ਅਜ਼ਾਦੀ ਦੇ ਸੰਘਰਸ਼ ਵਿਚ ਕੁਰਬਾਨੀਆ ਦੇਣ ਵਾਲਿਆ ਨੂੰ ਸਦਾ ਯਾਦ ਰੱਖਿਆ ਜਾਵੇਗਾ-ਜਸਪ੍ਰੀਤ ਸਿੰਘ

ਸ੍ਰੀ ਅਨੰਦਪੁਰ ਸਾਹਿਬ 26 ਜਨਵਰੀ: 77ਵੇਂ ਗਣਤੰਤਰ ਦਿਹਾੜੇ ਮੋਕੇ ਉਪ ਮੰਡਲ ਪੱਧਰ ਦੇ ਗਣਤੰਤਰ ਦਿਵਸ ਸਮਾਰੋਹ ਮੋਕੇ ਐਸ.ਡੀ.ਐਮ ਜਸਪ੍ਰੀਤ ਸਿੰਘ ਪੀ.ਸੀ.ਐਸ ਨੇ ਚਰਨ ਗੰਗਾ ਸਟੇਡੀਅਮ ਸ੍ਰੀ ਅਨੰਦਪੁਰ ਸਾਹਿਬ ਦੇ ਮੈਦਾਨ ਵਿੱਚ ਰਾਸ਼ਟਰੀ ਤਿਰੰਗਾ ਲਹਿਰਾਇਆ ਅਤੇ ਪਰੇਡ ਤੋਂ ਸਲਾਮੀ ਲਈ।
ਇਸ ਮੌਕੇ ਜਸਪ੍ਰੀਤ ਸਿੰਘ ਨੇ ਦੇਸ਼ ਵਾਸੀਆਂ ਦੇ ਨਾਮ ਆਪਣੇ ਸੰਬੋਧਨ ਵਿੱਚ ਦੇਸ਼ ਦੇ 77ਵੇਂ ਗਣਤੰਤਰ ਦਿਹਾੜੇ ਦੀ ਸਾਰਿਆਂ ਨੂੰ ਵਧਾਈ ਦਿੱਤੀ। ਉਹਨਾਂ ਨੇ ਕਿਹਾ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀ ਸੂਰਬੀਰਾਂ ਨੇ ਹੀ ਦਿੱਤੀਆਂ ਅਤੇ ਸਾਨੂੰ ਇਸ ਗੱਲ ਦਾ ਮਾਣ ਹੈ ਕਿ ਦੇਸ਼ ਨੂੰ ਆਜ਼ਾਦ ਕਰਾਉਣ ਤੋਂ ਬਾਅਦ ਇਸ ਨੂੰ ਸਹੀ ਮਾਅਨਿਆਂ ਵਿੱਚ ਗਣਰਾਜ ਬਣਾਉਣ ਲਈ ਦੇਸ਼ ਨੂੰ ਆਪਣੇ ਸੰਵਿਧਾਨ ਦੀ ਲੋੜ ਸੀ। ਇਸ ਵਿਭਿੰਨਤਾਵਾਂ ਭਰੇ ਵਿਸ਼ਾਲ ਦੇਸ਼ ਦਾ ਸੰਵਿਧਾਨ ਬਣਾਉਣਾ ਆਪਣੇ ਆਪ ਵਿੱਚ ਇਕ ਮਹਾਨ ਕਾਰਜ ਸੀ। ਇਸ ਕਾਰਜ ਨੂੰ ਸਿਰੇ ਚੜਾਉਣ ਵਿਚ ਸਭ ਤੋਂ ਵੱਡਾ ਯੋਗਦਾਨ ਬਾਬਾ ਸਾਹਿਬ ਡਾਕਟਰ ਭੀਮ ਰਾਓ ਅੰਬੇਡਕਰ ਜੀ ਨੇ ਦਿੱਤਾ।
ਉਹਨਾਂ ਕਿਹਾ ਕਿ ਇਸ ਤੋਂ ਬਾਅਦ ਸਾਲ 1950 ਵਿੱਚ ਅੱਜ ਦੇ ਦਿਨ ਸਾਡਾ ਸੰਵਿਧਾਨ ਲਾਗੂ ਹੋਇਆ ਸੀ। ਇਸ ਲਈ ਸਾਰੇ ਦੇਸ਼ ਵਾਸੀਆਂ ਲਈ ਇਹ ਬੜਾ ਮਹੱਤਵਪੂਰਨ ਦਿਨ ਹੈ। ਉਹਨਾਂ ਕਿਹਾ ਕਿ ਪੰਜਾਬੀਆਂ ਲਈ ਇਹ ਦਿਵਸ ਹੋਰ ਵੀ ਵੱਡੇ ਮਾਣ ਵਾਲਾ ਹੈ। ਆਜ਼ਾਦੀ ਸੰਗਰਾਮ ਵਿਚ ਪੰਜਾਬੀ ਸੂਰਬੀਰਾਂ ਨੇ ਸਭ ਤੋਂ ਵੱਧ ਕੁਰਬਾਨੀਆਂ ਦਿੱਤੀਆਂ। ਉਹਨਾਂ ਕਿਹਾ ਕਿ ਬਾਬਾ ਮਹਾਰਾਜ ਸਿੰਘ, ਬਾਬਾ ਰਾਮ ਸਿੰਘ, ਸ਼ਹੀਦ ਭਗਤ ਸਿੰਘ, ਸੁਖਦੇਵ, ਲਾਲਾ ਲਾਜਪਤ ਰਾਏ, ਸ਼ਹੀਦ ਊੁਧਮ ਸਿੰਘ, ਕਰਤਾਰ ਸਿੰਘ ਸਰਾਭਾ, ਮਦਨ ਲਾਲ ਢੀਂਗਰਾ, ਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਅਜਿਹੇ ਸੈਂਕੜੇ ਯੋਧੇ ਹਨ ਜਿਨਾਂ ਨੇ ਆਜ਼ਾਦ ਭਾਰਤ ਦਾ ਇਤਿਹਾਸ ਰਚਿਆ। ਉਹਨਾਂ ਕਿਹਾ ਕਿ ਪੰਜਾਬ ਨੇ ਦੇਸ਼ ਦੀ ਤਰੱਕੀ ਵਿੱਚ ਬੇਮਿਸਾਲ ਯੋਗਦਾਨ ਪਾਇਆ।
ਉਹਨਾਂ ਕਿਹਾ ਕਿ ਅੱਜ ਦੇ ਦਿਨ ਸਾਡਾ ਸਭ ਦਾ ਇਹ ਫਰਜ਼ ਬਣਦਾ ਹੈ ਕਿ ਅਸੀਂ ਆਪਣੇ ਦੇਸ਼ ਦੀ ਆਜ਼ਾਦੀ ਨੂੰ ਕਾਇਮ ਰੱਖਣ ਲਈ ਹਰ ਕੁਰਬਾਨੀ ਲਈ ਤਿਆਰ ਰਹੀਏ ਜੋ ਸਾਡੇ ਆਜ਼ਾਦੀ ਦੇ ਪਰਵਾਨਿਆਂ ਨੇ ਆਪਣੀਆਂ ਮਹਾਨ ਕੁਰਬਾਨੀਆਂ ਨਾਲ ਪ੍ਰਾਪਤ ਕੀਤੀ ਹੈ। ਉਹਨਾਂ ਕਿਹਾ ਕਿ ਸ੍ਰੀ ਅਨੰਦਪੁਰ ਸਾਹਿਬ ਵਿੱਚ ਇਤਿਹਾਸਕ ਅਤੇ ਪਵਿੱਤਰ ਧਰਤੀ ਤੇ ਗਣਤੰਤਰਤਾ ਦਿਵਸ ਮੋਕੇ ਮੈਨੂੰ ਅੱਜ ਇਹ ਗੋਰਵ ਮਿਲਿਆ ਹੈ। ਉਨ੍ਹਾਂ ਨੇ ਗੁਰੂ ਨਗਰੀ ਦੇ ਵਿਕਾਸ ਬਾਰੇ ਦੱਸਿਆ ਕਿ ਪੰਜ ਪਿਆਰਾ ਪਾਰਕ, ਭਾਈ ਜੈਤਾ ਜੀ ਯਾਦਗਾਰ ਤੇ ਹੋਰ ਕਈ ਵੱਡੇ ਪ੍ਰੋਜੈਕਟ ਲੋਕ ਅਰਪਣ ਕੀਤੇ ਜਾ ਚੁੱਕੇ ਹਨ। ਇਨ੍ਹਾਂ ਉਤੇ ਕਰੋੜਾਂ ਰੁਪਏ ਖਰਚ ਕੀਤੇ ਗਏ ਹਨ। ਸਿੱਖਿਆ ਅਤੇ ਸਿਹਤ ਸੁਧਾਰ ਲਈ ਪੰਜਾਬ ਸਰਕਾਰ ਵੱਲੋਂ ਵਿਆਪਕ ਪ੍ਰੋਗਰਾਮ ਉਲੀਕੇ ਗਏ ਹਨ। ਅੱਜ ਦੇ ਸਮਾਰੋਹ ਮੋਕੇ ਮਾਰਚ ਪਾਸਟ ਦੀ ਅਗਵਾਈ ਸ੍ਰੀ ਗੁਰੂ ਤੇਗ ਬਹਾਦਰ ਖਾਲਸਾ ਕਾਲਜ ਦੇ ਪਰੇਡ ਕਮਾਂਡਰ ਕੈਪਟਨ ਸੰਦੀਪ ਕੁਮਾਰ ਨੇ ਕੀਤੀ, ਮੰਚ ਸੰਚਾਲਣ ਗੁਰਮਿੰਦਰ ਸਿੰਘ ਭੁੱਲਰ ਵੱਲੋਂ ਕੀਤਾ ਗਿਆ।
ਇਸ ਮੌਕੇ ਗਿੱਧਾ,ਭੰਗੜਾ, ਸੱਭਿਅਚਾਰਕ ਤੇ ਦੇਸ਼ ਭਗਤੀ ਦੀਆ ਪੇਸ਼ਕਾਰੀਆ ਨੇ ਭਰਪੂਰ ਸਮਾ ਬੰਨਿਆ, ਰੰਗੋਲੀ ਅਤੇ ਬਲਾਕ  ਵਿਕਾਸ ਤੇ  ਪੰਚਾਇਤ ਅਫਸਰ ਸ੍ਰੀ ਅਨੰਦਪੁਰ ਸਾਹਿਬ, ਵਣ ਰੇਂਜ ਅਫਸਰ ਸ੍ਰੀ ਅਨੰਦਪੁਰ ਸਾਹਿਬ, ਖੇਤੀਬਾੜੀ ਅਫਸਰ, ਬਾਲ ਵਿਕਾਸ ਤੇ ਪ੍ਰੋਜੈਕਟ ਅਫਸਰ ਸ੍ਰੀ ਅਨੰਦਪੁਰ ਸਾਹਿਬ, ਸੀਨੀਅਰ ਮੈਡੀਕਲ ਅਫਸਰ ਸਿਵਲ ਹਸਪਤਾਲ, ਬਲਾਕ ਪ੍ਰਾਇਮਰੀ ਸਿੱਖਿਆ ਅਫਸਰ ਦੇ ਵਿਭਾਗਾ ਦੀ ਪ੍ਰਗਤੀ ਨੂੰ ਦਰਸਾਉਦੀਆਂ ਝਾਕੀਆਂ ਸਮਾਰੋਹ ਦਾ ਆਕਰਸ਼ਣ ਰਹੀਆਂ।ਇਸ ਮੌਕੇ ਸ਼ਬਦ ਗਾਇਨ ਤੇ ਕੌਮੀ ਤਰਾਨੇ ਖਾਲਸਾ ਸਕੂਲ ਦੇ ਵਿਦਿਆਰਥੀਆਂ ਵਲੋ ਗਾਇਆ ਗਿਆ। ਕੌਮੀ ਤਰਾਨੇ ਨਾਲ ਸਮਾਰੋਹ ਦੀ ਸਮਾਪਤੀ ਕੀਤੀ ਗਈ। ਇਸ ਮੌਕੇ ਪ੍ਰਮੁੱਖ ਸ਼ਖਸੀਅਤਾ ਦਾ ਸਨਮਾਨ ਕੀਤਾ ਗਿਆ। ਸੰਘਰਸ਼ੀ ਯੋਧੇ ਨਿਰਵੈਰ ਸਿੰਘ ਅਰਸ਼ੀ ਦਾ ਵਿਸੇਸ ਸਨਮਾਨ ਕੀਤਾ ਗਿਆ।
ਇਸ ਮੋਕੇ ਮਾਰਚ ਪਾਸਟ ਵਿੱਚ ਸ੍ਰੀ ਗੁਰੂ ਤੇਗ ਬਹਾਦੁਰ ਖਾਲਸਾ ਕਾਲਜ, ਸ੍ਰੀ ਦਸਮੇਸ ਅਕੈਡਮੀ, ਐਸ.ਜੀ.ਐਸ ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਭਾਈ ਨੰਦ ਲਾਲ ਪਬਲਿਕ ਸਕੂਲ, ਸਕੂਲ ਆਂਫ ਐਮੀਨੈਂਸ, ਸਰਕਾਰੀ ਕੰਨਿਆ ਸੀਨੀ.ਸੈਕੰਡਰੀ ਸਕੂਲ, ਸਰਕਾਰੀ ਹਾਈ ਸਕੂਲ, ਸ੍ਰੀ ਗੁਰੂ ਹਰਿ ਕ੍ਰਿਸ਼ਨ ਪਬਲਿਕ ਸਕੂਲ ਦੇ ਵਿਦਿਆਰਥੀਆਂ ਨੇ ਭਾਗ ਲਿਆ। ਸੱਭਿਆਚਾਰਕ ਤੇ ਦੇਸ਼ ਭਗਤੀ ਦੀਆਂ ਪੇਸ਼ਕਾਰੀਆਂ ਵਿੱਚ ਸਭ ਤੋ ਪਹਿਲਾ ਸ਼ਬਦ ਗਾਇਨ ਐਸ.ਜੀ.ਐਸ.ਖਾਲਸਾ.ਸੀਨੀ.ਸੈਕੰ.ਸਕੂਲ ਵੱਲੋਂ ਕੀਤਾ ਗਿਆ ਤੇ ਸੰਤ ਬਾਬਾ ਸੇਵਾ ਸਿੰਘ ਖਾਲਸਾ ਮਾਡਲ ਸਕੂਲ, ਸਰਕਾਰੀ ਹਾਈ ਸਕੂਲ ਦਸਗਰਾਂਈ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਗੰਭੀਰਪੁਰ, ਸ੍ਰੀ ਗੁਰੂ ਹਰਿ ਕ੍ਰਿਸ਼ਨ ਪਬਲਿਕ ਸਕੂਲ, ਐਸ.ਜੀ.ਐਸ.ਖਾਲਸਾ ਸੀਨੀਅਰ ਸੈਕੰਡਰੀ ਸਕੂਲ, ਸਕੂਲ ਆਂਫ ਐਮੀਨੈਂਸ, ਅਨਮੋਲ ਸਿੱਖਿਆ ਕੇਂਦਰ ਨੇ ਪੇਸ਼ਕਾਰੀਆਂ ਦਿੱਤੀਆ, ਭੰਗੜਾ ਕੋਚ ਵੱਲੋ ਸ਼ਾਨਦਾਰ ਭੰਗੜਾ ਤਿਆਰ ਕਰਵਾਇਆ ਗਿਆ, ਐਸ.ਜੀ.ਐਸ ਖਾਲਸਾ ਸੀਨੀ.ਸੈਕੰ.ਸਕੂਲ ਵੱਲੋਂ ਰਾਸ਼ਟਰੀ ਗੀਤ ਨਾਲ ਸਮਾਰੋਹ ਦੀ ਸਮਾਪਤੀ ਕੀਤੀ ਗਈ।
ਇਸ ਮੌਕੇ ਅਰਾਧਿਕਾ ਪੀ.ਸੀ.ਐਸ ਸਿਵਲ ਜੱਜ ਜੂਨੀਅਰ ਡਵੀਜ਼ਨ, ਸ੍ਰੀਮਤੀ ਵਿਸ਼ਵ ਜੋਤੀ ਪੀ.ਸੀ.ਐਸ ਸਿਵਲ ਜੱਜ ਜੂਨੀਅਰ ਡਵੀਜ਼ਨ, ਜਸ਼ਨਦੀਪ ਸਿੰਘ ਡੀ.ਐਸ.ਪੀ, ਤਹਿਸੀਲਦਾਰ ਵਿਨੋਦ ਕੁਮਾਰ, ਸੁਨੀਤਾ ਨਾਇਬ  ਤਹਿਸੀਲਦਾਰ  ਨੂਰਪੁਰ ਬੇਦੀ,  ਸੰਗੀਤ ਕੁਮਾਰ  ਕਾਰਜ  ਸਾਧਕ  ਅਫਸਰ, ਰਣਜੀਤ ਸਿੰਘ ਐਨ.ਸੀ.ਸੀ.ਅਫਸਰ, ਅਜੇ ਬੈਂਸ, ਰੋਹਿਤ  ਕਾਲੀਆ ਪ੍ਰਧਾਨ ਟਰੱਕ ਯੂਨੀਅਨ, ਦਲੀਪ ਹੰਸ ਮੈਂਬਰ ਦਲਿਤ ਵਿਕਾਸ ਬੋਰਡ ਪੰਜਾਬ, ਸੂਬੇਦਾਰ ਰਾਜਪਾਲ ਮੋਹੀਵਾਲ ਸਰਪੰਚ, ਊਸ਼ਾ ਰਾਣੀ ਪੰਜਾਬ ਸਟੇਟ ਸੈਕਟਰੀ, ਪ੍ਰਿੰ.ਸੁਖਪਾਲ ਕੌਰ ਵਾਲੀਆ, ਪ੍ਰਿੰ.ਸ਼ਰਨਜੀਤ ਸਿੰਘ, ਮਨਜੀਤ ਸਿੰਘ ਮਾਵੀ ਬਲਾਕ ਪ੍ਰਾਇਮਰੀ ਸਿੱਖਿਆ ਅਫਸਰ,ਪ੍ਰਿੰ.ਅਮਰੀਕ ਸਿੰਘ, ਗੁਰਜਤਿੰਦਰ ਸਿੰਘ ਹੈਡਮਾਸਟਰ, ਸਮਸ਼ੇਰ ਸਿੰਘ ਮੈਂਬਰ ਬਲਾਕ ਸੰਮਤੀ, ਸ਼ੇਰ ਸਿੰਘ ਨੰਬਰਦਾਰ, ਦਾਨਿਸ਼ਵੀਰ ਸਿੰਘ ਥਾਨਾ ਮੁਖੀ, ਗੁਰਸੇਵਕ ਸਿੰਘ, ਦਵਿੰਦਰ ਸਿੰਘ, ਮਦਨ ਲਾਲ ਸੈਨੇਟਰੀ ਇੰਸਪੈਕਟਰ ਹਾਜ਼ਰ ਸਨ।

Leave a Reply

Your email address will not be published. Required fields are marked *