ਫ਼ਿਰੋਜ਼ਪੁਰ, 30 ਜਨਵਰੀ :
ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਫਿਰੋਜ਼ਪੁਰ ਸ਼ਹਿਰ ਵਿੱਚ ਵਿਕਾਸ ਕਾਰਜ ਲਗਾਤਾਰ ਜਾਰੀ ਹਨ। ਇਸੇ ਕੜੀ ਵਿੱਚ ਅੱਜ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਸ. ਰਣਬੀਰ ਸਿੰਘ ਭੁੱਲਰ ਵੱਲੋਂ ਸ਼ਹਿਰੀ ਹਲਕੇ ਵਿੱਚ 1 ਕਰੋੜ 5 ਲੱਖ ਰੁਪਏ ਦੀ ਲਾਗਤ ਨਾਲ ਆਰ.ਐਮ.ਸੀ. ਸੜਕਾਂ ਦੇ ਕੰਮਾਂ ਦੇ ਨੀਹ ਪੱਥਰ ਰੱਖੇ ਗਏ।
ਉਨ੍ਹਾਂ ਵੱਲੋਂ ਸ਼ਹਿਰ ਦੇ ਦੁਲਚੀ ਕੇ ਰੋਡ ਵਿਖੇ ਲੇਇੰਗ ਆਫ ਆਰ.ਐਮ.ਸੀ. ਸੜਕ ਦੇ ਕੰਮ ਲਈ ਲਗਭਗ 75 ਲੱਖ ਰੁਪਏ ਦੀ ਲਾਗਤ ਨਾਲ ਪ੍ਰਾਜੈਕਟ ਦਾ ਨੀਂਹ ਪੱਥਰ ਰੱਖਿਆ ਗਿਆ। ਇਸ ਦੇ ਨਾਲ ਹੀ ਡੇਰਾ ਰਾਧਾ ਸੁਆਮੀ ਇੱਛੇ ਵਾਲਾ ਰੋਡ (ਬੈਕਸਾਈਡ) ਵਿਖੇ ਲੇਇੰਗ ਆਫ ਆਰ.ਐਮ.ਸੀ. ਸੜਕ ਦੇ ਕੰਮ ਲਈ ਲਗਭਗ 30 ਲੱਖ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜਾਂ ਦੀ ਸ਼ੁਰੂਆਤ ਕੀਤੀ ਗਈ।
ਇਸ ਮੌਕੇ ਵਿਧਾਇਕ ਸ. ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਪੰਜਾਬ ਸਰਕਾਰ ਲੋਕ-ਹਿੱਤ ਵਿੱਚ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਦੱਸਿਆ ਕਿ ਇਨ੍ਹਾਂ ਸੜਕਾਂ ਦੇ ਬਣਨ ਨਾਲ ਸਥਾਨਕ ਵਸਨੀਕਾਂ ਨੂੰ ਆਵਾਜਾਈ ਵਿੱਚ ਵੱਡੀ ਸਹੂਲਤ ਮਿਲੇਗੀ।
ਇਸ ਮੌਕੇ ਹਿਮਾਂਸ਼ੂ ਠੱਕਰ, ਗੁਰਭੇਜ ਸਿੰਘ, ਰਾਜ ਬਹਾਦਰ ਸਿੰਘ, ਬਲਰਾਜ ਸਿੰਘ ਕਟੋਰਾ ਚੇਅਰਮੈਨ, ਦਿਲਬਾਗ ਸਿੰਘ ਨੰਡਾ (ਬਲਾਕ ਸੰਮਤੀ ਮੈਂਬਰ), ਸ. ਬੋਹੜ ਸਿੰਘ (ਜ਼ਿਲ੍ਹਾ ਪ੍ਰੀਸ਼ਦ ਮੈਂਬਰ), ਰਜਨੀਸ਼ ਸ਼ਰਮਾ, ਦੀਪਕ ਨਾਰੰਗ, ਪਰਮਵੀਰ ਸਿੰਘ ਵੜੈਚ, ਸਲਵਿੰਦਰ ਸਿੰਘ (ਐਮ.ਸੀ) ਲਖਵਿੰਦਰ ਸਿੰਘ ਆਦਿ ਹਾਜ਼ਰ ਸਨ।

