Ferozepur – Riyasat News

ਵਿਧਾਇਕ ਰਣਬੀਰ ਸਿੰਘ ਭੁੱਲਰ ਵੱਲੋਂ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਅੰਮ੍ਰਿਤਸਰ ਲਈ ਬੱਸ ਰਵਾਨਾ
ਫ਼ਿਰੋਜ਼ਪੁਰ, 8 ਮਈ- ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਵੱਲੋਂ ਅੱਜ ਫਿਰੋਜ਼ਪੁਰ ਸ਼ਹਿਰੀ ਹਲਕੇ ਤੋਂ ਸ਼ਰਧਾਲੂਆਂ ਦੀ ਬੱਸ ਨੂੰ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਹ ਬੱਸ ਸ੍ਰੀ ਅੰਮ੍ਰਿਤਸਰ ਸਾਹਿਬ ਅਤੇ ਨੇੜਲੇ ਪ੍ਰਸਿੱਧ ਧਾਰਮਿਕ ਅਤੇ ਇਤਿਹਾਸਕ ਸਥਾਨਾਂ ਦੇ ਦਰਸ਼ਨਾਂ ਲਈ ਭੇਜੀ ਗਈ ਹੈ।

ਇਸ ਮੌਕੇ ਵਿਧਾਇਕ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਇਸ ਯੋਜਨਾ ਦਾ ਮਕਸਦ ਲੋਕਾਂ ਨੂੰ ਸੁਵਿਧਾਜਨਕ ਅਤੇ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਪ੍ਰਦਾਨ ਕਰਨਾ ਹੈ। ਉਨ੍ਹਾਂ ਦੱਸਿਆ ਕਿ ਇਸ ਬੱਸ ਰਾਹੀਂ ਸ਼ਰਧਾਲੂਆਂ ਨੂੰ ਸ਼੍ਰੀ ਹਰਿਮੰਦਰ ਸਾਹਿਬ, ਦੁਰਗਿਆਣਾ ਮੰਦਰ ਅਤੇ ਭਗਵਾਨ ਵਾਲਮੀਕਿ ਤੀਰਥ ਸਥਲ ਦੇ ਦਰਸ਼ਨ ਕਰਨਗੇ। ਇਸ ਦੇ ਨਾਲ-ਨਾਲ ਯਾਤਰੀਆਂ ਨੂੰ ਜਲਿਆਂਵਾਲਾ ਬਾਗ਼, ਪਾਰਟੀਸ਼ਨ ਮਿਊਜ਼ੀਅਮ ਅਤੇ ਵਾਹਗਾ ਬਾਰਡਰ ਵਿਖੇ ਰੀਟਰੀਟ ਸਮਾਰੋਹ ਵੀ ਵੇਖਣ ਦਾ ਮੌਕਾ ਮਿਲੇਗਾ।

ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਇਹ ਯੋਜਨਾ ਵਿਸ਼ੇਸ਼ ਤੌਰ ‘ਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਅਤੇ ਸੀਨੀਅਰ ਨਾਗਰਿਕਾਂ ਦੀ ਸਹੂਲਤ ਨੂੰ ਧਿਆਨ ਵਿੱਚ ਰੱਖ ਕੇ ਸ਼ੁਰੂ ਕੀਤੀ ਗਈ ਹੈ। ਯਾਤਰਾ ਦੌਰਾਨ ਆਵਾਜਾਈ, ਰਹਿਣ-ਸਹਿਣ, ਭੋਜਨ ਅਤੇ ਹੋਰ ਲੋੜੀਂਦੀਆਂ ਸਹੂਲਤਾਂ ਸਰਕਾਰ ਵੱਲੋਂ ਮੁਫ਼ਤ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ। ਉਨ੍ਹਾਂ ਯਾਤਰਾ ‘ਤੇ ਜਾਣ ਵਾਲੇ ਸਮੂਹ ਸ਼ਰਧਾਲੂਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

ਸੀਐਮ ਦੀ ਯੋਗਸ਼ਾਲਾ” ਪਹਿਲ ਰਾਹੀਂ ਫਿਰੋਜ਼ਪੁਰ ਜ਼ਿਲ੍ਹੇ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਵਿੱਚ ਹੋ ਰਿਹਾ ਵਾਧਾ : ਡਿਪਟੀ ਕਮਿਸ਼ਨਰ
ਫਿਰੋਜ਼ਪੁਰ, 7 ਮਈ :ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਮਹੱਤਵਪੂਰਨ ਲੋਕ-ਪੱਖੀ ਪਹਿਲ “ਸੀਐਮ ਦੀ ਯੋਗਸ਼ਾਲਾ” ਤਹਿਤ ਲੋਕਾਂ ਵਿੱਚ ਸਿਹਤ, ਯੋਗ ਅਤੇ ਸਕਾਰਾਤਮਕ ਜੀਵਨ ਸ਼ੈਲੀ ਪ੍ਰਤੀ ਜਾਗਰੂਕਤਾ ਲਗਾਤਾਰ ਵੱਧ ਰਹੀ ਹੈ। ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਵਿਸ਼ੇਸ਼ ਪਹਿਲ ਅੱਜ ਹਜ਼ਾਰਾਂ ਲੋਕਾਂ ਨੂੰ ਯੋਗ ਨਾਲ ਜੋੜ ਕੇ ਸਿਹਤਮੰਦ ਅਤੇ ਖੁਸ਼ਹਾਲ ਪੰਜਾਬ ਦੀ ਸਿਰਜਣਾ ਵਿੱਚ ਅਹਿਮ ਭੂਮਿਕਾ ਨਿਭਾ ਰਹੀ ਹੈ।

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਉਦੇਸ਼ ਹੈ ਕਿ ਯੋਗ ਦੇ ਸਰੀਰਕ ਅਤੇ ਮਾਨਸਿਕ ਲਾਭ ਸਮਾਜ ਦੇ ਹਰ ਵਰਗ ਤੱਕ ਪਹੁੰਚਣ, ਤਾਂ ਜੋ ਹਰ ਨਾਗਰਿਕ ਤੰਦਰੁਸਤ, ਤਣਾਅ-ਮੁਕਤ ਅਤੇ ਉਰਜਾਵਾਨ ਜੀਵਨ ਜੀਅ ਸਕੇ। “ਸੀਐਮ ਦੀ ਯੋਗਸ਼ਾਲਾ” ਮੁਹਿੰਮ ਰਾਹੀਂ ਪੰਜਾਬ ਸਰਕਾਰ ਲੋਕਾਂ ਨੂੰ ਮੁਫ਼ਤ ਯੋਗ ਸਿਖਲਾਈ ਮੁਹੱਈਆ ਕਰਵਾ ਰਹੀ ਹੈ, ਜਿਸ ਨਾਲ “ਰੰਗਲਾ ਪੰਜਾਬ” ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਮਦਦ ਮਿਲ ਰਹੀ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਦੱਸਿਆ ਕਿ ਫ਼ਿਰੋਜ਼ਪੁਰ ਜ਼ਿਲ੍ਹੇ ਦੇ ਵੱਖ-ਵੱਖ ਪਿੰਡਾਂ, ਵਾਰਡਾਂ, ਪਾਰਕਾਂ ਅਤੇ ਕਮਿਊਨਿਟੀ ਸਥਾਨਾਂ ‘ਤੇ ਨਿਯਮਿਤ ਤੌਰ ‘ਤੇ ਯੋਗ ਕਲਾਸਾਂ ਲਗਾਈਆਂ ਜਾ ਰਹੀਆਂ ਹਨ। ਇਸ ਵੇਲੇ ਜ਼ਿਲ੍ਹੇ ਵਿੱਚ ਕੁੱਲ 702 ਯੋਗ ਕਲਾਸਾਂ ਚੱਲ ਰਹੀਆਂ ਹਨ, ਜਿਨ੍ਹਾਂ ਵਿੱਚ 82 ਮਹਿਰ ਟ੍ਰੇਨਰਾਂ ਵੱਲੋਂ ਰੋਜ਼ਾਨਾ ਵੱਡੀ ਗਿਣਤੀ ਵਿੱਚ ਮਹਿਲਾਵਾਂ, ਨੌਜਵਾਨਾਂ, ਬਜ਼ੁਰਗਾਂ ਅਤੇ ਵਿਦਿਆਰਥੀਆਂ ਨੂੰ ਯੋਗ ਆਸਨ, ਪ੍ਰਾਣਾਯਾਮ ਅਤੇ ਧਿਆਨ ਦਾ ਅਭਿਆਸ ਕਰਵਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਵਿੱਚ 20 ਹਜ਼ਾਰ ਦੇ ਕਰੀਬ ਲੋਕ ਰੋਜ਼ਾਨਾ ਯੋਗ ਕਲਾਸਾਂ ਦਾ ਲਾਭ ਲੈ ਰਹੇ ਹਨ।

ਉਨ੍ਹਾਂ ਕਿਹਾ ਕਿ ਤਜ਼ਰਬੇਕਾਰ ਯੋਗ ਟ੍ਰੇਨਰਾਂ ਵੱਲੋਂ ਲੋਕਾਂ ਨੂੰ ਯੋਗ ਦੇ ਨਾਲ-ਨਾਲ ਸਿਹਤਮੰਦ ਜੀਵਨ ਸ਼ੈਲੀ, ਤਣਾਅ ਪ੍ਰਬੰਧਨ ਅਤੇ ਰੋਜ਼ਾਨਾ ਸਿਹਤ ਸੰਬੰਧੀ ਜ਼ਰੂਰੀ ਜਾਣਕਾਰੀਆਂ ਵੀ ਦਿੱਤੀਆਂ ਜਾ ਰਹੀਆਂ ਹਨ। ਮਾਹਿਰਾਂ ਅਨੁਸਾਰ ਨਿਯਮਿਤ ਯੋਗ ਅਭਿਆਸ ਨਾਲ ਮਾਨਸਿਕ ਤਣਾਅ ਘੱਟ ਹੁੰਦਾ ਹੈ, ਸਰੀਰ ਦੀ ਰੋਗ-ਪ੍ਰਤੀਰੋਧਕ ਸਮਰੱਥਾ ਵਧਦੀ ਹੈ ਅਤੇ ਵਿਅਕਤੀ ਸਰੀਰਕ ਅਤੇ ਮਾਨਸਿਕ ਤੌਰ ‘ਤੇ ਹੋਰ ਵੱਧ ਤੰਦਰੁਸਤ ਰਹਿੰਦਾ ਹੈ।

“ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਵੱਲੋਂ ਸ਼ੁਰੂ ਕੀਤੀ ਗਈ ‘ਸੀਐਮ ਦੀ ਯੋਗਸ਼ਾਲਾ’ ਪਹਿਲ ਸਮਾਜ ਨੂੰ ਸਿਹਤਮੰਦ ਅਤੇ ਜਾਗਰੂਕ ਬਣਾਉਣ ਵੱਲ ਇੱਕ ਸ਼ਲਾਘਾਯੋਗ ਉਪਰਾਲਾ ਹੈ। ਜ਼ਿਲ੍ਹੇ ਵਿੱਚ ਲੋਕਾਂ ਦੀ ਵੱਧ ਰਹੀ ਭਾਗੀਦਾਰੀ ਇਹ ਦਰਸਾਉਂਦੀ ਹੈ ਕਿ ਲੋਕ ਯੋਗ ਪ੍ਰਤੀ ਜਾਗਰੂਕ ਹੋ ਰਹੇ ਹਨ। ਅਸੀਂ ਸਾਰੇ ਨਾਗਰਿਕਾਂ ਨੂੰ ਅਪੀਲ ਕਰਦੇ ਹਾਂ ਕਿ ਉਹ ਆਪਣੇ ਨੇੜਲੇ ਯੋਗ ਕੇਂਦਰ ਨਾਲ ਜੁੜ ਕੇ ਨਿਯਮਿਤ ਯੋਗ ਕਰਨ ਅਤੇ ਸਿਹਤਮੰਦ ਤੇ ਰੰਗਲੇ ਪੰਜਾਬ ਦੀ ਉਸਾਰੀ ਵਿੱਚ ਆਪਣਾ ਯੋਗਦਾਨ ਪਾਉਣ।”

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸਨ ਅਤੇ ਸਬੰਧਤ ਵਿਭਾਗਾਂ ਦੇ ਸਹਿਯੋਗ ਨਾਲ ਜ਼ਿਲ੍ਹੇ ਵਿੱਚ “ਸੀਐਮ ਦੀ ਯੋਗਸ਼ਾਲਾ” ਮੁਹਿੰਮ ਦਾ ਸਫਲ ਸੰਚਾਲਨ ਕੀਤਾ ਜਾ ਰਿਹਾ ਹੈ ਅਤੇ ਆਉਣ ਵਾਲੇ ਸਮੇਂ ਵਿੱਚ ਹੋਰ ਵੱਧ ਲੋਕਾਂ ਨੂੰ ਇਸ ਪਹਿਲ ਨਾਲ ਜੋੜਨ ਦਾ ਟੀਚਾ ਰੱਖਿਆ ਗਿਆ ਹੈ।

ਉਨ੍ਹਾਂ ਕਿਹਾ ਕਿ ਜੇਕਰ ਕਿਸੇ ਵੀ ਗਲੀ ਮੁਹੱਲੇ ਦੇ ਵਿੱਚ ਲੋਕ ਯੋਗ ਕਲਾਸ ਲਗਵਾਉਣਾ ਚਾਹੁੰਦੇ ਹਨ ਤਾਂ ਉਹ 25 ਮੈਂਬਰਾਂ ਦਾ ਇੱਕ ਗਰੁੱਪ ਬਣਾ ਕੇ ਫੋਨ ਨੰਬਰ 76694-00500 ’ਤੇ ਮਿਸਡ ਕਾਲ ਕਰ ਸਕਦੇ ਹਨ ਜਾਂ ਫੋਨ ਨੰਬਰ 78888-40115 ‘ਤੇ ਵੀ ਕਾਲ ਕਰ ਸਕਦੇ ਹਨ। ਇਸ ਤੋਂ ਇਲਾਵਾ ਮੁਫ਼ਤ ਯੋਗ ਕਲਾਸਾਂ ਲਈ https://cmdiyogshala.punjab.gov.in ’ਤੇ ਵੀ ਰਜਿਸਟ੍ਰੇਸ਼ਨ ਕੀਤੀ ਜਾ ਸਕਦੀ ਹੈ।

ਵਿਧਾਇਕ ਰਣਬੀਰ ਭੁੱਲਰ ਵੱਲੋਂ 55.10 ਲੱਖ ਰੁਪਏ ਦੀ ਲਾਗਤ ਨਾਲ ਬਣੇ ਪਿੰਡ ਦੁਲਚੀ ਕੇ ਵਿੱਚ ਖੇਡ ਮੈਦਾਨ ਦਾ ਉਦਘਾਟਨ
ਫ਼ਿਰੋਜ਼ਪੁਰ, 05 ਮਈ:ਵਿਧਾਇਕ ਫ਼ਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਹਲਕੇ ਦੇ ਪਿੰਡ ਦੁਲਚੀ ਕੇ ਬਲਾਕ ਫਿਰੋਜ਼ਪੁਰ ਵਿਖੇ 55.10 ਲੱਖ ਰੁਪਏ ਦੀ ਲਾਗਤ ਨਾਲ ਬਣੇ ਖੇਡ ਮੈਦਾਨ ਦਾ ਉਦਘਾਟਨ ਕਰਕੇ ਹਲਕਾ ਵਾਸੀਆਂ ਨੂੰ ਸਮਰਪਿਤ ਕੀਤਾ ਗਿਆ।

ਇਸ ਮੌਕੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਅਤੇ ਕੈਬਨਿਟ ਮੰਤਰੀ ਪੇਂਡੂ ਵਿਕਾਸ ਤੇ ਪੰਚਾਇਤਾਂ ਵਿਭਾਗ ਸ. ਤਰੁਨਪ੍ਰੀਤ ਸਿੰਘ ਸੌਂਦ ਦੀ ਅਗਵਾਈ ਹੇਠ ਰਾਜ ਵਿੱਚ ਬਣ ਰਹੇ 3100 ਖੇਡ ਮੈਦਾਨਾਂ ਦੇ ਅਧੀਨ ਤਿਆਰ ਕਰਵਾਇਆ ਗਿਆ ਇਹ ਸੁੰਦਰ ਖੇਡ ਮੈਦਾਨ ਨੂੰ ਲੋਕਾਂ ਨੂੰ ਸਮਰਪਿਤ ਕੀਤਾ ਗਿਆ।

ਉਨ੍ਹਾਂ ਕਿਹਾ ਕਿ ਇਸ ਖੇਡ ਮੈਦਾਨ ਨਾਲ ਇਲਾਕੇ ਦੇ ਬੱਚਿਆਂ ਅਤੇ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਨਾ ਮਿਲੇਗੀ ਅਤੇ ਉਨ੍ਹਾਂ ਨੂੰ ਆਪਣੀ ਪ੍ਰਤਿਭਾ ਨਿਖਾਰਨ ਲਈ ਇੱਕ ਵਧੀਆ ਮੰਚ ਪ੍ਰਾਪਤ ਹੋਵੇਗਾ। ਨਾਲ ਹੀ, ਪਿੰਡ ਅਤੇ ਆਸ-ਪਾਸ ਦੇ ਖੇਤਰਾਂ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਵਿੱਚ ਵੀ ਇਹ ਮੈਦਾਨ ਮਹੱਤਵਪੂਰਨ ਭੂਮਿਕਾ ਨਿਭਾਏਗਾ।

ਇਸ ਦੌਰਾਨ ਪਿੰਡ ਵਾਸੀਆਂ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਅਤੇ ਹਲਕਾ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਦਾ ਦਿਲੋਂ ਧੰਨਵਾਦ ਕੀਤਾ ਗਿਆ। ਪਿੰਡ ਵਾਸੀਆਂ ਨੇ ਇਸ ਪ੍ਰੋਜੈਕਟ ਨੂੰ ਇਲਾਕੇ ਲਈ ਵੱਡੀ ਉਪਲਬਧੀ ਕਰਾਰ ਦਿੱਤਾ ਅਤੇ ਸਰਕਾਰ ਦੇ ਯਤਨਾਂ ਦੀ ਪ੍ਰਸ਼ੰਸਾ ਕੀਤੀ। ਉਨ੍ਹਾਂ ਕਿਹਾ ਕਿ ਇਹ ਖੇਡ ਮੈਦਾਨ ਆਉਣ ਵਾਲੀਆਂ ਪੀੜੀਆਂ ਲਈ ਇੱਕ ਕੀਮਤੀ ਸੌਗਾਤ ਸਾਬਤ ਹੋਵੇਗਾ।

ਇਸ ਮੌਕੇ ਦਿਲਬਾਗ ਸਿੰਘ ਨੰਢਾ ਚੇਅਰਮੈਨ ਪੰਚਾਇਤ ਸੰਮਤੀ, ਬੋਹੜ ਸਿੰਘ ਬਲਾਕ ਸੰਮਤੀ ਮੈਂਬਰ, ⁠ਪ੍ਰਗਟ ਸਿੰਘ, ਬੇਅੰਤ ਸਿੰਘ ਮੱਲ, ਹਰਮੀਤ ਸਿੰਘ ਖਾਈ, ⁠ਗੁਰਭੇਜ ਸਿੰਘ, ⁠ਕੁੰਵਰਜੋਤ ਸਿੰਘ ਬਲਾਕ ਸੰਮਤੀ ਮੈਂਬਰ ਆਦਿ ਹਾਜ਼ਰ ਸਨ।

ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਕਣਕ ਦੀ ਆਮਦ ਘੱਟਣੀ ਹੋਈ ਸ਼ੁਰੂ- ਡਿਪਟੀ ਕਮਿਸ਼ਨਰ
ਫਿਰੋਜ਼ਪੁਰ, 27 ਅਪ੍ਰੈਲ:          ਜ਼ਿਲ੍ਹੇਦੀਆਂ  ਮੰਡੀਆਂ ਵਿੱਚ ਕਣਕ ਦੀ ਆਮਦ ਘੱਟਣੀ ਸ਼ੁਰੂ ਹੋ ਗਈ ਹੈ ਅਤੇ ਐਤਵਾਰ ਸ਼ਾਮ ਤੱਕ ਮੰਡੀਆਂ ਵਿੱਚ ਕੁੱਲ ਕਣਕ ਦੀ  ਆਮਦ 96 ਫੀਸਦੀ ਤੋਂ ਵੱਧ ਹੋ ਚੁੱਕੀ ਹੈ ਜਿਸ ਵਿਚੋਂ ਵੱਖ-ਵੱਖ ਖ਼ਰੀਦ ਏਜੰਸੀਆਂ ਵਲੋਂ 660739 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ । ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਫਿਰੋਜ਼ਪੁਰ ਦੀਪਸ਼ਿਖਾ ਸ਼ਰਮਾ ਆਈ.ਏ.ਐਸ. ਨੇ ਕੀਤਾ।

ਉਨ੍ਹਾਂ ਜਾਣਕਾਰੀ ਦਿੰਦਿਆਂ ਦੱਸਿਆ ਕਿ ਮੌਜੂਦਾ ਖ਼ਰੀਦ ਸੀਜ਼ਨ ਦੌਰਾਨ ਜ਼ਿਲ੍ਹੇ ਦੀਆਂ ਮੰਡੀਆਂ ਵਿਚ 690645 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਜਿਸ ਵਿੱਚੋਂ ਐਤਵਾਰ ਸ਼ਾਮ ਤੱਕ ਲਗਭਗ 660739 ਫ਼ੀਸਦੀ ਕਣਕ ਖਰੀਦੀ ਜਾ ਚੁੱਕੀ ਹੈ। ਉਨ੍ਹਾਂ ਦੱਸਿਆ ਕਿ ਸਾਰੀਆਂ ਮੰਡੀਆਂ ਵਿੱਚ ਲਿਫਟਿੰਗ ਦੇ ਕੰਮ ਵਿੱਚ ਤੇਜ਼ੀ ਲਿਆਉਣ ਲਈ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਗਏ ਹਨ ਅਤੇ ਲਿਫ਼ਟਿੰਗ ਦਾ ਕੰਮ ਨਿਰੰਤਰ ਜਾਰੀ ਹੈ। ਉਨ੍ਹਾਂ ਕਿਹਾ ਕਿ ਘੱਟੋ-ਘੱਟ ਸਮਰਥਨ ਮੁੱਲ ਉਤੇ ਖਰੀਦੀ ਫਸਲ ਦੇ ਭੁਗਤਾਨ ਲਈ 1540.64 ਕਰੋੜ ਰੁਪਏ ਕਿਸਾਨਾਂ ਦੇ ਬੈਂਕ ਖਾਤਿਆਂ ਵਿਚ ਅਦਾ ਕੀਤੇ ਜਾ ਚੁੱਕੇ ਹਨ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਵੱਖ-ਵੱਖ ਏਜੰਸੀਆਂ ਵੱਲੋਂ ਖਰੀਦ ਕੀਤੀ ਜਾ ਚੁੱਕੀ ਕਣਕ ਵਿੱਚੋਂ ਪਨਗ੍ਰੇਨ ਵਲੋਂ 197683 ਮੀਟਰਕ ਟਨ, ਮਾਰਕਫੈੱਡ ਵਲੋਂ 180802 ਮੀਟਰਕ ਟਨ, ਪਨਸਪ ਵਲੋਂ 175038 ਮੀਟਰਕ ਟਨ ਤੇ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 107215 ਮੀਟਰਕ ਮੀਟ੍ਰਿਕ ਟਨ ਫ਼ਸਲ ਦੀ ਖਰੀਦ ਕੀਤੀ ਗਈ ਹੈ।

ਉਨ੍ਹਾਂ ਖਰੀਦ ਏਜੰਸੀਆਂ ਦੇ ਅਧਿਕਾਰੀਆਂ ਨੂੰ ਲਿਫਟਿੰਗ ਵਿੱਚ ਤੇਜ਼ੀ ਲਿਆਉਣ ਲਈ ਕਿਹਾ ਤਾਂ ਜੋ ਅਚਾਨਕ ਤਬਦੀਲ ਹੋਣ ਵਾਲੇ ਮੌਸਮ ਕਾਰਨ ਕੀਮਤੀ ਅਨਾਜ ਨੂੰ ਖ਼ਰਾਬ ਹੋਣ ਤੋਂ ਬਚਾਇਆ ਜਾ ਸਕੇ। ਡਿਪਟੀ ਕਮਿਸ਼ਨਰ ਨੇ ਮੰਡੀਆਂ ਵਿਚ ਆਉਣ ਵਾਲੇ ਕਿਸਾਨਾਂ, ਆੜ੍ਹਤੀਆਂ, ਮਜਦੂਰਾਂ, ਖਰੀਦ ਏਜੰਸੀਆਂ ਦੇ ਮੁਲਾਜਮਾਂ ਅਤੇ ਹੋਰ ਸਬੰਧਤ ਲੋਕਾਂ ਨੂੰ ਤੇਜ਼ ਗਰਮੀ ਅਤੇ ਲੂ ਤੋਂ ਬਚਾਅ ਲਈ ਸਿਹਤ ਵਿਭਾਗ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨ ਲਈ ਵੀ ਕਿਹਾ।

ਉਨ੍ਹਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਕਣਕ ਦੀ ਫਸਲ ਦੀ ਰਹਿੰਦ-ਖੂੰਹਦ ਨੂੰ ਅੱਗ ਨਾ ਲਗਾਉਣ ਅਤੇ ਖੇਤਾਂ ਵਿੱਚ ਹੀ ਮਿਲਾ ਕੇ ਮਿੱਟੀ, ਹਵਾ ਅਤੇ ਪਾਣੀ ਵਰਗੇ ਅਨਮੁੱਲੇ ਜੀਵਨ ਦੇ ਸਾਧਨਾਂ ਨੂੰ ਪ੍ਰਦੂਸ਼ਿਤ ਹੋਣ ਤੋਂ ਬਚਾਉਣ।

ਯੂਥ ਕਲੱਬ ਮਿਤੀ 12 ਮਈ ਤੱਕ ਤਿੰਨ ਸਾਲਾਂ ਦੀ ਕਾਰਗੁਜ਼ਾਰੀ ਦਾ ਵੇਰਵਾ ਦਫ਼ਤਰ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ ਵਿਖੇ ਜਮ੍ਹਾ ਕਰਵਾਉਣ: ਜਸਪਾਲ ਸਿੰਘ
ਫ਼ਿਰੋਜ਼ਪੁਰ, 22 ਅਪ੍ਰੈਲ:ਸਹਾਇਕ ਡਾਇਰੈਕਟਰ ਯੁਵਕ ਸੇਵਾਵਾਂ, ਜਸਪਾਲ ਸਿੰਘ ਨੇ ਦੱਸਿਆ ਕਿ ਪੰਜਾਬ ਸਰਕਾਰ ਦੁਆਰਾਯੂਥ ਕਲੱਬ ਐਫੀਲੀਏਸ਼ਨ ਪਾਲਿਸੀ 2025 ਦੇ ਤਹਿਤ ਯੁਵਕ ਸੇਵਾਵਾਂ ਵਿਭਾਗ ਨਾਲ ਸਬੰਧਤ ਯੂਥ ਕਲੱਬਾਂ ਦੀ ਕਾਰਗੁਜ਼ਾਰੀ ਦੀ ਸਮੀਖਿਆ ਕਰਕੇ ਗੈਰ—ਸਰਗਰਮ ਯੂਥ ਕਲੱਬਾਂ ਨੂੰ ਰੱਦ ਕਰਨ ਦਾ ਫੈਸਲਾ ਲਿਆ ਗਿਆ ਸੀ, ਜਿਸ ਤਹਿਤ 21 ਜਨਵਰੀ 2026 ਨੂੰ ਜਨਤਕ ਇਸ਼ਤਿਹਾਰ ਦਿੱਤੇ ਗਏ ਸਨ।

ਉਨ੍ਹਾਂ ਦੱਸਿਆ ਕਿ ਇਸ ਸਬੰਧੀ ਏ.ਡੀ.ਸੀ. ਫ਼ਿਰੋਜ਼ਪੁਰ ਦੀ ਕਮੇਟੀ ਮੈਂਬਰਾਂ ਨਾਲ ਹੋਈ ਮੀਟਿੰਗ ਵਿੱਚ ਹੋਏ ਫੈਸਲੇ ਅਨੁਸਾਰ ਜ਼ਿਲ੍ਹਾ ਫਿਰੋਜ਼ਪੁਰ ਦੇ ਯੂਥ ਕਲੱਬ ਮਿਤੀ 12 ਮਈ 2026 ਤੱਕ ਪਿਛਲੇ ਤਿੰਨ ਸਾਲਾਂ (2023—24, 2024—25, 2025—26) ਦੀ ਕਾਰਗੁਜ਼ਾਰੀ ਦਾ ਵੇਰਵਾ ਸਬੂਤਾਂ ਸਮੇਤ ਦਫ਼ਤਰ ਸਹਾਇਕ ਡਾਇਰੈਕਟਰ, ਯੁਵਕ ਸੇਵਾਵਾਂ, ਕਮਰਾ ਨੰ:21—22 ਬਲਾਕ— ਏ, ਜਿਲ੍ਹਾ ਪ੍ਰਬੰਧਕੀ ਕੰਪਲੈਕਸ, ਫਿਰੋਜ਼ਪੁਰ ਵਿਖੇ ਜਮ੍ਹਾ ਕਰਵਾਉਣ।

ਉਨ੍ਹਾਂ ਕਿਹਾ ਕਿ ਵੇਰਵੇ ਜਮ੍ਹਾ ਨਾ ਕਰਾਉਣ ਦੀ ਸੂਰਤ ਵਿੱਚ ਜਾਂ ਕਾਰਗੁਜ਼ਾਰੀ ਸੰਤੋਖਜਨਕ ਨਾ ਪਾਏ ਜਾਣ ਕਾਰਨ ਸਬੰਧਤ ਯੂਥ ਕਲੱਬ ਦੀ ਐਫੀਲੀਏਸ਼ਨ ਵਿਭਾਗ ਵੱਲੋਂ ਬਿਨਾਂ ਕਿਸੇ ਹੋਰ ਨੋਟਿਸ ਤੋਂ ਰੱਦ ਕਰ ਦਿੱਤੀ ਜਾਵੇਗੀ।

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਫਿਰੋਜ਼ਪੁਰ ਤੋਂ ਦੁਬਈ ਲਈ ਮਿਰਚ ਦੀ 15 ਟਨ ਪਹਿਲੀ ਖੇਪ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
ਫਿਰੋਜ਼ਪੁਰ, 21 ਅਪ੍ਰੈਲ 2026.

ਮਿਰਚ ਦੀ ਕਾਸ਼ਤ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਕੀਤੇ ਜਾਂਦੇ ਯਤਨਾਂ ਸਦਕਾ ਸਾਰਾਗੜ੍ਹੀ ਫਾਰਮਰਜ਼ ਪ੍ਰੋਡਿਊਸਰ ਕੰਪਨੀ ਲਿਮਟਿਡ ਦੇ ਕਿਸਾਨਾਂ ਦੇ ਸਹਿਯੋਗ ਨਾਲ ਪਹਿਲੀ ਵਾਰ ਹਰੀ ਮਿਰਚ ਦੀ 15 ਟਨ ਦੀ ਪਹਿਲੀ ਖੇਪ ਨੂੰ ਪਿੰਡ ਹਕੂਮਤ ਸਿੰਘ ਵਾਲਾ ਤੋਂ ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਵੱਲੋਂ ਹਰੀ ਝੰਡੀ ਦੇ ਕੇ ਦੁਬਈ ਲਈ ਰਵਾਨਾ ਕੀਤਾ ਗਿਆ|

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਦੱਸਿਆ ਕਿ ਉਹਨਾਂ ਨੂੰ ਬਹੁਤ ਖੁਸ਼ੀ ਹੋਈ ਹੈ ਕਿ ਪੰਜਾਬ ਵਿੱਚ ਪੈਦਾ ਹੋਈ ਹਰੀ ਮਿਰਚ ਨੂੰ ਭਾਰਤ ਤੋਂ ਬਾਹਰ ਦੁਬਈ ਭੇਜਿਆ ਜਾ ਰਿਹਾ ਹੈ| ਉਹਨਾਂ ਕਿਹਾ ਕਿ ਪੰਜਾਬ ਦੀ ਮਿਰਚ ਬਾਹਰਲੇ ਦੇਸ਼ਾਂ ਵਿੱਚ ਜਾਣ ਨਾਲ ਮਿਰਚਾ ਪੈਦਾ ਕਰਨ ਵਾਲੇ ਕਿਸਾਨਾਂ ਅਤੇ ਹੋਰਨਾਂ ਕਿਸਾਨਾਂ ਨੂੰ ਵੀ ਮਿਰਚ ਉਤਪਾਦਨ ਵਿੱਚ ਵੱਡਾ ਹੁਲਾਰਾ ਮਿਲੇਗਾ ਅਤੇ ਕਿਸਾਨਾਂ ਦੀ ਆਰਥਿਕਤਾ ਵਿੱਚ ਵੀ ਬਹੁਤ ਫਾਇਦਾ ਹੋਵੇਗਾ|

ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਲਗਭਗ 19661 ਹੈਕਟੇਅਰ ਰਕਬੇ ਵਿੱਚ ਮਿਰਚ ਦੀ ਕਾਸ਼ਤ ਕੀਤੀ ਜਾਦੀ ਹੈ ਜਿਸ ਵਿਚੋਂ 294915 ਮੀਟਰਕ ਟਨ ਹਰੀ ਮਿਰਚ ਦਾ ਉਤਪਾਦਨ ਕੀਤਾ ਜਾਂਦਾ ਹੈ। ਪੰਜਾਬ ਦੇ ਪ੍ਰਮੁੱਖ ਮਿਰਚ ਉਤਪਾਦਕ ਜ਼ਿਲ੍ਹੇ ਫਿਰੋਜ਼ਪੁਰ, ਪਟਿਆਲਾ, ਮਲੇਰਕੋਟਲਾ, ਸੰਗਰੂਰ, ਜਲੰਧਰ, ਤਰਨਤਾਰਨ, ਅੰਮ੍ਰਿਤਸਰ, ਐਸ.ਬੀ.ਐਸ. ਨਗਰ ਅਤੇ ਹੁਸ਼ਿਆਰਪੁਰ ਹਨ। ਪੰਜਾਬ ਵਿੱਚ ਪੈਦਾ ਹੋਈ ਹਰੀ ਮਿਰਚ ਨੂੰ ਭਾਰਤ ਦੇ ਅਲੱਗ—ਅਲੱਗ ਸੂਬੇ ਜਿਵੇਂ ਕਿ ਮੱਧ ਪ੍ਰਦੇਸ਼,ਹਿਮਾਚਲ,ਜੰਮੂ,ਦਿੱਲੀ ਯੂ.ਪੀ ਵਿੱਚ ਭੇਜਿਆ ਜਾਂਦਾ ਹੈ। ਫਿਰੋਜ਼ਪੁਰ ਜ਼ਿਲੇ ਅੰਦਰ 2747 ਹੈਕਟੇਅਰ ਤੋਂ ਵੱਧ ਰਕਬੇ ਵਿੱਚ ਮਿਰਚ ਦੀ ਪੈਦਾਵਾਰ ਕੀਤੀ ਜਾਂਦੀ ਹੈ ਜੋ ਕਿ ਪੰਜਾਬ ਦੇ ਬਾਕੀ ਜ਼ਿਲਿਆਂ ਨਾਲੋ ਸਭ ਤੋਂ ਵੱਧ ਰਕਬਾ ਹੈ। ਜ਼ਿਲ੍ਹਾ ਫਿਰੋਜਪੁਰ ਅੰਦਰ ਮਿਰਚ ਦੀ ਖੇਤੀ 20000 ਤੋਂ ਵੱਧ ਲੋਕਾਂ ਨੂੰ ਸਿੱਧੇ ਅਤੇ 45,000 ਤੋਂ ਵੱਧ ਲੋਕਾਂ ਨੂੰ ਅਸਿੱਧੇ ਤੌਰ ਤੇ ਰੁਜ਼ਗਾਰ ਪ੍ਰਦਾਨ ਕਰਨ ਲਈ ਜਾਣੀ ਜਾਂਦੀ ਹੈ।

ਉਨ੍ਹਾਂ ਜ਼ਿਲ੍ਹਾ ਪ੍ਰਸ਼ਾਸ਼ਨ ਫਿਰੋਜ਼ਪੁਰ ਅਤੇ ਬਾਗਬਾਨੀ ਵਿਭਾਗ ਪੰਜਾਬ ਦੀ ਸਰਾਹਨਾ ਕਰਦੇ ਹੋਏ ਕਿਹਾ ਕਿ ਮਿਰਚ ਦੀ ਕਾਸ਼ਤ ਨੂੰ ਲਾਹੇਵੰਦ ਧੰਦਾ ਬਣਾਉਣ ਲਈ ਕੀਤੇ ਜਾਦੇ ਯਤਨਾਂ ਸਦਕਾ ਸਾਰਾਗੜ੍ਹੀ ਫਾਰਮਰਜ਼ ਪ੍ਰੋਡਿਊਸਰ ਕੰਪਨੀ ਲਿਮਟਿਡ ਦੇ ਕਿਸਾਨਾਂ ਦੇ ਸਹਿਯੋਗ ਨਾਲ ਪਹਿਲੀ ਵਾਰ ਹਰੀ ਮਿਰਚ ਦੀ 15 ਟਨ ਦੀ ਪਹਿਲੀ ਖੇਪ ਦੁਬਈ ਲਈ ਰਵਾਨਾ ਕੀਤੀ ਗਈ ਅਤੇ ੳਹਨਾਂ ਵੱਲੋਂ ਡਾ: ਬਿਕਰਮਜੀਤ ਸਿੰਘ ਸਾਹਨੀ (ਪਦਮ ਸ੍ਰੀ) ਮੈਂਬਰ ਪਾਰਲੀਮੇਟ(ਰਾਜ ਸਭਾ) ਵੱਲੋਂ ਚਲਾਈ ਜਾ ਰਹੀ ਸੰਨ ਫਾਊਂਡੇਸ਼ਨ ਰਾਹੀਂ ਸਾਰਾਗੜ੍ਹੀ ਪੋ੍ਰਡਿਊਸਰ ਕੰਪਨੀ ਦੀ ਵਿੱਤੀ ਸਹਾਇਤਾ ਕਰਨ ਦਾ ਵਿਸ਼ਵਾਸ਼ ਦਿਵਾਇਆ ਤਾਂ ਜ਼ੋ ਆਉਣ ਵਾਲੇ ਸਮੇਂ ਦੋਰਾਨ ਹੋਰ ਅਗਾਂਹਵਧੂ ਕਿਸਾਨ ਇਸ ਕੰਪਨੀ ਦਾ ਹਿੱਸਾ ਬਣ ਸਕਣ ਅਤੇ ਖੇਤੀ ਨੂੰ ਲਾਹੇਵੰਦ ਧੰਦੇ ਵਜੋਂ ਅਪਣਾ ਸਕਣ। ਇਸ ਮੌਕੇ ਉਹਨਾਂ ਕਿਹਾ ਕਿ ਪੰਜਾਬ ਸਰਕਾਰ ਸੁਬੇ ਅੰਦਰ ਫਸਲੀ ਵਿਭਿੰਨਤਾ ਲਿਆਉਣ ਲਈ ਕਈ ਤਰਾਂ ਦੇ ਉਪਰਾਲੇ ਕਰ ਰਹੀ ਹੈ ਜਿਸ ਦੇ ਨਤੀਜੇ ਵਜੋਂ ਕਿਸਾਨ ਕਣਕ-ਝੋਨੇ ਦੀ ਕਾਸ਼ਤ ਨੂੰ ਛੱਡ ਕੇ ਸਬਜ਼ੀਆਂ ਦੀ ਕਾਸ਼ਤ ਵਰਗੇ ਲਾਹੇਵੰਦ ਧੰਦੇ ਅਪਣਾ ਰਹੇ ਹਨ। ਸਰਦਾਰ ਕੁਲਤਾਰ ਸਿੰਘ ਸੰਧਵਾਂ ਵੱਲੋ ਸਾਰਾਗੜ੍ਹੀ ਫਾਰਮਰਜ਼ ਪ੍ਰੋਡਿਊਸਰ ਕੰਪਨੀ ਲਿਮਟਿਡ ਦੇ ਮੈਬਰਾਂ ਨੂੰ ਮਿਰਚ ਦਾ ਨਿਰਯਾਤ ਕਰਨ ਉਪਰ ਵਧਾਈ ਦਿੰਦੇ ਹੋਏ ਕਿਹਾ ਕਿ ਅੱਗੇ ਤੋਂ ਵੀ ਇਸੇ ਤਰਾਂ ਮਿਹਨਤ ਜਾਰੀ ਰੱਖਣ ਤਾਂ ਜੋ ਜ਼ਿਲ੍ਹੇ ਦੇ ਹੋਰ ਕਿਸਾਨ ਵੀ ਇਹਨਾਂ ਤੋ ਪ੍ਰੇਰਨਾ ਲੈ ਕੇ ਫਸਲੀ ਵਿਭਿੰਨਤਾ ਅਪਣਾ ਸਕਣ। ਇਸ ਮੌਕੇ ਉਨ੍ਹਾਂ ਵੱਲੋਂ  ਕਿਸਾਨਾਂ ਨੂੰ ਸਨਮਾਨਿਤ ਵੀ ਕੀਤਾ ਗਿਆ।

ਇਸ ਮੌਕੇ ਵਾਇਸ ਚਾਂਸਲਰ ਪੀ.ਏ.ਯੂ ਲੁਧਿਆਣਾ ਡਾ: ਸਤਬੀਰ ਸਿੰਘ ਗੋਸਲ, ਐਮ.ਐਲ.ਏ ਗੁਰੂਹਰਸਹਾਏ ਸ੍ਰ. ਫੌਜਾ ਸਿੰਘ ਸਰਾਰੀ, ਐਮ.ਐਲ.ਏ ਫ਼ਿਰੋਜ਼ਪੁਰ ਸ਼ਹਿਰੀ ਸ੍ਰ. ਰਣਬੀਰ ਸਿੰਘ ਭੁੱਲਰ, ਸੀ.ਈ.ਓ ਸੰਨ ਫਾਉੂਂਡੇਸ਼ਨ ਸ੍ਰ.ਗੁਰਬੀਰ ਸਿੰਘ, ਚੇਅਰਮੈਨ ਪਲੈਨਿੰਗ ਬੋਰਡ ਹਰਜਿੰਦਰ ਸਿੰਘ, ਮਿਸ: ਰਵਦੀਪ ਕੌਰ ਏ.ਆਈ.ਐਫ, ਮੁੱਖ ਖੇਤੀਬਾੜੀ ਅਫਸਰ ਡਾ: ਬਲਵਿੰਦਰ ਸਿੰਘ, ਚੇਅਰਮੈਨ ਮਾਰਕਿਟ ਕਮੇਟੀ ਫ਼ਿਰੋਜ਼ਪੁਰ ਛਾਉਣੀ ਬੇਅੰਤ ਸਿੰਘ ਹਕੂਮਤ ਵਾਲਾ, ਬਾਗਬਾਨੀ ਵਿਕਾਸ ਅਫਸਰ—ਕਮ—ਨੋਡਲ ਅਫਸਰ (ਮਿਰਚ) ਪੰਜਾਬ ਡਾ. ਸਿਮਰਨ ਸਿੰਘ, ਜਗਮੀਤ ਸਿੰਘ ਸਹਿਜਾਦੀ, ਸ਼ਮਸ਼ੇਰ ਸਿੰਘ ਹਕੂਮਤ ਸਿੰਘ ਵਾਲਾ, ਬਲਵਿੰਦਰ ਸਿੰਘ ਮਾਹਲਮ ਅਤੇ ਹੋਰ ਅਗਾਂਹਵਧੂ ਕਿਸਾਨ ਆਦਿ ਹਾਜ਼ਰ ਸਨ।

ਡਾ. ਰਜੀਵ ਅਰੋੜਾ ਐੱਸ ਬੀ ਐੱਸ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਦੇ ਬਣੇ ਨਵੇਂ ਰਜਿਸਟਰਾਰ
ਫ਼ਿਰੋਜ਼ਪੁਰ, 13 ਅਪ੍ਰੈਲ

ਡਾ. ਰਾਜੀਵ ਅਰੋੜਾ ਨੇ ਐੱਸ ਬੀ ਐਸ ਸਟੇਟ ਯੂਨੀਵਰਸਿਟੀ ਫ਼ਿਰੋਜ਼ਪੁਰ ਦੇ ਨਵੇਂ ਰਜਿਸਟਰਾਰ ਵਜੋਂ ਆਪਣਾ ਚਾਰਜ ਸੰਭਾਲ ਲਿਆ ਹੈ। ਇਸ ਮੌਕੇ ਮਾਣਯੋਗ ਉਪ ਕੁਲਪਤੀ ਪ੍ਰੋ ਡਾ ਸੁਰੇਸ਼ ਕੁਮਾਰ ਸ਼ਰਮਾ ਨੇ ਓਹਨਾ ਨੂੰ ਸ਼ੁੱਭ ਇਸ਼ਾਵਾਂ ਦਿੱਤੀਆਂ ਤੇ ਆਸ ਪ੍ਰਗਟਾਈ ਕਿ ਡਾ ਰਜੀਵ ਅਰੋੜਾ ਯੂਨੀਵਰਸਿਟੀ ਪ੍ਰਸ਼ਾਸਨ , ਫੈਕਲਟੀ ਅਤੇ ਸਟਾਫ਼ ਦੀਆਂ ਉਮੀਦਾਂ ਤੇ ਖਰੇ ਉਤਰਨਗੇ ਅਤੇ ਯੂਨੀਵਰਸਿਟੀ ਦੀ ਤਰੱਕੀ ਲਈ ਰਾਤ ਦਿਨ ਇਮਾਨਦਾਰੀ ਨਾਲ ਮਿਹਨਤ ਕਰਨਗੇ । ਇਸਦੇ ਨਾਲ ਉਹਨਾਂ ਸਾਬਕਾ ਰਜਿਸਟਰਾਰ ਡਾ ਗ਼ਜ਼ਲਪ੍ਰੀਤ ਅਰਨੇਜਾ ਵੱਲੋਂ ਬਤੌਰ ਰਜਿਸਟਰਾਰ ਦਿੱਤੀਆਂ ਸੇਵਾਵਾਂ ਦੀ ਪ੍ਰਸ਼ੰਸਾ  ਕੀਤੀ । ਡਾ ਰਜੀਵ ਅਰੋੜਾ ਦਾ ਪ੍ਰਸ਼ਾਸਨ, ਫੈਕਲਟੀ/ਸਟਾਫ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।

ਚਾਰਜ ਸੰਭਾਲਣ ਉਪਰੰਤ ਡਾ. ਰਾਜੀਵ ਅਰੋੜਾ ਨੇ ਕਿਹਾ ਕਿ ਉਹ ਯੂਨੀਵਰਸਿਟੀ ਦੇ ਪ੍ਰਸ਼ਾਸਨਿਕ ਢਾਂਚੇ ਨੂੰ ਹੋਰ ਮਜ਼ਬੂਤ ਬਣਾਉਣ, ਅਕਾਦਮਿਕ ਮਿਆਰ ਨੂੰ ਉੱਚਾ ਚੁੱਕਣ ਅਤੇ ਵਿਦਿਆਰਥੀਆਂ ਨੂੰ ਵਧੀਆ ਸਹੂਲਤਾਂ ਪ੍ਰਦਾਨ ਕਰਨ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ। ਉਨ੍ਹਾਂ ਨੇ ਅਧਿਆਪਕਾਂ, ਕਰਮਚਾਰੀਆਂ ਅਤੇ ਵਿਦਿਆਰਥੀਆਂ ਤੋਂ ਸਹਿਯੋਗ ਦੀ ਅਪੀਲ ਕੀਤੀ।

ਕੈਂਪਸ ਪੀ ਆਰ ਓ ਯਸ਼ਪਾਲ ਨੇ ਦਸਿਆ ਕਿ ਯੂਨੀਵਰਸਿਟੀ ਪਰਿਵਾਰ ਵੱਲੋਂ ਡਾ. ਅਰੋੜਾ ਨੂੰ  ਸ਼ੁਭਕਾਮਨਾਵਾਂ ਦਿੱਤੀਆਂ ਗਈਆਂ ਅਤੇ ਯੂਨੀਵਰਸਿਟੀ ਦੇ ਸੁਚਾਰੂ ਅਤੇ ਪ੍ਰਭਾਵਸ਼ਾਲੀ ਕਾਰਜਕਾਜ ਲਈ ਉਨ੍ਹਾਂ ਦੀ ਨੇਤ੍ਰਤਵ ਸਮਰੱਥਾ ‘ਤੇ ਭਰੋਸਾ ਪ੍ਰਗਟ ਕੀਤਾ ਗਿਆ ।

ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ‘ਭਾਰਤ ਰਤਨ’ ਦਿੱਤੇ ਜਾਣ ਦੀ ਮੰਗ ਕੀਤੀ ਸੀ ਪਰ ਭਾਜਪਾ ਸਰਕਾਰ ਨੇ ਨਹੀਂ ਮੰਨੀ: ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਹੁਸੈਨੀਵਾਲਾ (ਫਿਰੋਜ਼ਪੁਰ), 23 ਮਾਰਚ :

ਫਿਰੋਜ਼ਪੁਰ ਦੇ ਹੁਸੈਨੀਵਾਲਾ ਵਿਖੇ ਸ਼ਹੀਦ-ਏ-ਆਜ਼ਮ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੇ ਸ਼ਹੀਦੀ ਦਿਹਾੜੇ ਮੌਕੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸ਼ਹੀਦਾਂ ਦੇ ਸਨਮਾਨ ਵਜੋਂ ਉਨ੍ਹਾਂ ਦੇ ਸੁਪਨਿਆਂ ਦਾ ‘ਰੰਗਲਾ ਪੰਜਾਬ’ ਬਣਾਉਣ ਲਈ ਆਪਣੀ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਇੱਥੇ ਇਤਿਹਾਸਕ ਕੌਮੀ ਸ਼ਹੀਦ ਸਮਾਰਕ ’ਤੇ ਸ਼ਰਧਾਂਜਲੀ ਭੇਟ ਕੀਤੀ। ਇਸ ਮੌਕੇ ਸ਼ਹੀਦਾਂ ਦੇ ਪਰਿਵਾਰਾਂ ਨੂੰ ਸਨਮਾਨਿਤ ਕੀਤਾ ਅਤੇ 24.99 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਹੁਸੈਨੀਵਾਲਾ ਵਿਰਾਸਤੀ ਕੰਪਲੈਕਸ ਦਾ ਨੀਂਹ ਪੱਥਰ ਰੱਖਿਆ ।

ਦੇਸ਼ ਦੇ ਮਹਾਨ ਇਨਕਲਾਬੀਆਂ ਦੀ ਸ਼ਾਨਾਮੱਤੀ ਵਿਰਾਸਤ ਨੂੰ ਯਾਦ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਮੌਕਾ ਸਿਰਫ਼ ਉਨ੍ਹਾਂ ਯੋਧਿਆਂ ਦੀ ਕੁਰਬਾਨੀ ਨੂੰ ਯਾਦ ਕਰਨ ਦਾ ਨਹੀਂ, ਸਗੋਂ ਉਨ੍ਹਾਂ ਦੇ ਆਦਰਸ਼ਾਂ ਅਤੇ ਬੇਇਨਸਾਫ਼ੀ ਵਿਰੁੱਧ ਆਢਾ ਲੈਣ ਵਾਲੇ ਦ੍ਰਿੜ ਇਰਾਦਿਆਂ ਨੂੰ ਅਗਲੀਆਂ ਪੀੜ੍ਹੀਆਂ ਤੱਕ ਪਹੁੰਚਾਉਣ ਦਾ ਹੈ। ਉਨ੍ਹਾਂ ਨੇ ਸ਼ਹੀਦਾਂ ਦੀ ਮਹਾਨ ਸੋਚ ਅਨੁਸਾਰ ਪੰਜਾਬ ਅਤੇ ਦੇਸ਼ ਦੀ ਸੇਵਾ ਕਰਨ ਦੇ ਆਪਣੇ ਇਰਾਦੇ ਨੂੰ ਦੁਹਰਾਇਆ ਅਤੇ ਨਾਲ ਹੀ ਇਨ੍ਹਾਂ ਮਹਾਨ ਆਜ਼ਾਦੀ ਘੁਲਾਟੀਆਂ ਨੂੰ ਹਾਲੇ ਤੱਕ ਭਾਰਤ ਰਤਨ (ਸਭ ਤੋਂ ਉੱਚੇ ਸਨਮਾਨ) ਨਾ ਦਿੱਤੇ ਜਾਣ ’ਤੇ ਵੀ ਸਵਾਲ ਉਠਾਇਆ। ਉਨ੍ਹਾਂ ਕਿਹਾ ਕਿ ਆਜ਼ਾਦੀ ਦੇ ਸ਼ੁਰੂਆਤੀ ਸਾਲਾਂ ਦੌਰਾਨ ਜੇਕਰ ਦੇਸ਼ ਦੀ ਵਾਗਡੋਰ ਅਜਿਹੇ ਦਲੇਰ, ਨੌਜਵਾਨਾਂ ਦੇ ਹੱਥ ਹੁੰਦੀ ਤਾਂ ਭਾਰਤ ਦਾ ਚਿਹਰਾ-ਮੋਹਰਾ ਹੋਰ ਹੀ ਹੁੰਦਾ।

ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ,“ਇਸ ਦੇਸ਼ ਦੇ ਲਾਲਚੀ ਤੇ ਸਵਾਰਥੀ ਆਗੂਆਂ ਨੇ ਜਿਉਂਦੇ ਜੀਅ ਆਪਣੇ ਨਾਵਾਂ ’ਤੇ ਸਟੇਡੀਅਮ ਬਣਾਏ ਹਨ, ਪਰ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਵਰਗੇ ਸੱਚੇ ਸ਼ਹੀਦਾਂ ਨੂੰ ਸਨਮਾਨਿਤ ਕਰਨ ਲਈ ਹਾਲੇ ਤੱਕ ਕੋਈ ਵੀ ਮੂਹਰੇ ਨਹੀਂ ਆਇਆ ।”

ਮੁੱਖ ਮੰਤਰੀ ਨੇ ਕਿਹਾ, “ਇਨ੍ਹਾਂ ਮਹਾਨ ਕ੍ਰਾਂਤੀਕਾਰੀਆਂ ਨੇ ਛੋਟੀ ਉਮਰ ਵਿੱਚ ਆਪਣੀਆਂ ਜਾਨਾਂ ਕੁਰਬਾਨ ਕਰ ਦਿੱਤੀਆਂ, ਪਰ ਆਜ਼ਾਦੀ ਤੋਂ ਬਾਅਦ ਕੁਰਸੀ ਦੇ ਲੋਭੀਆਂ ਨੇ ਸੱਤਾ ’ਤੇ ਕਬਜ਼ਾ ਕਰ ਲਿਆ ਅਤੇ ਲਹੂ ਡੋਲ੍ਹ ਕੇ ਹਾਸਲ ਕੀਤੀ ਉਸ ਆਜ਼ਾਦੀ ਦਾ ਸਿਹਰਾ ਆਪਣੇ ਸਿਰ ਬੰਨ੍ਹ ਲਿਆ, ਜਿਸ ਲਈ ਉਹ ਕਦੇ ਲੜੇ ਵੀ ਨਹੀਂ ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ,“ਸ਼ਹੀਦ ਰਾਜਗੁਰੂ, ਸ਼ਹੀਦ ਸੁਖਦੇਵ ਅਤੇ ਸ਼ਹੀਦ-ਏ-ਆਜ਼ਮ ਭਗਤ ਸਿੰਘ ਨੂੰ ਯਾਦ ਕਰਨ ਲਈ ਸਿਰਫ਼ ਫੁੱਲ ਹੀ ਰਹਿਗੇ, ਜਦਕਿ ਹੋਰ ਲੋਕ ਆਜ਼ਾਦੀ ਦੀ ਵਿਰਾਸਤ ਦਾ ਝੂਠਾ ਦਾਅਵਾ ਕਰਕੇ ਮੋਹਰੀ ਬਣ ਗਏ,।” ਮੁੱਖ ਮੰਤਰੀ ਨੇ ਕਿਹਾ, ‘‘ਉਨ੍ਹਾਂ ਮਹਾਨ ਯੋਧਿਆਂ ਨੂੰ ਚੁੱਪ ਕਰਾਉਣ ਲਈ ਹੀ ਜਲਦੀ ਫਾਂਸੀ ਦੇ ਦਿੱਤੀ ਗਈ ਸੀ ਕਿਉਂਕਿ ਲੋਕ ਉਨ੍ਹਾਂ ਦੇ ਬੇਖੌਫ਼ ਵਿਚਾਰਾਂ ਪਿੱਛੇ ਇਕੱਠੇ ਹੋਣ ਲੱਗ ਪਏ ਸਨ।”’’

ਮਹਿੰਗੇ ਮੁੱਲ ਮਿਲੀ ਆਜ਼ਾਦੀ ਦੀ ਮਹੱਤਤਾ ਦਾ ਜ਼ਿਕਰ ਕਰਦਿਆਂ  ਮੁੱਖ ਮੰਤਰੀ ਨੇ ਕਿਹਾ, “ਕੋਈ ਕਲਪਨਾ ਵੀ ਨਹੀਂ ਕਰ ਸਕਦਾ ਸੀ ਕਿ ਸਾਡੀ ਆਜ਼ਾਦੀ ਕਿੰਨੀ ਮਹਿੰਗੀ ਹੋਵੇਗੀ, ਵੰਡ ਦੌਰਾਨ ਲਗਭਗ 10 ਲੱਖ ਲੋਕਾਂ ਨੇ ਆਪਣੀਆਂ ਜਾਨਾਂ ਗੁਆ ਦਿੱਤੀਆਂ ਅਤੇ ਲੱਖਾਂ ਲੋਕਾਂ ਨੂੰ ਹਿਜਰਤ ਕਰਨ ਲਈ ਮਜਬੂਰ ਹੋਣਾ ਪਿਆ।” ਉਨ੍ਹਾਂ ਅੱਗੇ ਕਿਹਾ, “ਸਾਡੇ ਬਜ਼ੁਰਗਾਂ ਨੇ ਬਹੁਤ ਕੁਰਬਾਨੀਆਂ ਦਿੱਤੀਆਂ, ਪਰ  ਸੱਤਾਧਾਰੀ ਇਸ ਦਰਦ ਨੂੰ ਸਮਝਣ ਵਿੱਚ ਅਸਫਲ ਰਹੇ ਹਨ ਕਿਉਂਕਿ ਉਨ੍ਹਾਂ ਨੂੰ ਸ਼ਹੀਦਾਂ ਦੀਆਂ ਕੁਰਬਾਨੀਆਂ ’ਤੇ ਬਣਿਆ ਇੱਕ ਤਿਆਰ-ਬਰ-ਤਿਆਰ ਮੁਲਕ ਵਿਰਾਸਤ ਵਿੱਚ ਮਿਲ ਗਿਆ।”

ਮੁੱਖ ਮੰਤਰੀ ਨੇ ਕਿਹਾ, “ਕੁਝ ਨਾਸ਼ੁਕਰੇ ਨੇਤਾ ਹੁਣ ਦਾਅਵਾ ਕਰਦੇ ਹਨ ਕਿ ਭਾਰਤ ਨੂੰ ਸੱਚੀ ਆਜ਼ਾਦੀ ਸਿਰਫ਼ 2014 ਵਿੱਚ ਮਿਲੀ ਹੈ, ਜੋ ਕਿ ਸਾਡੇ ਸ਼ਹੀਦਾਂ ਦਾ ਘੋਰ ਅਪਮਾਨ ਹੈ,।” ਉਨ੍ਹਾਂ ਕਿਹਾ, “ਇਹ ਹੈਰਾਨ ਕਰਨ ਵਾਲੀ ਗੱਲ ਹੈ ਕਿ ਕੁਝ ਲੋਕ ਸ਼ਹੀਦ ਭਗਤ ਸਿੰਘ ਨੂੰ ਸਿਰਫ਼ ਇੱਕ ‘ਸਮਾਜ ਸੇਵਕ’ ਵਜੋਂ ਪੇਸ਼ ਕਰਦੇ ਹਨ, ਸ਼ਹੀਦ ਨਹੀਂ ਮੰਨਦੇ।  ਅਜਿਹੇ ਸਰਟੀਫਿਕੇਟ ਦੇਣ ਵਾਲੇ ਇਹ ਲੋਕ ਕੌਣ ਹਨ?”

ਲੋਕਾਂ ਨੂੰ ਸ਼ਹੀਦਾਂ ਤੋਂ ਪ੍ਰੇਰਨਾ ਲੈਣ ਦਾ ਸੱਦਾ ਦਿੰਦੇ ਹੋਏ ਉਨ੍ਹਾਂ ਕਿਹਾ, “ਅੱਜ ਦਾ ਦਿਨ ਇਨ੍ਹਾਂ ਮਹਾਨ ਨਾਇਕਾਂ ਨੂੰ ਯਾਦ ਕਰਨ, ਉਨ੍ਹਾਂ ਦੀਆਂ ਮਹਾਨ ਕਹਾਣੀਆਂ ਨੂੰ ਪੜ੍ਹਨ, ਸੁਣਨ ਦਾ ਹੈ, ਜੋ ਰਹਿੰਦੀ ਦੁਨੀਆਂ ਦੱਕ ਨੌਜਵਾਨਾਂ ਨੂੰ ਪ੍ਰੇਰਿਤ ਕਰਦੀਆਂ ਰਹਿਣਗੀਆਂ।”

ਮੁੱਖ ਮੰਤਰੀ ਨੇ ਦੁਹਰਾਇਆ ਕਿ ਰਾਜਨੀਤਿਕ ਤਰਜੀਹਾਂ ਲੰਬੇ ਸਮੇਂ ਤੋਂ ਗਲਤ ਰਹੀਆਂ ਹਨ। ਉਨ੍ਹਾਂ ਕਿਹਾ, “ ਸਿਆਸੀ ਆਗੂਆਂ ਨੇ ਖੁਦ ਦੇ ਬੁੱਤ ਲਗਾਏ ਅਤੇ ਜਿਉਂਦੇ ਜੀਅ ਆਪਣੇ ਨਾਮ ’ਤੇ ਸਟੇਡੀਅਮ ਬਣਵਾ ਲਏ, ਪਰ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਵਰਗੇ ਸ਼ਹੀਦਾਂ ਦਾ ਸਨਮਾਨ ਕਰਨ ਬਾਰੇ ਕਿਸੇ ਨੂੰ ਖ਼ਬਰ ਨਹੀਂ।

ਉਨ੍ਹਾਂ ਅੱਗੇ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਸਾਨੂੰ ਮੋਹਾਲੀ ਹਵਾਈ ਅੱਡੇ ਦਾ ਨਾਮ ਸ਼ਹੀਦ ਭਗਤ ਸਿੰਘ ਦੇ ਨਾਮ ‘ਤੇ ਰੱਖਣ ਲਈ ਵੀ ਸੰਘਰਸ਼ ਕਰਨਾ ਪਿਆ ਕਿਉਂਕਿ ਕੇਂਦਰ ਵੱਲੋਂ ਵਾਰ-ਵਾਰ ਸਾਡੀਆਂ ਬੇਨਤੀਆਂ ਨੂੰ ਨਜ਼ਰਅੰਦਾਜ਼ ਕੀਤਾ ਗਿਆ, ਪਰ ਅੰਤ ਵਿੱਚ ਸਾਡੀਆਂ ਲਗਾਤਾਰ ਕੋਸ਼ਿਸ਼ਾਂ ਸਦਕਾ ਅਸੀਂ ਇਸ ਦਾ ਨਾਮ ਉਨ੍ਹਾਂ ਦੇ ਸਨਮਾਨ ਵਿੱਚ ਰੱਖਣ ਵਿੱਚ ਕਾਮਯਾਬ ਹੋਏ।

ਹੋਰ ਕਦਮਾਂ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਹਲਵਾਰਾ ਹਵਾਈ ਅੱਡੇ ਦਾ ਨਾਮ ਸ਼ਹੀਦ ਕਰਤਾਰ ਸਿੰਘ ਸਰਾਭਾ ਦੇ ਨਾਮ ‘ਤੇ ਰੱਖਿਆ ਜਾ ਰਿਹਾ ਹੈ, ਜਿਨ੍ਹਾਂ ਨੂੰ ਸ਼ਹੀਦ ਭਗਤ ਸਿੰਘ ਆਪਣਾ ਗੁਰੂ ਮੰਨਦੇ ਸਨ।

ਉਨ੍ਹਾਂ ਅੱਗੇ ਕਿਹਾ ਕਿ ਜੇਕਰ ਸ਼ਹੀਦ-ਏ-ਆਜ਼ਮ ਭਗਤ ਸਿੰਘ 1952 ਦੀਆਂ ਪਹਿਲੀਆਂ ਚੋਣਾਂ ਤੋਂ ਬਾਅਦ ਪ੍ਰਧਾਨ ਮੰਤਰੀ ਬਣ ਜਾਂਦੇ, ਤਾਂ ਅੱਜ ਦੇਸ਼ ਦਾ ਨਕਸ਼ਾ ਪੂਰੀ ਤਰ੍ਹਾਂ ਵੱਖਰਾ ਹੋਣਾ ਸੀ। ਅੱਜ ਨੇਪਾਲ ਵਿੱਚ ਇੱਕ 35 ਸਾਲਾ ਨੌਜਵਾਨ ਪ੍ਰਧਾਨ ਮੰਤਰੀ ਬਣ ਗਿਆ ਹੈ। ਜੇਕਰ ਇੱਥੇ ਵੀ ਨੌਜਵਾਨਾਂ ਨੂੰ ਅਗਵਾਈ ਸੌਂਪੀ ਜਾਂਦੀ ਤਾਂ ਭਾਰਤ ਦੁਨੀਆ ਭਰ ਵਿੱਚ ਮੋਹਰੀ ਦੇਸ਼ ਵਜੋਂ ਉਭਰਦਾ।

ਮੁੱਖ ਮੰਤਰੀ ਨੇ ਕਿਹਾ ਕਿ ਸ਼ਹੀਦਾਂ ਦੀ ਯਾਦ ਦਾ ਸਿਲਸਿਲਾ ਰਸਮੀ ਨਹੀਂ ਹੋਣਾ ਚਾਹੀਦਾ। ਉਨ੍ਹਾਂ ਕਿਹਾ ਕਿ ਲੋਕ ਸ਼ਹੀਦ ਭਗਤ ਸਿੰਘ ਨੂੰ ਸਿਰਫ਼ ਉਨ੍ਹਾਂ ਦੇ ਜਨਮ ਜਾਂ ਸ਼ਹੀਦੀ ਵਰ੍ਹੇਗੰਢ ’ਤੇ ਯਾਦ ਕਰਦੇ ਹਨ, ਪਰ ਉਹ ਸਿਰਫ਼ ਇੱਕ ਪਰਿਵਾਰ ਨਾਲ ਨਹੀਂ, ਸਗੋਂ ਸਾਡੇ ਸਾਰਿਆਂ ਨਾਲ ਸਬੰਧਤ ਹਨ। ਉਨ੍ਹਾਂ ਅੱਗੇ ਕਿਹਾ ਕਿ ਜੇਕਰ ਅਸੀਂ ਉਨ੍ਹਾਂ ਦੇ ਆਦਰਸ਼ਾਂ ਦੀ ਪਾਲਣਾ ਕਰੀਏ, ਤਾਂ ਪੰਜਾਬ ਨੂੰ ਦੁਬਾਰਾ ਖੁਸ਼ਹਾਲ ਹੋਣ ਤੋਂ ਕੋਈ ਨਹੀਂ ਰੋਕ ਸਕਦਾ।”

ਉਨ੍ਹਾਂ ਅੱਗੇ ਕਿਹਾ ਕਿ ਸਾਡਾ ਇਤਿਹਾਸ ਕੁਰਬਾਨੀਆਂ ਨਾਲ ਭਰਿਆ ਹੋਇਆ ਹੈ ਅਤੇ ਸਾਡੇ ਮਹਾਨ ਗੁਰੂਆਂ ਨੇ ਹਮੇਸ਼ਾ ਸਾਨੂੰ ਬੇਇਨਸਾਫ਼ੀ ਅਤੇ ਜ਼ੁਲਮ ਦੇ ਵਿਰੁੱਧ ਖੜ੍ਹੇ ਹੋਣਾ ਸਿਖਾਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਇਹ ਬਹੁਤ ਮੰਦਭਾਗਾ ਹੈ ਕਿ ਅਸੀਂ ਇਨ੍ਹਾਂ ਕੁਰਬਾਨੀਆਂ ਨੂੰ ਭੁੱਲ ਰਹੇ ਹਾਂ। ਅਸੀਂ ਪ੍ਰੀਖਿਆਵਾਂ ਲਈ ਤੱਥਾਂ ਨੂੰ ਯਾਦ ਰੱਖਦੇ ਹਾਂ ਪਰ ਉਨ੍ਹਾਂ ਦੀ ਵਿਚਾਰਧਾਰਾ ਨੂੰ ਸਮਝਣ ਵਿੱਚ ਨਾਕਾਮ ਰਹੇ ਹਾਂ।

ਇਸ ਸ਼ਹੀਦ ਦੇ ਮਹਾਨ ਜੀਵਨ ਨੂੰ ਯਾਦ ਕਰਦਿਆਂ ਉਨ੍ਹਾਂ ਕਿਹਾ ਕਿ ਸ਼ਹੀਦ ਭਗਤ ਸਿੰਘ ਨੇ ਆਪਣੀ ਨਿੱਜੀ ਜ਼ਿੰਦਗੀ ਨਾਲੋਂ ਇਨਕਲਾਬ ਦਾ ਰਸਤਾ ਚੁਣਿਆ ਅਤੇ ਆਪਣੀ ਮੰਗਣੀ ਵਾਲੇ ਵਾਲੇ ਦਿਨ ਵੀ ਘਰੋਂ ਬਾਹਰ ਗਏ।

ਉਨ੍ਹਾਂ ਅੱਗੇ ਕਿਹਾ ਕਿ ਮੈਨੂੰ ਬਹੁਤ ਦੁੱਖ ਹੁੰਦਾ ਹੈ ਜਦੋਂ ਲੋਕ ਵਾਹਨਾਂ ’ਤੇ ਉਨ੍ਹਾਂ ਦੀ ਤਸਵੀਰ ਲਾ ਕੇ ਕਹਿੰਦੇ ਹਨ ਕਿ ਉਹ ਵਾਪਸ ਆ ਜਾਣਗੇ।

ਮੁੱਖ ਮੰਤਰੀ ਨੇ ਕਿਹਾ ਕਿ ਉਨ੍ਹਾਂ ਦੇ ਵਾਪਸ ਆਉਣ ਦੀ ਉਡੀਕ ਕਰਨ ਦੀ ਬਜਾਏ, ਸਾਨੂੰ ਉਨ੍ਹਾਂ ਦੇ ਦਿਖਾਏ ਰਸਤੇ ’ਤੇ ਚੱਲਣਾ ਚਾਹੀਦਾ ਹੈ ਅਤੇ ਦੇਸ਼ ਦੀ ਸੇਵਾ ਕਰਨੀ ਚਾਹੀਦੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਮੌਜੂਦਾ ਸਮੇਂ  ਬੰਬਾਂ ਅਤੇ ਹਥਿਆਰਾਂ ਦੀ ਲੋੜ ਨਹੀਂ ਹੈ। ਵੋਟ ਦੀ ਸ਼ਕਤੀ ਸਭ ਤੋਂ ਵੱਡੀ ਤਾਕਤ ਹੈ ਅਤੇ ਸਹੀ ਆਗੂਆਂ ਦੀ ਚੋਣ ਕਰਕੇ ਲੋਕ ਅਸਲ ਮਾਇਨੇ ‘ਚ ਤਬਦੀਲੀ ਲਿਆ ਸਕਦੇ ਹਨ।

ਲੋਕਾਂ ਨੂੰ ਪ੍ਰਣ ਲੈਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ, “ਆਓ ਅਸੀਂ ਸ਼ਹੀਦਾਂ ਦੇ ਰਸਤੇ ’ਤੇ ਚੱਲਣ ਅਤੇ ਆਪਣੇ ਹੱਥਾਂ ਨਾਲ ਆਪਣੇ ਪੰਜਾਬ ਦਾ ਨਿਰਮਾਣ ਕਰਨ ਦਾ ਸੰਕਲਪ ਕਰੀਏ।”ਉਨ੍ਹਾਂ ਅੱਗੇ ਕਿਹਾ ਕਿ ਹੁਸੈਨੀਵਾਲਾ ਦੀ ਇਹ ਪਵਿੱਤਰ ਧਰਤੀ, ਜਿੱਥੇ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਅਤੇ ਸ਼ਹੀਦ ਸੁਖਦੇਵ ਦੀਆਂ ਮ੍ਰਿਤਕ ਦੇਹਾਂ ਦਾ ਅੰਗਰੇਜ਼ਾਂ ਦੁਆਰਾ ਅੰਤਿਮ ਸੰਸਕਾਰ ਕੀਤਾ ਗਿਆ ਸੀ, ਪੀੜ੍ਹੀਆਂ ਨੂੰ ਨਿਰਸਵਾਰਥ ਸੇਵਾ ਲਈ ਪ੍ਰੇਰਿਤ ਕਰਦੀ ਰਹੇਗੀ।

ਮੁੱਖ ਮੰਤਰੀ ਨੇ ਕਿਹਾ ਕਿ ਮੈਨੂੰ ਇਸ ਪਵਿੱਤਰ ਧਰਤੀ ’ਤੇ ਆ ਕੇ ਦੇਸ਼ ਦੀ ਆਜ਼ਾਦੀ ਲਈ 23 ਸਾਲ ਦੀ ਉਮਰ ਵਿੱਚ ਆਪਣੀ ਜਾਨ ਦੇਣ ਵਾਲੇ ਸ਼ਹੀਦ ਨੂੰ ਸ਼ਰਧਾਂਜਲੀ ਭੇਟ ਕਰਨ ਦਾ ਸੁਭਾਗ ਪ੍ਰਾਪਤ ਹੋਇਆ ਹੈ। ਉਨ੍ਹਾਂ ਅੱਗੇ ਕਿਹਾ ਕਿ ਸਾਡੀ ਸਰਕਾਰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਸੁਪਨੇ ਨੂੰ ਸਾਕਾਰ ਕਰਨ ਵਿੱਚ ਕੋਈ ਕਸਰ ਨਹੀਂ ਛੱਡੇਗੀ ਅਤੇ ਦੇਸ਼ ਹਮੇਸ਼ਾ ਉਨ੍ਹਾਂ ਦਾ ਰਿਣੀ ਰਹੇਗਾ।

ਉਨ੍ਹਾਂ ਅੱਗੇ ਕਿਹਾ ਕਿ ਇਨ੍ਹਾਂ ਸ਼ਹੀਦਾਂ ਦੀ ਸ਼ਹਾਦਤ ਨੇ ਅਣਗਿਣਤ ਨੌਜਵਾਨਾਂ ਨੂੰ ਆਜ਼ਾਦੀ ਸੰਗਰਾਮ ਵਿੱਚ ਸ਼ਾਮਲ ਹੋਣ ਲਈ ਪ੍ਰੇਰਿਤ ਕੀਤਾ ਅਤੇ ਨਿਰਸਵਾਰਥ ਦੇਸ਼ ਦੀ ਸੇਵਾ ਕਰਨ ਲਈ ਲੱਖਾਂ ਲੋਕਾਂ ਨੂੰ ਹਮੇਸ਼ਾ ਪ੍ਰੇਰਿਤ ਕਰਦੇ ਰਹਿਣਗੇ। ਉਨ੍ਹਾਂ ਨੌਜਵਾਨਾਂ ਨੂੰ ਇੱਕ ਪ੍ਰਗਤੀਸ਼ੀਲ ਅਤੇ ਖੁਸ਼ਹਾਲ ਭਾਰਤ ਬਣਾਉਣ ਲਈ ਉਨ੍ਹਾਂ ਦੇ ਮਾਰਗ ’ਤੇ ਚੱਲਣ ਦਾ ਸੱਦਾ ਦਿੱਤਾ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਨੇ ਹੁਸੈਨੀਵਾਲਾ ਵਿਰਾਸਤੀ ਕੰਪਲੈਕਸ ਦਾ ਨੀਂਹ ਪੱਥਰ ਰੱਖਦਿਆਂ ਕਿਹਾ ਕਿ 24.99 ਕਰੋੜ ਰੁਪਏ ਦੀ ਲਾਗਤ ਵਾਲਾ ਇਹ ਪ੍ਰੋਜੈਕਟ ਸਾਡੇ ਮਹਾਨ ਸ਼ਹੀਦਾਂ ਦਾ ਸਨਮਾਨ ਕਰਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਉਨ੍ਹਾਂ ਦੀ ਵਿਰਾਸਤ ਨੂੰ ਸੰਭਾਲਣ ਦਾ ਇੱਕ ਨਿਮਾਣਾ ਜਿਹਾ ਯਤਨ ਹੈ। ਉਨ੍ਹਾਂ ਅੱਗੇ ਕਿਹਾ ਕਿ ਇਸ ਪ੍ਰੋਜੈਕਟ ਦਾ ਉਦੇਸ਼ ਹੁਸੈਨੀਵਾਲਾ ਵਿਖੇ ਵਿਰਾਸਤੀ ਖੇਤਰ ਨੂੰ ਵਿਕਸਤ ਕਰਨ ਦੇ ਨਾਲ-ਨਾਲ ਪੰਜਾਬ ਵਿੱਚ ਸੈਰ-ਸਪਾਟੇ ਨੂੰ ਹੁਲਾਰਾ ਦੇਣਾ ਵੀ ਹੈ।

ਇਸ ਪ੍ਰੋਜੈਕਟ ਦਾ ਵੇਰਵਾ ਦਿੰਦਿਆਂ ਉਨ੍ਹਾਂ ਕਿਹਾ ਕਿ ਇਸ ਕੰਪਲੈਕਸ ਵਿੱਚ ਇੱਕ ਸ਼ਾਨਦਾਰ ਵਿਰਾਸਤੀ ਪ੍ਰਵੇਸ਼ ਦੁਆਰ, ਸ਼ਹੀਦਾਂ ਦੇ ਜੀਵਨ ਨੂੰ ਸਮਰਪਿਤ ਗਲਿਆਰਾ, ਕੰਧ ਚਿੱਤਰਕਾਰੀ, ਪਾਰਕਾਂ ਅਤੇ ਯਾਦਗਾਰੀ ਖੇਤਰਾਂ ਦਾ ਸੁੰਦਰੀਕਰਨ ਅਤੇ ਲੈਂਡਸਕੇਪਿੰਗ ਸ਼ਾਮਲ ਹੋਵੇਗੀ। ਉਨ੍ਹਾਂ ਅੱਗੇ ਕਿਹਾ ਕਿ ਇਸ ਵਿੱਚ ਇਤਿਹਾਸਕ ਘਟਨਾਵਾਂ ਨਾਲ ਸਬੰਧਤ ਵਿਸ਼ਾਗਤ ਚਿੱਤਰ, ਪੁਰਾਣੇ ਪੁਲ ’ਤੇ 3-ਡੀ ਮੈਪਿੰਗ ਸ਼ੋਅ, ਇੱਕ ਸੰਗੀਤਕ ਫੁਹਾਰਾ, ਬੱਚਿਆਂ ਲਈ ਖੇਡਣ ਦਾ ਖੇਤਰ, ਬਜ਼ੁਰਗ ਨਾਗਰਿਕਾਂ ਲਈ ਆਰਾਮਦਾਇਕ ਸਥਾਨ, ਇੱਕ ਆਨ-ਗਰਿੱਡ ਸੋਲਰ ਪਾਵਰ ਪਲਾਂਟ ਅਤੇ ਸਾਫ਼ ਪੀਣ ਵਾਲੇ ਪਾਣੀ ਲਈ ਇੱਕ ਆਰਓ ਪਲਾਂਟ ਲਗਾਉਣਾ ਵੀ ਸ਼ਾਮਲ ਹੈ।

ਵਧੀਕ ਡਿਪਟੀ ਕਮਿਸ਼ਨਰ (ਵਿ) ਨੇ ਵੱਖ-ਵੱਖ ਸਿਹਤ ਯੋਜਨਾਵਾਂ ਅਤੇ ਐਚਪੀਵੀ ਟੀਕਾਕਰਨ ਦੀ ਤਿਆਰੀਆਂ ਦੀ ਕੀਤੀ ਸਮੀਖਿਆ
ਫਿਰੋਜ਼ਪੁਰ, 03 ਮਾਰਚ 2026:

ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਦੇ ਦਿਸ਼ਾ-ਨਿਰਦੇਸ਼ਾਂ ’ਤੇ ਵਧੀਕ ਡਿਪਟੀ ਕਮਿਸ਼ਨਰ (ਵਿ) ਕ੍ਰਿਸ਼ਨਾ ਪਾਲ ਰਾਜਪੂਤ ਦੀ ਅਗਵਾਈ ਵਿੱਚ ਜ਼ਿਲ੍ਹਾ ਟਾਸਕ ਫੋਰਸ ਦੀ ਮੀਟਿੰਗ, ਐਚਪੀਵੀ (ਹੂਮਨ ਪੈਪੀਲੋਮਾ ਵਾਇਰਸ) ਟੀਕਾਕਰਨ ਮੁਹਿੰਮ ਸਬੰਧੀ ਆਯੋਜਿਤ ਕੀਤੀ ਗਈ। ਇਸ ਤੋਂ ਇਲਾਵਾ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਵੀ ਕਰਵਾਈ ਗਈ, ਜਿਸ ਵਿੱਚ ਜ਼ਿਲ੍ਹੇ ਅੰਦਰ ਬਣਨ ਵਾਲੇ 8 ਨਵੇਂ ਆਮ ਆਦਮੀ ਕਲੀਨਿਕ ਬਾਰੇ ਅਤੇ ਚੱਲ ਰਹੀਆਂ ਵੱਖ-ਵੱਖ ਸਿਹਤ ਯੋਜਨਾਵਾਂ, ਐਚਪੀਵੀ ਟੀਕਾਕਰਨ ਦੀ ਤਿਆਰੀਆਂ ਦੀ ਸਮੀਖਿਆ ਕੀਤੀ ਗਈ।

ਮੀਟਿੰਗ ਦੌਰਾਨ 14 ਸਾਲ ਦੀਆਂ ਲੜਕੀਆਂ ਨੂੰ ਬੱਚੇਦਾਨੀ ਦੇ ਮੂੰਹ ਦੇ ਕੈਂਸਰ (ਸਰਵਾਈਕਲ ਕੈਂਸਰ) ਤੋਂ ਬਚਾਅ ਲਈ ਐਚਪੀਵੀ ਵੈਕਸੀਨ ਲਗਾਉਣ ਸਬੰਧੀ ਵਿਸਥਾਰਪੂਰਵਕ ਵਿਚਾਰ-ਵਟਾਂਦਰਾ ਕੀਤਾ ਗਿਆ। ਇਹ ਟੀਕਾਕਰਨ ਮੁਹਿੰਮ 3 ਮਹੀਨੇ (90 ਦਿਨ) ਲਈ ਚਲਾਈ ਜਾਵੇਗੀ ਅਤੇ ਸਿਰਫ਼ ਉਹਨਾਂ ਸਰਕਾਰੀ ਸਿਹਤ ਸੰਸਥਾਵਾਂ ਵਿੱਚ ਕਰਵਾਈ ਜਾਵੇਗੀ ਜਿੱਥੇ ਕੋਲਡ ਚੇਨ ਪੌਇੰਟ, ਇੰਟਰਨੈਟ ਸੁਵਿਧਾ ਅਤੇ ਮਾਹਿਰ ਸਟਾਫ ਉਪਲਬਧ ਹੋਵੇ। ਟੀਕਾਕਰਨ ਤੋਂ ਬਾਅਦ ਲਾਭਪਾਤਰੀ ਨੂੰ 30 ਮਿੰਟ ਨਿਗਰਾਨੀ ਹੇਠ ਰੱਖਿਆ ਜਾਵੇਗਾ।

ਵਧੀਕ ਡਿਪਟੀ ਕਮਿਸ਼ਨਰ (ਵਿ) ਵੱਲੋਂ ਜ਼ਿਲ੍ਹਾ ਸਿਹਤ ਸੁਸਾਇਟੀ ਦੀ ਮੀਟਿੰਗ ਦੌਰਾਨ ਹੋਰ ਸਿਹਤ ਪ੍ਰੋਗਰਾਮਾਂ ਦੀ ਪ੍ਰਗਤੀ ਦੀ ਵੀ ਸਮੀਖਿਆ ਕੀਤੀ ਗਈ ਅਤੇ ਅਧਿਕਾਰੀਆਂ ਨੂੰ ਲੋੜੀਂਦੇ ਦਿਸ਼ਾ-ਨਿਰਦੇਸ਼ ਦਿੱਤੇ ਗਏ ਕਿ ਮਾਈਕ੍ਰੋਪਲਾਨਿੰਗ ਅਤੇ ਜਾਗਰੂਕਤਾ ਗਤੀਵਿਧੀਆਂ ਨੂੰ ਤੇਜ਼ ਕੀਤਾ ਜਾਵੇ ਤਾਂ ਜੋ ਟੀਕਾਕਰਨ ਮੁਹਿੰਮ ਦਾ ਲਾਭ ਸਮੇਂ ਸਿਰ ਪ੍ਰਾਪਤ ਕੀਤਾ ਜਾ ਸਕੇ।

ਵਧੀਕ ਡਿਪਟੀ ਕਮਿਸ਼ਨਰ ਵੱਲੋਂ ਮੀਟਿੰਗ ਵਿੱਚ ਸਿੱਖਿਆ, ਮਹਿਲਾ ਅਤੇ ਬਾਲ ਵਿਕਾਸ, ਪੰਚਾਇਤੀ ਰਾਜ ਅਤੇ ਹੋਰ ਸੰਬੰਧਤ ਵਿਭਾਗਾਂ ਨਾਲ ਤਾਲਮੇਲ ਬਣਾਕੇ ਵੱਧ ਤੋਂ ਵੱਧ ਕਵਰੇਜ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਗਏ। ਇਸ ਤੋਂ ਇਲਾਵਾ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕਰਨ ਦੀ ਲੋੜ ਤੇ ਵੀ ਜ਼ੋਰ ਦਿੱਤਾ ਗਿਆ ਤਾਂ ਕਿ ਭਵਿੱਖ ਵਿੱਚ ਸਰਵਾਈਕਲ ਕੈਂਸਰ ਤੋਂ ਸੁਰੱਖਿਆ ਮਿਲ ਸਕੇ।

ਮੀਟਿੰਗ ਵਿੱਚ ਸਿਵਲ ਸਰਜਨ ਡਾ. ਰਾਜੀਵ ਪਰਾਸ਼ਰ, ਜ਼ਿਲਾ ਸਿੱਖਿਆ ਅਫ਼ਸਰ (ਸੈ.ਸਿ) ਮੁਨੀਲਾ ਅਰੋੜਾ, ਜ਼ਿਲਾ ਟੀਕਾਕਰਨ ਅਫਸਰ ਡਾ. ਮੀਨਾਕਸ਼ੀ ਢੀਂਗਰਾ, ਜਿਲ੍ਹਾ ਮਾਸ ਮੀਡੀਆ ਅਫਸਰ ਸੰਜੀਵ ਸ਼ਰਮਾ ਤੋਂ ਇਲਾਵਾ ਹੋਰਨਾਂ ਵਿਭਾਗਾਂ ਦੇ ਅਧਿਕਾਰੀ /ਕਰਮਚਾਰੀ ਵੀ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸਿਵਲ ਹਸਪਤਾਲ ਫਿਰੋਜ਼ਪੁਰ ਪਹੁੰਚ ਕੇ ਮਰੀਜ਼ਾਂ ਦਾ ਜਾਣਿਆ ਹਾਲ-ਚਾਲ
ਫ਼ਿਰੋਜ਼ਪੁਰ, 02 ਮਾਰਚ:

ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਵੱਲੋਂ ਅੱਜ ਸਿਵਲ ਹਸਪਤਾਲ ਫ਼ਿਰੋਜ਼ਪੁਰ ਵਿਖੇ ਪਹੁੰਚ ਕੇ ਪਿੰਡ ਹਜ਼ਾਰਾ ਸਿੰਘ ਵਾਲਾ ਦੇ ਦੂਸ਼ਿਤ ਪਾਣੀ ਕਾਰਨ ਬੀਮਾਰ ਹੋਏ ਮਰੀਜ਼ਾਂ ਦਾ ਹਾਲ-ਚਾਲ ਜਾਣਿਆ ਗਿਆ। ਇਸ ਦੌਰਾਨ ਉਨ੍ਹਾਂ ਨਾਲ ਐਸ.ਡੀ.ਐਮ. ਲਿੰਦਿਯਾ ਅਤੇ ਸਿਵਲ ਸਰਜਨ ਰਾਜੀਵ ਪਰਾਸ਼ਰ ਵੀ ਮੌਜੂਦ ਰਹੇ।

ਇਸ ਮੌਕੇ ਡਿਪਟੀ ਕਮਿਸ਼ਨ ਨੇ ਦੱਸਿਆ ਕਿ ਮਰੀਜ਼ਾਂ ਦੀ ਹਾਲਤ ਹੁਣ ਸਥਿਰ ਹੈ। ਉਨ੍ਹਾਂ ਡਾਕਟਰਾਂ ਨਾਲ ਵਿਸਥਾਰ ਵਿੱਚ ਗੱਲਬਾਤ ਕਰਕੇ ਮਰੀਜ਼ਾਂ ਦੇ ਇਲਾਜ ਸੰਬੰਧੀ ਜਾਣਕਾਰੀ ਹਾਸਲ ਕੀਤੀ ਅਤੇ ਸਿਹਤ ਅਧਿਕਾਰੀਆਂ ਨੂੰ ਹਦਾਇਤਾਂ ਦਿੱਤੀਆਂ ਕਿ ਇਲਾਜ ਵਿੱਚ ਕੋਈ ਵੀ ਕਮੀ ਨਾ ਰਹਿਣ ਦਿੱਤੀ ਜਾਵੇ। ਡਿਪਟੀ ਕਮਿਸ਼ਨਰ ਨੇ ਮਰੀਜ਼ਾਂ ਨੂੰ ਹਰ ਸੰਭਵ ਸਹਾਇਤਾ ਅਤੇ ਜ਼ਰੂਰੀ ਦਵਾਈਆਂ ਉਪਲਬਧ ਕਰਵਾਉਣ ਦੇ ਨਿਰਦੇਸ਼ ਵੀ ਦਿੱਤੇ।

ਡਿਪਟੀ ਕਮਿਸ਼ਨਰ ਦੀਪਸ਼ਿਖਾ ਸ਼ਰਮਾ ਨੇ ਸਿਹਤ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤਾਂ ਦਿੰਦਿਆਂ ਕਿਹਾ ਕਿ ਸਥਿਤੀ ‘ਤੇ ਨਿਰੰਤਰ ਨਜ਼ਰ ਬਣਾਈ ਰੱਖੀ ਜਾਵੇ ਅਤੇ ਲੋਕਾਂ ਨੂੰ ਪੂਰੀ ਤਰ੍ਹਾਂ ਸੁਰੱਖਿਅਤ ਅਤੇ ਸੁਚੱਜੀ ਸਿਹਤ ਸੇਵਾਵਾਂ ਮੁਹੱਈਆ ਕਰਵਾਈਆਂ ਜਾਣ। ਉਨ੍ਹਾਂ ਕਿਹਾ ਕਿ ਸਿਹਤ ਵਿਭਾਗ ਦੀਆਂ ਟੀਮਾਂ ਵੱਲੋਂ ਡੋਰ ਟੂ ਡੋਰ ਸਰਵੇ ਕੀਤਾ ਜਾ ਰਿਹਾ ਹੈ। ਪੀਣ ਵਾਲੇ ਪਾਣੀ ਦੇ ਵੀ ਸੈਂਪਲ ਦੁਬਾਰਾ ਲਏ ਗਏ ਹਨ ਅਤੇ ਐਸ.ਈ. ਅਤੇ ਐਕਸ.ਈ.ਐਨ. ਪੰਚਾਇਤੀ ਰਾਜ ਨੂੰ ਪਿੰਡ ਵਾਸੀਆਂ ਨੂੰ ਸਾਫ਼ ਪੀਣ ਵਾਲਾ ਵਾਲਾ ਪਾਣੀ ਉਪਲੱਬਧ ਕਰਵਾਉਣ ਲਈ ਨਿਰਦੇਸ਼ ਦਿੱਤੇ ਗਏ ਹਨ। ਇਸ ਤੋਂ ਇਲਾਵਾ ਪਿੰਡ ਵਿਚ ਲੋਕਾਂ ਦੀ ਮੈਡੀਕਲ ਸਹੁਲਤਾਂ ਲਈ ਮੈਡੀਕਲ ਕੈਂਪ ਲਗਾਇਆ ਹੋਇਆ ਹੈ ਜਿੱਥੇ ਮਾਹਿਰ ਡਾਕਟਰ ਉਨ੍ਹਾਂ ਦੀ ਸਹਾਇਤਾ ਲਈ ਉਪਲੱਬਧ ਹਨ।

ਇਸ ਦੌਰਾਨ ਡਿਪਟੀ ਕਮਿਸ਼ਨਰ ਨੇ ਮਰੀਜ਼ਾਂ ਦੇ ਪਰਿਵਾਰਕ ਮੈਂਬਰਾਂ ਨਾਲ ਵੀ ਗੱਲਬਾਤ ਕਰਕੇ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਜ਼ਿਲ੍ਹਾ ਪ੍ਰਸ਼ਾਸਨ ਇਸ ਘੜੀ ਵਿੱਚ ਪੂਰੀ ਤਰ੍ਹਾਂ ਉਨ੍ਹਾਂ ਦੇ ਨਾਲ ਖੜ੍ਹਾ ਹੈ ਅਤੇ ਹਰ ਤਰ੍ਹਾਂ ਦੀ ਮਦਦ ਯਕੀਨੀ ਬਣਾਈ ਜਾਵੇਗੀ।

ਡਿਪਟੀ ਕਮਿਸ਼ਨਰ ਨੇ ਪਿੰਡ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਪ੍ਰਸ਼ਾਸਨ ਵੱਲੋਂ ਟੈਂਕਰਾਂ ਰਾਹੀਂ ਮੁਹੱਈਆ ਕਰਵਾਇਆ ਪੀਣ ਵਾਲਾ ਪਾਣੀ ਹੀ ਵਰਤਿਆ ਜਾਵੇ ਅਤੇ ਪਾਣੀ ਨੂੰ ਉਬਾਲ ਕੇ ਹੀ ਪੀਤਾ ਜਾਵੇ।