ਸਪੀਕਰ ਸੰਧਵਾਂ ਨੇ ਕੋਟਕਪੂਰਾ ਵਿਖੇ 38 ਲੱਖ 94 ਹਜ਼ਾਰ ਦੇ ਪਾਈਪ ਲਾਈਨ ਦਾ ਨੀਂਹ ਪੱਥਰ ਰੱਖਿਆ

ਕੋਟਕਪੂਰਾ 01 ਅਪ੍ਰੈਲ

ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਲੀ ਵਾਲੀ ਸਰਕਾਰ ਵੱਲੋਂ ਰੋਜ਼ਾਨਾ ਹੀ ਕੋਈ ਨਾ ਕੋਈ  ਵਿਕਾਸ ਕਾਰਜ ਸ਼ੁਰੂ ਕੀਤਾ ਜਾ ਰਿਹਾ ਹੈ ਅਤੇ ਮੁਕੰਮਲ ਹੋ ਚੁੱਕੇ ਕੰਮਾਂ ਦੇ ਉਦਘਾਟਨ ਕੀਤੇ ਜਾ ਰਹੇ ਹਨ। ਇਹ ਪ੍ਰਗਟਾਵਾ ਸਪੀਕਰ ਪੰਜਾਬ ਵਿਧਾਨ ਸਭਾ ਸ. ਕੁਲਤਾਰ ਸਿੰਘ ਸੰਧਵਾਂ ਨੇ ਕੋਟਕਪੂਰਾ ਵਿਖੇ 38 ਲੱਖ 94 ਹਜ਼ਾਰ ਦੇ ਪਾਈਪ ਲਾਈਨ ਦਾ ਨੀਂਹ ਪੱਥਰ ਰੱਖਣ ਮੌਕੇ ਕੀਤਾ।

ਉਨ੍ਹਾਂ ਕਿਹਾ ਕਿ ਇਸ ਤੋਂ ਇਲਾਵਾ 9 ਕਰੋੜ ਰੁਪਏ ਦੀ ਰਾਸ਼ੀ ਖਰਚ ਕੇ ਕੋਟਕਪੂਰਾ ਵਿਖੇ ਪਾਈਪਾਂ ਦਾ ਕੰਮ ਕਰਵਾਇਆ ਗਿਆ ਹੈ। ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਤੋਂ ਆਮ ਆਦਮੀ ਪਾਰਟੀ ਦੀ ਸਰਕਾਰ ਪੰਜਾਬ ਦਾ ਵਿਕਾਸ ਕਰਨ ਵਿੱਚ ਲੱਗੀ ਹੋਈ ਹੈ।ਉਨ੍ਹਾਂ ਦੱਸਿਆ ਇਨ੍ਹਾਂ ਪਾਈਪਾਂ ਦਾ  ਨਾਲ ਲੱਗਦੇ ਪਿੰਡਾਂ ਦੀ ਜਮੀਨ ਅਤੇ ਕਿਸਾਨਾਂ ਨੂੰ ਵੀ ਕਾਫੀ ਫਾਈਦਾ ਮਿਲੇਗਾ।  ਉਨ੍ਹਾਂ ਮੌਕੇ ਤੇ ਮੌਜੂਦ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਇਹ ਪਾਈਪ ਲਾਈਨ ਪਾਉਣ ਵੇਲੇ ਅਤੇ ਇਸ ਦੇ ਉਪਰੰਤ ਵੀ ਲੋਕਾਂ ਦੀ ਸਹੂਲਤ ਦਾ ਖਾਸ ਖਿਆਲ ਰੱਖਿਆ ਜਾਵੇ। ਇਸ ਲਾਭਕਾਰੀ ਪ੍ਰੋਜੈਕਟ ਨੂੰ ਨੇਪਰੇ ਚੜਾਉਣ ਵਿੱਚ ਅਣਗਹਿਲੀ ਜਾਂ ਕੁਤਾਹੀ  ਬਰਦਾਸ਼ਤ ਨਹੀਂ ਕੀਤੀ ਜਾਵੇਗੀ।

ਸਪੀਕਰ ਸੰਧਵਾਂ ਨੇ ਕਿਹਾ ਕਿ ਪੰਜਾਬ ਸਰਕਾਰ ਵਿਕਾਸ ਪ੍ਰਾਜੈਕਟਾਂ ਦੇ ਨਾਲ-ਨਾਲ ਪੰਜਾਬ ਦੇ ਲੋਕਾਂ ਨੂੰ ਹੋਰ ਆਰਥਿਕ ਅਤੇ ਬੁਨਿਆਦੀ ਢਾਂਚੇ ਨਾਲ ਸਬੰਧਤ ਸਹੂਲਤਾਂ ਦੇਣ ਲਈ ਦਿਨ ਰਾਤ ਕੰਮ ਕਰ ਰਹੀ ਹੈ।

ਇਸ ਮੌਕੇ ਮਨਪ੍ਰੀਤ ਸਿੰਘ ਧਾਲੀਵਾਲ, ਅਮਨਦੀਪ ਸਿੰਘ ਸੰਧੂ ,ਗੈਰੀ ਵੜਿੰਗ, ਰੋਮਾ ਬਰਾੜ ਐਮ.ਸੀ ਕੋਟਕਪੂਰਾ, ਸੁਖਵੰਤ ਪੱਕਾ, ਖੁਸ਼ਵਿੰਦਰ ਸਿੰਘ,ਸਿਕੰਦਰ ਸਿੰਘ, ਰਾਧਾ ਦਾ ਕ੍ਰਿਸ਼ਨ,ਅਮਨ ਰੰਧਾਵਾ ਤੋਂ ਇਲਾਵਾ ਇਲਾਕਾ ਨਿਵਾਸੀ ਹਾਜ਼ਰ ਸਨ।

Leave a Reply

Your email address will not be published. Required fields are marked *