ਵਿਧਾਇਕ ਨੇ 94 ਲੱਖ ਰੁਪਏ ਦੀ ਲਾਗਤ ਨਾਲ ਵਾਟਰ ਸਪਲਾਈ ਦੀਆਂ ਪਾਈਪਾਂ ਪਾਉਣ ਦੇ ਕੰਮ ਦਾ ਰੱਖਿਆ ਨੀਂਹ ਪੱਥਰ

ਫਰੀਦਕੋਟ 5 ਜਨਵਰੀ() ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ ਅਤੇ ਸੂਬੇ ਦੇ ਲੋਕਾਂ ਨੂੰ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਦੀ ਸਾਹਮਣਾ ਨਹੀਂ ਕਰਨਾ ਪਵੇਗਾ। ਇਨ੍ਹਾਂ ਸਬਦਾਂ ਦਾ ਪ੍ਰਗਟਾਵਾ ਫਰੀਦਕੋਟ ਦੇ ਹਲਕਾ ਵਿਧਾਇਕ ਸ. ਗੁਰਦਿੱਤ ਸਿੰਘ ਸੇਖੋਂ ਨੇ ਗੁਰੂ ਅਰਜਨ ਦੇਵ ਐਵੇਨਿਊ ਤੋਂ ਇਲਾਵਾ ਸ਼ਹਿਰ ਦੀਆਂ ਹੋਰ ਵੱਖ ਵੱਖ ਗਲੀਆਂ ਵਿੱਚ ਵਾਟਰ ਸਪਲਾਈ ਦੀਆਂ ਪਾਈਪਾਂ ਪਾਉਣ ਦੇ ਕੰਮ ਦੀ ਸ਼ੁਰੂਆਤ ਕਰਨ ਮੌਕੇ ਕੀਤਾ।
ਇਸ ਮੌਕੇ ਆਪਣੇ ਸੰਬੋਧਨ ਵਿੱਚ ਸ. ਗੁਰਦਿੱਤ ਸਿੰਘ ਸੇਖੋਂ ਨੇ ਦੱਸਿਆ ਕਿ ਸ਼ਹਿਰ ਵਿੱਚ ਪਾਣੀ ਸਪਲਾਈ ਨਾਲ ਸੰਬੰਧਿਤ ਵਿਕਾਸ ਕੰਮਾਂ ਲਈ ਕੁੱਲ 94 ਲੱਖ ਰੁਪਏ ਦੀ ਰਕਮ ਮਨਜ਼ੂਰ ਕੀਤੀ ਗਈ ਹੈ, ਜਿਸ ਵਿੱਚੋਂ 41 ਲੱਖ ਰੁਪਏ ਦੀ ਲਾਗਤ ਨਾਲ ਕੰਮ ਅੱਜ ਤੋਂ ਸ਼ੁਰੂ ਕਰ ਦਿੱਤਾ ਗਿਆ ਹੈ। ਬਾਕੀ ਰਹਿੰਦੇ ਮਨਜ਼ੂਰਸ਼ੁਦਾ ਕੰਮ ਆਉਂਦੇ 1 ਤੋਂ 2 ਹਫ਼ਤਿਆਂ ਵਿੱਚ ਸ਼ੁਰੂ ਕੀਤੇ ਜਾਣਗੇ।
ਉਨ੍ਹਾਂ ਦੱਸਿਆ ਕਿ ਇਸ ਪ੍ਰੋਜੈਕਟ ਦਾ ਉਦੇਸ਼ ਸ਼ਹਿਰ ਦੀ ਪਾਣੀ ਸਪਲਾਈ ਪ੍ਰਣਾਲੀ ਨੂੰ ਮਜ਼ਬੂਤ ਕਰਨਾ ਅਤੇ ਲੋਕਾਂ ਨੂੰ ਸੁਚੱਜੀ ਤੇ ਨਿਰੰਤਰ ਪੀਣ ਵਾਲੇ ਪਾਣੀ ਦੀ ਸਹੂਲਤ ਮੁਹੱਈਆ ਕਰਵਾਉਣਾ ਹੈ। ਇਸ ਤਹਿਤ ਮੋਹਨ ਐਵੇਨਿਊ, ਗੁਰੂ ਅਰਜਨ ਦੇਵ ਐਵੇਨਿਊ, ਨਿਊ ਟੀਚਰ ਕਾਲੋਨੀ, ਨਿਊ ਕੈਂਟ ਰੋਡ, ਨਿਊ ਹਰਿੰਦਰਾ ਨਗਰ, ਡੋਡਾਂ ਵਾਲਾ ਮੁਹੱਲਾ, ਮੁਹੱਲਾ ਮਾਹੀਖਾਨਾ, ਭਾਨ ਸਿੰਘ ਕਾਲੋਨੀ ਸਮੇਤ ਸ਼ਹਿਰ ਦੇ ਹੋਰ ਇਲਾਕਿਆਂ ਵਿੱਚ ਪਾਣੀ ਦੀਆਂ ਪਾਈਪਲਾਈਨਾਂ ਵਿਛਾਈਆਂ ਜਾ ਰਹੀਆਂ ਹਨ।
ਇਸ ਯੋਜਨਾ ਨਾਲ ਫਰੀਦਕੋਟ ਸ਼ਹਿਰ ਦੇ ਨਿਵਾਸੀਆਂ ਨੂੰ ਬਿਹਤਰ ਪਾਣੀ ਸਪਲਾਈ ਦੀ ਸੁਵਿਧਾ ਮਿਲੇਗੀ ਅਤੇ ਲੋਕਾਂ ਦੇ ਜੀਵਨ ਮਿਆਰ ਵਿੱਚ ਸੁਧਾਰ ਆਵੇਗਾ। ਇਸ ਮੌਕੇ ਵਿਧਾਇਕ ਨੇ ਕਿਹਾ ਕਿ ਸਰਕਾਰ ਲੋਕਾਂ ਦੀਆਂ ਮੁੱਢਲੀਆਂ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਬੁਨਿਆਦੀ ਢਾਂਚੇ ਨੂੰ ਹੋਰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।
ਇਸ ਮੌਕੇ ਚੇਅਰਮੈਨ ਮਾਰਕਿਟ ਕਮੇਟੀ ਅਮਨਦੀਪ ਸਿੰਘ ਬਾਬਾ , ਸ੍ਰੀ ਅਮਨ ਜਿੰਦਲ, ਸਬ-ਡਿਵਿਜ਼ਨਲ ਅਫ਼ਸਰ ਸ੍ਰੀ ਜਸ਼ਨਪ੍ਰੀਤ ਸਿੰਘ, ਜੂਨੀਅਰ ਇੰਜੀਨੀਅਰ ਮਨਦੀਪ ਸਿੰਘ ਤਿਵਾੜੀ, ਮਾਸਟਰ ਅਮਰਜੀਤ ਸਿੰਘ ਪਰਮਾਰ, ਐਮ ਸੀ ਕਮਲਜੀਤ ਸਿੰਘ, ਬਲਾਕ ਸੰਮਤੀ ਮੈਂਬਰ ਸ੍ਰੀ ਸਰਬਜੀਤ ਸਿੰਘ ਬਰਾੜ, ਲਾਡੀ ਅਰੋੜਾ, ਪੀਤਾ ਗਿੱਲ, ਗੁਰਦਿੱਤ ਪੁਰੀ, ਗੁਰਪ੍ਰੀਤ ਸਿੰਘ ਵਾਲੀਆ, ਅਤੇ ਰਾਕੇਸ਼ ਕੁਮਾਰ ਸਰਪੰਚ ਸਮੇਤ ਪਾਰਟੀ ਦੇ ਹੋਰ ਸੀਨੀਅਰ ਵਰਕਰ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਮੌਜੂਦ ਰਹੇ।

Leave a Reply

Your email address will not be published. Required fields are marked *