ਕੋਟਕਪੂਰਾ 03 ਜਨਵਰੀ
ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਹਲਕਾ ਕੋਟਕਪੂਰਾ ਦੇ ਪਿੰਡ ਮੋੜ ਵਿਖੇ ਸਰਪੰਚਾਂ/ ਪੰਚਾਂ,ਪਾਰਟੀ ਵਰਕਰਾਂ ਨਾਲ ਮੁਲਾਕਾਤ ਕੀਤੀ ਤੇ ਇਸ ਉਪਰੰਤ ਉਨ੍ਹਾਂ ਪਿੰਡ ਵਾਸੀਆਂ ਦੀਆਂ ਮੁਸ਼ਕਿਲਾ ਸੁਣੀਆ।
ਇਸ ਮੌਕੇ ਡਿਪਟੀ ਕਮਿਸ਼ਨਰ ਮੈਡਮ ਪੂਨਮਦੀਪ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿ)ਸ੍ਰੀ ਸੰਦੀਪ ਮਲਹੋਤਰਾ, ਐਸ.ਡੀ.ਐਮ ਕੋਟਕਪੂਰਾ/ਜੈਤੋ ਸ੍ਰੀ ਸੂਰਜ ਵਿਸ਼ੇਸ਼ ਤੌਰ ਤੇ ਹਾਜ਼ਰ ਸਨ।
ਵਰਕਰਾਂ ਵੱਲੋਂ ਰੱਖੀਆਂ ਗਈਆਂ ਸਮੱਸਿਆਵਾਂ ਨੂੰ ਸਪੀਕਰ ਸੰਧਵਾਂ ਨੇ ਗੰਭੀਰਤਾ ਨਾਲ ਸੁਣਦਿਆਂ ਉਚਿਤ ਹੱਲ ਦਾ ਭਰੋਸਾ ਦਿਵਾਇਆ। ਇਸ ਤੋਂ ਇਲਾਵਾ ਪਿੰਡ ਵਾਸੀਆਂ ਨੇ ਵੀ ਉਨ੍ਹਾਂ ਨੂੰ ਦਰਪੇਸ਼ ਆ ਰਹੀਆਂ ਸਮੱਸਿਆਵਾਂ ਤੋਂ ਜਾਣੂ ਕਰਵਾਇਆ। ਸਪੀਕਰ ਸੰਧਵਾਂ ਨੇ ਮੌਕੇ ਤੇ ਹਾਜ਼ਰ ਡਿਪਟੀ ਕਮਿਸ਼ਨਰ,ਵਧੀਕ ਡਿਪਟੀ ਕਮਿਸ਼ਨਰ ਅਤੇ ਐਸ.ਡੀ.ਐਮ ਨੂੰ ਲੋਕਾਂ ਦੀਆਂ ਸਮੱਸਿਆਵਾਂ ਨੂੰ ਤੁਰੰਤ ਹੱਲ ਕਰਨ ਦੇ ਆਦੇਸ਼ ਦਿੱਤੇ।
ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਕਿਹਾ ਕਿ ਪਾਰਟੀ ਵਰਕਰ ਪਾਰਟੀ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਦੀ ਸੁਰੱਖਿਆ, ਸਨਮਾਨ ਅਤੇ ਸੁਵਿਧਾਵਾਂ ਯਕੀਨੀ ਬਣਾਉਣਾ ਸਰਕਾਰ ਅਤੇ ਪਾਰਟੀ ਦੀ ਸਾਂਝੀ ਜ਼ਿੰਮੇਵਾਰੀ ਹੈ। ਉਨ੍ਹਾਂ ਨੇ ਕਿਹਾ ਕਿ ਵਰਕਰਾਂ ਦੀ ਆਵਾਜ਼ ਸਿੱਧੀ ਸਰਕਾਰ ਤੱਕ ਪਹੁੰਚੇ, ਇਸ ਲਈ ਉਹ ਖੁਦ ਉਨ੍ਹਾਂ ਨੂੰ ਮਿਲਣ ਆਏ ਹਨ।
ਸ. ਸੰਧਵਾਂ ਨੇ ਕਿਹਾ ਕਿ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਪੰਜਾਬ ਸਰਕਾਰ ਦੀ ਇੱਕ ਮਹੱਤਵਪੂਰਨ ਲੋਕ-ਕਲਿਆਣ ਯੋਜਨਾ ਹੈ, ਜਿਸ ਦਾ ਮੁੱਖ ਉਦੇਸ਼ ਵੱਡੀ ਉਮਰ ਦੇ ਨਾਗਰਿਕਾਂ, ਔਰਤਾਂ ਅਤੇ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨੂੰ ਮੁਫ਼ਤ ਤੀਰਥ ਯਾਤਰਾ ਦੀ ਸਹੂਲਤ ਮੁਹੱਈਆ ਕਰਵਾਉਣਾ ਹੈ। ਉਨ੍ਹਾਂ ਦੱਸਿਆ ਕਿ ਇਸ ਯੋਜਨਾ ਤਹਿਤ ਰਾਜ ਦੇ ਵੱਖ-ਵੱਖ ਹਿੱਸਿਆਂ ਤੋਂ ਸ਼ਰਧਾਲੂਆਂ ਨੂੰ ਅੰਮ੍ਰਿਤਸਰ ਸਮੇਤ ਹੋਰ ਪ੍ਰਮੁੱਖ ਧਾਰਮਿਕ ਸਥਾਨਾਂ ਦੇ ਦਰਸ਼ਨ ਕਰਵਾਏ ਜਾ ਰਹੇ ਹਨ।
ਇਸ ਮੌਕੇ ਸ. ਗੁਰਮੀਤ ਸਿੰਘ ਆਰੇ ਵਾਲਾ ਚੇਅਰਮੈਨ ਮਾਰਕੀਟ ਕਮੇਟੀ, ਬੀਡੀਪੀਓ ਕੋਟਕਪੂਰਾ, ਸ੍ਰੀ ਵਿਕਾਸ ਸ਼ਰਮਾ, ਸਰਪੰਚ ਕੁਲਦੀਪ ਸਿੰਘ, ਪੰਚ,ਪਾਰਟੀ ਵਰਕਰਾਂ ਤੋਂ ਇਲਾਵਾ ਵੱਡੀ ਗਿਣਤੀ ਵਿਚ ਪਿੰਡ ਵਾਸੀ ਹਾਜ਼ਰ ਸਨ।

