ਵਿਧਾਇਕ ਜਿੰਪਾ ਨੇ ਵਾਰਡ ਨੰਬਰ 11 ‘ਚ 39 ਲੱਖ ਰੁਪਏ ਦੀ ਲਾਗਤ ਨਾਲ ਸੜਕ ਨਿਰਮਾਣ ਕਾਰਜ ਸ਼ੁਰੂ ਕਰਵਾਇਆ

ਹੁਸ਼ਿਆਰਪੁਰ, 13 ਮਈ:  ਪੰਜਾਬ ਸਰਕਾਰ ਵੱਲੋਂ ਸ਼ਹਿਰ ਦੇ ਵਿਕਾਸ ਕਾਰਜਾਂ ਨੂੰ ਲਗਾਤਾਰ ਤੇਜ਼ੀ ਨਾਲ ਅੱਗੇ ਵਧਾਇਆ ਜਾ ਰਿਹਾ ਹੈ। ਇਸੇ ਲੜੀ ਤਹਿਤ ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਵਾਰਡ ਨੰਬਰ 11 ਵਿੱਚ ਲਗਭਗ 39 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਸਵਾ ਕਿਲੋਮੀਟਰ ਲੰਬੀ ਸੜਕ ਦੇ ਨਿਰਮਾਣ ਕਾਰਜ ਦੀ ਸ਼ੁਰੂਆਤ ਕਰਵਾਈ। ਇਸ ਮੌਕੇ ਇਲਾਕੇ ਦੇ ਲੋਕਾਂ ਵਿੱਚ ਖੁਸ਼ੀ ਦਾ ਮਾਹੌਲ ਦੇਖਣ ਨੂੰ ਮਿਲਿਆ ਅਤੇ ਸਥਾਨਕ ਨਿਵਾਸੀਆਂ ਨੇ ਲੰਬੇ ਸਮੇਂ ਤੋਂ ਲੰਬਿਤ ਇਸ ਮੰਗ ਨੂੰ ਪੂਰਾ ਕਰਨ ਲਈ ਵਿਧਾਇਕ ਦਾ ਧੰਨਵਾਦ ਕੀਤਾ।
ਵਿਧਾਇਕ ਬ੍ਰਮ ਸ਼ੰਕਰ ਜਿੰਪਾ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਸੂਬੇ ਦੇ ਹਰ ਵਰਗ ਦੀ ਭਲਾਈ ਅਤੇ ਬੁਨਿਆਦੀ ਸਹੂਲਤਾਂ ਦੇ ਵਿਸਥਾਰ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਦੀ ਅਗਵਾਈ ਹੇਠ ਪੰਜਾਬ ਵਿੱਚ ਵਿਕਾਸ ਕਾਰਜ ਤੇਜ਼ੀ ਨਾਲ ਕਰਵਾਏ ਜਾ ਰਹੇ ਹਨ। ਉਨ੍ਹਾਂ ਕਿਹਾ ਕਿ ਵਾਰਡ ਨੰਬਰ 11 ਦੀ ਇਹ ਸੜਕ ਬਣਨ ਨਾਲ ਲੋਕਾਂ ਨੂੰ ਆਵਾਜਾਈ ਵਿੱਚ ਕਾਫ਼ੀ ਸਹੂਲਤ ਮਿਲੇਗੀ ਅਤੇ ਇਲਾਕੇ ਦੀ ਤਸਵੀਰ ਵੀ ਬਦਲੇਗੀ।
ਉਨ੍ਹਾਂ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਨਿਰਮਾਣ ਕਾਰਜ ਨਿਰਧਾਰਤ ਸਮੇਂ ਅੰਦਰ ਅਤੇ ਗੁਣਵੱਤਾ ਨਾਲ ਪੂਰਾ ਕੀਤਾ ਜਾਵੇ ਤਾਂ ਜੋ ਲੋਕਾਂ ਨੂੰ ਕਿਸੇ ਵੀ ਕਿਸਮ ਦੀ ਦਿੱਕਤ ਦਾ ਸਾਹਮਣਾ ਨਾ ਕਰਨਾ ਪਵੇ। ਵਿਧਾਇਕ ਨੇ ਕਿਹਾ ਕਿ ਇਲਾਕੇ ਦੇ ਵਿਕਾਸ ਵਿੱਚ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਆਉਣ ਵਾਲੇ ਸਮੇਂ ਵਿੱਚ ਵੀ ਵੱਖ-ਵੱਖ ਵਿਕਾਸ ਪ੍ਰੋਜੈਕਟ ਸ਼ੁਰੂ ਕੀਤੇ ਜਾਣਗੇ।
ਇਸ ਮੌਕੇ ਮੇਅਰ ਸੁਰਿੰਦਰ ਕੁਮਾਰ, ਡਿਪਟੀ ਮੇਅਰ ਰਣਜੀਤ ਚੌਧਰੀ, ਕਿਰਨ ਸਮੇਤ ਹੋਰ ਪਤਵੰਤੇ ਮੌਜੂਦ ਸਨ।

Leave a Reply

Your email address will not be published. Required fields are marked *