
ਗੁਰਦਾਸਪੁਰ (ਵਿਨੋਦ)- ਗੁਰਦਾਸਪੁਰ ਦੇ ਕਸਬਾ ਧਾਰੀਵਾਲ ਦੇ ਪਿੰਡ ਖੁੱਡਾ ਮੋੜ ਵਿਖੇ 11 ਨਵੰਬਰ ਦੀ ਰਾਤ ਨੂੰ 22 ਸਾਲਾ ਨੌਜਵਾਨ ਜਸਵੰਤ ਪੁੱਤਰ ਅਮਾਨਤ ਵਾਸੀ ਨੌਸ਼ਹਿਰਾ ਬਹਾਦਰ ਨੂੰ ਕਿਸੇ ਅਣਪਛਾਤੇ ਵਾਹਨ ਨੇ ਫੇਟ ਮਾਰ ਕੇ ਜ਼ਖ਼ਮੀ ਕਰ ਦਿੱਤਾ ਸੀ, ਜਿਸ ਨੂੰ ਸਿਵਲ ਹਸਪਤਾਲ ‘ਚ ਦਾਖਲ ਕਰਵਾਇਆ ਗਿਆ ਸੀ ਪਰ ਸਿਰ ‘ਤੇ ਗੰਭੀਰ ਸੱਟ ਲੱਗਣ ਕਾਰਨ ਉਸ ਨੂੰ ਅੰਮ੍ਰਿਤਸਰ ਰੈਫਰ ਕਰ ਦਿੱਤਾ ਗਿਆ ਜਿੱਥੇ ਉਸ ਦੀ ਮੌਤ ਹੋ ਗਈ। ਪਰਿਵਾਰਕ ਮੈਂਬਰਾਂ ਨੇ ਦੋਸ਼ ਲਾਇਆ ਕਿ ਉਨ੍ਹਾਂ ਦੇ ਲੜਕੇ ਦੀ ਸੜਕ ਹਾਦਸੇ ‘ਚ ਮੌਤ ਨਹੀਂ ਹੋਈ, ਸਗੋਂ ਕਤਲ ਕੀਤਾ ਗਿਆ ਹੈ ਕਿਉਂਕਿ ਉਸ ਦੇ ਸਿਰ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਦੇ ਨਿਸ਼ਾਨ ਹਨ, ਜਦਕਿ ਧਾਰੀਵਾਲ ਪੁਲਸ ਨੇ ਅਣਪਛਾਤੇ ਵਿਅਕਤੀ ਖਿਲਾਫ਼ ਮਾਮਲਾ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।
Be the first to comment