ਨੰਗਲ/ਸ੍ਰੀ ਅਨੰਦਪੁਰ ਸਾਹਿਬ 17 ਜਨਵਰੀ: ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਦੇ ਉਦੇਸ਼ ਨਾਲ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਚੱਲ ਰਹੀ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਦੇ ਫੇਜ਼–2 ਤਹਿਤ ਜ਼ਮੀਨੀ ਪੱਧਰ ‘ਤੇ ਵੱਡੇ ਪੱਧਰ ’ਤੇ ਜਾਗਰੂਕਤਾ ਗਤੀਵਿਧੀਆਂ ਕੀਤੀਆਂ ਜਾ ਰਹੀਆਂ ਹਨ। ਸ. ਹਰਜੋਤ ਸਿੰਘ ਬੈਂਸ ਕੈਬਨਿਟ ਮੰਤਰੀ ਸਿੱਖਿਆ ਅਤੇ ਸੂਚਨਾ ਤੇ ਲੋਕ ਸੰਪਰਕ ਵਿਭਾ ਪੰਜਾਬ ਦੀ ਅਗਵਾਈ ਹੇਠ ਪਿੰਡਾਂ ਅਤੇ ਵਾਰਡਾਂ ਦੇ ਪਹਿਰੇਦਾਰਾਂ ਵੱਲੋਂ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਮਜ਼ਬੂਤ ਬਣਾਇਆ ਜਾ ਰਿਹਾ ਹੈ।
ਇਸ ਸਬੰਧੀ ਅੱਜ ਗੱਗ, ਦਬਖੇੜਾ ਲੋਅਰ, ਹਰਦੋ ਹਰੀਪੁਰ, ਕੀਰਤਪੁਰ ਸਾਹਿਬ ਵਾਰਡ ਨੰਬਰ 4, ਪੀਘਬੜੀ, ਬੇਲੀ, ਅਵਾਨਕੋਟ, ਧਰੂ, ਨੰਗਲ ਵਾਰਡ ਨੰਬਰ 6, ਪੱਤੀ ਡੁਲਚੀ, ਮਜਾਰੀ ਅੱਪਰ, ਛੋਟੇਵਾਲ, ਨੰਗਲ ਵਾਰਡ ਨੰਬਰ 7, ਸ੍ਰੀ ਅਨੰਦਪੁਰ ਸਾਹਿਬ ਵਾਰਡ ਨੰਬਰ 2, ਗੱਜਪੁਰ, ਜੱਜਰ, ਤਲਵਾੜਾ ਅਤੇ ਦੇਹਣੀ ਸਮੇਤ ਕਈ ਪਿੰਡਾਂ ਤੇ ਵਾਰਡਾਂ ਵਿੱਚ ਜਾਗਰੂਕਤਾ ਕੈਂਪ ਅਤੇ ਯਾਤਰਾਂ ਕਰਵਾਈਆਂ ਗਈਆਂ। ਇਨ੍ਹਾਂ ਕਾਰਜਕ੍ਰਮਾਂ ਰਾਹੀਂ ਹਜ਼ਾਰਾਂ ਲੋਕਾਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਬਾਰੇ ਜਾਣੂ ਕਰਵਾਇਆ ਗਿਆ ਅਤੇ ਨਸ਼ਾ ਮੁਕਤ ਜੀਵਨ ਅਪਣਾਉਣ ਲਈ ਪ੍ਰੇਰਿਤ ਕੀਤਾ ਗਿਆ।
ਜ਼ਿਲ੍ਹਾ ਕੋਆਰਡੀਨੇਟਰ ਹਰਪ੍ਰੀਤ ਸਿੰਘ ਅਤੇ ਉਪ ਕੋਆਰਡੀਨੇਟਰ ਮੋਹਿਤ ਦੀਵਾਨ ਨੇ ਦੱਸਿਆ ਕਿ ਲੋਕ ਨਸ਼ਿਆਂ ਵਿਰੁੱਧ ਮੁਹਿੰਮ ਨਾਲ ਵੱਧ ਚੜ੍ਹ ਕੇ ਜੁੜ ਰਹੇ ਹਨ, ਜੋ ਕਿ ਸਰਕਾਰ ਦੇ ਉਪਰਾਲਿਆਂ ’ਤੇ ਲੋਕਾਂ ਦੇ ਭਰੋਸੇ ਨੂੰ ਦਰਸਾਉਂਦਾ ਹੈ। ਇਸ ਮੌਕੇ ਹਲਕਾ ਕੋਆਰਡੀਨੇਟਰ “ਯੁੱਧ ਨਸ਼ਿਆਂ ਵਿਰੁੱਧ” ਹਿਤੇਸ਼ ਸ਼ਰਮਾ ਦੀਪੂ ਨੇ ਕਿਹਾ ਕਿ ਪਿੰਡਾਂ ਦੇ ਪਹਿਰੇਦਾਰ ਨਸ਼ਿਆਂ ਖ਼ਿਲਾਫ਼ ਜੰਗ ਵਿੱਚ ਮਹੱਤਵਪੂਰਨ ਭੂਮਿਕਾ ਨਿਭਾ ਰਹੇ ਹਨ ਅਤੇ ਇਹ ਮੁਹਿੰਮ ਆਉਣ ਵਾਲੇ ਸਮੇਂ ਵਿੱਚ ਹੋਰ ਤੇਜ਼ ਕੀਤੀ ਜਾਵੇਗੀ।
ਉਨ੍ਹਾਂ ਕਿਹਾ ਕਿ ਨਸ਼ਾ ਮੁਕਤ ਪੰਜਾਬ ਬਣਾਉਣ ਲਈ ਸਰਕਾਰ ਦੇ ਨਾਲ-ਨਾਲ ਆਮ ਲੋਕਾਂ ਦੀ ਭਾਗੀਦਾਰੀ ਵੀ ਜ਼ਰੂਰੀ ਹੈ ਅਤੇ ਇਹ ਜਾਗਰੂਕਤਾ ਯਾਤਰਾਂ ਇਸ ਦਿਸ਼ਾ ਵੱਲ ਇੱਕ ਮਜ਼ਬੂਤ ਕਦਮ ਹਨ।
ਯੁੱਧ ਨਸ਼ਿਆ ਵਿਰੁੱਧ ਫੇਜ਼ 2 ਦੌਰਾਨ ਪਿੰਡਾਂ/ਵਾਰਡਾਂ ਦੇ ਪਹਿਰੇਦਾਰਾਂ ਨੇ ਹਜ਼ਾਰਾਂ ਲੋਕਾਂ ਨੂੰ ਨਸ਼ਿਆ ਵਿਰੁੱਧ ਮੁਹਿੰਮ ਨਾਲ ਜੋੜਿਆ

