ਵਿਧਾਇਕ ਸ਼ੈਰੀ ਕਲਸੀ ਨੇ ਬਲਾਕ ਸੰਮਤੀ ਚੋਣਾਂ ਵਿੱਚ ਸਭ ਤੋਂ ਵੱਧ ਲੀਡ ਹਾਸਿਲ ਕਰਨ ਵਾਲੇ ਪਿੰਡ, ਬੋਦੇ ਦੀ ਖੂਹੀ ਨੂੰ ਕੀਤੇ ਵਾਅਦੇ ਅਨੁਸਾਰ 25 ਲੱਖ ਰੁਪਏ ਦੀ ਸਪੈਸ਼ਲ ਗਰਾਂਟ ਦਿੱਤੀ

ਬਟਾਲਾ, 2 ਅਪ੍ਰੈਲ () ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ ਵਿਧਾਇਕ ਸ਼ੈਰੀ ਕਲਸੀ ਨੇ ਆਪਣੇ ਵਾਅਦੇ ਨੂੰ ਪੁਗਾਉਂਦਿਆਂ ਬਲਾਕ ਸੰਮਤੀ ਚੋਣਾਂ ਵਿੱਚ ਸਭ ਤੋਂ ਵੱਧ ਲੀਡ ਹਾਸਿਲ ਕਰਨ ਵਾਲੇ ਪਿੰਡ, ਬੋਦੇ ਦੀ ਖੂਹੀ ਨੂੰ 25 ਲੱਖ ਰੁਪਏ ਦੀ ਸਪੈਸ਼ਲ ਗਰਾਂਟ ਦਿੱਤੀ ਹੈ, ਜਿਸ ਨਾਲ ਪਿੰਡ ਵਿੱਚ ਸਟਰੀਟ ਲਾਈਟਾਂ ਲਗਾਈਆਂ ਜਾਣਗੀਆਂ ਅਤੇ ਸੜਕਾਂ ਚੌੜੀਆਂ ਕੀਤੀਆਂ ਜਾਣਗੀਆਂ।

ਉਨ੍ਹਾਂ ਕਿਹਾ ਕਿ ਬਲਾਕ ਸੰਮਤੀ ਚੋਣਾਂ ਦੌਰਾਨ ਵਾਅਦਾ ਕੀਤਾ ਗਿਆ ਸੀ ਕਿ ਜੋ ਪਿੰਡ ਵੱਡੀ ਲੀਡ ਨਾਲ ਜਿੱਤ ਹਾਸਲ ਕਰੇਗਾ, ਉਸ ਪਿੰਡ ਨੂੰ ਵਿਕਾਸ ਕਾਰਜਾਂ ਲਈ 25 ਲੱਖ ਰੁਪਏ ਦੀ ਸਪੈਸ਼ਲ ਗਰਾਂਟ ਦਿੱਤੀ ਜਾਵੇਗੀ, ਜਿਸ ਦੇ ਚੱਲਦਿਆਂ ਪਿੰਡ ਬੋਦੇ ਦੀ ਖੂਹੀ ਨੇ ਇਹ ਗਰਾਂਟ ਹਾਸਲ ਕੀਤੀ ਹੈ।

ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ਇਸ ਤੋਂ ਪਹਿਲਾਂ ਵੀ ਸਰਬਸੰਮਤੀ ਨਾਲ ਚੁਣੀਆਂ ਗਈਆਂ ਪੰਚਾਇਤਾਂ ਨੂੰ 5-5 ਲੱਖ ਰੁਪਏ ਦੇ ਚੈੱਕ ਦਿੱਤੇ ਜਾ ਚੁੱਕੇ ਹਨ, ਜਿਸ ਨਾਲ ਪਿੰਡ ਦੇ ਬੁਨਿਆਦੀ ਢਾਂਚੇ, ਸਫਾਈ, ਪੀਣ ਵਾਲੇ ਪਾਣੀ, ਗਲੀਆਂ- ਨਾਲੀਆਂ ਦੀ ਉਸਾਰੀ, ਭਾਈਚਾਰਕ ਸਹੂਲਤਾਂ ਅਤੇ ਹੋਰ ਜਨਤਕ ਭਲਾਈ ਕਾਰਜਾਂ ਵਿੱਚ ਸੁਧਾਰ ਕਰਨ ‘ਤੇ ਖਰਚ ਕੀਤੇ ਜਾਣਗੇ।

ਵਿਧਾਇਕ ਸ਼ੈਰੀ ਕਲਸੀ ਦਾ ਧੰਨਵਾਦ ਕਰਦੇ ਹੋਏ ਸਾਬਾ ਸਰਪੰਚ ਨੇ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਕਥਨੀ ਤੇ ਕਹਿਣੀ ਦੇ ਪੱਕੇ ਹਨ ਅਤੇ ਉਹ ਜੋ ਵੀ ਵਾਅਦਾ ਕਰਦੇ ਹਨ ਉਸਨੂੰ ਜਰੂਰ ਪੂਰਾ ਕਰਦੇ ਹਨ। ਉਨ੍ਹਾਂ ਕਿਹਾ ਕਿ ਵਿਧਾਇਕ ਸ਼ੈਰੀ ਕਲਸੀ ਵਲੋਂ ਹਲਕੇ ਬਟਾਲਾ ਅੰਦਰ ਪਾਰਦਰਸ਼ੀ ਢੰਗ ਨਾਲ ਵਿਕਾਸ ਕਾਰਜ ਕਰਵਾਏ ਜਾ ਰਹੇ ਹਨ ਅਤੇ ਉਹ ਦਿਨ ਰਾਤ ਲੋਕਾਂ ਦੀ ਸੇਵਾ ਵਿੱਚ ਰਹਿੰਦੇ ਹਨ, ਜਿਸ ‘ਤੇ ਸਾਨੂੰ ਮਾਣ ਹੈ।

Leave a Reply

Your email address will not be published. Required fields are marked *