ਸਾਲ 2025 ਦਾ ਸੰਸਦੀ ਮਾਮਲੇ ਵਿਭਾਗ ਦਾ ਲੇਖਾ-ਜੋਖਾ; ਪੰਜਾਬ ਸਰਕਾਰ ਨੇ ਸਕੂਲੀ ਵਿਦਿਆਰਥੀਆਂ ਨੂੰ ਉਤਸ਼ਾਹਿਤ ਕਰਨ ਲਈ ਸ੍ਰੀ ਅਨੰਦਪੁਰ ਸਾਹਿਬ ਵਿਖੇ ਮੌਕ ਵਿਧਾਨ ਸਭਾ ਸੈਸ਼ਨ ਕਰਵਾਇਆ*

ਚੰਡੀਗੜ੍ਹ, 31 ਦਸੰਬਰ:

ਪੰਜਾਬ ਸਰਕਾਰ ਨੇ ਸੰਵਿਧਾਨ ਦਿਵਸ ਦੇ ਮੌਕੇ ‘ਤੇ ਸ੍ਰੀ ਅਨੰਦਪੁਰ ਸਾਹਿਬ ਵਿਖੇ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ 350ਵੇਂ ਸ਼ਹੀਦੀ ਦਿਵਸ ਸਮਾਗਮਾਂ ਵਿਸ਼ੇਸ਼ ਤੌਰ ਤੇ ਤਿਆਰ ਕੀਤੀ ਗਈ ਪੰਜਾਬ ਵਿਧਾਨ ਸਭਾ ਵਿਚ ਪੰਜਾਬ ਦੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੌਕ ਵਿਧਾਨ ਸਭਾ ਸੈਸ਼ਨ ਕਰਵਾ ਕੇ ਉਤਸ਼ਾਹਿਤ ਕੀਤਾ ਗਿਆ, ਤਾਂ ਜੋ ਸੂਬੇ ਦੇ ਵਿਦਿਆਰਥੀ ਰਾਜਨੀਤੀ ‘ਚ ਸ਼ਮੂਲੀਅਤ ਕਰਨ ਅਤੇ ਭਵਿੱਖ ਦੇ ਨੇਤਾ ਬਣਨ ਦੇ ਯੋਗ ਬਣ ਸਕਣ।

ਇਸ ਮੌਕੇ ਪੰਜਾਬ ਦੇ ਸੰਸਦੀ ਮਾਮਲਿਆਂ ਦੇ ਮੰਤਰੀ ਡਾ. ਰਵਜੋਤ ਸਿੰਘ ਨੇ ਵੱਖ-ਵੱਖ ਨੇਤਾਵਾਂ ਦਾ ਰੋਲ ਨਿਭਾ ਰਹੇ ਵਿਦਿਆਰਥੀਆਂ ਨੂੰ ਉਤਸ਼ਾਹਿਤ ਕੀਤਾ। ਉਨ੍ਹਾਂ ਕਿਹਾ ਕਿ ਅੱਜ ਦੇ ਵਿਦਿਆਰਥੀ ਭਵਿੱਖ ਦੇ ਲੀਡਰ ਹਨ ਅਤੇ ਪੰਜਾਬ ਸਰਕਾਰ ਦੀ ਇਹ ਵਿਸ਼ੇਸ਼ ਪਹਿਲਕਦਮੀ ਪੰਜਾਬ ਦੇ ਬੱਚਿਆਂ ਨੂੰ ਰਾਜ ਕਰਨ ਵਾਲੇ ਬਣਾਉਣ ਦੀ ਵਚਨਬੱਧਤਾ ਨੂੰ ਦਰਸਾਉਂਦੀ ਹੈ। ਉਨ੍ਹਾਂ ਨੇ ਇਸ ਮੌਕੇ ਸਕੂਲੀ ਵਿਦਿਆਰਥੀਆਂ, ਅਧਿਆਪਕਾਂ ਤੇ ਮਾਪਿਆਂ ਨੂੰ ਮੁਬਾਰਕਬਾਦ ਦਿੰਦਿਆਂ ਰਾਜਨੀਤੀ ਵਿੱਚ ਵੱਧ-ਚੜ੍ਹ ਕੇ ਹਿੱਸਾ ਲੈਣ ਦੀ ਅਪੀਲ ਵੀ ਕੀਤੀ।

ਡਾ. ਰਵਜੋਤ ਸਿੰਘ ਨੇ ਦੱਸਿਆ ਕਿ ਚਾਲੂ ਸਾਲ ਦੌਰਾਨ ਬੀ.ਬੀ.ਐਮ.ਬੀ. ਤੇ ਮਗਨਰੇਗਾ ਮਾਮਲਿਆਂ ਸਬੰਧੀ ਕਰਵਾਏ ਵਿਸ਼ੇਸ਼ ਵਿਧਾਨ ਸਭਾ ਸ਼ੈਸ਼ਨ ਵੀ ਕਰਵਾਏ ਹਨ।

ਸੰਸਦੀ ਮਾਮਲੇ ਮੰਤਰੀ ਨੇ ਦੱਸਿਆ ਕਿ ਸਾਲ 2023 ਤੋਂ ਪੰਜਾਬ ਵਿਧਾਨ ਸਭਾ ਦੇ ਸਮੁੱਚੇ ਕੰਮ ਕਾਜ ਨੂੰ ਕਾਗਜ਼ ਰਹਿਤ ਕਰ ਦਿੱਤਾ ਗਿਆ ਹੈ ਅਤੇ ਵਿਧਾਨ ਸਭਾ ਸੈਸ਼ਨ ਦਾ ਸਮੁੱਚਾ ਕੰਮ ਕਾਜ ਪੂਰਨ ਤੌਰ ‘ਤੇ ਡਿਜ਼ੀਟਲ ਅਤੇ ਪੇਪਰਲੈੱਸ ਤਰੀਕੇ ਕੀਤਾ ਜਾ ਰਿਹਾ ਹੈ।

ਪੰਜਾਬ ਵਿਧਾਨ ਸਭਾ ਵਿੱਚ ਪਹਿਲੀ ਵਾਰ ਨੈਸ਼ਨਲ ਈ-ਵਿਧਾਨ ਐਪਲੀਕੇਸ਼ਨ (ਨੇਵਾ) ਪ੍ਰਾਜੈਕਟ ਲਾਗੂ ਕੀਤਾ ਗਿਆ ਹੈ। ਵਿਧਾਇਕਾਂ ਅਤੇ ਪ੍ਰਬੰਧਕੀ ਸਕੱਤਰਾਂ ਨੂੰ ਨਵੀਂ ਪ੍ਰਣਾਲੀ ਤਹਿਤ ਕੰਮ ਕਾਜ ਕਰਨ ਦੀ ਸਿਖਲਾਈ ਦਿੱਤੀ ਗਈ ਹੈ। ਪੰਜਾਬ ਵਿਧਾਨ ਸਭਾ ਦੇ ਕੰਮਕਾਜ ਨੂੰ ਹਾਈ-ਟੈਕ ਬਣਾਉਣ ਅਤੇ ਆਧੁਨਿਕ ਤਕਨਾਲੋਜੀ ਨਾਲ ਜੋੜਨ ਲਈ ਡਿਜੀਟਲ ਵਿੰਗ ਸਥਾਪਤ ਕੀਤਾ ਗਿਆ ਹੈ।ਡਿਜੀਟਲ ਵਿੰਗ ਵਿੱਚ ਆਈ.ਟੀ. ਸੈੱਲ, ਐਨ.ਆਈ.ਸੀ. ਸੈੱਲ, ਹਾਈ ਟੈੱਕ ਟਰੇਨਿੰਗ ਰੂਮ (ਨੇਵਾ ਸੇਵਾ ਕੇਂਦਰ), ਹਾਈਟੈੱਕ ਕੰਟਰੋਲ ਰੂਮ, ਨੈੱਟਵਰਕ ਕੰਟਰੋਲ ਰੂਮ ਸ਼ਾਮਲ ਹਨ।

ਨੇਵਾ ਐਪ ਦੀ ਵਰਤੋਂ ਨਾਲ ਜਿੱਥੇ ਸਦਨ ਦੀ ਕਾਰਵਾਈ ਦੀ ਲਾਈਵ ਵੈੱਬਕਾਸਟਿੰਗ ਰਾਹੀਂ ਲੋਕਾਂ ਦੀ ਭਾਗੀਦਾਰੀ ਵਧੀ ਹੈ, ਉੱਥੇ ਹੀ ਪੰਜਾਬ ਵਿਧਾਨ ਸਭਾ ਦੇ ਸਕੱਤਰੇਤ ਦਾ ਕੰਮ ਕਾਜ ਹੋਰ ਵੀ ਸੁਖਾਲਾ ਹੋਇਆ ਹੈ। ਸਦਨ ਵਿੱਚ ਪੇਪਰ ਵੀ ਇਲੈਕਟ੍ਰਾਨਿਕ ਵਿਧੀ ਰਾਹੀਂ ਪੇਸ਼ ਕੀਤੇ ਜਾ ਰਹੇ ਹਨ ਅਤੇ ਵਿਧਾਨ ਸਭਾ ਮੈਂਬਰਾਂ ਤੇ ਸਟਾਫ ਨੂੰ ਕਾਗਜ਼ ਰਹਿਤ ਸਹੂਲਤਾਂ ਹਾਸਲ ਹੋ ਰਹੀਆਂ ਹਨ।

Leave a Reply

Your email address will not be published. Required fields are marked *