ਰਾਜ ਪੱਧਰੀ ਸਮਾਗਮ ਵਾਲੇ ਸਥਾਨ ਨੂੰ ਜਾਂਦੇ ਰੋਡ ‘ਤੇ ਪੈਂਦੇ ਵਿੱਦਿਅਕ ਅਦਾਰਿਆਂ ‘ਚ 6 ਨੂੰ ਛੁੱਟੀ ਦਾ ਐਲਾਨ

ਗੜ੍ਹਸ਼ੰਕਰ/ਹੁਸ਼ਿਆਰਪੁਰ, 4 ਫਰਵਰੀ :
ਜ਼ਿਲ੍ਹਾ ਮੈਜਿਸਟ੍ਰੇਟ ਆਸ਼ਿਕਾ ਜੈਨ ਨੇ ਆਮ ਜਨਤਾ ਦੀ ਧਾਰਮਿਕ ਭਾਵਨਾਵਾਂ ਨੂੰ ਮੁੱਖ ਰੁੱਖਦੇ ਹੋਏ ਸ੍ਰੀ ਗੁਰੂ ਰਵਿਦਾਸ ਮਹਾਰਾਜ ਜੀ ਦੇ 649ਵੇਂ ਪ੍ਰਕਾਸ਼ ਉਤਸਵ ‘ਤੇ ਖੁਰਾਲਗੜ੍ਹ ਸਾਹਿਬ, ਤਹਿਸੀਲ ਗੜ੍ਹਸ਼ੰਕਰ ਵਿਖੇ ਮਨਾਏ ਜਾ ਰਹੇ ਰਾਜ ਪੱਧਰੀ ਸਮਾਗਮ ਦੇ ਸਬੰਧ ਵਿਚ ਸਮਾਗਮ ਵਾਲੇ ਸਥਾਨ ਨੂੰ ਜਾਂਦੇ ਰੋਡ ਗੜ੍ਹਸ਼ੰਕਰ ਤੋਂ ਵਾਇਆ ਸ੍ਰੀ ਅਨੰਦਪੁਰ ਸਾਹਿਬ ਰੋਡ ਅਤੇ ਗੜ੍ਹਸ਼ੰਕਰ ਤੋਂ ਬੀਨੇਵਾਲ ਰੋਡ ‘ਤੇ ਪੈਂਦੇ ਸਮੂਹ ਸਰਕਾਰੀ/ਪ੍ਰਾਈਵੇਟ ਸਕੂਲਾਂ, ਕਾਲਜਾਂ ਅਤੇ ਵਿੱਦਿਅਕ ਸੰਸਥਾਵਾਂ ਵਿੱਚ 6 ਫਰਵਰੀ 2026, ਦਿਨ ਸ਼ੁੱਕਰਵਾਰ ਨੂੰ ਛੁੱਟੀ ਦਾ ਐਲਾਨ ਕੀਤਾ ਹੈ।
ਇਸ ਸਬੰਧੀ ਜਾਰੀ ਹੁਕਮਾਂ ਵਿੱਚ ਸਪੱਸ਼ਟ ਕੀਤਾ ਗਿਆ ਹੈ ਕਿ ਜਿਨ੍ਹਾਂ ਸਕੂਲਾਂ ਵਿੱਚ ਬੋਰਡ ਦੀਆਂ ਜਮਾਤਾਂ ਦੀਆਂ ਪ੍ਰੈਕਟੀਕਲ ਪ੍ਰੀਖਿਆਵਾਂ ਚੱਲ ਰਹੀਆਂ ਹਨ, ਉਨ੍ਹਾਂ ਸਕੂਲਾਂ ਵਿਚ ਇਹ ਛੁੱਟੀ ਦੇ ਹੁਕਮ ਲਾਗੂ ਨਹੀਂ ਹੋਣਗੇ। ਜਿਨ੍ਹਾਂ ਕਾਲਜਾਂ ਵਿਚ ਬੋਰਡ/ਯੂਨੀਵਰਸਿਟੀ/ਕਾਲਜ ਦੀਆਂ ਆਪਣੀਆਂ ਪ੍ਰੀਖਿਆਵਾਂ ਉਕਤ ਮਿਤੀ ‘ਤੇ ਹੋ ਰਹੀਆਂ ਹਨ, ਉਨ੍ਹਾਂ ਕਾਲਜਾਂ ਵਿਚ ਵੀ ਇਹ ਛੁੱਟੀ ਦੇ ਹੁਕਮ ਲਾਗੂ ਨਹੀਂ ਹੋਣਗੇ।

Leave a Reply

Your email address will not be published. Required fields are marked *