Sangrur – Riyasat News

ਵਿਧਾਇਕ ਭਰਾਜ ਨੇ 50 ਲੱਖ ਰੁਪਏ ਦੀ ਲਾਗਤ ਵਾਲੇ ਗਊਸ਼ਾਲਾ ਦੇ ਨਵੀਨੀਕਰਨ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ
ਸੰਗਰੂਰ, 15 ਮਈ- ਹਲਕਾ ਸੰਗਰੂਰ ਦੇ ਵਿਕਾਸ ਨੂੰ ਨਵੀਆਂ ਉੱਚਾਈਆਂ ਵੱਲ ਲੈ ਜਾਣ ਅਤੇ ਗਊਧਨ ਦੀ ਸੁਚੱਜੀ ਸੰਭਾਲ ਦੇ ਉਦੇਸ਼ ਨਾਲ ਅੱਜ ਗਊਸ਼ਾਲਾ, ਉਭਾਵਾਲ ਰੋਡ, ਸੰਗਰੂਰ ਦੇ ਨਵੀਨੀਕਰਨ ਲਈ 50.00 ਲੱਖ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਦਾ ਨੀਂਹ ਪੱਥਰ ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਰੱਖਿਆ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸੁਵਿਧਾਵਾਂ ਦੇਣ ਦੇ ਨਾਲ-ਨਾਲ ਗਊਧਨ ਦੀ ਸੰਭਾਲ ਅਤੇ ਸੁਰੱਖਿਆ ਲਈ ਵੀ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਗਊਸ਼ਾਲਾ ਉਭਾਵਾਲ ਰੋਡ ਦੇ ਨਵੀਨੀਕਰਨ ਨਾਲ ਗਊਧਨ ਦੀ ਦੇਖਭਾਲ ਵਿੱਚ ਵੱਡੀ ਰਾਹਤ ਮਿਲੇਗੀ।

ਉਨ੍ਹਾਂ ਦੱਸਿਆ ਕਿ ਇਹ ਗੱਲ ਯਕੀਨੀ ਬਣਾਈ ਜਾ ਰਹੀ ਹੈ ਕਿ ਚਾਰੇ ਦੀ ਸਪਲਾਈ, ਪਾਣੀ ਅਤੇ ਦਵਾਈਆਂ ਦੀ ਪਹੁੰਚ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਨਾ ਆਵੇ ਅਤੇ ਗਊਧਨ ਦੀ ਸੰਭਾਲ ਪ੍ਰਭਾਵਿਤ ਨਾ ਹੋਵੇ। ਇਸ ਦੇ ਨਾਲ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਐਮਰਜੈਂਸੀ ਹਾਲਾਤ ਵਿੱਚ ਇਲਾਜ ਸਬੰਧੀ ਸੇਵਾਵਾਂ ਵੀ ਤੇਜ਼ੀ ਨਾਲ ਮੁਹੱਈਆ ਹੋਣ।

ਸਥਾਨਕ ਨਿਵਾਸੀਆਂ ਅਤੇ ਗਊਸ਼ਾਲਾ ਪ੍ਰਬੰਧਕਾਂ ਨੇ ਹਲਕਾ ਵਿਧਾਇਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਕਦਮ ਗਊਧਨ ਦੀ ਭਲਾਈ ਲਈ ਬਹੁਤ ਮਹੱਤਵਪੂਰਨ ਸਾਬਤ ਹੋਵੇਗਾ ਅਤੇ ਲੰਮੇ ਸਮੇਂ ਤੋਂ ਚੱਲ ਰਹੀ ਲੋੜ ਨੂੰ ਪੂਰਾ ਕਰੇਗਾ।

ਇਸ ਮੌਕੇ ਵੱਖ ਵੱਖ ਅਹੁਦੇਦਾਰ, ਪਤਵੰਤੇ, ਗਊਸ਼ਾਲਾ ਪ੍ਰਬੰਧਕ, ਸਥਾਨਕ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।

ਝੋਨੇ ਦੀਆਂ ਸਿਫਾਰਿਸ਼ ਕਿਸਮਾਂ ਅਤੇ ਖਾਦਾਂ ਦੀ ਸੰਤੁਲਿਤ ਵਰਤੋਂ ਕਰਨ ਕਿਸਾਨ: ਡਾ. ਅਸ਼ੋਕ ਕੁਮਾਰ ਗਰਗ
ਧੂਰੀ, 14 ਮਈ ਰਸਾਇਣਕ ਖਾਦਾਂ ਦੀ ਸੰਤੁਲਿਤ ਅਤੇ ਸੁਚੱਜੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਫਾਰਮ ਸਲਾਹਕਾਰ ਸੇਵਾ ਕੇਂਦਰ (ਐਫ.ਏ.ਐਸ.ਸੀ.) ਸੰਗਰੂਰ ਵੱਲੋਂ ਪਿੰਡ ਢਢੋਗਲ ਵਿਖੇ ਝੋਨੇ ਅਤੇ ਬਾਸਮਤੀ ਦੀਆਂ ਸਿਫਾਰਿਸ਼ ਕਿਸਮਾਂ, ਮਿੱਟੀ ਪਰਖ ਆਧਾਰਿਤ ਖਾਦ ਪ੍ਰਬੰਧਨ ਅਤੇ ਫਾਸਫੋਰਸ ਖਾਦ ਦੀ ਸੁਚੱਜੀ ਵਰਤੋਂ ਸਬੰਧੀ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਵਿੱਚ 50 ਤੋਂ ਵੱਧ ਕਿਸਾਨਾਂ ਨੇ ਹਿੱਸਾ ਲਿਆ।

ਕੈਂਪ ਦੀ ਅਗਵਾਈ ਕਰਦੇ ਹੋਏ ਡਾ. ਅਸ਼ੋਕ ਕੁਮਾਰ ਗਰਗ, ਸੀਨੀਅਰ ਪਸਾਰ ਵਿਗਿਆਨੀ, ਨੇ ਕਿਸਾਨਾਂ ਨੂੰ ਮਿੱਟੀ ਪਰਖ ਦੇ ਆਧਾਰ ’ਤੇ ਹੀ ਖਾਦਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਖਾਦਾਂ ਦੀ ਸੰਤੁਲਿਤ ਵਰਤੋਂ ਨਾਲ ਨਾ ਸਿਰਫ਼ ਖੇਤੀ ਦੀ ਲਾਗਤ ਘਟਦੀ ਹੈ, ਸਗੋਂ ਫਸਲ ਦੀ ਪੈਦਾਵਾਰ ਅਤੇ ਮਿੱਟੀ ਦੀ ਸਿਹਤ ਵਿੱਚ ਵੀ ਸੁਧਾਰ ਹੁੰਦਾ ਹੈ। ਉਨ੍ਹਾਂ ਮੌਕੇ ’ਤੇ ਹੀ ਮਿੱਟੀ ਦੇ ਨਮੂਨੇ ਲੈਣ ਦੀ ਵਿਧੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਖੁਦ ਨਮੂਨਾ ਲੈ ਕੇ ਕਿਸਾਨਾਂ ਨੂੰ ਪ੍ਰਯੋਗਾਤਮਕ ਤਰੀਕੇ ਨਾਲ ਸਮਝਾਇਆ।

ਡਾ. ਗਰਗ ਨੇ ਕਿਸਾਨਾਂ ਨੂੰ ਝੋਨੇ ਅਤੇ ਬਾਸਮਤੀ ਵਿੱਚ ਡੀ.ਏ.ਪੀ. ਖਾਦ ਦੀ ਅਣਸੁਝੀ ਵਰਤੋਂ ਤੋਂ ਬਚਣ ਅਤੇ ਯੂਰੀਆ ਖਾਦ ਦੀ ਵੀ ਸੰਜਮ ਨਾਲ ਵਰਤੋਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਕੱਦੂ ਕਰਨ ਤੋਂ ਪਹਿਲਾਂ ਯੂਰੀਆ ਦੇ 2-3 ਥੈਲੇ ਵਰਤਣ ਦੀ ਪ੍ਰਥਾ ਤੋਂ ਗੁਰੇਜ ਕਰਨ ਲਈ ਕਿਹਾ। ਉਨ੍ਹਾਂ ਝੋਨੇ ਵਿੱਚ ਜ਼ਿੰਕ ਦੀ ਘਾਟ ਨੂੰ ਪੂਰਾ ਕਰਨ ਲਈ ਸਿਫਾਰਿਸ਼ ਕੀਤੀ ਮਾਤਰਾ ਅਨੁਸਾਰ ਹੀ ਜ਼ਿੰਕ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ।

ਜੈਵਿਕ ਖਾਦਾਂ ਦੀ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਡਾ. ਗਰਗ ਨੇ ਕਿਹਾ ਕਿ ਝੋਨੇ ਦੀ ਪੌਦ ਨੂੰ ਲੱਗਣ ਵਾਲਾ ਐਜ਼ੋਸਪਾਇਰਲਮ ਫਸਲ ਦੀ ਪੈਦਾਵਾਰ ਵਧਾਉਣ ਦੇ ਨਾਲ-ਨਾਲ ਮਿੱਟੀ ਦੀ ਜੈਵਿਕ ਸਿਹਤ ਸੁਧਾਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਝੋਨੇ ਦੀ ਪਨੀਰੀ ਤਿਆਰ ਕਰਨ ਲਈ ਸਿਫਾਰਿਸ਼ ਖਾਦਾਂ ਅਤੇ ਹੋਰ ਪ੍ਰਬੰਧਕੀ ਸਿਫਾਰਿਸ਼ਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਮਿੱਟੀ ਦੀ ਸਿਹਤ ਸੁਧਾਰਨ ਲਈ ਹਰੀ ਖਾਦਾਂ ਜਿਵੇਂ ਜੰਤਰ ਅਤੇ ਸਣ ਦੀ ਕਾਸ਼ਤ ਅਤੇ ਉਨ੍ਹਾਂ ਦੇ ਲਾਭਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ।

ਇਸ ਦੌਰਾਨ ਡਾ. ਗਰਗ ਨੇ ਝੋਨੇ ਦੀ ਪਨੀਰੀ ਵਿੱਚ ਬੌਣੇ ਬੂਟਿਆਂ ਦੇ ਰੋਗ ਦੀ ਪਛਾਣ ਅਤੇ ਰੋਕਥਾਮ ਸਬੰਧੀ ਸਿਫਾਰਿਸ਼ਾਂ ਵੀ ਸਾਂਝੀਆਂ ਕੀਤੀਆਂ ਅਤੇ ਕਿਸਾਨਾਂ ਨੂੰ ਪਨੀਰੀ ਦੀ ਨਿਯਮਿਤ ਨਿਗਰਾਨੀ ਕਰਨ ਲਈ ਪ੍ਰੇਰਿਆ।

ਡਾ. ਗਰਗ ਨੇ ਪੀ.ਏ.ਯੂ. ਵੱਲੋਂ ਸਿਫਾਰਿਸ਼ ਕੀਤੀਆਂ ਝੋਨੇ ਦੀਆਂ ਕਿਸਮਾਂ ਜਿਵੇਂ ਪੀ.ਆਰ. 131, ਪੀ.ਆਰ. 132 ਅਤੇ ਪੀ.ਆਰ. 126 ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨਵੀਂ ਕਿਸਮ ਪੀ.ਆਰ. 133 ਬਾਰੇ ਦੱਸਦੇ ਹੋਏ ਕਿਹਾ ਕਿ ਇਹ ਕਿਸਮ ਲੁਆਈ ਤੋਂ ਬਾਅਦ ਲਗਭਗ 111 ਦਿਨਾਂ ਵਿੱਚ ਪੱਕ ਜਾਂਦੀ ਹੈ ਅਤੇ ਪ੍ਰਤੀ ਏਕੜ ਲਗਭਗ 30.5 ਕੁਇੰਟਲ ਝਾੜ ਦਿੰਦੀ ਹੈ। ਬਾਸਮਤੀ ਦੀਆਂ ਕਿਸਮਾਂ ਪੂਸਾ ਬਾਸਮਤੀ 1509 ਅਤੇ ਪੂਸਾ ਬਾਸਮਤੀ 1847 ਵਿੱਚ ਖਾਦਾਂ ਦੀ ਲੋੜ ਅਤੇ ਝੰਡਾ ਰੋਗ ਦੀ ਰੋਕਥਾਮ ਲਈ ਬੀਜ ਸੋਧ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ।

ਕਿਸਾਨਾਂ ਨੂੰ ਪੀਏਯੂ ਲੁਧਿਆਣਾ ਦੁਆਰਾ ਚਲਾਏ ਜਾ ਰਹੇ ਵੱਖ-ਵੱਖ ਕੋਰਸਾਂ ਦਾ ਗਿਆਨ ਪ੍ਰਦਾਨ ਕੀਤਾ ਗਿਆ ਅਤੇ ਪੇਂਡੂ ਵਿਦਿਆਰਥੀਆਂ ਨੂੰ ਪੀਏਯੂ ਲੁਧਿਆਣਾ ਵਿੱਚ ਦਾਖਲਾ ਲੈਣ ਲਈ ਉਤਸ਼ਾਹਿਤ ਕੀਤਾ ਗਿਆ।

ਕੈਂਪ ਲਾਉਣ ਵਿੱਚ ਸ. ਸਤਨਾਮ ਸਿੰਘ (ਚੇਅਰਮੈਨ), ਸ. ਅਮਰਜੀਤ ਸਿੰਘ (ਪ੍ਰਧਾਨ), ਸ. ਅਮਨਦੀਪ ਸਿੰਘ (ਕਮੇਟੀ ਮੈਂਬਰ), ਸ. ਬਿੱਕਰ ਸਿੰਘ (ਮੀਤ ਪ੍ਰਧਾਨ) ਅਤੇ ਸ. ਸਰਬਜੀਤ ਸਿੰਘ (ਸੈਕਟਰੀ) ਢਢੋਗਲ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਲਿਮਿਟਡ ਨੇ ਵਿਸ਼ੇਸ਼ ਯੋਗਦਾਨ ਪਾਇਆ।

ਅੰਤ ਵਿੱਚ ਕਿਸਾਨਾਂ ਲਈ ਪੀ.ਏ.ਯੂ. ਲੁਧਿਆਣਾ ਵੱਲੋਂ ਸਿਫਾਰਿਸ਼ ਕੀਤੇ ਪੀ.ਆਰ. 126 ਦੇ ਬੀਜ, ਐਜ਼ੋਸਪਾਇਰਲਮ ਟੀਕੇ, ਖੇਤੀ ਸਾਹਿਤ ਆਦਿ ਦੀ ਵਿਕਰੀ ਵੀ ਕੀਤੀ ਗਈ।

ਕੈਂਪ ਦੌਰਾਨ ਕਿਸਾਨਾਂ ਵੱਲੋਂ ਪੁੱਛੇ ਗਏ ਵੱਖ-ਵੱਖ ਸਵਾਲਾਂ ਦੇ ਤਰਤੀਬ-ਬੱਧ ਅਤੇ ਵਿਗਿਆਨਕ ਢੰਗ ਨਾਲ ਜਵਾਬ ਦਿੱਤੇ ਗਏ। ਕਿਸਾਨਾਂ ਨੇ ਮਿੱਟੀ ਪਰਖ ਕਰਵਾਉਣ ਅਤੇ ਸਿਫਾਰਿਸ਼ੀ ਖਾਦ ਪ੍ਰਬੰਧਨ ਅਪਣਾਉਣ ਲਈ ਭਰਪੂਰ ਰੁਚੀ ਵੀ ਦਿਖਾਈ।

ਨਵੇ ਵਾਰਡ ਨੰਬਰ 20 (ਪੁਰਾਣੇ 13) ਤੋਂ ਆਮ ਆਦਮੀ ਪਾਰਟੀ ਵੱਲੋਂ ਮਾਹੀ ਮਹੰਤ ਉਮੀਦਵਾਰ
ਸੁਨਾਮ, 10 ਮਈ- ਆਮ ਆਦਮੀ ਪਾਰਟੀ ਵੱਲੋਂ ਨਗਰ ਕੌਂਸਲ ਚੋਣਾਂ ਲਈ ਨਵੇਂ ਵਾਰਡ ਨੰਬਰ 20 (ਪੁਰਾਣੇ 13) ਤੋਂ *ਵਾਰਡ ਵਾਸੀਆਂ ਦੀ ਮੰਗ* ‘ਤੇ ਮਾਹੀ ਮਹੰਤ (ਤੀਜਾ ਲਿੰਗ) ਨੂੰ ਉਮੀਦਵਾਰ ਵਜੋਂ ਮੈਦਾਨ ਵਿੱਚ ਉਤਾਰਿਆ ਗਿਆ ਹੈ। ਇਸ ਐਲਾਨ ਨਾਲ ਪਾਰਟੀ ਨੇ ਸਮਾਜ ਦੇ ਹਰ ਵਰਗ ਨੂੰ ਰਾਜਨੀਤੀ ਵਿੱਚ ਯੋਗ ਪ੍ਰਤਿਨਿਧਿਤਾ ਦੇਣ ਦੇ ਆਪਣੇ ਵਚਨ ਨੂੰ ਦੁਹਰਾਇਆ ਹੈ।

ਇਸ ਮੌਕੇ ਮਾਹੀ ਮਹੰਤ ਨੇ ਕੈਬਨਿਟ ਮੰਤਰੀ ਅਮਨ ਅਰੋੜਾ ਦਾ ਧੰਨਵਾਦ ਕਰਦਿਆਂ ਕਿਹਾ ਕਿ ਪਾਰਟੀ ਵੱਲੋਂ ਉਨ੍ਹਾਂ ‘ਤੇ ਜ਼ਾਹਿਰ ਕੀਤਾ ਗਿਆ ਭਰੋਸਾ ਉਹ ਪੂਰੀ ਇਮਾਨਦਾਰੀ ਅਤੇ ਨਿਸ਼ਠਾ ਨਾਲ ਨਿਭਾਉਣਗੇ। ਉਨ੍ਹਾਂ ਕਿਹਾ ਕਿ ਜੇਕਰ ਵਾਰਡ ਨੰਬਰ 20 ਦੇ ਵਾਸੀਆਂ ਵੱਲੋਂ ਉਨ੍ਹਾਂ ਨੂੰ ਸੇਵਾ ਦਾ ਮੌਕਾ ਦਿੱਤਾ ਗਿਆ ਤਾਂ ਉਹ ਇਲਾਕੇ ਵਿੱਚ ਬੁਨਿਆਦੀ ਸੁਵਿਧਾਵਾਂ ਨੂੰ ਮਜ਼ਬੂਤ ਕਰਨ, ਸਫ਼ਾਈ ਪ੍ਰਬੰਧ ਨੂੰ ਸੁਧਾਰਨ, ਪੀਣ ਵਾਲੇ ਪਾਣੀ, ਸੜਕਾਂ ਅਤੇ ਸਟਰੀਟ ਲਾਈਟਾਂ ਵਰਗੀਆਂ ਮੁੱਖ ਸਮੱਸਿਆਵਾਂ ਦਾ ਹੱਲ ਕਰਨ ਨੂੰ ਪਹਿਲ ਦੇਣਗੇ। ਉਨ੍ਹਾਂ ਇਹ ਵੀ ਕਿਹਾ ਕਿ ਉਹ ਹਰ ਵਰਗ ਦੇ ਲੋਕਾਂ ਦੀ ਆਵਾਜ਼ ਬਣ ਕੇ ਕੰਮ ਕਰਨਗੇ ਅਤੇ ਵਾਰਡ ਦੇ ਸਰਬਪੱਖੀ ਵਿਕਾਸ ਲਈ ਵਚਨਬੱਧ ਹਨ।

ਇਸ ਦੌਰਾਨ ਕੈਬਨਿਟ ਮੰਤਰੀ ਅਮਨ ਅਰੋੜਾ ਨੇ ਕਿਹਾ ਕਿ ਇਹ ਬਹੁਤ ਘੱਟ ਹੁੰਦਾ ਹੈ ਕਿ ਮਹੰਤ ਸਮਾਜ ਵਿਚੋਂ ਕੋਈ ਉਮੀਦਵਾਰ ਚੋਣ ਮੈਦਾਨ ਵਿੱਚ ਉਤਾਰਿਆ ਜਾਵੇ। ਜਿਹੜੇ ਮਹੰਤ ਲੋਕਾਂ ਦੇ ਦਰਵਾਜ਼ੇ ‘ਤੇ ਜਾ ਕੇ ਲੋਕਾਂ ਦੀਆਂ ਖੁਸ਼ੀਆਂ ਲਈ ਦੁਆਵਾਂ ਮੰਗਦੇ ਹਨ, ਪਰ ਉਹਨਾਂ ਨੂੰ ਨੁਮਾਇੰਦੇ ਵਜੋਂ ਚੋਣਾਂ ਵਿੱਚ ਬਹੁਤ ਘੱਟ ਉਤਾਰਿਆ ਜਾਂਦਾ ਹੈ। ਵਾਰਡ ਨੰਬਰ 20 ਵਾਸੀਆਂ ਦੀ ਇਹ ਮੰਗ ਸੀ ਕਿ ਮਾਹੀ ਮਹੰਤ ਨੂੰ ਟਿਕਟ ਦਿੱਤੀ ਜਾਵੇ ਤੇ ਉਸੇ ਅਧਾਰ ਮੁਤਾਬਕ ਇਹ ਟਿਕਟ ਦਿੱਤੀ ਗਈ ਹੈ।

ਆਮ ਆਦਮੀ ਪਾਰਟੀ ਨਗਰ ਕੌਂਸਲ ਚੋਣਾਂ ਵਿੱਚ ਪੂਰੀ ਪਾਰਦਰਸ਼ਤਾ ਨਾਲ ਟਿਕਟਾਂ ਵੰਡ ਰਹੀ ਹੈ ਅਤੇ ਕਿਸੇ ਵੀ ਉਮੀਦਵਾਰ ਨੂੰ ਥੋਪਿਆ ਨਹੀਂ ਜਾ ਰਿਹਾ। ਉਨ੍ਹਾਂ ਦੱਸਿਆ ਕਿ ਪਾਰਟੀ ਵੱਲੋਂ ਸਥਾਨਕ ਲੋਕਾਂ ਦੀ ਰਾਏ ਅਤੇ ਜ਼ਮੀਨੀ ਪੱਧਰ ‘ਤੇ ਉਮੀਦਵਾਰਾਂ ਦੀ ਲੋਕਪ੍ਰਿਯਤਾ ਨੂੰ ਧਿਆਨ ਵਿੱਚ ਰੱਖਦੇ ਹੋਏ ਟਿਕਟਾਂ ਦਿੱਤੀਆਂ ਜਾ ਰਹੀਆਂ ਹਨ, ਜਿਸ ਨਾਲ ਲੋਕਾਂ ਵਿੱਚ ਪਾਰਟੀ ਪ੍ਰਤੀ ਵਿਸ਼ਵਾਸ ਹੋਰ ਮਜ਼ਬੂਤ ਹੋਇਆ ਹੈ।

ਉਨ੍ਹਾਂ ਅੱਗੇ ਕਿਹਾ ਕਿ ਹੋਰਨਾਂ ਰਾਜਨੀਤਿਕ ਪਾਰਟੀਆਂ ਨੂੰ ਇਨ੍ਹਾਂ ਚੋਣਾਂ ਵਿੱਚ ਉਮੀਦਵਾਰ ਲੱਭਣ ਵਿੱਚ ਵੀ ਮੁਸ਼ਕਲਾਂ ਆ ਰਹੀਆਂ ਹਨ, ਜਦਕਿ ਆਮ ਆਦਮੀ ਪਾਰਟੀ ਕੋਲ ਹਰ ਵਾਰਡ ਵਿੱਚ ਕਈ-ਕਈ ਯੋਗ ਅਤੇ ਸਮਰੱਥ ਉਮੀਦਵਾਰ ਮੌਜੂਦ ਹਨ। ਇਹ ਗੱਲ ਪਾਰਟੀ ਦੀ ਵਧਦੀ ਲੋਕਪ੍ਰਿਯਤਾ ਅਤੇ ਲੋਕਾਂ ਦੇ ਭਰੋਸੇ ਨੂੰ ਦਰਸਾਉਂਦੀ ਹੈ।

ਪਾਰਟੀ ਆਗੂਆਂ ਨੇ ਵਿਸ਼ਵਾਸ ਜਤਾਇਆ ਕਿ ਆਉਣ ਵਾਲੀਆਂ ਨਗਰ ਕੌਂਸਲ ਚੋਣਾਂ ਵਿੱਚ ਆਮ ਆਦਮੀ ਪਾਰਟੀ ਵੱਡੀ ਜਿੱਤ ਦਰਜ ਕਰੇਗੀ ਅਤੇ ਸ਼ਹਿਰਾਂ ਦੇ ਵਿਕਾਸ ਨੂੰ ਇੱਕ ਨਵੀਂ ਦਿਸ਼ਾ ਦੇਵੇਗੀ।

ਇਸ ਮੌਕੇ ਭਾਗੀਰਥ ਘੀਰਾ, ਰਾਮ ਕੁਮਾਰ, ਹਰੀ ਦੇਵ ਗੋਇਲ, ਨਿਸ਼ਾਨ ਸਿੰਘ ਟੋਨੀ ਸਾਬਕਾ ਪ੍ਰਧਾਨ, ਸ਼ੈਂਕੀ ਖੰਨਾ, ਬਿੱਟੂ ਤਲਵਾੜ, ਸੰਦੀਪ ਜੈਨ, ਸ਼ਾਮਾ ਜੀ, ਵਿਕਰਮ ਘੀਰਾ, ਮੁਕੇਸ਼ ਜੁਨੇਜਾ, ਰਵੀ ਕਮਲ ਗੋਇਲ, ਮਨਪ੍ਰੀਤ ਬਾਂਸਲ, ਚਮਕੌਰ ਹਾਂਡਾ, ਗੁਰਤੇਜ ਨਿੱਕਾ, ਪ੍ਰਿਤਪਾਲ ਸਿੰਘ ਕਾਲਾ ਐਮ ਸੀ ਵੀ ਹਾਜ਼ਰ ਸਨ।

ਕੌਮੀ ਲੋਕ ਅਦਾਲਤ: 18476 ਕੇਸ ਨਿਪਟਾਰੇ ਲਈ ਵਿਚਾਰੇ; 17298 ਕੇਸਾਂ ਦਾ ਨਿਪਟਾਰਾ
ਸੰਗਰੂਰ, 09 ਮਈ- ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਰਹਿਨੁਮਾਈ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਸੰਗਰੂਰ ਦੀ ਅਗਵਾਈ ਹੇਠ ਅੱਜ ਮਿਤੀ 09.05.2026 ਨੂੰ ਜ਼ਿਲ੍ਹਾ ਕਚਹਿਰੀਆਂ ਸੰਗਰੂਰ ਅਤੇ ਉਪ ਮੰਡਲ ਪੱਧਰ ਕਚਹਿਰੀਆਂ ਸੁਨਾਮ, ਮੂਨਕ ਤੇ ਧੂਰੀ ਵਿਖੇ ਨੈਸ਼ਨਲ ਲੋਕ ਅਦਾਲਤ ਲਗਾਈ ਗਈ।

ਜ਼ਿਲ੍ਹਾ ਅਥਾਰਟੀ ਵੱਲੋਂ ਧਿਰਾਂ ਨੂੰ ਆਪਣੇ ਕੇਸਾਂ ਦੇ ਨਿਪਟਾਰੇ ਰਜ਼ਾਮੰਦੀ ਨਾਲ ਇਸ ਨੈਸ਼ਨਲ ਲੋਕ ਅਦਾਲਤ ਵਿੱਚ ਨਿਬੇੜਨ ਲਈ ਉਤਸ਼ਾਹਿਤ ਕੀਤਾ ਗਿਆ। ਕੇਸਾਂ ਦੇ ਨਿਪਟਾਰੇ ਲਈ ਜ਼ਿਲ੍ਹਾ ਸੰਗਰੂਰ ਵਿੱਚ ਕੁੱਲ 17 ਲੋਕ ਅਦਾਲਤ ਦੇ ਬੈਂਚਾਂ ਦਾ ਗਠਨ ਕੀਤਾ ਗਿਆ, ਜਿਨ੍ਹਾਂ ਦੀ ਪ੍ਰਧਾਨਗੀ ਨਿਆਂਇਕ ਅਧਿਕਾਰੀਆਂ ਅਤੇ ਮਾਲ ਅਧਿਕਾਰੀਆਂ ਵੱਲੋਂ ਕੀਤੀ ਗਈ।

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਮਨਪ੍ਰੀਤ ਕੌਰ ਨੇ ਦੱਸਿਆ ਕਿ ਇਸ ਕੌਮੀ ਲੋਕ ਅਦਾਲਤ ਦੌਰਾਨ ਜ਼ਿਲ੍ਹਾ ਸੰਗਰੂਰ ਵਿੱਚ ਬਣੇ ਸਮੂਹ ਬੈਂਚਾਂ ਦੁਆਰਾ ਕੁੱਲ 18476 ਕੇਸ ਨਿਪਟਾਰੇ ਲਈ ਵਿਚਾਰੇ ਗਏ ਜਿਨਾਂ ਵਿੱਚੋਂ 17298 ਕੇਸਾਂ ਦਾ ਨਿਪਟਾਰਾ ਕਰਵਾਇਆ ਗਿਆ।

ਲੋਕ ਅਦਾਲਤ ਰਾਹੀਂ ਕੇਸ ਨਿਬੇੜਨ ਦੇ ਲਾਭ ਬਾਰੇ ਜਾਣਕਾਰੀ ਦਿੰਦੇ ਹੋਏ ਉਨ੍ਹਾਂ ਦੱਸਿਆ ਕਿ ਲੋਕ ਅਦਾਲਤ ਵਿੱਚ ਦੋਹਾਂ ਧਿਰਾਂ ਦੀ ਸਹਿਮਤੀ ਨਾਲ ਕੇਸ ਦਾ ਸਥਾਈ ਹੱਲ ਹੋ ਜਾਂਦਾ ਹੈ ਇਸ ਵਿੱਚ ਕੋਰਟ ਫੀਸ ਵੀ ਵਾਪਸ ਹੋ ਜਾਂਦੀ ਹੈ। ਲੋਕ ਅਦਾਲਤਾਂ ਰਾਹੀਂ ਸਮੇਂ ਅਤੇ ਧਨ ਦੀ ਬਚਤ ਹੁੰਦੀ ਹੈ। ਇਸ ਵਿੱਚ ਦੋਵੇਂ ਧਿਰਾਂ ਦੀ ਸਹਿਮਤੀ ਨਾਲ ਨਿਪਟਾਰਾ ਹੋਣ ਨਾਲ ਦੋਵੇਂ ਧਿਰਾਂ ਹੀ ਜੇਤੂ ਰਹਿੰਦੀਆਂ ਹਨ।

ਇਸ ਦੇ ਨਾਲ ਹੀ ਉਨ੍ਹਾਂ ਦੱਸਿਆ ਕਿ ਸੈਸ਼ਨਜ਼ ਡਵੀਜ਼ਨ ਸੰਗਰੂਰ ਦੇ ਪ੍ਰਸ਼ਾਸਕੀ ਜੱਜ ਸ੍ਰੀਮਤੀ ਜਸਟਿਸ ਅਲਕਾ ਸਰੀਨ, ਜੱਜ, ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਅਤੇ ਸ੍ਰੀ ਮੁਨਿਸ਼ ਸਿੰਗਲ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ, ਸੰਗਰੂਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕੋਰਟ ਕੰਪਲੈਕਸ ਵਿੱਚ ਇੱਕ ਕ੍ਰੈਚ ਸਥਾਪਤ ਕੀਤੀ ਜਾ ਰਹੀ ਹੈ।

ਇਸ ਕ੍ਰੈਚ ਦਾ ਮੁੱਖ ਉਦੇਸ਼ ਕੰਮਕਾਜੀ ਮਾਪਿਆਂ ਦੇ ਬੱਚਿਆਂ ਲਈ ਇੱਕ ਸੁਰੱਖਿਅਤ ਅਤੇ ਪਾਲਣ-ਪੋਸ਼ਣ ਵਾਲਾ ਵਾਤਾਵਰਣ ਪ੍ਰਦਾਨ ਕਰਨਾ ਹੈ, ਜਿਸ ਨਾਲ ਮਾਪੇ ਬੱਚਿਆਂ ਦੀ ਦੇਖਭਾਲ ਦੇ ਨਾਲ ਆਪਣੀ ਡਿਊਟੀ ਨੂੰ ਸੰਤੁਲਿਤ ਢੰਗ ਨਾਲ ਕਰ ਸਕਦੇ ਹਨ।

ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਪਿੰਡ ਰਾਮਪੁਰ ਗੁੱਜਰਾਂ ਦੇ 87 ਪਰਿਵਾਰਾਂ ਨੂੰ ਮਕਾਨਾਂ ਦੀ ਮਾਲਕੀ ਦੇ ਸਰਟੀਫਿਕੇਟ ਵੰਡੇ
ਦਿੜ੍ਹਬਾ, 07 ਮਈ- ਪੰਜਾਬ ਸਰਕਾਰ ਦੀ ਮੇਰਾ ਘਰ ਮੇਰੇ ਨਾਮ ਮੁਹਿੰਮ ਤਹਿਤ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਹਲਕਾ ਦਿੜ੍ਹਬਾ ਦੇ ਪਿੰਡ ਰਾਮਪੁਰ ਗੁੱਜਰਾਂ ਵਿਖੇ 87 ਪਰਿਵਾਰਾਂ ਨੂੰ ਉਹਨਾਂ ਦੇ ਮਕਾਨਾਂ ਦੀ ਮਾਲਕੀ ਦੇ ਸਰਟੀਫਿਕੇਟ ਵੰਡੇ।

ਇਸ ਮੌਕੇ ਉਹਨਾਂ ਨੇ ਸੰਬੋਧਨ ਕਰਦੇ ਹੋਏ ਕਿਹਾ ਕਿ ਪਿੰਡਾਂ ਅੰਦਰ ਲਾਲ ਲਕੀਰ ਦੇ ਅੰਦਰ ਰਹਿ ਰਹੇ ਲੋਕ ਹਮੇਸ਼ਾ ਹੀ ਘਰ ਦੀ ਮਾਲਕੀ ਨੂੰ ਲੈ ਕੇ ਪ੍ਰੇਸ਼ਾਨ ਰਹਿੰਦੇ ਸਨ। ਉਹਨਾਂ ਦੇ ਘਰ ਦਾ ਕਿਤੇ ਵੀ ਸਰਕਾਰੀ ਰਿਕਾਰਡ ਵਿੱਚ ਮਾਲਕੀ ਦਾ ਹੱਕ ਦਰਜ ਨਹੀਂ ਸੀ। ਪਰ ਮੁੱਖ ਮੰਤਰੀ ਸ੍ਰ ਭਗਵੰਤ ਸਿੰਘ ਮਾਨ ਦੀ ਦੂਰਅੰਦੇਸ਼ੀ ਸੋਚ ਅਨੁਸਾਰ ਸਾਰੇ ਪੰਜਾਬ ਅੰਦਰ ਵਿਸ਼ੇਸ਼ ਸਰਵੇ ਕਰਵਾ ਕੇ ਜੋ ਪਰਿਵਾਰ ਲਾਲ ਲਕੀਰ ਦੇ ਅੰਦਰ ਰਹਿੰਦੇ ਸਨ, ਉਹਨਾਂ ਮਕਾਨਾਂ ਸਬੰਧੀ ਨੰਬਰ ਲਗਾ ਕੇ ਮਾਲਕੀ ਦੇ ਹੱਕ ਦਿੱਤੇ ਗਏ ਹਨ।

ਕੈਬਨਿਟ ਮੰਤਰੀ ਨੇ ਕਿਹਾ ਕਿ ਲੋਕਾਂ ਨੂੰ ਆਪਣੇ ਘਰ ਦੀ ਮਾਲਕੀ ਦੇ ਹੱਕ ਮਿਲਣ ਨਾਲ ਅਤੇ ਉਹਨਾਂ ਦੇ ਨਾਮ ਉੱਤੇ ਨੰਬਰ ਲੱਗ ਕੇ ਸਰਕਾਰੀ ਰਿਕਾਰਡ ਵਿੱਚ ਦਰਜ ਹੋਣ ਤੋਂ ਬਾਅਦ ਉਹਨਾਂ ਦੇ ਘਰਾਂ ਦੀ ਕੀਮਤ ਵੱਧ ਗਈ ਹੈ ਅਤੇ ਉਹ ਸਰਕਾਰੀ ਤੌਰ ‘ਤੇ ਘਰ ਦੇ ਮਾਲਕ ਬਣ ਗਏ ਹਨ।

ਇਸ ਦੇ ਨਾਲ ਉਹਨਾਂ ਨੂੰ ਇਹ ਵੀ ਫਾਇਦਾ ਹੋਇਆ ਹੈ ਕਿ ਜੇਕਰ ਉਹਨਾਂ ਨੇ ਕਿਸੇ ਜ਼ਰੂਰੀ ਕੰਮ ਲਈ ਲੋਨ ਲੈਣਾ ਹੈ ਤਾਂ ਲੋਨ ਸੌਖਿਆਂ ਮਿਲ ਜਾਵੇਗਾ। ਇਸ ਤੋਂ ਇਲਾਵਾ ਮਾਲਕ ਜੇਕਰ ਮਕਾਨ ਵੇਚ ਕੇ ਕਿਤੇ ਹੋਰ ਵੱਡਾ ਘਰ ਪਾਉਣਾ ਚਾਹੁੰਦਾ ਹੈ ਤਾਂ ਉਸ ਨੂੰ ਪਹਿਲਾਂ ਨਾਲੋਂ ਕਈ ਗੁਣਾ ਵੱਧ ਮੁੱਲ ਵੀ ਮਿਲ ਸਕਦਾ ਹੈ।

ਜਿਹੜੇ ਘਰਾਂ ਨੂੰ ਅੱਜ ਮਾਲਕੀ ਦੇ ਸਰਟੀਫਿਕੇਟ ਵੰਡੇ ਗਏ, ਕੈਬਨਿਟ ਮੰਤਰੀ ਨੇ ਉਹਨਾਂ ਨੂੰ ਵਧਾਈ ਦਿੱਤੀ। ਉਹਨਾਂ ਇਹ ਵੀ ਕਿਹਾ ਕਿ ਇਹ ਮੁਹਿੰਮ ਸਾਰੇ ਪੰਜਾਬ ਦੇ ਵਿੱਚ ਚੱਲ ਰਹੀ ਹੈ ਤੇ ਜਲਦੀ ਹੀ ਸਾਰੇ ਪੰਜਾਬ ਵਿਚ, ਜੋ ਪਿੰਡਾਂ ਦੇ ਅੰਦਰ ਲੋਕ ਲਾਲ ਲਕੀਰ ਵਿੱਚ ਰਹਿ ਰਹੇ ਹਨ, ਉਹਨਾਂ ਸਭ ਨੂੰ ਜਲਦੀ ਹੀ ਮਾਲਕ ਹੋਣ ਦੇ ਸਰਟੀਫਿਕੇਟ ਦਿੱਤੇ ਜਾਣਗੇ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਅੰਦਰ ਵਿਕਾਸ ਦੇ ਕੰਮ ਜੰਗੀ ਪੱਧਰ ਉੱਤੇ ਚੱਲ ਰਹੇ ਹਨ।

ਇਸ ਦੇ ਨਾਲ ਹੀ ਹਰ ਖੇਤ ਨੂੰ ਨਹਿਰ ਦਾ ਪਾਣੀ ਲਾ ਕੇ ਧਰਤੀ ਹੇਠਲੇ ਪਾਣੀ ਦੀ ਬੱਚਤ ਕੀਤੀ ਜਾ ਰਹੀ ਹੈ। ਨਹਿਰੀ ਪਾਣੀ ਵਰਤਣ ਨਾਲ ਫਸਲ ਵੀ ਵੱਧ ਹੋਵੇਗੀ ਅਤੇ ਇਸ ਨਾਲ ਖਾਦ ਵੀ ਘੱਟ ਵਰਤਣੀ ਪਵੇਗੀ।

ਇਸ ਮੌਕੇ ਐਸਡੀਐਮ ਤਰਸੇਮ ਚੰਦ, ਚੇਅਰਮੈਨ ਇੰਪਰੂਵਮੈਂਟ ਟਰਸਟ ਸੰਗਰੂਰ ਪ੍ਰੀਤਮ ਸਿੰਘ ਪੀਤੂ, ਚੇਅਰਪਰਸਨ ਮਾਰਕੀਟ ਕਮੇਟੀ ਦਿੜ੍ਹਬਾ ਜਸਵੀਰ ਕੌਰ ਸ਼ੇਰਗਿਲ, ਚੇਅਰਮੈਨ ਮਾਰਕੀਟ ਕਮੇਟੀ ਸੂਲਰ ਘਰਾਟ ਹਰਵਿੰਦਰ ਸਿੰਘ ਛਾਜਲੀ, ਬੀਡੀਪੀਓ ਦਿੜ੍ਹਬਾ ਪ੍ਰਦੀਪ ਸ਼ਾਰਦਾ, ਸਰਪੰਚ ਰਵਿੰਦਰ ਸਿੰਘ ਮਾਨ, ਜ਼ਿਲ੍ਹਾ ਪ੍ਰੀਸ਼ਦ ਮੈਂਬਰ ਰਣਜੀਤ ਸਿੰਘ ਅਤੇ ਸਰਪੰਚ ਸੰਦੀਪ ਸਿੰਘ ਖੇਤਲਾ ਹਾਜ਼ਰ ਸਨ।

ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਦੇ ਵਾਰਡ ਨੰਬਰ 11 ਦੇ ਵਸਨੀਕਾਂ ਨਾਲ ਮੁਲਾਕਾਤ
ਧੂਰੀ, 5 ਮਈ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਲੋਕਾਂ ਨਾਲ ਸਿੱਧਾ ਸੰਪਰਕ ਬਣਾਈ ਰੱਖਣ ਅਤੇ ਜਮੀਨੀ ਪੱਧਰ ‘ਤੇ ਵਿਕਾਸ ਕਾਰਜਾਂ ਦੀ ਨਿਗਰਾਨੀ ਨੂੰ ਯਕੀਨੀ ਬਣਾਉਣ ਲਈ ਉਨ੍ਹਾਂ ਦੇ ਓ.ਐਸ.ਡੀ. ਸੁਖਵੀਰ ਸਿੰਘ ਵੱਲੋਂ ਧੂਰੀ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਸ਼ਹਿਰ ਦੇ ਵਾਰਡਾਂ ਦਾ ਲਗਾਤਾਰ ਦੌਰਾ ਕੀਤਾ ਜਾ ਰਿਹਾ ਹੈ। ਇਸੇ ਕੜੀ ਤਹਿਤ ਉਹ ਧੂਰੀ ਸ਼ਹਿਰ ਦੇ ਵਾਰਡ ਨੰਬਰ 11 ਵਿੱਚ ਪੁੱਜੇ, ਜਿੱਥੇ ਉਨ੍ਹਾਂ ਨੇ ਸਥਾਨਕ ਵਸਨੀਕਾਂ ਨਾਲ ਮੁਲਾਕਾਤ ਕਰਕੇ ਉਨ੍ਹਾਂ ਦੀਆਂ ਮੁਸ਼ਕਲਾਂ ਅਤੇ ਮੰਗਾਂ ਬਾਰੇ ਜਾਣਕਾਰੀ ਹਾਸਲ ਕੀਤੀ।

ਓ.ਐਸ.ਡੀ. ਸੁਖਵੀਰ ਸਿੰਘ ਨੇ ਵਾਰਡ ਨੰਬਰ 11 ਦੇ ਵਸਨੀਕਾਂ ਵੱਲੋਂ ਧਿਆਨ ਵਿੱਚ ਲਿਆਂਦੇ ਗਏ ਮਸਲਿਆਂ ਉੱਤੇ ਸੰਬੰਧਿਤ ਅਧਿਕਾਰੀਆਂ ਨੂੰ ਤੁਰੰਤ ਕਾਰਵਾਈ ਕਰਨ ਦੇ ਨਿਰਦੇਸ਼ ਦਿੱਤੇ ਅਤੇ ਭਰੋਸਾ ਦਿਵਾਇਆ ਕਿ ਲੋਕਾਂ ਨੂੰ ਕਿਸੇ ਵੀ ਤਰ੍ਹਾਂ ਦੀ ਦਿੱਕਤ ਦਾ ਸਾਹਮਣਾ ਨਹੀਂ ਕਰਨ ਦਿੱਤਾ ਜਾਵੇਗਾ।

ਉਨ੍ਹਾਂ ਕਿਹਾ ਕਿ ਧੂਰੀ ਸ਼ਹਿਰ ਦੀ ਨੁਹਾਰ ਬਦਲਣ ਲਈ ਪੰਜਾਬ ਸਰਕਾਰ ਵੱਲੋਂ ਵੱਡੇ ਪੱਧਰ ‘ਤੇ ਵਿਕਾਸ ਕਾਰਜ ਜਾਰੀ ਹਨ, ਜਿਨ੍ਹਾਂ ਵਿੱਚ ਸੜਕਾਂ ਦੀ ਅੱਪਗ੍ਰੇਡੇਸ਼ਨ, ਨਿਕਾਸੀ ਪ੍ਰਣਾਲੀ ਦਾ ਸੁਧਾਰ, ਪਾਰਕਾਂ ਦੀ ਸੁੰਦਰਤਾ ਵਧਾਉਣ ਅਤੇ ਹੋਰ ਸ਼ਹਿਰੀ ਸੁਵਿਧਾਵਾਂ ਦੇ ਵਿਕਾਸ ਨੂੰ ਤਰਜੀਹ ਦਿੱਤੀ ਜਾ ਰਹੀ ਹੈ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਸਰਕਾਰ ਦਾ ਮਕਸਦ ਸਿਰਫ਼ ਐਲਾਨ ਕਰਨ ਤੱਕ ਸੀਮਿਤ ਨਹੀਂ, ਸਗੋਂ ਹਰ ਪ੍ਰੋਜੈਕਟ ਨੂੰ ਸਮੇਂ ਸਿਰ ਪੂਰਾ ਕਰਕੇ ਲੋਕਾਂ ਤੱਕ ਉਸਦਾ ਲਾਭ ਪਹੁੰਚਾਉਣਾ ਹੈ।

ਓ.ਐਸ.ਡੀ. ਸੁਖਵੀਰ ਸਿੰਘ ਨੇ ਹੋਰ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰਦਰਸ਼ੀ ਸੋਚ ਅਨੁਸਾਰ ਲੋਕ-ਕੇਂਦਰਿਤ ਸ਼ਾਸਨ ਨੂੰ ਤਰਜੀਹ ਦਿੱਤੀ ਜਾ ਰਹੀ ਹੈ, ਜਿਸ ਤਹਿਤ ਹਰੇਕ ਨਾਗਰਿਕ ਦੀ ਸੁਣਵਾਈ ਅਤੇ ਉਸ ਦੀ ਸਮੱਸਿਆ ਦਾ ਤੁਰੰਤ ਹੱਲ ਯਕੀਨੀ ਬਣਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਸਰਕਾਰ ਦੇ ਨੁਮਾਇੰਦੇ ਖੁਦ ਮੈਦਾਨ ਵਿੱਚ ਜਾ ਕੇ ਲੋਕਾਂ ਨਾਲ ਗੱਲਬਾਤ ਕਰ ਰਹੇ ਹਨ ਤਾਂ ਜੋ ਵਿਕਾਸ ਕਾਰਜਾਂ ਦੀ ਹਕੀਕਤ ਅਤੇ ਲੋੜਾਂ ਨੂੰ ਬਿਹਤਰ ਢੰਗ ਨਾਲ ਸਮਝਿਆ ਜਾ ਸਕੇ।

ਇਸ ਮੌਕੇ ਪੰਜਾਬ ਲਘੂ ਉਦਯੋਗ ਅਤੇ ਨਿਰਯਾਤ ਨਿਗਮ ਦੇ ਚੇਅਰਮੈਨ ਦਲਵੀਰ ਸਿੰਘ ਢਿੱਲੋਂ, ਮਾਰਕੀਟ ਕਮੇਟੀ ਧੂਰੀ ਦੇ ਚੇਅਰਮੈਨ ਰਾਜਵੰਤ ਸਿੰਘ ਘੁਲੀ, ਮੈਂਬਰ ਜ਼ਿਲ੍ਹਾ ਪ੍ਰੀਸ਼ਦ ਹਰਜਿੰਦਰ ਸਿੰਘ ਕਾਂਝਲਾ, ਪੁਸ਼ਪਿੰਦਰ ਸ਼ਰਮਾ, ਬਲਦੇਵ ਸਿੰਘ, ਗੁਰਨੀਤ ਕੌਰ, ਬਲਾਕ ਪ੍ਰਧਾਨ ਸੁਖਪਾਲ ਸਿੰਘ ਪਾਲਾ, ਐਡਵੋਕੇਟ ਹੈਪੀ ਗਰਗ, ਜਸਵਿੰਦਰ ਸਿੰਘ ਅਤੇ ਨੀਰਜ ਸ਼ਰਮਾ ਸਮੇਤ ਵੱਡੀ ਗਿਣਤੀ ਵਿੱਚ ਵਾਰਡ ਨੰਬਰ 11 ਦੇ ਵਸਨੀਕ ਮੌਜੂਦ ਸਨ, ਜਿਨ੍ਹਾਂ ਨੇ ਓ.ਐਸ.ਡੀ. ਦਾ ਧੰਨਵਾਦ ਕਰਦਿਆਂ ਉਨ੍ਹਾਂ ਦੇ ਇਸ ਉਪਰਾਲੇ ਦੀ ਸਰਾਹਨਾ ਕੀਤੀ।

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਪਿੰਡ ਰਾਮਗੜ੍ਹ ਸੰਧੂਆਂ ਤੇ ਭਾਈ ਕੀ ਪਿਸ਼ੌਰ ਵਿਖੇ 04.12 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੀਆਂ 3 ਸੜਕਾਂ ਦੇ ਕੰਮਾਂ ਦੀ ਸ਼ੁਰੂਆਤ
ਲਹਿਰਾਗਾਗਾ, 05 ਮਈ:ਪੰਜਾਬ ਸਰਕਾਰ ਵੱਲੋਂ ਪਿੰਡਾਂ ਦੇ ਸਰਬਪੱਖੀ ਵਿਕਾਸ ਲਈ ਕੀਤੇ ਜਾ ਰਹੇ ਉਪਰਾਲਿਆਂ ਤਹਿਤ ਕੈਬਨਿਟ ਮੰਤਰੀ, ਬਰਿੰਦਰ ਕੁਮਾਰ ਗੋਇਲ ਵੱਲੋਂ ਹਲਕਾ ਲਹਿਰਾ ਦੇ ਪਿੰਡਾਂ ਪਿੰਡ ਰਾਮਗੜ੍ਹ ਸੰਧੂਆਂ ਤੇ ਭਾਈ ਕੀ ਪਿਸ਼ੌਰ ਵਿਖੇ ਮਹੱਤਵਪੂਰਨ ਸੜਕ ਪ੍ਰੋਜੈਕਟਾਂ ਦੇ ਕੰਮਾਂ ਦੀ ਸ਼ੁਰੂਆਤ ਕਰਵਾਈ ਗਈ।

ਇਸ ਮੌਕੇ ਸ਼ੁਰੂ ਕਰਵਾਏ ਕੰਮਾਂ ਬਾਰੇ ਕੈਬਨਿਟ ਮੰਤਰੀ ਸ਼੍ਰੀ ਗੋਇਲ ਨੇ ਦੱਸਿਆ ਕਿ ਹਲਕਾ ਲਹਿਰਾ ਵਿੱਚ 04 ਕਰੋੜ 12 ਲੱਖ ਰੁਪਏ ਦੀ ਲਾਗਤ ਨਾਲ 03 ਸੜਕਾਂ ਬਣਾਈਆਂ ਜਾ ਰਹੀਆਂ ਹਨ, ਜਿਨ੍ਹਾਂ ਨਾਲ ਇਲਾਕੇ ਦੇ ਲੋਕਾਂ ਨੂੰ ਆਵਾਜਾਈ ਦੀਆਂ ਵਧੀਆ ਸਹੂਲਤਾਂ ਪ੍ਰਾਪਤ ਹੋਣਗੀਆਂ ਅਤੇ ਪਿੰਡਾਂ ਦੀ ਕੁਨੈਕਟਿਵਿਟੀ ਮਜ਼ਬੂਤ ਹੋਵੇਗੀ।

ਇਨ੍ਹਾਂ ਪ੍ਰੋਜੈਕਟਾਂ ਵਿੱਚ ਪਿੰਡ ਰਾਮਗੜ੍ਹ ਸੰਧੂਆਂ ਤੋਂ ਨੰਗਲਾ ਅਤੇ ਸ਼ਿਵ ਮੰਦਰ ਤੱਕ 03.62 ਕਿਲੋਮੀਟਰ ਲੰਬੀ ਸੜਕ ਕਰੀਬ 01 ਕਰੋੜ 73 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਜਾਵੇਗੀ। ਇਸ ਤੋਂ ਇਲਾਵਾ ਖਾਈ ਰਾਮਗੜ੍ਹ ਸੰਧੂਆਂ ਸੜਕ ਤੋਂ ਖਾਈ ਅੜਵਾਸ ਸੜਕ ਤਕ 02.65 ਕਿਲੋਮੀਟਰ ਲੰਬੀ ਸੜਕ ਕਰੀਬ 01 ਕਰੋੜ 34 ਲੱਖ ਰੁਪਏ ਦੀ ਲਾਗਤ ਨਾਲ ਤਿਆਰ ਕੀਤੀ ਜਾਵੇਗੀ।

ਪਿੰਡ ਭਾਈ ਕੀ ਪਿਸ਼ੌਰ ਦੀ ਫਿਰਨੀ ਤੋਂ ਸਮਾਧ ਭੰਗੂਆਂ ਤੱਕ 2.21 ਕਿਲੋਮੀਟਰ ਲੰਬੀ ਸੜਕ ਕਰੀਬ 01 ਕਰੋੜ 05 ਲੱਖ ਰੁਪਏ ਦੀ ਲਾਗਤ ਨਾਲ ਬਣਾਈ ਜਾਵੇਗੀ, ਜਿਸ ਨਾਲ ਇਲਾਕੇ ਦੇ ਵਸਨੀਕਾਂ ਨੂੰ ਵੱਡੀ ਰਾਹਤ ਮਿਲੇਗੀ।

ਕੈਬਨਿਟ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਪਿੰਡਾਂ ਦੀਆਂ ਬੁਨਿਆਦੀ ਢਾਂਚਾਗਤ ਸੁਵਿਧਾਵਾਂ ਨੂੰ ਮਜ਼ਬੂਤ ਕਰਨ ਲਈ ਲਗਾਤਾਰ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸੜਕਾਂ ਦੇ ਇਹ ਪ੍ਰੋਜੈਕਟ ਨਾ ਸਿਰਫ਼ ਆਵਾਜਾਈ ਨੂੰ ਸੁਖਾਲਾ ਬਣਾਉਣਗੇ, ਸਗੋਂ ਖੇਤੀਬਾੜੀ ਅਤੇ ਵਪਾਰਕ ਗਤੀਵਿਧੀਆਂ ਨੂੰ ਵੀ ਹੋਰ ਗਤੀ ਦੇਣਗੇ।

ਉਨ੍ਹਾਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਸਾਰੇ ਕੰਮ ਨਿਰਧਾਰਤ ਸਮੇਂ ਅੰਦਰ ਅਤੇ ਉੱਚ ਗੁਣਵੱਤਾ ਨਾਲ ਮੁਕੰਮਲ ਕੀਤੇ ਜਾਣ ਤਾਂ ਜੋ ਲੋਕਾਂ ਨੂੰ ਜਲਦੀ ਤੋਂ ਜਲਦੀ ਲਾਭ ਮਿਲ ਸਕੇ।

ਇਸ ਮੌਕੇ ਪਿੰਡ ਵਾਸੀ ਵੱਡੀ ਗਿਣਤੀ ਵਿੱਚ ਮੌਜੂਦ ਸਨ, ਜਿਨ੍ਹਾਂ ਨੇ ਸਰਕਾਰ ਦੇ ਇਸ ਉਪਰਾਲੇ ਦੀ ਸਰਾਹਨਾ ਕੀਤੀ।

ਖਰੀਦ ਪੂਰੀ ਰਫ਼ਤਾਰ ਨਾਲ ਚੱਲ ਰਹੀ: ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਲਾਲ ਚੰਦ ਕਟਾਰੂਚੱਕ
ਚੰਡੀਗੜ੍ਹ, 29 ਅਪ੍ਰੈਲ: ਕਣਕ ਦੇ ਚੱਲ ਰਹੇ ਖਰੀਦ ਸੀਜ਼ਨ ਵਿੱਚ 858333.2 ਮੀਟਰਕ ਟਨ ਦੀ ਖਰੀਦ ਨਾਲ ਸੰਗਰੂਰ ਜ਼ਿਲ੍ਹਾ ਹੁਣ ਤੱਕ ਪਹਿਲੇ ਸਥਾਨ ‘ਤੇ ਹੈ। ਇਸ ਤੋਂ ਬਾਅਦ 849614.1 ਮੀਟਰਕ ਟਨ ਖਰੀਦ ਨਾਲ ਪਟਿਆਲਾ ਦੂਜੇ ਸਥਾਨ ‘ਤੇ, 760438.4 ਮੀਟਰਕ ਟਨ ਖਰੀਦ ਨਾਲ ਬਠਿੰਡਾ ਤੀਜੇ ਸਥਾਨ ‘ਤੇ ਅਤੇ 721237.5 ਮੀਟਰਕ ਟਨ ਖਰੀਦ ਨਾਲ ਹਾਲ ਦੀ ਘੜੀ ਫਿਰੋਜ਼ਪੁਰ ਚੌਥੇ ਸਥਾਨ ‘ਤੇ ਹੈ।

ਹੁਣ ਤੱਕ ਫ਼ਸਲ ਦੀ ਕੁੱਲ ਆਮਦ 110.74 ਲੱਖ ਮੀਟਰਕ ਟਨ ਹੋਈ ਹੈ, ਜਿਸ ਵਿੱਚੋਂ 108.24 ਲੱਖ ਮੀਟਰਕ ਟਨ ਖਰੀਦੀ ਜਾ ਚੁੱਕੀ ਹੈ।

ਖਰੀਦੀ ਗਈ ਕਣਕ ਵਿੱਚੋਂ ਵੱਖ-ਵੱਖ ਸਰਕਾਰੀ ਏਜੰਸੀਆਂ ਨੇ 107.26 ਲੱਖ ਮੀਟਰਕ ਟਨ ਜਦੋਂ ਕਿ ਵਪਾਰੀਆਂ ਨੇ 98259.2 ਮੀਟਰਕ ਟਨ ਕਣਕ ਖਰੀਦੀ ਹੈ।

ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲੇ ਮੰਤਰੀ ਸ੍ਰੀ ਲਾਲ ਚੰਦ ਕਟਾਰੂਚੱਕ ਜਿੱਥੇ ਖਰੀਦ ਕਾਰਜਾਂ ਦਾ ਜਾਇਜ਼ਾ ਲੈਣ ਲਈ ਰਾਜ ਭਰ ਦੀਆਂ ਮੰਡੀਆਂ ਦਾ ਨਿੱਜੀ ਦੌਰਾ ਕਰ ਰਹੇ ਹਨ, ਉਥੇ ਹੀ ਉਹ ਸਫ਼ਲ ਖਰੀਦ ਸੀਜ਼ਨ ਨੂੰ ਯਕੀਨੀ ਬਣਾਉਣ ਲਈ ਸਾਰੇ ਭਾਈਵਾਲਾਂ-ਕਿਸਾਨਾਂ, ਆੜ੍ਹਤੀਆਂ ਅਤੇ ਮਜ਼ਦੂਰਾਂ ਨਾਲ ਵੀ ਗੱਲਬਾਤ ਕਰ ਰਹੇ ਹਨ। ਕੈਬਨਿਟ ਮੰਤਰੀ ਨੇ ਕਿਹਾ ਕਿ ਖਰੀਦ ਪੂਰੀ ਰਫ਼ਤਾਰ ਨਾਲ ਚੱਲ ਰਹੀ ਹੈ।

ਭੁਗਤਾਨ ਦੇ ਮਾਮਲੇ ਵਿੱਚ 25000 ਕਰੋੜ ਰੁਪਏ ਤੋਂ ਵੱਧ ਦਾ ਘੱਟੋ-ਘੱਟ ਸਮਰਥਨ ਮੁੱਲ ਮਨਜ਼ੂਰ ਹੋ ਚੁੱਕਾ ਹੈ, ਜਿਸ ਵਿੱਚੋਂ 24000 ਕਰੋੜ ਰੁਪਏ ਤੋਂ ਵੱਧ ਰਾਸ਼ੀ ਪਹਿਲਾਂ ਹੀ ਕਿਸਾਨਾਂ ਦੇ ਖਾਤਿਆਂ ਵਿੱਚ ਟਰਾਂਸਫ਼ਰ ਕਰ ਦਿੱਤੀ ਗਈ ਹੈ।

ਜ਼ਿਕਰਯੋਗ ਹੈ ਕਿ ਖਰੀਦ ਸੀਜ਼ਨ ਨੂੰ ਸਫ਼ਲ ਬਣਾਉਣ ਸਬੰਧੀ ਯਤਨਾਂ ਦੇ ਹਿੱਸੇ ਵਜੋਂ 1897 ਖਰੀਦ ਕੇਂਦਰਾਂ ਅਤੇ ਲਗਭਗ 986 ਆਰਜ਼ੀ ਯਾਰਡਾਂ  ਦੇ ਨਾਲ ਪੁਖਤਾ ਪ੍ਰਬੰਧ ਕੀਤੇ ਗਏ ਹਨ।

‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਜ਼ਮੀਨੀ ਪੱਧਰ ਤੱਕ ਲੈ ਜਾਣ ਲਈ ਸੰਗਰੂਰ ਪ੍ਰਸ਼ਾਸਨ ਤੇ ਪੁਲਿਸ ਦਾ ਸਾਂਝਾ ਹੰਭਲਾ
ਸੰਗਰੂਰ, 28 ਅਪ੍ਰੈਲ: ਸੰਗਰੂਰ ਦੇ ਡਿਪਟੀ ਕਮਿਸ਼ਨਰ ਰਾਹੁਲ ਚਾਬਾ ਅਤੇ ਐਸ ਐਸ ਪੀ ਸਰਤਾਜ ਸਿੰਘ ਚਾਹਲ ਨੇ ਪੰਜਾਬ ਸਰਕਾਰ ਵੱਲੋਂ ਅਰੰਭੀ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨੂੰ ਘਰ-ਘਰ ਤੱਕ ਪਹੁੰਚਾ ਕੇ ਜ਼ਿਲ੍ਹੇ ਨੂੰ ਨਸ਼ਾ ਮੁਕਤ ਕਰਨ ਲਈ ਮਿਲਜੁਲ ਕੇ ਹੰਭਲਾ ਮਾਰਨ ਦੀ ਲੋੜ ‘ਤੇ ਜ਼ੋਰ ਦਿੱਤਾ ਹੈ।

ਅੱਜ ਇੱਥੇ ਜ਼ਿਲ੍ਹਾ ਅਧਿਕਾਰੀਆਂ ਨਾਲ ਇੱਕ ਜਾਇਜ਼ਾ ਮੀਟਿੰਗ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ ਨੂੰ ਨਸ਼ਾ ਮੁਕਤ ਕਰਨ ਦਾ ਲਿਆ ਅਹਿਦ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪਿੰਡ ਤੇ ਵਾਰਡ ਡਿਫੈਂਸ ਕਮੇਟੀਆਂ ਦੇ ਸਹਿਯੋਗ ਨਾਲ ਹੇਠਲੇ ਪੱਧਰ ਤੱਕ ਪਹੁੰਚਾਉਣ ਲਈ ਹਰ ਸੰਭਵ ਉਪਰਾਲੇ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਸਕੂਲਾਂ, ਕਾਲਜਾਂ ਅਤੇ ਪਿੰਡ ਪੱਧਰ ‘ਤੇ ਜਾਗਰੂਕਤਾ ਮੁਹਿੰਮਾਂ ਰਾਹੀਂ ਨੌਜਵਾਨਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਜਾ ਰਿਹਾ ਹੈ।

ਐਸ ਐਸ ਪੀ ਸਰਤਾਜ ਸਿੰਘ ਚਾਹਲ ਨੇ ਦੱਸਿਆ ਕਿ ਪੁਲਿਸ ਵੱਲੋਂ ਜਿੱਥੇ ਪ੍ਰਸ਼ਾਸਨ ਦੀ ਨਸ਼ਿਆਂ ਦੇ ਤਸਕਰਾਂ ਵੱਲੋਂ ਨਜਾਇਜ਼ ਕਬਜ਼ੇ ਕਰਕੇ ਕੀਤੀਆਂ ਉਸਾਰੀਆਂ ਨੂੰ ਢਾਹੁਣ ਦੀ ਕਾਰਵਾਈ ਵਿੱਚ ਸਹਿਯੋਗ ਕੀਤਾ ਜਾ ਰਿਹਾ ਹੈ, ਉਥੇ ਹੀ ਨਸ਼ਾ ਤਸਕਰਾਂ ਵਿਰੁੱਧ ਲਗਾਤਾਰ ਸਖ਼ਤ ਕਾਨੂੰਨੀ ਕਾਰਵਾਈ ਵੀ ਕੀਤੀ ਜਾ ਰਹੀ ਹੈ। ਉਨ੍ਹਾਂ ਨੇ ਕਿਹਾ ਕਿ ਨਸ਼ਿਆਂ ਦੇ ਗੈਰਕਾਨੂੰਨੀ ਕਾਰੋਬਾਰ ‘ਤੇ ਪੂਰੀ ਤਰ੍ਹਾਂ ਨਕੇਲ ਪਾਉਣ ਲਈ ਪੁਲਿਸ ਵੱਲੋਂ ਖਾਸ ਮੁਹਿੰਮ ਚਲਾਈ ਜਾ ਰਹੀ ਹੈ।

ਸਰਤਾਜ ਸਿੰਘ ਚਾਹਲ ਨੇ ਹੋਰ ਦੱਸਿਆ ਕਿ ਜ਼ਿਲ੍ਹਾ ਵਾਸੀਆਂ ਨੂੰ ਨਸ਼ਾ ਤਸਕਰਾਂ ਦੀ ਜਾਣਕਾਰੀ ਗੁਪਤ ਤੌਰ ‘ਤੇ ਪੁਲਿਸ ਨਾਲ ਸਾਂਝੀ ਕਰਨ ਲਈ ਪ੍ਰੇਰਿਤ ਕੀਤਾ ਜਾ ਰਿਹਾ ਹੈ, ਤਾਂ ਜੋ ਸਮਾਜ ਵਿਰੋਧੀ ਤੱਤਾਂ ਦਾ ਖੁਰਾ ਖੋਜ ਮਿਟਾਇਆ ਜਾ ਸਕੇ।

ਡਿਪਟੀ ਕਮਿਸ਼ਨਰ ਅਤੇ ਐਸ ਐਸ ਪੀ ਨੇ ਇਸ ਦੌਰਾਨ ਵੀਡੀਸੀਜ਼ ਦੇ ਮੈਂਬਰਾਂ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਸੰਗਰੂਰ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ਲਈ ਆਮ ਲੋਕਾਂ ਦਾ ਵੱਡਾ ਸਮਰਥਨ ਮਿਲ ਰਿਹਾ ਹੈ, ਜੋ ਇਸ ਮੁਹਿੰਮ ਦੀ ਸਫਲਤਾ ਲਈ ਬਹੁਤ ਜ਼ਰੂਰੀ ਹੈ।

ਉਨ੍ਹਾਂ ਸਾਰੇ ਵਰਗਾਂ ਨੂੰ ਅਪੀਲ ਕੀਤੀ ਕਿ ਨਸ਼ਿਆਂ ਵਿਰੁੱਧ ਇਸ ਜੰਗ ਨੂੰ ਜਿੱਤਣ ਲਈ ਹਰ ਨਾਗਰਿਕ ਆਪਣਾ ਯੋਗਦਾਨ ਪਾਏ ਅਤੇ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਤੋਂ ਦੂਰ ਰੱਖਣ ਲਈ ਅੱਗੇ ਆਵੇ।

ਮੀਟਿੰਗ ਦੌਰਾਨ ਏਡੀਸੀ (ਦਿਹਾਤੀ ਵਿਕਾਸ) ਸੁਖਚੈਨ ਸਿੰਘ ਪਾਪੜਾ ਸਮੇਤ ਸਮੂਹ ਐਸ ਡੀ ਐਮਜ਼, ਡੀਐਸਪੀਜ਼ ਅਤੇ ਹੋਰ ਸਬੰਧਤ ਵਿਭਾਗਾਂ ਦੇ ਅਧਿਕਾਰੀ ਵੀ ਹਾਜ਼ਰ ਸਨ।

ਦਲਬਦਲੂ ਸੰਸਦ ਮੈਂਬਰਾਂ ਵਿਰੁੱਧ ਸੁਨਾਮ ਵਿਖੇ ਗੁੱਸਾ ਫੁੱਟਿਆ, ਟੀਮ ਅਮਨ ਅਰੋੜਾ ਵੱਲੋਂ ਰੋਸ ਪ੍ਰਦਰਸ਼ਨ
ਸੁਨਾਮ ਊਧਮ ਸਿੰਘ ਵਾਲਾ 26 ਅਪ੍ਰੈਲ :- ਰਾਜ ਸਭਾ ਮੈਂਬਰਾਂ ਰਾਘਵ ਚੱਢਾ, ਸੰਦੀਪ ਪਾਠਕ, ਵਿਕਰਮ ਸਾਹਨੀ, ਹਰਭਜਨ ਸਿੰਘ, ਅਸ਼ੋਕ ਮਿੱਤਲ ਅਤੇ ਰਾਜਿੰਦਰ ਗੁਪਤਾ ਦੇ ਭਾਰਤੀ ਜਨਤਾ ਪਾਰਟੀ ਨਾਲ ਮਿਲ ਜਾਣ ‘ਤੇ ਦਲਬਦਲੂ ਸੰਸਦ ਮੈਂਬਰਾਂ ਵਿਰੁੱਧ ਸੁਨਾਮ ਵਿਖੇ ਗੁੱਸਾ ਫੁੱਟਿਆ ਹੈ ਅਤੇ ਇਸ ਦੌਰਾਨ ਟੀਮ ਅਮਨ ਅਰੋੜਾ ਵੱਲੋਂ ਰੋਸ ਪ੍ਰਦਰਸ਼ਨ ਕੀਤਾ ਗਿਆ। ਇਸ ਦੌਰਾਨ ਪਾਰਟੀ ਵਰਕਰਾਂ ਨੇ “ਪੰਜਾਬ ਦੇ ਗੱਦਾਰ ਮੁਰਦਾਬਾਦ” ਦੇ ਨਾਅਰੇ ਲਗਾਏ।

ਆਪ ਸੂਬਾ ਪ੍ਰਧਾਨ ਤੇ ਕੈਬਨਿਟ ਮੰਤਰੀ ਅਮਨ ਅਰੋੜਾ ਦੀ ਅਗਵਾਈ ਵਾਲੀ ਟੀਮ ਮੈਂਬਰਾਂ ਨੇ

ਸੁਨਾਮ ਦੇ ਹਲਕਾ ਸੰਗਠਨ ਇੰਚਾਰਜ ਅਵਤਾਰ ਸਿੰਘ ਈਲਵਾਲ, ਬਲਾਕ ਪ੍ਰਧਾਨ ਸਾਹਿਬ ਸਿੰਘ ਤੇ ਸੰਦੀਪ ਸਿੰਘ ਦੀ ਅਗਵਾਈ ‘ਚ ਆਪ ਵਰਕਰਾਂ ਨੇ ਸ਼ਹਿਰ ਵਿੱਚ ਮੁਜ਼ਾਹਰਾ ਕੀਤਾ।

ਇਸ ਮੌਕੇ ਉਨ੍ਹਾਂ ਨੇ ਪੰਜਾਬ ਦੇ ਗੱਦਾਰ’ ਨਾਅਰੇ ਲਾਉਂਦਿਆਂ ਕਿਹਾ ਕਿ ਅਵਤਾਰ ਸਿੰਘ ਈਲਵਾਲ, ਬਲਾਕ ਪ੍ਰਧਾਨ ਸਾਹਿਬ ਸਿੰਘ ਤੇ ਸੰਦੀਪ ਸਿੰਘ ਨੇ ਕਿਹਾ ਕਿ ਪੰਜਾਬ ਵਿੱਚ 2027 ਵਿੱਚ ‘ਆਪ’ ਦੀ ਸਰਕਾਰ ਮੁੜ ਸੱਤਾ ਵਿੱਚ ਆਵੇਗੀ ਅਤੇ ਭਾਜਪਾ ਦੀਆਂ ਹਤਾਸ਼ ਚਾਲਾਂ ਕਾਮਯਾਬ ਨਹੀਂ ਹੋਣਗੀਆਂ। ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਇਸ ਵਿਸ਼ਵਾਸਘਾਤ ਨੂੰ ਕਦੇ ਵੀ ਮੁਆਫ਼ ਨਹੀਂ ਕਰਨਗੇ।

ਅਮਨ ਅਰੋੜਾ ਮੀਡੀਆ ਇੰਚਾਰਜ ਜਤਿੰਦਰ ਜੈਨ ਨੇ ਕਿਹਾ ਕਿ ਨਿਰਾਸ਼ਾ ਵਿੱਚ ਆ ਕੇ ਭਾਜਪਾ ਨੇ ‘ਆਪ’ ਦੇ ਰਾਜ ਸਭਾ ਮੈਂਬਰਾਂ ਨੂੰ ਆਪਣੇ ਪਾਸੇ ਕਰਨ ਦਾ ਸਹਾਰਾ ਲਿਆ ਹੈ। ਜੈਨ ਨੇ ਕਿਹਾ ਕਿ ਕਾਂਗਰਸ, ਭਾਜਪਾ ਅਤੇ ਅਕਾਲੀ ਦਲ ਨੇ ‘ਆਪ’ ਵਿਰੁੱਧ ਇੱਕ ਨਾਪਾਕ ਗਠਜੋੜ ਬਣਾ ਲਿਆ ਹੈ, ਜਿਸ ਕਾਰਨ ਉਨ੍ਹਾਂ ਦੇ ਆਗੂ ‘ਆਪ’ ਵਿਧਾਇਕਾਂ ਦੇ ਭਾਜਪਾ ਵਿੱਚ ਸ਼ਾਮਲ ਹੋਣ ਬਾਰੇ ਇੱਕੋ ਜਿਹੇ ਬਿਆਨ ਦੇ ਰਹੇ ਹਨ।

ਇਸ ਮੌਕੇ ਸਾਹਿਲ ਗਿੱਲ, ਮਨੀ ਸਰਾਓ, ਭਾਨੂ ਪ੍ਰਤਾਪ, ਯਾਦਵਿੰਦਰ ਨਿਰਮਾਣ, ਸੰਨੀ ਖੱਟਕ, ਹਰਵਿੰਦਰ ਨਾਮਧਾਰੀ, ਸੋਨੂੰ ਵਰਮਾ, ਨਿਰਮਲਾ ਦੇਵੀ, ਗੁਰਚਰਨ ਸਿੰਘ, ਬਲਾਕ ਪ੍ਰਧਾਨ ਜਗਵੀਰ ਅਕਬਰਪੁਰ, ਵਿਸ਼ਾਲ ਕੌਸ਼ਲ, ਐਮ ਸੀ ਹਰਪਾਲ

ਹਾਂਡਾ ਤੇ ਚਮਕੌਰ ਹਾਂਡਾ, ਦੀਪਾ ਭਰੂਰ ਅਤੇ ਰਵੀ ਕਮਲ ਗੋਇਲ ਸਮੇਤ ਕਈ ਹੋਰ ਵੀ ਸੀਨੀਅਰ ਆਗੂ ਮੌਜੂਦ ਸਨ।