ਗਣਤੰਤਰ ਦਿਵਸ ਮੌਕੇ ਗ੍ਰਹਿ ਮੰਤਰਾਲੇ ਵੱਲੋਂ ਪੀ.ਐਮ.ਡੀ.ਐਸ. ਅਤੇ ਐਮ.ਐਮ.ਐਸ. ਨਾਲ ਸਨਮਾਨਿਤ ਕੀਤੇ ਜਾਣ ਵਾਲੇ ਪੰਜਾਬ ਪੁਲਿਸ ਦੇ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ

ਚੰਡੀਗੜ੍ਹ, 25 ਜਨਵਰੀ:

ਪੰਜਾਬ ਪੁਲਿਸ ਦੀਆਂ ਸ਼ਾਨਦਾਰ ਸੇਵਾਵਾਂ ਨੂੰ ਮਾਨਤਾ ਦਿੰਦਿਆਂ ਭਾਰਤ ਸਰਕਾਰ ਦੇ ਗ੍ਰਹਿ ਮੰਤਰਾਲੇ  ਨੇ 77ਵੇਂ ਗਣਤੰਤਰ ਦਿਵਸ ਦੀ ਪੂਰਵ ਸੰਧਿਆ ‘ਤੇ, ਪੰਜਾਬ ਪੁਲਿਸ ਦੇ ਉਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੇ ਨਾਵਾਂ ਦਾ ਐਲਾਨ ਕੀਤਾ, ਜਿਨ੍ਹਾਂ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ (ਪੀਐਮਡੀਐਸ) ਅਤੇ ਬੇਮਿਸਾਲ ਸੇਵਾ ਲਈ ਮੈਡਲ (ਐਮਐਮਐਸ) ਨਾਲ ਸਨਮਾਨਿਤ ਕੀਤਾ ਜਾਵੇਗਾ।

ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ਇਨਵੈਸਟੀਗੇਸ਼ਨ (ਲੋਕਪਾਲ) ਪੰਜਾਬ ਵਿਭੂ ਰਾਜ, ਡਾਇਰੈਕਟਰ ਬਿਊਰੋ ਆਫ਼ ਇਨਵੈਸਟੀਗੇਸ਼ਨ (ਬੀਓਆਈ) ਪੰਜਾਬ ਐਲ.ਕੇ ਯਾਦਵ ਅਤੇ ਏਡੀਜੀਪੀ ਜੇਲ੍ਹਾਂ ਅਰੁਣ ਪਾਲ ਸਿੰਘ ਨੂੰ ਵਿਲੱਖਣ ਸੇਵਾ ਲਈ ਰਾਸ਼ਟਰਪਤੀ ਮੈਡਲ ਨਾਲ ਸਨਮਾਨਿਤ ਕੀਤਾ ਜਾਵੇਗਾ।

ਇਸੇ ਤਰ੍ਹਾਂ ਇੱਕ ਆਈਪੀਐਸ ਅਧਿਕਾਰੀ ਡੀਆਈਜੀ ਸੁਰੱਖਿਆ ਰਾਜ ਭਵਨ ਜਸਦੇਵ ਸਿੰਘ ਸਿੱਧੂ ਅਤੇ ਪੰਜ ਪੀਪੀਐਸ ਅਧਿਕਾਰੀਆਂ, ਜਿਨ੍ਹਾਂ ਵਿੱਚ ਏਆਈਜੀ ਐਸਐਸਜੀ ਰਣਦੀਪ ਸਿੰਘ ਮਾਨ, ਡੀਐਸਪੀ ਏਜੀਟੀਐਫ ਰਾਜਨ ਪਰਮਿੰਦਰ ਸਿੰਘ, ਡੀਐਸਪੀ ਵਿਜੀਲੈਂਸ ਬਿਊਰੋ ਨਵਦੀਪ ਸਿੰਘ, ਏਸੀਪੀ ਪੀਬੀਆਈ ਅੰਮ੍ਰਿਤਸਰ ਸਪਿੰਦਰ ਕੌਰ ਅਤੇ ਡੀਐਸਪੀ ਐਸਪੀਯੂ ਹਰਿੰਦਰਦੀਪ ਸਿੰਘ, ਉਨ੍ਹਾਂ 15 ਅਧਿਕਾਰੀਆਂ/ਕਰਮਚਾਰੀਆਂ ਵਿੱਚ ਸ਼ਾਮਲ ਹਨ ਜਿਨ੍ਹਾਂ ਨੂੰ ਬੇਮਿਸਾਲ ਸੇਵਾ ਲਈ ਮੈਡਲ ਵਾਸਤੇ ਚੁਣਿਆ ਗਿਆ ਹੈ। ਬਾਕੀ ਅਧਿਕਾਰੀਆਂ/ਕਰਚਾਰੀਆਂ ਵਿੱਚ ਇੰਸਪੈਕਟਰ ਸੁਖਜੀਤ ਸਿੰਘ, ਇੰਸਪੈਕਟਰ ਹਰੀਸ਼ ਕੁਮਾਰ, ਲੇਡੀ ਇੰਸਪੈਕਟਰ ਮਨਜੀਤ ਕੌਰ, ਇੰਸਪੈਕਟਰ ਤਲਵਿੰਦਰ ਸਿੰਘ, ਇੰਸਪੈਕਟਰ ਰਾਜਿੰਦਰ ਕੁਮਾਰ, ਇੰਸਪੈਕਟਰ ਪ੍ਰਿਤਪਾਲ ਸਿੰਘ, ਲੇਡੀ ਸਬ-ਇੰਸਪੈਕਟਰ (ਐਸਆਈ) ਧਰਮਜੀਤ ਕੌਰ, ਐਸਆਈ ਭੁਪਿੰਦਰ ਸਿੰਘ ਅਤੇ ਏਐਸਆਈ ਸਵਰਨਜੀਤ ਕੌਰ ਸ਼ਾਮਲ ਹਨ।

ਐਵਾਰਡ ਜੇਤੂਆਂ ਨੂੰ ਵਧਾਈ ਦਿੰਦਿਆਂ ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਨੇ ਇਨ੍ਹਾਂ ਅਧਿਕਾਰੀਆਂ/ਕਰਮਚਾਰੀਆਂ ਦੀਆਂ ਸੇਵਾਵਾਂ ਨੂੰ ਮਾਨਤਾ ਦੇਣ ਅਤੇ ਸਮੁੱਚੇ ਪੰਜਾਬ ਪੁਲਿਸ ਬਲ ਦਾ ਮਨੋਬਲ ਵਧਾਉਣ ਲਈ ਕੇਂਦਰ ਸਰਕਾਰ ਅਤੇ ਸੂਬਾ ਸਰਕਾਰ ਦਾ ਧੰਨਵਾਦ ਕੀਤਾ। ਉਨ੍ਹਾਂ ਕਿਹਾ ਕਿ ਅਜਿਹੀ ਮਾਨਤਾ ਪੁਲਿਸ ਬਲ ਨੂੰ ਹੋਰ ਸਮਰਪਣ ਅਤੇ ਲਗਨ ਨਾਲ ਕੰਮ ਕਰਨ ਲਈ ਉਤਸ਼ਾਹਿਤ ਕਰਨ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਉਂਦੀ ਹੈ, ਜੋ ਕਿ ਬਹੁਤ ਸਾਰੀਆਂ ਸੁਰੱਖਿਆ ਚੁਣੌਤੀਆਂ ਦਾ ਸਾਹਮਣੇ ਕਰਨ ਵਾਲੇ ਸਰਹੱਦੀ ਸੂਬੇ ਵਿੱਚ ਅਤਿ ਲੋੜੀਂਦੀ ਹੈ।

Leave a Reply

Your email address will not be published. Required fields are marked *