ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲਾ ਅਤੇ ਇਸ ਦੇ ਆਲੇ ਦੁਆਲੇ ਦੇ ਇੱਕ ਕਿਲੋਮੀਟਰ ਦੇ ਏਰੀਏ ਵਿਚ ਕਿਸੇ ਕਿਸਮ ਦੇ ਡਰੋਨ/ਡਰੋਨ ਕੈਮਰੇ ਨੂੰ ਉਡਾਉਣ ‘ਤੇ ਪਾਬੰਦੀ ਲਗਾਈ

ਮਾਨਸਾ, 08 ਅਪ੍ਰੈਲ:- ਜ਼ਿਲ੍ਹਾ ਮੈਜਿਸਟਰੇਟ ਸ੍ਰੀਮਤੀ ਨਵਜੋਤ ਕੌਰ, ਆਈ.ਏ.ਐੱਸ. ਨੇ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ-2023 ਦੀ ਧਾਰਾ 163 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਅਮਨ ਅਤੇ ਕਾਨੂੰਨ ਦੀ ਸਥਿਤੀ ਨੂੰ ਬਰਕਰਾਰ ਰੱਖਣ ਲਈ ਤਲਵੰਡੀ ਸਾਬੋ ਪਾਵਰ ਲਿਮਟਿਡ ਪਿੰਡ ਬਣਾਂਵਾਲਾ ਅਤੇ ਇਸ ਦੇ ਆਲੇ ਦੁਆਲੇ ਦੇ 01 ਕਿਲੋਮੀਟਰ ਦੇ ਏਰੀਏ ਵਿਚ ਕਿਸੇ ਕਿਸਮ ਦੇ ਡਰੋਨ/ਡਰੋਨ ਕੈਮਰੇ ਨੂੰ ਉਡਾਉਣ ‘ਤੇ ਪਾਬੰਦੀ ਦੇ ਹੁਕਮ ਜਾਰੀ ਕੀਤੇ ਹਨ।

ਹੁਕਮ ਵਿਚ ਕਿਹਾ ਗਿਆ ਹੈ ਕਿ ਸੀਨੀਅਰ ਪੁਲਿਸ ਕਪਤਾਨ, ਮਾਨਸਾ ਵੱਲੋਂ ਪੱਤਰ ਰਾਹੀਂ ਲਿਖਿਆ ਗਿਆ ਹੈ ਕਿ ਤਲਵੰਡੀ ਸਾਬੋ ਪਾਵਰ ਲਿਮਟਡ, ਪਿੰਡ ਬਣਾਂਵਾਲਾ, ਪੰਜਾਬ ਦਾ ਇਕ ਮਹੱਤਵਪੂਰਨ ਬਿਜਲੀ ਉਤਪਾਦਨ ਦਾ ਥਰਮਲ ਪਲਾਂਟ ਹੈ, ਜਿਸ ਦੀ ਸੁਰੱਖਿਆ ਨੂੰ ਮੁੱਖ ਰੱਖਦੇ ਹੋਏ ਥਰਮਲ ਪਲਾਂਟ ਬਣਾਂਵਾਲਾ ਅਤੇ ਇਸ ਦੇ ਆਲੇ ਦੁਆਲੇ 01 ਕਿਲੋਮੀਟਰ ਦੇ ਏਰੀਏ ਵਿਚ ਡਰੋਨਾਂ ਨੂੰ ਉਡਾਉਣ ‘ਤੇ ਪਾਬੰਦੀ ਲਗਾਉਣ ਦੀ ਮੰਗ ਕੀਤੀ ਗਈ ਹੈ।

Leave a Reply

Your email address will not be published. Required fields are marked *