ਜ਼ਿਲ੍ਹਾ ਅਤੇ ਸਟੇਟ ਰੈੱਡ ਕਰਾਸ ਵਲੋਂ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਤਿੰਨ ਦਿਨਾਂ ਲਈ ਫਸਟ ਏਡ ਪੋਸਟ ਲਗਾਈ

ਰੂਪਨਗਰ, 17 ਦਸੰਬਰ: ਡਿਪਟੀ ਕਮਿਸ਼ਨਰ ਕਮ ਪ੍ਰਧਾਨ ਜ਼ਿਲ੍ਹਾ ਰੈੱਡ ਕਰਾਸ ਰੂਪਨਗਰ ਸ਼੍ਰੀ ਵਰਜੀਤ ਵਾਲੀਆ ਵੱਲੋਂ ਦਿੱਤੇ ਗਏ ਦਿਸ਼ਾ ਨਿਰਦੇਸ਼ਾਂ ਅਨੁਸਾਰ ਜ਼ਿਲ੍ਹਾ ਅਤੇ ਸਟੇਟ ਰੈੱਡ ਕਰਾਸ ਵਲੋਂ ਗੁਰਦੁਆਰਾ ਸ੍ਰੀ ਭੱਠਾ ਸਾਹਿਬ ਵਿਖੇ ਸਾਹਿਬਜਾਦਿਆਂ ਦੀ ਯਾਦ ਨੂੰ ਸਮਰਪਿਤ ਸ਼ਹੀਦੀ ਸਮਾਗਮਾਂ ਸਮੇਂ 16, 17 ਅਤੇ 18 ਦਸੰਬਰ 2025 ਤਿੰਨ ਦਿਨਾਂ ਲਈ ਫਸਟ ਏਡ ਪੋਸਟ ਲਗਾਈ ਗਈ ਹੈ, ਜਿੱਥੇ ਰੈੱਡ ਕਰਾਸ ਸਟਾਫ ਅਤੇ ਮੈਂਬਰ ਸੇਵਾ ਨਿਭਾਅ ਰਹੇ ਹਨ।
ਇਸ ਮੌਕੇ ਪ੍ਰੋਜੈਕਟ ਡਾਇਰੈਕਟਰ ਸ. ਬਿਕਰਮਜੀਤ ਸਿੰਘ ਮਾਨ ਨੇ ਦੱਸਿਆ ਕਿ ਸਕੱਤਰ ਸਟੇਟ ਰੈਡ ਕਰਾਸ ਸ. ਸ਼ਿਵਦੁਲਾਰ ਸਿੰਘ ਢਿਲੋਂ ਆਈ.ਏ.ਐਸ. (ਰਿਟਾ.) ਦੀ ਰਹਿਨੁਮਾਈ ਵਿੱਚ ਜਿੱਥੇ ਜ਼ਿਲ੍ਹਾ ਬਰਾਂਚਾਂ ਸਮਾਜ ਸੇਵਾ ਦੇ ਕੰਮਾਂ ਵਿੱਚ ਯੋਗਦਾਨ ਪਾ ਰਹੀਆਂ ਹਨ, ਉੱਥੇ ਹੀ ਸਟੇਟ ਰੈਡ ਕਰਾਸ ਅਧੀਨ ਨਸ਼ਾ ਛੁਡਾਊ ਕੇਂਦਰ ਵਲੋਂ ਰੋਜਗਾਰ ਅਵੇਅਰਨੈਸ ਤਹਿਤ ਜਾਣਕਾਰੀ ਦਿੱਤੀ ਜਾ ਰਹੀ ਹੈ ਕਿ ਉਨ੍ਹਾਂ ਵਲੋਂ ਵੱਖ-ਵੱਖ ਕੰਪਨੀਆਂ ਵਿੱਚ ਸੰਪਰਕ ਕਰਕੇ 200 ਨੌਜਵਾਨਾਂ ਲਈ ਰੋਜਗਾਰ ਦੇਣ ਲਈ ਉਪਰਾਲਾ ਕੀਤਾ ਜਾ ਰਿਹਾ ਹੈ। ਇਸ ਸਬੰਧੀ ਨੌਜਵਾਨਾ ਨੂੰ ਲਾਭ ਲੈਣ ਲਈ ਮਿਤੀ 29 ਦਸੰਬਰ 2025 ਨੂੰ ਨਸ਼ਾ ਛੁਡਾਊ ਅਤੇ ਮੁੜ ਵਸੇਬਾ ਕੇਂਦਰ ਦੁਸਾਰਨਾ ਵਿਖੇ ਕੌਂਸਲਿੰਗ ਪ੍ਰੋਗਰਾਮ ਰੱਖਿਆ ਗਿਆ ਹੈ।
ਇਸ ਮੌਕੇ ਰੈਡ ਕਰਾਸ ਦੇ ਪੇਟਰਨ ਮੈਂਬਰ ਸ੍ਰੀਮਤੀ ਗਗਨਦੀਪ ਕੌਰ, ਸ੍ਰੀਮਤੀ ਹਰਿੰਦਰ ਸੈਣੀ, ਸ੍ਰੀਮਤੀ ਸੁਪਿੰਦਰ ਕੌਰ, ਸ੍ਰੀ ਗੁਰਸੋਹਣ ਸਿੰਘ ਸਕੱਤਰ ਰੈਡ ਕਰਾਸ, ਸ੍ਰੀ ਵਰੁਣ ਸ਼ਰਮਾ, ਸ੍ਰੀ ਜਸਵਿੰਦਰ ਸਿੰਘ ਫਾਰਮਾਸਿਸਟ, ਸ੍ਰੀ ਰੁਪਿੰਦਰ ਸਿੰਘ,ਸ੍ਰੀ ਨਿਰਮਲ ਸਿੰਘ, ਸ੍ਰੀ ਗੁਰਮੇਲ ਸਿੰਘ ਹਾਜਰ ਸਨ।

Leave a Reply

Your email address will not be published. Required fields are marked *