ਸਹਿਕਾਰੀ ਖੰਡ ਮਿੱਲ ਬਟਾਲਾ ਵਿਖੇ ਗੰਨਾ ਸੈਮੀਨਾਰ-100 ਤੋਂ ਵੱਧ ਕਿਸਾਨਾਂ ਨੇ ਲਿਆ ਹਿੱਸਾ

ਬਟਾਲਾ, 6 ਫਰਵਰੀ ( ) ਸਹਿਕਾਰੀ ਖੰਡ ਮਿੱਲ ਬਟਾਲਾ ਵਿਖੇ ਮਿੱਲ ਦੇ ਜਨਰਲ ਮੈਨੇਜਰ ਸ੍ਰੀਮਤੀ ਕਿਰਨਦੀਪ ਕੌਰ ਬੋਪਾਰਾਏ ਦੀ ਅਗਵਾਈ ਹੇਠ ਗੰਨਾ ਸੈਮੀਨਾਰ ਲਗਾਇਆ ਗਿਆ, ਜਿਸ ਵਿੱਚ 100 ਤੋਂ ਵੱਧ ਕਿਸਾਨਾਂ ਵੱਲੋਂ ਹਿੱਸਾ ਲਿਆ ਗਿਆ। ਇਸ ਮੌਕੇ ਗੰਨੇ ਦੀ ਕਾਸ਼ਤ ਨਾਲ ਸਬੰਧਤ ਇਸ ਸੈਮੀਨਾਰ ਵਿੱਚ ਡਾ: ਨਵਦੀਪ ਸਿੰਘ ਜਮਵਾਲ ਪਲਾਂਟ ਬਰੀਡਰ, ਡਾ: ਰਾਜਿੰਦਰ ਕੁਮਾਰ ਕੀਟ ਵਿਗਿਆਨੀ ਅਤੇ ਮੈਡਮ ਰੇਨੂੰ, ਸਹਾਇਕ ਗੰਨਾ ਵਿਕਾਸ ਅਫ਼ਸਰ ਅੰਮ੍ਰਿਤਸਰ ਨੇ ਉਚੇਚੇ ਤੌਰ ‘ਤੇ ਸ਼ਿਰਕਤ ਕੀਤੀ।

ਸੈਮੀਨਾਰ ਵਿੱਚ ਗੰਨੇ ਦੀਆਂ ਵੱਖ-ਵੱਖ ਕਿਸਮਾਂ ਦੀ ਕਾਸ਼ਤ ਅਤੇ ਗੰਨੇ ਦੀ ਖੇਤੀ ਦੇ ਮਸ਼ੀਨੀਕਰਨ ਬਾਰੇ ਵਿਸਥਾਰ-ਪੂਰਵਕ ਚਾਨਣਾ ਪਾਇਆ ਗਿਆ ਅਤੇ ਗੰਨੇ ਦੀ ਫਸ਼ਲ ਤੇ ਕੀੜੇ-ਮਕੌੜੇ ਅਤੇ ਬਿਮਾਰੀਆਂ ਦੇ ਹਮਲੇ ਦੀ ਪਛਾਣ ਕਰਨ ਅਤੇ ਇਸਦੀ ਰੋਕਥਾਮ ਬਾਰੇ ਵਿਸਥਾਰ- ਪੂਰਵਕ ਜਾਣਕਾਰੀ ਦਿੱਤੀ ਗਈ। ਇਸ ਮੌਕੇ ਕਿਸਾਨਾਂ ਨੇ ਆਪਣੇ ਸੁਝਾਅ ਵੀ ਪੇਸ਼ ਕੀਤੇ।

ਗੰਨੇ ਦੀ ਬਿਜਾਈ ਲਈ ਸੀਡ ਨਰਸਰੀਆਂ ਰਾਖਾਵੀਆਂ ਕਰਨ ਅਤੇ ਸਿੰਗਲ ਬੱਡ ਰਾਹੀ ‘ ਸੀਡ ਸੇਪਲਿੰਗ ਵਿਧੀ ਤਹਿਤ ਗੰਨੇ ਦੀਆਂ ਸੀਡ ਨਰਸਰੀਆਂ ਦੀ ਬਿਜਾਈ ਕਰਨ ਸਬੰਧੀ ਵੀ ਜਾਣਕਾਰੀ ਦਿੱਤੀ ਗਈ। ਫੀਲਡ ਸਟਾਫ਼ ਅਤੇ ਅਗਾਂਹ ਵਧੂ ਕਿਸਾਨਾਂ ਨੂੰ ਗੰਨੇ ਦੀ ਕਾਸ਼ਤ ਸਬੰਧੀ ਸਿਖਲਾਈ ਵੀ ਦਿੱਤੀ ਗਈ।

ਇਸ ਮੌਕੇ ਮਿੱਲ ਦੇ ਸੀ. ਸੀ.ਡੀ .ਓ.ਸ੍ਰੀ ਪਵਿੱਤਰ ਸਿੰਘ ਬੱਲ ਵੱਲੋ ਆਏ ਖੇਤੀ ਮਾਹਿਰਾਂ ਅਤੇ ਕਿਸਾਨਾਂ ਦਾ ਧੰਨਵਾਦ ਕੀਤਾ ਗਿਆ ਅਤੇ ਬਹਾਰ ਰੁੱਤ-2026 ਦੌਰਾਨ ਗੰਨੇ ਦੀ ਵੱਧ ਤੋ ਵੱਧ ਬਿਜਾਈ ਕਰਨ ਲਈ ਕਿਸਾਨਾਂ ਨੂੰ ਅਪੀਲ ਕੀਤੀ ਗਈ ਤਾਂ ਕਿ ਆਉਣ ਵਾਲੇ ਭਵਿੱਖ ਵਿੱਚ ਮਿੱਲ ਨੂੰ ਪਿੜਾਈ ਸਮਰੱਥਾ ਅਨੁਸਾਰ ਗੰਨਾ ਉਪਲੱਬਧ ਹੋ ਸਕੇ।

ਇਸ ਮੌਕੇ ਨਿਰਮਲ ਸਿੰਘ ਸੁਚਾਨੀਆਂ, ਪਲਵਿੰਦਰ ਸਿੰਘ ਸਹਾਰੀ, ਗੁਰਪਾਲ ਸਿੰਘ ਮਸ਼ਾਣੀਆਂ, ਪਰਮਜੀਤ ਸਿੰਘ ਬਾਜਵਾ, ਸੁਖਦੇਵ ਸਿੰਘ, ਮੁਖਤਿਆਰ ਸਿੰਘ, ਵਰਿੰਦਰਜੀਤ ਸਿੰਘ, ਸਾਹਿਬਪ੍ਰੀਤ ਸਿੰਘ ਅਤੇ ਜਤਿੰਦਰ ਸਿੰਘ ਸਰਪੰਚ ਗੋਧਰਪੁਰ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *