ਵਿਧਾਇਕ ਪੰਡੋਰੀ ਵੱਲੋਂ ਸਰਕਾਰੀ ਪ੍ਰਾਇਮਰੀ ਸਕੂਲ ਚੀਮਾ ਦੇ 14.96 ਲੱਖ ਦੇ ਵਿਕਾਸ ਕੰਮਾਂ ਦਾ ਉਦਘਾਟਨ

ਬਰਨਾਲਾ, 25 ਅਪ੍ਰੈਲ ਪੰਜਾਬ ਸਰਕਾਰ ਦੀ ‘ਸਿੱਖਿਆ ਕ੍ਰਾਂਤੀ 2.0’ ਮੁਹਿੰਮ ਤਹਿਤ ਅੱਜ ਸਰਕਾਰੀ ਪ੍ਰਾਇਮਰੀ ਸਕੂਲ ਚੀਮਾ ਵਿਖੇ ਇੱਕ ਵਿਸ਼ੇਸ਼ ਉਦਘਾਟਨ ਸਮਾਰੋਹ ਕਰਵਾਇਆ ਗਿਆ। ਇਸ ਸਮਾਗਮ ਵਿੱਚ ਹਲਕਾ ਮਹਿਲ ਕਲਾਂ ਦੇ ਐੱਮ.ਐੱਲ.ਏ. ਅਤੇ ਪੰਜਾਬ ਵਿਧਾਨ ਸਭਾ ਦੀ ਵਿਸ਼ੇਸ਼ ਅਧਿਕਾਰ ਕਮੇਟੀ ਦੇ ਚੇਅਰਮੈਨ ਸ. ਕੁਲਵੰਤ ਸਿੰਘ ਪੰਡੋਰੀ ਨੇ ਬਤੌਰ ਮੁੱਖ ਮਹਿਮਾਨ ਸ਼ਿਰਕਤ ਕੀਤੀ।

ਸਮਾਰੋਹ ਦੌਰਾਨ ਵਿਧਾਇਕ ਸ. ਪੰਡੋਰੀ ਵੱਲੋਂ ਸਕੂਲ ਵਿੱਚ ਲਗਭਗ 14.96 ਲੱਖ ਰੁਪਏ ਦੀ ਲਾਗਤ ਨਾਲ ਉਸਾਰੇ ਗਏ 2 ਨਵੇਂ ਕਮਰਿਆਂ ਦਾ ਅਤੇ ਪੀ ਐੱਮ ਸ਼੍ਰੀ ਸੀਨੀਅਰ ਸੈਕੰਡਰੀ ਸਕੂਲ ਚੀਮਾ ਵਿਖੇ 7.48 ਲੱਖ ਦੀ ਲਾਗਤ ਨਾਲ ਬਣੀ ਨੈਸ਼ਨਲ ਸਕਿਲਜ਼ ਕੁਆਲੀਫੀਕੇਸ਼ਨ ਫਰੇਮਵਰਕ ਲੈਬ ਦਾ ਰਸਮੀ ਤੌਰ ‘ਤੇ ਉਦਘਾਟਨ ਕੀਤਾ ਗਿਆ।

ਇਸ ਮੌਕੇ ਸਕੂਲ ਦੇ ਵਿਕਾਸ ਕਾਰਜਾਂ ਦਾ ਵੇਰਵਾ ਸਾਂਝਾ ਕਰਦਿਆਂ ਦੱਸਿਆ ਗਿਆ ਕਿ ਸਾਲ 2022 ਤੋਂ ਮਾਰਚ 2026 ਤੱਕ ਸਕੂਲ ਦੇ ਵਿਕਾਸ ਲਈ ਕੁੱਲ 40.96 ਲੱਖ ਰੁਪਏ ਦੀਆਂ ਗ੍ਰਾਂਟਾਂ ਪ੍ਰਾਪਤ ਹੋ ਚੁੱਕੀਆਂ ਹਨ। ਸਾਲ 2024-25 ਦੌਰਾਨ ਸਕੂਲ ਦੀ ਮੇਜਰ ਰਿਪੇਅਰ ਲਈ 11.50 ਲੱਖ ਰੁਪਏ ਦੀ ਰਾਸ਼ੀ ਖਰਚ ਕੀਤੀ ਗਈ।ਸਾਲ 2023-24 ਵਿੱਚ ਸਕੂਲ ਦੀ ਚਾਰਦੀਵਾਰੀ ਲਈ 14.50 ਲੱਖ ਰੁਪਏ ਦੀ ਗ੍ਰਾਂਟ ਜਾਰੀ ਕੀਤੀ ਗਈ ਸੀ।

ਇਸ ਮੌਕੇ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਬਰਜਿੰਦਰ ਪਾਲ ਸਿੰਘ ਨੇ ਕਿਹਾ ਕਿ ਸਕੂਲਾਂ ਵਿਚ ਮਿਆਰੀ ਸਿੱਖਿਆ ਉੱਤੇ ਧਿਆਨ ਦਿੱਤਾ ਜਾ ਰਿਹਾ ਹੈ।

ਇਸ ਮੌਕੇ ਪੀ.ਏ.ਬਿੰਦਰ ਸਿੰਘ ਖਾਲਸਾ ਅਤੇ ਹਰਮਨਜੀਤ ਸਿੰਘ, ਗੁਰਜੀਤ ਸਿੰਘ ਧਾਲੀਵਾਲ, ਸਿੱਖਿਆ ਕੋਆਰਡੀਨੇਟਰ ਚਰਨਜੀਤ ਸਿੰਘ, ਬਲਾਕ ਸੰਮਤੀ ਮੈਂਬਰ ਸੰਦੀਪ ਸਿੰਘ,  ਪ੍ਰਦੀਪ ਸਿੰਘ, ਬੀ ਐੱਨ ਓ ਜਸਵਿੰਦਰ ਸਿੰਘ ਅਤੇ ਇਲਾਕੇ ਦੇ ਕਈ ਪਤਵੰਤੇ ਮੌਜੂਦ ਸਨ।

Leave a Reply

Your email address will not be published. Required fields are marked *