ਕੀਰਤਪੁਰ ਸਾਹਿਬ 31 ਜਨਵਰੀ : ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਅਤੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਦੇ ਦਿਸ਼ਾ ਨਿਰਦੇਸ਼ਾਂ ਹੇਠ ਚੱਲ ਰਹੀ ਸਿੱਖਿਆ ਕ੍ਰਾਂਤੀ ਤਹਿਤ ਬਲਾਕ ਸ਼੍ਰੀ ਕੀਰਤਪੁਰ ਸਾਹਿਬ ਦੇ ਪ੍ਰਾਇਮਰੀ ਸਕੂਲਾਂ ਦੇ 80 ਦੇ ਕਰੀਬ ਅਧਿਆਪਕਾਂ ਦਾ 2 ਗਰੁੱਪਾਂ ਵਿੱਚ ਮਿਸ਼ਨ ਸਮਰੱਥ 4.0 ਤਹਿਤ ਲਗਾਇਆ ਸੈਮੀਨਾਰ ਸਮਾਪਤ ਹੋ ਗਿਆ।
ਇਸ ਸਬੰਧੀ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਇੰਦਰਪਾਲ ਸਿੰਘ ਨੇ ਦੱਸਿਆ ਕਿ ਅਗਲੇ ਸੈਸ਼ਨ ਲਈ ਅਧਿਆਪਕਾਂ ਨੂੰ ਗੁਣਵੱਤਾ ਅਤੇ ਮਿਆਰੀ ਸਿੱਖਿਆ ਲਈ ਤਿਆਰ ਕੀਤਾ ਜਾ ਰਿਹਾ, ਜਿਸ ਲਈ ਜਰੂਰੀ ਨੁਕਤੇ ਦੱਸੇ ਗਏ ਹਨ। ਉਹਨਾਂ ਕਿਹਾ ਕਿ ਮਿਸ਼ਨ ਸਮਰੱਥ ਤਹਿਤ ਵਿਦਿਆਰਥੀਆਂ ਨੂੰ ਆਸਾਨ ਵਿਦਿਅਕ ਮਾਹੌਲ ਪ੍ਰਦਾਨ ਕੀਤਾ ਜਾਂਦਾ ਹੈ, ਤਾਂ ਜੋ ਉਹ ਸਿੱਖਿਆ ਨੂੰ ਹੋਰ ਆਸਾਨ ਢੰਗ ਨਾਲ ਸਮਝਣ। ਉਹਨਾਂ ਅਧਿਆਪਕਾਂ ਨੂੰ ਅਪੀਲ ਕੀਤੀ ਕਿ ਸਰਕਾਰੀ ਸਕੂਲਾਂ ਵਿੱਚ ਨਿੱਜੀ ਸਕੂਲਾਂ ਨਾਲੋਂ ਵੀ ਵਧੀਆ ਢੰਗ ਨਾਲ ਸਿੱਖਿਆ ਦਿੱਤੀ ਜਾਂਦੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਬਹੁਤ ਸਾਰੀਆਂ ਸਹੂਲਤਾਂ ਵਿਦਿਆਰਥੀਆਂ ਨੂੰ ਦਿੱਤੀਆਂ ਜਾਂਦੀਆਂ ਹਨ ਜਿਨਾਂ ਦਾ ਲਾਭ ਮਾਪੇ ਲੈ ਸਕਦੇ ਹਨ, ਇਸ ਲਈ ਵੱਧ ਤੋਂ ਵੱਧ ਵਿਦਿਆਰਥੀਆਂ ਨੂੰ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਾਓ ਅਤੇ ਮਾਪਿਆਂ ਨੂੰ ਵੀ ਇਸ ਪ੍ਰਤੀ ਜਾਗਰੂਕ ਕਰੋ। ਇਸ ਤੋਂ ਪਹਿਲਾਂ ਬਲਾਕ ਰਿਸੋਰਸ ਪਰਸਨ ਸੁਨੀਲ ਸੈਣੀ, ਕੁਲਵੰਤ ਸਿੰਘ ਅਤੇ ਗੁਰਜਿੰਦਰ ਸਿੰਘ ਨੇ ਦੱਸਿਆ ਕਿ ਮਿਸ਼ਨ ਸਮਰੱਥ ਤਹਿਤ ਅਧਿਆਪਕਾਂ ਨੂੰ ਅੰਗਰੇਜੀ,ਪੰਜਾਬੀ ਅਤੇ ਗਣਿਤ ਵਿਸ਼ੇ ਵਿੱਚ ਗੁਣਵੱਤਾ ਭਰਪੂਰ ਸਿੱਖਿਆ ਦਿੱਤੀ ਗਈ ਹੈ ਅਤੇ ਇਹ ਸਿੱਖਿਆ ਨਾਲ ਵਿਦਿਆਰਥੀ ਦਾ ਪੱਧਰ ਹੋਰ ਉੱਚਾ ਹੋ ਜਾਵੇਗਾ।
ਇਸ ਮੌਕੇ ਇੰਦਰਜੀਤ ਸਿੰਘ, ਹਰਮੀਤ ਸਿੰਘ, ਭੁਪਿੰਦਰ ਸਿੰਘ, ਮਨਜੀਤ ਸਿੰਘ, ਅੱਚਲਾ ਸ਼ਰਮਾ ਸੰਦੀਪ ਕੌਰ, ਕਰਮਜੀਤ ਕੌਰ, ਸਿਮਰਨਜੀਤ ਕੌਰ, ਦਿਲਪ੍ਰੀਤ ਸਿੰਘ ,ਸੁਖਚੈਨ ਸਿੰਘ, ਵਰਿੰਦਰ ਸਿੰਘ, ਚਰਨਜੀਤ ਸਿੰਘ ਬੰਗਾ, ਸਤਨਾਮ ਕੌਰ ਕੈਂਥ,ਮੋਨਿਕਾ ਸੀਮਾਰ, ਰਣਦੀਪ ਕੌਰ, ਰਣਜੀਤ ਸਿੰਘ, ਸੁਮਨ ਲਤਾ, ਹਰਜੀਤ ਸਿੰਘ, ਨਿਰਲੇਪ ਕੌਰ, ਬਖਸ਼ੀਸ਼ ਸਿੰਘ, ਸੁਰਿੰਦਰ ਪਾਲ, ਮਨਪ੍ਰੀਤ ਸਿੰਘ, ਹਰੀਸ਼ਰਨ ਮਨਿੰਦਰ ਸਿੰਘ, ਸੋਨੀਆ ਕੁਮਾਰੀ, ਬਬੀਤਾ ਰਾਣੀ, ਜਸਵੀਰ ਸਿੰਘ, ਰਣਜੀਤ ਸਿੰਘ, ਸਰੋਜ ਬਾਲਾ, ਨੀਲਮ ਕੁਮਾਰੀ, ਸੁਮੇਦ ਵੱਡੀ ਗਿਣਤੀ ਵਿੱਚ ਅਧਿਆਪਕ ਹਾਜ਼ਰ ਸਨ।
ਮਿਸ਼ਨ ਸਮਰੱਥ 4.0 ਤਹਿਤ ਬਲਾਕ ਕੀਰਤਪੁਰ ਸਾਹਿਬ ਦੇ ਪ੍ਰਾਇਮਰੀ ਸਕੂਲਾਂ ਦੇ ਅਧਿਆਪਕਾਂ ਦਾ ਸੈਮੀਨਾਰ ਹੋਇਆ ਸਮਾਪਤ

