Faridkot – Riyasat News

ਭਾਰਤੀ ਮਾਨਕ ਬਿਊਰੋ ਵੱਲੋਂ ਜ਼ਿਲ੍ਹਾ ਪੱਧਰੀ ਸਿਖਲਾਈ ਕੈਂਪ ਆਯੋਜਿਤ
ਫਰੀਦਕੋਟ, 14 ਮਈ 2026- ਦਸੰਬਰ 2024 ਵਿੱਚ ਹੋਈ ਰਾਜ ਪੱਧਰੀ ਕਮੇਟੀ ਦੀ ਮੀਟਿੰਗ ਦੌਰਾਨ ਨਿਰਧਾਰਿਤ ਕੀਤੇ ਗਏ ਟੀਚਿਆ ਤਹਿਤ ਭਾਰਤੀ ਮਾਨਕ ਬਿਊਰੋ (ਬੀ.ਆਈ.ਐਸ.) ਚੰਡੀਗੜ੍ਹ ਸ਼ਾਖਾ ਵੱਲੋਂ ਅੱਜ ਡਿਪਟੀ ਕਮਿਸ਼ਨਰ ਦਫ਼ਤਰ, ਫਰੀਦਕੋਟ ਵਿਖੇ ਜ਼ਿਲ੍ਹਾ ਪੱਧਰੀ ਸਿਖਲਾਈ ਕੈਂਪ ਲਗਾਇਆ ਗਿਆ। ਇਹ ਕੈਂਪ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਅਤੇ ਸ੍ਰੀਮਤੀ ਸ਼ਾਲੂ ਵਰਸ਼ਨੇਯ, ਮੁਖੀ (ਸੀ.ਐਚ.ਬੀ.ਓ.) ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ। ਇਸ ਦਾ ਮੁੱਖ ਉਦੇਸ਼ ਜ਼ਿਲ੍ਹੇ ਵਿੱਚ ਮਿਆਰੀਕਰਨ ਅਤੇ ਗੁਣਵੱਤਾ ਭਰੋਸੇ ਨਾਲ ਸੰਬੰਧਿਤ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵੱਖ-ਵੱਖ ਵਿਭਾਗਾਂ ਵਿਚਕਾਰ ਤਾਲਮੇਲ ਨੂੰ ਮਜ਼ਬੂਤ ਕਰਨਾ ਸੀ।

ਕੈਂਪ ਦੌਰਾਨ ਬੀ.ਆਈ.ਐਸ. ਪ੍ਰਮਾਣੀਕਰਨ ਨਿਸ਼ਾਨ (ਆਈ.ਐਸ.ਆਈ. ਮਾਰਕ), ਸੋਨੇ ਦੇ ਗਹਿਣਿਆਂ ਦੀ ਹਾਲਮਾਰਕਿੰਗ, ਲਾਜ਼ਮੀ ਰਜਿਸਟ੍ਰੇਸ਼ਨ ਯੋਜਨਾ, ਬੀ.ਆਈ.ਐਸ. ਪ੍ਰਮਾਣਿਤ ਉਤਪਾਦਾਂ ਦੀ ਖਰੀਦ ਅਤੇ ਪ੍ਰਬੰਧਕੀ ਪ੍ਰਣਾਲੀ ਪ੍ਰਮਾਣੀਕਰਨ ਵਰਗੀਆਂ ਮਹੱਤਵਪੂਰਨ ਪਹਿਲਾਂ ਬਾਰੇ ਜਾਣਕਾਰੀ ਅਤੇ ਸਮਝ ਵਧਾਉਣ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ।

ਵਿਚਾਰ-ਵਟਾਂਦਰੇ ਦੌਰਾਨ ਇਸ ਗੱਲ ਉੱਤੇ ਜ਼ੋਰ ਦਿੱਤਾ ਗਿਆ ਕਿ ਫਰੀਦਕੋਟ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਅਤੇ ਅਧਿਕਾਰੀਆਂ ਵਿਚਕਾਰ ਸਾਂਝੇ ਯਤਨ ਬਹੁਤ ਜ਼ਰੂਰੀ ਹਨ ਤਾਂ ਜੋ ਗੁਣਵੱਤਾ ਨਿਯੰਤਰਣ ਹੁਕਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇ ਅਤੇ ਬੀ.ਆਈ.ਐਸ. ਪ੍ਰਮਾਣੀਕਰਨ ਅਤੇ ਹਾਲਮਾਰਕਿੰਗ ਪ੍ਰਣਾਲੀ ਬਾਰੇ ਲੋਕ ਜਾਗਰੂਕਤਾ ਵਧਾਈ ਜਾ ਸਕੇ। ਇਹ ਉਪਰਾਲੇ ਲੋਕ ਸੁਰੱਖਿਆ ਅਤੇ ਉਪਭੋਗਤਾ ਹਿਤਾਂ ਦੀ ਰੱਖਿਆ ਲਈ ਬਹੁਤ ਮਹੱਤਵਪੂਰਨ ਹਨ।

ਤਕਨੀਕੀ ਸੈਸ਼ਨ ਦੌਰਾਨ ਸ੍ਰੀ ਹਰਸ਼ ਸੋਂਕਰ, ਵਿਗਿਆਨੀ-ਸੀ ਵੱਲੋਂ ਬੀ.ਆਈ.ਐਸ. ਦੇ ਡਿਜ਼ਿਟਲ ਮੰਚਾਂ ਅਤੇ ਆਨਲਾਈਨ ਸੇਵਾਵਾਂ ਦੀ ਜੀਵੰਤ ਪ੍ਰਦਰਸ਼ਨੀ ਦਿੱਤੀ ਗਈ। ਇਸ ਵਿੱਚ ਭਾਰਤੀ ਮਿਆਰਾਂ ਤੱਕ ਪਹੁੰਚ ਅਤੇ ਉਨ੍ਹਾਂ ਨੂੰ ਡਾਊਨਲੋਡ ਕਰਨ ਦੀ ਪ੍ਰਕਿਰਿਆ, ਲਾਗੂ ਗੁਣਵੱਤਾ ਨਿਯੰਤਰਣ ਹੁਕਮਾਂ ਦੀ ਜਾਂਚ, ਬੀ.ਆਈ.ਐਸ. ਕੇਅਰ ਐਪ ਦੀ ਵਰਤੋਂ ਅਤੇ ਬੀ.ਆਈ.ਐਸ. ਸ਼ਿਕਾਇਤ ਨਿਵਾਰਣ ਪ੍ਰਣਾਲੀ ਰਾਹੀਂ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਉਪਭੋਗਤਾ ਜਾਗਰੂਕਤਾ ਨਾਲ ਸੰਬੰਧਿਤ ਜਾਣਕਾਰੀ ਦਿੱਤੀ ਗਈ।

ਇਸ ਤੋਂ ਬਾਅਦ ਇੱਕ ਪ੍ਰਸ਼ਨ-ਉੱਤਰ ਸੈਸ਼ਨ ਵੀ ਆਯੋਜਿਤ ਕੀਤਾ ਗਿਆ, ਜਿਸ ਦੌਰਾਨ ਭਾਗ ਲੈਣ ਵਾਲੇ ਅਧਿਕਾਰੀਆਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਬੀ.ਆਈ.ਐਸ. ਅਧਿਕਾਰੀਆਂ ਨੇ ਵਿਸਥਾਰਪੂਰਵਕ ਜਵਾਬ ਦਿੱਤੇ।

ਇਸ ਸਿਖਲਾਈ ਕੈਂਪ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੇ ਵੱਖ-ਵੱਖ ਵਿਭਾਗਾਂ ਜਿਵੇਂ ਕਿ ਸਿੱਖਿਆ, ਸਿਹਤ ਸੇਵਾਵਾਂ, ਖੁਰਾਕ, ਜੰਗਲਾਤ, ਬਾਗਬਾਨੀ, ਸਿੰਚਾਈ, ਲੋਕ ਨਿਰਮਾਣ ਵਿਭਾਗ ਅਤੇ ਹੋਰ ਸੰਬੰਧਿਤ ਵਿਭਾਗਾਂ ਦੇ 40 ਤੋਂ ਵੱਧ ਸੀਨੀਅਰ ਅਧਿਕਾਰੀਆਂ ਨੇ ਭਾਗ ਲਿਆ।

ਡਿਪਟੀ ਕਮਿਸ਼ਨਰ ਨੇ ਜਨਗਣਨਾ 2027 ਅਧੀਨ ਸੈਲਫ-ਇਨਿਊਮਰੇਸ਼ਨ ਤਹਿਤ ਭਰਿਆ ਫਾਰਮ
ਫ਼ਰੀਦਕੋਟ, 12 ਮਈ-  ਭਾਰਤ ਸਰਕਾਰ ਵੱਲੋਂ ਕਰਵਾਈ ਜਾਣ ਵਾਲੀ ਜਨਗਣਨਾ 2027 ਤਹਿਤ ਆਮ ਲੋਕਾਂ ਦੀ ਸਹੂਲਤ ਲਈ ਸੈਲਫ-ਇਨਿਊਮਰੇਸ਼ਨ (ਸਵੈ ਗਣਨਾ) ਦੀ ਸਹੂਲਤ ਰਾਹੀਂ ਨਾਗਰਿਕ ਆਪਣੀ ਜਾਣਕਾਰੀ ਖੁਦ ਆਨਲਾਈਨ ਭਰ ਸਕਦੇ ਹਨ ਅਤੇ ਇਹ ਸਹੂਲਤ 14 ਮਈ 2026 ਤੱਕ ਆਨਲਾਈਨ ਉਪਲਬਧ ਰਹੇਗੀ। ਇਹ ਜਾਣਕਾਰੀ ਡਿਪਟੀ ਕਮਿਸ਼ਨਰ ਕਮ ਪ੍ਰਿੰਸੀਪਲ ਸੈਸੰਜ ਅਫਸਰ ਸ੍ਰੀ ਰਾਹੁਲ ਚਾਬਾ ਨੇ ਜਨਗਣਨਾ 2027 ਤਹਿਤ ਆਪਣਾ ਸਵੈ ਜਨਗਣਨਾ ਫਾਰਮ ਭਰਨ ਉਪਰੰਤ ਸਾਂਝੀ ਕੀਤੀ। ਉਨ੍ਹਾਂ ਕਿਹਾ ਕਿ ਨਾਗਰਿਕ ਘਰ ਬੈਠੇ ਹੀ ਅਧਿਕਾਰਤ ਪੋਰਟਲ ‘ਤੇ ਜਾ ਕੇ ਆਪਣੀ ਜਾਣਕਾਰੀ ਦਰਜ ਕਰ ਸਕਦੇ ਹਨ।

ਡਿਪਟੀ ਕਮਿਸ਼ਨਰ ਨੇ ਹੋਰ ਜਾਣਕਾਰੀ ਦਿੰਦਿਆਂ ਦੱਸਿਆ ਕਿ ਨਾਗਰਿਕ ਘਰ ਬੈਠੇ ਹੀ ਅਧਿਕਾਰਤ ਪੋਰਟਲ se.census.gov.in ‘ਤੇ ਜਾ ਕੇ ਆਪਣੀ ਜਾਣਕਾਰੀ ਦਰਜ ਕਰ ਸਕਦੇ ਹਨ। ਪੋਰਟਲ ਦੀ ਵਰਤੋਂ ਲਈ ਸਭ ਤੋਂ ਪਹਿਲਾਂ ਆਪਣੀ ਪਸੰਦ ਦੀ ਭਾਸ਼ਾ ਦੀ ਚੋਣ ਕਰਨੀ ਹੋਵੇਗੀ ਅਤੇ ਫਿਰ ਮੋਬਾਈਲ ਨੰਬਰ ਅਤੇ ਬੁਨਿਆਦੀ ਜਾਣਕਾਰੀ ਦੀ ਮਦਦ ਨਾਲ ਲੌਗਇਨ ਕਰਨਾ ਹੋਵੇਗਾ। ਲੌਗਇਨ ਤੋਂ ਬਾਅਦ ਪੋਰਟਲ ‘ਤੇ ਦਿੱਤੇ ਸਾਰੇ ਪ੍ਰਸ਼ਨਾਂ ਦੇ ਸਹੀ ਜਵਾਬ ਭਰ ਕੇ ਫਾਰਮ ਸਬਮਿਟ ਕਰਨਾ ਲਾਜ਼ਮੀ ਹੈ।

ਉਨ੍ਹਾਂ ਦੱਸਿਆ ਕਿ ਫਾਰਮ ਸਬਮਿਟ ਕਰਨ ਉਪਰੰਤ ਇੱਕ ਵਿਲੱਖਣ ਸੈਲਫ-ਇਨਿਊਮਰੇਸ਼ਨ ਆਈਡੀ ਜਨਰੇਟ ਹੋਵੇਗੀ ਅਤੇ ਜਦੋਂ ਜਨਗਣਨਾ ਮੁਲਾਜ਼ਮ ਘਰ ਦੌਰੇ ‘ਤੇ ਆਵੇਗਾ ਤਾਂ ਨਾਗਰਿਕ ਨੂੰ ਸਿਰਫ ਇਹ ਆਈਡੀ ਦਿਖਾਉਣੀ ਹੋਵੇਗੀ, ਜਿਸ ਨਾਲ ਦਿੱਤੀ ਗਈ ਜਾਣਕਾਰੀ ਦੀ ਤਸਦੀਕ ਹੋ ਜਾਵੇਗੀ ਅਤੇ ਦੁਬਾਰਾ ਫਾਰਮ ਭਰਨ ਦੀ ਲੋੜ ਨਹੀਂ ਪਵੇਗੀ।

ਉਨ੍ਹਾਂ ਜ਼ਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਵੱਧ ਤੋਂ ਵੱਧ ਲੋਕ ਇਸ ਸਹੂਲਤ ਦਾ ਲਾਭ ਲੈਣ ਅਤੇ ਜਨਗਣਨਾ ਪ੍ਰਕਿਰਿਆ ਨੂੰ ਸੁਚੱਜੇ ਅਤੇ ਸਫਲ ਢੰਗ ਨਾਲ ਪੂਰਾ ਕਰਨ ਵਿੱਚ ਸਹਿਯੋਗ ਦੇਣ।

ਇਸ ਮੌਕੇ ਸ੍ਰੀ ਪੰਕਜ ਜਿਲ੍ਹਾ ਕੋਆਰਡੀਨੇਟਰ ਜਨਗਣਨਾ ਵਿਭਾਗ, ਗੁਰਨਾਮ ਸਿੰਘ ਵਿਰਕ ਪੀ.ਏ., ਜਸਬੀਰ ਜੱਸੀ ਜਿਲ੍ਹਾ ਮੀਡੀਆ ਕੋਆਰਡੀਨੇਟਰ ਜਨਗਣਨਾ, ਰੰਗ ਹਰਜਿੰਦਰ ਜਿਲ੍ਹਾ ਮਾਸਟਰ ਟ੍ਰੇਨਰ, ਮੈਡਮ ਮਨਪ੍ਰੀਤ ਕੌਰ, ਗੁਰਦੀਪ ਸਿੰਘ ਤਕਨੀਕੀ ਸਹਾਇਕ, ਵੀ ਹਾਜ਼ਰ ਸਨ।

ਸਪੀਕਰ ਸੰਧਵਾਂ ਨੇ ਬਠਿੰਡਾ ਫ਼ਰੀਦਕੋਟ ਰੋਡ ਦਾ ਨੀਂਹ ਪੱਥਰ ਰੱਖਿਆ ਗਿਆ
ਕੋਟਕਪੂਰਾ, 11 ਮਈ : ਪੰਜਾਬ ਵਿਧਾਨ ਸਭਾ ਦੇ ਸਪੀਕਰ  ਸ. ਕੁਲਤਾਰ ਸਿੰਘ ਸੰਧਵਾਂ ਨੇ ਗਿਆਨੀ ਜ਼ੈਲ ਸਿੰਘ ਮਾਰਕੀਟ ਕੋਟਕਪੂਰਾ ਵਿਖੇ ਬਠਿੰਡਾ-ਫ਼ਰੀਦਕੋਟ ਰੋਡ ਦੇ ਨਿਰਮਾਣ ਕਾਰਜ ਦਾ ਨੀਂਹ ਪੱਥਰ ਰੱਖਿਆ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਹਰ ਖੇਤਰ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਕੰਮ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਕੋਟਕਪੂਰਾ ਹਲਕੇ ਦੇ ਵਿਕਾਸ ਲਈ ਕਰੋੜਾਂ ਰੁਪਏ ਦੇ ਪ੍ਰੋਜੈਕਟ ਮਨਜ਼ੂਰ ਕਰਵਾਏ ਗਏ ਹਨ ਅਤੇ ਇੱਕ-ਇੱਕ ਵਾਅਦਾ ਜ਼ਮੀਨੀ ਪੱਧਰ ’ਤੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਿੰਡ ਸੰਧਵਾਂ ਤੋਂ ਨੈਸ਼ਨਲ ਹਾਈਵੇ ਓਕਸਬ੍ਰਿਜ ਸਕੂਲ ਤੱਕ 6 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਹੋਣ ਵਾਲਾ ਇਹ ਪ੍ਰੋਜੈਕਟ ਇਲਾਕੇ ਦੀ ਆਵਾਜਾਈ ਨੂੰ ਨਵੀਂ ਦਿਸ਼ਾ ਦੇਵੇਗਾ ਅਤੇ ਲੋਕਾਂ ਨੂੰ ਲੰਮੇ ਸਮੇਂ ਤੋਂ ਆ ਰਹੀਆਂ ਮੁਸ਼ਕਲਾਂ ਤੋਂ ਰਾਹਤ ਮਿਲੇਗੀ।

ਉਨ੍ਹਾਂ ਕਿਹਾ ਕਿ ਬਠਿੰਡਾ-ਫ਼ਰੀਦਕੋਟ ਰੋਡ ਦੇ ਨਵੀਨੀਕਰਨ ਨਾਲ ਨਾ ਸਿਰਫ਼ ਆਵਾਜਾਈ ਸੁਖਾਲੀ ਹੋਵੇਗੀ, ਸਗੋਂ ਵਪਾਰ, ਸਿੱਖਿਆ ਅਤੇ ਸਿਹਤ ਸਹੂਲਤਾਂ ਤੱਕ ਲੋਕਾਂ ਦੀ ਪਹੁੰਚ ਵੀ ਹੋਰ ਬਿਹਤਰ ਬਣੇਗੀ। ਉਨ੍ਹਾਂ ਕਿਹਾ ਕਿ ਇਹ ਸੜਕ ਹਜ਼ਾਰਾਂ ਲੋਕਾਂ ਲਈ ਰੋਜ਼ਾਨਾ ਸਫ਼ਰ ਦਾ ਮੁੱਖ ਰਾਹ ਹੈ ਅਤੇ ਇਸ ਦੇ ਸੁਧਾਰ ਨਾਲ ਲੋਕਾਂ ਦਾ ਸਮਾਂ ਅਤੇ ਖਰਚ ਦੋਵੇਂ ਬਚਣਗੇ।

ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਕੋਟਕਪੂਰਾ ਸ਼ਹਿਰ ਅਤੇ ਪਿੰਡਾਂ ਦੀ ਕਾਇਆਕਲਪ ਲਈ ਵੱਖ-ਵੱਖ ਵਿਕਾਸ ਯੋਜਨਾਵਾਂ ਉੱਤੇ ਤੇਜ਼ੀ ਨਾਲ ਕੰਮ ਚੱਲ ਰਿਹਾ ਹੈ। ਉਨ੍ਹਾਂ ਕਿਹਾ ਕਿ ਹਲਕੇ ਵਿੱਚ ਸੜਕਾਂ, ਸੀਵਰੇਜ, ਪੀਣ ਵਾਲੇ ਪਾਣੀ ਅਤੇ ਹੋਰ ਲੋਕ ਭਲਾਈ ਦੇ ਕੰਮ ਪਹਿਲ ਦੇ ਆਧਾਰ ’ਤੇ ਕਰਵਾਏ ਜਾ ਰਹੇ ਹਨ ਤਾਂ ਜੋ ਲੋਕਾਂ ਨੂੰ ਹਰ ਪੱਧਰ ’ਤੇ ਸੁਵਿਧਾਵਾਂ ਮਿਲ ਸਕਣ।

ਇਸ ਮੌਕੇ ਚੇਅਰਮੈਨ ਮਾਰਕੀਟ ਕਮੇਟੀ ਕੋਟਕਪੂਰਾ ਗੁੁਰਮੀਤ ਸਿੰਘ ਆਰੇਵਾਲਾ, ਅਨੰਤਦੀਪ ਸਿੰਘ ,ਰੋਮਾ ਬਰਾੜ, ਗੁਰਸੇਵਕ ਸਿੰਘ ਸੇਵਕ ਸੰਧੂ,  ਨਿਖਿਲ ਪੂਰੀ, ਸਿਮਰਜੀਤ ਸਿੰਘ ਐਮਸੀ ਕੋਟਕਪੂਰਾ, ਮਨਪ੍ਰੀਤ ਧਾਲੀਵਾਲ, ਡਾਕਟਰ ਵਿਸ਼ਵਦੀਪ ਗੋਇਲ, ਸੁਖਵੰਤ ਸਿੰਘ ਪੱਕਾ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਇਲਾਕਾ ਨਿਵਾਸੀ, ਪਾਰਟੀ ਵਰਕਰ, ਸਮਾਜਿਕ ਆਗੂ ਅਤੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਵੱਖ-ਵੱਖ ਵਿਕਾਸ ਕਾਰਜਾਂ ਦੀ ਸਮੀਖਿਆ ਸਬੰਧੀ ਸਪੀਕਰ ਸੰਧਵਾਂ ਅਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ
ਫ਼ਰੀਦਕੋਟ 9 ਮਈ () ਪੰਜਾਬ ਵਿਧਾਨ ਸਭਾ ਦੇ ਸਪੀਕਰ  ਸ. ਕੁਲਤਾਰ ਸਿੰਘ ਸੰਧਵਾਂ ਅਤੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਨੇ ਸ਼ਹਿਰ ਵਿੱਚ ਵੱਖ-ਵੱਖ ਪ੍ਰੋਜੈਕਟਾਂ ਦੀ ਸਮੀਖਿਆ ਕਰਨ ਅਤੇ ਸ਼ਹਿਰ ਵਾਸੀਆਂ ਨੂੰ ਵੱਖ ਵੱਖ ਲੋੜੀਂਦੀਆਂ ਸੇਵਾਵਾਂ ਯਕੀਨੀ ਬਣਾਉਣ ਲਈ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਬਾਬਾ ਫਰੀਦ ਯੂਨੀਵਰਸਿਟੀ ਆਫ ਹੈਲਥ ਸਾਇੰਸਜ ਦੇ ਗੈਸਟ ਹਾਊਸ ਵਿਖੇ ਵਿਸ਼ੇਸ਼ ਮੀਟਿੰਗ ਕੀਤੀ । ਇਸ ਮੌਕੇ ਹਲਕਾ ਵਿਧਾਇਕ ਸ.ਗੁਰਦਿੱਤ ਸਿੰਘ ਸੇਖੋਂ, ਵਿਧਾਇਕ ਜੈਤੋ ਸ.ਅਮੋਲਕ ਸਿੰਘ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।

ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਅਤੇ ਸ਼ਹਿਰਾਂ ਦੇ ਵਿਕਾਸ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾ ਰਹੀ। ਪਿੰਡਾਂ ਦੇ ਵਿਕਾਸ, ਸੜਕਾਂ ਦੇ ਨਿਰਮਾਣ ਤੇ ਖੇਡਾਂ ਦੇ ਮੈਦਾਨਾਂ ਉਸਾਰੀ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾ ਰਿਹਾ ਹੈ। ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਜਿਹੜੇ ਵੀ ਵਿਕਾਸ ਕਾਰਜ ਪੈਂਡਿੰਗ ਪਏ ਹਨ, ਉਨ੍ਹਾਂ ਨੂੰ ਤਰਜੀਹ ਦੇ ਅਧਾਰ ’ਤੇ ਜਲਦ ਤੋਂ ਜਲਦ ਮੁਕੰਮਲ ਕੀਤਾ ਜਾਵੇ।ਉਨ੍ਹਾਂ ਕਿਹਾ ਕਿ ਗੁਣਵੱਤਾ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਕੰਮਾਂ ਦੀ ਨਿਰੰਤਰ ਮੌਨੀਟਰਿੰਗ ਕੀਤੀ ਜਾਵੇਗੀ ਤਾਂ ਜੋ ਲੋਕਾਂ ਨੂੰ ਵਧੀਆ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਸਕਣ।

ਕੈਬਨਿਟ ਮੰਤਰੀ ਸ.ਹਰਦੀਪ ਸਿੰਘ ਮੁੰਡੀਆਂ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਵਿਕਾਸ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦੀਆਂ ਚੋਣਾਂ ਆਉਣ ਵਾਲੀਆਂ ਹਨ ਤੇ ਇਸ ਸਬੰਧ ਵਿੱਚ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਸਮੱਸਿਆ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੈਂਡਿੰਗ ਕੰਮਾਂ ਦਾ ਜਲਦ ਨਿਪਟਾਰਾ ਕੀਤਾ ਜਾਵੇ। ਇਸ ਤੋਂ ਇਲਾਵਾ ਉਨ੍ਹਾਂ  ਤਹਿਸੀਲਾਂ ਅਤੇ ਪਟਵਾਰਖਾਨਿਆ ਵਿੱਚ ਹੋਰ ਪਾਰਦਰਸ਼ਤਾ ਨਾਲ ਕੰਮ ਕਰਨ ਦੀ ਹਦਾਇਤ ਕੀਤੀ।

ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੇ ਹੁਕਮਾਂ ਦੀ ਪਾਲਣਾ ਕਰਦੇ ਹੋਏ ਅਧਿਕਾਰੀਆਂ ਦੀਆਂ ਮੁਸ਼ਕਿਲਾਂ ਸੁਣੀਆਂ ਗਈਆਂ ਹਨ ਅਤੇ ਸੁਝਾਅ ਵੀ ਲਏ ਗਏ ਹਨ ਜਿਨ੍ਹਾਂ ਨੂੰ ਅਮਲ ਵਿੱਚ ਲਿਆਂਦਾ ਜਾਵੇਗਾ।ਉਨ੍ਹਾਂ ਕਿਹਾ ਕਿ ਫ਼ਰੀਦਕੋਟ ਗੁਰੂਆਂ ਪੀਰਾਂ ਦੀ ਧਰਤੀ ਹੈ। ਹਲਕਾ ਵਾਸੀਆਂ ਨੂੰ ਪੀਣ ਵਾਲੇ ਪਾਣੀ, ਸੀਵਰੇਜ ਅਤੇ ਤਹਿਸੀਲਾਂ/ ਪਟਵਾਰਖਾਨਿਆਂ ਵਿੱਚ ਕੰਮਾਂ ਸਬੰਧੀ ਕੋਈ ਮੁਸ਼ਕਿਲ ਨਹੀਂ ਆਉਣ ਦਿੱਤੀ ਜਾਵੇਗੀ।ਉਨ੍ਹਾਂ ਸਖਤ ਆਦੇਸ਼ ਦਿੱਤੇ ਕਿ ਜਿਹੜੇ ਵੀ ਅਧਿਕਾਰੀ ਇਨ੍ਹਾਂ ਕੰਮਾਂ ਵਿੱਚ ਅਣਗਹਿਲੀ ਕਰਨਗੇ , ਉਨ੍ਹਾਂ ਵਿਰੁੱਧ ਸਖਤ ਕਾਰਵਾਈ ਕੀਤੀ ਜਾਵੇਗੀ।

ਕੈਬਨਿਟ ਮੰਤਰੀ ਸ੍ਰੀ ਸੰਜੀਵ ਅਰੋੜਾ ਦੀ ਗ੍ਰਿਫ਼ਤਾਰੀ ਦੇ ਸਬੰਧ ਵਿੱਚ ਪੁੱਛੇ ਗਏ ਸਵਾਲ ਦਾ ਜਵਾਬ ਦਿੰਦਿਆਂ ਉਨ੍ਹਾਂ ਕਿਹਾ ਕਿ ਬੀਜੇਪੀ ਦੂਜੇ ਰਾਜਾਂ ਦੀ ਤਰ੍ਹਾਂ ਪੰਜਾਬ ਵਿੱਚ ਵੀ ਈ.ਡੀ ਦੀਆਂ ਰੇਡਾਂ ਵਰਗੇ ਹਥਿਆਰ ਵਰਤ ਕੇ ਸੱਤਾ ਵਿੱਚ ਆਉਣਾ ਚਾਹੁੰਦੀ ਹੈ । ਉਨ੍ਹਾਂ ਕਿਹਾ ਕਿ ਪੰਜਾਬੀ ਡਰਨ ਵਾਲੇ ਨਹੀਂ ਹਨ ਅਤੇ ਪੰਜਾਬ ਵਿੱਚ ਮੁੜ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਹੋਂਦ ਵਿੱਚ ਆਵੇਗੀ।

ਉਨ੍ਹਾਂ ਕਿਹਾ ਕਿ ਨਗਰ ਕੌਂਸਲ ਦੇ ਸਫ਼ਾਈ ਸੇਵਕ ਜੋ ਇਸ ਸਮੇਂ ਹੜਤਾਲ ਤੇ ਚੱਲ ਰਹੇ ਹਨ ਉਨ੍ਹਾਂ ਦੀਆਂ ਮੰਗਾਂ ਨੂੰ ਜਲਦ ਪੂਰਾ ਕੀਤਾ ਜਾਵੇਗਾ।

ਇਸ ਮੌਕੇ ਐਮ.ਐਲ.ਏ ਧਰਮਕੋਟ ਸ.ਦਵਿੰਦਰਜੀਤ ਸਿੰਘ ਲਾਡੀ ਢੋਸ,ਚੇਅਰਮੈਨ ਪਲਾਨਿੰਗ ਬੋਰਡ ਸ. ਗੁਰਤੇਜ ਸਿੰਘ ਖੋਸਾ, ਚੇਅਰਮੈਨ ਮਾਰਕੀਟ ਕਮੇਟੀ ਸ.ਗੁਰਮੀਤ ਸਿੰਘ ਆਰੇਵਾਲਾ, ਸ.ਸੁਖਜੀਤ ਸਿੰਘ ਢਿੱਲਵਾਂ ਪੰਜਾਬ ਪ੍ਰਧਾਨ ਬੀ.ਸੀ ਵਿੰਗ, ਡੀ.ਆਰ.ਓ ਲਵਪ੍ਰੀਤ ਕੌਰ,ਸ਼ਮਿੰਦਰ ਸਿੰਘ ਐਕਸੀਅਨ ਵਾਟਰ ਸਪਲਾਈ, ਜੋਗੇਸ਼ਵਰ ਸਿੰਘ ਗੋਰਾਇਆ ਐਸ.ਪੀ,ਸੁਖਵੰਤ ਪੱਕਾ , ਸੈਕਟਰੀ ਰੈੱਡ ਕਰਾਸ ਮਨਦੀਪ ਮੌਂਗਾ, ਚੇਅਰਮੈਨ ਜਿਲਾ ਪਰਿਸ਼ਦ ਸਰਬਜੀਤ ਸਿੰਘ ,ਪੀਆਰਓ ਮਨਪ੍ਰੀਤ ਸਿੰਘ ਧਾਲੀਵਾਲ,ਨੀਤੂ ਕਪੂਰ,ਗੈਰੀ ਵੜਿੰਗ,ਮਾਸਟਰ ਗੁਰਚਰਨ ਸਿੰਘ, ਲਵਪ੍ਰੀਤ ਸਿੰਘ, ਅਰਸ਼ਦੀਪ ਸਿੰਘ, ਜਗਜੀਤ ਜੱਗੀ ਤੋਂ ਇਲਾਵਾ ਪਾਰਟੀ ਵਰਕਰ ਹਾਜ਼ਰ ਸਨ।

ਕੋਟਕਪੂਰਾ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਰਵਾਈ ਲਈ ਹੋਇਆ ਭਾਰੀ ਇਕੱਠ
ਕੋਟਕਪੂਰਾ/ਫ਼ਰੀਦਕੋਟ, 7 ਮਈ- ਸਾਲ 2016 ਵਿੱਚ ਬੇਅਦਬੀ ਅਤੇ ਨਿਰਦੋਸ਼ ਪ੍ਰਦਰਸ਼ਨਕਾਰੀਆਂ ‘ਤੇ ਗੋਲੀਬਾਰੀ ਤੋਂ ਬਾਅਦ ਭਿਆਨਕ ਕਾਰਵਾਈ ਦੀ ਗਵਾਹ ਬਣੀ ਇਸ ਧਰਤੀ ‘ਤੇ ਸ਼ੁਕਰਾਨਾ ਯਾਤਰਾ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਭਾਰੀ ਗਿਣਤੀ ਇਕੱਠ ਨੇ ਜ਼ੋਰਦਾਰ ਸਵਾਗਤ ਕੀਤਾ।

ਬੇਅਦਬੀ ਵਿਰੋਧੀ ਕਾਨੂੰਨ ਪਾਸ ਕਰਨ ਲਈ ਧੰਨਵਾਦ ਕਰਨ ਲਈ ਇਕੱਠੇ ਹੋਏ ਲੋਕਾਂ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਜਾਣ-ਬੁੱਝ ਕੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨਾਲ ਜੁੜੇ ਬੇਅਦਬੀ ਮਾਮਲਿਆਂ ਵਿੱਚ ਇਨਸਾਫ਼ ਦੇਣ ਵਿੱਚ ਅਸਫਲ ਰਹੀਆਂ। ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵਿੱਚ ਇਰਾਦੇ ਅਤੇ ਰਾਜਨੀਤਿਕ ਇੱਛਾ ਸ਼ਕਤੀ ਦੀ ਘਾਟ ਸੀ, ਜਦੋਂ ਕਿ ਮੌਜੂਦਾ ਸਰਕਾਰ ਨੇ ਦੋਸ਼ੀਆਂ ਨੂੰ ਸਜ਼ਾ ਦੇਣ ਅਤੇ ਸਿੱਖ ਧਾਰਮਿਕ ਭਾਵਨਾਵਾਂ ਦੀ ਰਾਖੀ ਲਈ ਸਖ਼ਤ ਕਾਨੂੰਨੀ ਉਪਾਅ ਪੇਸ਼ ਕੀਤੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਬੇਅਦਬੀ ਵਿਰੁੱਧ ਸਖ਼ਤ ਕਾਨੂੰਨ ਬਣਾਇਆ ਹੈ, ਜਿਸ ਵਿੱਚ ਉਮਰ ਕੈਦ ਤੱਕ ਦੀ ਸਜ਼ਾ ਦੀ ਵਿਵਸਥਾ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਭਵਿੱਖ ਵਿੱਚ ਕੋਈ ਵੀ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਦੀ ਹਿੰਮਤ ਨਾ ਕਰੇ।

ਮੁੱਖ ਮੰਤਰੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਕੋਲ ਅਜਿਹਾ ਕਾਨੂੰਨ ਲਿਆਉਣ ਦੇ ਕਾਫ਼ੀ ਮੌਕੇ ਸਨ ਪਰ “ਅਸਪਸ਼ਟ ਇਰਾਦਿਆਂ” ਅਤੇ ਬੇਅਦਬੀ ਦੀਆਂ ਘਟਨਾਵਾਂ ਲਈ ਜ਼ਿੰਮੇਵਾਰ ਲੋਕਾਂ ਨੂੰ ਬਚਾਉਣ ਦੀਆਂ ਕਥਿਤ ਕੋਸ਼ਿਸ਼ਾਂ ਕਾਰਨ ਉਹ ਅਜਿਹਾ ਕਰਨ ਵਿੱਚ ਅਸਫਲ ਰਹੀਆਂ। ਉਨ੍ਹਾਂ ਟਿੱਪਣੀ ਕੀਤੀ ਕਿ ਪਹਿਲਾਂ ਬਹੁਤ ਸਾਰੇ ਮਾਮਲਿਆਂ ਵਿੱਚ ਦੋਸ਼ੀ ਮਾਨਸਿਕ ਸੰਤੁਲਨ ਠੀਕ ਨਾ ਹੋਣ ਬਹਾਨੇ ਸਜ਼ਾ ਤੋਂ ਬਚ ਜਾਂਦੇ ਸਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਵੇਂ ਕਾਨੂੰਨ ਵਿੱਚ ਇਹ ਵਿਵਸਥਾ ਕੀਤੀ ਗਈ ਹੈ ਕਿ ਜੇ ਸੂਬੇ ਵਿੱਚ ਕੋਈ ਬੇਅਦਬੀ ਹੁੰਦੀ ਹੈ ਤਾਂ ਅਜਿਹੇ ਵਿਅਕਤੀਆਂ ਦੇ ਕਸਟੋਡੀਅਨ ‘ਤੇ ਵੀ ਮੁਕੱਦਮਾ ਚਲਾਇਆ ਜਾਵੇਗਾ।

ਸਪੀਕਰ ਕੁਲਤਾਰ ਸਿੰਘ ਸੰਧਵਾ ਦੀ ਹਾਜ਼ਰੀ ਵਿੱਚ ਮੁੱਖ ਮੰਤਰੀ ਨੇ ਕਿਹਾ ਕਿ ਪਰਮਾਤਮਾ ਨੇ ਉਨ੍ਹਾਂ ਨੂੰ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ ਸੋਧ ਐਕਟ 2026 ਲਾਗੂ ਕਰਕੇ ਮਨੁੱਖਤਾ ਦੀ ਸੇਵਾ ਕਰਨ ਦੀ ਸੇਵਾ ਬਖਸ਼ੀ ਹੈ, ਜਿਸ ਵਿੱਚ ਬੇਅਦਬੀ ਲਈ ਸਖ਼ਤ ਸਜ਼ਾ ਦੀ ਵਿਵਸਥਾ ਹੈ। ਉਨ੍ਹਾਂ ਲੋਕਾਂ ਨੂੰ ਪਿੰਡਾਂ ਵਿੱਚ ਜਾਣ ਅਤੇ ਜਨਤਾ ਨੂੰ ਜਾਗਰੂਕ ਕਰਨ ਦੀ ਅਪੀਲ ਕੀਤੀ ਕਿ ਹੁਣ ਜੋ ਵੀ ਇਸ ਘਿਨਾਉਣੇ ਅਪਰਾਧ ਵਿੱਚ ਸ਼ਾਮਲ ਪਾਇਆ ਜਾਵੇਗਾ, ਉਸ ਨਾਲ ਸਖ਼ਤੀ ਨਾਲ ਨਜਿੱਠਿਆ ਜਾਵੇਗਾ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਿਛਲੇ ਸ਼ਾਸਕਾਂ ਦਾ ਬੇਅਦਬੀ ਰੋਕਣ ਲਈ ਕਾਨੂੰਨ ਬਣਾਉਣ ਦਾ ਨਾ ਤਾਂ ਇਰਾਦਾ ਸੀ ਅਤੇ ਨਾ ਹੀ ਇੱਛਾ ਸ਼ਕਤੀ, ਜਿਸ ਕਾਰਨ ਉਨ੍ਹਾਂ ਦੇ ਸ਼ਾਸਨਕਾਲ ਦੌਰਾਨ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਇੱਕ ਨਿਯਮਿਤ ਘਟਨਾ ਸੀ।

ਮੁੱਖ ਮੰਤਰੀ ਨੇ ਸਪੱਸ਼ਟ ਕੀਤਾ ਕਿ ਸੂਬਾ ਸਰਕਾਰ ਵੱਲੋਂ ਪਾਸ ਕੀਤਾ ਗਿਆ ਕਾਨੂੰਨ ਇਸ ਨੂੰ ਖਤਮ ਕਰ ਦੇਵੇਗਾ ਕਿਉਂਕਿ ਕੋਈ ਵੀ ਇਸ ਨਾ-ਮੁਆਫੀਯੋਗ ਅਪਰਾਧ ਵਿੱਚ ਸ਼ਾਮਲ ਹੋਣ ਦੀ ਹਿੰਮਤ ਕਦੇ ਨਹੀਂ ਕਰੇਗਾ। ਅਕਾਲੀਆਂ ਦੀ ਨਿੰਦਾ ਕਰਦੇ ਹੋਏ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਨੇ ਸੂਬੇ ਭਰ ਵਿੱਚ ਬੇਅਦਬੀ ਵਿਰੁੱਧ ਵਿਰੋਧ ਪ੍ਰਦਰਸ਼ਨ ਕਰਨ ਲਈ ਇਕੱਠੇ ਹੋਏ ਨਿਰਦੋਸ਼ ਲੋਕਾਂ ‘ਤੇ ਗੋਲੀ ਚਲਾਉਣ ਦੇ ਹੁਕਮ ਦਿੱਤੇ ਸਨ। ਉਨ੍ਹਾਂ ਕਿਹਾ ਕਿ ਇਹ ਧਰਤੀ ਅਕਾਲੀਆਂ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਅਤੇ ਸਿੱਖ ਪੰਥ ਪ੍ਰਤੀ ਦਿਖਾਈ ਗਈ ਧੱਕੇਸ਼ਾਹੀ ਅਤੇ ਘੋਰ ਨਿਰਾਦਰ ਦੀ ਹਮੇਸ਼ਾ ਗਵਾਹ ਰਹੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਮੌਜੂਦਾ ਸਰਕਾਰ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰਤਾ ਅਤੇ ਸਤਿਕਾਰ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਬੇਅਦਬੀ ਦੀਆਂ ਘਟਨਾਵਾਂ ਵਿੱਚ ਸ਼ਾਮਲ ਕਿਸੇ ਵੀ ਵਿਅਕਤੀ ਵਿਰੁੱਧ ਸਖ਼ਤ ਕਾਰਵਾਈ ਯਕੀਨੀ ਬਣਾਉਣ ਲਈ ਦ੍ਰਿੜ੍ਹ ਹੈ। ਉਨ੍ਹਾਂ ਕਿਹਾ ਕਿ ਸਰਕਾਰ ਸਿੱਖ ਕਦਰਾਂ-ਕੀਮਤਾਂ ਅਤੇ ਜਨਤਕ ਭਾਵਨਾਵਾਂ ਪ੍ਰਤੀ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਇਹ ਧਰਤੀ ਅਜਿਹੇ ਸਮੇਂ ਦੀ ਗਵਾਹ ਹੈ, ਜਿਸ ਨੇ ਸਮੁੱਚੀ ਸਿੱਖ ਸੰਗਤ ਦੀ ਮਾਨਸਿਕਤਾ ਨੂੰ ਠੇਸ ਪਹੁੰਚਾਈ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਹੁਣ ਇਹ ਕਾਨੂੰਨ ਇਸ ਲਈ ਬਣਾਇਆ ਹੈ ਤਾਂ ਜੋ ਭਵਿੱਖ ਵਿੱਚ ਅਜਿਹੀਆਂ ਘਟਨਾਵਾਂ ਨਾ ਵਾਪਰਨ।

ਵਿਰੋਧੀ ਪਾਰਟੀਆਂ ‘ਤੇ ਨਿਸ਼ਾਨਾ ਸਾਧਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿਛਲੀਆਂ ਅਕਾਲੀ ਅਤੇ ਕਾਂਗਰਸ ਸਰਕਾਰਾਂ ‘ਤੇ ਆਮ ਲੋਕਾਂ ਦੀ ਭਲਾਈ ਨੂੰ ਨਜ਼ਰਅੰਦਾਜ਼ ਕਰਦੇ ਹੋਏ ਭਾਈ-ਭਤੀਜਾਵਾਦ ਅਤੇ ਭ੍ਰਿਸ਼ਟਾਚਾਰ ਨੂੰ ਉਤਸ਼ਾਹਿਤ ਕਰਨ ਦਾ ਦੋਸ਼ ਲਗਾਇਆ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਮੌਜੂਦਾ ਸਰਕਾਰ ਸਮਾਜ ਦੇ ਹਰ ਵਰਗ ਲਈ ਇਮਾਨਦਾਰੀ ਅਤੇ ਜਵਾਬਦੇਹੀ ਨਾਲ ਕੰਮ ਕਰ ਰਹੀ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਨੇ ਹਰ ਖੇਤਰ ਵਿੱਚ ਲੀਕ ਤੋਂ ਹਟਵੀਆਂ ਪਹਿਲਕਦਮੀਆਂ ਕੀਤੀਆਂ ਹਨ ਜਿਸ ਕਾਰਨ ਇਨ੍ਹਾਂ ਖੇਤਰਾਂ ਵਿੱਚ ਪੂਰੀ ਤਰ੍ਹਾਂ ਤਬਦੀਲੀ ਦੇਖੀ ਗਈ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਟੈਕਸਦਾਤਾਵਾਂ ਦਾ ਪੈਸਾ ਲੋਕਾਂ ਦੀ ਭਲਾਈ ‘ਤੇ ਸਮਝਦਾਰੀ ਨਾਲ ਖਰਚ ਕੀਤਾ ਜਾ ਰਿਹਾ ਹੈ ਅਤੇ ਇਹ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ਰਾਹੀਂ ਲੋਕਾਂ ਕੋਲ ਵਾਪਸ ਆ ਰਿਹਾ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਸੂਬਾ ਸਰਕਾਰ ਹੁਣ ਲੋਕਾਂ ਲਈ ਕੰਮ ਕਰ ਰਹੀ ਹੈ ਅਤੇ 90 ਫੀਸਦੀ ਘਰਾਂ ਨੂੰ ਮੁਫ਼ਤ ਬਿਜਲੀ, ਭ੍ਰਿਸ਼ਟਾਚਾਰ ਤੋਂ ਬਿਨਾਂ 65,000 ਤੋਂ ਵੱਧ ਨੌਜਵਾਨਾਂ ਨੂੰ ਨੌਕਰੀਆਂ, ਬਿਹਤਰ ਸੜਕਾਂ, ਟੋਲ ਪਲਾਜ਼ਾ ਬੰਦ ਕਰਕੇ ਰੋਜ਼ਾਨਾ 70 ਲੱਖ ਰੁਪਏ ਦੀ ਬਚਤ ਅਤੇ ਬੁਨਿਆਦੀ ਢਾਂਚਾ ਉਸਾਰ ਰਹੀ ਹੈ। ਉਨ੍ਹਾਂ ਕਿਹਾ ਕਿ ਜਿਸ ਸਮੇਂ ਸੂਬਾ ਸਰਕਾਰ ਨੇ ਸੱਤਾ ਸੰਭਾਲੀ ਸੀ, ਉਸ ਸਮੇਂ ਸੂਬੇ ਵਿੱਚ ਸਿੰਚਾਈ ਲਈ ਸਿਰਫ਼ 21 ਫੀਸਦੀ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾ ਰਹੀ ਸੀ।

ਮੁੱਖ ਮੰਤਰੀ ਨੇ ਕਿਹਾ ਕਿ ਇਹ ਬਹੁਤ ਮਾਣ ਵਾਲੀ ਗੱਲ ਹੈ ਕਿ ਅੱਜ ਨਹਿਰੀ ਪਾਣੀ ਦਾ 68 ਫੀਸਦੀ ਸਿੰਚਾਈ ਲਈ ਵਰਤਿਆ ਜਾ ਰਿਹਾ ਹੈ ਅਤੇ ਆਉਣ ਵਾਲੇ ਝੋਨੇ ਦੇ ਸੀਜ਼ਨ ਤੱਕ ਇਹ 85 ਫੀਸਦੀ ਤੱਕ ਵਧਾ ਦਿੱਤਾ ਜਾਵੇਗਾ। ਉਨ੍ਹਾਂ ਦੁਹਰਾਇਆ ਕਿ ਪੰਜਾਬ ਸਰਕਾਰ ਨੇ ਪੰਜਾਬ ਦੇ ਕਿਸਾਨਾਂ ਦੀ ਸਹੂਲਤ ਲਈ ਸੂਬੇ ਭਰ ਵਿੱਚ 14000 ਕਿਲੋਮੀਟਰ ਪਾਈਪਾਂ ਅਤੇ ਰਜਵਾਹੇ ਬਣਾਏ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਨ੍ਹਾਂ ਪਾਈਪ ਲਾਈਨਾਂ ਅਤੇ ਰਜਵਾਹਿਆਂ ਵਿੱਚ 21000 ਕਿਊਸਿਕ ਪਾਣੀ ਛੱਡਿਆ ਗਿਆ ਹੈ ਤਾਂ ਜੋ ਕਿਸਾਨਾਂ ਨੂੰ ਉਨ੍ਹਾਂ ਦੀਆਂ ਸਿੰਚਾਈ ਜ਼ਰੂਰਤਾਂ ਨੂੰ ਪੂਰਾ ਕਰਕੇ ਵੱਡੇ ਪੱਧਰ ‘ਤੇ ਲਾਭ ਪਹੁੰਚਾਇਆ ਜਾ ਸਕੇ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਛੱਡਿਆ ਗਿਆ ਇਹ ਪਾਣੀ ਦੋ ਭਾਖੜਾ ਨਹਿਰਾਂ ਦੁਆਰਾ ਸਪਲਾਈ ਕੀਤੇ ਜਾਣ ਵਾਲੇ ਪਾਣੀ ਦੇ ਬਰਾਬਰ ਹੈ ਅਤੇ ਇਸ ਕਦਮ ਨਾਲ ਸੂਬੇ ਦੇ ਕਿਸਾਨਾਂ ਨੂੰ ਬਹੁਤ ਫਾਇਦਾ ਹੋਵੇਗਾ। ਉਨ੍ਹਾਂ ਕਿਹਾ ਕਿ ਨਹਿਰਾਂ ਅਤੇ ਦਰਿਆਵਾਂ ਵਿੱਚ ਰੀਚਾਰਜ ਪੁਆਇੰਟ ਰੱਖੇ ਗਏ ਹਨ, ਜਿਸ ਨਾਲ ਪਾਣੀ ਦਾ ਪੱਧਰ ਦੋ ਤੋਂ ਚਾਰ ਮੀਟਰ ਤੱਕ ਵਧਿਆ ਹੈ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਫੈਸਲਾ ਆਉਣ ਵਾਲੀਆਂ ਪੀੜ੍ਹੀਆਂ ਦੀ ਭਲਾਈ ਯਕੀਨੀ ਬਣਾਉਣ ਦੇ ਉਦੇਸ਼ ਨਾਲ ਲਿਆ ਗਿਆ ਹੈ ਕਿਉਂਕਿ ਪਾਣੀ ਤੋਂ ਬਿਨਾਂ ਸੂਬੇ ਦਾ ਕੋਈ ਵਜੂਦ ਨਹੀਂ ਹੈ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਮਾਵਾਂ-ਧੀਆਂ ਸਤਿਕਾਰ ਯੋਜਨਾ ਸ਼ੁਰੂ ਕੀਤੀ ਹੈ ਜਿਸ ਤਹਿਤ ਹਰੇਕ ਔਰਤ ਨੂੰ 1,000 ਰੁਪਏ ਪ੍ਰਤੀ ਮਹੀਨਾ ਅਤੇ ਅਨੁਸੂਚਿਤ ਜਾਤੀ ਦੀਆਂ ਔਰਤਾਂ ਨੂੰ 1,500 ਰੁਪਏ ਪ੍ਰਤੀ ਮਹੀਨਾ ਮਿਲਣਗੇ। ਉਨ੍ਹਾਂ ਕਿਹਾ ਕਿ ਫੰਡ ਸਿੱਧੇ ਬੈਂਕ ਖਾਤਿਆਂ ਵਿੱਚ ਟ੍ਰਾਂਸਫਰ ਕੀਤੇ ਜਾਣਗੇ ਅਤੇ ਪਹਿਲਾਂ ਹੀ ਸਮਾਜਿਕ ਸੁਰੱਖਿਆ ਪੈਨਸ਼ਨ ਪ੍ਰਾਪਤ ਕਰ ਰਹੀਆਂ ਔਰਤਾਂ ਵੀ ਯੋਗ ਹੋਣਗੀਆਂ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿੱਚ 97 ਫੀਸਦੀ ਔਰਤਾਂ ਨੂੰ ਲਾਭ ਹੋਣ ਦੀ ਉਮੀਦ ਹੈ ਅਤੇ ਸੂਬਾ ਸਰਕਾਰ ਨੇ ਬਜਟ ਵਿੱਚ 9,300 ਕਰੋੜ ਰੁਪਏ ਅਲਾਟ ਕੀਤੇ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਵਿੱਚ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਗਈ ਹੈ, ਜਿਸ ਤਹਿਤ ਪੰਜਾਬ ਦੇ ਸਾਰੇ 65 ਲੱਖ ਪਰਿਵਾਰਾਂ ਨੂੰ ਸਿਹਤ ਕਾਰਡ ਜਾਰੀ ਕੀਤੇ ਜਾ ਰਹੇ ਹਨ। ਭਗਵੰਤ ਸਿੰਘ ਮਾਨ ਨੇ ਕਿਹਾ ਕਿ ਹਰ ਪਰਿਵਾਰ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਦਾ ਹੱਕਦਾਰ ਹੈ ਅਤੇ 30 ਲੱਖ ਤੋਂ ਵੱਧ ਲਾਭਪਾਤਰੀਆਂ ਨੂੰ ਪਹਿਲਾਂ ਹੀ ਸਿਹਤ ਕਾਰਡ ਮਿਲ ਚੁੱਕੇ ਹਨ। ਉਨ੍ਹਾਂ ਕਿਹਾ ਕਿ ਇਸ ਯੋਜਨਾ ਤਹਿਤ 1.65 ਲੱਖ ਲੋਕਾਂ ਨੂੰ ਮੁਫ਼ਤ ਇਲਾਜ ਮਿਲ ਚੁੱਕਾ ਹੈ ਅਤੇ ਉਨ੍ਹਾਂ ਲੋਕਾਂ ਨੂੰ ਇਨ੍ਹਾਂ ਕਾਰਡਾਂ ਦਾ ਵੱਧ ਤੋਂ ਵੱਧ ਲਾਭ ਉਠਾਉਣ ਦੀ ਅਪੀਲ ਕੀਤੀ।

ਸ਼ੁਕਰਾਨਾ ਯਾਤਰਾ ਤਹਿਤ ਮੁੱਖ ਮੰਤਰੀ ਪੰਜਾਬ 7 ਮਈ ਨੂੰ ਫਰੀਦਕੋਟ ਵਿਖੇ ਆਉਣਗੇ-ਵਿਧਾਇਕ ਸੇਖੋਂ
ਫ਼ਰੀਦਕੋਟ, 6 ਮਈ- ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਲਈ ਬਣਾਏ ਗਏ ਕਾਨੂੰਨ ਉਪਰੰਤ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਲਈ ਸ਼ੁਕਰਾਨਾ ਯਾਤਰਾ ਤਹਿਤ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਮਿਤੀ 7 ਮਈ ਨੂੰ ਦੁਪਿਹਰ 3.30 ਵਜੇ ਫਰੀਦਕੋਟ ਦੇ ਫੁਹਾਰਾ ਚੌਂਕ (ਝੰਡਾ ਚੌਂਕ) ਵਿਖੇ ਆ ਕੇ ਸੰਗਤਾਂ ਦੇ ਰੂਬਰੂ ਹੋਣਗੇ। ਇਹ ਜਾਣਕਾਰੀ ਵਿਧਾਇਕ ਫਰੀਦਕੋਟ ਸ. ਗੁਰਦਿੱਤ ਸਿੰਘ ਸੇਖੋਂ ਨੇ ਦਿੱਤੀ।

ਇਸ ਸਬੰਧੀ ਜਾਣਕਾਰੀ ਹੋਰ ਵਧੇਰੇ ਜਾਣਕਾਰੀ ਦਿੰਦਿਆ ਵਿਧਾਇਕ ਸ. ਸੇਖੋਂ ਨੇ ਦੱਸਿਆ ਕਿ ਸ਼ੁਕਰਾਨਾ ਯਾਤਰਾ ਤਹਿਤ ਸ੍ਰੀ ਗੁਰੂ ਗਰੰਥ ਸਾਹਿਬ ਜੀ ਦੀ ਬੇਅਦਬੀ ਰੋਕਣ ਲਈ ਬਣਾਏ ਕਾਨੂੰਨ ਪ੍ਰਤੀ ਅਕਾਲ ਪੁਰਖ ਦਾ ਸ਼ੁਕਰਾਨਾ ਕੀਤਾ ਜਾਵੇਗਾ। ਸ. ਸੇਖੋਂ ਨੇ ਦੱਸਿਆ ਕਿ ਜਿਲ੍ਹੇ ਦੀਆਂ ਸੰਗਤਾਂ ਨੂੰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵਿਸ਼ੇਸ਼ ਤੌਰ ਤੇ ਸੰਬੋਧਨ ਵੀ ਕਰਨਗੇ। ਉਨ੍ਹਾਂ ਜਿਲ੍ਹਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਇਤਿਹਾਸਕ ਮੌਕੇ ਇੱਕਠੇ ਹੋ ਕੇ ਅਕਾਲ ਪੁਰਖ ਦਾ ਸ਼ੁਕਰਾਨਾ ਕਰਨ ਲਈ ਇਸ ਦਾ ਹਿੱਸਾ ਬਣਨ।

ਸਪੀਕਰ ਸੰਧਵਾਂ ਨੇ ਪਿੰਡ ਖਾਰਾ ਵਿਖੇ ਇੱਕ ਰੋਜ਼ਾ ਕ੍ਰਿਕਟ ਟੂਰਨਾਮੈਂਟ ਵਿੱਚ ਕੀਤੀ ਸ਼ਿਰਕਤ
ਕੋਟਕਪੂਰਾ, 3 ਮਈ:-  ਪੰਜਾਬ ਵਿਧਾਨ ਸਭਾ ਦੇ ਸਪੀਕਰ ਸ ਕੁਲਤਾਰ ਸਿੰਘ ਸੰਧਵਾਂ ਨੇ ਪਿੰਡ ਖਾਰਾ ਵਿਖੇ ਕਰਵਾਏ ਗਏ ਇੱਕ ਰੋਜ਼ਾ ਕ੍ਰਿਕਟ ਟੂਰਨਾਮੈਂਟ ਵਿੱਚ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ।

ਇਸ ਮੌਕੇ ਸਪੀਕਰ ਸੰਧਵਾਂ ਨੇ ਟੂਰਨਾਮੈਂਟ ਦਾ ਉਦਘਾਟਨ ਕਰਦਿਆਂ ਖਿਡਾਰੀਆਂ ਨੂੰ ਹੌਸਲਾ ਅਫਜ਼ਾਈ ਦਿੱਤੀ ਅਤੇ ਕਿਹਾ ਕਿ ਖੇਡਾਂ ਨੌਜਵਾਨਾਂ ਨੂੰ ਨਸ਼ਿਆਂ ਅਤੇ ਸਮਾਜਿਕ ਬੁਰਾਈਆਂ ਤੋਂ ਦੂਰ ਰੱਖਣ ਦਾ ਸਭ ਤੋਂ ਵਧੀਆ ਸਾਧਨ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਲਈ ਯਤਨ ਕਰ ਰਹੀ ਹੈ।

ਉਨ੍ਹਾਂ ਕਿਹਾ ਕਿ ਪਿੰਡ ਪੱਧਰ ’ਤੇ ਇਸ ਤਰ੍ਹਾਂ ਦੇ ਖੇਡ ਮੁਕਾਬਲੇ ਨੌਜਵਾਨਾਂ ਵਿੱਚ ਟੀਮ ਭਾਵਨਾ, ਅਨੁਸ਼ਾਸਨ ਅਤੇ ਮੁਕਾਬਲੇ ਦੀ ਭਾਵਨਾ ਪੈਦਾ ਕਰਦੇ ਹਨ। ਸਪੀਕਰ ਸੰਧਵਾਂ ਨੇ ਪ੍ਰਬੰਧਕਾਂ ਵੱਲੋਂ ਕਰਵਾਏ ਇਸ ਉਪਰਾਲੇ ਦੀ ਸ਼ਲਾਘਾ ਕੀਤੀ ਅਤੇ ਭਵਿੱਖ ਵਿੱਚ ਵੀ ਅਜਿਹੇ ਸਮਾਗਮ ਜਾਰੀ ਰੱਖਣ ਲਈ ਪ੍ਰੇਰਿਤ ਕੀਤਾ।

ਇਸ ਮੌਕੇ ਸਰਪੰਚ ਜਗਤਾਰ ਸਿੰਘ ਬਰਾੜ, ਸਤਿੰਦਰਜੀਤ ਸਿੰਘ ਗੋਲਡੀ ਬਰਾੜ ਮੈਂਬਰ, ਬਲਾਕ ਸੰਮਤੀ ਸੁਖਮੰਦਰ ਸਿੰਘ ਮੈਂਬਰ, ਬਲਜਿੰਦਰ ਸਿੰਘ ਮੈਂਬਰ, ਦਰਸ਼ਨ ਸਿੰਘ ਮੈਂਬਰ ,ਕੁਲਦੀਪ ਸਿੰਘ ਮੈਂਬਰ, ਸਤਪਾਲ ਸਿੰਘ, ਮਨਪਰੀਤ ਸਿੰਘ ਬਰਾੜ, ਗੁਰਮੀਤ ਸਿੰਘ ਖਾਲਸਾ, ਜਸਵਿੰਦਰ ਸਿੰਘ ਖਾਲਸਾ, ਦਲਜੀਤ ਸਿੰਘ ਮੈਂਬਰ ਅਤੇ ਖਾਰਾ ਕ੍ਰਿਕਟ ਕਲੱਬ ਦੇ ਮੈਂਬਰ ਸੁਖਵੀਰ ਸਿੰਘ ਪ੍ਰਣਾਮ ਸਿੰਘ, ਮਿੱਠੂ ਸਿੰਘ, ਗੁਰਮੀਤ ਸਿੰਘ,  ਗੁਰਸ਼ਰਨ ਸਿੰਘ, ਨਵਦੀਪ ਸਿੰਘ, ਜਗਦੀਪ ਸਿੰਘ,ਪ੍ਰਦੀਪ ਸਿੰਘ, ਹਰਮਨ ਸਿੰਘ ਹਾਜ਼ਰ ਸਨ।

ਹਲਕਾ ਕੋਟਕਪੂਰਾ ਦੀਆਂ ਮੰਡੀਆਂ ਦੇ ਪ੍ਰਬੰਧਾਂ ਸਬੰਧੀ ਸਪੀਕਰ ਸ. ਸੰਧਵਾਂ ਵੱਲੋਂ ਮੀਟਿੰਗ
ਕੋਟਕਪੂਰਾ, 3 ਮਈ-         ਪੰਜਾਬ ਵਿਧਾਨ ਸਭਾ ਦੇ ਸਪੀਕਰ ਸ ਕੁਲਤਾਰ ਸਿੰਘ ਸੰਧਵਾਂ ਨੇ ਹਲਕਾ ਕੋਟਕਪੂਰਾ ਦੀਆਂ ਅਨਾਜ ਮੰਡੀਆਂ ਵਿੱਚ ਕਿਸਾਨਾਂ ਨੂੰ ਆ ਰਹੀਆਂ ਸਮੱਸਿਆਵਾਂ ਅਤੇ ਮੰਡੀਆਂ ਦੇ ਪ੍ਰਬੰਧਾਂ ਸਬੰਧੀ ਮੰਡੀ ਬੋਰਡ ਦੇ ਅਧਿਕਾਰੀਆਂ, ਆੜ੍ਹਤੀਆ, ਮਾਰਕੀਟ ਕਮੇਟੀ ਦੇ ਨੁਮਾਇੰਦਿਆ ਨਾਲ ਵਿਸ਼ੇਸ਼ ਮੀਟਿੰਗ ਕੀਤੀ।

ਮੀਟਿੰਗ ਦੌਰਾਨ ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਕਣਕ ਦੀ ਖਰੀਦ, ਲਿਫਟਿੰਗ ਅਤੇ ਭੁਗਤਾਨ ਪ੍ਰਕਿਰਿਆ ਵਿੱਚ ਕਿਸੇ ਵੀ ਕਿਸਮ ਦੀ ਢਿੱਲ ਬਰਦਾਸ਼ਤ ਨਹੀਂ ਕੀਤੀ ਜਾਵੇਗੀ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਹਰ ਸਹੂਲਤ ਮੁਹੱਈਆ ਕਰਵਾਉਣਾ ਸਰਕਾਰ ਦੀ ਪਹਿਲੀ ਤਰਜੀਹ ਹੈ। ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਮੰਡੀਆਂ ਵਿੱਚ ਸਫਾਈ, ਪੀਣ ਵਾਲੇ ਪਾਣੀ, ਬਿਜਲੀ, ਛਾਂ ਅਤੇ ਹੋਰ ਬੁਨਿਆਦੀ ਸਹੂਲਤਾਂ ਦਾ ਪੂਰਾ ਪ੍ਰਬੰਧ ਯਕੀਨੀ ਬਣਾਇਆ ਜਾਵੇ।

ਉਨ੍ਹਾਂ ਕਿਹਾ ਕਿ ਕਿਸਾਨ ਸਾਡੀ ਅਰਥਵਿਵਸਥਾ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਫਸਲ ਦੀ ਖਰੀਦ ਪ੍ਰਕਿਰਿਆ ਨੂੰ ਸੁਚਾਰੂ ਢੰਗ ਨਾਲ ਮੁਕੰਮਲ ਕਰਨਾ ਸਾਡੀ ਸਾਂਝੀ ਜ਼ਿੰਮੇਵਾਰੀ ਹੈ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਮੰਡੀਆਂ ਵਿੱਚ ਆ ਰਹੀ ਕਿਸੇ ਵੀ ਸਮੱਸਿਆ ਦਾ ਤੁਰੰਤ ਹੱਲ ਕੀਤਾ ਜਾਵੇ ਤਾਂ ਜੋ ਕਿਸਾਨਾਂ ਨੂੰ ਕਿਸੇ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ।

ਮੀਟਿੰਗ ਵਿੱਚ ਮਾਰਕੀਟ ਕਮੇਟੀ, ਖਰੀਦ ਏਜੰਸੀਆਂ ਅਤੇ ਪ੍ਰਸ਼ਾਸਨਿਕ ਅਧਿਕਾਰੀਆਂ ਨੇ ਭਾਗ ਲਿਆ ਅਤੇ ਮੰਡੀਆਂ ਦੇ ਪ੍ਰਬੰਧਾਂ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ।

ਇਸ ਮੌਕੇ ਐਸ.ਡੀ.ਐਮ. ਸੁਖਰਾਜ ਸਿੰਘ ਢਿੱਲੋਂ, ਐਡਵੋਕੇਟ ਬੀਰਇੰਦਰ ਸਿੰਘ ਸੰਧਵਾਂ, ਮਾਰਕੀਟ ਕਮੇਟੀ ਚੇਅਰਮੈਨ ਗੁਰਮੀਤ ਸਿੰਘ ਆਰੇਵਾਲਾ, ਨਾਇਬ ਤਹਿਸੀਲਦਾਰ ਗੁਰਚਰਨ ਸਿੰਘ ਬਰਾੜ, ਡੀ.ਐਫ.ਐੱਸ.ਸੀ ਗੁਰਜੀਤ ਸਿੰਘ ਦਿਓਲ,  ਡੀ.ਐਸ.ਪੀ. ਸੰਜੀਵ ਕੁਮਾਰ, ਮਾਰਕੀਟ ਕਮੇਟੀ ਦੇ ਸਕੱਤਰ ਜਗਵੀਰ ਕੁਮਾਰ,ਐਸ.ਐਚ.ਓ. ਚਮਕੌਰ ਸਿੰਘ, ਓਮੇਸ਼ ਗਰਗ ਪ੍ਰਧਾਨ ਆੜ੍ਹਤੀ ਐਸੋਸੀਏਸ਼ਨ , ਕੁਲਵੰਤ ਸਿੰਘ, ਪ੍ਰੇਮ ਠੇਕੇਦਾਰ, ਰੋਮਾ ਮਹਿਤਾ ਅਤੇ ਹੋਰ ਹਾਜ਼ਰ ਸਨ।

ਲੜਕੀਆਂ ਦੀ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਕੋਟਕਪੂਰਾ ਵਿਖੇ ਹੋਈ ਰਸਮੀ ਸ਼ੁਰੂਆਤ : ਡਾ. ਢਿੱਲੋਂ
ਕੋਟਕਪੂਰਾ, 2 ਮਈ ( ) : ਗੱਤਕਾ ਐਸੋਸੀਏਸ਼ਨ ਆਫ਼ ਪੰਜਾਬ ਵੱਲੋਂ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਫ਼ਰੀਦਕੋਟ ਦੇ ਸਹਿਯੋਗ ਨਾਲ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ-2026 (ਲੜਕੀਆਂ) ਦੀ ਸ਼ੁਰੂਆਤ ਅੱਜ ਬਾਬਾ ਫਰੀਦ ਗੁਰੂਕੁਲ ਗਰੁੱਪ ਆਫ ਕਾਲਜਿਜ ਕੋਟਕਪੂਰਾ, ਜ਼ਿਲ੍ਹਾ ਫਰੀਦਕੋਟ ਵਿਖੇ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ਼ ਵਿੱਚ ਸ਼ੁਰੂ ਹੋਈ। ਵਿਸ਼ਵ ਗੱਤਕਾ ਫੈਡਰੇਸ਼ਨ ਅਤੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਐਡਵੋਕੇਟ ਸ੍ਰ. ਹਰਜੀਤ ਸਿੰਘ ਗਰੇਵਾਲ ਸਮੇਤ ਗਿਆਨੀ ਸ਼ਮਸ਼ੇਰ ਸਿੰਘ ਹੈੱਡ ਗ੍ਰੰਥੀ ਬੁੱਢਾ ਦਲ (ਚੱਕਰਵਰਤੀ), ਜਥੇਦਾਰ ਸ਼ੇਰ ਸਿੰਘ ਮੰਡ ਜਨਰਲ ਸਕੱਤਰ, ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰ. ਮਨਤਾਰ ਸਿੰਘ ਬਰਾੜ ਸਾਬਕਾ ਸੰਸਦੀ ਸਕੱਤਰ ਨੇ ਸਾਂਝੇ ਤੌਰ ’ਤੇ ਲੜਕੀਆਂ ਦੇ ਮੁਕਾਬਲੇ ਸ਼ੁਰੂ ਕਰਵਾਏ। ਇਸ ਮੌਕੇ ਚੈਂਪੀਅਨਸ਼ਿਪ ਵਿੱਚ ਸ਼ਾਮਲ ਲੜਕੀਆਂ ਸਮੇਤ ਰੈਫਰੀ ਕੌਂਸਲ ਨੂੰ ਅਨੁਸ਼ਾਸਨ ਅਤੇ ਨਿਰਪੱਖ ਜੱਜਮੈਂਟ ਸਬੰਧੀ ਸਹੁੰ ਚੁਕਾਈ ਗਈ।

ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਫਰੀਦਕੋਟ ਦੇ ਪ੍ਰਧਾਨ ਡਾ. ਮਨਜੀਤ ਸਿੰਘ ਢਿੱਲੋਂ, ਚੇਅਰਮੈਨ ਕੁਲਤਾਰ ਸਿੰਘ ਬਰਾੜ, ਗੱਤਕਾ ਐਸੋਸੀਏਸ਼ਨ ਆਫ ਪੰਜਾਬ ਦੇ ਪ੍ਰਧਾਨ ਹਰਬੀਰ ਸਿੰਘ ਦੁੱਗਲ, ਜਨਰਲ ਸਕੱਤਰ ਤਲਵਿੰਦਰ ਸਿੰਘ, ਨੈਸ਼ਨਲ ਕੋਚ ਨਰਿੰਦਰਪਾਲ ਸਿੰਘ ਪਾਰਸ ਅਤੇ ਪੈ੍ਸ ਸਕੱਤਰ ਗੁਰਿੰਦਰ ਸਿੰਘ ਮਹਿੰਦੀਰੱਤਾ ਦੀ ਦੇਖ-ਰੇਖ ਹੇਠ ਹੋ ਰਹੀ ਇਸ ਚੈਂਪੀਅਨਸ਼ਿਪ ਦੀ ਸਮਾਪਤੀ 3 ਮਈ ਐਤਵਾਰ ਨੂੰ ਸਵੇਰੇ 10:00 ਵਜੇ ਗੁਰੂਕੁਲ ਕਾਲਜ ਵਿੱਚ ਹੋਵੇਗੀ, ਜਿੱਥੇ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਬਤੌਰ ਮੁੱਖ ਮਹਿਮਾਨ ਜੇਤੂ ਟੀਮਾਂ ਨੂੰ ਸਨਮਾਨਿਤ ਕਰਨਗੇ। ਕਾਲਜ ਦੇ ਮੈਨੇਜਿੰਗ ਡਾਇਰੈਕਟਰ ਡਾ. ਪ੍ਰੀਤਮ ਸਿੰਘ ਛੋਕਰ ਨੇ ਸਾਰਿਆਂ ਨੂੰ ਜੀ ਆਇਆਂ ਆਖਿਆ।

ਸ੍ਰ ਮਨਤਾਰ ਸਿੰਘ ਬਰਾੜ ਸਾਬਕਾ ਵਿਧਾਇਕ ਨੇ ਦੱਸਿਆ ਕਿ ਵਰਤਮਾਨ ਸਮੇਂ ਵਿੱਚ ਲੜਕੀਆਂ ਨੂੰ ਸਵੈ-ਰੱਖਿਆ ਅਤੇ ਜੰਗਜੂ ਕਲਾ ਵਿੱਚ ਨਿਪੁੰਨ ਕਰਨ ਦਾ ਕਾਰਜ ਸ਼ਲਾਘਾਯੋਗ ਹੈ। ਉਹਨਾ ਡਾ. ਮਨਜੀਤ ਸਿੰਘ ਢਿੱਲੋਂ ਵਲੋਂ ਮਨੁੱਖਤਾ ਦੀ ਭਲਾਈ ਵਾਲੇ ਸੇਵਾ ਕਾਰਜਾਂ ਅਤੇ ਵਿਦਿਅਕ ਖੇਤਰ ਵਿੱਚ ਨਿਭਾਈਆਂ ਜਾ ਰਹੀਆਂ ਬਹੁਮੁੱਲੀਆਂ ਸੇਵਾਵਾਂ ਦੀ ਵੀ ਭਰਪੂਰ ਪ੍ਰਸੰਸਾ ਕੀਤੀ। ਜਥੇਦਾਰ ਸ਼ੇਰ ਸਿੰਘ ਮੰਡ ਜਨਰਲ ਸਕੱਤਰ ਸ਼੍ਰੋਮਣੀ ਕਮੇਟੀ ਨੇ ਪ੍ਰਬੰਧਕਾਂ ਦਾ ਧੰਨਵਾਦ ਕਰਦਿਆਂ ਅਤੇ ਚੈਂਪੀਅਨਸ਼ਿਪ ਵਿੱਚ ਸ਼ਾਮਲ ਲੜਕੀਆਂ ਦਾ ਉਤਸ਼ਾਹ ਵਧਾਉਂਦਿਆਂ ਇਸ ਚੈਂਪੀਅਨਸ਼ਿਪ ਲਈ 2 ਲੱਖ ਰੁਪਏ ਦੇਣ ਦਾ ਐਲਾਨ ਕੀਤਾ। ਉਹਨਾ ਆਖਿਆ ਕਿ ਦੋਵੇਂ ਦਿਨ ਲੰਗਰ ਦੀ ਅਤੁੱਟ ਸੇਵਾ ਵੀ ਸ਼੍ਰੋਮਣੀ ਕਮੇਟੀ ਵਲੋਂ ਨਿਭਾਈ ਜਾਵੇਗੀ।

ਆਪਣੇ ਸੰਬੋਧਨ ਦੌਰਾਨ ਐਡਵੋਕੇਟ ਹਰਜੀਤ ਸਿੰਘ ਗਰੇਵਾਲ ਨੇ ਦੱਸਿਆ ਕਿ ਲੜਕੇ-ਲੜਕੀਆਂ ਨੂੰ ਗੱਤਕਾ ਕਲਾ ਦੇ ਨਾਲ-ਨਾਲ ਹੋਰ ਸਿੱਖ ਖੇਡਾਂ ਲਈ ਵੀ ਉਤਸ਼ਾਹਿਤ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਉਹਨਾ ਦੱਸਿਆ ਕਿ ਇਹ ਚੈਂਪੀਅਨਸ਼ਿਪ ਸੂਬੇ ਭਰ ਦੀਆਂ ਉਨ੍ਹਾਂ ਹੋਣਹਾਰ ਖਿਡਾਰਨਾਂ ਨੂੰ ਇੱਕ ਢੁਕਵਾਂ ਮੰਚ ਪ੍ਰਦਾਨ ਕਰੇਗੀ ਜੋ ਇਸ ਪ੍ਰਾਚੀਨ ਸਿੱਖ ਜੰਗਜੂ ਕਲਾ ਦੀ ਵਿਰਾਸਤ ਨੂੰ ਅੱਗੇ ਵਧਾ ਰਹੀਆਂ ਹਨ। ਇਹ ਪ੍ਰਤੀਯੋਗਤਾ ਯੁੱਧ ਕਲਾ, ਸਵੈ-ਜ਼ਾਬਤਾ, ਮਰਿਆਦਾ ਅਤੇ ਪ੍ਰੰਪਰਾ ਦਾ ਇੱਕ ਅਨੋਖਾ ਸੁਮੇਲ ਪੇਸ਼ ਕਰੇਗੀ। ਉਹਨਾਂ ਦੱਸਿਆ ਕਿ ਇਸ ਟੂਰਨਾਮੈਂਟ ਵਿੱਚ 11 ਜ਼ਿਲ੍ਹਿਆਂ ਦੀਆਂ 250 ਤੋਂ ਵੱਧ ਲੜਕੀਆਂ ਵੱਖ-ਵੱਖ ਉਮਰ ਵਰਗਾਂ ਵਿੱਚ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨਗੀਆਂ ਜਿਸ ਨਾਲ ਹਰ ਉਮਰ ਦੀਆਂ ਖਿਡਾਰਨਾਂ ਨੂੰ ਆਪਣੀ ਸਮਰੱਥਾ ਪਰਖਣ ਦਾ ਸੁਨਹਿਰੀ ਮੌਕਾ ਮਿਲੇਗਾ।

ਵੱਖ ਵੱਖ ਧਾਰਮਿਕ ਸੰਸਥਾਵਾਂ ਵਲੋਂ ਸਪੀਕਰ ਸੰਧਵਾਂ ਦਾ ਸਨਮਾਨ
ਕੋਟਕਪੂਰਾ 26 ਅਪ੍ਰੈਲ – ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਨੂੰ ਰੋਕਣ ਅਤੇ ਪਵਿੱਤਰਤਾ ਬਰਕਰਾਰ ਰੱਖਣ ਲਈ ਪੰਜਾਬ ਸਰਕਾਰ ਵੱਲੋਂ ਬਣਾਏ ਗਏ ਸਖ਼ਤ ਕਾਨੂੰਨਾਂ ਦੇ ਮੱਦੇਨਜ਼ਰ, ਅੱਜ ਗੁਰਦੁਆਰਾ ਸ਼੍ਰੋਮਣੀ ਸੰਗਤ ਸਾਹਿਬ, ਜਲਾਲੇਆਣਾ ਰੋਡ , ਗੁਰਦੁਆਰਾ ਸਾਹਿਬ ਪਿੰਡ ਦੇਵੀਵਾਲਾ ਦੀ ਸੰਗਤ, ਗੁਰਦੁਆਰਾ ਸਾਹਿਬ ਭਗਤ ਬਾਬਾ ਨਾਮਦੇਵ ਜੀ ਦੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਪੰਚਾਇਤ ਵੱਲੋਂ ਮਿਲੇ ਮਾਣ-ਸਨਮਾਨ ਲਈ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਤਹਿ ਦਿਲੋਂ ਧੰਨਵਾਦ ਕੀਤਾ।

ਸਪੀਕਰ ਸੰਧਵਾਂ ਨੇ ਕਿਹਾ ਕਿ ਸੂਬੇ ਵਿੱਚ ਬੇਅਦਬੀ ਦੀਆਂ ਵੱਧ ਰਹੀਆਂ ਘਟਨਾਵਾਂ ਨੂੰ ਠੱਲ ਪਾਉਣ ਲਈ ਪੰਜਾਬ ਸਰਕਾਰ ਨੇ ਜਾਗਰਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026 ਲਾਗੂ ਕੀਤਾ ਹੈ।

ਇਸ ਨਵੇਂ ਸੋਧ ਬਿੱਲ ਨੂੰ ਬੇਹੱਦ ਬਾਰੀਕੀ ਅਤੇ ਮਜ਼ਬੂਤ ਕਾਨੂੰਨੀ ਨੁਕਤਿਆਂ ਨਾਲ ਤਿਆਰ ਕੀਤਾ ਗਿਆ ਹੈ।

ਇਸ ਮੌਕੇ ਹਰਪ੍ਰੀਤ ਸਿੰਘ ਖਾਲਸਾ, ਅਮਨ ਸੰਧੂ, ਬਾਬਾ ਇੰਦਰਪਾਲ ਸਿੰਘ ਜੀ ਦੇਵੀ ਵਾਲ਼ਾ, ਸੁਦਾਗਰ ਸਿੰਘ ਖਾਲਸਾ, ਹਰਨੇਕ ਸਿੰਘ ਦੇਵੀ ਵਾਲ਼ਾ, ਪ੍ਰਣਾਮ ਸਿੰਘ, ਸਰਪੰਚ ਮੇਲਾ ਸਿੰਘ, ਸ਼ਰਨਜੀਤ ਸਿੰਘ ਮੂਕਰ, ਮੇਜਰ ਸਿੰਘ ਚੰਡੀਗੜ੍ਹ ਟੇਲਰ, ਸੋਨੀ ਦੇਵੀ ਵਾਲ਼ਾ, ਸਰਪੰਚ ਨਿਰਭੈ ਸਿੰਘ ਕੋਠੇ ਇੰਦਰ ਸਿੰਘ ਵਾਲਾ ਹਾਜ਼ਰ ਸਨ।