ਸ੍ਰੀ ਮੁਕਤਸਰ ਸਾਹਿਬ, 12 ਦਸੰਬਰ:
ਡਾ: ਦੀਪਕ ਭਾਟੀਆ, ਪੀ.ਸੀ.ਐਸ. (2016), ਸਹਾਇਕ ਕਮਿਸ਼ਨਰ ਸਟੇਟ ਟੈਕਸਜ ਲੁਧਿਆਣਾ-1-ਕਮ-ਚੋਣ ਅਬਜ਼ਰਵਰ ਜ਼ਿਲ੍ਹਾ ਪ੍ਰੀਸ਼ਦ/ਪੰਚਾਇਤ ਸੰਮਤੀਜ਼ ਚੋਣਾਂ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਵੱਲੋਂ ਅੱਜ ਜ਼ਿਲ੍ਹੇ ਵਿੱਚ ਜ਼ਿਲ੍ਹਾ ਪ੍ਰੀਸ਼ਦ/ਪੰਚਾਇਤ ਸੰਮਤੀਜ਼ ਦੀਆਂ ਚੋਣਾਂ ਸਬੰਧੀ ਸ੍ਰੀ ਮੁਕਤਸਰ ਸਾਹਿਬ ਲਈ ਸਰਕਾਰੀ ਕਾਲਜ ਸ੍ਰੀ ਮੁਕਤਸਰ ਸਾਹਿਬ, ਗਿੱਦੜਬਾਹਾ ਲਈ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ), ਗਿੱਦੜਬਾਹਾ, ਲੰਬੀ ਲਈ ਮਿਮਿਟ ਕਾਲਜ ਮਲੋਟ ਅਤੇ ਮਲੋਟ ਲਈ ਸੀ.ਆਰ.ਸੀ. ਬਿਲਡਿੰਗ ਪੁੱਡਾ ਕਲੌਨੀ, ਮਲੋਟ ਵਿੱਚ ਸਥਾਪਿਤ ਕੀਤੇ ਗਏ ਕਾਊਂਟਿੰਗ/ਡਿਸਪੈਚ ਸੈਂਟਰਾਂ ਦਾ ਮੌਕੇ ’ਤੇ ਮੁਆਇਨਾ ਕੀਤਾ ਗਿਆ।
ਉਹਨਾਂ ਵੱਲੋਂ ਮੌਕੇ ’ਤੇ ਹਾਜ਼ਰ ਅਧਿਕਾਰੀਆਂ ਨੂੰ ਚੋਣਾਂ ਦਾ ਕੰਮ ਨਿਰਪੱਖ ਅਤੇ ਪਾਰਦਰਸ਼ੀ ਢੰਗ ਨਾਲ ਨੇਪਰੇ ਚੜਾਉਣ ਲਈ ਆਦੇਸ਼ ਦਿੱਤੇ ਗਏ। ਇਸ ਤੋਂ ਇਲਾਵਾ ਉਹਨਾਂ ਵੱਲੋਂ ਜ਼ਿਲ੍ਹੇ ਵਿੱਚ ਵੋਟਾਂ ਪਾਉਣ ਲਈ ਸਥਾਪਿਤ ਕੀਤੇ ਗਏ ਪੋਲਿੰਗ ਬੂਥਾਂ ਦੇ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ ਅਤੇ ਪਿੰਡ ਸ਼ੇਖੂ, ਭਾਰੂ, ਛੱਤੇਆਣਾ, ਕੋਟਭਾਈ ਅਤੇ ਦੋਦਾ ਵਿਖੇ ਸਥਾਪਿਤ ਕੀਤੇ ਪੋਲਿੰਗ ਬੂਥਾਂ ਦਾ ਮੌਕੇ ’ਤੇ ਜਾ ਕੇ ਨਿਰੀਖਣ ਕੀਤਾ ਗਿਆ।
ਇਸ ਮੌਕੇ ਸ੍ਰੀ ਸੁਰਿੰਦਰ ਸਿੰਘ ਢਿੱਲੋਂ, ਏ.ਡੀ.ਸੀ. (ਪੇ.ਵਿ.)-ਕਮ-ਵਧੀਕ ਜ਼ਿਲ੍ਹਾ ਚੋਣਕਾਰ ਅਫਸਰ, ਸ੍ਰੀ ਮੁਕਤਸਰ ਸਾਹਿਬ, ਸ੍ਰੀ ਜੀਤੇਸ਼, ਕਾਰਜਕਾਰੀ ਇੰਜੀਨੀਅਰ, ਡਰੇਨਜ-ਕਮ-ਮਾਈਨਿੰਗ-ਕਮ-ਰਿਟਰਨਿੰਗ ਅਫਸਰ, ਸ੍ਰੀ ਮੁਕਤਸਰ ਸਾਹਿਬ, ਸ੍ਰੀ ਜਸਪਾਲ ਸਿੰਘ ਬਰਾੜ, ਉਪ ਮੰਡਲ ਮੈਜਿਸਟਰੇਟ-ਕਮ-ਰਿਟਰਨਿੰਗ ਅਫਸਰ, ਗਿੱਦੜਬਾਹਾ, ਸ੍ਰੀ ਜੁਗਰਾਜ ਸਿੰਘ ਕਾਹਲੋਂ, ਉਪ ਮੰਡਲ ਮੈਜਿਸਟੇਟ-ਕਮ-ਰਿਟਰਨਿੰਗ ਅਫਸਰ, ਮਲੋਟ/ਲੰਬੀ ਵੀ ਹਾਜ਼ਰ ਸਨ।

