rupnagar – Riyasat News

ਸਰਕਾਰੀ ਕਾਲਜ ਰੋਪੜ ਨੇ ਸਾਲਾਨਾ ਇਨਾਮ ਵੰਡ ਸਮਾਰੋਹ ਦੌਰਾਨ ਹੋਣਹਾਰ ਵਿਦਿਆਰਥੀਆਂ ਦਾ ਕੀਤਾ ਸਨਮਾਨ
ਰੂਪਨਗਰ, 14 ਮਈ: ਸਰਕਾਰੀ ਕਾਲਜ ਰੋਪੜ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਅਤੇ ਰਜਿਸਟਰਾਰ ਪ੍ਰੋ. ਮੀਨਾ ਕੁਮਾਰੀ ਦੀ ਅਗਵਾਈ ਹੇਠ ਸੈਸ਼ਨ 2025-26 ਦਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਰਜਿਸਟਰਾਰ, ਲੈਮਰਿਨ ਟੈੱਕ ਸਕਿੱਲਜ਼ ਯੂਨੀਵਰਸਿਟੀ ਪੰਜਾਬ ਡਾ. ਬੀ.ਐੱਸ. ਸਤਿਆਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਰਕਾਰੀ ਸ਼ਿਵਾਲਿਕ ਕਾਲਜ ਨਯਾਂ ਨੰਗਲ ਦੇ ਸਾਬਕਾ ਪ੍ਰਿੰਸੀਪਲ ਪ੍ਰੋ. ਸਵਿਤਾ ਸ਼ਰਮਾ ਵਿਸ਼ੇਸ਼ ਮਹਿਮਾਨ ਵਜੋਂ ਹਾਜਰ ਹੋਏ। ਵਾਈਸ ਪ੍ਰਿੰਸੀਪਲ ਪ੍ਰੋ. ਹਰਜੀਤ ਸਿੰਘ ਅਤੇ ਪ੍ਰੋ. ਮਨਪ੍ਰੀਤ ਸਿੰਘ ਦੀ ਅਗਵਾਈ ਅਧੀਨ ਐੱਨ.ਸੀ.ਸੀ. ਕੈਡਿਟਸ ਵੱਲੋਂ ਮਹਿਮਾਨਾਂ ਨੂੰ ਗਾਰਡ ਆੱਫ ਆੱਨਰ ਦਿੱਤਾ ਗਿਆ।

ਇਸ ਸਮਾਰੋਹ ਵਿੱਚ ਕਾਲਜ ਦੇ ਸਾਬਕਾ ਪ੍ਰਿੰਸੀਪਲ ਡਾ. ਸੰਤ ਸੁਰਿੰਦਰਪਾਲ ਸਿੰਘ, ਸਾਬਕਾ ਵਾਈਸ ਪ੍ਰਿੰਸੀਪਲ ਡਾ. ਹਰਜਸ ਕੌਰ, ਐਡਵੋਕੇਟ ਚੇਤਨ ਅਗਰਵਾਲ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਰੂਪਨਗਰ ਸ਼੍ਰੀ ਕਰਨ ਮਹਿਤਾ, ਸ਼੍ਰੀ ਚਿਤਰੰਜਨ ਬਾਂਸਲ, ਮੈਡਮ ਨੀਨੂ ਸਤਿਆਲ, ਸ਼੍ਰੀਮਤੀ ਕਿਰਨਪ੍ਰੀਤ ਕੌਰ ਗਿੱਲ, ਡਾ. ਜਗਜੀਵਨ ਸਿੰਘ ਨੇ ਉਚੇਚੇ ਤੌਰ ਤੇ ਸ਼ਿਰਕਤ ਕੀਤੀ।

ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਅਤੇ ਪ੍ਰਾਪਤੀਆਂ ਸਬੰਧੀ ਕਾਲਜ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ।

ਮੁੱਖ ਮਹਿਮਾਨ ਡਾ. ਬੀ.ਐੱਸ. ਸਤਿਆਲ ਨੇ ਵਿਦਿਆਰਥੀਆਂ ਨਾਲ ਇੱਛਾ ਸ਼ਕਤੀ ਨਾਲ ਅੱਗੇ ਵਧਣ ਲਈ ਕਈ ਅਨੁਭਵ ਸਾਂਝੇ ਕੀਤੇ ਅਤੇ ਕਿਹਾ ਕਿ ਵਿਦਿਆਰਥੀਆਂ ਵਿੱਚ ਸਿੱਖਣ ਦੀ ਜੁਗਿਆਸਾ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਅਧਿਆਪਕਾਂ ਅਤੇ ਮਾਪਿਆਂ ਦੇ ਯੋਗਦਾਨ ਨੂੰ ਯਾਦ ਰੱਖਣ ਲਈ ਵੀ ਪ੍ਰੇਰਿਤ ਕੀਤਾ। ਵਿਸ਼ੇਸ਼ ਮਹਿਮਾਨ ਪ੍ਰੋ. ਸਵਿਤਾ ਸ਼ਰਮਾ ਨੇ ਇਨਾਮ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

ਰਜਿਸਟਰਾਰ ਪ੍ਰੋ. ਮੀਨਾ ਕੁਮਾਰੀ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਦੱਸਿਆ ਕਿ ਇਨਾਮ ਵੰਡ ਸਮਾਰੋਹ ਦੌਰਾਨ ਅਕਾਦਮਿਕ (ਯੂਨੀਵਰਸਿਟੀ ਪ੍ਰੀਖਿਆਵਾਂ) ਵਿੱਚ ਪ੍ਰਾਪਤੀਆਂ ਵਾਲੇ 22 ਵਿਦਿਆਰਥੀ ਨੂੰ ਰੋਲ ਆੱਫ ਆਨਰ, 15 ਵਿਦਿਆਰਥੀਆਂ ਨੂੰ ਕਾਲਜ ਕਲਰ, 30 ਵਿਦਿਆਰਥੀਆਂ ਨੂੰ ਮੈਰਿਟ ਸਰਟੀਫਿਕੇਟ, ਖੇਡਾਂ ਵਿੱਚ ਪ੍ਰਾਪਤੀਆਂ ਵਾਲੇ 3 ਖਿਡਾਰੀਆਂ ਨੂੰ ਰੋਲ ਆੱਫ ਆੱਨਰ, 14 ਖਿਡਾਰੀਆਂ ਨੂੰ ਕਾਲਜ ਕਲਰ, ਸਭਿਆਚਾਰਕ ਗਤੀਵਿਧੀਆਂ ਵਿੱਚ ਪ੍ਰਾਪਤੀਆਂ ਵਾਲੇ 5 ਵਿਦਿਆਰਥੀਆਂ ਨੂੰ ਰੋਲ ਆੱਫ ਆੱਨਰ, 68 ਵਿਦਿਆਥੀਆਂ ਨੂੰ ਕਾਲਜ ਕਲਰ ਅਤੇ 17 ਵਿਦਿਆਰਥੀਆਂ ਨੂੰ ਮੈਰਿਟ ਸਰਟੀਫਿਕੇਟ, ਐੱਨ.ਸੀ.ਸੀ. ਵਿੱਚ ਪ੍ਰਾਪਤੀਆਂ ਵਾਲੇ 04 ਕੈਡਿਟਸ ਨੂੰ ਰੋਲ ਆੱਫ ਆੱਨਰ, 13 ਕੈਡਿਟਸ ਨੂੰ ਕਾਲਜ ਕਲਰ, 4 ਕੈਡਿਟਸ ਨੂੰ ਮੈਰਿਟ ਸਰਟੀਫਿਕੇਟ, ਐੱਨ.ਐੱਸ.ਐੱਸ. ਵਿਚ ਪ੍ਰਾਪਤੀ ਵਾਲੇ 3 ਵਲੰਟੀਅਰਾਂ ਨੂੰ ਰੋਲ ਆੱਫ ਆੱਨਰ, 32 ਵਲੰਟੀਅਰਾਂ ਨੂੰ ਕਾਲਜ ਕਲਰ, 37 ਵਲੰਟੀਅਰਾਂ ਨੂੰ ਮੈਰਿਟ ਸਰਟੀਫਿਕੇਟ, ਰੈੱਡ ਰਿਬਨ ਕਲੱਬ ਗਤੀਵਿਧੀਆਂ ਵਿੱਚ ਪ੍ਰਾਪਤੀਆਂ ਵਾਲੇ 1 ਵਿਦਿਆਰਥੀ ਨੂੰ ਰੋਲ ਆਫ ਆੱਨਰ, 16 ਨੂੰ ਕਾਲਜ ਕਲਰ ਅਤੇ 15 ਨੂੰ ਮੈਰਿਟ ਸਰਟੀਫਿਕੇਟ, ਰੈੱਡ ਕਰਾਸ/ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਯੂਨਿਟ ਵਿੱਚ ਪ੍ਰਾਪਤੀਆਂ ਕਰਨ ਵਾਲੇ 19 ਵਿਦਿਆਰਥੀਆਂ ਨੂੰ ਮੈਰਿਟ ਸਰਟੀਫਿਕੇਟ ਨਾਲ ਸਨਮਾਨਤ ਕੀਤਾ ਗਿਆ।

ਇਸ ਸਮਾਰੋਹ ਦੌਰਾਨ ਬਿਹਤਰ ਸੇਵਾਵਾਂ ਲਈ ਟੀਚਿੰਗ, ਨਾਨ ਟੀਚਿੰਗ ਸਟਾਫ, ਪ੍ਰੈੱਸ ਦੇ ਨੁਮਾਇੰਦੇ ਅਤੇ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਦਾ ਵੀ ਸਨਮਾਨ ਕੀਤਾ ਗਿਆ।

ਇਸ ਮੌਕੇ ਮੰਚ ਸੰਚਾਲਨ ਡਾ. ਨਿਰਮਲ ਸਿੰਘ ਬਰਾੜ, ਪ੍ਰੋ. ਅਰਵਿੰਦਰ ਕੌਰ, ਪ੍ਰੋ. ਲਵਲੀਨ ਵਰਮਾ ਅਤੇ ਪ੍ਰੋ. ਹਰਦੀਪ ਕੌਰ ਨੇ ਕੀਤਾ। ਸਮਾਰੋਹ ਨੂੰ ਸਫ਼ਲ ਬਣਾਉਣ ਵਿੱਚ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਨੇ ਅਹਿਮ ਸਹਿਯੋਗ ਦਿੱਤਾ।

ਇਸ ਮੌਕੇ ਸੈਣੀ ਐਜੂਕੇਸ਼ਨ ਟਰੱਸਟ ਦੇ ਸਕੱਤਰ ਬਲਬੀਰ ਸਿੰਘ ਸੈਣੀ, ਸ. ਅਮਰਜੀਤ ਸਿੰਘ ਸੈਣੀ, ਪ੍ਰੈੱਸ ਕਲੱਬ ਰੂਪਨਗਰ ਦੇ ਪ੍ਰਧਾਨ ਸਤਨਾਮ ਸਿੰਘ ਸੱਤੀ, ਸਤਲੁਜ ਪ੍ਰੈਸ ਕਲੱਬ ਦੇ ਪ੍ਰਧਾਨ ਸਰਬਜੀਤ ਸਿੰਘ, ਪ੍ਰੈੱਸ ਦੇ ਨੁਮਾਇੰਦੇ ਸ. ਅਵਤਾਰ ਸਿੰਘ ਕੰਬੋਜ, ਸ. ਲਖਵੀਰ ਸਿੰਘ ਖਾਬੜਾ, ਸ਼੍ਰੀ ਸਮਸ਼ੇਰ ਬੱਗਾ, ਜ਼ਿਲ੍ਹਾ ਲੋਕ ਸੰਪਰਕ ਦਫਤਰ ਤੋਂ ਸ. ਬਿਕਰਮਜੀਤ ਸਿੰਘ ਖੁਆਸਪੁਰਾ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸ. ਬਿਕਰਮਜੀਤ ਸਿੰਘ ਤੋਂ ਇਲਾਵਾ ਵਿਦਿਆਰਥੀਆਂ ਦੇ ਮਾਤਾ-ਪਿਤਾ ਹਾਜ਼ਰ ਸਨ।

ਡਿਪਟੀ ਕਮਿਸ਼ਨਰ ਦੀਆਂ ਹਦਾਇਤਾਂ ‘ਤੇ ਕਣਕ ਦਾ ਨਾੜ ਸਾੜਨ ਤੋਂ ਰੋਕਣ ਲਈ ਪਿੰਡਾਂ ਵਿੱਚ ਨਿਗਰਾਨੀ ਤੇਜ਼
ਮਹਿਲ ਕਲਾਂ, 11 ਮਈ-   ਜ਼ਿਲ੍ਹੇ ਵਿੱਚ ਕਣਕ ਦੇ ਨਾੜ ਨੂੰ ਅੱਗ ਲਗਾਉਣ ਦੇ ਰੁਝਾਨ ਨੂੰ ਸਖ਼ਤੀ ਨਾਲ ਨੱਥ ਪਾਉਣ ਲਈ ਡਿਪਟੀ ਕਮਿਸ਼ਨਰ ਹਰਪ੍ਰੀਤ ਸਿੰਘ ਆਈ ਏ ਐੱਸ ਨੇ ਪੁਲਿਸ ਅਤੇ ਸਿਵਿਲ ਪ੍ਰਸ਼ਾਸਨ ਦੀਆਂ ਟੀਮਾਂ ਨੂੰ ਵਧੇਰੇ ਮੁਸਤੈਦ ਰਹਿਣ ਅਤੇ ਪਿੰਡਾਂ ਵਿੱਚ ਗਸ਼ਤ ਹੋਰ ਤੇਜ਼ ਕਰਨ ਦੇ ਆਦੇਸ਼ ਦਿੱਤੇ ਹਨ।

ਡੀਸੀ ਦੀਆਂ ਹਦਾਇਤਾਂ ਉੱਤੇ ਅਮਲ ਕਰਦਿਆਂ ਸਬ ਡਵੀਜ਼ਨਾਂ ਅੰਦਰ ਐਸਡੀਐਮ ਤੇ ਡੀਐਸਪੀ ਦੀ ਨਿਗਰਾਨੀ ਹੇਠ ਪਿੰਡਾਂ ਵਿੱਚ ਨਿਗਰਾਨੀ ਵਧਾ ਦਿੱਤੀ ਗਈ ਹੈ ਤਾਂ ਜੋ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਿਆ ਜਾ ਸਕੇ।

ਇਸੇ ਤਹਿਤ ਐੱਸ ਡੀ ਐਮ ਮਹਿਲ ਕਲਾਂ ਕ੍ਰਿਤਿਕਾ ਗੋਇਲ ਵਲੋਂ ਚੁਹਾਨਕੇ ਕਲਾਂ ਦਾ ਦੌਰਾ ਕੀਤਾ ਗਿਆ। ਓਹਨਾਂ ਆਮ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਜੇਕਰ ਕਿਸੇ ਖੇਤ ਵਿੱਚ ਫਸਲਾਂ ਦੀ ਰਹਿੰਦ ਖੂਹੰਦ ਨੂੰ ਅੱਗ ਲਗਾਉਣ ਦੀ ਕਾਰਵਾਈ ਉਨ੍ਹਾਂ ਦੇ ਧਿਆਨ ਵਿੱਚ ਆਉਂਦੀ ਹੈ ਤਾਂ ਤੁਰੰਤ ਇਸ ਬਾਰੇ ਸੂਚਨਾ ਦਿੱਤੀ ਜਾਵੇ।

ਉਨ੍ਹਾਂ ਦੱਸਿਆ ਕਿ ਰਹਿੰਦ ਖੂਹੰਦ ਨੂੰ ਅੱਗ ਲੱਗਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਇਲਾਕੇ ਵਿਚ ਫਾਇਰ ਬ੍ਰਿਗੇਡ ਦੇ ਦਸਤੇ ਪੂਰੀ ਤਰ੍ਹਾਂ ਮੁਸਤੈਦ ਹਨ ਅਤੇ ਜਿਵੇਂ ਹੀ ਕਿਸੇ ਖੇਤ ਵਿੱਚ ਅੱਗ ਲੱਗਣ ਦੀ ਸੂਚਨਾ ਪ੍ਰਾਪਤ ਹੁੰਦੀ ਹੈ, ਤਾਂ ਫਾਇਰ ਬ੍ਰਿਗੇਡ ਦੀਆਂ ਟੀਮਾਂ ਤੁਰੰਤ ਮੌਕੇ ’ਤੇ ਪਹੁੰਚ ਕੇ ਅੱਗ ਉੱਤੇ ਕਾਬੂ ਪਾ ਰਹੀਆਂ ਹਨ ਤਾਂ ਜੋ ਕਿਸੇ ਵੀ ਤਰ੍ਹਾਂ ਦੇ ਜਾਨੀ-ਮਾਲੀ ਨੁਕਸਾਨ ਅਤੇ ਵਾਤਾਵਰਣ ਦੇ ਹੋ ਰਹੇ ਪ੍ਰਦੂਸ਼ਣ ਨੂੰ ਫੌਰੀ ਤੌਰ ’ਤੇ ਰੋਕਿਆ ਜਾ ਸਕੇ।

ਓਹਨਾਂ ਕਿਹਾ ਕਿ ਨਾੜ ਸਾੜਨ ਨਾਲ ਪੈਦਾ ਹੋ ਰਿਹਾ ਪ੍ਰਦੂਸ਼ਣ, ਬੱਚਿਆਂ ਤੇ ਬਜ਼ੁਰਗਾਂ ਦੀ ਸਿਹਤ ਲਈ ਘਾਤਕ ਸਿੱਧ ਹੁੰਦਾ ਹੈ ਅਤੇ ਰਾਹਗੀਰਾਂ ਨੂੰ ਵਾਹਨ ਚਲਾਉਣ ਸਮੇਂ ਵੀ ਜ਼ੋਖਿਮ ਉਠਾਉਣਾ ਪੈਂਦਾ ਹੈ ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾਵੇਗਾ। ਓਹਨਾਂ ਕਿਸਾਨਾਂ ਨੂੰ ਨਾੜ ਨੂੰ ਸਾੜਨ ਦੀ ਬਜਾਏ ਵਾਤਾਵਰਨ ਪੱਖੀ ਪ੍ਰਬੰਧਨ ਕਰਨ ਦੀ ਅਪੀਲ ਕੀਤੀ।

ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਕੁਮਾਰ ਚੱਡਾ ਨੇ ਮਨੀ ਮਹੇਸ਼ ਸ਼ਰਮਾ ਵਿਦਿਆਰਥੀ ਨੂੰ ਦਿੱਤੀ ਵਧਾਈ
ਨੂਰਪੁਰ ਬੇਦੀ 11 ਮਈ : ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਚਨੋਲੀ ਬਸੀ ਦੇ ਵਿਦਿਆਰਥੀ ਮਨੀ ਮਹੇਸ਼ ਸ਼ਰਮਾ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਅੱਜ ਐਲਾਨੇ ਗਏ ਦਸਵੀਂ ਜਮਾਤ ਦੇ ਨਤੀਜੇ ਵਿੱਚ 645/650 (99.23%)  ਅੰਕ ਪ੍ਰਾਪਤ ਕਰਕੇ ਪੰਜਾਬ ਵਿੱਚੋਂ ਦੂਸਰਾ ਸਥਾਨ ਪ੍ਰਾਪਤ ਕੀਤਾ ਹੈ।

ਮਨੀ ਮਹੇਸ਼ ਸ਼ਰਮਾ ਵੱਲੋਂ ਪੰਜਾਬ ਭਰ ਵਿੱਚੋਂ ਦੂਸਰਾ ਸਥਾਨ ਪ੍ਰਾਪਤ ਕਰਨ ਤੇ ਅੱਜ ਸਕੂਲ ਪੁੱਜਣ ਤੇ ਉਸ ਦਾ ਪ੍ਰਿੰਸੀਪਲ ਸ਼ਰਨਜੀਤ ਕੌਰ ਅਤੇ ਸਮੂਹ ਸਕੂਲ ਸਟਾਫ਼ ਵੱਲੋਂ ਜ਼ੋਰਦਾਰ ਸਵਾਗਤ ਕੀਤਾ ਗਿਆ।

ਇਸ ਮੌਕੇ ਪ੍ਰਿੰਸੀਪਲ ਸ਼ਰਨਜੀਤ ਕੌਰ ਨੇ ਦੱਸਿਆ ਕਿ ਮਨੀ ਮਹੇਸ਼ ਸ਼ਰਮਾ ਬਹੁਤ ਹੀ ਹੋਣਹਾਰ ਵਿਦਿਆਰਥੀ ਹੈ। ਇਸ ਦੀਆਂ ਉਪਲਬੱਧੀਆਂ ਦੀ ਲਿਸਟ ਬਹੁਤ ਲੰਮੀ ਹੈ, ਇਹ ਬੱਚਾ ਭਵਿੱਖ ਵਿੱਚ ਵੱਡਾ ਅਫਸਰ ਬਣੇਗਾ। ਉਹਨਾਂ ਦੱਸਿਆ ਕਿ ਮਨੀ ਮਹੇਸ਼ ਸ਼ਰਮਾ ਦੇ ਪਿਤਾ ਵਿਜੈ ਕੁਮਾਰ ਸ਼ਰਮਾ ਆਪ ਵੀ ਚਨੌਲੀ ਬਸੀ ਸਕੂਲ ਵਿਖੇ ਪੰਜਾਬੀ ਦੇ ਅਧਿਆਪਕ ਹਨ ਅਤੇ ਉਸ ਦੀ ਮਾਤਾ ਮੋਨਿਕਾ ਸ਼ਰਮਾ ਸਰਕਾਰੀ ਹਾਈ ਸਕੂਲ ਸਸਕੋਰ ਵਿਖੇ ਬਤੌਰ ਐਸਐਸਟੀ ਅਧਿਆਪਕਾ ਵਜੋਂ ਸੇਵਾ ਨਿਭਾ ਰਹੇ ਹਨ।

ਪ੍ਰਿੰਸੀਪਲ ਸ਼ਰਨਜੀਤ ਕੌਰ ਨੇ ਦੱਸਿਆ ਕਿ  ਅੱਠਵੀਂ ਜਮਾਤ ਵਿੱਚ ਵੀ ਮਨੀ ਮਹੇਸ਼ ਸ਼ਰਮਾ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ ਜਾਰੀ ਕੀਤੀ ਮੈਰਿਟ ਲਿਸਟ ਵਿੱਚ 11ਵਾਂ ਰੈਂਕ ਪ੍ਰਾਪਤ ਕੀਤਾ ਸੀ। ਉਹਨਾਂ ਦੱਸਿਆ ਮਨੀ ਮਹੇਸ਼ ਸ਼ਰਮਾ ਨੇ ਮੈਰੀਟੋਰੀਅਸ ਪ੍ਰੀਖਿਆ ਵੀ ਦਿੱਤੀ ਸੀ, ਜਿਸ ਵਿੱਚ ਉਸ ਨੇ 132/150  ਅੰਕ ਪ੍ਰਾਪਤ ਕਰਕੇ ਪੰਜਾਬ ਚੋਂ ਪਹਿਲਾ ਸਥਾਨ ਪ੍ਰਾਪਤ ਕੀਤਾ ਸੀ।

ਉਹਨਾਂ ਦੱਸਿਆ ਕਿ ਵਿਦਿਆਰਥੀ ਦੀ ਇਸ ਉਪਲੱਬਧੀ ਲਈ ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਅਤੇ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਕੁਮਾਰ ਚੱਡਾ ਵੱਲੋਂ ਵੀ ਵਿਦਿਆਰਥੀ ਅਤੇ ਸਕੂਲ ਦੇ ਸਮੂਹ ਸਟਾਫ ਨੂੰ ਵਧਾਈ ਦਿੱਤੀ ਗਈ ਹੈ।

ਪ੍ਰਿੰਸੀਪਲ ਸ਼ਰਨਜੀਤ ਕੌਰ ਨੇ ਦੱਸਿਆ ਕਿ ਉਹਨਾਂ ਦੇ ਸਕੂਲ ਵਿੱਚ ਬੱਚਿਆਂ ਨੂੰ ਪੜ੍ਹਾਈ ਕਰਵਾਉਣ ਲਈ ਪ੍ਰੋਜੈਕਟਰ ਲੱਗੇ ਹੋਏ ਹਨ। ਬੱਚਿਆਂ ਨੂੰ ਪੰਜਾਬੀ ਅਤੇ ਅੰਗਰੇਜ਼ੀ ਮੀਡੀਅਮ ਵਿੱਚ ਸਿੱਖਿਆ ਦਿੱਤੀ ਜਾ ਰਹੀ ਹੈ ਜਿਸ ਦੀਆਂ ਵੱਖ-ਵੱਖ ਕਲਾਸਾਂ ਲੱਗਦੀਆਂ ਹਨ।

ਉਹਨਾਂ ਕਿਹਾ ਕਿ ਸਿੱਖਿਆ ਕ੍ਰਾਂਤੀ ਦੇ ਤਹਿਤ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਨੂੰ ਅਧੂਨਿਕ ਸਹੂਲਤਾਂ ਨਾਲ ਲੈਸ ਕੀਤਾ ਗਿਆ ਹੈ। ਜਿਸ ਕਾਰਨ ਸਰਕਾਰੀ ਸਕੂਲਾਂ ਦੇ ਬੱਚੇ ਪ੍ਰਾਈਵੇਟ ਸਕੂਲਾਂ ਦੇ ਬੱਚਿਆਂ ਨੂੰ ਵੀ ਮਾਤ ਦੇ ਰਹੇ ਹਨ।

ਇਸ ਮੌਕੇ ਮਨੀ ਮਹੇਸ਼ ਸ਼ਰਮਾ ਨੇ ਆਪਣੀ ਇਸ ਉਪਲੱਬਧਤਾਂ ਦਾ ਸਿਹਰਾ ਆਪਣੇ ਮਾਤਾ ਪਿਤਾ ਅਤੇ ਸਮੂਹ ਸਕੂਲ ਸਟਾਫ ਨੂੰ ਦਿੰਦੇ ਹੋਏ ਕਿਹਾ ਕਿ ਸਾਰੇ ਅਧਿਆਪਕਾਂ ਨੇ ਉਸ ਨੂੰ ਬੜੀ ਹੀ ਤਨਦੇਹੀ ਨਾਲ ਪੜ੍ਹਾਇਆ, ਸਾਡੇ ਸਕੂਲ ਦੇ ਅਧਿਆਪਕ ਓਵਰ ਟਾਈਮ ਲਗਾ ਕੇ ਵੀ ਸਾਨੂੰ ਪੜਾਉਂਦੇ ਰਹੇ ਹਨ। ਉਸ ਨੇ ਦੱਸਿਆ ਕਿ ਉਸ ਨੇ ਵੱਖ-ਵੱਖ ਵਿਸ਼ਿਆਂ ਦੀ ਤਿਆਰੀ ਕਰਨ ਲਈ ਆਪਣਾ ਵੱਖਰਾ ਟਾਈਮ ਟੇਬਲ ਬਣਾਇਆ ਹੋਇਆ ਸੀ ਹਰੇਕ ਵਿਸ਼ੇ ਨੂੰ ਪੂਰਾ ਸਮਾਂ ਦਿੱਤਾ ਗਿਆ ਅਤੇ ਇਸ ਦੌਰਾਨ ਖੇਡਣ ਲਈ ਵੀ ਉਸ ਨੇ ਸਮਾਂ ਕੱਢਿਆ। ਮਨੀ ਮਹੇਸ਼ ਸ਼ਰਮਾ ਨੇ ਦੱਸਿਆ ਕਿ ਉਹ ਯੂਪੀਐਸਸੀ ਦੀ ਪ੍ਰੀਖਿਆ ਪਾਸ ਕਰਕੇ ਆਈਪੀਐਸ ਅਧਿਕਾਰੀ ਬਣਨਾ ਚਾਹੁੰਦਾ ਹੈ।

ਇਸ ਮੌਕੇ ਮਨੀ ਮਹੇਸ਼ ਸ਼ਰਮਾ ਦੇ ਪਿਤਾ ਵਿਜੇ ਕੁਮਾਰ ਸ਼ਰਮਾ ਨੇ ਕਿਹਾ ਕਿ ਉਹ ਆਪ ਸਰਕਾਰੀ ਸਕੂਲ ਚਨੌਲੀ ਬਸੀ ਵਿਖੇ ਪੰਜਾਬੀ ਦੇ ਅਧਿਆਪਕ ਹਨ ਅਤੇ ਉਨਾਂ ਦੀ ਪਤਨੀ ਵੀ ਐਸਐਸਟੀ ਦੇ ਟੀਚਰ ਹਨ। ਉਨਾਂ ਦੇ ਦੋ ਬੇਟੇ ਹਨ ਜਿਨਾਂ ਨੂੰ ਉਨਾਂ ਵੱਲੋਂ ਸਰਕਾਰੀ ਸਕੂਲ ਵਿੱਚ ਸਿੱਖਿਆ ਪ੍ਰਾਪਤ ਕਰਨ ਲਈ ਪਾਇਆ ਹੋਇਆ ਹੈ।

ਉਹਨਾਂ ਕਿਹਾ ਕਿ ਹੁਣ ਸਰਕਾਰੀ ਸਕੂਲਾਂ ਵਿੱਚ ਬੱਚਿਆਂ ਨੂੰ ਬਹੁਤ ਹੀ ਸਹੂਲਤਾਂ ਮਿਲ ਰਹੀਆਂ ਹਨ, ਜਿਸ ਰਾਹੀਂ ਬੱਚਿਆਂ ਦੀ ਹਰੇਕ ਵਿਸ਼ੇ ਉੱਤੇ ਚੰਗੀ ਪਕੜ ਬਣ ਰਹੀ ਹੈ।

ਉਹਨਾਂ ਕਿਹਾ ਕਿ ਉਸ ਦਾ ਬੇਟਾ ਮਨੀ ਮਹੇਸ਼ ਸ਼ਰਮਾ ਜੋ ਵੀ ਅੱਗੇ ਪੜ੍ਹਾਈ ਕਰਨੀ ਚਾਹੁੰਦਾ ਹੈ ਉਹ ਉਸਦਾ ਪੂਰਾ ਸਾਥ ਦੇਣਗੇ।

ਇਸ ਮੌਕੇ ਪਿੰਡ ਚਨੌਲੀ ਦੇ ਸਰਪੰਚ ਕੁਲਵਿੰਦਰ ਸਿੰਘ, ਸਾਬਕਾ ਸਰਪੰਚ ਭੁਪਿੰਦਰ ਸਿੰਘ, ਬਲਾਕ ਤਖਤਗੜ੍ਹ ਦੇ ਨੋਡਲ ਅਫਸਰ ਪ੍ਰਿੰਸੀਪਲ ਜਗਤਾਰ ਸਿੰਘ ਧਮਾਣਾ ਵਲੋਂ ਵੀ ਸਕੂਲ ਪਹੁੰਚ ਕੇ ਸਕੂਲ ਸਟਾਫ ਅਤੇ ਵਿਦਿਆਰਥੀ ਨੂੰ ਵਧਾਈ ਦਿੱਤੀ ਗਈ।

ਇਸ ਮੌਕੇ ਪ੍ਰਿੰਸੀਪਲ ਸ਼ਰਨਜੀਤ ਕੌਰ, ਵਿਦਿਆਰਥੀ ਦੇ ਪਿਤਾ ਵਿਜੈ ਕੁਮਾਰ ਸ਼ਰਮਾ, ਮਾਤਾ ਮੋਨਿਕਾ ਸ਼ਰਮਾ, ਲੈਕਚਰਾਰ ਸ਼ਸ਼ੀ ਬਾਲਾ, ਅਰਵਿੰਦਰ ਕੁਮਾਰ, ਬਲਜਿੰਦਰ ਕੌਰ, ਮਾਸਟਰ ਇੰਦਰਦੇਵ, ਬਲਰਾਮ ਕੁਮਾਰ, ਸਤਵੰਤ ਕੌਰ, ਅਮਨ ਕੁਮਾਰ, ਗੁਰਚਰਨ ਸਿੰਘ, ਤਲਵਿੰਦਰ ਸਿੰਘ ਢੀਂਡਸਾ, ਨਵਦੀਪ ਸਿੰਘ, ਇੰਦਰਜੀਤ ਸਿੰਘ, ਇੰਦੂ ਸ਼ਰਮਾ, ਦਵਿੰਦਰ ਕੌਰ, ਰਮਨਜੀਤ ਕੌਰ, ਕੈਪਟਨ ਹਰਜਿੰਦਰ ਸਿੰਘ, ਲੈਕਚਰਰ ਅਸ਼ਵਨੀ ਕੁਮਾਰ ਹਾਜ਼ਰ ਸਨ।

ਜ਼ਿਲ੍ਹਾ ਜੇਲ੍ਹ ਰੂਪਨਗਰ ਵਿੱਚ ‘ਦੀ ਈਕੋ ਕੰਜਰਵ ਫਾਊਂਡੇਸ਼ਨ’ ਵੱਲੋਂ ਦੋ ਵਾਟਰ ਕੂਲਰ ਅਤੇ ਵਾਟਰ ਪਿਊਰੀਫਾਇਰ ਭੇਂਟ
ਰੂਪਨਗਰ, 11 ਮਈ: “ਈਕੋ ਕੰਜਰਵ ਫਾਊਂਡੇਸ਼ਨ” ਵੱਲੋਂ ਚੇਅਰਮੈਨ ਡਾ. ਦੀਪਕ ਸਿੰਗਲਾ ਦੀ ਅਗਵਾਈ ਹੇਠ ਜ਼ਿਲ੍ਹਾ ਜੇਲ੍ਹ ਰੂਪਨਗਰ ਵਿੱਚ ਬੰਦੀ ਔਰਤਾਂ ਅਤੇ ਮਰਦਾਂ ਨੂੰ ਪੀਣ ਵਾਲੇ ਸਾਫ਼ ਪਾਣੀ ਦੀ ਸੁਵਿਧਾ ਮੁਹੱਈਆ ਕਰਵਾਉਣ ਲਈ ਮਹੱਤਵਪੂਰਨ ਯੋਗਦਾਨ ਪਾਇਆ ਗਿਆ।

ਫਾਊਂਡੇਸ਼ਨ ਵੱਲੋਂ ਜੇਲ੍ਹ ਵਿੱਚ ਦੋ ਫਰਿੱਜ ਵਾਟਰ ਕੂਲਰ ਅਤੇ ਪਾਣੀ ਨੂੰ ਸ਼ੁੱਧ ਕਰਨ ਲਈ ਇੱਕ ਵਾਟਰ ਪਿਊਰੀਫਾਇਰ ਭੇਂਟ ਕੀਤਾ ਗਿਆ, ਜਿਸ ਨਾਲ ਬੰਦੀਆਂ ਨੂੰ ਸਾਫ਼ ਅਤੇ ਠੰਢਾ ਪੀਣਯੋਗ ਪਾਣੀ ਉਪਲਬਧ ਹੋ ਸਕੇਗਾ।

ਡਾ. ਦੀਪਕ ਸਿੰਗਲਾ ਨੇ ਦੱਸਿਆ ਕਿ ਫਾਊਂਡੇਸ਼ਨ ਵੱਲੋਂ ਇਸ ਤੋਂ ਪਹਿਲਾਂ ਵੀ ਜ਼ਿਲ੍ਹਾ ਜੇਲ੍ਹ ਵਿੱਚ ਬੰਦੀ ਔਰਤਾਂ ਅਤੇ ਮਰਦਾਂ ਲਈ ਸਕਿੱਲ ਡਿਵੈਲਪਮੈਂਟ ਕੋਰਸ ਕਰਵਾਏ ਗਏ ਹਨ ਅਤੇ ਇਕ ਲਾਇਬ੍ਰੇਰੀ ਦਾ ਪ੍ਰਬੰਧ ਵੀ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸੰਸਥਾ ਵੱਲੋਂ ਜ਼ਿਲ੍ਹਾ ਜੇਲ੍ਹ ਵਿੱਚ ਲੋੜਾਂ ਦੇ ਆਧਾਰ ’ਤੇ ਸਮੇਂ-ਸਮੇਂ ਸਹਾਇਤਾ ਪ੍ਰਦਾਨ ਕੀਤੀ ਜਾਂਦੀ ਰਹੇਗੀ।

ਇਸ ਮੌਕੇ ਜ਼ਿਲ੍ਹਾ ਜੇਲ੍ਹ ਸੁਪਰਡੈਂਟ ਹਰਜੋਤ ਸਿੰਘ ਕਲੇਰ ਅਤੇ ‘ਈਕੋ ਕੰਜਰਵ ਫਾਊਂਡੇਸ਼ਨ’ ਦੇ ਮੈਂਬਰ ਵੀ ਹਾਜ਼ਰ ਸਨ।

ਵਿਧਾਇਕ ਚੱਢਾ ਨੇ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਤਹਿਤ ਪਿੰਡਾਂ ਵਿੱਚ ਲੋਕ ਜਾਗਰੂਕਤਾ ਲਈ ਆਟੋ ਵਾਹਨਾਂ ਨੂੰ ਕੀਤਾ ਰਵਾਨਾ
ਰੂਪਨਗਰ, 08 ਮਈ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਸੂਬੇ ਵਿੱਚ ਨਸ਼ਿਆਂ ਦੇ ਖਾਤਮੇ ਲਈ ਚਲਾਈ ਜਾ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਅੱਜ ਹਲਕਾ ਵਿਧਾਇਕ ਰੂਪਨਗਰ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਵੱਲੋਂ ਪਿੰਡਾਂ ਅਤੇ ਸ਼ਹਿਰੀ ਇਲਾਕਿਆਂ ਵਿੱਚ ਲੋਕ ਜਾਗਰੂਕਤਾ ਫੈਲਾਉਣ ਲਈ ਵਿਸ਼ੇਸ਼ ਆਟੋ ਵਾਹਨਾਂ ਨੂੰ ਰਵਾਨਾ ਕੀਤਾ ਗਿਆ।

ਇਸ ਮੌਕੇ ਹਲਕਾ ਵਿਧਾਇਕ ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਇੱਕ ਪਾਸੇ ਪਿੰਡਾਂ ਵਿੱਚ ਖੇਡ ਮੈਦਾਨ ਅਤੇ ਸਟੇਡੀਅਮ ਤਿਆਰ ਕਰਵਾਏ ਜਾ ਰਹੇ ਹਨ ਤਾਂ ਜੋ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕੀਤਾ ਜਾ ਸਕੇ, ਜਦਕਿ ਦੂਜੇ ਪਾਸੇ ਨਸ਼ਾ ਤਸਕਰਾਂ ਅਤੇ ਨਸ਼ਾ ਸਪਲਾਈ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਨੂੰ ਹੋਰ ਪ੍ਰਭਾਵਸ਼ਾਲੀ ਬਣਾਉਣ ਲਈ ਨਵੀਆਂ ਪਹਿਲਾਂ ਕੀਤੀਆਂ ਜਾ ਰਹੀਆਂ ਹਨ।

ਉਨ੍ਹਾਂ ਦੱਸਿਆ ਕਿ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਤਹਿਤ ਹੁਣ ਪਿੰਡ-ਪਿੰਡ ਅਤੇ ਗਲੀ-ਗਲੀ ਵਿੱਚ ਸਪੀਕਰਾਂ ਨਾਲ ਲੈਸ ਆਟੋ ਵਾਹਨ ਭੇਜੇ ਜਾ ਰਹੇ ਹਨ, ਜੋ ਲੋਕਾਂ ਨੂੰ ਨਸ਼ਿਆਂ ਦੇ ਨੁਕਸਾਨਾਂ ਬਾਰੇ ਜਾਗਰੂਕ ਕਰਨ ਦੇ ਨਾਲ-ਨਾਲ ਨਸ਼ਾ ਵੇਚਣ ਜਾਂ ਕਰਨ ਵਾਲਿਆਂ ਦੀ ਜਾਣਕਾਰੀ ਗੁਪਤ ਤੌਰ ‘ਤੇ ਪ੍ਰਸ਼ਾਸਨ ਤੱਕ ਪਹੁੰਚਾਉਣ ਲਈ ਪ੍ਰੇਰਿਤ ਕਰਨਗੇ।

ਉਨ੍ਹਾਂ ਕਿਹਾ ਕਿ ਹਰ ਆਟੋ ਵਿੱਚ ਵਿਸ਼ੇਸ਼ ਤੌਰ ‘ਤੇ ਇੱਕ ਸੀਲਬੰਦ ਬਾਕਸ ਰੱਖਿਆ ਗਿਆ ਹੈ, ਜਿਸ ਵਿੱਚ ਲੋਕ ਲਿਖਤੀ ਰੂਪ ਵਿੱਚ ਨਸ਼ਾ ਵੇਚਣ ਵਾਲਿਆਂ ਜਾਂ ਨਸ਼ੇ ਨਾਲ ਜੁੜੇ ਵਿਅਕਤੀਆਂ ਬਾਰੇ ਜਾਣਕਾਰੀ ਪਾ ਸਕਣਗੇ। ਇਹ ਬਾਕਸ ਪੂਰੀ ਤਰ੍ਹਾਂ ਸੁਰੱਖਿਅਤ ਰਹੇਗਾ ਅਤੇ ਇਸ ਨੂੰ ਕੇਵਲ ਪ੍ਰਸ਼ਾਸਨ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਹੀ ਖੋਲਿਆ ਜਾਵੇਗਾ।

ਐਡਵੋਕੇਟ ਸ਼੍ਰੀ ਦਿਨੇਸ਼ ਚੱਢਾ ਨੇ ਲੋਕਾਂ ਨੂੰ ਭਰੋਸਾ ਦਿਵਾਇਆ ਕਿ ਜਾਣਕਾਰੀ ਦੇਣ ਵਾਲੇ ਵਿਅਕਤੀਆਂ ਦੀ ਪਹਿਚਾਣ ਪੂਰੀ ਤਰ੍ਹਾਂ ਗੁਪਤ ਰੱਖੀ ਜਾਵੇਗੀ ਅਤੇ ਕਿਸੇ ਵੀ ਸੂਰਤ ਵਿੱਚ ਉਨ੍ਹਾਂ ਦਾ ਨਾਮ ਸਾਹਮਣੇ ਨਹੀਂ ਆਉਣ ਦਿੱਤਾ ਜਾਵੇਗਾ। ਉਨ੍ਹਾਂ ਕਿਹਾ ਕਿ ਲੋਕ ਬਿਨਾਂ ਕਿਸੇ ਡਰ ਜਾਂ ਘਬਰਾਹਟ ਦੇ ਨਸ਼ਾ ਤਸਕਰਾਂ ਬਾਰੇ ਜਾਣਕਾਰੀ ਸਾਂਝੀ ਕਰਨ, ਤਾਂ ਜੋ ਨਸ਼ਿਆਂ ਦੇ ਜਾਲ ਨੂੰ ਤੋੜ ਕੇ ਪੰਜਾਬ ਦੀ ਨੌਜਵਾਨੀ ਨੂੰ ਬਚਾਇਆ ਜਾ ਸਕੇ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਾ ਵੇਚਣ ਵਾਲਿਆਂ ਨੂੰ ਕਾਨੂੰਨ ਦੇ ਘੇਰੇ ਵਿੱਚ ਲਿਆਉਣ ਅਤੇ ਨਸ਼ੇ ਦੀ ਲਤ ਦਾ ਸ਼ਿਕਾਰ ਹੋਏ ਲੋਕਾਂ ਦਾ ਇਲਾਜ ਕਰਵਾਉਣ ਲਈ ਪੂਰੀ ਵਚਨਬੱਧਤਾ ਨਾਲ ਕੰਮ ਕਰ ਰਹੀ ਹੈ। ਇਸ ਮੁਹਿੰਮ ਵਿੱਚ ਲੋਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ ਅਤੇ ਸਮਾਜ ਦੇ ਹਰ ਵਰਗ ਨੂੰ ਇਸ ਵਿੱਚ ਆਪਣੀ ਭਾਗੀਦਾਰੀ ਨਿਭਾਉਣੀ ਚਾਹੀਦੀ ਹੈ।

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਦੇ ਜ਼ਿਲ੍ਹਾ ਕੋਆਰਡੀਨੇਟਰ ਸ. ਹਰਪ੍ਰੀਤ ਸਿੰਘ ਕਾਹਲੋਂ ਨੇ ਕਿਹਾ ਕਿ ਰੂਪਨਗਰ ਜ਼ਿਲ੍ਹੇ ਦੀ ਪੂਰੀ ਟੀਮ ਨਸ਼ਿਆਂ ਖ਼ਿਲਾਫ਼ ਜੰਗ ਨੂੰ ਜਿੱਤਣ ਲਈ ਇਕਜੁੱਟ ਹੋ ਕੇ ਕੰਮ ਕਰ ਰਹੀ ਹੈ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਪਿੰਡਾਂ, ਇਲਾਕਿਆਂ ਅਤੇ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਹਿੰਮਤ ਨਾਲ ਅੱਗੇ ਆਉਣ ਅਤੇ ਨਸ਼ਾ ਵੇਚਣ ਵਾਲਿਆਂ ਦੀ ਜਾਣਕਾਰੀ ਪ੍ਰਸ਼ਾਸਨ ਤੱਕ ਪਹੁੰਚਾਉਣ ਵਿੱਚ ਸਰਕਾਰ ਦਾ ਸਾਥ ਦੇਣ।

ਇਸ ਮੌਕੇ ਐਸ.ਡੀ.ਐਮ. ਰੂਪਨਗਰ ਜਸਪ੍ਰੀਤ ਸਿੰਘ, ਡੀ.ਐਸ.ਪੀ. ਦੀਪਇੰਦਰ ਸਿੰਘ, ਚੇਅਰਮੈਨ ਬਲਾਕ ਸੰਮਤੀ ਰੂਪਨਗਰ ਮਲਕੀਤ ਸਿੰਘ ਭੰਗੂ, ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰ ਅਮਿਤ ਸ਼ਰਮਾ, ਐਸ.ਐਚ.ਓ. ਥਾਣਾ ਸਦਰ ਸੰਨੀ ਖੰਨਾ, ਐਸ.ਐਚ.ਓ. ਥਾਣਾ ਸਿਟੀ ਪਵਨ ਚੌਧਰੀ, ਅਵਤਾਰ ਸਿੰਘ ਕੁੰਨਰ, ਗੁਰਨਾਮ ਸਿੰਘ ਲਾਡਲ ਤੋਂ ਇਲਾਵਾ ਹੋਰ ਪ੍ਰਸ਼ਾਸਨਿਕ ਅਧਿਕਾਰੀ ਤੇ ਪਤਵੰਤੇ ਸੱਜਣ ਹਾਜ਼ਰ ਸਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦੀ ਕਰਨਗੇ ਸ਼ੁਰੂਆਤ- ਹਰਜੋਤ ਸਿੰਘ ਬੈਂਸ
ਸ੍ਰੀ ਅਨੰਦਪੁਰ ਸਾਹਿਬ 05 ਮਈ: ਪੰਜਾਬ ਦੇ ਮਾਨਯੋਗ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ 6 ਮਈ ਨੂੰ ਖਾਲਸੇ ਦੀ ਜਨਮ ਭੂਮੀ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼ੁਕਰਾਨਾ ਯਾਤਰਾ ਦੀ ਸ਼ੁਰੂਆਤ ਕਰਨਗੇ। ਇਹ ਯਾਤਰਾ “ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਸੋਧ ਬਿਲ 2026” ਕਾਨੂੰਨ ਬਣਨ ਉਪਰੰਤ ਗੁਰੂ ਸਾਹਿਬ ਦਾ ਸ਼ੁਕਰਾਨਾ ਕਰਨ ਲਈ ਆਯੋਜਿਤ ਕੀਤੀ ਜਾ ਰਹੀ ਹੈ, ਜਿਸ ਵਿੱਚ ਵੱਡੀ ਗਿਣਤੀ ਵਿੱਚ ਸੰਗਤਾਂ ਸ਼ਾਮਿਲ ਹੋਣਗੀਆਂ ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਨੇ ਦੱਸਿਆ ਕਿ ਮੁੱਖ ਮੰਤਰੀ ਸਵੇਰੇ ਤਖਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਨਤਮਸਤਕ ਹੋਣਗੇ ਅਤੇ ਗੁਰੂ ਸਾਹਿਬ ਅੱਗੇ ਅਰਦਾਸ ਕਰਨ ਉਪਰੰਤ ਯਾਤਰਾ ਦੀ ਸ਼ੁਰੂਆਤ ਕੀਤੀ ਜਾਵੇਗੀ। ਇਹ ਯਾਤਰਾ ਸਿੱਖ ਧਰਮ ਦੀ ਮਰਿਆਦਾ ਅਤੇ ਗੁਰੂ ਸਾਹਿਬ ਦੇ ਸਤਿਕਾਰ ਨੂੰ ਸਮਰਪਿਤ ਹੋਵੇਗੀ।

ਉਨ੍ਹਾਂ ਦੱਸਿਆ ਕਿ 6 ਮਈ ਨੂੰ ਸਵੇਰੇ 9 ਵਜੇ ਭਗਤ ਰਵਿਦਾਸ ਚੌਂਕ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਸੰਗਤਾਂ ਨਾਲ ਵਿਚਾਰ ਸਾਂਝੇ ਕਰਨਗੇ। ਇਸ ਮੌਕੇ ਉਹ ਸਰਕਾਰ ਵੱਲੋਂ ਕੀਤੇ ਗਏ ਉਪਰਾਲਿਆਂ ਅਤੇ ਸਤਿਕਾਰ ਬਿਲ ਸੰਬੰਧੀ ਵੀ ਲੋਕਾਂ ਨੂੰ ਜਾਣਕਾਰੀ ਦੇਣਗੇ। ਸ਼ੁਕਰਾਨਾ ਯਾਤਰਾ ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਸ਼ੁਰੂ ਹੋ ਕੇ ਰੂਪਨਗਰ ਵੱਲ ਰਵਾਨਾ ਹੋਵੇਗੀ। ਯਾਤਰਾ ਦੌਰਾਨ ਮੁੱਖ ਮੰਤਰੀ ਕੀਰਤਪੁਰ ਸਾਹਿਬ, ਭਰਤਗੜ੍ਹ ਅਤੇ ਘਨੌਲੀ ਵਿੱਚ ਵੀ ਰੁਕ ਕੇ ਸੰਗਤਾਂ ਨਾਲ ਮਿਲਣਗੇ।

ਕੈਬਨਿਟ ਮੰਤਰੀ ਹਰਜੋਤ ਸਿੰਘ ਬੈਸ ਨੇ ਕਿਹਾ ਕਿ ਇਹ ਯਾਤਰਾ ਗੁਰੂ ਸਾਹਿਬ ਵੱਲੋਂ ਦਿੱਤੀ ਸੇਵਾ ਅਤੇ ਸਤਿਕਾਰ ਦੀ ਭਾਵਨਾ ਦੇ ਪ੍ਰਤੀਕ ਵਜੋਂ ਕੀਤੀ ਜਾ ਰਹੀ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸਦਾ ਹੀ ਸਿੱਖ ਮਰਿਆਦਾ ਅਤੇ ਗੁਰੂ ਘਰ ਦੇ ਸਤਿਕਾਰ ਲਈ ਵਚਨਬੱਧ ਰਹੀ ਹੈ ਅਤੇ ਇਹ ਯਾਤਰਾ ਵੀ ਉਸੀ ਵਚਨਬੱਧਤਾ ਦਾ ਪ੍ਰਗਟਾਵਾ ਹੈ।

ਵਿਧਾਇਕ ਚੱਢਾ ਨੇ ਲਾਡਲ ਪਿੰਡ ‘ਚ ਮੁੱਖ ਮੰਤਰੀ ਖੇਡ ਮੈਦਾਨ ਦਾ ਉਦਘਾਟਨ ਕੀਤਾ
ਰੂਪਨਗਰ, 04 ਮਈ: ਪੰਜਾਬ ਸਰਕਾਰ ਦੀ ਅਗਾਂਹਵਾਧੂ ਸੋਚ ਅਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਪੇਂਡੂ ਵਿਕਾਸ ਤੇ ਪੰਚਾਇਤੀ ਰਾਜ ਵਿਭਾਗ ਵੱਲੋਂ ਸੂਬੇ ਭਰ ਵਿੱਚ ਤਿਆਰ ਕੀਤੇ ਜਾ ਰਹੇ ਖੇਡ ਮੈਦਾਨਾਂ ਦੇ ਪਹਿਲੇ ਚਰਨ ਹੇਠ ਵਿਧਾਨ ਸਭਾ ਹਲਕਾ ਰੂਪਨਗਰ ਦੇ ਪਿੰਡ ਲਾਡਲ ਵਿੱਚ ਬਣੇ “ਮੁੱਖ ਮੰਤਰੀ ਖੇਡ ਮੈਦਾਨ” ਦਾ ਉਦਘਾਟਨ ਹਲਕਾ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਵੱਲੋਂ ਕੀਤਾ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ ਵਿਧਾਇਕ ਚੱਢਾ ਨੇ ਕਿਹਾ ਕਿ ਸੂਬਾ ਸਰਕਾਰ ਵੱਲੋਂ ਪੂਰੇ ਪੰਜਾਬ ਵਿੱਚ ਲਗਭਗ 3100 ਵੱਡੇ ਖੇਡ ਮੈਦਾਨਾਂ ਦਾ ਨਿਰਮਾਣ ਕੀਤਾ ਜਾ ਰਿਹਾ ਹੈ, ਜਿਨ੍ਹਾਂ ਵਿੱਚੋਂ ਕਰੀਬ 250 ਸਟੇਡੀਅਮ ਤਿਆਰ ਹੋ ਚੁੱਕੇ ਹਨ। ਜਿਸ ਸਬੰਧੀ ਪਹਿਲੀ ਕੜੀ ਦੇ ਤਹਿਤ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਕੁਰਾਲੀ ਦੇ ਨਜ਼ਦੀਕ ਖੇਡ ਮੈਦਾਨ ਦਾ ਉਦਘਾਟਨ ਕੀਤਾ ਗਿਆ ਹੈ ਅਤੇ ਇਸ ਤਹਿਤ ਹੀ ਪਿੰਡ ਲਾਡਲ ਦਾ ਮੈਦਾਨ ਵੀ ਨੌਜਵਾਨਾਂ ਨੂੰ ਸਮਰਪਿਤ ਕੀਤਾ ਗਿਆ ਹੈ।

ਵਿਧਾਇਕ ਚੱਢਾ ਨੇ ਕਿਹਾ ਕਿ ਲਗਭਗ 45 ਲੱਖ ਰੁਪਏ ਦੀ ਲਾਗਤ ਨਾਲ ਬਣੇ ਇਸ ਮੈਦਾਨ ਵਿੱਚ ਫੁੱਟਬਾਲ ਅਤੇ ਵਾਲੀਬਾਲ ਗਰਾਊਂਡ, ਬੱਚਿਆਂ ਲਈ ਵੱਖਰਾ ਖੇਡ ਕੰਪਲੈਕਸ, ਚਾਰਦੀਵਾਰੀ, ਆਰਸੀਸੀ ਬੈਂਚਾਂ ਅਤੇ ਰਾਤ ਸਮੇਂ ਖੇਡਾਂ ਲਈ ਆਧੁਨਿਕ ਲਾਈਟਾਂ ਦੀ ਸੁਵਿਧਾ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਦੱਸਿਆ ਕਿ ਮੈਦਾਨ ਨੂੰ ਹਰਾ-ਭਰਾ ਰੱਖਣ ਲਈ ਫੁੱਲਾਂ ਅਤੇ ਹੋਰ ਬੂਟੇ ਲਗਾਏ ਗਏ ਹਨ, ਨਾਲ ਹੀ ਦੌੜ ਅਤੇ ਸੈਰ ਲਈ ਟਰੈਕ ਵੀ ਤਿਆਰ ਕੀਤਾ ਗਿਆ ਹੈ। ਖਿਡਾਰੀਆਂ ਦੀ ਸੁਵਿਧਾ ਲਈ ਸਬਮਰਸੀਬਲ ਪੰਪ ਅਤੇ ਪਖਾਨਿਆਂ ਦਾ ਵੀ ਵਿਸ਼ੇਸ਼ ਪ੍ਰਬੰਧ ਕੀਤਾ ਗਿਆ ਹੈ।

ਹਲਕਾ ਵਿਧਾਇਕ ਨੇ ਨੌਜਵਾਨਾਂ ਨੂੰ ਅਪੀਲ ਕੀਤੀ ਕਿ ਇਸ ਮੈਦਾਨ ਦੀ ਸੰਭਾਲ ਅਤੇ ਇਸਦੀ ਵਰਤੋਂ ਕਰਨਾ ਉਨ੍ਹਾਂ ਦੀ ਸਾਂਝੀ ਜ਼ਿੰਮੇਵਾਰੀ ਹੈ ਤਾਂ ਜੋ ਇਹ ਮੈਦਾਨ ਖੇਡ ਗਤੀਵਿਧੀਆਂ ਨਾਲ ਰੌਣਕ ਮਾਰਦਾ ਰਹੇ।

ਉਨ੍ਹਾਂ ਕਿਹਾ ਕਿ ਸੂਬੇ ਦੇ ਵਿਕਾਸ ਦੇ ਕੰਮਾਂ ਲਈ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਹੈ ਤੇ ਪੰਜਾਬ ਨੂੰ ਮੁੜ ਤੋਂ ਰੰਗਲਾ ਤੇ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਲਗਾਤਾਰ ਨਵੇਂ ਵਿਕਾਸ ਦੇ ਪ੍ਰਾਜੈਕਟ ਉਲੀਕੇ ਜਾ ਰਹੇ ਹਨ।

ਇਸ ਮੌਕੇ ਜ਼ਿਲ੍ਹਾ ਖੇਡ ਅਫ਼ਸਰ ਜਗਜੀਵਨ ਸਿੰਘ ਗਿੱਲ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਬਲਜਿੰਦਰ ਸਿੰਘ ਗਰੇਵਾਲ, ਐਕਸੀਅਨ ਪੰਚਾਇਤੀ ਰਾਜ ਅਵਤਾਰ ਸਿੰਘ, ਜ਼ਿਲ੍ਹਾ ਪਰਿਸ਼ਦ ਮੈਂਬਰ ਪਰਮਿੰਦਰ ਸਿੰਘ ਬਾਲਾ, ਸੰਮਤੀ ਚੇਅਰਮੈਨ ਮਲਕੀਤ ਸਿੰਘ ਭੰਗੂ, ਯੂਥ ਪ੍ਰਧਾਨ ਚੇਤਨ ਕਾਲੀਆ, ਸਰਪੰਚ ਵਿਕਰਾਂਤ ਚੌਧਰੀ ਅਤੇ ਹੋਰ ਪਤਵੰਤੇ ਸੱਜਣ ਹਾਜ਼ਰ ਸਨ।

ਰਾਜ ਦੀ ਸਭ ਤੋਂ ਵੱਡੀ ਅਨੰਦਪੁਰ ਸਾਹਿਬ ਪ੍ਰੀਮੀਅਰ ਲੀਗ ਲਈ ਖਿਡਾਰੀਆਂ ਵਿਚ ਭਾਰੀ ਉਤਸ਼ਾਹ
ਸ੍ਰੀ ਅਨੰਦਪੁਰ ਸਾਹਿਬ/ਨੰਗਲ 29 ਅਪ੍ਰੈਲ: ਰਾਜ ਦੀ ਸਭ ਤੋਂ ਵੱਡੀ ਕ੍ਰਿਕਟ ਲੀਗਾਂ ਵਿੱਚੋਂ ਇੱਕ ਅਨੰਦਪੁਰ ਸਾਹਿਬ ਪ੍ਰੀਮੀਅਰ ਲੀਗ ਲਈ ਖਿਡਾਰੀਆਂ ਅਤੇ ਖੇਡ ਪ੍ਰੇਮੀਆਂ ਵਿੱਚ ਭਾਰੀ ਉਤਸ਼ਾਹ ਦੇਖਣ ਨੂੰ ਮਿਲ ਰਿਹਾ ਹੈ। ਹਰ ਰੋਜ਼ ਵੱਖ-ਵੱਖ ਗ੍ਰਾਊਂਡਾਂ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਖਿਡਾਰੀ ਅਤੇ ਦਰਸ਼ਕ ਪਹੁੰਚ ਰਹੇ ਹਨ, ਜਿਸ ਨਾਲ ਖੇਡ ਮੈਦਾਨਾਂ ਵਿੱਚ ਰੌਣਕ ਬਣੀ ਹੋਈ ਹੈ। ਇਹ ਲੀਗ ਨੌਜਵਾਨਾਂ ਨੂੰ ਖੇਡਾਂ ਵੱਲ ਪ੍ਰੇਰਿਤ ਕਰਨ ਦੇ ਉਦੇਸ਼ ਨਾਲ ਸ਼ੁਰੂ ਕੀਤੀ ਗਈ ਹੈ ਅਤੇ ਇਸ ਨੇ ਇਲਾਕੇ ਵਿੱਚ ਇਕ ਖੇਡ ਮਹੌਲ ਤਿਆਰ ਕਰ ਦਿੱਤਾ ਹੈ। ਪੰਜਾਬ ਦੇ ਹੋਰ ਹਲਕਿਆਂ ਤੇ ਨੁਮਾਇੰਦੇ ਵੀ ਸ.ਬੈਂਸ ਦੇ ਨਿਵੇਕਲੇ ਉਪਰਾਲਿਆਂ ਦੀ ਸ਼ਲਾਘਾ ਕਰਦੇ ਹਨ। ਉਨ੍ਹਾਂ ਨੇ ਆਪਣੇ ਆਪ ਨੂੰ ਇਸ ਹਲਕੇ ਦੇ ਪ੍ਰਤੀ ਪੂਰੀ ਤਰਾਂ ਸਮਰਪਿਤ ਕੀਤਾ ਹੋਇਆ ਹੈ।

ਸ.ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ  ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਤੋਂ ਦੂਰ ਰੱਖਣ ਅਤੇ ਉਨ੍ਹਾਂ ਨੂੰ ਖੇਡਾਂ ਨਾਲ ਜੋੜਨ ਲਈ ਕੀਤੇ ਜਾ ਰਹੇ ਉਪਰਾਲਿਆਂ ਨੂੰ ਵੱਡੀ ਕਾਮਯਾਬੀ ਮਿਲ ਰਹੀ ਹੈ। ਉਨ੍ਹਾਂ ਦੱਸਿਆ ਕਿ ਇਸ ਲੀਗ ਦੇ ਜਰੀਏ ਹਜ਼ਾਰਾਂ ਨੌਜਵਾਨ ਖੇਡ ਮੈਦਾਨਾਂ ਨਾਲ ਜੁੜੇ ਹਨ ਅਤੇ ਆਪਣੀ ਪ੍ਰਤਿਭਾ ਨੂੰ ਨਿਖਾਰ ਰਹੇ ਹਨ। ਉਨ੍ਹਾਂ ਇਹ ਵੀ ਕਿਹਾ ਕਿ ਹੋਰ ਹਲਕਿਆਂ ਦੇ ਨੁਮਾਇੰਦੇ ਵੀ ਇਸ ਨਿਵੇਕਲੇ ਉਪਰਾਲੇ ਦੀ ਸ਼ਲਾਘਾ ਕਰ ਰਹੇ ਹਨ ਅਤੇ ਇਸ ਮਾਡਲ ਨੂੰ ਹੋਰ ਥਾਵਾਂ ‘ਤੇ ਵੀ ਅਪਣਾਉਣ ਦੀ ਪ੍ਰੇਰਣਾ ਲੈ ਰਹੇ ਹਨ।

ਉਨ੍ਹਾਂ ਨੇ ਦੱਸਿਆ ਕਿ ਅੱਜ ਬੀ.ਬੀ.ਐਮ.ਬੀ ਕ੍ਰਿਕਟ ਗ੍ਰਾਂਊਡ ਵਿੱਚ ਪੱਟੀ ਪੈਂਥਰਜ਼ ਵਿਰੁੱਧ ਨੰਗਲ ਕਿੰਗਜ਼, ਮੋਜੋਵਾਲ ਮਾਰਵਲਜ਼ ਵਿਰੁੱਧ ਮਾਨਕਪੁਰ ਕਿੰਗਜ਼, ਨੰਗਲ ਸੁਪਰ ਕਿੰਗਜ਼ ਵਿਰੁੱਧ ਪਲਾਸੀ ਪੈਂਥਰਜ਼, ਕੁਲਗਰਾਂ 11 ਵਿਰੁੱਧ ਭਨੂਪਲੀ ਵਾਰਿਅਰਜ਼, ਬਿਭੌਰ 11 ਵਿਰੁੱਧ ਜਵਾਹਰ ਮਾਰਕੀਟ 11, ਨਯਾ ਨੰਗਲ ਇਲਾਈਟ ਵਿਰੁੱਧ ਬਾਸ ਬਲਾਸਟਰਜ਼,  ਵਿਨਰ ਆਫ ਪ੍ਰੀਲੀਅਮ 2 ਵਿਰੁੱਧ ਭੱਲੜੀ ਪੈਂਥਰਜ਼,  ਰਾਏਪੁਰ ਲੈਜੈਂਡਜ਼ ਵਿਰੁੱਧ ਜਾਂਦਲਾਂ ਕਿੰਗਜ਼ 11 , ਕੰਚੇਰਾ ਰਾਈਡਰਜ਼ ਵਿਰੁੱਧ ਰੇਲਵੇ ਰੋਡ ਵਾਰਿਅਰਜ਼,  ਜਾਂਦਲਾਂ ਕਿੰਗਜ਼ ਵਿਰੁੱਧ ਭਲਾਣ ਚੈਲੇਂਜਰਜ਼ , ਵਿਨਰ ਆਫ ਪ੍ਰੀਲੀਅਮ ਵਿਰੁੱਧ ਕਿੰਗਜ਼ ਇਲੈਵਨ ਅਜੌਲੀ ਦੇ ਮੁਕਾਬਲੇ ਕਰਵਾਏ ਗਏ।

ਇਸੇ ਤਰਾਂ ਅੱਜ ਚਰਨ ਗੰਗਾ ਸਟੇਡੀਅਮ ਸ੍ਰੀ ਅਨੰਦਪੁਰ ਸਾਹਿਬ ਵਿੱਚ ਕਿੰਗਜ਼ 11 ਬਾਸੋਵਾਲ ਵਿਰੁੱਧ ਏ.ਪੀ.ਐਸ. ਚੋਬਰ ਟਾਈਟਨਸ , ਲੋਧੀਪੁਰ 11 ਦਾ ਵਿਰੁੱਧ ਰਾਮਪੁਰ 11,  ਸਜਮੌਰ ਕਿੰਗਜ਼ ਵਿਰੁੱਧ  ਕਿੰਗਜ਼ XI ਮਟੌਰ , ਏ.ਪੀ.ਐਸ. ਯੋਧੇ ਵਿਰੁੱਧ ਮਹਿਰੌਲੀ ਗੱਭਰੂ 11, ਸੂਰੇਵਾਲ 11 ਬਨਾਮ ਜਿੰਦਵੜੀ ਵਾਰੀਅਰਜ਼, ਏ.ਪੀ.ਐਸ. ਵਾਰੀਅਰਜ਼ ਵਿਰੁੱਧ ਖਾਲਸਾ 11, ਹਰੀਵਾਲ ਯੂਥ ਕਲੱਬ ਵਿਰੁੱਧ ਅਨੰਦਪੁਰ ਵਾਰੀਅਰਜ਼, ਤਾਰਾਪੁਰ ਸੁਪਰ 11 ਵਿਰੁੱਧ ਕਲੋਤਾ ਕਿੰਗਜ਼ , ਖਮੇੜਾ ਵਿਰੁੱਧ ਗੰਭੀਰਪੁਰ ਗਲੈਡੀਏਟਰਜ਼ ਦੇ ਫਸਵੇ ਮੁਕਾਬਲੇ ਹੋਏ। ਕਾਹੀਵਾਲ ਗਰਾਂਊਡ ਵਿਖੇ ਮੀਆਪੁਰ ਲਿਟਲ ਚੈਂਪ ਵਿਰੁੱਧ ਐਸ.ਐਸ. ਸਟਾਰ ਕੋਟਲਾ , ਦਬੂੜ ਕਿੰਗਜ਼ 11  ਵਿਰੁੱਧ ਗਰਦਲਾ ਵਾਰੀਅਰਜ਼ , ਪ੍ਰੀਲੀਅਮ 5 ਦੇ ਜੇਤੂ ਵਿਰੁੱਧ  ਪ੍ਰੀਲੀਅਮ #3 ਦੇ ਜੇਤੂ,  ਨਾਰਡ 11 ਵਿਰੁੱਧ ਦੋਲੋਵਾਲ ਕਿੰਗਜ਼ 11, ਭਰਤਗੜ੍ਹ ਫਾਈਟਰ ਵਿਰੁੱਧ ਪ੍ਰੀਲੀਅਮ #6 ਦੇ ਜੇਤੂ , ਦਬੂੜ ਬਲਾਸਟਰਜ਼ ਅਤੇ ਬਲੌਲੀ ਬੁਲੇਟਸ ਦੀਆਂ ਟੀਮਾਂ ਦੇ ਮੁਕਾਬਲੇ ਕਰਵਾਏ ਗਏ।  ਉਨ੍ਹਾਂ ਨੇ ਦੱਸਿਆ ਕਿ ਬਰੇਵ ਹਾਰਟ ਵਾਰੀਅਰਜ਼ ਜਿੰਦਵੜੀ, ਘਨਾਰੂ ਰੋਇਲਸ, ਬਾਸੋਵਾਲ ਕਲੋਨੀ ਪੈਥਰਸ, ਮੀਢਵਾ ਕਿੰਗਜ਼, ਕਿੰਗਜ਼ 11 ਸੂਰੇਵਾਲ, ਥਲੂਹ ਵਾਰੀਅਰਜ਼, ਗਰਾ ਪੈਥਰਸ, ਏਪੀਐਸ ਕਿੰਗਜ਼ 11, ਸੂਰੇਵਾਲ ਅੱਪਰ ਵਾਰੀਅਰਜ਼, ਕਿੰਗਜ਼ 11 ਬਾਸੋਵਾਲ, ਰਾਮਪੁਰ 11, ਕਿੰਗਜ਼ 11 ਮਟੌਰ, ਮਹਿਰੋਲੀ ਗੱਭਰੂ ਦੀਆਂ ਟੀਮਾਂ ਨੇ ਜਿੱਤ ਪ੍ਰਾਪਤ ਕੀਤੀ ਹੈ। ਸਾਰੀਆਂ ਟੀਮਾਂ ਨੂੰ ਜਰਸੀਆਂ ਤੇ ਸਪੈਸ਼ਲ ਕ੍ਰਿਕਟ ਕਿੱਟ ਵੀ ਦਿੱਤੀ ਗਈ ਹੈ।

ਇਸ ਮੌਕੇ ਕਮਿੱਕਰ ਸਿੰਘ ਡਾਢੀ ਚੇਅਰਮੈਨ, ਗੁਰਪ੍ਰੀਤ ਸਿੰਘ ਅਰੋੜਾ ਚੇਅਰਮੈਨ ਟ੍ਰੇਡ ਕਮਿਸ਼ਨ, ਦੀਪਕ ਆਂਗਰਾ ਪ੍ਰਧਾਨ ਵਪਾਰ ਮੰਡਲ, ਤਰਲੋਚਨ ਸਿੰਘ ਲੋਚੀ ਟਰੱਕ ਯੂਨੀਅਨ ਪ੍ਰਧਾਨ, ਅਭੀਜੀਤ ਸਿੰਘ, ਪਿੰਡ ਧਰਮ ਸਿੰਘ ਰਾਣਾ, ਸੁਖਵਿੰਦਰ ਸਿੰਘ ਬਾਸੋਵਾਲ, ਹਰਪ੍ਰੀਤ ਸਿੰਘ, ਗੋਲਡੀ ਗੱਜਪੁਰ,ਸਾਹਿਲ ਮੈਨੇਜਮੈਟ ਕਮੇਟੀ ਨੰਗਲ, ਸੁਮਿਤ ਭਾਰਤਵਾਜ, ਨਿਤਿਨ, ਮਨਿੰਦਰ ਕੈਫ, ਦਲਜੀਤ ਸਿੰਘ, ਰਾਮਪਾਲ ਚੌਧਰੀ (ਬੀਡੀਸੀ ਮੈਂਬਰ), ਦਿਲਬਾਗ ਰਾਏਪੁਰ, ਕੇਸਰ ਸੰਧੂ, ਜੁਝਾਰ ਮੁਲਤਾਨੀ ਮੈਂਬਰ ਸੈਣੀ ਵੈਲਫੇਅਰ ਬੋਰਡ ਪੰਜਾਬ, ਪਰਮਿੰਦਰ ਸਿੰਘ ਜਿੰਮੀ, ਕਮਲ ਸਿੰਘ, ਇੰਦਰਪਾਲ ਸਿੰਘ, ਸ਼ਮਸ਼ੇਰ ਚੌਧਰੀ (ਬੀਡੀਸੀ ਮੈਂਬਰ), ਸੋਨੂ ਡੋਲੋਵਾਲ, ਬਿੰਦੂ , ਜੋਤ ਮਾਝਰ, ਸੁਖਦੇਵ ਸਿੰਘ, ਜੱਸੀ ਚੌਧਰੀ ਅਤੇ ਰਮੇਸ਼ ਚੌਧਰੀ ਹਾਜ਼ਰ ਸਨ।

ਭਗਵੰਤ ਮਾਨ ਸਰਕਾਰ ਵੱਲੋਂ ਸ੍ਰੀ ਗੁਰੂ ਰਵਿਦਾਸ ਜੀ ਦੇ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਰੂਪਨਗਰ ਵਿਖੇ ਪਹਿਲਾ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਸਜਾਇਆ ਗਿਆ
ਚੰਡੀਗੜ੍ਹ/ਰੂਪਨਗਰ, 27 ਅਪ੍ਰੈਲ– ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਹੇਠ, ਪੰਜਾਬ ਸਰਕਾਰ ਵੱਲੋਂ ਐਤਵਾਰ ਸ਼ਾਮ ਨੂੰ ਨਹਿਰੂ ਸਟੇਡੀਅਮ, ਰੂਪਨਗਰ ਵਿਖੇ ਕਰਵਾਏ ਗਏ ਪਹਿਲੇ ਵਿਸ਼ਾਲ ਅਧਿਆਤਮਕ ਕੀਰਤਨ ਦਰਬਾਰ ਦੇ ਨਾਲ ਹੀ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 650ਵੇਂ ਪ੍ਰਕਾਸ਼ ਪੁਰਬ ਦੇ ਰਾਜ ਪੱਧਰੀ ਸਮਾਗਮਾਂ ਦੀ ਸ਼ੁਰੂਆਤ ਕੀਤੀ ਗਈ। ਇਸ ਵਿਸ਼ਾਲ ਸਮਾਗਮ ਨਾਲ ਗੁਰੂ ਰਵਿਦਾਸ ਜੀ ਦੇ ਸਰਬ-ਸਾਂਝੇ ਸੰਦੇਸ਼ ਨੂੰ ਪੰਜਾਬ ਅਤੇ ਇਸ ਤੋਂ ਬਾਹਰ ਫੈਲਾਉਣ ਦੇ ਉਦੇਸ਼ ਨਾਲ ਸਾਲ ਭਰ ਚੱਲਣ ਵਾਲੇ ਪ੍ਰੋਗਰਾਮਾਂ ਦੀ ਲੜੀ ਦਾ ਆਗਾਜ਼ ਹੋਇਆ।

ਇਸ ਅਧਿਆਤਮਕ ਸ਼ਾਮ ਦੌਰਾਨ ਸ੍ਰੀ ਦਰਬਾਰ ਸਾਹਿਬ, ਅੰਮ੍ਰਿਤਸਰ ਦੇ ਪ੍ਰਸਿੱਧ ਹਜ਼ੂਰੀ ਰਾਗੀ ਭਾਈ ਰਵਿੰਦਰ ਸਿੰਘ ਜੀ ਅਤੇ ਭਾਈ ਦਵਿੰਦਰ ਸਿੰਘ ਜੀ ਸੋਢੀ ਵੱਲੋਂ ਰਸਭਿੰਨਾ ਕੀਰਤਨ ਕੀਤਾ ਗਿਆ, ਜਿਸ ਨੇ ਸੰਗਤਾਂ ਨੂੰ ਇਲਾਹੀ ਬਾਣੀ ਵਿੱਚ ਲੀਨ ਕੀਤਾ। ਇਸ ਉਪਰੰਤ ਭਾਈ ਗੁਰਮੀਤ ਸਿੰਘ ਜੀ ਵੱਲੋਂ ਕਥਾ ਵਿਚਾਰ ਰਾਹੀਂ ਸੰਗਤਾਂ ਨੂੰ ਨਿਹਾਲ ਕੀਤਾ ਗਿਆ ਅਤੇ ਸ਼ਰਧਾਲੂਆਂ ਨੂੰ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੀਆਂ ਸਿੱਖਿਆਵਾਂ ਨੂੰ ਆਪਣੇ ਰੋਜ਼ਾਨਾ ਜੀਵਨ ਵਿੱਚ ਅਪਨਾਉਣ ਲਈ ਪ੍ਰੇਰਿਤ ਕੀਤਾ ਗਿਆ।

ਇਸ ਸਮਾਗਮ ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਦਿਆਂ ਪੰਜਾਬ ਦੇ ਵਿੱਤ, ਯੋਜਨਾਬੰਦੀ, ਆਬਕਾਰੀ ਤੇ ਕਰ, ਅਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਸੰਗਤਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਇਸ ਉਪਰਾਲੇ ਦੀ ਮਹੱਤਤਾ ਨੂੰ ਉਜਾਗਰ ਕੀਤਾ। ਉਨ੍ਹਾਂ ਕਿਹਾ, “ਖੁਰਾਲਗੜ੍ਹ ਸਾਹਿਬ ਵਿਖੇ 649ਵੇਂ ਪ੍ਰਕਾਸ਼ ਪੁਰਬ ਮੌਕੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ 650ਵੇਂ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸਾਲ ਭਰ ਚੱਲਣ ਵਾਲੇ ਵੱਡੇ ਪੱਧਰ ਦੇ ਸਮਾਗਮ ਕਰਵਾਉਣ ਦਾ ਐਲਾਨ ਕੀਤਾ ਗਿਆ ਸੀ।”

ਵਿੱਤ ਮੰਤਰੀ ਨੇ ਕਿਹਾ, “ਇਨ੍ਹਾ ਸਮਾਗਮਾਂ ਦਾ ਮੁੱਖ ਉਦੇਸ਼ ਸ੍ਰੀ ਗੁਰੂ ਰਵਿਦਾਸ ਜੀ ਦੇ ਸਰਬ-ਸਾਂਝੇ ਸੰਦੇਸ਼ ਨੂੰ ਪੂਰੀ ਦੁਨੀਆ ਵਿੱਚ ਫੈਲਾਉਣਾ ਹੈ। ਇਸੇ ਦੇ ਤਹਿਤ ਪੰਜਾਬ ਦੇ ਕੋਨੇ-ਕੋਨੇ ਵਿੱਚ ਸਕੂਲਾਂ, ਕਾਲਜਾਂ ਅਤੇ ਯੂਨੀਵਰਸਿਟੀਆਂ ਵਿੱਚ ਵੱਖ-ਵੱਖ ਵਿਦਿਅਕ ਅਤੇ ਅਧਿਆਤਮਕ ਪ੍ਰੋਗਰਾਮ ਉਲੀਕੇ ਜਾ ਰਹੇ ਹਨ।”

ਉਨ੍ਹਾਂ ਅੱਗੇ ਕਿਹਾ, “ਇਸ ਵੱਡੇ ਉਪਰਾਲੇ ਦੇ ਹਿੱਸੇ ਵਜੋਂ ਸੂਬੇ ਦੇ ਸਾਰੇ ਜ਼ਿਲ੍ਹਿਆਂ ਵਿੱਚ ਅਧਿਆਤਮਕ ਕੀਰਤਨ ਦਰਬਾਰ ਕਰਵਾਏ ਜਾ ਰਹੇ ਹਨ, ਜਿਨ੍ਹਾਂ ਦੀ ਰਸਮੀ ਸ਼ੁਰੂਆਤ ਰੂਪਨਗਰ ਤੋਂ ਹੋਈ ਹੈ।”

ਪੰਜਾਬ ਸਰਕਾਰ ਦੇ ਇੱਕ ਅਹਿਮ ਉਪਰਾਲੇ ਬਾਰੇ ਦੱਸਦਿਆਂ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਐਲਾਨ ਕੀਤਾ, “ਪੰਜਾਬ ਸਰਕਾਰ ਵੱਲੋਂ ਡੇਰਾ ਸੱਚਖੰਡ ਬੱਲਾਂ ਦੇ ਨੇੜੇ ਇੱਕ ਵਿਸ਼ਾਲ ‘ਸ੍ਰੀ ਗੁਰੂ ਰਵਿਦਾਸ ਬਾਣੀ ਅਧਿਐਨ ਕੇਂਦਰ’ ਸਥਾਪਤ ਕਰਨ ਲਈ 10 ਏਕੜ ਜ਼ਮੀਨ ਖਰੀਦੀ ਗਈ ਹੈ। ਇਸ ਕੇਂਦਰ ਵਿੱਚ 750 ਵਿਅਕਤੀਆਂ ਦੇ ਬੈਠਣ ਦੀ ਸਮਰੱਥਾ ਹੋਵੇਗੀ ਅਤੇ ਇਹ ਗੁਰੂ ਸਾਹਿਬ ਦੀ ਪਵਿੱਤਰ ਬਾਣੀ ਅਤੇ ਸਿੱਖਿਆਵਾਂ ਦੇ ਡੂੰਘੇ ਅਧਿਐਨ ਅਤੇ ਖੋਜ ਨੂੰ ਸਮਰਪਿਤ ਹੋਵੇਗਾ। ਇਸ ਨਾਲ ਇਹ ਯਕੀਨੀ ਬਣਾਇਆ ਜਾ ਸਕੇਗਾ ਕਿ ਉਨ੍ਹਾਂ ਦਾ ਅਨਮੋਲ ਸੰਦੇਸ਼ ਆਮ ਲੋਕਾਂ ਤੱਕ ਪ੍ਰਭਾਵਸ਼ਾਲੀ ਢੰਗ ਨਾਲ ਪਹੁੰਚੇ।”

ਉਨ੍ਹਾਂ ਅੱਗੇ ਕਿਹਾ, “ਇਮਾਰਤ ਦੇ ਨਕਸ਼ੇ ਮੁਕੰਮਲ ਕਰ ਲਏ ਗਏ ਹਨ ਅਤੇ ਉਸਾਰੀ ਦਾ ਕੰਮ ਜਲਦੀ ਸ਼ੁਰੂ ਹੋਣ ਜਾ ਰਿਹਾ ਹੈ। ਨਿਰਮਾਣ ਤੋਂ ਬਾਅਦ, ਇਹ ਕੇਂਦਰ ਆਮ ਲੋਕਾਂ ਨੂੰ ਗੁਰੂ ਮਹਾਰਾਜ ਨਾਲ ਸਬੰਧਤ ਕੀਮਤੀ ਇਤਿਹਾਸਕ ਖੋਜਾਂ ਤੋਂ ਵੀ ਜਾਣੂ ਕਰਵਾਏਗਾ।”

ਇਸ ਮੌਕੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਨੇ ਅਜੋਕੇ ਸਮਾਜ ਵਿੱਚ ਗੁਰੂ ਜੀ ਦੀਆਂ ਸਿੱਖਿਆਵਾਂ ਦੀ ਪ੍ਰਸੰਗਿਕਤਾ ‘ਤੇ ਚਾਨਣਾ ਪਾਇਆ। ਉਨ੍ਹਾਂ ਕਿਹਾ, “ਸਦੀਆਂ ਪਹਿਲਾਂ, ਆਪਣੀ ਕ੍ਰਾਂਤੀਕਾਰੀ ਬਾਣੀ ਰਾਹੀਂ, ਸ੍ਰੀ ਗੁਰੂ ਰਵਿਦਾਸ ਜੀ ਨੇ ਮਨੁੱਖਤਾ ਨੂੰ ਆਪਸੀ ਭੇਦਭਾਵ ਤੋਂ ਉੱਪਰ ਉੱਠ ਕੇ ਬਰਾਬਰੀ ਅਤੇ ਭਾਈਚਾਰਕ ਸਾਂਝ ‘ਤੇ ਆਧਾਰਿਤ ਸਮਾਜ ਸਿਰਜਣ ਦਾ ਉਪਦੇਸ਼ ਦਿੱਤਾ ਸੀ।”

ਉਨ੍ਹਾਂ ਸੰਗਤਾਂ ਨੂੰ ਇੱਕ ਸਦਭਾਵਨਾ ਵਾਲੇ ਅਤੇ ਸਮਾਨਤਾਵਾਦੀ ਸਮਾਜ ਦੀ ਸਿਰਜਣਾ ਲਈ ਇਸ ਮਾਰਗ ‘ਤੇ ਚੱਲਣ ਦੀ ਅਪੀਲ ਕੀਤੀ।

ਰੂਪਨਗਰ ਦੇ ਵਿਧਾਇਕ ਐਡਵੋਕੇਟ ਦਿਨੇਸ਼ ਚੱਢਾ ਨੇ ਪਤਵੰਤਿਆਂ ਅਤੇ ਸੰਗਤਾਂ ਦਾ ਸਵਾਗਤ ਕਰਦਿਆਂ ਕਿਹਾ ਕਿ ਸਮਾਜਿਕ ਤਰੱਕੀ ਗੁਰੂਆਂ ਵੱਲੋਂ ਦਰਸਾਏ ਮਾਰਗ ‘ਤੇ ਚੱਲ ਕੇ ਹੀ ਪ੍ਰਾਪਤ ਕੀਤੀ ਜਾ ਸਕਦੀ ਹੈ।

ਉਨ੍ਹਾਂ ਕਿਹਾ ਕਿ ਗੁਰੂ ਸਾਹਿਬਾਨ ਨੇ ਹਮੇਸ਼ਾ ਬਾਣੀ ਰਾਹੀਂ ਮਨੁੱਖਤਾ ਨੂੰ ਇੱਕ ਸੱਭਿਅਕ ਅਤੇ ਜਾਗਰੂਕ ਯੁੱਗ ਵੱਲ ਸੇਧਿਤ ਕੀਤਾ। ਉਨ੍ਹਾਂ ਨੇ ਇਸ ਇਤਿਹਾਸਕ ਲੜੀ ਦੇ ਪਹਿਲੇ ਕੀਰਤਨ ਦਰਬਾਰ ਦੀ ਮੇਜ਼ਬਾਨੀ ਲਈ ਰੂਪਨਗਰ ਨੂੰ ਚੁਣਨ ‘ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਪੰਜਾਬ ਸਰਕਾਰ ਦਾ ਧੰਨਵਾਦ ਵੀ ਕੀਤਾ।

ਇਸ ਵਿਸ਼ਾਲ ਸਮਾਗਮ ਵਿੱਚ ਹਜ਼ਾਰਾਂ ਦੀ ਗਿਣਤੀ ਵਿੱਚ ਸ਼ਰਧਾਲੂਆਂ ਨੇ ਸ਼ਿਰਕਤ ਕੀਤੀ ਅਤੇ ਇਲਾਹੀ ਬਾਣੀ ਦਾ ਆਨੰਦ ਮਾਣਦਿਆਂ ਪੰਜਾਬ ਸਰਕਾਰ ਵੱਲੋਂ ਸਿਰਜੇ ਗਏ ਅਧਿਆਤਮਕ ਮਾਹੌਲ ਦੀ ਸ਼ਲਾਘਾ ਕੀਤੀ।

ਸਮਾਗਮ ਦੌਰਾਨ ਤਪ ਅਸਥਾਨ ਸ੍ਰੀ ਖੁਰਾਲਗੜ੍ਹ ਸਾਹਿਬ ਦੇ ਮੁਖੀ ਸੰਤ ਬਾਬਾ ਕੇਵਲ ਸਿੰਘ, ਆਲ ਇੰਡੀਆ ਆਦਿ ਧਰਮ ਮਿਸ਼ਨ ਦੇ ਪ੍ਰਧਾਨ ਸੰਤ ਸਤਵਿੰਦਰਜੀਤ ਸਿੰਘ ਹੀਰਾ, ਡੇਰਾ ਮਸਤ ਬਾਬਾ ਸ਼ਾਮ ਜੀ ਮਹਾਰਾਜ ਝੱਜ ਦੇ ਸੁਆਮੀ ਅਨਮੁਲਕਾ ਨੰਦ, ਡੇਰਾ ਪੁਸ਼ਪਾ ਨੰਦ ਉਦਾਸੀਨ ਆਸ਼ਰਮ ਬੱਸੀ ਪਠਾਣਾਂ ਦੇ ਮਹੰਤ ਬਲਵਿੰਦਰ ਦਾਸ, ਡੇਰਾ ਮਹਾਂ ਪੁਰੀ ਚੱਬੇਵਾਲ ਦੇ ਸੰਤ ਬਲਵੀਰ ਦਾਸ, ਗੁਰਦੁਆਰਾ ਟਿੱਬੀ ਸਾਹਿਬ ਦੇ ਜਥੇਦਾਰ ਜਗਮਿੰਦਰ ਸਿੰਘ, ਅਤੇ ਸ੍ਰੀ ਚਰਨ ਛੋਹ ਗੰਗਾ ਖੁਰਾਲਗੜ੍ਹ ਸਾਹਿਬ ਦੇ ਮੁਖੀ ਸੰਤ ਸੁਰਿੰਦਰ ਦਾਸ ਸਮੇਤ ਕਈ ਸਤਿਕਾਰਯੋਗ ਧਾਰਮਿਕ ਸ਼ਖਸੀਅਤਾਂ ਨੇ ਸ਼ਿਰਕਤ ਕੀਤੀ।

ਇਸ ਮੌਕੇ ਵਿਧਾਇਕ ਸ੍ਰੀ ਚਮਕੌਰ ਸਾਹਿਬ ਡਾ. ਚਰਨਜੀਤ ਸਿੰਘ, ਦਿੱਲੀ ਦੇ ਵਿਧਾਇਕ ਅਜੈ ਦੱਤ, ਪੰਜਾਬ ਵਿਧਾਨ ਸਭਾ ਦੇ ਡਿਪਟੀ ਸਪੀਕਰ ਜੈ ਕ੍ਰਿਸ਼ਨ ਸਿੰਘ, ਡਿਪਟੀ ਕਮਿਸ਼ਨਰ ਰੂਪਨਗਰ ਆਦਿਤਿਆ ਦਚਲਵਾਲ, ਐਸ.ਐਸ.ਪੀ. ਰੂਪਨਗਰ ਮਨਿੰਦਰ ਸਿੰਘ, ਵਧੀਕ ਡਿਪਟੀ ਕਮਿਸ਼ਨਰ ਚੰਦਰਜੋਤੀ ਸਿੰਘ, ਐਸ.ਪੀ. ਅਰਵਿੰਦ ਮੀਨਾ, ਸਹਾਇਕ ਕਮਿਸ਼ਨਰ ਪ੍ਰਦੀਪ ਸਿੰਘ ਬੈਂਸ, ਐਸ.ਡੀ.ਐਮ. ਰੂਪਨਗਰ ਜਸਪ੍ਰੀਤ ਸਿੰਘ ਅਤੇ ਡੀ.ਪੀ.ਆਰ.ਓ. ਕਰਨ ਮਹਿਤਾ ਸ਼ਾਮਲ ਸਨ। ਕਈ ਸਥਾਨਕ ਆਗੂਆਂ ਅਤੇ ਨੁਮਾਇੰਦਿਆਂ ਨੇ ਵੀ ਸ਼ਮੂਲੀਅਤ ਕੀਤੀ, ਜਿਨ੍ਹਾਂ ਵਿੱਚ ਚੇਅਰਮੈਨ ਸ਼ਿਵ ਕੁਮਾਰ ਲਾਲਪੁਰਾ, ਭਾਗ ਸਿੰਘ ਮਦਾਨ, ਸੁਖਦੇਵ ਮੀਆਂਪੁਰ ਅਤੇ ਸਤਨਾਮ ਸਿੰਘ ਜਲਵਾਹਾ, ਬਲਾਕ ਸੰਮਤੀ ਰੂਪਨਗਰ ਦੇ ਚੇਅਰਮੈਨ ਮਲਕੀਤ ਸਿੰਘ ਭੰਗੂ, ਬਲਾਕ ਪ੍ਰਧਾਨ ਪਰਮਿੰਦਰ ਸਿੰਘ ਬਾਲਾ, ਅਤੇ ਜ਼ਿਲ੍ਹਾ ਪ੍ਰੀਸ਼ਦ ਮੈਂਬਰ ਜਰਨੈਲ ਸਿੰਘ ਲਾਲੀ ਸ਼ਾਮਲ ਸਨ। ਉਨ੍ਹਾਂ ਦੇ ਨਾਲ ਬਲਾਕ ਸੰਮਤੀ ਮੈਂਬਰ ਅੰਮ੍ਰਿਤਪਾਲ ਸਿੰਘ ਪੱਪੀ, ਲਲਿਤ ਡਕਾਲਾ, ਸੰਦੀਪ ਸਿੰਘ, ਅਤੇ ਸਤਨਾਮ ਨਾਗਰਾ, ਸਥਾਨਕ ਆਗੂਆਂ ਜੰਗ ਬਹਾਦਰ ਸਿੰਘ, ਸੁਰਜਨ ਸਿੰਘ, ਅਮਨਦੀਪ ਸਿੰਘ ਅਤੇ ਰੂਪਨਗਰ ਹਲਕੇ ਦੀ ਪ੍ਰਧਾਨ ਨੀਲਮ ਰਾਣੀ ਤੋਂ ਇਲਾਵਾ ‘ਆਪ’ ਦੇ ਕਈ ਅਹੁਦੇਦਾਰ, ਵਲੰਟੀਅਰ ਅਤੇ ਨੇੜਲੇ ਪਿੰਡਾਂ ਤੋਂ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਰ ਸਨ।

ਰੂਪਨਗਰ ਵਿਖੇ 12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਸ਼ਾਨਦਾਰ ਸ਼ੁਰੂਆਤ
ਰੂਪਨਗਰ 18 ਅਪ੍ਰੈਲ, 2026 : ਗੱਤਕਾ ਐਸੋਸੀਏਸ਼ਨ ਆਫ ਪੰਜਾਬ ਦੀ ਅਗਵਾਈ ਹੇਠ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਰੂਪਨਗਰ ਵੱਲੋਂ ਆਯੋਜਿਤ 12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ਦਾ ਅੱਜ ਸ਼ਾਨਦਾਰ ਆਗਾਜ਼ ਹੋਇਆ। ਗੁਰੂ ਨਾਨਕ ਮਾਡਲ ਸਕੂਲ ਲੌਧੀਪੁਰ ਵਿਖੇ ਚੱਲ ਰਹੀ ਇਸ ਦੋ ਰੋਜ਼ਾ ਚੈਂਪੀਅਨਸ਼ਿਪ ਵਿੱਚ ਪੰਜਾਬ ਦੇ 15 ਜ਼ਿਲ੍ਹਿਆਂ ਦੀਆਂ ਟੀਮਾਂ ਭਾਗ ਲੈ ਰਹੀਆਂ ਹਨ ਜਿਸ ਨਾਲ ਖਾਲਸਾਈ ਖੇਡ ਦਾ ਮਾਹੌਲ ਪੂਰੀ ਚਰਮ ਸੀਮਾ ‘ਤੇ ਹੈ।

ਅੱਜ ਟੂਰਨਾਮੈਂਟ ਦਾ ਉਦਘਾਟਨ ਤੇ ਮੁਕਾਬਲਿਆਂ ਦੀ ਸ਼ੁਰੂਆਤ ਸੰਤ ਬਾਬਾ ਅਵਤਾਰ ਸਿੰਘ ਜੀ ਟਿੱਬੀ ਸਾਹਿਬ ਵਾਲਿਆਂ ਨੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਜਥੇਦਾਰ ਪਰਮਜੀਤ ਸਿੰਘ ਲੱਖੋਵਾਲ, ਨੈਸ਼ਨਲ ਗੱਤਕਾ ਐਸੋਸੀਏਸ਼ਨ ਆਫ ਇੰਡੀਆ ਦੇ ਪ੍ਰਧਾਨ ਸਰਦਾਰ ਹਰਜੀਤ ਸਿੰਘ ਗਰੇਵਾਲ ਐਡਵੋਕੇਟ ਅਤੇ ਜ਼ਿਲ੍ਹਾ ਗੱਤਕਾ ਐਸੋਸੀਏਸ਼ਨ ਦੀ ਪ੍ਰਧਾਨ ਬੀਬੀ ਮਨਜੀਤ ਕੌਰ ਦੀ ਹਾਜ਼ਰੀ ਵਿੱਚ ਕੀਤੀ। ਇਸ ਮੌਕੇ ਬੋਲਦਿਆਂ ਉਨ੍ਹਾਂ ਨੇ ਗੱਤਕਾ ਖਿਡਾਰੀਆਂ ਦੀ ਹੌਸਲਾ ਅਫਜ਼ਾਈ ਕਰਦਿਆਂ ਗੱਤਕਾ ਐਸੋਸੀਏਸ਼ਨ ਪੰਜਾਬ ਵੱਲੋਂ ਗੱਤਕੇ ਦੀ ਪ੍ਰਫੁੱਲਤਾ ਲਈ ਕੀਤੇ ਜਾ ਰਹੇ ਯਤਨਾਂ ਦੀ ਭਰਪੂਰ ਸ਼ਲਾਘਾ ਕੀਤੀ। ਨਾਲ ਹੀ ਉਨ੍ਹਾਂ ਗੱਤਕੇ ਦੇ ਵਿਆਪਕ ਪ੍ਰਚਾਰ-ਪਸਾਰ ਲਈ ਹਰ ਸੰਭਵ ਸਹਿਯੋਗ ਦਾ ਭਰੋਸਾ ਦਿੱਤਾ।

ਇਸ ਮੌਕੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਪਰਮਜੀਤ ਸਿੰਘ ਲੱਖੋਵਾਲ ਨੇ ਖਿਡਾਰੀਆਂ ਨੂੰ ਆਸ਼ੀਰਵਾਦ ਦਿੰਦਿਆਂ ਕਿਹਾ ਕਿ ਜ਼ਿਲ੍ਹਾ ਰੂਪਨਗਰ ਗੱਤਕੇ ਦੇ ਖੇਤਰ ਵਿੱਚ ਬਹੁਤ ਅੱਗੇ ਹੈ ਅਤੇ ਪਿਛਲੇ ਸਾਲ ਵੀ ਨੈਸ਼ਨਲ ਗੱਤਕਾ ਚੈਂਪੀਅਨਸ਼ਿਪ ਦੌਰਾਨ ਇਥੋਂ ਦੇ ਖਿਡਾਰੀਆਂ ਨੇ ਪੰਜਾਬ ਟੀਮ ਦੀ ਅਗਵਾਈ ਕਰਦਿਆਂ ਕਈ ਮੈਡਲ ਜਿੱਤੇ ਸਨ। ਉਨ੍ਹਾਂ ਨੇ ਨੈਸ਼ਨਲ ਗੱਤਕਾ ਐਸੋਸੀਏਸ਼ਨ ਦੇ ਪ੍ਰਧਾਨ ਗਰੇਵਾਲ ਵੱਲੋਂ ਗੱਤਕੇ ਦੀ ਤਰੱਕੀ ਲਈ ਜਾਰੀ ਯਤਨਾਂ ਦੀ ਵੀ ਪ੍ਰਸ਼ੰਸਾ ਕੀਤੀ।

ਇਸ ਮੌਕੇ ਕੌਮੀ ਪ੍ਰਧਾਨ ਐਡਵੋਕੇਟ ਹਰਜੀਤ ਸਿੰਘ ਗਰੇਵਾਲ ਨੇ ਖਿਡਾਰੀਆਂ ਨੂੰ ਮਿਹਨਤ ਅਤੇ ਅਨੁਸ਼ਾਸਨ ਨਾਲ ਅੱਗੇ ਵੱਧਣ ਦੀ ਪ੍ਰੇਰਨਾ ਦਿੱਤੀ। ਉਨ੍ਹਾਂ ਦੱਸਿਆ ਕਿ ਗੱਤਕੇ ਦੀ ਖੇਡ ਲਗਾਤਾਰ ਨਵੇਂ ਮੀਲ ਪੱਥਰ ਸਥਾਪਿਤ ਕਰ ਰਹੀ ਹੈ ਅਤੇ ਭਵਿੱਖ ਵਿੱਚ ਇਸ ਦੇ ਅੰਤਰਰਾਸ਼ਟਰੀ ਪੱਧਰ ਦੇ ਮੁਕਾਬਲੇ ਵੀ ਕਰਵਾਏ ਜਾਣਗੇ।

ਇਸ ਮੌਕੇ ਕਈ ਰਾਜਨੀਤਿਕ ਅਤੇ ਧਾਰਮਿਕ ਸ਼ਖਸੀਅਤਾਂ ਨੇ ਵੀ ਹਾਜ਼ਰੀ ਲਗਵਾਈ ਜਿਨ੍ਹਾਂ ਵਿੱਚ ਸਾਬਕਾ ਸਿੱਖਿਆ ਮੰਤਰੀ ਡਾ. ਦਲਜੀਤ ਸਿੰਘ ਚੀਮਾ ਅਤੇ ਸਾਬਕਾ ਵਿਧਾਇਕ ਸਰਦਾਰ ਅਮਰਜੀਤ ਸਿੰਘ ਸੰਧੋਆ ਵੀ ਸ਼ਾਮਲ ਸਨ। ਇਲਾਕੇ ਦੀਆਂ ਵੱਖ-ਵੱਖ ਪਿੰਡਾਂ ਦੀਆਂ ਪੰਚਾਇਤਾਂ ਵੱਲੋਂ ਵੀ ਇਸ ਟੂਰਨਾਮੈਂਟ ਨੂੰ ਭਰਪੂਰ ਸਮਰਥਨ ਮਿਲਿਆ।

ਜ਼ਿਲ੍ਹਾ ਪ੍ਰਧਾਨ ਬੀਬੀ ਮਨਜੀਤ ਕੌਰ ਨੇ ਦੱਸਿਆ ਕਿ ਐਤਵਾਰ 19 ਅਪ੍ਰੈਲ ਇਸ ਟੂਰਨਾਮੈਂਟ ਦੇ ਫਾਈਨਲ ਮੁਕਾਬਲੇ ਹੋਣਗੇ ਅਤੇ ਜੇਤੂ ਖਿਡਾਰੀਆਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ।

ਇਸ ਮੌਕੇ ਹੋਰਨਾਂ ਤੋਂ ਇਲਾਵਾ ਗੁਰੂ ਨਾਨਕ ਮਾਡਲ ਸਕੂਲ ਦੇ ਚੇਅਰਮੈਨ ਸਰਦਾਰ ਗੁਰਬਚਨ ਸਿੰਘ, ਗੁਰਪ੍ਰੀਤ ਸਿੰਘ ਭਾਉਵਾਲ, ਗੁਰਵਿੰਦਰ ਸਿੰਘ ਘਨੌਲੀ, ਜਸਪ੍ਰੀਤ ਸਿੰਘ, ਪਰਵਿੰਦਰ ਸਿੰਘ ਰੂਪਨਗਰ, ਸਰਦਾਰ ਹਰਦੀਪ ਸਿੰਘ ਅਤੇ ਹੋਰ ਪਤਵੰਤੇ ਸੱਜਣ ਵੀ ਮੌਜੂਦ ਸਨ।