ਖੇਡਾਂ ਨੂੰ ਪਾਰਦਰਸ਼ੀ ਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਪ੍ਰਬੰਧਕ ਕਮੇਟੀ ਗਠਿਤ – ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ

ਲੁਧਿਆਣਾ, 27 ਜਨਵਰੀ (000) – ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ, ਪੇਂਡੂ ਓਲੰਪਿਕ ਵਜੋਂ ਵਿਸ਼ਵ ਪ੍ਰਸਿੱਧ ਕਿਲ੍ਹਾ ਰਾਏਪੁਰ ਦੀਆਂ ਖੇਡਾਂ ਨੂੰ ਪਾਰਦਰਸ਼ੀ ਅਤੇ ਸੁਚੱਜੇ ਢੰਗ ਨਾਲ ਨੇਪਰੇ ਚਾੜ੍ਹਨ ਲਈ ਇੱਕ 11 ਮੈਂਬਰੀ ਪ੍ਰਬੰਧਕ ਕਮੇਟੀ ਦਾ ਗਠਨ ਕੀਤਾ ਗਿਆ ਹੈ।

ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਸਪੱਸ਼ਟ ਕੀਤਾ ਕਿ ਪਿਛਲੇ ਤਿੰਨ ਸਾਲਾਂ ਤੋਂ ਕਿਲ੍ਹਾ ਰਾਏਪੁਰ ਦੀਆਂ ਖੇਡਾਂ ਦਾ ਸਮੁੱਚਾ ਖਰਚਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਕੀਤਾ ਜਾ ਰਿਹਾ ਹੈ ਅਤੇ ਇਸ ਸਾਲ ਵੀ ਇਹ ਸਾਰਾ ਖਰਚਾ ਸਰਕਾਰ ਵੱਲੋਂ ਕੀਤਾ ਜਾਣਾ ਹੈ।
ਉਨ੍ਹਾਂ ਦੱਸਿਆ ਕਿ ਬੈਲ ਗੱਡੀਆਂ ਦੀ ਰਜਿਸਟ੍ਰੇਸ਼ਨ ਲਈ ਸਿਰਫ ਡਾ. ਹਰਜਿੰਦਰ ਸਿੰਘ, ਸਹਾਇਕ ਡਾਇਰੈਕਟਰ ਪਸ਼ੂ ਪਾਲਣ ਵਿਭਾਗ, ਲੁਧਿਆਣਾ (91151-15153), ਗੁਰਿੰਦਰ ਸਿੰਘ, ਵੇਟ ਲਿਫਟਿੰਗ ਕੋਚ (94176-54688), ਕੰਵਲਜੀਤ ਸਿੰਘ ਵੇਟ ਲਿਫਟਿੰਗ ਕੋਚ (83606-03295), ਦਿਲਜੋਤ ਸਿੰਘ ਪੁੱਤਰ ਸ਼੍ਰੀ ਬਲਰਾਜ ਸਿੰਘ (97811-22303), ਗੁਰਦੀਪ ਸਿੰਘ ਪੁੱਤਰ ਸ਼੍ਰੀ ਨਿਰਮਲ ਸਿੰਘ (77102-75748), ਹਰਜੀਤ ਸਿੰਘ ਪੁੱਤਰ ਸ਼੍ਰੀ ਗੁਰਦੀਪ ਸਿੰਘ (98725-26000), ਗੁਰਵਿੰਦਰ ਸਿੰਘ ਪੁੱਤਰ ਸ਼੍ਰੀ ਬਲਦੇਵ ਸਿੰਘ (98556-39080), ਰਜਿੰਦਰ ਸਿੰਘ ਪੁੱਤਰ ਸ਼੍ਰੀ ਕਰਨੈਲ ਸਿੰਘ (98761-04195), ਜਗਦੀਪ ਸਿੰਘ ਪੁੱਤਰ ਸ਼੍ਰੀ ਮਨਜੀਤ ਸਿੰਘ (98789-66894), ਮਨਜਿੰਦਰ ਸਿੰਘ ਪੁੱਤਰ ਸ਼੍ਰੀ ਪਰਮਜੀਤ ਸਿੰਘ (98140-76143) ਅਤੇ ਗੁਰਿੰਦਰ ਸਿੰਘ ਪੁੱਤਰ ਸ਼੍ਰੀ ਸੁਰਿੰਦਰ ਸਿੰਘ (94177-78016) ਨਾਲ ਹੀ ਰਾਬਤਾ ਕੀਤਾ ਜਾਵੇ।

ਪੰਜਾਬ ਸਰਕਾਰ ਦੇ ਸੈਰ-ਸਪਾਟਾ ਵਿਭਾਗ ਵੱਲੋਂ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਸਹਿਯੋਗ ਨਾਲ  ਕਿਲ੍ਹਾ ਰਾਏਪੁਰ ਵਿਖੇ 30 ਜਨਵਰੀ ਤੋਂ 1 ਫਰਵਰੀ ਤੱਕ ਪੇਂਡੂ ਓਲੰਪਿਕ ਦਾ ਆਯੋਜਨ ਕੀਤਾ ਜਾ ਰਿਹਾ ਹੈ ਜਿੱਥੇ ਤਿੰਨੇ ਦਿਨ ਬੈਲ ਗੱਡੀਆਂ ਦੀਆਂ ਦੌੜਾਂ  ਹੋਣਗੀਆਂ। ਡਿਪਟੀ ਕਮਿਸ਼ਨਰ ਹਿਮਾਂਸ਼ੂ ਜੈਨ ਨੇ ਖਾਸ ਤੌਰ ‘ਤੇ ਕਿਹਾ ਕਿ ਬੈਲ ਗੱਡੀਆਂ ਦੀ ਦੌੜ ਵਿੱਚ ਸ਼ਾਮਲ ਹੋਣ ਲਈ ਕਿਸੇ ਵੀ ਤਰ੍ਹਾਂ ਦੀ ਰਜਿਸਟਰੇਸ਼ਨ ਫੀਸ ਨਹੀਂ ਹੈ। ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਜੇਕਰ ਕੋਈ ਵਿਅਕਤੀ ਕਿਸੇ ਵੀ ਤਰੀਕੇ ਪੈਸਿਆਂ ਦੀ ਮੰਗ ਕਰਦਾ ਹੈ ਤਾਂ ਮਾਮਲਾ ਕਮੇਟੀ ਜਾਂ ਪ੍ਰਸ਼ਾਸ਼ਨ ਦੇ ਧਿਆਨ ਵਿੱਚ ਲਿਆਂਦਾ ਜਾਵੇ ਕਿਉਂਕਿ ਇਹ ਖੇਡਾਂ ਪਿਛਲੇ ਸਾਲ ਤੋਂ ਪੰਜਾਬ ਸਰਕਾਰ ਵੱਲੋਂ ਕਰਵਾਈਆਂ ਜਾ ਰਹੀਆਂ ਹਨ।
ਉਨ੍ਹਾਂ ਦੱਸਿਆ ਕਿ ਬੈਲ ਗੱਡੀਆਂ ਦੀਆਂ ਦੌੜਾਂ ਕਰਵਾਉਣ ਲਈ ਗਠਿਤ ਕਮੇਟੀ ਭਾਰਤੀ ਪਸ਼ੂ ਭਲਾਈ ਬੋਰਡ ਅਤੇ ਪੰਜਾਬ ਸਰਕਾਰ ਵੱਲੋਂ ਸਮੇਂ-ਸਮੇਂ ‘ਤੇ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਏਗੀ।

ਉਨ੍ਹਾਂ ਅੱਗੇ ਦੱਸਿਆ ਕਿ 30 ਜਨਵਰੀ ਖੇਡਾਂ ਦੇ ਪਹਿਲੇ ਦਿਨ, ਸ਼ਡਿਊਲ ਵਿੱਚ ਹਾਕੀ ਮੈਚ (ਲੜਕੇ ਓਪਨ ਕੈਟਾਗਿਰੀ), ਹਾਕੀ ਮੈਚ (ਲੜਕੀਆਂ ਓਪਨ ਕੈਟਾਗਿਰੀ), 1500 ਮੀਟਰ (ਲੜਕੇ) ਫਾਈਨਲ, 1500 ਮੀਟਰ (ਲੜਕੀਆਂ) ਫਾਈਨਲ, 400 ਮੀਟਰ ਲੜਕੇ ਹੀਟਸ/ਫਾਈਨਲ, 400 ਮੀਟਰ ਲੜਕੀਆਂ ਹੀਟਸ/ਫਾਈਨਲ, 60 ਮੀਟਰ ਦੌੜ ਪ੍ਰਾਇਮਰੀ ਸਕੂਲ ਲੜਕੇ, 60 ਮੀਟਰ ਦੌੜ ਪ੍ਰਾਇਮਰੀ ਸਕੂਲ ਲੜਕੀਆਂ, ਬੈਲ ਗੱਡੀਆਂ ਦੀਆਂ ਦੌੜਾਂ (ਦੁਪਹਿਰ 12:15 ਤੋਂ ਸ਼ਾਮ ਤੱਕ) ਹੋਣਗੀਆਂ। ਉਦਘਾਟਨੀ ਸਮਾਰੋਹ ਦੌਰਾਨ ਗਿੱਧਾ, ਭੰਗੜਾ ਅਤੇ ਨਿਹੰਗ ਸਿੰਘਾਂ ਦੇ ਕਰਤੱਬ ਵੀ ਹੋਣਗੇ।

ਉਨ੍ਹਾਂ ਕਿਹਾ ਕਿ 31 ਜਨਵਰੀ 2026 ਨੂੰ ਹਾਕੀ ਮੈਚ (ਲੜਕੇ ਓਪਨ ਸੈਮੀਫਾਈਨਲ), ਹਾਕੀ ਮੈਚ (ਲੜਕੀਆਂ ਓਪਨ ਸੈਮੀਫਾਈਨਲ), ਕਬੱਡੀ ਸਰਕਲ ਸਟਾਈਲ (ਲੜਕੇ), ਸ਼ਾਟਪੁੱਟ (ਲੜਕੇ), ਸ਼ਾਟਪੁੱਟ (ਲੜਕੀਆਂ), ਕਬੱਡੀ ਸਰਕਲ ਸਟਾਈਲ (ਲੜਕੀਆਂ), ਕੱਬਡੀ ਨੈਸ਼ਨਲ ਸਟਾਈਲ ਅੰਡਰ 17 (ਲੜਕੀਆਂ),100 ਮੀਟਰ ਲੜਕੇ ਹੀਟਸ, 100 ਮੀਟਰ ਲੜਕੀਆਂ ਹੀਟਸ, ਬੈਲ ਗੱਡੀਆਂ ਦੀਆਂ ਦੌੜਾਂ (ਦੁਪਹਿਰ 12:00 ਤੋਂ 2:00 ਵਜੇ ਤੱਕ), ਲੌਂਗ ਜੰਪ ਲੜਕੇ ਫਾਈਨਲ, ਲੌਂਗ ਜੰਪ ਲੜਕੀਆਂ ਫਾਈਨਲ, 100 ਮੀਟਰ ਲੜਕੇ ਫਾਈਨਲ,100 ਮੀਟਰ ਲੜਕੀਆਂ ਫਾਈਨਲ, ਰੱਸਾ-ਕੱਸੀ ਲੜਕੇ ਅਤੇ ਬੈਲ ਗੱਡੀਆਂ ਦੀਆਂ ਦੌੜਾਂ (ਸ਼ਾਮ 4:00 ਵਜੇ ਤੋਂ) ਹੋਣਗੀਆਂ।

ਉਨ੍ਹਾਂ ਅੱਗੇ ਦੱਸਿਆ ਕਿ 1 ਫਰਵਰੀ 2026 ਨੂੰ ਕਬੱਡੀ ਨੈਸ਼ਨਲ ਸਟਾਈਲ ਅੰਡਰ 17 ਸਾਲ ਲੜਕੀਆਂ, ਬੈਲ ਗੱਡੀਆਂ ਦੀਆਂ ਦੌੜਾਂ (ਸਵੇਰੇ 10:00 ਵਜੇ ਤੋਂ), ਕਬੱਡੀ ਸਰਕਲ ਸਟਾਈਲ ਇੱਕ ਪਿੰਡ ਓਪਨ (ਲੜਕੇ), ਸ਼ਾਟਪੁੱਟ (ਲੜਕੇ) ਫਾਈਨਲ, 200 ਮੀਟਰ ਲੜਕੇ ਹੀਟਸ ਫਾਈਨਲ, 200 ਮੀਟਰ ਲੜਕੀਆਂ ਹੀਟਸ ਫਾਈਨਲ, ਉੱਚੀ ਛਾਲ ਲੜਕੇ ਫਾਈਨਲ, ਸ਼ਾਟਪੁੱਟ (ਲੜਕੀਆਂ) ਫਾਈਨਲ, 800 ਮੀਟਰ ਲੜਕੇ ਫਾਈਨਲ, 800 ਮੀਟਰ ਲੜਕੀਆਂ ਫਾਈਨਲ, ਉੱਚੀ ਛਾਲ ਲੜਕੀਆਂ ਫਾਈਨਲ, 2000 ਮੀਟਰ ਸਾਈਕਲ ਦੌੜ ਲੜਕੇ, 2000 ਮੀਟਰ ਸਾਈਕਲ ਦੌੜ ਲੜਕੀਆਂ, 100 ਮੀਟਰ ਦੌੜ ਪੁਰਸ਼ (65+ ਸਾਲ), 100 ਮੀਟਰ ਦੌੜ ਪੁਰਸ਼ (75+ ਸਾਲ), 100 ਮੀਟਰ ਦੌੜ ਪੁਰਸ਼ (80+ ਸਾਲ), ਟਰਾਲੀ ਲੋਡਿੰਗ ਅਨਲੋਡਿੰਗ, ਟਰਾਈ ਸਾਈਕਲ ਦੌੜ, ਬੈਲ ਗੱਡੀਆਂ ਦੀਆਂ ਦੌੜਾਂ (ਸ਼ਾਮ 5:00 ਵਜੇ ਤੋਂ) ਹੋਣਗੀਆਂ।

ਉਨ੍ਹਾਂ ਕਿਹਾ ਮਸ਼ਹੂਰ ਪੰਜਾਬੀ ਗਾਇਕਾ ਵੱਲੋਂ ਤਿੰਨ ਦਿਨਾਂ ਖੇਡਾਂ ਦੌਰਾਨ ਆਪਣੀ ਗਾਇਕੀ ਨਾਲ ਦਰਸ਼ਕਾਂ ਦਾ ਮਨੋਰੰਜਨ ਵੀ ਕੀਤਾ ਜਾਵੇਗਾ।

ਡਿਪਟੀ ਕਮਿਸ਼ਨਰ ਨੇ ਜ਼ੋਰ ਦੇ ਕੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਅੰਦਰ ਖੇਡ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਲਈ ਸਮਰਪਿਤ ਹੈ ਅਤੇ ਪੰਜਾਬ ਦੀ ਪੁਰਾਤਨ ਸ਼ਾਨ ਨੂੰ ਮੁੜ ਸੁਰਜੀਤ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਪ੍ਰਤਿਭਾ ਦੀ ਕੋਈ ਘਾਟ ਨਹੀਂ ਪਰ ਹੁਨਰ ਦੀ ਪਛਾਣ ਕਰਕੇ ਤਰਾਸ਼ਣ ਦੀ ਲੋੜ ਹੈ। ਇਹ ਪੇਂਡੂ ਓਲੰਪਿਕ ਭਵਿੱਖ ਦੇ ਚੈਂਪੀਅਨ ਪੈਦਾ ਕਰਨ ਵਿੱਚ ਲਾਹੇਵੰਦ ਸਿੱਧ ਹੋਣਗੀਆਂ।

Leave a Reply

Your email address will not be published. Required fields are marked *