ਸੰਗਰੂਰ, 25 ਜਨਵਰੀ
ਭਾਰਤੀ ਚੋਣ ਕਮਿਸ਼ਨ ਵੱਲੋਂ ਜਾਰੀ ਦਿਸ਼ਾ-ਨਿਰਦੇਸ਼ਾਂ ਅਨੁਸਾਰ ਮਿਤੀ 25 ਜਨਵਰੀ, 2026 ਨੂੰ ਪੂਰੇ ਭਾਰਤ ਦੇਸ਼ ਵਿੱਚ 16ਵਾਂ ਰਾਸ਼ਟਰੀ ਵੋਟਰ ਦਿਵਸ ਮਨਾਇਆ ਗਿਆ। ਰਾਸ਼ਟਰੀ ਵੋਟਰ ਦਿਵਸ ਮਨਾਉਣ ਦੀ ਸ਼ੁਰੂਆਤ 25 ਜਨਵਰੀ, 2011 ਨੂੰ ਕੀਤੀ ਗਈ ਸੀ ਅਤੇ ਇਸ ਉਪਰੰਤ ਇਹ ਹਰ ਸਾਲ ਇਸੇ ਮਿਤੀ ਭਾਵ 25 ਜਨਵਰੀ ਨੂੰ ਮਨਾਇਆ ਜਾਂਦਾ ਹੈ। ਇਸ ਸਾਲ 25 ਜਨਵਰੀ, 2026 ਦੇ ਦਿਨ ਨੂੰ 16ਵਾਂ ਰਾਸ਼ਟਰੀ ਵੋਟਰ ਦਿਵਸ ਵਜੋਂ
“ਮਾਈ ਇੰਡੀਆ, ਮਾਈ ਵੋਟ” ਦੇ ਥੀਮ ਹੇਠ ਰਾਜ, ਜ਼ਿਲ੍ਹਾ, ਵਿਧਾਨ ਸਭਾ ਚੋਣ ਹਲਕਾ ਪੱਧਰ ‘ਤੇ ਹਰੇਕ ਪੋਲਿੰਗ ਸਟੇਸ਼ਨ ਲੋਕੇਸ਼ਨ ‘ਤੇ ਮਨਾਇਆ ਗਿਆ।
ਜ਼ਿਲ੍ਹਾ ਸੰਗਰੂਰ ਵਿੱਚ ਇਸ ਪ੍ਰੋਗਰਾਮ ਤਹਿਤ ਜ਼ਿਲ੍ਹਾ ਪੱਧਰ ਦਾ ਸਮਾਗਮ ਸਰਕਾਰੀ ਰਣਬੀਰ ਕਾਲਜ, ਸੰਗਰੂਰ ਵਿਖੇ ਕਰਵਾਇਆ ਗਿਆ, ਜਿਸ ਵਿਚ ਸ਼੍ਰੀ ਰਾਹੁਲ ਚਾਬਾ, ਆਈ.ਏ.ਐਸ., ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫਸ਼ਰ, ਸੰਗਰੂਰ ਮੁੱਖ ਮਹਿਮਾਨ ਵਜੋਂ ਸ਼ਾਮਲ ਹੋਏ।
ਯੁਵਾ ਵੋਟਰਾਂ ਨੂੰ ਉਨ੍ਹਾਂ ਦੇ ਵੋਟਾਂ ਦੇ ਹੱਕ ਪ੍ਰਤੀ ਜਾਗਰੂਕ ਕਰਨ ਲਈ ਜ਼ਿਲ੍ਹੇ ਦੇ ਵੱਖ-ਵੱਖ ਕਾਲਜਾਂ ਅਤੇ ਸਕੂਲਾਂ ਦੇ ਵਿਦਿਆਰਥੀਆਂ ਦੇ ਇਸ ਥੀਮ ਸਬੰਧੀ ਕਰਵਾਏ ਗਏ ਤਰਕ ਵਿਤਰਕ ਮੁਕਾਬਲੇ, ਲੇਖ ਮੁਕਾਬਲੇ ਆਦਿ ਪ੍ਰਤੀਯੋਗਤਾਵਾਂ ਵਿਚ ਅੱਵਲ ਆਏ ਵਿਦਿਆਰਥੀਆਂ ਨੂੰ ਸਨਮਾਨਤ ਕੀਤਾ ਗਿਆ।
ਇਸੇ ਦੌਰਾਨ ਲਗਾਤਾਰ ਸੁਧਾਈ ਦੌਰਾਨ ਪਹਿਲੀ ਵਾਰ ਵੋਟਰ ਵਜੋਂ ਦਰਜ ਹੋਏ ਯੁਵਾ ਵੋਟਰਾਂ ਨੂੰ ਜ਼ਿਲ੍ਹਾ ਚੋਣ ਅਫਸਰ ਵੱਲੋਂ ਵੋਟਰ ਸਨਾਖ਼ਤੀ ਕਾਰਡ ਜਾਰੀ ਕੀਤੇ ਗਏ। ਸਮੂਹ ਹਾਜ਼ਰੀਨ ਵੱਲੋਂ ਆਪਣੀਆਂ ਵੋਟਾਂ ਬਣਵਾਉਣ, ਇਨ੍ਹਾਂ ਵੋਟਾਂ ਨੂੰ ਆਪਣੀ ਸਮਝ ਅਨੁਸਾਰ ਸਹੀ ਅਤੇ ਸੁਚੱਜੇ ਢੰਗ ਨਾਲ ਇਸਤੇਮਾਲ ਕਰਕੇ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦਾ ਹਿੱਸਾ ਬਣ ਕੇ ਇਸ ਵਿੱਚ ਆਪਣੀ ਭਾਗੀਦਾਰੀ ਨਿਭਾਉਣ ਅਤੇ ਇਸ ਨੂੰ ਹੋਰ ਮਜ਼ਬੂਤ ਕਰਨ ਵਿੱਚ ਸਹਿਯੋਗ ਕਰਨ ਲਈ ਪ੍ਰਣ ਵੀ ਲਿਆ ਗਿਆ ।
ਇਸ ਮੌਕੇ ਸ਼੍ਰੀ ਚਰਨਜੋਤ ਸਿੰਘ ਵਾਲੀਆ, ਪੀ.ਸੀ.ਐਸ. ਨੂੰ ਬੈਸਟ ਚੋਣਕਾਰ ਰਜਿਸਟਰੇਸ਼ਨ ਅਫਸਰ, ਸ਼੍ਰੀ ਰੁਪਿੰਦਰ ਸਿੰਘ, ਨਹਿਰੀ ਪਟਵਾਰੀ ਨੂੰ ਬੈਸਟ ਬੀ.ਐਲ.ਓ ਅਤੇ ਸ਼੍ਰੀਮਤੀ ਗੁਲਸ਼ਨਦੀਪ ਦਾਨੀਆ ਸਹਾਇਕ ਪ੍ਰੋਫੈਸਰ ਨੂੰ ਬੈਸਟ ਈ.ਐਲ.ਸੀ ਸਵੀਪ ਨੋਡਲ ਅਫਸਰ ਵਜੋਂ ਚੁਣੇ ਗਏ ਤੇ ਸਨਮਾਨਿਤ ਕੀਤੇ ਗਏ।
ਇਸ ਮੌਕੇ ਹੋਰਨਾਂ ਤੋਂ ਇਲਾਵਾ ਸ਼੍ਰੀ ਅੰਕੁਰ ਮਹਿੰਦਰੂ ਪੀ.ਸੀ.ਐਸ., ਵਧੀਕ ਡਿਪਟੀ ਕਮਿਸ਼ਨਰ (ਜ), ਸੰਗਰੂਰ, ਸ਼੍ਰੀਮਤੀ ਪਰਮਜੀਤ ਕੌਰ ਚੋਣ ਤਹਿਸੀਲਦਾਰ, ਸੰਗਰੂਰ, ਡਾ.ਮੋਨਿਕਾ ਸੇਠੀ ਵਾਈਸ ਪ੍ਰਿੰਸੀਪਲ ਰਣਬੀਰ ਕਾਲਜ ਸੰਗਰੂਰ, ਵੀ ਹਾਜ਼ਰ ਸਨ।

