Mansa – Riyasat News

ਪੰਜਾਬ ਰਾਜ ਫੂਡ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਅਧਿਕਾਰੀਆਂ ਨਾਲ ਮੀਟਿੰਗ
ਮਾਨਸਾ, 12 ਮਈ: ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਕੀਤੀ ਗਈ। ਇਸ ਮੀਟਿੰਗ ਦੌਰਾਨ ਉਨ੍ਹਾਂ ਨੇ ਜ਼ਿਲ੍ਹੇ ਦੇ ਸਕੂਲਾਂ ਵਿੱਚ ਮਿਡ-ਡੇਅ ਮੀਲ ਅਤੇ ਆਂਗਣਵਾੜੀ ਸੈਂਟਰਾਂ ਵਿੱਚ ਦਿੱਤੀ ਜਾਣ ਵਾਲੀ ਖੁਰਾਕ ਦੀ ਗੁਣਵੱਤਾ ਨੂੰ ਯਕੀਨੀ ਬਣਾਉਣ ਲਈ ਜ਼ਰੂਰੀ ਦਿਸ਼ਾ-ਨਿਰਦੇਸ਼ ਜਾਰੀ ਕੀਤੇ।

ਮੀਟਿੰਗ ਦੌਰਾਨ ਸ੍ਰੀ ਸੇਖੋਂ ਨੇ ਅਧਿਕਾਰੀਆਂ ਨੂੰ ਸਖ਼ਤ ਹਦਾਇਤ ਕੀਤੀ ਕਿ ਸਮੂਹ ਸਰਕਾਰੀ ਸਕੂਲਾਂ ਦੇ ਆਂਗਣਵਾੜੀ ਕੇਂਦਰਾਂ ਅਤੇ ਰਾਸ਼ਨ ਡਿਪੂਆਂ ਵਿੱਚ ਨੈਸ਼ਨਲ ਫੂਡ ਸਕਿਉਰਟੀ ਐਕਟ ਅਧੀਨ ਫੂਡ ਕਮਿਸ਼ਨ ਦਾ ਹੈਲਪਲਾਈਨ ਨੰਬਰ 98767-64545 ਸਪੱਸ਼ਟ ਰੂਪ ਵਿੱਚ ਲਿਖਿਆ ਜਾਵੇ। ਉਨ੍ਹਾਂ ਕਿਹਾ ਕਿ ਇਹ ਪਾਰਦਰਸ਼ਤਾ ਬੇਹੱਦ ਜ਼ਰੂਰੀ ਹੈ ਤਾਂ ਜੋ ਕੋਈ ਵੀ ਨਾਗਰਿਕ ਖਾਣੇ ਦੀ ਗੁਣਵੱਤਾ ਸਬੰਧੀ ਆਪਣੀ ਸ਼ਿਕਾਇਤ ਕਮਿਸ਼ਨ ਕੋਲ ਸਿੱਧੇ ਤੌਰ ਉੱਤੇ ਦਰਜ ਕਰਵਾ ਸਕੇ।

ਸ੍ਰੀ ਸੇਖੋਂ ਨੇ ਕਿਹਾ ਕਿ ਸਕੂਲੀ ਬੱਚਿਆਂ ਦੀ ਸਿਹਤ ਅਤੇ ਰੋਗ ਪ੍ਰਤੀਰੋਧਕ ਸਮਰੱਥਾ ਵਧਾਉਣ ਲਈ ਹਰ ਸਕੂਲ ਵਿੱਚ ਹਰਬਲ ਗਾਰਡਨ ਬਣਾਏ ਜਾਣ। ਉਨ੍ਹਾਂ ਸਕੂਲਾਂ ਦੇ ਹਰਬਲ ਗਾਰਡਨ ਵਿਚ ਸੁਹੰਜਨਾ, ਪੁਦੀਨਾ, ਕਾਲੀ ਮਿਰਚ ਅਤੇ ਤੁਲਸੀ ਵਰਗੇ ਪੌਦੇ ਲਗਾਉਣ ਲਈ ਪ੍ਰੇਰਿਤ ਕਰਦਿਆਂ ਕਿਹਾ ਕਿ ਸੁਹੰਜਨਾ ਵਰਗੇ ਪੌਦੇ ਮਲਟੀ-ਵਿਟਾਮਿਨਾਂ ਦਾ ਖਜ਼ਾਨਾ ਹਨ, ਜਿਨ੍ਹਾਂ ਦੀ ਵਰਤੋਂ ਮਿਡ-ਡੇਅ ਮੀਲ ਵਿੱਚ ਕੀਤੀ ਜਾਣੀ ਚਾਹੀਦੀ ਹੈ।

ਪੀਣ ਵਾਲੇ ਸਾਫ਼ ਪਾਣੀ ਦੇ ਪ੍ਰਬੰਧਾਂ ਬਾਰੇ ਚਰਚਾ ਕਰਦਿਆਂ ਉਨ੍ਹਾਂ ਅਧਿਕਾਰੀਆਂ ਨੂੰ ਨਿਯਮਤ ਤੌਰ ‘ਤੇ ਪਾਣੀ ਦਾ ਟੀ.ਡੀ.ਐਸ ਚੈੱਕ ਕਰਨ ਅਤੇ ਮਾਪਦੰਡਾਂ ਅਨੁਸਾਰ ਪਾਣੀ ਦੀ ਸਪਲਾਈ ਯਕੀਨੀ ਬਣਾਉਣ ਲਈ ਕਿਹਾ। ਉਨ੍ਹਾਂ ਕਿਹਾ ਕਿ ਜਿੱਥੇ ਵੀ ਪਾਣੀ ਦੀ ਗੁਣਵੱਤਾ ਠੀਕ ਨਹੀਂ ਹੈ, ਉੱਥੇ ਤੁਰੰਤ ਢੁਕਵੇਂ ਕਦਮ ਚੁੱਕੇ ਜਾਣ।

ਆਂਗਣਵਾੜੀ ਕੇਂਦਰਾਂ ਦੇ ਕੰਮਕਾਜ ਵਿੱਚ ਸੁਧਾਰ ਲਿਆਉਣ ਲਈ ਸ੍ਰੀ ਸੇਖੋਂ ਨੇ ਬੱਚਿਆਂ ਦੇ ਬੌਧਿਕ ਵਿਕਾਸ ਲਈ ਲੋੜੀਂਦੇ ਖਿਡੌਣੇ ਮੁਹੱਈਆ ਕਰਵਾਉਣ ਦੇ ਆਦੇਸ਼ ਦਿੱਤੇ। ਉਨ੍ਹਾਂ ਸਪੱਸ਼ਟ ਕੀਤਾ ਕਿ ਮਿਡ-ਡੇਅ ਮੀਲ ਦੀ ਤਿਆਰੀ ਦੌਰਾਨ ਸਾਫ਼-ਸਫ਼ਾਈ ਅਤੇ ਖਾਣੇ ਦੀ ਗੁਣਵੱਤਾ ਪੱਖੋਂ ਕਿਸੇ ਕਿਸਮ ਦੀ ਅਣਗਹਿਲੀ ਬਰਦਾਸ਼ਤ ਨਹੀਂ ਕੀਤੀ ਜਾਵੇਗੀ। ਮੀਟਿੰਗ ਤੋਂ ਬਾਅਦ ਸ੍ਰੀ ਸੇਖੋਂ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਸਮੇਤ ਪੀ.ਐੱਮ ਸ੍ਰੀ ਸਰਕਾਰੀ ਕੰਨਿਆ ਸੀਨੀਅਰ ਸੈਕੰਡਰੀ ਸਕੂਲ, ਭੀਖੀ ਵਿਚ ਰਸੋਈ ਬਗੀਚੀ ਦਾ ਵੀ ਜਾਇਜ਼ਾ ਲਿਆ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਸਿਮਰਪ੍ਰੀਤ ਕੌਰ, ਉਪ ਮੰਡਲ ਮੈਜਿਸਟਰੇਟ ਬਲਜੀਤ ਕੌਰ, ਡੀਐਸਪੀ ਪੁਸ਼ਪਿੰਦਰ ਸਿੰਘ, ਜ਼ਿਲ੍ਹਾ ਫੂਡ ਤੇ ਸਪਲਾਈ ਕੰਟਰੋਲਰ ਮਨਦੀਪ ਸਿੰਘ ਮਾਨ, ਸਿਵਲ ਸਰਜਨ ਡਾ. ਰਣਜੀਤ ਸਿੰਘ ਰਾਏ, ਸਹਾਇਕ ਡਾਇਰੈਕਟ ਬਾਗਬਾਨੀ ਡਾ. ਬਲਬੀਰ ਸਿੰਘ, ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਨੀਲਮ ਰਾਣੀ, ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀਮੈਂਟਰੀ) ਮੰਜੂ ਬਾਲਾ, ਜ਼ਿਲ੍ਹਾ ਪ੍ਰੋਗਰਾਮ ਅਫਸਰ ਖੁਸ਼ਵੀਰ ਕੌਰ ਵੀ ਮੌਜੂਦ ਸਨ।

ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਵਿਚ ਹੋਣ ਵਾਲੀਆਂ ਆਮ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ
ਮਾਨਸਾ, 12 ਮਈ: ਪੰਜਾਬ ਰਾਜ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਮਾਨਸਾ ਦੀਆਂ ਨਗਰ ਕੌਂਸਲਾਂ ਤੇ ਨਗਰ ਪੰਚਾਇਤਾਂ ਵਿਚ ਹੋਣ ਵਾਲੀਆਂ ਆਮ ਚੋਣਾਂ ਲਈ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਗਿਆ ਹੈ। ਇਹ ਜਾਣਕਾਰੀ ਦਿੰਦਿਆਂ ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਕਮ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸਿਮਰਪ੍ਰੀਤ ਕੌਰ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੋਹਾ ਦੇ 13 ਵਾਰਡਾਂ, ਬੁਢਲਾਡਾ ਦੇ 19 ਵਾਰਡਾਂ, ਜੋਗਾ ਦੇ 13 ਵਾਰਡਾਂ, ਮਾਨਸਾ ਦੇ 27 ਵਾਰਡਾਂ ਅਤੇ ਬਰੇਟਾ ਦੇ 13 ਵਾਰਡਾਂ ਲਈ ਵੋਟਾਂ 26 ਮਈ ਨੂੰ ਸਵੇਰੇ 8 ਵਜੇ ਤੋਂ ਸ਼ਾਮ 5 ਵਜੇ ਤੱਕ ਪੈਣਗੀਆਂ ਜਦਕਿ ਵੋਟਾਂ ਦੀ ਗਿਣਤੀ 29 ਮਈ ਨੂੰ ਹੋਵੇਗੀ।

ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਨੇ ਦੱਸਿਆ ਕਿ ਉਮੀਦਵਾਰ 13 ਮਈ ਤੋਂ 16 ਮਈ ਤੱਕ ਆਪਣੇ ਕਾਗਜ਼ ਦਾਖਲ ਕਰਵਾ ਸਕਣਗੇ। ਉਨ੍ਹਾਂ ਦੱਸਿਆ ਕਿ ਕਾਗਜ਼ ਦਾਖਲ ਕਰਨ ਦਾ ਸਮਾਂ ਕਮਿਸ਼ਨ ਵੱਲੋਂ ਸਵੇਰੇ 11 ਵਜੇ ਤੋਂ ਬਾਅਦ ਦੁਪਹਿਰ 3 ਵਜੇ ਤੱਕ ਨਿਰਧਾਰਿਤ ਕੀਤਾ ਗਿਆ ਹੈ।

ਵਧੀਕ ਜ਼ਿਲ੍ਹਾ ਚੋਣਕਾਰ ਅਫ਼ਸਰ ਸਿਮਰਪ੍ਰੀਤ ਕੌਰ ਨੇ ਦੱਸਿਆ ਕਿ 18 ਮਈ ਨੂੰ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਹੋਵੇਗੀ ਅਤੇ 19 ਮਈ ਤੱਕ ਉਮੀਦਵਾਰ ਆਪਣੇ ਕਾਗਜ਼ ਵਾਪਸ ਲੈ ਸਕਣਗੇ।

ਜ਼ਿਲ੍ਹਾ ਮੈਜਿਸਟ੍ਰੇਟ ਵੱਲੋਂ ਠੀਕਰੀ ਪਹਿਰਾ ਲਗਾਉਣ ਦੇ ਹੁਕਮ ਜਾਰੀ
ਮਾਨਸਾ, 01 ਮਈ :            ਜ਼ਿਲ੍ਹਾ ਮੈਜਿਸਟ੍ਰੇਟ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ. ਨੇ ਪੰਜਾਬ ਵਿਲੇਜ਼ ਤੇ ਸਮਾਲ ਟਾਊਨਜ਼/ਪੈਟਰੋਲ ਐਕਟ 1918 ਦੀ ਧਾਰਾ 3 ਅਧੀਨ ਅਧਿਕਾਰਾਂ ਦੀ ਵਰਤੋਂ ਕਰਦਿਆਂ ਹੁਕਮ ਦਿੱਤਾ ਹੈ ਕਿ ਮਾਨਸਾ ਜ਼ਿਲ੍ਹੇ ਅੰਦਰ ਸਾਰੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਦੇ ਨਰੋਈ ਸਿਹਤ ਵਾਲੇ ਸਾਰੇ ਬਾਲਗ ਵਿਅਕਤੀ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਕਾਇਮ ਰੱਖਣ ਤੇ ਰਾਖੀ ਕਰਨ ਲਈ ਹਰ ਰੋਜ਼ ਸ਼ਾਮ ਨੂੰ 8 ਵਜੇ ਤੋਂ ਸਵੇਰੇ 5 ਵਜੇ ਤੱਕ ਗਸ਼ਤ ਕਰਨ ਅਤੇ ਠੀਕਰੀ ਪਹਿਰਾ ਦੇਣ ਦੀ ਡਿਊਟੀ ਨਿਭਾਉਣਗੇ।

ਉਨ੍ਹਾਂ ਕਿਹਾ ਕਿ ਮੌਜੂਦਾ ਹਾਲਾਤਾਂ ਦੇ ਮੱਦੇਨਜ਼ਰ ਮਾਨਸਾ ਜ਼ਿਲ੍ਹੇ ਵਿੱਚ ਆਮ ਜਨਤਾ ਲਈ ਵਿਸ਼ੇਸ਼ ਸੁਰੱਖਿਆ ਪ੍ਰਬੰਧ ਕਰਨ ਦੇ ਮੰਤਵ ਲਈ, ਨਹਿਰਾਂ, ਡਰੇਨਾਂ ਦੇ ਕੰਢੇ ਅਤੇ ਪੁਲਾਂ, ਪਾਵਰ ਟਰਾਂਮਿਸ਼ਨ ਲਾਈਨਾਂ, ਸਬ ਸਟੇਸ਼ਨਾਂ ਅਤੇ ਟਰਾਂਸਫਾਰਮਰਜ਼ ਰੇਲਵੇ ਦੀਆਂ ਪਟੜੀਆਂ, ਸਰਕਾਰੀ ਪ੍ਰਾਪਰਟੀ, ਅਨਾਜ ਦੇ ਭੰਡਾਰ ਘਰਾਂ, ਪੈਟਰੋਲ ਪੰਪਾਂ, ਬੈਂਕਾਂ, ਡਾਕਘਰਾਂ, ਸਕੂਲਾਂ, ਵੱਖ ਵੱਖ ਧਾਰਮਿਕ ਅਦਾਰਿਆਂ ਅਤੇ ਹੋਰ ਸਰਕਾਰੀ ਦਫ਼ਤਰਾਂ ਦੀ ਭੰਨਤੋੜ ਦੀ ਕਾਰਵਾਈ ਤੋਂ ਬਚਾਉਣਾ ਚਾਹੀਦਾ ਹੈ। ਇਸ ਤਰ੍ਹਾਂ ਅਮਨ ਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਜ਼ਿਲ੍ਹੇ ਅੰਦਰ ਪੈਂਦੇ ਸ਼ਹਿਰਾਂ, ਕਸਬਿਆਂ ਅਤੇ ਪਿੰਡਾਂ ਵਿਚ ਠੀਕਰੀ ਪਹਿਰਾ ਲਗਾਉਣ ਦੀ ਜ਼ਰੂਰਤ ਹੈ।

ਉਨ੍ਹਾਂ ਹੁਕਮ ਦਿੱਤਾ ਕਿ ਜ਼ਿਲ੍ਹੇ ਦੇ ਹਰ ਨਗਰ ਕੌਂਸਲ, ਨਗਰ ਪੰਚਾਇਤ ਅਤੇ ਪਿੰਡਾਂ ਦੀਆਂ ਪੰਚਾਇਤਾਂ ਉਕਤ ਐਕਟ ਦੀ ਧਾਰਾ 4 (1) ਦੀ ਪੂਰੀ ਤਰਜਮਾਨੀ ਕਰਦਿਆਂ ਆਪਣੇ ਕਾਰਜ ਖੇਤਰ ਅੰਦਰ ਡਿਊਟੀ ਲਾਗੂ ਕਰਵਾਉਣਗੀਆਂ। ਉਨ੍ਹਾਂ ਕਿਹਾ ਕਿ ਡਿਊਟੀ ਦੇਣ ਵਾਲੇ ਵਿਅਕਤੀਆਂ ਦੀ ਅਗਾਊਂ ਸੂਚਨਾ ਸਬੰਧਤ ਮੁੱਖ ਥਾਣਾ ਅਫ਼ਸਰ ਨੂੰ ਮੁਹੱਈਆ ਕਰਵਾਉਣਗੀਆਂ।

ਇਹ ਹੁਕਮ 31 ਮਈ 2026 ਤੱਕ ਲਾਗੂ ਰਹੇਗਾ।

ਗੰਦੇ ਅਤੇ ਅਸ਼ਲੀਲ ਪੋਸਟਰ ਲਗਾਉਣ ‘ਤੇ ਮੁਕੰਮਲ ਪਾਬੰਦੀ ਦੇ ਹੁਕਮ
ਮਾਨਸਾ, 29 ਅਪ੍ਰੈਲ :             ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ, ਆਈ.ਏ.ਐਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ ਦੀ ਧਾਰਾ 163 ਅਧੀਨ ਪ੍ਰਾਪਤ ਅਧਿਕਾਰ ਵਰਤਦਿਆਂ ਜਿਲ੍ਹਾ ਮਾਨਸਾ ਦੀ ਸੀਮਾ ਅੰਦਰ ਸਰਕਾਰੀ/ਗੈਰ ਸਰਕਾਰੀ ਇਮਾਰਤਾਂ/ਥਾਵਾਂ ‘ਤੇ ਗੰਦੇ ਅਤੇ ਅਸ਼ਲੀਲ ਪੋਸਟਰਾਂ ਦੇ ਲਗਾਉਣ ‘ਤੇ ਮੁਕੰਮਲ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

ਉਨ੍ਹਾਂ ਕਿਹਾ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਮਾਨਸਾ ਜ਼ਿਲ੍ਹੇ ਵਿੱਚ ਸਰਕਾਰੀ ਅਤੇ ਗੈਰ ਸਰਕਾਰੀ ਇਮਾਰਤਾਂ, ਥਾਵਾਂ, ਸਿਨੇਮਿਆਂ ਅਤੇ ਵੀਡੀਓ ਹਾਲਾਂ ‘ਤੇ ਅਕਸਰ ਆਮ ਤੌਰ ‘ਤੇ ਗੰਦੇ ਅਤੇ ਅਸ਼ਲੀਲ ਪੋਸਟਰ ਲਗਾਏ ਜਾਂਦੇ ਹਨ। ਇਨ੍ਹਾਂ ਨਾਲ ਪੜ੍ਹਨ ਵਾਲੇ ਆਮ ਲੋਕਾਂ ਤੋਂ ਇਲਾਵਾ ਲੜਕੇ ਅਤੇ ਲੜਕੀਆਂ ਦੇ ਆਚਰਣ ‘ਤੇ ਭੈੜਾ ਅਸਰ ਪੈਂਦਾ ਹੈ। ਇਸ ਨਾਲ ਪੈਂਦੇ ਬੁਰੇ ਪ੍ਰਭਾਵ ਨੂੰ ਰੋਕਣ ਲਈ ਇਨ੍ਹਾਂ ਅਸ਼ਲੀਲ ਪੋਸਟਰਾਂ ਦੀ ਰੋਕਥਾਮ ਅਤਿ ਜ਼ਰੂਰੀ ਹੋ ਜਾਂਦੀ ਹੈ।

ਇਹ ਹੁਕਮ 31 ਮਈ 2026 ਤੱਕ ਲਾਗੂ ਰਹੇਗਾ।

ਕੁਦਰਤੀ ਅਤੇ ਗੈਰ ਕੁਦਰਤੀ ਆਫ਼ਤਾਂ ਨਾਲ ਨਜਿੱਠਣ ਦੀ ਤਿਆਰੀ ਵਜੋਂ ਐਨ.ਡੀ.ਆਰ.ਐੱਫ. ਦੀ ਟੀਮ ਕਰੇਗੀ ਮਾਨਸਾ ਵਿੱਚ ਜਾਗਰੂਕਤਾ ਗਤੀਵਿਧੀਆਂ
ਮਾਨਸਾ, 28 ਅਪ੍ਰੈਲ:- ਕੁਦਰਤੀ ਜਾਂ ਗੈਰ ਕੁਦਰਤੀ ਆਫ਼ਤਾਂ ਦੇ ਸੰਭਾਵੀ ਖ਼ਤਰਿਆਂ ਨਾਲ ਨਜਿੱਠਣ ਅਤੇ ਜ਼ਿਲ੍ਹੇ ਦੀ ਤਿਆਰੀ ਨੂੰ ਵਧੇਰੇ ਮਜ਼ਬੂਤ ਬਣਾਉਣ ਦੇ ਉਦੇਸ਼ ਨਾਲ ਐਨ.ਡੀ.ਆਰ.ਐੱਫ. ਬਠਿੰਡਾ ਦੀ 7ਵੀਂ ਬਟਾਲੀਅਨ ਦੀ 26 ਮੈਂਬਰੀ ਟੀਮ 4 ਤੋਂ 16 ਮਈ ਤੱਕ ਜ਼ਿਲ੍ਹਾ ਮਾਨਸਾ ਵਿਖੇ ਮੌਕ ਡਰਿੱਲ ਅਤੇ ਜਾਗਰੂਕਤਾ ਅਭਿਆਨ ਚਲਾਏਗੀ। ਇਹ ਪ੍ਰਗਟਾਵਾ ਡਿਪਟੀ ਕਮਿਸ਼ਨਰ ਮਾਨਸਾ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਐਨ.ਡੀ.ਆਰ.ਐੱਫ. ਅਤੇ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਕੀਤਾ ।

ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਐਨ.ਡੀ.ਆਰ.ਐੱਫ. ਵੱਲੋਂ ਵੱਖ-ਵੱਖ ਥਾਵਾਂ ‘ਤੇ ਮੌਕ ਡਰਿੱਲਾਂ ਅਤੇ ਜਾਗਰੂਕਤਾ ਪ੍ਰੋਗਰਾਮ ਚਲਾਏ ਜਾਣਗੇ ਜਿਸ ਤਹਿਤ ਸਮੂਹ ਉਪ ਮੰਡਲ ਮੈਜਿਸਟਰੇਟ ਅਤੇ ਸਬੰਧਤ ਵਿਭਾਗਾਂ ਨੂੰ ਹਦਾਇਤ ਕੀਤੀ ਗਈ ਕਿ ਉਹ ਇਸ ਅਭਿਆਸ ਦੌਰਾਨ ਐਨ.ਡੀ.ਆਰ.ਐੱਫ. ਟੀਮ ਨੂੰ ਪੂਰਨ ਸਹਿਯੋਗ ਦੇਣ। ਉਨ੍ਹਾਂ ਕਿਹਾ ਕਿ ਇਸ ਅਭਿਆਸ ਦਾ ਮੁੱਖ ਉਦੇਸ਼ ਕਿਸੇ ਵੀ ਅਣਸੁਖਾਵੀਂ ਸਥਿਤੀ ਦੌਰਾਨ ਵੱਖ-ਵੱਖ ਸਰਕਾਰੀ ਏਜੰਸੀਆਂ, ਪੁਲਿਸ, ਸਿਹਤ ਵਿਭਾਗ ਅਤੇ ਫਾਇਰ ਬ੍ਰਿਗੇਡ ਵਿਚਕਾਰ ਤਾਲਮੇਲ ਨੂੰ ਬਿਹਤਰ ਬਣਾਉਣਾ ਅਤੇ ਬਚਾਅ ਕਾਰਜਾਂ ਦੀ ਗਤੀ ਨੂੰ ਤੇਜ਼ ਕਰਨਾ ਹੈ।

ਐਨ.ਡੀ.ਆਰ.ਐੱਫ. ਦੀ ਸਬ ਟੀਮ ਦੇ ਸਬ ਇੰਸਪੈਕਟਰ ਸ਼੍ਰੀ ਧਰਮਾਂਸ਼ੁ ਯਾਦਵ ਨੇ ਦੱਸਿਆ ਕਿ ਟੀਮ, ਜ਼ਮੀਨੀ ਪੱਧਰ ‘ਤੇ ਜ਼ਿਲ੍ਹੇ ਦੇ ਵੱਖ-ਵੱਖ ਤੱਥਾਂ ਅਤੇ ਸਥਿਤੀਆਂ ਦਾ ਜਾਇਜ਼ਾ ਲਵੇਗੀ ਅਤੇ ਸਕੂਲਾਂ ਤੇ ਕਾਲਜਾਂ ਵਿੱਚ ਵਿਦਿਆਰਥੀਆਂ ਨੂੰ ਸੁਰੱਖਿਆ ਦੇ ਨੁਕਤੇ ਸਿਖਾਉਣ ਲਈ ਵਿਸ਼ੇਸ਼ ਪ੍ਰੋਗਰਾਮ ਉਲੀਕੇ ਜਾਣਗੇ। ਉਨ੍ਹਾਂ ਦੱਸਿਆ ਕਿ

ਪਿੰਡਾਂ ਵਿੱਚ ਲੋਕਾਂ ਨੂੰ ਕੁਦਰਤੀ ਆਫ਼ਤਾਂ ਤੋਂ ਬਚਾਅ ਲਈ ਜਾਗਰੂਕ ਕੀਤਾ ਜਾਵੇਗਾ। ਇਸ ਤੋਂ ਇਲਾਵਾ ਐਮਰਜੰਸੀ ਹਾਲਾਤ ਵਿੱਚ ਤੁਰੰਤ ਅਤੇ ਪ੍ਰਭਾਵਸ਼ਾਲੀ ਕਾਰਵਾਈ ਕਰਨ ਲਈ ਵਿਸਤ੍ਰਿਤ ਯੋਜਨਾਬੰਦੀ ਕੀਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਇਹ ਤਿਆਰੀ ਕੁਦਰਤੀ ਆਫ਼ਤਾਂ ਜਿਵੇਂ ਕਿ ਹੜ੍ਹ, ਭੂਚਾਲ, ਲੂ ਅਤੇ ਅੱਤ ਦੀ ਗਰਮੀ, ਸੋਕਾ ਹੋਣ ਵਰਗੀਆਂ ਸਥਿਤੀਆਂ ਅਤੇ ਗੈਰ ਕੁਦਰਤੀ ਆਫ਼ਤਾਂ ਜਿਵੇਂ ਅੱਗ ਲੱਗਣ ਦੀਆਂ ਘਟਨਾਵਾਂ ਜਾਂ ਉਦਯੋਗਿਕ ਹਾਦਸੇ ਤੋਂ ਬਚਾਅ ਉਤੇ ਕੇਂਦਰਿਤ ਹੋਵੇਗੀ। ਇਸ ਵਿੱਚ ਲੋਕਾਂ ਨੂੰ ਸੁਰੱਖਿਅਤ ਰੱਖਣ ਅਤੇ ਜ਼ਖਮੀਆਂ ਨੂੰ ਤੁਰੰਤ ਮੈਡੀਕਲ ਸਹਾਇਤਾ ਪ੍ਰਦਾਨ ਕਰਨ ਦਾ ਅਭਿਆਸ ਕੀਤਾ ਜਾਵੇਗਾ ਤਾਂ ਜੋ ਭਵਿੱਖ ਵਿੱਚ ਕਿਸੇ ਵੀ ਚੁਣੌਤੀ ਦਾ ਸਾਹਮਣਾ ਪੇਸ਼ੇਵਰ ਢੰਗ ਨਾਲ ਕੀਤਾ ਜਾ ਸਕੇ।

ਮੀਟਿੰਗ ਦੌਰਾਨ ਵਧੀਕ ਡਿਪਟੀ ਕਮਿਸ਼ਨਰ ਅਨੁਪ੍ਰਿਤਾ ਜੌਹਲ, ਐਸ.ਡੀ.ਐਮ. ਮਾਨਸਾ ਬਲਜੀਤ ਕੌਰ, ਐਸ.ਡੀ.ਐਮ. ਬੁਢਲਾਡਾ  ਗਗਨਦੀਪ ਸਿੰਘ, ਐਸ.ਡੀ.ਐਮ. ਹਰਜਿੰਦਰ ਸਿੰਘ ਜੱਸਲ, ਐਸ.ਪੀ. ਪ੍ਰਦੀਪ ਸਿੰਘ ਸੰਧੂ ਅਤੇ ਹੋਰ ਵਿਭਾਗਾਂ ਦੇ ਉੱਚ ਅਧਿਕਾਰੀ ਵੀ ਮੌਜੂਦ ਸਨ।

ਹਲਕਾ ਬੁਢਲਾਡਾ ਵਿੱਚ 8.35 ਕਰੋੜ ਦੀ ਲਾਗਤ ਨਾਲ ਤਿਆਰ ਸੜਕਾਂ ਦਾ ਉਦਘਾਟਨ
ਬੁਢਲਾਡਾ, 26 ਅਪ੍ਰੈਲ: ਹਲਕਾ ਬੁਢਲਾਡਾ ਵਿੱਚ ਲਗਭਗ 8 ਕਰੋੜ 35 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਬਣੀਆਂ ਸੜਕਾਂ ਦਾ ਉਦਘਾਟਨ ਵਿਧਾਇਕ ਹਲਕਾ ਬੁਢਲਾਡਾ ਪ੍ਰਿੰਸੀਪਲ ਬੁੱਧ ਰਾਮ ਨੇ ਕੀਤਾ।

ਉਦਘਾਟਨ ਮੌਕੇ ਪ੍ਰਿੰਸੀਪਲ ਬੁੱਧ ਰਾਮ ਨੇ ਦੱਸਿਆ ਕਿ ਬਰੇਟਾ ਤੋਂ ਧਰਮਪੁਰਾ , ਬਰੇਟਾ ਤੋਂ ਕੁਲਰੀਆਂ , ਕੁਲਰੀਆਂ ਤੋਂ ਭਖੜਿਆਲ ਵਾਇਆ ਭਾਵਾ, ਧਰਮਪੁਰਾ ਫਿਰਨੀ, ਧਰਮਪੁਰਾ ਤੋਂ ਸੈਦੇਵਾਲਾ, ਸਸਪਾਲੀ ਤੋਂ ਅਚਾਨਕ ਪਿੰਡ ਦੀਆਂ ਸੜਕਾਂ ਬਣਾਈਆਂ ਗਈਆਂ ਹਨ।

ਉਨ੍ਹਾਂ ਕਿਹਾ ਕਿ ਇਨ੍ਹਾਂ ਸੜਕਾਂ ਦੇ ਬਣਨ ਨਾਲ ਪਿੰਡਾਂ ਅਤੇ ਸ਼ਹਿਰਾਂ ਦੇ ਵਿਚਕਾਰ ਆਵਾਜਾਈ ਸੁਵਿਧਾਜਨਕ ਹੋਵੇਗੀ ਅਤੇ ਲੋਕਾਂ ਨੂੰ ਸਫਰ ਦੌਰਾਨ ਰਾਹਤ ਮਿਲੇਗੀ।

ਉਨ੍ਹਾਂ ਕਿਹਾ ਕਿ ਸਰਕਾਰ ਵੱਲੋਂ ਹਲਕੇ ਦੇ ਵਿਕਾਸ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ ਅਤੇ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਪ੍ਰੋਜੈਕਟ ਜਾਰੀ ਰਹਿਣਗੇ। ਉਨ੍ਹਾਂ ਦੱਸਿਆ ਕਿ ਇਸ ਤੋਂ ਇਲਾਵਾ 25 ਕਰੋੜ ਦੀ ਲਾਗਤ ਨਾਲ ਬਣਨ ਵਾਲੀਆਂ ਸੜਕਾਂ ਦਾ ਅਗਲੇ ਹਫਤੇ ਉਦਘਾਟਨ ਕੀਤਾ ਜਾਵੇਗਾ।

ਇਸ ਮੌਕੇ ਹਾਜ਼ਰ ਲੋਕਾਂ ਨੇ ਵੱਡੇ ਉਤਸ਼ਾਹ ਨਾਲ ਹਲਕਾ ਵਿਧਾਇਕ ਦਾ ਸਵਾਗਤ ਕੀਤਾ ਅਤੇ ਉਨ੍ਹਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਸੜਕਾਂ ਇਲਾਕੇ ਦੀ ਤਰੱਕੀ ਲਈ ਮੀਲ ਪੱਥਰ ਸਾਬਤ ਹੋਣਗੀਆਂ।

ਵਿਧਾਇਕ ਬੁੱਧ ਰਾਮ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਹਲਕਾ ਬੁਢਲਾਡਾ ਦੇ ਹਰ ਪਿੰਡ ਅਤੇ ਸ਼ਹਿਰ ਵਿੱਚ ਵਿਕਾਸ ਦੀ ਲਹਿਰ ਜਾਰੀ ਰਹੇਗੀ। ਬੁਢਲਾਡਾ ਤੋਂ ਧਰਮਗੜ੍ਹ ਵਾਇਆ ਬੱਛੋਆਣਾ ਸੜਕ ਦਾ ਕੰਮ ਜਲਦ ਸ਼ੁਰੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਪਹਿਲ ਦੇ ਆਧਾਰ ‘ਤੇ ਹਰੇਕ ਸੁਵਿਧਾ ਉਪਲਬਧ ਕਰਵਾਈ ਜਾ ਰਹੀ ਹੈ।

ਬੁਢਲਾਡਾ ਪੀ.ਆਰ.ਟੀ.ਸੀ. ਡੀਪੂ ਨੂੰ ਮਿਲੀਆਂ 6 ਨਵੀਆਂ ਬੱਸਾਂ, ਯਾਤਰੀਆਂ ਲਈ ਸੁਵਿਧਾਵਾਂ ਵਿੱਚ ਵਾਧਾ
ਬੁਢਲਾਡਾ, 23 ਅਪ੍ਰੈਲ: ਪੀ.ਆਰ.ਟੀ.ਸੀ. ਡੀਪੂ ਬੁਢਲਾਡਾ ਨੂੰ 6 ਨਵੀਆਂ ਬੱਸਾਂ ਮਿਲਣ ਨਾਲ ਯਾਤਰੀਆਂ ਦੀਆਂ ਸੁਵਿਧਾਵਾਂ ਵਿਚ ਮਹੱਤਵਪੂਰਨ ਵਾਧਾ ਹੋਇਆ ਹੈ। ਹਲਕਾ ਵਿਧਾਇਕ ਪ੍ਰਿੰਸੀਪਲ ਬੁੱਧ ਰਾਮ ਨੇ 06 ਨਵੀਆਂ ਬੱਸਾਂ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ।

ਵਿਧਾਇਕ ਬੁੱਧ ਰਾਮ ਨੇ ਕਿਹਾ ਕਿ ਇੰਨ੍ਹਾਂ ਬੱਸਾਂ ਦੇ ਸ਼ਾਮਿਲ ਹੋਣ ਨਾਲ ਇਲਾਕੇ ਦੇ ਯਾਤਰੀਆਂ ਨੂੰ ਹੋਰ ਸੁਵਿਧਾਜਨਕ ਅਤੇ ਬਿਹਤਰ ਕਨੈਕਟੀਵਿਟੀ ਮਿਲੇਗੀ। ਉਨ੍ਹਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਅਤੇ ਚੇਅਰਮੈਨ ਹਰਪਾਲ ਜੁਨੇਜਾ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਬਿਹਤਰ ਆਵਾਜਾਈ ਸਹੂਲਤਾਂ ਦੇਣ ਲਈ ਲਗਾਤਾਰ ਯਤਨਸ਼ੀਲ ਹੈ। ਇਹ ਬੱਸਾਂ ਬੁਢਲਾਡਾ ਤੋਂ ਦਿੱਲੀ, ਜਲੰਧਰ, ਬਠਿੰਡਾ, ਪਟਿਆਲਾ ਵਾਇਆ ਬੋਹਾ ਅਤੇ ਅੰਮ੍ਰਿਤਸਰ ਲਈ ਨਵੇਂ ਰੂਟਾਂ ‘ਤੇ ਚੱਲਣਗੀਆਂ।

ਬੁਢਲਾਡਾ ਡੀਪੂ ਦੇ ਜੀ.ਐਮ ਸ੍ਰੀ ਪ੍ਰਵੀਨ ਕੁਮਾਰ ਨੇ ਦੱਸਿਆ ਕਿ ਆਉਣ ਵਾਲੇ ਸਮੇਂ ਵਿੱਚ ਹੋਰ ਬੱਸਾਂ ਸ਼ਾਮਿਲ ਕਰਨ ਦੀ ਯੋਜਨਾ ਹੈ।

ਇਸ ਮੌਕੇ ਮਾਰਕੀਟ ਕਮੇਟੀ ਦੇ ਚੇਅਰਮੈਨ ਸ੍ਰੀ ਸਤੀਸ਼ ਸਿੰਗਲਾ, ਕੋਆਪ੍ਰੇਟਿਵ ਬੈਂਕ ਦੇ ਚੇਅਰਮੈਨ ਸੋਹਣਾ ਸਿੰਘ ਕਲੀਪੁਰ ,ਬਸ ਅੱਡਾ ਇੰਚਾਰਜ ਜਗਸੀਰ ਸਿੰਘ, ਪ੍ਰਿੰਸੀਪਲ ਗੁਰਮੀਤ ਸਿੰਘ ਸਿੱਧੂ, ਬਲਜਿੰਦਰ ਸਿੰਘ ਸੈਕਟਰੀ ਅਤੇ ਬਲਵਿੰਦਰ ਸਿੰਘ ਹਾਜ਼ਰ ਸਨ।

ਗੜੇਮਾਰੀ ਤੇ ਭਾਰੀ ਮੀਂਹ ਕਾਰਨ ਪ੍ਰਭਾਵਿਤ ਫਸਲ ਦੀ ਖਰੀਦ ਵਿਚ ਕਿਸਾਨਾਂ ਦਾ ਵਿੱਤੀ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ: ਡਿਪਟੀ ਕਮਿਸ਼ਨਰ ਨਵਜੋਤ ਕੌਰ
ਮਾਨਸਾ, 14 ਅਪ੍ਰੈਲ:- ਅੱਜ ਡਿਪਟੀ ਕਮਿਸ਼ਨਰ ਸ਼੍ਰੀਮਤੀ ਨਵਜੋਤ ਕੌਰ ਆਈ.ਏ.ਐਸ ਨੇ ਕੇਂਦਰ ਸਰਕਾਰ ਦੀ ਵਿਸ਼ੇਸ਼ ਟੀਮ ਦੀ ਮੌਜੂਦਗੀ ਵਿੱਚ ਭੀਖੀ ਤੇ ਸਰਦੂਲਗੜ੍ਹ ਦੀਆਂ ਅਨਾਜ ਮੰਡੀਆਂ ਦਾ ਦੌਰਾ ਕਰਕੇ ਮੰਡੀਆਂ ਵਿੱਚ ਕਣਕ ਦੀ ਆਮਦ ਤੇ ਕਣਕ ਦੀ ਗੁਣਵੱਤਾ ਦਾ ਜਾਇਜ਼ਾ ਲਿਆ।

ਕੇਂਦਰ ਸਰਕਾਰ ਦੀ ਟੀਮ ਨੇ ਮੰਡੀਆਂ ’ਚ ਆ ਰਹੀ ਕਣਕ ਦੇ ਨਮੂਨੇ ਇਕੱਠੇ ਕਰਕੇ ਨਮੀ, ਦਾਣਿਆਂ ਦੀ ਹਾਲਤ ਅਤੇ ਰੰਗ ਆਦਿ ਦੀ ਮੁੱਢਲੀ ਜਾਂਚ ਕੀਤੀ।

ਡਿਪਟੀ ਕਮਿਸ਼ਨਰ ਸ੍ਰੀਮਤੀ ਨਵਜੋਤ ਕੌਰ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਵਿਖੇ ਪਿਛਲੇ ਦਿਨੀਂ ਗੜੇਮਾਰੀ ਤੇ ਭਾਰੀ ਮੀਂਹ ਦੇ ਪ੍ਰਭਾਵ ਨਾਲ ਕਈ ਥਾਵਾਂ ’ਤੇ ਕਣਕ ਦੇ ਦਾਣੇ ਕਾਲੇ ਪੈ ਗਏ ਹਨ ਜਾਂ ਸੁੰਗੜ ਗਏ ਹਨ, ਜਿਸ ਨਾਲ ਗੁਣਵੱਤਾ ਪ੍ਰਭਾਵਿਤ ਹੋਈ ਹੈ। ਉਨ੍ਹਾਂ ਦੱਸਿਆ ਕਿ ਕੇਂਦਰੀ ਟੀਮ ਵੱਲੋਂ ਕਣਕ ਦੀਆਂ ਵੱਖ ਵੱਖ ਢੇਰੀਆਂ ਦੀ ਸੈਂਪਲਿੰਗ ਕੀਤੀ ਜਾ ਰਹੀ ਹੈ ਜਿਸ ਦੀ ਚੰਡੀਗੜ੍ਹ ਵਿਖੇ ਲੈਬ ਟੈਸਟਿੰਗ ਹੋਵੇਗੀ।

ਡੀਸੀ ਨਵਜੋਤ ਕੌਰ ਨੇ ਦੱਸਿਆ ਕਿ ਮੌਸਮ ਦੀ ਮਾਰ ਕਰਕੇ ਕਿਸੇ ਵੀ ਕਿਸਾਨ ਨੂੰ ਵਿੱਤੀ ਨੁਕਸਾਨ ਨਾ ਹੋਵੇ ਇਸ ਦੇ ਲਈ ਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਜ਼ਿਲ੍ਹਾ ਪ੍ਰਸ਼ਾਸਨ ਹਰ ਵੇਲੇ ਕਿਸਾਨਾਂ ਦੇ ਨਾਲ ਖੜ੍ਹਾ ਹੈ। ਉਨ੍ਹਾਂ ਕਿਸਾਨਾਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਵੀ ਵਿਸ਼ਵਾਸ ਦਿਵਾਇਆ ਕਿ ਗੜੇਮਾਰੀ ਕਾਰਨ ਪ੍ਰਭਾਵਿਤ ਹੋਈ ਫਸਲ ਦੀ ਖਰੀਦ ਬਾਰੇ ਸਰਕਾਰ ਦਾ ਫੈਸਲਾ, ਲਾਜ਼ਮੀ ਹੀ ਕਿਸਾਨ ਪੱਖੀ ਹੋਵੇਗਾ ਅਤੇ ਕਿਸੇ ਵੀ ਕਿਸਾਨ ਦਾ ਕੋਈ ਵਿੱਤੀ ਨੁਕਸਾਨ ਨਹੀਂ ਹੋਣ ਦਿੱਤਾ ਜਾਵੇਗਾ।

ਡਿਪਟੀ ਕਮਿਸ਼ਨਰ ਨਵਜੋਤ ਕੌਰ ਨੇ ਕਿਹਾ ਕਿ ਨਿਰਧਾਰਿਤ ਮਾਪਦੰਡਾਂ ਮੁਤਾਬਕ ਗੁਣਵੱਤਾ ਵਾਲੀ ਫਸਲ ਦੀ ਖਰੀਦ ਸਰਕਾਰ ਦੇ ਨਿਯਮਾਂ ਅਤੇ ਮਾਪਦੰਡਾਂ ਅਨੁਸਾਰ ਚੱਲ ਰਹੀ ਹੈ ਅਤੇ ਗੜੇਮਾਰੀ ਕਾਰਨ ਪ੍ਰਭਾਵਿਤ ਫਸਲ ਦੀ ਖਰੀਦ ਵੀ ਜਲਦ ਹੀ ਸ਼ੁਰੂ ਕਰ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ, ਅਨਾਜ ਮੰਡੀਆਂ ਵਿੱਚ ਕਿਸਾਨਾਂ ਦੀ ਫਸਲ ਦੇ ਦਾਣੇ ਦਾਣੇ ਦੀ ਖਰੀਦ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਜਾਂਚ ਟੀਮ ’ਚ ਸ਼ਾਮਲ ਭਾਰਤ ਸਰਕਾਰ ਦੇ ਫੂਡ ਤੇ ਡਿਸਟਰੀਬਿਊਸ਼ਨ ਵਿਭਾਗ ਦੇ ਤਕਨੀਕੀ ਅਧਿਕਾਰੀ ਅਨੁਪਮਾ ਕੁਮਾਰੀ ਤੇ ਅਭਿਸ਼ੇਕ ਪਾਂਡੇ, ਏਜੀਐਮ ਕੁਆਲਿਟੀ ਕੰਟਰੋਲ ਐੱਫਸੀਆਈ ਵਿਨੇ ਕੁਮਾਰ ਨੇ ਦੱਸਿਆ ਕਿ ਜ਼ਿਲ੍ਹਾ ਮਾਨਸਾ ਦੀਆਂ ਵੱਖ-ਵੱਖ ਅਨਾਜ ਮੰਡੀਆਂ ਵਿੱਚ ਜਾ ਕੇ ਕਣਕ ਦੇ ਸੈਂਪਲ ਭਰੇ ਜਾ ਰਹੇ ਹਨ ਜਿਸ ਨੂੰ ਜਾਂਚ ਲਈ ਲੈਬੋਰਟਰੀ ਵਿੱਚ ਭੇਜਿਆ ਜਾਵੇਗਾ।

ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਮਨਦੀਪ ਸਿੰਘ ਮਾਨ, ਚੇਅਰਮੈਨ ਮਾਰਕੀਟ ਕਮੇਟੀ ਭੀਖੀ ਵਰਿੰਦਰ ਸੋਨੀ, ਚੇਅਰਮੈਨ ਮਾਰਕੀਟ ਕਮੇਟੀ ਸਰਦੂਲਗੜ੍ਹ ਰਾਏ ਸਿੰਘ ਵੀ ਮੌਜੂਦ ਸਨ।

ਮਾਨਸਾ ਪੁਲਿਸ ਵੱਲੋ ਏ.ਟੀ.ਐਮ. ਚੋਰ ਗਿਰੋਹ ਦੇ 5 ਮੈਬਰ ਗ੍ਰਿਫਤਾਰ: ਭਾਗੀਰਥ ਸਿੰਘ ਮੀਨਾ
ਮਾਨਸਾ, 09 ਅਪ੍ਰੈਲ:- ਸ੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐਸ ਸੀਨੀਅਰ ਕਪਤਾਨ ਪੁਲਿਸ ਮਾਨਸਾ ਨੇ ਅੱਜ ਪੱਤਰਕਾਰ ਸੰਮੇਲਨ ਦੌਰਾਨ ਦੱਸਿਆ ਕਿ ਸ੍ਰੀ ਗੌਰਵ ਯਾਦਵ, ਆਈ.ਪੀ.ਐੱਸ. ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਅਤੇ ਸ੍ਰੀ ਹਰਜੀਤ ਸਿੰਘ ਆਈ.ਪੀ.ਐੱਸ. ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ ਦੀ ਅਗਵਾਈ ਹੇਠ ਮਾਨਸਾ ਪੁਲਿਸ ਵੱਲੋਂ ਚੋਰੀ ਕਰਨ ਵਾਲੇ ਗਿਰੋਹ ਦੇ 05 ਮੈਬਰਾਂ ਨੂੰ ਕਾਬੂ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ, ਜਿੰਨ੍ਹਾਂ ਪਾਸੋਂ ਚੋਰੀ ਕੀਤੀ ਏ.ਟੀ.ਐਮ. ਮਸ਼ੀਨ ਅਤੇ ਨਗਦੀ ਬਰਾਮਦ ਕਰਵਾਏ ਗਏ।

ਐੱਸ.ਐੱਸ.ਪੀ. ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ 01 ਅਪ੍ਰੈਲ 2026 ਨੂੰ ਇੱਕ ਸੂਚਨਾ ਮਿਲੀ ਕਿ 31 ਮਾਰਚ 2026 ਦੀ ਦਰਮਿਆਨੀ ਰਾਤ ਨੂੰ ਸਰਦੂਲਗੜ੍ਹ ਰੋਡ ‘ਤੇ ਝੁਨੀਰ ਵਿਖੇ ਐੱਸ.ਬੀ.ਆਈ. ਬੈਂਕ ਦੀ ਏ.ਟੀ.ਐਮ. ਮਸ਼ੀਨ ਦੇ ਸ਼ਟਰ ਦਾ ਤਾਲਾ ਤੋੜਕੇ ਕੁਝ ਅਣਪਛਾਤੇ ਵਿਅਕਤੀਆ ਵੱਲੋ ਰਾਤ ਦੇ ਸਮੇਂ ਏ.ਟੀ.ਐਮ. ਮਸ਼ੀਨ ਚੋਰੀ ਕਰ ਲਈ ਹੈ, ਜਿਸ ਵਿੱਚ ਬੈਂਕ ਦੇ ਰਿਕਾਰਡ ਮੁਤਾਬਿਕ 33,28,000/- ਰੁਪਏ ਸਨ। ਜਿਸ ਤੇ ਸੁਖਵੀਰ ਸਿੰਘ location Representative (NCR ATLEOS)  ਦੇ ਬਿਆਨ ‘ਤੇ ਮੁਕੱਦਮਾ ਨੰਬਰ 45 ਮਿਤੀ 01.04.2026 ਅ/ਧ 331(4),305 ਬੀ.ਐਨ.ਐਸ ਥਾਣਾ ਝੁਨੀਰ ਬਰਖਿਲਾਫ ਨਾ ਮਲੂਮ ਵਿਅਕਤੀਆ ਦਰਜ ਕੀਤਾ ਗਿਆ।

ਐੱਸ.ਐੱਸ.ਪੀ. ਨੇ ਦੱਸਿਆ ਕਿ ਇਸ ਸਬੰਧੀ ਸ੍ਰੀ ਮਨਮੋਹਨ ਸਿੰਘ ਔਲਖ ਐੱਸ.ਪੀ (ਇੰਨਵੈ:), ਸ੍ਰੀ ਜਸਵਿੰਦਰ ਸਿੰਘ ਉਪ ਕਪਤਾਨ ਪੁਲਿਸ (ਡੀ) ਅਤੇ ਸ੍ਰੀ ਮਨਜੀਤ ਸਿੰਘ ਉਪ ਕਪਤਾਨ ਪੁਲਿਸ (ਸ:ਡ:) ਸਰਦੂਲਗੜ੍ਹ ਦੀ ਨਿਗਰਾਨੀ ਹੇਠ ਇੰਸ: ਬਿਕਰਮਜੀਤ ਸਿੰਘ ਮੁੱਖ ਅਫਸਰ ਥਾਣਾ ਝੁਨੀਰ ਦੀ ਅਗਵਾਈ ਵਿੱਚ ਸ:ਥ: ਅਵਤਾਰ ਸਿੰਘ ਸਮੇਤ ਪੁਲਿਸ ਪਾਰਟੀ ਵੱਲੋਂ ਤਕਨੀਕੀ ਢੰਗ ਨਾਲ ਮੁਕੱਦਮੇ ਦੀ ਤਫਤੀਸ਼ ਅਮਲ ਵਿੱਚ ਲਿਆਦੀ ਗਈ। ਤਫਤੀਸ਼ ਦੌਰਾਨ ਮੁਕੱਦਮੇ ਦੀ ਅਹਿਮੀਅਤ ਨੂੰ ਵੇਖਦੇ ਹੋਏ ਮੁਕੱਦਮੇ ਵਿੱਚ ਮੁਖਬਰੀ ਦੇ ਅਧਾਰ ‘ਤੇ ਦੋਸ਼ੀਆਂ ਨੂੰ ਟਰੇਸ ਕਰਕੇ ਕਥਿਤ ਦੋਸ਼ੀ ਦਲਜੀਤ ਸਿੰਘ ਪੁੱਤਰ ਸਤਨਾਮ ਸਿੰਘ ਪੁੱਤਰ ਗੁਰਬਚਨ ਸਿੰਘ ਵਾਸੀ ਮਕਬੂਲਪੁਰ ਭੈਣੀ ਜ਼ਿਲ੍ਹਾ ਪਟਿਆਲਾ, ਮਨਪ੍ਰ੍ਰੀਤ ਸਿੰਘ ਉਰਫ ਕਾਲਾ ਪੁੱਤਰ ਮਿੱਠੂ ਸਿੰਘ ਪੁੱਤਰ ਹਰੀ ਸਿੰਘ ਵਾਸੀ ਵਾਰਡ ਨੰਬਰ 3 ਸਰਦੂਲਗੜ੍ਹ, ਭੁਪਿੰਦਰ ਸਿੰਘ ਉਰਫ ਭਿੰਦਾ ਪੁੱਤਰ ਭਗਵਾਨ ਸਿੰਘ ਪੁੱਤਰ ਤੇਜਾ ਸਿੰਘ ਵਾਸੀ ਸਾਦੀਪੁਰ ਜ਼ਿਲ੍ਹਾ ਪਟਿਆਲਾ, ਗੁਰਭੇਜ ਸਿੰਘ ਉਰਫ ਭੇਜਾ ਪੁੱਤਰ ਬਲਵਿੰਦਰ ਸਿੰਘ ਪੁੱਤਰ ਮਨਸਾ ਸਿੰਘ ਵਾਸੀ ਸਤਰਾਣਾ ਜ਼ਿਲ੍ਹਾ ਪਟਿਆਲਾ ਅਤੇ ਦੀਪਕ ਪੰਡਤ ਪੁੱਤਰ ਵਿਜੈ ਇੰਦਰ ਵਾਸੀ ਜੂਆਂ ਜ਼ਿਲ੍ਹਾ ਸੋਨੀਪਤ ਹਰਿਆਣਾ ਨੂੰ ਰਪਟ ਨੰਬਰ 42 ਮਿਤੀ 07 ਅਪ੍ਰੈਲ 2026 ਨਾਲ ਨਾਮਜ਼ਦ ਕਰਕੇ ਵਾਧਾ ਜੁਰਮ 61(2) ਬੀ.ਐਨ.ਐਸ. ਕੀਤਾ ਗਿਆ,  07 ਅਪ੍ਰੈਲ 2026 ਨੂੰ ਮੁਖਬਰੀ ਦੇ ਅਧਾਰ ‘ਤੇ ਦੋਸ਼ੀਆਂ ਨੂੰ ਨਾਕਾਬੰਦੀ ਦੌਰਾਨ ਨੇੜੇ ਜਟਾਣਾ ਕੈਂਚੀਆ ਤੋਂ ਸਮੇਤ ਗੱਡੀ XUV-500 ਨੰਬਰੀ HR51CD1948 ਗ੍ਰਿਫਤਾਰ ਕਰਕੇ ਮਿਤੀ 08 ਅਪ੍ਰੈਲ 2026 ਨੂੰ ਉਨ੍ਹਾਂ ਪਾਸੋ ਡੁੰਘਾਈ ਨਾਲ ਪੁੱਛਗਿੱਛ ਕਰਕੇ ਦੋਸ਼ੀ ਭੁਪਿੰਦਰ ਸਿੰਘ ਉਰਫ ਭਿੰਦਾ ਦੇ ਘਰੋਂ ਉਸਦੀ ਨਿਸ਼ਾਨਦੇਹੀ ਪਰ 10,60,000/- ਰੁਪਏ ਅਤੇ ਦਲਜੀਤ ਸਿੰਘ ਦੀ ਨਿਸ਼ਾਨਦੇਹੀ ਪਰ ਉਸਦੇ ਘਰੋਂ 10,00,000/- ਰੁਪਏ ਕੁੱਲ ਰਕਮ 20,60,000/- ਰੁਪਏ ਬਰਾਮਦ ਕਰਵਾਈ ਗਈ ਹੈ ਅਤੇ ਉਸੇ ਦਿਨ ਦੋਸ਼ੀਆਂ ਨੂੰ ਇਲਾਕਾ ਮੈਜਿਸਟ੍ਰੇਟ ਦੀ ਅਦਾਲਤ ਵਿੱਚ ਪੇਸ਼ ਕਰਕੇ 02 ਦਿਨਾਂ ਦਾ ਪੁਲਿਸ ਰਿਮਾਂਡ ਹਾਸਲ ਕਰਕੇ 09 ਅਪ੍ਰੈਲ 2026 ਨੂੰ ਦੋਸ਼ੀਆਂ ਦੀ ਨਿਸ਼ਾਨਦੇਹੀ ‘ਤੇ ਮੇਨ ਸੜ੍ਹਕ ਪੁਲ ਭਾਖੜਾ ਤੋਂ ਅੱਧਾ ਕਿਲੋਮੀਟਰ ਅੱਗੇ ਬਾ ਹੱਦ ਝੁਨੀਰ ਕੁਸਲਾ ਸਾਇਡ ਭਾਖੜਾ ਨਹਿਰ ਵਿਚੋਂ ਏ.ਟੀ.ਐਮ. ਮਸ਼ੀਨ ਦਾ ਪਾਰਟ ਬਰਾਮਦ ਕਰਵਾਇਆ ਗਿਆ। ਜਿਸ ‘ਤੇ ਰਪਟ ਨੰਬਰ 16 ਮਿਤੀ 09 ਅਪ੍ਰੈਲ 2026 ਜੁਰਮ 317(2) ਬੀ.ਐਨ.ਐਸ. ਦਾ ਵਾਧਾ ਕੀਤਾ ਗਿਆ।

ਐੱਸ.ਐੱਸ.ਪੀ. ਨੇ ਦੱਸਿਆ ਕਿ ਗ੍ਰਿਫਤਾਰ ਵਿਅਕਤੀਆਂ ਪਾਸੋਂ ਹੋਰ ਵੀ ਡੂੰਘਾਈ ਨਾਲ ਪੁੱਛਗਿੱਛ ਕੀਤੀ ਜਾਵੇਗੀ ਜਿਸ ਤਹਿਤ ਚੋਰੀ ਦੀਆਂ ਹੋਰ ਅਨਟਰੇਸ ਵਾਰਦਾਤਾਂ/ਕੇਸ ਟਰੇਸ ਹੋਣ ਦੀ ਸੰਭਾਵਨਾ ਹੈ।

ਮਾਨਸਾ ਪੁਲਿਸ ਵੱਲੋ ਨਸ਼ਿਆਂ ਖਿਲਾਫ ਕਾਰਵਾਈ ਕਰਦਿਆਂ 01 ਵਿਅਕਤੀ ਨੂੰ ਕਾਬੂ ਕਰਕੇ 356 ਗ੍ਰਾਮ ਹੈਰੋਇਨ (ਚਿੱਟਾ) ਬਰਾਮਦ
ਮਾਨਸਾ, 08 ਅਪ੍ਰੈਲ:- ਸ੍ਰੀ ਭਾਗੀਰਥ ਸਿੰਘ ਮੀਨਾ, ਆਈ.ਪੀ.ਐੱਸ ਸੀਨੀਅਰ ਕਪਤਾਨ ਪੁਲਿਸ ਮਾਨਸਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਹੈ ਸ੍ਰੀ ਗੌਰਵ ਯਾਦਵ, ਆਈ.ਪੀ.ਐੱਸ. ਡਾਇਰੈਕਟਰ ਜਨਰਲ ਪੁਲਿਸ, ਪੰਜਾਬ ਅਤੇ ਸ੍ਰੀ ਹਰਜੀਤ ਸਿੰਘ ਆਈ.ਪੀ.ਐੱਸ. ਡਿਪਟੀ ਇੰਸਪੈਕਟਰ ਜਨਰਲ ਪੁਲਿਸ, ਬਠਿੰਡਾ ਰੇਂਜ ਦੀ ਅਗਵਾਈ ਹੇਠ ਮਾਨਸਾ ਪੁਲਿਸ ਵੱਲੋਂ 01 ਵਿਅਕਤੀ ਨੂੰ ਕਾਬੂ ਕਰਕੇ 356 ਗ੍ਰਾਮ ਹੈਰੋਇਨ(ਚਿੱਟਾ) ਬਰਾਮਦ ਕਰਨ ਵਿੱਚ ਵੱਡੀ ਸਫਲਤਾ ਹਾਸਲ ਕੀਤੀ ਗਈ ਹੈ।

ਸੀਨੀਅਰ ਕਪਤਾਨ ਪੁਲਿਸ ਮਾਨਸਾ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਹੈ ਕਿ ਸ੍ਰੀ ਮਨਮੋਹਨ ਸਿੰਘ ਔਲਖ ਐਸ.ਪੀ (ਇਨਵੈ:) ਮਾਨਸਾ, ਸ੍ਰੀ ਬੂਟਾ ਸਿੰਘ ਡੀ.ਐਸ.ਪੀ (ਸ:ਡ:) ਮਾਨਸਾ ਦੇ ਦੇਖ ਰੇਖ ਹੇਠ ਇੰਸ: ਬਲਕੌਰ ਸਿੰਘ ਇੰਚਰਾਜ ਸੀ.ਆਈ.ਏ ਮਾਨਸਾ ਦੀ ਅਗਵਾਈ ਵਿੱਚ 07.04.2026 ਨੂੰ ਏ.ਐਸ.ਆਈ. ਗੁਰਵਿੰਦਰ ਸਿੰਘ ਸੀ.ਆਈ.ਏ ਸਟਾਫ ਮਾਨਸਾ ਸਮੇਤ ਪੁਲਿਸ ਪਾਰਟੀ ਨੇ ਗਸ਼ਤ ਦੌਰਾਨ ਨੇੜੇ ਬਾਬੇ ਦਾ ਢਾਬਾ ਬਾ-ਹੱਦ ਪਿੰਡ ਰੱਲਾ (ਥਾਣਾ ਜੋਗਾ) ਤੋਂ ਸਾਗਰ ਪੁੱਤਰ ਜੰਟਾ ਸਿੰਘ ਪੁੱਤਰ ਚੰਦ ਸਿੰਘ ਵਾਸੀ ਵਾਰਡ ਨੰਬਰ 04 ਛੱਜਘਰ ਮੁਹੱਲਾ ਮੰਡੀ ਕਾਲਿਆਂਵਾਲੀ ਜ਼ਿਲ੍ਹਾ ਸਿਰਸਾ (ਹਰਿਆਣਾ) ਨੂੰ ਸਮੇਤ 356 ਗ੍ਰਾਮ ਹੈਰੋਇਨ(ਚਿੱਟਾ) ਦੇ ਕਾਬੂ ਕਰਕੇ ਮੁ.ਨੰ 33 ਮਿਤੀ 08.04.2026 ਅ/ਧ 21/61/85 ਐਨ.ਡੀ.ਪੀ.ਐਸ ਐਕਟ ਥਾਣਾ ਜੋਗਾ ਵਿੱਚ ਦਰਜ ਕੀਤਾ ਗਿਆ।

ਇਸ ਸਬੰਧੀ ਸੀਨੀਅਰ ਕਪਤਾਨ ਪੁਲਿਸ ਮਾਨਸਾ ਵੱਲੋ ਹੋਰ ਜਾਣਕਾਰੀ ਦਿੰਦੇ ਹੋਏ ਦੱਸਿਆ ਗਿਆ ਕਿ ਗ੍ਰਿਫਤਾਰ ਵਿਅਕਤੀ ਨੂੰ ਮਾਨਯੋਗ ਅਦਾਲਤ ਵਿੱਚ ਪੇਸ਼ ਕਰਕੇ ਪੁਲਿਸ ਰਿਮਾਂਡ ਹਾਸਲ ਕੀਤਾ ਜਾਵੇਗਾ ਤੇ ਮੁਕੱਦਮੇ ਦੀ ਡੂੰਘਾਈ ਨਾਲ ਤਫ਼ਤੀਸ਼ ਕਰਕੇ ਦੋਸ਼ੀ ਦੇ ਬੈਕਵਰਡ ਅਤੇ ਫਾਰਵਰਡ ਲਿੰਕ ਤੋ ਅਹਿਮ ਖੁਲਾਸੇ ਹੋਣ ਦੀ ਸੰਭਾਵਨਾ ਹੈ।