Tarn taran – Riyasat News

ਪਿੰਡ ਮਾਣਕਪੁਰਾ ਵਿਖੇ ਝੋਨੇ ਦੀ ਸਿੱਧੀ ਬਿਜਾਈ ਦੀ ਕਰਵਾਈ ਸ਼ੁਰੂਆਤ
ਤਰਨ ਤਾਰਨ, 14 ਮਈ-       ਡਿਪਟੀ ਕਮਿਸ਼ਨਰ, ਤਰਨ ਤਾਰਨ ਸ੍ਰੀ ਰਾਹੁਲ ਅਤੇ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਰਨ ਡਾ. ਤੇਜਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਤਕਨੀਕੀ ਜਾਣਕਾਰੀ ਦੇਣ ਹਿੱਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਪੱਟੀ ਅਤੇ ਪੀ. ਏ. ਯੂ ਦੇ ਫਾਰਮ ਸਲਾਹਕਾਰ ਕੇਂਦਰ, ਤਰਨ ਤਾਰਨ ਦੇ ਮਾਹਿਰਾਂ ਵੱਲੋਂ  ਪਿੰਡ ਮਾਣਕਪੁਰਾ ਵਿਖੇ ਉੱਦਮੀ ਕਿਸਾਨ ਅੰਗਰੇਜ਼ ਸਿੰਘ ਦੇ ਖੇਤਾਂ ਵਿੱਚ 11 ਏਕੜ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ ਕਰਾਈ। ਇਸ ਮੌਕੇ ਮਾਹਿਰਾਂ ਨੇ ਕਿਹਾ ਕਿ ਪਾਣੀ ਦੇ ਘਟ ਰਹੇ ਪੱਧਰ ਅਤੇ ਮਜਦੂਰੀ ਦੀ ਕਮੀ ਨੂੰ ਹੱਲ ਕਰਨ ਲਈ ਝੋਨੇ ਦੀ ਸਿੱਧੀ ਬਿਜਾਈ ਕਾਰਗਰ ਤਰੀਕਾ ਹੈ। ਤਕਨੀਕੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਖੇਤ ਦੀ ਲੈਵਲਿੰਗ ਬਹੁਤ ਜਰੂਰੀ ਹੈ। ਉੱਤਮ ਪ੍ਰਮਾਣਿਤ 8 ਤੋਂ 10 ਕਿਲੋ ਬੀਜ ਪ੍ਰਤੀ ਏਕੜ ਨੂੰ ਸਪਰਿੰਟ ਦਵਾਈ ਨਾਲ ਸੋਧਣਾ ਲਾਹੇਵੰਦ ਹੈ। ਨਦੀਨਾਂ ਦੀ ਰੋਕਥਾਮ ਲਈ ਬਿਜਾਈ ਤੋਂ ਤੁਰੰਤ ਬਾਅਦ ਵੱਤਰ ਖੇਤ ਵਿੱਚ ਇਕ ਲਿਟਰ ਪੈਂਡੀਮੈਥਾਲਿਨ ਜਾਂ ਪੇਪੇ ਦਵਾਈ ਦੇ ਘੋਲ ਨੂੰ 200 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰਨ ਨਾਲ ਸ਼ੁਰੂਆਤੀ ਦੌਰ ਦੇ ਨਦੀਨਾਂ ਦੀ ਰੋਕਥਾਮ ਕੀਤੀ ਜਾ ਸਕਦੀ ਹੈ। ਜੇਕਰ ਸੁੱਕੇ ਖੇਤ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਹੋਵੇ ਤਾਂ ਬਿਜਾਈ ਤੋਂ ਤੁਰੰਤ ਬਾਅਦ ਸਿੰਚਾਈ ਕੀਤੀ ਜਾਵੇ ਅਤੇ ਵੱਤਰ ਆਉਂਦਿਆਂ ਹੀ ਨਦੀਨ ਨਾਸ਼ਕ ਦਾ ਛਿੜਕਾਅ ਕਰਨਾ ਲਾਹੇਵੰਦ ਰਹਿੰਦਾ ਹੈ।ਇਸ ਮੌਕੇ ਦੱਸਿਆ ਗਿਆ ਕਿ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ‘ਤੇ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਂਦੀ ਹੈ। ਸਿੱਧੀ ਬਿਜਾਈ ਦੇ ਇੱਛੁਕ ਕਿਸਾਨ 15 ਜੂਨ ਤੱਕ ਸਿੱਧੀ ਬਿਜਾਈ ਲਈ ਪੋਰਟਲ ‘ਤੇ ਰਜਿਸਟਰ ਹੋਣ। ਝੋਨੇ ਦੀ ਸਿੱਧੀ ਬਿਜਾਈ ਕਰਨ ਦੇ ਇੱਛੁਕ ਕਿਸਾਨਾਂ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ, ਪੱਟੀ ਵੱਲੋਂ 19 ਮਈ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਦਫਤਰ ਵਿਖੇ ਕਿਸਾਨ ਗੋਸ਼ਟੀ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਮੌਕੇ ਗੁਰਦੇਵ ਸਿੰਘ ਤਕਨੀਕੀ ਸਹਾਇਕ ਪ੍ਰਬੰਧਕ , ਦਰਬਾਰਾ ਸਿੰਘ, ਯਾਦਵਿੰਦਰ ਸਿੰਘ , ਮਨਪ੍ਰੀਤ ਸਿੰਘ , ਗੁਰਸਾਹਿਬ ਸਿੰਘ ਨੇ ਸਹਿਯੋਗ ਅਤੇ ਤਕਨੀਕੀ ਜਾਣਕਾਰੀ ਸਾਂਝੀ ਕੀਤੀ।

ਡਿਪਟੀ ਕਮਿਸ਼ਨਰ ਨੇ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਕੀਤੇ ਜਾ ਰਹੇ ਅਗੇਤੇ ਪ੍ਰਬੰਧਾਂ ਦਾ ਲਿਆ ਜਾਇਜ਼ਾ
ਤਰਨ ਤਾਰਨ, 5 ਮਈ :           ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਨੇ ਆਉਣ ਵਾਲੇ ਮਾਨਸੂਨ ਸੀਜ਼ਨ ਦੇ ਮੱਦੇਨਜ਼ਰ ਸੰਭਾਵੀ ਹੜ੍ਹਾਂ ਵਰਗੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਲਈ ਜ਼ਿਲੇ ਵਿੱਚ ਕੀਤੇ ਜਾ ਰਹੇ ਅਗੇਤੇ ਪ੍ਰਬੰਧਾਂ ਦਾ ਜਾਇਜ਼ਾ ਲਿਆ। ਇਸ ਸਬੰਧੀ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਨਾਲ ਕੀਤੀ ਵਿਸ਼ੇਸ਼ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਬਰਸਾਤ ਤੋਂ ਪਹਿਲਾਂ-ਪਹਿਲਾਂ ਪੁਖ਼ਤਾ ਪ੍ਰਬੰਧ ਯਕੀਨੀ ਬਣਾਉਣ ਦੇ ਨਿਰਦੇਸ਼ ਦਿੱਤੇ ਤਾਂ ਜੋ ਮਾਨਸੂਨ ਦੌਰਾਨ ਜੇਕਰ ਕੋਈ ਸੰਕਟ ਵਰਗੀ ਸਥਿਤੀ ਪੈਦਾ ਹੁੰਦੀ ਹੈ ਤਾਂ ਉਸ ਨਾਲ ਸਹੀ ਢੰਗ ਨਾਲ ਨਜਿੱਠਿਆ ਜਾ ਸਕੇ।

ਉਨ੍ਹਾਂ ਡਰੇਨੇਜ ਵਿਭਾਗ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਦਰਿਆ ਸਤਲੁਜ ਨਾਲ ਲੱਗਦੀਆਂ ਸੰਵੇਦਨਸ਼ੀਲ ਥਾਵਾਂ ‘ਤੇ ਦਰਿਆ ਦੇ ਕੰਢਿਆਂ ਨੂੰ ਮਜ਼ਬੂਤ ਕੀਤਾ ਜਾਵੇ। ਉਨ੍ਹਾਂ ਧੁੱਸੀ ਬੰਨ੍ਹ ਤੇ ਐਡਵਾਂਸ ਬੰਨ੍ਹ ਨਾਲ ਲੱਗਦੇ ਇਲਾਕਿਆਂ ਵਿੱਚ ਹੜ੍ਹ ਰੋਕੂ ਕੰਮਾਂ ਨੂੰ ਬਰਸਾਤ ਤੋਂ ਪਹਿਲਾਂ ਮੁਕੰਮਲ ਕਰਨ ਦੇ ਆਦੇਸ਼ ਦਿੱਤੇ। ਉਨ੍ਹਾਂ ਦਰਿਆ ਦੇ ਨਾਲ ਲੱਗਦੇ ਧੁੱਸੀ ਬੰਨ੍ਹ ਅਤੇ ਦਰਿਆ ਨੂੰ ਆਉਂਦੇ ਰਾਹਾਂ ਦੀ ਸਾਫ਼- ਸਫ਼ਾਈ ਤੇ ਮਜਬੂਤੀਕਰਨ ਦੇ ਵੀ ਹੁਕਮ ਦਿੱਤੇ, ਤਾਂ ਜੋ ਹੰਗਾਮੀ ਹਾਲਾਤ ਵਿੱਚ ਮਸ਼ੀਨਰੀ ਆਦਿ ਨੂੰ ਦਰਿਆ ਤੱਕ ਲਿਆਉਣ ਵਿੱਚ ਕੋਈ ਦਿੱਕਤ ਨਾ ਆਵੇ। ਉਨ੍ਹਾਂ ਡਰੇਨਾਂ ਦੀ ਸਾਫ਼- ਸਫ਼ਾਈ, ਗਾਰ ਕੱਢਣ ਅਤੇ ਨਾਜ਼ੁਕ ਕੰਢਿਆਂ ਨੂੰ ਮਜਬੂਤ ਕਰਨ ਦੇ ਕੰਮ ਨੂੰ ਤਰਜੀਹ ਦੇ ਆਧਾਰ ‘ਤੇ ਨੇਪਰੇ ਚਾੜ੍ਹਨ ਦੀਆਂ ਹਦਾਇਤਾਂ ਕੀਤੀਆਂ।

ਹੜ੍ਹਾਂ ਵਰਗੀ ਕਿਸੇ ਵੀ ਸਥਿਤੀ ਨਾਲ ਨਜਿੱਠਣ ਦੀ ਪੰਜਾਬ ਸਰਕਾਰ ਦੀ ਵਚਨਬੱਧਤਾ ਦੁਹਰਾਉਂਦਿਆਂ ਸ੍ਰੀ ਰਾਹੁਲ ਨੇ ਪਹਿਲਾਂ ਤੋਂ ਪੁਖਤਾ ਪ੍ਰਬੰਧ ਮੁਕੰਮਲ ਕਰਨ ‘ਤੇ ਜ਼ੋਰ ਦਿੱਤਾ। ਉਨ੍ਹਾਂ ਸਮੂਹ ਉੱਪ ਮੰਡਲ ਮੈਜਿਸਟਰੇਟਾਂ ਨੂੰ ਕਿਹਾ ਕਿ ਉਹ ਆਪਣੇ-ਆਪਣੇ ਅਧਿਕਾਰ ਖੇਤਰਾਂ ਵਿੱਚ ਚੱਲ ਰਹੇ ਹੜ੍ਹਾਂ ਤੋਂ ਬਚਾਅ ਸਬੰਧੀ ਕੰਮਾਂ ਦੀ ਨਿੱਜੀ ਤੌਰ ‘ਤੇ ਨਿਗਰਾਨੀ ਯਕੀਨੀ ਬਣਾਉਣ। ਉਨ੍ਹਾਂ ਹੜ੍ਹਾਂ ਦੌਰਾਨ ਵਰਤੇ ਜਾਂਦੇ ਸਾਰੇ ਸਾਜ਼ੋ-ਸਾਮਾਨ ਦੇ ਪ੍ਰਬੰਧ ਅਗੇਤੇ ਤੌਰ ‘ਤੇ ਯਕੀਨੀ ਬਣਾਉਣ ਦੀਆਂ ਹਦਾਇਤਾਂ ਵੀ ਕੀਤੀਆਂ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਸੁਰਿੰਦਰ ਸਿੰਘ, ਐੱਸ. ਡੀ. ਐੱਮ ਖਡੂਰ ਸਾਹਿਬ ਸੰਜੀਵ ਸ਼ਰਮਾ, ਐੱਸ. ਡੀ. ਐੱਮ ਪੱਟੀ ਅਮਨਦੀਪ, ਐੱਸ. ਡੀ. ਐੱਮ ਭਿੱਖੀਵਿੰਡ ਜਗਦੀਪ ਸਿੰਘ ਅਤੇ ਸਹਾਇਕ ਕਮਿਸ਼ਨਰ ਰੌਬਿਨਜੀਤ ਕੌਰ  ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜ਼ਰ ਸਨ।

ਵਿਧਾਇਕ ਲਾਲਪੁਰਾ ਨੇ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬੱਸ ਕੀਤੀ ਰਵਾਨਾ
ਖਡੂਰ ਸਾਹਿਬ, 27 ਅਪ੍ਰੈਲ :        ਹਲਕਾ ਖਡੂਰ ਸਾਹਿਬ ਦੇ ਵਿਧਾਇਕ ਮਨਜਿੰਦਰ ਸਿੰਘ ਲਾਲਪੁਰਾ ਵੱਲੋਂ ਅੱਜ ਪਿੰਡ ਜੀਉਬਾਲਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਬੱਸ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ ਗਿਆ। ਇਸ ਮੌਕੇ ਵੱਡੀ ਗਿਣਤੀ ਵਿਚ ਸੰਗਤ ਤੋਂ ਇਲਾਵਾ ਇਲਾਕੇ ਦੀਆਂ ਹੋਰ ਸਨਮਾਨਿਤ ਸ਼ਖ਼ਸੀਅਤਾਂ ਹਾਜ਼ਰ ਸਨ।

ਵਿਧਾਇਕ ਲਾਲਪੁਰਾ ਨੇ ਇਸ ਮੌਕੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ ਇਹ ਤੀਰਥ ਯਾਤਰਾ ਸਕੀਮ ਆਮ ਲੋਕਾਂ ਲਈ ਬਹੁਤ ਹੀ ਲਾਭਕਾਰੀ ਸਾਬਤ ਹੋ ਰਹੀ ਹੈ, ਜਿਸ ਰਾਹੀਂ ਲੋਕ ਵੱਖ-ਵੱਖ ਧਾਰਮਿਕ ਅਸਥਾਨਾਂ ਦੇ ਦਰਸ਼ਨ ਬਿਨਾਂ ਕਿਸੇ ਆਰਥਿਕ ਬੋਝ ਤੋਂ ਕਰ ਸਕਦੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀ ਭਲਾਈ ਲਈ ਵਚਨਬੱਧ ਹੈ ਅਤੇ ਅਜਿਹੀਆਂ ਯੋਜਨਾਵਾਂ ਰਾਹੀਂ ਸਮਾਜ ਦੇ ਹਰੇਕ ਵਰਗ ਨੂੰ ਲਾਭ ਪਹੁੰਚਾਇਆ ਜਾ ਰਿਹਾ ਹੈ।

ਉਨ੍ਹਾਂ ਯਾਤਰੀਆਂ ਨੂੰ ਸ਼ੁਭਕਾਮਨਾਵਾਂ ਦਿੰਦਿਆਂ ਕਿਹਾ ਕਿ ਉਹ ਆਪਣੀ ਯਾਤਰਾ ਸ਼ਰਧਾ ਅਤੇ ਭਗਤੀ ਭਾਵਨਾ ਨਾਲ ਪੂਰੀ ਕਰਨ ਅਤੇ ਸੁੱਖੀ-ਸਾਂਦੀ ਵਾਪਸ ਆਪਣੇ ਘਰ ਪਰਤਣ। ਇਸ ਮੌਕੇ ਮੌਜੂਦ ਆਗੂਆਂ ਨੇ ਵੀ ਇਸ ਉਪਰਾਲੇ ਦੀ ਸ਼ਲਾਘਾ ਕੀਤੀ। ਇਸ ਮੌਕੇ ਚੇਅਰਮੈਨ ਮੰਡੀ ਬੋਰਡ ਅਮਰਿੰਦਰ ਸਿੰਘ ਐਮੀ, ਮੈਡਮ ਅੰਜੂ ਵਰਮਾ, ਤੀਰਥ ਯਾਤਰਾ ਹਲਕਾ ਕੋਆਰਡੀਨੇਟਰ ਕੁਲਦੀਪ ਸਿੰਘ ਫੇਲੋਕੇ, ਚੇਅਰਮੈਨ ਬਲਜੀਤ ਸਿੰਘ ਖਹਿਰਾ, ਸ਼ੇਰ ਸਿੰਘ ਝੰਡੇਰ ਆਦਿ ਹਾਜਰ ਸਨ।

ਜਨਗਣਨਾ ਦੇ ਪਹਿਲੇ ਗੇੜ ਦੇ ਕੰਮ ਲਈ ਗਿਣਤੀਕਾਰਾਂ ਤੇ ਸੁਪਰਵਾਈਜ਼ਰਾਂ ਦੀਆਂ ਟ੍ਰੇਨਿੰਗਾਂ ਸ਼ੁਰੂ
ਤਰਨ ਤਾਰਨ, 23 ਅਪ੍ਰੈਲ :       ਜਨਗਣਨਾ ਦੇ ਪਹਿਲੇ ਗੇੜ ਦਾ ਕੰਮ 15 ਮਈ 2026 ਤੋਂ 13 ਜੂਨ 2026 ਤੱਕ ਹੋਣ ਜਾ ਰਿਹਾ ਹੈ। ਇਸ ਕੰਮ ਲਈ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਲੱਗਭਗ 2500 ਗਿਣਤੀਕਾਰ ਅਤੇ ਸੁਪਰਵਾਈਜ਼ਰ ਤਾਇਨਾਤ ਕੀਤੇ ਗਏ ਹਨ। ਇਹ ਜਾਣਕਾਰੀ ਦਿੰਦਿਆਂ ਡਿਪਟੀ ਕਮਿਸ਼ਨਰ-ਕਮ-ਪ੍ਰਿੰਸੀਪਲ ਸੈਂਸਜ਼ ਅਫ਼ਸਰ ਤਰਨ ਤਾਰਨ ਸ੍ਰੀ ਰਾਹੁਲ ਨੇ ਦੱਸਿਆ ਕਿ ਜ਼ਿਲ੍ਹੇ ਵਿਚ ਜਨਗਣਨਾ ਵਿਚ ਲੱਗੇ ਅਮਲੇ ਦੀਆਂ ਟ੍ਰੇਨਿੰਗਾਂ ਦਾ ਕੰਮ ਵੱਖ-ਵੱਖ ਚਾਰਜ ਪੱਧਰ ‘ਤੇ ਸ਼ੁਰੂ ਹੋ ਚੁੱਕਾ ਹੈ। ਉਨ੍ਹਾਂ ਦੱਸਿਆ ਕਿ ਜਨਗਣਨਾ ਦੇ ਮਹੱਤਵਪੂਰਨ ਕੰਮ ਨੂੰ ਸਮੇਂ ਸਿਰ ਅਤੇ ਪ੍ਰਭਾਵਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਸਮੂਹ ਗਿਣਤੀਕਾਰਾਂ ਅਤੇ ਸੁਪਰਵਾਈਜ਼ਰਾਂ ਨੂੰ ਲੋੜੀਦੇ ਦਿਸ਼ਾ- ਨਿਰਦੇਸ਼ ਜਾਰੀ ਕਰ ਦਿੱਤੇ ਗਏ ਹਨ। ਉਨ੍ਹਾਂ ਹਦਾਇਤ ਕੀਤੀ ਕਿ ਫੀਲਡ ਵਿਜ਼ਿਟ ਦੌਰਾਨ ਆਮ ਨਾਗਰਿਕਾਂ ਨਾਲ ਪ੍ਰੇਮ ਭਾਵ ਨਾਲ ਪੇਸ਼ ਆਇਆ ਜਾਵੇ। ਉਨ੍ਹਾਂ ਕਿਹਾ ਕਿ ਰਾਸ਼ਟਰੀ ਮਹੱਤਵ ਦੇ ਇਸ ਕਾਰਜ ਨੂੰ ਪੂਰੀ ਪਾਰਦਰਸ਼ਤਾ ਅਤੇ ਜ਼ਿੰਮੇਵਾਰੀ ਨਾਲ ਨਿਭਾਇਆ ਜਾਵੇ ਤਾਂ ਜੋ ਜਨਗਣਨਾ ਦੇ ਅੰਕੜੇ ਸਹੀ ਅਤੇ ਸਪੱਸ਼ਟ ਪ੍ਰਾਪਤ ਕੀਤੇ ਜਾ ਸਕਣ। ਉਨ੍ਹਾਂ ਕਿਹਾ ਕਿ ਜਨਗਣਨਾ ਦੇ ਕੰਮ ਵਿਚ ਅਣਗਹਿਲੀ ਜਾਂ ਕੰਮ ਵਿਚ ਆਨਾਕਾਨੀ ਕਰਨ ਦੀ ਸੂਰਤ ਵਿਚ ਮਰਦਮਸ਼ੁਮਾਰੀ ਅਧਿਨਿਯਮ 1948 ਤਹਿਤ ਕਾਰਵਾਈ ਅਮਲ ਵਿਚ ਲਿਆਂਦੀ ਜਾਵੇਗੀ।

ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਨੇ ਦੱਸਿਆ ਕਿ ਇਸ ਵਾਰ ਜਨਗਣਨਾ ਦੀ ਪੂਰੀ ਕਾਰਵਾਈ ਹਾਈ-ਟੈੱਕ ਤਰੀਕੇ ਨਾਲ ‘ਡਿਜੀਟਲ ਮੋਡ’ ਰਾਹੀਂ ਪੂਰੀ ਕੀਤੀ ਜਾਵੇਗੀ। ਉਨ੍ਹਾਂ ਵਿਸ਼ੇਸ਼ ਤੌਰ ‘ਤੇ ਜਾਣਕਾਰੀ ਦਿੱਤੀ ਕਿ ਆਮ ਲੋਕਾਂ ਦੀ ਸਹੂਲਤ ਲਈ ‘ਸਵੈ-ਗਣਨਾ’ ਦੀ ਸੁਵਿਧਾ ਵੀ ਮੁਹੱਈਆ ਕਰਵਾਈ ਜਾ ਰਹੀ ਹੈ। ਇਸ ਸਬੰਧੀ ਪੋਰਟਲ 30 ਅਪ੍ਰੈਲ ਤੋਂ 14 ਮਈ 2026 ਤੱਕ ਖੁੱਲ੍ਹੇਗਾ, ਜਿਸ ਰਾਹੀਂ ਕੋਈ ਵੀ ਵਿਅਕਤੀ ਘਰ ਬੈਠੇ ਹੀ ਆਪਣੇ ਪਰਿਵਾਰ ਦੀ ਜਾਣਕਾਰੀ ਆਨਲਾਈਨ ਦਰਜ ਕਰ ਸਕੇਗਾ। ਇਸ ਤੋਂ ਬਾਅਦ ਗਿਣਤੀਕਾਰਾਂ ਵੱਲੋ 15 ਮਈ ਤੋਂ 13 ਜੂਨ ਤੱਕ ਫੀਲਡ ਸਰਵੇ ਸ਼ੁਰੂ ਕੀਤਾ ਜਾਵੇਗਾ।

ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਤਰਨ ਤਾਰਨ ਵਿਚ 35 ਫੀਲਡ ਟ੍ਰੇਨਰਾਂ ਨੂੰ ਪਹਿਲਾਂ ਹੀ ਮਾਸਟਰ ਟ੍ਰੇਨਰਾਂ ਅਤੇ ਜਨਗਣਨਾ ਵਿਭਾਗ ਦੇ ਅਧਿਕਾਰੀਆਂ ਵੱਲੋਂ ਸਿਖਲਾਈ ਦਿੱਤੀ ਜਾ ਚੁੱਕੀ ਹੈ। ਹੁਣ ਅਗਲੇ ਪੜਾਅ ਤਹਿਤ ਵੱਖ-ਵੱਖ ਬੈਚਾਂ ਵਿਚ ਸੈਸ਼ਨ ਆਧਾਰਿਤ ਸਿਖਲਾਈ ਸ਼ੁਰੂ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਟ੍ਰੇਨਿੰਗ ਬੇਹੱਦ ਮਹੱਤਵਪੂਰਨ ਹੈ ਕਿਉਂਕਿ ਇਹ ਸਿਖਿਆਰਥੀ ਹੀ ਫੀਲਡ ਵਿੱਚ ਜਾ ਕੇ ਘਰ-ਘਰ ਜਨਗਣਨਾ ਸਬੰਧੀ ਮੋਬਾਈਲ ਐਪ ਵਿੱਚ ਡਾਟਾ ਇੰਦਰਾਜ ਕਰਨਗੇ।

ਤਰਨ ਤਾਰਨ ਵਿਖੇ ਪੀ.ਐਸ.ਟੈੱਟ ਪ੍ਰੀਖਿਆ ਦੀਆਂ ਤਿਆਰੀਆਂ ਮੁਕੰਮਲ
ਤਰਨ ਤਾਰਨ, 23 ਅਪ੍ਰੈਲ (      )- ਜ਼ਿਲ੍ਹੇ ਵਿੱਚ ਪੀ.ਐਸ.ਟੈੱਟ-1 ਅਤੇ 2 ਫਾਰ ਇਨ ਸਰਵਿਸ ਅਧਿਆਪਕਾਂ ਦੀ ਪ੍ਰੀਖਿਆ ਨੂੰ ਲੈ ਕੇ ਪ੍ਰਸ਼ਾਸਨਿਕ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਜ਼ਿਲ੍ਹਾ ਸਿੱਖਿਆ ਅਫ਼ਸਰ (ਸੈਕੰਡਰੀ) ਸਤਿਨਾਮ ਸਿੰਘ ਬਾਠ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਆਉਣ ਵਾਲੇ ਐਤਵਾਰ, 26 ਅਪ੍ਰੈਲ ਨੂੰ ਇਹ ਪ੍ਰੀਖਿਆ ਦੋ ਸ਼ਿਫਟਾਂ ਵਿਚ ਕਰਵਾਈ ਜਾਵੇਗੀ।

ਪ੍ਰੀਖਿਆ ਦੇ ਸੁਚਾਰੂ ਸੰਚਾਲਨ ਲਈ ਤਰਨ ਤਾਰਨ ਵਿਚ ਸ਼੍ਰੀ ਗੁਰੂ ਅਰਜਨ ਦੇਵ ਕੰਨਿਆ ਸੀਨੀਅਰ ਸੈਕੰਡਰੀ ਸਕੂਲ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਆਫ ਐਮੀਨੈਂਸ, ਤਰਨ ਤਾਰਨ ਦੋ ਪ੍ਰੀਖਿਆ ਕੇਂਦਰ ਬਣਾਏ ਗਏ ਹਨ।

ਅਧਿਕਾਰੀਆਂ ਨੇ ਦੱਸਿਆ ਕਿ ਪੀ.ਐਸ.ਟੈੱਟ-1 ਲਈ 841 ਅਤੇ ਪੀ.ਐਸ.ਟੈੱਟ-2 ਲਈ 561 ਇਨ-ਸਰਵਿਸ ਅਧਿਆਪਕ ਪ੍ਰੀਖਿਆ ਵਿਚ ਭਾਗ ਲੈਣਗੇ। ਜ਼ਿਲ੍ਹਾ ਸਿੱਖਿਆ ਅਫ਼ਸਰ ਸਤਿਨਾਮ ਸਿੰਘ ਬਾਠ ਨੇ ਦੱਸਿਆ ਕਿ ਪ੍ਰੀਖਿਆ ਨੂੰ ਪੂਰੀ ਪਾਰਦਰਸ਼ਤਾ ਅਤੇ ਸ਼ਾਂਤਮਈ ਤਰੀਕੇ ਨਾਲ ਨੇਪਰੇ ਚਾੜ੍ਹਨ ਲਈ ਸੁਪਰਡੈਂਟ ਅਤੇ ਡਿਪਟੀ ਸੁਪਰਡੈਂਟ ਸਾਹਿਬਾਨ ਦੀ ਡਿਊਟੀ ਲਗਾ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਸਪੱਸ਼ਟ ਕੀਤਾ ਕਿ ਪ੍ਰੀਖਿਆ ਕੇਂਦਰਾਂ ‘ਤੇ ਸੁਰੱਖਿਆ ਅਤੇ ਹੋਰ ਜ਼ਰੂਰੀ ਪ੍ਰਬੰਧ ਪੁਖ਼ਤਾ ਕਰ ਲਏ ਗਏ ਹਨ, ਤਾਂ ਜੋ ਪ੍ਰੀਖਿਆਰਥੀਆਂ ਨੂੰ ਕੋਈ ਦਿੱਕਤ ਨਾ ਆਵੇ।

ਇਸ ਮੌਕੇ ਸਹਾਇਕ ਨੋਡਲ ਅਫ਼ਸਰ ਅਵਤਾਰ ਸਿੰਘ, ਡੀਲਿੰਗ ਸਹਾਇਕ ਇਕਬਾਲ ਸਿੰਘ, ਸੁਪਰਡੈਂਟ ਸੁਖਵਿੰਦਰ ਕੌਰ ਅਤੇ ਸੀਨੀਅਰ ਸਹਾਇਕ ਆਦੇਸ਼ ਸਿੰਘ ਵਿਸ਼ੇਸ਼ ਤੌਰ ‘ਤੇ ਹਾਜ਼ਰ ਸਨ।

ਚੇਅਰਮੈਨ ਰਣਜੀਤ ਸਿੰਘ ਚੀਮਾ ਨੇ ਹਲਕਾ ਪੱਟੀ ਵਿਖੇ ਨਹਿਰੀ ਨਵੀਨੀਕਰਨ ਪ੍ਰੋਜੈਕਟ ਦਾ ਲਿਆ ਜਾਇਜ਼ਾ
ਤਰਨ ਤਾਰਨ/ਪੱਟੀ, 20 ਅਪ੍ਰੈਲ :

ਪੰਜਾਬ ਜਲ ਸਰੋਤ ਪ੍ਰਬੰਧਨ ਤੇ ਵਿਕਾਸ ਨਿਗਮ ਦੇ ਚੇਅਰਮੈਨ ਰਣਜੀਤ ਸਿੰਘ ਚੀਮਾ ਨੇ ਅੱਜ ਹਲਕਾ ਪੱਟੀ ਵਿਖੇ ਨਹਿਰੀ ਨਵੀਨੀਕਰਨ ਦੇ ਚੱਲ ਰਹੇ ਪ੍ਰੋਜੈਕਟ ਦਾ ਜਾਇਜ਼ਾ ਲਿਆ। ਇਸ ਮੌਕੇ ਉਨ੍ਹਾਂ ਦੱਸਿਆ ਕਿ ਰਸੂਲਪੁਰ ਡਿਸਟ੍ਰੀਬਿਊਟਰੀ ਦੇ ਆਰ.ਡੀ. 0 ਤੋਂ 97884 (ਲੱਗਭਗ 30 ਕਿਲੋਮੀਟਰ) ਤੱਕ ਲਾਈਨਿੰਗ ਦਾ 15 ਕਰੋੜ ਦੀ ਲਾਗਤ ਨਾਲ ਮਹੱਤਵਪੂਰਨ ਪ੍ਰੋਜੈਕਟ ਸ਼ੁਰੂ ਕੀਤਾ ਗਿਆ ਹੈ, ਜੋ ਕਿ ਹਲਕਾ ਪੱਟੀ ਅਤੇ ਹਲਕਾ ਖੇਮਕਰਨ ਦੇ ਦੇ ਕਿਸਾਨਾਂ ਲਈ ਵਰਦਾਨ ਸਾਬਤ ਹੋਵੇਗਾ। ਉਨ੍ਹਾਂ ਕਿਹਾ ਕਿ ਇਸ ਪ੍ਰੋਜੈਕਟ ਦਾ ਮੁੱਖ ਉਦੇਸ਼ ਪਾਣੀ ਦੀ ਬੱਚਤ ਕਰਨਾ, ਰਿਸਾਅ ਨੂੰ ਘਟਾਉਣਾ ਅਤੇ ਸਿੰਚਾਈ ਪ੍ਰਣਾਲੀ ਨੂੰ ਹੋਰ ਕੁਸ਼ਲ ਬਣਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਲਾਈਨਿੰਗ ਕਾਰਜ ਨਾਲ ਲੱਗਭਗ 45,000 ਏਕੜ ਖੇਤੀਬਾੜੀ ਜ਼ਮੀਨ ਨੂੰ ਸਿੱਧਾ ਲਾਭ ਪ੍ਰਾਪਤ ਹੋਵੇਗਾ। ਉਨ੍ਹਾਂ ਕਿਹਾ ਕਿ ਪਾਣੀ ਦੀ ਸਮੇਂ ਸਿਰ ਅਤੇ ਬਰਾਬਰ ਵੰਡ ਨਾਲ ਕਿਸਾਨਾਂ ਦੀ ਉਤਪਾਦਕਤਾ ਵਿਚ ਵਾਧਾ ਹੋਵੇਗਾ ਅਤੇ ਫ਼ਸਲਾਂ ਦੀ ਗੁਣਵੱਤਾ ਵੀ ਸੁਧਰੇਗੀ। ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਦੇ ਅਧੀਨ ਰਸੂਲਪੁਰ ਡਿਸਟ੍ਰੀਬਿਊਟਰੀ ਨਾਲ ਜੁੜੇ ਕਈ ਪਿੰਡਾਂ ਨੂੰ ਲਾਭ ਮਿਲੇਗਾ, ਜਿਨ੍ਹਾਂ ਵਿਚ ਪੱਟੀ ਹਲਕੇ ਦੇ ਲੌਹੁਕਾ, ਕੈਰੋਂ ,ਬਾਹਮਣੀ ਵਾਲਾ,ਪੱਟੀ ਸ਼ਹਿਰ ਦਾ ਰਕਬਾ, ਠੱਕਰਪੁਰਾ, ਚੂਸਲੇਵੜ੍ਹ, ਧਾਰੀਵਾਲ, ਭੱਗੂਪੁਰ, ਚੀਮਾ ਕਲਾਂ, ਸੈਦੋ, ਬਰਵਾਲਾ, ਜੌੜ ਸਿੰਘ ਵਾਲਾ, ਦੁੱਬਲੀ, ਕਾਲੇਕੇ ਅਤੇ ਹਲਕਾ ਵਲਟੋਹਾ ਦੇ ਬਹੁਤ ਸਾਰੇ ਪਿੰਡ ਸ਼ਾਮਿਲ ਹਨ, ਜਿੱਥੋਂ ਦੇ ਕਿਸਾਨਾਂ ਨੂੰ ਪਾਣੀ ਦੀ ਉਪਲਬੱਧਤਾ ਵਿਚ ਸੁਧਾਰ ਦੇ ਨਾਲ- ਨਾਲ ਖੇਤੀ ਦੀ ਲਾਗਤ ਘਟਣ ਅਤੇ ਆਮਦਨ ਵਿਚ ਵਾਧਾ ਹੋਣ ਦੀ ਉਮੀਦ ਹੈ। ਇਸ ਮੌਕੇ ਐਕਸੀਅਨ ਦਿਲਪ੍ਰੀਤ ਸਿੰਘ, ਐਸ.ਡੀ.ਓ ਮੁਕੇਸ਼ ਅਤੇ ਹੋਰ ਹਾਜ਼ਰ ਸਨ।

ਫੂਡ ਸੇਫਟੀ ਟੀਮ ਵੱਲੋਂ ਡੇਅਰੀਆਂ ਅਤੇ ਫੂਡ ਆਉਟਲੈਟਾਂ ਦਾ ਅਚਨਚੇਤ ਨਿਰੀਖਣ
ਤਰਨ ਤਾਰਨ, 17 ਅਪ੍ਰੈਲ :

ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਕੰਵਲ ਪ੍ਰੀਤ ਬਰਾੜ ਦੇ ਨਿਰਦੇਸ਼ਾਂ ਅਤੇ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਅਤੇ ਸਿਵਲ ਸਰਜਨ ਡਾ. ਗੁਰਪ੍ਰੀਤ ਸਿੰਘ ਰਾਏ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ ਦੀ ਅਗਵਾਈ ਵਿਚ ਫੂਡ ਸੇਫਟੀ ਟੀਮ ਤਰਨ ਤਾਰਨ ਨੇ ਚੱਲ ਰਹੇ ਫੂਡ ਸੇਫਟੀ ਪੰਦਰਵਾੜੇ ਤਹਿਤ ਲਗਾਤਾਰ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ। ਇਸੇ ਤਹਿਤ ਪਿਛਲੇ ਤਿੰਨ ਦਿਨਾਂ ਵਿਚ ਫੂਡ ਸੇਫਟੀ ਟੀਮ ਤਰਨ ਤਾਰਨ ਨੇ ਤਰਨ ਤਾਰਨ ਸ਼ਹਿਰ, ਗੱਗੋਬੂਹਾ ਅਤੇ ਝਬਾਲ ਖੇਤਰ ਵਿਚ ਡੇਅਰੀਆਂ ਅਤੇ ਵੱਖ-ਵੱਖ ਫੂਡ ਆਉਟਲੈਟਾਂ ਦਾ ਅਚਨਚੇਤ ਨਿਰੀਖਣ ਕੀਤਾ ਅਤੇ ਦੁੱਧ, ਘਿਓ ਅਤੇ ਪਨੀਰ ਦੇ 8 ਨਮੂਨੇ ਇਕੱਤਰ ਕੀਤੇ, ਜੋ ਖਰੜ ਲੈਬ ਵਿਚ ਭੇਜੇ ਗਏ ਹਨ।

ਇਸ ਦੌਰਾਨ ਸਾਰੇ ਐਫ.ਬੀ.ਓਜ਼ ਨੂੰ ਸਫ਼ਾਈ ਬਣਾਈ ਰੱਖਣ, ਮਿਲਾਵਟ ਤੋਂ ਬਚਣ, ਤੇਲ ਦੀ ਰੀਫ੍ਰਾਈਿਗ ਨਾ ਕਰਨ, ਪਕਾਏ ਹੋਏ ਭੋਜਨ ਦਾ ਸਹੀ ਤਾਪਮਾਨ ਬਣਾਈ ਰੱਖਣ, ਖਾਣ-ਪੀਣ ਦੀਆਂ ਚੀਜ਼ਾਂ ਨੂੰ ਢੱਕ ਕੇ ਰੱਖਣ ਦੇ ਨਿਰਦੇਸ਼ ਦਿੱਤੇ ਗਏ।

ਇਸੇ ਦੌਰਾਨ ਟੀਮ ਨੇ ਪੱਟੀ, ਭੋਜੀਆਂ ਗੱਗੋਬੂਹਾ, ਭੁੱਚਰ ਖੁਰਦ ਅਤੇ ਝਬਾਲ ਵਿਚ ਜਾਗਰੂਕਤਾ, ਸਿਖਲਾਈ ਅਤੇ ਟੈਸਟਿੰਗ ਜਾਰੀ ਰੱਖੀ ਅਤੇ ਜਾਗਰੂਕਤਾ ਅਤੇ ਸਿਖਲਾਈ ਲਈ ਸਕੂਲਾਂ ਦਾ ਦੌਰਾ ਕੀਤਾ। ਇਸ ਮੌਕੇ ਸਾਰੇ ਐਫ.ਬੀ.ਓਜ਼ ਨੂੰ ਆਪਣੀ ਰਜਿਸਟ੍ਰੇਸ਼ਨ/ ਲਾਇਸੰਸ ਬਣਾਈ ਰੱਖਣ ਦੇ ਨਿਰਦੇਸ਼ ਦਿੱਤੇ ਗਏ।

ਫੂਡ ਸੇਫਟੀ ਪੰਦਰਵਾੜੇ ਤਹਿਤ ਜ਼ਿਲ੍ਹੇ ਵਿਚ ਜਾਗਰੂਕਤਾ ਮੁਹਿੰਮ ਜ਼ੋਰਾਂ ‘ਤੇ
ਤਰਨ ਤਾਰਨ, 11 ਅਪ੍ਰੈਲ :

ਸਿਹਤ ਮੰਤਰੀ ਡਾ. ਬਲਬੀਰ ਸਿੰਘ ਅਤੇ ਕਮਿਸ਼ਨਰ ਫੂਡ ਐਂਡ ਡਰੱਗ ਐਡਮਿਨਿਸਟ੍ਰੇਸ਼ਨ ਕੰਵਲਪ੍ਰੀਤ ਬਰਾੜ ਦੇ ਨਿਰਦੇਸ਼ਾਂ ਅਨੁਸਾਰ ਅਤੇ ਡਿਪਟੀ ਕਮਿਸ਼ਨਰ ਤਰਨ ਤਾਰਨ ਰਾਹੁਲ ਅਤੇ ਸਿਵਲ ਸਰਜਨ ਤਰਨ ਤਾਰਨ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਸਿਹਤ ਅਫ਼ਸਰ ਡਾ. ਸੁਖਬੀਰ ਕੌਰ ਦੀ ਅਗਵਾਈ ਵਿਚ ਫੂਡ ਸੇਫਟੀ ਟੀਮ ਤਰਨ ਤਾਰਨ ਵੱਲੋਂ ਫੂਡ ਸੇਫਟੀ ਪੰਦਰਵਾੜੇ ਤਹਿਤ ਜ਼ਿਲ੍ਹੇ ਵਿਚ ਜਾਗਰੂਕਤਾ ਮੁਹਿੰਮ ਚਲਾਈ ਗਈ ਹੈ ਅਤੇ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਜਾ ਰਹੀਆਂ ਹਨ।

ਇਸੇ ਤਹਿਤ ਪਿਛਲੇ ਤਿੰਨ ਦਿਨਾਂ ਵਿਚ ਤਰਨਤਾਰਨ ਸ਼ਹਿਰ, ਚੋਹਲਾ ਸਾਹਿਬ ਇਲਾਕੇ ਅਤੇ ਖ਼ਡੂਰ ਸਾਹਿਬ ਦੀਆਂ ਡੇਅਰੀਆਂ ਅਤੇ ਵੱਖ-ਵੱਖ ਫੂਡ ਆਊਟਲੈੱਟਾਂ ਦੀ ਜਾਂਚ ਕੀਤੀ ਗਈ ਅਤੇ ਨਮੂਨੇ ਇਕੱਤਰ ਕੀਤੇ ਗਏ। ਇਸੇ ਤਰ੍ਹਾਂ ਖ਼ਡੂਰ ਸਾਹਿਬ ਵਿਖੇ ਐਫ.ਬੀ.ਓਜ਼ ਲਈ ਜਾਗਰੂਕਤਾ ਵਰਕਸ਼ਾਪ ਕਰਵਾਈ ਗਈ ਅਤੇ ਸਾਰੀਆਂ ਐਫ.ਬੀ.ਓਜ਼ ਨੂੰ ਸਫ਼ਾਈ ਬਣਾਈ ਰੱਖਣ ਲਈ ਹਦਾਇਤ ਕੀਤੀ ਗਈ। ਇਸ ਦੌਰਾਨ ਉਨ੍ਹਾਂ ਨੂੰ ਮਿਲਾਵਟ ਤੋਂ ਬਚਣ, ਤੇਲ ਨੂੰ ਦੁਬਾਰਾ ਨਾ ਤਲਣ, ਫੂਡ ਆਈਟਮਾਂ ਨੂੰ ਢੱਕ ਕੇ ਰੱਖਣ ਅਤੇ ਤਿਆਰ ਖਾਣਾ ਠੀਕ ਤਾਪਮਾਨ ‘ਤੇ ਰੱਖਣ  ਲਈ ਕਿਹਾ ਗਿਆ। ਇਸ ਦੌਰਾਨ ਫੂਡ ਸੇਫਟੀ ਆਨ ਵ੍ਹੀਲਜ਼ ਰਾਹੀਂ ਜਾਗਰੂਕਤਾ ਮੁਹਿੰਮ ਵੀ ਤਿੰਨ ਹਿੱਸਿਆਂ – ‘ਜਾਗਰੂਕਤਾ, ਟੈਸਟਿੰਗ ਅਤੇ ਟ੍ਰੇਨਿੰਗ’ ਨਾਲ ਜਾਰੀ ਰੱਖੀ ਗਈ।

ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਨਾੜ ਨੂੰ ਅੱਗ ਲਗਾਉਣ ‘ਤੇ ਮੁਕੰਮਲ ਪਾਬੰਦੀ
ਤਰਨ ਤਾਰਨ, 7 ਅਪ੍ਰੈਲ :

ਜ਼ਿਲ੍ਹਾ ਮੈਜਿਸਟ੍ਰੇਟ, ਤਰਨ ਤਾਰਨ ਸ੍ਰੀ ਰਾਹੁਲ ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ 2023 ਦੀ ਧਾਰਾ 163 ਅਧੀਨ ਮਿਲੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਤਰਨ ਤਾਰਨ ਦੀ ਹਦੂਦ ਅੰਦਰ ਕਣਕ ਦੀ ਕਟਾਈ ਉਪਰੰਤ ਰਹਿੰਦ-ਖੂੰਹਦ (ਨਾੜ) ਨੂੰ ਅੱਗ ਲਗਾ ਕੇ ਸਾੜਨ ‘ਤੇ ਮੁਕੰਮਲ ਤੌਰ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ।

ਜਾਰੀ ਹੁਕਮਾਂ ਵਿਚ ਕਿਹਾ ਗਿਆ ਹੈ ਕਿ ਆਮ ਤੌਰ ‘ਤੇ ਵੇਖਣ ਵਿਚ ਆਉਂਦਾ ਹੈ ਕਿ ਰਬੀ ਸੀਜ਼ਨ ਦੌਰਾਨ ਕਣਕ ਦੀ ਕਟਾਈ ਜ਼ਿਆਦਾਤਰ ਕੰਬਾਇਨ ਮਸ਼ੀਨਾਂ ਰਾਹੀਂ ਕੀਤੀ ਜਾਂਦੀ ਹੈ ਅਤੇ ਸਬੰਧਤ ਮਾਲਕਾਂ ਵੱਲੋਂ ਬਚਦੀ ਰਹਿੰਦ-ਖੂੰਹਦ ਨੂੰ ਅੱਗ ਲਗਾ ਦਿੱਤੀ ਜਾਂਦੀ ਹੈ। ਇਸ ਨਾਲ ਹਵਾ ਵਿਚ ਬਹੁਤ ਜ਼ਿਆਦਾ ਪ੍ਰਦੂਸ਼ਣ ਫੈਲਣ ਕਾਰਨ ਸਾਹ ਦੀਆਂ ਬਿਮਾਰੀਆਂ ਹੋ ਜਾਂਦੀਆਂ ਹਨ ਅਤੇ ਇਸਦੇ ਨਾਲ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘਟਦੀ ਹੈ ਜਿਸ ਨਾਲ ਦੇਸ਼ ਦੀ ਉਤਪਾਦਕਤਾ ਵਿਚ ਕਮੀ ਆਉਂਦੀ ਹੈ। ਧੂੰਏਂ ਨਾਲ ਆਵਾਜਾਈ ਵਿਚ ਵੀ ਵਿਘਨ ਪੈਂਦਾ ਹੈ ਅਤੇ ਲੋਕਾਂ ਦੀ ਜਾਨ-ਮਾਲ ਦਾ ਖ਼ਤਰਾ ਬਣ ਜਾਂਦਾ ਹੈ। ਇਹ ਹੁਕਮ 5 ਜੂਨ 2026 ਤੱਕ ਲਾਗੂ ਰਹਿਣਗੇ।

ਪਰਾਲੀ ਤੋਂ ਪੈਲਟ ਯੂਨਿਟ ਲਗਾਉਣ ਸਬੰਧੀ ਕਿਸਾਨਾਂ ਨੂੰ ਕੀਤਾ ਜਾਗਰੂਕ
ਤਰਨ ਤਾਰਨ, 3 ਅਪ੍ਰੈਲ :

ਪੰਜਾਬ, ਹਰਿਆਣਾ ਅਤੇ ਦੇਸ਼ ਦੇ ਹੋਰਨਾਂ ਹਿੱਸਿਆਂ ਵਿੱਚ ਝੋਨੇ ਦੀ ਪਰਾਲੀ ਸਾੜਨ ਨਾਲ ਹਰ ਸਾਲ ਵੱਡੀ ਮਾਤਰਾ ਵਿੱਚ ਹਵਾ ਪ੍ਰਦੂਸ਼ਣ ਹੁੰਦਾ ਹੈ। ਡਿਪਟੀ ਕਮਿਸ਼ਨਰ ਤਰਨ ਤਾਰਨ ਸ੍ਰੀ ਰਾਹੁਲ ਦੀ  ਪ੍ਰਧਾਨਗੀ ਹੇਠ ਸਟੱਬਲ ਬਰਨਿੰਗ ਦੀ ਹੋਈ ਮੀਟਿੰਗ ਦੌਰਾਨ ਉਨ੍ਹਾਂ ਦੱਸਿਆ ਕਿ ਕਿ ਇਸ ਸਮੱਸਿਆ ਦਾ ਇਕ ਪ੍ਰਭਾਵਸ਼ਾਲੀ ਹੱਲ ਪਰਾਲੀ ਤੋਂ ਪੈਲਟ ਬਣਾਉਣ ਵਾਲੇ ਯੂਨਿਟਾਂ ਦੀ ਸਥਾਪਨਾ ਹੈ। ਉਨ੍ਹਾਂ ਕਿਹਾ ਕਿ ਇਹ ਤਕਨੀਕ ਨਾ ਸਿਰਫ਼ ਵਾਤਾਵਰਨ ਨੂੰ ਸੁਰੱਖਿਅਤ ਬਣਾਉਂਦੀ ਹੈ, ਸਗੋਂ ਕਿਸਾਨਾਂ ਅਤੇ ਉਦਯੋਗਾਂ ਲਈ ਵਧੀਆ ਆਮਦਨ ਦਾ ਸਰੋਤ ਵੀ ਬਣ ਰਹੀ ਹੈ। ਪੈਲਟ ਛੋਟੇ-ਛੋਟੇ ਠੋਸ ਈਂਧਨ ਦੇ ਟੁਕੜੇ ਹੁੰਦੇ ਹਨ, ਜੋ ਪਰਾਲੀ ਨੂੰ ਪ੍ਰੈੱਸ ਕਰਕੇ ਬਣਾਏ ਜਾਂਦੇ ਹਨ। ਇਹ ਪੈਲਟ ਥਰਮਲ ਪਾਵਰ ਪਲਾਂਟਾਂ, ਬਾਇਲਰਾਂ ਅਤੇ ਉਦਯੋਗਿਕ ਇਕਾਈਆਂ ਵਿੱਚ ਕੋਲੇ ਦੇ ਬਦਲ ਵਜੋਂ ਵਰਤੇ ਜਾਂਦੇ ਹਨ। ਸਰਕਾਰ ਵੀ ਇਸ ਉਪਰਾਲੇ ਨੂੰ ਪ੍ਰੋਤਸਾਹਿਤ ਕਰ ਰਹੀ ਹੈ ਅਤੇ ਕਈ ਸਕੀਮਾਂ ਰਾਹੀਂ ਸਬਸਿਡੀ ਪ੍ਰਦਾਨ ਕਰ ਰਹੀ ਹੈ। ਉਨ੍ਹਾਂ ਦੇ ਦਿਸ਼ਾ-ਨਿਰਦੇਸ਼ਾਂ ਦੀ ਪਾਲਣਾ ਕਰਦਿਆਂ ਖੇਤੀਬਾੜੀ ਵਿਭਾਗ ਵੱਲੋਂ ਇਸ ਸਬੰਧੀ ਕਿਸਾਨਾਂ ਨੂੰ ਜਾਗਰੂਕ ਕੀਤਾ ਜਾ ਰਿਹਾ ਹੈ।

ਇਸੇ ਤਹਿਤ ਕਿਸਾਨਾਂ ਨੂੰ ਪੈਲਟ ਯੂਨਿਟ ਸਬੰਧੀ ਜਾਣਕਾਰੀ ਦਿੰਦਿਆਂ ਖੇਤੀਬਾੜੀ ਵਿਭਾਗ ਤੋਂ ਡਾ. ਯਾਦਵਿੰਦਰ ਸਿੰਘ ਨੇ ਦੱਸਿਆ ਕਿ ਇਕ ਪੈਲਟ ਬਣਾਉਣ ਵਾਲਾ ਯੂਨਿਟ ਲਗਾਉਣ ਲਈ ਲੱਗਭਗ 15 ਤੋਂ 25 ਲੱਖ ਰੁਪਏ ਦੀ ਲਾਗਤ ਆਉਂਦੀ ਹੈ, ਜੋ ਕਿ ਮਸ਼ੀਨਰੀ, ਸ਼ੈੱਡ ਅਤੇ ਕੱਚੇ ਮਾਲ ਦੇ ਉੱਤੇ ਨਿਰਭਰ ਕਰਦੀ ਹੈ। ਇਕ ਦਰਮਿਆਨੇ ਪੱਧਰ ਦਾ ਯੂਨਿਟ ਦਿਨ ਵਿੱਚ 2 ਤੋਂ 5 ਟਨ ਤੱਕ ਪੈਲਟ ਤਿਆਰ ਕਰ ਸਕਦਾ ਹੈ। ਇਸ ਲਈ ਵੱਡੀ ਮਾਤਰਾ ਵਿੱਚ ਪਰਾਲੀ ਦੀ ਲੋੜ ਹੁੰਦੀ ਹੈ, ਜੋ ਕਿ ਸਿੱਧੇ ਕਿਸਾਨਾਂ ਤੋਂ ਖ਼ਰੀਦੀ ਜਾ ਸਕਦੀ ਹੈ। ਇਸ ਨਾਲ ਕਿਸਾਨਾਂ ਨੂੰ ਵੀ ਪਰਾਲੀ ਵੇਚਣ ਤੋਂ ਵਾਧੂ ਆਮਦਨ ਮਿਲਦੀ ਹੈ।

ਉਨ੍ਹਾਂ ਦੱਸਿਆ ਕਿ ਪੈਲਟ ਦੀ ਮੰਗ ਤੇਜ਼ੀ ਨਾਲ ਵੱਧ ਰਹੀ ਹੈ, ਖਾਸ ਕਰਕੇ ਪਾਵਰ ਪਲਾਂਟਾਂ ਅਤੇ ਉਦਯੋਗਾਂ ਵਿੱਚ। ਉਨ੍ਹਾਂ ਕਿਹਾ ਕਿ ਐਨ.ਟੀ.ਪੀ.ਸੀ ਵਰਗੀਆਂ ਵੱਡੀਆਂ ਕੰਪਨੀਆਂ ਵੀ ਬਾਇਓਮਾਸ ਪੈਲਟ ਦੀ ਖ਼ਰੀਦ ਕਰ ਰਹੀਆਂ ਹਨ। ਇਸ ਕਾਰਨ ਇਸ ਖੇਤਰ ਵਿੱਚ ਨਿਵੇਸ਼ ਕਰਨ ਵਾਲਿਆਂ ਲਈ ਮਾਰਕੀਟ ਦੀ ਕੋਈ ਘਾਟ ਨਹੀਂ ਹੈ।

ਇਸ ਤੋਂ ਇਲਾਵਾ, ਪੈਲਟ ਯੂਨਿਟ ਪਿੰਡਾਂ ਵਿੱਚ ਰੋਜ਼ਗਾਰ ਦੇ ਨਵੇਂ ਮੌਕੇ ਪੈਦਾ ਕਰਦੇ ਹਨ। ਸਥਾਨਕ ਲੋਕਾਂ ਨੂੰ ਮਸ਼ੀਨ ਚਲਾਉਣ, ਪਰਾਲੀ ਇਕੱਠੀ ਕਰਨ ਅਤੇ ਟ੍ਰਾਂਸਪੋਰਟ ਕਰਨ ਵਿੱਚ ਕੰਮ ਮਿਲਦਾ ਹੈ।

ਉਨ੍ਹਾਂ ਕਿਹਾ ਕਿ ਝੋਨੇ ਦੀ ਪਰਾਲੀ ਤੋਂ ਪੈਲਟ ਬਣਾਉਣ ਵਾਲਾ ਯੂਨਿਟ ਇੱਕ ਲਾਹੇਵੰਦ ਅਤੇ ਭਵਿੱਖ ਦ੍ਰਿਸ਼ਟੀ ਵਾਲਾ ਕਾਰੋਬਾਰ ਹੈ। ਇਹ ਨਾ ਸਿਰਫ਼ ਕਿਸਾਨਾਂ ਦੀ ਆਮਦਨ ਵਧਾਉਂਦਾ ਹੈ, ਸਗੋਂ ਪ੍ਰਦੂਸ਼ਣ ਨੂੰ ਘਟਾ ਕੇ ਸਾਫ਼-ਸੁਥਰਾ ਵਾਤਾਵਰਨ ਬਣਾਉਣ ਵਿੱਚ ਵੀ ਯੋਗਦਾਨ ਪਾਉਂਦਾ ਹੈ। ਇਸ ਮੌਕੇ ਉਹਨਾਂ ਦੇ ਨਾਲ ਗੁਰਪ੍ਰਤਾਪ ਸਿੰਘ, ਹਰਪ੍ਰੀਤ ਸਿੰਘ, ਅਤੇ ਇਲਾਕੇ ਦੇ ਅਗਾਂਹਵਧੂ ਕਿਸਾਨ ਹਾਜ਼ਰ ਸਨ।