Muktsar – Riyasat News

ਸਰਕਾਰੀ ਆਈ.ਟੀ.ਆਈ. (ਇ) ਖਿਉਵਾਲੀ ਵਿਖੇ ਲਗਾਇਆ ਗਿਆ ਅਪ੍ਰੈਂਟਸ਼ਿਪ ਮੇਲਾ
ਲੰਬੀ/ਸ੍ਰੀ ਮੁਕਤਸਰ ਸਾਹਿਬ, 11 ਮਈ:                ਡਾਇਰੈਕਟਰ ਤਕਨੀਕੀ ਸਿੱਖਿਆ ਅਤੇ ਉਦਯੋਗਿਕ ਸਿਖਲਾਈ ਵਿਭਾਗ, ਪੰਜਾਬ, ਚੰਡੀਗੜ੍ਹ ਦੇ ਦਿਸ਼ਾ-ਨਿਰਦੇਸ਼ ਅਨੁਸਾਰ ਅਤੇ ਨੈਸ਼ਨਲ ਸਕਿੱਲ ਟਰੇਨਿੰਗ ਇੰਸਟੀਚਿਊਟ ਲੁਧਿਆਣਾ ਦੀ ਰਹਿਨੁਮਾਈ ਹੇਠ ਸਰਕਾਰੀ ਆਈ.ਟੀ.ਆਈ. (ਇ) ਖਿਉਵਾਲੀ ਵਿਖੇ ਅੱਜ ਅਪ੍ਰੈਂਟਸ਼ਿਪ ਮੇਲਾ 2026 ਦਾ ਆਯੋਜਨ ਸ੍ਰੀ ਸੰਦੀਪ ਸਿੰਘ ਅਪ੍ਰੈਟਸ਼ਿਪ ਇੰਚਾਰਜ ਦੀ ਦੇਖ-ਰੇਖ ਵਿੱਚ ਸਫਲਤਾਪੂਰਵਕ ਆਯੋਜਨ ਕੀਤਾ ਗਿਆ ।

ਇਸ ਮੇਲੇ ਦੌਰਾਨ ਵੱਖ-ਵੱਖ ਨਾਮਵਰ ਕੰਪਨੀਆਂ ਵੱਲੋ ਉਮੀਦਵਾਰਾ ਦੇ ਇੰਟਰਵਿਊ ਲਏ ਗਏ। ਇਸ ਮੌਕੇ ਕੁੱਲ 150 ਉਮੀਦਵਾਰਾਂ ਵੱਲੋ ਰਜ਼ਿਸਟ੍ਰੇਸ਼ਨ ਕਰਵਾਈ ਗਈ, ਜਿਨ੍ਹਾਂ ਵਿੱਚੋਂ 52 ਉਮੀਦਵਾਰਾ ਨੂੰ ਵੱਖ-ਵੱਖ ਕੰਪਨੀਆਂ ਵੱਲੋਂ ਅਪ੍ਰੈਟਸ਼ਿਪ ਲਈ ਚੁਣਿਆ ਗਿਆ। ਅਪ੍ਰੈਟਸ਼ਿਪ ਮੇਲੇ ਨੇ ਉਮੀਦਵਾਰਾਂ ਨੂੰ ਉਦਯੋਗਿਕ ਨੁਮਾਇੰਦਿਆਂ ਨਾਲ ਸਿੱਧੀ ਗੱਲਬਾਤ ਕਰਨ ਅਤੇ ਕੌਸ਼ਲ ਅਧਾਰਿਤ ਰੋਜ਼ਗਾਰ ਦੇ ਮੌਕਿਆਂ ਬਾਰੇ ਜਾਣਕਾਰੀ ਪ੍ਰਾਪਤ ਕਰਨ ਲਈ ਇੱਕ ਵਧੀਆ ਮੰਚ ਪ੍ਰਦਾਨ ਕੀਤਾ।

ਇਸ ਮੌਕੇ ਵੱਖ-ਵੱਖ ਅਧਿਕਾਰੀ ਅਤੇ ਭਾਗ ਲੈਣ ਵਾਲੀਆਂ ਕੰਪਨੀਆਂ ਦੇ ਪ੍ਰਤੀਨਿਧੀ ਵੀ ਮੌਜੂਦ ਸਨ । ਇਨ੍ਹਾਂ ਤੋ ਇਲਾਵਾ ਇਸ ਪ੍ਰੋਗਰਾਮ ਨੂੰ ਸਫਲ ਬਣਾਉਣ ਵਿੱਚ ਸੰਸਥਾ ਦੇ ਸਟਾਫ ਅਤੇ ਸਿਖਿਆਰਥੀਆਂ ਵੱਲੋਂ ਵਿਸ਼ੇਸ਼ ਸਹਿਯੋਗ ਦਿੱਤਾ ਗਿਆ, ਪ੍ਰੋਗਰਾਮ ਦੇ ਅੰਤ ਵਿੱਚ ਆਏ ਹੋਏ ਕੰਪਨੀ ਦੇ ਨੁਮਾਇੰਦਿਆਂ ਦਾ ਪ੍ਰਿੰਸੀਪਲ ਅਤੇ ਸਮੂਹ ਸਟਾਫ ਵੱਲੋਂ ਧੰਨਵਾਦ ਕੀਤਾ ਗਿਆ । ਸਰਕਾਰੀ ਉਦਯੋਗਿਕ ਸਿਖਲਾਈ ਸੰਸਥਾ (ਇ:) ਖਿਉਵਾਲੀ ਦੇ ਪ੍ਰਿੰਸੀਪਲ ਸ੍ਰੀਮਤੀ ਪੁਨੀਤਾ ਗੋਇਲ  ਵੱਲੋਂ ਭਵਿੱਖ ਵਿੱਚ ਵੀ ਇਸ ਤਰ੍ਹਾਂ ਦੇ ਰੋਜਗਾਰ ਮੇਲੇ ਕਰਵਾਉਣ ਲਈ ਵਚਨਬੱਧਤਾ ਜਤਾਈ ਗਈ ਤਾਂ ਜੋ ਨੌਜਵਾਨਾਂ ਲਈ ਕੌਸ਼ਲ ਵਿਕਾਸ ਅਤੇ ਰੋਜਗਾਰ ਦੇ ਹੋਰ ਮੌਕੇ ਉਪਲੱਬਧ ਕਰਵਾਏ ਜਾ ਸਕਣ ।

ਪਿੰਡ ਰਹੂੜਿਆਂਵਾਲੀ ਵਿਖੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ
ਸ੍ਰੀ ਮੁਕਤਸਰ ਸਾਹਿਬ, 7 ਮਈ-ਮੁੱਖ ਖੇਤੀਬਾੜੀ ਅਫਸਰ ਸ੍ਰੀ ਮੁਕਤਸਰ ਸਾਹਿਬ ਡਾ. ਜਗਸੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾ ਅਤੇ ਸਹਾਇਕ ਪੌਦਾ ਸੁਰੱਖਿਆ ਅਫਸਰ, ਸ੍ਰੀ ਮੁਕਤਸਰ ਸਾਹਿਬ ਡਾ. ਰਾਜਵਿੰਦਰ ਸਿੰਘ ਦੀ ਅਗਵਾਹੀ ਹੇਠ ਬਲਾਕ ਸ਼੍ਰੀ ਮੁਕਤਸਰ ਸਾਹਿਬ ਅਧੀਨ ਪੈਂਦੇ ਪਿੰਡ ਰਹੂੜਿਆਂਵਾਲੀ ਵਿਖੇ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ I

ਡਾ. ਹਰਮਨਦੀਪ ਸਿੰਘ ਏ.ਡੀ.ਓ. ਸਰਕਲ ਬਧਾਈ ਨੇ ਕੈਂਪ ਦੌਰਾਨ ਮੰਚ ਦਾ ਸੰਚਾਲਨ ਕੀਤਾ ਅਤੇ ਕਿਸਾਨਾਂ ਨੂੰ ਧਰਤੀ ਮਾਤਾ ਬਚਾਓ ਅਭਿਆਨ ਤਹਿਤ ਮਿੱਟੀ ਪਾਣੀ ਪਰਖ ਦੀ ਮਹੱਤਤਾ ਬਾਰੇ ਜਾਣਕਾਰੀ ਦਿੱਤੀ ਅਤੇ ਕਿਹਾ ਕਿ ਇਹ ਸਮਾਂ ਮਿੱਟੀ ਅਤੇ ਪਾਣੀ ਪਰਖ ਕਰਵਾਉਣ ਲਈ ਬਿਲਕੁਲ ਢੁਕਵਾਂ ਹੈ ਤਾਂ ਜੋ ਰਸਾਇਣਿਕ ਖਾਦਾਂ ਤੇ ਹੋ ਰਹੇ ਖਰਚੇ ਨੂੰ ਘਟਾਇਆ ਜਾ ਸਕੇ ਅਤੇ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਇਆ ਜਾ ਸਕੇ I

ਡਾ. ਵਿਵੇਕ ਕੁਮਾਰ ਸਹਾਇਕ ਪ੍ਰੋਫੈਸਰ ਕ੍ਰਿਸ਼ੀ ਵਿਗਿਆਨ ਕੇਂਦਰ ਗੋਨੇਆਣਾ ਨੇ ਕਿਸਾਨਾਂ ਨੂੰ ਨਰਮੇਂ ਅਤੇ ਝੋਨੇ ਦੀ ਸਿੱਧੀ ਬਿਜਾਈ ਦੀ ਸੁਚੱਜੀ ਕਾਸ਼ਤ ਸੰਬੰਧੀ ਜਾਣਕਾਰੀ ਦਿੱਤੀ I ਡਾ. ਗੁਰਵਿੰਦਰ ਸਿੰਘ ਸਹਾਇਕ ਪ੍ਰੋਫੈਸਰ ਕ੍ਰਿਸ਼ੀ ਵਿਗਿਆਨ ਕੇਂਦਰ ਗੋਨੇਆਣਾ ਨੇ ਸਾਉਣੀ ਦੀਆਂ ਫਸਲਾਂ ਵਿਚ ਖਾਦਾਂ ਦੀ ਸੁਚੱਜੀ ਵਰਤੋਂ ਸੰਬੰਧੀ ਆਪਣੇ ਵਿਚਾਰ ਕਿਸਾਨਾਂ ਨਾਲ ਸਾਂਝੇ ਕੀਤੇ। ਸ਼੍ਰੀ ਰਾਜਿੰਦਰ ਕੁਮਾਰ, ਸਹਾਇਕ ਖੇਤੀਬਾੜੀ ਇੰਜੀਨਿਅਰ, ਗ੍ਰੇਡ ਨੇ ਵਿਭਾਗ ਵਿਚ ਖੇਤੀਬਾੜੀ ਸੰਦਾਂ ਤੇ ਸਬਸਿਡੀ ਸੰਬੰਧੀ ਚੱਲ ਰਹੀਆਂ ਸਕੀਮਾਂ ਜਿਵੇਂ ਕਿ ਸੀਆਰਐਮ, ਸਮੈਮ ਅਤੇ  ਸੀਡੀਪੀ ਦੀ ਜਾਣਕਾਰੀ ਦਿੱਤੀ ਅਤੇ ਕਿਸਾਨਾਂ ਨੂੰ ਕਣਕ ਦੇ ਨਾੜ ਨੂੰ ਅੱਗ ਨਾ ਲਗਾਉਣ ਲਈ ਪ੍ਰੇਰਿਤ ਕੀਤਾ I

ਕੈਂਪ ਵਿਚ ਉਚੇਚੇ ਤੌਰ ਤੇ ਪਹੁੰਚੇ ਜ਼ਿਲ੍ਹੇ ਦੇ ਮੁੱਖ ਖੇਤੀਬਾੜੀ ਅਫਸਰ ਡਾ. ਜਗਸੀਰ ਸਿੰਘ ਨੇ ਕਿਸਾਨਾਂ ਨਾਲ ਨਰਮੇਂ ਦੀ ਗੁਲਾਬੀ ਸੁੰਡੀ ਦੀ ਰੋਕਥਾਮ ਸੰਬੰਧੀ, ਫਾਰਮਰ ਰਜਿਸਟਰੀ, ਪੰਜਾਬ ਸਰਕਾਰ ਵੱਲੋਂ ਵਿਭਾਗ ਵਿਚ ਚੱਲ ਰਹੀਆਂ ਵੱਖ ਵੱਖ ਸਕੀਮਾਂ ਜਿਵੇ ਕਿ ਨਰਮੇਂ ਬੀਜ ਤੇ 33 ਪ੍ਰਤੀਸ਼ਤ ਸਬਸਿਡੀ, ਜੰਤਰ ਬੀਜ ਸਬਸਿਡੀ, ਝੋਨੇ ਦੀ ਸਿੱਧੀ ਬਿਜਾਈ ਲਈ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਆਦਿ ਦੀ ਜਾਣਕਾਰੀ ਕਿਸਾਨਾਂ ਨਾਲ ਸਾਂਝੀ ਕੀਤੀ I

ਇਸ ਟਰੇਨਿੰਗ ਦਾ ਸਾਰਾ ਪ੍ਰਬੰਧ ਸ਼੍ਰੀ ਸਵਰਨਜੀਤ ਸਿੰਘ, ਅਸਿਸਟੈਂਟ ਟੈਕਨੋਲੋਜੀ ਮੈਨੇਜਰ (ਆਤਮਾ) ਅਤੇ ਸ਼੍ਰੀ ਦੀਪਇੰਦਰ ਸਿੰਘ, ਸੇਵਦਾਰ ਵੱਲੋਂ ਕੀਤਾ ਗਿਆ । ਇਸ ਮੌਕੇ ਪਿੰਡ ਦੇ ਮੌਜੂਦਾ ਸਰਪੰਚ ਸ਼੍ਰੀ ਜੱਸਲ ਸਿੰਘ ਅਤੇ ਹੋਰ ਕਿਸਾਨ ਹਾਜ਼ਰ ਸਨ l

ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਪਿੰਡ ਰੋੜਾਵਾਲੀ ਵਿਖੇ 51 ਲੱਖ ਰੁਪਏ ਦੀ ਲਾਗਤ ਨਾਲ ਬਣੇ ਖੇਡ ਮੈਦਾਨ ਦਾ ਕੀਤਾ ਉਦਘਾਟਨ
ਲੰਬੀ/ਸ੍ਰੀ ਮੁਕਤਸਰ ਸਾਹਿਬ, 4 ਮਈ-          ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਅਤੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਦੇ ਉਦੇਸ਼ ਤਹਿਤ ਹਲਕਾ ਲੰਬੀ ਦੇ ਪਿੰਡ ਰੋੜਾਵਾਲੀ ਵਿਖੇ ਕਰੀਬ 51 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਖੇਡ ਮੈਦਾਨ ਦਾ ਉਦਘਾਟਨ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਵੱਲੋਂ ਕੀਤਾ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ ਕੈਬਨਿਟ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਲੰਬੀ ਹਲਕੇ ਵਿਚ 13.50 ਕਰੋੜ ਰੁਪਏ ਦੀ ਲਾਗਤ ਨਾਲ  39 ਖੇਡ ਮੈਦਾਨ ਤਿਆਰ ਹੋ ਰਹੇ ਹਨ ਜਿਨਾਂ ਦਾ ਉਦਘਾਟਨ ਜਲਦ ਹੀ ਕੀਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਿੰਡਾਂ ਵਿੱਚ ਖੇਡਾਂ ਨੂੰ ਉਤਸ਼ਾਹਿਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਖੇਡ ਮੈਦਾਨਾਂ ਦੇ ਵਿਕਾਸ ਨਾਲ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਦੀ ਊਰਜਾ ਨੂੰ ਸਕਾਰਾਤਮਕ ਦਿਸ਼ਾ ਵੱਲ ਲਿਜਾਣ ਵਿੱਚ ਮਦਦ ਮਿਲੇਗੀ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਵਿੱਚ ਬੁਨਿਆਦੀ ਸਹੂਲਤਾਂ ਦੇ ਵਿਕਾਸ ਲਈ ਵੱਡੇ ਪੱਧਰ ’ਤੇ ਕੰਮ ਕਰਵਾਏ ਜਾ ਰਹੇ ਹਨ ਅਤੇ ਲੋਕਾਂ ਦੀਆਂ ਲੋੜਾਂ ਨੂੰ ਪਹਿਲ ਦੇ ਆਧਾਰ ’ਤੇ ਪੂਰਾ ਕੀਤਾ ਜਾ ਰਿਹਾ ਹੈ। ਉਨ੍ਹਾਂ ਪਿੰਡ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਨੌਜਵਾਨਾਂ ਨੂੰ ਖੇਡਾਂ ਅਤੇ ਸਿਹਤਮੰਦ ਗਤੀਵਿਧੀਆਂ ਨਾਲ ਜੋੜਨ ਲਈ ਸਹਿਯੋਗ ਦੇਣ।

ਇਸ ਮੌਕੇ ਕੈਬਨਿਟ ਮੰਤਰੀ ਵਲੋਂ ਖਿਡਾਰੀਆਂ ਨੂੰ ਖੇਡ ਕਿੱਟਾਂ ਵੀ ਵੰਡੀਆਂ ਗਈਆਂ ਅਤੇ ਪਿੰਡ ਵਾਸੀਆਂ ਵੱਲੋਂ ਕੈਬਨਿਟ ਮੰਤਰੀ ਦਾ ਧੰਨਵਾਦ ਕੀਤਾ ਗਿਆ।

ਇਸ ਮੌਕੇ ਐਸ.ਡੀ.ਐੱਮ. ਮਲੋਟ ਸ਼੍ਰੀ ਪੰਕਜ ਕੁਮਾਰ, ਡਿਪਟੀ ਡਾਇਰੈਕਟਰ ਪਸ਼ੂ ਪਾਲਣ ਵਿਭਾਗ ਗੁਰਦਿੱਤ ਸਿੰਘ, ਜ਼ਿਲ੍ਹਾ ਖੇਡ ਅਫਸਰ ਅਨਿੰਦਰਵੀਰ ਕੌਰ, ਬੀਡੀਪੀਓ ਰਾਕੇਸ਼ ਬਿਸ਼ਨੋਈ, ਗੁਰਬਾਜ ਸਿੰਘ ਪੀ.ਏ., ਗੁਰਬਾਜ ਸਿੰਘ ਵਣਵਾਲਾ, ਖੁਸ਼ਬੀਰ ਸਿੰਘ ਜ਼ਿਲ੍ਹਾ ਯੂਧ ਪ੍ਰਧਾਨ, ਕਰਮਬੀਰ ਸਿੰਘ ਸੰਨੀ ਲੁਹਾਰਾ, ਕਾਲਾ ਸਰਪੰਚ ਭੀਟੀਵਾਲਾ, ਹਰਦੀਪ ਸਿੰਘ ਸਹਿਣਾਖੇੜਾ,  ਪਰਮਿੰਦਰ ਸਿੰਘ ਕੁਲਾਰ ਮੈਂਬਰ ਬਲਾਕ ਸੰਮਤੀ, ਪਰਮਭਾਗੂ, ਰਾਜ ਬਹਾਦਰ ਸਰਪੰਚ ਰੋੜਾਵਾਲੀ, ਅਰਸ਼ਦੀਪ ਸਿੰਘ ਧਾਲੀਵਾਲ, ਬਲਵਿੰਦਰ ਸਿੰਘ ਕਾਕੂ ਸਰਪੰਚ ਤਰਮਾਲਾ, ਕਰਨ ਗਿੱਲ ਤਰਮਾਲਾ, ਮਨਦੀਪ ਸਿੰਘ ਗਿੱਲ ਤਰਮਾਲਾ, ਹਰਦੀਪ ਸਿੰਘ ਰਾਜਪਾਲ, ਵਿਨੀ ਬਰਾੜ, ਹਰਚਰਨ ਬਰਾੜ ਫੱਤਾਖੇੜਾ, ਤੇਜਾ ਸਿੰਘ ਭੀਟੀਵਾਲਾ, ਸ਼ਿਵਰਾਜ ਸਿੰਘ ਮਿੱਠੜੀ, ਬਲਬੀਰ ਸਿੰਘ ਮਹਿਣਾ, ਰਸ਼ਪਾਲ ਸਿੰਘ ਚੇਅਰਮੈਨ, ਜਗਸੀਰ ਸਿੰਘ ਪੰਜਾਵਾ, ਮੀਡੀਆ ਆਡਵਾਈਜ਼ਰ ਮੋਹਿਤ ਸੋਨੀ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪਿੰਡਾਂ ਦੇ ਪੰਚ, ਸਰਪੰਚ ਅਤੇ ਪਿੰਡ ਵਾਸੀ ਹਾਜ਼ਰ ਸਨ।

ਖੇਤੀਬਾੜੀ ਯੂਨੀਵਰਸਿਟੀ ਦੀਆਂ ਸ਼ਿਫਾਰਸ਼ਾਂ ਅਨੁਸਾਰ ਕੀਤੀ ਜਾਵੇ ਫਸਲਾਂ ਦੀ ਕਾਸ਼ਤ:ਖੁੱਡੀਆਂ
ਸ੍ਰੀ ਮੁਕਤਸਰ ਸਾਹਿਬ, 2 ਮਈ :   ਕਿਸਾਨਾਂ ਨੂੰ ਸਾਉਣੀ ਦੀਆਂ ਫਸਲਾਂ ਅਤੇ ਫਸਲੀ ਵਿਭਿੰਨਤਾ ਸਬੰਧੀ ਤਕਨੀਕੀ ਜਾਣਕਾਰੀ ਦੇਣ ਲਈ ਅੱਜ ਜ਼ਿਲ੍ਹਾ ਪੱਧਰ ਦਾ ਕਿਸਾਨ ਸਿਖਲਾਈ ਕੈਂਪ ਸ੍ਰੀ  ਮੁਕਤਸਰ ਸਾਹਿਬ ਵਿਖੇ ਲਗਾਇਆ ਗਿਆ। ਇਸ ਕੈਂਪ ਦੀ ਪ੍ਰਧਾਨਗੀ  ਸ. ਗੁਰਮੀਤ ਸਿੰਘ ਖੁੱਡੀਆਂ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਮੰਤਰੀ ਪੰਜਾਬ ਨੇ ਕੀਤੀ।
ਇਸ ਮੌਕੇ ਕੈਬਨਿਟ ਮੰਤਰੀ ਸ. ਖੁੱਡੀਆਂ ਨੇ ਕਿਹਾ ਕਿ ਖੇਤੀਬਾੜੀ ਵਿੱਚ ਵਿਭਿੰਨਤਾ ਲਿਆਉਣ ਲਈ ਰਿਵਾਇਤੀ ਫਸਲਾਂ ਨੂੰ ਛੱਡ ਕੇ ਖੇਤੀਬਾੜੀ ਧੰਦੇ ਨਾਲ ਜੁੜੇ ਸਹਾਇਕ ਧੰਦਿਆਂ ਨੂੰ ਅਪਨਾਉਣਾ ਚਾਹੀਦਾ ਹੈ। ਉਹਨਾਂ ਕਿਹਾ ਕਿ ਕਿਸਾਨ ਦਾਲਾਂ, ਸਬਜ਼ੀਆਂ, ਫ਼ਲਾਂ, ਬਾਗਬਾਨੀ, ਅਤੇ ਚੰਗੀਆਂ ਨਸਲਾਂ ਦੇ ਪਸ਼ੂ ਪਾਲਣ ਵਰਗੇ ਸਹਾਇਕ ਧੰਦੇ ਅਪਣਾ ਕੇ ਆਪਣੀ ਆਮਦਨ ਵਿੱਚ ਵਾਧਾ ਕਰ ਸਕਦੇ ਹਨ।
ਉਹਨਾਂ ਕਿਹਾ ਕਿ ਸ. ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਵੱਲੋਂ ਕਿਸਾਨ ਦੇ ਹਰ ਖੇਤ ਤੱਕ ਪਾਣੀ ਪਹੁੰਚਾਉਣ ਦੇ ਵਾਅਦੇ ਨੂੰ ਪੂਰਾ ਕੀਤਾ ਜਾ ਰਿਹਾ ਹੈ ਅਤੇ ਨਹਿਰਾਂ ਦਾ ਨਵੀਨੀਕਰਨ ਕਰਕੇ ਟੇਲਾ ਤੇ ਪੈਂਦੇ ਖੇਤਾਂ ਤੱਕ ਪਾਣੀ ਪਹੁੰਚਾਇਆ ਗਿਆ ਹੈ।
ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਪਾਣੀ ਦੇ ਡਿੱਗ ਰਹੇ ਪੱਧਰ ਨੂੰ ਬਚਾਉਣ ਲਈ ਸਿੱਧੀ ਝੋਨੇ ਦੀ ਬਿਜਾਈ ਕਰਨੀ ਚਾਹੀਦੀ ਹੈ ਅਤੇ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 1500 ਰੁਪਏ ਪ੍ਰਤੀ ਏਕੜ ਦੇ ਹਿਸਾਬ ਨਾਲ ਸਬਸਿਡੀ ਦਿੱਤੀ ਜਾ ਰਹੀ ਹੈ ਅਤੇ ਪੰਜਾਬ ਸਰਕਾਰ ਵਲੋਂ ਪਿਛਲੇ ਸਾਲ ਸਿੱਧੀ ਬਿਜਾਈ ਕਰਨ ਵਾਲੇ ਕਿਸਾਨਾਂ ਨੂੰ 30 ਕਰੋੜ ਰੁਪਏ ਦੀ ਰਕਮ ਉਹਨਾਂ ਦੇ ਬੈਂਕ ਖਾਤਿਆਂ ਰਾਹੀਂ ਟਰਾਂਸਫਰ ਕੀਤੀ ਗਈ ਹੈ।
ਉਹਨਾਂ ਅਪੀਲ ਕੀਤੀ ਕਿ ਸਾਨੂੰ ਰਸਾਇਣਕ ਖਾਦਾਂ ਦੀ ਬਿਜਾਏ ਆਰਗੈਨਿਕ ਖਾਦਾਂ ਦੀ ਵਰਤੋਂ ਕਰਨੀ ਚਾਹੀਦੀ ਹੈ ਅਤੇ ਜਲਦੀ ਹੀ ਉਹਨਾਂ ਨੂੰ ਜੰਤਰ ਦਾ ਬੀਜ ਹਰੀ ਖਾਦ ਲਈ ਉਪਲਬੱਧ ਕਰਵਾਇਆ ਜਾਵੇਗਾ।
ਉਹਨਾਂ ਇਹ ਵੀ ਅਪੀਲ ਕੀਤੀ ਕਿ ਵਾਤਾਵਰਣ ਨੂੰ ਬਚਾਉਣ ਲਈ ਕਣਕ ਦੇ ਨਾੜ ਅਤੇ ਝੋਨੇ ਦੀ ਪਾਰਲੀ ਨੂੰ ਅੱਗ ਨਹੀਂ ਲਾਉਣਾ ਚਾਹੀਦਾ ।
ਇਸ ਮੌਕੇ ਤੇ ਵਿਭਾਗ ਦੇ ਜਾਇੰਟ ਡਾਇਰੈਕਟਰ ਡਾ. ਕਰਨਜੀਤ ਸਿੰਘ ਗਿੱਲ ਨੇ ਵਿਭਾਗ ਵਲੋਂ ਚਲਾਈਆਂ ਜਾ ਰਹੀਆਂ ਭਲਾਈ ਸਕੀਮਾਂ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ।ਉਹਨਾਂ ਕਿਸਾਨ ਨੂੰ ਅਪੀਲ ਕਰਦਿਆਂ ਕਿਹਾ ਕਿ ਜੇਕਰ ਫ਼ਸਲਾਂ ਨੂੰ ਕਿਸੇ ਵੀ ਤਰ੍ਹਾਂ ਦੀ ਬਿਮਾਰੀਆਂ ਪੈਂਦੀਆਂ ਹਨ ਤਾਂ ਉਹ ਇਸ ਸਬੰਧੀ ਖੇਤੀਬਾੜੀ ਵਿਭਾਗ ਦੇ ਮਾਹਿਰਾਂ, ਸਾਇੰਸਦਾਨਾਂ ਨਾਲ ਜ਼ਰੂਰ ਰਾਬਤਾ ਕਾਇਮ ਕਰਨ ਅਤੇ ਖੇਤੀਬਾੜੀ ਯੂਨੀਵਰਸਿਟੀ ਦੀਆਂ ਸ਼ਿਫਾਰਸ਼ਾਂ ਅਨੁਸਾਰ ਫਸਲਾਂ ਦੀ ਕਾਸ਼ਤ ਕੀਤੀ ਜਾਵੇ।  ਕਿਸਾਨਾਂ ਨੂੰ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਲਗਾਏ ਜਾ ਰਹੇ ਕਿਸਾਨ ਸਿਖਲਾਈ ਕੈਂਪਾਂ ਵਿੱਚ ਜ਼ਰੂਰ ਸ਼ਿਰਕਤ ਕਰਨ ਤਾਂ ਜੋ ਉਹਨਾਂ ਨੂੰ ਨਵੀਆਂ ਤਕਨੀਕਾਂ ਸਬੰਧੀ ਜਾਣਕਾਰੀ ਪ੍ਰਾਪਤ ਹੋ ਸਕੇ।
ਇਸ ਮੌਕੇ ਡਾ: ਜਗਸੀਰ ਸਿੰਘ ਮੁੱਖ ਖੇਤੀਬਾੜੀ ਅਫਸਰ, ਨੇ ਦੱਸਿਆ ਕਿ ਜੇਕਰ ਉਹਨਾਂ ਨੂੰ ਕਿਸੇ ਵੀ ਤਰ੍ਹਾਂ ਦੀ ਖੇਤੀਬਾੜੀ ਨਾਲ ਸਬੰਧਿਤ ਕੋਈ ਪ੍ਰੇਸ਼ਾਨੀ ਪੇਸ਼ ਆਉਂਦੀ ਹੈ ਤਾਂ ਕਿਸਾਨ ਖੇਤੀਬਾੜੀ ਵਿਭਾਗ ਦੇ ਦਫਤਰ ਨਾਲ ਰਾਬਤਾ ਕਾਇਮ ਕਰ ਸਕਦੇ ਹਨ।
ਇਸ ਮੌਕੇ ਖੇਤੀਬਾੜੀ ਵਿਭਾਗ ਨਾਲ ਸਬੰਧਤ ਸਰਕਾਰੀ, ਅਰਧ ਸਰਕਾਰੀ ਅਤੇ ਪ੍ਰਾਈਵੇਟ ਸਟਾਲਾਂ ਦਾ ਆਯੋਜਨ ਕੀਤਾ ਗਿਆ
ਇਸ ਮੌਕੇ ਸ੍ਰੀ ਡੈਵੀ ਗੋਇਲ ਵਧੀਕ ਡਿਪਟੀ ਕਮਿਸ਼ਨਰ ਜਨਰਲ, ਸ੍ਰੀ ਗੁਰਕਿਰਨਦੀਪ ਸਿੰਘ ਸਿੱਧੂ ਉਪ ਮੰਡਲ ਮੈਜਿਸਟਰੇਟ  ਸ੍ਰੀ ਮੁਕਤਸਰ ਸਾਹਿਬ ਸਾਹਿਬ, ਸ੍ਰੀ ਜਸ਼ਨ ਬਰਾੜ ਚੇਅਰਮੈਨ ਮਾਰਕੀਟ ਕਮੇਟੀ ਮਲੋਟ, ਸ੍ਰੀ ਸੁਰਜੀਤ ਸਿੰਘ ਚੇਅਰਮੈਨ ਮਾਰਕੀਟ ਕਮੇਟੀ, ਸੀਨੀਅਰ ਆਪ ਆਗੂ ਗੁਰਬਾਜ ਸਿੰਘ, ਅਭੈ ਸਿੰਘ ਢਿਲੋਂ, ਬਿਕਰਮ ਸਿੰਘ ਬਰਾੜ, ਸੁਖਜਿੰਦਰ ਸਿੰਘ ਬਰਾੜ ਪ੍ਰਧਾਨ ਟਰੱਕ ਯੂਨੀਅਨ,
ਡਿਪਟੀ ਡਾਇਰੈਕਟਰ ਪਸ਼ੂ ਪਾਲਣ ਡਾ. ਗੁਰਦਿੱਤ ਸਿੰਘ, ਡਾ. ਮੰਗਲ ਸੈਨ ਏਡੀਓ ਬਲਾਕ ਮਲੋਟ, ਇੰਜੀਨੀਅਰ ਰਾਜੇਂਦਰ ਕੁਮਾਰ,   ਡਾ. ਸੁਖਚੈਨ ਸਿੰਘ ਏਡੀਓ ਬਲਾਕ ਲੰਬੀ, ਡਾ. ਰਾਜਵਿੰਦਰ ਸਿੰਘ ਬਲਾਕ ਅਫਸਰ, ਡਾ. ਜਗਮੋਹਨ ਸਿੰਘ ਬਲਾਕ ਅਫਸਰ ਗਿੱਦੜਬਾਹਾ,  ਡਾ. ਸੁਖਜਿੰਦਰ ਸਿੰਘ ਸਹਾਇਕ ਪ੍ਰੋਫੈਸਰ ਕੇਵੀਕੇ , ਡਾ. ਮਨਮੀਤ ਕੌਰ ਏਡੀਓ, ਡਾ.  ਜਗਦੀਪ ਸਿੰਘ ਬਾਗਬਾਣੀ , ਸ੍ਰੀ  ਗੋਬਿੰਦ ਸਿੰਘ ਪੰਜਾਬ ਐਗਰੋ, ਡਾ. ਜੋਬਨਦੀਪ ਸਿੰਘ ਏਡੀਓ, ਡਾ. ਕੁਲਦੀਪ ਸਿੰਘ ਮਰਖਾਈ, ਸ੍ਰੀ  ਮਨਪ੍ਰੀਤ ਸਿੰਘ ਡਿਪਟੀ ਰੇਜ ਅਫਸਰ ,  ਕੁਲਦੀਪ ਸਿੰਘ ਮਰਖਾਈ, ਸਵਰਨ  ਸਿੰਘ ਤੋਂ ਇਲਾਵਾ ਵੱਖ—ਵੱਖ ਵਿਭਾਗਾਂ ਦੇ ਅਧਿਕਾਰੀ ਅਤੇ ਕਿਸਾਨ ਅਤੇ ਪਤਵੰਤੇ ਵਿਅਕਤੀ ਮੌਜੂਦ ਸਨ।
ਇਸ ਕੈਂਪ ਦਾ ਸਮੁੱਚਾ ਪ੍ਰਬੰਧਾ ਆਤਮਾ ਸਕੀਮ ਅਧੀਨ ਡਾ.ਕਰਨਜੀਤ ਸਿੰਘ ਪ੍ਰੋਜੈਕਟ ਡਾਇਰੈਕਟਰ,ਡਾ.ਸੁਖਜਿੰਦਰ ਸਿੰਘ ਅਤੇ ਡਾ.ਜਸ਼ਨਪ੍ਰੀਤ ਸਿੰਘ ਬਰਾੜ ਨੇ ਕੀਤਾ

ਖਰੀਦ ਏਜੰਸੀਆ ਵਲੋਂ 1240.55 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ —— ਡਿਪਟੀ ਕਮਿਸ਼ਨਰ
ਸ੍ਰੀ ਮੁਕਤਸਰ ਸਾਹਿਬ  28 ਅਪ੍ਰੈਲ-                             ਸ੍ਰੀ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ
ਨੇ ਜਾਣਕਾਰੀ ਦਿੰਦਿਆ ਦੱਸਿਆ ਕਿ ਜ਼ਿਲ੍ਹੇ ਦੀਆ ਵੱਖ ਵੱਖ ਖਰੀਦ ਏਜੰਸੀਆ ਵਲੋਂ ਹੁਣ ਤੱਕ 575620 ਮੀਟਰਕ ਟਨ ਦੀ ਕਣਕ ਦੀ ਖਰੀਦ ਕੀਤੀ ਗਈ ਹੈ, ਜਦਕਿ ਕਿਸਾਨਾਂ ਨੂੰ 1240.553389 ਕਰੋੜ ਰੁਪਏ ਦੀ ਅਦਾਇਗੀ ਕੀਤੀ ਜਾ ਚੁੱਕੀ ਹੈ।
ਵਿਸਥਾਰ ਪੂਰਵਕ ਜਾਣਕਾਰੀ ਦਿੰਦਿਆ ਉਹਨਾਂ ਦੱਸਿਆ ਕਿ ਪਨਗਰੇਨ ਏਜੰਸੀ ਵਲੋ 143768 ਮੀਟਰਕ ਟਨ, ਮਾਰਕਫੈਡ  ਏਜੰਸੀ ਵਲੋ 152910 ਮੀਟਰਕ ਟਨ, ਪਨਸਪ ਏਜੰਸੀ ਵਲੋ 147402 ਮੀਟਰਕ ਟਨ, ਵੇਅਰਹਾਉਸ ਏਜੰਸੀ ਵਲੋ 131540 ਮੀਟਰਕ ਟਨ ਅਤੇ ਪ੍ਰਾਈਵੇਟ ਖਰੀਦ 0 ਮੀਟਰਕ ਟਨ ਖਰੀਦ ਕੀਤੀ ਜਾ ਚੁੱਕੀ ਹੈ
ਸ੍ਰੀ ਹਿਮਾਂਸ਼ੂ ਕੁੱਕੜ ਜ਼ਿਲ੍ਹਾ ਖੁਰਾਕ ਤੇ ਸਪਲਾਈ ਅਫਸਰ ਸ੍ਰੀ ਮੁਕਤਸਰ ਸਾਹਿਬ ਨੇ ਦੱਸਿਆ ਕਿ ਖਰੀਦ ੲੈਜੰਸੀਆਂ ਵਲੋਂ  226363.05 ਮੀਟਰਕ ਟਨ ਕਣਕ ਦੀ ਲਿਫਟਿੰਗ ਕੀਤੀ ਜਾ ਚੁੱਕੀ ਹੈ ਅਤੇ ਜ਼ਿਲ੍ਹੇ ਦੀਆਂ ਖਰੀਦ ਏਜੰਸੀਆ ਵਲੋਂ  1240.553389 ਕਰੋੜ ਰੁਪਏ ਦੀ  ਅਦਾਇਗੀ ਸਬੰਧਿਤ ਕਿਸਾਨਾਂ ਨੂੰ ਕੀਤੀ ਜਾ ਚੁੱਕੀ ਹੈ।
ਉਹਨਾਂ ਦੱਸਿਆ ਕਿ ਕਣਕ ਦੀ ਸੁਚਾਰੂ ਢੰਗ ਨਾਲ ਢੁਆ—ਢੁਆਈ ਲਈ ਤਕਰੀਬਨ  772 ਟਰਕਾਂ ਅਤੇ ਵਹੀਕਲਾਂ ਤੇ  ਵੀ.ਟੀ.ਐਸ / ਜੀ.ਪੀ.ਐਸ ਟਰੇਕਿੰਗ ਸਿਸਟਮ ਲਗਾ ਕੀਤੀ ਜਾ ਰਹੀ ਹੈ ਤਾਂ ਜੋ ਢੋਆਂ ਢੁਆਈ ਤੇ ਕੜੀ ਨਜ਼ਰ ਰੱਖੀ ਜਾ ਸਕੇ । ਉਹਨਾਂ ਇਹ ਵੀ ਦੱਸਿਆਂ ਕਿ ਲਿਫਟਿੰਗ ਦੀ ਕੋਈ ਸਮੱਸਿਆਂ ਨਹੀਂ ਹੈ ।

ਡਿਪਟੀ ਕਮਿਸ਼ਨਰ ਨੇ ਟਰੇਡ ਯੂਨੀਅਨ ਦੇ ਨੁਮਾਇੰਦਿਆਂ ਨਾਲ ਕੀਤੀ ਮੀਟਿੰਗ
ਸ੍ਰੀ ਮੁਕਤਸਰ ਸਾਹਿਬ 27 ਅਪ੍ਰੈਲ  -ਜ਼ਿਲ੍ਹੇ ਦੇ ਵਪਾਰੀਆਂ ਦੀਆਂ ਸਮੱਸਿਆਵਾਂ ਦਾ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇਗਾ ਤੇ ਉਨ੍ਹਾ ਨੂੰ ਸਰਕਾਰੀ ਵਿਭਾਗਾਂ ਵਿਚ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ।,ਇਹ ਜਾਣਕਾਰੀ ਸ੍ਰੀ ਅਮਿਤ ਕੁਮਾਰ ਪੰਚਾਲ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ ਨੇ ਟਰੇਡ ਯੂਨੀਅਨ ਦੇ ਨੁਮਾਇੰਦਿਆਂ ਨਾਲ ਮੀਟਿੰਗ ਮੌਕੇ ਸਾਂਝੀ ਕੀਤੀ। ਇਸ ਮੌਕੇ ਤੇ ਪ੍ਰੋਫੈਸਰ ਆਸ਼ੂਤੋਸ਼ ਮੈਂਬਰ ਪੰਜਾਬ ਡਿਵੈਲਪਮੈਂਟ ਕਮਿਸ਼ਨ ਵੀ ਮੌਜੂਦ ਸਨ।
ਮੀਟਿੰਗ ਦੌਰਾਨ ਪ੍ਰੋਫੈਸਰ ਆਸੂਤੋਸ਼ ਨੇ ਦੱਸਿਆ ਕਿ ਜਿ਼ਲ੍ਹਾ ਪ੍ਰਸ਼ਾਸਨ ਨੂੰ ਜ਼ੋ ਵੀ ਵਪਾਰੀਆਂ ਨਾਲ ਸਬੰਧਿਤ ਸਿ਼ਕਾਇਤਾ ਪ੍ਰਾਪਤ ਹੁੰਦੀਆਂ ਹਨ, ਇਹਨਾਂ ਸਿ਼ਕਾਇਤਾਂ ਨੂੰ ਪਹਿਲ ਦੇ ਅਧਾਰ ਤੇ ਹੱਲ ਕੀਤਾ ਜਾਵੇ ਤਾਂ ਜੋ ਵਪਾਰੀਆਂ, ਦੁਕਾਨਦਾਰਾਂ ਨੂੰ ਕਿਸੇ ਵੀ ਤਰ੍ਹਾਂ ਦੀ ਕੋਈ ਪ੍ਰੇ਼ਸ਼ਾਨੀ ਪੇਸ਼ ਨਾ ਆਵੇ। ਉਹਨਾਂ ਅੱਗੇ ਕਿਹਾ ਕਿ ਜਿਹੜੀਆਂ ਸਮੱਸਿਆਵਾਂ ਜਿ਼ਲ੍ਹਾ ਪੱਧਰ ਤੇ ਹੱਲ ਨਹੀਂ ਹੋ ਸਕਦੀਆਂ, ਉਹਨਾਂ ਸਮੱਸਿਆਵਾਂ ਨੂੰ ਮੁੱਖ ਦਫਤਰ ਪੱਧਰ ਤੇ ਹੱਲ ਕਰਵਾਈਆਂ ਜਾਣਗੀਆਂ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜਿ਼ਲ੍ਹੇ ਦੇ ਵਪਾਰੀਆਂ ਦੀ ਸਮੱਸਿਆਵਾਂ ਦੇ ਹੱਲ ਲਈ ਹਰ ਹਫਤੇ ਹਲਕਾ ਕੋਆਰਡੀਨੇਟਰਾਂ ਨਾਲ ਮੀਟਿੰਗ ਕੀਤੀਆਂ ਜਾ ਰਹੀਆਂ ਹਨ ਤੇ ਪ੍ਰਾਪਤ ਹੋਈਆਂ ਸਿ਼ਕਾਇਤਾਂ ਦਾ ਰਿਵਿਊ ਕੀਤਾ ਜਾ ਰਿਹਾ ਹੈ ਅਤੇ ਸਮੱਸਿਆਵਾਂ ਨੂੰ ਹੱਲ ਕਰਵਾਉਣ ਲਈ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹਰ ਸੰਭਵ ਯਤਨ ਕੀਤੇ ਜਾ ਰਹੇ ਹਨ।
ਸ਼ਹਿਰ ਅੰਦਰ ਵੱਧ ਰਹੇ ਟਰੈਫਿਕ ਸਮੱਸਿਆ ਦੇ ਹੱਲ ਲਈ ਉਹਨਾਂ ਟਰੈਫਿਕ ਪੁਲਿਸ ਨੂੰ ਹਦਾਇਤ ਕੀਤੀ ਗਈ ਹੈ ਕਿ ਟਰੈਫਿਕ ਸਮੱਸਿਆ ਦੇ ਹੱਲ ਲਈ ਠੋਸ ਕਦਮ ਚੁੱਕੇ ਗਏ ਹਨ  ਅਤੇ ਇਸ ਤੋਂ ਇਲਾਵਾ ਟਰੇਡ ਯੂਨੀਅਨ ਦੇ ਨੁਮਾਇੰਦਿਆਂ ਨਾਲ ਪੂਰਾ ਤਾਲਮੇਲ ਰੱਖਿਆ ਜਾਵੇ।
ਮੀਟਿੰਗ ਦੌਰਾਨ ਕਾਰਜ ਸਾਧਕ ਅਫਸਰ ਗਿੱਦੜਬਾਹਾ ਨੇ ਦੱਸਿਆ ਕਿ ਗਿੱਦੜਬਾਹਾ ਵਿਖੇ ਬੰਦ ਪਏ ਸੀ.ਸੀ.ਟੀ.ਵੀ ਕੈਮਰਿਆਂ ਨੂੰ ਚਾਲੂ ਕਰਵਾਉਣ ਲਈ ਉਪਰਾਲੇ ਕੀਤੇ ਜਾ ਰਹੇ ਹਨ।
ਇਸ ਮੌਕੇ ਤੇ ਹੋਰਨਾਂ ਤੋਂ ਇਲਾਵਾ ਸ੍ਰੀ ਡੈਵੀ ਗੋਇਲ ਐਡੀਸ਼ਨਲ ਡਿਪਟੀ ਕਮਿਸ਼ਨਰ, ਜਨਰਲ, ਸ੍ਰੀ ਗੁਰਕਿਰਨਦੀਪ ਸਿੰਘ ਸਿੱਧੂ ਐਸ.ਡੀ.ਐਮ.ਸ੍ਰੀ ਮੁਕਤਸਰ ਸਾਹਿਬ, ਸ੍ਰੀ ਜਸਪਾਲ ਸਿੰਘ ਐਸ.ਡੀ.ਐਮ. ਗਿੱਦੜਬਾਹਾ, ਵੱਖ—ਵੱਖ ਵਿਭਾਗਾਂ ਦੇ  ਅਧਿਕਾਰੀ ਅਤੇ ਟਰੇਡ ਯੂਨੀਅਨ ਦੇ ਨੁਮਾਇੰਦੇ ਵੀ ਮੌਜੂਦ ਸਨ।

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ ਪਲੇਸਮੈਂਟ ਕੈਂਪ ਦਾ ਆਯੋਜਨ
ਸ੍ਰੀ ਮੁਕਤਸਰ ਸਾਹਿਬ, 20 ਅਪ੍ਰੈਲ

ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ, ਸ੍ਰੀ ਮੁਕਤਸਰ ਸਾਹਿਬ ਵਿਖੇ ਅੱਜ ਇੱਕ ਪਲੇਸਮੈਂਟ ਕੈਂਪ ਦਾ ਆਯੋਜਨ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਪਲੇਸਮੈਂਟ ਅਫਸਰ ਸ੍ਰੀ ਦਲਜੀਤ ਸਿੰਘ ਬਰਾੜ ਵੱਲੋਂ ਸਾਂਝੀ ਕੀਤੀ ਗਈ।

ਉਨ੍ਹਾਂ ਦੱਸਿਆ ਕਿ ਇਸ ਪਲੇਸਮੈਂਟ ਕੈਂਪ ਦੌਰਾਨ ਅਜਾਇਲ ਫਿਊਚਰ ਕੰਪਨੀ ਵੱਲੋਂ ਵੈੱਲਨੈਸ ਐਡਵਾਇਜ਼ਰ ਦੀ ਅਸਾਮੀ ਲਈ ਇੰਟਰਵਿਊ ਕਰਵਾਏ ਗਏ। ਕੈਂਪ ਵਿੱਚ ਕੁੱਲ 87 ਪ੍ਰਾਰਥੀਆਂ ਵੱਲੋਂ ਭਾਗ ਲਿਆ ਗਿਆ।

ਪਲੇਸਮੈਂਟ ਅਫਸਰ ਨੇ ਹੋਰ ਜਾਣਕਾਰੀ ਦਿੰਦਿਆਂ ਕਿਹਾ ਕਿ ਭਰਤੀ ਪ੍ਰਕਿਰਿਆ ਪੂਰੀ ਹੋਣ ਉਪਰੰਤ 51 ਯੋਗ ਪ੍ਰਾਰਥੀਆਂ ਦੀ ਚੋਣ ਕੀਤੀ ਗਈ। ਉਨ੍ਹਾਂ ਨੇ ਕਿਹਾ ਕਿ ਇਸ ਤਰ੍ਹਾਂ ਦੇ ਪਲੇਸਮੈਂਟ ਕੈਂਪ ਬੇਰੁਜ਼ਗਾਰ ਨੌਜਵਾਨਾਂ ਨੂੰ ਰੋਜ਼ਗਾਰ ਦੇ ਮੌਕੇ ਪ੍ਰਦਾਨ ਕਰਨ ਵਿੱਚ ਮਦਦਗਾਰ ਸਾਬਤ ਹੋ ਰਹੇ ਹਨ।

ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਲੰਬੀ ਹਲਕੇ ਦੀਆਂ ਵੱਖ—ਵੱਖ ਦਾਣਾ ਮੰਡੀਆਂ ਦਾ ਲਿਆ ਜਾਇਜ਼ਾ
ਮਲੋਟ / ਸ੍ਰੀ ਮੁਕਤਸਰ ਸਾਹਿਬ, 16 ਅਪ੍ਰੈਲ-        ਖੇਤੀਬਾੜੀ,ਪਸ਼ੂ ਪਾਲਣ ਅਤੇ ਡੇਅਰੀ ਵਿਕਾਸ ਮੰਤਰੀ ਪੰਜਾਬ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਲੰਬੀ ਹਲਕੇ ਹੇਠ ਪੈਂਦੀਆਂ ਦਾਣਾ ਮੰਡੀਆਂ ਪੰਨੀਵਾਲਾ, ਮਿੱਡਾ, ਆਲਮਵਾਲਾ, ਕਿਲਿਆਂਵਾਲੀ, ਲੰਬੀ ਅਤੇ ਖੁੱਡੀਆਂ ਵਿਖੇ ਚੱਲ ਰਹੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜਾ ਲਿਆ ਅਤੇ ਇਹਨਾਂ ਮੰਡੀਆਂ ਵਿੱਚ ਕਣਕ ਦੀ ਖਰੀਦ ਸ਼ੁਰੂਆਤ ਕਰਵਾਈ।

ਉਹਨਾਂ ਕਿਹਾ ਕਿ ਦਾਣਾ ਮੰਡੀਆ ਵਿੱਚ ਮੰਡੀ ਬੋਰਡ ਵਲੋਂ ਸਾਰੇ ਪੁਖਤਾ ਪ੍ਰਬੰਧ ਕੀਤੇ ਹੋਏ ਹਨ ਅਤੇ ਜ਼ਿਲ੍ਹੇ ਦੀਆਂ ਮੰਡੀਆਂ ਵਿੱਚ ਖਰੀਦ ਏਜੰਸੀਆਂ ਦੇ ਨੁਮਾਇੰਦੇ ਵਲੋਂ ਕਣਕ ਦੀ ਖਰੀਦ ਸ਼ੁਰੂ ਕਰ ਦਿੱਤੀ ਗਈ ਹੈ।

ਉਹਨਾਂ ਦਾਣਾ ਮੰਡੀ ਪੰਨੀਵਾਲਾ ਵਿਖੇ ਕਣਕ ਦੀ ਖਰੀਦ ਦੀ ਸ਼ੁਰੂਆਤ ਕਰਵਾਉਂਦੇ ਕਿਹਾ ਕਿ ਕਿਸਾਨਾਂ ਨੂੰ ਆਪਣੀ ਕਣਕ ਵੇਚਣ ਸਬੰਧੀ ਕਿਸੇ ਵੀ ਪ੍ਰਕਾਰ ਦੀ ਕੋਈ ਪ੍ਰੇਸ਼ਾਨੀ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ।

ਉਹਨਾਂ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਆਪਣੀ ਕਣਕ ਦੀ ਫਸਲ ਦਾਣਾ ਮੰਡੀਆਂ ਵਿੱਚ ਸਾਫ ਸੁਥਰੀ ਅਤੇ ਸੁੱਕੀ ਲੈ ਕੇ ਆਉਣ ਤਾਂ ਜੋਂ ਅਨਾਜ ਮੰਡੀਆਂ ਵਿੱਚ ਉਹਨਾਂ ਨੂੰ ਕਿਸੇ ਵੀ ਤਰ੍ਹਾਂ  ਦੀ ਕੋਈ ਪ੍ਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

ਇਸ ਮੌਕੇ ਤੇ ਜ਼ਿਲ੍ਹਾ ਮੰਡੀ ਅਫਸਰ ਅਜੈਪਾਲ ਸਿੰਘ ਬਰਾੜ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਬੀਤੇ ਦਿਨ ਤੱਕ ਜ਼ਿਲ੍ਹੇ ਦੀਆਂ ਦਾਣਾ ਮੰਡੀਆਂ ਵਿੱਚ 30640 ਮੀਟਰਕ ਟਨ ਕਣਕ ਦੀ ਆਮਦ ਹੋਈ ਹੈ ਅਤੇ ਵੱਖ—ਵੱਖ ਖਰੀਦ ਏਜੰਸੀਆਂ ਵਲੋਂ 7809 ਮੀਟਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ।

ਇਸ ਮੌਕੇ ਐਸ.ਡੀ.ਐਮ.  ਸ੍ਰੀ ਗੁਰਕਿਰਨਦੀਪ ਸਿੰਘ ਸਿੱਧੂ, ਡਾ. ਗੁਰਦਿੱਤ ਸਿੰਘ ਡਿਪਟੀ ਡਾਇਰੈਕਟਰ ਪਸ਼ੂ ਪਾਲਣ, ਰਛਪਾਲ ਸਿੰਘ ਚੇਅਰਮੈਨ, ਪਰਮਪਾਲ ਸਿੰਘ ਕੋਆਰਡੀਨੇਟਰ ਨਸ਼ਾਂ ਛੁਡਾਓ, ਦਿਲਬਾਗ ਸਿੰਘ ਸਰਪੰਚ ਪੰਨੀਵਾਲਾ, ਰਕੇਸ਼ ਕੁਮਾਰ ਸਰਪੰਚ ਮੋਹਲਾ, ਸਤਪਾਲ ਸਿੰਘ, ਜੋਰਾਵਰ ਸਿੰਘ, ਪੀ.ਏ. ਗੁਰਬਾਜ ਖੁੱਡੀਆ, ਮੋਹਿਤ ਸੋਨੀ ਮੀਡਆ ਇੰਚਾਰਜ, ਬਲਜਿੰਦਰ ਸ਼ਰਮਾ ਮੰਡੀ ਸੁਪਰਡੈਂਟ ਤੋਂ ਇਲਾਵਾ ਵੱਖ—ਵੱਖ ਖਰੀਦ ਏਜੰਸੀਆਂ ਦੇ ਅਧਿਕਾਰੀ ਮੌਜੂਦ ਸਨ।

ਯੂਰੀਆ ਅਤੇ ਡੀ.ਏ..ਪੀ. ਖਾਦਾਂ ਦੀ ਕਾਲਾ ਬਾਜਾਰੀ ਨੂੰ ਰੋਕਣ ਲਈ ਅਚਨਚੇਤ ਚੈਕਿੰਗ
ਸ੍ਰੀ ਮੁਕਤਸਰ ਸਾਹਿਬ, 15 ਅਪ੍ਰੈਲ- ਮਾਨਯੋਗ ਖੇਤੀਬਾੜੀ ਮੰਤਰੀ ਪੰਜਾਬ, ਸ. ਗੁਰਮੀਤ ਸਿੰਘ ਖੁੱਡੀਆਂ ਦੀ ਰਹਿਨੁਮਾਈ ਅਤੇ ਡਾ. ਗੁਰਜੀਤ ਸਿੰਘ ਬਰਾੜ ਡਾਇਰੈਕਟਰ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਪੰਜਾਬ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਯੂਰੀਆ ਅਤੇ ਡੀ.ਏ.ਪੀ. ਖਾਦ ਦੀ ਕਾਲ-ਬਜਾਰੀ ਨੂੰ ਰੋਕਣ ਲਈ ਵਿਸੇਸ਼ ਮੁਹਿੰਮ ਚਲਾਈ ਜਾ ਰਹੀ ਹੈ।

ਇਸ ਮੁਹਿੰਮ ਤਹਿਤ ਡਾ. ਕਰਨਜੀਤ ਸਿੰਘ ਗਿੱਲ, ਸੰਯੁਕਤ ਡਾਇਰੈਕਟਰ ਖੇਤੀਬਾੜੀ ਵੱਲੋ ਜਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੀ ਕੁਆਲਟੀ ਕੰਟਰੋਲ ਦੀ ਟੀਮ ਨੂੰ ਨਾਲ ਲੈ ਕੇ ਸ੍ਰੀ ਮੁਕਤਸਰ ਸਾਹਿਬ, ਮਲੋਟ ਅਤੇ ਗਿੱਦੜ੍ਹਬਾਹਾ ਦੇ ਵੱਖ-ਵੱਖ ਖਾਦ ਵਿਕਰੇਤਾਵਾਂ ਅਤੇ ਯੂਰੀਆ ਦੀ ਡਾਈਵਰਸਨ ਸਬੰਧੀ ਪਲਾਈਵੁੱਡ ਇੰਡਸਟਰੀਜ ਦੀ ਅਚਨਚੇਤ ਚੈਕਿੰਗ ਕੀਤੀ ਗਈ।

ਉਨ੍ਹਾਂ ਵੱਲੋ ਚੈਕਿੰਗ ਦੌਰਾਨ ਖਾਦ ਵਿਕਰੇਤਾਵਾਂ ਨੂੰ ਹਦਾਇਤ ਕੀਤੀ ਗਈ ਕਿ ਯੂਰੀਆ ਅਤੇ ਡੀ.ਏ.ਪੀ. ਖਾਦ ਦੀ ਕਿਸੇ ਤਰਾਂ ਦੀ ਕਾਲਾ-ਬਾਜਾਰੀ ਨਾਂ ਕੀਤੀ ਜਾਵੇ। ਉਨ੍ਹਾਂ ਖਾਦ ਵਿਕਰੇਤਾਵਾਂ ਨੂੰ ਇਹ ਵੀ ਹਦਾਇਤ ਕੀਤੀ ਕਿ ਯੂਰੀਆ ਅਤੇ ਡੀ.ਏ.ਪੀ. ਜਾਂ ਹੋਰ ਕਿਸੇ ਸਬਸਿਡੀ ਵਾਲੀ ਖਾਦ ਕਿਸੇ ਵੀ ਉਦਯੋਗਿਕ ਧੰਦੇ ਲਈ ਵਿਕਰੀ ਨਾਂ ਕੀਤੀ ਜਾਵੇ। ਉਨਾਂ ਵੱਲੋਂ ਮੌਕੇ ਫਰਮ ਵੱਲੋ ਕਿਸਾਨਾਂ ਨੂੰ ਖਾਦ ਦੇ ਕੱਟੇ ਗਏ ਬਿੱਲ ਦੇ ਅਧਾਰ ਤੇ ਖਾਦ ਨੂੰ ਵੈਰੀਫਾਈ ਕਰਨ ਲਈ ਨਿੱਜੀ ਤੌਰ ਕਿਸਾਨਾਂ ਨੂੰ ਕਾਲ ਵੀ ਕੀਤੀ ਗਈ।

ਇਸ ਸਮੇਂ ਡਾ. ਜਗਸੀਰ ਸਿੰਘ  ਮੁੱਖ ਖੇਤੀਬਾੜੀ ਅਫਸਰ ਸ੍ਰੀ ਮੁਕਤਸਰ ਸਾਹਿਬ ਵੱਲੋ ਵੱਖ ਖਾਦ ਡੀਲਰਾਂ ਨੂੰ ਹਦਾਇਤ ਕੀਤੀ ਗਈ ਕਿ ਯੂਰੀਆ ਅਤੇ ਡੀ.ਏ.ਪੀ. ਖਾਦ ਦੀ ਵਿਕਰੀ ਸਮੇਂ ਕਿਸਾਨਾਂ ਨੂੰ ਪੱਕਾ ਬਿੱਲ ਹੀ ਦਿੱਤਾ ਜਾਵੇ। ਕਿਸੇ ਵੀ ਕਿਸਾਨ ਨੂੰ ਖਾਦ ਨਾਲ ਕੋਈ ਵੀ ਅਣਚਾਹੀ ਵਸਤੂ ਨਾਂ ਦਿੱਤੇ ਜਾਵੇ ਅਤੇ ਖਾਦ ਦੀ ਵਿਕਰੀ ਪੀ.ਓ.ਐਸ. ਮਸ਼ੀਨ ਰਾਹੀ ਹੀ ਕੀਤੀ ਜਾਵੇ। ਉਨਾਂ ਕਿਹਾ ਕਿ ਜੇਕਰ ਕੋਈ ਡੀਲਰ ਕਿਸੇ ਤਰਾਂ ਦੀ ਕਾਲਾ- ਬਾਜਾਰੀ ਕਰਦਾ ਪਾਇਆ ਗਿਆ ਤਾਂ ਉਸ ਦੇ ਖਿਲਾਫ ਖਾਦ ਕੰਟਰੋਲ ਹੁਕਮ 1985 ਤਹਿਤ ਕਾਵਰਾਈ ਅਮਲ ਵਿੱਚ ਲਿਆਂਦੀ ਜਾਵੇਗੀ।

ਮੁੱਖ ਖੇਤੀਬਾੜੀ ਅਫਸਰ ਵੱਲੋ ਕਿਸਾਨਾਂ ਨੂੰ ਅਪੀਲ ਕੀਤੀ ਗਈ ਕਿ ਉਹ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੀਆਂ ਸਿਫਾਰਿਸ਼ਾਂ ਅਨੁਸਾਰ ਹੀ ਖਾਦਾਂ ਦੀ ਵਰਤੋ ਕਰਨ ਅਤੇ ਕੋਈ ਵੀ ਖੇਤੀ ਵਸਤਾਂ ਪੱਕੇ ਬਿੱਲ ਤੋਂ ਬਿਨਾਂ ਨਾਂ ਖਰੀਦ ਕਰਨ। ਇਸ ਤੋਂ ਇਲਾਵਾਂ ਜੇਕਰ ਖੇਤੀ ਸਬੰਧੀ ਹੋਰ ਸਮੱਸਿਆ ਆਉਂਦੀ ਹੈ ਜਾਂ ਕਿਸੇ ਕਿਸਮ ਦੀ ਤਕਨੀਕੀ ਜਾਣਕਾਰੀ ਲੈਣ ਲਈ ਆਪਣੇ ਇਲਾਕੇ ਦੇ ਖੇਤੀਬਾੜੀ ਵਿਕਾਸ ਅਫਸਰ ਜਾਂ ਕਿਸਾਨ ਹੈਲਪ ਡੈਸਕ ਨੰਬਰ 98781-66287 ਤੇ ਸੰਪਰਕ ਕਰਨ।

ਇਸ ਵਿਸ਼ੇਸ਼ ਚੈਕਿੰਗ ਦੌਰਾਨ ਸ਼੍ਰੀ ਗਿਰੀਸ਼ ਕੁਮਾਰ ਐਗਰੋਨੋਮਿਸਟ ਮੁੱਖ ਦਫਤਰ, ਸ਼੍ਰੀ ਵਿਕਰਮਜੀਤ ਸਿੰਘ ਏਡੀਓ ਮੁੱਖ ਦਫਤਰ, ਸ਼੍ਰੀ ਰਾਜਵਿੰਦਰ ਸਿੰਘ ਏ.ਪੀ.ਪੀ.ਓ, ਸ਼੍ਰੀ ਜਗਮੋਹਨ ਸਿੰਘ ਏ.ਸੀ.ਈ.ਓ, ਸ਼੍ਰੀ ਮੰਗਲ ਸੈਨ ਏਡੀਓ, ਸ਼੍ਰੀ ਸੁਖਜਿੰਦਰ ਸਿੰਘ ਏ.ਡੀ.ਓ ਅਤੇ ਸ਼੍ਰੀ ਜ਼ਸ਼ਨਪ੍ਰੀਤ ਸਿੰਘ ਬਰਾੜ ਏ.ਡੀ.ਓ. ਤੋ ਇਲਾਵਾਂ ਹੋਰ ਅਧਿਕਾਰੀ/ਕਰਮਚਾਰੀ  ਹਾਜ਼ਰ ਸਨ।

ਗੁਰਮੀਤ ਸਿੰਘ ਖੁੱਡੀਆਂ ਵੱਲੋਂ ਬੇਅਦਬੀ ਵਿਰੁੱਧ ਲਿਆਂਦੇ ਬਿੱਲ ਦਾ ਜ਼ੋਰਦਾਰ ਸਮਰਥਨ
ਸ਼੍ਰੀ ਮੁਕਤਸਰ ਸਾਹਿਬ, 14 ਅਪ੍ਰੈਲ:- ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪੰਜਾਬ ਵਿਧਾਨ ਸਭਾ ਵਿੱਚ ਪੇਸ਼ ਕੀਤੇ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਬਿੱਲ, 2026 ਦਾ ਜ਼ੋਰਦਾਰ ਸਮਰਥਨ ਕੀਤਾ, ਜਿਸ ਵਿੱਚ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਜਾਂ ਬੇਅਦਬੀ ਦੀ ਕੋਸ਼ਿਸ਼ ਲਈ ਉਮਰ ਕੈਦ ਅਤੇ 25 ਲੱਖ ਤੱਕ ਦੇ ਭਾਰੀ ਜੁਰਮਾਨੇ ਦੀ ਵਿਵਸਥਾ ਹੈ।

ਸ. ਖੁੱਡੀਆਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਨੂੰ ਗਿਆਨ ਦੀ ਸਦੀਵੀਂ ਜੋਤ ਦੱਸਦਿਆਂ ਉਨ੍ਹਾਂ ਪ੍ਰਤੀ ਸਿੱਖ ਭਾਈਚਾਰੇ ਦੇ ਡੂੰਘੇ ਸਤਿਕਾਰ ਨੂੰ ਉਜਾਗਰ ਕੀਤਾ। ਉਨ੍ਹਾਂ ਨੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਪਵਿੱਤਰ ਮਰਿਆਦਾ ਅਤੇ ਸਤਿਕਾਰ ਦੇ ਬਾਵਜੂਦ ਵਾਰ-ਵਾਰ ਬੇਅਦਬੀ ਦੀਆਂ ਘਟਨਾਵਾਂ ‘ਤੇ ਦੁੱਖ ਪ੍ਰਗਟ ਕੀਤਾ।

ਬੇਅਦਬੀ ਦੇ ਅਣਸੁਲਝੇ ਮਾਮਲਿਆਂ ‘ਤੇ ਅਫ਼ਸੋਸ ਪ੍ਰਗਟ ਕਰਦਿਆਂ ਸ. ਗੁਰਮੀਤ ਸਿੰਘ ਖੁੱਡੀਆਂ ਨੇ 1986 ਵੇਲੇ ਦੀਆਂ ਬੇਅਦਬੀ ਦੀਆਂ ਘਟਨਾਵਾਂ ਨੂੰ ਚੇਤੇ ਕੀਤਾ, ਜਦੋਂ ਅਖੌਤੀ ਪੰਥਕ ਸਰਕਾਰ ਸੱਤਾ ਵਿੱਚ ਸੀ। ਉਨ੍ਹਾਂ ਨੇ ਇਸ ਗੱਲ ‘ਤੇ ਡੂੰਘੀ ਨਾਰਾਜ਼ਗੀ ਜ਼ਾਹਰ ਕੀਤੀ ਕਿ ਇਸ ਸਬੰਧੀ ਜਸਟਿਸ ਗੁਰਨਾਮ ਸਿੰਘ ਰਿਪੋਰਟ ਨੂੰ ਅਣਡਿੱਠਾ ਕਰਕੇ ਪਤਾ ਨਹੀਂ ਕਿਹੜੇ ਖੱਲ-ਖੂੰਜੇ ਵਿੱਚ ਦਫ਼ਨਾ ਦਿੱਤਾ ਗਿਆ।

ਪਿਛਲੀਆਂ ਸਰਕਾਰਾਂ ਦੀ ਤਿੱਖੀ ਆਲੋਚਨਾ ਕਰਦਿਆਂ ਸ. ਖੁੱਡੀਆਂ ਨੇ ਦੋਸ਼ ਲਾਇਆ ਕਿ ਬੇਅਦਬੀ ਦੇ ਮਾਮਲਿਆਂ ਵਿੱਚ ਸ਼ਾਮਲ ਜਾਂ ਲਾਪਰਵਾਹੀ ਕਰਨ ਵਾਲੇ ਅਧਿਕਾਰੀਆਂ/ਕਰਮਚਾਰੀਆਂ ਨੂੰ ਬਾਅਦ ਵਿੱਚ ਅਖੌਤੀ ਪੰਥਕ ਸਰਕਾਰ ਵੱਲੋਂ ਵੱਡੇ ਅਹੁਦੇ ਦੇ ਕੇ ਨਿਵਾਜਿਆ ਗਿਆ। ਇਸ ਤੋਂ ਵੱਧ ਸ਼ਰਮਨਾਕ ਕੀ ਹੋ ਸਕਦਾ ਹੈ? 1986 ਦੀ ਘਟਨਾ ਲਈ ਜ਼ਿੰਮੇਵਾਰ ਇੱਕ ਆਈ.ਏ.ਐਸ. ਅਤੇ ਇੱਕ ਆਈ.ਪੀ.ਐਸ. ਅਧਿਕਾਰੀ ਨੂੰ ਵੱਡੇ ਅਹੁਦੇ ਦਿੱਤੇ ਗਏ। ਅਕਾਲੀ ਦਲ ਦੀ ਸਰਕਾਰ ਵੇਲੇ ਅਜਿਹੇ ਲੋਕਾਂ ਨੂੰ ਹਮੇਸ਼ਾ ਬਚਾ ਕੇ ਰੱਖਿਆ ਗਿਆ।

ਇਸ ਤੋਂ ਬਾਅਦ ਖੇਤੀਬਾੜੀ ਮੰਤਰੀ ਨੇ 2015 ਵਿੱਚ ਬਰਗਾੜੀ, ਕੋਟਕਪੂਰਾ ਅਤੇ ਬਹਿਬਲ ਕਲਾਂ ਵਿਖੇ ਹੋਈਆਂ ਬੇਅਦਬੀ ਦੀਆਂ ਘਟਨਾਵਾਂ ਬਾਰੇ ਗੱਲ ਕੀਤੀ। ਉਨ੍ਹਾਂ ਕਿਹਾ, “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਵਿੱਤਰ ਸਰੂਪ ਚੋਰੀ ਕੀਤੇ ਗਏ ਅਤੇ ਬੇਅਦਬੀ ਕੀਤੀ ਗਈ। ਜਦੋਂ ਸੰਗਤ ਇਸ ਦੇ ਵਿਰੋਧ ਵਿੱਚ ਸੜਕਾਂ ‘ਤੇ ਉਤਰੀ ਤਾਂ ਤਤਕਾਲੀ ਉਪ ਮੁੱਖ ਮੰਤਰੀ ਨੇ ਸੜਕਾਂ ਨੂੰ ਖਾਲੀ ਕਰਵਾਈਆਂ ਅਤੇ ਸ਼ਾਂਤੀਪੂਰਨ ਪ੍ਰਦਰਸ਼ਨਕਾਰੀਆਂ ‘ਤੇ ਗੋਲੀ ਚਲਾਈ ਗਈ। ਬਾਅਦ ਵਿੱਚ ਉਨ੍ਹਾਂ ਅਧਿਕਾਰੀਆਂ ਨੂੰ ਅਹੁਦੇ ਦੇ ਕੇ ਇਨਾਮ ਦਿੱਤਾ ਗਿਆ। ਬੇਅਦਬੀ ਦੀਆਂ ਇਹ ਵਾਰ-ਵਾਰ ਵਾਪਰ ਰਹੀਆਂ ਘਟਨਾਵਾਂ ਗੁਰੂ ਨਾਨਕ ਨਾਮ ਲੇਵਾ ਸੰਗਤ  ਲਈ ਨਾ-ਬਰਦਾਸ਼ਤਯੋਗ ਹਨ। ਇਹਨਾਂ ਘਟਨਾਵਾਂ ਨੇ ਨਾ ਸਿਰਫ਼ ਸਿੱਖਾਂ ਸਗੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਆਸਥਾ ਰੱਖਣ ਵਾਲੇ ਵਿਸ਼ਵ ਭਰ ਵਿੱਚ ਵੱਸਦੇ  ਲੱਖਾਂ ਲੋਕਾਂ ਦੀਆਂ ਭਾਵਨਾਵਾਂ ਨੂੰ ਵੀ ਠੇਸ ਪਹੁੰਚਾਈ।”

ਉਨ੍ਹਾਂ ਕਿਹਾ, “ਪਹਿਲਾਂ ਸਜ਼ਾ ਬਹੁਤ ਘੱਟ ਸੀ। ਦੋਸ਼ੀਆਂ ਨੂੰ ਆਸਾਨੀ ਨਾਲ ਜ਼ਮਾਨਤ ਮਿਲ ਜਾਂਦੀ ਸੀ। ਕਿਸੇ ਨੇ ਵੀ ਕਾਨੂੰਨ ਨੂੰ ਗੰਭੀਰਤਾ ਨਾਲ ਨਹੀਂ ਲਿਆ। ਹੁਣ ਇਸ ਮਾਮਲੇ ਵਿੱਚ ਉਮਰ ਕੈਦ ਅਤੇ 25 ਲੱਖ ਰੁਪਏ ਦੇ ਜੁਰਮਾਨੇ ਲਗਾਏ ਜਾਣਗੇ ਜਿਸ ਨਾਲ ਹੁਣ ਬੁਰੇ ਇਰਾਦੇ ਰੱਖਣ ਵਾਲੇ ਦੋ ਵਾਰ ਸੋਚਣਗੇ। ਇਸ ਕਾਨੂੰਨ ਦਾ ਡਰ ਸਾਡੇ ਗੁਰੂ ਸਾਹਿਬ ਦੀ ਪਵਿੱਤਰਤਾ ਦੀ ਰਾਖੀ ਕਰੇਗਾ।”

ਆਨਲਾਈਨ ਅਤੇ ਸੋਸ਼ਲ ਮੀਡੀਆ ‘ਤੇ ਗੁਰਬਾਣੀ ਦੇ ਸ਼ਬਦਾਂ ਨੂੰ ਜਾਣਬੁੱਝ ਕੇ ਤੋੜ-ਮਰੋੜ ਕੇ ਪੇਸ਼ ਕਰਨ ਉੱਤੇ ਚਿੰਤਾ ਪ੍ਰਗਟ ਕਰਦਿਆਂ, ਸ. ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ, “ਜਦੋਂ ਵੀ ਗੁਰੂ ਸਾਹਿਬ ਦੇ ਕਿਸੇ ਸ਼ਬਦ ਨੂੰ ਤੋੜਿਆ-ਮਰੋੜਿਆ ਜਾਂਦਾ ਹੈ ਤਾਂ ਲੱਖਾਂ ਲੋਕਾਂ ਦੀ ਧਾਰਮਿਕ ਭਾਵਨਾ ਨੂੰ ਠੇਸ ਪਹੁੰਚਦੀ ਹੈ। ਅਜਿਹੇ ਕੰਮ ਭਾਈਚਾਰਕ ਸ਼ਾਂਤੀ ਅਤੇ ਸਦਭਾਵਨਾ ਨੂੰ ਵੀ ਭੰਗ ਕਰਦੇ ਹਨ। ਇਹ ਕਾਨੂੰਨ ਨਫ਼ਰਤ ਭਰੀਆਂ ਇਹਨਾਂ ਘਟਨਾਵਾਂ ‘ਤੇ ਰੋਕ ਲਗਾਏਗਾ।” ਉਨ੍ਹਾਂ ਨੇ ਪੂਰੇ ਸਦਨ ਨੂੰ ਇਸ ਕਾਨੂੰਨ ਨੂੰ ਸਰਬਸੰਮਤੀ ਨਾਲ ਪਾਸ ਕਰਨ ਦੀ ਅਪੀਲ ਕੀਤੀ ਕਿਉਂਕਿ ਸਾਂਝਾ ਵਿਸ਼ਵਾਸ, ਸ਼ਾਂਤੀ ਅਤੇ ਪੰਜਾਬ ਦੀ ਸਦਭਾਵਨਾ ਅਤੇ ਸ਼ਾਂਤੀ ਇਸ ‘ਤੇ ਨਿਰਭਰ ਕਰਦੀ ਹੈ। ਇਹ ਕਾਨੂੰਨ ਪੰਜਾਬ ਵਿੱਚ ਨਿਆਂ, ਸ਼ਾਂਤੀ ਅਤੇ ਇਨਸਾਫ਼ ਦਾ ਇੱਕ ਨਵਾਂ ਅਧਿਆਇ ਲਿਖੇਗਾ।