ਲੰਬੀ/ਗਿੱਦੜਬਾਹਾ, 31 ਮਾਰਚ
ਲੰਬੀ ਹਲਕੇ ਦੇ ਪਿੰਡ ਲੰਬੀ ਵਿਖੇ ਅੱਜ ਪੰਜਾਬ ਸਟੇਟ ਟਰੇਡਰ ਕਮਿਸ਼ਨ ਵੱਲੋਂ ਵਪਾਰੀਆਂ ਨਾਲ ਵਾਪਰਕ ਮਿਲਣੀ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਟਰੇਡਰ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਵਨੀਤ ਜਿੰਦਲ ਮੌਂਟੀ ਅਤੇ ਅਸੈਂਬਲੀ ਟਰੇਡਰ ਕਮਿਸ਼ਨ ਲੰਬੀ ਦੇ ਚੇਅਰਮੈਨ ਸ਼੍ਰੀ ਗੁਰਵਿੰਦਰ ਸ਼ਰਮਾ ਵੱਲੋਂ ਵਪਾਰੀਆਂ ਅਤੇ ਵੱਖ-ਵੱਖ ਵਿਭਾਗਾਂ ਨਾਲ ਵਪਾਰ ਦੇ ਸਬੰਧ ਵਿੱਚ ਮੀਟਿੰਗ ਕੀਤੀ ਗਈ।
ਇਸ ਮੌਕੇ ਚੇਅਰਮੈਨ ਸ਼੍ਰੀ ਵਨੀਤ ਜਿੰਦਲ ਮੌਂਟੀ ਨੇ ਕਿਹਾ ਕਿ ਲੰਬੀ ਅਤੇ ਆਸਪਾਸ ਦੇ ਵਪਾਰੀਆਂ ਵੱਲੋਂ ਵੱਧ ਚੜ ਕੇ ਹਿੱਸਾ ਲਿਆ ਗਿਆ ਹੈ ਅਤੇ ਉਨ੍ਹਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਨੂੰ ਮੀਟਿੰਗ ਦੌਰਾਨ ਧਿਆਨ ਨਾਲ ਸੁਣਿਆ ਗਿਆ ਅਤੇ ਕੁਝ ਸਮੱਸਿਆਵਾਂ ਦਾ ਹੱਲ ਮੌਕੇ ’ਤੇ ਕੀਤਾ ਗਿਆ ਅਤੇ ਉਨ੍ਹਾਂ ਕਿਹਾ ਕਿ ਬਾਕੀ ਸਮੱਸਿਆਵਾਂ ਦੇ ਹੱਲ ਵੀ ਜਲਦੀ ਕੀਤੇ ਜਾਣਗੇ।
ਇਸ ਮੌਕੇ ਬੋਲਦਿਆਂ ਜ਼ਿਲ੍ਹਾ ਟਰੇਡਰ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਵਨੀਤ ਜਿੰਦਲ ਮੌਂਟੀ ਨੇ ਕਿਹਾ ਕਿ ਛੋਟੇ ਅਤੇ ਵੱਡੇ ਵਪਾਰੀਆਂ ਅਤੇ ਦੁਕਾਨਦਾਰਾਂ ਲਈ ਇਨ੍ਹਾਂ ਮੀਟਿੰਗਾਂ ਦਾ ਆਯੋਜਨ ਕੀਤਾ ਜਾ ਰਿਹਾ ਹੈ ਤਾਂ ਜੋ ਸਾਡੇ ਵਪਾਰੀ ਵਰਗ ਦੀਆਂ ਹਰ ਸਮੱਸਿਆ ਦਾ ਹੱਲ ਇੱਕ ਛੱਤ ਹੇਠਾਂ ਹੀ ਕੀਤਾ ਜਾ ਸਕੇ। ਉਨ੍ਹਾਂ ਵਪਾਰੀਆਂ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਤੁਹਾਡੇ ਲਈ ਇਹ ਸੁਵਿਧਾ ਸ਼ੁਰੂ ਕੀਤੀ ਗਈ ਹੈ ਅਤੇ ਤੁਹਾਡੀਆਂ ਹਰ ਸਮੱਸਿਆ ਸਰਕਾਰ ਤੱਕ ਪਹੁੰਚਾਈਆਂ ਜਾਣਗੀਆਂ।
ਜ਼ਿਕਰਯੋਗ ਹੈ ਕਿ ਬੀਤੇ ਦਿਨੀਂ ਗਿੱਦੜਬਾਹਾ ਵਿਖੇ ਵੀ ਜ਼ਿਲ੍ਹਾ ਟਰੇਡਰ ਕਮਿਸ਼ਨ ਦੇ ਚੇਅਰਮੈਨ ਸ਼੍ਰੀ ਵਨੀਤ ਜਿੰਦਲ ਮੌਂਟੀ ਦੀ ਅਗਵਾਈ ਹੇਠ ਧੀਰ ਮਾਰਕਿਟ ਵਿੱਚ ਪੰਜਾਬ ਸਟੇਟ ਟਰੇਡਰਸ ਕਮਿਸ਼ਨ ਦੇ ਬੈਨਰ ਹੇਠ ਵਪਾਰੀਆਂ ਦੀਆਂ ਸਮੱਸਿਆਵਾਂ ਸਬੰਧੀ ਮੀਟਿੰਗ ਦਾ ਆਯੋਜਨ ਕੀਤਾ ਗਿਆ। ਜਿਸ ਦੌਰਾਨ ਵਪਾਰੀਆਂ ਵੱਲੋਂ ਉਨ੍ਹਾਂ ਨੂੰ ਪੇਸ਼ ਆ ਰਹੀਆਂ ਸਮੱਸਿਆਵਾਂ ਬਾਰੇ ਜਾਣੂੰ ਕਰਵਾਇਆ ਗਿਆ ਅਤੇ ਉਨ੍ਹਾਂ ਵਿੱਚੋਂ ਬਹੁਤ ਸਾਰੀਆਂ ਸਮੱਸਿਆਵਾਂ ਨੂੰ ਮੌਕੇ ‘ਤੇ ਹੱਲ ਕੀਤਾ ਗਿਆ ਅਤੇ ਬਾਕੀ ਰਹਿੰਦੀਆਂ ਸਮੱਸਿਆਵਾਂ ਬਾਰੇ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਦਿਸ਼ਾ ਨਿਰਦੇਸ਼ ਜਾਰੀ ਕੀਤੇ ਗਏ।
ਇਸ ਮੌਕੇ ਵਪਾਰੀ ਵਰਗ ਵੱਲੋਂ ਪੰਜਾਬ ਸਰਕਾਰ ਦੇ ਇਸ ਉਪਰਾਲੇ ਦੀ ਸ਼ਲਾਘਾ ਕਰਦਿਆਂ ਕਿਹਾ ਕਿ ਇਹ ਪਹਿਲੀ ਵਾਰ ਹੋਇਆ ਕਿ ਵਪਾਰੀਆਂ ਨਾਲ ਸਬੰਧਤ ਤਕਰੀਬਨ ਸਾਰੇ ਹੀ ਮਹਿਕਮਿਆਂ ਦੇ ਅਫਸਰ ਸਾਹਿਬਾਨ ਵਪਾਰੀਆਂ ਦੇ ਵਿੱਚ ਬੈਠ ਕੇ ਉਹਨਾਂ ਦੀਆਂ ਮੁਸ਼ਕਿਲਾਂ ਸੁਣ ਰਹੇ ਹਨ ਅਤੇ ਕਈ ਸਮੱਸਿਆਵਾਂ ਦਾ ਹੱਲ ਮੌਕੇ ’ਤੇ ਹੀ ਕੀਤਾ ਜਾ ਰਿਹਾ ਹੈ ਜਿਸ ਲਈ ਉਹ ਸਰਕਾਰ ਦੇ ਧੰਨਵਾਦੀ ਹਨ।
ਇਸ ਮੌਕੇ ਬੀ.ਡੀ.ਪੀ.ਓ. ਲੰਬੀ ਸ਼੍ਰੀ ਰਾਕੇਸ਼ ਬਿਸ਼ਨੋਈ, ਤਹਿਸੀਲਦਾਰ ਗਿੱਦੜਬਾਹਾ ਸ਼੍ਰੀ ਮੰਗੂ ਬਾਂਸਲ, ਈ.ਟੀ.ਓ. ਸ਼੍ਰੀ ਗੁਰਿੰਦਰਜੀਤ ਸਿੰਘ, ਸਕੱਤਰ ਮਾਰਕੀਟ ਕਮੇਟੀ ਅਨਿਲ ਖੁੰਗਰ, ਸ਼੍ਰੀ ਖੁਸ਼ਹਾਲ ਗਰਗ, ਆਬਕਾਰੀ ਅਤੇ ਕਰ ਵਿਭਾਗ ਤੋਂ ਸ਼੍ਰੀ ਅੰਮ੍ਰਿਤਪਾਲ ਅਤੇ ਸ਼੍ਰੀ ਰਵਿੰਦਰ ਕੁਮਾਰ, ਪੀ.ਐਸ.ਪੀ.ਸੀ.ਐੱਲ ਵਿਭਾਗ ਤੋਂ ਸ਼੍ਰੀ ਗੁਰਦਿੱਤ ਸਿੰਘ, ਬੀ.ਡੀ.ਪੀ.ਓ. ਦਫ਼ਤਰ ਗਿੱਦੜਬਾਹਾ ਤੋਂ ਸ਼੍ਰੀ ਸੁਰਜੀਤ ਸਿੰਘ, ਜੇ.ਈ. ਲਖਵਿੰਦਰ ਸਿੰਘ, ਲੇਬਰ ਇੰਸਪੈਕਟਰ ਸ਼੍ਰੀ ਪ੍ਰਿੰਸ ਕੰਬੋਜ, ਜਗਮੋਹਣ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ, ਕਰਮਚਾਰੀ ਅਤੇ ਵੱਡੀ ਗਿਣਤੀ ਵਿੱਚ ਵਪਾਰੀ ਹਾਜ਼ਰ ਸਨ।

