ ਸਾਰੇ ਵੋਟਰਾਂ ਨੂੰ ਐਸ.ਆਈ.ਆਰ. ਅਧੀਨ ਫਾਰਮ ਭਰਨਾ ਪਵੇਗਾ। ਉਨ੍ਹਾਂ ਦੱਸਿਆ ਕਿ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਕੀਤੀ ਗਈ ਪ੍ਰੀ ਐਸ.ਆਈ.ਆਰ. ਮੈਪਿੰਗ ਦੇ ਤਹਿਤ ਸੂਬੇ ਦੇ 2 ਕਰੋੜ 14 ਲੱਖ 57 ਹਜ਼ਾਰ 160 ਵੋਟਰਾਂ ਵਿੱਚੋਂ 1 ਕਰੋੜ 79 ਲੱਖ 56 ਹਜ਼ਾਰ 656 ਵੋਟਰਾਂ ਦੀ ਮੈਪਿੰਗ ਕੀਤੀ ਜਾ ਚੁੱਕੀ ਹੈ ਜੋ ਕਿ ਕੁੱਲ ਵੋਟਰਾਂ ਦਾ 83.69 ਫੀਸਦ ਬਣਦੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਦੇ ਦਿਹਾਤੀ ਇਲਾਕਿਆਂ ਵਿੱਚ 89.58 ਫ਼ੀਸਦੀ ਮੈਪਿੰਗ ਹੋ ਚੁੱਕੀ ਹੈ ਜਦਕਿ ਸ਼ਹਿਰੀ ਖੇਤਰਾਂ ਵਿੱਚ 73 ਫ਼ੀਸਦੀ ਮੈਪਿੰਗ ਦਾ ਕੰਮ ਮੁਕੰਮਲ ਹੋ ਚੁੱਕਾ ਹੈ।
ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ 1 ਜਨਵਰੀ, 2003 ਨੂੰ ਯੋਗਤਾ ਮਿਤੀ ਨਿਰਧਾਰਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਐਸ.ਆਈ.ਆਰ. ਬਾਰੇ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦਾ ਕਾਰਜ 24-07-2026 ਤੱਕ ਕੀਤਾ ਜਾਵੇਗਾ ਅਤੇ ਵੋਟਰ ਸੂਚੀ ਦਾ ਖਰੜਾ 31-07-2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 31-07-2026 ਤੋਂ 30-08-2026 ਤੱਕ ਪੇਸ਼ ਕੀਤੇ ਜਾ ਸਕਦੇ ਹਨ। ਇਤਰਾਜ਼ ਅਤੇ ਦਾਅਵਿਆਂ ਦਾ ਨਿਪਟਾਰਾ 31-07-2026 ਤੋਂ 28-09-2026 ਤੱਕ ਜਾਵੇਗਾ।
ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 01-10-2026 ਨੂੰ ਕੀਤੀ ਜਾਵੇਗੀ। ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਪੰਜਾਬ ਰਾਜ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਭਾਰਤੀ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਕਰਵਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਵਿੱਚ ਬੀਐਲਓਜ਼ ਨੂੰ ਪੂਰਾ ਸਹਿਯੋਗ ਕਰਨ। ਉਨ੍ਹਾਂ ਇਹ ਵੀ ਦੱਸਿਆ ਕਿ ਸੂਬੇ ਦੇ ਵੋਟਰਾਂ ਦੀ ਸਹੂਲਤ ਲਈ ਯੋਗਤਾ ਮਿਤੀ 1 ਜਨਵਰੀ, 2003 ਦੀਆਂ ਵੋਟਰ ਸੂਚੀਆਂ ਨਾਲ ਮੌਜੂਦਾ ਵੋਟਰ ਸੂਚੀਆਂ ਨੂੰ ਜੋੜ ਦਿੱਤਾ ਗਿਆ ਹੈ ਜਿਸ ਨਾਲ ਸੂਬੇ ਦੇ ਵੋਟਰਾਂ ਨੂੰ ਪੁਰਾਣੀਆਂ ਵੋਟਰ ਸੂਚੀਆਂ ਨੂੰ ਲੱਭਣ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਵੇਗੀ।
ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਬੀਐਲਓਜ਼ ਘਰੋਂ-ਘਰੀਂ ਜਾ ਕੇ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਫਾਰਮ ਭਰਵਾਉਣਗੇ ਅਤੇ ਫਾਰਮ ਨੂੰ ਮੁੜ ਪ੍ਰਾਪਤ ਕਰਨ ਲਈ ਵੋਟਰਾਂ ਦੇ ਘਰ ਜਾ ਕੇ ਤਿੰਨ ਵਾਰ ਉਨ੍ਹਾਂ ਨਾਲ ਸੰਪਰਕ ਕਰਨਗੇ। ਉਨ੍ਹਾਂ ਦੱਸਿਆ ਕਿ ਐਸ.ਆਈ.ਆਰ. ਦੌਰਾਨ ਆਧਾਰ ਕਾਰਡ ਨੂੰ ਸਿਰਫ ਪਹਿਚਾਣ ਦੇ ਸਰੋਤ ਵਜੋਂ ਹੀ ਮਾਨਤਾ ਦਿੱਤੀ ਗਈ ਹੈ ਨਾ ਕਿ ਪਹਿਚਾਣ ਦੇ ਸਬੂਤ ਵਜੋਂ।
ਮੁੱਖ ਚੋਣ ਅਫ਼ਸਰ ਨੇ ਪੰਜਾਬ ਰਾਜ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬਲਾਕ ਲੈਵਲ ਏਜੰਟ ਜ਼ਰੂਰ ਨਿਯੁਕਤ ਕਰਨ ਤਾਂ ਜੋ ਇਹ ਕਾਰਜ ਨਿਰਵਿਘਨ ਢੰਗ ਨਾਲ ਨੇਪਰੇ ਚੜ੍ਹ ਸਕੇ। ਉਨ੍ਹਾਂ ਦੱਸਿਆ ਕਿ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਸਪੈਸ਼ਲ ਇੰਨਟੈਸਿਵ ਰਿਵੀਜ਼ਨ ਦੇ ਹਰੇਕ ਪੜਾਅ ‘ਤੇ ਰਾਜਨੀਤਿਕ ਪਾਰਟੀਆਂ ਨੂੰ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਉਹ ਕੱਲ ਮਿਤੀ 15-05-2026 ਨੂੰ ਰਾਜ ਦੀਆਂ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਕਰਨਗੇ ਅਤੇ ਐਸ.ਆਈ.ਆਰ. ਸਬੰਧੀ ਸਮੁੱਚੀ ਜਾਣਕਾਰੀ ਦੇਣਗੇ।

ਗਲੋਬਲ ਸਿੱਖ ਕੌਂਸਲ ਨੇ ਸਤਿਕਾਰ ਕਾਨੂੰਨ ਵਿੱਚ ਤੁਰੰਤ ਸੋਧਾਂ ਲਈ ਜਥੇਦਾਰ ਨੂੰ ਭੇਜਿਆ ਪੱਤਰ
ਚੰਡੀਗੜ੍ਹ, 14 ਮਈ, 2026 : ਵੱਖ-ਵੱਖ ਮੁਲਕਾਂ ਦੀਆਂ ਧਾਰਮਿਕ ਸੰਸਥਾਵਾਂ ਦੀ ਕੌਮਾਂਤਰੀ ਪ੍ਰਤੀਨਿਧ ਸੰਸਥਾ ਗਲੋਬਲ ਸਿੱਖ ਕੌਂਸਲ (ਜੀ.ਐੱਸ.ਸੀ.) ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਇੱਕ ਪੱਤਰ ਭੇਜ ਕੇ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ 2026” ਵਿੱਚ ਤੁਰੰਤ ਸੋਧਾਂ ਯਕੀਨੀ ਬਣਾਉਣ ਲਈ ਪੰਥਕ ਦਖ਼ਲ ਦੀ ਮੰਗ ਕੀਤੀ ਹੈ। ਜੀ.ਐੱਸ.ਸੀ. ਨੇ ਇਸ ਪੱਤਰ ਦੀਆਂ ਕਾਪੀਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਮੁੱਖ ਸਕੱਤਰ ਕੇ.ਏ.ਪੀ. ਸਿਨ੍ਹਾ ਨੂੰ ਵੀ ਭੇਜਦਿਆਂ ਵਿਸ਼ਵ ਭਰ ਦੇ ਸਿੱਖਾਂ ਦੀਆਂ ਭਾਵਨਾਵਾਂ ਅਨੁਸਾਰ ਤੁਰੰਤ ਵਿਧਾਨਕ ਕਾਰਵਾਈ ਦੀ ਮੰਗ ਕੀਤੀ ਹੈ।

ਕਿਸੇ ਦੋਖੀ ਵੱਲੋਂ ਜਾਣਬੁੱਝ ਕੇ ਕੀਤੀ ਜਾਣ ਵਾਲੀ ਬੇਅਦਬੀ ਖ਼ਿਲਾਫ਼ ਸਖ਼ਤ ਸਜ਼ਾ ਦੀ ਆਪਣੀ ਮੰਗ ਨੂੰ ਜਾਇਜ਼ ਦੱਸਦਿਆਂ ਕੌਂਸਲ ਦੀ ਪ੍ਰਧਾਨ ਡਾ. ਕੰਵਲਜੀਤ ਕੌਰ, ਓ.ਬੀ.ਈ. ਨੇ ਆਪਣੇ ਪੱਤਰ ਵਿੱਚ ਕਿਹਾ ਹੈ ਕਿ ਸੋਧੇ ਹੋਏ ਕਾਨੂੰਨ ਵਿੱਚ ਕਈ ਗੰਭੀਰ ਖਾਮੀਆਂ ਹਨ ਜਿਹੜੀਆਂ ਉਸ ਬੁਰਾਈ ਜਿੰਨੀ ਹੀ ਪੀੜਾ ਸਿੱਖ ਕੌਮ ਨੂੰ ਦੇ ਸਕਦੀਆਂ ਹਨ ਜਿਸ ਨੂੰ ਖ਼ਤਮ ਕਰਨ ਦੇ ਉਦੇਸ਼ ਨਾਲ ਇਹ ਕਾਨੂੰਨ ਲਿਆਂਦਾ ਗਿਆ ਹੈ।

ਕੌਂਸਲ ਦੀ ਸਭ ਤੋਂ ਗੰਭੀਰ ਚਿੰਤਾ ਇਹ ਹੈ ਕਿ ਇਹ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਠ ਕਰਨ, ਹਿਫ਼ਾਜ਼ਤ ਕਰਨ ਤੇ ਰਾਖੀ ਰੱਖਣ ਵਾਲੇ ਖ਼ਿਲਾਫ਼ ਸਪੱਸ਼ਟ ਤੌਰ ’ਤੇ ਪੁਲਿਸ ਨੂੰ ਕੇਸ ਦਰਜ ਕਰਦੇ ਸਮੇਂ ਸਿੱਖ ਰਹਿਤ ਮਰਿਆਦਾ ਦੀ ਵਿਆਖਿਆ ਕਰਨ ਦਾ ਅਧਿਕਾਰ ਦਿੰਦਾ ਹੈ ਜੋ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਸਿੱਧਾ ਅਤੇ ਗ਼ੈਰ-ਸੰਵਿਧਾਨਕ ਦਖ਼ਲ ਹੈ ਜਿਸ ਨੂੰ ਕਤਈ ਪ੍ਰਵਾਨ ਨਹੀਂ ਕੀਤਾ ਜਾ ਸਕਦਾ। ਕੌਂਸਲ ਨੇ ਸਪੱਸ਼ਟ ਕਿਹਾ ਹੈ ਕਿ ਸਿੱਖ ਰਹਿਤ ਮਰਿਆਦਾ ਦੀ ਵਿਆਖਿਆ ਕਰਨਾ ਕੇਵਲ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸੰਪੂਰਨ ਅਧਿਕਾਰ ਖੇਤਰ ਹੈ।

ਉਨ੍ਹਾਂ ਅੱਗੇ ਕਿਹਾ ਕਿ ਇਹ ਕਾਨੂੰਨ ਗ੍ਰੰਥੀਆਂ, ਸੇਵਾਦਾਰਾਂ, ਗੁਰਦੁਆਰਾ ਪ੍ਰਬੰਧਕਾਂ ਅਤੇ ਗੁਰਦੁਆਰਿਆਂ ਜਾਂ ਆਪਣੇ ਘਰਾਂ ਵਿੱਚ ਪ੍ਰਕਾਸ਼ ਕਰਨ ਵਾਲੇ ਪਰਿਵਾਰਾਂ ਨੂੰ ਵੀ ਅਸਲ ਬੇਅਦਬੀ ਕਰਨ ਵਾਲੇ ਵਿਅਕਤੀ ਦੇ ਬਰਾਬਰ ਹੀ ਅਪਰਾਧੀ ਬਣਾ ਕੇ ਅਸੁਰੱਖਿਅਤ ਬਣਾਉਂਦਾ ਹੈ ਅਤੇ ਅਜਿਹੇ ਬੇਕਸੂਰ ਸ਼ਰਧਾਲੂਆਂ ਨੂੰ ਅਦਾਲਤਾਂ ਵਿੱਚ ਆਪਣੀ ਬੇਗੁਨਾਹੀ ਸਾਬਤ ਕਰਨ ਲਈ ਮਜਬੂਰ ਕਰਦਾ ਹੈ। ਇਸ ਨਾਲ ਸਿੱਖਾਂ ਵਿੱਚ ਸਥਾਈ ਡਰ ਦਾ ਮਾਹੌਲ ਪੈਦਾ ਹੋਵੇਗਾ ਅਤੇ ਲੋਕ ਆਪਣੇ ਘਰਾਂ ਵਿੱਚ ਰੋਜ਼ਾਨਾ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕਰਨ ਜਾਂ ਅਖੰਡ ਪਾਠ ਕਰਵਾਉਣ ਤੋਂ ਵੀ ਹਿਚਕਿਚਾਉਣਗੇ।

ਜੀ.ਐੱਸ.ਸੀ. ਦੀ ਪ੍ਰਧਾਨ ਨੇ ਇਸ ਸੋਧੇ ਕਾਨੂੰਨ ਕਾਰਨ ਪੈਦਾ ਹੋਈਆਂ ਹੋਰ ਚਿੰਤਾਵਾਂ ਦਾ ਵੀ ਜ਼ਿਕਰ ਕੀਤਾ ਹੈ ਜਿਨ੍ਹਾਂ ਵਿੱਚ ਬੇਅਦਬੀ ਕੀਤੇ ਗਏ ਸਰੂਪਾਂ ਨੂੰ ਪੁਲਿਸ ਵੱਲੋਂ ਅਦਾਲਤੀ ਕਾਰਵਾਈ ਲਈ ‘ਕੇਸ ਪ੍ਰਾਪਰਟੀ’ ਵਜੋਂ ਕਬਜ਼ੇ ਵਿੱਚ ਲੈਣਾ, ਪੁਲਿਸ ਜਾਂਚ ਤੇ ਫਾਰੈਂਸਿਕ ਪੜਤਾਲ ਮੌਕੇ ਗੁਰਮਤਿ ਮਰਿਆਦਾ ਦਾ ਪਾਲਣ, ਬੇਅਦਬੀ ਰੋਕਣ ਮੌਕੇ ਗੁਰੂ ਦੀ ਰੱਖਿਆ ਕਰਨ ਵਾਲਿਆਂ ਲਈ ਕਾਨੂੰਨੀ ਸੁਰੱਖਿਆ ਦੀ ਕਮੀ, ਇਸ ਕਾਨੂੰਨ ਦੀ ਦੁਰਵਰਤੋਂ ਖ਼ਿਲਾਫ਼ ਯੋਗ ਸੁਰੱਖਿਆ ਪ੍ਰਬੰਧਾਂ ਤੋਂ ਬਿਨਾਂ ਝੂਠੇ ਕੇਸ ਦਰਜ ਹੋਣ ਦਾ ਖ਼ਤਰਾ ਅਤੇ ਸਖ਼ਤ ਸਜ਼ਾਵਾਂ ਦੇ ਬਾਵਜੂਦ ਜਲਦ ਨਿਆਂ ਲਈ ਫ਼ਾਸਟ ਟਰੈਕ ਅਦਾਲਤਾਂ ਦੀ ਵਿਵਸਥਾ ਨਾ ਹੋਣਾ ਸ਼ਾਮਲ ਹੈ।

ਕੌਂਸਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਨੂੰ ਸਪੱਸ਼ਟ ਨਿਰਦੇਸ਼ ਜਾਰੀ ਕਰੇ ਕਿ ਸਿੱਖ ਵਿਦਵਾਨਾਂ, ਸੰਵਿਧਾਨਕ ਮਾਹਿਰਾਂ ਅਤੇ ਪੰਥਕ ਸੰਸਥਾਵਾਂ, ਜਿਨ੍ਹਾਂ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਸ਼ਾਮਲ ਹਨ, ਨਾਲ ਸਲਾਹ-ਮਸ਼ਵਰਾ ਪ੍ਰਕਿਰਿਆ ਰਾਹੀਂ ਵਿਆਪਕ ਸੋਧਾਂ ਕੀਤੀਆਂ ਜਾਣ ਤਾਂ ਜੋ ਉਪਰੋਕਤ ਹਕੀਕਤਾਂ ਦੇ ਮੱਦੇਨਜ਼ਰ ਵਿਸ਼ਵ ਭਰ ਦੇ ਸਿੱਖਾਂ ਦੀਆਂ ਚਿੰਤਾਵਾਂ ਅਤੇ ਭਾਵਨਾਵਾਂ ਦਾ ਸਨਮਾਨਪੂਰਵਕ ਨਿਵਾਰਣ ਕੀਤਾ ਜਾ ਸਕੇ।

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਗਰਮੀ ਨਾਲ ਵਧਦੇ ਸਿਹਤ ਸੰਕਟ ਦੇ ਵਿਚਕਾਰ ਪੰਜਾਬੀ ਪਰਿਵਾਰਾਂ ਨੂੰ ਦਿੱਤੀ ਰਾਹਤ, 3,279 ਮਰੀਜ਼ਾਂ ਨੂੰ ਗੈਸਟਰੋ ਅਤੇ ਡਿਹਾਈਡ੍ਰੇਸ਼ਨ ਨਾਲ ਸੰਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਮਿਲਿਆ
ਚੰਡੀਗੜ੍ਹ; 14 ਮਈ 2026:ਪੰਜਾਬ ਭਿਆਨਕ ਗਰਮੀ ਅਤੇ ਗੈਸਟ੍ਰੋਐਂਟਰਾਈਟਿਸ ਤੇ ਡਿਹਾਈਡ੍ਰੇਸ਼ਨ ਦੇ ਵਧਦੇ ਮਾਮਲਿਆਂ ਦੀ ਮਾਰ ਝੱਲ ਰਿਹਾ ਹੈ। ਇਸ ਸਥਿਤੀ ਵਿੱਚ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹਜ਼ਾਰਾਂ ਪਰਿਵਾਰਾਂ ਲਈ ਮਜ਼ਬੂਤ ਸਹਾਰਾ ਬਣ ਕੇ ਉੱਭਰੀ ਹੈ।

ਤਿੱਖੀ ਗਰਮੀ ਦਾ ਅਸਰ ਹੁਣ ਸਿਰਫ਼ ਖੇਤਾਂ ਅਤੇ ਸੜਕਾਂ ਤੱਕ ਸੀਮਿਤ ਨਹੀਂ ਰਹਿ ਗਿਆ, ਬਲਕਿ ਹਸਪਤਾਲਾਂ ਦੇ ਵਾਰਡਾਂ ਤੱਕ ਪਹੁੰਚ ਗਿਆ ਹੈ, ਜਿੱਥੇ ਡਿਹਾਈਡ੍ਰੇਸ਼ਨ ਅਤੇ ਪੇਟ ਸੰਕਰਮਣ ਕਾਰਨ ਵੱਡੀ ਗਿਣਤੀ ਵਿੱਚ ਮਰੀਜ਼ ਇਲਾਜ ਲਈ ਆ ਰਹੇ ਹਨ। ਹਾਲਾਂਕਿ, ਵਧ ਰਹੀ ਬੀਮਾਰੀ ਦੇ ਵਿਚਕਾਰ ਕਈ ਪਰਿਵਾਰਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ ਕੈਸ਼ਲੈੱਸ ਇਲਾਜ ਨਾਲ ਰਾਹਤ ਮਿਲ ਰਹੀ ਹੈ।

ਜਨਵਰੀ ਤੋਂ ਅਪ੍ਰੈਲ ਤੱਕ ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ 3,279 ਗੰਭੀਰ ਮਾਮਲਿਆਂ ਵਿੱਚ ਕੈਸ਼ਲੈੱਸ ਇਲਾਜ ਪ੍ਰਦਾਨ ਕੀਤਾ ਗਿਆ, ਜਿਸ ਵਿੱਚ ਸਿਰਫ਼ ਗੈਸਟਰੋ ਅਤੇ ਪੇਟ ਸੰਬੰਧੀ ਬੀਮਾਰੀਆਂ ‘ਤੇ ₹73.42 ਲੱਖ ਖ਼ਰਚ ਕੀਤੇ ਗਏ।

ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਪੇਟ ਸੰਕਰਮਣ, ਉਲਟੀ, ਕਮਜ਼ੋਰੀ ਅਤੇ ਗੰਭੀਰ ਡਿਹਾਈਡ੍ਰੇਸ਼ਨ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਯੋਜਨਾ ਦੇ ਇਲਾਜ ਰਿਕਾਰਡ ਅਨੁਸਾਰ ਅਪ੍ਰੈਲ ਮਹੀਨੇ ਵਿੱਚ ਹੀ 1,400 ਤੋਂ ਵੱਧ ਮਰੀਜ਼ਾਂ ਨੇ ਡਿਹਾਈਡ੍ਰੇਸ਼ਨ ਨਾਲ ਸੰਬੰਧਿਤ ਗੈਸਟਰੋਇੰਟੈਸਟਾਈਨਲ ਸਮੱਸਿਆਵਾਂ ਦਾ ਇਲਾਜ ਕਰਵਾਇਆ।

ਇਨ੍ਹਾਂ ਮਾਮਲਿਆਂ ਵਿੱਚ ਮੋਡਰੇਟ ਡਿਹਾਈਡ੍ਰੇਸ਼ਨ ਦੇ ਨਾਲ ਗੈਸਟ੍ਰੋਐਂਟਰਾਈਟਿਸ ਵਾਲੇ ਮਰੀਜ਼ ਸਭ ਤੋਂ ਵੱਧ ਰਹੇ, ਜਿੰਨ੍ਹਾਂ ਦੀ ਗਿਣਤੀ 1,050 ਤੋਂ ਵੱਧ ਰਹੀ। ਲਗਭਗ 115 ਮਰੀਜ਼ ਗੰਭੀਰ ਡਿਹਾਈਡ੍ਰੇਸ਼ਨ ਨਾਲ ਪੀੜਤ ਸਨ, ਜਦਕਿ 250 ਤੋਂ ਵੱਧ ਮਰੀਜ਼ਾਂ ਨੂੰ ਵਾਰ-ਵਾਰ ਉਲਟੀ ਕਾਰਨ ਸਰੀਰ ਵਿੱਚ ਦ੍ਰਵ ਦੀ ਕਮੀ ਅਤੇ ਬਹੁਤ ਜ਼ਿਆਦਾ ਥਕਾਵਟ ਦੇ ਕਾਰਨ ਹਸਪਤਾਲ ਵਿੱਚ ਦਾਖ਼ਲ ਕਰਨਾ ਪਿਆ।

ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ, ਫ਼ਰੀਦਕੋਟ ਦੇ ਬਾਲ ਰੋਗ ਵਿਭਾਗ ਦੇ ਪ੍ਰੋਫ਼ੈਸਰ ਅਤੇ ਮੁਖੀ ਡਾ. ਸ਼ਸ਼ੀ ਕਾਂਤ ਧੀਰ ਅਨੁਸਾਰ ਅਤਿ ਗਰਮੀ ਪੇਟ ਸੰਕਰਮਣ ਦੇ ਮਾਮਲਿਆਂ ਵਿੱਚ ਵਾਧਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ “ਤਿੱਖੀ ਗਰਮੀ ਵਿੱਚ ਭੋਜਨ ਜਲਦੀ ਖ਼ਰਾਬ ਹੋ ਜਾਂਦਾ ਹੈ ਅਤੇ ਦੂਸ਼ਿਤ ਪਾਣੀ ਤੇ ਅਸਵੱਛ ਖੁਰਾਕ ਬੀਮਾਰੀਆਂ ਦੇ ਖ਼ਤਰੇ ਨੂੰ ਵਧਾਉਂਦੇ ਹਨ।” ਉਨ੍ਹਾਂ ਨੇ ਅੱਗੇ ਕਿਹਾ,”ਮਰੀਜ਼ ਅਕਸਰ ਦਸਤ, ਪੇਟ ਦਰਦ, ਉਲਟੀ, ਚੱਕਰ ਅਤੇ ਬੁਖਾਰ ਵਰਗੀਆਂ ਸ਼ਿਕਾਇਤਾਂ ਨਾਲ ਹਸਪਤਾਲ ਪਹੁੰਚਦੇ ਹਨ। ਗੰਭੀਰ ਹਾਲਤ ਵਿੱਚ ਦੇਰੀ ਨਾਲ ਇਲਾਜ ਮਿਲਣ ‘ਤੇ ਬਲੱਡ ਪ੍ਰੈਸ਼ਰ ਘਟਣਾ, ਕਿਡਨੀ ਸੰਬੰਧੀ ਜਟਿਲਤਾਵਾਂ ਅਤੇ ਇਲੈਕਟ੍ਰੋਲਾਈਟ ਅਸੰਤੁਲਨ ਨਾਲ ਮਾਨਸਿਕ ਭਰਮ ਵਰਗੀਆਂ ਸਮੱਸਿਆਵਾਂ ਵੀ ਹੋ ਸਕਦੀਆਂ ਹਨ।”

ਬਜ਼ੁਰਗਾਂ ਵਿੱਚ ਇਸ ਮੌਸਮ ਵਿੱਚ ਰਿਕਵਰੀ ਹੌਲੀ ਹੁੰਦੀ ਹੈ ਅਤੇ ਸਰੀਰ ਵਿੱਚ ਪਾਣੀ ਨੂੰ ਰੋਕ ਕੇ ਰੱਖਣ ਦੀ ਸਮਰੱਥਾ ਵੀ ਘੱਟ ਹੋ ਜਾਂਦੀ ਹੈ। ਡਾ. ਸ਼ਸ਼ੀ ਕਾਂਤ ਧੀਰ ਨੇ ਚੇਤਾਵਨੀ ਦਿੰਦਿਆਂ ਕਿਹਾ,”ਬੱਚੇ ਵੀ ਤੇਜ਼ੀ ਨਾਲ ਡਿਹਾਈਡ੍ਰੇਸ਼ਨ ਦਾ ਸ਼ਿਕਾਰ ਹੋ ਜਾਂਦੇ ਹਨ। ਬੱਚਿਆਂ ਵਿੱਚ ਉਲਟੀ ਅਤੇ ਦਸਤ ਕਾਰਨ ਸਰੀਰ ਵਿੱਚ ਤਰਲ ਪਦਾਰਥ ਤੇਜ਼ੀ ਨਾਲ ਘਟ ਜਾਂਦਾ ਹੈ।”

ਅੰਕੜਿਆਂ ਅਨੁਸਾਰ ਇਸ ਗਰਮੀ ਦੇ ਸਿਹਤ ਸੰਕਟ ਦਾ ਸਭ ਤੋਂ ਵੱਧ ਪ੍ਰਭਾਵ ਸੀਨੀਅਰ ਨਾਗਰਿਕਾਂ ‘ਤੇ ਪਿਆ ਹੈ। ਅਪ੍ਰੈਲ ਵਿੱਚ 1,290 ਤੋਂ ਵੱਧ ਬਜ਼ੁਰਗਾਂ ਨੇ ਇਸ ਯੋਜਨਾ ਤਹਿਤ ਇਲਾਜ ਕਰਵਾਇਆ, ਜਦਕਿ ਲਗਭਗ 120 ਬੱਚਿਆਂ ਨੇ ਇਲਾਜ ਪ੍ਰਾਪਤ ਕੀਤਾ।

ਹੁਸ਼ਿਆਰਪੁਰ ਜ਼ਿਲ੍ਹਾ ਸਭ ਤੋਂ ਵੱਧ ਪ੍ਰਭਾਵਿਤ ਰਿਹਾ, ਜਿੱਥੇ ਸਿਰਫ਼ ਮੋਡਰੇਟ ਡਿਹਾਈਡ੍ਰੇਸ਼ਨ ਦੇ ਨਾਲ ਤੀਬਰ ਗੈਸਟ੍ਰੋਐਂਟਰਾਈਟਿਸ ਵਾਲੇ 250 ਤੋਂ ਵੱਧ ਬਜ਼ੁਰਗ ਮਰੀਜ਼ਾਂ ਦਾ ਇਲਾਜ ਕੀਤਾ ਗਿਆ। ਜਲੰਧਰ ਵਿੱਚ ਵੀ 100 ਤੋਂ ਵੱਧ ਮਾਮਲੇ ਦਰਜ ਹੋਏ। ਪਟਿਆਲਾ, ਲੁਧਿਆਣਾ, ਰੂਪਨਗਰ, ਬਰਨਾਲਾ, ਸੰਗਰੂਰ, ਬਠਿੰਡਾ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਵੀ ਇਸੇ ਤਰ੍ਹਾਂ ਦੇ ਰੁਝਾਨ ਵੇਖੇ ਗਏ।

ਉੱਥੇ ਹੀ ਸ਼੍ਰੀ ਮੁਕਤਸਰ ਸਾਹਿਬ, ਪਠਾਨਕੋਟ, ਫਤਿਹਗੜ੍ਹ ਸਾਹਿਬ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਵਿੱਚ ਉਲਟੀ ਅਤੇ ਡਿਹਾਈਡ੍ਰੇਸ਼ਨ ਦੇ ਕਈ ਮਾਮਲੇ ਸਾਹਮਣੇ ਆਏ, ਜਿੰਨ੍ਹਾਂ ਵਿੱਚ ਕਈ ਮਰੀਜ਼ਾਂ ਨੂੰ ਤੁਰੰਤ ਹਸਪਤਾਲ ਵਿੱਚ ਦਾਖ਼ਲ ਕਰਨਾ ਪਿਆ।

ਹਾਲਾਂਕਿ, ਅਣਗਿਣਤ ਪਰਿਵਾਰਾਂ ਲਈ ਸਭ ਤੋਂ ਵੱਡੀ ਰਾਹਤ ਸਿਰਫ਼ ਇਲਾਜ ਨਹੀਂ ਸਗੋਂ ਆਰਥਿਕ ਬੋਝ ਤੋਂ ਮੁਕਤੀ ਵੀ ਰਹੀ ਹੈ। ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਯੋਗ ਨਾਗਰਿਕਾਂ ਨੂੰ ਬਿਨਾਂ ਕਿਸੇ ਖ਼ਰਚ ਦੇ ਜਾਂਚ, ਦਵਾਈਆਂ, ਆਈਵੀ ਫਲੂਇਡ, ਹਾਈਡ੍ਰੇਸ਼ਨ ਥੈਰੇਪੀ ਅਤੇ ਹਸਪਤਾਲ ਇਲਾਜ ਉਪਲੱਬਧ ਕਰਵਾਇਆ ਜਾ ਰਿਹਾ ਹੈ।

ਅਧਿਕਾਰੀਆਂ ਅਨੁਸਾਰ, ਸਿਹਤ ਕਾਰਡ ਨੇ ਲੋਕਾਂ ਨੂੰ ਵੱਧ ਖ਼ਰਚ ਦੇ ਡਰ ਕਾਰਨ ਇਲਾਜ ਵਿੱਚ ਦੇਰੀ ਕਰਨ ਦੀ ਬਜਾਏ ਸਮੇਂ ਸਿਰ ਡਾਕਟਰੀ ਸਹਾਇਤਾ ਲੈਣ ਲਈ ਪ੍ਰੇਰਿਤ ਕੀਤਾ ਹੈ। ਇਹ ਖ਼ਾਸ ਤੌਰ ‘ਤੇ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਲਈ ਬਹੁਤ ਮਹੱਤਵਪੂਰਨ ਸਾਬਤ ਹੋਇਆ ਹੈ, ਜਿੰਨ੍ਹਾਂ ਵਿੱਚੋਂ ਕਈ ਪਰਿਵਾਰ ਪਹਿਲਾਂ ਹਾਲਤ ਗੰਭੀਰ ਹੋਣ ਤੱਕ ਹਸਪਤਾਲ ਜਾਣ ਵਿੱਚ ਦੇਰੀ ਕਰਦੇ ਸਨ।

ਡਾ. ਸ਼ਸ਼ੀ ਕਾਂਤ ਧੀਰ ਨੇ ਸਲਾਹ ਦਿੱਤੀ,”ਬੱਚਿਆਂ ਦੇ ਮਾਪਿਆਂ ਨੂੰ ਗਰਮੀ ਵਿੱਚ ਵਧੇਰੇ ਸਾਵਧਾਨੀ ਵਰਤਣੀ ਚਾਹੀਦੀ ਹੈ, ਜਿਵੇਂ ਕਿ ਬੱਚਿਆਂ ਨੂੰ ਪੂਰਾ ਪਾਣੀ ਦੇਣਾ, ਹਲਕੇ ਸੂਤੀ ਕੱਪੜੇ ਪਵਾਉਣਾ, ਦੁਪਹਿਰ ਦੀ ਤੇਜ਼ ਧੁੱਪ ਤੋਂ ਬਚਾਉਣਾ ਅਤੇ ਘਰ ਦਾ ਤਾਜ਼ਾ ਭੋਜਨ ਦੇਣਾ।” ਉਨ੍ਹਾਂ ਨੇ ਇਹ ਵੀ ਅਪੀਲ ਕੀਤੀ ਕਿ ਜੇਕਰ ਬੱਚਿਆਂ ਵਿੱਚ ਬੁਖਾਰ, ਉਲਟੀ, ਸੁਸਤੀ ਜਾਂ ਡਿਹਾਈਡ੍ਰੇਸ਼ਨ ਦੇ ਲੱਛਣ ਦਿਖਾਈ ਦੇਣ ਤਾਂ ਤੁਰੰਤ ਡਾਕਟਰੀ ਸਹਾਇਤਾ ਲਈ ਜਾਵੇ।

ਇਸ ਸਮੇਂ ਜਦੋਂ ਰਾਜ ਵਿੱਚ ਮੌਸਮੀ ਬੀਮਾਰੀਆਂ ਦਾ ਪ੍ਰਕੋਪ ਵਧ ਰਿਹਾ ਹੈ, ‘ਮੁੱਖ ਮੰਤਰੀ ਸਿਹਤ ਯੋਜਨਾ’ ਹੁਣ ਸਿਰਫ਼ ਇੱਕ ਕਲਿਆਣਕਾਰੀ ਯੋਜਨਾ ਨਹੀਂ ਰਹੀ। ਸਗੋਂ ਭਿਆਨਕ ਗਰਮੀ ਨਾਲ ਜੂਝ ਰਹੇ ਕਈ ਪੰਜਾਬੀ ਪਰਿਵਾਰਾਂ ਲਈ ਸਮੇਂ ਸਿਰ ਇਲਾਜ ਅਤੇ ਸਿਹਤ ਸੇਵਾ ਦੀ ਇੱਕ ਮਹੱਤਵਪੂਰਨ ਗਾਰੰਟੀ ਬਣ ਗਈ ਹੈ, ਜਿਸ ਨਾਲ ਇਲਾਜ ਦੌਰਾਨ ਆਰਥਿਕ ਬੋਝ ਦਾ ਡਰ ਨਹੀਂ ਰਹਿੰਦਾ।

ਵਿਧਾਇਕ ਬੁੱਧ ਰਾਮ ਵੱਲੋਂ ਦਸਵੀਂ ਅਤੇ ਬਾਰ੍ਹਵੀਂ ਪ੍ਰੀਖਿਆਵਾਂ ਵਿਚੋਂ ਮੈਰਿਟ ‘ਤੇ ਆਈਆਂ ਵਿਦਿਆਰਥਣਾਂ ਦਾ ਸਨਮਾਨ
ਬੁਢਲਾਡਾ, 14 ਮਈ:ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਐਲਾਨੇ ਨਤੀਜਿਆਂ ਵਿੱਚ ਬੁਢਲਾਡਾ ਦੀਆਂ ਵਿਦਿਆਰਥਣਾਂ ਨੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ।

ਵਿਧਾਇਕ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਨੇ ਦਸਵੀਂ ਅਤੇ ਬਾਰ੍ਹਵੀਂ ਦੀਆਂ ਮੈਰਿਟ ਵਿੱਚ ਆਉਣ ਵਾਲੀਆਂ ਵਿਦਿਆਰਥਣਾ ਨੂੰ ਸਨਮਾਨਿਤ ਕੀਤਾ।

ਵਿਧਾਇਕ ਬੁੱਧ ਰਾਮ ਨੇ ਵਿਦਿਆਰਥਣਾਂ, ਉਨ੍ਹਾਂ ਦੇ ਮਾਪਿਆਂ ਅਤੇ ਅਧਿਆਪਕਾਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਬੁਢਲਾਡਾ ਹਲਕਾ, ਸਿੱਖਿਆ ਦੇ ਖੇਤਰ ਵਿੱਚ ਲਗਾਤਾਰ ਅੱਗੇ ਵੱਧ ਰਿਹਾ ਹੈ। ਉਨ੍ਹਾਂ ਕਿਹਾ ਕਿ ਦਸਵੀਂ ਜਮਾਤ ਵਿੱਚ ਦੋ ਵਿਦਿਆਰਥਣਾਂ ਅਤੇ ਬਾਰਵੀਂ ਜਮਾਤ ਵਿੱਚ ਇੱਕ ਮੈਡੀਕਲ ਵਿਦਿਆਰਥਣ ਵੱਲੋਂ ਮੈਰਿਟ ਵਿੱਚ ਸਥਾਨ ਪ੍ਰਾਪਤ ਕਰਨਾ ਪੂਰੇ ਇਲਾਕੇ ਲਈ ਮਾਣ ਵਾਲੀ ਗੱਲ ਹੈ।

ਉਨ੍ਹਾਂ ਕਿਹਾ ਕਿ ਇਨ੍ਹਾਂ ਹੋਣਹਾਰ ਧੀਆਂ ਨੇ ਆਪਣੇ ਮਾਪਿਆਂ, ਸਕੂਲਾਂ ਅਤੇ ਸਮੁੱਚੇ ਬੁਢਲਾਡਾ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ। ਇਹ ਨਤੀਜੇ ਸਾਬਤ ਕਰਦੇ ਹਨ ਕਿ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੀ ਮਿਹਨਤ ਅਤੇ ਲਗਨ ਨਾਲ ਵੱਡੀਆਂ ਉਪਲੱਬਧੀਆਂ ਹਾਸਲ ਕਰ ਰਹੇ ਹਨ।

ਜ਼ਿਲ੍ਹਾ ਸਿੱਖਿਆ ਅਫ਼ਸਰ ਨੀਲਮ ਰਾਣੀ ਨੇ ਦੱਸਿਆ  ਕਿ ਪੀ.ਐਮ ਸ਼੍ਰੀ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੀਆਂ) ਬੁਢਲਾਡਾ ਦੀ ਵਿਦਿਆਰਥਣ ਲਖਵਿੰਦਰ ਕੌਰ ਨੇ ਬਾਰਵੀਂ ਜਮਾਤ ਵਿੱਚ 97 ਫੀਸਦੀ ਅੰਕ ਪ੍ਰਾਪਤ ਕਰਕੇ ਪੰਜਾਬ ਭਰ ਵਿੱਚੋਂ 16ਵਾਂ ਸਥਾਨ ਹਾਸਲ ਕੀਤਾ ਹੈ। ਉਹ ਮਾਨਸਾ ਜ਼ਿਲ੍ਹੇ ਵਿੱਚ ਮੈਡੀਕਲ ਸਟ੍ਰੀਮ ਵਿੱਚ ਪਹਿਲਾ ਸਥਾਨ ਹਾਸਲ ਕਰਨ ਵਾਲੀ ਵਿਦਿਆਰਥਣ ਬਣੀ ਹੈ।

ਇਸੇ ਤਰ੍ਹਾਂ ਸਕੂਲ ਦੀ ਦਸਵੀਂ ਜਮਾਤ ਦੀ ਵਿਦਿਆਰਥਣ ਪ੍ਰਾਚੀ ਨੇ ਵੀ ਮੈਰਿਟ ਵਿੱਚ ਸਥਾਨ ਪ੍ਰਾਪਤ ਕਰਕੇ ਸਕੂਲ ਅਤੇ ਆਪਣੇ ਪਰਿਵਾਰ ਦਾ ਨਾਮ ਚਮਕਾਇਆ ਹੈ। ਉੱਥੇ ਹੀ ਸਰਕਾਰੀ ਹਾਈ ਸਕੂਲ ਗੁਰਨੇ ਕਲਾਂ ਦੀ ਵਿਦਿਆਰਥਣ ਰਿਤੂ ਸ਼ਰਮਾ ਨੇ ਦਸਵੀਂ ਜਮਾਤ ਵਿੱਚ ਮਾਨਸਾ ਜ਼ਿਲ੍ਹੇ ਵਿੱਚ ਸਭ ਤੋਂ ਵੱਧ ਅੰਕ ਹਾਸਲ ਕਰਕੇ ਮੈਰਿਟ ਵਿੱਚ ਆਪਣਾ ਵਿਸ਼ੇਸ਼ ਸਥਾਨ ਬਣਾਇਆ ਹੈ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ ਸਿੱਖਿਆ) ਮੰਜੂ ਬਾਲਾ, ਪ੍ਰਿੰਸੀਪਲ ਗੁਰਮੀਤ ਸਿੰਘ ਸਿੱਧੂ , ਲੈਕਚਰਾਰ ਡਾ. ਜਸਬੀਰ ਸਿੰਘ, ਲੈਕਚਰਾਰ ਦੀਪਕ ਗੁਪਤਾ, ਲੈਕਚਰਾਰ ਕੁਲਵਿੰਦਰ ਸਿੰਘ, ਲੈਕਚਰਾਰ ਰਵਿੰਦਰ ਕੁਮਾਰ, ਲੈਕਚਰਾਰ ਰਾਜਪਾਲ ਸਿੰਘ ਅਤੇ ਰਿਸ਼ੀਪਾਲ ਹਾਜ਼ਰ ਸਨ।

ਵਿਧਾਇਕ ਜਿੰਪਾ ਨੇ ਵਾਰਡ ਨੰਬਰ 11 ‘ਚ 39 ਲੱਖ ਰੁਪਏ ਦੀ ਲਾਗਤ ਨਾਲ ਸੜਕ ਨਿਰਮਾਣ ਕਾਰਜ ਸ਼ੁਰੂ ਕਰਵਾਇਆ
ਹੁਸ਼ਿਆਰਪੁਰ, 13 ਮਈ:  ਪੰਜਾਬ ਸਰਕਾਰ ਵੱਲੋਂ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਲਗਾਤਾਰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 11 ਵਿੱਚ ਲਗਭਗ 39 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸਵਾ ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਇਲਾਕੇ ਦੇ ਲੋਕਾਂ ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ ਅਤੇ ਸਥਾਨਕ ਨਿਵਾਸੀਆਂ ਨੇ ਲੰਬੇ ਸਮੇਂ ਤੋਂ ਲੰਬਿਤ ਇਸ ਮੰਗ ਨੂੰ ਪੂਰਾ ਕਰਨ ਲਈ ਵਿਧਾਇਕ ਦਾ ਧੰਨਵਾਦ ਕੀਤਾ।

ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਅਤੇ ਬੁਨਿਆਦੀ ਸਹੂਲਤਾਂ ਦੇ ਵਿਸਥਾਰ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਾਰਡ ਨੰਬਰ 11 ਦੀ ਇਹ ਸੜਕ ਬਣਨ ਨਾਲ ਲੋਕਾਂ ਨੂੰ ਆਵਾਜਾਈ ਵਿੱਚ ਕਾਫ਼ੀ ਸਹੂਲਤ ਮਿਲੇਗੀ ਅਤੇ ਇਲਾਕੇ ਦੀ ਤਸਵੀਰ ਵੀ ਬਦਲੇਗੀ।

ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਿਰਮਾਣ ਕਾਰਜ ਨਿਰਧਾਰਤ ਸਮੇਂ ਅੰਦਰ ਅਤੇ ਗੁਣਵੱਤਾ ਨਾਲ ਪੂਰਾ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਵਿਧਾਇਕ ਨੇ ਕਿਹਾ ਕਿ ਇਲਾਕੇ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਵੱਖ-ਵੱਖ ਵਿਕਾਸ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ।

ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਡਿਪਟੀ ਮੇਅਰ ਰਣਜੀਤ ਚੌਧਰੀ, ਕਿਰਨ ਸਮੇਤ ਹੋਰ ਪਤਵੰਤੇ ਮੌਜੂਦ ਸਨ।

ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਵੱਲੋਂ ਸਵੈ ਜਨਗਣਨਾ ਦੀ ਕੀਤੀ ਸ਼ੁਰੂਆਤ
ਨੰਗਲ 14 ਮਈ: ਪੰਜਾਬ ਦੇ ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਸਵੈ ਜਨਗਣਨਾ ਦੀ ਮੁਹਿੰਮ ਦੀ ਸ਼ੁਰੂਆਤ ਕਰਦਿਆਂ ਇਕ ਮਹੱਤਵਪੂਰਨ ਕਦਮ ਚੁੱਕਿਆ ਗਿਆ ਹੈ। ਉਨ੍ਹਾਂ ਨੇ ਜਨਗਣਨਾ ਲਈ ਬਣਾਈ ਗਈ ਐਪ ਵਿੱਚ ਆਪਣੀ ਵਿਅਕਤੀਗਤ ਜਾਣਕਾਰੀ ਭਰ ਕੇ ਇਸ ਮੁਹਿੰਮ ਨੂੰ ਅੱਗੇ ਵਧਾਇਆ। ਇਸ ਮੌਕੇ ਉਨ੍ਹਾਂ ਕਿਹਾ ਕਿ ਜਨਗਣਨਾ ਦੇ ਅੰਕੜੇ ਦੇਸ਼ ਅਤੇ ਰਾਜ ਦੀ ਯੋਜਨਾਬੰਦੀ ਲਈ ਬਹੁਤ ਜ਼ਰੂਰੀ ਹੁੰਦੇ ਹਨ, ਇਸ ਲਈ ਹਰ ਨਾਗਰਿਕ ਨੂੰ ਇਸ ਵਿੱਚ ਪੂਰੀ ਸਹਿਯੋਗ ਦੇਣਾ ਚਾਹੀਦਾ ਹੈ।

ਕੈਬਨਿਟ ਮੰਤਰੀ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਜਨਗਣਨਾ ਸਬੰਧੀ ਦਿੱਤੀ ਜਾਣ ਵਾਲੀ ਜਾਣਕਾਰੀ ਪੂਰੀ ਤਰ੍ਹਾਂ ਸਹੀ ਅਤੇ ਪ੍ਰਮਾਣਿਕ ਹੋਣੀ ਚਾਹੀਦੀ ਹੈ। ਉਨ੍ਹਾਂ ਦੱਸਿਆ ਕਿ ਗਲਤ ਜਾਂ ਅਧੂਰੀ ਜਾਣਕਾਰੀ ਨਾਲ ਸਰਕਾਰੀ ਯੋਜਨਾਵਾਂ ਦੀ ਯੋਜਨਾ ਬਣਾਉਣ ਵਿੱਚ ਰੁਕਾਵਟ ਆ ਸਕਦੀ ਹੈ। ਇਸ ਲਈ ਹਰ ਇਕ ਵਿਅਕਤੀ ਦੀ ਜਿੰਮੇਵਾਰੀ ਬਣਦੀ ਹੈ ਕਿ ਉਹ ਆਪਣੇ ਪਰਿਵਾਰ ਅਤੇ ਘਰ ਦੀ ਸਹੀ ਜਾਣਕਾਰੀ ਦਰਜ ਕਰੇ।

ਹਰਜੋਤ ਸਿੰਘ ਬੈਂਸ ਨੇ ਇਹ ਵੀ ਕਿਹਾ ਕਿ ਡਿਜ਼ੀਟਲ ਮਾਧਿਅਮਾਂ ਰਾਹੀਂ ਜਨਗਣਨਾ ਕਰਨਾ ਸਮੇਂ ਦੀ ਲੋੜ ਹੈ, ਜਿਸ ਨਾਲ ਪ੍ਰਕਿਰਿਆ ਤੇਜ਼, ਸਹਿਜ ਅਤੇ ਪਾਰਦਰਸ਼ੀ ਬਣਦੀ ਹੈ। ਉਨ੍ਹਾਂ ਕਿਹਾ ਕਿ ਐਪ ਰਾਹੀਂ ਸਵੈ ਜਨਗਣਨਾ ਕਰਨ ਨਾਲ ਲੋਕ ਘਰ ਬੈਠੇ ਹੀ ਆਪਣੀ ਜਾਣਕਾਰੀ ਦਰਜ ਕਰ ਸਕਦੇ ਹਨ, ਜਿਸ ਨਾਲ ਸਮੇਂ ਦੀ ਬਚਤ ਹੋਵੇਗੀ ਅਤੇ ਸਰਕਾਰੀ ਅਧਿਕਾਰੀਆਂ ਉੱਤੇ ਭਾਰ ਵੀ ਘਟੇਗਾ।

ਕੈਬਨਿਟ ਮੰਤਰੀ ਨੇ ਕਿਹਾ ਕਿ ਜਨਗਣਨਾ ਸਿਰਫ ਸਰਕਾਰੀ ਕਾਰਜ ਨਹੀਂ, ਸਗੋਂ ਇਹ ਹਰ ਨਾਗਰਿਕ ਦੀ ਸਾਂਝੀ ਜ਼ਿੰਮੇਵਾਰੀ ਹੈ। ਸਹੀ ਅਤੇ ਪੂਰੀ ਜਾਣਕਾਰੀ ਦੇਣ ਨਾਲ ਹੀ ਸਰਕਾਰ ਵੱਲੋਂ ਲੋਕ ਭਲਾਈ ਦੀਆਂ ਯੋਜਨਾਵਾਂ ਨੂੰ ਠੀਕ ਤਰੀਕੇ ਨਾਲ ਲਾਗੂ ਕੀਤਾ ਜਾ ਸਕਦਾ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਇਸ ਮੁਹਿੰਮ ਵਿੱਚ ਵੱਧ-ਚੜ੍ਹ ਕੇ ਭਾਗ ਲੈਣ ਅਤੇ ਜਨਗਣਨਾ ਨੂੰ ਸਫਲ ਬਣਾਉਣ ਵਿੱਚ ਆਪਣਾ ਯੋਗਦਾਨ ਦੇਣ। ਇਸ ਮੌਕੇ ਮਾਸਟਰ ਟ੍ਰੇਨਰ ਅਸ਼ਵਨੀ ਕੁਮਾਰ ਤੇ ਪਤਵੰਤੇ ਹਾਜ਼ਰ ਸਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਨਾਲ ਸਰਹੱਦੀ ਸੁਰੱਖਿਆ, ਰਾਹਤ ਕਾਰਜਾਂ ਅਤੇ ਆਪਰੇਸ਼ਨਲ ਤਿਆਰੀਆਂ ਬਾਰੇ ਵਿਚਾਰ-ਵਟਾਂਦਰਾ ਕੀਤਾ
ਚੰਡੀਗੜ੍ਹ, 14 ਮਈ: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪੱਛਮੀ ਕਮਾਂਡ ਦੇ ਆਰਮੀ ਕਮਾਂਡਰ ਲੈਫਟੀਨੈਂਟ ਜਨਰਲ ਪੁਸ਼ਪੇਂਦਰ ਸਿੰਘ ਨਾਲ ਮੁਲਾਕਾਤ ਦੌਰਾਨ ਪੰਜਾਬ ਵਿੱਚ ਮਜ਼ਬੂਤ ਸਿਵਲ-ਮਿਲਟਰੀ ਤਾਲਮੇਲ ਦੀ ਜ਼ਰੂਰਤ ‘ਤੇ ਜ਼ੋਰ ਦਿੱਤਾ, ਜਿਸ ਵਿੱਚ ਦੋਵੇਂ ਧਿਰਾਂ ਰਣਨੀਤਕ ਤੌਰ ‘ਤੇ ਮਹੱਤਵਪੂਰਨ ਸਰਹੱਦੀ ਸੂਬੇ ਪੰਜਾਬ ਵਿੱਚ ਸਰਹੱਦੀ ਪ੍ਰਬੰਧਨ, ਅੰਦਰੂਨੀ ਸੁਰੱਖਿਆ, ਰਾਹਤ ਕਾਰਜ ਅਤੇ ਆਪਰੇਸ਼ਨਲ ਤਿਆਰੀਆਂ ਬਾਰੇ ਤਾਲਮੇਲ ਮਜ਼ਬੂਤ ​​ਕਰਨ ‘ਤੇ ਸਹਿਮਤ ਹੋਈਆਂ। ਚੰਡੀਗੜ੍ਹ ਵਿੱਚ ਹੋਈ ਇਸ ਮੀਟਿੰਗ ਵਿੱਚ ਸਰਹੱਦੀ ਖੇਤਰਾਂ ਵਿੱਚ ਚੱਲ ਰਹੇ ਪ੍ਰੋਜੈਕਟਾਂ ਨੂੰ ਤੇਜ਼ ਕਰਨ ਅਤੇ ਉੱਭਰ ਰਹੀਆਂ ਸੁਰੱਖਿਆ ਤੇ ਹੋਰ ਚੁਣੌਤੀਆਂ ਨਾਲ ਨਜਿੱਠਣ ਲਈ ਤਾਲਮੇਲ ਵਾਲਾ ਢਾਂਚਾ ਵਿਕਸਤ ਕਰਨ ‘ਤੇ ਵੀ ਧਿਆਨ ਕੇਂਦਰਿਤ ਕੀਤਾ ਗਿਆ।

ਲੈਫਟੀਨੈਂਟ ਜਨਰਲ ਪੁਸ਼ਪੇਂਦਰ ਸਿੰਘ ਵੱਲੋਂ ਪੱਛਮੀ ਫੌਜ ਦੀ ਕਮਾਂਡ ਸੰਭਾਲਣ ਤੋਂ ਬਾਅਦ ਫੌਜ ਕਮਾਂਡਰ ਅਤੇ ਮੁੱਖ ਮੰਤਰੀ ਵਿਚਕਾਰ ਪਹਿਲੀ ਮੁਲਾਕਾਤ ਦੌਰਾਨ ਕੌਮੀ ਮਹੱਤਵ ਦੇ ਕਈ ਮੁੱਦਿਆਂ ‘ਤੇ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਦੋਵੇਂ ਧਿਰਾਂ ਇਸ ਗੱਲ ‘ਤੇ ਸਹਿਮਤ ਹੋਈਆਂ ਕਿ ਸਰਹੱਦੀ ਖੇਤਰਾਂ ਵਿੱਚ ਚੱਲ ਰਹੇ ਸਾਰੇ ਪ੍ਰੋਜੈਕਟਾਂ ਨੂੰ ਪੂਰਾ ਕਰਨ ਨੂੰ ਸਭ ਤੋਂ ਵੱਧ ਤਰਜੀਹ ਦਿੱਤੀ ਜਾਵੇਗੀ ਤਾਂ ਜੋ ਆਪਰੇਸ਼ਨਲ ਸਮਰੱਥਾ ਨੂੰ ਹੋਰ ਵਧਾਇਆ ਜਾ ਸਕੇ ਅਤੇ ਕੌਮੀ ਸੁਰੱਖਿਆ ਬੁਨਿਆਦੀ ਢਾਂਚੇ ਨੂੰ ਮਜ਼ਬੂਤ ​​ਕੀਤਾ ਜਾ ਸਕੇ।

ਪੰਜਾਬ ਦੀ ਰਣਨੀਤਕ ਮਹੱਤਤਾ ‘ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਇੱਕ ਸਰਹੱਦੀ ਸੂਬਾ ਹੈ, ਜਿਸ ਦੀ ਲਗਪਗ 550 ਕਿਲੋਮੀਟਰ ਅੰਤਰਰਾਸ਼ਟਰੀ ਸਰਹੱਦ ਹੈ ਅਤੇ ਇਸ ਲਈ ਇਸ ਖੇਤਰ ਵਿੱਚ ਸਿਵਲ-ਮਿਲਟਰੀ ਸਹਿਯੋਗ ਨੂੰ ਹੋਰ ਮਜ਼ਬੂਤ ​​ਕਰਨਾ ਬਹੁਤ ਮਹੱਤਵਪੂਰਨ ਹੈ।” ਉਨ੍ਹਾਂ ਨੇ ਤਾਲਮੇਲ ਆਧਾਰਿਤ ਨੀਤੀ ਨਿਰਮਾਣ ਅਤੇ ਮਜ਼ਬੂਤ ​​ਅੰਦਰੂਨੀ ਸੁਰੱਖਿਆ ਵਿਧੀਆਂ ਰਾਹੀਂ ਵਿਸ਼ਵਾਸ ਵਧਾਉਣ ਦੀ ਲੋੜ ‘ਤੇ ਜ਼ੋਰ ਦਿੱਤਾ।

ਮੁੱਖ ਮੰਤਰੀ ਨੇ ਕੁਦਰਤੀ ਆਫ਼ਤਾਂ, ਬਾਹਰੀ ਖ਼ਤਰਿਆਂ ਅਤੇ ਹੋਰ ਸੰਕਟਾਂ ਦਾ ਪ੍ਰਭਾਵਸ਼ਾਲੀ ਢੰਗ ਨਾਲ ਜਵਾਬ ਦੇਣ ਲਈ ਪੁਖ਼ਤਾ ਰਣਨੀਤੀ ਵਿਕਸਤ ਕਰਨ ਦੀ ਮਹੱਤਤਾ ‘ਤੇ ਵੀ ਜ਼ੋਰ ਦਿੱਤਾ। ਉਨ੍ਹਾਂ ਕਿਹਾ ਕਿ ਸਿਵਲ ਪ੍ਰਸ਼ਾਸਨ ਅਤੇ ਹਥਿਆਰਬੰਦ ਸੈਨਾਵਾਂ ਵਿਚਕਾਰ ਮਜ਼ਬੂਤ ਸਹਿਯੋਗ ਕੌਮੀ ਹਿੱਤਾਂ ਦੀ ਰਾਖੀ ਅਤੇ ਐਮਰਜੈਂਸੀ ਦੌਰਾਨ ਤੇਜ਼ ਪ੍ਰਤੀਕਿਰਿਆ ਯਕੀਨੀ ਬਣਾਉਣ ਲਈ ਜ਼ਰੂਰੀ ਹੈ।

ਮੀਟਿੰਗ ਵਿੱਚ ਸਰਹੱਦੀ ਮੈਨੇਜਮੈਂਟ, ਅੰਦਰੂਨੀ ਸੁਰੱਖਿਆ, ਯੁਵਾ ਸ਼ਕਤੀਕਰਨ, ਅਗਨੀਵੀਰਾਂ ਦੇ ਮੁੜ-ਵਸੇਬੇ ਅਤੇ ਆਪਰੇਸ਼ਨਲ ਤਿਆਰੀ ਨਾਲ ਜੁੜੇ ਅਹਿਮ ਜ਼ਮੀਨ ਐਕੁਆਇਰ ਕਰਨ ਦੇ ਮਾਮਲਿਆਂ ‘ਤੇ ਵੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਰਾਹਤ ਕਾਰਜ, ਹਥਿਆਰਬੰਦ ਸੈਨਾਵਾਂ ਵਿੱਚ ਭਰਤੀ ਅਤੇ ਸੇਵਾ ਨਿਭਾ ਰਹੇ ਫੌਜ ਦੇ ਕਰਮਚਾਰੀਆਂ ਅਤੇ ਸਾਬਕਾ ਸੈਨਿਕਾਂ ਲਈ ਰਿਹਾਇਸ਼ੀ ਪ੍ਰੋਜੈਕਟਾਂ ਸਮੇਤ ਭਲਾਈ ਦੇ ਕਦਮਾਂ ਬਾਰੇ ਵੀ ਚਰਚਾ ਕੀਤੀ ਗਈ।

ਹਥਿਆਰਬੰਦ ਸੈਨਾਵਾਂ ਦਾ ਸਹਿਯੋਗ ਕਰਨ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਲੈਫਟੀਨੈਂਟ ਜਨਰਲ ਪੁਸ਼ਪੇਂਦਰ ਸਿੰਘ ਨੂੰ ਭਾਰਤੀ ਫੌਜ ਵੱਲੋਂ ਦੇਸ਼ ਦੀ ਸੇਵਾ ਵਿੱਚ ਕੀਤੀ ਜਾਣ ਵਾਲੀ ਹਰ ਪਹਿਲਕਦਮੀ ਲਈ ਸੂਬੇ ਵੱਲੋਂ ਪੂਰਾ ਸਹਿਯੋਗ ਦੇਣ ਦਾ ਭਰੋਸਾ ਦਿੱਤਾ।

ਮੀਟਿੰਗ ਦੌਰਾਨ ਮੁੱਖ ਸਕੱਤਰ ਕੇ.ਏ.ਪੀ. ਸਿਨਹਾ, ਬ੍ਰਿਗੇਡੀਅਰ ਸਮੀਰ ਠੱਕਰ, ਕਰਨਲ ਜਸਦੀਪ ਸੰਧੂ, ਹੈੱਡਕੁਆਰਟਰ ਪੱਛਮੀ ਕਮਾਂਡ ਦੇ ਸਿਵਲ ਮਿਲਟਰੀ ਮਾਮਲਿਆਂ ਦੇ ਸਲਾਹਕਾਰ ਅਤੇ ਹੋਰ ਸੀਨੀਅਰ ਅਧਿਕਾਰੀ ਵੀ ਮੌਜੂਦ ਸਨ।

ਬਿਸਤ ਦੁਆਬ ਨਹਿਰੀ ਨੈਟਵਰਕ ਹੇਠ ਸਾਲ 2025-26 ਵਿੱਚ ਸਿੰਜਾਈ ਅਧੀਨ ਰਕਬਾ 167% ਵਧ ਕੇ 1 ਲੱਖ 10 ਹਜ਼ਾਰ ਏਕੜ ਹੋਇਆ
*ਚੰਡੀਗੜ੍ਹ; 13 ਮਈ 2026:*

ਪੰਜਾਬ ਦੀ ਇਤਿਹਾਸਕ ਜੀਵਨ-ਧਾਰਾ ’ਚ ਨਵੀਂ ਰੂਹ ਫੂਕਦਿਆਂ, ਬਿਸਤ ਦੋਆਬ ਨਹਿਰ ਦੀ ਮੁੜ ਸੁਰਜੀਤੀ ਦੁਆਬਾ ਖੇਤਰ ਦੇ ਖੇਤਾਂ, ਫਾਰਮਾਂ ਤੇ ਭਵਿੱਖ ਨੂੰ ਬਦਲ ਰਹੀ ਹੈ। ਸੂਬੇ ਦੇ ਸਿੰਜਾਈ ਨੈੱਟਵਰਕ ਨੂੰ ਵੱਡਾ ਹੁਲਾਰਾ ਦਿੰਦਿਆਂ, ਭਗਵੰਤ ਮਾਨ ਸਰਕਾਰ ਨੇ ਨਹਿਰ ਨੂੰ ਮੁੜ ਸੁਰਜੀਤ ਕੀਤਾ ਹੈ, ਜਿਸ ਦੇ ਸਿੱਟੇ ਵਜੋਂ 2025-26 ਦੇ ਖੇਤੀ ਸਾਲ ਦੌਰਾਨ ਬਿਸਤ ਦੋਆਬ ਨਹਿਰ ਨੈੱਟਵਰਕ ਹੇਠ ਸਿੰਜਾਈ ਅਧੀਨ ਰਕਬੇ ’ਚ 167% ਦਾ ਸ਼ਾਨਦਾਰ ਵਾਧਾ ਹੋਇਆ ਹੈ। ਇਸ ਵਿਸਥਾਰ ਨਾਲ 1,10,762 ਏਕੜ ਹੋਰ ਰਕਬਾ ਨਹਿਰੀ ਸਿੰਜਾਈ ਅਧੀਨ ਆਇਆ ਹੈ, ਜਿਸ ਨਾਲ ਖੇਤਰ ਦੀ ਖੇਤੀ ਸੈਕਟਰ ਦੀ ਬੁਨਿਆਦ ਮਜ਼ਬੂਤ ਹੋਈ ਹੈ।

ਦੁਆਬੇ ਦੀ ਜੀਵਨ-ਰੇਖਾ ਮੰਨੀ ਜਾਂਦੀ ਇਸ ਨਹਿਰ ’ਚ CM Bhagwant Singh Mann ਦੀ ਅਗਵਾਈ ਹੇਠ ਕੀਤੇ ਗਏ ਟੀਚਾ ਮੁਖੀ ਉਪਰਾਲਿਆਂ ਨਾਲ ਪਾਣੀ ਦੇ ਵਹਾਅ ’ਚ ਮਹੱਤਵਪੂਰਨ ਸੁਧਾਰ ਹੋਇਆ ਹੈ। ਇਨ੍ਹਾਂ ਯਤਨਾਂ ਨਾਲ ਜਲੰਧਰ, ਸ਼ਹੀਦ ਭਗਤ ਸਿੰਘ ਨਗਰ, ਕਪੂਰਥਲਾ ਅਤੇ ਹੁਸ਼ਿਆਰਪੁਰ ਦੇ ਕੁਝ ਹਿੱਸਿਆਂ ’ਚ ਲੰਬੇ ਸਮੇਂ ਤੋਂ ਚੱਲੀ ਆ ਰਹੀ ਪਾਣੀ ਦੀ ਕਮੀ ਨੂੰ ਦੂਰ ਕਰਦਿਆਂ ਸਿੰਜਾਈ ਸਿਲਸਿਲਾ ਮਜ਼ਬੂਤ ਕੀਤਾ ਹੈ।

ਰੋਪੜ ਹੈੱਡਵਰਕਸ ਤੋਂ ਨਿਕਲਣ ਵਾਲੇ ਇਸ ਨਹਿਰੀ ਨੈੱਟਵਰਕ, ਜਿਸ ’ਚ ਇਸ ਦੇ ਰਜਬਾਹੇ, ਮਾਈਨਰ ਤੇ ਖਾਲੇ ਸ਼ਾਮਲ ਹਨ, ਦਾ ਵਿਆਪਕ ਕਾਇਆ ਕਲਪ ਕੀਤਾ ਗਿਆ ਹੈ। ਇਸ ਨਾਲ ਪਾਣੀ ਦੀ ਵੰਡ ਹੋਰ ਸੁਚਾਰੂ ਅਤੇ ਕੁਸ਼ਲ ਹੋਈ ਹੈ, ਜਿਸ ਨਾਲ ਸਿੰਜਾਈ ਹੇਠਲੇ ਰਕਬੇ ’ਚ ਕਾਫੀ ਵਾਧਾ ਹੋਇਆ ਹੈ।

ਇਸ ਮੁੜ ਸੁਰਜੀਤੀ ਦੀ ਇੱਕ ਵੱਡੀ ਪ੍ਰਾਪਤੀ ਇਹ ਹੈ ਕਿ ਬਿਸਤ ਦੋਆਬ ਨਹਿਰ ਨੈੱਟਵਰਕ ਦੇ ਲਗਭਗ 19,213 ਏਕੜ ਖੇਤੀਯੋਗ ਰਕਬੇ ਨੂੰ ਪਹਿਲੀ ਵਾਰ ਨਹਿਰੀ ਪਾਣੀ ਮਿਲਿਆ ਹੈ। ਇਹ ਉਨ੍ਹਾਂ ਕਿਸਾਨਾਂ ਲਈ ਇੱਕ ਮਹੱਤਵਪੂਰਨ ਬਦਲਾਅ ਹੈ ਜੋ ਪਹਿਲਾਂ ਧਰਤੀ ਹੇਠਲੇ ਅਨਿਯਮਤ ਪਾਣੀ ਤੇ ਮੀਂਹ ’ਤੇ ਨਿਰਭਰ ਸਨ।

ਪਾਣੀ ਦੇ ਵਹਾਅ ਵਿੱਚ ਆਏ ਸੁਧਾਰ ਨੇ ਬਲਾਚੌਰ ਖੇਤਰ ’ਚ ਕਾਠਗੜ੍ਹ ਲਿਫਟ ਸਕੀਮ ਰਾਹੀਂ ਲਿਫਟ ਸਿੰਜਾਈ ਪ੍ਰਣਾਲੀ ਨੂੰ ਮਜ਼ਬੂਤ ਕੀਤਾ ਹੈ। ਸ਼ਹੀਦ ਭਗਤ ਸਿੰਘ ਨਗਰ ਦੇ ਬੰਗਾ ਅਤੇ ਮੁਕੰਦਪੁਰ ਤੇ ਜਲੰਧਰ ਜ਼ਿਲ੍ਹੇ ਦੇ ਅਪਰਾ, ਨੂਰਮਹਿਲ, ਮਲਸੀਆਂ, ਨਕੋਦਰ, ਆਦਮਪੁਰ ਅਤੇ ਕਾਲਾ ਸੰਘਿਆਂ ਵਰਗੇ ਖੇਤਰਾਂ ’ਚ ਬੁਨਿਆਦੀ ਢਾਂਚਾ ਮਜ਼ਬੂਤ ਹੋਇਆ ਹੈ, ਜਦਕਿ ਜਲੰਧਰ ਬ੍ਰਾਂਚ ਨਾਲ ਜੁੜੇ ਮੁੜ ਸੁਰਜੀਤ ਰਜਬਾਹਿਆਂ ਨੇ ਆਖ਼ਰੀ ਖੇਤ ਤੱਕ ਪਾਣੀ ਦੀ ਵੰਡ ਵਿੱਚ ਵਾਧਾ ਕੀਤਾ ਹੈ।

ਨਹਿਰ ਦੀ ਮੁੜ ਸੁਰਜੀਤੀ ਹੁਣ ਸ਼ਹਿਰੀ ਖੇਤਰ ਵਿੱਚ ਪਾਣੀ ਦੀਆਂ ਲੋੜਾਂ ਵੀ ਪੂਰੀਆਂ ਕਰ ਰਹੀ ਹੈ। ਸ਼ਹਿਰ ਨੂੰ ਪੀਣ ਵਾਲੇ ਪਾਣੀ ਦੀ ਸਪਲਾਈ ’ਚ ਸੁਧਾਰ ਲਈ ਜਲੰਧਰ ਬ੍ਰਾਂਚ ਨੂੰ ਵਾਧੂ 150 ਕਿਊਸਿਕ ਪਾਣੀ ਅਲਾਟ ਕੀਤਾ ਗਿਆ ਹੈ। ਇਸ ਨਾਲ ਜਲੰਧਰ ਨਗਰ ਨਿਗਮ ਦੀ ਧਰਤੀ ਹੇਠਲੇ ਪਾਣੀ ’ਤੇ ਨਿਰਭਰਤਾ ਘਟੇਗੀ ਅਤੇ ਵਧੇਰੇ ਪਾਏਦਾਰ ਅਤੇ ਭਰੋਸੇਯੋਗ ਜਲ ਸਪਲਾਈ ਪ੍ਰਣਾਲੀ ਵਿਕਸਿਤ ਹੋਵੇਗੀ।

ਬਿਸਤ ਦੋਆਬ ਨਹਿਰ ਦੀ ਬਹਾਲੀ ਪੰਜਾਬ ਸਰਕਾਰ ਦੀ ਸਿੰਜਾਈ ਸਿਲਸਿਲੇ ਨੂੰ ਆਧੁਨਿਕ ਬਣਾਉਣ, ਕਿਸਾਨਾਂ ਦੀ ਸਹਾਇਤਾ ਕਰਨ ਅਤੇ ਸਿੱਕੇਬੰਦ ਜਲ ਪ੍ਰਬੰਧਨ ਨੂੰ ਯਕੀਨੀ ਬਣਾਉਣ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ, ਨਾਲ ਹੀ ਇਹ ਖੇਤੀ ਪੈਦਾਵਾਰ ਵਧਾਉਂਦੀ ਹੈ ਅਤੇ ਆਉਂਦੀਆਂ ਪੀੜ੍ਹੀਆਂ ਲਈ ਅਹਿਮ ਸਰੋਤ ਨੂੰ ਸੁਰੱਖਿਅਤ ਬਣਾਉਦੀ ਹੈ।

ਇਹ ਸਿਰਫ਼ ਇੱਕ ਬਹਾਲੀ ਨਹੀਂ, ਸਗੋਂ ਇੱਕ ਪਰਿਵਰਤਨ ਹੈ ਜੋ ਪੰਜਾਬ ਦੀ ਖੇਤੀ ਰਹਿਤਲ ਦੀ ਸੰਭਲਣ ਦੀ ਸਮਰੱਥਾ ਅਤੇ ਰਿਜ਼ਕ ਨੂੰ ਵਧਾਉਂਦਾ ਅਤੇ ਸੁਨਹਿਰੇ ਭਵਿੱਖ ਨੂੰ ਨਿਖਾਰਦਾ ਹੈ।