Moga – Riyasat News

ਅਕਾਲ ਅਕੈਡਮੀ ਜੰਡ ਸਾਹਿਬ ਵਿਖੇ ਐਚ.ਪੀ.ਵੀ ਵੈਕਸੀਨ ਸਬੰਧੀ ਕੀਤਾ ਜਾਗਰੂਕ
ਫਰੀਦਕੋਟ/ਸਾਦਿਕ,10 ਅਪ੍ਰੈਲ- ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਅਤੇ ਸਿਵਲ ਸਰਜਨ, ਫਰੀਦਕੋਟ ਡਾ. ਪਰਵਜੀਤ ਸਿੰਘ ਗੁਲਾਟੀ ਅਤੇ ਜ਼ਿਲ੍ਹਾ ਟੀਕਾਕਰਨ ਅਫ਼ਸਰ ਫਰੀਦਕੋਟ ਡਾ. ਹੁਸਨ ਪਾਲ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਡਾ. ਅਰਸ਼ਦੀਪ ਸਿੰਘ ਬਰਾੜ ਸੀਨੀਅਰ ਮੈਡੀਕਲ ਅਫ਼ਸਰ ਇੰਚਾਰਜ ਪੀ. ਐਚ. ਸੀ. ਜੰਡ ਸਾਹਿਬ ਦੀ ਯੋਗ ਅਗਵਾਈ ਵਿੱਚ ਅਕਾਲ ਅਕੈਡਮੀ ਜੰਡ ਸਾਹਿਬ ਵਿਖੇ ਐਚ.ਪੀ.ਵੀ. ਵੈਕਸੀਨ ਸਬੰਧੀ ਜਾਗਰੂਕਤਾ ਪ੍ਰੋਗਰਾਮ ਕੀਤਾ ਗਿਆ l

ਇਸ ਮੌਕੇ ਡਾ. ਅਰਸ਼ਦੀਪ ਸਿੰਘ ਬਰਾੜ ਨੇ ਦੱਸਿਆ ਕਿ ਇਹ ਨਵੀਂ ਐਚ.ਪੀ.ਵੀ ਵੈਕਸੀਨ 14 ਸਾਲ ਦੀ ਲੜਕੀ ਨੂੰ ਇਹ ਵੈਕਸੀਨ ਲੱਗਣੀ ਹੈ, ਭਾਵ ਜਿਸ ਲੜਕੀ ਨੇ ਆਪਣਾ 14ਵਾਂ ਜਨਮਦਿਨ ਮਨਾ ਲਿਆ ਹੋਵੇ ਅਤੇ 15ਵਾਂ ਜਨਮਦਿਨ ਨਹੀਂ ਮਨਾਇਆl ਇਹ ਵੈਕਸੀਨ ਲੜਕੀ ਦੇ ਖੱਬੇ ਮੋਢੇ ਤੇ ਲਗਾਈ ਜਾਵੇਗੀl ਇਹ ਵੈਕਸੀਨ ਆਉਣ ਵਾਲੇ ਸਮੇਂ ਵਿੱਚ ਬੱਚੇਦਾਨੀ ਦੇ ਮੂੰਹ ਦੇ ਕੈਂਸਰ ਨੂੰ ਰੋਕਣ ਵਿੱਚ ਬਹੁਤ ਸਹਾਈ ਹੋਵੇਗੀl ਕਿਉਂਕਿ ਇਹ ਕੈਂਸਰ ਔਰਤਾਂ ਵਿੱਚ ਜ਼ਿਆਦਾ ਹੁੰਦਾ ਹੈl ਇਹ ਵੈਕਸੀਨ ਸਰਕਾਰੀ ਹਸਪਤਾਲਾਂ ਵਿੱਚ ਸਰਕਾਰ ਵੱਲੋ ਬਿਲਕੁੱਲ ਮੁਫ਼ਤ ਲਗਾਈ ਜਾ ਰਹੀ ਹੈl ਉਨ੍ਹਾਂ ਕਿਹਾ ਕਿ ਇਹ ਵੈਕਸੀਨ ਮਾਪਿਆਂ ਦੀ ਸਹਿਮਤੀ ਨਾਲ ਲਗਾਈ ਜਾਵੇਗੀ l

ਇਸ ਮੌਕੇ ਇਹਨਾਂ ਦੇ ਨਾਲ ਰਜਿੰਦਰ ਕੁਮਾਰ ਬੀ. ਈ. ਈ., ਗੁਰਮੀਤ ਸਿੰਘ ਹੈਲਥ ਸੁਪਰਵਾਇਜ਼ਰ, ਏ. ਐਨ. ਐਮ. ਅਰਚਨਾ ਰਾਣੀ ਅਤੇ ਸੀ. ਐਚ. ਓ.  ਮਨਦੀਪ ਕੌਰ ਨੇ ਵੀ ਸ਼ਮੂਲੀਅਤ ਕੀਤੀ।

ਦੋ ਦਿਨਾ ਵਰਕਸ਼ਾਪ ਦਾ ਆਯੋਜਨ ਕੀਤਾ ਗਿਆ
ਮੋਗਾ

ਸਿਵਲ ਸਰਜਨ ਮੋਗਾ ਡਾਕਟਰ ਰਮਨਦੀਪ ਸਿੰਗਲਾ ਦੇ ਹੁਕਮਾ ਮੁਤਾਬਿਕ ਅਤੇ ਡਾਕਟਰ ਹਰਿੰਦਰ ਸਿੰਘ ਸੂਦ ਦੀ ਅਗਵਾਈ ਹੇਠ ਸਿਹਤ ਵਿਭਾਗ ਪੰਜਾਬ ਅਤੇ ਹਾਰਪਿਕ ਵਰਲਡ ਟਾਇਲਟ ਕਾਲੇਜ, ਪਟਿਆਲਾ ਦੇ ਸਾਂਝੇ ਉਪਰਾਲੇ ਹੇਠ ਸਿਵਲ ਹਸਪਤਾਲ ਮੋਗਾ ਵਿਖੇ ਸੈਨੀਟੇਸ਼ਨ ਵਰਕਰਾਂ ਅਤੇ ਦਰਜਾ ਚਾਰ ਕਰਮਚਾਰੀਆਂ ਲਈ ਦੋ ਦਿਨਾਂ ਦੀ ਸੇਫਟੀ ਅਤੇ ਸਕਿਲ ਡਿਵੈਲਪਮੈਂਟ ਟ੍ਰੇਨਿੰਗ ਵਰਕਸ਼ਾਪ ਦਾ ਆਯੋਜਨ ਕੀਤਾ ਜਾ ਰਿਹਾ ਹੈ।

ਇਸ ਵਰਕਸ਼ਾਪ ਦੌਰਾਨ ਭਾਗ ਲੈਣ ਵਾਲੇ ਕਰਮਚਾਰੀਆਂ ਨੂੰ ਸੁਰੱਖਿਆ ਸਬੰਧੀ ਜਾਗਰੂਕਤਾ ਦੇ ਨਾਲ-ਨਾਲ ਹੈਲਥ ਚੈੱਕਅਪ ਕੈਂਪ ਅਤੇ ਹੋਰ ਭਲਾਈ ਸਕੀਮਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਗਈ।

ਇਸ ਦੇ ਇਲਾਵਾ, ਸਾਰੇ ਭਾਗੀਦਾਰਾਂ ਨੂੰ ਸੇਫਟੀ ਕਿੱਟਾਂ, ਪਾਣੀ ਦੀਆਂ ਬੋਤਲਾਂ ਅਤੇ ਹੋਰ ਲੋੜੀਂਦੀ ਸਮੱਗਰੀ ਵੀ ਪ੍ਰਦਾਨ ਕੀਤੀ ਗਈ।

ਸੀਨੀਅਰ ਮੈਡੀਕਲ ਅਫ਼ਸਰ, ਸਿਵਲ ਹਸਪਤਾਲ ਮੋਗਾ ਡਾਕਟਰ ਹਰਿੰਦਰ ਸਿੰਘ ਸੂਦ ਵੱਲੋਂ ਸਾਰੇ ਸੈਨੀਟੇਸ਼ਨ ਵਰਕਰਾਂ ਅਤੇ ਦਰਜਾ ਚਾਰ ਕਰਮਚਾਰੀਆਂ ਨੂੰ ਅਪੀਲ ਕੀਤੀ ਗਈ ਅਤੇ ਕਿਹਾ ਕਿ ਇਸ ਟ੍ਰੇਨਿੰਗ ਵਿੱਚ ਵੱਧ ਚੜ੍ਹ ਕੇ ਭਾਗ ਲੈਣ ਵਾਲੇ ਸੁਰੱਖਿਆ ਅਤੇ ਕੁਸ਼ਲਤਾ ਵਿੱਚ ਸੁਧਾਰ ਕਰਨ ਵਿਚ ਸਹਾਈ ਹੋਵੇਗਾ। ਇਸ ਮੌਕੇ ਡਾਕਟਰ ਗੁਰਪ੍ਰੀਤ ਕੌਰ ਸਿੱਧੂ ਡੀ ਡੀ ਐਚ ਓ ਅਤੇ ਹਰਜਿੰਦਰ ਕੌਰ ਮੀਡੀਆ ਇੰਚਾਰਜ ਅਤੇ ਪੰਕਜ ਸੂਦ ਸਿਵਲ ਹਸਪਤਾਲ਼ ਮੋਗਾ ਵੀ ਹਾਜ਼ਿਰ ਸਨ।

ਸਿਹਤਮੰਦ ਜੀਵਨ ਹੀ ਅਸਲੀ ਧੰਨ ਹੈ – ਐੱਸ ਐਮ ਓ
ਮੋਗਾ – ਸਿਹਤ ਵਿਭਾਗ ਦੇ ਹੁਕਮਾ ਅਨੁਸਾਰ ਅਤੇ ਸਿਵਲ ਸਰਜਨ, ਮੋਗਾ ਡਾਕਟਰ ਰਮਨਦੀਪ ਸਿੰਗਲਾ
ਦੇ ਦਿਸ਼ਾ-ਨਿਰਦੇਸ਼ਾਂ ਹੇਠ ਸੀਨਿਅਰ ਮੈਡੀਕਲ ਅਫ਼ਸਰ ਡਾ. ਹਰਿੰਦਰ ਸਿੰਘ ਸੂਦ ਦੀ ਅਗਵਾਈ ਵਿੱਚ ਸਿਵਲ ਹਸਪਤਾਲ, ਮੋਗਾ ਵਿਖੇ ਵਿਸ਼ਵ ਸਿਹਤ ਦਿਵਸ ਮਨਾਇਆ ਗਿਆ।
ਇਸ ਮੌਕੇ ਤੇ ਚੀਫ਼ ਜੂਡੀਸ਼ੀਅਲ ਮੈਜਿਸਟ੍ਰੇਟ ਕਿਰਨ ਜਯੋਤੀ ਜੀ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਉਨ੍ਹਾਂ ਨੇ ਕੈਂਪ ਵਿੱਚ ਮੌਜੂਦ ਬੱਚਿਆਂ ਅਤੇ ਸਟਾਫ਼ ਨੂੰ ਸਿਹਤ ਸੰਬੰਧੀ ਜਾਗਰੂਕਤਾ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਤੰਦਰੁਸਤ ਜੀਵਨ ਸ਼ੈਲੀ ਅਪਣਾਉਣ ਲਈ ਪ੍ਰੇਰਿਤ ਕੀਤਾ।
ਡਾ. ਹਰਿੰਦਰ ਸਿੰਘ ਸੂਦ ਨੇ ਦੱਸਿਆ ਕਿ ਵਿਸ਼ਵ ਸਿਹਤ ਦਿਵਸ ਮਨਾਉਣ ਦਾ ਮੁੱਖ ਉਦੇਸ਼ ਲੋਕਾਂ ਵਿੱਚ ਸਿਹਤ ਪ੍ਰਤੀ ਜਾਗਰੂਕਤਾ ਪੈਦਾ ਕਰਨਾ ਅਤੇ ਬਿਮਾਰੀਆਂ ਤੋਂ ਬਚਾਅ ਲਈ ਸਹੀ ਜਾਣਕਾਰੀ ਪ੍ਰਦਾਨ ਕਰਨਾ ਹੈ। ਉਨ੍ਹਾਂ ਨੇ ਸਾਰੇ ਹਾਜ਼ਰ ਲੋਕਾਂ ਨੂੰ ਸਿਹਤਮੰਦ ਆਦਤਾਂ ਅਪਣਾਉਣ ਦੀ ਅਪੀਲ ਕੀਤੀ।
ਇਸ ਦੌਰਾਨ ਹਸਪਤਾਲ ਦੇ ਡਾਕਟਰਾਂ ਅਤੇ ਸਟਾਫ਼ ਵੱਲੋਂ ਵੀ ਆਪਣਾ ਯੋਗਦਾਨ ਪਾਇਆ ਗਿਆ ਅਤੇ ਕੈਂਪ ਨੂੰ ਸਫਲਤਾਪੂਰਵਕ ਆਯੋਜਿਤ ਕੀਤਾ ਗਿਆ।
ਇਸ ਮੌਕੇ ਤੇ ਹਾਜ਼ਿਰ ਹਰਜਿੰਦਰ ਕੌਰ ਮੀਡੀਆ ਇੰਚਾਰਜ ਨੇ ਕਿਹਾ ਕਿ ਸਿਹਤ ਹੀ ਅਸਲੀ ਧੰਨ ਹੈ ਅੱਜ ਦੇ ਸਮੇਂ ਵਿਚ ਸਿਹਤਮੰਦ ਹੋਣਾ ਬਹੁਤ ਜਰੂਰੀ ਹੈ।
ਇਸ ਮੌਕੇ ਤੇ ਪੰਕਜ ਦੂਬੇ, ਪ੍ਰਿੰਸੀਪਲ ਨਰਸਿੰਗ ਸਕੂਲ ਦੇ ਪ੍ਰਿੰਸੀਪਲ ਕਮਲਪ੍ਰੀਤ ਕੌਰ ਅਤੇ ਹੋਰ ਸਟਾਫ ਵੀ ਹਾਜ਼ਿਰ ਸਨ।.

ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਵਿਕਾਸ ਕਾਰਜ ਜਾਰੀ; ਮੋਗਾ ਵਿੱਚ ਬਹੁ-ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ
ਮੋਗਾ, 4 ਅਪ੍ਰੈਲ :

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਆਮ ਆਦਮੀ ਪਾਰਟੀ (ਆਪ) ਦੀ ਅਗਵਾਈ ਵਾਲੀ ਪੰਜਾਬ ਸਰਕਾਰ ਦੇ ਵਿਕਾਸ ਏਜੰਡੇ ਦੀ ਪੁਸ਼ਟੀ ਕਰਦਿਆਂ ਮੋਗਾ ਵਿੱਚ ਬਹੁ- ਕਰੋੜੀ ਪ੍ਰਾਜੈਕਟਾਂ ਦਾ ਉਦਘਾਟਨ ਅਤੇ ਨੀਂਹ ਪੱਥਰ ਰੱਖਿਆ। ਇਸ ਦੇ ਨਾਲ ਹੀ ਉਨ੍ਹਾਂ ਨੇ ਬੁਨਿਆਦੀ ਢਾਂਚੇ ਦੇ ਵਿਸਥਾਰ, ਕਿਸਾਨ ਸੁਰੱਖਿਆ ਅਤੇ ਪ੍ਰਸ਼ਾਸਕੀ ਸੁਧਾਰਾਂ ’ਤੇ ਕੇਂਦ੍ਰਿਤ ਇੱਕ ਸ਼ਾਸਨ ਮਾਡਲ ਦੀ ਰੂਪ-ਰੇਖਾ ਵੀ ਪੇਸ਼ ਕੀਤੀ।

ਇੱਥੇ ਸੂਬਾ ਪੱਧਰੀ ਸਮਾਗਮ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕਾਂ ਵੱਲੋਂ ਮਿਲ ਰਿਹਾ ਭਰਵਾਂ ਹੁੰਗਾਰਾ ਅਤੇ ਭਾਰੀ ਜਨਤਕ ਭਾਗੀਦਾਰੀ ਸਰਕਾਰ ਦੇ ਇਮਾਨਦਾਰ ਅਤੇ ਸਾਫ਼-ਸੁਥਰੀ ਰਾਜਨੀਤੀ ਵਿੱਚ ਵਧ ਰਹੇ ਲੋਕਾਂ ਦੇ ਭਰੋਸਾ ਦਾ ਪ੍ਰਤੱਖ ਪ੍ਰਮਾਣ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ 47 ਕਿਲੋਮੀਟਰ ਤੋਂ ਵੱਧ ਮੁੱਖ ਸੜਕੀ ਨੈੱਟਵਰਕਾਂ ਨੂੰ ਅਪਗ੍ਰੇਡ ਕਰਨ ਅਤੇ ਸ਼ਹਿਰੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਤੋਂ ਲੈ ਕੇ 18.80 ਕਰੋੜ ਰੁਪਏ ਦੇ ਬਿਜਲੀ ਪ੍ਰਾਜੈਕਟ ਸ਼ੁਰੂ ਕਰਨ ਅਤੇ 13 ਅਪ੍ਰੈਲ ਤੋਂ ਤਕਸੀਮ ਮੁਹਿੰਮ ਸ਼ੁਰੂ ਕਰਨ ਤੱਕ ਸਰਕਾਰ ਜ਼ਮੀਨੀ ਪੱਧਰ ’ਤੇ ਠੋਸ ਤਬਦੀਲੀ ਲਿਆ ਰਹੀ ਹੈ।

ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ’ਆਪ’ ਸਰਕਾਰ ਕਿਸਾਨਾਂ ਦੀ ਕਣਕ ਦੇ  ਦਾਣੇ-ਦਾਣੇ ਨੂੰ ਖਰੀਦਣ ਲਈ ਵਚਨਬੱਧ ਹੈ ਅਤੇ  ਇਹ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਕੋਈ ਵੀ ਕਾਸ਼ਤਕਾਰ ਆੜ੍ਹਤੀਆਂ ਦੇ ਰਹਿਮੋ-ਕਰਮ ’ਤੇ ਨਾ ਰਹੇ। ਇਸ ਤਰ੍ਹਾਂ ਸੂਬਾ ਸਰਕਾਰ ਹਰ ਪਿੰਡ ਅਤੇ ਸ਼ਹਿਰ ਨੂੰ ਜੋੜਨ ਵਾਲੇ ਵਿਕਾਸ ਮਾਡਲ ਰਾਹੀਂ ਪੰਜਾਬ ਨੂੰ ਦੇਸ਼ ਦਾ ਮੋਹਰੀ ਸੂਬਾ ਬਣਾਉਣ ਵੱਲ ਲਗਾਤਾਰ ਅੱਗੇ ਵਧ ਰਹੀ ਹੈ।

ਮੋਗਾ ਵਿੱਚ ਕਈ ਵਿਕਾਸ ਪ੍ਰਾਜੈਕਟਾਂ ਦਾ ਨੀਂਹ ਪੱਥਰ ਰੱਖਣ ਤੋਂ ਬਾਅਦ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਰਵਾਇਤੀ ਪਾਰਟੀਆਂ ਨੇ ਪੰਜਾਬ ਦੇ ਲੋਕਾਂ ਨਾਲ ਵਾਰ-ਵਾਰ ਵਿਸ਼ਵਾਸਘਾਤ ਕੀਤਾ ਹੈ। ਉਨ੍ਹਾਂ ਕਿਹਾ, “ਪੰਜਾਬ ਦੇ ਲੋਕ ਅਕਾਲੀਆਂ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ ਕਿਉਂਕਿ ਉਨ੍ਹਾਂ ਨੇ ਨਾ ਸਿਰਫ਼ ਪੰਜਾਬ ਅਤੇ ਇਥੋਂ ਦੇ ਲੋਕਾਂ ਨੂੰ ਬਰਬਾਦ ਕੀਤਾ ਹੈ, ਸਗੋਂ ਗੁਰੂਆਂ ਅਤੇ ਗੁਰਬਾਣੀ ਦਾ ਵੀ ਘੋਰ ਨਿਰਾਦਰ ਕੀਤਾ ਹੈ।’’”

ਉਨ੍ਹਾਂ ਅੱਗੇ ਕਿਹਾ, “ਅਕਾਲੀਆਂ ਨੇ ਨਸ਼ਿਆਂ ਦੇ ਵਪਾਰ ਦੀ ਪੁਸ਼ਤਪਨਾਹੀ ਕਰਕੇ ਪੰਜਾਬ ਦੀਆਂ ਪੀੜ੍ਹੀਆਂ ਦਾ ਕਤਲੇਆਮ ਕੀਤਾ ਹੈ। ਇਨ੍ਹਾਂ ਆਗੂਆਂ ਨੇ ਨਾ ਸਿਰਫ਼ ਨਸ਼ਿਆਂ ਦੇ ਵਪਾਰ ਨੂੰ ਸ਼ਹਿ ਦਿੱਤੀ, ਬਲਕਿ ਨਸ਼ਿਆਂ ਨੂੰ ਵੇਚਣ ਜਾਂ ਸਪਲਾਈ ਕਰਨ ਲਈ ਸਰਕਾਰੀ ਵਾਹਨਾਂ ਦੀ ਵੀ ਵਰਤੋਂ ਕੀਤੀ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਕਾਲੀ ਆਗੂ ਸੁਖਬੀਰ ਬਾਦਲ ਦਾਅਵਾ ਕਰਦੇ ਹਨ ਕਿ ਸੂਬੇ ਦਾ ਸਾਰਾ ਵਿਕਾਸ ਉਨ੍ਹਾਂ ਦੇ ਸ਼ਾਸਨਕਾਲ ਦੌਰਾਨ ਹੋਇਆ ਹੈ, ਪਰ ਉਹ ਬਰਗਾੜੀ ਅਤੇ ਬਹਿਬਲ ਕਲਾਂ ਦੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਅੱਖੋਂ-ਪਰੋਖੇ ਕਰੀ ਬੈਠੇ ਹਨ। ਉਨ੍ਹਾਂ ਨੇ ਆਪਣੇ ਨਿੱਜੀ ਹਿੱਤਾਂ ਲਈ ਧਰਮ ਨੂੰ ਵਰਤਿਆ ਅਤੇ ਹਰ ਆਮ ਆਦਮੀ ਦੀ ਮਾਨਸਿਕਤਾ ਨੂੰ ਠੇਸ ਪਹੁੰਚਾਈ ਹੈ, ਜੋ ਕਿ ਇੱਕ ਨਾ-ਮੁਆਫੀਯੋਗ ਗੁਨਾਹ ਹੈ। ਉਹ ਪੰਥ ਅਤੇ ਪੰਜਾਬ ਦੇ ਵਿਰੋਧੀ ਤਾਕਤਾਂ ਦੇ ਹਮਾਇਤੀ ਹਨ।”

ਅਕਾਲੀ ਦਲ ਦੀ ਅਖੌਤੀ ‘ਪੰਜਾਬ ਬਚਾਓ ਯਾਤਰਾ’ ’ਤੇ ਤਨਜ਼ ਕੱਸਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਅਕਾਲੀ ਦਲ ਦੀ ਇਸ ਚਾਲ ਦਾ ਅਸਲੀ ਨਾਮ ‘ਪਰਿਵਾਰ ਬਚਾਓ ਯਾਤਰਾ’ ਹੈ। 15 ਸਾਲ ਸੂਬੇ ਨੂੰ ਲੁੱਟਣ ਤੋਂ ਬਾਅਦ ਇਹ ਪੰਜਾਬ ਨੂੰ ਕਿਸ ਤੋਂ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ?’’ ਉਨ੍ਹਾਂ ਅੱਗੇ ਕਿਹਾ, ‘‘ਲੋਕਾਂ ਨੇ ਅਕਾਲੀਆਂ ਨੂੰ ਚੁਣਿਆ ਪਰ ਉਹ ਗੱਦਾਰ ਸਾਬਤ ਹੋਏ ਅਤੇ ਹਮੇਸ਼ਾ ਸੂਬੇ ਅਤੇ ਇਥੋਂ ਦੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰਿਆ। ਜਦੋਂ ਕਿਸਾਨ ਭਾਈਚਾਰਾ ਆਪਣੇ ਹੱਕਾਂ ਲਈ ਲੜ ਰਿਹਾ ਸੀ ਤਾਂ ਅਕਾਲੀਆਂ ਨੇ ਕੇਂਦਰੀ ਮੰਤਰੀ ਮੰਡਲ ਵਿੱਚ ਆਪਣੀ ਥਾਂ ਬਚਾਉਣ ਲਈ ਕਾਲੇ ਖੇਤੀ ਕਾਨੂੰਨਾਂ ’ਤੇ ਮੋਦੀ ਸਰਕਾਰ ਦਾ ਸਮਰਥਨ ਕੀਤਾ।’’

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, ‘‘ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਨੇ ਸੂਬੇ ਦੀਆਂ ਕਈ ਪੀੜ੍ਹੀਆਂ ਨੂੰ ਤਬਾਹ ਕਰ ਦਿੱਤਾ ਹੈ। ਇਹ ਪੰਜਾਬ ਵਿਰੋਧੀ ਤਾਕਤਾਂ ਇੱਕ ਦੂਜੇ ਨਾਲ ਹੱਥ ਮਿਲਾ ਕੇ ਚੱਲ ਰਹੀਆਂ ਹਨ ਅਤੇ ਸੂਬੇ ਦੇ ਹਿੱਤਾਂ ਨੂੰ ਢਾਹ ਲਾਉਣ ਵਿੱਚ ਕੋਈ ਕਸਰ ਨਹੀਂ ਛੱਡੀ। ਉਨ੍ਹਾਂ ਤਨਜ਼ ਕੱਸਦਿਆਂ ਕਿਹਾ ਕਿ ਇਹ ਆਗੂ ਕੇਂਦਰ ਅਤੇ ਨਰਿੰਦਰ ਮੋਦੀ, ਜੋ ਪੰਜਾਬ ਨੂੰ ਬਰਬਾਦ ਕਰ ਰਹੇ ਹਨ, ਦੇ ਖਿਲਾਫ ਚੁੱਪ ਹਨ।

ਉਨ੍ਹਾਂ ਅੱਗੇ ਕਿਹਾ, “ਇਹ ਆਗੂ ਮੇਰੇ ਖਿਲਾਫ਼ ਬੋਲਣ ਵਿੱਚ ਕੋਈ ਕਸਰ ਨਹੀਂ ਛੱਡਦੇ ਕਿਉਂਕਿ ਉਹ ਪੰਜਾਬ ਦੀ ਤਰੱਕੀ ਤੋਂ ਨਾ-ਖੁਸ਼ ਹਨ। ਲੋਕਾਂ ਨੂੰ ਇੱਕਜੁੱਟ ਹੋਣਾ ਚਾਹੀਦਾ ਹੈ ਅਤੇ ਉਨ੍ਹਾਂ ਨੂੰ ਸੂਬੇ ਤੋਂ ਬਾਹਰ ਕੱਢ ਕੇ ਸਬਕ ਸਿਖਾਉਣਾ ਚਾਹੀਦਾ ਹੈ। ਸੁਖਬੀਰ ਬਾਦਲ, ਰਾਜਾ ਵੜਿੰਗ, ਪ੍ਰਤਾਪ ਸਿੰਘ ਬਾਜਵਾ ਅਤੇ ਹੋਰ ਪੰਜਾਬ ਲਈ ਬੇਗਾਨੇ ਹਨ ਕਿਉਂਕਿ ਉਨ੍ਹਾਂ ਦਾ ਲੋਕਾਂ ਨਾਲ ਕੋਈ ਮੇਲ ਨਹੀਂ ਹੈ।’’”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਆਪਣੀ ਸਕੂਲੀ ਪੜ੍ਹਾਈ ਤੋਂ ਲੈ ਕੇ ਕੱਪੜਿਆਂ ਅਤੇ ਆਦਤਾਂ ਤੱਕ ਉਨ੍ਹਾਂ ਲੋਕਾਂ ਦਾ ਆਮ ਪੰਜਾਬੀਆਂ ਨਾਲ ਕੁਝ ਵੀ ਮੇਲ ਨਹੀਂ ਖਾਂਦਾ। ਇਹ ਆਗੂ ਲੋਕਾਂ ਨੂੰ ਦਰਪੇਸ਼ ਸਮੱਸਿਆਵਾਂ ਤੋਂ ਅਣਜਾਣ ਹਨ ਕਿਉਂਕਿ ਉਹ ਪੰਜਾਬ ਦੇ ਅਸਲ ਹਾਲਾਤ ਤੋਂ ਕੋਹਾਂ ਦੂਰ ਹਨ। ਉਨ੍ਹਾਂ ਨੇ ਕਦੇ ਖੇਤਾਂ ਦਾ ਗੇੜਾ ਤੱਕ ਨਹੀਂ ਮਾਰਿਆ ਤਾਂ ਕਿਸਾਨਾਂ ਨੂੰ ਦਰਪੇਸ਼ ਮੁਸ਼ਕਲਾਂ ਬਾਰੇ ਕੀ ਜਾਣ ਸਕਦੇ ਹਨ।”’’

ਉਨ੍ਹਾਂ ਅੱਗੇ ਕਿਹਾ, “ਲੋਕਾਂ ਨੇ ਇਨ੍ਹਾਂ ਰਵਾਇਤੀ ਪਾਰਟੀਆਂ ਨੂੰ ਵੱਡੇ ਪੱਧਰ ’ਤੇ ਵੋਟ ਦਿੱਤੀ, ਪਰ ਉਨ੍ਹਾਂ ਨੇ ਪੰਜਾਬ ਨੂੰ ਲੁੱਟਿਆ। ਇਨ੍ਹਾਂ ਆਗੂਆਂ ਨੇ ਪਰਜੀਵੀਆਂ ਵਾਂਗ ਪੰਜਾਬ ਦੇ ਸਰੋਤਾਂ ਦਾ ਲਹੂ ਚੂਸਿਆ ਅਤੇ ਅੱਜ ਵੀ ਉਨ੍ਹਾਂ ਕੋਲ ਸੱਤਾ ਦੀ ਭੁੱਖ ਤੋਂ ਇਲਾਵਾ ਕੋਈ ਏਜੰਡਾ ਨਹੀਂ ਹੈ। ਉਹ ਮੈਨੂੰ ਗਾਲ੍ਹਾਂ ਕੱਢਣ ਅਤੇ ਆਪਣੀ ਹਾਈ ਕਮਾਂਡ ਨੂੰ ਵੀਡੀਓ ਭੇਜਣ ਵਿੱਚ ਇੱਕ ਦੂਜੇ ਤੋਂ ਮੂਹਰੇ ਹਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਨ੍ਹਾਂ ਆਗੂਆਂ ਦਾ ਪੰਜਾਬ ਲਈ ਕੋਈ ਟੀਚਾ ਜਾਂ ਉਦੇਸ਼ ਨਹੀਂ ਹੈ ਅਤੇ ਉਹ ਨਿੱਜੀ ਮੁਫਾਦਾਂ ਵਿੱਚ ਗੜੁੱਚ ਹਨ। ਜਦੋਂ ਕਿ ਸਾਡੀ ਸਰਕਾਰ ਪੰਜਾਬ ਨੂੰ ਮੋਹਰੀ ਸੂਬਾ ਬਣਾਉਣ ਲਈ ਹਰ ਯਤਨ ਕਰ ਰਹੀ ਹੈ। ਉਹ ਦਿਨ ਦੂਰ ਨਹੀਂ, ਜਦੋਂ ਪੰਜਾਬ ਦੇਸ਼ ਚੋਂ ਮੋਹਰੀ ਸੂਬਾ ਬਣੇਗਾ।

ਸਰਕਾਰ ਦੀਆਂ ਪ੍ਰਾਪਤੀਆਂ ਗਿਣਾਉਂਦਿਆ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਅਸੀਂ ਪੰਜਾਬ ਦੇ ਸਰਵਪੱਖੀ ਵਿਕਾਸ ਲਈ ਨਿਵੇਕਲੀਆਂ ਪਹਿਲਕਦਮੀਆਂ ਕੀਤੀਆਂ ਹਨ। ਅਸੀਂ ਲੋਕਾਂ ਨਾਲ ਕੀਤੇ ਸਾਰੇ ਵਾਅਦੇ ਪੂਰੇ ਕੀਤੇ ਹਨ। ਸਰਕਾਰ ਬਿਨਾਂ ਕਿਸੇ ਪੱਖਪਾਤ ਤੋਂ ਹਰ ਘਰ ਨੂੰ 600 ਯੂਨਿਟ ਮੁਫ਼ਤ ਬਿਜਲੀ ਦੇ ਰਹੀ ਹੈ।

ਉਨ੍ਹਾਂ ਅੱਗੇ ਕਿਹਾ ਕਿ ਜਦੋਂ ਤੋਂ ਸਾਡੀ ਸਰਕਾਰ ਨੇ ਸੱਤਾ ਸੰਭਾਲੀ ਹੈ, 90 ਫੀਸਦ ਪਰਿਵਾਰਾਂ ਨੂੰ ਬਿਜਲੀ ਦਾ ਬਿੱਲ ਨਹੀਂ ਆ ਰਿਹਾ। ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸਾਨਾਂ ਨੂੰ ਸਿੰਚਾਈ ਲਈ ਦਿਨ ਵੇਲੇ ਅੱਠ ਘੰਟੇ ਨਿਰਵਿਘਨ ਬਿਜਲੀ ਮਿਲ ਰਹੀ ਹੈ। ਸਰਕਾਰ ਨੇ ਨਹਿਰੀ ਪ੍ਰਣਾਲੀਆਂ ਨੂੰ ਸੁਰਜੀਤ ਕਰਨ ‘ਤੇ 6500 ਕਰੋੜ ਰੁਪਏ ਖਰਚ ਕੀਤੇ ਹਨ ਅਤੇ ਪਹਿਲੀ ਵਾਰ 1365 ਪਿੰਡਾਂ ਦੇ ਖੇਤਾਂ ਨੂੰ ਨਹਿਰੀ ਪਾਣੀ ਮਿਲਣ ਲੱਗਾ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪਹਿਲਾਂ ਸਿੰਚਾਈ ਲਈ ਸਿਰਫ਼ 21 ਫੀਸਦ ਨਹਿਰੀ ਪਾਣੀ ਦੀ ਵਰਤੋਂ ਕੀਤੀ ਜਾਂਦੀ ਸੀ ਜੋ ਹੁਣ ਵਧ ਕੇ 68 ਫੀਸਦ ਹੋ ਗਈ ਹੈ ਅਤੇ ਆਉਣ ਵਾਲੇ ਝੋਨੇ ਦੇ ਸੀਜ਼ਨ ਤੱਕ ਇਹ 85 ਫੀਸਦ ਤੱਕ ਪਹੁੰਚ ਜਾਵੇਗੀ। 6900 ਕਿਲੋਮੀਟਰ ਲੰਬੇ 18349 ਜਲ ਮਾਰਗਾਂ ਨੂੰ ਸੁਰਜੀਤ ਕਰਕੇ ਪਾਣੀ ਟੇਲਾਂ ਤੱਕ ਪੁੱਜਦਾ ਕੀਤਾ ਗਿਆ ਹੈ, ਜਿਸ ਨਾਲ ਕਿਸਾਨਾਂ ਨੂੰ ਵੱਡਾ ਫਾਇਦਾ ਹੋ ਰਿਹਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਜਿਨ੍ਹਾਂ ਆਗੂਆਂ ਦੇ ਖੇਤਾਂ ਤੱਕ ਜਾ ਕੇ ਨਹਿਰਾਂ ਬੰਦ ਹੋ ਜਾਂਦੀਆਂ ਸਨ, ਉਨ੍ਹਾਂ ਨੇ ਕਦੇ ਆਮ ਲੋਕਾਂ ਦੇ ਇਸ ਮੁੱਦੇ ਬਾਰੇ ਕੋਈ ਚਿੰਤਾ ਨਹੀਂ ਕੀਤੀ। ਅਜਿਹੇ ਫੈਸਲੇ ਸਿਰਫ਼ ਉਨ੍ਹਾਂ ਆਗੂਆਂ ਦੁਆਰਾ ਲਏ ਜਾ ਸਕਦੇ ਹਨ, ਜੋ ਜ਼ਮੀਨੀ ਹਕੀਕਤਾਂ ਨੂੰ ਸਮਝਦੇ ਹਨ, ਨਾ ਕਿ ਉਹ ਜਿਹੜੇ ਪਹਾੜੀਆਂ ਦੇ ਕਾਨਵੈਂਟ ਸਕੂਲਾਂ ਵਿੱਚ ਪੜ੍ਹਦੇ ਸਨ।

ਰੋਜ਼ਗਾਰ ਬਾਰੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਸੀਂ ਬਿਨਾਂ ਕਿਸੇ ਸਿਫਾਰਸ਼ ਜਾਂ ਰਿਸ਼ਵਤ ਦੇ ਸਿਰਫ਼ ਯੋਗਤਾ ਦੇ ਆਧਾਰ ‘ਤੇ 65,000 ਤੋਂ ਵੱਧ ਸਰਕਾਰੀ ਨੌਕਰੀਆਂ ਪ੍ਰਦਾਨ ਕਰਕੇ ਰੋਜ਼ਗਾਰ ਕ੍ਰਾਂਤੀ ਲਿਆਂਦੀ ਹੈ। ਉਨ੍ਹਾਂ ਕਿਹਾ ਕਿ ਰਿਕਾਰਡ ਨਿੱਜੀ ਨਿਵੇਸ਼ਾਂ ਕਰਕੇ ਪਿਛਲੇ ਚਾਰ ਸਾਲਾਂ ਵਿੱਚ ਸੱਤ ਲੱਖ ਤੋਂ ਵੱਧ ਰੋਜ਼ਗਾਰ ਦੇ ਮੌਕੇ ਪੈਦਾ ਹੋਏ ਹਨ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਵਿੱਚ 43,000 ਕਿਲੋਮੀਟਰ ਲਿੰਕ ਸੜਕਾਂ ਹਨ ਅਤੇ ਅਸੀਂ ਅਗਲੇ ਪੰਜ ਸਾਲਾਂ ਲਈ ਰੱਖ-ਰਖਾਅ ਦੇ ਨਾਲ-ਨਾਲ ਉਨ੍ਹਾਂ ਦੀ ਮੁਰੰਮਤ ਅਤੇ ਅਪਗ੍ਰੇਡੇਸ਼ਨ ਲਈ ਵੱਡਾ ਪ੍ਰੋਜੈਕਟ ਸ਼ੁਰੂ ਕੀਤਾ ਹੈ। ਸਰਕਾਰ ਕਿਸਾਨਾਂ ਦੀ ਸਹੂਲਤ ਲਈ ਹਾਈ ਟੈਂਸ਼ਨ ਤਾਰਾਂ ਨੂੰ ਜ਼ਮੀਨਦੋਜ਼ ਕਰਨ ਦੀਆਂ ਸੰਭਾਵਨਾਵਾਂ ਵੀ ਪੜਚੋਲ ਰਹੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਹ ਕਿਸਾਨਾਂ ਨੂੰ ਵੱਡੀ ਰਾਹਤ ਪ੍ਰਦਾਨ ਕਰੇਗਾ ਕਿਉਂਕਿ ਹਾਈ ਟੈਂਸ਼ਨ ਤਾਰਾਂ ਉਨ੍ਹਾਂ ਅਤੇ ਉਨ੍ਹਾਂ ਦੀਆਂ ਫਸਲਾਂ ਲਈ ਵੱਡਾ ਖਤਰਾ ਪੈਦਾ ਕਰਦੀਆਂ ਹਨ। ਉਨ੍ਹਾਂ ਨਾਲ ਹੀ ਕਿਹਾ ਕਿ ਇਹ ਯੋਜਨਾ ਮੇਰੇ ਜੱਦੀ ਪਿੰਡ ਤੋਂ ਸ਼ੁਰੂ ਹੋਵੇਗੀ, ਜਿੱਥੇ ਕੰਮ ਜਲਦੀ ਹੀ ਸ਼ੁਰੂ ਹੋਵੇਗਾ।

ਭਲਾਈ ਪਹਿਲਕਦਮੀਆਂ ਦਾ ਐਲਾਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਨਵੀਂ ਤਕਸੀਮ ਯੋਜਨਾ 30 ਦਿਨਾਂ ਦੇ ਅੰਦਰ ਜ਼ਮੀਨ ਦੀ ਵੰਡ ਨੂੰ ਯਕੀਨੀ ਬਣਾਏਗੀ, ਜਿਸਨੂੰ 13 ਅਪ੍ਰੈਲ, 2026 ਤੋਂ ਪੂਰੇ ਪੰਜਾਬ ਵਿੱਚ ਲਾਗੂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਲੋਕਾਂ ਨੂੰ ਜਿੰਨਾ ਹੋ ਸਕੇ ਆਪਸੀ ਸਮਝ ਰਾਹੀਂ ਵਿਵਾਦਾਂ ਦਾ ਹੱਲ ਕਰਨਾ ਚਾਹੀਦਾ ਹੈ।

ਉਨ੍ਹਾਂ ਅਪੀਲ ਕੀਤੀ ਕਿ ਲੋਕ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ 10 ਲੱਖ ਰੁਪਏ ਦਾ ਨਕਦੀ ਰਹਿਤ ਇਲਾਜ ਲੈਣ ਲਈ ਵੱਧ ਤੋਂ ਵੱਧ ਰਜਿਸਟ੍ਰੇਸ਼ਨ ਕਰਵਾਉਣ। ਉਨ੍ਹਾਂ ਕਿਹਾ ਕਿ ਇਹ ਯੋਜਨਾ ਸਰਕਾਰੀ ਅਤੇ ਨਿੱਜੀ ਸੂਚੀਬੱਧ ਹਸਪਤਾਲਾਂ ਵਿੱਚ ਮੁਫ਼ਤ ਇਲਾਜ ਪ੍ਰਦਾਨ ਕਰਦੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਗੇ ਕਿਹਾ ਕਿ ਮਾਵਾਂ ਧੀਆਂ ਸਤਿਕਾਰ ਯੋਜਨਾ ਤਹਿਤ ਅਨੁਸੂਚਿਤ ਜਾਤੀ ਸ਼੍ਰੇਣੀਆਂ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1500 ਦਿੱਤੇ ਜਾ ਰਹੇ ਹਨ, ਜਦੋਂ ਕਿ ਹੋਰ ਸਾਰੀਆਂ ਸ਼੍ਰੇਣੀਆਂ ਦੀਆਂ ਔਰਤਾਂ ਨੂੰ ਪ੍ਰਤੀ ਮਹੀਨਾ 1000 ਰੁਪਏ ਦਿੱਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਇਹ ਔਰਤਾਂ ਦੇ ਸਨਮਾਨ ਨੂੰ ਯਕੀਨੀ ਬਣਾਏਗਾ।

ਉਨ੍ਹਾਂ ਕਿਹਾ ਕਿ ਕਰਦਾਤਾਵਾਂ ਦਾ ਪੈਸਾ ਲੋਕਾਂ ਦਾ ਹੈ, ਜਿਸਨੂੰ ਵਿਕਾਸ, ਸਕੂਲਾਂ, ਹਸਪਤਾਲਾਂ ਅਤੇ ਸੜਕਾਂ ‘ਤੇ ਖਰਚ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਪਹਿਲਾਂ ਇਹੀ ਪੈਸਾ ਭ੍ਰਿਸ਼ਟਾਚਾਰ ਦੀ ਭੇਟ ਚੜ੍ਹ ਜਾਂਦਾ ਸੀ, ਪਰ ਹੁਣ ਸਾਰੀਆਂ ਚੋਰ ਮੋਰੀਆਂ ਬੰਦ ਕਰ ਦਿੱਤੀਆਂ ਗਈਆਂ ਹਨ।

ਸਿੱਖਿਆ ‘ਤੇ ਜ਼ੋਰ ਦਿੰਦੇ ਹੋਏ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਮਿਆਰੀ ਸਿੱਖਿਆ ਗਰੀਬੀ ਦਾ ਇਲਾਜ ਹੈ। ਕੋਈ ਵੀ ਮੁਫ਼ਤ ਦੀ ਚੀਜ਼ ਗਰੀਬੀ ਨੂੰ ਖਤਮ ਨਹੀਂ ਕਰ ਸਕਦੀ, ਇਹ  ਸਿੱਖਿਆ ਹੀ ਹੈ ਜੋ ਤਰੱਕੀ ਅਤੇ ਖੁਸ਼ਹਾਲੀ ਦੇ ਦਰਵਾਜ਼ੇ ਖੋਲ੍ਹ ਸਕਦੀ ਹੈ। ਅਸੀਂ ਸਿੱਖਿਆ ਨੂੰ ਬਿਹਤਰ ਬਣਾਉਣ ਲਈ ਕੋਈ ਕਸਰ ਨਹੀਂ ਛੱਡ ਰਹੇ।

ਉਨ੍ਹਾਂ ਅੱਗੇ ਕਿਹਾ ਕਿ ਜਿੱਥੇ ਅਸੀਂ ਸਿੱਖਿਆ, ਸਿਹਤ, ਬਿਜਲੀ ਅਤੇ ਖੇਤੀਬਾੜੀ ਬਾਰੇ ਗੱਲ ਕਰਦੇ ਹਾਂ ਤਾਂ ਦੂਜੀਆਂ ਪਾਰਟੀਆਂ ਸਿਰਫ਼ ਸੱਤਾ ਹਥਿਆਉਣ ਦੀ ਗੱਲ ਕਰਦੀਆਂ ਹਨ। ਲੋਕਾਂ ਨੇ ਇਨ੍ਹਾਂ ਮੌਕਾਪ੍ਰਸਤ ਆਗੂਆਂ ਨੂੰ ਨਕਾਰ ਦਿੱਤਾ ਹੈ, ਜੋ ਸਿਰਫ਼ ਆਪਣੇ ਪਰਿਵਾਰਾਂ ਦੀ ਭਲਾਈ ਲਈ ਕੰਮ ਕਰਦੇ ਰਹੇ ਹਨ।

ਕਣਕ ਦੀ ਖਰੀਦ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆੜ੍ਹਤੀਏ ਸਰਕਾਰ ‘ਤੇ ਦਬਾਅ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਪਰ ਅਸੀਂ ਨਹੀਂ ਝੁਕਾਂਗੇ। ਉਨ੍ਹਾਂ ਕਿਹਾ ਕਿ ਸਰਕਾਰ ਸੁਚਾਰੂ ਖਰੀਦ ਯਕੀਨੀ ਬਣਾਉਣ ਲਈ ਸਹਿਕਾਰੀ ਸਭਾਵਾਂ ਦਾ ਖਰੀਦ ਕੋਟਾ ਵਧਾਏਗੀ।

ਇਸ ਦੌਰਾਨ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਮੋਗਾ ਵਿੱਚ ਕਈ ਵਿਕਾਸ ਪ੍ਰੋਜੈਕਟਾਂ ਦਾ ਨੀਂਹ ਪੱਥਰ ਰੱਖਿਆ, ਜਿਸ ਵਿੱਚ ਬਿਜਲੀ ਪ੍ਰੋਜੈਕਟ, ਨਗਰ ਨਿਗਮ ਸੜਕਾਂ ਦੀ ਮੁਰੰਮਤ ਅਤੇ ਪ੍ਰਮੁੱਖ ਸੜਕਾਂ ਦਾ ਅਪਗ੍ਰੇਡੇਸ਼ਨ ਸ਼ਾਮਲ ਹੈ। ਉਨ੍ਹਾਂ ਨੇ ਰੰਗਲਾ ਅਤੇ ਜੀਵੰਤ ਪੰਜਾਬ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਈ।

ਇਸ ਤੋਂ ਪਹਿਲਾਂ ‘ਆਪ’ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਕਿਹਾ ਕਿ ਭਗਵੰਤ ਸਿੰਘ ਮਾਨ ਦੇਸ਼ ਦੇ ਸਭ ਤੋਂ ਪ੍ਰਸਿੱਧ ਮੁੱਖ ਮੰਤਰੀ ਹਨ। ਆਪ ਸਰਕਾਰ ਨੇ ਸਮਾਜ ਦੇ ਹਰ ਵਰਗ ਲਈ ਮਾਰਗਦਰਸ਼ਕ ਪਹਿਲਕਦਮੀਆਂ ਕੀਤੀਆਂ ਹਨ। ਜੇ ਕੋਈ ਹੋਰ ਪਾਰਟੀ ਸੱਤਾ ਵਿੱਚ ਆਉਂਦੀ ਹੈ ਤਾਂ ਉਹ ਦਿੱਲੀ ‘ਚ ਭਾਜਪਾ ਵਾਂਗ ਇਨ੍ਹਾਂ ਭਲਾਈ ਯੋਜਨਾਵਾਂ ਨੂੰ ਬੰਦ ਕਰ ਦੇਣਗੇ।

*ਭਗਵੰਤ ਮਾਨ ਸਰਕਾਰ ਦੀ ਵਿਕਾਸਮੁਖੀ ਸੋਚ ਨਾਲ ਰੰਗਲਾ ਪੰਜਾਬ ਵੱਲ ਵਧ ਰਿਹੈ ਸੂਬਾ*

ਮੋਗਾ ਵਿੱਚ ਚੱਲ ਰਹੇ ਬੁਨਿਆਦੀ ਢਾਂਚਾ ਕਾਰਜ ਇੱਕ ਨਿਰਣਾਇਕ ਅਤੇ ਕੰਮ-ਅਧਾਰਤ ਸ਼ਾਸਨ ਮਾਡਲ ਨੂੰ ਦਰਸਾਉਂਦੇ ਹਨ, ਜਿੱਥੇ ਸੜਕਾਂ, ਸ਼ਹਿਰੀ ਬੁਨਿਆਦੀ ਢਾਂਚੇ ਅਤੇ ਬਿਜਲੀ ਪ੍ਰਣਾਲੀਆਂ ਵਿੱਚ ਵੱਡੇ ਨਿਵੇਸ਼ ਕੀਤੇ ਜਾ ਰਹੇ ਹਨ। 47.70 ਕਿਲੋਮੀਟਰ ਲੰਬਾਈ ਵਾਲੀ ਮੋਗਾ-ਬਾਘਾਪੁਰਾਣਾ-ਕੋਟਕਪੂਰਾ ਸੜਕ ਨੂੰ 46.98 ਕਰੋੜ ਰੁਪਏ ਦੀ ਲਾਗਤ ਨਾਲ ਅਪਗ੍ਰੇਡ ਕੀਤਾ ਜਾ ਰਿਹਾ ਹੈ, ਜਿਸ ਵਿੱਚ 43.79 ਕਰੋੜ ਰੁਪਏ ਨਿਰਮਾਣ ਕਾਰਜਾਂ ਅਤੇ 3.18 ਕਰੋੜ ਰੁਪਏ ਰੱਖ-ਰਖਾਅ ਲਈ ਸ਼ਾਮਲ ਹਨ, ਜਦੋਂ ਕਿ 22.72 ਕਿਲੋਮੀਟਰ ਮੋਗਾ-ਧਰਮਕੋਟ ਸੜਕ ਦਾ 9.98 ਕਰੋੜ ਰੁਪਏ ਦੀ ਲਾਗਤ ਨਾਲ ਨਵੀਨੀਕਰਨ ਕੀਤਾ ਜਾ ਰਿਹਾ ਹੈ, ਜਿਸ ਨਾਲ ਮੁੱਖ ਕਸਬਿਆਂ ਅਤੇ ਪਿੰਡਾਂ ਵਿੱਚ ਸੰਪਰਕ ਮਜ਼ਬੂਤ ਹੋਵੇਗਾ।

ਨਗਰ ਨਿਗਮ ਵੱਲੋਂ 88.62 ਕਰੋੜ ਰੁਪਏ ਦੇ ਸ਼ਹਿਰੀ ਵਿਕਾਸ ਕਾਰਜ ਕੀਤੇ ਜਾ ਰਹੇ ਹਨ, ਜਿਸ ਵਿੱਚ 11.60 ਕਰੋੜ ਰੁਪਏ ਦੇ ਵਾਧੂ ਟੈਂਡਰ ਪ੍ਰਗਤੀ ਅਧੀਨ ਵਿੱਚ ਹਨ। ਇਨ੍ਹਾਂ ਵਿੱਚ ਮੁੱਖ ਸੜਕਾਂ ਦੇ ਨਵੀਨੀਕਰਨ ਲਈ 7.58 ਕਰੋੜ ਰੁਪਏ, ਹੋਰ ਸੜਕਾਂ ਲਈ 7.66 ਕਰੋੜ ਰੁਪਏ, ਬਹੁ-ਮੰਜ਼ਿਲਾ ਕਮਿਊਨਿਟੀ ਹਾਲ ਲਈ 4.16 ਕਰੋੜ ਰੁਪਏ, ਪੁਰਾਣੀ ਦਾਣਾ ਮੰਡੀ ਵਿਖੇ ਸਟ੍ਰੀਟ ਵੈਂਡਿੰਗ ਜ਼ੋਨ ਲਈ 2.19 ਕਰੋੜ ਰੁਪਏ ਅਤੇ ਗੁਰੂ ਨਾਨਕ ਕਾਲਜ ਚੌਕ ਵਿਖੇ ਇੱਕ ਕਲਾਕ ਟਾਵਰ ਦੇ ਨਿਰਮਾਣ ਦੇ ਨਾਲ-ਨਾਲ ਗੀਤਾ ਭਵਨ, ਰੇਲਵੇ ਅੰਡਰਬ੍ਰਿਜ, ਜੁੱਤੀ ਮਾਰਕੀਟ, ਪ੍ਰਤਾਪ ਰੋਡ ਅਤੇ ਮੁੱਖ ਬਾਜ਼ਾਰ ਸਮੇਤ ਸ਼ਹਿਰ ਦੀਆਂ ਪ੍ਰਮੁੱਖ ਥਾਵਾਂ ਦੇ ਸੁੰਦਰੀਕਰਨ ਲਈ 97 ਲੱਖ ਰੁਪਏ ਸ਼ਾਮਲ ਹਨ।

ਬਿਜਲੀ ਖੇਤਰ ਵਿੱਚ ਬਹੁ ਕਰੋੜੀ

ਪ੍ਰੋਜੈਕਟ ਬਿਜਲੀ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰ ਰਹੇ ਹਨ, ਜਿਸ ਵਿੱਚ ਰਸੁੰਗਾਵਾਲਾ ਵਿਖੇ 9.82 ਕਰੋੜ ਰੁਪਏ ਦੀ ਲਾਗਤ ਵਾਲਾ 220 ਕੇਵੀ ਟ੍ਰਾਂਸਫਾਰਮਰ, 2.62 ਕਰੋੜ ਰੁਪਏ ਦੀ ਲਾਗਤ ਵਾਲਾ 20 ਐਮਵੀਏ ਟ੍ਰਾਂਸਫਾਰਮਰ, ਅਤੇ 4.22 ਕਰੋੜ ਰੁਪਏ ਦੀ ਲਾਗਤ ਵਾਲਾ ਸੋਸਣ ਵਿਖੇ 132 ਕੇਵੀ ਟ੍ਰਾਂਸਫਾਰਮਰ ਸ਼ਾਮਲ ਹਨ। ਇਸ ਦੇ ਨਾਲ ਹੀ ਮੋਗਾ ਸ਼ਹਿਰ ਬਿਜਲੀ ਵੰਡ ਪ੍ਰਣਾਲੀ ਨੂੰ ਅਪਗ੍ਰੇਡ ਕਰਨ ‘ਤੇ 3.74 ਕਰੋੜ ਰੁਪਏ ਖਰਚ ਕੀਤੇ ਜਾ ਰਹੇ ਹਨ। ਇਹ ਪਹਿਲਕਦਮੀਆਂ ਸ਼ਹਿਰ ਭਰ ਵਿੱਚ ਸਪਲਾਈ ਵਿੱਚ ਸੁਧਾਰ ਕਰ ਰਹੀਆਂ ਹਨ ਅਤੇ ਆਲੇ ਦੁਆਲੇ ਦੇ ਲਗਭਗ ਨੌਂ ਪਿੰਡਾਂ ਨੂੰ ਲਾਭ ਪਹੁੰਚਾ ਰਹੀਆਂ ਹਨ। ਇਸਦੇ ਨਾਲ ਹੀ 1 ਕਰੋੜ ਰੁਪਏ ਦੀ ਲਾਗਤ ਨਾਲ ਡਗਰੂ ਵਿਖੇ ਇੱਕ ਨਵਾਂ ਸਬ-ਡਿਵੀਜ਼ਨ ਦਫ਼ਤਰ ਤਿਆਰ ਕੀਤਾ ਜਾ ਰਿਹਾ ਹੈ।

ਇਕੱਠਿਆਂ ਇਹ ਨਿਵੇਸ਼ ਇੱਕ ਬਿਹਤਰ ਸ਼ਾਸਨ ਮਾਡਲ ਨੂੰ ਦਰਸਾਉਂਦੇ ਹਨ ਜੋ ਲਾਗੂਕਰਨ, ਪੈਮਾਨੇ ਅਤੇ ਲੰਬੇ ਸਮੇਂ ਦੇ ਪ੍ਰਭਾਵ ‘ਤੇ ਕੇਂਦ੍ਰਿਤ ਹੈ ਅਤੇ ਮਜ਼ਬੂਤ ਸੰਪਰਕ, ਬਿਹਤਰ ਸ਼ਹਿਰੀ ਬੁਨਿਆਦੀ ਢਾਂਚੇ ਅਤੇ ਭਰੋਸੇਯੋਗ ਬਿਜਲੀ ਸਪਲਾਈ ਦੀ ਨੀਂਹ ਰੱਖਦਾ ਹੈ।

ਰਸੂਖ਼ਦਾਰਾਂ ਦਾ ਵਾਰੋ-ਵਾਰੀ ਸੱਤਾ ਵਿੱਚ ਆਉਣ ਦਾ ਦੌਰ ਹੋਇਆ ਖ਼ਤਮ , ਹੁਣ ਲੋਕਾਂ ਦੀ ਵਾਰੀ : ਮੁੱਖ ਮੰਤਰੀ ਭਗਵੰਤ ਸਿੰਘ ਮਾਨ
ਧਰਮਕੋਟ, 21 ਮਾਰਚ 2026:

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਧਰਮਕੋਟ ਦੀ ਦਾਣਾ ਮੰਡੀ ਵਿਖੇ ਇੱਕ ਵਿਸ਼ਾਲ ਜਨਤਕ ਇਕੱਠ ਨੂੰ ਸੰਬੋਧਨ ਕਰਦਿਆਂ ਇੱਕ ਸਿੱਧਾ ਰਾਜਨੀਤਿਕ ਸੰਦੇਸ਼ ਦਿੱਤਾ ਕਿ ਪੰਜਾਬ ਵਿੱਚ ਕੁਝ ਰਸੂਖ਼ਦਾਰਾ ਘਰਾਣਿਆਂ ਵੱਲੋਂ ਵਾਰੋ-ਵਾਰੀ ਸੱਤਾ ਤੇ ਕਾਬਿਜ਼ ਹੋਣ ਦਾ ਯੁੱਗ ਹੁਣ ਖਤਮ ਹੋ ਗਿਆ ਹੈ ਅਤੇ ਸੂਬਾ ਇਸ ਤੋਂ ਅੱਗੇ ਵਧ ਗਿਆ ਹੈ। ਹੁਣ ਸੂਬੇ ਦਾ ਭਵਿੱਖ ਪੂਰੀ ਤਰ੍ਹਾਂ ਲੋਕਾਂ ਦੇ ਹੱਥ ਵਿੱਚ ਹੈ। ਦਹਾਕਿਆਂ ਦੇ ਕੁਸ਼ਾਸਨ ’ਤੇ ਰਵਾਇਤੀ ਪਾਰਟੀਆਂ ਨੂੰ ਘੇਰਦਿਆਂ, ਉਨ੍ਹਾਂ ਕਿਹਾ ਕਿ ਜਿਨ੍ਹਾਂ ਨੇ ਕਦੇ ਪੰਜਾਬ ਦੀ ਜਵਾਨੀ ਅਤੇ ਕਾਨੂੰਨ ਵਿਵਸਥਾ ਨੂੰ ਢਾਹ ਲਾਈ ਸੀ, ਉਹ ਹੀ ਹੁਣ ਝੂਠੇ ਬਿਆਨਾਂ ਰਾਹੀਂ ਲੋਕਾਂ ਨੂੰ ਗੁੰਮਰਾਹ ਕਰਨ ਦੀ ਕੋਸ਼ਿਸ਼ ਕਰ ਰਹੇ ਹਨ। ਜੱਗ ਜ਼ਾਹਰ ਹੈ ਕਿ ਉਨ੍ਹਾਂ ਦੀ ਭਰੋਸੇਯੋਗਤਾ ਲਗਾਤਾਰ ਘਟਦੀ ਜਾ ਰਹੀ ਹੈ ਅਤੇ 2027 ਵਿੱਚ ਉਨ੍ਹਾਂ ਦੀ ਹਾਰ ਸਪੱਸ਼ਟ ਦਿਖ ਰਹੀ ਹੈ।

ਆਮ ਆਦਮੀ ਪਾਰਟੀ (ਆਪ) ਸਰਕਾਰ ਨੂੰ ਆਪਣੇ ਵਾਅਦਿਆਂ ਨੂੰ ਪੂਰਾ ਕਰਨ ਵਾਲੀ ਸਰਕਾਰ ਵਜੋਂ ਪੇਸ਼ ਕਰਦਿਆਂ ਮੁੱਖ ਮੰਤਰੀ ਨੇ ਜ਼ੋਰ ਦਿੰਦਿਆਂ ਕਿਹਾ ਕਿ ਲੋਕਾਂ ਨੂੰ ਦਿੱਤੀਆਂ ਗਈਆਂ ਸਾਰੀਆਂ ਗਰੰਟੀਆਂ ਚਾਰ ਸਾਲਾਂ ਦੇ ਅੰਦਰ ਪੂਰੀਆਂ ਕੀਤੀਆਂ ਹਨ ਅਤੇ ਬਾਕੀ ਰਹਿੰਦੇ ਸਾਸ਼ਨ ਕਾਲ ਦੌਰਾਨ ਦਹਾਕਿਆਂ ਤੋਂ ਅਣਗੌਲੇ ਪੰਜਾਬ ਦੀ ਰਿਕਵਰੀ ਵਿੱਚ ਤੇਜ਼ੀ ਲਿਆਂਦੀ ਜਾਵੇਗੀ । ਉਨ੍ਹਾਂ ਨੇ ਵਿਰੋਧੀ ਪਾਰਟੀਆਂ ਦੀ ਇਕੱਠੀ ਕੀਤੀ ਭੀੜ ਦੀ ਤੁਲਨਾ ’ਆਪ’ ਇਕੱਠਾਂ ਵਿੱਚ ਦਿਖਾਈ ਦੇਣ ਵਾਲੇ ਅਸਲ ਜਨਤਕ ਸਮਰਥਨ ਨਾਲ ਕੀਤੀ ਅਤੇ ਕਿਹਾ ਕਿ ਲੋਕ ਹੁਣ ਪ੍ਰਚਾਰ ਰਾਹੀਂ ਪ੍ਰਭਾਵਿਤ ਹੋਣ ਲਈ ਤਿਆਰ ਨਹੀਂ ਬਲਕਿ ਆਪਣੇ ਭਵਿੱਖ ਬਾਰੇ ਫੈਸਲੇ ਲੈਣ ਲਈ ਜਾਗਰੂਕ ਹਨ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪਿੰਡ ਬਾਜੇਕੇ ਵਿੱਚ ਇੱਕ ਸਕੂਲ ਆਫ਼ ਐਮੀਨੈਂਸ ਦਾ ਨੀਂਹ ਪੱਥਰ ਰੱਖਿਆ, ਜਿੱਥੇ ਸਥਾਨਕ ਲੋਕਾਂ ਨੇ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ, ਜਿਨ੍ਹਾਂ ਨੇ ਉਨ੍ਹਾਂ ਨੂੰ ਸ਼ਹੀਦ-ਏ-ਆਜ਼ਮ ਭਗਤ ਸਿੰਘ ਦੀਆਂ ਤਸਵੀਰਾਂ ਭੇਟ ਕੀਤੀਆਂ ਅਤੇ ਵਿਦਿਆਰਥੀਆਂ ਨੇ ਉਨ੍ਹਾਂ ਦਾ ਗੁਲਾਬ ਦੇ ਫੁੱਲਾਂ ਨਾਲ ਸਵਾਗਤ ਕੀਤਾ। 19.76 ਕਰੋੜ ਰੁਪਏ ਦੇ ਇਸ ਪ੍ਰਾਜੈਕਟ ਦਾ ਉਦੇਸ਼ ਪੇਂਡੂ ਸਿੱਖਿਆ ਨੂੰ ਆਧੁਨਿਕ ਬੁਨਿਆਦੀ ਢਾਂਚੇ, ਉੱਨਤ ਸਿਖਲਾਈ ਸਹੂਲਤਾਂ ਅਤੇ ਮੁਫ਼ਤ ਜੇਈਈ-ਨੀਟ ਕੋਚਿੰਗ ਨਾਲ ਲੈਸ ਕਰਨਾ ਹੈ, ਜੋ ਬਰਾਬਰ ਮੌਕੇ ਯਕੀਨੀ ਬਣਾਉਣ ਅਤੇ ਪੰਜਾਬ ਦੇ ਨੌਜਵਾਨਾਂ ਦੇ ਭਵਿੱਖ ਨੂੰ ਸੁਰੱਖਿਅਤ ਕਰਨ ਦਾ ਠੋਸ ਯਤਨ ਹੈ।

ਇਸ ਤੋਂ ਬਾਅਦ, ਮੁੱਖ ਮੰਤਰੀ ਨੇ ਧਰਮਕੋਟ ਵਿੱਚ 18 ਕਰੋੜ ਰੁਪਏ ਦੀ ਲਾਗਤ ਵਾਲੇ ਸਬ-ਡਿਵੀਜ਼ਨਲ ਹਸਪਤਾਲ ਦਾ ਨੀਂਹ ਪੱਥਰ ਰੱਖਿਆ, ਇਸਨੂੰ ਛੋਟੇ ਕਸਬਿਆਂ ਅਤੇ ਪੇਂਡੂ ਖੇਤਰਾਂ ਵਿੱਚ ਸਿਹਤ ਸੰਭਾਲ ਪਹੁੰਚ ਨੂੰ ਮਜ਼ਬੂਤ ਕਰਨ ਵੱਲ ਇੱਕ ਵੱਡਾ ਕਦਮ ਦੱਸਿਆ ਅਤੇ ਹਰ ਘਰ ਤੱਕ ਮਿਆਰੀ ਇਲਾਜ ਪਹੁੰਚਾਉਣ ਨੂੰ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਦੀ ਵਚਨਬੱਧਤਾ ਦਾ ਪ੍ਰਮਾਣ ਹੈ।

ਦਾਣਾ ਮੰਡੀ ਵਿਖੇ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਤੰਜ਼ ਕੱਸਦਿਆਂ ਕਿਹਾ, “ਉਹ ਆਗੂ ਹੁਣ ਸੂਬੇ ਵਿੱਚ ਕਾਨੂੰਨ ਵਿਵਸਥਾ ਦੀ ਗੱਲ ਕਰ ਰਹੇ ਹਨ, ਜਿਨ੍ਹਾਂ ਦੇ ਹੱਥ ਸੂਬੇ ਦੇ ਨੌਜਵਾਨਾਂ ਦੇ ਖੂਨ ਨਾਲ ਰੰਗੇ ਹੋਏ ਹਨ ਅਤੇ ਜੋ ਸੂਬੇ ਵਿੱਚ ਅਸਥਿਰਤਾ ਲਈ ਜ਼ਿੰਮੇਵਾਰ ਹਨ। ਇਨ੍ਹਾਂ ਪਾਰਟੀਆਂ ਨੇ ਸੂਬੇ ਅਤੇ ਇਸ ਦੇ ਲੋਕਾਂ ਵਿਰੁੱਧ ਧਰੋਹ ਕਮਾਇਆ ਅਤੇ ਜਨਤਾ ਉਨ੍ਹਾਂ ਨੂੰ ਕਦੇ ਮੁਆਫ਼ ਨਹੀਂ ਕਰੇਗੀ,।” ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਬੱਚਿਆਂ ਨੂੰ ਸਿੱਖਿਆ ਦੇਣ, ਰੁਜ਼ਗਾਰ ਪੈਦਾ ਕਰਨ ਅਤੇ ਸਥਾਈ ਵਿਕਾਸ ਰਾਹੀਂ ਗਰੀਬੀ ਨੂੰ ਖਤਮ ਕਰਨ ਲਈ ਅਣਥੱਕ ਯਤਨ ਕਰ ਰਹੀ ਹੈ।

ਇਸ ਸਮਾਗਮ ਪ੍ਰਤੀ ਜਨਤਕ ਹੁੰਗਾਰੇ ਬਾਰੇ ਜ਼ਿਕਰ ਕਰਦਿਆਂ, ਕਿਹਾ ਕਿ ਇਹ ਸਰਕਾਰ ਦੇ ਕੰਮ ਪ੍ਰਤੀ ਲੋਕਾਂ ਦੀ ਸੰਤੁਸ਼ਟੀ ਨੂੰ ਦਰਸਾਉਂਦਾ ਹੈ। ਉਨ੍ਹਾਂ ਕਿਹਾ, “ਇੰਨੀ ਵੱਡੀ ਗਿਣਤੀ ਵਿੱਚ ਲੋਕਾਂ ਦੀ ਮੌਜੂਦਗੀ ਇਸ ਗੱਲ ਦਾ ਸਬੂਤ ਹੈ ਕਿ ਉਹ ਆਮ ਆਦਮੀ ਪਾਰਟੀ ਦੇ ਕੰਮ ਤੋਂ ਖੁਸ਼ ਹਨ ਅਤੇ ਉਹ ਸਾਡੀ ਸਰਕਾਰ ਦਾ ਸਮਰਥਨ ਕਰਦੇ ਹਨ। ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਨੇ ਚਾਰ ਸਾਲਾਂ ਦੇ ਅੰਦਰ ਆਪਣੇ ਕੀਤੇ ਹੋਏ ਵਾਅਦੇ ਅਤੇ ਗਰੰਟੀਆਂ ਨੂੰ ਪੂਰਾ ਕੀਤਾ ਹੈ ਅਤੇ ਸਾਡੇ ਕੋਲ ਅਜੇ ਵੀ ਹੋਰ ਕੰਮ ਕਰਨ ਲਈ ਇੱਕ ਸਾਲ ਬਾਕੀ ਹੈ। ਅਸੀਂ ਇਸ ਇੱਕ ਸਾਲ ਨੂੰ ਬਰਬਾਦ ਨਹੀਂ ਕਰਾਂਗੇ ਕਿਉਂਕਿ ਅਸੀਂ ਪਹਿਲਾਂ ਹੀ 70 ਸਾਲ ਪਿੱਛੇ ਹਾਂ ਅਤੇ ਹੁਣ ਸਾਨੂੰ ਉਸ ਦੇਰੀ ਦੀ ਭਰਪਾਈ ਕਰਨੀ ਪਵੇਗੀ।”’’

ਸਰਕਾਰ ਦੀਆਂ ਹੋਰ ਪਹਿਲਕਦਮੀਆਂ ਬਾਰੇ ਦੱਸਦੇ ਹੋਏ ਮੁੱਖ ਮੰਤਰੀ ਨੇ ਕਿਹਾ, ‘‘ਆਪ ਸਰਕਾਰ ਹੋਰ ਸਕੂਲ, ਹੋਰ ਹਸਪਤਾਲ ਬਣਾਏਗੀ, ਹੋਰ ਨੌਕਰੀਆਂ ਪ੍ਰਦਾਨ ਕਰੇਗੀ, ਪੁਲਿਸ ਵਿੱਚ ਭਰਤੀ ਕਰੇਗੀ, ਟੋਲ ਪਲਾਜ਼ਾ ਬੰਦ ਕਰੇਗੀ, ਨਹਿਰਾਂ ਵਿੱਚ ਪਾਣੀ ਲਿਆਵੇਗੀ, ਸੜਕਾਂ ਬਣਾਏਗੀ ਅਤੇ ਖੇਡਾਂ ਨੂੰ ਉਤਸ਼ਾਹਿਤ ਕਰੇਗੀ। ਅਜੇ ਵੀ ਬਹੁਤ ਸਾਰਾ ਕੰਮ ਕਰਨ ਦੀ ਲੋੜ ਹੈ ਅਤੇ ’ਆਪ’ ਸਰਕਾਰ ਇਸ ਨੇਕ ਕੰਮ ਲਈ ਕੋਈ ਕਸਰ ਬਾਕੀ ਨਹੀਂ ਛੱਡੇਗੀ। ਪਿਛਲੀਆਂ ਸਰਕਾਰਾਂ ਨੇ ਸੂਬੇ ਨੂੰ ਬਰਬਾਦ ਕਰ ਦਿੱਤਾ ਸੀ ਅਤੇ ਪੰਜਾਬ ਨੂੰ ਬੁਰੀ ਹਾਲਤ ਵਿੱਚ ਛੱਡ ਦਿੱਤਾ ਸੀ, ਪਰ ਅੱਜ ਇਹ ਫਿਰ ਤੋਂ ਅੱਗੇ ਵਧ ਰਿਹਾ ਹੈ।’’

ਵਿਰੋਧੀ ਧਿਰ ’ਤੇ ਨਿਸ਼ਾਨਾ ਸਾਧਦੇ ਹੋਏ ਉਨ੍ਹਾਂ ਕਿਹਾ, ‘‘ਇਹ ਇਕੱਠ ਆਮ ਨਹੀਂ ਹਨ ਕਿਉਂਕਿ ਦੂਜੀਆਂ ਪਾਰਟੀਆਂ ਅਜਿਹੇ ਸਮਾਗਮਾਂ ਦੇ ਸੁਪਨੇ ਹੀ ਦੇਖ ਸਕਦੀਆਂ ਹਨ ਕਿਉਂਕਿ ਲੋਕ ਉਨ੍ਹਾਂ ਨੂੰ ਸੁਣਨ ਨਹੀਂ ਆਉਂਦੇ। ਕਾਂਗਰਸ ਜਾਂ ਅਕਾਲੀ ਆਗੂਆਂ ਤੋਂ ਪੁੱਛੋ ਕਿ ਉਹ ਭੀੜ ਇਕੱਠੀ ਕਰਨ ਲਈ ਕਿੰਨੇ ਪੈਸੇ ਖਰਚ ਕਰਦੇ ਹਨ। ਉਹ ਰੈਲੀਆਂ ਵਿੱਚ ਸ਼ਾਮਲ ਹੋਣ ਲਈ ਲੋਕਾਂ ਨੂੰ ਵੀ ਕਿਰਾਏ ’ਤੇ ਲਿਆਉਂਦੇ ਹਨ। ਪਰ ਇੱਥੇ, ਇਹ ਬਹੁਤ ਮਾਣ ਅਤੇ ਤਸੱਲੀ ਦੀ ਗੱਲ ਹੈ ਕਿ ਲੋਕ ਆਪ ਮੁਹਾਰੇ ਆਉਂਦੇ ਹਨ। ਇਹ ਜਨਤਾ ਦਾ ਅਸਲ ਸਮਰਥਨ ਹੈ।’’

ਉਨ੍ਹਾਂ ਅੱਗੇ ਕਿਹਾ ਕਿ ਪਹਿਲਾਂ ਦੀਆਂ ਸਰਕਾਰਾਂ ਕੋਲ ਪੰਜਾਬ ਨੂੰ ਬਦਲਣ ਦੇ ਕਈ ਮੌਕੇ ਸਨ ਪਰ ਨੇਕ ਇਰਾਦਿਆਂ ਦੀ ਘਾਟ ਕਾਰਨ ਉਹ ਅਸਫਲ ਰਹੇ। ਜੇਕਰ ਪਿਛਲੀਆਂ ਸਰਕਾਰਾਂ ਕੋਲ ਕੰਮ ਕਰਨ ਦੀ ਇੱਛਾ ਸ਼ਕਤੀ ਹੁੰਦੀ ਤਾਂ ਉਹ ਇਹ ਪਹਿਲਾਂ ਹੀ ਕਰ ਲੈਂਦੇ ਕਿਉਂਕਿ ਉਨ੍ਹਾਂ ਕੋਲ ਕਈ ਮੌਕੇ ਸਨ। ਇਨ੍ਹਾਂ ਆਗੂਆਂ ਨੇ ਪੰਜਾਬ ਅਤੇ ਪੰਜਾਬੀਆਂ ਨਾਲ ਧੋਖਾ ਕੀਤਾ। ਕੁਝ ਆਗੂ ਤਾਂ ਕਈ ਵਾਰ ਮੁੱਖ ਮੰਤਰੀ ਰਹੇ, ਪਰ ਸੂਬੇ ਵਿੱਚ ਕੁਝ ਨਹੀਂ ਬਦਲਿਆ। ਇਨ੍ਹਾਂ ਆਗੂਆਂ ਨੇ ਸੂਬੇ ਅਤੇ ਇਸ ਦੇ ਲੋਕਾਂ ਦੀ ਪਿੱਠ ਵਿੱਚ ਛੁਰਾ ਮਾਰ ਕੇ ਆਪਣੇ ਨਿੱਜੀ ਹਿੱਤਾਂ ਲਈ ਕੰਮ ਕੀਤਾ।

ਸ਼ਾਸਨ ਵਿੱਚ ਇਰਾਦੇ ਦੀ ਮਹੱਤਤਾ ਨੂੰ ਸਮਝਾਉਂਦੇ ਹੋਏ ਉਨ੍ਹਾਂ ਕਿਹਾ, ‘‘ਜੇਕਰ ਇਰਾਦੇ ਨੇਕ ਅਤੇ ਸਪੱਸ਼ਟ ਹੋਣ ਤਾਂ ਕੁਝ ਘੰਟਿਆਂ ਲਈ ਇੱਕ ਨੇਤਾ ਵੀ ਬਦਲਾਅ ਲਿਆ ਸਕਦਾ ਹੈ, ਪਰ ਚੀਜ਼ਾਂ ਨੂੰ ਬਦਲਣ ਦੀ ਬਜਾਏ ਪਿਛਲੀਆਂ ਸਰਕਾਰਾਂ ਨੇ ਲੋਕਾਂ ਦਾ ਸ਼ੋਸ਼ਣ ਕੀਤਾ। ਪੰਜਾਬ ਅਤੇ ਇਸਦੇ ਲੋਕ ਮੇਰੇ ਦਿਲ ਵਿੱਚ ਵਸਦੇ ਹਨ, ਜਿਸ ਕਾਰਨ ਮੈਂ ਇੱਥੇ ਪੂਰੇ ਜੋਸ਼ ਨਾਲ ਜਨਤਾ ਦੀ ਸੇਵਾ ਲਈ ਹਾਜ਼ਰ ਹਾਂ। ਪੂਰਾ ਪੰਜਾਬ ਮੇਰਾ ਪਰਿਵਾਰ ਹੈ ਅਤੇ ਮੈਨੂੰ ਹਮੇਸ਼ਾ ਉਨ੍ਹਾਂ ਵਿੱਚ ਰਹਿਣਾ ਪਸੰਦ ਹੈ, ਮੇਰੇ ਤੋਂ ਪਹਿਲਾਂ ਵਾਲਿਆਂ ਦੇ ਉਲਟ ਜੋ ਮਹਿਲ ਵਾਲੇ ਘਰਾਂ ਵਿੱਚ ਰਹਿਣਾ ਪਸੰਦ ਕਰਦੇ ਸਨ।

ਵਿਰੋਧੀ ਧਿਰ ’ਤੇ ਸਵਾਲ ਉਠਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਵਿਰੋਧੀ ਧਿਰ ਭਰੋਸੇਯੋਗ ਨਹੀਂ ਹੈ, ਇਸ ਲਈ ਲੋਕਾਂ ਨੂੰ ਉਨ੍ਹਾਂ ’ਤੇ ਵਿਸ਼ਵਾਸ ਨਹੀਂ ਕਰਨਾ ਚਾਹੀਦਾ। ਉਨ੍ਹਾਂ ਅੱਗੇ ਕਿਹਾ ਕਿ ਵਿਰੋਧੀ ਧਿਰ ਨੇ ਸਿਰਫ਼ ਮੇਰੀ ਆਲੋਚਨਾ ਕਰਨ ਲਈ ਹੱਥ ਮਿਲਾਏ ਹਨ। ਉਹ ਜਾਣਦੇ ਹਨ ਕਿ 2027 ਵਿੱਚ ਉਨ੍ਹਾਂ ਦੀ ਹਾਰ ਤੈਅ ਹੈ ਅਤੇ ਇਹ ਗੱਲ ਉਨ੍ਹਾਂ ਨੂੰ ਹਜ਼ਮ ਨਹੀਂ ਹੋ ਰਹੀ। ਸੱਤਾ ਵਿੱਚ ਵਾਰੋ-ਵਾਰੀ ਆਉਣ ਦਾ ਯੁੱਗ ਹੁਣ ਖ਼ਤਮ ਹੋ ਗਿਆ ਹੈ ਅਤੇ ਹੁਣ ਲੋਕਾਂ ਦਾ ਇਮਾਨਦਾਰੀ ਅਤੇ ਮਿਸ਼ਨਰੀ ਜੋਸ਼ ਨਾਲ ਅੱਗੇ ਆਉਣ ਦਾ ਸਮਾਂ ਆ ਗਿਆ ਹੈ।

ਵੋਟਰਾਂ ਨੂੰ ਧਿਆਨ ਨਾਲ ਵੋਟ ਦੇਣ ਦੀ ਅਪੀਲ ਕਰਦਿਆਂ ਉਨ੍ਹਾਂ ਕਿਹਾ ਕਿ ਜਦੋਂ ਤੁਸੀਂ ਵੋਟ ਪਾਉਣ ਜਾਂਦੇ ਹੋ, ਤਾਂ ਇੱਕ ਗੱਲ ਯਾਦ ਰੱਖੋ ਕਿ ਜਿਸ ਪਾਰਟੀ ਚਿੰਨ੍ਹ ਨੂੰ ਤੁਸੀਂ ਵੋਟ ਪਾ ਰਹੇ ਹੋ, ਉਹ ਸਿਰਫ਼ ਇੱਕ ਚਿੰਨ੍ਹ ਨਹੀਂ ਹੈ, ਸਗੋਂ ਇਹ ਤੁਹਾਡੇ ਅਤੇ ਤੁਹਾਡੇ ਬੱਚਿਆਂ ਦੇ ਭਵਿੱਖ ਨੂੰ ਦਰਸਾਉਂਦਾ ਹੈ। ਜੇਕਰ ਤੁਸੀਂ ਗਲਤ ਬਟਨ ਦਬਾਉਂਦੇ ਹੋ, ਤਾਂ ਤੁਹਾਡਾ ਭਵਿੱਖ ਪੰਜ ਸਾਲਾਂ ਲਈ ਰੁੱਕ ਜਾਂਦਾ ਹੈ, ਜਦੋਂ ਕਿ ਸਹੀ ਬਟਨ ਦਬਾਉਣ ਨਾਲ ਪੰਜਾਬ ਵਿਕਾਸ ਦੇ ਰਾਹ ਵੱਲ ਵਧਦਾ ਹੈ।

ਔਰਤਾਂ ਦੇ ਸਸ਼ਕਤੀਕਰਨ ’ਤੇ ਜ਼ੋਰ ਦਿੰਦਿਆਂ ਉਨ੍ਹਾਂ ਅੱਗੇ ਕਿਹਾ ਕਿ ਅਸੀਂ ਔਰਤਾਂ ਨੂੰ ਸਸ਼ਕਤ ਬਣਾਇਆ ਹੈ ਕਿਉਂਕਿ ਅਸੀਂ ਮਾਵਾਂ ਅਤੇ ਭੈਣਾਂ ਦਾ ਸਤਿਕਾਰ ਕਰਦੇ ਹਾਂ ਅਤੇ ਉਨ੍ਹਾਂ ਦਾ ਆਸ਼ੀਰਵਾਦ ਵਿਅਕਤੀ ਨੂੰ ਹਰ ਖੇਤਰ ਵਿੱਚ ਸਫ਼ਲ ਬਣਾਉਂਦਾ ਹੈ। ਜਿਸ ਘਰ ਵਿੱਚ ਮਾਂ ਨਹੀਂ ਹੁੰਦੀ, ਉਹ ਘਰ ਆਪਣੀ ਰੂਹ ਗੁਆ ਦਿੰਦਾ ਹੈ। ਵਿਰੋਧੀ ਧਿਰ ਸਿਰਫ਼ ਆਪਣੇ ਪਰਿਵਾਰਾਂ, ਆਪਣੇ ਪੁੱਤਰਾਂ, ਭਤੀਜਿਆਂ ਅਤੇ ਰਿਸ਼ਤੇਦਾਰਾਂ ਬਾਰੇ ਸੋਚਦੀ ਹੈ, ਪਰ ਅਸੀਂ ਪੰਜਾਬ ਦੇ ਹਰ ਨਾਗਰਿਕ ਬਾਰੇ ਸੋਚਦੇ ਹਾਂ। ਵਿਰੋਧੀ ਧਿਰ ਨੇ ਆਪਣੀਆਂ ਸਰਗਰਮ ਨੀਤੀਆਂ, ਨਸ਼ਿਆਂ, ਭ੍ਰਿਸ਼ਟਾਚਾਰ ਅਤੇ ਕੁਪ੍ਰਬੰਧ ਨਾਲ ਪੰਜਾਬ ਨੂੰ ਤਬਾਹ ਕਰ ਦਿੱਤਾ।

ਸ਼ਾਸਨ ਦੀਆਂ ਤਰਜੀਹਾਂ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਆਪ ਸਰਕਾਰ ਸਕੂਲਾਂ, ਹਸਪਤਾਲਾਂ ਅਤੇ ਬੁਨਿਆਦੀ ਢਾਂਚੇ ਵਿੱਚ ਸੁਧਾਰ ਕਰ ਰਹੀ ਹੈ ਤਾਂ ਜੋ ਪੰਜਾਬ ਲਗਾਤਾਰ ਤਰੱਕੀ ਕਰਦਾ ਰਹੇ। ਪਹਿਲਾਂ ਦੀਆਂ ਸਰਕਾਰਾਂ ਨੇ ਸ਼ਮਸ਼ਾਨਘਾਟ ਦੀਆਂ ਕੰਧਾਂ ਬਣਾਉਣ ਵਰਗੇ ਮਾਮੂਲੀ ਕੰਮਾਂ ’ਤੇ ਧਿਆਨ ਕੇਂਦਰਿਤ ਕੀਤਾ ਜਦੋਂ ਕਿ ਸਕੂਲ, ਸੜਕਾਂ ਅਤੇ ਪਾਣੀ ਵਰਗੇ ਵਿਕਾਸ ਨੂੰ ਨਜ਼ਰਅੰਦਾਜ਼ ਕੀਤਾ। ਸਾਡੀ ਸਰਕਾਰ ਨੇ ਆਮ ਆਦਮੀ ਅਤੇ ਉਸਦੇ ਮੁੱਦਿਆਂ ਨੂੰ ਰਾਜਨੀਤੀ ਦੇ ਧੁਰੇ ਵਿੱਚ ਲਿਆ ਕੇ ਇਸ ਮਾਨਸਿਕਤਾ ਨੂੰ ਬਦਲ ਦਿੱਤਾ ਹੈ।

ਉਨ੍ਹਾਂ ਦੁਹਰਾਇਆ ਕਿ ਸਾਡੀ ਸਰਕਾਰ ਵਾਅਦੇ ਨਹੀਂ, ਸਗੋਂ ਸੇਵਾਵਾਂ ਮੁਹੱਈਆ ਕਰਵਾਉਣ ਵਾਲੇ ਸਰਕਾਰ ਦੇ ਦ੍ਰਿਸ਼ਟੀਕੋਣ ਨੂੰ ਪਰਿਭਾਸ਼ਿਤ ਕਰਦੀ ਹੈ। ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਆਪ ਸਰਕਾਰ ਬਿਜਲੀ ਪ੍ਰਦਾਨ ਕਰ ਰਹੀ ਹੈ, ਸਿੰਚਾਈ ਪ੍ਰਣਾਲੀ ਵਿੱਚ ਸੁਧਾਰ ਕਰ ਰਹੀ ਹੈ, ਨਵੇਂ ਸਕੂਲ ਬਣਾ ਰਹੀ ਹੈ, ਸਿਹਤ ਸੰਭਾਲ ਪ੍ਰਦਾਨ ਕਰ ਰਹੀ ਹੈ ਅਤੇ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰ ਰਹੀ ਹੈ। ਅਸੀਂ ਸਿਰਫ਼ ਵਾਅਦੇ ਨਹੀਂ ਕਰ ਰਹੇ, ਸਗੋਂ ਅਸੀਂ ਕਰ ਕੇ ਵਿਖਾਇਆ ਹੈ। ਪੰਜਾਬ ਦੇ ਲੋਕ ਇੰਨੇ ਸਿਆਣੇ ਹਨ ਕਿ ਉਹ ਕਿਸੇ ਨੂੰ ਵੱਡੀਆਂ ਉਚਾਈਆਂ ਤੱਕ ਪਹੁੰਚਾ ਕੇ ਲੋੜ ਪੈਣ ’ਤੇ ਹੇਠਾਂ ਧਰਤੀ ’ਤੇ ਵੀ ਲਿਆ ਸਕਦੇ ਹਨ।

ਸ਼ਾਸਨ ਪ੍ਰਣਾਲੀ ਬਾਰੇ ਬੋਲਦਿਆਂ ਉਨ੍ਹਾਂ ਕਿਹਾ ਕਿ ਆਪ ਸਰਕਾਰ ਸਿਰਫ਼ ਦਫ਼ਤਰੀ ਸਮੇਂ ਦੌਰਾਨ ਨਹੀਂ, ਸਗੋਂ ਦਿਨ-ਰਾਤ ਕੰਮ ਕਰ ਰਹੀ ਹੈ, ਕਿਉਂਕਿ ਲੋਕਾਂ ਦੀਆਂ ਸਮੱਸਿਆਵਾਂ ਸਿਰਫ਼ ਦਫ਼ਤਰੀ ’ਚ ਨਹੀਂ ਆਉਂਦੀਆਂ। ਅਸੀਂ ਲੋਕਾਂ ਦੇ ਹਿਸਾਬ ਨਾਲ ਸਿਸਟਮ ਬਦਲ ਰਹੇ ਹਾਂ। ਜਦੋਂ ਮੈਂ ਲੋਕਾਂ ਨੂੰ ਸਾਡੇ ਕੰਮਾਂ ਕਰਕੇ ਖੁਸ਼ ਹੁੰਦੇ ਦੇਖਦਾ ਹਾਂ, ਤਾਂ ਇਸ ਨਾਲ ਮੈਨੂੰ ਬਹੁਤ ਸੰਤੁਸ਼ਟੀ ਹੁੰਦੀ ਹੈ। ਉਨ੍ਹਾਂ ਕਿਹਾ ਕਿ ਇਹੀ ਅਸਲ ਇਨਾਮ ਹੈ, ਜੋ ਪੈਸੇ ਜਾਂ ਸ਼ਕਤੀ ਨਾਲੋਂ ਕਿਤੇ ਜ਼ਿਆਦਾ ਕੀਮਤੀ ਹੈ।

ਵਿੱਤੀ ਅਨੁਸ਼ਾਸਨ ਅਤੇ ਭਲਾਈ ਬਾਰੇ ਉਨ੍ਹਾਂ ਅੱਗੇ ਕਿਹਾ ਕਿ ਆਪ ਸਰਕਾਰ ਲੋਕਾਂ ਦੀ ਭਲਾਈ ਲਈ ਸਰਕਾਰੀ ਖਜ਼ਾਨੇ ਦੇ ਇੱਕ-ਇੱਕ ਪੈਸੇ ਦੀ ਪੂਰੀ ਸਮਝਦਾਰੀ ਨਾਲ ਵਰਤੋਂ ਕਰ ਰਹੀ ਹੈ। ਸੂਬੇ ਦੇ 90 ਫ਼ੀਸਦ ਤੋਂ ਵੱਧ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਕਿਸਾਨਾਂ ਨੂੰ ਦਿਨ ਵੇਲੇ ਵੀ ਬਿਜਲੀ ਮਿਲ ਰਹੀ ਹੈ, ਜੋ ਕਿ ਬੇਮਿਸਾਲ ਕਦਮ ਹੈ। ਅਜਿਹੇ ਸਮੇਂ ਜਦੋਂ ਕੇਂਦਰ ਸਰਕਾਰ ਵੱਲੋਂ ਦੇਸ਼ ਦੀਆਂ ਜਾਇਦਾਦਾਂ ਆਪਣੇ ਹਮਦਰਦ ਮਿੱਤਰਾਂ ਨੂੰ ਮਾਮੂਲੀ ਕੀਮਤਾਂ ’ਤੇ ਦਿੱਤੀਆਂ ਜਾ ਰਹੀਆਂ ਹਨ, ਪੰਜਾਬ ਸਰਕਾਰ ਨੇ ਇੱਕ ਨਿੱਜੀ ਥਰਮਲ ਪਲਾਂਟ ਖਰੀਦ ਕੇ ਇਤਿਹਾਸ ਰਚਿਆ ਹੈ।

ਸਿਹਤ ਸੰਭਾਲ ਪਹਿਲਕਦਮੀਆਂ ਦਾ ਵੇਰਵਾ ਦਿੰਦਿਆਂ ਉਨ੍ਹਾਂ ਕਿਹਾ ਕਿ ਲੋਕਾਂ ਨੂੰ ਮੁਫ਼ਤ ਸਿਹਤ ਸੰਭਾਲ ਪ੍ਰਦਾਨ ਕਰਨ ਲਈ ਰਾਜ ਵਿੱਚ 881 ਆਮ ਆਦਮੀ ਕਲੀਨਿਕ ਖੋਲ੍ਹੇ ਗਏ ਹਨ ਅਤੇ ਸਰਕਾਰੀ ਹਸਪਤਾਲਾਂ ਵਿੱਚ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਵਿਆਪਕ ਸਿਹਤ ਸੰਭਾਲ ਪ੍ਰਦਾਨ ਕਰਨ ਲਈ, ਆਪ ਸਰਕਾਰ ਨੇ ਮੁੱਖ ਮੰਤਰੀ ਸਿਹਤ ਯੋਜਨਾ ਸ਼ੁਰੂ ਕੀਤੀ ਹੈ, ਜੋ ਕਿ ਆਪਣੀ ਕਿਸਮ ਦੀ ਪਹਿਲੀ ਯੋਜਨਾ ਹੈ ਜੋ ਪੰਜਾਬ ਦੇ ਹਰੇਕ ਨਿਵਾਸੀ ਪਰਿਵਾਰ ਲਈ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਡਾਕਟਰੀ ਇਲਾਜ ਪ੍ਰਦਾਨ ਕਰਦੀ ਹੈ। ਪੰਜਾਬ ਅਜਿਹਾ ਵਿਆਪਕ ਸਿਹਤ ਸੰਭਾਲ ਕਵਰੇਜ ਪ੍ਰਦਾਨ ਕਰਨ ਵਾਲਾ ਪਹਿਲਾ ਭਾਰਤੀ ਰਾਜ ਹੈ, ਜਿਸ ਨਾਲ ਲੋਕਾਂ ’ਤੇ ਵਿੱਤੀ ਬੋਝ ਕਾਫ਼ੀ ਘੱਟ ਗਿਆ ਹੈ ਅਤੇ ਗੁਣਵੱਤਾ ਵਾਲੀਆਂ ਸਿਹਤ ਸੇਵਾਵਾਂ ਨੂੰ ਯਕੀਨੀ ਬਣਾਇਆ ਜਾ ਰਿਹਾ ਹੈ।

ਨਸ਼ਾ ਵਿਰੋਧੀ ਮੁਹਿੰਮ ਬਾਰੇ ਉਨ੍ਹਾਂ ਕਿਹਾ ਕਿ ਆਪ ਸਰਕਾਰ ਨੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸ਼ੁਰੂ ਕੀਤੀ, ਜਿਸ ਤਹਿਤ ਨਸ਼ਿਆਂ ਦੀ ਸਪਲਾਈ ਚੇਨ ਤੋੜ ਦਿੱਤੀ ਗਈ ਅਤੇ ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਗਿਆ। ਜਨਤਾ ਦੇ ਸਰਗਰਮ ਸਮਰਥਨ ਨੇ ਨਸ਼ਿਆਂ ਦੇ ਕੋਹੜ ਨੂੰ ਜੜ੍ਹੋਂ ਖ਼ਤਮ ਕੀਤਾ ਜਾ ਰਿਹਾ ਹੈ। ਯੁੱਧ ਨਸ਼ਿਆਂ ਵਿਰੁੱਧ ਹੁਣ ਇੱਕ ਜਨ ਅੰਦੋਲਨ ਬਣ ਗਿਆ ਹੈ।

ਵਿਕਾਸ ਕਾਰਜਾਂ ਦੇ ਵੇਰਵੇ ਸਾਂਝੇ ਕਰਦਿਆਂ ਉਨ੍ਹਾਂ ਕਿਹਾ ਕਿ ਅੱਜ ਧਰਮਕੋਟ ਦੇ ਪਿੰਡ ਬਾਜੇਕੇ ਵਿਖੇ ਇੱਕ ਸਕੂਲ ਆਫ਼ ਐਮੀਨੈਂਸ ਦਾ ਨੀਂਹ ਪੱਥਰ ਰੱਖਿਆ ਗਿਆ ਹੈ। ਸੱਤ ਏਕੜ ਅਤੇ ਤਿੰਨ ਕਨਾਲ ਤੋਂ ਵੱਧ ਰਕਬੇ ‘ਤੇ ਤਿਆਰ ਕੀਤੇ ਜਾਣ ਵਾਲੇ ਇਸ ਸਕੂਲ ਦੇ ਨਿਰਮਾਣ ’ਤੇ 19 ਕਰੋੜ 76 ਲੱਖ ਰੁਪਏ ਖਰਚ ਕੀਤੇ ਜਾਣਗੇ। ਇਸ ਦੋ ਮੰਜ਼ਿਲਾ ਇਮਾਰਤ ਵਿੱਚ 24 ਕਲਾਸਰੂਮ, ਤਿੰਨ ਸਾਇੰਸ ਪ੍ਰਯੋਗਸ਼ਾਲਾਵਾਂ, ਇੱਕ ਕਾਮਰਸ ਬਲਾਕ, ਲਾਇਬ੍ਰੇਰੀ, ਕੰਪਿਊਟਰ ਲੈਬ, ਦੋ ਵਾਧੂ ਪ੍ਰਯੋਗਸ਼ਾਲਾਵਾਂ, ਐਜੂਸੈਟ ਕਮਰਾ ਅਤੇ ਸੈਨੇਟਰੀ ਬਲਾਕ ਸ਼ਾਮਲ ਹੋਣਗੇ।

ਉਨ੍ਹਾਂ ਅੱਗੇ ਕਿਹਾ ਕਿ ਇੱਥੇ ਵਾਲੀਬਾਲ, ਬਾਸਕਟਬਾਲ ਅਤੇ ਹੈਂਡਬਾਲ ਲਈ ਖੇਡ ਦੇ ਮੈਦਾਨ ਹੋਣਗੇ ਅਤੇ 200 ਮੀਟਰ ਦਾ ਟ੍ਰੈਕ ਵੀ ਹੋਵੇਗਾ। ਇਸ ਸਕੂਲ ਵਿੱਚ ਸਾਇੰਸ, ਕਾਮਰਸ ਅਤੇ ਆਰਟਸ ਸਟ੍ਰੀਮ ਪੜ੍ਹਾਏ ਜਾ ਰਹੇ ਹਨ ਅਤੇ ਹਰੇਕ ਵਿਦਿਆਰਥੀ ਨੂੰ 4,000 ਦੀ ਲਾਗਤ ਵਾਲੇ ਟ੍ਰੈਕ ਸੂਟ, ਬਲੇਜ਼ਰ ਅਤੇ ਹੋਰ ਵਰਦੀ ਵਰਗੀਆਂ ਚੀਜ਼ਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ। ਚਾਰ ਬੱਸਾਂ ਦੇ ਨਾਲ ਆਵਾਜਾਈ ਸਹੂਲਤਾਂ ਦਾ ਵੀ ਪ੍ਰਬੰਧ ਕੀਤਾ ਗਿਆ ਹੈ ਅਤੇ ਜੇਈਈ ਅਤੇ ਨੀਟ ਲਈ ਮੁਫ਼ਤ ਕੋਚਿੰਗ ਪ੍ਰਦਾਨ ਕੀਤੀ ਜਾਵੇਗੀ।

ਅਕਾਦਮਿਕ ਪ੍ਰਾਪਤੀਆਂ ਨੂੰ ਉਜਾਗਰ ਕਰਦਿਆਂ ਉਨ੍ਹਾਂ ਕਿਹਾ ਕਿ ਇਸ ਸਕੂਲ ਦੇ ਦੋ ਵਿਦਿਆਰਥੀਆਂ ਆਰੀਅਨ ਦੇਵਗਨ ਅਤੇ ਗੁਰਜਸ਼ਨ ਸਿੰਘ ਨੇ ਜੇਈਈ ਮੇਨਜ਼ ਲਈ ਕੁਆਈਫਾਈ ਕੀਤਾ ਹੈ ਅਤੇ ਵਿਦਿਆਰਥੀਆਂ ਨੇ ਬੋਰਡ ਮੈਰਿਟ ਸੂਚੀ ਵਿੱਚ ਲਗਾਤਾਰ ਸਥਾਨ ਪ੍ਰਾਪਤ ਕੀਤੇ ਹਨ। ਮੋਗਾ ਜ਼ਿਲ੍ਹੇ ਵਿੱਚ ਲਾਂਧੇ ਕੇ, ਬਾਘਾਪੁਰਾਣਾ ਅਤੇ ਨਿਹਾਲ ਸਿੰਘ ਵਾਲਾ ਵਿਖੇ ਤਿੰਨ ਹੋਰ ਸਕੂਲ ਆਫ਼ ਐਮੀਨੈਂਸ ਕਾਰਜਸ਼ੀਲ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਸਿਹਤ ਸੰਭਾਲ ਨੂੰ ਅਪਗ੍ਰੇਡ ਕਰਨ ਦਾ ਐਲਾਨ ਕਰਦਿਆਂ ਕਿਹਾ ਕਿ ਧਰਮਕੋਟ ਵਿੱਚ ਪ੍ਰਾਇਮਰੀ ਹੈਲਥ ਸੈਂਟਰ ਨੂੰ 18 ਕਰੋੜ ਰੁਪਏ ਦੇ ਨਿਵੇਸ਼ ਨਾਲ ਸਬ-ਡਿਵੀਜ਼ਨਲ ਹਸਪਤਾਲ ਵਿੱਚ ਅਪਗ੍ਰੇਡ ਕੀਤਾ ਜਾ ਰਿਹਾ ਹੈ, ਜਿਸ ਵਿੱਚ ਧਰਮਕੋਟ ਅਤੇ ਨੇੜਲੇ ਪਿੰਡਾਂ ਦੇ ਹਜ਼ਾਰਾਂ ਵਸਨੀਕਾਂ ਨੂੰ ਮਿਆਰੀ ਸਿਹਤ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ।

ਡਾ. ਗਗਨਦੀਪ ਸਿੰਘ ਸਿੱਧੂ ਬਣੇ ਐੱਸ ਐਮ ਉ
ਮੋਗਾ…..

ਪੰਜਾਬ ਸਰਕਾਰ ਨੇ ਸਿਹਤ ਵਿੱਚ ਦਿੱਤੀਆਂ ਤਰੱਕੀਆ ਦੌਰਾਨ ਜਿਲਾ ਮੋਗਾ ਦੇ ਵਿੱਚ ਡਰੋਲੀ ਭਾਈ ਸੀ ਐਚ ਸੀ ਵਿੱਚ ਨਵੇਂ ਤੌਰ ‘ਤੇ ਤਾਇਨਾਤ ਹੋਏ ਐੱਸ.ਐਮ.ਓ. ਡਾ. ਗਗਨਦੀਪ ਸਿੰਘ ਸਿੱਧੂ ਨੇ ਅੱਜ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ‘ਤੇ ਹਸਪਤਾਲ ਦੇ ਸਮੂਹ ਸਟਾਫ਼ ਵੱਲੋਂ ਉਨ੍ਹਾਂ ਦਾ ਨਿੱਘਾ ਅਤੇ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।

ਸਟਾਫ਼ ਮੈਂਬਰਾਂ ਨੇ ਡਾ. ਸਿੱਧੂ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕਰਦੇ ਹੋਏ ਉਨ੍ਹਾਂ ਦੀ ਆਮਦ ‘ਤੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਉਮੀਦ ਜਤਾਈ ਕਿ ਉਨ੍ਹਾਂ ਦੀ ਰਹਿਨੁਮਾਈ ਹੇਠ ਹਸਪਤਾਲ ਵਿੱਚ ਸਿਹਤ ਸੇਵਾਵਾਂ ਹੋਰ ਵੀ ਮਜ਼ਬੂਤ ਹੋਣਗੀਆਂ।

ਇਸ ਮੌਕੇ ਡਾ. ਗਗਨਦੀਪ ਸਿੰਘ ਸਿੱਧੂ ਨੇ ਕਿਹਾ ਕਿ ਉਹ ਆਪਣੀ ਜ਼ਿੰਮੇਵਾਰੀ ਨੂੰ ਪੂਰੀ ਨਿਸ਼ਠਾ ਅਤੇ ਇਮਾਨਦਾਰੀ ਨਾਲ ਨਿਭਾਉਣਗੇ ਅਤੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹਨ। ਉਨ੍ਹਾਂ ਨੇ ਸਟਾਫ਼ ਦੇ ਸਹਿਯੋਗ ਨਾਲ ਹਸਪਤਾਲ ਦੀ ਕਾਰਗੁਜ਼ਾਰੀ ਨੂੰ ਹੋਰ ਸੁਧਾਰਨ ਦਾ ਭਰੋਸਾ ਵੀ ਦਿੱਤਾ।

ਇਸ ਦੌਰਾਨ ਹਸਪਤਾਲ ਦੇ ਡਾਕਟਰਾਂ, ਨਰਸਿੰਗ ਸਟਾਫ਼ ਅਤੇ ਹੋਰ ਕਰਮਚਾਰੀਆਂ ਵੱਲੋਂ ਵੀ ਆਪਣੇ ਵਿਚਾਰ ਸਾਂਝੇ ਕੀਤੇ ਗਏ ਅਤੇ ਨਵੇਂ ਐੱਸ.ਐਮ.ਓ. ਦਾ ਸਵਾਗਤ ਕੀਤਾ ਗਿਆ। ਜਿਕਰਯੋਗ ਹੈ ਕਿ ਡਾਕਟਰ ਗਗਨਦੀਪ ਸਿੰਘ ਸਿੱਧੂ ਹੱਡੀਆਂ ਦੇ ਰੋਗਾਂ ਦੇ ਮਾਹਿਰ

ਵਜੋਂ ਆਪਣੀਆਂ ਸੇਵਾਵਾਂ ਜਿਲੇ ਦੇ ਸਿਵਿਲ ਹਸਪਤਾਲ ਵਿਖੇ ਨਿਭਾ ਰਹੇ ਸਨ ।

ਡਾਕਟਰ ਸਿੱਧੂ ਦੇ ਐੱਸ ਐੱਮ ਓ ਬਣ ਜਾਣ ਤੇ ਇਲਾਕੇ ਵਿਚ ਖੁਸ਼ੀ ਦੀ ਲਹਿਰ ਹੈ।

ਸਿਹਤ ਵਿਭਾਗ ਦੇ ਨਾਲ ਹਮੇਸ਼ਾ ਲੋਕ ਭਲਾਈ ਕੰਮਾਂ ਵਿੱਚ ਯੋਗਦਾਨ ਪਾਵਾਂਗੇ – ਡਾ. ਕਾਂਸਲ
ਮੋਗਾ —

ਅਗਰਵਾਲ ਸਮਾਜ ਸਭਾ ਸਮਾਜ ਵੱਲੋਂ ਸਿਵਲ ਸਰਜਨ ਮੋਗਾ ਡਾ. ਰਮਨਦੀਪ ਸਿੰਗਲਾ ਦਾ ਤਹਿ ਦਿਲੋਂ ਸਵਾਗਤ ਕੀਤਾ ਗਿਆ। ਇਸ ਮੌਕੇ ਸਭਾ ਦੇ ਪ੍ਰਮੁੱਖ ਮੈਂਬਰਾਂ ਸੁਰਿੰਦਰ ਕਾਂਸਲ, ਰਾਜਿੰਦਰ ਸਿੰਗਲ, ਦੇਵੇਂਦਰ ਸਿੰਗਲ, ਰਾਜਨ ਗੋਇਲ ਅਤੇ ਮਨਦੀਪ ਗੋਇਲ ਵੀ ਵਿਸ਼ੇਸ਼ ਤੌਰ ‘ਤੇ ਮੌਜੂਦ ਰਹੇ।

ਸਭਾ ਦੇ ਪ੍ਰਧਾਨ ਡਾ. ਅਜੈ ਕਾਂਸਲ ਨੇ ਡਾ. ਰਮਨਦੀਪ ਸਿੰਗਲਾ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਦੇ ਹੋਏ ਉਨ੍ਹਾਂ ਦਾ ਸਨਮਾਨ ਕੀਤਾ ਅਤੇ ਉਨ੍ਹਾਂ ਦੇ ਨਵੇਂ ਅਹੁਦੇ ਲਈ ਮੁਬਾਰਕਬਾਦ ਦਿੱਤੀ। ਉਨ੍ਹਾਂ ਕਿਹਾ ਕਿ ਡਾ. ਸਿੰਗਲਾ ਦੀ ਅਗਵਾਈ ਹੇਠ ਜ਼ਿਲ੍ਹਾ ਮੋਗਾ ਵਿੱਚ ਸਿਹਤ ਸੇਵਾਵਾਂ ਹੋਰ ਵੀ ਮਜ਼ਬੂਤ ਹੋਣਗੀਆਂ।

ਡਾ. ਰਮਨਦੀਪ ਸਿੰਗਲਾ ਨੇ ਅਗਰਵਾਲ ਸਮਾਜ ਸਭਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਜ਼ਿਲ੍ਹਾ ਵਾਸੀਆਂ ਨੂੰ ਬਿਹਤਰ ਸਿਹਤ ਸੇਵਾਵਾਂ ਪ੍ਰਦਾਨ ਕਰਨ ਲਈ ਵਚਨਬੱਧ ਹਨ ਅਤੇ ਸਮਾਜਿਕ ਸੰਸਥਾਵਾਂ ਦੇ ਸਹਿਯੋਗ ਨਾਲ ਸਿਹਤ ਜਾਗਰੂਕਤਾ ਮੁਹਿੰਮਾਂ ਨੂੰ ਹੋਰ ਤੇਜ਼ ਕੀਤਾ ਜਾਵੇਗਾ।

ਇਸ ਮੌਕੇ ਹਾਜ਼ਰ ਮੈਂਬਰਾਂ ਨੇ ਵੀ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਸਿਹਤ ਵਿਭਾਗ ਨਾਲ ਮਿਲ ਕੇ ਲੋਕ ਭਲਾਈ ਦੇ ਕੰਮਾਂ ਵਿੱਚ ਯੋਗਦਾਨ ਪਾਉਣ ਦਾ ਭਰੋਸਾ ਦਿੱਤਾ।

ਇਸ ਮੌਕੇ ਸੁਪਰਡੈਂਟ ਗੁਰਬਚਨ ਸਿੰਘ ਕੰਗ, ਵਿਕਾਸ ਕੁਮਾਰ , ਰਮਨ ਕੁਮਾਰ ਹਰਜਿੰਦਰ ਕੌਰ ਬੀ ਈ ਈ ਵੀ ਹਾਜ਼ਿਰ ਸਨ।

ਅਕਾਲੀ, ਭਾਜਪਾ ਅਤੇ ਕਾਂਗਰਸ ਨੇ ਪੰਜਾਬ ਨੂੰ ਨਸ਼ਿਆਂ ਦੀ ਦਲਦਲ ਵਿੱਚ ਧੱਕਿਆ, ਹੁਣ “ਆਮ ਆਦਮੀ ਪਾਰਟੀ’’ ਬਣਾ ਰਹੀ ਨਸ਼ਾ ਮੁਕਤ ਪੰਜਾਬ-ਕੇਜਰੀਵਾਲ
ਮੋਗਾ, 16 ਫਰਵਰੀ:

ਮੋਗਾ ਵਿੱਚ ਪਿੰਡ ਰੱਖਿਆ ਕਮੇਟੀ (ਵੀ.ਡੀ.ਸੀ.) ਦੇ ਸਹੁੰ ਚੁੱਕ ਸਮਾਗਮ ਵਿੱਚ ਆਮ ਆਦਮੀ ਪਾਰਟੀ (ਆਪ) ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਪੰਜਾਬ ਸਰਕਾਰ ਦੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਸਪੱਸ਼ਟ ਅਤੇ ਸਖ਼ਤ ਸੰਦੇਸ਼ ਦਿੰਦਿਆਂ ਕਿਹਾ ਕਿ ਜਿਥੇ ਸ਼੍ਰੋਮਣੀ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਨੇ ਸੂਬੇ ਨੂੰ ਨਸ਼ਿਆਂ ਵਿੱਚ ਡੁੱਬਣ ਦਿੱਤਾ, ਉਥੇ ਹੀ ‘ਆਪ’ ਦੀ ਸਰਕਾਰ ਇਸ ਨੁਕਸਾਨ ਦੀ ਪੂਰਤੀ ਲਈ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਹਰ ਕਿਸੇ ਵਿਰੁੱਧ ਲਗਾਤਾਰ ਸਖ਼ਤ ਕਾਰਵਾਈ ਅਮਲ ਵਿੱਚ ਲਿਆ ਰਹੀ ਹੈ।

‘ਆਪ’ ਸੁਪਰੀਮੋ ਨੇ ਕਿਹਾ ਕਿ ਪੰਜਾਬ ਦੇ ਇਤਿਹਾਸ ਵਿੱਚ ਪਹਿਲੀ ਵਾਰ ਕਿਸੇ ਸਰਕਾਰ ਨੇ ਨਸ਼ਾ ਤਸਕਰਾਂ ਨੂੰ ਬਚਾਉਣ ਦੀ ਬਜਾਏ ਉਨ੍ਹਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਹੈ। ਉਨ੍ਹਾਂ ਨੇ 2,000 ਕਿਲੋ ਨਸ਼ੇ ਦੀ ਬਰਾਮਦਗੀ, ਵੱਡੇ ਸੌਦਾਗਰਾਂ ਨੂੰ ਜੇਲ੍ਹਾਂ ‘ਚ ਡੱਕਣ ਅਤੇ ਉਨ੍ਹਾਂ ਦੇ ਮਹਿਲਨੁਮਾ ਘਰਾਂ ‘ਤੇ ਬੁਲਡੋਜ਼ਰ ਚਲਾਉਣ ਦਾ ਹਵਾਲਾ ਦਿੰਦਿਆਂ ਉਨ੍ਹਾਂ ਕਿਹਾ ਕਿ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਦੇ ਜ਼ਮੀਨੀ ਪੱਧਰ ‘ਤੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਪੰਜਾਬ ਦੇ ਲੋਕਾਂ ਨੂੰ ਸੁਚੇਤ ਕਰਦਿਆਂ ਕਿਹਾ ਕਿ ਜੇ ਪਿਛਲੀਆਂ ਸਰਕਾਰ ਸੱਤਾ ਵਿੱਚ ਆਉਣਗੀਆਂ ਤਾਂ ਪੰਜਾਬ ਨੂੰ ਮੁੜ ਨਸ਼ਿਆਂ ਦੀ ਦਲਦਲ ਵਿੱਚ ਜਾਣ ਤੋਂ ਕੋਈ ਬਚਾ ਨਹੀਂ ਸਕਦਾ।

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਦੁਹਰਾਇਆ ਕਿ ਆਪ ਦੀ ਸਰਕਾਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਪੰਜਾਬ ‘ਤੇ ‘ਚਿੱਟੇ’ ਦੇ ਦਾਗ ਨੂੰ ਮਿਟਾਉਣ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਦੀ ਰਣਨੀਤੀ ਇਸ ਮੁਹਿਮ ਦੇ ਸਖ਼ਤੀ ਨਾਲ ਲਾਗੂ ਰਾਹੀਂ ਨਸ਼ਾ ਮੁਕਤ ਪੰਜਾਬ ਸਿਰਜਣ ਵੱਲ ਸੇਧਿਤ ਹੈ, ਜਿਸ ਤਹਿਤ ਹਰ ਪਿੰਡ ਵਿੱਚ ਖੇਡ ਮੈਦਾਨਾਂ ਦੀ ਉਸਾਰੀ ਅਤੇ ਨੌਜਵਾਨਾਂ ਨੂੰ ਨਸ਼ੇ ਤੋਂ ਦੂਰ ਰੱਖਣ ਲਈ ਰੋਜ਼ਗਾਰ ਦੇ ਮੌਕੇ ਸਿਰਜਣਾ ਸ਼ਾਮਲ ਹੈ।

ਆਪ ਦੇ ਦੋਵੇਂ ਸੀਨੀਅਰ ਆਗੂਆਂ ਨੇ ਨਸ਼ਾ ਵਿਰੋਧੀ ਮੁਹਿੰਮ ਨੂੰ ਪੰਜਾਬ ਦੇ ਸ਼ਾਸਨ ਵਿੱਚ ਇੱਕ ਨਿਰਣਾਇਕ ਪੜਾਅ ਐਲਾਨਦਿਆਂ ਇਸਨੂੰ ਕਾਨੂੰਨ ਲਾਗੂ ਕਰਨ ਵਾਲਾ ਮਿਸ਼ਨ ਅਤੇ ਸੂਬੇ ਭਰ ਵਿੱਚ ਲੋਕਾਂ ਦਾ ਵਿਸ਼ਵਾਸ ਜਿੱਤਣ ਅਤੇ ਨੌਜਵਾਨਾਂ ਲਈ ਰੋਜ਼ਗਾਰ ਦੇ ਮੌਕੇ ਪੈਦਾ ਕਰਨ ਵੱਲ ਸੇਧਿਤ ਇੱਕ ਵਿਆਪਕ ਯਤਨ ਕਰਾਰ ਦਿੱਤਾ।

ਇਕੱਠ ਨੂੰ ਸੰਬੋਧਨ ਕਰਦਿਆਂ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਲੋਕ ਅੱਜ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਵਿੱਚ ਸ਼ਾਮਲ ਹੋਣ ਲਈ ਇਕੱਠੇ ਹੋਏ ਹਨ। ਉਨ੍ਹਾਂ ਕਿਹਾ ਕਿ ਇੱਕ ਸਾਲ ਪਹਿਲਾਂ 1 ਮਾਰਚ ਨੂੰ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਵੱਲੋਂ ਇਹ ਮੁਹਿੰਮ ਸ਼ੁਰੂ ਕੀਤੀ ਗਈ ਸੀ। ਉਨ੍ਹਾਂ ਕਿਹਾ ਕਿ ਜਦੋਂ ਅਸੀਂ ਇੱਕ ਸਾਲ ਪਹਿਲਾਂ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਸ਼ੁਰੂ ਕੀਤੀ ਸੀ ਤਾਂ ਲੋਕਾਂ ‘ਚ ਇਸ ਪ੍ਰਤੀ ਕੋਈ ਬਹੁਤਾ ਉਤਸ਼ਾਹ ਨਹੀਂ ਸੀ ਕਿਉਂ ਕਿ ਉਨ੍ਹਾਂ ਨੇ ਪਿਛਲੀਆਂ ਸਰਕਾਰਾਂ ਨੂੰ ਵੱਡੇ-ਵੱਡੇ ਦਾਅਵੇ ਕਰਦੇ ਅਤੇ ਜ਼ਮੀਨੀ ਪੱਧਰ ‘ਤੇ ਕੁਝ ਨਾ ਕਰਦੇ ਦੇਖਿਆ ਹੋਇਆ ਸੀ। ਉਨ੍ਹਾਂ ਕਿਹਾ ਕਿ ਇਸੇ ਕਰਕੇ ਜਦੋਂ ਅਸੀਂ ਨਸ਼ਿਆਂ ਵਿਰੁੱਧ ਇਹ ਜੰਗ ਸ਼ੁਰੂ ਕੀਤੀ ਤਾਂ ਉਸ ਵੇਲੇ ਲੋਕਾਂ ਵਿੱਚ ਕਿਤੇ ਨਾ ਕਿਤੇ ਸਹਿਮ ਤੇ ਝਿਜਕ ਦਾ ਮਾਹੌਲ ਸੀ ਅਤੇ ਕੋਈ ਵੀ ਨਸ਼ਾ ਤਸਕਰਾਂ ਅਤੇ ਨਸ਼ਿਆਂ ਬਾਰੇ ਜਾਣਕਾਰੀ ਸਾਂਝੀ ਕਰਨ ਲਈ ਅੱਗੇ ਆਉਣ ਲਈ ਤਿਆਰ ਨਹੀਂ ਸੀ ਕਿਉਂ ਕਿ ਉਨ੍ਹਾਂ ਨੂੰ ਡਰ ਸੀ ਕਿ ਜੇ ਉਹ ਅਜਿਹਾ ਕਰਨਗੇ ਤਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਡਰਾਇਆ-ਧਮਕਾਇਆ ਅਤੇ ਤੰਗ-ਪਰੇਸ਼ਾਨ ਕੀਤਾ ਜਾਵੇਗਾ।

ਪਿਛਲੇ ਸਾਲ ਕੀਤੀ ਗਈ ਕਾਰਵਾਈ ‘ਤੇ ਚਾਨਣਾ ਪਾਉਂਦਿਆਂ ‘ਆਪ’ ਸੁਪਰੀਮੋ ਨੇ ਅੱਗੇ ਕਿਹਾ ਕਿ ਪਿਛਲੇ ਇੱਕ ਸਾਲ ਵਿੱਚ, ਜਿਸ ਤਰ੍ਹਾਂ ਪੁਲਿਸ ਨੇ ਨਸ਼ਾ ਤਸਕਰਾਂ ਨੂੰ ਗ੍ਰਿਫ਼ਤਾਰ ਕੀਤਾ ਅਤੇ ਵੱਖ-ਵੱਖ ਥਾਵਾਂ ਤੋਂ ਨਸ਼ੀਲੇ ਪਦਾਰਥ ਜ਼ਬਤ ਕੀਤੇ, ਜਿਸ ਵਿੱਚ 2,000 ਕਿਲੋ ਤੋਂ ਵੱਧ ਨਸ਼ੀਲੇ ਪਦਾਰਥਾਂ ਦੀ ਬਰਾਮਦਗੀ ਅਤੇ ਨਸ਼ਾ ਵੇਚਣ ਵਾਲਿਆਂ ਦੇ ਸ਼ਾਨਦਾਰ ਬੰਗਲਿਆਂ ‘ਤੇ ਬੁਲਡੋਜ਼ਰ ਚਲਾਉਣਾ, ਨਸ਼ਿਆਂ ਦੇ ਵੱਡੇ ਤਸਕਰਾਂ, ਜਿਨ੍ਹਾਂ ਦਾ ਨਾਮ ਲੈਣ ਤੋਂ ਵੀ ਲੋਕ ਡਰਦੇ ਤੇ ਕੰਬਦੇ ਸਨ, ਨੂੰ ਜੇਲ੍ਹਾਂ ‘ਚ ਡੱਕਣਾ ਸ਼ਾਮਲ ਹੈ, ਤਾਂ ਹੌਲੀ ਹੌਲੀ ਲੋਕਾਂ ਨੂੰ ਵਿਸ਼ਵਾਸ ਹੋਣ ਲੱਗਾ ਕਿ ਇਹ ‘ਆਪ’ ਦੀ ਸਰਕਾਰ, ਇਹ ਭਗਵੰਤ ਮਾਨ ਦੀ ਸਰਕਾਰ ਹੈ, ਜੋ ਕਿਸੇ ਤੋਂ ਨਹੀਂ ਡਰਦੀ।

ਉਨ੍ਹਾਂ ਕਿਹਾ ਕਿ ਪਹਿਲੀ ਵਾਰ ਪੰਜਾਬ ਵਿੱਚ ਨਸ਼ਿਆਂ ਵਿਰੁੱਧ ਅਜਿਹੀ ਜ਼ੋਰਦਾਰ ਮੁਹਿੰਮ ਸ਼ੁਰੂ ਹੋਈ ਹੈ। ਉਨ੍ਹਾਂ ਕਿਹਾ ਕਿ ਇਸ ‘ਯੁੱਧ’ ਵਿੱਚ ਹਿੱਸਾ ਲੈਣ ਲਈ ਅੱਜ ਦਾ ਵਿਸ਼ਾਲ ਇਕੱਠ ਸਪੱਸ਼ਟ ਤੌਰ ‘ਤੇ ਦਰਸਾਉਂਦਾ ਹੈ ਕਿ ਜਨਤਾ ਦਾ ਵਿਸ਼ਵਾਸ ਵਧ ਰਿਹਾ ਹੈ ਅਤੇ ਲੋਕਾਂ ਦੇ ਦਿਲਾਂ ਤੋਂ ਡਰ ਉੱਠ ਰਿਹਾ ਹੈ, ਜਿਸ ਦੇ ਚਲਦਿਆਂ ਲੋਕ ਅੱਗੇ ਆ ਰਹੇ ਹਨ ਅਤੇ ਸਰਕਾਰ ਅਤੇ ਪੁਲਿਸ ਵਿੱਚ ਉਨ੍ਹਾਂ ਦਾ ਵਿਸ਼ਵਾਸ ਮਜ਼ਬੂਤ ਹੋ ਰਿਹਾ ਹੈ।

ਇਸ ਮੁਹਿੰਮ ਤਹਿਤ ਸਿਰਜੇ ਜਾ ਰਹੇ ਢਾਂਚੇ ਬਾਰੇ ਦੱਸਦਿਆਂ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਸਮੁੱਚੇ ਪੰਜਾਬ ਦੇ ਹਰ ਪਿੰਡ ਅਤੇ ਹਰ ਵਾਰਡ ਵਿੱਚ ਲੋਕਾਂ ਦੀਆਂ ਕਮੇਟੀਆਂ ਬਣਾਈਆਂ ਜਾ ਰਹੀਆਂ ਹਨ। ਉਨ੍ਹਾਂ ਕਿਹਾ ਕਿ ਇਸ ਪਹਿਲ ਤਹਿਤ ਪਿੰਡ ਰੱਖਿਆ ਕਮੇਟੀਆਂ (ਵੀ.ਡੀ.ਸੀਜ਼.) ਬਣਾਈਆਂ ਜਾ ਰਹੀਆਂ ਹਨ ਅਤੇ ਹਰੇਕ ਵਾਰਡ ਅਤੇ ਪਿੰਡ ਦੇ ਸਤਿਕਾਰਯੋਗ ਅਤੇ ਪ੍ਰਭਾਵਸ਼ਾਲੀ ਲੋਕਾਂ ਜਿਵੇਂ ਕਿ ਸੇਵਾਮੁਕਤ ਅਧਿਆਪਕ, ਸੇਵਾਮੁਕਤ ਫੌਜੀ ਅਧਿਕਾਰੀ, ਨੌਜਵਾਨ, ਸਰਪੰਚ ਅਤੇ ਹੋਰਾਂ ਨੂੰ ਇਨ੍ਹਾਂ ਕਮੇਟੀਆਂ ਵਿੱਚ ਸ਼ਾਮਲ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਕਮੇਟੀਆਂ ਦੀਆਂ ਮੁੱਖ ਤੌਰ ‘ਤੇ ਦੋ ਜ਼ਿੰਮੇਵਾਰੀਆਂ ਹਨ, ਜਿਸ ਵਿੱਚ ਪਹਿਲੀ ਜ਼ਿੰਮੇਵਾਰੀ ਸਰਕਾਰ ਨੂੰ ਉਨ੍ਹਾਂ ਲੋਕਾਂ ਬਾਰੇ ਸੂਚਿਤ ਕਰਨਾ ਜੋ ਪਿੰਡ ਜਾਂ ਵਾਰਡ ਵਿੱਚ ਨਸ਼ੇ ਵੇਚ ਰਹੇ ਹਨ ਅਤੇ ਅਜਿਹੇ ਲੋਕਾਂ ਬਾਰੇ ਜਿਨ੍ਹਾਂ ਤੋਂ ਉਹ ਅੱਗਿਓਂ ਇਹ ਨਸ਼ਾ ਖਰੀਦਦੇ ਹਨ।

ਸੁਰੱਖਿਆ ਸਬੰਧੀ ਸ਼ੰਕਿਆਂ ਬਾਰੇ ਗੱਲ ਕਰਦਿਆਂ ‘ਆਪ’ ਮੁਖੀ ਨੇ ਅੱਗੇ ਕਿਹਾ ਕਿ  ਬਹੁਤੇ ਲੋਕ ਅਜੇ ਵੀ ਇਹ ਸੋਚਦੇ ਹਨ ਕਿ ਜੇ ਉਹ ਜਾਣਕਾਰੀ ਦੇਣਗੇ ਤਾਂ ਉਨ੍ਹਾਂ ਦੇ ਪਰਿਵਾਰਾਂ ਨੂੰ ਮਾਰ ਦਿੱਤਾ ਜਾਵੇਗਾ ਜਾਂ ਪਰੇਸ਼ਾਨ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਇਸੇ ਨੂੰ ਧਿਆਨ ਵਿੱਚ ਰੱਖਦਿਆਂ ਪੰਜਾਬ ਸਰਕਾਰ ਨੇ ਇੱਕ ਐਪ ਬਣਾਇਆ ਹੈ ਅਤੇ ਇਹ ਐਪ ਹਰ ਪਿੰਡ ਰੱਖਿਆ ਕਮੇਟੀ ਮੈਂਬਰ ਦੇ ਫੋਨ ‘ਚ ਪਾਈ ਗਈ ਹੈ। ਉਨ੍ਹਾਂ ਕਿਹਾ ਕਿ ਹਰ ਮੈਂਬਰ ਇਸ ਇਸ ਐਪ ਰਾਹੀਂ ਜਾਣਕਾਰੀ ਦੇ ਸਕਦਾ ਹੈ, ਜਿਸਦੀ ਪਛਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ ਅਤੇ ਕਿਸੇ ਨੂੰ ਵੀ ਇਹ ਪਤਾ ਨਹੀਂ ਚੱਲੇਗਾ ਕਿ ਤੁਸੀਂ ਕੋਈ ਵੀ ਜਾਣਕਾਰੀ ਦਿੱਤੀ ਹੈ। ਉਨ੍ਹਾਂ ਕਿਹਾ ਕਿ ਡਰਨ ਦੀ ਕੋਈ ਲੋੜ ਨਹੀਂ ਹੈ ਕਿਉਂਕਿ ਬਹੁਤੀਆਂ ਪਿੰਡ ਰੱਖਿਆ ਕਮੇਟੀਆਂ ਪਹਿਲਾਂ ਹੀ ਜਾਣਕਾਰੀ ਸਾਂਝੀ ਕਰ ਰਹੀਆਂ ਹਨ, ਜੋ ਪੂਰੀ ਤਰ੍ਹਾਂ ਸੁਰੱਖਿਅਤ ਹਨ।

ਉਨ੍ਹਾਂ ਅੱਗੇ ਕਿਹਾ ਕਿ ਮੈਨੂੰ ਇਹ ਸੁਣ ਕੇ ਬਹੁਤ ਖੁਸ਼ੀ ਹੋਈ ਕਿ ਪਿੰਡ ਰੱਖਿਆ ਕਮੇਟੀ ਦੇ ਜ਼ਿਆਦਾਤਰ ਮੈਂਬਰਾਂ ਨੇ ਉਹ ਕਿਸੇ ਤੋਂ ਨਹੀਂ ਡਰਦੇ ਅਤੇ ਉਹ ਇਸ ਯੁੱਧ ਵਿੱਚ ਪੂਰੀ ਤਰ੍ਹਾਂ ਸਰਕਾਰ ਦੇ ਨਾਲ ਖੜ੍ਹੇ ਹਨ। ਉਨ੍ਹਾਂ ਕਿਹਾ ਕਿ ਹੁਣ ਪੂਰਾ ਪੰਜਾਬ ਇੱਕਜੁੱਟ ਹੋ ਰਿਹਾ ਹੈ, ਲੋਕਾਂ ਦੇ ਮਨਾਂ ਵਿੱਚੋਂ ਡਰ ਨਿਕਲ ਰਿਹਾ ਹੈ ਅਤੇ ਪਿੰਡਾਂ ਦੇ ਲੋਕ ਨਸ਼ਾ ਵੇਚਣ ਵਾਲਿਆਂ ਨੂੰ ਮੂਹਰੇ ਭਜਾ ਰਹੇ ਹਨ।

ਇਸ ਮੁਹਿੰਮ ਤਹਿਤ ਸਰਕਾਰ ਦੇ ਦੋ ਮੁੱਖ ਕੰਮਾਂ ਨੂੰ ਸਪੱਸ਼ਟ ਕਰਦਿਆਂ ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਪਹਿਲਾ ਕੰਮ ਨਸ਼ੇ ਵੇਚਣ ਵਾਲਿਆਂ ਬਾਰੇ ਜਾਣਕਾਰੀ ਪ੍ਰਦਾਨ ਕਰਨਾ ਹੈ ਤਾਂ ਜੋ ਪੁਲਿਸ ਉਨ੍ਹਾਂ ਨੂੰ ਜਲਦ ਤੋਂ ਜਲਦ ਗ੍ਰਿਫ਼ਤਾਰ ਕਰਕੇ ਜੇਲ੍ਹ ਭੇਜ ਸਕੇ ਅਤੇ ਦੂਜਾ ਕੰਮ ਇਹ ਯਕੀਨੀ ਬਣਾਉਣਾ ਹੈ ਕਿ ਪਿੰਡ ਵਿੱਚ ਜਿਹੜੇ ਲੋਕ ਨਸ਼ੇ ਦੀ ਲਤ ਦਾ ਸ਼ਿਕਾਰ ਹਨ, ਉਨ੍ਹਾਂ ਨੂੰ ਇਲਾਜ ਲਈ ਨਜ਼ਦੀਕੀ ਕੇਂਦਰ ਵਿੱਚ ਲਿਜਾਇਆ ਜਾਵੇ ਤਾਂ ਜੋ ਉਹ ਨਸ਼ੇ ਦੀ ਦਲਦਲ ‘ਚੋਂ ਬਾਹਰ ਨਿਕਲ ਸਕਣ।

ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਪਿੰਡ ਰੱਖਿਆ ਕਮੇਟੀਆਂ ਕੋਲ ਹੁਣ ਆਪਣੇ ਪਿੰਡ ਨੂੰ ਨਸ਼ਾ ਮੁਕਤ ਬਣਾਉਣ ਦੀ ਜ਼ਿੰਮੇਵਾਰੀ ਹੈ। ਇਸ ਲਈ ਜੋ ਵੀ ਕਦਮ ਚੁੱਕਣ ਦੀ ਲੋੜ ਹੈ, ਉਹ ਚੁੱਕਣ ਅਤੇ ਸਾਨੂੰ ਦੱਸਿਆ ਜਾਵੇ ਕਿ ਤੁਹਾਨੂੰ ਇਸ ਕਾਰਜ ਲਈ ਕਿਸ ਚੀਜ਼ ਦੀ ਲੋੜ ਹੈ, ਸਾਡੇ ਵੱਲੋਂ ਸਾਰੀਆਂ ਸਹੂਲਤਾਂ ਪ੍ਰਦਾਨ ਕੀਤੀਆਂ ਜਾਣਗੀਆਂ। ਤੁਹਾਨੂੰ ਜਿਸ ਵੀ ਸਰੋਤ ਅਤੇ ਮਦਦ ਦੀ ਲੋੜ ਹੈ, ਉਹ ਦਿੱਤੀ ਜਾਵੇਗੀ। ਇਸ ਲਈ ਹੁਣ ਆਪਣੇ ਆਲੇ-ਦੁਆਲੇ ਦੇ ਇਲਾਕੇ ਨੂੰ ਨਸ਼ਾ ਮੁਕਤ ਬਣਾਉਣ ਦੀ ਜ਼ਿੰਮੇਵਾਰੀ ਹੁਣ ਤੁਹਾਡੀ ਹੈ ਅਤੇ ਪੂਰੀ ਪੁਲਿਸ ਤੁਹਾਡੇ ਨਾਲ ਮੋਢਾ ਲਾ ਕੇ ਖੜ੍ਹੀ ਹੈ। ਮੁੱਖ ਮੰਤਰੀ ਸਮੇਤ ਪੂਰਾ ਪ੍ਰਸ਼ਾਸਨ ਤੁਹਾਡੇ ਨਾਲ ਖੜ੍ਹਾ ਹੈ। ਉਨ੍ਹਾਂ ਕਿਹਾ ਕਿ ਐਪ ਰਾਹੀਂ ਤੁਹਾਡੇ ਦੁਆਰਾ ਦਿੱਤੀ ਸਾਰੀ ਜਾਣਕਾਰੀ ਸਿੱਧੀ ਮੁੱਖ ਮੰਤਰੀ ਅਤੇ ਮੁੱਖ ਮੰਤਰੀ ਦਫ਼ਤਰ ਤੱਕ ਪਹੁੰਚਦੀ ਹੈ, ਜਿਸ ‘ਤੇ ਤੁਰੰਤ ਕਾਰਵਾਈ ਹੁੰਦੀ ਹੈ।

ਅਰਵਿੰਦ ਕੇਜਰੀਵਾਲ ਨੇ ਜ਼ੋਰ ਦੇ ਕੇ ਕਿਹਾ ਜੇਕਰ ਸਥਾਨਕ ਪੱਧਰ ‘ਤੇ ਕੋਈ ਵੀ ਪੁਲਿਸ ਅਧਿਕਾਰੀ ਚੰਗਾ ਕੰਮ ਕਰਦਾ ਹੈ ਤਾਂ ਉਸਨੂੰ ਇਨਾਮ ਦਿੱਤਾ ਜਾਵੇਗਾ ਅਤੇ ਜੇਕਰ ਕੋਈ ਵੀ ਪੁਲਿਸ ਅਧਿਕਾਰੀ ਨਸ਼ਾ ਵੇਚਣ ਵਾਲਿਆਂ ਨਾਲ ਮਿਲੀਭੁਗਤ ਕਰਦਾ ਪਾਇਆ ਜਾਂਦਾ ਹੈ ਤਾਂ ਉਸਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ ਅਤੇ ਉਸਦੇ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਇਨ੍ਹਾਂ ਕਮੇਟੀਆਂ ਦੇ ਵੱਧ ਤੋਂ ਵੱਧ ਵਿਸਥਾਰ ਦੀ ਅਪੀਲ ਕਰਦਿਆਂ ‘ਆਪ’ ਸੁਪਰੀਮੋ ਨੇ ਕਿਹਾ “ਹੌਲੀ-ਹੌਲੀ, ਪਿੰਡ ਰੱਖਿਆ ਕਮੇਟੀ ਦਸ ਮੈਂਬਰਾਂ ਤੱਕ ਸੀਮਤ ਨਾ ਰਹੇ ਕੇ ਇਸ ਅਧੀਨ ਪੂਰੇ ਪਿੰਡ ਨੂੰ ਸ਼ਾਮਲ ਕੀਤਾ ਜਾਵੇ। ਜੇਕਰ ਪੂਰਾ ਪਿੰਡ ਇੱਕਜੁੱਟ ਹੋ ਜਾਵੇਗਾ ਤਾਂ ਕੋਈ ਵੀ ਨਸ਼ੇ ਵੇਚਣ ਦੀ ਹਿੰਮਤ ਨਹੀਂ ਕਰੇਗਾ।

ਮੁੜ ਵਸੇਬੇ ਅਤੇ ਨੌਜਵਾਨਾਂ ਦੀ ਸ਼ਮੂਲੀਅਤ ਬਾਰੇ ਬੋਲਦਿਆਂ ਅਰਵਿੰਦ ਕੇਜਰੀਵਾਲ ਨੇ ਅੱਗੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ “ਹਰ ਪਿੰਡ ਵਿੱਚ ਖੇਡ ਮੈਦਾਨ ਬਣਾ ਰਹੇ ਹਨ। ਤੁਸੀਂ ਉੱਥੇ ਕ੍ਰਿਕਟ, ਵਾਲੀਬਾਲ ਅਤੇ ਫੁੱਟਬਾਲ ਖੇਡ ਸਕਦੇ ਹੋ, ਜਿਸ ਲਈ ਸਾਰਾ ਖੇਡ ਸਾਜ਼ੋ-ਸਮਾਨ ਪ੍ਰਦਾਨ ਕੀਤਾ ਜਾਵੇਗਾ । ਉਨ੍ਹਾਂ ਕਿਹਾ ਕਿ ਸਾਡੀ ਕੋਸ਼ਿਸ਼ ਹੈ ਕਿ  ਜੋ ਬੱਚੇ ਨਸ਼ੇ ਤੋਂ ਬਾਹਰ ਆ ਜਾਂਦੇ ਹਨ ਉਹ ਮੁੜ ਇਸ ਦਲਦਲ ਵਿੱਚ ਨਾ ਜਾਣ। ਇਸ ਲਈ ਉਨ੍ਹਾਂ ਨੂੰ ਖੇਡਾਂ ਵੱਲ ਲਿਜਾਣ ਅਤੇ ਰੋਜ਼ਗਾਰ ਲਈ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਹੁਣ ਤੱਕ 60,000 ਸਰਕਾਰੀ ਨੌਕਰੀਆਂ ਦਿੱਤੀਆਂ ਗਈਆਂ ਹਨ। ਭਗਵੰਤ ਮਾਨ ਨੇ ਬਿਨਾਂ ਰਿਸ਼ਵਤ ਅਤੇ ਬਿਨਾਂ ਸਿਫਾਰਸ਼ ਦੇ 60,000 ਸਰਕਾਰੀ ਨੌਕਰੀਆਂ ਦਿੱਤੀਆਂ ਹਨ। ਹੋਰ ਰੁਜ਼ਗਾਰ ਦੇ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਨਸ਼ਿਆਂ ਦੇ ਆਦੀ ਨੌਜਵਾਨਾਂ ਨੂੰ ਨਸ਼ਿਆਂ ‘ਚੋਂ ਬਾਹਰ ਕੱਢ ਕੇ ਅਤੇ ਖੇਡਾਂ ਵੱਲ ਸੇਧਿਤ ਕਰਕੇ ਸਮਜਾ ਦੀ ਮੁੱਖ ਧਾਰਾ ਵਿੱਚ ਲਿਆਉਣ ਲਈ ਸਰਕਾਰ ਪੂਰੀ ਤਰ੍ਹਾਂ ਯਤਨਸ਼ੀਲ ਹੈ।

ਉਨ੍ਹਾਂ ਕਿਹਾ ਕਿ ਤੁਸੀਂ ਹਰ ਪਿੰਡ ਦੇ ਹਰ ਪਰਿਵਾਰ ਕੋਲ ਪਹੁੰਚ ਕਰੋ ਅਤੇ ਉਨ੍ਹਾਂ ਨੂੰ ਦੱਸੋ ਕਿ ਪੰਜਾਬ ਨੂੰ ਨਸ਼ਿਆਂ ਵਿੱਚ ਅਕਾਲੀ ਦਲ, ਭਾਜਪਾ ਅਤੇ ਕਾਂਗਰਸ ਨੇ ਧੱਕਿਆ। ਜਦੋਂ ਇਹ ਸਰਕਾਰਾਂ ਸੱਤਾ ਵਿੱਚ ਸਨ, ਤਾਂ ਪੰਜਾਬ ਦਾ ਹਰ ਪਰਿਵਾਰ ਨਸ਼ਿਆਂ ਵਿੱਚ ਡੁੱਬ ਰਿਹਾ ਸੀ। ਉਨ੍ਹਾਂ ਨੇ ਪੰਜਾਬ ਦੀ ਜਵਾਨੀ ਨੂੰ ਤਬਾਹ ਕਰ ਦਿੱਤਾ। ਉਨ੍ਹਾਂ ਨੇ ਹਰ ਪਰਿਵਾਰ ਅਤੇ ਪੰਜਾਬ ਦੇ ਭਵਿੱਖ ਨੂੰ ਬਰਬਾਦ ਕਰ ਦਿੱਤਾ। ਤੁਹਾਨੂੰ ਹਰ ਘਰ ਵਿੱਚ ਜਾ ਕੇ ਉਨ੍ਹਾਂ ਨੂੰ ਦੱਸਣਾ ਚਾਹੀਦਾ ਹੈ ਕਿ ਗਲਤੀ ਨਾਲ ਵੀ ਇਨ੍ਹਾਂ ਪਾਰਟੀਆਂ ਨੂੰ ਵੋਟ ਨਾ ਪਾਇਓ, ਨਹੀਂ ਤਾਂ ਪੰਜਾਬ ਫਿਰ ਨਸ਼ਿਆਂ ਵਿੱਚ ਡੁੱਬ ਜਾਵੇਗਾ। ਉਨ੍ਹਾਂ ਕਿਹਾ ਕਿ ਪਹਿਲੀ ਵਾਰ, ਇੱਕ ਪਾਰਟੀ ਆਈ ਹੈ ਜੋ ਨਸ਼ਾ ਵੇਚਣ ਵਾਲਿਆਂ ਨੂੰ ਗ੍ਰਿਫ਼ਤਾਰ ਕਰ ਰਹੀ ਹੈ ਅਤੇ ਜੇਲ੍ਹ ਭੇਜ ਰਹੀ ਹੈ, ਉਨ੍ਹਾਂ ਦੇ ਘਰ ਅਤੇ ਬੰਗਲੇ ਢਾਹ ਰਹੀ ਹੈ, ਉਨ੍ਹਾਂ ਦੀਆਂ ਜਾਇਦਾਦਾਂ ਜ਼ਬਤ ਕਰ ਰਹੀ ਹੈ ਅਤੇ ਉਨ੍ਹਾਂ ਦੇ ਬੈਂਕ ਖਾਤੇ ਫ੍ਰੀਜ਼ ਕਰ ਰਹੀ ਹੈ।

ਅਰਵਿੰਦ ਕੇਜਰੀਵਾਲ ਨੇ ਕਿਹਾ, “ਸੂਬੇ ਵਿੱਚ ਪਹਿਲੀ ਵਾਰ ਅਜਿਹੀ ਸਰਕਾਰ ਆਈ ਹੈ। ਪਰਮਾਤਮਾ ਦੀ ਕਿਰਪਾ ਨਾਲ, ਅਜਿਹੀ ਸਰਕਾਰ ਆਈ ਹੈ। ਕਿਸੇ ਵੀ ਹਾਲਤ ਵਿੱਚ ਤੁਹਾਨੂੰ ਦੂਜੀਆਂ ਪਾਰਟੀਆਂ ਨੂੰ ਵੋਟ ਨਹੀਂ ਪਾਉਣੀ ਚਾਹੀਦੀ। ਇਹ ਵਿਲੇਜ ਡਿਫੈਂਸ ਕਮੇਟੀਆਂ ਦੀ ਜ਼ਿੰਮੇਵਾਰੀ ਹੈ। ਸਾਨੂੰ ਘਰ-ਘਰ ਜਾ ਕੇ ਲੋਕਾਂ ਨੂੰ ਜਾਗਰੂਕ ਕਰਨਾ ਚਾਹੀਦਾ ਹੈ। ਬਹੁਤ ਜਲਦ ਸਾਡਾ ਪੰਜਾਬ ਰੰਗਲਾ ਪੰਜਾਬ ਅਤੇ ਨਸ਼ਾ ਮੁਕਤ ਪੰਜਾਬ ਬਣ ਜਾਵੇਗਾ।”

ਇਸ ਦੌਰਾਨ, ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਪੰਜਾਬ ਵਿਰੋਧੀ ਤਾਕਤਾਂ ਨੇ ‘ਚਿੱਟਾ’ ਨੌਜਵਾਨਾਂ ਦੀਆਂ ਰਗਾਂ ਵਿੱਚ ਭਰ ਦਿੱਤਾ ਹੈ, ਜਿਸ ਕਾਰਨ ਸੂਬੇ ਅਤੇ ਲੋਕਾਂ ਦੀ ਜ਼ਿੰਦਗੀ ਵਿੱਚੋਂ ਰੰਗ ਗਾਇਬ ਹੋ ਗਏ ਹਨ। ਉਨ੍ਹਾਂ ਕਿਹਾ, “ਜਿਨ੍ਹਾਂ ਲੋਕਾਂ ਨੇ ਸੱਤਾ ਵਿੱਚ ਰਹਿੰਦੇ ਹੋਏ ਨਸ਼ਿਆਂ ਨੂੰ ਸਰਪ੍ਰਸਤੀ ਦਿੱਤੀ ਸੀ, ਉਹ ਆਪਣੀਆਂ ਸਰਕਾਰੀ ਗੱਡੀਆਂ ਰਾਹੀਂ ਸੂਬੇ ਵਿੱਚ ਨਸ਼ਿਆਂ ਦੀ ਡਿਲਵਰੀ ਕਰਦੇ ਸਨ।”

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੂਰੀ ਖੋਜ ਉਪਰੰਤ, ਸੂਬਾ ਸਰਕਾਰ ਨੇ ਇੱਕ ਬਹੁ-ਪੱਖੀ ਰਣਨੀਤੀ ਅਪਣਾਈ ਅਤੇ ‘ਯੁੱਧ ਨਸ਼ਿਆਂ ਵਿਰੁੱਧ’ ਦੇ ਹਿੱਸੇ ਵਜੋਂ ਸਪਲਾਈ ਚੇਨਾਂ ਤੋੜ ਦਿੱਤੀਆਂ ਹਨ, ਪੀੜਤਾਂ ਲਈ ਮੁੜਵਸੇਬਾ ਯਕੀਨੀ ਬਣਾਇਆ ਹੈ, ਤਸਕਰਾਂ ਦੀਆਂ  ਜਾਇਦਾਦਾਂ ਨੂੰ ਢਾਹ-ਢੇਰੀ ਕਰ ਦਿੱਤਾ ਅਤੇ ਦੋਸ਼ੀਆਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਹੈ।”

ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਨਸ਼ਾ ਤਸਕਰ ਹੁਣ ਸੂਬੇ ਵਿੱਚੋਂ ਭੱਜ ਰਹੇ ਹਨ ਕਿਉਂਕਿ ਨਸ਼ਿਆਂ ਵਿਰੁੱਧ ਇੱਕ ਲੋਕ ਲਹਿਰ ਸ਼ੁਰੂ ਹੋ ਗਈ ਹੈ ਅਤੇ ਇਸਦੇ ਸਕਾਰਾਤਮਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ, “ਅਸੀਂ ਸੂਬੇ ਨੂੰ ਰੰਗਲਾ ਪੰਜਾਬ ਬਣਾਉਣ ਲਈ ਹੀ ਅਹੁਦਾ ਸੰਭਾਲਿਆ ਹੈ ਅਤੇ ਲੋਕਾਂ ਦੇ ਸਮਰਥਨ ਨਾਲ ਇਸ ਨੇਕ ਕਾਰਜ ਲਈ ਕੋਈ ਕਸਰ ਬਾਕੀ ਨਹੀਂ ਛੱਡੀ ਜਾ ਰਹੀ।” ਵਿਰੋਧੀ ਧਿਰ ‘ਤੇ ਨਿਸ਼ਾਨਾ ਬਿਨ੍ਹਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ, “ਭਾਵੇਂ ਮੈਂ ਸਿਰਫ ਨਿਯਮਤ ਜਾਂਚ ਲਈ ਹੀ ਹਸਪਤਾਲ ਜਾਂਦਾ ਹਾਂ ਪਰ ਉਹ ਮੇਰੇ ਅਤੇ ਮੇਰੀ ਸਿਹਤ ਬਾਰੇ ਝੂਠੀਆਂ ਗੱਲਾਂ ਫੈਲਾਉਂਦੇ ਹਨ ਕਿਉਂਕਿ ਉਹ ਮੇਰੇ ਅਤੇ ਮੇਰੀ ਲੋਕ-ਪੱਖੀ ਪਹੁੰਚ ਤੋਂ ਈਰਖਾ ਕਰਦੇ ਹਨ।”

ਮੁੱਖ ਮੰਤਰੀ ਸਿਹਤ ਯੋਜਨਾ ਬਾਰੇ ਲੋਕਾਂ ਨੂੰ ਗੁੰਮਰਾਹ ਕਰਨ ਲਈ ਝੂਠੀਆਂ ਅਫਵਾਹਾਂ ਫੈਲਾਉਣ ਲਈ ਵਿਰੋਧੀ ਧਿਰ ਦੀ ਕੜੀ ਨਿੰਦਿਆਂ ਕਰਦਿਆਂ ਉਨ੍ਹਾਂ ਅੱਗੇ ਕਿਹਾ, “ਲੋਕਾਂ ਨੂੰ ਵਿਆਪਕ ਸਿਹਤ ਸੰਭਾਲ ਪ੍ਰਦਾਨ ਕਰਨ ਲਈ, ਸੂਬਾ ਸਰਕਾਰ ਨੇ ਇਹ ਯੋਜਨਾ ਸ਼ੁਰੂ ਕੀਤੀ ਹੈ, ਜੋ ਕਿ ਦੇਸ਼ ਵਿੱਚ ਆਪਣੀ ਕਿਸਮ ਦੀ ਪਹਿਲੀ ਸਿਹਤ ਯੋਜਨਾ ਹੈ। ਇਸ ਯੋਜਨਾ ਤਹਿਤ, ਪੰਜਾਬ ਦੇ ਹਰ ਪਰਿਵਾਰ ਨੂੰ 10 ਲੱਖ ਰੁਪਏ ਤੱਕ ਦਾ ਨਕਦ ਰਹਿਤ ਡਾਕਟਰੀ ਇਲਾਜ ਮੁਹੱਈਆ ਕਰਵਾਇਆ ਜਾਂਦਾ ਹੈ। ਇਹ ਬਹੁਤ ਮਾਣ ਅਤੇ ਸੰਤੁਸ਼ਟੀ ਵਾਲੀ ਗੱਲ ਹੈ ਕਿ ਪੰਜਾਬ ਇੰਨਾ ਵਿਆਪਕ ਸਿਹਤ ਸੰਭਾਲ ਕਵਰੇਜ ਪ੍ਰਦਾਨ ਕਰਨ ਵਾਲਾ ਪਹਿਲਾ ਭਾਰਤੀ ਸੂਬਾ ਬਣ ਗਿਆ ਹੈ।”

ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਸਕੀਮ ਜਨਤਾ ‘ਤੇ ਵਿੱਤੀ ਬੋਝ ਨੂੰ ਘਟਾਉਣ ਦੇ ਨਾਲ ਨਾਲ ਮਿਆਰੀ ਸਿਹਤ ਸੇਵਾਵਾਂ ਤੱਕ ਆਸਾਨ ਪਹੁੰਚ ਨੂੰ ਯਕੀਨੀ ਬਣਾਏਗੀ। ਉਨ੍ਹਾਂ ਕਿਹਾ, “ਇਸ ਇਤਿਹਾਸਕ ਕਦਮ ਦਾ ਉਦੇਸ਼ ਸੂਬੇ ਦੇ ਸਾਰੇ ਪਰਿਵਾਰਾਂ ਨੂੰ ਵਿਆਪਕ ਸਿਹਤ ਸੰਭਾਲ ਪ੍ਰਦਾਨ ਕਰਨਾ ਹੈ।” ਉਨ੍ਹਾਂ ਕਿਹਾ, “ਸਾਰੇ ਸਰਕਾਰੀ ਕਰਮਚਾਰੀ, ਪੈਨਸ਼ਨਰ ਅਤੇ ਸੂਬੇ ਦਾ ਹਰ ਨਾਗਰਿਕ ਇਸ ਸਿਹਤ ਕਾਰਡ ਲਈ ਯੋਗ ਹੈ।” ਭਗਵੰਤ ਸਿੰਘ ਮਾਨ ਨੇ ਕਿਹਾ ਕਿ ਇਸ ਪਹਿਲਕਦਮੀ ਨੇ ਉਨ੍ਹਾਂ ਪਰਿਵਾਰਾਂ ਨੂੰ ਵੱਡੀ ਰਾਹਤ ਪ੍ਰਦਾਨ ਕੀਤੀ ਹੈ ਜਿਨ੍ਹਾਂ ਨੂੰ ਬਿਮਾਰੀ ਦੀ ਸਥਿਤੀ ਵਿੱਚ ਇਲਾਜ ਲਈ ਆਪਣੀਆਂ ਜੇਬਾਂ ਵਿੱਚੋਂ ਵੱਡੀ ਰਕਮ ਖਰਚ ਕਰਨੀ ਪੈਂਦੀ ਸੀ।

ਗਲਤ ਅਫਵਾਹਾਂ ਤੋਂ ਸੁਚੇਤ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਨੇ ਕਿਹਾ, “ਕੁਝ ਪੰਜਾਬ ਵਿਰੋਧੀ ਤਾਕਤਾਂ, ਜੋ ਨਹੀਂ ਚਾਹੁੰਦੀਆਂ ਕਿ ਸੂਬੇ ਦੇ ਲੋਕ ਅਜਿਹੀਆਂ ਸਹੂਲਤਾਂ ਦਾ ਲਾਭ ਲੈਣ, ਜਾਣਬੁੱਝ ਕੇ ਇਸ ਅਹਿਮ ਯੋਜਨਾ ਬਾਰੇ ਝੂਠੀਆਂ ਅਫਵਾਹਾਂ ਫੈਲਾ ਰਹੀਆਂ ਹਨ। ਅਜਿਹੀਆਂ ਅਫਵਾਹਾਂ ਲੋਕਾਂ ਨੂੰ ਇਸ ਯੋਜਨਾ ਦਾ ਲਾਭ ਲੈਣ ਤੋਂ ਰੋਕਣ ਲਈ ਫੈਲਾਈਆਂ ਜਾ ਰਹੀਆਂ ਹਨ ਜੋ ਕਿ ਪੂਰੀ ਤਰ੍ਹਾਂ ਗੈਰ-ਵਾਜਬ ਹੈ।” ਭਗਵੰਤ ਸਿੰਘ ਮਾਨ ਨੇ ਲੋਕਾਂ ਨੂੰ ਇਨ੍ਹਾਂ ਪੰਜਾਬ ਵਿਰੋਧੀ ਤਾਕਤਾਂ ਤੋਂ ਸੁਚੇਤ ਰਹਿਣ ਲਈ ਕਿਹਾ, ਜੋ ਸੂਬੇ ਦੀ ਤਰੱਕੀ ਅਤੇ ਇਸਦੇ ਲੋਕਾਂ ਦੀ ਖੁਸ਼ਹਾਲੀ ਨੂੰ ਲੀਹੋਂ ਉਤਾਰਨ ਲਈ ਸਾਜ਼ਿਸ਼ਾਂ ਰਚ ਰਹੀਆਂ ਹਨ।

ਪੰਜਾਬ ਦੇ ਅਕਸ ਨੂੰ ਲੱਗੀ ਢਾਹ ‘ਤੇ ਦੁੱਖ ਪ੍ਰਗਟ ਕਰਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਭਾਵੇਂ ਪੰਜਾਬ ਨੇ ਕਈ ਮਹਾਨ ਖਿਡਾਰੀ, ਜਰਨੈਲ, ਸ਼ਹੀਦ ਅਤੇ ਹੋਰ ਮਹਾਨ ਸਖਸ਼ੀਅਤਾਂ ਨੂੰ ਜਨਮ ਦਿੱਤਾ ਹੈ, ਪਰ ਬਦਕਿਸਮਤੀ ਨਾਲ ਇਨ੍ਹਾਂ ਪੰਜਾਬ ਵਿਰੋਧੀ ਤਾਕਤਾਂ ਨੇ ਪੰਜਾਬੀਆਂ ਨੂੰ ਨਸ਼ੇੜੀ ਦੱਸ ਕੇ ਪੰਜਾਬ ਦੇ ਨਾਮ ‘ਤੇ ਦਾਗ ਲਗਾ ਦਿੱਤਾ ਹੈ। ਉਨ੍ਹਾਂ ਕਿਹਾ, “ਜਿਨ੍ਹਾਂ ਨੇ ਇਹ ਪਾਪ ਕਮਾਇਆ ਹੈ, ਉਨ੍ਹਾਂ ਨੂੰ ਲੋਕ ਸਜ਼ਾ ਦੇਣਗੇ।” ਉਨ੍ਹਾਂ ਅੱਗੇ ਕਿਹਾ, “ਉਹ ਆਪਣੀ ਨਾਜਾਇਜ਼ ਕਮਾਈ ਰਾਹੀਂ ਸਜ਼ਾ ਤੋਂ ਬਚ ਸਕਦੇ ਹਨ, ਪਰ ਲੋਕ ਉਨ੍ਹਾਂ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ।” ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਧਿਆਪਕਾਂ ਅਤੇ ਮਾਪਿਆਂ ਦੋਵਾਂ ਨੂੰ ਮਿਲ ਕੇ ਅਤੇ ਠੋਸ ਯਤਨ ਕਰਕੇ ਨੌਜਵਾਨ ਪੀੜ੍ਹੀ ਨੂੰ ਬਚਾਉਣ ਲਈ ਅੱਗੇ ਆਉਣਾ ਪਵੇਗਾ।

ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਦੇ ਠੋਸ ਯਤਨਾਂ ਸਦਕਾ ਸੂਬੇ ਵਿੱਚ ਪਾਸਪੋਰਟ ਪ੍ਰਾਪਤ ਕਰਨ ਵਾਲਿਆਂ ਦੀ ਗਿਣਤੀ ਘਟ ਗਈ ਹੈ ਕਿਉਂਕਿ ਪੰਜਾਬ ਸਰਕਾਰ ਸੂਬੇ ਦੇ ਨੌਜਵਾਨਾਂ ਨੂੰ ਯੋਗਤਾ ਦੇ ਆਧਾਰ ‘ਤੇ ਨੌਕਰੀਆਂ ਦੇ ਰਹੀ ਹੈ। ਉਨ੍ਹਾਂ ਕਿਹਾ, “ਸੂਬਾ ਸਰਕਾਰ ਨੇ ਪੰਜਾਬ ਭਰ ਵਿੱਚ 63,000 ਤੋਂ ਵੱਧ ਨੌਜਵਾਨਾਂ ਨੂੰ ਸਰਕਾਰੀ ਨੌਕਰੀਆਂ ਦਿੱਤੀਆਂ ਹਨ, ਜਿਸ ਕਾਰਨ ਲੋਕ ਹੁਣ ਵਿਦੇਸ਼ ਜਾਣ ਦੀਆਂ ਯੋਜਨਾਵਾਂ ਨੂੰ ਛੱਡ ਰਹੇ ਹਨ। ਜਿੱਥੇ ਸੂਬਾ ਸਰਕਾਰ ਲੋਕਾਂ ਦੀ ਭਲਾਈ ਲਈ ਅਣਥੱਕ ਮਿਹਨਤ ਕਰ ਰਹੀ ਹੈ, ਉੱਥੇ ਵਿਰੋਧੀ ਧਿਰ ਨੇ ਹਮੇਸ਼ਾ ਆਪਣੀ ਸੱਤਾ ਦੌਰਾਨ ਸਫਲ ਉੱਦਮਾਂ ਵਿੱਚ ਹਿੱਸਾ ਪਾਉਣ ਦੀ ਮੰਗ ਕੀਤੀ।”

ਵਿਰੋਧੀ ਧਿਰ ‘ਤੇ ਨਿਸ਼ਾਨਾ ਬਿਨ੍ਹਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਇਹ ਉਹ ਸ਼ੈਤਾਨ ਹਨ ਜੋ ਨਸ਼ਿਆਂ ਅਤੇ ਅਪਰਾਧੀਆਂ ਨੂੰ ਸਰਪ੍ਰਸਤੀ ਦੇ ਕੇ ਸੂਬੇ ਨੂੰ ਬਰਬਾਦ ਕਰਨਾ ਚਾਹੁੰਦੇ ਹਨ, ਜਿਸ ਕਾਰਨ ਲੋਕਾਂ ਨੇ ਉਨ੍ਹਾਂ ਨੂੰ ਸੱਤਾ ਤੋਂ ਬਾਹਰ ਦਾ ਰਾਸਤਾ ਦਿਖਾਇਆ ਹੈ। ਹੁਣ ਇਹ ਸਾਰੀਆਂ ਪੰਜਾਬ ਵਿਰੋਧੀ ਤਾਕਤਾਂ ਪੰਜਾਬ ਨੂੰ ਬਰਬਾਦ ਕਰਨ ਲਈ ਇਕਜੁੱਟ ਹੋ ਗਈਆਂ ਹਨ, ਅਤੇ ਹੁਣ ਸਮਾਂ ਆ ਗਿਆ ਹੈ ਕਿ ਪੰਜਾਬੀਆਂ ਨੂੰ ਵੀ ਇਕਜੁੱਟ ਉਨ੍ਹਾਂ ਨੂੰ ਬਾਹਰ ਦਾ ਰਸਤਾ ਦਿਖਾਉਣਾ ਚਾਹੀਦਾ ਹੈ।” ਸੂਬਾ ਸਰਕਾਰ ਦੀਆਂ ਲੋਕ-ਪੱਖੀ ਪਹਿਲਕਦਮੀਆਂ ‘ਤੇ ਚਾਨਣਾ ਪਾਉਂਦਿਆਂ ਭਗਵੰਤ ਸਿੰਘ ਮਾਨ ਨੇ ਕਿਹਾ, “ਅੱਜ ਪਾਣੀ ਸੂਬੇ ਦੇ ਕੋਨੇ ਕੋਨੇ ਤੱਕ ਪਹੁੰਚ ਰਿਹਾ ਹੈ, ਜਦੋਂ ਕਿ ਪਿਛਲੀਆਂ ਸਰਕਾਰਾਂ ਦੌਰਾਨ ਨਹਿਰੀ ਪਾਣੀ ਸਿਰਫ਼ ਅਮੀਰ ਲੋਕਾਂ ਦੇ ਖੇਤਾਂ ਵਿੱਚ ਹੀ ਜਾਂਦਾ ਸੀ।”

ਉਨ੍ਹਾਂ ਕਿਹਾ, “ਹੁਣ ਸੂਬੇ ਦੇ 90 ਫੀਸਦ ਘਰਾਂ ਨੂੰ ਮੁਫ਼ਤ ਬਿਜਲੀ ਮਿਲ ਰਹੀ ਹੈ ਅਤੇ ਕਿਸਾਨਾਂ ਨੂੰ ਵੀ ਦਿਨ ਵੇਲੇ ਬਿਜਲੀ ਪ੍ਰਦਾਨ ਕੀਤੀ ਜਾ ਰਹੀ ਹੈ, ਜਿਸ ਨਾਲ ਕਿਸਾਨਾਂ ਨੂੰ ਬਹੁਤ ਫਾਇਦਾ ਹੋਇਆ ਹੈ। ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਜਾਂ ਨਸ਼ਾ ਤਸਕਰਾਂ ਦਾ ਸਮਰਥਨ ਕਰਨ ਵਾਲਿਆਂ ਵਿਰੁੱਧ ਜ਼ੀਰੋ-ਟੌਲਰੈਂਸ ਨੀਤੀ ਅਪਣਾਈ ਗਈ ਹੈ।” ਉਨ੍ਹਾਂ ਕਿਹਾ, “ਪੰਜਾਬ ਨੂੰ ਮੁੜ ਰੰਗਲਾ ਪੰਜਾਬ ਬਣਾਉਣ ਲਈ ਆਮ ਲੋਕਾਂ ਦਾ ਸਹਿਯੋਗ ਬੇਹੱਦ ਜ਼ਰੂਰੀ ਹੈ।” ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਅਤੇ ਪੰਜਾਬੀਆਂ ਕੋਲ ਹਰ ਜੰਗ ਜਿੱਤਣ ਦਾ ਜਜ਼ਬਾ ਹੈ ਅਤੇ ਹੁਣ ਨਸ਼ਿਆਂ ਵਿਰੁੱਧ ਜੰਗ ਵੀ ਲੋਕਾਂ ਦੇ ਸਹਿਯੋਗ ਨਾਲ ਜਿੱਤੀ ਜਾਵੇਗੀ।”

ਇਸ ਮੌਕੇ ਸੀਨੀਅਰ ‘ਆਪ’ ਆਗੂ ਅਤੇ ‘ਆਪ’ ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ ਨੇ ਕਿਹਾ, “ਯੁੱਧ ਨਸ਼ਿਆਂ ਵਿਰੁੱਧ ਨੇ ਸੂਬੇ ਵਿੱਚ ਨਸ਼ਿਆਂ ਦੀ ਰੀੜ੍ਹ ਦੀ ਹੱਡੀ ਤੋੜ ਦਿੱਤੀ ਹੈ ਅਤੇ 17,000 ਨਸ਼ਾ ਤਸਕਰਾਂ ਨੂੰ ਸਲਾਖਾਂ ਪਿੱਛੇ ਸੁੱਟ ਦਿੱਤਾ ਗਿਆ ਹੈ।” ਉਨ੍ਹਾਂ ਅੱਗੇ ਕਿਹਾ, “ਯੁੱਧ ਨਸ਼ਿਆਂ ਵਿਰੁੱਧ ਦਾ ਦੂਜਾ ਪੜਾਅ ਸੂਬੇ ਵਿੱਚੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਤਾਬੂਤ ਵਿੱਚ ਆਖਰੀ ਕਿੱਲ ਵਜੋਂ ਕੰਮ ਕਰੇਗਾ ਅਤੇ ਵਿਲੇਜ ਡਿਫੈਂਸ ਕਮੇਟੀਆਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੀ ਜੰਗ ਵਿੱਚ ਬੇਹੱਦ ਅਹਿਮ ਹਨ।” ਮਨੀਸ਼ ਸਿਸੋਦੀਆ ਨੇ ਕਿਹਾ ਕਿ ਵਿਲੇਜ ਡਿਫੈਂਸ ਕਮੇਟੀਆਂ ਨੂੰ ਪੁਲਿਸ ਅਤੇ ਸਿਵਲ ਪ੍ਰਸ਼ਾਸਨ ਦੇ ਸਰਗਰਮ ਸਹਿਯੋਗ ਨਾਲ ਇਸ ਮੁਹਿੰਮ ਨੂੰ ਬਰਕਰਾਰ ਰੱਖ ਕੇ ਅਹਿਮ ਭੂਮਿਕਾ ਨਿਭਾਉਣੀ ਪਵੇਗੀ।

‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਇਸ ਇਤਿਹਾਸਕ ਪਹਿਲਕਦਮੀ ਤਹਿਤ ਲੱਖਾਂ ਲੋਕਾਂ ਨੂੰ ਪੰਜਾਬ ਨੂੰ ਨਸ਼ਾ ਮੁਕਤ ਸੂਬਾ ਬਣਾਉਣ ਦੀ ਸਹੁੰ ਚੁਕਾਈ ਗਈ।

ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ‘ਆਪ’ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਲੋਕਾਂ ਨੂੰ ਸਹੁੰ ਚੁਕਾਈ। ਇਸ ਮੌਕੇ ਕਈ ਕੈਬਨਿਟ ਮੰਤਰੀ, ਵਿਧਾਇਕ, ਸੰਸਦ ਮੈਂਬਰ ਅਤੇ ਹੋਰ ਪਤਵੰਤੇ ਵੀ ਹਾਜ਼ਰ ਸਨ।

Moga: Orders issued prohibiting arms license holders.
Moga: Orders issued prohibiting arms license holders from carrying weapons.

The prohibition orders will remain in effect until the end of the Model Code of Conduct—District Magistrate

Elections for members of the Zila Parishad and Panchayat Samiti-2025 will take place on Sunday, December 14, 2025, in compliance with the directives of the State Election Commission, Punjab.

Using the authority granted by Section 163 of the Bharatiya Nagarik Suraksha Sanhita, 2023, District Magistrate-cum-Deputy Commissioner Moga, Mr. Sagar Setia, has issued orders banning the carrying of firearms by all District Moga arms license holders. This is to uphold law and order and guarantee the district’s peaceful conclusion of the previously indicated election procedure.

From November 29, 2025, until the Model Code of Conduct is finalized, this directive will be in force.

Army soldiers, paramilitary forces, and uniformed police officers are exempt from these directives. However, election candidates’ security guards and SPOs would not be permitted to carry firearms inside voting places.

₹350 Crore Business in the Name of a Moga Laborer.
₹350 Crore Business in the Name of a Moga Laborer: Documents Seized for Free Ration; Fake Company Set Up in Ludhiana; GST Department Issues Notice.

A laborer in Moga, Punjab, received a ₹35.71 crore GST notice after a bogus firm worth ₹350 crore was registered in his name.

Crores of rupees were manipulated (misappropriated/siphoned off) when his Aadhaar card and other documents, obtained under the pretense of offering free rations during the Corona era, were used to establish a firm called “Sike International” in Ludhiana.

An investigation revealed that the company was nonexistent. The GST Department and Moga Police are currently looking into the matter after the upset family filed a police report.

The Beginning of Trapping a Poor Family in a False Business: Ajmer Singh, a Moga native, has been identified as the victim. The family claims that their extremely poor financial situation makes it impossible for them to run a business worth crores.

In order to give him free rations during the Corona period, some people stole his Aadhaar card and other documentation. These same documents were later used to create his PAN card and establish a business in his name.

The matter was suppressed prior to the first notice: Even in 2023, the family claimed to have gotten a notification of approximately ₹25 lakh. The issue was resolved after they traveled to Ludhiana to explain their circumstances. But now that the huge notice of crores has arrived once more, the whole family is in disbelief.

No Company Existence Found in Investigation: According to the GST investigation, “Sike International” was only established for a single office number, and there is currently no office there. Records reveal that between October 2022 and December 2022, a false transaction of ₹350 crore was displayed. Additionally, a claim for ₹10.50 crore in Input Tax Credit was discovered to be wholly bogus.

The issue will be thoroughly probed, according to Investigation Officer ASI Raghpal Singh.

Police began looking into the victim’s family’s complaint.

The Moga family has complained to the police. The complaint has been received, according to inquiry Officer ASI Raghpal Singh, and senior officers will be tasked with conducting a thorough inquiry.