ਮੋਹਾਲੀ : 16 ਨਵੰਬਰ ਪੁਲਿਸ ਨੇ ਮੁਹਾਲੀ ਦੇ ਕੁੰਬੜਾ ਕਤਲ ਕਾਂਡ ਵਿਚ ਵੱਡੀ ਕਾਰਵਾਈ ਕੀਤੀ ਹੈ। ਪੁਲਿਸ ਨੇ ਕਤਲ ਕਾਂਡ ਵਿਚ ਸ਼ਾਮਲ 4 ਮੁਲਜ਼ਮ ਗ੍ਰਿਫ਼ਤਾਰ ਕੀਤੇ ਹਨ। ਪੁਲਿਸ ਨੇ ਗੌਰਵ ਸਮੇਤ 4 ਮੁਲਜ਼ਮ ਗ੍ਰਿਫ਼ਤਾਰ ਕੀਤੇ ਜਦਕਿ ਇਕ ਮੁਲਜ਼ਮ ਅਜੇ ਵੀ ਫਰਾਰ ਦੱਸਿਆ ਜਾ ਰਿਹਾ ਹੈ। ਗੌਰਵ ਨੂੰ ਬੀਤੇ ਦਿਨ ਸੋਹਾਣਾ ਤੋਂ ਕਾਬੂ ਕੀਤਾ ਗਿਆ ਸੀ। ਦੱਸ ਦਈਏ ਕਿ ਇੱਕ ਮੁਲਜ਼ਮ ਹਾਲੀ ਵੀ ਫਰਾਰ ਹੈ।ਮੁਜ਼ਲਮ ਗੌਰਵ ਦਾ ਮੁਹਾਲੀ ਪੁਲਿਸ ਦੇ ਕੋਲ ਤਿੰਨ ਦਿਨਾਂ ਰਿਮਾਂਡ ਹੈ। ਬੀਤੇ ਦਿਨ ਇੱਕ ਆਪਸੀ ਝੜਪ ਵਿਚ ਪ੍ਰਵਾਸੀਆਂ ਵੱਲੋਂ ਦੋ ਨਾਬਾਲਗਾਂ ਨੂੰ ਨਿਸ਼ਾਨਾ ਬਣਾ ਕੇ ਇਕ ਦਾ ਕਤਲ ਕਰ ਦਿੱਤਾ ਗਿਆ। ਗੁੱਸੇ ਵਿਚ ਇਨਸਾਫ਼ ਮੰਗਦੇ ਪਰਿਵਾਰ ਨੇ ਜ਼ੋਰਦਾਰ ਹੰਗਾਮਾ ਵੀ ਕੀਤਾ। ਅਸਲ ਵਿਚ ਮੋਹਾਲੀ ਵਿੱਚ ਪ੍ਰਵਾਸੀ ਨੌਜਵਾਨਾਂ ਨੇ ਇੱਕ ਨਬਾਲਿਗ ਦਾ ਬੜੀ ਬੇਰਹਿਮੀ ਦੇ ਨਾਲ ਕਤਲ ਕਰ ਦਿੱਤਾ ਸੀ। ਜਿਸ ਤੋਂ ਬਾਅਦ ਪਰਿਵਾਰ ਦੇ ਵੱਲੋਂ ਏਅਰਪੋਰਟ ਰੋਡ ਨੂੰ ਜਾਮ ਕੀਤਾ ਗਿਆ। ਪੁਲਿਸ ਦੇ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ ਗਈ।
Be the first to comment