ਡੀ.ਏ.ਵੀ.ਕਾਲਜ ਅਬੋਹਰ ਕੈਂਪਸ ਵਿੱਚ ਵਿਦਿਆਰਥੀਆਂ ਅਤੇ ਹੋਰ ਵਲੰਟੀਅਰਾਂ ਵੱਲੋਂ ਸਿਵਿਲ ਡਿਫੈਂਸ ਟ੍ਰੇਨਿੰਗ ਵਿੱਚ ਸਮੂਲੀਅਤ

ਗ੍ਰਹਿ ਮੰਤਰਾਲਾ ਭਾਰਤ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਤੇ ਡੀ.ਜੀ.ਪੀ ਪੰਜਾਬ ਹੋਮ ਗਾਰਡਜ ਸੰਜੀਵ ਕਾਲੜਾ ਦੀ ਰਹਿਨੁਮਾਈ ਹੇਠ ਅਤੇ ਕੰਟਰੋਲਰ ਸਿਵਲ ਡਿਫੈਂਸ਼ ਫਾਜਿਲਕਾ ਮੈਡਮ ਅਮਰਪ੍ਰੀਤ ਕੌਰ ਸੰਧੂ ਆਈ.ਏ.ਐਸ ਅਤੇ ਜਿਲਾ ਕਮਾਂਡਰ ਕਮ-ਅਡੀਸ਼ਨਲ ਕੰਟਰੋਲਰ ਸਿਵਲ ਡਿਫੈਂਸ ਸ੍ਰੀ ਗੁਰਲਵਦੀਪ ਸਿੰਘ ਗਰੇਵਾਲ ਦੀ ਅਗਵਾਈ ਵਿੱਚ ਅੱਜ ਡੀ.ਏ.ਵੀ ਕਾਲਜ ਅਬੋਹਰ ਵਿੱਚ ਸੱਤ ਰੋਜ਼ਾ ਸਿਵਿਲ ਡਿਫੈਂਸ ਟ੍ਰੇਨਿੰਗ ਪ੍ਰੋਗਰਾਮ ਦੇ ਚੌਥੇ ਦਿਨ  ਐਨ.ਡੀ.ਆਰ.ਐਫ 07 ਬਟਾਲੀਅਨ ਬਠਿੰਡਾ ਵੱਲੋਂ ਇੰਸਪੈਕਟਰ ਜੈਪਾਲ ਅਤੇ ਉਹਨਾਂ ਦੀ ਟੀਮ ਦੁਆਰਾ ਵਿਦਿਆਰਥੀਆਂ ਨੂੰ ਐਮਰਜੈਂਸੀ ਹਾਲਾਤਾਂ ਵਿੱਚ ਬਚਾਅ ਦੇ ਤਰੀਕੇ, ਨੁਕਸਾਨੀ ਹੋਈ ਇਮਾਰਤਾਂ ਵਿੱਚ ਸੁਰੱਖਿਅਤ ਢੰਗ ਨਾਲ ਦਾਖਲ ਹੋਣ ਤੇ ਜਖਮੀ ਵਿਅਕਤੀਆਂ ਨੂੰ ਬਚਾਉਣ ਬਾਰੇ ਅਤੇ ਆਪਦਾ ਪ੍ਰਬੰਧਨ ਬਾਰੇ ਲੈਕਚਰ ਦੇ ਕੇ ਅਤੇ ਪ੍ਰੈਕਟੀਕਲ/ਡੈਮੋ ਕਰਵਾ ਕੇ ਜਾਗਰੂਕ ਕੀਤਾ ਗਿਆ। ਟ੍ਰੇਨੀਜ ਵੱਲੋਂ ਪੂਰੇ ਉਤਸ਼ਾਹ ਨਾਲ ਪ੍ਰੈਕਟੀਕਲ ਵਿੱਚ ਭਾਗ ਲਿਆ ਗਿਆ ਅਤੇ ਆਪਦਾ ਪ੍ਰਬੰਧਨ ਸਬੰਧੀ ਜਾਣਕਾਰੀ ਹਾਸਿਲ ਕੀਤੀ ਗਈ।

ਇਸ ਸਮੇਂ ਸਟੋਰ ਸੁਪਰਡੈਂਟ ਸਿਵਿਲ ਡਿਫੈਂਸ ਪਰਮਿੰਦਰ ਸਿੰਘ ਬਾਠ ਵੱਲੋਂ ਇਸ ਟ੍ਰੇਨਿੰਗ ਪ੍ਰੋਗਰਾਮ ਬਾਰੇ ਅਤੇ ਸਿਵਿਲ ਡਿਫੈਂਸ ਬਾਰੇ ਵਿਸਥਾਰ ਨਾਲ ਜਾਣਕਾਰੀ ਸਾਂਝੀ ਕੀਤੀ ਗਈ। ਇਸ ਮੌਕੇ ਕੰਪਨੀ ਕਮਾਂਡਰ ਅਨੀਸ਼ ਗੁਪਤਾ, ਮਾਸਟਰ ਟ੍ਰੇਨਰ ਸੰਦੀਪ ਕੰਬੋਜ, ਅਤੇ ਮਨਜੀਤ ਸਿੰਘ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *