ਵਿਕਾਸ ਕਾਰਜਾਂ ਲਈ ਫੰਡਾਂ ਦੀ ਕੋਈ ਕਮੀ ਨਹੀਂ : ਮੋਹਿੰਦਰ ਭਗਤ

ਜਲੰਧਰ, 15 ਅਪ੍ਰੈਲ : ਪੰਜਾਬ ਦੇ ਬਾਗਬਾਨੀ, ਸੁਤੰਤਰਤਾ ਸੈਨਾਨੀ ਅਤੇ ਰੱਖਿਆ ਸੇਵਾਵਾਂ ਭਲਾਈ ਮੰਤਰੀ ਮੋਹਿੰਦਰ ਭਗਤ ਦੀ ਅਗਵਾਈ ਵਿੱਚ ਬਸਤੀ ਦਾਨਿਸ਼ਮੰਦਾ ਇਲਾਕੇ ਵਿੱਚ ਲੋਕਾਂ ਦੀ ਪ੍ਰਮੁੱਖ ਮੰਗ ਨੂੰ ਪੂਰਾ ਕਰਦਿਆਂ ਕਰੀਬ 1 ਕਰੋੜ 90 ਲੱਖ ਰੁਪਏ ਦੀ ਲਾਗਤ ਨਾਲ ਅਪਰੋਚ ਰੋਡ ਤੇ ਸੀਵਰੇਜ ਦਾ ਕੰਮ ਮੁਕੰਮਲ ਹੋਣ ’ਤੇ ਇਲਾਕਾ ਵਾਸੀਆਂ ਵਲੋਂ ਅੱਜ ਕੈਬਨਿਟ ਮੰਤਰੀ ਦਾ ਦਿਲੋਂ ਧੰਨਵਾਦ ਪ੍ਰਗਟ ਕੀਤਾ ਗਿਆ।
ਇਸ ਮੌਕੇ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਮੋਹਿੰਦਰ ਭਗਤ ਨੇ ਕਿਹਾ ਕਿ ਮੁੱਖ ਮੰਤਰੀ ਸ.ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਸ਼ਹਿਰ ਵਾਸੀਆਂ ਨੂੰ ਅਤਿ ਆਧੁਨਿਕ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਦ੍ਰਿੜ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਲੋਕਾਂ ਨੂੰ ਬਿਹਤਰ ਨਾਗਰਿਕ ਸੁਵਿਧਾਵਾਂ ਅਤੇ ਬੁਨਿਆਦੀ ਢਾਂਚੇ ਸਮੇਤ ਹੋਰ ਸਹੂਲਤਾਂ ਮੁਹੱਈਆ ਕਰਵਾਉਣ ਲਈ ਫੰਡਾਂ ਦੀ ਕੋਈ ਕਮੀ ਨਹੀਂ ਹੈ। ਉਨ੍ਹਾਂ ਕਿਹਾ ਕਿ ਆਉਣ ਵਾਲੇ ਦਿਨਾਂ ਵਿੱਚ ਹੋਰ ਵਿਕਾਸ ਕਾਰਜ ਕਰਵਾਏ ਜਾਣਗੇ।
ਉਨ੍ਹਾਂ ਕਿਹਾ ਕਿ ਇਸ ਪ੍ਰਾਜੈਕਟ ਦੇ ਮੁਕੰਮਲ ਹੋਣ ਨਾਲ ਜਿਥੇ ਇਲਾਕੇ ਵਿੱਚ ਆਵਾਜਾਈ ਸੁਖਾਲੀ ਹੋਵੇਗੀ ਉਥੇ ਪਾਣੀ ਦੀ ਨਿਕਾਸੀ ਦੀ ਸਮਰੱਥਾ ਵਿੱਚ ਵੀ ਸੁਧਾਰ ਹੋਵੇਗਾ।
ਇਸ ਮੌਕੇ ਸ਼੍ਰੀ ਭਗਤ ਨੇ ਪੰਜਾਬ ਸਰਕਾਰ ਵਲੋਂ ਲੋਕਾਂ ਦੇ ਜੀਵਨ ਪੱਧਰ ਨੂੰ ਹੋਰ ਬਿਹਤਰ ਬਣਾਉਣ ਲਈ ਕੀਤੀਆਂ ਜਾ ਰਹੀਆਂ ਅਨੇਕਾਂ ਪਹਿਲਕਦਮੀਆਂ ’ਤੇ ਵੀ ਚਾਨਣਾ ਪਾਇਆ ਗਿਆ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਲੋਕਾਂ ਨਾਲ ਚੋਣਾਂ ਤੋਂ ਪਹਿਲਾਂ ਕੀਤੇ ਹਰੇਕ ਵਾਅਦੇ ਨੂੰ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਵਲੋਂ ਰਾਜ ਅੰਦਰ ਸਿੱਖਿਆ, ਸਿਹਤ, ਖੇਡਾਂ, ਉਦਯੋਗ, ਰੋਜ਼ਗਾਰ ਅਤੇ ਹੋਰਨਾਂ ਖੇਤਰਾਂ ਵਿੱਚ ਲਾਮਿਸਾਲ ਪ੍ਰਾਪਤੀਆਂ ਕਰਕੇ ਸੂਬੇ ਨੂੰ ਵਿਕਾਸ ਦੀਆਂ ਬੁਲੰਦੀਆਂ ਵੱਲ ਤੇਜ਼ੀ ਨਾਲ ਲਿਜਾਇਆ ਜਾ ਰਿਹਾ ਹੈ।
ਇਸ ਮੌਕੇ ਮੌਜੂਦ ਇਲਾਕਾ ਨਿਵਾਸੀਆਂ ਵੱਲੋਂ ਇਲਾਕੇ ਦੀ ਪ੍ਰਮੁੱਖ ਮੰਗ ਪੂਰੀ ਹੋਣ ’ਤੇ ਕੈਬਨਿਟ ਮੰਤਰੀ ਦਾ ਸਨਮਾਨ ਕੀਤਾ ਗਿਆ। ਲੋਕਾਂ ਨੇ ਪੰਜਾਬ ਸਰਕਾਰ ਵਲੋਂ ਕੀਤੀਆਂ ਜਾ ਰਹੀਆਂ ਵਿਕਾਸ ਪੱਖੀ ਗਤੀਵਿਧੀਆਂ ਦੀ ਸ਼ਲਾਘਾ ਵੀ ਕੀਤੀ।

Leave a Reply

Your email address will not be published. Required fields are marked *