ਵਿਧਾਇਕ ਗਰੇਵਾਲ ਵੱਲੋਂ ਭਾਰਤ ਰਤਨ ਡਾ. ਬੀ.ਆਰ. ਅੰਬੇਡਕਰ ਜੀ 132ਵੇਂ ਜਨਮ ਦਿਹਾੜੇ ਮੌਕੇ ਸ਼ਰਧਾ ਦੇ ਫੁੱਲ ਭੇਟ

ਲੁਧਿਆਣਾ, 14 ਅਪ੍ਰੈਲ (000) – ਵਿਧਾਨ ਸਭਾ ਹਲਕਾ ਲੁਧਿਆਣਾ ਪੂਰਬੀ ਤੋਂ ਵਿਧਾਇਕ ਦਲਜੀਤ ਸਿੰਘ ਗਰੇਵਾਲ ਭੋਲਾ ਅੱਜ ਭਾਰਤ ਰਤਨ ਡਾ. ਭੀਮ ਰਾਓ ਅੰਬੇਡਕਰ ਜੀ ਦੇ 135ਵੇਂ ਜਨਮ ਦਿਹਾੜੇ ਮੌਕੇ ਸਥਾਨਕ ਜਲੰਧਰ ਬਾਈ ਪਾਸ ਵਿਖੇ ਆਪਣੇ ਸਾਥੀਆਂ ਸਮੇਤ ਨਤਮਸਤਕ ਹੋਏ।

ਵਿਧਾਇਕ ਗਰੇਵਾਲ ਨੇ ਜਲੰਧਰ ਬਾਈਪਾਸ ਵਿਖੇ ਡਾ.ਭੀਮ ਰਾਓ ਅੰਬੇਡਕਰ ਜੀ ਦੀ ਮੂਰਤੀ ’ਤੇ ਸ਼ਰਦਾ ਦੇ ਫੁੱਲ ਭੇਂਟ ਕੀਤੇ ਜਿੱਥੇ ਉਨ੍ਹਾਂ ਦੇ ਨਾਲ ਨਗਰ ਨਿਗਮ ਮੇਅਰ ਪ੍ਰਿੰਸੀਪਲ ਇੰਦਰਜੀਤ ਕੌਰ ਤੋਂ ਇਲਾਵਾ ਸਮੂਹ ਕੌਂਸਲਰ ਸਾਹਿਬਾਨ, ਸਮੂਹ ਵਾਰਡ ਇੰਚਾਰਜ ਅਤੇ ‘ਆਪ’ ਵਲੰਟੀਅਰ ਵੀ ਮੌਜੂਦ ਸਨ।

ਵਿਧਾਇਕ ਗਰੇਵਾਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਭਾਰਤ ਰਤਨ ਬਾਬਾ ਸਾਹਿਬ ਡਾ. ਅੰਬੇਡਕਰ ਜੀ ਦੇ ਸੁਪਨੇ ਵਜੋਂ ਬਰਾਬਰੀ ਅਤੇ ਆਜ਼ਾਦੀ ਦੇ ਸਿਧਾਂਤਾਂ ਦੀ ਪਾਲਣਾ ਕਰਦਿਆਂ ਇੱਕ ਆਦਰਸ਼ ਸਮਾਜ ਦੀ ਸਿਰਜਣਾ ਵਿੱਚ ਆਪਣਾ ਬਣਦਾ ਯੋਗਦਾਨ ਪਾਉਣ।

ਉਨ੍ਹਾਂ ਕਿਹਾ ਕਿ ਭਾਰਤੀ ਸੰਵਿਧਾਨ ਇੱਕ ਡਾ. ਅੰਬੇਡਕਰ ਜੀ ਦੀ ਮਿਹਨਤ, ਲਗਨ ਅਤੇ ਦੂਰਦ੍ਰਿਸ਼ਟੀ ਦਾ ਨਤੀਜਾ ਹੈ ਅਤੇ ਕਿਹਾ ਕਿ ਬਾਬਾ ਸਾਹਿਬ ਨਾ ਸਿਰਫ ਕਮਜ਼ੋਰ ਵਰਗਾਂ ਦੇ ਨੇਤਾ ਸਨ, ਬਲਕਿ ਉਹ ਪੂਰੀ ਮਨੁੱਖਤਾ ਦੇ ਹਿੱਤਕਾਰੀ ਸਨ।

ਉਨ੍ਹਾਂ ਅਪੀਲ ਕੀਤੀ ਕਿ ਲੋਕ ਜਾਤੀ, ਰੰਗ ਅਤੇ ਜਾਤੀ ਦੇ ਛੋਟੇ ਨਜ਼ਰੀਏ ਤੋਂ ਉਪਰ ਉਠ ਕੇ ਸਮਾਜ ਦੇ ਸਾਰੇ ਵਰਗਾਂ ਲਈ ਨਿਆਂ ਅਤੇ ਬਰਾਬਰੀ ਨੂੰ ਯਕੀਨੀ ਬਣਾਉਣ ਲਈ ਸਮਰਪਿਤ ਯਤਨ ਕਰਨ ਜੋਕਿ ਬਾਬਾ ਸਾਹਿਬ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ।

Leave a Reply

Your email address will not be published. Required fields are marked *