ਸਪੀਕਰ ਸ. ਸੰਧਵਾਂ ਵੱਲੋਂ ਪਿੰਡ ਘੁਮਿਆਰਾ ਅਤੇ ਮਿਸ਼ਰੀ ਵਾਲਾ ਤੋਂ ਮੁੱਖ ਮੰਤਰੀ ਤੀਰਥ ਯਾਤਰਾ ਬੱਸ ਰਵਾਨਾ

ਕੋਟਕਪੂਰਾ 29 ਦਸੰਬਰ ()
ਹਲਕਾ ਕੋਟਕਪੂਰਾ ਦੇ ਪਿੰਡ ਘੁਮਿਆਰਾ ਅਤੇ ਮਿਸ਼ਰੀ ਵਾਲਾ ਵਿਖੇ ਅੱਜ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਸ੍ਰੀ ਅੰਮ੍ਰਿਤਸਰ ਸਾਹਿਬ ਲਈ ਤੀਰਥ ਯਾਤਰਾ ਬੱਸ ਨੂੰ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਹਰੀ ਝੰਡੀ ਦੇ ਕੇ ਰਵਾਨਾ ਕੀਤਾ।
ਸਪੀਕਰ ਸ. ਸੰਧਵਾਂ ਨੇ ਯਾਤਰਾ ‘ਤੇ ਜਾ ਰਹੇ ਸ਼ਰਧਾਲੂਆਂ ਨਾਲ ਗੱਲਬਾਤ ਕਰਦਿਆਂ ਉਨ੍ਹਾਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ ਅਤੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਪੰਜਾਬ ਸਰਕਾਰ ਦੀ ਇੱਕ ਇਤਿਹਾਸਕ ਅਤੇ ਲੋਕ ਪੱਖੀ ਯੋਜਨਾ ਹੈ, ਜਿਸ ਦਾ ਲਾਭ ਲੈ ਕੇ ਆਮ ਲੋਕ ਧਾਰਮਿਕ ਅਸਥਾਨਾਂ ਦੇ ਦਰਸ਼ਨ ਕਰ ਰਹੇ ਹਨ। ਉਨ੍ਹਾਂ ਕਿਹਾ ਕਿ ਇਸ ਯੋਜਨਾ ਨਾਲ ਖਾਸ ਤੌਰ ‘ਤੇ ਵੱਡੀ ਉਮਰ ਦੇ ਨਾਗਰਿਕਾਂ ਅਤੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ ਨੂੰ ਵੱਡੀ ਰਾਹਤ ਮਿਲੀ ਹੈ।
ਉਨ੍ਹਾਂ ਦੱਸਿਆ ਕਿ ਸਰਕਾਰ ਵੱਲੋਂ ਯਾਤਰੀਆਂ ਲਈ ਆਵਾਜਾਈ, ਰਹਿਣ-ਸਹਿਣ, ਭੋਜਨ ਅਤੇ ਹੋਰ ਜਰੂਰੀ ਸਹੂਲਤਾਂ ਮੁਫ਼ਤ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਕਿਸੇ ਨੂੰ ਵੀ ਕੋਈ ਦਿੱਕਤ ਨਾ ਆਵੇ। ਸਪੀਕਰ ਸ. ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਦੀਆਂ ਧਾਰਮਿਕ, ਸਮਾਜਿਕ ਲੋੜਾਂ ਨੂੰ ਧਿਆਨ ਵਿੱਚ ਰੱਖਦਿਆਂ ਲਗਾਤਾਰ ਲੋਕ-ਭਲਾਈ ਸਕੀਮਾਂ ਲਾਗੂ ਕਰ ਰਹੀ ਹੈ।
ਇਸ ਮੌਕੇ ਪਿੰਡ ਵਾਸੀਆਂ ਨੇ ਪੰਜਾਬ ਸਰਕਾਰ ਅਤੇ ਸਪੀਕਰ ਸੰਧਵਾਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਸ ਯੋਜਨਾ ਨਾਲ ਉਹ ਧਾਰਮਿਕ ਸਥਾਨਾਂ ਦੀ ਬਿਲਕੁਲ ਮੁਫਤ ਵਿੱਚ ਯਾਤਰਾ ਕਰ ਰਹੇ ਹਨ।
ਇਸ ਮੌਕੇ ਬੀ ਪੀ ਓ ਸੁਖਚੈਨ ਸਿੰਘ, ਸ. ਵੀਰੂ ਸਿੰਘ ਸਰਪੰਚ, ਬੀ.ਐਲ.ਓ ਸ. ਜਸਵਿੰਦਰ ਸਿੰਘ, ਪੰਚ ਸ. ਬਲਵਿੰਦਰ ਸਿੰਘ, ਪੰਚ ਸ. ਬਲਕਰਨ ਸਿੰਘ, ਪੰਚ ਸ. ਗੁਰਪ੍ਰੀਤ ਸਿੰਘ, ਸ. ਜਲੋਰ ਸਿੰਘ ਪ੍ਰਧਾਨ, ਨਵਦੀਪ ਸਿੰਘ, ਸੁਖਦੀਪ ਸਿੰਘ, ਜਸਪ੍ਰੀਤ ਸਿੰਘ, ਸੁਰਜੀਤ ਸਿੰਘ, ਜੱਗਾ ਸਿੰਘ, ਮਨਦੀਪ ਸਿੰਘ, ਰੂਬੀ ਨੰਬਰਦਾਰ, ਰੂਪ ਸਿੰਘ, ਰਤਨ ਸਿੰਘ, ਧੰਨਾ ਸਿੰਘ, ਸਨੀ ਕੁਮਾਰ, ਨਮਿੰਦਰ ਸਿੰਘ ਮਾਨ, ਬਿੰਦਰਪਾਲ ਸਿੰਘ, ਸਾਹਿਲ, ਗੁਰਬਿੰਦਰ ਸਿੰਘ ਹਾਜ਼ਰ ਸਨ।

Leave a Reply

Your email address will not be published. Required fields are marked *