ਰੂਪਨਗਰ, 30 ਦਸੰਬਰ: ‘ਯੁੱਧ ਨਸ਼ਿਆਂ ਵਿਰੁੱਧ’ ਦਾ ਦੂਜਾ ਪੜਾਅ 7 ਜਨਵਰੀ ਤੋਂ ਸ਼ੁਰੂ ਕੀਤਾ ਜਾ ਰਿਹਾ ਹੈ ਜਿਸ ਸਬੰਧੀ ਰੂਪਨਗਰ ਜ਼ਿਲ੍ਹੇ ਦੇ ਪਿੰਡਾਂ ਵਿੱਚ 10 ਜਨਵਰੀ ਤੋਂ 25 ਜਨਵਰੀ ਤੱਕ ਮੀਟਿੰਗਾਂ ਕੀਤੀਆ ਜਾਣਗੀਆਂ ਅਤੇ ਇੱਕ ਦਿਨ ਵਿੱਚ ਹਰੇਕ ਹਲਕੇ ਦੇ 20 ਪਿੰਡਾਂ ਵਿੱਚ ਮੀਟਿੰਗਾਂ ਕੀਤੀਆਂ ਜਾਣਗੀਆਂ।
ਇਨ੍ਹਾਂ ਸ਼ਬਦਾ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਅਵਿਕੇਸ਼ ਗੁਪਤਾ ਨੇ ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਦੇ ਕਮੇਟੀ ਰੂਮ ਵਿਖੇ ਜ਼ਿਲ੍ਹੇ ਦੇ ਉੱਚ ਅਧਿਕਾਰੀਆਂ ਤੇ ‘ਯੁੱਧ ਨਸ਼ਿਆਂ ਵਿਰੁੱਧ’ ਸਬੰਧੀ ਜ਼ਿਲ੍ਹੇ ਦੀ ਟੀਮ ਨਾਲ ਮੀਟਿੰਗ ਕਰਦਿਆਂ ਕੀਤਾ।
ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਵਧੀਕ ਡਿਪਟੀ ਕਮਿਸ਼ਨਰ ਨੇ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਇੱਕ ਸਮਾਜਿਕ ਮਿਸ਼ਨ ਹੈ। ਉਨ੍ਹਾਂ ਕਿਹਾ ਕਿ ‘ਯੁੱਧ ਨਸ਼ਿਆਂ ਵਿਰੁੱਧ’ ਦਾ ਪਹਿਲਾ ਪੜਾਅ ਸਫ਼ਲ ਰਿਹਾ ਤੇ ਇਸ ਮੁਹਿੰਮ ਦੌਰਾਨ ਵੱਡੇ-ਵੱਡੇ ਨਸ਼ਾ ਤਸਕਰਾਂ ਨੂੰ ਜੇਲ੍ਹਾਂ ਵਿੱਚ ਸੁੱਟਿਆ ਗਿਆ, ਉਥੇ ਹੀ ਨਸ਼ਿਆਂ ਦੀ ਵੀ ਵੱਡੀ ਖੇਪ ਬਰਾਮਦ ਕੀਤੀ ਗਈ।
ਉਨ੍ਹਾਂ ਕਿਹਾ ਕਿ ਨਸ਼ੇ ਦੀ ਆਦਤ ਤੋਂ ਪੀੜ੍ਹਤ ਨੋਜਵਾਨਾਂ ਨੂੰ ਵੀ ਸਿਹਤ ਵਿਭਾਗ ਵਲੋਂ ਮਿਆਰੀ ਇਲਾਜ ਸੇਵਾਵਾਂ ਮੁਹੱਇਆ ਕਰਵਾਈਆ ਜਾ ਰਹੀਆਂ ਹਨ ਤਾਂ ਜੋ ਨਸ਼ਾ ਛੱਡ ਰਹੇ ਨੋਜਆਨਾਂ ਨੂੰ ਨਸ਼ਾ ਮੁਕਤੀ ਕੇਂਦਰ ਵਿੱਚ ਦਾਖ਼ਲ ਕਰਕੇ ਸਹੀ ਤਰੀਕੇ ਨਾਲ ਇਲਾਜ ਕੀਤਾ ਜਾ ਸਕੇ।
ਉਨ੍ਹਾਂ ਜ਼ਿਲ੍ਹੇ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਦੂਜੇ ਪੜਾਅ ਵਿੱਚ ਵੀ ਪੰਜਾਬ ਸਰਕਾਰ ਅਤੇ ਜ਼ਿਲ੍ਹਾ ਪ੍ਰਸ਼ਾਸ਼ਨ ਦੇ ਨਾਲ ਮੋਢੇ ਨਾਲ ਮੋਢਾ ਜੋੜ ਕੇ ਖੜ੍ਹਨ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਪਹਿਰੇਦਾਰਾਂ ਦੇ ਸਹਿਯੋਗ ਨਾਲ ਇਸ ਮੁਹਿੰਮ ਦਾ ਅਸਰ ਆਉਣ ਵਾਲੇ ਦਿਨਾਂ ਵਿੱਚ ਹੋਰ ਵੀ ਸਪੱਸ਼ਟ ਦਿਖਾਈ ਦੇਵੇਗਾ।
ਇਸ ਮੀਟਿੰਗ ਵਿੱਚ ਐੱਸਪੀ ਅਰਵਿੰਦ ਮੀਨਾ, ਐੱਸਪੀ ਗੁਰਦੀਪ ਸਿੰਘ ਗੋਸਲ, ਐੱਸਪੀ ਜਸਪ੍ਰੀਤ ਸਿੰਘ, ਐਸਡੀਐਮ ਰੂਪਨਗਰ ਬਲਜਿੰਦਰ ਸਿੰਘ, ਐਸਡੀਐਮ ਸ੍ਰੀ ਅਨੰਦਪੁਰ ਸਾਹਿਬ ਜਸਪ੍ਰੀਤ ਸਿੰਘ, ਐਸਡੀਐਮ ਨੰਗਲ ਸਚਿਨ ਪਾਠਕ, ਐਸਡੀਐਮ ਸ੍ਰੀ ਚਮਕੌਰ ਸਾਹਿਬ ਅਮਰੀਕ ਸਿੰਘ ਸਿੱਧੂ, ਡੀਐੱਸਪੀ ਸ੍ਰੀ ਅਨੰਦਪੁਰ ਸਾਹਿਬ ਜਸ਼ਨਦੀਪ ਸਿੰਘ ਮਾਨ, ਡੀਐੱਸਪੀ ਸ੍ਰੀ ਚਮਕੌਰ ਸਾਹਿਬ ਮਨਜੀਤ ਸਿੰਘ ਔਲਖ, ਡੀਐੱਸਪੀ ਨੰਗਲ ਹਰਕੀਰਤ ਸਿੰਘ, ਡੀਐੱਸਪੀ ਗੱਬਰ ਸਿੰਘ, ਜ਼ਿਲ੍ਹਾ ਵਿਕਾਸ ਤੇ ਪੰਚਾਇਤ ਅਫ਼ਸਰ ਬਲਜਿੰਦਰ ਸਿੰਘ ਗਰੇਵਾਲ, ਸਿਹਤ ਵਿਭਾਗ ਤੋਂ ਡਾ. ਨਵਰੂਪ ਕੌਰ, ਬੀਡੀਪੀਓ ਰੂਪਨਗਰ ਅਮਿਤ ਸ਼ਰਮਾ, ਬੀਡੀਪੀਓ ਨੂਰਪੁਰ ਬੇਦੀ ਅਮਰੀਕ ਸਿੰਘ, ਬੀਡੀਪੀਓ ਮੋਰਿੰਡਾ ਹਰਕੀਤ ਸਿੰਘ, ਬੀਡੀਪੀਓ ਸ੍ਰੀ ਅਨੰਦਪੁਰ ਸਾਹਿਬ ਇਸ਼ਾਨ ਚੌਧਰੀ, ਬੀਡੀਪੀਓ ਸ੍ਰੀ ਚਮਕੌਰ ਸਾਹਿਬ ਅਜੈਬ ਸਿੰਘ, ਜ਼ਿਲ੍ਹਾ ਕੋਆਰਡਨੇਟਰ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਹਰਪ੍ਰੀਤ ਸਿੰਘ ਕਾਹਲੋਂ ਤੇ ਉਨ੍ਹਾਂ ਦੇ ਜ਼ਿਲ੍ਹੇ ਦੀ ਪੂਰੀ ਟੀਮ ਹਲਕਾ ਕੋਆਰਡਨੇਟਰ, ਬਲਾਕ ਕੋਆਰਡਨੇਟਰ ਤੇ ਵਾਈਸ ਕੋਆਰਡਨੇਟਰ ਤੋਂ ਇਲਾਵਾ ਜ਼ਿਲ੍ਹੇ ਦੇ ਹੋਰ ਉੱਚ ਅਧਿਕਾਰੀ ਹਾਜ਼ਰ ਸਨ।

