ਜਲਾਲਾਬਾਦ ਵਿਖ਼ੇ ਸਿਹਤ ਸੁਵਿਧਾਵਾਂ ਵਿਚ ਵਾਧਾ, 1 ਕਰੋੜ 64 ਲੱਖ ਦੀ ਲਾਗਤ ਨਾਲ ਸਿਵਲ ਹਸਪਤਾਲ ਜਲਾਲਾਬਾਦ ਵਿਖ਼ੇ ਲਿਆਂਦੇ ਗਈ ਮਸ਼ੀਨ ਤੇ ਵੈਂਟੀਲੇਟਰ – ਜਗਦੀਪ ਕੰਬੋਜ ਗੋਲਡੀ

ਫਾਜ਼ਿਲਕਾ 14 ਫਰਵਰੀ

ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿਹਤ ਖੇਤਰ ਵਿੱਚ ਕੀਤੇ ਜਾ ਰਹੇ ਸ਼ਲਾਘਾਯੋਗ ਉਪਰਾਲਿਆਂ ਦੀ ਲੜੀ ਤਹਿਤ ਜਲਾਲਾਬਾਦ ਵਿਖੇ 1 ਕਰੋੜ 64 ਲੱਖ ਦੀ ਲਾਗਤ ਨਾਲ ਮਸ਼ੀਨੀ ਉਪਕਰਣ ਤੇ 2 ਵੇੰਟਿਲਟਰ ਲਿਆਂਦੇ ਗਏ ਹਨ | ਇਨ੍ਹਾਂ ਸ਼ਬਦਾਂ ਦਾ ਪ੍ਰਗਟਾਵਾ ਜਲਾਲਾਬਾਦ ਦੇ ਵਿਧਾਇਕ ਸ਼੍ਰੀ ਜਗਦੀਪ ਕੰਬੋਜ ਗੋਲਡੀ ਨੇ ਮਸ਼ੀਨ ਤੇ ਵੇੰਟਿਲਟਰ ਦੀ ਸ਼ੁਰੂਆਤ ਕਰਨ  ਮੌਕੇ ਕੀਤਾ |

ਵਿਧਾਇਕ ਜਲਾਲਾਬਾਦ ਨੇ ਕਿਹਾ ਕਿ ਮੌਜੂਦਾ ਸਰਕਾਰ ਵੱਲੋਂ ਸਿਹਤ ਸਹੂਲਤਾਂ ਵਿਚ ਲਗਾਤਾਰ ਵਾਧਾ ਕੀਤਾ ਜਾ ਰਿਹਾ ਹੈ ਤਾਂ ਜੋ ਲੋਕਾਂ ਨੂੰ ਇਲਾਜ ਲਈ ਦੂਰ-ਦਰਾਡੇ ਸ਼ਹਿਰਾਂ ਵਿਚ ਨਾ ਜਾਣਾ ਪਵੇ। ਇਸ ਨਾਲ ਜਿਥੇ ਉਨ੍ਹਾਂ ਨੂੰ ਆਪਣੇ ਨੇੜੇ ਹੀ ਇਲਾਜ ਦੀ ਸੁਵਿਧਾ ਪ੍ਰਾਪਤ ਹੋਵੇਗੀ ਉਥੇ ਆਉਣ-ਜਾਣ ਦੀ ਖਜਲ-ਖੁਆਰੀ ਤੋਂ ਵੀ ਨਿਜਾਤ ਮਿਲੇਗੀ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਲੋਕਾਂ ਨੂੰ ਸਿਹਤ ਪੱਖੋਂ ਸੁਵਿਧਾਵਾਂ ਬਿਨਾਂ ਕਿਸੇ ਖੱਜਲ ਖੁਆਰੀ ਦੇ ਮੁਹੱਈਆ ਕਰਵਾਉਣ ਲਈ ਵਚਨਬਧ ਹੈ।

ਸ੍ਰੀ ਗੋਲਡੀ ਕੰਬੋਜ ਨੇ ਦੱਸਿਆ ਕਿ ਪਿਛਲੇ ਸਮੇਂ ਵਿਚ ਹੀ ਸਿਵਲ ਹਸਪਤਾਲ ਜਲਾਲਾਬਾਦ ਨੂੰ ਬਾਬਾ ਫਰੀਦ ਯੂਨੀਵਰਸਿਟੀ ਆਫ਼ ਹੈਲਥ ਸਾਇੰਸ ਦੇ ਅਧੀਨ ਕੀਤਾ ਗਿਆ ਹੈ ਜਿਸ ਨਾਲ ਜਿਸ ਤਰ੍ਹਾਂ ਯੂਨੀਵਰਸਿਟੀ ਫਰੀਦਕੋਟ ਵਿਖ਼ੇ ਲੋੜੀਂਦੀਆਂ ਸਿਹਤ ਸਹੂਲਤਾਂ ਉਪਲਬੱਧ ਹਨ ਉਸੇ ਤਰ੍ਹਾਂ ਸਿਵਲ ਹਸਪਤਾਲ ਜਲਾਲਾਬਾਦ ਵਿਖ਼ੇ ਵੀ ਸੁਵਿਧਾਵਾਂ ਦੀ ਪੂਰਤੀ ਹੋਵੇਗੀ |

ਵਿਧਾਇਕ ਨੇ ਆਖਿਆ ਕਿ ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਵਧੀਆ ਸਿਹਤ ਸਹੂਲਤਾਂ ਦੇਣ ਦੇ ਯਤਨ ਕੀਤੇ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਦਾ ਇਕੋ ਇਕ ਮਕਸਦ ਨਾਗਰਿਕਾਂ ਨੂੰ ਮਿਆਰੀ ਸਿਹਤ ਸਹੂਲਤਾਂ, ਚੰਗੀ ਸਿੱਖਿਆ ਤੇ ਰੋਜ਼ਗਾਰ ਦੇ ਵਸੀਲੇ ਪੈਦਾ ਕਰਨੇ ਹਨ |

Leave a Reply

Your email address will not be published. Required fields are marked *