ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨਾਲ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਨੇ ਕੀਤੀ ਸ਼ਿਸ਼ਟਾਚਾਰ ਮੁਲਾਕਾਤ

ਚੰਡੀਗੜ੍ਹ, 27 ਮਾਰਚ ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨਾਲ ਡੇਰਾ ਬਿਆਸ ਮੁਖੀ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨੇ ਸ਼ਿਸ਼ਟਾਚਾਰ ਮੁਲਾਕਾਤ ਕੀਤੀ।

ਬਾਬਾ ਗੁਰਿੰਦਰ ਸਿੰਘ ਢਿੱਲੋਂ ਸ਼ੁੱਕਰਵਾਰ ਨੂੰ ਚੰਡੀਗੜ੍ਹ ਸਥਿਤ ‘ਸੰਤ ਕਬੀਰ ਕੁਟੀਰ‘ ਪਹੁੰਚੇ। ਇਸ ਮੌਕੇ ਮੁੱਖ ਮੰਤਰੀ ਨੇ ਪਰਿਵਾਰ ਸਮੇਤ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਨਾਲ ਮੁਲਾਕਾਤ ਕਰਕੇ ਉਨ੍ਹਾਂ ਦਾ ਆਸ਼ੀਰਵਾਦ ਪ੍ਰਾਪਤ ਕੀਤਾ। ਮੁਲਾਕਾਤ ਦੌਰਾਨ ਅਧਿਆਤਮਿਕ ਅਤੇ ਸਮਾਜਿਕ ਵਿਸ਼ਿਆਂ ‘ਤੇ ਸੰਖੇਪ ਚਰਚਾ ਵੀ ਹੋਈ।

ਮੁੱਖ ਮੰਤਰੀ ਨੇ ਸਮਾਜ ਵਿੱਚ ਸਦਭਾਵਨਾ ਅਤੇ ਨੈਤਿਕ ਕਦਰਾਂ-ਕੀਮਤਾਂ ਦੇ ਪ੍ਰਸਾਰ ਵਿੱਚ ਬਾਬਾ ਗੁਰਿੰਦਰ ਸਿੰਘ ਢਿੱਲੋਂ ਜੀ ਦੇ ਯੋਗਦਾਨ ਦੀ ਸ਼ਲਾਘਾ ਕੀਤੀ। ਇਹ ਮੁਲਾਕਾਤ ਸੁਖਾਵੇਂ ਮਾਹੌਲ ਵਿੱਚ ਸੰਪੰਨ ਹੋਈ।

Leave a Reply

Your email address will not be published. Required fields are marked *