ਰੂਪਨਗਰ, 11 ਦਸੰਬਰ: ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਐਸ.ਏ.ਐਸ ਨਗਰ ਦੇ ਦਿਸ਼ਾ ਨਿਰਦੇਸ਼ਾਂ ਹੇਠ ਅਤੇ ਜ਼ਿਲ੍ਹਾ ਤੇ ਸੈਸ਼ਨ ਜੱਜ ਸਹਿਤ ਚੇਅਰਪਰਸਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਦੀ ਰਹਿਨੁਮਾਈ ਹੇਠ ਜ਼ਿਲ੍ਹਾ ਕਾਨੂੰਨੀ ਸੇਵਾਵਾ ਅਥਾਰਟੀ ਵੱਲੋਂ ਮਨੁੱਖੀ ਅਧਿਕਾਰ ਦਿਵਸ ਤੇ ਜ਼ਿਲ੍ਹਾ ਜੇਲ੍ਹ ਰੂਪਨਗਰ ਵਿੱਚ ਇੱਕ ਜਾਗਰੂਕਤਾ ਸੈਮੀਨਾਰ ਲਗਾਇਆ ਗਿਆ।
ਇਸ ਜਾਗਰੂਕਤਾ ਸੈਮੀਨਾਰ ਵਿੱਚ ਸੀ.ਜੇ.ਐਮ ਕਮ ਸਕੱਤਰ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਰੂਪਨਗਰ ਸ਼੍ਰੀਮਤੀ ਅਮਨਦੀਪ ਕੌਰ ਵੱਲੋਂ ਜੇਲ ਵਿੱਚ ਹਵਾਲਾਤੀਆਂ ਅਤੇ ਕੈਦੀਆਂ ਨੂੰ ਉਹਨਾ ਦੇ ਮਨੁੱਖ ਹੱਕਾਂ ਬਾਰੇ ਜਾਣੂ ਕਰਵਾਇਆ ਗਿਆ।
ਇਸ ਮੌਕੇ ਤੇ ਜੱਜ ਸਾਹਿਬ ਦੇ ਨਾਲ-ਨਾਲ ਚੀਫ ਲੀਗਲ ਏਡ ਡਿਫੈਂਸ ਕਾਂਉਂਸਲਰ ਰਾਜਬੀਰ ਸਿੰਘ ਰਾਏ ਵੱਲੋਂ ਬੰਦੀਆਂ ਅਤੇ ਹਵਾਲਾਤੀਆਂ ਨੂੰ ਉਨ੍ਹਾਂ ਦੇ ਹੱਕਾਂ ਤੋਂ ਜਾਣੂ ਕਰਵਾਉਣ ਦੇ ਨਾਲ-ਨਾਲ ਨਸ਼ਿਆਂ ਤੋ ਦੂਰ ਰਹਿਣ ਲਈ ਵੀ ਪ੍ਰੇਰਿਤ ਕੀਤਾ ਗਿਆ।
ਇਸ ਮੌਕੇ ਤੇ ਜੇਲ੍ਹ ਸੁਪਰਡੈਂਟ ਜ਼ਿਲ੍ਹਾ ਜੇਲ ਰੂਪਨਗਰ ਦੇ ਨਾਲ ਉਨ੍ਹਾਂ ਦਾ ਸਟਾਫ ਵੀ ਹਾਜ਼ਰ ਸੀ।

