ਡਾ. ਵਿਨੈ ਕੁਮਾਰ ਨੇ ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ ਵਜੋਂ ਸੰਭਾਲਿਆ ਅਹੁਦਾ

ਰੂਪਨਗਰ, 27 ਮਾਰਚ: ਪੰਜਾਬ ਸਰਕਾਰ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਵਿਭਾਗ ਦੇ ਹੁਕਮਾਂ ਤੇ ਜ਼ਿਲ੍ਹਾ ਰੂਪਨਗਰ ਵਿੱਚ ਡਾ. ਵਿਨੈ ਕੁਮਾਰ ਨੇ ਅੱਜ ਮੁੱਖ ਖੇਤੀਬਾੜੀ ਅਫ਼ਸਰ ਰੂਪਨਗਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ। ਇਸ ਮੌਕੇ ਉਨ੍ਹਾਂ ਦਾ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਗਰਮਜੋਸ਼ੀ ਨਾਲ ਸਵਾਗਤ ਕੀਤਾ ਗਿਆ।
ਅਹੁਦਾ ਸੰਭਾਲਣ ਤੋਂ ਬਾਅਦ ਗੱਲਬਾਤ ਕਰਦਿਆਂ ਡਾ. ਵਿਨੈ ਕੁਮਾਰ ਨੇ ਕਿਹਾ ਕਿ ਉਹ ਕਿਸਾਨਾਂ ਦੀ ਭਲਾਈ ਅਤੇ ਖੇਤੀਬਾੜੀ ਦੇ ਸਰਬਪੱਖੀ ਵਿਕਾਸ ਲਈ ਪੂਰੀ ਨਿਸ਼ਠਾ ਨਾਲ ਕੰਮ ਕਰਨਗੇ। ਉਨ੍ਹਾਂ ਜ਼ੋਰ ਦੇ ਕੇ ਕਿਹਾ ਕਿ ਆਧੁਨਿਕ ਖੇਤੀ ਤਕਨੀਕਾਂ ਨੂੰ ਪ੍ਰੋਤਸਾਹਿਤ ਕਰਨਾ, ਪਾਣੀ ਦੀ ਬਚਤ ਲਈ ਸੁਝਾਅ ਲਾਗੂ ਕਰਨਾ ਅਤੇ ਕਿਸਾਨਾਂ ਨੂੰ ਸਰਕਾਰੀ ਸਕੀਮਾਂ ਦਾ ਵੱਧ ਤੋਂ ਵੱਧ ਲਾਭ ਪਹੁੰਚਾਉਣਾ ਉਨ੍ਹਾਂ ਦੀ ਪਹਿਲੀ ਪ੍ਰਾਥਮਿਕਤਾ ਰਹੇਗੀ।
ਉਨ੍ਹਾਂ ਅੱਗੇ ਕਿਹਾ ਕਿ ਵਿਭਾਗ ਵੱਲੋਂ ਚਲਾਈਆਂ ਜਾ ਰਹੀਆਂ ਵੱਖ-ਵੱਖ ਯੋਜਨਾਵਾਂ ਨੂੰ ਜ਼ਮੀਨੀ ਪੱਧਰ ਤੱਕ ਪਹੁੰਚਾਇਆ ਜਾਵੇਗਾ ਤਾਂ ਜੋ ਕਿਸਾਨ ਨਵੀਂ ਤਕਨਾਲੋਜੀ ਅਤੇ ਉੱਚ ਗੁਣਵੱਤਾ ਵਾਲੇ ਬੀਜਾਂ ਦੀ ਵਰਤੋਂ ਕਰਕੇ ਆਪਣੀ ਪੈਦਾਵਾਰ ਵਧਾ ਸਕਣ। ਇਸ ਦੇ ਨਾਲ ਹੀ ਖੇਤੀਬਾੜੀ ਨਾਲ ਜੁੜੀਆਂ ਸਮੱਸਿਆਵਾਂ ਦਾ ਤੁਰੰਤ ਹੱਲ ਯਕੀਨੀ ਬਣਾਇਆ ਜਾਵੇਗਾ।
ਡਾ. ਵਿਨੈ ਕੁਮਾਰ ਨੇ ਵਿਭਾਗ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਟੀਮ ਵਰਕ ਨਾਲ ਕੰਮ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਸਰਕਾਰ ਦੀਆਂ ਨੀਤੀਆਂ ਨੂੰ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਲਾਗੂ ਕਰਨਾ ਸਭ ਦੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਕਿਸਾਨਾਂ ਦੇ ਹਿੱਤਾਂ ਦੀ ਰੱਖਿਆ ਲਈ ਹਰ ਸੰਭਵ ਯਤਨ ਕੀਤੇ ਜਾਣਗੇ।
ਇਸ ਮੌਕੇ ਵਿਭਾਗ ਦੇ ਹੋਰ ਅਧਿਕਾਰੀਆਂ ਨੇ ਵੀ ਉਨ੍ਹਾਂ ਨੂੰ ਭਰੋਸਾ ਦਿਵਾਇਆ ਕਿ ਉਹ ਪੂਰੇ ਸਮਰਥਨ ਨਾਲ ਖੇਤੀਬਾੜੀ ਖੇਤਰ ਵਿੱਚ ਨਵੇਂ ਮਾਪਦੰਡ ਸਥਾਪਿਤ ਕਰਨ ਲਈ ਮਿਲਜੁਲ ਕੇ ਕੰਮ ਕਰਨਗੇ।

Leave a Reply

Your email address will not be published. Required fields are marked *