ਲੋਕ ਸਭਾ ਮੈਂਬਰ ਮੀਤ ਹੇਅਰ ਵਲੋਂ ਬਰਨਾਲਾ ਰੇਲਵੇ ਸਟੇਸ਼ਨ ‘ਤੇ ਵੰਦੇ ਭਾਰਤ ਰੇਲ ਦਾ ਸਵਾਗਤ

ਬਰਨਾਲਾ, 21 ਫਰਵਰੀ
          ਲੋਕ ਸਭਾ ਮੈਂਬਰ ਸ. ਗੁਰਮੀਤ ਸਿੰਘ ਮੀਤ ਹੇਅਰ ਦੀ ਅਗਵਾਈ ਹੇਠ ਵੱਡੀ ਗਿਣਤੀ ਬਰਨਾਲਾ ਵਾਸੀਆਂ ਵਲੋਂ ਕੱਲ੍ਹ ਦੇਰ ਸ਼ਾਮ ਨਵੀਂ ਦਿੱਲੀ – ਫਿਰੋਜ਼ਪੁਰ ਕੈਂਟ ਫਾਸਟ ਟ੍ਰੇਨ ਵੰਦੇ ਭਾਰਤ ਦਾ ਬਰਨਾਲਾ ਰੇਲਵੇ ਸਟੇਸ਼ਨ ‘ਤੇ ਸ਼ਾਨਦਾਰ ਸਵਾਗਤ ਕੀਤਾ ਗਿਆ।
     ਇਸ ਮੌਕੇ ਮੀਡੀਆ ਨਾਲ ਗੱਲ ਕਰਦੇ ਹੋਏ ਸੰਸਦ ਮੈਂਬਰ ਮੀਤ ਹੇਅਰ ਨੇ ਕਿਹਾ ਕਿ ਪਹਿਲੀ ਵਾਰ ਵੰਦੇ ਭਾਰਤ ਰੇਲ ਬਰਨਾਲਾ ਸਟੇਸ਼ਨ ‘ਤੇ ਰੁਕੀ ਹੈ, ਜੋ ਕਿ ਬਰਨਾਲੇ ਦੇ ਲੋਕਾਂ ਦੀ ਜਿੱਤ ਹੈ। ਉਨ੍ਹਾਂ ਕਿਹਾ ਕਿ ਬਤੌਰ ਲੋਕ ਸਭਾ ਮੈਂਬਰ ਉਨ੍ਹਾਂ ਲਗਾਤਾਰ 3 ਵਾਰ ਸੰਸਦ ਵਿੱਚ ਇਹ ਮੁੱਦਾ ਚੁੱਕਿਆ ਕਿ ਬਰਨਾਲੇ ਨੂੰ ਕੌਮੀ ਰਾਜਧਾਨੀ ਨਾਲ ਜੋੜਨ ਲਈ ਫਾਸਟ ਟ੍ਰੇਨ ਚਲਾਈ ਜਾਵੇ ਅਤੇ ਬਕਾਇਦਾ ਸਮੇਂ ਸਮੇਂ ‘ਤੇ ਸਬੰਧਤ ਮੰਤਰੀ ਸਾਹਿਬਾਨ ਨਾਲ ਵੀ ਮੁਲਾਕਾਤ ਕੀਤੀ। ਓਨ੍ਹਾਂ ਕਿਹਾ ਕਿ 8 ਨਵੰਬਰ 2025 ਨੂੰ ਟ੍ਰੇਨ ਚੱਲਣ ਦੀ ਸ਼ੁਰੂਆਤ ਹੋਈ ਪਰ ਬਰਨਾਲਾ ਸਟੇਸ਼ਨ ‘ਤੇ ਠਹਿਰ ਨਹੀਂ ਹੋਈ। ਇਸ ਮਗਰੋਂ ਓਨ੍ਹਾਂ ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕਰਕੇ ਮੁੜ ਮੰਗ ਰੱਖੀ ਕਿ ਵੰਦੇ ਭਾਰਤ ਦੀ ਬਰਨਾਲਾ ਵਿੱਚ ਠਹਿਰ ਕੀਤੀ ਜਾਵੇ ਜਿਨ੍ਹਾਂ ਨੇ ਇਸ ਰੇਲ ਸਰਵਿਸ ਦਾ ਪੂਰਨ ਵਿਸ਼ਵਾਸ ਦਿਵਾਇਆ।
    ਓਨ੍ਹਾਂ ਕੇਂਦਰੀ ਰੇਲ ਰਾਜ ਮੰਤਰੀ ਅਤੇ ਸਰਕਾਰ ਦਾ ਇਹ ਰੇਲ ਸੇਵਾ ਚਲਾਉਣ ਲਈ ਧੰਨਵਾਦ ਕੀਤਾ ਅਤੇ ਇਸ ਨੂੰ ਬਰਨਾਲਾ ਵਾਸੀਆਂ ਦੀ ਜਿੱਤ ਕਰਾਰ ਦਿੱਤਾ। ਓਨ੍ਹਾਂ ਕਿਹਾ ਕਿ ਇਸ ਰੇਲ ਸੇਵਾ ਨਾਲ ਸਿਰਫ਼ ਬਰਨਾਲਾ ਨੂੰ ਹੀ ਨਹੀਂ ਬਲਕਿ ਆਸ-ਪਾਸ ਦੇ 4 ਜ਼ਿਲ੍ਹਿਆਂ ਨੂੰ ਫਾਇਦਾ ਹੋਵੇਗਾ।
      ਜ਼ਿਕਰਯੋਗ ਹੈ ਕਿ ਉੱਤਰੀ ਰੇਲਵੇ ਵਲੋਂ ਜਾਰੀ ਸਮਾਂ ਸਾਰਨੀ ਤਹਿਤ ਫਿਰੋਜ਼ਪੁਰ ਕੈਂਟ ਤੋਂ ਦਿੱਲੀ ਲਈ ਜਾਣ ਵਾਲੀ ਵੰਦੇ ਭਾਰਤ ਟ੍ਰੇਨ ਸਵੇਰੇ 9:59 ‘ਤੇ ਬਰਨਾਲਾ ਸਟੇਸ਼ਨ ਉੱਤੇ ਰੁਕਦੀ ਹੈ ਅਤੇ 2 ਮਿੰਟ ਦੀ ਠਹਿਰ ਮਗਰੋਂ 10:01 ‘ਤੇ ਚਲਦੀ ਹੈ। ਵਾਪਸੀ ‘ਤੇ ਦੇਰ ਸ਼ਾਮ 8:20 ‘ਤੇ ਪਹੁੰਚ ਕੇ 8:22 ‘ਤੇ ਅੱਗੇ ਚਲਦੀ ਹੈ। ਇਹ ਟ੍ਰੇਨ ਬੁੱਧਵਾਰ ਨੂੰ ਛੱਡ ਕੇ ਹਫ਼ਤੇ ਦੇ ਬਾਕੀ ਸਾਰੇ ਦਿਨ ਚੱਲਦੀ ਹੈ।

Leave a Reply

Your email address will not be published. Required fields are marked *