breaking news – Riyasat News

ਵਿਧਾਇਕ ਭਰਾਜ ਨੇ 50 ਲੱਖ ਰੁਪਏ ਦੀ ਲਾਗਤ ਵਾਲੇ ਗਊਸ਼ਾਲਾ ਦੇ ਨਵੀਨੀਕਰਨ ਪ੍ਰੋਜੈਕਟ ਦਾ ਨੀਂਹ ਪੱਥਰ ਰੱਖਿਆ
ਸੰਗਰੂਰ, 15 ਮਈ- ਹਲਕਾ ਸੰਗਰੂਰ ਦੇ ਵਿਕਾਸ ਨੂੰ ਨਵੀਆਂ ਉੱਚਾਈਆਂ ਵੱਲ ਲੈ ਜਾਣ ਅਤੇ ਗਊਧਨ ਦੀ ਸੁਚੱਜੀ ਸੰਭਾਲ ਦੇ ਉਦੇਸ਼ ਨਾਲ ਅੱਜ ਗਊਸ਼ਾਲਾ, ਉਭਾਵਾਲ ਰੋਡ, ਸੰਗਰੂਰ ਦੇ ਨਵੀਨੀਕਰਨ ਲਈ 50.00 ਲੱਖ ਰੁਪਏ ਦੀ ਲਾਗਤ ਵਾਲੇ ਪ੍ਰੋਜੈਕਟ ਦਾ ਨੀਂਹ ਪੱਥਰ ਹਲਕਾ ਵਿਧਾਇਕ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਵੱਲੋਂ ਰੱਖਿਆ ਗਿਆ।

ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੀਮਤੀ ਨਰਿੰਦਰ ਕੌਰ ਭਰਾਜ ਨੇ ਕਿਹਾ ਕਿ ਪੰਜਾਬ ਸਰਕਾਰ ਲੋਕਾਂ ਨੂੰ ਬੁਨਿਆਦੀ ਸੁਵਿਧਾਵਾਂ ਦੇਣ ਦੇ ਨਾਲ-ਨਾਲ ਗਊਧਨ ਦੀ ਸੰਭਾਲ ਅਤੇ ਸੁਰੱਖਿਆ ਲਈ ਵੀ ਪੂਰੀ ਤਰ੍ਹਾਂ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਗਊਸ਼ਾਲਾ ਉਭਾਵਾਲ ਰੋਡ ਦੇ ਨਵੀਨੀਕਰਨ ਨਾਲ ਗਊਧਨ ਦੀ ਦੇਖਭਾਲ ਵਿੱਚ ਵੱਡੀ ਰਾਹਤ ਮਿਲੇਗੀ।

ਉਨ੍ਹਾਂ ਦੱਸਿਆ ਕਿ ਇਹ ਗੱਲ ਯਕੀਨੀ ਬਣਾਈ ਜਾ ਰਹੀ ਹੈ ਕਿ ਚਾਰੇ ਦੀ ਸਪਲਾਈ, ਪਾਣੀ ਅਤੇ ਦਵਾਈਆਂ ਦੀ ਪਹੁੰਚ ਵਿੱਚ ਕਿਸੇ ਕਿਸਮ ਦੀ ਮੁਸ਼ਕਲ ਨਾ ਆਵੇ ਅਤੇ ਗਊਧਨ ਦੀ ਸੰਭਾਲ ਪ੍ਰਭਾਵਿਤ ਨਾ ਹੋਵੇ। ਇਸ ਦੇ ਨਾਲ ਇਹ ਵੀ ਯਕੀਨੀ ਬਣਾਇਆ ਜਾ ਰਿਹਾ ਹੈ ਕਿ ਐਮਰਜੈਂਸੀ ਹਾਲਾਤ ਵਿੱਚ ਇਲਾਜ ਸਬੰਧੀ ਸੇਵਾਵਾਂ ਵੀ ਤੇਜ਼ੀ ਨਾਲ ਮੁਹੱਈਆ ਹੋਣ।

ਸਥਾਨਕ ਨਿਵਾਸੀਆਂ ਅਤੇ ਗਊਸ਼ਾਲਾ ਪ੍ਰਬੰਧਕਾਂ ਨੇ ਹਲਕਾ ਵਿਧਾਇਕ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਹ ਕਦਮ ਗਊਧਨ ਦੀ ਭਲਾਈ ਲਈ ਬਹੁਤ ਮਹੱਤਵਪੂਰਨ ਸਾਬਤ ਹੋਵੇਗਾ ਅਤੇ ਲੰਮੇ ਸਮੇਂ ਤੋਂ ਚੱਲ ਰਹੀ ਲੋੜ ਨੂੰ ਪੂਰਾ ਕਰੇਗਾ।

ਇਸ ਮੌਕੇ ਵੱਖ ਵੱਖ ਅਹੁਦੇਦਾਰ, ਪਤਵੰਤੇ, ਗਊਸ਼ਾਲਾ ਪ੍ਰਬੰਧਕ, ਸਥਾਨਕ ਅਤੇ ਵੱਡੀ ਗਿਣਤੀ ਵਿੱਚ ਇਲਾਕਾ ਵਾਸੀ ਹਾਜ਼ਰ ਸਨ।

ਝੋਨੇ ਦੀਆਂ ਸਿਫਾਰਿਸ਼ ਕਿਸਮਾਂ ਅਤੇ ਖਾਦਾਂ ਦੀ ਸੰਤੁਲਿਤ ਵਰਤੋਂ ਕਰਨ ਕਿਸਾਨ: ਡਾ. ਅਸ਼ੋਕ ਕੁਮਾਰ ਗਰਗ
ਧੂਰੀ, 14 ਮਈ ਰਸਾਇਣਕ ਖਾਦਾਂ ਦੀ ਸੰਤੁਲਿਤ ਅਤੇ ਸੁਚੱਜੀ ਵਰਤੋਂ ਨੂੰ ਉਤਸ਼ਾਹਿਤ ਕਰਨ ਲਈ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਫਾਰਮ ਸਲਾਹਕਾਰ ਸੇਵਾ ਕੇਂਦਰ (ਐਫ.ਏ.ਐਸ.ਸੀ.) ਸੰਗਰੂਰ ਵੱਲੋਂ ਪਿੰਡ ਢਢੋਗਲ ਵਿਖੇ ਝੋਨੇ ਅਤੇ ਬਾਸਮਤੀ ਦੀਆਂ ਸਿਫਾਰਿਸ਼ ਕਿਸਮਾਂ, ਮਿੱਟੀ ਪਰਖ ਆਧਾਰਿਤ ਖਾਦ ਪ੍ਰਬੰਧਨ ਅਤੇ ਫਾਸਫੋਰਸ ਖਾਦ ਦੀ ਸੁਚੱਜੀ ਵਰਤੋਂ ਸਬੰਧੀ ਪਿੰਡ ਪੱਧਰੀ ਕਿਸਾਨ ਸਿਖਲਾਈ ਕੈਂਪ ਲਗਾਇਆ ਗਿਆ। ਕੈਂਪ ਵਿੱਚ 50 ਤੋਂ ਵੱਧ ਕਿਸਾਨਾਂ ਨੇ ਹਿੱਸਾ ਲਿਆ।

ਕੈਂਪ ਦੀ ਅਗਵਾਈ ਕਰਦੇ ਹੋਏ ਡਾ. ਅਸ਼ੋਕ ਕੁਮਾਰ ਗਰਗ, ਸੀਨੀਅਰ ਪਸਾਰ ਵਿਗਿਆਨੀ, ਨੇ ਕਿਸਾਨਾਂ ਨੂੰ ਮਿੱਟੀ ਪਰਖ ਦੇ ਆਧਾਰ ’ਤੇ ਹੀ ਖਾਦਾਂ ਦੀ ਵਰਤੋਂ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਕਿਹਾ ਕਿ ਖਾਦਾਂ ਦੀ ਸੰਤੁਲਿਤ ਵਰਤੋਂ ਨਾਲ ਨਾ ਸਿਰਫ਼ ਖੇਤੀ ਦੀ ਲਾਗਤ ਘਟਦੀ ਹੈ, ਸਗੋਂ ਫਸਲ ਦੀ ਪੈਦਾਵਾਰ ਅਤੇ ਮਿੱਟੀ ਦੀ ਸਿਹਤ ਵਿੱਚ ਵੀ ਸੁਧਾਰ ਹੁੰਦਾ ਹੈ। ਉਨ੍ਹਾਂ ਮੌਕੇ ’ਤੇ ਹੀ ਮਿੱਟੀ ਦੇ ਨਮੂਨੇ ਲੈਣ ਦੀ ਵਿਧੀ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਅਤੇ ਖੁਦ ਨਮੂਨਾ ਲੈ ਕੇ ਕਿਸਾਨਾਂ ਨੂੰ ਪ੍ਰਯੋਗਾਤਮਕ ਤਰੀਕੇ ਨਾਲ ਸਮਝਾਇਆ।

ਡਾ. ਗਰਗ ਨੇ ਕਿਸਾਨਾਂ ਨੂੰ ਝੋਨੇ ਅਤੇ ਬਾਸਮਤੀ ਵਿੱਚ ਡੀ.ਏ.ਪੀ. ਖਾਦ ਦੀ ਅਣਸੁਝੀ ਵਰਤੋਂ ਤੋਂ ਬਚਣ ਅਤੇ ਯੂਰੀਆ ਖਾਦ ਦੀ ਵੀ ਸੰਜਮ ਨਾਲ ਵਰਤੋਂ ਕਰਨ ਦੀ ਅਪੀਲ ਕੀਤੀ। ਉਨ੍ਹਾਂ ਵਿਸ਼ੇਸ਼ ਤੌਰ ’ਤੇ ਕੱਦੂ ਕਰਨ ਤੋਂ ਪਹਿਲਾਂ ਯੂਰੀਆ ਦੇ 2-3 ਥੈਲੇ ਵਰਤਣ ਦੀ ਪ੍ਰਥਾ ਤੋਂ ਗੁਰੇਜ ਕਰਨ ਲਈ ਕਿਹਾ। ਉਨ੍ਹਾਂ ਝੋਨੇ ਵਿੱਚ ਜ਼ਿੰਕ ਦੀ ਘਾਟ ਨੂੰ ਪੂਰਾ ਕਰਨ ਲਈ ਸਿਫਾਰਿਸ਼ ਕੀਤੀ ਮਾਤਰਾ ਅਨੁਸਾਰ ਹੀ ਜ਼ਿੰਕ ਦੀ ਵਰਤੋਂ ਕਰਨ ਦੀ ਸਲਾਹ ਦਿੱਤੀ।

ਜੈਵਿਕ ਖਾਦਾਂ ਦੀ ਮਹੱਤਤਾ ਬਾਰੇ ਜਾਣਕਾਰੀ ਸਾਂਝੀ ਕਰਦੇ ਹੋਏ ਡਾ. ਗਰਗ ਨੇ ਕਿਹਾ ਕਿ ਝੋਨੇ ਦੀ ਪੌਦ ਨੂੰ ਲੱਗਣ ਵਾਲਾ ਐਜ਼ੋਸਪਾਇਰਲਮ ਫਸਲ ਦੀ ਪੈਦਾਵਾਰ ਵਧਾਉਣ ਦੇ ਨਾਲ-ਨਾਲ ਮਿੱਟੀ ਦੀ ਜੈਵਿਕ ਸਿਹਤ ਸੁਧਾਰਨ ਵਿੱਚ ਵੀ ਅਹਿਮ ਭੂਮਿਕਾ ਨਿਭਾਉਂਦਾ ਹੈ। ਉਨ੍ਹਾਂ ਝੋਨੇ ਦੀ ਪਨੀਰੀ ਤਿਆਰ ਕਰਨ ਲਈ ਸਿਫਾਰਿਸ਼ ਖਾਦਾਂ ਅਤੇ ਹੋਰ ਪ੍ਰਬੰਧਕੀ ਸਿਫਾਰਿਸ਼ਾਂ ਬਾਰੇ ਵੀ ਵਿਸਥਾਰਪੂਰਵਕ ਜਾਣਕਾਰੀ ਦਿੱਤੀ।

ਮਿੱਟੀ ਦੀ ਸਿਹਤ ਸੁਧਾਰਨ ਲਈ ਹਰੀ ਖਾਦਾਂ ਜਿਵੇਂ ਜੰਤਰ ਅਤੇ ਸਣ ਦੀ ਕਾਸ਼ਤ ਅਤੇ ਉਨ੍ਹਾਂ ਦੇ ਲਾਭਾਂ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ।

ਇਸ ਦੌਰਾਨ ਡਾ. ਗਰਗ ਨੇ ਝੋਨੇ ਦੀ ਪਨੀਰੀ ਵਿੱਚ ਬੌਣੇ ਬੂਟਿਆਂ ਦੇ ਰੋਗ ਦੀ ਪਛਾਣ ਅਤੇ ਰੋਕਥਾਮ ਸਬੰਧੀ ਸਿਫਾਰਿਸ਼ਾਂ ਵੀ ਸਾਂਝੀਆਂ ਕੀਤੀਆਂ ਅਤੇ ਕਿਸਾਨਾਂ ਨੂੰ ਪਨੀਰੀ ਦੀ ਨਿਯਮਿਤ ਨਿਗਰਾਨੀ ਕਰਨ ਲਈ ਪ੍ਰੇਰਿਆ।

ਡਾ. ਗਰਗ ਨੇ ਪੀ.ਏ.ਯੂ. ਵੱਲੋਂ ਸਿਫਾਰਿਸ਼ ਕੀਤੀਆਂ ਝੋਨੇ ਦੀਆਂ ਕਿਸਮਾਂ ਜਿਵੇਂ ਪੀ.ਆਰ. 131, ਪੀ.ਆਰ. 132 ਅਤੇ ਪੀ.ਆਰ. 126 ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ। ਉਨ੍ਹਾਂ ਨਵੀਂ ਕਿਸਮ ਪੀ.ਆਰ. 133 ਬਾਰੇ ਦੱਸਦੇ ਹੋਏ ਕਿਹਾ ਕਿ ਇਹ ਕਿਸਮ ਲੁਆਈ ਤੋਂ ਬਾਅਦ ਲਗਭਗ 111 ਦਿਨਾਂ ਵਿੱਚ ਪੱਕ ਜਾਂਦੀ ਹੈ ਅਤੇ ਪ੍ਰਤੀ ਏਕੜ ਲਗਭਗ 30.5 ਕੁਇੰਟਲ ਝਾੜ ਦਿੰਦੀ ਹੈ। ਬਾਸਮਤੀ ਦੀਆਂ ਕਿਸਮਾਂ ਪੂਸਾ ਬਾਸਮਤੀ 1509 ਅਤੇ ਪੂਸਾ ਬਾਸਮਤੀ 1847 ਵਿੱਚ ਖਾਦਾਂ ਦੀ ਲੋੜ ਅਤੇ ਝੰਡਾ ਰੋਗ ਦੀ ਰੋਕਥਾਮ ਲਈ ਬੀਜ ਸੋਧ ਬਾਰੇ ਵੀ ਵਿਸਥਾਰ ਨਾਲ ਚਰਚਾ ਕੀਤੀ ਗਈ।

ਕਿਸਾਨਾਂ ਨੂੰ ਪੀਏਯੂ ਲੁਧਿਆਣਾ ਦੁਆਰਾ ਚਲਾਏ ਜਾ ਰਹੇ ਵੱਖ-ਵੱਖ ਕੋਰਸਾਂ ਦਾ ਗਿਆਨ ਪ੍ਰਦਾਨ ਕੀਤਾ ਗਿਆ ਅਤੇ ਪੇਂਡੂ ਵਿਦਿਆਰਥੀਆਂ ਨੂੰ ਪੀਏਯੂ ਲੁਧਿਆਣਾ ਵਿੱਚ ਦਾਖਲਾ ਲੈਣ ਲਈ ਉਤਸ਼ਾਹਿਤ ਕੀਤਾ ਗਿਆ।

ਕੈਂਪ ਲਾਉਣ ਵਿੱਚ ਸ. ਸਤਨਾਮ ਸਿੰਘ (ਚੇਅਰਮੈਨ), ਸ. ਅਮਰਜੀਤ ਸਿੰਘ (ਪ੍ਰਧਾਨ), ਸ. ਅਮਨਦੀਪ ਸਿੰਘ (ਕਮੇਟੀ ਮੈਂਬਰ), ਸ. ਬਿੱਕਰ ਸਿੰਘ (ਮੀਤ ਪ੍ਰਧਾਨ) ਅਤੇ ਸ. ਸਰਬਜੀਤ ਸਿੰਘ (ਸੈਕਟਰੀ) ਢਢੋਗਲ ਬਹੁਮੰਤਵੀ ਸਹਿਕਾਰੀ ਖੇਤੀਬਾੜੀ ਸੇਵਾ ਸਭਾ ਲਿਮਿਟਡ ਨੇ ਵਿਸ਼ੇਸ਼ ਯੋਗਦਾਨ ਪਾਇਆ।

ਅੰਤ ਵਿੱਚ ਕਿਸਾਨਾਂ ਲਈ ਪੀ.ਏ.ਯੂ. ਲੁਧਿਆਣਾ ਵੱਲੋਂ ਸਿਫਾਰਿਸ਼ ਕੀਤੇ ਪੀ.ਆਰ. 126 ਦੇ ਬੀਜ, ਐਜ਼ੋਸਪਾਇਰਲਮ ਟੀਕੇ, ਖੇਤੀ ਸਾਹਿਤ ਆਦਿ ਦੀ ਵਿਕਰੀ ਵੀ ਕੀਤੀ ਗਈ।

ਕੈਂਪ ਦੌਰਾਨ ਕਿਸਾਨਾਂ ਵੱਲੋਂ ਪੁੱਛੇ ਗਏ ਵੱਖ-ਵੱਖ ਸਵਾਲਾਂ ਦੇ ਤਰਤੀਬ-ਬੱਧ ਅਤੇ ਵਿਗਿਆਨਕ ਢੰਗ ਨਾਲ ਜਵਾਬ ਦਿੱਤੇ ਗਏ। ਕਿਸਾਨਾਂ ਨੇ ਮਿੱਟੀ ਪਰਖ ਕਰਵਾਉਣ ਅਤੇ ਸਿਫਾਰਿਸ਼ੀ ਖਾਦ ਪ੍ਰਬੰਧਨ ਅਪਣਾਉਣ ਲਈ ਭਰਪੂਰ ਰੁਚੀ ਵੀ ਦਿਖਾਈ।

ਪਿੰਡ ਮਾਣਕਪੁਰਾ ਵਿਖੇ ਝੋਨੇ ਦੀ ਸਿੱਧੀ ਬਿਜਾਈ ਦੀ ਕਰਵਾਈ ਸ਼ੁਰੂਆਤ
ਤਰਨ ਤਾਰਨ, 14 ਮਈ-       ਡਿਪਟੀ ਕਮਿਸ਼ਨਰ, ਤਰਨ ਤਾਰਨ ਸ੍ਰੀ ਰਾਹੁਲ ਅਤੇ ਮੁੱਖ ਖੇਤੀਬਾੜੀ ਅਫ਼ਸਰ ਤਰਨ ਤਰਨ ਡਾ. ਤੇਜਬੀਰ ਸਿੰਘ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਝੋਨੇ ਦੀ ਸਿੱਧੀ ਬਿਜਾਈ ਸਬੰਧੀ ਤਕਨੀਕੀ ਜਾਣਕਾਰੀ ਦੇਣ ਹਿੱਤ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ, ਬਲਾਕ ਪੱਟੀ ਅਤੇ ਪੀ. ਏ. ਯੂ ਦੇ ਫਾਰਮ ਸਲਾਹਕਾਰ ਕੇਂਦਰ, ਤਰਨ ਤਾਰਨ ਦੇ ਮਾਹਿਰਾਂ ਵੱਲੋਂ  ਪਿੰਡ ਮਾਣਕਪੁਰਾ ਵਿਖੇ ਉੱਦਮੀ ਕਿਸਾਨ ਅੰਗਰੇਜ਼ ਸਿੰਘ ਦੇ ਖੇਤਾਂ ਵਿੱਚ 11 ਏਕੜ ਝੋਨੇ ਦੀ ਸਿੱਧੀ ਬਿਜਾਈ ਦੀ ਸ਼ੁਰੂਆਤ ਕਰਾਈ। ਇਸ ਮੌਕੇ ਮਾਹਿਰਾਂ ਨੇ ਕਿਹਾ ਕਿ ਪਾਣੀ ਦੇ ਘਟ ਰਹੇ ਪੱਧਰ ਅਤੇ ਮਜਦੂਰੀ ਦੀ ਕਮੀ ਨੂੰ ਹੱਲ ਕਰਨ ਲਈ ਝੋਨੇ ਦੀ ਸਿੱਧੀ ਬਿਜਾਈ ਕਾਰਗਰ ਤਰੀਕਾ ਹੈ। ਤਕਨੀਕੀ ਜਾਣਕਾਰੀ ਸਾਂਝੀ ਕਰਦਿਆਂ ਕਿਹਾ ਕਿ ਝੋਨੇ ਦੀ ਸਿੱਧੀ ਬਿਜਾਈ ਲਈ ਖੇਤ ਦੀ ਲੈਵਲਿੰਗ ਬਹੁਤ ਜਰੂਰੀ ਹੈ। ਉੱਤਮ ਪ੍ਰਮਾਣਿਤ 8 ਤੋਂ 10 ਕਿਲੋ ਬੀਜ ਪ੍ਰਤੀ ਏਕੜ ਨੂੰ ਸਪਰਿੰਟ ਦਵਾਈ ਨਾਲ ਸੋਧਣਾ ਲਾਹੇਵੰਦ ਹੈ। ਨਦੀਨਾਂ ਦੀ ਰੋਕਥਾਮ ਲਈ ਬਿਜਾਈ ਤੋਂ ਤੁਰੰਤ ਬਾਅਦ ਵੱਤਰ ਖੇਤ ਵਿੱਚ ਇਕ ਲਿਟਰ ਪੈਂਡੀਮੈਥਾਲਿਨ ਜਾਂ ਪੇਪੇ ਦਵਾਈ ਦੇ ਘੋਲ ਨੂੰ 200 ਲਿਟਰ ਪਾਣੀ ਵਿੱਚ ਘੋਲ ਕੇ ਛਿੜਕਾਅ ਕਰਨ ਨਾਲ ਸ਼ੁਰੂਆਤੀ ਦੌਰ ਦੇ ਨਦੀਨਾਂ ਦੀ ਰੋਕਥਾਮ ਕੀਤੀ ਜਾ ਸਕਦੀ ਹੈ। ਜੇਕਰ ਸੁੱਕੇ ਖੇਤ ਵਿੱਚ ਝੋਨੇ ਦੀ ਸਿੱਧੀ ਬਿਜਾਈ ਕੀਤੀ ਹੋਵੇ ਤਾਂ ਬਿਜਾਈ ਤੋਂ ਤੁਰੰਤ ਬਾਅਦ ਸਿੰਚਾਈ ਕੀਤੀ ਜਾਵੇ ਅਤੇ ਵੱਤਰ ਆਉਂਦਿਆਂ ਹੀ ਨਦੀਨ ਨਾਸ਼ਕ ਦਾ ਛਿੜਕਾਅ ਕਰਨਾ ਲਾਹੇਵੰਦ ਰਹਿੰਦਾ ਹੈ।ਇਸ ਮੌਕੇ ਦੱਸਿਆ ਗਿਆ ਕਿ ਸਰਕਾਰ ਵੱਲੋਂ ਝੋਨੇ ਦੀ ਸਿੱਧੀ ਬਿਜਾਈ ਕਰਨ ‘ਤੇ 1500 ਰੁਪਏ ਪ੍ਰਤੀ ਏਕੜ ਪ੍ਰੋਤਸਾਹਨ ਰਾਸ਼ੀ ਦਿੱਤੀ ਜਾਂਦੀ ਹੈ। ਸਿੱਧੀ ਬਿਜਾਈ ਦੇ ਇੱਛੁਕ ਕਿਸਾਨ 15 ਜੂਨ ਤੱਕ ਸਿੱਧੀ ਬਿਜਾਈ ਲਈ ਪੋਰਟਲ ‘ਤੇ ਰਜਿਸਟਰ ਹੋਣ। ਝੋਨੇ ਦੀ ਸਿੱਧੀ ਬਿਜਾਈ ਕਰਨ ਦੇ ਇੱਛੁਕ ਕਿਸਾਨਾਂ ਲਈ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਬਲਾਕ, ਪੱਟੀ ਵੱਲੋਂ 19 ਮਈ ਦਿਨ ਮੰਗਲਵਾਰ ਨੂੰ ਸਵੇਰੇ 10 ਵਜੇ ਦਫਤਰ ਵਿਖੇ ਕਿਸਾਨ ਗੋਸ਼ਟੀ ਦਾ ਆਯੋਜਨ ਕੀਤਾ ਜਾ ਰਿਹਾ ਹੈ। ਇਸ ਮੌਕੇ ਗੁਰਦੇਵ ਸਿੰਘ ਤਕਨੀਕੀ ਸਹਾਇਕ ਪ੍ਰਬੰਧਕ , ਦਰਬਾਰਾ ਸਿੰਘ, ਯਾਦਵਿੰਦਰ ਸਿੰਘ , ਮਨਪ੍ਰੀਤ ਸਿੰਘ , ਗੁਰਸਾਹਿਬ ਸਿੰਘ ਨੇ ਸਹਿਯੋਗ ਅਤੇ ਤਕਨੀਕੀ ਜਾਣਕਾਰੀ ਸਾਂਝੀ ਕੀਤੀ।

ਪੰਜਾਬ ਪੁਲਿਸ ਨੇ 10 ਰੋਜ਼ਾ ਵਿਸ਼ੇਸ਼ ਮੁਹਿੰਮ ਦੌਰਾਨ ਸੂਬੇ ਭਰ ਵਿੱਚ 74,000 ਤੋਂ ਵੱਧ ਦੋ-ਪਹੀਆ ਵਾਹਨਾਂ ਦੀ ਕੀਤੀ ਚੈਕਿੰਗ
ਚੰਡੀਗੜ੍ਹ, 14 ਮਈ: ਸਮਾਜ ਵਿਰੋਧੀ ਅਨਸਰਾਂ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ‘ਤੇ ਵੱਡੀ ਕਾਰਵਾਈ ਕਰਦਿਆਂ, ਪੰਜਾਬ ਪੁਲਿਸ ਨੇ 10 ਰੋਜ਼ਾ ਦੋਪਹੀਆ ਵਾਹਨ ਵਿਸ਼ੇਸ਼ ਜਾਂਚ ਮੁਹਿੰਮ ਚਲਾਈ, ਜਿਸ ਦੇ ਨਤੀਜੇ ਵਜੋਂ ਸੂਬੇ ਭਰ ਵਿੱਚ 74,000 ਤੋਂ ਵੱਧ ਵਾਹਨਾਂ ਦੀ ਚੈਕਿੰਗ ਕੀਤੀ ਗਈ।

ਡਾਇਰੈਕਟਰ ਜਨਰਲ ਆਫ਼ ਪੁਲਿਸ (ਡੀਜੀਪੀ) ਪੰਜਾਬ ਗੌਰਵ ਯਾਦਵ ਦੇ ਨਿਰਦੇਸ਼ਾਂ ‘ਤੇ ਚਲਾਈ ਗਈ ਇਸ ਮੁਹਿੰਮ ਵਿੱਚ ਬਿਨਾਂ ਨੰਬਰ ਪਲੇਟਾਂ ਜਾਂ ਛੇੜਛਾੜ ਵਾਲੀਆਂ ਨੰਬਰ ਪਲੇਟਾਂ ਵਾਲੇ ਮੋਟਰਸਾਈਕਲਾਂ ਅਤੇ ਸਕੂਟਰਾਂ ਦੀ ਚੈਕਿੰਗ ਕੀਤੀ ਗਈ। ਇਸ ਮੁਹਿੰਮ ਦਾ ਉਦੇਸ਼ ਅਪਰਾਧਿਕ ਗਤੀਵਿਧੀਆਂ ਵਿੱਚ ਅਣਪਛਾਤੇ ਵਾਹਨਾਂ ਦੀ ਵਰਤੋਂ ਨੂੰ ਰੋਕਣਾ ਹੈ।

ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ ਸਪੈਸ਼ਲ ਡਾਇਰੈਕਟਰ ਜਨਰਲ ਆਫ ਪੁਲਿਸ (ਸਪੈਸ਼ਲ ਡੀਜੀਪੀ) ਕਾਨੂੰਨ ਅਤੇ ਵਿਵਸਥਾ ਪ੍ਰਵੀਨ ਸਿਨਹਾ ਨੇ ਦੱਸਿਆ ਕਿ ਜ਼ਿਆਦਾਤਰ ਅਪਰਾਧਾਂ ਵਿੱਚ ਪਛਾਣ ਤੋਂ ਬਚਣ ਲਈ ਅਜਿਹੇ ਮੋਟਰਸਾਈਕਲਾਂ ਦੀ ਵਰਤੋਂ ਕੀਤੀ ਜਾਂਦੀ ਹੈ। ਉਨ੍ਹਾਂ ਕਿਹਾ, “ਅਸੀਂ ਅਜਿਹੇ ਵਾਹਨਾਂ ਜਿਹਨਾਂ ਦੀ ਪਛਾਣ ਛੁਪਾਈ ਗਈ ਹੈ ਜਾਂ ਜਿਹਨਾਂ ਨਾਲ ਛੇੜਛਾੜ ਕੀਤੀ ਗਈ ਹੈ, ‘ਤੇ ਰੋਕ ਲਗਾ ਕੇ ਅਪਰਾਧੀਆਂ ਵੱਲੋਂ ਵਰਤੇ ਜਾਣ ਵਾਲੇ ਹੱਥਕੰਡਿਆਂ ਨੂੰ ਠੱਲ੍ਹ ਪਾਈ ਗਈ ਹੈ।”

10 ਦਿਨਾਂ ਤੱਕ ਚੱਲ ਇਸ ਆਪਰੇਸ਼ਨ ਬਾਰੇ ਜਾਣਕਾਰੀ ਦਿੰਦਿਆਂ, ਸਪੈਸ਼ਲ ਡੀਜੀਪੀ ਨੇ ਕਿਹਾ ਕਿ ਪੁਲਿਸ ਟੀਮਾਂ ਨੇ ਕੁੱਲ 74,776 ਦੋਪਹੀਆ ਵਾਹਨਾਂ ਦੀ ਚੈਕਿੰਗ ਕੀਤੀ, ਜਿਨ੍ਹਾਂ ਵਿੱਚੋਂ ਗੁੰਮ ਜਾਂ ਛੇੜਛਾੜ ਕੀਤੀਆਂ ਨੰਬਰ ਪਲੇਟਾਂ, ਬਿਨਾਂ ਵੈਧ ਦਸਤਾਵੇਜ਼ਾਂ ਜਾਂ ਸ਼ੱਕੀ ਵਰਤੋਂ ਵਰਗੀਆਂ ਵੱਖ-ਵੱਖ ਉਲੰਘਣਾਵਾਂ ਤਹਿਤ 20,982 ਵਾਹਨਾਂ ਦੇ ਚਲਾਨ ਕੱਟੇ ਗਏ ਅਤੇ 461 ਵਾਹਨਾਂ ਨੂੰ ਜ਼ਬਤ ਕੀਤਾ ਗਿਆ।

ਸਪੈਸ਼ਲ ਡੀਜੀਪੀ ਪ੍ਰਵੀਨ ਸਿਨਹਾ, ਜੋ ਇਸ ਸੂਬਾ ਪੱਧਰੀ ਮੁਹਿੰਮ ਦੀ ਨਿੱਜੀ ਤੌਰ ‘ਤੇ ਨਿਗਰਾਨੀ ਕਰ ਰਹੇ ਸਨ, ਨੇ ਸਾਰੇ ਸੀਪੀਜ਼/ਐਸਐਸਪੀਜ਼ ਨੂੰ ਆਪੋ-ਆਪਣੇ ਅਧਿਕਾਰ ਖੇਤਰਾਂ ਵਿੱਚ ਨਾਕੇ ਲਗਾਉਣ ਦੇ ਨਿਰਦੇਸ਼ ਦਿੱਤੇ ਸਨ। ਪੁਲਿਸ ਕਰਮਚਾਰੀਆਂ ਨੂੰ ਕਾਨੂੰਨ ਦੀ ਪਾਲਣਾ ਕਰਨ ਵਾਲੇ ਨਾਗਰਿਕਾਂ ਨੂੰ ਪਰੇਸ਼ਾਨ ਕੀਤੇ ਬਿਨਾਂ, ਪੇਸ਼ੇਵਰ ਢੰਗ ਨਾਲ ਜਾਂਚ ਕਰਨ ਦੇ ਨਿਰਦੇਸ਼ ਦਿੱਤੇ ਗਏ ਸਨ।

ਸਪੈਸ਼ਲ ਡੀਜੀਪੀ ਨੇ ਜਨਤਾ ਨੂੰ ਮੋਟਰ ਵਾਹਨ ਐਕਟ ਦੀ ਸਖ਼ਤੀ ਨਾਲ ਪਾਲਣਾ ਕਰਨ ਅਤੇ ਆਪਣੇ ਵਾਹਨ ‘ਤੇ ਹਾਈ-ਸਕਿਊਰਿਟੀ ਰਜਿਸਟ੍ਰੇਸ਼ਨ ਪਲੇਟਾਂ (ਐਚਐਸਆਰਪੀ) ਲਗਾਉਣਾ ਯਕੀਨੀ ਬਣਾਉਣ ਲਈ ਕਿਹਾ।

ਇਸ ਦੌਰਾਨ, ‘ਗੈਂਗਸਟਰਾਂ ‘ਤੇ ਵਾਰ’ ਮੁਹਿੰਮ ਨੂੰ 114ਵੇਂ ਦਿਨ ਵੀ ਜਾਰੀ ਰੱਖਦਿਆਂ ਪੁਲਿਸ ਟੀਮਾਂ ਨੇ ਛੇ ਹਥਿਆਰਾਂ ਸਮੇਤ 292 ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ, ਜਿਸ ਨਾਲ ਮੁਹਿੰਮ ਦੀ ਸ਼ੁਰੂਆਤ ਤੋਂ ਬਾਅਦ ਕੁੱਲ ਗ੍ਰਿਫਤਾਰੀਆਂ ਦੀ ਗਿਣਤੀ 29,111 ਹੋ ਗਈ। ਇਸ ਤੋਂ ਇਲਾਵਾ, 116 ਵਿਅਕਤੀਆਂ ਵਿਰੁੱਧ ਇਹਤਿਆਤੀ ਕਾਰਵਾਈ ਕੀਤੀ ਗਈ ਹੈ, ਜਦੋਂ ਕਿ 41 ਵਿਅਕਤੀਆਂ ਨੂੰ ਤਫਤੀਸ਼ ਅਤੇ ਪੁੱਛਗਿੱਛ ਤੋਂ ਬਾਅਦ ਛੱਡ ਦਿੱਤਾ ਗਿਆ। ਪੁਲਿਸ ਟੀਮਾਂ ਨੇ ਕਾਰਵਾਈ ਦੌਰਾਨ 14 ਭਗੌੜੇ ਅਪਰਾਧੀਆਂ (ਪੀਓ) ਨੂੰ ਵੀ ਗ੍ਰਿਫ਼ਤਾਰ ਕੀਤਾ ਹੈ।

ਪਾਰਦਰਸ਼ੀ ਤਰੀਕੇ ਨਾਲ ਕਰਵਾਈ ਜਾਵੇਗੀ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ: ਸੀਈਓ ਅਨਿੰਦਿਤਾ ਮਿਤਰਾ
ਚੰਡੀਗੜ੍ਹ, 14 ਮਈ: ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਨੂੰ ਪੂਰੀ ਪਾਰਦਰਸ਼ੀ ਤਰੀਕੇ ਨਾਲ ਨੇਪਰੇ ਚਾੜ੍ਹਿਆ ਜਾਵੇਗਾ। ਉਕਤ ਪ੍ਰਗਟਾਵਾ ਅੱਜ ਇੱਥੇ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਵਲੋਂ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਭਾਰਤੀ ਚੋਣ ਕਮਿਸ਼ਨ ਵੱਲੋਂ ਅੱਜ ਇਕ ਨੋਟੀਫਿਕੇਸ਼ਨ ਜਾਰੀ ਕਰਕੇ ਪੰਜਾਬ ਰਾਜ ਵਿੱਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਕਰਵਾਉਣ ਦੇ ਹੁਕਮ ਜਾਰੀ ਕੀਤੇ ਗਏ ਹਨ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਮੁੱਖ ਚੋਣ ਅਫ਼ਸਰ ਪੰਜਾਬ ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ.) ਅਧੀਨ ਪੰਜਾਬ ਰਾਜ ਵਿੱਚ 25 ਜੂਨ,2026 ਤੋਂ 24 ਜੁਲਾਈ, 2026 ਤੱਕ ਬੀਐਲਓਜ਼ ਘਰੋਂ-ਘਰੀਂ ਜਾ ਕੇ ਵੋਟਰਜ਼ ਦੇ ਫਾਰਮ ਭਰਵਾਉਣਗੇ। ਇਸ ਕਾਰਜ ਲਈ 24453 ਬੀਐਲਓਜ਼, 2476 ਸੁਪਰਵਾਈਜ਼ਰ, 117 ਈਆਰਓਜ਼ ਅਤੇ 234 ਏਈਆਰਓਜ਼ ਸਮੇਤ ਪੂਰਾ ਚੋਣ ਅਮਲਾ ਲਗਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਹਰੇਕ ਬੀਐਲਓ ਨੂੰ ਔਸਤ 300 ਘਰ ਅਤੇ 1200 ਵੋਟਰ ਹੀ ਐਸ.ਆਈ.ਆਰ. ਲਈ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਪੰਜਾਬ ਰਾਜ ਵਿੱਚ ਐਸ.ਆਈ.ਆਰ. ਕਰਵਾਉਣ ਸਬੰਧੀ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ। ਉਨ੍ਹਾਂ ਦੱਸਿਆ ਕਿ ਐਸ.ਆਈ.ਆਰ. ਸਬੰਧੀ ਬੀਐਲਓਜ਼ ਨੂੰ ਟ੍ਰੇਨਿੰਗ ਦੇਣ ਅਤੇ ਹੋਰ ਤਿਆਰੀਆਂ ਸਬੰਧੀ ਕੰਮ 15 ਜੂਨ, 2026 ਤੋਂ 24 ਜੂਨ, 2026 ਤੱਕ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਸਾਡਾ ਉਦੇਸ਼ ਹਰੇਕ ਯੋਗ ਨਾਗਰਿਕ ਨੂੰ ਵੋਟਰ ਸੂਚੀ ਵਿੱਚ ਸ਼ਾਮਲ ਕਰਨਾ ਅਤੇ ਅਯੋਗ ਵਿਅਕਤੀਆਂ ਨੂੰ ਸੂਚੀ ਵਿੱਚੋਂ ਬਾਹਰ ਕਰਨਾ ਹੈ। ਮੁੱਖ ਚੋਣ ਅਫ਼ਸਰ ਨੇ ਕਿਹਾ ਕਿ ਦੋਹਰੀ ਵੋਟ ਰੱਖਣਾ ਭਾਰਤੀ ਸੰਵਿਧਾਨ ਅਨੁਸਾਰ ਅਪਰਾਧ ਹੈ ਜਿਸ ਲਈ ਇੱਕ ਸਾਲ ਤੱਕ ਦੀ ਕੈਦ ਦੀ ਸਜ਼ਾ ਹੈ।

ਸ੍ਰੀਮਤੀ ਮਿਤਰਾ ਨੇ ਦੱਸਿਆ ਕਿ ਸੂਬੇ ਦੇ ਸਾਰੇ ਵੋਟਰਾਂ ਨੂੰ ਐਸ.ਆਈ.ਆਰ. ਅਧੀਨ ਫਾਰਮ ਭਰਨਾ ਪਵੇਗਾ। ਉਨ੍ਹਾਂ ਦੱਸਿਆ ਕਿ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਕੀਤੀ ਗਈ ਪ੍ਰੀ ਐਸ.ਆਈ.ਆਰ. ਮੈਪਿੰਗ ਦੇ ਤਹਿਤ ਸੂਬੇ ਦੇ 2 ਕਰੋੜ 14 ਲੱਖ 57 ਹਜ਼ਾਰ 160 ਵੋਟਰਾਂ ਵਿੱਚੋਂ 1 ਕਰੋੜ 79 ਲੱਖ 56 ਹਜ਼ਾਰ 656 ਵੋਟਰਾਂ ਦੀ ਮੈਪਿੰਗ ਕੀਤੀ ਜਾ ਚੁੱਕੀ ਹੈ ਜੋ ਕਿ ਕੁੱਲ ਵੋਟਰਾਂ ਦਾ 83.69 ਫੀਸਦ ਬਣਦੀ ਹੈ। ਉਨ੍ਹਾਂ ਦੱਸਿਆ ਕਿ ਪੰਜਾਬ ਰਾਜ ਦੇ ਦਿਹਾਤੀ ਇਲਾਕਿਆਂ ਵਿੱਚ 89.58 ਫ਼ੀਸਦੀ ਮੈਪਿੰਗ ਹੋ ਚੁੱਕੀ ਹੈ ਜਦਕਿ ਸ਼ਹਿਰੀ ਖੇਤਰਾਂ ਵਿੱਚ 73 ਫ਼ੀਸਦੀ ਮੈਪਿੰਗ ਦਾ ਕੰਮ ਮੁਕੰਮਲ ਹੋ ਚੁੱਕਾ ਹੈ।
ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਲਈ 1 ਜਨਵਰੀ, 2003 ਨੂੰ ਯੋਗਤਾ ਮਿਤੀ ਨਿਰਧਾਰਤ ਕੀਤਾ ਗਿਆ ਹੈ। ਇਸ ਦੇ ਨਾਲ ਹੀ ਐਸ.ਆਈ.ਆਰ. ਬਾਰੇ ਹੋਰ ਜਾਣਕਾਰੀ ਦਿੰਦਿਆਂ ਉਨ੍ਹਾਂ ਦੱਸਿਆ ਕਿ ਪੋਲਿੰਗ ਸਟੇਸ਼ਨਾਂ ਨੂੰ ਤਰਕਸੰਗਤ ਕਰਨ ਦਾ ਕਾਰਜ 24-07-2026 ਤੱਕ ਕੀਤਾ ਜਾਵੇਗਾ ਅਤੇ ਵੋਟਰ ਸੂਚੀ ਦਾ ਖਰੜਾ 31-07-2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 31-07-2026 ਤੋਂ 30-08-2026 ਤੱਕ ਪੇਸ਼ ਕੀਤੇ ਜਾ ਸਕਦੇ ਹਨ। ਇਤਰਾਜ਼ ਅਤੇ ਦਾਅਵਿਆਂ ਦਾ ਨਿਪਟਾਰਾ 31-07-2026 ਤੋਂ 28-09-2026 ਤੱਕ ਜਾਵੇਗਾ।
ਮੁੱਖ ਚੋਣ ਅਫ਼ਸਰ ਨੇ ਦੱਸਿਆ ਕਿ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 01-10-2026 ਨੂੰ ਕੀਤੀ ਜਾਵੇਗੀ। ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਪੰਜਾਬ ਰਾਜ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਭਾਰਤੀ ਚੋਣ ਕਮਿਸ਼ਨ ਵੱਲੋਂ ਵੋਟਰ ਸੂਚੀਆਂ ਦੀ ਕਰਵਾਈ ਜਾ ਰਹੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਵਿੱਚ ਬੀਐਲਓਜ਼ ਨੂੰ ਪੂਰਾ ਸਹਿਯੋਗ ਕਰਨ। ਉਨ੍ਹਾਂ ਇਹ ਵੀ ਦੱਸਿਆ ਕਿ ਸੂਬੇ ਦੇ ਵੋਟਰਾਂ ਦੀ ਸਹੂਲਤ ਲਈ ਯੋਗਤਾ ਮਿਤੀ 1 ਜਨਵਰੀ, 2003 ਦੀਆਂ ਵੋਟਰ ਸੂਚੀਆਂ ਨਾਲ ਮੌਜੂਦਾ ਵੋਟਰ ਸੂਚੀਆਂ ਨੂੰ ਜੋੜ ਦਿੱਤਾ ਗਿਆ ਹੈ ਜਿਸ ਨਾਲ ਸੂਬੇ ਦੇ ਵੋਟਰਾਂ ਨੂੰ ਪੁਰਾਣੀਆਂ ਵੋਟਰ ਸੂਚੀਆਂ ਨੂੰ ਲੱਭਣ ਵਿੱਚ ਕਿਸੇ ਤਰ੍ਹਾਂ ਦੀ ਦਿੱਕਤ ਨਹੀਂ ਆਵੇਗੀ।
ਸ੍ਰੀਮਤੀ ਅਨਿੰਦਿਤਾ ਮਿਤਰਾ ਨੇ ਦੱਸਿਆ ਕਿ ਬੀਐਲਓਜ਼ ਘਰੋਂ-ਘਰੀਂ ਜਾ ਕੇ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਸਬੰਧੀ ਫਾਰਮ ਭਰਵਾਉਣਗੇ ਅਤੇ ਫਾਰਮ ਨੂੰ ਮੁੜ ਪ੍ਰਾਪਤ ਕਰਨ ਲਈ ਵੋਟਰਾਂ ਦੇ ਘਰ ਜਾ ਕੇ ਤਿੰਨ ਵਾਰ ਉਨ੍ਹਾਂ ਨਾਲ ਸੰਪਰਕ ਕਰਨਗੇ। ਉਨ੍ਹਾਂ ਦੱਸਿਆ ਕਿ ਐਸ.ਆਈ.ਆਰ. ਦੌਰਾਨ ਆਧਾਰ ਕਾਰਡ ਨੂੰ ਸਿਰਫ ਪਹਿਚਾਣ ਦੇ ਸਰੋਤ ਵਜੋਂ ਹੀ ਮਾਨਤਾ ਦਿੱਤੀ ਗਈ ਹੈ ਨਾ ਕਿ ਪਹਿਚਾਣ ਦੇ ਸਬੂਤ ਵਜੋਂ।
ਮੁੱਖ ਚੋਣ ਅਫ਼ਸਰ ਨੇ ਪੰਜਾਬ ਰਾਜ ਦੀਆਂ ਸਮੂਹ ਰਾਜਨੀਤਿਕ ਪਾਰਟੀਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬਲਾਕ ਲੈਵਲ ਏਜੰਟ ਜ਼ਰੂਰ ਨਿਯੁਕਤ ਕਰਨ ਤਾਂ ਜੋ ਇਹ ਕਾਰਜ ਨਿਰਵਿਘਨ ਢੰਗ ਨਾਲ ਨੇਪਰੇ ਚੜ੍ਹ ਸਕੇ। ਉਨ੍ਹਾਂ ਦੱਸਿਆ ਕਿ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਵੱਲੋਂ ਸਪੈਸ਼ਲ ਇੰਨਟੈਸਿਵ ਰਿਵੀਜ਼ਨ ਦੇ ਹਰੇਕ ਪੜਾਅ ‘ਤੇ ਰਾਜਨੀਤਿਕ ਪਾਰਟੀਆਂ ਨੂੰ ਸ਼ਾਮਲ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਇਸੇ ਲੜੀ ਤਹਿਤ ਉਹ ਕੱਲ ਮਿਤੀ 15-05-2026 ਨੂੰ ਰਾਜ ਦੀਆਂ ਰਾਜਨੀਤਿਕ ਪਾਰਟੀਆਂ ਨਾਲ ਮੀਟਿੰਗ ਕਰਨਗੇ ਅਤੇ ਐਸ.ਆਈ.ਆਰ. ਸਬੰਧੀ ਸਮੁੱਚੀ ਜਾਣਕਾਰੀ ਦੇਣਗੇ।

ਸਰਕਾਰੀ ਕਾਲਜ ਰੋਪੜ ਨੇ ਸਾਲਾਨਾ ਇਨਾਮ ਵੰਡ ਸਮਾਰੋਹ ਦੌਰਾਨ ਹੋਣਹਾਰ ਵਿਦਿਆਰਥੀਆਂ ਦਾ ਕੀਤਾ ਸਨਮਾਨ
ਰੂਪਨਗਰ, 14 ਮਈ: ਸਰਕਾਰੀ ਕਾਲਜ ਰੋਪੜ ਦੇ ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਦੀ ਸਰਪ੍ਰਸਤੀ ਅਤੇ ਰਜਿਸਟਰਾਰ ਪ੍ਰੋ. ਮੀਨਾ ਕੁਮਾਰੀ ਦੀ ਅਗਵਾਈ ਹੇਠ ਸੈਸ਼ਨ 2025-26 ਦਾ ਸਾਲਾਨਾ ਇਨਾਮ ਵੰਡ ਸਮਾਰੋਹ ਕਰਵਾਇਆ ਗਿਆ, ਜਿਸ ਵਿੱਚ ਰਜਿਸਟਰਾਰ, ਲੈਮਰਿਨ ਟੈੱਕ ਸਕਿੱਲਜ਼ ਯੂਨੀਵਰਸਿਟੀ ਪੰਜਾਬ ਡਾ. ਬੀ.ਐੱਸ. ਸਤਿਆਲ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਸਰਕਾਰੀ ਸ਼ਿਵਾਲਿਕ ਕਾਲਜ ਨਯਾਂ ਨੰਗਲ ਦੇ ਸਾਬਕਾ ਪ੍ਰਿੰਸੀਪਲ ਪ੍ਰੋ. ਸਵਿਤਾ ਸ਼ਰਮਾ ਵਿਸ਼ੇਸ਼ ਮਹਿਮਾਨ ਵਜੋਂ ਹਾਜਰ ਹੋਏ। ਵਾਈਸ ਪ੍ਰਿੰਸੀਪਲ ਪ੍ਰੋ. ਹਰਜੀਤ ਸਿੰਘ ਅਤੇ ਪ੍ਰੋ. ਮਨਪ੍ਰੀਤ ਸਿੰਘ ਦੀ ਅਗਵਾਈ ਅਧੀਨ ਐੱਨ.ਸੀ.ਸੀ. ਕੈਡਿਟਸ ਵੱਲੋਂ ਮਹਿਮਾਨਾਂ ਨੂੰ ਗਾਰਡ ਆੱਫ ਆੱਨਰ ਦਿੱਤਾ ਗਿਆ।

ਇਸ ਸਮਾਰੋਹ ਵਿੱਚ ਕਾਲਜ ਦੇ ਸਾਬਕਾ ਪ੍ਰਿੰਸੀਪਲ ਡਾ. ਸੰਤ ਸੁਰਿੰਦਰਪਾਲ ਸਿੰਘ, ਸਾਬਕਾ ਵਾਈਸ ਪ੍ਰਿੰਸੀਪਲ ਡਾ. ਹਰਜਸ ਕੌਰ, ਐਡਵੋਕੇਟ ਚੇਤਨ ਅਗਰਵਾਲ, ਜ਼ਿਲ੍ਹਾ ਲੋਕ ਸੰਪਰਕ ਅਫ਼ਸਰ ਰੂਪਨਗਰ ਸ਼੍ਰੀ ਕਰਨ ਮਹਿਤਾ, ਸ਼੍ਰੀ ਚਿਤਰੰਜਨ ਬਾਂਸਲ, ਮੈਡਮ ਨੀਨੂ ਸਤਿਆਲ, ਸ਼੍ਰੀਮਤੀ ਕਿਰਨਪ੍ਰੀਤ ਕੌਰ ਗਿੱਲ, ਡਾ. ਜਗਜੀਵਨ ਸਿੰਘ ਨੇ ਉਚੇਚੇ ਤੌਰ ਤੇ ਸ਼ਿਰਕਤ ਕੀਤੀ।

ਪ੍ਰਿੰਸੀਪਲ ਜਤਿੰਦਰ ਸਿੰਘ ਗਿੱਲ ਨੇ ਆਏ ਮਹਿਮਾਨਾਂ ਨੂੰ ਜੀ ਆਇਆਂ ਕਿਹਾ ਅਤੇ ਪ੍ਰਾਪਤੀਆਂ ਸਬੰਧੀ ਕਾਲਜ ਦੀ ਸਾਲਾਨਾ ਰਿਪੋਰਟ ਪੇਸ਼ ਕੀਤੀ।

ਮੁੱਖ ਮਹਿਮਾਨ ਡਾ. ਬੀ.ਐੱਸ. ਸਤਿਆਲ ਨੇ ਵਿਦਿਆਰਥੀਆਂ ਨਾਲ ਇੱਛਾ ਸ਼ਕਤੀ ਨਾਲ ਅੱਗੇ ਵਧਣ ਲਈ ਕਈ ਅਨੁਭਵ ਸਾਂਝੇ ਕੀਤੇ ਅਤੇ ਕਿਹਾ ਕਿ ਵਿਦਿਆਰਥੀਆਂ ਵਿੱਚ ਸਿੱਖਣ ਦੀ ਜੁਗਿਆਸਾ ਹੋਣੀ ਚਾਹੀਦੀ ਹੈ। ਉਨ੍ਹਾਂ ਨੇ ਅਧਿਆਪਕਾਂ ਅਤੇ ਮਾਪਿਆਂ ਦੇ ਯੋਗਦਾਨ ਨੂੰ ਯਾਦ ਰੱਖਣ ਲਈ ਵੀ ਪ੍ਰੇਰਿਤ ਕੀਤਾ। ਵਿਸ਼ੇਸ਼ ਮਹਿਮਾਨ ਪ੍ਰੋ. ਸਵਿਤਾ ਸ਼ਰਮਾ ਨੇ ਇਨਾਮ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਸ਼ੁਭਕਾਮਨਾਵਾਂ ਦਿੱਤੀਆਂ।

ਰਜਿਸਟਰਾਰ ਪ੍ਰੋ. ਮੀਨਾ ਕੁਮਾਰੀ ਨੇ ਆਏ ਮਹਿਮਾਨਾਂ ਦਾ ਧੰਨਵਾਦ ਕੀਤਾ ਅਤੇ ਦੱਸਿਆ ਕਿ ਇਨਾਮ ਵੰਡ ਸਮਾਰੋਹ ਦੌਰਾਨ ਅਕਾਦਮਿਕ (ਯੂਨੀਵਰਸਿਟੀ ਪ੍ਰੀਖਿਆਵਾਂ) ਵਿੱਚ ਪ੍ਰਾਪਤੀਆਂ ਵਾਲੇ 22 ਵਿਦਿਆਰਥੀ ਨੂੰ ਰੋਲ ਆੱਫ ਆਨਰ, 15 ਵਿਦਿਆਰਥੀਆਂ ਨੂੰ ਕਾਲਜ ਕਲਰ, 30 ਵਿਦਿਆਰਥੀਆਂ ਨੂੰ ਮੈਰਿਟ ਸਰਟੀਫਿਕੇਟ, ਖੇਡਾਂ ਵਿੱਚ ਪ੍ਰਾਪਤੀਆਂ ਵਾਲੇ 3 ਖਿਡਾਰੀਆਂ ਨੂੰ ਰੋਲ ਆੱਫ ਆੱਨਰ, 14 ਖਿਡਾਰੀਆਂ ਨੂੰ ਕਾਲਜ ਕਲਰ, ਸਭਿਆਚਾਰਕ ਗਤੀਵਿਧੀਆਂ ਵਿੱਚ ਪ੍ਰਾਪਤੀਆਂ ਵਾਲੇ 5 ਵਿਦਿਆਰਥੀਆਂ ਨੂੰ ਰੋਲ ਆੱਫ ਆੱਨਰ, 68 ਵਿਦਿਆਥੀਆਂ ਨੂੰ ਕਾਲਜ ਕਲਰ ਅਤੇ 17 ਵਿਦਿਆਰਥੀਆਂ ਨੂੰ ਮੈਰਿਟ ਸਰਟੀਫਿਕੇਟ, ਐੱਨ.ਸੀ.ਸੀ. ਵਿੱਚ ਪ੍ਰਾਪਤੀਆਂ ਵਾਲੇ 04 ਕੈਡਿਟਸ ਨੂੰ ਰੋਲ ਆੱਫ ਆੱਨਰ, 13 ਕੈਡਿਟਸ ਨੂੰ ਕਾਲਜ ਕਲਰ, 4 ਕੈਡਿਟਸ ਨੂੰ ਮੈਰਿਟ ਸਰਟੀਫਿਕੇਟ, ਐੱਨ.ਐੱਸ.ਐੱਸ. ਵਿਚ ਪ੍ਰਾਪਤੀ ਵਾਲੇ 3 ਵਲੰਟੀਅਰਾਂ ਨੂੰ ਰੋਲ ਆੱਫ ਆੱਨਰ, 32 ਵਲੰਟੀਅਰਾਂ ਨੂੰ ਕਾਲਜ ਕਲਰ, 37 ਵਲੰਟੀਅਰਾਂ ਨੂੰ ਮੈਰਿਟ ਸਰਟੀਫਿਕੇਟ, ਰੈੱਡ ਰਿਬਨ ਕਲੱਬ ਗਤੀਵਿਧੀਆਂ ਵਿੱਚ ਪ੍ਰਾਪਤੀਆਂ ਵਾਲੇ 1 ਵਿਦਿਆਰਥੀ ਨੂੰ ਰੋਲ ਆਫ ਆੱਨਰ, 16 ਨੂੰ ਕਾਲਜ ਕਲਰ ਅਤੇ 15 ਨੂੰ ਮੈਰਿਟ ਸਰਟੀਫਿਕੇਟ, ਰੈੱਡ ਕਰਾਸ/ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਯੂਨਿਟ ਵਿੱਚ ਪ੍ਰਾਪਤੀਆਂ ਕਰਨ ਵਾਲੇ 19 ਵਿਦਿਆਰਥੀਆਂ ਨੂੰ ਮੈਰਿਟ ਸਰਟੀਫਿਕੇਟ ਨਾਲ ਸਨਮਾਨਤ ਕੀਤਾ ਗਿਆ।

ਇਸ ਸਮਾਰੋਹ ਦੌਰਾਨ ਬਿਹਤਰ ਸੇਵਾਵਾਂ ਲਈ ਟੀਚਿੰਗ, ਨਾਨ ਟੀਚਿੰਗ ਸਟਾਫ, ਪ੍ਰੈੱਸ ਦੇ ਨੁਮਾਇੰਦੇ ਅਤੇ ਵੱਖ-ਵੱਖ ਸੰਸਥਾਵਾਂ ਦੇ ਨੁਮਾਇੰਦਿਆਂ ਦਾ ਵੀ ਸਨਮਾਨ ਕੀਤਾ ਗਿਆ।

ਇਸ ਮੌਕੇ ਮੰਚ ਸੰਚਾਲਨ ਡਾ. ਨਿਰਮਲ ਸਿੰਘ ਬਰਾੜ, ਪ੍ਰੋ. ਅਰਵਿੰਦਰ ਕੌਰ, ਪ੍ਰੋ. ਲਵਲੀਨ ਵਰਮਾ ਅਤੇ ਪ੍ਰੋ. ਹਰਦੀਪ ਕੌਰ ਨੇ ਕੀਤਾ। ਸਮਾਰੋਹ ਨੂੰ ਸਫ਼ਲ ਬਣਾਉਣ ਵਿੱਚ ਸਮੂਹ ਟੀਚਿੰਗ ਅਤੇ ਨਾਨ-ਟੀਚਿੰਗ ਸਟਾਫ ਨੇ ਅਹਿਮ ਸਹਿਯੋਗ ਦਿੱਤਾ।

ਇਸ ਮੌਕੇ ਸੈਣੀ ਐਜੂਕੇਸ਼ਨ ਟਰੱਸਟ ਦੇ ਸਕੱਤਰ ਬਲਬੀਰ ਸਿੰਘ ਸੈਣੀ, ਸ. ਅਮਰਜੀਤ ਸਿੰਘ ਸੈਣੀ, ਪ੍ਰੈੱਸ ਕਲੱਬ ਰੂਪਨਗਰ ਦੇ ਪ੍ਰਧਾਨ ਸਤਨਾਮ ਸਿੰਘ ਸੱਤੀ, ਸਤਲੁਜ ਪ੍ਰੈਸ ਕਲੱਬ ਦੇ ਪ੍ਰਧਾਨ ਸਰਬਜੀਤ ਸਿੰਘ, ਪ੍ਰੈੱਸ ਦੇ ਨੁਮਾਇੰਦੇ ਸ. ਅਵਤਾਰ ਸਿੰਘ ਕੰਬੋਜ, ਸ. ਲਖਵੀਰ ਸਿੰਘ ਖਾਬੜਾ, ਸ਼੍ਰੀ ਸਮਸ਼ੇਰ ਬੱਗਾ, ਜ਼ਿਲ੍ਹਾ ਲੋਕ ਸੰਪਰਕ ਦਫਤਰ ਤੋਂ ਸ. ਬਿਕਰਮਜੀਤ ਸਿੰਘ ਖੁਆਸਪੁਰਾ, ਗੁਰੂ ਗੋਬਿੰਦ ਸਿੰਘ ਸਟੱਡੀ ਸਰਕਲ ਦੇ ਸ. ਬਿਕਰਮਜੀਤ ਸਿੰਘ ਤੋਂ ਇਲਾਵਾ ਵਿਦਿਆਰਥੀਆਂ ਦੇ ਮਾਤਾ-ਪਿਤਾ ਹਾਜ਼ਰ ਸਨ।

ਭਾਰਤੀ ਮਾਨਕ ਬਿਊਰੋ ਵੱਲੋਂ ਜ਼ਿਲ੍ਹਾ ਪੱਧਰੀ ਸਿਖਲਾਈ ਕੈਂਪ ਆਯੋਜਿਤ
ਫਰੀਦਕੋਟ, 14 ਮਈ 2026- ਦਸੰਬਰ 2024 ਵਿੱਚ ਹੋਈ ਰਾਜ ਪੱਧਰੀ ਕਮੇਟੀ ਦੀ ਮੀਟਿੰਗ ਦੌਰਾਨ ਨਿਰਧਾਰਿਤ ਕੀਤੇ ਗਏ ਟੀਚਿਆ ਤਹਿਤ ਭਾਰਤੀ ਮਾਨਕ ਬਿਊਰੋ (ਬੀ.ਆਈ.ਐਸ.) ਚੰਡੀਗੜ੍ਹ ਸ਼ਾਖਾ ਵੱਲੋਂ ਅੱਜ ਡਿਪਟੀ ਕਮਿਸ਼ਨਰ ਦਫ਼ਤਰ, ਫਰੀਦਕੋਟ ਵਿਖੇ ਜ਼ਿਲ੍ਹਾ ਪੱਧਰੀ ਸਿਖਲਾਈ ਕੈਂਪ ਲਗਾਇਆ ਗਿਆ। ਇਹ ਕੈਂਪ ਡਿਪਟੀ ਕਮਿਸ਼ਨਰ ਸ੍ਰੀ ਰਾਹੁਲ ਚਾਬਾ ਅਤੇ ਸ੍ਰੀਮਤੀ ਸ਼ਾਲੂ ਵਰਸ਼ਨੇਯ, ਮੁਖੀ (ਸੀ.ਐਚ.ਬੀ.ਓ.) ਦੀ ਅਗਵਾਈ ਹੇਠ ਆਯੋਜਿਤ ਕੀਤਾ ਗਿਆ। ਇਸ ਦਾ ਮੁੱਖ ਉਦੇਸ਼ ਜ਼ਿਲ੍ਹੇ ਵਿੱਚ ਮਿਆਰੀਕਰਨ ਅਤੇ ਗੁਣਵੱਤਾ ਭਰੋਸੇ ਨਾਲ ਸੰਬੰਧਿਤ ਯੋਜਨਾਵਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕਰਨ ਲਈ ਵੱਖ-ਵੱਖ ਵਿਭਾਗਾਂ ਵਿਚਕਾਰ ਤਾਲਮੇਲ ਨੂੰ ਮਜ਼ਬੂਤ ਕਰਨਾ ਸੀ।

ਕੈਂਪ ਦੌਰਾਨ ਬੀ.ਆਈ.ਐਸ. ਪ੍ਰਮਾਣੀਕਰਨ ਨਿਸ਼ਾਨ (ਆਈ.ਐਸ.ਆਈ. ਮਾਰਕ), ਸੋਨੇ ਦੇ ਗਹਿਣਿਆਂ ਦੀ ਹਾਲਮਾਰਕਿੰਗ, ਲਾਜ਼ਮੀ ਰਜਿਸਟ੍ਰੇਸ਼ਨ ਯੋਜਨਾ, ਬੀ.ਆਈ.ਐਸ. ਪ੍ਰਮਾਣਿਤ ਉਤਪਾਦਾਂ ਦੀ ਖਰੀਦ ਅਤੇ ਪ੍ਰਬੰਧਕੀ ਪ੍ਰਣਾਲੀ ਪ੍ਰਮਾਣੀਕਰਨ ਵਰਗੀਆਂ ਮਹੱਤਵਪੂਰਨ ਪਹਿਲਾਂ ਬਾਰੇ ਜਾਣਕਾਰੀ ਅਤੇ ਸਮਝ ਵਧਾਉਣ ‘ਤੇ ਵਿਸ਼ੇਸ਼ ਜ਼ੋਰ ਦਿੱਤਾ ਗਿਆ।

ਵਿਚਾਰ-ਵਟਾਂਦਰੇ ਦੌਰਾਨ ਇਸ ਗੱਲ ਉੱਤੇ ਜ਼ੋਰ ਦਿੱਤਾ ਗਿਆ ਕਿ ਫਰੀਦਕੋਟ ਜ਼ਿਲ੍ਹੇ ਦੇ ਵੱਖ-ਵੱਖ ਵਿਭਾਗਾਂ ਅਤੇ ਅਧਿਕਾਰੀਆਂ ਵਿਚਕਾਰ ਸਾਂਝੇ ਯਤਨ ਬਹੁਤ ਜ਼ਰੂਰੀ ਹਨ ਤਾਂ ਜੋ ਗੁਣਵੱਤਾ ਨਿਯੰਤਰਣ ਹੁਕਮਾਂ ਨੂੰ ਪ੍ਰਭਾਵਸ਼ਾਲੀ ਢੰਗ ਨਾਲ ਲਾਗੂ ਕੀਤਾ ਜਾ ਸਕੇ ਅਤੇ ਬੀ.ਆਈ.ਐਸ. ਪ੍ਰਮਾਣੀਕਰਨ ਅਤੇ ਹਾਲਮਾਰਕਿੰਗ ਪ੍ਰਣਾਲੀ ਬਾਰੇ ਲੋਕ ਜਾਗਰੂਕਤਾ ਵਧਾਈ ਜਾ ਸਕੇ। ਇਹ ਉਪਰਾਲੇ ਲੋਕ ਸੁਰੱਖਿਆ ਅਤੇ ਉਪਭੋਗਤਾ ਹਿਤਾਂ ਦੀ ਰੱਖਿਆ ਲਈ ਬਹੁਤ ਮਹੱਤਵਪੂਰਨ ਹਨ।

ਤਕਨੀਕੀ ਸੈਸ਼ਨ ਦੌਰਾਨ ਸ੍ਰੀ ਹਰਸ਼ ਸੋਂਕਰ, ਵਿਗਿਆਨੀ-ਸੀ ਵੱਲੋਂ ਬੀ.ਆਈ.ਐਸ. ਦੇ ਡਿਜ਼ਿਟਲ ਮੰਚਾਂ ਅਤੇ ਆਨਲਾਈਨ ਸੇਵਾਵਾਂ ਦੀ ਜੀਵੰਤ ਪ੍ਰਦਰਸ਼ਨੀ ਦਿੱਤੀ ਗਈ। ਇਸ ਵਿੱਚ ਭਾਰਤੀ ਮਿਆਰਾਂ ਤੱਕ ਪਹੁੰਚ ਅਤੇ ਉਨ੍ਹਾਂ ਨੂੰ ਡਾਊਨਲੋਡ ਕਰਨ ਦੀ ਪ੍ਰਕਿਰਿਆ, ਲਾਗੂ ਗੁਣਵੱਤਾ ਨਿਯੰਤਰਣ ਹੁਕਮਾਂ ਦੀ ਜਾਂਚ, ਬੀ.ਆਈ.ਐਸ. ਕੇਅਰ ਐਪ ਦੀ ਵਰਤੋਂ ਅਤੇ ਬੀ.ਆਈ.ਐਸ. ਸ਼ਿਕਾਇਤ ਨਿਵਾਰਣ ਪ੍ਰਣਾਲੀ ਰਾਹੀਂ ਸ਼ਿਕਾਇਤਾਂ ਦੇ ਨਿਪਟਾਰੇ ਅਤੇ ਉਪਭੋਗਤਾ ਜਾਗਰੂਕਤਾ ਨਾਲ ਸੰਬੰਧਿਤ ਜਾਣਕਾਰੀ ਦਿੱਤੀ ਗਈ।

ਇਸ ਤੋਂ ਬਾਅਦ ਇੱਕ ਪ੍ਰਸ਼ਨ-ਉੱਤਰ ਸੈਸ਼ਨ ਵੀ ਆਯੋਜਿਤ ਕੀਤਾ ਗਿਆ, ਜਿਸ ਦੌਰਾਨ ਭਾਗ ਲੈਣ ਵਾਲੇ ਅਧਿਕਾਰੀਆਂ ਵੱਲੋਂ ਪੁੱਛੇ ਗਏ ਸਵਾਲਾਂ ਦੇ ਬੀ.ਆਈ.ਐਸ. ਅਧਿਕਾਰੀਆਂ ਨੇ ਵਿਸਥਾਰਪੂਰਵਕ ਜਵਾਬ ਦਿੱਤੇ।

ਇਸ ਸਿਖਲਾਈ ਕੈਂਪ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦੇ ਵੱਖ-ਵੱਖ ਵਿਭਾਗਾਂ ਜਿਵੇਂ ਕਿ ਸਿੱਖਿਆ, ਸਿਹਤ ਸੇਵਾਵਾਂ, ਖੁਰਾਕ, ਜੰਗਲਾਤ, ਬਾਗਬਾਨੀ, ਸਿੰਚਾਈ, ਲੋਕ ਨਿਰਮਾਣ ਵਿਭਾਗ ਅਤੇ ਹੋਰ ਸੰਬੰਧਿਤ ਵਿਭਾਗਾਂ ਦੇ 40 ਤੋਂ ਵੱਧ ਸੀਨੀਅਰ ਅਧਿਕਾਰੀਆਂ ਨੇ ਭਾਗ ਲਿਆ।

ਗਲੋਬਲ ਸਿੱਖ ਕੌਂਸਲ ਨੇ ਸਤਿਕਾਰ ਕਾਨੂੰਨ ਵਿੱਚ ਤੁਰੰਤ ਸੋਧਾਂ ਲਈ ਜਥੇਦਾਰ ਨੂੰ ਭੇਜਿਆ ਪੱਤਰ
ਚੰਡੀਗੜ੍ਹ, 14 ਮਈ, 2026 : ਵੱਖ-ਵੱਖ ਮੁਲਕਾਂ ਦੀਆਂ ਧਾਰਮਿਕ ਸੰਸਥਾਵਾਂ ਦੀ ਕੌਮਾਂਤਰੀ ਪ੍ਰਤੀਨਿਧ ਸੰਸਥਾ ਗਲੋਬਲ ਸਿੱਖ ਕੌਂਸਲ (ਜੀ.ਐੱਸ.ਸੀ.) ਨੇ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਕਾਰਜਕਾਰੀ ਜਥੇਦਾਰ ਸਿੰਘ ਸਾਹਿਬ ਗਿਆਨੀ ਕੁਲਦੀਪ ਸਿੰਘ ਗੜਗੱਜ ਨੂੰ ਇੱਕ ਪੱਤਰ ਭੇਜ ਕੇ “ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਕਾਨੂੰਨ 2026” ਵਿੱਚ ਤੁਰੰਤ ਸੋਧਾਂ ਯਕੀਨੀ ਬਣਾਉਣ ਲਈ ਪੰਥਕ ਦਖ਼ਲ ਦੀ ਮੰਗ ਕੀਤੀ ਹੈ। ਜੀ.ਐੱਸ.ਸੀ. ਨੇ ਇਸ ਪੱਤਰ ਦੀਆਂ ਕਾਪੀਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਮੁੱਖ ਸਕੱਤਰ ਕੇ.ਏ.ਪੀ. ਸਿਨ੍ਹਾ ਨੂੰ ਵੀ ਭੇਜਦਿਆਂ ਵਿਸ਼ਵ ਭਰ ਦੇ ਸਿੱਖਾਂ ਦੀਆਂ ਭਾਵਨਾਵਾਂ ਅਨੁਸਾਰ ਤੁਰੰਤ ਵਿਧਾਨਕ ਕਾਰਵਾਈ ਦੀ ਮੰਗ ਕੀਤੀ ਹੈ।

ਕਿਸੇ ਦੋਖੀ ਵੱਲੋਂ ਜਾਣਬੁੱਝ ਕੇ ਕੀਤੀ ਜਾਣ ਵਾਲੀ ਬੇਅਦਬੀ ਖ਼ਿਲਾਫ਼ ਸਖ਼ਤ ਸਜ਼ਾ ਦੀ ਆਪਣੀ ਮੰਗ ਨੂੰ ਜਾਇਜ਼ ਦੱਸਦਿਆਂ ਕੌਂਸਲ ਦੀ ਪ੍ਰਧਾਨ ਡਾ. ਕੰਵਲਜੀਤ ਕੌਰ, ਓ.ਬੀ.ਈ. ਨੇ ਆਪਣੇ ਪੱਤਰ ਵਿੱਚ ਕਿਹਾ ਹੈ ਕਿ ਸੋਧੇ ਹੋਏ ਕਾਨੂੰਨ ਵਿੱਚ ਕਈ ਗੰਭੀਰ ਖਾਮੀਆਂ ਹਨ ਜਿਹੜੀਆਂ ਉਸ ਬੁਰਾਈ ਜਿੰਨੀ ਹੀ ਪੀੜਾ ਸਿੱਖ ਕੌਮ ਨੂੰ ਦੇ ਸਕਦੀਆਂ ਹਨ ਜਿਸ ਨੂੰ ਖ਼ਤਮ ਕਰਨ ਦੇ ਉਦੇਸ਼ ਨਾਲ ਇਹ ਕਾਨੂੰਨ ਲਿਆਂਦਾ ਗਿਆ ਹੈ।

ਕੌਂਸਲ ਦੀ ਸਭ ਤੋਂ ਗੰਭੀਰ ਚਿੰਤਾ ਇਹ ਹੈ ਕਿ ਇਹ ਕਾਨੂੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪਾਠ ਕਰਨ, ਹਿਫ਼ਾਜ਼ਤ ਕਰਨ ਤੇ ਰਾਖੀ ਰੱਖਣ ਵਾਲੇ ਖ਼ਿਲਾਫ਼ ਸਪੱਸ਼ਟ ਤੌਰ ’ਤੇ ਪੁਲਿਸ ਨੂੰ ਕੇਸ ਦਰਜ ਕਰਦੇ ਸਮੇਂ ਸਿੱਖ ਰਹਿਤ ਮਰਿਆਦਾ ਦੀ ਵਿਆਖਿਆ ਕਰਨ ਦਾ ਅਧਿਕਾਰ ਦਿੰਦਾ ਹੈ ਜੋ ਸਿੱਖਾਂ ਦੇ ਧਾਰਮਿਕ ਮਾਮਲਿਆਂ ਵਿੱਚ ਸਿੱਧਾ ਅਤੇ ਗ਼ੈਰ-ਸੰਵਿਧਾਨਕ ਦਖ਼ਲ ਹੈ ਜਿਸ ਨੂੰ ਕਤਈ ਪ੍ਰਵਾਨ ਨਹੀਂ ਕੀਤਾ ਜਾ ਸਕਦਾ। ਕੌਂਸਲ ਨੇ ਸਪੱਸ਼ਟ ਕਿਹਾ ਹੈ ਕਿ ਸਿੱਖ ਰਹਿਤ ਮਰਿਆਦਾ ਦੀ ਵਿਆਖਿਆ ਕਰਨਾ ਕੇਵਲ ਸ੍ਰੀ ਅਕਾਲ ਤਖ਼ਤ ਸਾਹਿਬ ਦਾ ਸੰਪੂਰਨ ਅਧਿਕਾਰ ਖੇਤਰ ਹੈ।

ਉਨ੍ਹਾਂ ਅੱਗੇ ਕਿਹਾ ਕਿ ਇਹ ਕਾਨੂੰਨ ਗ੍ਰੰਥੀਆਂ, ਸੇਵਾਦਾਰਾਂ, ਗੁਰਦੁਆਰਾ ਪ੍ਰਬੰਧਕਾਂ ਅਤੇ ਗੁਰਦੁਆਰਿਆਂ ਜਾਂ ਆਪਣੇ ਘਰਾਂ ਵਿੱਚ ਪ੍ਰਕਾਸ਼ ਕਰਨ ਵਾਲੇ ਪਰਿਵਾਰਾਂ ਨੂੰ ਵੀ ਅਸਲ ਬੇਅਦਬੀ ਕਰਨ ਵਾਲੇ ਵਿਅਕਤੀ ਦੇ ਬਰਾਬਰ ਹੀ ਅਪਰਾਧੀ ਬਣਾ ਕੇ ਅਸੁਰੱਖਿਅਤ ਬਣਾਉਂਦਾ ਹੈ ਅਤੇ ਅਜਿਹੇ ਬੇਕਸੂਰ ਸ਼ਰਧਾਲੂਆਂ ਨੂੰ ਅਦਾਲਤਾਂ ਵਿੱਚ ਆਪਣੀ ਬੇਗੁਨਾਹੀ ਸਾਬਤ ਕਰਨ ਲਈ ਮਜਬੂਰ ਕਰਦਾ ਹੈ। ਇਸ ਨਾਲ ਸਿੱਖਾਂ ਵਿੱਚ ਸਥਾਈ ਡਰ ਦਾ ਮਾਹੌਲ ਪੈਦਾ ਹੋਵੇਗਾ ਅਤੇ ਲੋਕ ਆਪਣੇ ਘਰਾਂ ਵਿੱਚ ਰੋਜ਼ਾਨਾ ਸ੍ਰੀ ਗੁਰੂ ਗ੍ਰੰਥ ਸਾਹਿਬ ਦਾ ਪ੍ਰਕਾਸ਼ ਕਰਨ ਜਾਂ ਅਖੰਡ ਪਾਠ ਕਰਵਾਉਣ ਤੋਂ ਵੀ ਹਿਚਕਿਚਾਉਣਗੇ।

ਜੀ.ਐੱਸ.ਸੀ. ਦੀ ਪ੍ਰਧਾਨ ਨੇ ਇਸ ਸੋਧੇ ਕਾਨੂੰਨ ਕਾਰਨ ਪੈਦਾ ਹੋਈਆਂ ਹੋਰ ਚਿੰਤਾਵਾਂ ਦਾ ਵੀ ਜ਼ਿਕਰ ਕੀਤਾ ਹੈ ਜਿਨ੍ਹਾਂ ਵਿੱਚ ਬੇਅਦਬੀ ਕੀਤੇ ਗਏ ਸਰੂਪਾਂ ਨੂੰ ਪੁਲਿਸ ਵੱਲੋਂ ਅਦਾਲਤੀ ਕਾਰਵਾਈ ਲਈ ‘ਕੇਸ ਪ੍ਰਾਪਰਟੀ’ ਵਜੋਂ ਕਬਜ਼ੇ ਵਿੱਚ ਲੈਣਾ, ਪੁਲਿਸ ਜਾਂਚ ਤੇ ਫਾਰੈਂਸਿਕ ਪੜਤਾਲ ਮੌਕੇ ਗੁਰਮਤਿ ਮਰਿਆਦਾ ਦਾ ਪਾਲਣ, ਬੇਅਦਬੀ ਰੋਕਣ ਮੌਕੇ ਗੁਰੂ ਦੀ ਰੱਖਿਆ ਕਰਨ ਵਾਲਿਆਂ ਲਈ ਕਾਨੂੰਨੀ ਸੁਰੱਖਿਆ ਦੀ ਕਮੀ, ਇਸ ਕਾਨੂੰਨ ਦੀ ਦੁਰਵਰਤੋਂ ਖ਼ਿਲਾਫ਼ ਯੋਗ ਸੁਰੱਖਿਆ ਪ੍ਰਬੰਧਾਂ ਤੋਂ ਬਿਨਾਂ ਝੂਠੇ ਕੇਸ ਦਰਜ ਹੋਣ ਦਾ ਖ਼ਤਰਾ ਅਤੇ ਸਖ਼ਤ ਸਜ਼ਾਵਾਂ ਦੇ ਬਾਵਜੂਦ ਜਲਦ ਨਿਆਂ ਲਈ ਫ਼ਾਸਟ ਟਰੈਕ ਅਦਾਲਤਾਂ ਦੀ ਵਿਵਸਥਾ ਨਾ ਹੋਣਾ ਸ਼ਾਮਲ ਹੈ।

ਕੌਂਸਲ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਅਪੀਲ ਕੀਤੀ ਹੈ ਕਿ ਉਹ ਪੰਜਾਬ ਸਰਕਾਰ ਨੂੰ ਸਪੱਸ਼ਟ ਨਿਰਦੇਸ਼ ਜਾਰੀ ਕਰੇ ਕਿ ਸਿੱਖ ਵਿਦਵਾਨਾਂ, ਸੰਵਿਧਾਨਕ ਮਾਹਿਰਾਂ ਅਤੇ ਪੰਥਕ ਸੰਸਥਾਵਾਂ, ਜਿਨ੍ਹਾਂ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਸ੍ਰੀ ਅਕਾਲ ਤਖ਼ਤ ਸਾਹਿਬ ਸ਼ਾਮਲ ਹਨ, ਨਾਲ ਸਲਾਹ-ਮਸ਼ਵਰਾ ਪ੍ਰਕਿਰਿਆ ਰਾਹੀਂ ਵਿਆਪਕ ਸੋਧਾਂ ਕੀਤੀਆਂ ਜਾਣ ਤਾਂ ਜੋ ਉਪਰੋਕਤ ਹਕੀਕਤਾਂ ਦੇ ਮੱਦੇਨਜ਼ਰ ਵਿਸ਼ਵ ਭਰ ਦੇ ਸਿੱਖਾਂ ਦੀਆਂ ਚਿੰਤਾਵਾਂ ਅਤੇ ਭਾਵਨਾਵਾਂ ਦਾ ਸਨਮਾਨਪੂਰਵਕ ਨਿਵਾਰਣ ਕੀਤਾ ਜਾ ਸਕੇ।

ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਨੇ ਗਰਮੀ ਨਾਲ ਵਧਦੇ ਸਿਹਤ ਸੰਕਟ ਦੇ ਵਿਚਕਾਰ ਪੰਜਾਬੀ ਪਰਿਵਾਰਾਂ ਨੂੰ ਦਿੱਤੀ ਰਾਹਤ, 3,279 ਮਰੀਜ਼ਾਂ ਨੂੰ ਗੈਸਟਰੋ ਅਤੇ ਡਿਹਾਈਡ੍ਰੇਸ਼ਨ ਨਾਲ ਸੰਬੰਧਿਤ ਬੀਮਾਰੀਆਂ ਦਾ ਕੈਸ਼ਲੈੱਸ ਇਲਾਜ ਮਿਲਿਆ
ਚੰਡੀਗੜ੍ਹ; 14 ਮਈ 2026:ਪੰਜਾਬ ਭਿਆਨਕ ਗਰਮੀ ਅਤੇ ਗੈਸਟ੍ਰੋਐਂਟਰਾਈਟਿਸ ਤੇ ਡਿਹਾਈਡ੍ਰੇਸ਼ਨ ਦੇ ਵਧਦੇ ਮਾਮਲਿਆਂ ਦੀ ਮਾਰ ਝੱਲ ਰਿਹਾ ਹੈ। ਇਸ ਸਥਿਤੀ ਵਿੱਚ ਭਗਵੰਤ ਮਾਨ ਸਰਕਾਰ ਦੀ ‘ਮੁੱਖ ਮੰਤਰੀ ਸਿਹਤ ਯੋਜਨਾ’ ਹਜ਼ਾਰਾਂ ਪਰਿਵਾਰਾਂ ਲਈ ਮਜ਼ਬੂਤ ਸਹਾਰਾ ਬਣ ਕੇ ਉੱਭਰੀ ਹੈ।

ਤਿੱਖੀ ਗਰਮੀ ਦਾ ਅਸਰ ਹੁਣ ਸਿਰਫ਼ ਖੇਤਾਂ ਅਤੇ ਸੜਕਾਂ ਤੱਕ ਸੀਮਿਤ ਨਹੀਂ ਰਹਿ ਗਿਆ, ਬਲਕਿ ਹਸਪਤਾਲਾਂ ਦੇ ਵਾਰਡਾਂ ਤੱਕ ਪਹੁੰਚ ਗਿਆ ਹੈ, ਜਿੱਥੇ ਡਿਹਾਈਡ੍ਰੇਸ਼ਨ ਅਤੇ ਪੇਟ ਸੰਕਰਮਣ ਕਾਰਨ ਵੱਡੀ ਗਿਣਤੀ ਵਿੱਚ ਮਰੀਜ਼ ਇਲਾਜ ਲਈ ਆ ਰਹੇ ਹਨ। ਹਾਲਾਂਕਿ, ਵਧ ਰਹੀ ਬੀਮਾਰੀ ਦੇ ਵਿਚਕਾਰ ਕਈ ਪਰਿਵਾਰਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਰਾਹੀਂ ਕੈਸ਼ਲੈੱਸ ਇਲਾਜ ਨਾਲ ਰਾਹਤ ਮਿਲ ਰਹੀ ਹੈ।

ਜਨਵਰੀ ਤੋਂ ਅਪ੍ਰੈਲ ਤੱਕ ਮੁੱਖ ਮੰਤਰੀ ਸਿਹਤ ਯੋਜਨਾ ਦੇ ਤਹਿਤ 3,279 ਗੰਭੀਰ ਮਾਮਲਿਆਂ ਵਿੱਚ ਕੈਸ਼ਲੈੱਸ ਇਲਾਜ ਪ੍ਰਦਾਨ ਕੀਤਾ ਗਿਆ, ਜਿਸ ਵਿੱਚ ਸਿਰਫ਼ ਗੈਸਟਰੋ ਅਤੇ ਪੇਟ ਸੰਬੰਧੀ ਬੀਮਾਰੀਆਂ ‘ਤੇ ₹73.42 ਲੱਖ ਖ਼ਰਚ ਕੀਤੇ ਗਏ।

ਸਰਕਾਰੀ ਅਤੇ ਸੂਚੀਬੱਧ ਨਿੱਜੀ ਹਸਪਤਾਲਾਂ ਵਿੱਚ ਪੇਟ ਸੰਕਰਮਣ, ਉਲਟੀ, ਕਮਜ਼ੋਰੀ ਅਤੇ ਗੰਭੀਰ ਡਿਹਾਈਡ੍ਰੇਸ਼ਨ ਨਾਲ ਪੀੜਤ ਮਰੀਜ਼ਾਂ ਦੀ ਗਿਣਤੀ ਲਗਾਤਾਰ ਵਧ ਰਹੀ ਹੈ। ਯੋਜਨਾ ਦੇ ਇਲਾਜ ਰਿਕਾਰਡ ਅਨੁਸਾਰ ਅਪ੍ਰੈਲ ਮਹੀਨੇ ਵਿੱਚ ਹੀ 1,400 ਤੋਂ ਵੱਧ ਮਰੀਜ਼ਾਂ ਨੇ ਡਿਹਾਈਡ੍ਰੇਸ਼ਨ ਨਾਲ ਸੰਬੰਧਿਤ ਗੈਸਟਰੋਇੰਟੈਸਟਾਈਨਲ ਸਮੱਸਿਆਵਾਂ ਦਾ ਇਲਾਜ ਕਰਵਾਇਆ।

ਇਨ੍ਹਾਂ ਮਾਮਲਿਆਂ ਵਿੱਚ ਮੋਡਰੇਟ ਡਿਹਾਈਡ੍ਰੇਸ਼ਨ ਦੇ ਨਾਲ ਗੈਸਟ੍ਰੋਐਂਟਰਾਈਟਿਸ ਵਾਲੇ ਮਰੀਜ਼ ਸਭ ਤੋਂ ਵੱਧ ਰਹੇ, ਜਿੰਨ੍ਹਾਂ ਦੀ ਗਿਣਤੀ 1,050 ਤੋਂ ਵੱਧ ਰਹੀ। ਲਗਭਗ 115 ਮਰੀਜ਼ ਗੰਭੀਰ ਡਿਹਾਈਡ੍ਰੇਸ਼ਨ ਨਾਲ ਪੀੜਤ ਸਨ, ਜਦਕਿ 250 ਤੋਂ ਵੱਧ ਮਰੀਜ਼ਾਂ ਨੂੰ ਵਾਰ-ਵਾਰ ਉਲਟੀ ਕਾਰਨ ਸਰੀਰ ਵਿੱਚ ਦ੍ਰਵ ਦੀ ਕਮੀ ਅਤੇ ਬਹੁਤ ਜ਼ਿਆਦਾ ਥਕਾਵਟ ਦੇ ਕਾਰਨ ਹਸਪਤਾਲ ਵਿੱਚ ਦਾਖ਼ਲ ਕਰਨਾ ਪਿਆ।

ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ, ਫ਼ਰੀਦਕੋਟ ਦੇ ਬਾਲ ਰੋਗ ਵਿਭਾਗ ਦੇ ਪ੍ਰੋਫ਼ੈਸਰ ਅਤੇ ਮੁਖੀ ਡਾ. ਸ਼ਸ਼ੀ ਕਾਂਤ ਧੀਰ ਅਨੁਸਾਰ ਅਤਿ ਗਰਮੀ ਪੇਟ ਸੰਕਰਮਣ ਦੇ ਮਾਮਲਿਆਂ ਵਿੱਚ ਵਾਧਾ ਕਰ ਰਹੀ ਹੈ। ਉਨ੍ਹਾਂ ਕਿਹਾ ਕਿ “ਤਿੱਖੀ ਗਰਮੀ ਵਿੱਚ ਭੋਜਨ ਜਲਦੀ ਖ਼ਰਾਬ ਹੋ ਜਾਂਦਾ ਹੈ ਅਤੇ ਦੂਸ਼ਿਤ ਪਾਣੀ ਤੇ ਅਸਵੱਛ ਖੁਰਾਕ ਬੀਮਾਰੀਆਂ ਦੇ ਖ਼ਤਰੇ ਨੂੰ ਵਧਾਉਂਦੇ ਹਨ।” ਉਨ੍ਹਾਂ ਨੇ ਅੱਗੇ ਕਿਹਾ,”ਮਰੀਜ਼ ਅਕਸਰ ਦਸਤ, ਪੇਟ ਦਰਦ, ਉਲਟੀ, ਚੱਕਰ ਅਤੇ ਬੁਖਾਰ ਵਰਗੀਆਂ ਸ਼ਿਕਾਇਤਾਂ ਨਾਲ ਹਸਪਤਾਲ ਪਹੁੰਚਦੇ ਹਨ। ਗੰਭੀਰ ਹਾਲਤ ਵਿੱਚ ਦੇਰੀ ਨਾਲ ਇਲਾਜ ਮਿਲਣ ‘ਤੇ ਬਲੱਡ ਪ੍ਰੈਸ਼ਰ ਘਟਣਾ, ਕਿਡਨੀ ਸੰਬੰਧੀ ਜਟਿਲਤਾਵਾਂ ਅਤੇ ਇਲੈਕਟ੍ਰੋਲਾਈਟ ਅਸੰਤੁਲਨ ਨਾਲ ਮਾਨਸਿਕ ਭਰਮ ਵਰਗੀਆਂ ਸਮੱਸਿਆਵਾਂ ਵੀ ਹੋ ਸਕਦੀਆਂ ਹਨ।”

ਬਜ਼ੁਰਗਾਂ ਵਿੱਚ ਇਸ ਮੌਸਮ ਵਿੱਚ ਰਿਕਵਰੀ ਹੌਲੀ ਹੁੰਦੀ ਹੈ ਅਤੇ ਸਰੀਰ ਵਿੱਚ ਪਾਣੀ ਨੂੰ ਰੋਕ ਕੇ ਰੱਖਣ ਦੀ ਸਮਰੱਥਾ ਵੀ ਘੱਟ ਹੋ ਜਾਂਦੀ ਹੈ। ਡਾ. ਸ਼ਸ਼ੀ ਕਾਂਤ ਧੀਰ ਨੇ ਚੇਤਾਵਨੀ ਦਿੰਦਿਆਂ ਕਿਹਾ,”ਬੱਚੇ ਵੀ ਤੇਜ਼ੀ ਨਾਲ ਡਿਹਾਈਡ੍ਰੇਸ਼ਨ ਦਾ ਸ਼ਿਕਾਰ ਹੋ ਜਾਂਦੇ ਹਨ। ਬੱਚਿਆਂ ਵਿੱਚ ਉਲਟੀ ਅਤੇ ਦਸਤ ਕਾਰਨ ਸਰੀਰ ਵਿੱਚ ਤਰਲ ਪਦਾਰਥ ਤੇਜ਼ੀ ਨਾਲ ਘਟ ਜਾਂਦਾ ਹੈ।”

ਅੰਕੜਿਆਂ ਅਨੁਸਾਰ ਇਸ ਗਰਮੀ ਦੇ ਸਿਹਤ ਸੰਕਟ ਦਾ ਸਭ ਤੋਂ ਵੱਧ ਪ੍ਰਭਾਵ ਸੀਨੀਅਰ ਨਾਗਰਿਕਾਂ ‘ਤੇ ਪਿਆ ਹੈ। ਅਪ੍ਰੈਲ ਵਿੱਚ 1,290 ਤੋਂ ਵੱਧ ਬਜ਼ੁਰਗਾਂ ਨੇ ਇਸ ਯੋਜਨਾ ਤਹਿਤ ਇਲਾਜ ਕਰਵਾਇਆ, ਜਦਕਿ ਲਗਭਗ 120 ਬੱਚਿਆਂ ਨੇ ਇਲਾਜ ਪ੍ਰਾਪਤ ਕੀਤਾ।

ਹੁਸ਼ਿਆਰਪੁਰ ਜ਼ਿਲ੍ਹਾ ਸਭ ਤੋਂ ਵੱਧ ਪ੍ਰਭਾਵਿਤ ਰਿਹਾ, ਜਿੱਥੇ ਸਿਰਫ਼ ਮੋਡਰੇਟ ਡਿਹਾਈਡ੍ਰੇਸ਼ਨ ਦੇ ਨਾਲ ਤੀਬਰ ਗੈਸਟ੍ਰੋਐਂਟਰਾਈਟਿਸ ਵਾਲੇ 250 ਤੋਂ ਵੱਧ ਬਜ਼ੁਰਗ ਮਰੀਜ਼ਾਂ ਦਾ ਇਲਾਜ ਕੀਤਾ ਗਿਆ। ਜਲੰਧਰ ਵਿੱਚ ਵੀ 100 ਤੋਂ ਵੱਧ ਮਾਮਲੇ ਦਰਜ ਹੋਏ। ਪਟਿਆਲਾ, ਲੁਧਿਆਣਾ, ਰੂਪਨਗਰ, ਬਰਨਾਲਾ, ਸੰਗਰੂਰ, ਬਠਿੰਡਾ ਅਤੇ ਸ਼ਹੀਦ ਭਗਤ ਸਿੰਘ ਨਗਰ ਵਿੱਚ ਵੀ ਇਸੇ ਤਰ੍ਹਾਂ ਦੇ ਰੁਝਾਨ ਵੇਖੇ ਗਏ।

ਉੱਥੇ ਹੀ ਸ਼੍ਰੀ ਮੁਕਤਸਰ ਸਾਹਿਬ, ਪਠਾਨਕੋਟ, ਫਤਿਹਗੜ੍ਹ ਸਾਹਿਬ ਅਤੇ ਗੁਰਦਾਸਪੁਰ ਜ਼ਿਲ੍ਹਿਆਂ ਵਿੱਚ ਉਲਟੀ ਅਤੇ ਡਿਹਾਈਡ੍ਰੇਸ਼ਨ ਦੇ ਕਈ ਮਾਮਲੇ ਸਾਹਮਣੇ ਆਏ, ਜਿੰਨ੍ਹਾਂ ਵਿੱਚ ਕਈ ਮਰੀਜ਼ਾਂ ਨੂੰ ਤੁਰੰਤ ਹਸਪਤਾਲ ਵਿੱਚ ਦਾਖ਼ਲ ਕਰਨਾ ਪਿਆ।

ਹਾਲਾਂਕਿ, ਅਣਗਿਣਤ ਪਰਿਵਾਰਾਂ ਲਈ ਸਭ ਤੋਂ ਵੱਡੀ ਰਾਹਤ ਸਿਰਫ਼ ਇਲਾਜ ਨਹੀਂ ਸਗੋਂ ਆਰਥਿਕ ਬੋਝ ਤੋਂ ਮੁਕਤੀ ਵੀ ਰਹੀ ਹੈ। ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਯੋਗ ਨਾਗਰਿਕਾਂ ਨੂੰ ਬਿਨਾਂ ਕਿਸੇ ਖ਼ਰਚ ਦੇ ਜਾਂਚ, ਦਵਾਈਆਂ, ਆਈਵੀ ਫਲੂਇਡ, ਹਾਈਡ੍ਰੇਸ਼ਨ ਥੈਰੇਪੀ ਅਤੇ ਹਸਪਤਾਲ ਇਲਾਜ ਉਪਲੱਬਧ ਕਰਵਾਇਆ ਜਾ ਰਿਹਾ ਹੈ।

ਅਧਿਕਾਰੀਆਂ ਅਨੁਸਾਰ, ਸਿਹਤ ਕਾਰਡ ਨੇ ਲੋਕਾਂ ਨੂੰ ਵੱਧ ਖ਼ਰਚ ਦੇ ਡਰ ਕਾਰਨ ਇਲਾਜ ਵਿੱਚ ਦੇਰੀ ਕਰਨ ਦੀ ਬਜਾਏ ਸਮੇਂ ਸਿਰ ਡਾਕਟਰੀ ਸਹਾਇਤਾ ਲੈਣ ਲਈ ਪ੍ਰੇਰਿਤ ਕੀਤਾ ਹੈ। ਇਹ ਖ਼ਾਸ ਤੌਰ ‘ਤੇ ਆਰਥਿਕ ਤੌਰ ‘ਤੇ ਕਮਜ਼ੋਰ ਪਰਿਵਾਰਾਂ ਲਈ ਬਹੁਤ ਮਹੱਤਵਪੂਰਨ ਸਾਬਤ ਹੋਇਆ ਹੈ, ਜਿੰਨ੍ਹਾਂ ਵਿੱਚੋਂ ਕਈ ਪਰਿਵਾਰ ਪਹਿਲਾਂ ਹਾਲਤ ਗੰਭੀਰ ਹੋਣ ਤੱਕ ਹਸਪਤਾਲ ਜਾਣ ਵਿੱਚ ਦੇਰੀ ਕਰਦੇ ਸਨ।

ਡਾ. ਸ਼ਸ਼ੀ ਕਾਂਤ ਧੀਰ ਨੇ ਸਲਾਹ ਦਿੱਤੀ,”ਬੱਚਿਆਂ ਦੇ ਮਾਪਿਆਂ ਨੂੰ ਗਰਮੀ ਵਿੱਚ ਵਧੇਰੇ ਸਾਵਧਾਨੀ ਵਰਤਣੀ ਚਾਹੀਦੀ ਹੈ, ਜਿਵੇਂ ਕਿ ਬੱਚਿਆਂ ਨੂੰ ਪੂਰਾ ਪਾਣੀ ਦੇਣਾ, ਹਲਕੇ ਸੂਤੀ ਕੱਪੜੇ ਪਵਾਉਣਾ, ਦੁਪਹਿਰ ਦੀ ਤੇਜ਼ ਧੁੱਪ ਤੋਂ ਬਚਾਉਣਾ ਅਤੇ ਘਰ ਦਾ ਤਾਜ਼ਾ ਭੋਜਨ ਦੇਣਾ।” ਉਨ੍ਹਾਂ ਨੇ ਇਹ ਵੀ ਅਪੀਲ ਕੀਤੀ ਕਿ ਜੇਕਰ ਬੱਚਿਆਂ ਵਿੱਚ ਬੁਖਾਰ, ਉਲਟੀ, ਸੁਸਤੀ ਜਾਂ ਡਿਹਾਈਡ੍ਰੇਸ਼ਨ ਦੇ ਲੱਛਣ ਦਿਖਾਈ ਦੇਣ ਤਾਂ ਤੁਰੰਤ ਡਾਕਟਰੀ ਸਹਾਇਤਾ ਲਈ ਜਾਵੇ।

ਇਸ ਸਮੇਂ ਜਦੋਂ ਰਾਜ ਵਿੱਚ ਮੌਸਮੀ ਬੀਮਾਰੀਆਂ ਦਾ ਪ੍ਰਕੋਪ ਵਧ ਰਿਹਾ ਹੈ, ‘ਮੁੱਖ ਮੰਤਰੀ ਸਿਹਤ ਯੋਜਨਾ’ ਹੁਣ ਸਿਰਫ਼ ਇੱਕ ਕਲਿਆਣਕਾਰੀ ਯੋਜਨਾ ਨਹੀਂ ਰਹੀ। ਸਗੋਂ ਭਿਆਨਕ ਗਰਮੀ ਨਾਲ ਜੂਝ ਰਹੇ ਕਈ ਪੰਜਾਬੀ ਪਰਿਵਾਰਾਂ ਲਈ ਸਮੇਂ ਸਿਰ ਇਲਾਜ ਅਤੇ ਸਿਹਤ ਸੇਵਾ ਦੀ ਇੱਕ ਮਹੱਤਵਪੂਰਨ ਗਾਰੰਟੀ ਬਣ ਗਈ ਹੈ, ਜਿਸ ਨਾਲ ਇਲਾਜ ਦੌਰਾਨ ਆਰਥਿਕ ਬੋਝ ਦਾ ਡਰ ਨਹੀਂ ਰਹਿੰਦਾ।

ਜਿੱਥੇ ਵੀ ਭਾਜਪਾ ਦਾ ਰਾਜ ਹੈ, ਉਥੇ ਅਪਰਾਧ, ਗੈਂਗਸਟਰਵਾਦ ਅਤੇ ਗੁੰਡਾਗਰਦੀ ਆਮ ਹੋ ਗਏ ਹਨ: ਹਰਪਾਲ ਸਿੰਘ ਚੀਮਾ
ਚੰਡੀਗੜ੍ਹ, 14 ਮਈ

ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ‘ਤੇ ਤਿੱਖਾ ਹਮਲਾ ਕਰਦਿਆਂ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਲੰਮੇ ਸਮੇਂ ਤੋਂ ਭਾਜਪਾ ਸ਼ਾਸਤ ਰਾਜਾਂ ਵਿੱਚ ਅਪਰਾਧ, ਗੈਂਗਸਟਰਵਾਦ ਅਤੇ ਅਮਨ-ਕਾਨੂੰਨ ਦੀ ਸਥਿਤੀ ਬਦਤਰ ਹੋਈ ਹੈ। ਨੈਸ਼ਨਲ ਕ੍ਰਾਈਮ ਰਿਕਾਰਡ ਬਿਊਰੋ (ਐਨਸੀਆਰਬੀ) ਦੇ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਇਹ ਅੰਕੜੇ ਭਾਜਪਾ ਸ਼ਾਸਨ ਦੇ ਉਸ “ਅਸਲ ਚਿਹਰੇ” ਨੂੰ ਬੇਨਕਾਬ ਕਰਦੇ ਹਨ, ਜਿੱਥੇ ਸੱਤਾ ਹਾਸਲ ਕਰਨ ਅਤੇ ਬਰਕਰਾਰ ਰੱਖਣ ਲਈ ਨਫ਼ਰਤ, ਡਰ ਅਤੇ ਹਿੰਸਾ ਨੂੰ ਸਿਆਸੀ ਹਥਿਆਰਾਂ ਵਜੋਂ ਵਰਤਿਆ ਜਾ ਰਿਹਾ ਹੈ।

ਵੀਰਵਾਰ ਨੂੰ ਇੱਕ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਦਿੱਲੀ, ਜਿੱਥੇ ਭਾਜਪਾ ਨੇ ਹਾਲ ਹੀ ਵਿੱਚ ਏਜੰਸੀਆਂ ਅਤੇ ਦਿੱਲੀ ਪੁਲਿਸ ਦੀ ਦੁਰਵਰਤੋਂ ਕਰਕੇ ਸੱਤਾ ਹਥਿਆਈ ਹੈ, 1602 ਪ੍ਰਤੀ ਲੱਖ ਦੀ ਆਬਾਦੀ ਦੀ ਅਪਰਾਧ ਦਰ ਨਾਲ ਦੇਸ਼ ਦੇ ਅਪਰਾਧ ਚਾਰਟ ਵਿੱਚ ਸਿਖਰ ‘ਤੇ ਹੈ। ਗੁਜਰਾਤ, ਜਿੱਥੇ ਭਾਜਪਾ ਨੇ ਲਗਭਗ 30 ਸਾਲ ਰਾਜ ਕੀਤਾ ਹੈ, ਦੀ ਅਪਰਾਧ ਦਰ 806 ਹੈ, ਹਰਿਆਣਾ 739.2, ਮਨੀਪੁਰ 627.8, ਮੱਧ ਪ੍ਰਦੇਸ਼ 570.3, ਮਹਾਰਾਸ਼ਟਰ 470.4, ਉੜੀਸਾ 431.2, ਰਾਜਸਥਾਨ 390.4 ਅਤੇ ਚੰਡੀਗੜ੍ਹ 338.9 ‘ਤੇ ਹੈ। ਇਸ ਦੇ ਉਲਟ, ਪੰਜਾਬ ਦੀ ਅਪਰਾਧ ਦਰ 227.1 ਬਹੁਤ ਘੱਟ ਹੈ, ਜੋ ਸਪੱਸ਼ਟ ਤੌਰ ‘ਤੇ ਸਾਬਤ ਕਰਦੀ ਹੈ ਕਿ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਨੇ ਅਪਰਾਧ ਅਤੇ ਗੈਂਗਸਟਰ ਨੈੱਟਵਰਕਾਂ ‘ਤੇ ਸਫਲਤਾਪੂਰਵਕ ਕਾਬੂ ਪਾਇਆ ਹੈ।

ਕੈਬਨਿਟ ਮੰਤਰੀ ਨੇ ਕਿਹਾ ਕਿ ਜਿੱਥੇ ਵੀ ਭਾਜਪਾ ਜਾਂਦੀ ਹੈ, ਉੱਥੇ ਅਮਨ-ਕਾਨੂੰਨ ਦੀ ਵਿਵਸਥਾ ਢਹਿ-ਢੇਰੀ ਹੋ ਜਾਂਦੀ ਹੈ। ਭਾਜਪਾ ਸਿਆਸੀ ਸੱਤਾ ਹਾਸਲ ਕਰਨ ਲਈ ਨਫ਼ਰਤ ਫੈਲਾਉਂਦੀ ਹੈ, ਲੋਕਾਂ ਨੂੰ ਵੰਡਦੀ ਹੈ ਅਤੇ ਡਰ ਦਾ ਮਾਹੌਲ ਪੈਦਾ ਕਰਦੀ ਹੈ। ਇਹੀ ਕਾਰਨ ਹੈ ਕਿ ਪੂਰੇ ਦੇਸ਼ ਵਿੱਚ ਅਪਰਾਧ ਤੇਜ਼ੀ ਨਾਲ ਵਧ ਰਿਹਾ ਹੈ।

ਚੰਡੀਗੜ੍ਹ ਵਿੱਚ ਹਾਲ ਹੀ ਵਿੱਚ ਇੱਕ 18 ਸਾਲਾ ਨੌਜਵਾਨ ਦੇ ਦਿਨ-ਦਿਹਾੜੇ ਹੋਏ ਕਤਲ ਦਾ ਜ਼ਿਕਰ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਘਟਨਾ ਭਾਜਪਾ ਦੇ ਕੰਟਰੋਲ ਵਾਲੇ ਪ੍ਰਸ਼ਾਸਨ ਦੀ ਮੁਕੰਮਲ ਨਾਕਾਮੀ ਨੂੰ ਦਰਸਾਉਂਦੀ ਹੈ। ਚੰਡੀਗੜ੍ਹ ਕਦੇ ‘ਸਿਟੀ ਬਿਊਟੀਫੁੱਲ’ ਵਜੋਂ ਜਾਣਿਆ ਜਾਂਦਾ ਸੀ, ਪਰ ਅੱਜ ਇਹ ਅਪਰਾਧ ਲਈ ਜਾਣਿਆ ਜਾਣ ਲੱਗਾ ਹੈ ਕਿਉਂਕਿ ਭਾਜਪਾ ਨੇ ਉੱਥੋਂ ਦੀ ਕਾਨੂੰਨ ਵਿਵਸਥਾ ਨੂੰ ਤਬਾਹ ਕਰ ਦਿੱਤਾ ਹੈ, ਕਿਉਂਕਿ ਚੰਡੀਗੜ੍ਹ ਸਿੱਧਾ ਕੇਂਦਰੀ ਗ੍ਰਹਿ ਮੰਤਰਾਲੇ ਦੇ ਅਧੀਨ ਆਉਂਦਾ ਹੈ, ਇਸ ਲਈ ਭਾਜਪਾ ਵਿਗੜ ਰਹੀ ਸਥਿਤੀ ਦੀ ਜ਼ਿੰਮੇਵਾਰੀ ਤੋਂ ਬਚ ਨਹੀਂ ਸਕਦੀ।

ਗੈਂਗਸਟਰ ਨੈੱਟਵਰਕਾਂ ਦਾ ਮੁੱਦਾ ਉਠਾਉਂਦੇ ਹੋਏ ਉਨ੍ਹਾਂ ਦਾਅਵਾ ਕੀਤਾ ਕਿ ਭਾਜਪਾ ਸਰਕਾਰਾਂ ਦੇਸ਼ ਭਰ ਵਿੱਚ ਗੈਂਗਸਟਰਵਾਦ ਅਤੇ ਦੇਸ਼ ਵਿਰੋਧੀ ਅਨਸਰਾਂ ਨੂੰ ਉਤਸ਼ਾਹਿਤ ਕਰ ਰਹੀਆਂ ਹਨ। ਬਦਨਾਮ ਗੈਂਗਸਟਰ ਲਾਰੈਂਸ ਬਿਸ਼ਨੋਈ ਗੁਜਰਾਤ ਦੀ ਜੇਲ੍ਹ ਵਿੱਚ ਬੰਦ ਹੈ, ਜੋ ਕਿ ਦਹਾਕਿਆਂ ਤੋਂ ਭਾਜਪਾ ਸ਼ਾਸਤ ਰਾਜ ਹੈ। ਕਈ ਰਾਜਾਂ ਦੀ ਪੁਲਿਸ ਵੱਲੋਂ ਜਾਂਚ ਲਈ ਲੋੜੀਂਦੇ ਹੋਣ ਦੇ ਬਾਵਜੂਦ, ਉਸਦੀ ਕਸਟਡੀ ਟ੍ਰਾਂਸਫਰ ‘ਤੇ ਪਾਬੰਦੀਆਂ ਲਗਾਈਆਂ ਗਈਆਂ ਹਨ। ਗੈਂਗਸਟਰ ਗੁਜਰਾਤ ਦੀਆਂ ਜੇਲ੍ਹਾਂ ਤੋਂ ਨੈੱਟਵਰਕ ਚਲਾ ਰਹੇ ਹਨ, ਧਮਕੀਆਂ ਦੇ ਰਹੇ ਹਨ ਅਤੇ ਫਿਰੌਤੀ ਦੇ ਰੈਕੇਟ ਚਲਾ ਰਹੇ ਹਨ, ਜਦਕਿ ਭਾਜਪਾ ਸਰਕਾਰ ਦੂਜੇ ਪਾਸੇ ਦੇਖ ਰਹੀ ਹੈ।

ਭਗਵੰਤ ਮਾਨ ਸਰਕਾਰ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਨੇ ਵਿਸ਼ੇਸ਼ ‘ਐਂਟੀ ਗੈਂਗਸਟਰ ਟਾਸਕ ਫੋਰਸ’ ਬਣਾ ਕੇ ਅਤੇ ਵੱਡੇ ਗੈਂਗਸਟਰਾਂ ਨੂੰ ਜੇਲ੍ਹ ਦੀਆਂ ਸਲਾਖਾਂ ਪਿੱਛੇ ਭੇਜ ਕੇ ਸੰਗਠਿਤ ਅਪਰਾਧ ਨੂੰ ਕੁਚਲਣ ਲਈ ਇਤਿਹਾਸਕ ਕਦਮ ਚੁੱਕੇ ਹਨ। ਪੰਜਾਬ ਨੇ ਪਿਛਲੀਆਂ ਅਕਾਲੀ-ਭਾਜਪਾ ਅਤੇ ਕਾਂਗਰਸ ਸਰਕਾਰਾਂ ਦੇ ਅਧੀਨ ਬਹੁਤ ਮਾਰ ਝੱਲੀ ਹੈ, ਜਿੱਥੇ ਟਾਰਗੇਟ ਕਿਲਿੰਗ, ਗੈਂਗਸਟਰਾਂ ਦੀ ਵਡਿਆਈ ਅਤੇ ਸਿਆਸੀ ਹਿੰਸਾ ਦੀਆਂ ਘਟਨਾਵਾਂ ਆਮ ਹੋ ਗਈਆਂ ਸਨ।

ਭਾਜਪਾ ਪੰਜਾਬ ਤੇ ਦੇਸ਼ ਦੀ ਪ੍ਰਭਾਵਸ਼ਾਲੀ ਸ਼ਖਸੀਅਤਾਂ ਨੂੰ ਪਾਰਟੀ ਵਿੱਚ ਸ਼ਾਮਲ ਕਰਨ ਲਈ ਡਰਾਉਣ-ਧਮਕਾਉਣ ਦੀ ਕੋਸ਼ਿਸ਼ ਕਰ ਰਹੀ ਹੈ: ਹਰਪਾਲ ਸਿੰਘ ਚੀਮਾ

ਚੀਮਾ ਨੇ ਕਿਹਾ ਕਿ ਭਾਜਪਾ ਪੰਜਾਬੀ ਆਵਾਜ਼ਾਂ ਅਤੇ ਪ੍ਰਭਾਵਸ਼ਾਲੀ ਸ਼ਖਸੀਅਤਾਂ ਨੂੰ ਪਾਰਟੀ ਵਿੱਚ ਸ਼ਾਮਲ ਹੋਣ ਲਈ ਮਜਬੂਰ ਕਰਨ ਵਾਸਤੇ ਡਰਾ-ਧਮਕਾ ਰਹੀ ਹੈ। ਦਿਲਜੀਤ ਦੋਸਾਂਝ ਵੱਲੋਂ ਰਾਜਨੀਤੀ ਵਿੱਚ ਆਉਣ ਤੋਂ ਇਨਕਾਰ ਕਰਨ ਤੋਂ ਬਾਅਦ, ਉਨ੍ਹਾਂ ਨਾਲ ਜੁੜੇ ਲੋਕਾਂ ਨੂੰ ਨਿਸ਼ਾਨਾ ਬਣਾ ਕੇ ਉਨ੍ਹਾਂ ਦੇ ਆਲੇ-ਦੁਆਲੇ ਡਰ ਦਾ ਮਾਹੌਲ ਪੈਦਾ ਕਰਨ ਦੀਆਂ ਕੋਸ਼ਿਸ਼ਾਂ ਕੀਤੀਆਂ ਗਈਆਂ। ਭਾਜਪਾ ਹਰ ਮਜ਼ਬੂਤ ​​ਪੰਜਾਬੀ ਆਵਾਜ਼ ਨੂੰ ਧਮਕੀਆਂ ਅਤੇ ਡਰ ਰਾਹੀਂ ਚੁੱਪ ਕਰਵਾਉਣਾ ਅਤੇ ਕਾਬੂ ਕਰਨਾ ਚਾਹੁੰਦੀ ਹੈ।

ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੂੰ ਨਿਸ਼ਾਨਾ ਬਣਾਉਂਦੇ ਹੋਏ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਭਾਜਪਾ ਆਗੂ ਪੰਜਾਬ ਦੇ ਮਾਮਲਿਆਂ ਵਿੱਚ ਦਖਲ ਦੇਣ ਲਈ ਹਮੇਸ਼ਾ ਉਤਸੁਕ ਰਹਿੰਦੇ ਹਨ ਪਰ ਆਪਣੇ ਰਾਜਾਂ ਵਿੱਚ ਅਪਰਾਧ ਨੂੰ ਕਾਬੂ ਕਰਨ ਵਿੱਚ ਪੂਰੀ ਤਰ੍ਹਾਂ ਅਸਫਲ ਰਹੇ ਹਨ।

ਉਨ੍ਹਾਂ ਕਿਹਾ ਕਿ ਭਾਜਪਾ ਏਜੰਸੀਆਂ ਅਤੇ ਹਿੰਸਾ ਦੀ ਵਰਤੋਂ ਨਾ ਸਿਰਫ਼ ਵਿਰੋਧੀ ਧਿਰ ਦੇ ਸ਼ਾਸਨ ਵਾਲੇ ਰਾਜਾਂ ਵਿਰੁੱਧ ਕਰ ਰਹੀ ਹੈ, ਸਗੋਂ ਉਨ੍ਹਾਂ ਸਾਰਿਆਂ ਵਿਰੁੱਧ ਕਰ ਰਹੀ ਹੈ ਜੋ ਉਨ੍ਹਾਂ ਅੱਗੇ ਝੁਕਣ ਤੋਂ ਇਨਕਾਰ ਕਰਦੇ ਹਨ। ਭਾਜਪਾ ਦਾ ਪੰਜਾਬ ਵਿਰੋਧੀ ਅਤੇ ਲੋਕਤੰਤਰ ਵਿਰੋਧੀ ਚਿਹਰਾ ਹੁਣ ਦੇਸ਼ ਦੇ ਸਾਹਮਣੇ ਪੂਰੀ ਤਰ੍ਹਾਂ ਬੇਨਕਾਬ ਹੋ ਚੁੱਕਾ ਹੈ।