*India International Conference on Democrac – Riyasat News

*ਲੋਕਤੰਤਰ ਅਤੇ ਚੋਣ ਪ੍ਰਬੰਧਨ ‘ਤੇ ਇੰਡੀਆ ਇੰਟਰਨੈਸ਼ਨਲ ਕਾਨਫਰੰਸ: ਭਾਰਤ ਦੇ ਚੋਣ ਕਮਿਸ਼ਨ ਵੱਲੋਂ 32 ਚੋਣ ਪ੍ਰਬੰਧਨ ਸੰਸਥਾਵਾਂ ਦੇ ਮੁਖੀਆਂ ਨਾਲ ਦੁਵੱਲੀਆਂ ਮੀਟਿੰਗਾਂ
ਚੰਡੀਗੜ੍ਹ, 22 ਜਨਵਰੀ:

ਭਾਰਤ ਦੇ ਮੁੱਖ ਚੋਣ ਕਮਿਸ਼ਨਰ ਸ੍ਰੀ ਗਿਆਨੇਸ਼ ਕੁਮਾਰ, ਜਿਨ੍ਹਾਂ ਨਾਲ ਚੋਣ ਕਮਿਸ਼ਨਰ ਡਾ. ਸੁਖਬੀਰ ਸਿੰਘ ਸੰਧੂ ਅਤੇ ਡਾ. ਵਿਵੇਕ ਜੋਸ਼ੀ ਵੀ ਮੌਜੂਦ ਸਨ, ਨੇ ਅੱਜ ਇਥੇ ਲੋਕਤੰਤਰ ਅਤੇ ਚੋਣ ਪ੍ਰਬੰਧਨ ‘ਤੇ ਇੰਡੀਆ ਇੰਟਰਨੈਸ਼ਨਲ ਕਾਨਫਰੰਸ (ਆਈਆਈਸੀਡੀਈਐਮ) 2026 ਮੌਕੇ 32 ਚੋਣ ਪ੍ਰਬੰਧਨ ਸੰਸਥਾਵਾਂ (ਈਐਮਬੀਜ਼) ਦੇ ਮੁਖੀਆਂ ਨਾਲ ਦੁਵੱਲੀਆਂ ਮੀਟਿੰਗਾਂ ਕੀਤੀਆਂ।

ਇਹਨਾਂ ਦੁਵੱਲੀਆਂ ਮੀਟਿੰਗਾਂ ਦੌਰਾਨ ਵਿਸ਼ਵ ਪੱਧਰ ‘ਤੇ ਚੋਣ ਅਨੁਭਵਾਂ, ਬਿਹਤਰ ਅਭਿਆਸਾਂ ਅਤੇ ਨਵੀਨ ਪਹਿਲਕਦਮੀਆਂ ਬਾਰੇ ਖੁੱਲ੍ਹੀ ਚਰਚਾ ਕੀਤੀ ਗਈ। ਇਹਨਾਂ ਮੁਲਾਕਾਤਾਂ ਦਾ ਉਦੇਸ਼ ਚੋਣ ਪ੍ਰਬੰਧਨ ਵਿੱਚ ਭਾਰਤ ਦੀ ਲੰਬੇ ਸਮੇਂ ਤੋਂ ਚੱਲੀ ਆ ਰਹੀ ਭਾਈਵਾਲੀ ਨੂੰ ਹੋਰ ਮਜ਼ਬੂਤ ਕਰਨਾ ਅਤੇ ਅੰਤਰਰਾਸ਼ਟਰੀ ਪੱਧਰ ‘ਤੇ ਲੋਕਤੰਤਰੀ ਸਹਿਯੋਗ ਨੂੰ ਉਤਸ਼ਾਹਿਤ ਕਰਨਾ ਸੀ।

ਵਿਚਾਰ-ਵਟਾਂਦਰੇ ਦੌਰਾਨ  ਭਾਰਤ ਵੱਲੋਂ ਈਐਮਬੀਜ਼ ਨੂੰ ਉਨ੍ਹਾਂ ਦੇ ਘਰੇਲੂ ਕਾਨੂੰਨੀ ਢਾਂਚੇ ਅਨੁਸਾਰ ਆਪਣੇ ਸਬੰਧਤ ਦੇਸ਼ਾਂ ਵਿੱਚ ਈਸੀਆਈ-ਨੈੱਟ ਵਰਗਾ ਤਕਨਾਲੋਜੀ ਪਲੇਟਫਾਰਮ ਵਿਕਸਤ ਕਰਨ ਵਿੱਚ ਸਹਿਯੋਗ ਦੀ ਪੇਸ਼ਕਸ਼ ਕੀਤੀ ਗਈ। ਭਾਰਤ ਨੇ ਇੰਡੀਆ ਇੰਟਰਨੈਸ਼ਨਲ ਇੰਸਟੀਚਿਊਟ ਆਫ਼ ਡੈਮੋਕਰੇਸੀ ਐਂਡ ਇਲੈਕਸ਼ਨ ਮੈਨੇਜਮੈਂਟ (ਆਈਆਈਆਈਡੀਈਐਮ) ਰਾਹੀਂ ਈਐਮਬੀਜ਼ ਦੇ ਚੋਣ ਅਧਿਕਾਰੀਆਂ ਨੂੰ ਸਿਖਲਾਈ ਸਹਾਇਤਾ ਦੇਣ ਦੀ ਪੇਸ਼ਕਸ਼ ਵੀ ਕੀਤੀ।

ਈਸੀਆਈ-ਨੈੱਟ ਡਿਜੀਟਲ ਪਲੇਟਫਾਰਮ ਦੀ ਸ਼ਲਾਘਾ ਕਰਦਿਆਂ ਕਈ ਈਐਬੀਜ਼ ਨੇ ਆਪਣੇ ਦੇਸ਼ਾਂ ਵਿੱਚ ਚੋਣ ਪ੍ਰਕਿਰਿਆਵਾਂ ਦੀ ਕੁਸ਼ਲਤਾ, ਪਾਰਦਰਸ਼ਤਾ ਅਤੇ ਭਰੋਸੇਯੋਗਤਾ ਨੂੰ ਵਧਾਉਣ ਲਈ ਸਮਾਨ ਤਕਨੀਕੀ ਹੱਲ ਅਪਣਾਉਣ ਲਈ ਭਾਰਤ ਨਾਲ ਸਹਿਯੋਗ ਵਿੱਚ ਡੂੰਘੀ ਦਿਲਚਸਪੀ ਦਿਖਾਈ।

ਇਨ੍ਹਾਂ ਦੁਵੱਲੀਆਂ ਮੀਟਿੰਗਾਂ ਨੇ ਲੋਕਤੰਤਰ ਅਤੇ ਚੋਣ ਸ਼ਾਸਨ ਦੇ ਭਵਿੱਖ ‘ਤੇ ਉੱਚ-ਪੱਧਰੀ ਆਲਮੀ ਸੰਵਾਦ ਲਈ ਢੁਕਵਾਂ ਮਾਹੌਲ ਸਥਾਪਤ ਕੀਤਾ। ਇਹ ਮੀਟਿੰਗ ਅੰਤਰਰਾਸ਼ਟਰੀ ਆਈਡੀਈਏ ਦੀ ਪ੍ਰਧਾਨਗੀ ਲਈ ਭਾਰਤ ਦੇ ਮੁੱਖ ਥੀਮ – “ਸਮੂਹਿਕ, ਸ਼ਾਂਤੀਪੂਰਨ ਅਤੇ ਟਿਕਾਊ ਸਮਾਜ ਲਈ ਲੋਕਤੰਤਰ” ਨੂੰ ਹੋਰ ਮਜ਼ਬੂਤੀ ਨਾਲ ਅੱਗੇ ਵਧਾਉਣਗੀਆਂ।

ਇਹ ਦੁਵੱਲੀਆਂ ਮੀਟਿੰਗ ਮਾਰੀਸ਼ਸ, ਮੈਕਸੀਕੋ, ਇੰਡੋਨੇਸ਼ੀਆ, ਪੁਰਤਗਾਲ, ਪੇਰੂ, ਫਿਲੀਪੀਨਜ਼, ਦੱਖਣੀ ਅਫਰੀਕਾ, ਟਿਊਨੀਸ਼ੀਆ, ਨਾਮੀਬੀਆ, ਮੰਗੋਲੀਆ, ਉਰੂਗਵੇ, ਐਸਟੋਨੀਆ, ਬੋਤਸਵਾਨਾ, ਕੈਮਰੂਨ, ਭੂਟਾਨ, ਯੂਨਾਈਟਿਡ ਕਿੰਗਡਮ, ਚੈੱਕ ਗਣਰਾਜ, ਅਲਬਾਨੀਆ, ਗੁਆਨਾ, ਉਜ਼ਬੇਕਿਸਤਾਨ, ਫਿਜੀ, ਮਾਲਦੀਵਜ਼, ਸੰਯੁਕਤ ਰਾਜ ਅਮਰੀਕਾ, ਜ਼ੈਂਬੀਆ, ਜਾਰਜੀਆ, ਕਿਰਗਿਸਤਾਨ, ਸੂਰੀਨੇਮ, ਸੇਸ਼ੇਲਸ, ਸ਼੍ਰੀਲੰਕਾ, ਕਜ਼ਾਕਿਸਤਾਨ, ਨਾਈਜੀਰੀਆ ਅਤੇ ਆਇਰਲੈਂਡ ਦੀਆਂ ਚੋਣ ਪ੍ਰਬੰਧਨ ਸੰਸਥਾਵਾਂ ਨਾਲ ਕੀਤੀਆਂ ਗਈਆਂ।

ਚੋਣ ਪ੍ਰਬੰਧਨ ਸੰਸਥਾਵਾਂ ਦੇ ਬਾਕੀ ਮੁਖੀਆਂ ਨਾਲ ਮੀਟਿੰਗਾਂ ਕੱਲ੍ਹ 23 ਜਨਵਰੀ ਨੂੰ ਹੋਣਗੀਆਂ।