‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਹੈਲਥ ਕਾਰਡ ਬਣਾਉਣ ਲਈ ਵਾਰਡ ਨੰਬਰ 31 ਵਿੱਚ ਲੱਗਾ ਵਿਸ਼ੇਸ਼ ਕੈਂਪ

ਬਟਾਲਾ, 16 ਫਰਵਰੀ (  )  ‘ਮੁੱਖ ਮੰਤਰੀ ਸਿਹਤ ਬੀਮਾ ਯੋਜਨਾ’ ਹੈਲਥ ਕਾਰਡ ਬਣਾਉਣ ਲਈ ਲੋਕਾਂ ਦੀ ਸਹੂਲਤ ਲਈ ਬਟਾਲਾ ਵਿਖੇ ਵਿਸ਼ੇਸ਼ ਕੈਂਪ ਲਗਾਏ ਗਏ ਹਨ, ਜਿਥੇ ਲੋਕਾਂ ਵਲੋਂ ਕੈਂਪ ਵਿੱਚ ਪਹੁੰਚ ਕੇ ਆਪਣੇ ਹੈਲਥ ਕਾਰਡ ਬਣਾਉਣ ਦੀ ਰਜਿਸ਼ਟੇਸ਼ਨ ਕਰਵਾਈ ਜਾ ਰਹੀ ਹੈ।

ਪੰਜਾਬ ਦੇ ਕਾਰਜਕਾਰੀ ਪ੍ਰਧਾਨ ਅਤੇ  ਬਟਾਲਾ ਦੇ ਨੌਜਵਾਨ ਵਿਧਾਇਕ ਸ਼ੈਰੀ ਕਲਸੀ ਦੀ ਅਗਵਾਈ ਵਿੱਚ ਬਟਾਲਾ ਹਲਕੇ ਅੰਦਰ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਕਾਰਡ ਬਣਾਉਣ ਲਈ 7 ਸਥਾਨਾਂ ‘ਤੇ ਵਿਸ਼ੇਸ਼ ਕੈਂਪ ਲਗਾਏ ਗਏ ਹਨ। ਇਸ ਤੋਂ ਇਲਾਵਾ ਕਾਮਨ ਸਰਵਿਸ ਸੈਂਟਰਾਂ ਵਿੱਚ ਵੀ ਹੈਲਥ ਕਾਰਡ ਬਣ ਰਹੇ ਹਨ। ਵਾਰਡ ਨੰਬਰ 31 ਵਿੱਚ ਲੋਕਾਂ ਦੀ ਸਹੂਲਤ ਨੂੰ ਮੁੱਖ ਰੱਖਦਿਆਂ ਵਿਸ਼ੇਸ਼ ਕੈਂਪ ਲਗਾਇਆ ਗਿਆ ਤੇ ਹੈਲਥ ਕਾਰਡ ਬਣਾਉਣ ਦੀ ਰਜਿਸਟ੍ਰੇਸ਼ਨ ਕੀਤੀ ਗਈ ।

ਇਸ ਮੌਕੇ ਗੱਲ ਕਰਦਿਆਂ ਵਿਧਾਇਕ ਸ਼ੈਰੀ ਕਲਸੀ ਨੇ ਦੱਸਿਆ ਕਿ ‘ਮੁੱਖ ਮੰਤਰੀ ਸਿਹਤ ਯੋਜਨਾ ਤਹਿਤ’ ਲੋਕਾਂ ਨੂੰ ਵੱਡੀ ਸਹੂਲਤ ਮੁਹੱਈਆ ਕਰਵਾਈ ਗਈ ਹੈ ਅਤੇ ਲੋੜ ਪੈਣ ‘ਤੇ ਵਿਅਕਤੀ ਆਪਣੀ ਬਿਮਾਰੀ ਦਾ ਇਲਾਜ ਕਰਵਾ ਸਕਦਾ ਹੈ, ਜਿਸ ਲਈ 10 ਲੱਖ ਰੁਪਏ ਤੱਕ ਕੈਸ਼ਲੈੱਸ ਦੀ ਰਾਹਤ ਪ੍ਰਦਾਨ ਕੀਤੀ ਗਈ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਸਿਹਤ, ਸਿੱਖਿਆ, ਮੁਫ਼ਤ ਬਿਜਲੀ ਸਮੇਤ ਵੱਖ-ਵੱਖ ਸਹੂਲਤਾਂ ਮੁਹੱਈਆ ਕਰਵਾਈਆਂ ਗਈਆਂ ਹਨ ਅਤੇ ਲੋਕ ਭਲਾਈ ਸਕੀਮਾਂ ਦਾ ਲਾਭ ਪੁਜਦਾ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਬਣੇ ਹੈਲਥ ਕਾਰਡਾਂ ਨੇ ਆਪਣਾ ਕੰਮ ਕਰਨਾ ਸ਼ੁਰੂ ਕਰ ਦਿੱਤਾ ਹੈ ਅਤੇ ਮਰੀਜ਼ ਆਪਂਣੇ ਇਲਾਜ ਸਰਕਾਰੀ ਹਸਪਤਾਲਾਂ ਦੇ ਨਾਲ ਸੂਚੀਬੱਧ ਪ੍ਰਾਈਵੇਟ ਹਸਪਤਾਲਾਂ ਵਿੱਚ ਵੀ ਕਰਵਾ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਇਸ ਸਿਹਤ ਯੋਜਨਾ ਦੇ ਲਾਗੂ ਹੋਣ ਨਾਲ ਅਮੀਰਾਂ ਦੀ ਪਹੁੰਚ ਵਿੱਚ ਆਉਂਦੇ ਸਭ ਤੋਂ ਮਹਿੰਗੇ ਨਿੱਜੀ ਹਸਪਤਾਲ ਵੀ ਗਰੀਬਾਂ ਲਈ ਖੋਲ੍ਹ ਦਿੱਤੇ ਗਏ ਹਨ, ਜੋ ਲੋਕ ਸੇਵਾ ਵਿੱਚ ਫੈਸਲਾਕੁੰਨ ਬਦਲਾਅ ਹੈ।

Leave a Reply

Your email address will not be published. Required fields are marked *